ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਨਸਰਾਲਾ ਪੁਲਿਸ ਵਲੋਂ 360 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ
. . .  1 day ago
ਨਸਰਾਲਾ, 17 ਅਪ੍ਰੈਲ (ਸਤਵੰਤ ਸਿੰਘ ਖਿਆੜਾ) - ਥਾਣਾ ਬੁੱਲ੍ਹੋਵਾਲ, ਹੁਸ਼ਿਆਰਪੁਰ ਅਧੀਨ ਪੈਂਦੀ ਪੁਲਿਸ ਚੌਕੀ ਨਸਰਾਲਾ ਦੀ ਪੁਲਿਸ ਨੇ ਇਕ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਚੇਤ ਸੰਮਤ 552

ਕਪੂਰਥਲਾ / ਫਗਵਾੜਾ

ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਜ਼ਿਲ੍ਹੇ 'ਚ ਅੱਜ ਦੂਜੇ ਦਿਨ ਵੀ ਕਰਫ਼ਿਊ

ਕਪੂਰਥਲਾ, 24 ਮਾਰਚ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੌਰਾਨ ਕੋਈ ਵੀ ਦੁਕਾਨ ਖੋਲ੍ਹਣ ਤੇ ਕਿਸੇ ਵੀ ਵਿਅਕਤੀ ਦੇ ਚੱਲਣ ਫਿਰਨ ਦੀ ਮਨਾਹੀ ਕੀਤੀ ਗਈ ਹੈ, ਪਰ ਲੋਕ ਹਿਤ ਨੂੰ ਮੱਦੇਨਜ਼ਰ ਰੱਖਦਿਆਂ ਜ਼ਰੂਰੀ ...

ਪੂਰੀ ਖ਼ਬਰ »

ਕਰਫ਼ਿਊ ਵਿਚ ਮਿਲੀ ਢਿੱਲ ਦੌਰਾਨ ਲੋਕਾਂ ਨੇ ਦੁੱਧ, ਸਬਜ਼ੀਆਂ ਤੇ ਹੋਰ ਸਾਮਾਨ ਦੀ ਕੀਤੀ ਖਰੀਦਦਾਰੀ

ਸੁਲਤਾਨਪੁਰ ਲੋਧੀ, 24 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਏ ਗਏ ਕਰਫ਼ਿਊ ਵਿਚ ਅੱਜ ਮਿਲੀ ਢਿੱਲ ਦੌਰਾਨ ਲੋਕਾਂ ਨੇ ਦੁੱਧ, ਕਰਿਆਨਾ, ਸਬਜ਼ੀਆਂ ਅਤੇ ਹੋਰ ਸਾਮਾਨ ਦੀ ਖ਼ਰੀਦਦਾਰੀ ਕੀਤੀ | ਸਵੇਰੇ ਦੋ ਘੰਟੇ ਮਿਲੀ ਢਿੱਲ ...

ਪੂਰੀ ਖ਼ਬਰ »

ਕਰਫ਼ਿਊ ਦੇ ਚੱਲਦੇ ਨਡਾਲਾ ਮੁਕੰਮਲ ਬੰਦ

ਨਡਾਲਾ, 24 ਮਾਰਚ (ਮਾਨ)-ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਨੂੰ ਠੱਲ੍ਹਣ ਤੇ ਲੋਕਾਂ ਨੂੰ ਘਰਾਂ ਵਿਚ ਸੁਰੱਖਿਅਤ ਰੱਖਣ ਲਈ ਪੰਜਾਬ ਵਿਚ ਲਗਾਏ ਕਰਫ਼ਿਊ ਦੌਰਾਨ ਅੱਜ ਨਡਾਲਾ ਮੁਕੰਮਲ ਬੰਦ ਰਿਹਾ | ਵਰ੍ਹਦੇ ਮੀਂਹ ਵਿਚ ਨਡਾਲਾ ਪੁਲਿਸ ਚੌਾਕੀ ਮੁਖੀ ਜਸਬੀਰ ਸਿੰਘ, ਹੌਲਦਾਰ ...

ਪੂਰੀ ਖ਼ਬਰ »

ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰ 'ਚ ਹੀ ਜ਼ਰੂਰੀ ਸਾਮਾਨ ਮੁਹੱਈਆ ਕਰਵਾ ਰਹੀਆਂ ਸਮਾਜ ਸੇਵੀ ਸੰਸਥਾਵਾਂ

ਕਪੂਰਥਲਾ, 24 ਮਾਰਚ (ਵਿ.ਪ੍ਰ.)-ਕਰਫਿਊ ਦੌਰਾਨ ਜ਼ਿਲ੍ਹੇ ਦੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਘਰਾਂ 'ਚ ਜ਼ਰੂਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦਿਆਂ ਗੁਰੂ ਕੀ ਗੋਲਕ ਲੋੜਵੰਦਾਂ ਲਈ ਖੋਲ੍ਹੀ ਜਾਵੇਗੀ-ਜਥੇ: ਢੱਪਈ

ਕਪੂਰਥਲਾ, 24 ਮਾਰਚ (ਵਿ.ਪ੍ਰ.)-ਗੁਰਦੁਆਰਾ ਬਾਬਾ ਸਰਜਾ ਸਿੰਘ ਪਿੰਡ ਢੱਪਈ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਢੱਪਈ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਗੁਰੂ ਕੀ ...

ਪੂਰੀ ਖ਼ਬਰ »

ਧੀਮਾਨ ਬਣੇ ਉੱਤਰੀ ਰੇਲਵੇ ਸਲਾਹਕਾਰ ਕਮੇਟੀ ਦੇ ਮੈਂਬਰ

ਜਲੰਧਰ, 24 ਮਾਰਚ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਲਾਹਕਾਰ ਯਸ਼ਪਾਲ ਸਿੰਘ ਧੀਮਾਨ ਨੂੰ ਉ੍ਰਤਰੀ ਰੇਲਵੇ ਸਲਾਹਕਾਰ ਕਮੇਟੀ (ਡਵੀਜ਼ਨਲ ਰੇਲਵੇਜ਼ ਯੂਜ਼ਰਸ ਕੰਸਲਟੇਟਿਵ ਕਮੇਟੀ ਉੱਤਰੀ ਰੇਲਵੇ) ਦਾ ਮੈਂਬਰ ਨਾਮਜ਼ਦ ...

ਪੂਰੀ ਖ਼ਬਰ »

ਕੋੋਰੋਨਾ ਵਾਇਰਸ ਕਰਕੇ ਰਜਿਸਟ੍ਰੇਸ਼ਨਾਂ ਹੋਣ ਤੋਂ ਰਹਿ ਜਾਣਗੀਆਂ ਬੀ. ਐਸ.-4 ਦੀਆਂ ਕਈ ਗੱਡੀਆਂ

ਜਲੰਧਰ, 24 ਮਾਰਚ (ਸ਼ਿਵ ਸ਼ਰਮਾ)-ਕੋਰੋਨਾ ਵਾਇਰਸ ਨੇ ਜਿੱਥੇ ਜਨਜੀਵਨ ਠੱਪ ਕਰਕੇ ਰੱਖ ਦਿੱਤਾ ਹੈ, ਉਥੇ ਇਸ ਨਾਲ 31 ਮਾਰਚ ਤੋਂ ਬੰਦ ਹੋਣ ਵਾਲੀਆਂ ਬੀ. ਐੱਸ.-4 ਇੰਜਨ ਵਾਲੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਹੁਣ ਨਹੀਂ ਹੋ ਸਕੇਗੀ ਕਿਉਂਕਿ ਪਹਿਲੀ ਅਪ੍ਰੈਲ ਤੋਂ ਟਰਾਂਸਪੋਰਟ ਨੇ ...

ਪੂਰੀ ਖ਼ਬਰ »

ਫਗਵਾੜਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣਾ ਸਾਡਾ ਫ਼ਰਜ਼:-ਐਸ.ਡੀ.ਐਮ.

ਫਗਵਾੜਾ, 24 ਮਾਰਚ (ਵਾਲੀਆ) -ਕਰੋਨਾ ਵਾਇਰਸ ਦੇ ਪ੍ਰਕੋਪ ਨੇ ਪੂਰੀ ਦੁਨੀਆ ਹਲਾਈ ਹੋਈ ਹੈ ਲੋਕਾਂ ਨੂੰ ਰੋਜ਼ਮਰਾ ਦੀਆਂ ਚੀਜ਼ਾਂ ਘਰ-ਘਰ ਨਾ ਮੁਹੱਈਆ ਨਾ ਹੋਣ ਕਾਰਨ ਹਾਹਾਕਾਰ ਮਚੀ ਹੋਈ ਹੈ | ਫਗਵਾੜਾ ਵਿਖੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਐਸ. ਡੀ. ਐਮ. ਫਗਵਾੜਾ ਗੁਰਵਿੰਦਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਪੰਜ ਰੋਜ਼ਾ ਧਾਰਮਿਕ ਸਮਾਗਮ ਅਣਮਿੱਥੇ ਸਮੇਂ ਲਈ ਮੁਲਤਵੀ-ਪ੍ਰਧਾਨ ਜੋਸਨ

ਤਲਵੰਡੀ ਚੌਧਰੀਆਂ, 24 ਮਾਰਚ (ਭੋਲਾ)-ਧੰਨ-ਧੰਨ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਹਰ ਸਾਲ ਗੁਰਦੁਆਰਾ ਬੇਬੇ ਨਾਨਕੀ ਸ੍ਰੀ ਖੂਹ ਸਾਹਿਬ ਤਲਵੰਡੀ ਚੌਧਰੀਆਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪੰਜ ਰੋਜ਼ਾ ਧਾਰਮਿਕ ਸਮਾਗਮ 29 ਮਾਰਚ ਤੋਂ 2 ਅਪ੍ਰੈਲ ਕਰਵਾਏ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਅਤੇ ਪੁਸ਼ਬਿੰਦਰ ਕੌਰ ਵਲੋਂ ਘਰ-ਘਰ ਜਾ ਕੇ ਸਪਰੇਅ ਕੀਤੀ

ਫਗਵਾੜਾ, 24 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਸਤਨਾਮਪੁਰਾ ਦੇ ਵਾਰਡ ਨੰੂ 1 ਪੁਰ ਵਿਖੇ ਕਰੋਨਾ ਵਾਇਰਸ ਨੂੰ ਦੇਖਦੇ ਹੋਏ ਵਾਰਡ ਦੇ ਸਾਬਕਾ ਕੌਾਸਲਰ ਪੁਸ਼ਬਿੰਦਰ ਕੌਰ ਅਤੇ ਪਿ੍ਤਪਾਲ ਸਿੰਘ ਮੰਗਾ ਵਲੋਂ ਸਮੂਹ ਨੌਜਵਾਨਾਂ ਨੂੰ ਨਾਲ ਲੈ ਕੇ ਸਪਰੇਅ ਕੀਤੀ ਗਈ ਇਸ ...

ਪੂਰੀ ਖ਼ਬਰ »

ਸਲੱਮ ਬਸਤੀਆਂ 'ਚ ਵਿਧਾਇਕ ਧਾਲੀਵਾਲ ਨੇ ਅੱਜ ਦੂਸਰੇ ਦਿਨ ਭੇਜਿਆ ਦੋ ਹਜ਼ਾਰ ਲੋਕਾਂ ਦਾ ਖਾਣਾ

ਫਗਵਾੜਾ, 24 ਮਾਰਚ (ਤਰਨਜੀਤ ਸਿੰਘ ਕਿੰਨੜਾ)-ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੇ ਚੱਲਦੇ ਘਰਾਂ 'ਚ ਕੈਦ ਹੋ ਕੇ ਰਹਿਣ ਨੂੰ ਮਜਬੂਰ ਸਲੱਮ ਬਸਤੀਆਂ ਦੇ ਦਿਹਾੜੀਦਾਰ ਗ਼ਰੀਬ ਲੋਕਾਂ ਦੀ ਸਹੂਲਤ ਲਈ ਹਲਕਾ ਵਿਧਾਇਕ ...

ਪੂਰੀ ਖ਼ਬਰ »

ਮੱਸਿਆ ਦੇ ਦਿਹਾੜੇ 'ਤੇ ਮਰਿਆਦਾ ਅਨੁਸਾਰ ਹੋਇਆ ਕਥਾ ਤੇ ਕੀਰਤਨ

ਸੁਲਤਾਨਪੁਰ ਲੋਧੀ, 24 ਮਾਰਚ (ਹੈਪੀ, ਥਿੰਦ)-ਜਗਤ ਗੁਰੁ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਦੇ ਪਾਵਨ ਤਪ ਅਸਥਾਨ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਅੱਜ ਮੱਸਿਆ ਦੇ ਦਿਹਾੜੇ ਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਨੁਸਾਰ ਧੰਨ ਧੰਨ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਦੀ ਸਪਲਾਈ ਜਾਰੀ ਰੱਖਣ ਲਈ ਹਦਾਇਤਾਂ ਜਾਰੀ

ਬੇਗੋਵਾਲ, 24 ਮਾਰਚ (ਸੁਖਜਿੰਦਰ ਸਿੰਘ)-ਕੋਰੋਨਾ ਵਾਇਰਸ ਕਰਕੇ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਵਿਚ ਲੋਕਾਂ ਨੂੰ ਜ਼ਰੂਰੀ ਵਸਤਾਂ ਦੇਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਨਿਰਧਾਰਿਤ ਕੀਤੇ ਗਏ ਸਮੇਂ 'ਤੇ ਨਿਰਧਾਰਿਤ ਲੋਕਾਂ ਨੂੰ ਪਾਸ ਜਾਰੀ ਕਰਨ ਸਬੰਧੀ ਇਕ ...

ਪੂਰੀ ਖ਼ਬਰ »

ਨੋਵਲ ਕੋਰੋਨਾ ਵਾਇਰਸ ਤੋਂ ਅਹਿਤਿਆਤ ਲਈ ਸਿਹਤ ਵਿਭਾਗ ਦੇ ਅਧਿਕਾਰੀ ਮੁਸਤੈਦ, ਪਰ ਲੋਕ ਸਾਥ ਦੇਣ–ਐਸ.ਐਮ.ਓ.

ਕਾਲਾ ਸੰਘਿਆਂ, 24 ਮਾਰਚ (ਬਲਜੀਤ ਸਿੰਘ ਸੰਘਾ)-ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਡਟੇ ਹੋਏ ਹਨ, ਪਰ ਲੋਕਾਂ ਦੇ ਸਾਥ ਬਿਨਾਂ ਕੁਝ ਵੀ ਸੰਭਵ ਨਹੀਂ | ਸੀ.ਐਚ.ਸੀ. ...

ਪੂਰੀ ਖ਼ਬਰ »

ਕਰਫ਼ਿਊ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਟੀਮਾਂ ਲਗਾਈਆਂ-ਡਾ: ਚਾਰੂਮਿਤਾ

ਸੁਲਤਾਨਪੁਰ ਲੋਧੀ, 24 ਮਾਰਚ (ਹੈਪੀ, ਥਿੰਦ)-ਕੋਰੋਨਾ ਵਾਇਰਸ ਸਬੰਧੀ ਪਿੰਡ ਪਿੰਡ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਰਫ਼ਿਊ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਡਾ.ਚਾਰੂਮਿਤਾ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਸੁਲਤਾਨਪੁਰ ...

ਪੂਰੀ ਖ਼ਬਰ »

ਸਰਕਾਰ ਮਜ਼ਦੂਰਾਂ ਤੇ ਰੇਹੜੀਆਂ ਵਾਲਿਆਂ ਲਈ ਵੀ ਸਹਾਇਤਾ ਦਾ ਐਲਾਨ ਕਰੇ-ਡੌਲਾ

ਹੁਸੈਨਪੁਰ, 24 ਮਾਰਚ (ਸੋਢੀ)-ਦਿਨ ਬੇ ਦਿਨ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਚੁੱਕੇ ਜਾ ਰਹੇ ਕਦਮ ਸ਼ਲਾਘਾਯੋਗ ਹਨ, ਜਿਨ੍ਹਾਂ ਦਾ ਹਰ ਨਾਗਰਿਕ ਨੂੰ ਘਰਾਂ ਅੰਦਰ ਰਹਿ ਕੇ ਪੂਰਾ ਸਮਰਥਨ ਅਤੇ ਸਹਿਯੋਗ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨਾਲ ਕਰਲਾਠੀਆਂ ਜ਼ਮੀਨਾਂ 'ਚ ਕਈ ਥਾਵਾਂ 'ਤੇ ਕਣਕ ਸੁੱਕਣੀ ਸ਼ੁਰੂ ਕਿਸਾਨ ਜਥੇਬੰਦੀਆਂ ਵਲੋਂ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮੰਗ

ਸੁਲਤਾਨਪੁਰ ਲੋਧੀ, 24 ਮਾਰਚ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਅੱਜ ਤੜਕਸਾਰ ਸਵੇਰੇ ਸ਼ੁਰੂ ਹੋਏ ਬੇਮੌਸਮੇ ਮੀਂਹ ਨੇ ਕਿਸਾਨਾਂ ਨੂੰ ਪ੍ਰੇਸ਼ਾਨੀ ਵਿਚ ਪਾ ਦਿੱਤਾ ਹੈ | ਹਲਕੇ ਅੰਦਰ ਇਨ੍ਹਾਂ ਦਿਨਾਂ ਵਿਚ ਕਿਸਾਨਾਂ ਵਲੋਂ ਆਲੂ ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਜੀ.ਐਮ. ਨੇ ਕੀਤੀ ਕੋਰੋਨਾ ਵਾਇਰਸ ਨੂੰ ਲੈ ਕੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਕਪੂਰਥਲਾ, 24 ਮਾਰਚ (ਸਡਾਨਾ)-ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜਰ ਰਵਿੰਦਰ ਗੁਪਤਾ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਅੱਜ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ | ਜਿਸ ਵਿਚ ਪ੍ਰਬੰਧਕਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਲੋਨੀ ਵਾਸੀਆਂ ਨੂੰ ਦਿੱਤੀਆਂ ਜਾਣ ...

ਪੂਰੀ ਖ਼ਬਰ »

ਨਸ਼ਾ ਕਰਨ ਵਾਲੇ ਅੱਧੀ ਦਰਜਨ ਨੌਜਵਾਨ ਪੁਲਿਸ ਨੇ ਕੀਤੇ ਕਾਬੂ-ਕੇਸ ਦਰਜ

ਫਗਵਾੜਾ, 24 ਮਾਰਚ (ਹਰੀਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਪਿੰਡ ਬੀੜ ਪੁਆਧ ਤੋਂ ਨਸ਼ਾ ਕਰਦੇ ਹੋਏ ਅੱਧੀ ਦਰਜਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਪਿੰਡ ਬੀੜ ਪੁਆਦ ਵਿਖੇ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ-ਰਣਜੀਤ ਰਾਣਾ

ਢਿਲਵਾਂ, 24 ਮਾਰਚ (ਸੁਖੀਜਾ, ਪਲਵਿੰਦਰ)-ਦੁਨੀਆ ਵਿਚ ਕੋਰੋਨਾ ਵਾਇਰਸ ਬਹੁਤ ਹੀ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ | ਕੋਰੋਨਾ ਵਾਇਰਸ ਨੇ ਸਮੁੱਚੀ ਮਾਨਵ ਜਾਤੀ ਲਈ ਗੰਭੀਰ ਖ਼ਤਰਾ ਪੈਦਾ ਕਰ ਦਿੱਤਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਭੁਲੱਥ ਦੇ ਇੰਚਾਰਜ ...

ਪੂਰੀ ਖ਼ਬਰ »

ਅਤਿ ਜ਼ਰੂਰੀ ਕਾਰਨਾਂ ਦੇ ਚੱਲਦਿਆਂ ਪ੍ਰਸ਼ਾਸਨ ਪਾਸੋਂ ਮਿਲ ਸਕਦੀ ਹੈ ਕਰਫ਼ਿਊ ਪਾਸ ਦੀ ਸਹੂਲਤ

ਕਪੂਰਥਲਾ, 24 ਮਾਰਚ (ਸਡਾਨਾ) -ਕਰਫਿਊ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਵਲੋਂ ਅਤਿ ਜ਼ਰੂਰੀ ਕਾਰਨਾਂ ਦੌਰਾਨ ਕਰਫਿਊ ਵਿਚ ਛੋਟ ਮੰਗਣ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੀ ਸਮੱਸਿਆ ਸੁਣਨ ਉਪਰੰਤ ਲੋੜੀਂਦੀ ਛੋਟ ਦੇ ਕੇ ਕਰਫਿਊ ਪਾਸ ਜਾਰੀ ਕੀਤੇ ਜਾ ਰਹੇ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਆਏ ਲੋਕਾਂ ਦੀ ਪਹਿਚਾਣ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਹੋਇਆ ਸਖ਼ਤ

ਪਾਂਸ਼ਟਾ, 24 ਮਾਰਚ (ਸਤਵੰਤ ਸਿੰਘ)-ਵਿਦੇਸ਼ਾਂ ਤੋਂ ਆਏ ਲੋਕਾਂ ਵਿਚ ਵੱਡੀ ਪੱਧਰ 'ਤੇ ਪਾਏ ਗਏ ਕੋਰੋਨਾ ਵਾਇਰਸ ਦੇ ਲੱਛਣਾਂ ਨੂੰ ਦੇਖਦਿਆਂ ਇਸ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਅਤੇ ਪੁਲਿਸ ਵਲੋਂ ਪ੍ਰਸ਼ਾਸਨ ਅਤੇ ਸਥਾਨਕ ਪੰਚਾਇਤਾਂ ਦੇ ਤਾਲ-ਮੇਲ ਨਾਲ਼ ਘਰ-ਘਰ ਜਾ ...

ਪੂਰੀ ਖ਼ਬਰ »

ਸਰਬ ਸਾਂਝੀ ਸੁਸਾਇਟੀ ਨੇ ਪਾਂਸ਼ਟਾ 'ਚ ਕੀਤਾ ਦਵਾਈ ਦਾ ਛਿੜਕਾਅ

ਪਾਂਸ਼ਟਾ, 24 ਮਾਰਚ (ਸਤਵੰਤ ਸਿੰਘ)-ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਸਰਬ ਸਾਂਝੀ ਵੈੱਲਫੇਅਰ ਸੁਸਾਇਟੀ ਪਾਂਸ਼ਟਾ (ਰਜਿ:) ਦੇ ਮੈਂਬਰਾਂ ਵਲੋਂ ਸੈਨੀਟਾਈਜ਼ੇਸ਼ਨ ਲਈ ਪਾਂਸ਼ਟਾ 'ਚ ਦਵਾਈ ਦਾ ਛਿੜਕਾਅ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਲੋਕਾਂ ਦੀ ਸਹਾਇਤਾ ਲਈ ਪੰਚਾਂ, ਸਰਪੰਚਾ ਤੇ ਆਗੂਆਂ ਨੂੰ ਦਿੱਤੇ ਨਿਰਦੇਸ਼

ਸੁਲਤਾਨਪੁਰ ਲੋਧੀ, 24 ਮਾਰਚ (ਹੈਪੀ, ਥਿੰਦ)-ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਬਚਾਅ ਲਈ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਫ਼ਿਊ ਲਗਾਉਣਾ ਪਿਆ | ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ ਤੇ ਸਾਨੂੰ ਸਭ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਵੱਖ-ਵੱਖ ਥਾਵਾਂ ਤੋਂ 28 ਵਿਅਕਤੀ ਕੀਤੇ ਗਿ੍ਫ਼ਤਾਰ

ਕਪੂਰਥਲਾ, 24 ਮਾਰਚ (ਸਡਾਨਾ)-ਕੋਰੋਨਾ ਵਾਇਰਸ ਦੇ ਮੱਦੇ ਪ੍ਰਭਾਵ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਪਹਿਲਾਂ ਤਾਲਾਬੰਦੀ 'ਤੇ ਮੁੜ ਸਖ਼ਤੀ ਕਰਦੇ ਹੋਏ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਲੋਕ ਨਾ ਸਮਝੀ ਕਰਦੇ ਹੋਏ ਅੱਜ ਕਰਫਿਊ ਦੌਰਾਨ ਵੀ ਆਪਣੇ ਦੋ ਪਹੀਆ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਧਾਰਮਿਕ ਸਥਾਨਾਂ ਤੇ ਬੈਂਕਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਕਪੂਰਥਲਾ, 24 ਮਾਰਚ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਬਚਾਅ ਸਬੰਧੀ ਲਗਾਏ ਗਏ ਕਰਫਿਊ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਕੰਮਾਂ ਲਈ ਛੋਟ ਦੇਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ | ਜਿਸ ਤਹਿਤ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਸਥਾਵਾਂ ...

ਪੂਰੀ ਖ਼ਬਰ »

ਟਾਂਡੀ ਦੀਆਂ ਗਲੀਆਂ ਵਿਚ ਸੈਨੀਟਾਈਜ਼ਰ ਦਾ ਛਿੜਕਾਅ ਕੀਤਾ

ਨਡਾਲਾ, 24 ਮਾਰਚ (ਮਾਨ)-ਕਰੋਨਾ ਦੇ ਪ੍ਰਕੋਪ ਤੋਂ ਬਚਾਅ ਲਈ ਪਿੰਡ ਟਾਂਡੀ ਦਾਖਲੀ ਵਿਚ ਪੰਚਾਇਤ ਦੇ ਉਪਰਾਲੇ ਨਾਲ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਦੀਆਂ ਗਲੀਆਂ ਨੂੰ ਵਾਇਰਸ ਰਹਿਤ ਕਰਨ ਲਈ ਸੈਨੀਟਾਈਜ਼ਰ ਦਾ ਛਿੜਕਾਅ ਕੀਤਾ ਗਿਆ | ਇਸ ਸਬੰਧੀ ਸਰਪੰਚ ਵਿਪਨ ਕੌਰ ਤੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਕਸਬਾ ਢਿਲਵਾਂ ਅਤੇ ਨਜ਼ਦੀਕੀ ਪਿੰਡ ਰਹੇ ਬੰਦ

ਢਿਲਵਾਂ, (ਗੋਬਿੰਦ ਸੁਖੀਜਾ, ਪਲਵਿੰਦਰ)-ਭਾਰਤ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵਲੋਂ 31 ਮਾਰਚ ਤੱਕ ਕਰਫ਼ਿਊ ਲਗਾਉਣ ਦੇ ਐਲਾਨ ਮਗਰੋਂ ਅੱਜ ਤੀਸਰੇ ਦਿਨ ਕਸਬਾ ਢਿਲਵਾਂ ਅਤੇ ਨਜ਼ਦੀਕੀ ਪਿੰਡਾਂ ਸੰਗਰਾਵਾਂ, ਮਿਆਣੀ ਬਾਕਰਪੁਰ, ...

ਪੂਰੀ ਖ਼ਬਰ »

ਕਰਫ਼ਿਊ 'ਚ ਫ਼ਿਲਹਾਲ ਕੋਈ ਢਿੱਲ ਨਹੀਂ-ਤਹਿਸੀਲਦਾਰ ਭੁਲੱਥ

ਨਡਾਲਾ, 24 ਮਾਰਚ (ਮਾਨ)-ਭੁਲੱਥ ਦੇ ਤਹਿਸੀਲਦਾਰ ਰਮੇਸ਼ ਕੁਮਾਰ ਨੇ ਕਿਹਾ ਕਿ ਨਡਾਲਾ ਸਮੇਤ ਸਾਰੀ ਸਬ ਡਵੀਜ਼ਨ ਵਿਚ ਲੱਗੇ ਕਰਫ਼ਿਊ ਵਿਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਸਰਕਾਰੀ ਹੁਕਮਾਂ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਸਰਕਾਰੀ ...

ਪੂਰੀ ਖ਼ਬਰ »

ਆਲੂ ਦੀ ਪੁਟਾਈ ਲਈ ਲੇਬਰ ਨੂੰ ਕੁਝ ਸਮੇਂ ਲਈ ਛੋਟ ਦਿੱਤੀ ਜਾਵੇ-ਆਲੂ ਉਤਪਾਦਕ

ਕਪੂਰਥਲਾ, 24 ਮਾਰਚ (ਵਿ.ਪ੍ਰ.)-ਜ਼ਿਲ੍ਹਾ ਕਪੂਰਥਲਾ ਦੇ ਆਲੂ ਉਤਪਾਦਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਲੂ ਦੀ ਫ਼ਸਲ ਨੂੰ ਦੇਖਦਿਆਂ ਉਨ੍ਹਾਂ ਨੂੰ ਕੁੱਝ ਸਮੇਂ ਲਈ ਲੇਬਰ ਲਿਆਉਣ ਲਈ ਛੋਟ ਦਿੱਤੀ ਜਾਵੇ, ਕਿਉਂਕਿ ਜੇਕਰ ਆਲੂਆਂ ਦੀ ਪੁਟਾਈ ਇਨ੍ਹਾਂ ਦਿਨਾਂ ...

ਪੂਰੀ ਖ਼ਬਰ »

ਸੰਤ ਮਹਾਂਪੁਰਸ਼ਾਂ ਵਲੋਂ ਸੰਗਤਾਂ ਨੂੰ ਘਰ 'ਚ ਰਹਿ ਕੇ ਸਿਮਰਨ ਕਰਨ ਦੀ ਅਪੀਲ

ਕਪੂਰਥਲਾ, 24 ਮਾਰਚ (ਵਿ.ਪ੍ਰ.)-ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ, ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਬਾਬਾ ਦਇਆ ਸਿੰਘ, ਬਾਬਾ ਅਮਰੀਕ ਸਿੰਘ ਤੇ ਬਾਬਾ ਸਮਸ਼ੇਰ ਸਿੰਘ ਜਾਤੀਕੇ ...

ਪੂਰੀ ਖ਼ਬਰ »

ਕਰਫਿਊ ਦੇ ਬਾਵਜੂਦ ਸੜਕਾਂ 'ਤੇ ਆਏ ਲੋਕਾਂ ਦੇ ਨਾਲ ਪੁਲਿਸ ਨੇ ਵਰਤੀ ਸਖ਼ਤੀ ਕਮਿਸ਼ਨਰ ਨੇ ਸ਼ਹਿਰ ਵਿਚ ਕਰਵਾਇਆ ਛਿੜਕਾਅ

ਫਗਵਾੜਾ, 24 ਮਾਰਚ (ਹਰੀਪਾਲ ਸਿੰਘ)-ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਲਗਾਏ ਗਏ ਕਰਫਿਊ ਦੌਰਾਨ ਲੋਕ ਘਰਾਂ ਵਿਚ ਰਹੇ ਅਤੇ ਜਿਹੜੇ ਕੁੱਝ ਲੋਕ ਸੜਕਾਂ 'ਤੇ ਆਏ ਪੁਲਿਸ ਨੇ ਉਨ੍ਹਾਂ ਦੇ ਨਾਲ ਸਖਤੀ ਵਰਤੀ | ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਜ਼ਰੂਰੀ ਸਮਾਨ ਦੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਕਸਬਾ ਭੁਲੱਥ ਮੁਕੰਮਲ ਬੰਦ

ਭੁਲੱਥ, 24 ਮਾਰਚ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਵਾਸਤੇ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਕਸਬਾ ਭੁਲੱਥ ਮੁਕੰਮਲ ਬੰਦ ਰਿਹਾ | ਸਵੇਰ ਸਾਰ ਕੁੱਝ ਲੋਕਾਂ ਵਲੋਂ ਸੜਕਾਂ ਤੇ ਆਵਾਜਾਈ ਜਾਰੀ ਰੱਖੀ ਗਈ ਪ੍ਰੰਤੂ ਪੁਲਿਸ ਦੀ ਸਖ਼ਤੀ ਕਾਰਨ ਇਸ ਨੂੰ ਬੰਦ ਕਰ ਦਿੱਤਾ ਗਿਆ | ਇਸ ਦੌਰਾਨ ਕੋਈ ਵੀ ਦੁਕਾਨ ਖੁੱਲ੍ਹੀ ਦਿਖਾਈ ਨਹੀਂ ਦਿੱਤੀ ਅਤੇ ਸੜਕਾਂ ਅਤੇ ਬਾਜ਼ਾਰ ਸੁੰਨਸਾਨ ਦਿਖਾਈ ਦਿੱਤੇ | ਪ੍ਰਸ਼ਾਸਨ ਅਤੇ ਪੁਲਿਸ ਵਲੋਂ ਵੀ ਪੂਰੀ ਸਖ਼ਤੀ ਦਿਖਾਈ ਗਈ | ਕਸਬੇ ਦੇ ਚਾਰੇ ਪਾਸੇ ਨਾਕਾ ਬੰਦੀ ਕੀਤੀ ਗਈ | ਮੇਨ ਚੌਾਕ ਵਿਚ ਵੀ ਬੈਰੀਗੇਟ ਲਗਾ ਕੇ ਸਖ਼ਤ ਨਾਕਾ ਬੰਦੀ ਕੀਤੀ ਗਈ ਅਤੇ ਚਾਰੇ ਪਾਸੇ ਤੋਂ ਆਉਣ ਜਾਣ ਵਾਲੇ ਵਿਅਕਤੀਆਂ ਦੀ ਪੁੱਛ ਪੜਤਾਲ ਕੀਤੀ ਗਈ | ਬਹੁਤ ਸਾਰੇ ਲੋਕਾਂ ਨੂੰ ਵਾਪਸ ਮੋੜ ਦਿੱਤਾ ਗਿਆ ਅਤੇ ਸਿਰਫ਼ ਐਮਰਜੈਂਸੀ ਦਵਾਈ ਲਿਆਉਣ ਜਾਂ ਬਹੁਤ ਹੀ ਜ਼ਰੂਰੀ ਕੰਮਾਂ ਵਾਲੇ ਲੋਕਾਂ ਨੂੰ ਹੀ ਲੰਘਣ ਦਿੱਤਾ ਗਿਆ | ਥਾਣਾ ਮੁਖੀ ਇੰਸਪੈਕਟਰ ਕਰਨੈਲ ਸਿੰਘ ਵਲੋਂ ਪੁਲਿਸ ਪਾਰਟੀ ਨਾਲ ਬਾਜ਼ਾਰਾਂ ਵਿਚ ਗਸ਼ਤ ਜਾਰੀ ਰੱਖੀ ਗਈ ਅਤੇ ਲੋਕਾਂ ਨੂੰ ਆਪੋ ਆਪਣੇ ਘਰਾਂ ਅੰਦਰ ਰਹਿਣ ਲਈ ਕਿਹਾ ਗਿਆ | ਇਸ ਦੌਰਾਨ ਲੋਕਾਂ ਵਲੋਂ ਵੀ ਆਪੋ ਆਪਣੇ ਨੂੰ ਘਰਾਂ ਦੇ ਅੰਦਰ ਹੀ ਰੱਖਿਆ ਗਿਆ ਅਤੇ ਬਹੁਤ ਘੱਟ ਲੋਕ ਬਾਹਰ ਦਿਖਾਈ ਦਿੱਤੇ | ਇਸ ਦੌਰਾਨ ਕਸਬੇ ਅੰਦਰ ਵਿਦੇਸ਼ ਤੋਂ ਆਏ ਹੋਏ ਕੁੱਝ ਲੋਕਾਂ ਨੂੰ ਚੈਕਅਪ ਲਈ ਹਸਪਤਾਲ ਲਿਆਂਦਾ ਗਿਆ ਅਤੇ ਚੈੱਕਅਪ ਤੋਂ ਬਾਅਦ ਉਨ੍ਹਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਲਈ ਕਿਹਾ ਗਿਆ | ਇਸ ਸਮੇਂ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਬਾਹਰ ਨਾਂ ਨਿਕਲਣ ਅਤੇ ਬਿਨਾਂ ਕੰਮ ਤੋਂ ਬਾਹਰ ਨਾਂ ਜਾਣ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਉਨ੍ਹਾਂ ਨੇ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਹ ਕਰਫ਼ਿਊ ਜਨਤਾ ਦੀ ਭਲਾਈ ਵਾਸਤੇ ਹੀ ਲਗਾਇਆ ਗਿਆ ਹੈ ਅਤੇ ਲੋਕ ਇਸ ਨੂੰ ਸਮਝਣ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX