ਤਾਜਾ ਖ਼ਬਰਾਂ


ਭਾਰਤ ਤੇ ਚੀਨ ਦੇ ਮਸਲੇ ਹੱਲ ਕਰਨ ਲਈ ਤਿਆਰ - ਟਰੰਪ
. . .  8 minutes ago
ਨਵੀਂ ਦਿੱਲੀ, 27 ਮਈ - ਭਾਰਤ ਤੇ ਚੀਨ ਵਿਚਕਾਰ ਸਰਹੱਦੀ ਵਿਵਾਦ ਦੇ ਮਾਮਲੇ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਲਈ ਤਿਆਰ ਹਨ। ਇਸ ਸਬੰਧ ਵਿਚ ਉਨ੍ਹਾਂ ਨੇ ਟਵੀਟ ਕਰਕੇ...
ਨਾਭਾ ਵਿਖੇ ਕਾਲਾ ਰਾਮ ਕਾਂਸਲ ਨੇ ਉਪ ਮੰਡਲ ਮੈਜਿਸਟ੍ਰੇਟ ਦਾ ਸੰਭਾਲਿਆ ਅਹੁਦਾ
. . .  31 minutes ago
ਨਾਭਾ 27 ਮਈ (ਅਮਨਦੀਪ ਸਿੰਘ ਲਵਲੀ) ਉਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਵੱਲੋਂ ਅੱਜ ਆਪਣਾ ਅਹੁਦਾ ਛੱਡ ਦਿੱਤਾ ਗਿਆ। ਉਨ੍ਹਾਂ ਨੂੰ ਤਬਦੀਲ ਕਰ ਮੁਣਕ ਵਿਖੇ ਲਗਾਇਆ ਗਿਆ ਜਦੋਂ ਕਿ ਮੁਣਕ ਵਿਖੇ ਸੇਵਾਵਾ ਨਿਭਾ ਰਹੇ ਉਪ ਮੰਡਲ ਮੈਜਿਸਟ੍ਰੇਟ ਕਾਲਾ ਰਾਮ ਕਾਂਸਲ ਨੇ ਨਾਭਾ...
ਡੱਬਵਾਲੀ 'ਚ ਮੋਗਾ ਸ਼ਹਿਰ ਨਾਲ ਸੰਬੰਧਤ 50 ਸਾਲਾ ਔਰਤ ਕੋਰੋਨਾ ਪਾਜ਼ੀਟਿਵ
. . .  35 minutes ago
ਡੱਬਵਾਲੀ, 27 ਮਈ (ਇਕਬਾਲ ਸਿੰਘ ਸ਼ਾਂਤ) - ਸਮਾਜਿਕ ਦੂਰੀ ਦੀ ਲਗਾਤਾਰ ਉਲੰਘਣਾ ਕਰਦਾ ਆ ਰਿਹਾ ਡੱਬਵਾਲੀ ਸ਼ਹਿਰ ਅੱਜ ਸਿੱਧੇ ਤੌਰ 'ਤੇ ਕੋਰੋਨਾ ਮਹਾਂਮਾਰੀ ਦੇ ਕਲਾਵੇ ਵਿਚ ਆ ਗਿਆ। ਸਿਹਤ ਵਿਭਾਗ ਨੇ ਇੱਥੇ ਕਰੀਬ 50 ਸਾਲਾ ਇੱਕ ਔਰਤ ਦੇ ਕੋਰੋਨਾ ਪਾਜ਼ੀਟਿਵ...
ਪੰਜਾਬ ਕੈਬਨਿਟ ਵਲੋਂ ਐਮ.ਬੀ.ਬੀ.ਐਸ. ਕੋਰਸਾਂ ਦੀਆਂ ਫ਼ੀਸਾਂ 'ਚ ਵਾਧੇ ਦਾ ਫ਼ੈਸਲਾ
. . .  38 minutes ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਨੇ ਅੱਜ ਫ਼ੈਸਲਾ ਲਿਆ ਹੈ ਕਿ ਉਹ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਕਾਲਜਾਂ 'ਚ ਐਮ.ਬੀ.ਬੀ.ਐਸ. ਕੋਰਸਾਂ ਦੀ ਫ਼ੀਸ ਨੂੰ ਵਧਾਇਆ ਜਾਵੇਗਾ। ਪੰਜਾਬ ਸਰਕਾਰ ਨੇ ਇਸ 'ਤੇ ਤਰਕ ਦਿੱਤਾ ਹੈ ਕਿ ਫ਼ੀਸ...
ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਸਿੱਖਿਆ ਸਕੱਤਰ ਪੰਜਾਬ ਨਾਲ ਹੋਈ ਅਹਿਮ ਮੀਟਿੰਗ
. . .  50 minutes ago
ਅੰਮ੍ਰਿਤਸਰ ਵਿਚ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  53 minutes ago
ਅੰਮ੍ਰਿਤਸਰ, 27 ਮਈ (ਰੇਸ਼ਮ ਸਿੰਘ/ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ। ਇਸ ਤਰ੍ਹਾਂ ਜ਼ਿਲ੍ਹੇ ਵਿਚ 353 ਕੋਰੋਨਾ ਪਾਜ਼ੀਟਿਵ ਕੇਸ ਹੋ ਗਏ ਹਨ। ਜਿਨ੍ਹਾਂ ਵਿਚੋਂ 301...
ਐਚ.ਆਰ.ਡੀ. ਮੰਤਰੀ ਵਲੋਂ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਫੈਸਲਾ
. . .  58 minutes ago
ਨਵੀਂ ਦਿੱਲੀ, 27 ਮਈ - ਮਨੁੱਖੀ ਸਰੋਤ ਵਿਕਾਸ ਮੰਤਰੀ ਰਾਮੇਸ਼ ਪੋਖਰਿਆਲ ਨੇ ਕਿਹਾ ਹੈ ਕਿ ਲਾਕਡਾਊਨ ਦੇ ਚੱਲਦਿਆਂ ਜੋ ਵਿਦਿਆਰਥੀ ਦੂਸਰੇ ਰਾਜਾਂ ਨੂੰ ਚੱਲੇ ਗਏ ਸਨ। ਜਮਾਤ 10 ਤੇ 12ਵੀਂ ਦੀ ਪੈਡਿੰਗ ਬੋਰਡ ਪ੍ਰੀਖਿਆਵਾਂ ਲਈ ਦੁਬਾਰਾ ਉਨ੍ਹਾਂ...
ਪੰਜਾਬ ਮੰਤਰੀ ਮੰਡਲ ਨੇ ਮਾਲੀਏ ਨੂੰ ਵਧਾਉਣ ਲਈ ਸੁਧਾਰਾਂ ਨੂੰ ਦਿੱਤੀ ਪ੍ਰਵਾਨਗੀ
. . .  about 1 hour ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਨੇ ਅੱਜ ਵਾਧੂ ਸਕਲ ਰਾਜ ਘਰੇਲੂ ਉਤਪਾਦ ਰਿਣ ਨੂੰ ਹਾਸਲ ਕਰਨ ਲਈ ਸੁਧਾਰ 'ਚ ਮੁੱਖ ਪ੍ਰਵਾਨਗੀ ਦਿੱਤੀ। ਜ਼ਿਕਰਯੋਗ ਹੈ ਕਿ ਸੂਬੇ ਨੇ ਕੋਵਿਡ ਲਾਕਡਾਊਨ ਦੇ ਚੱਲਦਿਆਂ 30 ਫ਼ੀਸਦੀ ਮਾਲੀਆ ਹਾਸਲ ਕਰਨ...
ਮੁੱਖ ਸਕੱਤਰ ਨਾਲ ਵਿਵਾਦ ਖ਼ਤਮ - ਕੈਬਨਿਟ ਮੰਤਰੀਆਂ ਨੇ ਕਿਹਾ
. . .  about 1 hour ago
ਚੰਡੀਗੜ੍ਹ, 27 ਮਈ (ਸੁਰਿੰਦਰਪਾਲ) - ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੱਤੀ ਕਿ ਬੈਠਕ ਚੰਗੇ ਮਾਹੌਲ 'ਚ ਹੋਈ। ਮੁੱਖ ਸਕੱਤਰ ਦੇ ਨਾਲ ਵਿਵਾਦ 'ਤੇ ਬਾਜਵਾ ਨੇ ਕਿਹਾ ਕਿ ਮਾਮਲਾ ਖ਼ਤਮ ਹੋ ਗਿਆ ਹੈ। ਮਨਪ੍ਰੀਤ...
ਸਟੇਸ਼ਨ 'ਤੇ ਭੁੱਖ ਪਿਆਸ ਕਾਰਨ ਮਾਂ ਦੀ ਮੌਤ, ਬੱਚਾ ਜਗਾਉਣ ਦੀ ਕਰਦਾ ਰਿਹੈ ਕੋਸ਼ਿਸ਼
. . .  about 1 hour ago
ਮੁਜੱਫਰਪੁਰ, 27 ਮਈ - ਭਿਆਨਕ ਗਰਮੀ ਤੇ ਭੁੱਖ ਤੋਂ ਬੇਹਾਲ ਹੋ ਕੇ ਬਿਹਾਰ ਦੇ ਮੁਜੱਫਰਪੁਰ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਨੇ ਦਮ ਤੋੜ ਦਿੱਤਾ ਤੇ ਉਸ ਦਾ ਮਾਸੂਮ ਬੱਚਾ ਆਪਣੀ ਮਰੀ ਮਾਂ 'ਤੇ ਦਿੱਤੀ ਚਾਦਰ ਨੂੰ ਹਟਾ ਕੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕਰਦਾ ਰਿਹਾ। ਇਸ ਘਟਨਾ...
ਲਾਕਡਾਊਨ - 5 'ਚ 11 ਸ਼ਹਿਰਾਂ 'ਤੇ ਰਹਿ ਸਕਦੈ ਧਿਆਨ
. . .  about 2 hours ago
ਨਵੀਂ ਦਿੱਲੀ, 27 ਮਈ - ਕੋਰੋਨਾ ਸੰਕਟ ਦੇ ਮੱਦੇਨਜਰ ਲਾਕਡਾਊਨ ਦੇ ਪੰਜਵੇਂ ਪੜਾਅ ਦਾ ਖਾਕਾ ਤਿਆਰ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਲਾਕਡਾਊਨ 5.0 ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਮਨ ਕੀ ਬਾਤ ਕਰ ਸਕਦੇ ਹਨ। ਲਾਕਡਾਊਨ ਦੇ ਪੰਜਵੇਂ ਪੜਾਅ 'ਚ ਕੋਰੋਨਾ...
ਵਾਹਗਾ ਪਹੁੰਚੇ ਪਾਕਿ ਨਾਗਰਿਕਾਂ ਨੂੰ ਕੀਤਾ ਕੁਆਰੰਟੀਨ
. . .  about 2 hours ago
ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ) - ਭਾਰਤ 'ਚ ਫਸੇ ਲਗਭਗ 179 ਪਾਕਿਸਤਾਨੀ ਨਾਗਰਿਕਾਂ ਦੇ ਅੱਜ ਆਈ. ਸੀ. ਪੀ. ਅਟਾਰੀ ਰਾਹੀਂ ਵਾਹਗਾ ਪਹੁੰਚਣ 'ਤੇ ਉਨ੍ਹਾਂ ਦੀ ਮੁੱਢਲੀ ਜਾਂਚ ਉਪਰੰਤ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਲਾਹੌਰ ਕੁਆਰੰਟੀਨ ਸੈਂਟਰ ਵਿਖੇ ਭੇਜ...
ਮੁੱਖ ਮੰਤਰੀ ਦੀ ਲੰਚ ਡਿਪਲੋਮੈਸੀ ਆਈ ਕੰਮ
. . .  about 2 hours ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਮੰਤਰੀ ਮੰਡਲ ਦੀ ਮੀਟਿੰਗ 'ਚ ਮੁੱਖ ਸਕੱਤਰ ਦੇ ਸ਼ਾਮਲ ਹੋਣ 'ਤੇ ਬਣੀ ਸਹਿਮਤੀ ਪਿੱਛੇ ਪਿਛਲੇ ਦਿਨੀਂ ਮੁੱਖ ਮੰਤਰੀ ਵੱਲੋਂ ਕੀਤੀ ਲੰਚ ਡਿਪਲੋਮੇਸੀ ਨੂੰ ਵੱਡਾ ਕਾਰਨ ਦੱਸਿਆ ਜਾ ਰਿਹਾ ਹੈ। ਜਿਸ ਦੇ ਸਿੱਟੇ ਵਜੋਂ ਮੰਤਰੀ ਮੰਡਲ ਦੀ ਮੀਟਿੰਗ...
ਮੁੱਖ ਸਕੱਤਰ ਵੀ ਸ਼ਾਮਲ ਹੋਏ ਮੰਤਰੀ ਮੰਡਲ ਦੀ ਮੀਟਿੰਗ 'ਚ
. . .  about 2 hours ago
ਚੰਡੀਗੜ੍ਹ, 27 ਮਈ (ਵਿਕਰਮਜੀਤ ਮਾਨ) - ਪਿਛਲੇ ਦਿਨੀਂ ਮੰਤਰੀਆਂ ਅਤੇ ਮੁੱਖ ਸਕੱਤਰ ਵਿਚਾਲੇ ਛਿੜੇ ਵਿਵਾਦ ਮਗਰੋਂ ਅੱਜ ਹੋ ਰਹੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਮੁੱਖ ਸਕੱਤਰ ਵੀ ਸ਼ਾਮਲ ਹੋਏ ਹਨ । ਇਸ ਤੋਂ ਇਹ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਮੰਤਰੀ ਮੁੱਖ ਸਕੱਤਰ ਵਿਵਾਦ ਫਿਲਹਾਲ ਖ਼ਤਮ...
ਨਗਰ ਨਿਗਮ ਪਟਿਆਲਾ ਦੇ ਮੇਅਰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਚਲਾ ਰਹੇ ਹਨ ਸਾਈਕਲ
. . .  about 3 hours ago
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ) - ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਪਣੇ ਆਪ ਨਾਲ ਵਾਅਦਾ ਕੀਤਾ ਹੈ ਕਿ ਉਹ ਰੋਜ਼ਾਨਾ ਆਪਣੇ ਘਰ ਤੋਂ ਕਾਰਪੋਰੇਸ਼ਨ ਦਫ਼ਤਰ ਤੱਕ ਸਾਈਕਲ ਤੇ ਜਾਣਗੇ। ਇਸ...
ਭਾਰਤ ਨਾਲ ਸਰਹੱਦ 'ਤੇ ਹਾਲਾਤ ਕਾਬੂ ਹੇਠ - ਚੀਨ
. . .  about 3 hours ago
ਬੀਜਿੰਗ, 27 ਮਈ - ਚੀਨ ਨੇ ਅੱਜ ਕਿਹਾ ਹੈ ਕਿ ਭਾਰਤ ਨਾਲ ਲਗਦੀ ਸਰਹੱਦ 'ਤੇ ਹਾਲਾਤ ਸਥਿਰ ਹਨ ਤੇ ਕਾਬੂ ਹੇਠ ਹਨ ਅਤੇ ਦੋਵੇਂ ਦੇਸ਼ ਢੁੱਕਵੇਂ ਤੰਤਰ ਤੇ ਸੰਚਾਰ ਰਾਹੀਂ ਮੁੱਦਿਆਂ ਨੂੰ ਗੱਲਬਾਤ ਨਾਲ ਹੱਲ ਕਰ ਰਹੇ ਹਨ। ਚੀਨ ਵਲੋਂ ਇਹ ਬਿਆਨ ਉਸ ਵਕਤ ਆਇਆ ਹੈ, ਜਦੋਂ ਦੋਵੇਂ...
ਭਾਰਤ-ਪਾਕਿਸਤਾਨ ਸਰਹੱਦ ਤੋਂ ਨਾਰਕੋਟਿਕਸ ਸੈਲ ਵਲੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ
. . .  about 3 hours ago
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)—ਨਾਰਕੋਟਿਕਸ ਸੈਲ ਤਰਨ ਤਾਰਨ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਖੇਤਰ ਵਿਚ ਕਣਕ ਦੇ ਖੇਤਾਂ ਵਿਚ ਨੱਪੀ 2 ਕਿਲੋ 20 ਗ੍ਰਾਮ ਹੈਰੋਇਨ ਅਤੇ 280 ਗ੍ਰਾਮ...
ਡੀ.ਐਸ.ਪੀਜ਼ ਨੇ ਸੰਭਾਲਿਆ ਆਪਣਾ ਆਪਣਾ ਅਹੁਦਾ
. . .  about 3 hours ago
ਬਾਘਾਪੁਰਾਣਾ/ਗੁਰੂ ਹਰ ਸਹਾਏ, 27 ਮਈ (ਬਲਰਾਜ ਸਿੰਗਲਾ/ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਬਾਘਾ ਪੁਰਾਣਾ ਦੇ ਡੀ.ਐਸ.ਪੀ. ਰਵਿੰਦਰ ਸਿੰਘ ਦਾ ਤਬਾਦਲਾ ਹੋਣ ਜਾਣ ਕਾਰਨ ਉਨ੍ਹਾਂ ਦੀ ਥਾਂ ਬਦਲ ਕੇ ਆਏ ਡੀ.ਐਸ.ਪੀ. ਜਸਵਿੰਦਰ ਸਿੰਘ ਨੇ ਬਾਘਾ ਪੁਰਾਣਾ ਵਿਖੇ ਆਪਣੇ...
ਅਟਾਰੀ ਵਾਹਗਾ ਸਰਹੱਦ ਰਾਹੀਂ 179 ਪਾਕਿ ਨਾਗਰਿਕਾਂ ਦੀ ਹੋਈ ਵਾਪਸੀ
. . .  about 3 hours ago
ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ) - ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਤਾਲਾਬੰਦੀ ਦੇ ਬਾਵਜੂਦ ਭਾਰਤ 'ਚ ਫਸੇ ਲਗਭਗ 179 ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਅੱਜ ਪਾਕਿਸਤਾਨ ਰਵਾਨਾ ਕੀਤਾ ਗਿਆ। ਇਹ ਪਾਕਿ ਨਾਗਰਿਕ ਤਾਲਾਬੰਦੀ...
ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
. . .  about 4 hours ago
ਟਾਂਡਾ ਉੜਮੁੜ, 27 ਮਈ ( ਦੀਪਕ ਬਹਿਲ) - ਆਮ ਆਦਮੀ ਪਾਰਟੀ ਹਲਕਾ ਟਾਂਡਾ ਵੱਲੋਂ ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਟਾਂਡਾ ਚ ਬਿਜਲੀ ਬਿੱਲ ਅਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਦੀ ਮੰਗ ਨੂੰ ਲੈ ਕੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ...
ਜਲੰਧਰ ਦਿਹਾਤੀ ਪੁਲਿਸ ਨੇ ਭਾਰੀ ਮਾਤਰਾ 'ਚ ਅਫ਼ੀਮ ਕੀਤੀ ਬਰਾਮਦ, ਦੋ ਕਾਬੂ
. . .  about 4 hours ago
ਜਲੰਧਰ, 27 ਮਈ - ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਇਨੋਵਾ ਦੀ ਤਲਾਸ਼ੀ ਲੈਣ 'ਤੇ 6 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਜਲੰਧਰ ਦਿਹਾਤੀ ਪੁਲਿਸ...
ਕਿਸਾਨੀ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਵਲੋਂ ਰੋਸ ਮੁਜ਼ਾਹਰਾ
. . .  about 4 hours ago
ਗੜ੍ਹਸ਼ੰਕਰ, 27 ਮਈ (ਧਾਲੀਵਾਲ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀਆਂ 234 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵੱਲੋਂ ਐੱਸ.ਡੀ.ਐੱਮ. ਦਫ਼ਤਰ ਗੜ੍ਹਸ਼ੰਕਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮੰਗ ਪੱਤਰ...
ਕੈਨੇਡਾ 'ਚ ਮਾਪਿਆਂ ਦੇ ਇਕਲੌਤੇ ਬੇਟੇ ਦੀ ਮੌਤ
. . .  about 3 hours ago
ਭਿੰਡੀ ਸੈਦਾਂ (ਅੰਮ੍ਰਿਤਸਰ), 27 ਮਈ (ਪ੍ਰਿਤਪਾਲ ਸਿੰਘ ਸੂਫ਼ੀ) - ਰੋਜ਼ੀ ਰੋਟੀ ਖ਼ਾਤਰ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਟਰੱਕ ਡਰਾਈਵਰੀ ਕਰਦੇ ਕਸਬਾ ਭਿੰਡੀ ਸੈਦਾਂ ਦੇ ਨੌਜਵਾਨ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਗਿੱਲ ਦੀ ਅੱਜ ਸਵੇਰੇ ਤੜਕਸਾਰ ਬਰਮਪਟਨ ਨਜ਼ਦੀਕ...
ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਨੂੰ ਮਿਲੀ ਅਗਾਊਂ ਜਮਾਨਤ
. . .  about 4 hours ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਗਾਇਕ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਦਰਜ ਮਾਮਲੇ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਸੰਗਰੂਰ ਅਦਾਲਤ ਤੋਂ ਅਗਾਊਂ ਜ਼ਮਾਨਤ...
ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ 'ਚ ਇਕ - ਇਕ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 4 hours ago
ਦੋਰਾਂਗਲਾ/ਪਠਾਨਕੋਟ 27 ਮਈ (ਲਖਵਿੰਦਰ ਸਿੰਘ ਚੱਕਰਾਜਾ/ਸੰਧੂ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਕਸਬਾ ਦੋਰਾਂਗਲਾ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਕਤ ਵਿਅਕਤੀ ਮੁੰਬਈ ਵਿਖੇ ਕੰਮ ਕਰਦਾ ਸੀ ਜੋ ਬੀਤੇ ਦਿਨੀਂ ਹੀ ਇੱਥੇ ਵਾਪਸ ਪਰਤਿਆ ਸੀ। ਜਿਸ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਪਹਿਲਾ ਸਫ਼ਾ

ਬੰਗਾਲ ਲਈ 1000 ਤੇ ਓਡੀਸ਼ਾ ਲਈ 500 ਕਰੋੜ ਦੇ ਪੈਕੇਜ ਦਾ ਐਲਾਨ

ਮੋਦੀ ਵਲੋਂ ਤੂਫ਼ਾਨ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਬਸੀਰਹਾਟ (ਪੱਛਮੀ ਬੰਗਾਲ), 22 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤੂਫ਼ਾਨ ਪ੍ਰਭਾਵਿਤ ਸੂਬੇ ਪੱਛਮੀ ਬੰਗਾਲ ਲਈ 1000 ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ, ਜਿੱਥੇ ਤੂਫ਼ਾਨ ਅਮਫ਼ਾਨ ...

ਪੂਰੀ ਖ਼ਬਰ »

ਹੁਣ ਤੱਕ ਦੀ ਸਭ ਤੋਂ ਵੱਡੀ ਤਬਾਹੀ-ਮਮਤਾ

ਕੋਲਕਾਤਾ, 22 ਮਈ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਹੈ ਕਿ ਸੂਬੇ ਨੂੰ ਅਮਫ਼ਾਨ ਤੂਫ਼ਾਨ ਕਾਰਨ ਇਕ ਲੱਖ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ, ਜਿਸ ਨਾਲ 80 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ | ...

ਪੂਰੀ ਖ਼ਬਰ »

ਪਾਕਿ 'ਚ ਵੱਡਾ ਜਹਾਜ਼ ਹਾਦਸਾ-60 ਮੌਤਾਂ

• ਲਾਹੌਰ ਤੋਂ ਕਰਾਚੀ ਜਾ ਰਿਹਾ ਸੀ ਜਹਾਜ਼ • ਰਿਹਾਇਸ਼ੀ ਇਲਾਕੇ 'ਚ ਜਾ ਡਿੱਗਾ ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨ (ਪੀ. ਆਈ. ਏ.) ਦੀ ਲਾਹੌਰ ਤੋਂ ਕਰਾਚੀ ਜਾ ਰਹੀ ਉਡਾਣ ਕਰਾਚੀ ਹਵਾਈ ਅੱਡੇ ਦੇ ਨੇੜੇ ਮਾਡਲ ਕਾਲੋਨੀ ਨੇੜੇ ਜਿਨਾਹ ...

ਪੂਰੀ ਖ਼ਬਰ »

ਦੇਸ਼ ਵਿਚ ਇਕੋ ਦਿਨ 'ਚ ਰਿਕਾਰਡ 6361 ਮਾਮਲੇ

ਸਮੇਂ 'ਤੇ ਤਾਲਾਬੰਦੀ ਨਾ ਹੰੁਦੀ ਤਾਂ 29 ਲੱਖ ਤੱਕ ਹੁੰਦੀ ਪੀੜਤਾਂ ਦੀ ਗਿਣਤੀ-ਸਰਕਾਰ ਨਵੀਂ ਦਿੱਲੀ, 22 ਮਈ (ਏਜੰਸੀ)- ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਅੱਜ ਇਕੋ ਦਿਨ 'ਚ ਹੀ ਕੋਵਿਡ-19 ਦੇ ਰਿਕਾਰਡ 6361 ਮਾਮਲੇ ਸਾਹਮਣੇ ਆਏ ਹਨ ਜਦਕਿ 140 ...

ਪੂਰੀ ਖ਼ਬਰ »

ਦੁਨੀਆ ਭਰ 'ਚ ਮਾਮਲਿਆਂ ਦੀ ਗਿਣਤੀ 52 ਲੱਖ ਤੋਂ ਪਾਰ

ਪੈਰਿਸ, 22 ਮਈ (ਏਜੰਸੀ)- ਕੋਰੋਨਾ ਵਾਇਰਸ ਦਾ ਪ੍ਰਕੋਪ ਦੁਨੀਆ ਭਰ 'ਚ ਵਧ ਰਿਹਾ ਹੈ | ਪਿਛਲੇ 24 ਘੰਟਿਆਂ 'ਚ ਦੁਨੀਆ ਦੇ 213 ਦੇਸ਼ਾਂ 'ਚ 105,766 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਮਰਨ ਵਾਲਿਆਂ ਦੀ ਗਿਣਤੀ 'ਚ 4,833 ਦਾ ਵਾਧਾ ਹੋਇਆ ਹੈ | ਵਰਲਡੋਮੀਟਰ ਮੁਤਾਬਿਕ ਹੁਣ ਤੱਕ ...

ਪੂਰੀ ਖ਼ਬਰ »

ਕਿਸ਼ਤ ਦੇ ਭੁਗਤਾਨ 'ਚ ਤਿੰਨ ਮਹੀਨੇ ਦੀ ਹੋਰ ਰਾਹਤ

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ 'ਚ 0.40 ਫ਼ੀਸਦੀ ਦੀ ਕਮੀ ਮੁੰਬਈ, 22 ਮਈ (ਏਜੰਸੀ)-ਕੋਰੋਨਾ ਵਾਇਰਸ ਕਾਰਨ ਦੇਸ਼ ਭਰ 'ਚ ਲੱਗੀ ਤਾਲਾਬੰਦੀ ਕਾਰਨ ਸੁਸਤ ਪਈ ਅਰਥਵਿਵਸਥਾ ਨੂੰ ਹੁਲਾਰਾ ਦੇਣ ਲਈ ਸਰਕਾਰ ਤੇ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਲਗਾਤਾਰ ਕਦਮ ਉਠਾ ਰਹੀ ਹੈ | ...

ਪੂਰੀ ਖ਼ਬਰ »

ਪੰਜਾਬ ਲਈ ਰਿਹਾ ਰਾਹਤ ਭਰਿਆ ਦਿਨ, ਸਿਰਫ਼ 4 ਨਵੇਂ ਮਾਮਲੇ

ਸਿਹਤਯਾਬ ਹੋਏ 28 ਹੋਰ ਮਰੀਜ਼ ਚੰਡੀਗੜ੍ਹ, 22 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਅੱਜ ਕੁਝ ਰਾਹਤ ਭਰਿਆ ਦਿਨ ਰਿਹਾ ਕਿਉਂਕਿ ਅੱਜ ਦੇਰ ਸ਼ਾਮ ਤੱਕ ਸੂਬੇ 'ਚ ਸਿਰਫ਼ 1 ਹੀ ਮਾਮਲੇ ਸਾਹਮਣੇ ਆਏ ਅਤੇ 3 ਹੋਰ ਜ਼ਿਲ੍ਹੇ ਕੋਰੋਨਾ ਮੁਕਤ ਹੋ ਗਏ, ਜਿਥੇ ਹੁਣ ਕੋਈ ਵੀ ਐਕਟਿਵ ਕੇਸ ...

ਪੂਰੀ ਖ਼ਬਰ »

ਸਰਕਾਰ ਕੋਲ ਤਾਲਾਬੰਦੀ 'ਚੋਂ ਬਾਹਰ ਨਿਕਲਣ ਦੀ ਕੋਈ ਰਣਨੀਤੀ ਨਹੀਂ-ਸੋਨੀਆ

22 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਨਵੀਂ ਦਿੱਲੀ, 22 ਮਈ (ਏਜੰਸੀ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਤਾਲਾਬੰਦੀ ਤੋਂ ਬਾਹਰ ਆਉਣ ਲਈ ਸਰਕਾਰ ਕੋਲ ਕੋਈ ਰਣਨੀਤੀ ਨਾ ਹੋਣ ਦਾ ਦਾਅਵਾ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਘਰ ਪੁਲਿਸ ਵਲੋਂ ਛਾਪੇਮਾਰੀ-ਘਰ ਨੂੰ ਲੱਗਾ ਹੈ ਜਿੰਦਰਾ

ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਦੇਸ਼-ਵਿਦੇਸ਼ 'ਚ ਚਰਚਿਤ ਤੇ ਵਿਵਾਦਾਂ 'ਚ ਘਿਰਿਆ ਨੌਜਵਾਨ ਗਾਇਕ ਸ਼ੂਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਮਾਨਸਾ ਨੇੜਲੇ ਪਿੰਡ ਮੂਸਾ ਵਿਖੇ ਪੁਲਿਸ ਵਲੋਂ ਛਾਪੇਮਾਰੀ ਜਾਰੀ ਹੈ | ਜ਼ਿਕਰਯੋਗ ਹੈ ਕਿ 4 ਮਈ ਨੂੰ ...

ਪੂਰੀ ਖ਼ਬਰ »

1 ਜੂਨ ਤੋਂ ਕੁਝ ਰੂਟਾਂ 'ਤੇ ਹੀ ਚੱਲਣਗੀਆਂ ਰੇਲ ਗੱਡੀਆਂ

ਅੰਮਿ੍ਤਸਰ, 22 ਮਈ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਈ ਤਾਲਾਬੰਦੀ ਤੋਂ ਬਾਅਦ ਹੁਣ ਭਾਰਤੀ ਰੇਲਵੇ ਵਲੋਂ 1 ਜੂਨ ਤੋਂ ਰੇਲ ਆਵਾਜਾਈ ਨੂੰ ਬਹਾਲ ਕੀਤਾ ਜਾ ਰਿਹਾ ਹੈ | ਉਤਰੀ ਰੇਲਵੇ ਵਲੋਂ ਮਿਲੀ ਜਾਣਕਾਰੀ ਅਨੁਸਾਰ 1 ਜੂਨ ਤੋਂ ਜਿਹੜੀਆਂ ...

ਪੂਰੀ ਖ਼ਬਰ »

ਅਨਿਲ ਅੰਬਾਨੀ ਨੂੰ ਚੀਨੀ ਬੈਂਕਾਂ ਨੂੰ 71 ਕਰੋੜ ਡਾਲਰ ਦੇਣ ਦਾ ਹੁਕਮ

ਲੰਡਨ, 22 ਮਈ (ਏਜੰਸੀ)-ਬਰਤਾਨੀਆ ਦੀ ਇਕ ਅਦਾਲਤ ਨੇ ਰਿਲਾਇੰਸ ਸਮੂਹ ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਤਿੰਨ ਚੀਨੀ ਬੈਂਕਾਂ ਨੂੰ 21 ਦਿਨਾਂ ਦੇ ਅੰਦਰ ਕਰਜ਼ਾ ਸਮਝੌਤੇ ਤਹਿਤ ਉਨ੍ਹਾਂ ਵਲੋਂ ਦਿੱਤੇ ਗਏ ਪੈਸੇ ਦੀ ਵਸੂਲੀ ਲਈ ਕਰੀਬ 717 ਮਿਲੀਅਨ ਅਮਰੀਕੀ ਡਾਲਰ ਦੇਣ ਦਾ ਹੁਕਮ ...

ਪੂਰੀ ਖ਼ਬਰ »

ਲੱਦਾਖ 'ਚ ਤਣਾਅ ਘੱਟ ਕਰਨ ਲਈ ਭਾਰਤ-ਚੀਨ ਵਿਚਾਲੇ ਪੰਜ ਗੇੜਾਂ ਦੀ ਗੱਲਬਾਤ ਬੇਸਿੱਟਾ

ਨਵੀਂ ਦਿੱਲੀ, 22 ਮਈ (ਏਜੰਸੀ)-ਲੱਦਾਖ ਦੀ ਪੈਂਗੋਂਗ ਤਸੋ ਝੀਲ ਤੇ ਗਲਵਾਂ ਘਾਟੀ 'ਚ ਭਾਰਤ ਤੇ ਚੀਨ ਵਿਚਾਲੇ ਬਣਿਆ ਫ਼ੌਜੀ ਤਣਾਅ ਦੋਵੇਂ ਦੇਸ਼ਾਂ ਵਿਚਾਲੇ ਗੱਲਬਾਤ ਦੇ ਪੰਜ ਗੇੜਾਂ ਦੇ ਬਾਅਦ ਵੀ ਘੱਟ ਨਹੀਂ ਹੋ ਸਕਿਆ | ਸਰਕਾਰੀ ਸੂਤਰਾਂ ਅਨੁਸਾਰ ਦੋਵੇਂ ਪੱਖਾਂ ਨੇ ...

ਪੂਰੀ ਖ਼ਬਰ »

ਅਮਰੀਕਾ ਵਲੋਂ ਸੌਂਪੇ ਅੱਤਵਾਦੀ ਖ਼ਿਲਾਫ਼ ਭਾਰਤ 'ਚ ਇਕ ਵੀ ਮਾਮਲਾ ਦਰਜ ਨਹੀਂ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਬੀਤੇ ਦਿਨ ਅਮਰੀਕਾ ਵਲੋਂ ਭਾਰਤ ਨੂੰ ਸੌਾਪਿਆ ਗਿਆ ਅਲਕਾਇਦਾ ਦਾ ਅੱਤਵਾਦੀ ਮੁਹੰਮਦ ਇਬਰਾਹਿਮ ਜੁਬੈਰ, ਜਿਸ ਨੂੰ ਮੌਜੂਦਾ ਸਮੇਂ ਸਥਾਨਕ ਸਵਾਮੀ ਵਿਵੇਕਾਨੰਦ ਸਰਕਾਰੀ ਨਸ਼ਾ ਛੁਡਾਊ ਕੇਂਦਰ 'ਚ ਕੁਆਰੰਟੀਨ ਕੀਤਾ ਗਿਆ ਹੈ, ਬਾਰੇ ...

ਪੂਰੀ ਖ਼ਬਰ »

ਵਿਸ਼ਵ ਸਿਹਤ ਸੰਗਠਨ ਦੇ ਕਾਰਜਕਾਰੀ ਬੋਰਡ ਦੇ ਚੇਅਰਮੈਨ ਬਣੇ ਹਰਸ਼ ਵਰਧਨ

ਨਵੀਂ ਦਿੱਲੀ, 22 ਮਈ (ਏਜੰਸੀ)-ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ, ਜਿਨ੍ਹਾਂ ਭਾਰਤ 'ਚ ਕੋਰੋਨਾ ਵਾਇਰਸ ਿਖ਼ਲਾਫ਼ ਅੱਗੇ ਹੋ ਕੇ ਮੋਹਰੀ ਭੂਮਿਕਾ ਨਿਭਾਈ, ਨੇ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਦੇ 34 ਮੈਂਬਰੀ ਕਾਰਜਕਾਰੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ | ਹਰਸ਼ ਵਰਧਨ ਨੇ ਜਾਪਾਨ ਦੇ ਡਾ: ਹਿਰੋਕੀ ਨਾਕਾਤਨੀ ਦੀ ਜਗ੍ਹਾ ਲਈ ਹੈ | ਅਹੁਦਾ ਸੰਭਾਲਣ ਤੋਂ ਬਾਅਦ ਹਰਸ਼ ਵਰਧਨ ਨੇ ਕੋਰੋਨਾ ਵਾਇਰਸ ਕਾਰਨ ਦੁਨੀਆ ਭਰ 'ਚ ਹੋਈਆਂ ਮੌਤਾਂ 'ਤੇ ਆਪਣੀ ਹਮਦਰਦੀ ਪ੍ਰਗਟ ਕੀਤੀ | ਵਿਸ਼ਵ ਸਿਹਤ ਸੰਗਠਨ ਦੇ ਕਾਰਜਕਾਰੀ ਬੋਰਡ ਦਾ ਚੇਅਰਮੈਨ ਚੁਣੇ ਜਾਣ ਤੋਂ ਬਾਅਦ ਆਪਣੇ ਸੰਬੋਧਨ 'ਚ ਹਰਸ਼ ਵਰਧਨ ਨੇ ਕਿਹਾ ਕਿ ਮਹਾਂਮਾਰੀ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਕੌਮਾਂਤਰੀ ਭਾਈਵਾਲੀ ਦੀ ਮਜ਼ਬੂਤੀ ਤੇ ਸਾਂਝੇੇ ਸਹਿਯੋਗ ਦੀ ਜ਼ਰੂਰਤ ਹੈ | ਜ਼ਿਕਰਯੋਗ ਹੈ ਕਿ ਕਾਰਜਕਾਰੀ ਬੋਰਡ 'ਚ ਭਾਰਤ ਨੂੰ ਨੁਮਾਇੰਦਗੀ ਦੇਣ ਦੇ ਪ੍ਰਸਤਾਵ 'ਤੇ ਵਿਸ਼ਵ ਸਿਹਤ ਅਸੈਂਬਲੀ ਦੇ 194 ਮੈਂਬਰਾਂ ਨੇ ਮੰਗਲਵਾਰ ਨੂੰ ਦਸਤਖਤ ਕੀਤੇ ਸਨ |


ਖ਼ਬਰ ਸ਼ੇਅਰ ਕਰੋ

ਯੂਰਪੀਅਨ ਯੂਨੀਅਨ ਵਲੋਂ ਭਾਰਤ ਨੂੰ 5 ਲੱਖ ਯੂਰੋ ਦੀ ਮਦਦ

ਬਰੱਸਲਜ਼, 22 ਮਈ (ਏਜੰਸੀ)-ਭਾਰਤ 'ਚ ਚੱਕਰਵਾਤੀ ਤੂਫ਼ਾਨ 'ਅਮਫ਼ਾਨ' ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਯੂਰਪੀਅਨ ਯੂਨੀਅਨ ਨੇ 5 ਲੱਖ ਯੂਰੋ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ | ਆਫ਼ਤ ਪ੍ਰਬੰਧਨ ਦੇ ਯੂਰਪੀਅਨ ਯੂਨੀਅਨ ਕਮਿਸ਼ਨਰ ਜਨੇਜ ਲੇਨਾਰਸੀ ਨੇ ਇਸ ਸਬੰਧੀ ਐਲਾਨ ਕਰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX