ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਪਹਿਲਾ ਸਫ਼ਾ

ਕਾਬੁਲ 'ਚ ਗੁਰਦੁਆਰੇ 'ਤੇ ਅੱਤਵਾਦੀ ਹਮਲਾ-27 ਮੌਤਾਂ

• ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਹੋ ਰਿਹਾ ਸੀ ਸੁਖਮਨੀ ਸਾਹਿਬ ਦਾ ਪਾਠ • ਆਈ. ਐਸ. ਆਈ. ਐਲ. ਨੇ ਲਈ ਜ਼ਿੰਮੇਵਾਰੀ
ਸੁਰਿੰਦਰ ਕੋਛੜ
ਅੰਮਿ੍ਤਸਰ, 25 ਮਾਰਚ-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੁਰਾਣੇ ਸ਼ਹਿਰ ਵਿਚਲੇ ਸ਼ੋਰ ਬਾਜ਼ਾਰ ਦੇ ਗੁਰਦੁਆਰਾ ਗੁਰੂ ਹਰਿਰਾਇ ਸਾਹਿਬ 'ਤੇ ਅੱਜ ਸਵੇਰੇ 7.45 ਵਜੇ ਹੋਏ ਅੱਤਵਾਦੀ ਹਮਲੇ 'ਚ 25 ਸਿੱਖਾਂ ਦੇ ਮਾਰੇ ਜਾਣ ਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮਿ੍ਤਕਾਂ 'ਚ ਇਕ ਬੱਚਾ ਵੀ ਸ਼ਾਮਿਲ ਹੈ ਤੇ ਜ਼ਖਮੀਆਂ 'ਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਇਸ ਸਬੰਧੀ ਅਫ਼ਗਾਨਿਸਤਾਨ ਤੋਂ ਸਿੱਖ ਭਾਈਚਾਰੇ ਦੇ ਲੋਕਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਪੂਰੇ ਵਿਸ਼ਵ ਦੇ ਬਚਾਅ ਲਈ ਗੁਰਦੁਆਰਾ ਸਾਹਿਬ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋ ਰਹੇ ਸਨ ਤੇ ਉਕਤ ਹਮਲਾ ਉਸ ਸਮੇਂ ਹੋਇਆ ਜਦੋਂ ਅਰਦਾਸ ਉਪਰੰਤ ਸੰਗਤ 'ਚ ਪ੍ਰਸ਼ਾਦਿ ਵਰਤਾਇਆ ਜਾ ਰਿਹਾ ਸੀ | ਅਫ਼ਗ਼ਾਨਿਸਤਾਨ ਦੇ ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਹ ਹਮਲਾ ਅੱਤਵਾਦੀ ਸੰਗਠਨ ਆਈ. ਐਸ. ਆਈ. ਐਲ. (ਇਸਲਾਮਿਕ ਸਟੇਟ ਆਫ਼ ਇਰਾਕ ਐਾਡ ਦਿ ਲਿਵੇਂਟ) ਦੇ ਬੰਦੂਕਧਾਰੀਆਂ ਤੇ ਆਤਮਘਾਤੀ ਹਮਲਾਵਰਾਂ ਨੇ ਕੀਤਾ ਹੈ | ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਮਲਾ ਹੋਇਆ ਉਸ ਵੇਲੇ ਗੁਰਦੁਆਰਾ ਸਾਹਿਬ 'ਚ 150 ਦੇ ਕਰੀਬ ਸੰਗਤ ਹਾਜ਼ਰ ਸੀ | ਮੌਕੇ 'ਤੇ ਪਹੁੰਚ ਕੇ ਸੁਰੱਖਿਆ ਬਲਾਂ ਤੇ ਅਫ਼ਗ਼ਾਨ ਸਪੈਸ਼ਲ ਫੋਰਸ ਨੇ ਅੱਤਵਾਦੀਆਂ 'ਤੇ ਜਵਾਬੀ ਕਾਰਵਾਈ ਕੀਤੀ ਤੇ ਉੱਥੇ ਫਸੀ ਸੰਗਤ ਨੂੰ ਸੁਰੱਖਿਅਤ ਬਾਹਰ ਕੱਢਿਆ | ਦੱਸਿਆ ਜਾ ਰਿਹਾ ਹੈ ਕਿ ਅਫ਼ਗ਼ਾਨ ਸਪੈਸ਼ਲ ਫੋਰਸ ਨੇ ਕਰੀਬ ਇਕ ਦਰਜਨ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ, ਜਿਨ੍ਹਾਂ 'ਚੋਂ ਸਾਰੇ ਨੰਗੇ ਪੈਰੀਂ ਸਨ ਤੇ ਰੋ ਰਹੇ ਸਨ | ਸੂਤਰਾਂ ਮੁਤਾਬਿਕ ਉਕਤ ਹਮਲੇ 'ਚ ਮਾਰੇ ਗਏ ਲੋਕਾਂ ਦੀ ਅਸਲ ਗਿਣਤੀ 25 ਹੈ ਤੇ ਜ਼ਖ਼ਮੀ 60 ਤੋਂ ਵਧੇਰੇ ਹਨ | ਉੱਧਰ ਅਫ਼ਗ਼ਾਨਿਸਤਾਨ ਦੇ ਘੱਟ-ਗਿਣਤੀ ਸਿੱਖ ਭਾਈਚਾਰੇ ਦੇ ਸੰਸਦ ਮੈਂਬਰ ਨਰਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਦੋਂ ਗੁਰਦੁਆਰਾ ਸਾਹਿਬ 'ਤੇ ਹਮਲਾ ਹੋਇਆ ਤਾਂ ਉਹ ਗੁਰਦੁਆਰਾ ਸਾਹਿਬ ਦੇ ਨੇੜੇ ਹੀ ਸਨ | ਧਮਾਕੇ ਦੀ ਆਵਾਜ਼ ਸੁਣ ਕੇ ਉਹ ਤੁਰੰਤ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ | ਸਿਆਸਤਦਾਨ ਡਾ. ਅਨਾਰਕਲੀ ਕੌਰ ਹੋਨਾਰਯਾਰ ਨੇ ਦੱਸਿਆ ਕਿ ਤਾਲਿਬਾਨ ਨੇ ਉਕਤ ਹਮਲੇ 'ਚ ਕਿਸੇ ਵੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਜਦਕਿ ਸਾਈਟ ਇੰਟੈਲੀਜੈਂਸ ਗਰੁੱਪ (ਐਸ.ਆਈ.ਟੀ.ਈ.), ਜੋ ਕਿ ਹਥਿਆਰਬੰਦ ਅੱਤਵਾਦੀ ਸਮੂਹਾਂ ਦੀਆਂ ਗਤੀਵਿਧੀਆਂ ਨੂੰ ਵੇਖਦਾ ਹੈ, ਨੇ ਪੱਕੇ ਤੌਰ 'ਤੇ ਦਾਅਵਾ ਕੀਤਾ ਹੈ ਕਿ ਆਈ. ਐਸ. ਆਈ. ਐਲ. ਅੱਤਵਾਦੀ ਸਮੂਹ ਨੇ ਉੱਥੋਂ ਦੀ ਇਕ ਸਥਾਨਕ ਮੀਡੀਆ ਏਜੰਸੀ ਦੀ ਮਾਰਫ਼ਤ ਉਕਤ ਹਮਲੇ ਦੀ ਜ਼ਿੰਮੇਵਾਰੀ ਲਈ ਹੈ | ਇਸੇ ਅੱਤਵਾਦੀ ਸਮੂਹ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਕਾਬੁਲ ਵਿਖੇ ਘੱਟ-ਗਿਣਤੀ ਸ਼ੀਆ ਮੁਸਲਮਾਨਾਂ ਦੇ ਇਕ ਇਕੱਠ 'ਤੇ ਹਮਲਾ ਕੀਤਾ ਸੀ, ਜਿਸ 'ਚ 32 ਲੋਕਾਂ ਦੀ ਮੌਤ ਹੋ ਗਈ | ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਆਰਿਅਨ ਨੇ ਦੱਸਿਆ ਹੈ ਕਿ ਹਮਲੇ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਤੇ ਜਵਾਬੀ ਕਾਰਵਾਈ ਕੀਤੀ | ਜ਼ਿਕਰਯੋਗ ਹੈ ਕਿ ਅਫ਼ਗ਼ਾਨਿਸਤਾਨ 'ਚ ਸਿੱਖ ਭਾਈਚਾਰੇ ਦੀ ਜ਼ਿਆਦਾਤਰ ਆਬਾਦੀ ਜਲਾਲਾਬਾਦ ਤੇ ਕਾਬੁਲ 'ਚ ਹੈ ਤੇ ਉਨ੍ਹਾਂ 'ਤੇ ਇਹ ਪਹਿਲਾ ਹਮਲਾ ਨਹੀਂ, ਸਗੋਂ ਉਨ੍ਹਾਂ 'ਤੇ ਇਸ ਤੋਂ ਪਹਿਲਾਂ ਵੀ ਅਜਿਹੇ ਹਮਲਿਆਂ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ | ਅਜਿਹੇ ਹਮਲਿਆਂ ਦੇ ਡਰ ਤੋਂ ਹੀ ਹਾਲ ਹੀ ਦੇ ਸਾਲਾਂ 'ਚ ਵੱਡੀ ਗਿਣਤੀ 'ਚ ਅਫ਼ਗਾਨੀ ਸਿੱਖਾਂ ਤੇ ਹਿੰਦੂਆਂ ਵਲੋਂ ਭਾਰਤ 'ਚ ਪਨਾਹ ਦੀ ਮੰਗ ਕੀਤੀ ਗਈ | ਜ਼ਿਕਰਯੋਗ ਹੈ ਕਿ ਜਲਾਲਾਬਾਦ 'ਚ ਸਾਲ 2018 'ਚ ਹੋਏ ਆਤਮਘਾਤੀ ਹਮਲੇ 'ਚ 13 ਸਿੱਖ ਮਾਰੇ ਗਏ ਸਨ | ਉਕਤ ਹਮਲੇ ਦੀ ਜ਼ਿੰਮੇਵਾਰੀ ਵੀ ਆਈ. ਐਸ. ਆਈ. ਐਲ. ਨੇ ਲਈ ਸੀ | ਅਫ਼ਗ਼ਾਨਿਸਤਾਨ 'ਚ 300 ਤੋਂ ਵੀ ਘੱਟ ਸਿੱਖ ਪਰਿਵਾਰ ਰਹਿੰਦੇ ਹਨ ਤੇ ਜਲਾਲਾਬਾਦ ਤੇ ਕਾਬੁਲ 'ਚ ਇਕ-ਇਕ ਗੁਰਦੁਆਰਾ ਆਬਾਦ ਹੈ |
ਭਾਰਤ ਵਲੋਂ ਨਿੰਦਾ
ਭਾਰਤ ਨੇ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਹਮਲੇ ਦੇ ਦੋਸ਼ੀਆਂ ਤੇ ਉਨ੍ਹਾਂ ਦੇ ਹਮਾਇਤੀਆਂ ਦੀ 'ਦਵੈਤਵਾਦੀ ਸੋਚ' ਪ੍ਰਤੀਬਿੰਬਤ ਹੁੰਦੀ ਹੈ | ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਮਿ੍ਤਕਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਤੇ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹੈ | ਮੰਤਰਾਲੇ ਅਨੁਸਾਰ ਭਾਰਤ, ਅਫਗਾਨਿਸਤਾਨ ਦੇ ਹਿੰਦੂ ਤੇ ਸਿੱਖ ਭਾਈਚਾਰੇ ਦੇ ਪ੍ਰਭਾਵਿਤ ਪਰਿਵਾਰਾਂ ਲਈ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ |
ਵਰਲਡ ਸਿੱਖ ਪਾਰਲੀਮੈਂਟ ਵਲੋਂ ਕਾਬੁਲ ਹਮਲੇ ਦੀ ਨਿੰਦਾ
ਵਰਲਡ ਸਿੱਖ ਪਾਰਲੀਮੈਂਟ ਨੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਕੀਤੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ | ਵਰਲਡ ਸਿੱਖ ਪਾਰਲੀਮੈਂਟ ਦੇ ਸਪੀਕਰ ਭਾਈ ਜੋਗਾ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਸਥਾਨਕ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ | ਉਨ੍ਹਾਂ ਅਫ਼ਗਾਨਿਸਤਾਨ ਸਰਕਾਰ ਤੋਂ ਸਿੱਖਾਂ ਦੇ ਧਾਰਮਿਕ ਅਸਥਾਨਾਂ ਤੇ ਬਹੁਗਿਣਤੀ ਸਿੱਖ ਵਸੋਂ ਵਾਲੇ ਇਲਾਕਿਆਂ 'ਚ ਸੁਰੱਖਿਆ ਨੂੰ ਹੋਰ ਵਧਾਉਣ ਦੀ ਮੰਗ ਕੀਤੀ |
ਪਾਕਿਸਤਾਨ ਵਲੋਂ ਹਮਲੇ ਦੀ ਨਿੰਦਾ
ਇਸਲਾਮਾਬਾਦ (ਪੀ.ਟੀ.ਆਈ.)-ਪਾਕਿਸਤਾਨ ਨੇ ਅੱੱਤਵਾਦੀ ਸੰਗਠਨ ਇਸਲਾਮਿਕ ਸਟੇਟ ਵਲੋਂ ਅਫ਼ਗਾਨਿਸਤਾਨ 'ਚ ਗੁਰਦੁਆਰੇ 'ਤੇ ਕੀਤੇ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਪਾਕਿ ਵਿਦੇਸ਼ੀ ਵਿਭਾਗ ਵਲੋਂ ਜਾਰੀ ਬਿਆਨ ਅਨੁਸਾਰ ਅਜਿਹੇ ਨਫ਼ਰਤਯੋਗ ਹਮਲਿਆਂ ਦੀ ਕੋਈ ਰਾਜਨੀਤਕ, ਧਾਰਮਿਕ ਜਾਂ ਨੈਤਿਕ ਉੱਚਿਤਤਾ ਨਹੀਂ ਹੁੰਦੀ ਅਤੇ ਬਿਲਕੁਲ ਰੱਦ ਕਰ ਦੇਣਾ ਚਾਹੀਦਾ ਹੈ | ਪਾਕਿ ਵਿਦੇਸ਼ ਵਿਭਾਗ ਨੇ ਕਿਹਾ ਕਿ ਇਸ ਹਮਲੇ 'ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗਵਾਉਣ ਵਾਲਿਆਂ ਪ੍ਰਤੀ ਅਸੀਂ ਹਮਦਰਦੀ ਰੱਖਦੇ ਹਾਂ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ | ਅਸੀਂ ਅਫ਼ਗਾਨਿਸਤਾਨ ਦੇ ਭਾਈਚਾਰੇ ਦੇ ਲੋਕਾਂ ਨਾਲ ਆਪਣੀ ਇਕਜੁਟਤਾ ਦਾ ਪ੍ਰਗਟਾਵਾ ਵੀ ਕਰਦੇ ਹਾਂ | ਉਨ੍ਹਾਂ ਕਿਹਾ ਕਿ ਪਾਕਿਸਤਾਨ ਹਰ ਤਰ੍ਹਾਂ ਦੇ ਅੱਤਵਾਦ ਦੀ ਨਿੰਦਾ ਕਰਦਾ ਹੈ | ਸਾਰੇ ਪੂਜਾ ਸਥਾਨ ਪਵਿੱਤਰ ਹਨ ਅਤੇ ਉਨ੍ਹਾਂ ਦੀ ਪਵਿੱਤਰਤਾ ਦਾ ਹਰ ਸਮੇਂ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ |
ਅਮਰੀਕਾ ਵਲੋਂ ਗੁਰਦੁਆਰੇ 'ਤੇ ਅੱਤਵਾਦੀ ਹਮਲੇ ਦੀ ਨਿੰਦਾ
ਵਾਸ਼ਿੰਗਟਨ (ਪੀ.ਟੀ.ਆਈ.)-ਅਮਰੀਕਾ ਨੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਅਮਰੀਕੀ ਵਿਦੇਸ਼ ਮੰਤਰੀ ਦੀ ਦੱਖਣੀ ਅਤੇ ਮੱਧ ਏਸ਼ੀਆ ਲਈ ਕਾਰਜਕਾਰੀ ਸਹਾਇਕ ਏਲਿਸ ਜੀ ਵੈਲਸ ਨੇ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਅਸੀਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹਾਂ ਅਤੇ ਦੁੱਖ ਦੀ ਘੜੀ 'ਚ ਭਾਈਚਾਰੇ ਦੇ ਨਾਲ ਖੜ੍ਹੇ ਹਾਂ |
ਮਾਰੇ ਗਏ ਸਿੱਖਾਂ ਦੀ ਸੂਚੀ ਜਾਰੀ
ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਹਰਿਰਾਇ ਸਾਹਿਬ 'ਚ ਆਤਮਘਾਤੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ 'ਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ, ਧਿਆਨ ਸਿੰਘ, ਅਵਤਾਰ ਸਿੰਘ, ਕੁਲਤਾਰ ਸਿੰਘ, ਹਰਦਿੱਤ ਸਿੰਘ, ਇਕਬਾਲ ਸਿੰਘ, ਕੁਲਵਿੰਦਰ ਸਿੰਘ, ਜਗਤਾਰ ਸਿੰਘ, ਭਗਤ ਸਿੰਘ, ਮੋਨ ਸਿੰਘ, ਜੀਵਨ ਸਿੰਘ, ਸ਼ੰਕਰ ਸਿੰਘ, ਪਰਮੀਤ ਸਿੰਘ, ਸਰਦਾਰ ਸਿੰਘ, ਸੁਰਜੁਨ ਸਿੰਘ ਸਮੇਤ ਬੀਬੀ ਪਰਮਜੀਤ ਕੌਰ, ਸੁਰਜੀਤ ਕੌਰ, ਸੁਰੀਲਾ ਕੌਰ, ਤਾਨੀਆ ਕੌਰ, ਜਗਤਾਰ ਕੌਰ, ਦਿਲਜੀਤ ਕੌਰ, ਹਰਜੀਤ ਕੌਰ ਤੇ ਬੀਬੀ ਜੈ ਕੌਰ ਦੇ ਨਾਂਅ ਸ਼ਾਮਿਲ ਹਨ |

ਖ਼ਬਰ ਸ਼ੇਅਰ ਕਰੋ

 

ਪ੍ਰਧਾਨ ਮੰਤਰੀ ਵਲੋਂ ਨਿੰਦਾ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਕੀਤੇ ਗਏ ਅੱਤਵਾਦੀ ਹਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਪਣੇ ਲੋਕ ਸਭਾ ਹਲਕੇ ਵਾਰਾਨਸੀ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਹਮਲੇ 'ਤੇ ਦੁੱਖ ...

ਪੂਰੀ ਖ਼ਬਰ »

ਮੋਦੀ ਅਫ਼ਗਾਨ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨਾਲ ਤੁਰੰਤ ਗੱਲ ਕਰਨ-ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੁੱਥੇ ਵਸਦੇ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਅਫ਼ਗਾਨਿਸਤਾਨ ਦੇ ...

ਪੂਰੀ ਖ਼ਬਰ »

ਭਾਰਤ ਸਰਕਾਰ ਅਫ਼ਗਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ-ਭਾਈ ਲੌਾਗੋਵਾਲ

ਅੰਮਿ੍ਤਸਰ, 25 ਮਾਰਚ (ਸਟਾਫ ਰਿਪੋਰਟਰ)-ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਅੱਤਵਾਦੀ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਨਿਖੇਧੀ ਕਰਦਿਆਂ ਇਸ ਨੂੰ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਕਰਾਰ ਦਿੰਦਿਆਂ ਭਾਰਤ ਸਰਕਾਰ ਤੋਂ ...

ਪੂਰੀ ਖ਼ਬਰ »

ਜਥੇਦਾਰ ਹਰਪ੍ਰੀਤ ਸਿੰਘ ਵਲੋਂ ਹਮਲੇ ਦੀ ਸਖ਼ਤ ਨਿੰਦਾ

ਅੰਮਿ੍ਤਸਰ, (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਾਬੁਲ ਦੇ ਇਕ ਗੁੁਰਦੁਆਰਾ ਸਾਹਿਬ ਵਿਖੇ ਕੀਤੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਤੇ ਤਾਮਿਲਨਾਡੂ 'ਚ ਪਹਿਲੀ ਮੌਤ, ਦੇਸ਼ 'ਚ ਹੁਣ ਤੱਕ 12 ਮੌਤਾਂ

ਪੀੜਤਾਂ ਦੀ ਗਿਣਤੀ 612 ਹੋਈ ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲੇ ਦਿਨੋ-ਦਿਨ ਵਧ ਰਹੇ ਹਨ | ਅੱਜ 2 ਹੋਰ ਮੌਤਾਂ ਹੋ ਜਾਣ ਨਾਲ ਦੇਸ਼ 'ਚ ਇਸ ਜਾਨਲੇਵਾ ਵਾਇਰਸ ਨਾਲ 12 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤਾਂ ਦਾ ਅੰਕੜਾ 612 ਹੋ ਗਿਆ ਹੈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ 21 ਦਿਨਾਂ ਦੀ ਤਾਲਾਬੰਦੀ ਸ਼ੁਰੂ

ਕਈ ਥਾਈਾ ਰਾਸ਼ਨ ਦੀਆਂ ਦੁਕਾਨਾਂ 'ਤੇ ਲੱਗੀ ਭੀੜ ਨਵੀਂ ਦਿੱਲੀ, 25 ਮਾਰਚ (ਏਜੰਸੀ)-ਕੋਰੋਨਾ ਵਾਇਰਸ ਦੇ ਸੰਕਟ ਦਾ ਮੁਕਾਬਲਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨਾਂ ਲਈ ਤਾਲਾਬੰਦੀ (ਲਾਕਡਾਊਨ) ਕੀਤੇ ਜਾਣ ਦੇ ਬਾਅਦ ਬੁੱਧਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ...

ਪੂਰੀ ਖ਼ਬਰ »

ਮਹਾਭਾਰਤ 18 ਦਿਨਾਂ 'ਚ ਜਿੱਤਿਆ, ਕੋਰੋਨਾ ਿਖ਼ਲਾਫ਼ ਜੰਗ 21 ਦਿਨ ਲਵੇਗੀ-ਮੋਦੀ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸਭ ਤੋਂ ਅੱਗੇ ਰਹਿਣ ਵਾਲੇ ਡਾਕਟਰਾਂ, ਏਅਰਲਾਈਨ ਅਮਲਾ ਅਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਸਟਾਫ ਨਾਲ ਕੁਝ ਲੋਕਾਂ ਵਲੋਂ ਮਾੜਾ ਵਰਤਾਅ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ 80 ਕਰੋੜ ਲੋਕਾਂ ਨੂੰ ਮਿਲੇਗਾ ਹਰ ਮਹੀਨੇ 7 ਕਿੱਲੋ ਰਾਸ਼ਨ

ਨਵੀਂ ਦਿੱਲੀ, 25 ਮਾਰਚ (ਉਪਮਾ ਡਾਗਾ ਪਾਰਥ)-ਮੋਦੀ ਸਰਕਾਰ ਨੇ ਤਾਲਾਬੰਦੀ ਦੇ ਐਲਾਨ ਤੋਂ ਇਕ ਦਿਨ ਬਾਅਦ ਲੋਕਾਂ ਨੂੰ ਆਰਜ਼ੀ ਰਾਹਤ ਦਿੰਦਿਆਂ ਵੱਡੀ ਰਾਸ਼ਨ ਸਬਸਿਡੀ ਦਾ ਐਲਾਨ ਕੀਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ 'ਚ ...

ਪੂਰੀ ਖ਼ਬਰ »

ਪੰਜਾਬ 'ਚ ਪੀੜਤਾਂ ਦੀ ਗਿਣਤੀ 31 ਹੋਈ

ਸਿਹਤ ਵਿਭਾਗ ਨੂੰ ਅਜੇ ਵੀ 229 ਜਾਂਚ ਰਿਪੋਰਟਾਂ ਦੀ ਉਡੀਕ ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 1 ਨਵਾਂ ਮਾਮਲਾ ਹੁਸ਼ਿਆਰਪੁਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕਰਫ਼ਿਊ ਪ੍ਰਬੰਧਨ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਅੱਜ ਸ਼ੁਰੂ ਹੋਏ 21 ਦਿਨਾਂ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ਵਿਚ ਕਰਫਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ...

ਪੂਰੀ ਖ਼ਬਰ »

ਪਿ੍ੰਸ ਚਾਰਲਸ ਵੀ ਕੋਰੋਨਾ ਤੋਂ ਪੀੜਤ

ਲੰਡਨ, 25 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 435 ਤੱਕ ਪਹੁੰਚ ਗਈ ਹੈ, ਜਦ ਕਿ 8237 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ | ਇਸ ਮਹਾਂਮਾਰੀ ਨੇ ਬਰਤਾਨੀਆ ਦੇ ਸ਼ਾਹੀ ਪਰਿਵਾਰ ਦੀ ਦਹਿਲੀਜ਼ ਤੱਕ ਵੀ ਦਸਤਕ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਪਾਕਿ ਸਿੱਖ ਆਗੂਆਂ ਨੇ ਕੀਤੀ ਨਿੰਦਾ

ਕਾਬੁਲ ਦੇ ਗੁਰਦੁਆਰਾ ਹਰਿਰਾਇ ਸਾਹਿਬ 'ਚ ਹੋਏ ਆਤਮਘਾਤੀ ਹਮਲੇ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕਰਦਿਆਂ ਪਾਕਿਸਤਾਨੀ ਸਿੱਖ ਆਗੂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ: ਬਿਸ਼ਨ ਸਿੰਘ ਅਤੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਤਾਲਾਬੰਦੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਕੇਂਦਰੀ ਗ੍ਰਹਿ ਮੰਤਰਾਲੇ ਨੇ 21 ਦਿਨਾਂ ਤਾਲਾਬੰਦੀ ਦੌਰਾਨ ਹੋਰ ਲੋਕਾਂ ਤੇ ਸੇਵਾਵਾਂ ਨੂੰ ਰਾਹਤ ਦੇਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਰਿਜ਼ਰਵ ਬੈਂਕ ਤੇ ਇਸ ਅਧੀਨ ਆਉਂਦੀਆਂ ਵਿੱਤੀ ਸੰਸਥਾਵਾਂ, ਪੇ ਅਤੇ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਖਾਲਿਦਾ ਜ਼ੀਆ ਰਿਹਾਅ

ਢਾਕਾ, 25 ਮਾਰਚ (ਏਜੰਸੀ)-ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਨੂੰ ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਬੁੱਧਵਾਰ ਨੂੰ 6 ਮਹੀਨਿਆਂ ਲਈ 'ਸ਼ਰਤਾਂ-ਸਹਿਤ' ਰਿਹਾਅ ਕਰ ਦਿੱਤਾ ਗਿਆ ਹੈ | ਗ੍ਰਹਿ ਮੰਤਰੀ ਅਸਦੂਜ਼ਮਾਨ ਖਾਨ ਕਮਾਲ ਨੇ ...

ਪੂਰੀ ਖ਼ਬਰ »

ਪਾਕਿ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਬਾਕੀ ਮੁਲਕਾਂ ਤੋਂ ਘੱਟ-ਇਮਰਾਨ ਖ਼ਾਨ

ਅੰਮਿ੍ਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਪਾਕਿ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦੂਜੇ ਦੇਸ਼ਾਂ ਨਾਲੋਂ ਕਿਤੇ ਘੱਟ ਹੈ | ਪਾਕਿ ਦੇ ਇਕ ਨਿੱਜੀ ਟੀ. ਵੀ. ਚੈਨਲ ਦੇ ਇਕ ਪ੍ਰੋਗਰਾਮ 'ਚ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਦਾਖ਼ਲ ਔਰਤ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ

ਪੀੜਤਾ ਦਾ ਪਤੀ ਤੇ ਪੁੱਤਰ ਵੀ ਹਸਪਤਾਲ 'ਚ ਦਾਖਲ ਲੁਧਿਆਣਾ, 25 ਮਾਰਚ (ਸਲੇਮਪੁਰੀ)- ਲੁਧਿਆਣਾ ਸ਼ਹਿਰ ਵਿਚ ਇਕ ਔਰਤ ਦੀ ਮੁਢਲੀ ਰਿਪੋਰਟ ਉਪਰੰਤ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਪਿੱਛੋਂ ਹੜਕੰਪ ਮੱਚ ਗਿਆ ਹੈ | ਬੀਤੇ ਕੱਲ੍ਹ ਦੇਰ ਰਾਤ ਸਰਕਾਰੀ ਮੈਡੀਕਲ ਕਾਲਜ ਤੇ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਕੋਰੋਨਾ ਦੇ ਵਧੇ ਮਾਮਲਿਆਂ ਨੂੰ ਦੇਖਦਿਆਂ ਸਤਲੁਜ ਪੁਲ ਸੀਲ

ਮਾਛੀਵਾੜਾ ਸਾਹਿਬ, 25 ਮਾਰਚ (ਸੁਖਵੰਤ ਸਿੰਘ ਗਿੱਲ)-ਨਵਾਂਸ਼ਹਿਰ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਦੇ ਕਈ ਮਰੀਜ਼ ਸਾਹਮਣੇ ਆਉਣ ਨਾਲ ਲੁਧਿਆਣਾ ਪ੍ਰਸ਼ਾਸਨ ਨੇ ਸੁਰੱਖਿਆ ਵਜੋਂ ਮਾਲਵੇ-ਦੁਆਬੇ ਨੂੰ ਜੋੜਦਾ ਸਤਲੁਜ ਦਰਿਆ ਦਾ ਪੁਲ ਸੀਲ ਕਰ ਦਿੱਤਾ ਹੈ, ਜਿਸ ਕਾਰਨ ਵੱਡੀ ...

ਪੂਰੀ ਖ਼ਬਰ »

ਹਰਦੀਪ ਸਿੰਘ ਪੁਰੀ ਵਲੋਂ ਸਖ਼ਤ ਨਿਖੇਧੀ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ | ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਇਹ ਕਤਲੇਆਮ ਅੱਤਿਆਚਾਰਾਂ ਦੀ ਗੰਭੀਰ ਯਾਦ ਦਿਵਾਉਂਦਾ ਹੈ, ਜੋ ਕੁਝ ਦੇਸ਼ਾਂ 'ਚ ਲਗਾਤਾਰ ਧਾਰਮਿਕ ਘੱਟ ਗਿਣਤੀਆਂ 'ਤੇ ...

ਪੂਰੀ ਖ਼ਬਰ »

ਸਿਰਸਾ, ਜੀ.ਕੇ. ਤੇ ਸਰਨਾ ਵਲੋਂ ਨਿਖੇਧੀ

ਨਵੀਂ ਦਿੱਲੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਅਫ਼ਗਾਨਿਸਤਾਨ ਦੇ ਸਿੱਖ ਆਪਣੇ ਪਰਿਵਾਰਾਂ ਦੀ ਜਾਨ ਮਾਲ ਦੀ ਰਾਖੀ ਲਈ ਭਾਰਤ ਆ ਕੇ ਵਸ ਜਾਣ ਬਾਰੇ ਕੋਈ ਫ਼ੈਸਲਾ ...

ਪੂਰੀ ਖ਼ਬਰ »

ਹਮਲਾ ਕਾਇਰਤਾਪੂਰਨ ਕਾਰਵਾਈ-ਅਸ਼ਵਨੀ ਸ਼ਰਮਾ

ਅੰਮਿ੍ਤਸਰ, 25 ਮਾਰਚ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਕਾਇਰਤਾਪੂਰਨ ਕਾਰਵਾਈ ਦੱਸਿਆ | ਸ੍ਰੀ ਸ਼ਰਮਾ ਨੇ ਕਿਹਾ ਕਿ ਅਫ਼ਗਾਨਿਸਤਾਨ ਸਰਕਾਰ ਦਾ ਘੱਟ ਗਿਣਤੀ ਭਾਈਚਾਰੇ ਦੇ ਹਿਤਾਂ ...

ਪੂਰੀ ਖ਼ਬਰ »

ਵਿਸ਼ਵ ਦੀ ਸਮੂਹ ਸੰਗਤ ਅਫ਼ਗਾਨੀ ਸਿੱਖਾਂ ਨਾਲ-ਬਾਬਾ ਹਰਨਾਮ ਸਿੰਘ ਖ਼ਾਲਸਾ

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਕੋਲ ਮਾਮਲਾ ਚੁੱਕਣ-ਸੁਖਦੇਵ ਸਿੰਘ ਢੀਂਡਸਾ

ਸੰਗਰੂਰ (ਸਖਵਿੰਦਰ ਸਿੰਘ ਫੁੱਲ)-ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਹਮਲੇ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਇਸ ਮੰਦਭਾਗੀ ਘਟਨਾ ਸਬੰਧੀ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਸਖ਼ਤ ਕਦਮ ਚੁੱਕਣ ਬਾਰੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਦੂਸਰੇ ਮਰੀਜ਼ ਦੀ ਪੁਸ਼ਟੀ

19 ਵਿਅਕਤੀ ਆਈਸੋਲੇਸ਼ਨ ਵਾਰਡ 'ਚ ਜ਼ੇਰੇ ਇਲਾਜ-ਡਾ: ਜਸਬੀਰ ਸਿੰਘ ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੋਰਾਂਵਾਲੀ 'ਚ ਕੋਰੋਨਾ ਵਾਇਰਸ ਤੋਂ ਪੀੜਤ ਦੂਸਰੇ ਮਰੀਜ਼ ਦੀ ਪੁਸ਼ਟੀ ਹੋਈ ਹੈ | ਪਿੰਡ ਮੋਰਾਂਵਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ

ਜਲੰਧਰ, 25 ਮਾਰਚ (ਸ਼ਿਵ ਸ਼ਰਮਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ 21 ਦਿਨ ਲਈ ਐਲਾਨੀ ਕੌਮੀ ਤਾਲਾਬੰਦੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਸ਼ਨ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਲਈ ਸਮਾਂ ਤੈਅ ਕਰ ਦਿੱਤਾ ਹੈ ਜਿਨ੍ਹਾਂ 'ਚ ਅਖ਼ਬਾਰਾਂ ਵੇਚਣ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX