ਤਾਜਾ ਖ਼ਬਰਾਂ


ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  10 minutes ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  56 minutes ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 1 hour ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 2 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 2 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 4 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 4 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 3 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 5 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 6 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 7 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 7 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਸੰਪਾਦਕੀ

ਪਰਖ ਦੀ ਕਸੌਟੀ 'ਤੇ

ਅਰਵਿੰਦ ਕੇਜਰੀਵਾਲ ਨੇ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਦੇ ਤੌਰ 'ਤੇ ਸਹੁੰ ਚੁੱਕ ਲਈ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਦੇ ਅੰਦਾਜ਼ ਅਤੇ ਕੰਮ ਕਰਨ ਦੇ ਢੰਗ ਬਦਲਣ ਦੇ ਸੰਕੇਤ ਮਿਲ ਗਏ ਹਨ। ਉਨ੍ਹਾਂ ਨੇ ਆਪਣੀ ਪਹਿਲਾਂ ਵਾਲੀ ਸ਼ਖ਼ਸੀਅਤ ਵਿਚ ਵੱਡੀ ਤਬਦੀਲੀ ਕੀਤੀ ਹੈ। ਉਹ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਤੇ ਨਾਗਰਿਕ ਰਜਿਸਟਰ ਸਬੰਧੀ ਭੰਬਲਭੂਸੇ ਵਿਚ ਹਨ ਲੋਕ

ਦਿੱਲੀ ਚੋਣਾਂ ਵਿਚ ਹੋਈ ਜ਼ਬਰਦਸਤ ਹਾਰ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੂੰ ਸੋਚਣਾ ਪਵੇਗਾ ਕਿ ਕੀ ਉਹ ਨਵੇਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਅਗਲੇ ਸਾਢੇ ਚਾਰ ਸਾਲ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਮੁੱਦਾ ਬਣਾ ਸਕਦੀ ਹੈ? ਉਸ ਨੂੰ ਇਹ ਵੀ ...

ਪੂਰੀ ਖ਼ਬਰ »

ਫਾਸਟੈਗ ਕਿਵੇਂ ਹਾਸਲ ਕੀਤਾ ਜਾਵੇ?

ਸੜਕ ਤੇ ਆਵਾਜਾਈ ਮੰਤਰਾਲੇ ਤੇ ਰਾਸ਼ਟਰੀ ਹਾਈਵੇਜ਼ ਅਥਾਰਿਟੀ ਆਫ ਇੰਡੀਆ ਦੇ ਸਾਂਝੇ ਯਤਨਾਂ ਨਾਲ ਭਾਰਤ ਵਿਚ ਟੋਲ ਪਲਾਜ਼ਿਆਂ ਉਪਰ ਟੋਲ ਦੀ ਵਸੂਲੀ ਦੀ ਪ੍ਰਕਿਰਿਆ ਵਿਚ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੇ ਸਮੇਂ ਦੀ ਬੱਚਤ ਵਾਸਤੇ ਬਿਜਲਈ (ਇਲੈਕਟ੍ਰੋਨਿਕ) ਮਾਧਿਅਮ ਰਾਹੀਂ ਟੋਲ ਦੀ ਵਸੂਲੀ ਕਰਨ ਲਈ ਲਾਗੂ ਕੀਤੀ ਗਈ ਪ੍ਰਣਾਲੀ ਨੂੰ ਫਾਸਟੈਗ ਪ੍ਰਣਾਲੀ ਕਿਹਾ ਜਾਂਦਾ ਹੈ। ਭਾਰਤ ਵਿਚ ਸੰਨ 2014 ਵਿਚ ਇਹ ਪ੍ਰਣਾਲੀ ਸ਼ੁਰੂ ਕੀਤੀ ਗਈ ਸੀ ਤੇ ਹੁਣ ਹੌਲੀ-ਹੌਲੀ ਭਾਰਤ ਦੇ ਸਾਰੇ ਟੋਲ ਪਲਾਜ਼ਿਆਂ ਉਪਰ ਟੋਲ ਦੀ ਵਸੂਲੀ ਕਰਨ ਲਈ ਇਹ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ। ਇਸ ਪ੍ਰਣਾਲੀ ਦੀ ਮਦਦ ਨਾਲ ਹਰ ਵਾਹਨ ਚਾਲਕ ਟੋਲ ਪਲਾਜ਼ਾ 'ਤੇ ਰੁਕਣ ਤੋਂ ਬਗੈਰ ਤੇ ਬਗੈਰ ਸਮਾਂ ਬਰਬਾਦ ਕੀਤਿਆਂ ਬਿਜਲਈ (ਇਲੈਕਟ੍ਰੋਨਿਕ) ਮਾਧਿਅਮ ਰਾਹੀਂ ਟੋਲ ਦੀ ਅਦਾਇਗੀ ਕਰ ਸਕਦਾ ਹੈ ਪਰ ਇਸ ਅਦਾਇਗੀ ਵਾਸਤੇ ਵਾਹਨ ਦੇ ਅਗਲੇ ਸ਼ੀਸ਼ੇ 'ਤੇ ਫਾਸਟੈਗ ਲਗਾਉਣਾ ਜ਼ਰੂਰੀ ਹੈ। ਪਰ ਇਹ ਟੈਗ ਮਿਲੇਗਾ ਕਿਥੋਂ, ਇਸ ਲਈ ਬਿਨੈ ਪੱਤਰ ਕਿਥੇ ਤੇ ਕਿਵੇਂ ਦੇਣਾ ਹੈ, ਇਸ ਲਈ ਕਿਹੜੇ ਦਸਤਾਵੇਜ਼ਾਂ ਦੀ ਜ਼ਰੂਰਤ ਹੈ, ਜ਼ਰੂਰਤ ਪੈਣ 'ਤੇ ਇਸ ਨੂੰ ਕਿਵੇਂ ਰੀਚਾਰਜ ਕਰਨਾ ਹੈ ਆਦਿ ਬਾਰੇ ਅੱਜ ਅਸੀਂ ਇਸ ਲੇਖ ਵਿਚ ਚਰਚਾ ਕਰਾਂਗੇ।
ਫਾਸਟੈਗ ਬਣਾਉਣ ਲਈ ਜ਼ਰੂਰੀ ਦਸਤਾਵੇਜ਼
ਫਾਸਟੈਗ ਬਣਾਉਣ ਲਈ ਤੁਹਾਡੇ ਕੋਲ ਵਾਹਨ ਦੀ ਰਜਿਸਟ੍ਰੇਸ਼ਨ ਦੇ ਸਾਰੇ ਅਸਲੀ ਦਸਤਾਵੇਜ਼ ਹੋਣੇ ਜ਼ਰੂਰੀ ਹਨ। ਇਨ੍ਹਾਂ ਸਾਰੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਹੀ ਟੋਲ ਪਲਾਜ਼ਾ, ਏਜੰਸੀ ਜਾਂ ਬੈਂਕ ਦੁਆਰਾ ਤੁਹਾਡੇ ਵਾਹਨਾਂ ਲਈ ਫਾਸਟੈਗ ਜਾਰੀ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਤੁਹਾਡੇ ਕੋਲ ਬੈਂਕ ਦੀ ਪਾਸਬੁੱਕ ਤੇ ਹੋਰ ਜਾਣਕਾਰੀ ਜਿਵੇਂ ਆਈ. ਐਫ. ਐਸ. ਸੀ. ਕੋਡ ਆਦਿ ਹੋਣਾ ਜ਼ਰੂਰੀ ਹੈ। ਵਾਹਨ ਦੀ ਪਛਾਣ ਦੇ ਨਾਲ-ਨਾਲ ਵਾਹਨ ਚਾਲਕ ਭਾਵ ਬਿਨੈ ਪੱਤਰ ਦੇਣ ਵਾਲੇ ਦੀ ਪਛਾਣ ਦੇ ਸਬੂਤ ਵਜੋਂ ਉਸ ਦਾ ਆਧਾਰ ਕਾਰਡ ਜਾਂ ਵੋਟਰ ਕਾਰਡ ਹੋਣਾ ਜ਼ਰੂਰੀ ਹੈ। ਵਾਹਨ ਚਾਲਕ ਜਾਂ ਬਿਨੈ ਪੱਤਰ ਦੇਣ ਵਾਲੇ ਦੀ ਪੱਕੀ ਰਿਹਾਇਸ਼ ਦੇ ਸਬੂਤ ਵਜੋਂ ਬਿਜਲੀ ਜਾਂ ਟੈਲੀਫੋਨ ਦਾ ਬਿੱਲ ਜਾਂ ਪੱਕੀ ਰਿਹਾਇਸ਼ ਦਾ ਹੋਰ ਸਬੂਤ ਹੋਣਾ ਵੀ ਜ਼ਰੂਰੀ ਹੈ। ਫਾਸਟੈਗ ਲਈ ਬਿਨੈ ਪੱਤਰ ਕਿਵੇਂ ਤੇ ਕਿਥੇ ਦੇਣਾ ਹੈ? ਕਿਉਂਕਿ 15 ਦਸੰਬਰ ਤੋਂ ਸਾਰੇ ਵਾਹਨਾਂ 'ਤੇ ਫਾਸਟੈਗ ਲਗਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਫਾਸਟੈਗ ਲਈ ਬਿਨੈ ਪੱਤਰ ਦੇਣ ਲਈ ਸਭ ਤੋਂ ਪਹਿਲਾਂ ਤੁਸੀਂ ਫਾਸਟੈਗ ਦੇ ਅਧਿਕਾਰਿਤ ਪੋਰਟਲ ਼ਿਤਵ਼ਪ.ਰਗਪ ਉੱਪਰ ਜਾ ਕੇ ਡਾਊਨਲੋਡ ਦੁਆਰਾ ਬਿਨੈਪੱਤਰ ਪ੍ਰਾਪਤ ਕਰੋ। ਬਿਨੈ ਪੱਤਰ ਪ੍ਰਾਪਤ ਕਰਨ ਤੋਂ ਪਹਿਲਾਂ ਉਸ ਬੈਂਕ ਨੂੰ ਚੁਣ ਲਵੋ ਜਿਸ ਬੈਂਕ ਤੋਂ ਤੁਸੀਂ ਫਾਸਟੈਗ ਪ੍ਰਾਪਤ ਕਰਨਾ ਚਾਹੁੰਦੇ ਹੋ। ਅਜੇ ਤੱਕ ਰਾਸ਼ਟਰੀ ਹਾਈਵੇਜ਼ ਅਥਾਰਿਟੀ ਆਫ ਇੰਡੀਆ ਨੇ ਪੁਆਇੰਟ ਆਫ ਸੇਲ (ਪੀ.ਓ.ਐਸ.) ਅਧੀਨ ਆਈ. ਸੀ. ਆਈ. ਸੀ. ਆਈ. ਬੈਂਕ, ਐਕਸਿਸ ਬੈਂਕ, ਆਈ. ਡੀ. ਐਫ. ਸੀ. ਬੈਂਕ, ਸਟੇਟ ਬੈਂਕ ਆਫ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਸਿੰਡੀਕੇਟ ਬੈਂਕ, ਪੇ. ਟੀ. ਐਮ., ਕਰੂਰ ਵਿਆਸਾ ਬੈਂਕ, ਐਚ. ਡੀ. ਐਫ. ਸੀ. ਬੈਂਕ, ਇਕੀਊਟਿਸ ਬੈਂਕ, ਸਾਊਥ ਇੰਡੀਅਨ ਬੈਂਕ, ਫੈਡਰਲ ਬੈਂਕ ਤੇ ਸਰਸਵਤ ਕੋ-ਆਪਰੇਟਿਵ ਬੈਂਕ ਲਿਮਿਟਡ ਨੂੰ ਅਧਿਕਾਰਿਤ ਬੈਂਕਾਂ ਵਜੋਂ ਮਾਨਤਾ ਦਿੱਤੀ ਹੈ। ਜਿਵੇਂ ਹੀ ਤੁਸੀਂ ਬੈਂਕ ਦੀ ਚੋਣ ਕਰੋਗੇ ਤੁਹਾਡੀ ਸਕਰੀਨ 'ਤੇ ਇਕ ਨਵੀਂ ਵਿੰਡੋ ਖੁੱਲ੍ਹ ਜਾਵੇਗੀ। ਇਥੇ ਤੁਸੀਂ ਫਾਸਟੈਗ ਲਈ ਬਿਨੈ ਪੱਤਰ ਦੇ ਸਕਦੇ ਹੋ। ਇਥੋਂ ਹੀ ਤੁਹਾਨੂੰ ਬਿਨੈ ਪੱਤਰ ਨਾਲ ਸਬੰਧਿਤ ਹੋਰ ਵੀ ਸਾਰੀ ਜਾਣਕਾਰੀ ਮਿਲ ਜਾਵੇਗੀ। ਇਸ ਹੀ ਸਕਰੀਨ 'ਤੇ ਤੁਹਾਨੂੰ ਫਾਸਟੈਗ ਦਾ ਇਕ ਲਿੰਕ ਵੀ ਦਿਖਾਈ ਦੇਵੇਗਾ। ਇਸ ਲਿੰਕ 'ਤੇ ਕਲਿਕ ਕਰ ਦਿਓ। ਲਿੰਕ 'ਤੇ ਕਲਿਕ ਕਰਦਿਆਂ ਹੀ ਤੁਹਾਨੂੰ ਅੰਗਰੇਜ਼ੀ ਵਿਚ ਡਿਸਕਲੇਮਰ ਲਿਖਿਆ ਨਜ਼ਰ ਆਵੇਗਾ। ਇਸ ਸਮੱਗਰੀ ਨੂੰ ਚੰਗੀ ਤਰ੍ਹਾਂ ਪੜ੍ਹਨ ਤੋਂ ਬਾਅਦ 'ਆਈ ਐਗਰੀ' ਵਾਲੇ ਬਟਨ 'ਤੇ ਕਲਿਕ ਕਰ ਦਿਓ। ਇਸ ਤੋਂ ਬਾਅਦ ਫਾਸਟੈਗ ਪ੍ਰਾਪਤ ਕਰਨ ਲਈ ਤੁਹਾਡੀ ਸਕਰੀਨ 'ਤੇ ਇਕ ਫਾਰਮ ਖੁੱਲ੍ਹ ਜਾਵੇਗਾ। ਇਸ ਫਾਰਮ ਵਿਚ ਤੁਸੀਂ ਆਪਣੇ ਬਾਰੇ ਤੇ ਆਪਣੇ ਵਾਹਨ ਦੇ ਬਾਰੇ ਪੂਰੀ ਜਾਣਕਾਰੀ ਚੰਗੀ ਤਰਾਂ ਭਰ ਦਿਓ। ਨਾਲ ਹੀ ਇਸ ਜਾਣਕਾਰੀ ਨਾਲ ਸਬੰਧਿਤ ਆਪਣੇ ਸਾਰੇ ਦਸਤਾਵੇਜ਼ ਸਕੈਨ ਕਰ ਕੇ ਨੱਥੀ (ਅਟੈਚ) ਕਰ ਦਿਓ। ਸਭ ਕੁਝ ਅੰਕਿਤ ਕਰਨ ਤੋਂ ਬਾਅਦ 'ਸਬਮਿਟ' ਦੇ ਬਟਨ 'ਤੇ ਕਲਿਕ ਕਰ ਦਿਓ। ਅੰਤ 'ਤੇ ਤੁਹਾਨੂੰ ਫਾਸਟੈਗ ਕਿਵੇਂ ਪ੍ਰਾਪਤ ਕਰਨਾ ਹੈ ਇਸ ਬਾਰੇ ਸਾਰੀ ਜਾਣਕਾਰੀ ਸਕਰੀਨ 'ਤੇ ਮਿਲ ਜਾਵੇਗੀ ਤੇ ਨਾਲ ਹੀ ਸੰਬੰਧਿਤ ਬੈਂਕ ਵਲੋਂ ਤੁਹਾਡੇ ਨਾਂਅ 'ਤੇ ਇਕ ਸਲਿਪ ਜਾਰੀ ਕਰ ਦਿੱਤੀ ਜਾਵੇਗੀ। ਇਸ ਸਲਿਪ ਦੀ ਮਦਦ ਨਾਲ ਤੁਸੀਂ ਆਪਣੇ ਫਾਸਟੈਗ ਕਾਰਡ ਨੂੰ ਆਪਣੇ ਬੈਂਕ ਦੇ ਖਾਤੇ ਨਾਲ ਵੀ ਜੋੜ (ਲਿੰਕ) ਸਕਦੇ ਹੋ। ਜੇਕਰ ਤੁਸੀਂ ਪੁਆਇੰਟ ਆਫ ਸੇਲ (ਪੀ. ਓ. ਐਸ.) ਦੁਆਰਾ ਫਾਸਟੈਗ ਲਈ ਬਿਨੈ ਪੱਤਰ ਦੇਣਾ ਚਾਹੁੰਦੇ ਹੋ ਤਾਂ ਤੁਹਾਨੂੰ ਰਾਸ਼ਟਰੀ ਹਾਈਵੇ ਅਥਾਰਿਟੀ ਆਫ ਇੰਡੀਆ ਦੀ ਵੈੱਬਸਾਈਟ ਤੋਂ ਪੀ. ਓ. ਐਸ ਦੇ ਅਧੀਨ ਤੁਹਾਡੇ ਨਜ਼ਦੀਕ ਟੋਲ ਪਲਾਜ਼ਾ ਜਾਂ ਏਜੰਸੀ ਦਾ ਪਤਾ ਲਗਾ ਕੇ ਉਸ ਪੀ. ਓ. ਐਸ. ਜਾਂ ਏਜੰਸੀ ਕੋਲ ਜਾ ਕੇ ਫਾਸਟੈਗ ਦਾ ਖਾਤਾ ਖੁੱਲਵਾਉਣਾ ਪਵੇਗਾ। ਇਸ ਤੋਂ ਇਲਾਵਾ ਗੂਗਲ ਪਲੇ ਸਟੋਰ ਤੋਂ ਫਾਸਟੈਗ ਐਪ ਡਾਊਨਲੋਡ ਕਰ ਕੇ ਫਾਸਟੈਗ ਹਾਸਲ ਕੀਤਾ ਜਾ ਸਕਦਾ ਹੈ। ਐਪ 'ਤੇ ਤੁਹਾਨੂੰ ਆਪਣੇ ਆਪ ਨੂੰ ਪਹਿਲਾਂ ਆਪਣੀ ਤੇ ਆਪਣੇ ਵਾਹਨ ਦੀ ਪੂਰੀ ਜਾਣਕਾਰੀ ਦੁਆਰਾ ਰਜਿਸਟਰਡ ਕਰਨਾ ਪਵੇਗਾ। ਰਜਿਸਟਰਡ ਕਰਨ ਤੋਂ ਬਾਅਦ ਤੁਹਾਡੇ ਵਲੋਂ ਦਿੱਤੀ ਜਾਣਕਾਰੀ ਨੂੰ ਤੁਹਾਡੇ ਵਲੋਂ ਦਿੱਤੇ ਮੋਬਾਈਲ ਨੰਬਰ 'ਤੇ ਓ. ਟੀ. ਪੀ. ਦੀ ਮਦਦ ਨਾਲ ਤਸਦੀਕ ਕੀਤਾ ਜਾਵੇਗਾ। ਤਸਦੀਕ ਕਰਨ ਤੋਂ ਬਾਅਦ ਤੁਹਾਨੂੰ ਫਾਸਟੈਗ ਮੁਹੱਈਆ ਕਰ ਦਿੱਤਾ ਜਾਵੇਗਾ।
ਫਾਸਟੈਗ ਕਿਵੇਂ ਪ੍ਰਾਪਤ ਕਰੀਏ?
ਬਿਨੈ ਪੱਤਰ ਪ੍ਰਕਿਰਿਆ ਦੌਰਾਨ ਮਿਲੀ ਸਲਿਪ ਨੂੰ ਸੰਭਾਲ ਕੇ ਰੱਖੋ ਕਿਉਂਕਿ ਫਾਸਟੈਗ ਪ੍ਰਾਪਤ ਕਰਨ ਲਈ ਇਸ ਸਲਿਪ ਨੂੰ ਸਬੰਧਿਤ ਬੈਂਕ ਵਿਚ ਦਿਖਾਉਣਾ ਅਤੀ ਜ਼ਰੂਰੀ ਹੈ। ਇਸ ਤੋਂ ਬਾਅਦ ਤੁਹਾਡੇ ਵਲੋਂ ਦਿੱਤੀ ਜਾਣਕਾਰੀ ਦੀ ਬੈਂਕ ਵਲੋਂ ਜਾਂਚ ਕੀਤੀ ਜਾਵੇਗੀ ਤੇ ਜਾਂਚ ਤੋਂ ਬਾਅਦ ਫਾਸਟੈਗ ਮੁਹੱਈਆ ਕਰਵਾਇਆ ਜਾਵੇਗਾ ਜਿਸ ਨੂੰ ਤੁਸੀਂ ਆਪਣੇ ਵਾਹਨ ਉੱਪਰ ਲਗਾ ਸਕਦੇ ਹੋ। ਇਸ ਸਲਿਪ ਦੀ ਮਦਦ ਨਾਲ ਤੁਸੀਂ ਫਾਸਟੈਗ ਖਾਤੇ ਨੂੰ ਆਪਣੇ ਬੈਂਕ ਦੇ ਖਾਤੇ ਨਾਲ ਵੀ ਜੋੜ (ਲਿੰਕ) ਵੀ ਕਰ ਸਕਦੇ ਹੋ। ਫਾਸਟੈਗ ਨੂੰ ਆਪਣੇ ਬੈਂਕ ਦੇ ਖਾਤੇ ਨਾਲ ਇਸ ਲਈ ਜੋੜਨਾ (ਲਿੰਕ) ਜ਼ਰੂਰੀ ਹੈ ਤਾਂ ਕਿ ਟੋਲ ਪਲਾਜ਼ਾ ਦੇ ਨਾਕੇ 'ਤੇ ਪਹੁੰਚਦਿਆਂ ਸਾਰ ਹੀ ਫਾਸਟੈਗ ਨੂੰ ਟ੍ਰੈਕ ਕਰ ਕੇ ਖਾਤੇ ਵਿਚੋਂ ਟੋਲ ਟੈਕਸ ਦੇ ਪੈਸੇ ਆਪਣੇ ਆਪ ਕੱਟੇ ਜਾ ਸਕਣ। ਇਸ ਵਾਸਤੇ ਤੁਹਾਨੂੰ ਬੈਂਕ ਦੇ ਕੁਝ ਨਿਯਮਾਂ ਤੇ ਹਦਾਇਤਾਂ ਦਾ ਪਾਲਣ ਕਰਨਾ ਪਵੇਗਾ। ਲਿੰਕ ਕਰਨ ਦੀ ਪੂਰੀ ਜਾਣਕਾਰੀ ਫਾਸਟੈਗ ਹਾਸਲ ਕਰਨ ਵਾਲੀ ਬੈਂਕ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। (ਬਾਕੀ ਕੱਲ੍ਹ)

-ਮੋ: 98766-52900

 

ਖ਼ਬਰ ਸ਼ੇਅਰ ਕਰੋ

 

ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਪੰਜਾਬ ਲਈ ਸਹੀ ਨਹੀਂ

ਪੰਜਾਬ ਦੇ ਨੌਜਵਾਨ ਤੇ ਮੁਟਿਆਰਾਂ, ਮਿਹਨਤ ਮੁਸ਼ਕੱਤ ਤੇ ਦਲੇਰੀ ਲਈ ਜਾਣੇ ਜਾਂਦੇ ਹਨ। ਕਿਸੇ ਵੀ ਔਖੀ ਤੋਂ ਔਖੀ ਸਥਿਤੀ ਵਿਚ, ਖ਼ਾਸ ਕਰਕੇ ਸਿੱਖ, ਆਪਾ ਵਾਰਨ ਵਾਲੇ ਤੇ ਨਾ ਹਾਰ ਮੰਨਣ ਵਾਲੇ ਹਨ। ਇਸੇ ਕਰਕੇ ਪਹਿਲਾਂ ਦੇਸ਼ ਦੀ ਆਜ਼ਾਦੀ ਹਿਤ ਪੰਜਾਬੀਆਂ ਤੇ ਸਿੱਖਾਂ ਨੇ ਵੱਡਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX