ਤਾਜਾ ਖ਼ਬਰਾਂ


ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  12 minutes ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  17 minutes ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  32 minutes ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  42 minutes ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  1 day ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਮਾਮਲਾ ਰਮਦਾਸ ਦੀ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ, ਰਮਦਾਸ ਪੁਲਿਸ ਵਲੋਂ 2 ਨੌਜਵਾਨ ਗ੍ਰਿਫ਼ਤਾਰ, 1 ਫ਼ਰਾਰ
. . .  1 day ago
ਅਜਨਾਲਾ, ਗੱਗੋਮਾਹਲ - 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਪਹਿਲਾ ਸਫ਼ਾ

ਕਾਬੁਲ 'ਚ ਗੁਰਦੁਆਰੇ 'ਤੇ ਅੱਤਵਾਦੀ ਹਮਲਾ-27 ਮੌਤਾਂ

• ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਹੋ ਰਿਹਾ ਸੀ ਸੁਖਮਨੀ ਸਾਹਿਬ ਦਾ ਪਾਠ • ਆਈ. ਐਸ. ਆਈ. ਐਲ. ਨੇ ਲਈ ਜ਼ਿੰਮੇਵਾਰੀ ਸੁਰਿੰਦਰ ਕੋਛੜ ਅੰਮਿ੍ਤਸਰ, 25 ਮਾਰਚ-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੁਰਾਣੇ ਸ਼ਹਿਰ ਵਿਚਲੇ ਸ਼ੋਰ ਬਾਜ਼ਾਰ ਦੇ ਗੁਰਦੁਆਰਾ ਗੁਰੂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਨਿੰਦਾ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਕੀਤੇ ਗਏ ਅੱਤਵਾਦੀ ਹਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਪਣੇ ਲੋਕ ਸਭਾ ਹਲਕੇ ਵਾਰਾਨਸੀ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਹਮਲੇ 'ਤੇ ਦੁੱਖ ...

ਪੂਰੀ ਖ਼ਬਰ »

ਮੋਦੀ ਅਫ਼ਗਾਨ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨਾਲ ਤੁਰੰਤ ਗੱਲ ਕਰਨ-ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੁੱਥੇ ਵਸਦੇ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਅਫ਼ਗਾਨਿਸਤਾਨ ਦੇ ...

ਪੂਰੀ ਖ਼ਬਰ »

ਭਾਰਤ ਸਰਕਾਰ ਅਫ਼ਗਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ-ਭਾਈ ਲੌਾਗੋਵਾਲ

ਅੰਮਿ੍ਤਸਰ, 25 ਮਾਰਚ (ਸਟਾਫ ਰਿਪੋਰਟਰ)-ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਅੱਤਵਾਦੀ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਨਿਖੇਧੀ ਕਰਦਿਆਂ ਇਸ ਨੂੰ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਕਰਾਰ ਦਿੰਦਿਆਂ ਭਾਰਤ ਸਰਕਾਰ ਤੋਂ ...

ਪੂਰੀ ਖ਼ਬਰ »

ਜਥੇਦਾਰ ਹਰਪ੍ਰੀਤ ਸਿੰਘ ਵਲੋਂ ਹਮਲੇ ਦੀ ਸਖ਼ਤ ਨਿੰਦਾ

ਅੰਮਿ੍ਤਸਰ, (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਾਬੁਲ ਦੇ ਇਕ ਗੁੁਰਦੁਆਰਾ ਸਾਹਿਬ ਵਿਖੇ ਕੀਤੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਤੇ ਤਾਮਿਲਨਾਡੂ 'ਚ ਪਹਿਲੀ ਮੌਤ, ਦੇਸ਼ 'ਚ ਹੁਣ ਤੱਕ 12 ਮੌਤਾਂ

ਪੀੜਤਾਂ ਦੀ ਗਿਣਤੀ 612 ਹੋਈ ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲੇ ਦਿਨੋ-ਦਿਨ ਵਧ ਰਹੇ ਹਨ | ਅੱਜ 2 ਹੋਰ ਮੌਤਾਂ ਹੋ ਜਾਣ ਨਾਲ ਦੇਸ਼ 'ਚ ਇਸ ਜਾਨਲੇਵਾ ਵਾਇਰਸ ਨਾਲ 12 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤਾਂ ਦਾ ਅੰਕੜਾ 612 ਹੋ ਗਿਆ ਹੈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ 21 ਦਿਨਾਂ ਦੀ ਤਾਲਾਬੰਦੀ ਸ਼ੁਰੂ

ਕਈ ਥਾਈਾ ਰਾਸ਼ਨ ਦੀਆਂ ਦੁਕਾਨਾਂ 'ਤੇ ਲੱਗੀ ਭੀੜ ਨਵੀਂ ਦਿੱਲੀ, 25 ਮਾਰਚ (ਏਜੰਸੀ)-ਕੋਰੋਨਾ ਵਾਇਰਸ ਦੇ ਸੰਕਟ ਦਾ ਮੁਕਾਬਲਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨਾਂ ਲਈ ਤਾਲਾਬੰਦੀ (ਲਾਕਡਾਊਨ) ਕੀਤੇ ਜਾਣ ਦੇ ਬਾਅਦ ਬੁੱਧਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ...

ਪੂਰੀ ਖ਼ਬਰ »

ਮਹਾਭਾਰਤ 18 ਦਿਨਾਂ 'ਚ ਜਿੱਤਿਆ, ਕੋਰੋਨਾ ਿਖ਼ਲਾਫ਼ ਜੰਗ 21 ਦਿਨ ਲਵੇਗੀ-ਮੋਦੀ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸਭ ਤੋਂ ਅੱਗੇ ਰਹਿਣ ਵਾਲੇ ਡਾਕਟਰਾਂ, ਏਅਰਲਾਈਨ ਅਮਲਾ ਅਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਸਟਾਫ ਨਾਲ ਕੁਝ ਲੋਕਾਂ ਵਲੋਂ ਮਾੜਾ ਵਰਤਾਅ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ 80 ਕਰੋੜ ਲੋਕਾਂ ਨੂੰ ਮਿਲੇਗਾ ਹਰ ਮਹੀਨੇ 7 ਕਿੱਲੋ ਰਾਸ਼ਨ

ਨਵੀਂ ਦਿੱਲੀ, 25 ਮਾਰਚ (ਉਪਮਾ ਡਾਗਾ ਪਾਰਥ)-ਮੋਦੀ ਸਰਕਾਰ ਨੇ ਤਾਲਾਬੰਦੀ ਦੇ ਐਲਾਨ ਤੋਂ ਇਕ ਦਿਨ ਬਾਅਦ ਲੋਕਾਂ ਨੂੰ ਆਰਜ਼ੀ ਰਾਹਤ ਦਿੰਦਿਆਂ ਵੱਡੀ ਰਾਸ਼ਨ ਸਬਸਿਡੀ ਦਾ ਐਲਾਨ ਕੀਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ 'ਚ ...

ਪੂਰੀ ਖ਼ਬਰ »

ਪੰਜਾਬ 'ਚ ਪੀੜਤਾਂ ਦੀ ਗਿਣਤੀ 31 ਹੋਈ

ਸਿਹਤ ਵਿਭਾਗ ਨੂੰ ਅਜੇ ਵੀ 229 ਜਾਂਚ ਰਿਪੋਰਟਾਂ ਦੀ ਉਡੀਕ ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 1 ਨਵਾਂ ਮਾਮਲਾ ਹੁਸ਼ਿਆਰਪੁਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕਰਫ਼ਿਊ ਪ੍ਰਬੰਧਨ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਅੱਜ ਸ਼ੁਰੂ ਹੋਏ 21 ਦਿਨਾਂ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ਵਿਚ ਕਰਫਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਪ੍ਰਣਾਲੀਆਂ ਅਤੇ ਸੇਵਾਵਾਂ ਨੂੰ ਕਾਇਮ ਰੱਖਣ ਲਈ ਪਾਸ ਜਾਰੀ ਵਾਸਤੇ ਵਿਸਥਾਰਤ ਹਦਾਇਤਾਂ ਸਮੇਤ ਪੁਲਿਸ ਤੇ ਸਿਵਲ ਪ੍ਰ੍ਰਸ਼ਾਸਨ ਲਈ ਕਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ ਤਾਂ ਕਿ ਇਸ ਔਖੇ ਸਮੇਂ 'ਚ ਲੋਕਾਂ ਨੂੰ ਦਿੱਕਤਾਂ ਪੇਸ਼ ਨਾ ਆਉਣ ਨੂੰ ਯਕੀਨੀ ਬਣਾਇਆ ਜਾ ਸਕੇ | ਮੁੱਖ ਮੰਤਰੀ ਨੇ ਕੋਵਿਡ-19 ਨਾਲ ਸਬੰਧਿਤ ਵਸਤਾਂ ਦੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਵਧੀਕ ਮੁੱਖ ਸਕੱਤਰ (ਉਦਯੋਗ ਤੇ ਵਪਾਰ) ਦੀ ਅਗਵਾਈ ਹੇਠ
ਕਮੇਟੀ ਦਾ ਗਠਨ ਕੀਤਾ ਹੈ | ਸਰਕਾਰੀ ਹਸਪਤਾਲਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਅਤਿ ਲੋੜੀਂਦਾ ਸਾਜ਼ੋ-ਸਾਮਾਨ ਦੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਦਾ ਨੋਟਿਸ ਲੈਂਦਿਆ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਇਹ ਸਾਮਾਨ ਛੇਤੀ ਖਰੀਦਣ ਲਈ ਅਗਾਊਾ ਮੰਗ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨਾਲ ਰਾਬਤਾ ਕਾਇਮ ਕੀਤਾ ਜਾਵੇ | ਇਸ ਸਾਮਾਨ ਵਿੱਚ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਦਵਾਈਆਂ ਆਦਿ ਸ਼ਾਮਿਲ ਹੈ |
ਇਸੇ ਦੌਰਾਨ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹੁਕਮ ਦਿੰਦਿਆਂ ਆਖਿਆ ਕਿ ਸ਼ੱਕੀ ਕੇਸਾਂ ਦੇ ਟੈਸਟ ਕਰਨ ਲਈ ਤੈਅ ਪ੍ਰੋਟੋਕਾਲ ਨੂੰ ਬਾਰੀਕੀ ਨਾਲ ਅਪਣਾਇਆ ਜਾਵੇ | ਸਿਹਤ ਵਿਭਾਗ ਵਲੋਂ ਜਾਰੀ ਪੱਤਰ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ | 10 ਮਾਰਚ ਤੋਂ ਬਾਅਦ ਪੰਜਾਬ ਪਹੁੰਚੇ ਸਾਰੇ ਕੌਮਾਂਤਰੀ ਮੁਸਾਫਰਾਂ ਦੀ ਭਾਲ ਨੂੰ ਸਭ ਤੋਂ ਵੱਧ ਮਹੱਤਵ ਦਿੰਦਿਆਂ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਹ ਕੰਮ ਨਿਰਵਿਘਨ ਜਾਰੀ ਰਹਿਣਾ ਚਾਹੀਦਾ ਹੈ | ਉਨ੍ਹਾਂ ਨੇ ਸਿਹਤ ਵਿਭਾਗ ਅਤੇ ਪੁਲਿਸ ਨੂੰ ਹਦਾਇਤ ਕੀਤੀ ਕਿ ਲੱਭੇ ਜਾ ਚੁੱਕੇ ਮੁਸਾਫਰਾਂ ਦੀ ਨਿਗਰਾਨੀ ਕਰਕੇ ਇਨ੍ਹਾਂ ਦੀ ਘਰੇਲੂ ਇਕਾਂਤਵਾਸ ਨੂੰ ਯਕੀਨੀ ਬਣਾਇਆ ਜਾਵੇ |
ਲੋਕਾਂ ਨੂੰ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਰਫਿਊ ਸਬੰਧੀ ਪਹਿਲਾਂ ਜਾਰੀ ਕੀਤੇ ਹੁਕਮ ਲਾਗੂ ਰਹਿਣਗੇ ਪਰ ਸੂਬਾ ਸਰਕਾਰ ਵਲੋਂ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਕਿ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਾਲਿਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਰੂਰੀ ਸੇਵਾਵਾਂ ਨੂੰ ਲੋੜੀਂਦੇ/ਨਿਰਧਾਰਤ ਸਮੇਂ ਤੱਕ ਘਰ-ਘਰ ਪਹੁੰਚਾਉਣਾ ਜਾਰੀ ਰੱਖਿਆ ਜਾਵੇ ਅਤੇ ਜੇਕਰ ਸੰਭਵ ਹੋ ਸਕੇ ਤਾਂ ਈ-ਕਾਮਰਸ ਕੰਪਨੀਆਂ/ਸਰਵਿਸ ਪ੍ਰੋਵਾਈਡਰਾਂ ਦੀ ਸਹਾਇਤਾ ਵੀ ਲਈ ਜਾਵੇ |
ਮੁੱਖ ਮੰਤਰੀ ਨੇ ਕਿਹਾ ਕਿ ਜ਼ਰੂਰੀ ਸੇਵਾਵਾਂ ਅਤੇ ਵਸਤਾਂ ਨੂੰ ਘਰ-ਘਰ ਪਹੁੰਚਾਉਣ ਵਿਚ ਤੇਜ਼ੀ ਲਿਆਉਣ ਲਈ ਲੋੜ ਪੈਣ 'ਤੇ ਵਾਲੰਟੀਅਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਸਕਦੀਆਂ ਹਨ | ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ, ਚਾਹੇ ਉਹ ਹਾਕਰ ਜਾਂ ਡਲਿਵਰੀ ਦੇਣ ਵਾਲੇ ਲੜਕੇ ਹਨ ਜਾਂ ਫਿਰ ਸੰਸਥਾਵਾਂ ਹਨ, ਇਨ੍ਹਾਂ ਨੂੰ ਨਿਰਧਾਰਤ ਸਮੇਂ ਤੱਕ ਕੰਮ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ ਪਰ ਇਸ ਲਈ ਸਿਹਤ ਸਬੰਧੀ ਜ਼ਰੂਰੀ ਨਿਰੀਖਣ ਤੋਂ ਬਾਅਦ ਵਿਸ਼ੇਸ਼ ਇਜਾਜ਼ਤ ਹੋਵੇ | ਮੁੱਖ ਮੰਤਰੀ ਨੇ ਦੱਸਿਆ ਕਿ ਕਣਕ ਦੇ ਅਗਾਮੀ ਸੀਜ਼ਨ ਲਈ ਅਨਾਜ ਦੇ ਭੰਡਾਰ ਲਈ ਢੁੱਕਵੀਂ ਥਾਂ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮਾਲ ਰੇਲ ਗੱਡੀਆਂ ਦਾ ਸੂਬੇ ਤੋਂ ਬਾਹਰ ਅਨਾਜ ਲਿਜਾਣ ਲਈ ਬੰਦੋਬਸਤ ਕੀਤਾ ਗਿਆ ਹੈ ਇਸ ਸਬੰਧੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵਲੋਂ ਪੂਰਨ ਰੂਪ ਵਿੱਚ ਪ੍ਰੋਟੋਕਾਲ ਜਾਰੀ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰਾਂ ਨੂੰ ਵਿਭਾਗ ਵਲੋਂ ਜਾਰੀ ਕੀਤੇ ਪ੍ਰੋਟੋਕਾਲ ਅਤੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਰੇਲਾਂ ਦੇ ਚੱਲਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ |
ਮੁੱਖ ਮੰਤਰੀ ਨੇ ਪ੍ਰਭਾਵਿਤ ਜਾਂ ਨਾਜ਼ੁਕ ਇਲਾਕਿਆਂ ਦੀ ਸਫ਼ਾਈ ਦੇ ਵੀ ਹੁਕਮ ਦਿੱਤੇ ਜਿਸ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬਕਾਇਦਾ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ | ਇਨ੍ਹਾਂ ਵਿਚ ਸਬੰਧਿਤ ਸ਼ਹਿਰਾਂ ਅਤੇ ਪਿੰਡਾਂ ਨੂੰ ਲਿਆ ਜਾ ਸਕਦਾ ਹੈ | ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਸਕੱਤਰ ਅਰੁਣ ਸ਼ੇਖੜੀ ਨੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਕਮਿਸ਼ਨਰਾਂ ਦੇ ਨਾਲ-ਨਾਲ ਸਥਿਤੀ ਨਾਲ ਨਿਪਟਣ ਵਿਚ ਲੱਗੇ ਹੋਰ ਸੀਨੀਅਰ ਅਧਿਕਾਰੀਆਂ ਲਈ ਸੋਧੇ ਹੋਏ ਕਰਫ਼ਿਊ ਪ੍ਰਬੰਧਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ |
ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਆਪਸੀ ਤਾਲਮੇਲ ਨਾਲ ਮਿਲ ਕੇ ਕੀਤੇ ਜਾ ਰਹੇ ਕੰਮ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਆਪਣੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪ੍ਰਧਾਨ ਮੰਤਰੀ ਵਲੋਂ ਦੇਸ਼ ਭਰ ਵਿਚ ਕੀਤੀ ਮੁਕੰਮਲ ਤਾਲਾਬੰਦੀ ਅਤੇ ਸੂਬੇ ਵਿਚ ਬਿਨਾਂ ਕਿਸੇ ਛੋਟ ਦੇ ਲੱਗੇ ਕਰਫਿਊ ਦੇ ਮੱਦੇਨਜ਼ਰ ਉਹ ਲੋਕਾਂ ਨੂੰ ਲੋੜੀਂਦਾ ਸਾਮਾਨ ਨਿਰੰਤਰ ਪਹੁੰਚਾਣ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਅਪਣਾਉਣ | ਉਨ੍ਹਾਂ ਲੋੜੀਂਦੀਆਂ ਵਸਤਾਂ ਤੇ ਸੇਵਾਵਾਂ ਘਰ-ਘਰ ਜਾ ਕੇ ਪਹੁੰਚਾਣ 'ਤੇ ਜ਼ੋਰ ਦਿੱਤਾ ਜੋ ਇਸ ਮੌਕੇ ਇਕੋ-ਇਕ ਬਦਲ ਹੈ | ਇਸ ਸਬੰਧੀ ਉਨ੍ਹਾਂ ਕਮਿਸ਼ਨਰ ਪੁਲਿਸ ਤੇ ਐਸ.ਐਸ.ਪੀਜ਼ ਨੂੰ ਕਿਹਾ ਹੈ ਕਿ ਘਰ-ਘਰ ਜਾ ਕੇ ਸੇਵਾਵਾਂ ਦੀ ਸੁਖਾਲੀ ਸਪੁਰਦਗੀ ਲਈ ਡਲਿਵਰੀ ਵਾਲੇ ਲੜਕੇ, ਰੇਹੜੀ ਵਾਲੇ ਤੇ ਛੋਟੇ ਮੋਟਰ ਵਾਹਨਾਂ ਦੀ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇ | ਕਰਫ਼ਿਊ ਪ੍ਰਬੰਧਨ ਦੀਆਂ ਸੋਧੀਆਂ ਹਦਾਇਤਾਂ ਅਨੁਸਾਰ ਭਾਰਤ ਸਰਕਾਰ ਨੇ ਨਾਮਜ਼ਦ ਸਰਕਾਰੀ ਦਫਤਰਾਂ ਨੂੰ ਵਿਰਲੇ ਸਟਾਫ਼ ਨਾਲ ਖੋਲ੍ਹਣ ਦਾ ਹੁਕਮ ਦਿੱਤਾ ਹੈ |
ਸੋਧੇ ਦਿਸ਼ਾ-ਨਿਰਦੇਸ਼ਾਂ ਅਨੁਸਰ ਜ਼ਰੂਰੀ ਸੇਵਾਵਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਘੱਟ ਸਟਾਫ਼ ਨਾਲ ਸੂਬਾ ਸਰਕਾਰ ਦੇ ਦਫ਼ਤਰ ਵੀ ਖੋਲ੍ਹੇ ਜਾਣੇ ਬਹੁਤ ਜ਼ਰੂਰੀ ਹੈ | ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ ਅਜਿਹੇ ਸੂਬਾ ਤੇ ਭਾਰਤ ਸਰਕਾਰ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਵਿਭਾਗੀ ਸ਼ਨਾਖਤੀ ਕਾਰਡ ਰਾਹੀਂ ਡਿਊਟੀ 'ਤੇ ਜਾਣ ਦੀ ਆਗਿਆ ਹੋਵੇਗੀ ਅਤੇ ਉਨ੍ਹਾਂ ਨੂੰ ਘਰ ਤੋਂ ਦਫ਼ਤਰ ਜਾਣ ਲਈ ਵਿਸ਼ੇਸ਼ ਕਰਫਿਊ ਪਾਸ ਦੀ ਲੋੜ ਨਹੀਂ ਹੋਵੇਗੀ |
ਜਾਰੀ ਦਿਸ਼ਾ ਨਿਰਦੇਸ਼ਾਂ ਵਿਚ ਇਹ ਵਿਸ਼ੇਸ਼ ਤੌਰ 'ਤੇ ਦੱਸਿਆ ਗਿਆ ਹੈ ਕਿ ਪੰਜਾਬ, ਹਰਿਆਣਾ ਤੇ ਯੂ. ਟੀ. ਚੰਡੀਗੜ੍ਹ ਦੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਬੋਰਡ, ਕਾਰਪੋਰੇਸ਼ਨ ਤੇ ਸੁਸਾਇਟੀਆਂ ਦੇ ਮੁਲਾਜ਼ਮਾਂ ਨੂੰ ਮੁਹਾਲੀ ਜ਼ਿਲ੍ਹੇ ਖਾਸ ਕਰ ਕੇ ਮੁਹਾਲੀ ਤੇ ਜ਼ੀਰਕਪੁਰ ਤੋਂ ਚੰਡੀਗੜ੍ਹ ਤੇ ਪੰਚਕੂਲਾ ਸਥਿਤ ਆਪਣੇ ਦਪਤਰਾਂ ਵਿਚ ਪੁੱਜਣ 'ਚ ਦਿੱਕਤ ਆ ਰਹੀ ਹੈ | ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਇਨ੍ਹਾਂ ਨੂੰ ਆਪਣੇ ਵਿਭਾਗ ਦੇ ਸ਼ਨਾਖਤੀ ਕਾਰਡ ਨਾਲ ਸਰਕਾਰੀ ਡਿਊਟੀ 'ਤੇ ਜਾਣ ਦੀ ਆਗਿਆ ਹੋਵੇਗੀ ਬਸ਼ਰਤੇ ਇਹ ਗਰੁੱਪ ਜਾਂ ਪਰਿਵਾਰ ਨਾਲ ਨਾ ਜਾ ਰਹੇ ਹਨ | ਇਨ੍ਹਾਂ ਨੂੰ ਵਿਸ਼ੇਸ਼ ਕਰਫਿਊ ਪਾਸ ਦੀ ਕੋਈ ਲੋੜ ਨਹੀਂ ਹੈ |
ਇਸ ਤੋਂ ਇਲਾਵਾ ਬਾਕੀ ਸਰਕਾਰੀ ਕਰਮਚਾਰੀ ਆਪਣੇ ਘਰ ਤੋਂ ਕੰਮ ਕਰਨਗੇ ਅਤੇ ਕਿਸੇ ਵੀ ਲੋੜ ਪੈਣ 'ਤੇ ਇਕ ਸੁਨੇਹੇ ਉਤੇ ਤਿਆਰ ਰਹਿਣਗੇ |
ਕਰਫਿਊ ਵਿਚ ਆਮ ਛੋਟ ਨਾ ਦੇਣ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਚੋਣਵੇਂ ਇਲਾਕੇ ਵਿਚ ਛੋਟ ਦਿੱਤੀ ਜਾਵੇਗੀ ਤਾਂ ਜੋ ਜਾਰੀ ਨਿਰਦੇਸ਼ਾਂ ਅਨੁਸਾਰ ਭੀੜ ਇਕੱਠੀ ਕਰਨ ਤੋਂ ਬਚਿਆ ਜਾ ਸਕੇ ਅਤੇ ਤੈਅ ਸ਼ੁਦਾ ਆਪਣੀ ਫਾਸਲਾ ਕਾਇਮ ਰੱਖਿਆ ਜਾ ਸਕੇ |
ਨਿਰਧਾਰਤ ਸਮੇਂ ਲਈ ਪਰਮਿਟ ਜਾਰੀ ਕੀਤੇ ਜਾ ਸਕਦੇ ਹਨ ਜੋ ਕਰਫਿਊ ਦੇ ਸਮੇਂ ਲਈ ਹੋਣਗੇ ਜਿਨ੍ਹਾਂ ਨੂੰ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਛੋਟ ਦਿੱਤੀ ਜਾਂਦੀ ਹੈ | ਅਜਿਹੇ ਪਰਮਿਟ ਅਧਿਕਾਰਤ ਪੱਤਰ ਦੀ ਸ਼ਕਲ ਵਿਚ ਵੀ ਹੋ ਸਕਦੇ ਹਨ | ਛੋਟ ਪ੍ਰਾਪਤ ਸੰਸਥਾਵਾਂ ਜਿਵੇਂ ਕਿ ਮੀਡੀਆ ਹਾਊਸ, ਆਈ. ਓ. ਸੀ./ ਐਚ.ਪੀ.ਸੀ.ਐਲ.ਡਾਕਘਰਾਂ, ਬੈਂਕਾਂ, ਰੇਲਵੇ, ਪੈਟਰੋਲ ਪੰਪਾਂ, ਐਲ.ਪੀ.ਜੀ. ਸਪਲਾਈ ਕਰਨ ਵਾਲਿਆਂ ਆਦਿ ਨੂੰ ਵਿਸ਼ੇਸ਼ ਪੱਤਰ ਰਾਹੀਂ ਸੰਸਥਾਗਤ ਪਰਮਿਟ ਜਾਰੀ ਕੀਤੇ ਜਾਣਗੇ ਜਿਨ੍ਹਾਂ ਵਿਚ ਇਨ੍ਹਾਂ ਅਦਾਰਿਆਂ ਦੇ ਹਰੇਕ ਕਰਮਚਾਰੀ ਦੀ ਸੂਚੀ ਨਾਲ ਨੱਥੀ ਹੋਵੇਗੀ | ਅਜਿਹੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੰਸਥਾਗਤ ਸ਼ਨਾਖਤੀ ਕਾਰਡ 'ਤੇ ਡਿਊਟੀ ਸਮੇਂ ਦੌਰਾਨ ਦਫਤਰ ਜਾਣ ਦੀ ਆਗਿਆ ਹੋਵੇਗੀ ਪਰ ਉਨ੍ਹਾਂ ਨੂੰ ਨਿੱਜੀ ਕੰਮ ਲਈ ਹੋਰ ਕਿਤੇ ਜਿਵੇਂ ਕਿ ਮਾਰਕੀਟ ਜਾਣ ਦੀ ਆਗਿਆ ਨਹੀਂ ਹੋਵੇਗੀ | ਉਹ ਸੰਸਥਾਗਤ ਇਜਾਜ਼ਤ ਜਿਹੜੀਆਂ ਲੋੜੀਂਦੀ ਸਪਲਾਈ ਨੂੰ ਜਾਰੀ ਰੱਖਣ ਲਈ ਜਾਰੀ ਕੀਤੀਆਂ ਜਾਂਦੀਆਂ ਹਨ, ਦਾ ਸਪੱਸ਼ਟ ਤੌਰ 'ਤੇ ਜ਼ਿਕਰ ਕਰਨਾ ਚਾਹੀਦਾ ਹੈ ਅਤੇ ਉਹ ਸੂਬੇ ਭਰ ਵਿੱਚ ਜਾਇਜ਼ ਹੋਣਗੇ | ਹੰਗਾਮੀ ਹਾਲਤ ਵਿੱਚ ਜੇ ਲੋੜ ਹੋਵੇ ਤਾਂ ਵਿਅਕਤੀਗਤ ਪਾਸ ਦਿੱਤੇ ਜਾ ਸਕਦੇ ਹਨ | ਅਜਿਹੇ ਵਿਅਕਤੀਗਤ ਕਾਰਡ ਸਿਰਫ ਦੱਸੇ ਗਏ ਮੰਤਵ ਲਈ ਵਾਹਨ ਵਰਤਣ ਦੀ ਆਗਿਆ ਦੇਣਗੇ | ਸਿਹਤ ਸੇਵਾਵਾਂ ਜਿਨ੍ਹਾਂ ਵਿੱਚ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ, ਨਰਸਿੰਗ ਹੋਮ, ਮੁੱਢਲਾ ਸਿਹਤ ਕੇਂਦਰ, ਕਮਿਊਨਟੀ ਸਿਹਤ ਕੇਂਦਰ ਸ਼ਾਮਿਲ ਹਨ, ਦੇ ਮੁਲਾਜ਼ਮਾਂ ਨੂੰ ਆਮ ਛੋਟ ਹੋਵੇਗੀ ਅਤੇ ਇਹ ਕਰਮਚਾਰੀ ਆਪਣੀ ਸੰਸਥਾ ਦੇ ਸ਼ਨਾਖਤੀ ਕਾਰਡ ਰਾਹੀਂ ਛੋਟ ਹਾਸਲ ਕਰ ਸਕਣਗੇ | ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਵੱਖ ਵੱਖ ਅਧਿਕਾਰੀਆਂ ਨੂੰ ਪਾਸ ਜਾਰੀ ਕਰਨ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਵਿਅਕਤੀਗਤ ਐਮਰਜੈਂਸੀ ਲਈ, ਡਿਪਟੀ ਕਮਿਸ਼ਨਰਾਂ ਨੂੰ ਜ਼ਿਲਿ੍ਹਆਂ ਵਿਚ ਪਹਿਲਾਂ ਤੋਂ ਸਥਾਪਤ ਹੈਲਪਲਾਈਨਜ਼ ਰਾਹੀਂ ਆਮ ਆਦਮੀ ਨੂੰ ਸਹੂਲਤ ਦੇਣਾ ਅਤੇ ਫਾਲੋਅੱਪ ਜਾਰੀ ਰੱਖਣਾ ਚਾਹੀਦਾ ਹੈ | ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਨ੍ਹਾਂ ਹੈਪਲਲਾਈਨਜ਼ ਦੀ ਗਿਣਤੀ ਵਧਾਈ ਜਾ ਸਕਦੀ ਹੈ | ਕਣਕ ਦੀ ਖਰੀਦ ਲਈ, ਏ.ਸੀ.ਐੱਸ. ਅਤੇ ਪੀ.ਐਸ.ਐਫ.ਐਸ. ਨਿਯਮਤ ਸਮੇਂ 'ਤੇ ਇਕ ਵਿਆਪਕ ਮੰਡੀ-ਵਾਰ ਯੋਜਨਾ ਜਾਰੀ ਕਰਨਗੇ | ਇਸੇ ਤਰ੍ਹਾਂ ਆਲੂਆਂ ਦੀ ਪੁਟਾਈ ਲਈ, ਏ.ਸੀ.ਐਸ.  ਵਲੋਂ 27 ਮਾਰਚ ਤੱਕ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ |

ਖ਼ਬਰ ਸ਼ੇਅਰ ਕਰੋ

 

ਪਿ੍ੰਸ ਚਾਰਲਸ ਵੀ ਕੋਰੋਨਾ ਤੋਂ ਪੀੜਤ

ਲੰਡਨ, 25 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 435 ਤੱਕ ਪਹੁੰਚ ਗਈ ਹੈ, ਜਦ ਕਿ 8237 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ | ਇਸ ਮਹਾਂਮਾਰੀ ਨੇ ਬਰਤਾਨੀਆ ਦੇ ਸ਼ਾਹੀ ਪਰਿਵਾਰ ਦੀ ਦਹਿਲੀਜ਼ ਤੱਕ ਵੀ ਦਸਤਕ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਪਾਕਿ ਸਿੱਖ ਆਗੂਆਂ ਨੇ ਕੀਤੀ ਨਿੰਦਾ

ਕਾਬੁਲ ਦੇ ਗੁਰਦੁਆਰਾ ਹਰਿਰਾਇ ਸਾਹਿਬ 'ਚ ਹੋਏ ਆਤਮਘਾਤੀ ਹਮਲੇ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕਰਦਿਆਂ ਪਾਕਿਸਤਾਨੀ ਸਿੱਖ ਆਗੂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ: ਬਿਸ਼ਨ ਸਿੰਘ ਅਤੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਤਾਲਾਬੰਦੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਕੇਂਦਰੀ ਗ੍ਰਹਿ ਮੰਤਰਾਲੇ ਨੇ 21 ਦਿਨਾਂ ਤਾਲਾਬੰਦੀ ਦੌਰਾਨ ਹੋਰ ਲੋਕਾਂ ਤੇ ਸੇਵਾਵਾਂ ਨੂੰ ਰਾਹਤ ਦੇਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਰਿਜ਼ਰਵ ਬੈਂਕ ਤੇ ਇਸ ਅਧੀਨ ਆਉਂਦੀਆਂ ਵਿੱਤੀ ਸੰਸਥਾਵਾਂ, ਪੇ ਅਤੇ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਖਾਲਿਦਾ ਜ਼ੀਆ ਰਿਹਾਅ

ਢਾਕਾ, 25 ਮਾਰਚ (ਏਜੰਸੀ)-ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਨੂੰ ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਬੁੱਧਵਾਰ ਨੂੰ 6 ਮਹੀਨਿਆਂ ਲਈ 'ਸ਼ਰਤਾਂ-ਸਹਿਤ' ਰਿਹਾਅ ਕਰ ਦਿੱਤਾ ਗਿਆ ਹੈ | ਗ੍ਰਹਿ ਮੰਤਰੀ ਅਸਦੂਜ਼ਮਾਨ ਖਾਨ ਕਮਾਲ ਨੇ ...

ਪੂਰੀ ਖ਼ਬਰ »

ਪਾਕਿ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਬਾਕੀ ਮੁਲਕਾਂ ਤੋਂ ਘੱਟ-ਇਮਰਾਨ ਖ਼ਾਨ

ਅੰਮਿ੍ਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਪਾਕਿ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦੂਜੇ ਦੇਸ਼ਾਂ ਨਾਲੋਂ ਕਿਤੇ ਘੱਟ ਹੈ | ਪਾਕਿ ਦੇ ਇਕ ਨਿੱਜੀ ਟੀ. ਵੀ. ਚੈਨਲ ਦੇ ਇਕ ਪ੍ਰੋਗਰਾਮ 'ਚ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਦਾਖ਼ਲ ਔਰਤ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ

ਪੀੜਤਾ ਦਾ ਪਤੀ ਤੇ ਪੁੱਤਰ ਵੀ ਹਸਪਤਾਲ 'ਚ ਦਾਖਲ ਲੁਧਿਆਣਾ, 25 ਮਾਰਚ (ਸਲੇਮਪੁਰੀ)- ਲੁਧਿਆਣਾ ਸ਼ਹਿਰ ਵਿਚ ਇਕ ਔਰਤ ਦੀ ਮੁਢਲੀ ਰਿਪੋਰਟ ਉਪਰੰਤ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਪਿੱਛੋਂ ਹੜਕੰਪ ਮੱਚ ਗਿਆ ਹੈ | ਬੀਤੇ ਕੱਲ੍ਹ ਦੇਰ ਰਾਤ ਸਰਕਾਰੀ ਮੈਡੀਕਲ ਕਾਲਜ ਤੇ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਕੋਰੋਨਾ ਦੇ ਵਧੇ ਮਾਮਲਿਆਂ ਨੂੰ ਦੇਖਦਿਆਂ ਸਤਲੁਜ ਪੁਲ ਸੀਲ

ਮਾਛੀਵਾੜਾ ਸਾਹਿਬ, 25 ਮਾਰਚ (ਸੁਖਵੰਤ ਸਿੰਘ ਗਿੱਲ)-ਨਵਾਂਸ਼ਹਿਰ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਦੇ ਕਈ ਮਰੀਜ਼ ਸਾਹਮਣੇ ਆਉਣ ਨਾਲ ਲੁਧਿਆਣਾ ਪ੍ਰਸ਼ਾਸਨ ਨੇ ਸੁਰੱਖਿਆ ਵਜੋਂ ਮਾਲਵੇ-ਦੁਆਬੇ ਨੂੰ ਜੋੜਦਾ ਸਤਲੁਜ ਦਰਿਆ ਦਾ ਪੁਲ ਸੀਲ ਕਰ ਦਿੱਤਾ ਹੈ, ਜਿਸ ਕਾਰਨ ਵੱਡੀ ...

ਪੂਰੀ ਖ਼ਬਰ »

ਹਰਦੀਪ ਸਿੰਘ ਪੁਰੀ ਵਲੋਂ ਸਖ਼ਤ ਨਿਖੇਧੀ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ | ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਇਹ ਕਤਲੇਆਮ ਅੱਤਿਆਚਾਰਾਂ ਦੀ ਗੰਭੀਰ ਯਾਦ ਦਿਵਾਉਂਦਾ ਹੈ, ਜੋ ਕੁਝ ਦੇਸ਼ਾਂ 'ਚ ਲਗਾਤਾਰ ਧਾਰਮਿਕ ਘੱਟ ਗਿਣਤੀਆਂ 'ਤੇ ...

ਪੂਰੀ ਖ਼ਬਰ »

ਸਿਰਸਾ, ਜੀ.ਕੇ. ਤੇ ਸਰਨਾ ਵਲੋਂ ਨਿਖੇਧੀ

ਨਵੀਂ ਦਿੱਲੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਅਫ਼ਗਾਨਿਸਤਾਨ ਦੇ ਸਿੱਖ ਆਪਣੇ ਪਰਿਵਾਰਾਂ ਦੀ ਜਾਨ ਮਾਲ ਦੀ ਰਾਖੀ ਲਈ ਭਾਰਤ ਆ ਕੇ ਵਸ ਜਾਣ ਬਾਰੇ ਕੋਈ ਫ਼ੈਸਲਾ ...

ਪੂਰੀ ਖ਼ਬਰ »

ਹਮਲਾ ਕਾਇਰਤਾਪੂਰਨ ਕਾਰਵਾਈ-ਅਸ਼ਵਨੀ ਸ਼ਰਮਾ

ਅੰਮਿ੍ਤਸਰ, 25 ਮਾਰਚ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਕਾਇਰਤਾਪੂਰਨ ਕਾਰਵਾਈ ਦੱਸਿਆ | ਸ੍ਰੀ ਸ਼ਰਮਾ ਨੇ ਕਿਹਾ ਕਿ ਅਫ਼ਗਾਨਿਸਤਾਨ ਸਰਕਾਰ ਦਾ ਘੱਟ ਗਿਣਤੀ ਭਾਈਚਾਰੇ ਦੇ ਹਿਤਾਂ ...

ਪੂਰੀ ਖ਼ਬਰ »

ਵਿਸ਼ਵ ਦੀ ਸਮੂਹ ਸੰਗਤ ਅਫ਼ਗਾਨੀ ਸਿੱਖਾਂ ਨਾਲ-ਬਾਬਾ ਹਰਨਾਮ ਸਿੰਘ ਖ਼ਾਲਸਾ

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਕੋਲ ਮਾਮਲਾ ਚੁੱਕਣ-ਸੁਖਦੇਵ ਸਿੰਘ ਢੀਂਡਸਾ

ਸੰਗਰੂਰ (ਸਖਵਿੰਦਰ ਸਿੰਘ ਫੁੱਲ)-ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਹਮਲੇ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਇਸ ਮੰਦਭਾਗੀ ਘਟਨਾ ਸਬੰਧੀ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਸਖ਼ਤ ਕਦਮ ਚੁੱਕਣ ਬਾਰੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਦੂਸਰੇ ਮਰੀਜ਼ ਦੀ ਪੁਸ਼ਟੀ

19 ਵਿਅਕਤੀ ਆਈਸੋਲੇਸ਼ਨ ਵਾਰਡ 'ਚ ਜ਼ੇਰੇ ਇਲਾਜ-ਡਾ: ਜਸਬੀਰ ਸਿੰਘ ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੋਰਾਂਵਾਲੀ 'ਚ ਕੋਰੋਨਾ ਵਾਇਰਸ ਤੋਂ ਪੀੜਤ ਦੂਸਰੇ ਮਰੀਜ਼ ਦੀ ਪੁਸ਼ਟੀ ਹੋਈ ਹੈ | ਪਿੰਡ ਮੋਰਾਂਵਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ

ਜਲੰਧਰ, 25 ਮਾਰਚ (ਸ਼ਿਵ ਸ਼ਰਮਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ 21 ਦਿਨ ਲਈ ਐਲਾਨੀ ਕੌਮੀ ਤਾਲਾਬੰਦੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਸ਼ਨ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਲਈ ਸਮਾਂ ਤੈਅ ਕਰ ਦਿੱਤਾ ਹੈ ਜਿਨ੍ਹਾਂ 'ਚ ਅਖ਼ਬਾਰਾਂ ਵੇਚਣ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX