ਤਾਜਾ ਖ਼ਬਰਾਂ


ਮੁੱਖਮੰਤਰੀ ਦੇ ਕੋਵਿਡ-19 ਦੇ ਹੁਕਮਾਂ ਦੀਆਂ ਟਾਂਡਾ ‘ਚ ਹੋ ਰਹੀ ਇਕ ਚੋਣ ਦੌਰਾਨ ਉੱਡੀਆਂ ਧੱਜੀਆਂ
. . .  15 minutes ago
ਟਾਂਡਾ ਉੜਮੁੜ, 20 ਅਪ੍ਰੈਲ (ਦੀਪਕ ਬਹਿਲ) - ਮੁੱਖਮੰਤਰੀ ਪੰਜਾਬ ਦੇ ਕੋਵਿਡ-19 ਦੇ ਜਾਰੀ ਦਿਸ਼ਾ ਨਿਰਦੇਸ਼ਾਂ ਦੀਆਂ ਹੁਸ਼ਿਆਰਪੁਰ ਦੇ ਟਾਂਡਾ ‘ਚ ਉੱਡੀਆਂ ਧੱਜੀਆਂ...
ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
. . .  20 minutes ago
ਤਪਾ ਮੰਡੀ, 20 ਅਪ੍ਰੈਲ (ਪ੍ਰਵੀਨ ਗਰਗ) - ਨਗਰ ਕੌਂਸਲ ਤਪਾ ਦੀ ਪ੍ਰਧਾਨਗੀ ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਕ ਪਾਰਟੀਆਂ ਨਾਲ ਸਬੰਧਤ ਉਮੀਦਵਾਰਾਂ ਵਲੋਂ ਪ੍ਰਧਾਨਗੀ ਨੂੰ ਲੈ ਕੇ...
ਸ਼੍ਰੋਮਣੀ ਕਮੇਟੀ ਵਲੋਂ ਅੱਜ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਦਾ ਜਨਮ ਦਿਹਾੜਾ ਮਨਾਇਆ ਗਿਆ
. . .  36 minutes ago
ਅੰਮ੍ਰਿਤਸਰ, 20 ਅਪ੍ਰੈਲ (ਹਰਮਿੰਦਰ ਸਿੰਘ ) - ਸ਼੍ਰੋਮਣੀ ਕਮੇਟੀ ਵਲੋਂ ਅੱਜ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਦਾ ਜਨਮ...
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਮੀ ਚੀਫ਼ ਸਮੇਤ ਬਾਕੀ ਅਧਿਕਾਰੀਆਂ ਨੂੰ ਕੋਰੋਨਾ ਸੰਕਟ ਵਿਚ ਲੋਕਾਂ ਨੂੰ ਮਦਦ ਦੇਣ ਲਈ ਕਿਹਾ
. . .  50 minutes ago
ਨਵੀਂ ਦਿੱਲੀ, 20 ਅਪ੍ਰੈਲ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਮੀ ਚੀਫ਼ ਜਨਰਲ ਐਮ. ਐਮ. ਨਰਵਾਣੇ, ਰੱਖਿਆ ਸਕੱਤਰ ਅਤੇ ਡੀ.ਆਰ.ਡੀ.ਓ. ਮੁਖੀ ਨਾਲ ਗੱਲਬਾਤ...
ਲੈਫਟੀਨੈਂਟ ਜਨਰਲ ਆਰ. ਪੀ. ਸਿੰਘ ਨੇ ਕਪੂਰਥਲਾ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ
. . .  about 1 hour ago
ਕਪੂਰਥਲਾ,(ਪੰਜਾਬ) 20 ਅਪ੍ਰੈਲ - ਪੱਛਮੀ ਕਮਾਂਡ ਆਰਮੀ ਦੇ ਕਮਾਂਡਰ ਲੈਫਟੀਨੈਂਟ ਜਨਰਲ ਆਰ. ਪੀ. ਸਿੰਘ ਨੇ ਕਪੂਰਥਲਾ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,59,170 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,59,170 ਨਵੇਂ ਕੋਰੋਨਾ ਦੇ ਮਾਮਲੇ...
ਆਈ.ਸੀ.ਐਸ.ਈ. ਅਤੇ ਆਈ.ਐਸ.ਸੀ. ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ - ਦੇਸ਼ ਵਿਚ ਕੋਵਿਡ19 ਦੇ ਵਿਗੜੇ ਹਾਲਾਤ ਨੂੰ ਕੇਂਦਰ ਵਿਚ ਰੱਖਦੇ ਹੋਏ ਕੌਂਸਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਆਈ.ਸੀ.ਐਸ.ਈ. ਦੀ ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ ਕਰ ਦੇਣ...
ਮੈਂਬਰ ਸ਼੍ਰੋਮਣੀ ਕਮੇਟੀ ਸੰਤ ਦਲਬਾਰ ਸਿੰਘ ਛੀਨੀਵਾਲ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ (ਬਰਨਾਲਾ) , 20 ਅਪ੍ਰੈਲ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਆਗੂ ਅਤੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ (79) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ...
ਭਾਰਤ ਦੀ ਯਾਤਰਾ ਤੋਂ ਬਚਿਆ ਜਾਵੇ - ਅਮਰੀਕਾ ਨੇ ਆਪਣੇ ਸ਼ਹਿਰੀਆਂ ਨੂੰ ਦਿੱਤੀ ਸਲਾਹ
. . .  about 3 hours ago
ਵਾਸ਼ਿੰਗਟਨ, 20 ਅਪ੍ਰੈਲ - ਭਾਰਤ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਭਾਰਤ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ...
ਸੜਕ ਹਾਦਸੇ 'ਚ ਸਹਾਇਕ ਥਾਣੇਦਾਰ ਦੀ ਮੌਤ
. . .  about 3 hours ago
ਤਪਾ ਮੰਡੀ, 20 ਅਪ੍ਰੈਲ (ਪ੍ਰਵੀਨ ਗਰਗ) - ਬੀਤੀ ਰਾਤ ਤਪਾ ਢਿਲਵਾਂ ਰੋਡ 'ਤੇ ਕਾਰ ਅਤੇ ਟਰੱਕ ਦਰਮਿਆਨ ਹੋਈ ਟੱਕਰ ਵਿਚ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀ ਪਹਿਚਾਣ ਗੁਰਦੀਪ ਸਿੰਘ ਵਜੋਂ ਹੋਈ...
ਅੱਜ ਦਾ ਵਿਚਾਰ
. . .  about 4 hours ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ 45 ਦੌੜਾਂ ਨਾਲ ਹਰਾਇਆ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  1 day ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  1 day ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  1 day ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  1 day ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  1 day ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  1 day ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  1 day ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  1 day ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  1 day ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  1 day ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  1 day ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ 'ਚ ਕਰਫ਼ਿਊ ਕਾਰਨ ਮੁਕੰਮਲ ਬੰਦ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਨੂੰ ਲੈ ਕੇ ਕਰਫ਼ਿਊ ਲੱਗਣ ਕਾਰਨ ਸ੍ਰੀ ਮੁਕਤਸਰ ਸਾਹਿਬ ਦੇ ਬਾਜ਼ਾਰ ਮੁਕੰਮਲ ਬੰਦ ਹਨ | ਸੜਕਾਂ ਅਤੇ ਗਲੀਆਂ ਸੁੰਨਸਾਨ ਦਿਖਾਈ ਦੇ ਰਹੀਆਂ ਹਨ | ਲੋਕਾਂ ਨੂੰ ਜ਼ਰੂਰੀ ਵਸਤਾਂ ਲੈਣ ਲਈ ਮੁਸ਼ਕਿਲ ...

ਪੂਰੀ ਖ਼ਬਰ »

ਹੰਗਾਮੀ ਸਥਿਤੀ ਨੂੰ ਨਜਿੱਠਣ ਲਈ ਹਰ ਪਹਿਲੂ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੈ ਤਿੱਖੀ ਨਜ਼ਰ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਆਮ ਜਨਤਾ ਨੂੰ ਹਰ ਬੁਨਿਆਦੀ ਸਹੂਲਤ ਦੇਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਮਲੋਟ ਵਿਚ ਪ੍ਰਸ਼ਾਸਨ ਨੇ ਮੈਡੀਕਲ ਸਟੋਰ ਦੀ ਸਹੂਲਤ ਦਿੱਤੀ

ਮਲੋਟ, 25 ਮਾਰਚ (ਰਣਜੀਤ ਸਿੰਘ ਪਾਟਿਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਦੁਆਰਾ ਜ਼ਿਲੇ੍ਹ ਦੀਆਂ ਸਬ ਡਵੀਜ਼ਨਾਂ ਦੇ ਸ਼ਹਿਰੀ ਖੇਤਰਾਂ ਵਿਚ ਸਵੇਰੇ 9 ਤੋਂ 12 ਵਜੇ ਤਕ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ 2 ਦਵਾਈਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ | ਇਸ ਦੌਰਾਨ 1 ਦੁਕਾਨ ਐਡਵਰਡਗੰਜ ਇਲਾਕੇ ਵਿਚ ਅਤੇ 1 ਦੁਕਾਨ ਮੰਡੀ ਹਰਜੀ ਰਾਮ ਇਲਾਕੇ ਵਿਚ ਖੋਲ੍ਹੀ ਗਈ | ਪ੍ਰਸ਼ਾਸਨ ਦੁਆਰਾ ਹਦਾਇਤ ਇਹ ਹੋਈ ਹੈ ਕਿ ਮੈਡੀਕਲ ਸਟੋਰਾਂ 'ਤੇ ਭੀੜ ਨਾ ਕੀਤੀ ਜਾਵੇ | ਪ੍ਰਸ਼ਾਸਨ ਨੇ ਲੋਕਾਂ ਨੂੰ ਸੰਜਮ ਨਾਲ ਇਹ ਸਹੂਲਤ ਲੈਣ ਦੀ ਅਪੀਲ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਬਾਰਿਸ਼ ਕਾਰਨ ਕਿਸਾਨਾਂ ਦੀ ਚਿੰਤਾ ਵਧੀ

ਮੰਡੀ ਬਰੀਵਾਲਾ, 25 ਮਾਰਚ (ਨਿਰਭੋਲ ਸਿੰਘ)-ਜਿੱਥੇ ਕੋਰੋਨਾ ਵਾਇਰਸ ਕਾਰਨ ਲੋਕਾਂ ਵਿਚ ਸਹਿਮ ਹੈ, ਉਥੇ ਰੁਕ-ਰੁਕ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀ ਚਿੰਤਾ ਵਧੀ ਨਜ਼ਰ ਆ ਰਹੀ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਥੋੜ੍ਹੀ ਜਿਹੀ ਬਾਰਿਸ਼ ਹੋਣ ਨਾਲ ਸੇਮ ਵਾਲੇ ਇਲਾਕੇ ਵਿਚ ...

ਪੂਰੀ ਖ਼ਬਰ »

ਭੰਡਾਰੇ 'ਤੇ ਲੋਕਾਂ ਦਾ ਇਕੱਠ ਕਰ ਕੇ ਨਿਯਮਾਂ ਦੀ ਕੀਤੀ ਉਲੰਘਣਾ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਇਕ ਪਾਸੇ ਜਿਥੇ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਲੈ ਕੇ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਲੋਕਾਂ ਨੂੰ ਘਰਾਂ ਵਿਚ ਰੱਖਣ ਦੇ ਮਕਸਦ ਨਾਲ ਲਾਕ ਡਾਊਨ ਅਤੇ ਕਰਫ਼ਿਊ ਲਗਾਇਆ ਜਾ ਰਿਹਾ ਹੈ, ਤਾਂ ਕਿ ਲੋਕ ਇਕ ਦੂਜੇ ਦੇ ...

ਪੂਰੀ ਖ਼ਬਰ »

ਕਰਫ਼ਿਊ ਲੋਕਾਂ ਨੂੰ ਤੰਗ ਕਰਨ ਲਈ ਨਹੀਂ ਸਗੋਂ ਬਚਾਉਣ ਲਈ ਲਗਾਇਆ ਗਿਆ ਹੈ-ਐਸ. ਡੀ. ਐਮ.

ਜੈਤੋ, 25 ਮਾਰਚ (ਭੋਲਾ ਸ਼ਰਮਾ)-ਐਸ.ਡੀ.ਐਮ. ਜੈਤੋ ਡਾ. ਮਨਦੀਪ ਕੌਰ ਨੇ ਸਬ-ਡਵੀਜ਼ਨ ਜੈਤੋ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਪੂਰਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਤੋਂ ਬਿਲਕੁੱਲ ਵੀ ...

ਪੂਰੀ ਖ਼ਬਰ »

ਨਸ਼ੇ ਦੀ ਸਪਲਾਈ ਲਾਈਨ ਦਾ ਲੱਕ ਤੋੜ ਦੇਵੇਗਾ ਕੋਰੋਨਾ ਲਾਕਡਾਊਨ

ਫ਼ਰੀਦਕੋਟ 25 ਮਾਰਚ (ਜਸਵੰਤ ਸਿੰਘ ਪੁਰਬਾ)-ਇਸ ਸਮੇਂ ਸਾਰੀ ਦੁਨੀਆ ਵਿਚ ਕੋਰੋਨਾ ਵਾਇਰਸ (ਕੋਵਿਡ-19) ਨਾਂਅ ਦੀ ਬਿਮਾਰੀ ਨੇ ਜਿੱਥੇ ਥਾਂ ਥਾਂ 'ਤੇ ਆਪਣੇ ਪੈਰ ਪਸਾਰੇ ਹਨ ਉਥੇ ਇਸ ਨੇ ਸਾਰੇ ਪਾਸੇ ਭਰਪੂਰ ਤਬਾਹੀ ਮਚਾ ਦਿੱਤੀ ਹੈ | ਹੁਣ ਤੱਕ ਪੂਰੀ ਦੁਨੀਆ ਵਿਚ 4 ਲੱਖ 35 ਹਜ਼ਾਰ ...

ਪੂਰੀ ਖ਼ਬਰ »

ਲੋਕ ਬਿਨਾਂ ਵਜ੍ਹਾ ਛਿੜਕਾਅ ਨਾ ਕਰਨ-ਐਸ. ਡੀ .ਐਮ. ਮਨਦੀਪ ਕੌਰ

ਬਾਜਾਖਾਨਾ, 25 ਮਾਰਚ (ਜੀਵਨ ਗਰਗ)-ਕੋਰੋਨਾ ਦੇ ਕਹਿਰ ਤੋਂ ਬਚਣ ਲਈ ਲੋਕ ਸੰਜਮ ਤੋਂ ਕੰਮ ਲੈਣ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਆਪਣੇ ਪਿੰਡਾਂ ਵਿਚ ਬਿਨਾਂ ਵਜ੍ਹਾ ਛਿੜਕਾਅ ਨਾ ਕਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਮੰਡੀ ਬੋਰਡ ਤੇ ਮਾਰਕੀਟ ਕਮੇਟੀ ਵਲੋਂ ਸ਼ਹਿਰਾਂ 'ਚ ਸਬਜ਼ੀਆਂ ਤੇ ਫ਼ਲਾਂ ਦੀ ਸਪਲਾਈ ਨਿਰੰਤਰ ਜਾਰੀ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਵਿਚ 23 ਮਾਰਚ ਤੋਂ ਲੱਗੇ ਕਰਫ਼ਿਊ ਤੋਂ ਬਾਅਦ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਦੇ ਗਲੀ, ਮੁਹੱਲਿਆਂ ਤੇ ਘਰਾਂ ਤੱਕ ਖੁਰਾਕੀ ਵਸਤਾਂ, ਰਾਸ਼ਨ, ਫਲ ਅਤੇ ਸਬਜ਼ੀਆਂ ਨਿਰੰਤਰ ਸਪਲਾਈ ਕੀਤੀਆਂ ਜਾ ਰਹੀ ਹਨ ਅਤੇ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਵਲੋਂ ਕਾਬੁਲ 'ਚ ਹੋਏ ਹਮਲੇ ਦੀ ਨਿਖੇਧੀ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਨੇ ਅਫ਼ਗਾਨਿਸਤਾਨ ਦੇ ਸ਼ਹਿਰ ਕਾਬੁਲ ਵਿਚ ਗੁਰਦੁਆਰਾ ਸਾਹਿਬ ਵਿਚ ਕੀਤੇ ਗਏ ਆਤਮਘਾਤੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਇਸ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਵਲੋਂ ਕਾਬੁਲ 'ਚ ਹੋਏ ਹਮਲੇ ਦੀ ਨਿਖੇਧੀ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਨੇ ਅਫ਼ਗਾਨਿਸਤਾਨ ਦੇ ਸ਼ਹਿਰ ਕਾਬੁਲ ਵਿਚ ਗੁਰਦੁਆਰਾ ਸਾਹਿਬ ਵਿਚ ਕੀਤੇ ਗਏ ਆਤਮਘਾਤੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਇਸ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਗਰੀਬ ਵਰਗ ਤੇ ਮਜ਼ਦੂਰ ਹੋਏ ਪੇ੍ਰਸ਼ਾਨ

ਕੋਟਕਪੂਰਾ, 25 ਮਾਰਚ (ਮੇਘਰਾਜ)-ਬੀਤੀ ਰਾਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਸ਼ਵ ਭਰ 'ਚ ਫ਼ੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਦੇਸ਼ 'ਚ ਵਧਣ ਤੋਂ ਰੋਕਣ ਲਈ 21 ਦਿਨਾਂ ਲਈ ਕਰਫਿਊ ਐਲਾਨ ਦਿੱਤਾ ਸੀ | ਇਸ ਕਰਫਿਊ ਦੇ ਪਹਿਲੇ ਦਿਨ ਸਥਾਨਕ ਸ਼ਹਿਰ 'ਚ ਬਿਲਕੁਲ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਕਰਿਆਨਾ ਵਸਤਾਂ ਦੀ ਘਰ-ਘਰ ਸਪਲਾਈ ਸ਼ੁਰੂ

ਕਰਿਆਨਾ ਦੁਕਾਨਾਂ ਦੀ ਸੂਚੀ ਜਾਰੀ ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰਟ ਕੁਮਾਰ ਸੌਰਭ ਰਾਜ ਵਲੋਂ ਮਿਤੀ 23 ਮਾਰਚ ਤੋਂ ਜਾਰੀ ਕਰਫਿਊ ਦੇ ਮੱਦੇਨਜ਼ਰ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਕਰ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡਾਂ ਦਾ ਦੌਰਾ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਜੰਡ ਸਾਹਿਬ ਡਾ.ਰਾਜੀਵ ਭੰਡਾਰੀ ਅਤੇ ਮਾਸ ਮੀਡੀਆ ਅਫ਼ਸਰ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਨੇੜਲੇ ਪਿੰਡ ਢੁੱਡੀ, ਕੋਟਸੁਖੀਆ, ਚਮੇਲੀ, ਟਹਿਣਾ ਅਤੇ ਪੱਕਾ ਦਾ ਦੌਰਾ ਕੀਤਾ ਅਤੇ ਫ਼ੀਲਡ ਸਟਾਫ਼ ...

ਪੂਰੀ ਖ਼ਬਰ »

ਬਾਹਮਣਵਾਲਾ ਵਿਖੇ ਦਵਾਈ ਦਾ ਛਿੜਕਾਅ ਕੀਤਾ

ਕੋਟਕਪੂਰਾ, 25 ਮਾਰਚ (ਮੇਘਰਾਜ)-ਨੇੜਲੇ ਪਿੰਡ ਬਾਹਮਣਵਾਲਾ ਵਿਖੇ ਕੁਝ ਉੱਦਮੀ ਨੌਜਵਾਨਾਂ ਵਲੋਂ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਗਲੀਆਂ, ਫਿਰਨੀਆਂ, ਗੁਰਦੁਆਰਾ ਸਾਹਿਬ, ਸਰਕਾਰੀ ਸਕੂਲ, ਕੋਠੇ ਬੁੱਕਣ ਸਿੰਘ, ਕੋਠੇ ਬਾਜ਼ੀਗਰ ਸਮੇਤ ਹੋਰ ਵੀ ਸਾਂਝੀਆਂ ਥਾਵਾਂ 'ਤੇ ...

ਪੂਰੀ ਖ਼ਬਰ »

ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ-ਬੱਬੂ ਬਰਾੜ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਵਿਸ਼ਵ ਭਰ 'ਚ ਅਤਿ ਚਿੰਤਾਜਨਕ ਬਣੀ ਭਿਆਨਕ ਬਿਮਾਰੀ ਕੋਰੋਨਾ ਵਾਇਰਸ ਦੇ ਬਚਾਅ ਲਈ ਸਾਨੂੰ ਸਭ ਨੂੰ ਸਰਕਾਰੀ ਹਦਾਇਤਾਂ ਦੀ ਲਾਜ਼ਮੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਹੀ ਅਸੀਂ ਇਸ ਮੁਹਿੰਮ ਦੇ ਸਹਿਯੋਗੀ ਹੋਵਾਂਗੇ | ਇਹ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਰ ਕੇ ਦੋਦਾ 'ਚ ਕਰਫ਼ਿਊ ਜਾਰੀ

ਦੋਦਾ, 25 ਮਾਰਚ (ਰਵੀਪਾਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਆਫ਼ਤ ਤੋਂ ਬਚਣ ਲਈ ਲਗਾਏ ਗਿਆ ਕਰਫ਼ਿਊ ਦੋਦਾ ਅਤੇ ਆਸਪਾਸ ਪਿੰਡਾਂ 'ਚ ਜਾਰੀ ਹੈ | ਅੱਜ ਪ੍ਰਸ਼ਾਸਨ ਵਲੋਂ ਐਮਰਜੈਂਸੀ ਸੇਵਾਵਾਂ ਦੌਰਾਨ ਕੁਝ ਸਮਾਂ ਮੈਡੀਕਲ ਸਟੋਰ, ਇਕ ਪੈਟਰੋਲ ਪੰਪ, ਸਬਜ਼ੀ, ਹਰਾ ਚਾਰਾ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸ਼ਹਿਰ ਵਾਸੀਆਂ ਦੇ ਮੁਸ਼ਕਿਲਾਂ ਦੇ ਹੱਲ ਲਈ ਕੰਟਰੋਲ ਰੂਮ ਸਥਾਪਿਤ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਕੋਰੋਨਾ ਦੀ ਮਹਾਂਮਾਰੀ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਪ੍ਰਸ਼ਾਸਨ ਵਲੋਂ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਨੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਰਾਸ਼ਨ ਵੰਡਿਆ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਭਰ ਵਿਚ ਲਾਗੂ ਕਰਫ਼ਿਊ ਦੌਰਾਨ ਡੀ.ਐੱਸ.ਪੀ. ਮਨਮੋਹਨ ਸਿੰਘ ਔਲਖ ਦੀ ਪ੍ਰੇਰਨਾ ਨਾਲ ਸਮਾਜ ਸੇਵੀ ਰਜਿੰਦਰ ਪਪਨੇਜਾ, ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਰੋਹਿਤ ਕਾਲੜਾ ਵਲੋਂ ਦਾਨੀ ...

ਪੂਰੀ ਖ਼ਬਰ »

ਮੱਤਾ, ਸੁਰਘੂਰੀ ਤੇ ਚੈਨਾ ਮਾਰਕੀਟ ਕਮੇਟੀ ਜੈਤੋ ਦੇ ਨਵੇਂ ਮੈਂਬਰ ਨਿਯੁਕਤ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਦਵਿੰਦਰਬੀਰ ਸਿੰਘ ਬਰਾੜ ਮੱਤਾ, ਲਖਵਿੰਦਰ ਸਿੰਘ ਸੁਰਘੂਰੀ ਅਤੇ ਬਹਾਦਰ ਸਿੰਘ ਚੈਨਾ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਵੇਖਦਿਆਂ ਮਾਰਕੀਟ ਕਮੇਟੀ ਜੈਤੋ ਦੇ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਲੋਂ ਲੋੜਵੰਦਾਂ ਨੂੰ ਲੰਗਰ ਵਰਤਾਇਆ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਵਲੋਂ ਸਥਾਨਕ ਮਲੋਟ ਰੋਡ 'ਤੇ ਪ੍ਰਮੋਦ ਨਰਸਰੀ ਵਿਖੇ ਲੋੜਵੰਦ ਕਰੀਬ 50 ਵਿਅਕਤੀਆਂ ਨੂੰ ਲੰਗਰ ਛਕਾਇਆ ਗਿਆ | ਮੈਨੇਜਰ ਸੁਮੇਰ ਸਿੰਘ ਨੇ ਦੱਸਿਆ ਕਿ ਐੱਸ.ਐੱਚ.ਓ. ਥਾਣਾ ਸਿਟੀ ਤੇਜਿੰਦਰਪਾਲ ...

ਪੂਰੀ ਖ਼ਬਰ »

ਘਰੇਲੂ ਸਾਮਾਨ ਦੀਆਂ 30 ਕਿਟਾਂ ਰੈੱਡ ਕਰਾਸ ਫ਼ਰੀਦਕੋਟ ਨੂੰ ਦਿੱਤੀਆਂ

ਬਾਜਾਖਾਨਾ, 25 ਮਾਰਚ (ਜੀਵਨ ਗਰਗ)-ਨੋਵਲ ਕਰੋਨਾ ਵਾਇਰਸ ਦੇ ਲਗਾਤਾਰ ਫੈਲਾਅ ਨੂੰ ਦੇਖਦਿਆਂ ਪੰਜਾਬ 'ਚ ਕਰਫਿਊ ਲੱਗਾ ਹੈ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕ ਘਰਾਂ ਅੰਦਰ ਹਨ ਅਤੇ ਲੋਕਾਂ ਨੂੰ ਲੋੜੀਂਦਾ ਘਰੇਲੂ ਰਾਸ਼ਨ ਉਨ੍ਹਾਂ ਤੱਕ ਪਹੁੰਚਦਾ ਕਰਨ ਦੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਮੈਡੀਕਲ ਸਟੋਰ ਅੱਗੇ ਲੱਗੀਆਂ ਲੰਮੀਆਂ ਲਾਈਨਾਂ

ਡੀ. ਐੱਸ. ਪੀ. ਅਤੇ ਐੱਸ. ਡੀ. ਐੱਮ. ਨੇ ਹੋਰ ਮੈਡੀਕਲ ਸਟੋਰ ਖੁੱਲ੍ਹਵਾ ਕੇ ਸੰਭਾਲੀ ਸਥਿਤੀ ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਕੋਰੋਨਾ ਦੀ ਮਹਾਂਮਾਰੀ ਕਰ ਕੇ ਤਿੰਨ ਦਿਨਾਂ ਬਾਅਦ ਖੁੱਲ੍ਹੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਦੀ ਬਦ-ਇੰਤਜ਼ਾਮੀ ਕਰ ਕੇ ਸ਼ਹਿਰ ...

ਪੂਰੀ ਖ਼ਬਰ »

ਜੇਕਰ ਲਾਕਡਾਊਨ ਦੀ ਪਾਲਣਾ ਕੀਤੀ ਹੁੰਦੀ ਤਾਂ ਕਰਫ਼ਿਊ ਦੀ ਲੋੜ ਨਾ ਪੈਂਦੀ-ਆਈ. ਜੀ. ਮਿੱਤਲ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਬਠਿੰਡਾ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਅਤੇ ਐੱਸ.ਐੱਸ.ਪੀ. ਰਾਜਬਚਨ ਸਿੰਘ ਸੰਧੂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਰਫ਼ਿਊ ਦੇ ਮੱਦੇਨਜ਼ਰ ਵਿਸ਼ੇਸ਼ ਹਦਾਇਤਾਂ ਦੇਣ ਲਈ ਮਲੋਟ ਵਿਖੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਦੋ ਦਿਨਾਂ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਨੂੰ ਦੇਣ ਦਾ ਫ਼ੈਸਲਾ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਪੂਰੀ ...

ਪੂਰੀ ਖ਼ਬਰ »

ਦੋ ਦਿਨਾਂ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਨੂੰ ਦੇਣ ਦਾ ਫ਼ੈਸਲਾ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਪੂਰੀ ...

ਪੂਰੀ ਖ਼ਬਰ »

ਮਲੋਟ 'ਚ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਸਮਾਜ ਸੇਵੀ ਅੱਗੇ ਆਏ

ਮਲੋਟ, 25 ਮਾਰਚ (ਰਣਜੀਤ ਸਿੰਘ ਪਾਟਿਲ)-ਕੋਰੋਨਾ ਵਾਇਰਸ ਕਾਰਨ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰ ਰਹੇ ਘਰਾਂ 'ਚ ਬੈਠੇ ਲੋੜਵੰਦਾਂ, ਦਿਹਾੜੀਦਾਰ ਪਰਿਵਾਰਾਂ ਨੂੰ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਰਾਸ਼ਨ ਵੰਡਿਆ | ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ...

ਪੂਰੀ ਖ਼ਬਰ »

ਸ. (ਕੰ) ਸ. ਸ. ਸਕੂਲ ਮੰਡੀ ਹਰਜੀ ਰਾਮ ਮਲੋਟ ਨੇ ਨਤੀਜਾ ਐਲਾਨਿਆ

ਮਲੋਟ, 25 ਮਾਰਚ (ਰਣਜੀਤ ਸਿੰਘ ਪਾਟਿਲ)-ਸਿੱਖਿਆ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਲੋਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦਾ ਨਤੀਜਾ ਸਕੂਲ ਦੀ ਵੈੱਬਸਾਈਟ ਅਤੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਕੋਰੋਨਾ ਵਾਇਰਸ ਆਈਸੋਲੇਸ਼ਨ ਵਾਰਡ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਕੋਰੋਨਾ ਵਾਇਰਸ ਸਬੰਧੀ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਣਾਏ ਗਏ 50 ਬਿਸਤਰਿਆਂ ਦੇ ਆਈਸ਼ੋਲੇਸ਼ਨ ਵਾਰਡ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਦਵਾਈਆਂ ਦੀਆਂ ਦੁਕਾਨਾਂ ਤੇ ਪੈਟਰੋਲ ਪੰਪ ਖੁੱਲ੍ਹਣ ਨਾਲ ਲੋਕਾਂ ਨੇ ਕੀਤੀ ਰਾਹਤ ਮਹਿਸੂਸ

ਗਿੱਦੜਬਾਹਾ, 25 ਮਾਰਚ (ਬਲਦੇਵ ਸਿੰਘ ਘੱਟੋਂ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਕਰਫ਼ਿਊ ਦੌਰਾਨ ਜਿਥੇ ਰੋਜਮਰ੍ਹਾ ਦੀਆਂ ਵਸਤੂਆਂ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਅਖ਼ਬਾਰ ਘਰਾਂ ਤੱਕ ਨਹੀਂ ਪਹੁੰਚ ਰਹੇ | ਇਸ ਤੋਂ ਇਲਾਵਾ ਕਰਫ਼ਿਊ ਦੌਰਾਨ ਲੋਕਾਂ ਦੀ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਮੀਟਿੰਗ ਮੁਲਤਵੀ

ਮੰਡੀ ਬਰੀਵਾਲਾ, 25 ਮਾਰਚ (ਨਿਰਭੋਲ ਸਿੰਘ)-ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ 28 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕਰਤਾਰ ਸਿੰਘ ਰਮਲਾ ਨਮਿੱਤ ਸ਼ਰਧਾਂਜਲੀ ਸਮਾਗਮ ਮੁਲਤਵੀ

ਮੰਡੀ ਬਰੀਵਾਲਾ, 25 ਮਾਰਚ (ਨਿਰਭੋਲ ਸਿੰਘ)-ਗੁਲਾਬ ਸਿੰਘ ਭੁੱਟੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਟੀ ਦੇ ਤੰੂਬੀ ਵਾਚਰ ਅਤੇ ਦੁਗਾਣਾ ਗਾਇਕੀ ਦੇ ਥੰਮ ਕਰਤਾਰ ਸਿੰਘ ਰਮਲਾ ਦੀ 27 ਮਾਰਚ ਨੂੰ ਗੁਰਦੁਆਰਾ ਗੋਦੜੀ ਸਾਹਿਬ ਫ਼ਰੀਦਕੋਟ ਵਿਚ ਹੋਣ ਵਾਲੀ ਅੰਤਿਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX