ਤਾਜਾ ਖ਼ਬਰਾਂ


ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  1 day ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਬਜਟ ਇਜਲਾਸ : ਪੰਜਾਬ ਵਿਧਾਨ ਸਭਾ 'ਚੋਂ ਬਾਹਰ ਆਏ ਅਕਾਲੀ ਵਿਧਾਇਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਰਫ਼ਿਊ ਦੌਰਾਨ ਘਰਾਂ ਤੱਕ ਪਹੁੰਚੀਆਂ ਫਲ-ਸਬਜ਼ੀਆਂ

ਚੰਡੀਗੜ੍ਹ, 25 ਮਾਰਚ (ਆਰ. ਐਸ. ਲਿਬਰੇਟ)-ਚੰਡੀਗੜ੍ਹ ਵਿਚ ਕਰਫ਼ਿਊ ਦੇ ਦੂਸਰੇ ਦਿਨ ਪ੍ਰਸ਼ਾਸਨ ਦੇ ਨਾਕਸ ਪ੍ਰਬੰਧਾਂ ਕਾਰਨ ਵਾਸੀਆਂ ਦੇ ਘਰਾਂ ਤੱਕ ਫਲ-ਸਬਜ਼ੀਆਂ ਅਤੇ ਦੁੱਧ ਪਹੁੰਚਿਆ ਪਰ ਮਨਮਰਜ਼ੀ ਦੇ ਰੇਟਾਂ 'ਤੇ ਲੈਣ ਲਈ 'ਲੋਕ ਮਜਬੂਰ' ਹਨ | ਪ੍ਰਸ਼ਾਸਨ ਵਲੋਂ ਜਾਰੀ ਹੁਕਮ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਜਾਂਚ ਲਈ ਸੈਂਪਲ ਲਏ

ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ, ਜਦ ਕਿ ਸ਼ੱਕੀ ਮਰੀਜ਼ਾਂ ਦੇ ਕੋਰੋਨਾ ਵਾਇਰਸ ਦੀ ਜਾਂਚ ਸਬੰਧੀ ਸੈਂਪਲ ਲਏ ਗਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਦੁਬਾਈ ਤੋਂ ...

ਪੂਰੀ ਖ਼ਬਰ »

'ਪੰਜਾਬ ਯੂਨੀਵਰਸਿਟੀ ਵਲੋਂ ਆਨ ਲਾਈਨ ਅਧਿਆਪਨ ਦੇ ਨਿਰਦੇਸ਼

ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਡੀ.ਯੂ.ਆਈ ਪ੍ਰੋ.ਸ਼ੰਕਰਜੀ ਝਾਅ ਨੇ ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਕਰਕੇ ਅਧਿਆਪਕਾਂ ਨੂੰ ਆਨਲਾਈਨ ਅਧਿਆਪਨ ਦੇ ਨਿਰਦੇਸ਼ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਰਕੇ ਪੀ.ਜੀ./ ...

ਪੂਰੀ ਖ਼ਬਰ »

ਖਾਣ ਪੀਣ ਦੀਆਂ ਚੀਜ਼ਾਂ ਦੀ ਕਿਸੇ ਕੀਮਤ 'ਤੇ ਕਮੀ ਨਾ ਆਉਣ ਦਿਓ

ਚੰਡੀਗੜ੍ਹ, 25 ਮਾਰਚ (ਐਨ.ਐਸ. ਪਰਵਾਨਾ)-ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ 21 ਦਿਨਾਂ ਵਿਚ ਰਾਜ ਵਿਚ ਪੂਰੀ ਤਰ੍ਹਾਂ ਨਾਲ ਲਾਕਡਾਊਨ ਹੋਣ ਦੀ ਸਥਿਤੀ ਵਿਚ ਜ਼ਰੂਰੀ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪ੍ਰਸ਼ਾਸਨ ਨੂੰ ਸੇਵਾਵਾਂ ਦਰੁਸਤ ਕਰਨ ਦੀ ਅਪੀਲ

ਚੰਡੀਗੜ੍ਹ, 25 ਮਾਰਚ (ਆਰ. ਐਸ. ਲਿਬਰੇਟ)-ਅੱਜ ਪੂਰੇ ਦੇਸ਼ ਵਿਚ ਤਾਲਾਬੰਦੀ ਦੇ ਪਹਿਲੇ ਦਿਨ ਕਾਂਗਰਸ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੇਵਾਵਾਂ ਦਰੁਸਤ ਕਰਨ ਦੀ ਅਪੀਲ ਕੀਤੀ ਅਤੇ ਸ਼ਹਿਰ ਦੀ ਲੋਕ ਸਭਾ ਮੈਂਬਰ ਕਿਰਨ ਖੇਰ ਨੂੰ ਸ਼ਹਿਰ ਤੋਂ ਗ਼ਾਇਬ ਰਹਿਣ 'ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਕਰਫ਼ਿਊ ਦੌਰਾਨ ਬਿਨਾਂ ਰੋਕ-ਟੋਕ ਦੁੱਧ ਦੀ ਸਪਲਾਈ ਦੇਣ ਦੀ ਖੁੱਲ੍ਹ ਦੇਵੇ : ਦੋਧੀ ਯੂਨੀਅਨ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਚੰਡੀਗੜ੍ਹ ਪੈਰਾਫੇਰੀ ਮਿਲਕਮੈਨ ਯੂਨੀਅਨ ਦੇ ਸਰਪ੍ਰਸਤ ਹਾਕਮ ਸਿੰਘ ਮਨਾਣਾ, ਪ੍ਰਧਾਨ ਤੀਰਥ ਰਾਮ ਗੋਚਰ, ਜਨਰਲ ਸਕੱਤਰ ਜਗਦੀਸ਼ ਸਿੰਘ ਗੜੌਲੀਆਂ ਅਤੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਤੱਕੀਪੁਰ ਨੇ ਸਾਰੇ ਦੋਧੀਆਂ ਨੂੰ ਅਪੀਲ ...

ਪੂਰੀ ਖ਼ਬਰ »

ਰਵੀਇੰਦਰ ਸਿੰਘ ਵਲੋਂ ਕਾਬੁਲ ਵਿਚ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਨਿਖੇਧੀ

ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਅੱਜ ਕਾਬੁਲ ਵਿਖੇ ਗੁਰਦੁਆਰਾ ਹਰਿ ਰਾਇ ਉੱਤੇ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੱਥੇ ਵੱਸਦੇ ਸਿੱਖਾਂ ...

ਪੂਰੀ ਖ਼ਬਰ »

ਅਕਾਲੀ ਆਗੂ ਗਿੱਲ ਵਲੋਂ ਪਸ਼ੂ ਚਾਰੇ ਦੀ ਸਪਲਾਈ ਦੀ ਸਮੱਸਿਆ ਦੇ ਹੱਲ ਲਈ ਸਬੰਧਿਤ ਮੰਤਰੀ ਨਾਲ ਗੱਲਬਾਤ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਰਫ਼ਿਊ ਸਬੰਧੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ 8 ਬੇਘਰੇ ਵਿਅਕਤੀਆਂ ਨੂੰ ਨਗਰ ਕੌ ਾਸਲ ਦੇ ਰੈਣ-ਬਸੇਰੇ 'ਚ ਮਿਲੀ ਸ਼ਰਨ

ਕੁਰਾਲੀ, 25 ਮਾਰਚ (ਹਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਸ਼ਹਿਰ ਵਿਚ ਘੁੰਮ ਰਹੇ ਅੱਧੀ ਦਰਜਨ ਤੋਂ ਵਧੇਰੇ ਬੇਘਰੇ ਵਿਅਕਤੀਆਂ ਲਈ ਸਥਾਨਕ ਨਗਰ ਕੌਾਸਲ ਵਲੋਂ ਰੈਣ-ਬਸੇਰੇ ਵਿਖੇ ਰਹਿਣ ਦਾ ਪ੍ਰਬੰਧ ਕੀਤਾ ਗਿਆ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਫਲੈਗ ਮਾਰਚ ਜਾਰੀ

ਜ਼ੀਰਕਪੁਰ, 25 ਮਾਰਚ (ਅਵਤਾਰ ਸਿੰਘ)-ਪੁਲਿਸ-ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨਾਲ ਹੋਣ ਵਾਲੇ ਦੇਸ਼ ਵਿਆਪੀ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ. ਡੀ. ਐਮ. ਡੇਰਾਬੱਸੀ ਪੁਨਿਤ ਬਾਵਾ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਚਕੂਲਾ ਦੀ ਸੀਲ ਬਸਤੀ ਤੋਂ ਰਾਮਪੁਰ ਬਹਾਲ ਪੁੱਜੀ ਇਕ ਲੜਕੀ

ਲਾਲੜੂ, 25 ਮਰਾਚ (ਰਾਜਬੀਰ ਸਿੰਘ)-ਪਿੰਡ ਰਾਮਪੁਰ ਬਹਾਲ ਵਿਖੇ ਪੰਚਕੂਲਾ ਦੇ ਮਾਜਰੀ ਚੌਕ ਨੇੜੇ ਸੀਲ ਕੀਤੀ ਗਈ ਬਸਤੀ 'ਚੋਂ ਆਈ ਇਕ ਲੜਕੀ ਸਮੇਤ ਪੰਜ ਵਿਅਕਤੀਆਂ ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਪੰਚਕੂਲਾ ਵਿਖੇ ਜਿਸ ਲੜਕੀ ਦਾ ਪਾਜ਼ੀਟਿਵ ਕੇਸ ਪਾਇਆ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋੜਵੰਦਾਂ ਨੂੰ ਯੂਥ ਆਗੂ ਸਤਵੀਰ ਸੱਤੀ ਨੇ ਰਾਸ਼ਨ ਵੰਡਿਆ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਦਿਲਬਰ ਸਿੰਘ ਖੈਰਪੁਰ)-ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਮੁੱਲਾਂਪੁਰ ਗਰੀਬਦਾਸ ਦੇ ਰਹਿਣ ਵਾਲੇ ਯੂਥ ਆਗੂ ਸਤਵੀਰ ਸਿੰਘ ਸੱਤੀ ਵਲੋਂ ਅੱਜ ਪਿੰਡ ਸੈਣੀਮਾਜਰਾ ਵਿਖੇ ਜਾ ਕੇ ਝੁੱਗੀਆਂ-ਝੌਪੜੀਆਂ 'ਚ ...

ਪੂਰੀ ਖ਼ਬਰ »

ਜਥੇ. ਖੇੜਾ ਵਲੋਂ ਪਿੰਡਾਂ 'ਚ ਗੁਰੂ ਘਰਾਂ ਦੀਆਂ ਗੋਲਕਾਂ ਰਾਹੀਂ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਇਲਾਕੇ ਦੀਆਂ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਲੋੜਵੰਦਾਂ ਦੀ ਮਦਦ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਝੰਡਾ ਦਿਵਸ ਸਬੰਧੀ ਪ੍ਰੋਗਰਾਮ ਰੱਦ

ਐੱਸ. ਏ. ਐੱਸ. ਨਗਰ, 25 ਮਾਰਚ (ਜੱਸੀ)-ਪੰਜਾਬ ਨੰਬਰਦਾਰ ਯੂਨੀਅਨ 643 ਦੇ ਚੀਫ਼ ਪੈਟਰਨ ਭੁਪਿੰਦਰ ਸਿੰਘ ਲਾਂਡਰਾਂ, ਚੀਫ਼ ਆਡੀਟਰ ਰਾਮ ਸਿੰਘ ਮਿਰਜਾਪੁਰ ਤੇ ਕਾਰਜਕਾਰੀ ਸੂਬਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਨੇ ਦੱਸਿਆ ਕਿ ਯੂਨੀਅਨ ਵਲੋਂ ਜੋ ਹਰ ਸਾਲ ਝੰਡਾ ਦਿਵਸ ਮਨਾਇਆ ...

ਪੂਰੀ ਖ਼ਬਰ »

ਕੋਰੋਨਾ ਵਾਇਰਸ : ਪ੍ਰਸ਼ਾਸਨ ਤੇ ਪੁਲਿਸ ਚੌਕਸ ਪਰ ਆਮ ਜਨਤਾ ਲਾਪ੍ਰਵਾਹ

ਪੁਲਿਸ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬਾਜ਼ਾਰਾਂ ਤੇ ਸੜਕਾਂ 'ਤੇ ਬਿਨਾਂ ਕੰਮ ਤੋਂ ਘੁੰਮ ਰਹੇ ਜਿਨ੍ਹਾਂ ਗ਼ੈਰ-ਜ਼ਿੰਮੇਵਾਰ ਨੌਜਵਾਨਾਂ ਨੂੰ ਕਾਬੂ ਕੀਤੇ ਉਨ੍ਹਾਂ ਤੋਂ 'ਮੈਂ ਸਮਾਜ ਦਾ ਦੁਸ਼ਮਣ ਹਾਂ ਇਸ ਲਈ ਘਰ ਵਿਚ ਨਹੀਂ ਰਹਿ ਸਕਦਾ' ਅਖਵਾ ਕੇ ਜ਼ਲੀਲ ਵੀ ...

ਪੂਰੀ ਖ਼ਬਰ »

ਖਰੜ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਤੋਂ ਕਢਵਾਈਆਂ ਬੈਠਕਾਂ

ਖਰੜ, 25 ਮਾਰਚ (ਜੰਡਪੁਰੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਵੇਂ ਲੋਕਾਂ ਨੂੰ ਹੱਥ ਜੋੜ ਕੇ 21 ਦਿਨਾਂ ਦੇ ਲਾਕਡਾਊਨ ਦੌਰਾਨ ਆਪਣੇ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਵੀ ਲੋਕ ਸੜਕਾਂ 'ਤੇ ...

ਪੂਰੀ ਖ਼ਬਰ »

ਰਾਜਪਾਲ ਵਲੋਂ ਟ੍ਰਾਈਸਿਟੀ ਅਧਿਕਾਰੀਆਂ ਨਾਲ ਕਰਫਿਊ ਦੇ ਪ੍ਰਬੰਧਾਂ ਬਾਰੇ ਵੀਡੀਓ ਕਾਨਫਰੰਾਸਿੰਗ ਰਾਹੀਂ ਸਮੀਖਿਆ

ਚੰਡੀਗੜ੍ਹ, 25 ਮਾਰਚ (ਆਰ.ਐਸ.ਲਿਬਰੇਟ)-ਅੱਜ ਸ੍ਰੀ ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਚੰਡੀਗੜ੍ਹ ਨੇ ਪੰਚਕੂਲਾ ਅਤੇ ਮੁਹਾਲੀ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਾਸਿੰਗ ਰਾਹੀਂ ਕਰਫ਼ਿਊ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚਲਦਿਆਂ ਲਗਾਏ ਕਰਫ਼ਿਊ ਦਾ ਕੁਝ ਦੁਕਾਨਦਾਰ ਨਾਜਾਇਜ਼ ਫਾਇਦਾ ਉਠਾਉਣ ਲੱਗੇ

ਕੁਰਾਲੀ, 25 ਮਾਰਚ (ਹਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਦੇ ਚਲਦਿਆਂ ਸੂਬੇ ਅੰਦਰ ਲਗਾਏ ਗਏ ਕਰਫ਼ਿਊ ਦੀ ਆੜ ਹੇਠ ਸਥਾਨਕ ਇਕ ਕੈਮਿਸਟ ਵਲੋਂ ਸਾਮਾਨ ਦੀਆਂ ਵਧੇਰੇ ਕੀਮਤਾਂ ਵਸੂਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਵਾਰਡ ਨੰਬਰ 9 ਦੇ ਵਸਨੀਕ ਸੁਨੀਲ ਛਾੜਬਾ ਨੇ ਦੱਸਿਆ ...

ਪੂਰੀ ਖ਼ਬਰ »

ਟ੍ਰਾਈਸਿਟੀ 'ਚ ਸਵੇਰੇ 5 ਵਜੇ ਤੋਂ ਲੈ ਕੇ ਸਵੇਰੇ 11 ਵਜੇ ਤੱਕ ਦੋਧੀਆਂ ਨੂੰ ਦੁੱਧ ਪਾਉਣ ਦੀ ਦਿੱਤੀ ਜਾਵੇ ਖੁੱਲ੍ਹ : ਯੂਨੀਅਨ

ਐੱਸ. ਏ. ਐੱਸ. ਨਗਰ, 25 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਨੇ ਟ੍ਰਾਈਸਿਟੀ (ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ) ਵਿਚ ਘਰਾਂ ਵਿਚ ਦੁੱਧ ਦੀ ਸਪਲਾਈ ਦੇਣ ਲਈ ਦੋਧੀਆਂ ਨੂੰ ਪੂਰੀ ਛੋਟ ਦੇਣ ਦੀ ਮੰਗ ਕੀਤੀ ਹੈ | ਯੂਨੀਅਨ ਦੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਹਰ ਸੰਭਵ ਕੋਸ਼ਿਸ਼ ਰਹੇਗੀ ਕਿ ਸਭ ਨੂੰ ਜ਼ਰੂਰੀ ਵਸਤਾਂ ਮਿਲ ਸਕਣ : ਹਿਮਾਂਸ਼ੂ ਜੈਨ

ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਕਰਫ਼ਿਊ ਦੌਰਾਨ ਸਬ-ਡਵੀਜ਼ਨ ਖਰੜ ਦੇ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੋਵੇਗੀ ਕਿ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਮਿਲ ਸਕੇ | ਜ਼ਰੂਰੀ ਸਾਮਾਨ ਦੀ ਸਪਲਾਈ ਨੂੰ ਯਕੀਨ ਬਣਾਉਣ ਲਈ ਪ੍ਰਸ਼ਾਸਨ ਵਲੋਂ ਕਰਿਆਨੇ ਦੀਆਂ ...

ਪੂਰੀ ਖ਼ਬਰ »

ਦੋਧੀ ਅਤੇ ਡੇਅਰੀ ਯੂਨੀਅਨਾਂ ਸ਼ਹਿਰਾਂ 'ਚ ਦੁੱਧ ਦੀ ਸਪਲਾਈ ਯਕੀਨੀ ਬਣਾਏ : ਹਿਮਾਂਸ਼ੂ ਜੈਨ

ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਪੰਜਾਬ ਅੰਦਰ ਜਾਰੀ ਕਰਫ਼ਿਊ ਦੌਰਾਨ ਸ਼ਹਿਰ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅੱਜ ਸਵੇਰੇ ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨ ਵਲੋਂ ਆਪਣੀ ਟੀਮ ਸਮੇਤ ਸ਼ਹਿਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਜਿੱਥੇ ਸ਼ਹਿਰ ਅੰਦਰ ਦੁੱਧ ...

ਪੂਰੀ ਖ਼ਬਰ »

ਘਰ-ਘਰ ਜ਼ਰੂਰੀ ਵਸਤਾਂ ਦੀ ਵੰਡ ਦੀ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ ਖੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰ : ਗੁਰਮੰਦਰ ਸਿੰਘ

ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਗੰਭੀਰ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬ 'ਚ ਲੱਗੇ ਕਰਫ਼ਿਊ ਦੌਰਾਨ ਖਰੜ ਸਬ-ਡਵੀਜ਼ਨ ਅੰਦਰ ਜ਼ਰੂਰੀ ਵਸਤਾਂ ਨੂੰ ਘਰ-ਘਰ ਪੁੱਜਦਾ ਕਰਨ ਲਈ ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਦੀਆਂ ...

ਪੂਰੀ ਖ਼ਬਰ »

ਹੈਰੋਇਨ ਅਤੇ ਡਰੱਗ ਮਨੀ ਸਮੇਤ ਗਿ੍ਫ਼ਤਾਰ ਵੇਟ ਲਿਫਟਰ ਅਤੇ ਉਸ ਦੇ ਸਾਥੀ ਿਖ਼ਲਾਫ਼ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ, 25 ਮਾਰਚ (ਜਸਬੀਰ ਸਿੰਘ ਜੱਸੀ)-ਲਾਂਡਰਾਂ ਰੋਡ ਨੇੜਿਓਾ ਨਾਕਾਬੰਦੀ ਦੌਰਾਨ ਸਟੇਟ ਪੱਧਰੀ ਵੇਟ ਲਿਫਟਰ ਪਿੰ੍ਰਸ ਭੱਲਾ ਵਾਸੀ ਪਿੰਡ ਹਰਿਆਣਾ (ਹੁਸ਼ਿਆਰਪੁਰ) ਅਤੇ ਪੁਨੀਤ ਸੂਦ ਵਾਸੀ ਹੁਸ਼ਿਆਰਪੁਰ ਨੂੰ 70 ਗ੍ਰਾਮ ਹੈਰੋਇਨ ਅਤੇ 10 ਹਜ਼ਾਰ ਰੁ: ਡਰੱਗ ਮਨੀ ...

ਪੂਰੀ ਖ਼ਬਰ »

ਵੀਜ਼ਾ ਦਿਵਾਉਣ ਦੇ ਨਾਂਅ 'ਤੇ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ 46-ਡੀ ਦੇ ਰਹਿਣ ਵਾਲੇ ਰਾਜਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਮਰੇ ਸਾਨ੍ਹ ਨੂੰ ਜੇ. ਸੀ. ਬੀ. ਮਸ਼ੀਨ ਦੀ ਮਦਦ ਨਾਲ ਡਿਸਪੈਂਸਰੀ ਦੀ ਖਸਤਾ ਹਾਲਤ ਇਮਾਰਤ 'ਚੋਂ ਬਾਹਰ ਕੱਢਿਆ

ਕੁਰਾਲੀ, 25 ਮਾਰਚ (ਹਰਪ੍ਰੀਤ ਸਿੰਘ)-ਸ਼ਹਿਰ ਦੇ ਚੰਡੀਗੜ੍ਹ ਮਾਰਗ ਨਾਲ ਲੱਗਦੀ ਹੋਮਿਓਪੈਥਿਕ ਡਿਸਪੈਂਸਰੀ ਦੀ ਪੁਰਾਣੀ ਬੰਦ ਪਈ ਇਮਾਰਤ ਵਿਚ ਕੁਝ ਦਿਨਾਂ ਤੋਂ ਮਰੇ ਪਏ ਇਕ ਸਾਨ੍ਹ ਨੂੰ ਅੱਜ ਜੇ. ਸੀ. ਬੀ. ਮਸ਼ੀਨ ਦੀ ਮਦਦ ਦੇ ਨਾਲ ਬਾਹਰ ਕੱਢਿਆ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮੀਆਂ ਨੂੰ ਐਕਸਟੈਂਸ਼ਨ

ਚੰਡੀਗੜ੍ਹ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਅਤੇ ਹੋਰ ਜ਼ਰੂਰੀ ਸੇਵਾਵਾਂ ਵਿਚ ਸੇਵਾ ਪ੍ਰਦਾਨ ਕਰਨ ਵਾਲੇ ਕਰਮਚਾਰੀਆਂ, ਜਿਨ੍ਹਾਂ ਦੀ ਸੇਵਾ ਮੁਕਤੀ ਇਸ ਮਹੀਨੇ ਹੈ, ਦੀਆਂ ਸੇਵਾਵਾਂ ਨੂੰ ਐਕਸਟੈਂਸ਼ਨ ਦੇਣ ਦਾ ...

ਪੂਰੀ ਖ਼ਬਰ »

ਕਰਫ਼ਿਊ ਤੋੜਨ ਵਾਲਿਆਂ ਿਖ਼ਲਾਫ਼ ਪੁਲਿਸ ਦੀ ਕਾਰਵਾਈ ਜਾਰੀ

ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਬੀਤੇ ਤਿੰਨ ਦਿਨਾਂ ਤੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਕਰਫ਼ਿਊ ਤੋੜਨ ਵਾਲਿਆਂ ਿਖ਼ਲਾਫ਼ ਸਖ਼ਤੀ ਦਿਖਾ ਰਹੀਆਂ ਹਨ | ਬੀਤੇ ਤਿੰਨ ਦਿਨਾਂ ਵਿਚ ਪੁਲਿਸ ਨੇ 1764 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਜਦਕਿ 773 ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀਆਂ ਨੂੰ ਵੀ ਸਹੂਲਤਾਂ

ਚੰਡੀਗੜ੍ਹ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚਲਦੇ ਸੰਕ੍ਰਮਣ ਦੇ ਸ਼ੱਕ ਦੇ ਮੱਦੇਨਜ਼ਰ ਪ੍ਰਦੇਸ਼ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੇ ਦਬਾਅ ਨੂੰ ਘੱਟ ਕਰਨ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਫ਼ੈਸਲਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਲੋਕਾਂ ਨੂੰ ਘਰਾਂ ਦੇ ਬਾਹਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਮੁਹਿੰਮ ਦਾ ਆਗਾਜ਼

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕਰਫ਼ਿਊ ਦੇ ਮੱਦੇਨਜ਼ਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰ ਦੇ ਬਾਹਰ ਮੁਹੱਈਆ ਕਰਵਾਉਣ ਦੀ ਮੁਹਿੰਮ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ | ਇਸ ਤਹਿਤ ਮੁਹਾਲੀ, ਖਰੜ ...

ਪੂਰੀ ਖ਼ਬਰ »

ਰੋਜ਼ਾਨਾ ਸਵੇਰੇ 9 ਵਜੇ ਤੋਂ ਲੈ ਕੇ ਕੇ ਸ਼ਾਮ ਦੇ 7 ਵਜੇ ਤੱਕ ਖੁੱਲ੍ਹਣਗੇ ਮੈਡੀਕਲ ਸਟੋਰ : ਐਸ. ਡੀ. ਐਮ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਕੋਰੋਨਾ ਵਾਇਰਸ ਤੋਂ ਬਚਾਅ ਹਿਤ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਸ਼ਾਸਨ ਦੇ ਲੱਖਾਂ ਯਤਨਾਂ ਦੇ ਬਾਵਜੂਦ ਪ੍ਰਬੰਧਾਂ ਵਿਚ ਕਿਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਨਹੀਂ ਪੁਲਿਸ ਦੇ ਡੰਡੇ ਅਤੇ ਡੰਡ-ਬੈਠਕਾਂ ਤੋਂ ਡਰਦੇ ਲੋਕਾਂ ਨੇ ਬਾਹਰ ਨਿਕਲਣ ਤੋਂ ਕੀਤੀ ਤੋਬਾ

ਡੇਰਾਬੱਸੀ, 25 ਮਾਰਚ (ਗੁਰਮੀਤ ਸਿੰਘ)-ਭਿਆਨਕ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੂਬੇ ਅੰਦਰ ਲਗਾਏ ਗਏ ਕਰਫ਼ਿਊ ਦੌਰਾਨ ਬੀਤੇ ਦਿਨੀਂ ਡੇਰਾਬੱਸੀ ਵਿਖੇ ਉਲੰਘਣਾ ਕਰਨ ਵਾਲੇ ਲੋਕਾਂ ਿਖ਼ਲਾਫ਼ ਕੀਤੀ ਸਖ਼ਤੀ ਨੂੰ ਵੇਖਦੇ ਹੋਏ ਅੱਜ ਲੋਕਾਂ ਨੇ ਘਰਾਂ ਤੋਂ ਬਾਹਰ ਨਿਕਲਣ ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਨਾਮਕ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ...

ਪੂਰੀ ਖ਼ਬਰ »

ਕਰਫ਼ਿਊ ਦੇ ਚਲਦਿਆਂ ਕਰਿਆਨਾ ਸਟੋਰ ਮਾਲਕਾਂ ਨੂੰ ਭੀੜ ਇਕੱਤਰ ਕਰਨ ਤੋਂ ਪੁਲਿਸ ਨੇ ਰੋਕਿਆ

ਐੱਸ. ਏ. ਐੱਸ. ਨਗਰ, 25 ਮਾਰਚ (ਜਸਬੀਰ ਸਿੰਘ ਜੱਸੀ)-ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਮੱੁਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲਗਾਏ ਗਏ ਕਰਫ਼ਿਊ ਦੌਰਾਨ ਅੱਜ ਮੁਹਾਲੀ ਸ਼ਹਿਰ ਦੇ ਬਾਜ਼ਾਰ ਆਦਿ ਬੰਦ ਰਹੇ, ਪ੍ਰੰਤੂ ਸਵੇਰ ਸਮੇਂ ਕਰਿਆਨਾ ਸਟੋਰਾਂ 'ਤੇ ਲੋਕਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਨਾਮਕ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ...

ਪੂਰੀ ਖ਼ਬਰ »

ਨਿਪਾਲ ਜਾ ਕੇ ਆਏ 7 ਟਰੱਕ ਡਰਾਈਵਰਾਂ ਨੂੰ ਰੱਖਿਆ ਮੈਡੀਕਲ ਨਿਗਰਾਨੀ ਹੇਠ

ਲਾਲੜੂ, 25 ਮਾਰਚ (ਰਾਜਬੀਰ ਸਿੰਘ)-ਪਿੰਡ ਹਸਨਪੁਰ ਦੇ ਨੇਪਾਲ ਜਾ ਕੇ ਆਏ 7 ਟਰੱਕ ਡਰਾਈਵਰਾਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਅੰਦਰ ਹੀ ਮੈਡੀਕਲ ਨਿਗਰਾਨੀ ਹੇਠ ਰੱਖਿਆ ਗਿਆ ਹੈ | ਇਸ ਸਬੰਧੀ ਸੀ. ਐਚ. ਸੀ. ਲਾਲੜੂ ਦੇ ਐਸ. ਐਮ. ਓ. ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਗਏ ਵਿਸ਼ੇਸ਼ ਪ੍ਰਬੰਧ

ਐੱਸ. ਏ. ਐੱਸ. ਨਗਰ, 25 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਕੋਰੋਨਾ ਵਾਇਰਸ ਨੂੰ ਲੈ ਕੇ ਮੁਹਾਲੀ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਜਿੱਥੇ ਗੁਰਦੁਆਰਾ ਸਾਹਿਬਾਨਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ, ਉੱਥੇ ਹੀ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ | ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਲੰਗਰ ਦੀ ਨਿਰੰਤਰ ਸੇਵਾ ਚੱਲ ਰਹੀ ਹੈ, ਜਿੱਥੇ ਕਿ ਸਰਕਾਰੀ ਮੁਲਾਜ਼ਮ ਅਤੇ ਹੋਰ ਜ਼ਰੂਰਤਮੰਦ ਲੋਕ ਖ਼ਾਸ ਕਰਕੇ ਸ਼ਹਿਰ ਵਿਚਲੇ ਪੀ. ਜੀ. ਹਾਊਸਾਂ 'ਚ ਰਹਿੰਦੇ ਵਿਦਿਆਰਥੀ ਲੰਗਰ ਛੱਕ ਰਹੇ ਹਨ | ਗੁ: ਸ੍ਰੀ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਵਲੋਂ ਸੰਗਤਾਂ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਦੇ ਧਿਆਨ 'ਚ ਕੋਈ ਅਜਿਹਾ ਵਿਅਕਤੀ ਆਉਂਦਾ ਹੈ ਜਿਸ ਨੂੰ ਦੋ ਵਕਤ ਦਾ ਖਾਣਾ ਵੀ ਨਸੀਬ ਨਹੀਂ ਹੋ ਰਿਹਾ ਹੈ ਤਾਂ ਉਸ ਸਬੰਧੀ ਤੁਰੰਤ ਗੁ: ਸ੍ਰੀ ਅੰਬ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਧਿਆਨ 'ਚ ਲਿਆਂਦਾ ਜਾਵੇ | ਇਸੇ ਤਰ੍ਹਾਂ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦਿਆਂ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੀ ਪ੍ਰਬੰਧਕ ਕਮੇਟੀ ਵਲੋਂ ਗੁ: ਸਾਹਿਬ ਦੇ ਸਟਾਫ਼ ਨੂੰ ਵਿਟਾਮਿਨ ਸੀ ਤੇ ਮਲਟੀ ਵਿਟਾਮਿਨ ਦੀਆਂ ਗੋਲੀਆਂ ਸਮੇਤ ਸੈਨੀਟਾਈਜ਼ਰ ਮੁਹੱਈਆ ਕਰਵਾਏ ਜਾ ਰਹੇ ਹਨ | ਇਸ ਸਬੰਧੀ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ. ਪੀ. ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਸਾਰੇ ਸੇਵਾਦਾਰਾਂ ਤੇ ਗ੍ਰੰਥੀ ਸਿੰਘ ਸਮੇਤ ਸਮੁੱਚੇ ਸਟਾਫ਼ ਨੂੰ ਜਿਥੇ ਕੋਰੋਨਾ ਵਾਇਰਸ ਤੋਂ ਬਚਾਅ ਹਿਤ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਹੀ ਗੁ: ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਵੀ ਦਰਬਾਰ ਸਾਹਿਬ ਨੂੰ ਸੈਨੇਟਾਈਜ਼ ਕਰਨ ਦੇ ਨਾਲ-ਨਾਲ ਸੰਗਤਾਂ ਦੇ ਹੱਥ ਧੋਣ ਲਈ ਸੈਨੇਟਾਈਜ਼ਰ ਮੁਹੱਈਆ ਕਰਵਾਇਆ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX