ਤਾਜਾ ਖ਼ਬਰਾਂ


ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ
. . .  3 minutes ago
ਵਾਸ਼ਿੰਗਟਨ, 3 ਅਪ੍ਰੈਲ - ਵਿਸ਼ਵ ਬੈਂਕ ਨੇ ਕੋਰੋਨਾਵਾਇਰਸ ਦੀ ਮਹਾਂਮਾਰੀ ਖਿਲਾਫ ਲੜਾਈ ਲਈ ਭਾਰਤ ਨੂੰ ਐਮਰਜੈਂਸੀ ਫਡਿੰਗ ਤਹਿਤ ਇਕ ਬਿਲੀਅਨ ਡਾਲਰ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਭਾਰਤ ਵਿਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਤੇ 70 ਤੋਂ ਉੱਤੇ...
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ
. . .  20 minutes ago
ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ
. . .  25 minutes ago
ਬਾਘਾ ਪੁਰਾਣਾ, 3 ਅਪ੍ਰੈਲ (ਬਲਰਾਜ ਸਿੰਗਲਾ) - ਕਰਫ਼ਿਊ ਕਰਕੇ ਸਬਜ਼ੀਆਂ ਤੇ ਫਲ ਵੇਚਣ ਵਾਲਿਆਂ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਿਕੰਜਾ ਕੱਸਿਆ ਗਿਆ, ਜਿਸ ਕਾਰਨ ਸਬਜ਼ੀ ਮੰਡੀ ਵਿਚ ਆੜ੍ਹਤੀਆ ਤੇ ਰੇਹੜੀ ਫੜੀ ਵਾਲਿਆਂ ਨੇ...
ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  33 minutes ago
ਮਿਆਣੀ , 3 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ) - ਨਜ਼ਦੀਕੀ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਅਮਰੀਕਾ ਵਿਚ ਮੌਤ ਹੋ ਗਈ। ਮ੍ਰਿਤਕ ਵਿਅਕਤੀਆਂ ਦੀ ਪਛਾਣ ਬਲਕਾਰ ਸਿੰਘ ਪੁੱਤਰ ਕਰਮ ਸਿੰਘ ਅਤੇ ਮਨਜੀਤ ਸਿੰਘ ਖ਼ਾਲਸਾ ਪੁੱਤਰ ਸੂਰਤ ਸਿੰਘ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  58 minutes ago
ਜਲੰਧਰ, 3 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 968 ਹੋਈ
. . .  about 1 hour ago
ਕੈਲਗਰੀ 3 ਅਪ੍ਰੈਲ (ਜਸਜੀਤ ਸਿੰਘ ਧਾਮੀ) ਅਲਬਰਟਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨਵੇਂ ਕੇਸ 97 ਆਉਣ ਨਾਲ ਕੁੱਲ ਗਿਣਤੀ 968 ਹੋ ਚੁੱਕੀ ਹੈ ਅਤੇ 13 ਮੌਤਾਂ ਹੋ ਚੁੱਕੀਆ ਹਨ। ਵੱਖ-ਵੱਖ ਜ਼ੋਨਾਂ ਮੁਤਾਬਕ ਕੈਲਗਰੀ ਜ਼ੋਨ ਵਿੱਚ 589 ਕੇਸ, ਐਡਮਿੰਟਨ ਜ਼ੋਨ...
ਕੋੋਰੋਨਾ ਦਾ ਅੰਧਕਾਰ ਖਤਮ ਕਰਨ ਲਈ ਮੋਦੀ ਨੇ 5 ਅਪ੍ਰੈਲ ਨੂੰ ਏਕਤਾ ਦਿਖਾਉਣ ਦੀ ਕੀਤੀ ਅਪੀਲ, ਪਰ ਲੋਕ ਘਰਾਂ ’ਚ ਹੀ ਰਹਿਣ
. . .  about 1 hour ago
ਨਵੀਂ ਦਿੱਲੀ, 3 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਵਿਚ ਦੇਸ਼ ਵਾਸੀਆਂ ਨੂੰ ਕੋਰੋਨਾਵਾਇਰਸ ਖਿਲਾਫ ਏਕਤਾ ਦੀ ਅਪੀਲ ਕਰਦੇ ਹੋਏ ਕਿਹਾ ਕਿ 5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ...
5 ਅਪ੍ਰੈਲ ਨੂੰ ਕੋਰੋਨਾ ਨੂੰ ਪ੍ਰਕਾਸ਼ ਦਿਖਾਉਣ ਦੌਰਾਨ ਕੋਈ ਵੀ ਘਰਾਂ ਤੋਂ ਬਾਹਰ ਨਾ ਨਿਕਲੇ - ਪ੍ਰਧਾਨ ਮੰਤਰੀ ਮੋਦੀ
. . .  about 1 hour ago
5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ਮੋਦੀ
. . .  about 1 hour ago
5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ...
ਪ੍ਰਧਾਨ ਮੰਤਰੀ ਮੋਦੀ ਦਾ ਵੀਡੀਓ ਸੰਦੇਸ਼ : ਲਾਕਡਾਊਨ ਵਿਚਕਾਰ ਕੋਈ ਵੀ ਇਕਲਾ ਨਹੀਂ ਹੈ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦਾ ਕੋਰੋਨਾਵਾਇਰਸ ਨੂੰ ਲੈ ਕੇ ਵੀਡੀਓ ਸੰਦੇਸ਼ ਸ਼ੁਰੂ
. . .  about 1 hour ago
ਪਾਕਿਸਤਾਨ ’ਚ ਕੋਰੋਨਾਵਾਇਰਸ ਕਾਰਨ 34 ਮੌਤਾਂ
. . .  about 1 hour ago
ਇਸਲਾਮਾਬਾਦ, 3 ਅਪ੍ਰੈਲ - ਕੋਰੋਨਾਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਫੈਲ ਗਿਆ ਹੈ। ਗੁਆਂਢੀ ਮੁਲਕ ਪਾਕਿਸਤਾਨ ’ਚ ਕੋਰੋਨਵਾਇਰਸ ਦੇ 2,441 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। 34 ਮੌਤਾਂ ਹੋ ਗਈਆਂ ਹਨ। 107 ਠੀਕ ਵੀ ਹੋਏ ਹਨ। ਪਾਕਿਸਤਾਨੀ ਪੰਜਾਬ ਵਿਚ ਇਕ ਹਜ਼ਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦੇਰ ਬਾਅਦ ਦੇਸ਼ ਨੂੰ ਦੇਣਗੇ ਵੀਡੀਓ ਸੰਦੇਸ਼
. . .  about 1 hour ago
ਨਵੀਂ ਦਿੱਲੀ, 3 ਅਪ੍ਰੈਲ - ਕੋਰੋਨਾਵਾਇਰਸ ਦੇ ਕਹਿਰ ਵਿਚਕਾਰ ਪ੍ਰਧਾਨ ਮੰਤਰੀ ਅੱਜ ਸਵੇਰੇ 9ਵਜੇ ਦੇਸ਼ ਵਾਸੀਆਂ ਨੂੰ ਵੀਡੀਓ ਸੰਦੇਸ਼ ਦੇਣ ਜਾ ਰਹੇ...
ਡੋਨਾਲਡ ਟਰੰਪ ਦਾ ਇਕ ਵਾਰ ਹੋਇਆ ਕੋਰੋਨਾਵਾਇਰਸ ਦਾ ਟੈਸਟ
. . .  about 2 hours ago
ਵਾਸ਼ਿੰਗਟਨ, 3 ਅਪ੍ਰੈਲ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਦੂਸਰੀ ਵਾਰ ਕੋਰੋਨਾਵਾਇਰਸ ਟੈਸਟ ਕੀਤਾ ਗਿਆ, ਜੋ ਕਿ ਨੈਗੇਟਿਵ ਆਇਆ। ਵਾਈਟ ਹਾਊਸ ਅਨੁਸਾਰ ਟਰੰਪ ਬਿਲਕੁਲ ਸਿਹਤਮੰਦ ਹਨ। ਜਿਕਰਯੋਗ ਹੈ ਕਿ ਕੋਰੋਨਾਵਾਇਰਸ ਕਾਰਨ ਅਮਰੀਕਾ ਵਿਚ ਲੱਖਾਂ ਦੇ...
ਅੱਜ ਦਾ ਵਿਚਾਰ
. . .  about 2 hours ago
ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ 10 ਸ਼ੱਕੀ ਲੋਕਾਂ ਦੇ ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਊਨਾ 'ਚ ਨਿਜਾਮੁਦੀਨ ਮਰਕਜ਼ ਤੋਂ ਪਰਤੇ 3 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਫ਼ੌਜ ਚ ਤਾਇਨਾਤ ਡਾਕਟਰ ਨੂੰ ਰੱਖਿਆ ਇਕਾਂਤਵਾਸ 'ਚ
. . .  1 day ago
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਰੱਖਿਆ ਇਕਾਂਤਵਾਸ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਪਹਿਲਾ ਸਫ਼ਾ

ਬਹਿਬਲ ਕਲਾਂ ਅਤੇ ਬਰਗਾੜੀ ਕੇਸਾਂ ਦੀ ਜਾਂਚ ਸੀ.ਬੀ.ਆਈ. ਤੋਂ ਵਾਪਸ ਲੈਣ ਦੇ ਮਤੇ ਦੀ ਸੁਪਰੀਮ ਕੋਰਟ 'ਚ ਹੋਈ ਪੁਸ਼ਟੀ-ਕੈਪਟਨ

• ਅਨਵਰ ਮਸੀਹ ਦੇ ਅਕਾਲੀਆਂ ਨਾਲ ਸਬੰਧਾਂ ਦੀ ਵੀ ਹੋਵੇਗੀ ਜਾਂਚ • ਅਕਾਲੀ ਮੈਂਬਰਾਂ ਵਲੋਂ ਬਿਜਲੀ ਭਾੜਿਆਂ ਵਿਚ ਵਾਧੇ ਵਿਰੁੱਧ ਸਪੀਕਰ ਦੀ ਕੁਰਸੀ ਸਾਹਮਣੇ ਨਾਅਰੇਬਾਜ਼ੀ • ਸੋਧੇ ਪ੍ਰੋਗਰਾਮ ਅਨੁਸਾਰ 28 ਨੂੰ ਪੇਸ਼ ਹੋਵੇਗਾ ਬਜਟ, 4 ਮਾਰਚ ਤੱਕ ਚੱਲੇਗਾ ਇਜਲਾਸ ...

ਪੂਰੀ ਖ਼ਬਰ »

ਕਾਂਗਰਸ ਵਿਧਾਇਕ ਦਲ ਦੀ ਬੈਠਕ 'ਚ ਸਰਕਾਰੀ ਕਾਰਜਸ਼ੈਲੀ ਤੇ ਅਫ਼ਸਰਸ਼ਾਹੀ ਦੀ ਨੁਕਤਾਚੀਨੀ

ਚੰਡੀਗੜ੍ਹ, 20 ਫਰਵਰੀ (ਹਰਕਵਲਜੀਤ ਸਿੰਘ)-ਪੰਜਾਬ ਦੇ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਵਲੋਂ ਰਾਜ ਸਰਕਾਰ, ਮੁੱਖ ਮੰਤਰੀ ਤੇ ਅਫ਼ਸਰਸ਼ਾਹੀ ਦੀ ਕਾਰਜਸ਼ੈਲੀ ਦੀ ਨੁਕਤਾਚੀਨੀ ਅੱਜ ਇੱਥੇ ਪਾਰਟੀ ਵਿਧਾਇਕਾਂ ਦੀ ਮੀਟਿੰਗ 'ਚ ਵੀ ਜਾਰੀ ਰਹੀ | ਵਿਧਾਨ ਸਭਾ ਦੀ ਬੈਠਕ ਤੋਂ ਪਹਿਲਾਂ ਰੱਖੀ ਗਈ ਇਸ ਮੀਟਿੰਗ 'ਚ ਬਹੁਤੇ ਵਿਧਾਇਕਾਂ ਵਲੋਂ ਸਰਕਾਰ ਦੇ ਫ਼ੈਸਲੇ ਅਫ਼ਸਰਸ਼ਾਹੀ ਪੱਧਰ 'ਤੇ ਲਾਗੂ ਨਾ ਹੋਣ ਅਤੇ ਚੋਣਾਂ ਮੌਕੇ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਅੱਖੋਂ ਪਰੋਖੇ ਕੀਤੇ ਜਾਣ ਕਾਰਨ ਵਿਧਾਇਕਾਂ ਨੂੰ ਆਮ ਲੋਕਾਂ ਦਾ ਸਾਹਮਣਾ ਕਰਨ 'ਚ ਹੋ ਰਹੀ ਪ੍ਰੇਸ਼ਾਨੀ ਵਰਗੇ ਮੁੱਦੇ ਜ਼ੋਰ ਨਾਲ ਉਠਾਏ ਗਏ |
ਪਾਰਟੀ ਦੇ ਸੀਨੀਅਰ ਵਿਧਾਇਕ ਪਰਗਟ ਸਿੰਘ ਨੇ ਅੱਜ ਮੀਟਿੰਗ 'ਚ ਰਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੰਮ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀਆਂ ਹਾਈਕੋਰਟ 'ਚ ਰਿਪੋਰਟਾਂ ਦਾ ਮੁੱਦਾ ਉਠਾਇਆ ਅਤੇ ਇਹ ਵੀ ਦੱਸਿਆ ਗਿਆ ਕਿ ਰਾਜ ਸਰਕਾਰ ਵਲੋਂ ਇਨ੍ਹਾਂ 'ਤੇ ਕੀਤੀ ਗਈ ਕਾਰਵਾਈ ਸਬੰਧੀ ਵੀ ਹਾਈਕੋਰਟ 'ਚ ਰਿਪੋਰਟ ਪੇਸ਼ ਕੀਤੀ ਗਈ ਹੈ ਪਰ ਕੁਝ ਉੱਚ ਅਫ਼ਸਰਾਂ ਦੀ ਮਿਲੀਭੁਗਤ ਕਾਰਨ ਇਹ ਰਿਪੋਰਟਾਂ ਨੂੰ ਗੁਪਤ ਰੱਖਿਆ ਜਾ ਰਿਹਾ ਹੈ ਅਤੇ ਅਫ਼ਸਰਸ਼ਾਹੀ ਅਸਲ ਤੱਥ ਜਨਤਕ ਨਹੀਂ ਹੋਣ ਦੇ ਰਹੀ | ਉਨ੍ਹਾਂ ਕਿਹਾ ਕਿ ਇਸ ਕਾਰਨ ਜਿੱਥੇ ਸਰਕਾਰ ਦਾ ਅਕਸ ਖ਼ਰਾਬ ਹੋ ਰਿਹਾ ਹੈ, ਉੱਥੇ ਰਾਜ ਦੇ ਲੋਕਾਂ 'ਚ ਸਰਕਾਰ ਪ੍ਰਤੀ ਬੇਪ੍ਰਤੀਤੀ ਵੀ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਜਾਂਚ ਨੂੰ ਲਟਕਾਉਣ ਦੀਆਂ ਕੋਸ਼ਿਸ਼ਾਂ ਨੂੰ ਕਰੜੇ ਹੱਥੀਂ ਲੈਣ ਦੀ ਜ਼ਰੂਰਤ ਹੈ | ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਦਰਸ਼ਨ ਸਿੰਘ ਬਰਾੜ ਨੇ ਮੀਟਿੰਗ 'ਚ ਨੀਲੇ ਕਾਰਡਾਂ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਮਗਰਲੇ 3 ਸਾਲ ਵਿਚ ਅਫ਼ਸਰਸ਼ਾਹੀ ਨੇ ਅਜੇ ਤੱਕ ਲੋੜਵੰਦਾਂ ਨੂੰ ਨੀਲੇ ਕਾਰਡ ਤੱਕ ਜਾਰੀ ਨਹੀਂ ਕੀਤੇ ਜਦੋਂਕਿ ਇਸ ਸਬੰਧੀ ਸਾਲ ਪਹਿਲਾਂ ਸੂਚੀਆਂ ਤਿਆਰ ਹੋ ਗਈਆਂ ਸਨ | ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਅਕਾਲੀਆਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵਲੋਂ ਨਿਯੁਕਤ ਅਧਿਕਾਰੀ ਹੀ ਅੱਜ ਵੀ ਨਿਯੁਕਤ ਹਨ | ਉਨ੍ਹਾਂ ਕਿਹਾ ਕਿ ਜੇ ਅਫ਼ਸਰਸ਼ਾਹੀ ਵਲੋਂ ਸਾਡੇ ਕੰਮ ਹੀ ਨਹੀਂ ਹੋਣੇ ਤਾਂ ਅਸੀਂ ਲੋਕਾਂ 'ਚ ਕੀ ਮੂੰਹ ਲੈ ਕੇ ਜਾਈਏ | ਕੁਲਬੀਰ ਸਿੰਘ ਜ਼ੀਰਾ, ਲਖਵਿੰਦਰ ਸਿੰਘ ਲੱਖਾ ਸਮੇਤ ਹੋਰ ਬਹੁਤ ਸਾਰੇ ਵਿਧਾਇਕਾਂ ਗਰਾਂਟਾਂ ਦੇ ਮੁੱਦੇ ਉਠਾਏ ਅਤੇ ਮੁੱਖ ਮੰਤਰੀ ਨੂੰ ਕਿਹਾ ਕਿ ਵਿਕਾਸ ਕਾਰਜਾਂ ਲਈ ਪਹਿਲਾਂ ਬੀ.ਡੀ.ਪੀ.ਓ. ਰਾਹੀਂ ਪ੍ਰਾਜੈਕਟ ਬਣਵਾ ਕੇ ਹੈੱਡਕੁਆਟਰ 'ਤੇ ਪ੍ਰਧਾਨਗੀ ਲਈ ਭੇਜਣ ਵਰਗੇ ਤੌਰ ਤਰੀਕੇ ਬਦਲੇ ਜਾਣ, ਕਿਉਂਕਿ ਇਨ੍ਹਾਂ ਦੇ ਹੁੰਦਿਆਂ ਕੰਮ ਨਹੀਂ ਹੋ ਸਕਣਗੇ, ਕਿਉਂਕਿ ਅਜਿਹੇ ਕੰਮਾਂ ਲਈ ਹੁਣ ਇਕ ਸਾਲ ਦਾ ਸਮਾਂ ਹੀ ਉਨ੍ਹਾਂ ਕੋਲ ਰਹਿ ਗਿਆ ਹੈ | ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਦਨ ਵਿਚ ਫਾਸਟਵੇਅ ਚੈਨਲ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਇਸ ਚੈਨਲ ਵਲੋਂ ਰਾਜ ਸਰਕਾਰ ਦੇ ਬਿਜਲੀ ਵਿਭਾਗ ਦੇ ਖੰਭਿਆਂ ਰਾਹੀਂ ਸੂਬੇ 'ਚ ਆਪਣੀ ਤਾਰ ਦਾ ਜਾਲ ਵਿਛਾਇਆ ਹੋਇਆ ਹੈ ਅਤੇ ਇਸ ਲਈ ਬਿਜਲੀ ਵਿਭਾਗ ਜਾਂ ਸਰਕਾਰ ਨੂੰ ਇਕ ਧੇਲਾ ਨਹੀਂ ਦਿੱਤਾ ਜਾ ਰਿਹਾ | ਗੁਰਕੀਰਤ ਸਿੰਘ ਕੋਟਲੀ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਪੋ੍ਰਟੋਕਾਲ 'ਚ ਵਿਧਾਇਕ ਮੁੱਖ ਸਕੱਤਰ ਅਤੇ ਦੂਜੇ ਸਾਰੇ ਅਧਿਕਾਰੀਆਂ ਤੋਂ ਉੱਪਰ ਹੈ ਪਰ ਦਿੱਲੀ ਪੰਜਾਬ ਭਵਨ 'ਚ ਵਿਧਾਇਕਾਂ ਨੂੰ ਏ ਬਲਾਕ ਵਿਚ ਕਮਰੇ ਨਹੀਂ ਦਿੱਤੇ ਜਾਂਦੇ, ਕਿਉਂਕਿ ਉਸ ਨੂੰ ਉੱਚ ਅਧਿਕਾਰੀਆਂ ਲਈ ਰਾਖਵਾਂ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਤੇ ਮੀਡੀਆ ਸਲਾਹਕਾਰ ਸਮੇਤ ਦਿੱਲੀ ਪੰਜਾਬ ਭਵਨ ਦੇ ਏ ਬਲਾਕ 'ਚ ਮੁੱਖ ਸਕੱਤਰ ਅਤੇ ਦੂਜੇ ਸੀਨੀਅਰ ਅਧਿਕਾਰੀਆਂ ਲਈ ਰਾਖਵੇਂ ਕਮਰੇ ਹਨ ਜੋ ਕੇਵਲ ਉਨ੍ਹਾਂ ਲਈ ਹੀ ਖੁੱਲ੍ਹਦੇ ਹਨ | ਮੁੱਖ ਮੰਤਰੀ ਨੇ ਮੀਟਿੰਗ 'ਚ ਇਸ ਸਬੰਧੀ ਹੈਰਾਨੀ ਦਾ ਪ੍ਰਗਟਾਵਾ ਕੀਤਾ | ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਕੋਲ ਕਈ ਵਾਰ ਨਿੱਕੇ ਮੋਟੇ ਕੰਮਾਂ ਲਈ ਗਏ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਜਿਸ ਕਾਰਨ ਉਨ੍ਹਾਂ ਕੋਲ ਜਾਣਾ ਹੀ ਬੰਦ ਕਰ ਦਿੱਤਾ ਹੈ | ਵਿਧਾਇਕ ਲਖਵਿੰਦਰ ਸਿੰਘ ਵਲੋਂ ਦੋਰਾਹਾ ਵਿਖੇ ਹਸਪਤਾਲ ਦਾ ਮਾਮਲਾ ਉਠਾਇਆ ਗਿਆ ਜਿਸ ਦਾ ਐਲਾਨ 2018 ਦੇ ਬਜਟ ਵਿਚ ਹੋਇਆ ਸੀ ਪਰ ਅਜੇ ਤੱਕ ਉੱਥੇ ਇਕ ਇੱਟ ਨਹੀਂ ਲੱਗੀ | ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅੱਜ ਮੀਟਿੰਗ ਦੌਰਾਨ ਹਾਜ਼ਰ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ, ਪੈੱ੍ਰਸ ਸਕੱਤਰ ਸ੍ਰੀ ਬਿਮਲ ਸੰੁਬਲੀ ਅਤੇ ਕਾਂਗਰਸ ਦਫ਼ਤਰ ਇੰਚਾਰਜ ਏ.ਸੀ. ਕੌਸ਼ਿਕ ਦੀ ਮੀਟਿੰਗ ਵਿਚ ਹਾਜ਼ਰੀ 'ਤੇ ਇਤਰਾਜ ਉਠਾਇਆ ਅਤੇ ਕਿਹਾ ਕਿ ਜਦੋਂ ਇਹ ਮੀਟਿੰਗ ਕਾਂਗਰਸ ਵਿਧਾਇਕ ਦਲ ਦੀ ਹੈ ਤਾਂ ਉਹ ਮੀਟਿੰਗ 'ਚ ਕਿਸ ਤਰ੍ਹਾਂ ਹਾਜ਼ਰ ਹਨ | ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਨ੍ਹਾਂ ਨੂੰ ਮੀਟਿੰਗ 'ਚੋਂ ਬਾਹਰ ਕੱਢਿਆ ਜਾਵੇ | ਮੁੱਖ ਮੰਤਰੀ ਦੇ ਇਸ਼ਾਰੇ 'ਤੇ ਉਕਤ ਤਿੰਨੋਂ ਮੀਟਿੰਗ 'ਚੋਂ ਬਾਹਰ ਚਲੇ ਗਏ | ਦਿਲਚਸਪ ਗੱਲ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 10 ਵਜੇ ਸ਼ੁਰੂ ਹੋਣ ਵਾਲੀ ਇਸ ਮੀਟਿੰਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੀਟਿੰਗ ਲਈ ਪੁੱਜ ਚੁੱਕੇ ਸਨ ਜਦੋਂਕਿ ਬਹੁਤੇ ਵਿਧਾਇਕ 10-15 ਮਿੰਟ ਲੇਟ ਸਨ ਪਰ ਸੈਸ਼ਨ ਵਿਚ ਹਾਜ਼ਰ ਹੋਣ ਲਈ ਇਹ ਮੀਟਿੰਗ 10.50 'ਤੇ ਖ਼ਤਮ ਕਰ ਦਿੱਤੀ ਗਈ ਅਤੇ ਬਹੁਤੇ ਵਿਧਾਇਕਾਂ ਵਲੋਂ ਮੁੱਖ ਮੰਤਰੀ ਕੋਲ ਮੰਗ ਰੱਖੀ ਗਈ ਕਿ ਉਨ੍ਹਾਂ ਨੂੰ ਅੱਜ ਦੀ ਮੀਟਿੰਗ ਵਿਚ ਲੋੜੀਂਦੇ ਮਸਲੇ ਵਿਚਾਰਨ ਲਈ ਪੂਰਾ ਟਾਈਮ ਨਹੀਂ ਮਿਲ ਸਕਿਆ ਇਸ ਲਈ ਇਹ ਮੀਟਿੰਗ ਦੁਬਾਰਾ ਰੱਖੀ ਜਾਵੇ | ਮੁੱਖ ਮੰਤਰੀ ਨੇ ਵਿਧਾਇਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਕਿਹਾ ਕਿ ਉਹ 25 ਫਰਵਰੀ ਨੂੰ ਮੰਗਲਵਾਰ ਘੱਟੋ-ਘੱਟ 2 ਘੰਟੇ ਲਈ ਇਹ ਮੀਟਿੰਗ ਦੁਬਾਰਾ ਰੱਖੇ ਜਾਣ ਲਈ ਸਮਾਂ ਨਿਸ਼ਚਿਤ ਕਰਨਗੇ | ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਮੈਂਬਰਾਂ ਨੂੰ ਦੱਸਿਆ ਕਿ ਬਿਜਲੀ ਸਮਝੌਤਿਆਂ ਸਬੰਧੀ ਵਾਈਟ ਪੇਪਰ ਚਾਲੂ ਸੈਸ਼ਨ 'ਚ ਸਰਕਾਰ ਵਲੋਂ ਪੇਸ਼ ਕੀਤਾ ਜਾਵੇਗਾ ਅਤੇ ਸਰਕਾਰ ਬਿਜਲੀ ਤੇ ਪਾਣੀ ਦੇ ਭਾੜਿਆਂ ਦਾ ਮਾਮਲਾ ਵਿਚਾਰ ਰਹੀ ਹੈ | ਉਨ੍ਹਾਂ ਮੈਂਬਰਾਂ ਨੂੰ ਇਹ ਵੀ ਦੱਸਿਆ ਕਿ ਉਹ ਅਦਾਲਤੀ ਕੇਸ ਦੇ ਨਿਪਟਾਰੇ ਦਾ ਇੰਤਜ਼ਾਰ ਕਰ ਰਹੇ ਹਨ ਜਿਸ ਤੋਂ ਬਾਅਦ ਬਿਜਲੀ ਸਮਝੌਤੇ ਰੱਦ ਕੀਤੇ ਜਾ ਸਕਦੇ ਹਨ |
<br/>  


ਖ਼ਬਰ ਸ਼ੇਅਰ ਕਰੋ

ਸੁਪਰੀਮ ਕੋਰਟ ਨੇ ਦੇਰੀ ਦੇ ਆਧਾਰ 'ਤੇ ਸੀ.ਬੀ.ਆਈ. ਦੀ ਪਟੀਸ਼ਨ ਕੀਤੀ ਰੱਦ

ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਵਲੋਂ ਅੱਜ ਬਰਗਾੜੀ ਤੇ ਬਹਿਬਲ ਕਲਾਂ ਮਾਮਲੇ 'ਚ ਸੀ.ਬੀ.ਆਈ. ਵਲੋਂ ਜਾਂਚ ਆਪਣੇ ਕਬਜ਼ੇ 'ਚ ਰੱਖਣ ਸਬੰਧੀ ਦਾਇਰ ਪਟੀਸ਼ਨ 'ਤੇ ਅੱਜ ਫ਼ੈਸਲੇ ਦੌਰਾਨ ਪਟੀਸ਼ਨ ਰੱਦ ਕਰਨ ਲਈ ਪਟੀਸ਼ਨ ...

ਪੂਰੀ ਖ਼ਬਰ »

ਪਟਿਆਲਾ 'ਚ ਹਾਕੀ ਖਿਡਾਰੀ ਦੀ ਸਾਥੀ ਸਮੇਤ ਗੋਲੀਆਂ ਮਾਰ ਕੇ ਹੱਤਿਆ

ਪਟਿਆਲਾ, 20 ਫਰਵਰੀ (ਮਨਦੀਪ ਸਿੰਘ ਖਰੋੜ)-ਬੀਤੀ ਰਾਤ ਸਥਾਨਕ 24 ਨੰਬਰ ਫਾਟਕ ਨੇੜੇ ਪੰਜਾਬ ਬਿਜਲੀ ਨਿਗਮ ਦੇ ਇਕ ਹਾਕੀ ਖਿਡਾਰੀ ਅਤੇ ਉਸ ਦੇ ਸਾਥੀ ਦੀ ਸਿਰ 'ਚ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕਾਂ ਦੀ ਪਹਿਚਾਣ ਅਮਰੀਕ ਸਿੰਘ ਹਾਕੀ ...

ਪੂਰੀ ਖ਼ਬਰ »

ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ

ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸਦਨ 'ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਦੇ ਨਾਲ ਸ਼ੁਰੂ ਹੋਇਆ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਵਿਧਾਨ ਸਭਾ ਦੇ ਪਿਛਲੇ ਇਜਲਾਸ ਤੋਂ ਬਾਅਦ ਅਕਾਲ ...

ਪੂਰੀ ਖ਼ਬਰ »

ਸਿਆਸੀ ਆਗੂਆਂ, ਮੁਲਾਜ਼ਮਾਂ ਨੂੰ ਨਹੀਂ ਮਿਲੇਗੀ 200 ਯੂਨਿਟ ਮੁਫ਼ਤ ਬਿਜਲੀ

ਸਰਕਾਰ ਦੇ ਫ਼ੈਸਲੇ ਤੋਂ ਬਾਅਦ ਪਾਵਰਕਾਮ ਨੇ ਜਾਰੀ ਕੀਤੀ ਹਦਾਇਤ ਸ਼ਿਵ ਸ਼ਰਮਾ ਜਲੰਧਰ, 20 ਫਰਵਰੀ-ਪੰਜਾਬ ਸਰਕਾਰ ਨੇ ਮੁਲਾਜ਼ਮਾਂ, ਸੇਵਾਮੁਕਤ ਮੁਲਾਜ਼ਮਾਂ, ਸਿਆਸੀ ਆਗੂਆਂ ਨੂੰ ਘਰੇਲੂ ਖ਼ੇਤਰ 'ਚ ਮਿਲਦੀ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਲੈ ਲਈ ਹੈ | ...

ਪੂਰੀ ਖ਼ਬਰ »

ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਪੁਰਾਣਾ ਰਿਸ਼ਤਾ-ਨੱਢਾ

ਬਠਿੰਡਾ/ਲੰਬੀ, 20 ਫਰਵਰੀ (ਕੰਵਲਜੀਤ ਸਿੰਘ ਸਿੱਧੂ, ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੇ ਪਿੰਡ ਬਾਦਲ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਅੱਤਵਾਦ ਦੀਆਂ ਘਟਨਾਵਾਂ 'ਚ ਕਮੀ ਆਈ-ਫ਼ੌਜ ਮੁਖੀ

ਫ਼ੌਜ 'ਚ ਮਹਿਲਾ ਅਫ਼ਸਰਾਂ ਨੂੰ ਸਥਾਈ ਕਮਿਸ਼ਨ ਬਾਰੇ ਫ਼ੈਸਲਾ ਸਵਾਗਤਯੋਗ ਨਵੀਂ ਦਿੱਲੀ, 20 ਫਰਵਰੀ (ਏਜੰਸੀ)-ਫ਼ੌਜ ਮੁਖੀ ਜਨਰਲ ਐਮ. ਐਮ. ਨਰਵਾਣੇ ਨੇ ਵੀਰਵਾਰ ਨੂੰ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ ਵਿਚ 15-20 ਅੱਤਵਾਦੀ ਕੈਂਪ ਹਨ ਜਿਥੇ ਹਰ ਸਮੇਂ ਲਗਪਗ 250-350 ਅੱਤਵਾਦੀ ...

ਪੂਰੀ ਖ਼ਬਰ »

ਚਿਨਮਯਾਨੰਦ ਨੂੰ ਜ਼ਮਾਨਤ ਦੇਣ ਿਖ਼ਲਾਫ਼ ਪਟੀਸ਼ਨ 'ਤੇ ਸੁਣਵਾਈ 24 ਨੂੰ

ਨਵੀਂ ਦਿੱਲੀ, 20 ਫਰਵਰੀ (ਏਜੰਸੀ)- ਸੁਪਰੀਮ ਕੋਰਟ ਵਲੋਂ ਅੱਜ ਦੱਸਿਆ ਗਿਆ ਹੈ ਕਿ ਉਹ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸਵਾਮੀ ਚਿਨਮਯਾਨੰਦ ਨੂੰ ਇਲਾਹਾਬਾਦ ਹਾਈਕੋਰਟ ਵਲੋਂ ਦਿੱਤੀ ਜ਼ਮਾਨਤ ਿਖ਼ਲਾਫ਼ ਦਾਇਰ ਪਟੀਸ਼ਨ 'ਤੇ 24 ਫਰਵਰੀ ਨੂੰ ਸੁਣਵਾਈ ਕਰੇਗੀ, ਸਵਾਮੀ ...

ਪੂਰੀ ਖ਼ਬਰ »

ਜਰਮਨੀ ਦੇ ਹੁੱਕਾ ਬਾਰਾਂ 'ਚ ਗੋਲੀਬਾਰੀ-9 ਮੌਤਾਂ

ਹਨਾਊ, 20 ਫਰਵਰੀ (ਏਜੰਸੀਆਂ)-ਜਰਮਨੀ ਦੇ ਹੁੱਕਾ ਬਾਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਣਪਛਾਤੇ ਹਮਲਾਵਰਾਂ ਵਲੋਂ ਕੀਤੀ ਗਈ ਗੋਲੀਬਾਰੀ ਦੀ ਘਟਨਾ 'ਚ 9 ਲੋਕਾਂ ਦੀ ਮੌਤ ਹੋ ਗਈ | ਇਸ ਤੋਂ ਇਲਾਵਾ ਇਸ ਘਟਨਾ 'ਚ ਕਈ ਲੋਕ ਜ਼ਖ਼ਮੀ ਵੀ ਹੋਏ | ਗੋਲੀਬਾਰੀ ਦੀ ਘਟਨਾ ਹਨਾਊ ਸ਼ਹਿਰ ...

ਪੂਰੀ ਖ਼ਬਰ »

ਨਿਰਭੈਆ ਕਾਂਡ: ਦੋਸ਼ੀ ਵਿਨੈ ਨੇ ਕੰਧ 'ਚ ਸਿਰ ਮਾਰ ਕੇ ਖ਼ੁਦ ਨੂੰ ਕੀਤਾ ਜ਼ਖ਼ਮੀ

ਨਵੀਂ ਦਿੱਲੀ, 20 ਫਰਵਰੀ (ਉਪਮਾ ਡਾਗਾ ਪਾਰਥ)-ਨਿਰਭੈਆ ਕਾਂਡ ਦੇ ਦੋਸ਼ੀ ਵਿਨੈ ਸ਼ਰਮਾ, ਜੋ ਫਾਂਸੀ ਤੋਂ ਬਚਣ ਲਈ ਸਾਰੇ ਕਾਨੂੰਨੀ ਵਿਕਲਪ ਅਪਣਾ ਚੁੱਕਾ ਹੈ, ਨੇ ਮਾਨਸਿਕ ਸਥਿਤੀ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਮੁੜ ਅਦਾਲਤ ਦਾ ਰੁਖ਼ ਕੀਤਾ ਹੈ | ਵਿਨੈ ਦੇ ਵਕੀਲ ਨੇ ...

ਪੂਰੀ ਖ਼ਬਰ »

ਅੰਸਲ ਭਰਾਵਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਨਹੀਂ ਵਧੇਗੀ ਸਜ਼ਾ ਨਵੀਂ ਦਿੱਲੀ, 20 ਫਰਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ 1997 'ਚ ਉਪਹਾਰ ਸਿਨੇਮਾ 'ਚ ਲੱਗੀ ਅੱਗ ਦੇ ਮਾਮਲੇ 'ਚ ਅੰਸਲ ਭਰਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ | ਸੁਪਰੀਮ ਕੋਰਟ ਨੇ ਉਪਹਾਰ ਸਿਨੇਮਾ ਕਾਂਡ ਦੇ ਮਾਮਲੇ 'ਚ ਪੀੜਤਾਂ ਦੇ ਇਕ ਸੰਘ ਵਲੋਂ ਪਾਈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਮਾਮਲੇ 'ਚ ਸੁਪਰੀਮ ਕੋਰਟ 'ਚ ਉਲੰਘਣਾ ਦੀ ਪਟੀਸ਼ਨ ਦਾਇਰ

ਨਵੀਂ ਦਿੱਲੀ, 20 ਫਰਵਰੀ (ਏਜੰਸੀ)-ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਮੰਦਰ ਦੇ ਨਿਰਮਾਣ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਲੋਕ ਸਭਾ ਮੈਂਬਰ ਅਸ਼ੋਕ ਤੰਵਰ ਨੇ ਸੁਪਰੀਮ ਕੋਰਟ 'ਚ ਦਿੱਲੀ ਵਿਕਾਸ ਅਥਾਰਿਟੀ (ਡੀ. ਡੀ. ਏ.) ਅਤੇ ਦਿੱਲੀ ਸਰਕਾਰ ਿਖ਼ਲਾਫ਼ ਉਲੰਘਣਾ ...

ਪੂਰੀ ਖ਼ਬਰ »

ਤਾਮਿਲਨਾਡੂ 'ਚ ਬੱਸ ਤੇ ਟਰੱਕ 'ਚ ਜ਼ਬਰਦਸਤ ਟੱਕਰ-20 ਮੌਤਾਂ

ਕੋਇੰਬਟੂਰ/ਤਿਰੂਵਨੰਤਪੁਰਮ, 20 ਫਰਵਰੀ (ਏਜੰਸੀਆਂ)-ਤਾਮਿਲਨਾਡੂ ਦੇ ਤਿਰੂਪੁਰ ਜ਼ਿਲ੍ਹੇ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਅਤੇ ਟਰੱਕ 'ਚ ਜ਼ਬਰਦਸਤ ਟੱਕਰ ਹੋ ਗਈ | ਜਿਸ ਕਾਰਨ 20 ਲੋਕਾਂ ਦੀ ਦਰਦਨਾਕ ਮੌਤ ਹੋ ਗਈ | ਹਾਦਸਾ ਅੱਜ ਸਵੇਰੇ ਅਵਿਨਾਸ਼ੀ ...

ਪੂਰੀ ਖ਼ਬਰ »

ਜੰਮੂ ਸੜਕ ਹਾਦਸੇ 'ਚ ਪਰਿਵਾਰ ਦੇ 5 ਜੀਆਂ ਦੀ ਮੌਤ

ਸ੍ਰੀਨਗਰ, 20 ਫਰਵਰੀ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਉਦੋਂ ਮੌਤ ਹੋ ਗਈ ਜਦੋਂ ਉਨ੍ਹਾਂ ਦੀ ਕਾਰ ਜੰਮੂ-ਪਠਾਨਕੋਟ ਰਾਜ ਮਾਰਗ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾਅ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ...

ਪੂਰੀ ਖ਼ਬਰ »

ਟਰੰਪ ਦੇ ਰੋਡ ਸ਼ੋਅ 'ਚ 70 ਲੱਖ ਨਹੀਂ, ਇਕ ਤੋਂ ਦੋ ਲੱਖ ਲੋਕ ਕਰਨਗੇ ਸ਼ਿਰਕਤ

ਅਹਿਮਦਾਬਾਦ, 20 ਫਰਵਰੀ (ਪੀ. ਟੀ. ਆਈ.)-ਇਕ ਅਧਿਕਾਰੀ ਨੇ ਦੱਸਿਆ ਕਿ 24 ਫਰਵਰੀ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਹਿਮਦਾਬਾਦ 'ਚ ਹੋਣ ਵਾਲੇ 22 ਕਿਲੋਮੀਟਰ ਲੰਬੇ ਰੋਡ ਸ਼ੋਅ 'ਚ 2 ਲੱਖ ਤੋਂ ਘੱਟ ਲੋਕਾਂ ਦੇ ਸ਼ਾਮਿਲ ਹੋਣ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਨਸ਼ਿਆਂ ਦੇ ਸਰਗਨੇ ਸੰਧੂ ਦੇ ਪਿਤਾ ਨੂੰ ਵੀ ਐਸ.ਐਸ. ਬੋਰਡ 'ਚ ਲਾਇਆ ਸੀ-ਅਕਾਲੀ ਦਲ

ਚੰਡੀਗੜ੍ਹ, 20 ਫਰਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਵਿਚ ਦਿੱਤੇ ਬਿਆਨ ਦਾ ਸਵਾਗਤ ਕੀਤਾ ਹੈ ਕਿ ਉਹ ਕ੍ਰਿਸਚੀਅਨ ਦਲਿਤ ਫ਼ਰੰਟ ਦੇ ਆਗੂ ਅਤੇ ਕਾਂਗਰਸੀ ਨੇਤਾ ਅਨਵਰ ਮਸੀਹ ਦੇ ਸਿਆਸੀ ਸਬੰਧਾਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX