ਤਾਜਾ ਖ਼ਬਰਾਂ


ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  27 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  41 minutes ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  44 minutes ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 minute ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  about 2 hours ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 2 hours ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 3 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 4 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 4 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 4 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 4 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 4 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 4 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 4 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 5 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 5 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 5 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 5 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 5 hours ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 5 hours ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552

ਸੰਪਾਦਕੀ

ਸਹੀ ਕਦਮ

ਪਹਿਲਾਂ ਤਾਲਾਬੰਦੀ ਅਤੇ ਹੁਣ ਤਾਲਾਬੰਦੀ 'ਚ ਰਾਹਤ ਦੀ ਪ੍ਰਕਿਰਿਆ ਦਾ ਪਹਿਲਾ ਪੜਾਅ | ਆਿਖ਼ਰ ਤਾਲਾਬੰਦੀ 'ਚ ਦੇਸ਼ ਨੂੰ ਛੋਟ ਮਿਲਣੀ ਹੀ ਸੀ ਭਾਵੇਂ ਅੱਜ ਮਿਲਦੀ ਜਾਂ ਕੱਲ੍ਹ | ਤਾਲਾਬੰਦੀ ਦੇ ਚੌਥੇ ਪੜਾਅ ਦੀ ਆਖਰੀ ਤਰੀਕ 31 ਮਈ ਜਿਵੇਂ-ਜਿਵੇਂ ਨੇੜੇ ਆ ਰਹੀ ਸੀ, ਆਮ ਲੋਕਾਂ ...

ਪੂਰੀ ਖ਼ਬਰ »

ਕੋਰੋਨਾ ਸੰਕਟ ਦੌਰਾਨ ਖਾਮੋਸ਼ ਕਿਉਂ ਹੈ ਦੇਸ਼ ਦੀ ਸੰਸਦ?

ਕੋਰੋਨਾ ਮਹਾਂਮਾਰੀ ਦੇ ਇਸ ਵਿਸ਼ਵ ਸੰਕਟ ਵਿਚ ਦੁਨੀਆ ਦੇ ਸਾਰੇ ਦੇਸ਼ਾਂ ਦੀਆਂ ਸੰਸਦਾਂ ਆਪੋ-ਆਪਣੇ ਢੰਗ ਨਾਲ ਕੰਮ ਕਰ ਰਹੀਆਂ ਹਨ | ਤਾਲਾਬੰਦੀ ਦੀਆਂ ਹਦਾਇਤਾਂ ਅਤੇ ਸਰੀਰਕ ਦੂਰੀ ਦਾ ਪਾਲਣ ਕਰਦਿਆਂ ਕਈ ਦੇਸ਼ਾਂ ਵਿਚ ਸੰਸਦ ਮੈਂਬਰਾਂ ਦੀ ਸੀਮਤ ਮੌਜੂਦਗੀ ਵਾਲੇ ...

ਪੂਰੀ ਖ਼ਬਰ »

ਮੋਦੀ ਸਰਕਾਰ ਲਈ ਵਧ ਸਕਦੀ ਹੈ ਚੁਣੌਤੀ

ਕੋਰੋਨਾ ਦਾ ਫੈਲਾਓ ਤੇ ਆਰਥਿਕ ਸੰਕਟ (ਕੱਲ੍ਹ ਤੋਂ ਅੱਗੇ) ਕੇਂਦਰ ਦੀ ਦਖ਼ਲਅੰਦਾਜ਼ੀ ਲੋਕ ਸਭਾ ਚੋਣਾਂ 2019 'ਚ ਜਨਤਾ ਤੋਂ ਮਿਲੇ ਭਰਪੂਰ ਹੁੰਗਾਰੇ ਦੇ ਬਾਵਜੂਦ ਭਾਜਪਾ ਨੂੰ ਸੂਬਾਈ ਸਿਆਸਤ 'ਚ ਕੋਈ ਖ਼ਾਸ ਸਫਲਤਾ ਹਾਸਲ ਨਹੀਂ ਹੋਈ ਹੈ | ਮਹਾਰਾਸ਼ਟਰ, ਝਾਰਖੰਡ, ਮੱਧ ...

ਪੂਰੀ ਖ਼ਬਰ »

ਕਲਾਕਾਰਾਂ ਨੇ ਗੀਤਾਂ ਰਾਹੀਂ ਦਿੱਤਾ ਦੇਸ਼ ਵਾਸੀਆਂ ਨੂੰ ਹੌਸਲਾ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਬਦਲ ਕੇ ਰੱਖ ਦਿੱਤਾ ਹੈ | ਪੂਰਾ ਭਾਰਤ ਭੈਅ ਤੇ ਉਦਾਸੀ ਵਿਚ ਜੀਵਨ ਬਸਰ ਕਰ ਰਿਹਾ ਹੈ | ਅਜਿਹੇ ਸਮਿਆਂ ਵਿਚ ਸਾਹਿਤ ਤੇ ਕਲਾ ਪ੍ਰਮੁੱਖ ਨੂੰ ਢਾਰਸ ਦਿੰਦੇ ਹਨ | ਸਾਹਿਤ ਤੇ ਕਲਾ ਦੇ ਸਿਰਜਕ ਸਾਹਿਤਕਾਰ, ਕਲਾਕਾਰ ਅਜਿਹੇ ਸੰਕਟ ਭਰੇ ਸਮਿਆਂ ਵਿਚ ਸਮਾਜ ਦੀ ਅਗਵਾਈ ਕਰਦੇ ਹਨ | ਮਨੁੱਖ ਨੂੰ ਹੌਸਲਾ ਦਿੰਦੇ ਹਨ | ਅਜਿਹਾ ਹੀ ਹੌਸਲਾ ਕੋਰੋਨਾ ਕਾਲ ਦੌਰਾਨ ਕਲਾਕਾਰਾਂ ਨੇ ਗੀਤਾਂ, ਕਵਿਤਾਵਾਂ, ਸਕਿੱਟਾਂ ਤੇ ਜੋਸ਼ੀਲੇ ਬੋਲਾਂ ਰਾਹੀਂ ਸਫ਼ਲਤਾਪੂਰਵਕ ਦਿੱਤਾ ਹੈ |
ਗੁਜ਼ਰ ਜਾਏਗਾ : ਇਸ ਦੀ ਬਿਹਤਰੀਨ ਉਦਾਹਰਨ 'ਗੁਜ਼ਰ ਜਾਏਗਾ' ਗੀਤ ਹੈ, ਜਿਸ ਰਾਹੀਂ 80 ਦੇ ਕਰੀਬ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਨੇ ਸ਼ਕਤੀਸ਼ਾਲੀ ਢੰਗ ਨਾਲ ਇਹ ਸੰਦੇਸ਼ ਦੇਣ ਦੀ ਸਫ਼ਲ ਕੋਸ਼ਿਸ਼ ਕੀਤੀ ਹੈ ਕਿ ਬੇਸ਼ੱਕ ਵਕਤ ਬਹੁਤ ਬੁਰਾ ਹੈ ਪੰ੍ਰਤੂ ਇਹ ਵੀ ਬੀਤ ਜਾਏਗਾ | ਅਮਿਤਾਭ ਬੱਚਨ ਨੇ ਇਸ ਗੀਤ ਨੂੰ ਗਾਉਣ ਵਿਚ ਵਿਸ਼ੇਸ਼ ਭੂਮਿਕਾ ਨਿਭਾਈ ਹੈ | ਕਾਲ਼ੀ ਬੋਲੀ ਰਾਤ ਉਪਰੰਤ ਹਮੇਸ਼ਾ ਸੂਰਜ ਉਦੈ ਹੁੰਦਾ ਹੈ | ਰੌਸ਼ਨੀ ਫੈਲਦੀ ਹੈ | 'ਵਕਤ ਹੀ ਤਾਂ ਹੈ, ਗੁਜ਼ਰ ਜਾਏਗਾ' ਗੀਤ ਹਾਂ-ਪੱਖੀ ਭਾਵਨਾਵਾਂ ਦਾ ਸੰਚਾਰ ਕਰਦਾ ਮਨ ਨੂੰ ਧਰਵਾਸ ਦਿੰਦਾ ਹੈ | ਇਹ ਸਾਰੇ ਕਲਾਕਾਰ ਇਸ ਮੁਸ਼ਕਿਲ ਘੜੀ ਦੌਰਾਨ ਆਸ਼ਾ, ਉਮੀਦ ਤੇ ਸਾਹਸ ਦਾ ਪ੍ਰਸਾਰ ਕਰਨ ਖਾਤਰ ਇਕੱਤਰ ਹੋਏ ਹਨ | ਕੋਰੋਨਾ ਕਾਰਨ ਲੋਕ ਦੂਰ-ਦੂਰ ਹੋਏ ਹਨ ਪੰ੍ਰਤੂ ਭਾਰਤੀਅਤਾ ਦੀ ਭਾਵਨਾ ਸਦਕਾ ਇਕਜੁੱਟ ਹੋਏ ਹਨ |
ਜਿੱਤਾਂਗੇ ਹੌਸਲੇ ਨਾਲ : ਪੰਜਾਬੀ ਫ਼ਿਲਮ ਉਦਯੋਗ ਨਾਲ ਜੁੜੇ ਕਲਾਕਾਰਾਂ ਨੇ ਵੀ ਅਜਿਹਾ ਉਪਰਾਲਾ ਕੀਤਾ ਹੈ | 'ਜਿੱਤਾਂਗੇ ਹੌਸਲੇ ਨਾਲ' ਗੀਤ ਰਾਹੀਂ ਪੰਜਾਬ ਵਾਸੀਆਂ ਦਾ ਮਨੋਬਲ ਵਧਾਉਣ ਅਤੇ ਉਨ੍ਹਾਂ ਨੂੰ ਨਿਰਾਸ਼ਾ 'ਚੋਂ ਬਾਹਰ ਕੱਢਣ ਦੀ ਸਰਾਹੁਣਯੋਗ ਕੋਸ਼ਿਸ਼ ਕੀਤੀ ਹੈ | ਇਸ ਗੀਤ ਦੀ ਤਿਆਰੀ ਵਿਚ ਨੀਰੂ ਬਾਜਵਾ ਅਤੇ ਸਰਗੁਨ ਮਹਿਤਾ ਨੇ ਮੁੱਖ ਭੂਮਿਕਾ ਨਿਭਾਈ ਹੈ | ਔਖੇ ਸਮਿਆਂ ਵਿਚ ਆਏ ਇਸ ਗੀਤ ਲਈ ਬਹੁਤ ਸਾਰੇ ਹੋਰ ਪੰਜਾਬੀ ਕਲਾਕਾਰਾਂ ਨੇ ਵੀ ਸਹਿਯੋਗ ਦਿੱਤਾ ਹੈ | ਕੋਰੋਨਾ ਕਾਲ ਦੌਰਾਨ ਅਜਿਹਾ ਉੱਦਮ ਕਰਕੇ ਪੰਜਾਬੀ ਕਲਾਕਾਰਾਂ ਨੇ ਇਹ ਸੰਦੇਸ਼ ਦੇਣ ਦਾ ਯਤਨ ਕੀਤਾ ਹੈ ਕਿ ਉਹ ਕੇਵਲ ਲੋਕਾਂ ਦਾ ਮਨੋਰੰਜਨ ਹੀ ਨਹੀਂ ਕਰਦੇ ਬਲਕਿ ਸੰਕਟ ਸਮੇਂ ਮਾਨਸਿਕ ਸਹਾਰਾ ਦੇ ਕੇ ਉਨ੍ਹਾਂ ਦੀ ਸੋਚ ਨੂੰ ਹਾਂ-ਪੱਖੀ ਮੋੜ ਦੇਣ ਲਈ ਵੀ ਕਲਾ ਦਾ ਪ੍ਰਯੋਗ ਕਰਨਾ ਜਾਣਦੇ ਹਨ | ਸੰਕਟ ਸਮੇਂ ਸਾਨੂੰ ਸਹਿਜ ਤੇ ਸਬਰ ਰੱਖਣ ਦੀ ਲੋੜ ਹੈ |
ਰਹਿਣਾ ਹੈ ਚੜ੍ਹਦੀ ਕਲਾ ਵਿਚ : ਇਸੇ ਸੁਰ ਵਾਲਾ ਇਕ ਹੋਰ ਗੀਤ 'ਰਹਿਣਾ ਹੈ ਚੜ੍ਹਦੀ ਕਲਾ ਵਿਚ' ਪੰਜਾਬੀ ਸਕਰੀਨ ਅਤੇ ਸ੍ਰੀ ਦਲਜੀਤ ਸਿੰਘ ਅਰੋੜਾ ਦੀ ਅਗਵਾਈ ਵਿਚ ਰਿਲੀਜ਼ ਹੋਇਆ ਹੈ | ਭਾਵਨਾ ਤੇ ਸੰਦੇਸ਼ ਉਹੀ ਹੈ ਪੰ੍ਰਤੂ ਪੇਸ਼ਕਾਰੀ ਵੱਖਰੀ ਭਾਂਤ ਦੀ ਹੈ | ਕੋਰੋਨਾ ਜੰਗ ਦੇ ਯੋਧਿਆਂ ਨੂੰ ਸਲਾਮ ਕੀਤਾ ਹੈ |
ਅਸੀਂ ਜਿੱਤਾਂਗੇ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਕਲਾਕਾਰਾਂ ਨੇ ਡਾਇਰੈਕਟਰ ਯੂਥ ਵੈਲਫੇਅਰ ਡਾ: ਨਿਰਮਲ ਜੌੜਾ ਦੀ ਅਗਵਾਈ ਵਿਚ 'ਜਿੱਤਾਂਗੇ ਜੀ ਅਸੀਂ ਇਹ ਜੰਗ ਵੀ ਜ਼ਰੂਰ ਜਿੱਤਾਂਗੇ' ਕਾਵਿ ਰਚਨਾ ਬੜੇ ਭਾਵਪੂਰਤ ਤੇ ਜੋਸ਼ੀਲੇ ਅੰਦਾਜ਼ ਵਿਚ ਪੇਸ਼ ਕੀਤੀ ਅਤੇ ਕੋਰੋਨਾ ਸੰਕਟ ਦੌਰਾਨ ਪੰਜਾਬ ਵਾਸੀਆਂ ਦਾ ਮਨੋਬਲ ਉੱਚਾ ਚੁੱਕਣ ਵਿਚ ਜ਼ਿਕਰਯੋਗ ਯੋਗਦਾਨ ਪਾਇਆ | ਇਹੀ ਨਹੀਂ ਡਾ: ਨਿਰਮਲ ਜੌੜਾ ਨੇ 'ਨਾਟਯਮ ਪੰਜਾਬ' ਦੇ ਬੈਨਰ ਹੇਠ 'ਅਸੀਂ ਜਿੱਤਾਂਗੇ' ਸਿਰਲੇਖ ਤਹਿਤ ਡਾ: ਸਾਹਿਬ ਸਿੰਘ, ਡਾ: ਜਗਦੀਪ ਸਿੱਧੂ ਆਦਿ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਾਲ ਕੋਰੋਨਾ ਕਾਲ ਦੇ ਆਰੰਭਕ ਦਿਨਾਂ ਵਿਚ ਬੜਾ ਸ਼ਕਤੀਸ਼ਾਲੀ ਸੁਨੇਹਾ ਪ੍ਰਭਾਵਸ਼ਾਲੀ ਢੰਗ ਨਾਲ ਦੇਣ ਦਾ ਸਫ਼ਲ ਉਪਰਾਲਾ ਕੀਤਾ |
ਆ ਦਿਲਾ : ਸੀਨੀਅਰ ਪੱਤਰਕਾਰ ਸ੍ਰੀ ਸਤਨਾਮ ਸਿੰਘ ਮਾਣਕ ਦੀ ਕਾਵਿ-ਰਚਨਾ 'ਆ ਦਿਲਾ' ਨੂੰ ਅਨਾਦੀ ਮਿਸ਼ਰਾ ਨੇ ਆਪਣੀ ਸੁਰੀਲੀ ਆਵਾਜ਼ ਰਾਹੀਂ ਪੇਸ਼ ਕਰ ਕੇ ਉਪਰੋਕਤ ਮੁਹਿੰਮ ਵਿਚ ਪ੍ਰਭਾਵਸ਼ਾਲੀ ਹਾਜ਼ਰੀ ਲਗਵਾਈ ਹੈ | ਇਹ ਗੀਤ ਲੋਕਾਂ ਨੂੰ ਹਨੇਰੇ ਸਮਿਆਂ ਵਿਚ ਵੀ ਰੌਸ਼ਨੀ ਦੀ ਕਿਰਨ ਵਿਖਾਉਣ ਦੀ ਸਮਰੱਥਾ ਰੱਖਦਾ ਹੈ |
ਖੁੱਲ੍ਹ ਗਿਆ ਲਾਕਡਾਊਨ : ਇਸੇ ਕੜੀ ਵਿਚ ਵਿਅੰਗਤਮਿਕ ਸੁਰ ਵਾਲੀ ਕਾਵਿ-ਰਚਨਾ ਸੋਸ਼ਲ ਮੀਡੀਆ 'ਤੇ ਪੇਸ਼ ਕਰਕੇ ਗੁਰਪ੍ਰੀਤ ਘੁੱਗੀ ਨੇ ਗੱਲ ਸਿਰੇ ਲਗਾ ਦਿੱਤੀ | ਦਰਅਸਲ ਅਸੀਂ ਭਾਰਤੀ ਅਨੇਕਾਂ ਬੁਰੀਆਂ ਆਦਤਾਂ ਦੇ ਸ਼ਿਕਾਰ ਹਾਂ | ਅਨੁਸ਼ਾਸਨ, ਸਵੈ-ਜ਼ਾਬਤਾ ਸਾਡੇ ਨੇੜਿਉਂ ਨਹੀਂ ਲੰਘਿਆ | ਹਰ ਕੋਈ ਖੁਦ ਨੂੰ ਸਹੀ ਤੇ ਸੱਚਾ ਸਮਝਦਾ ਹੈ | ਸਮਾਜਿਕ, ਪਰਿਵਾਰਕ, ਮਾਨਵੀ ਮਰਯਾਦਾ ਅਤੇ ਪ੍ਰਾਕਿਰਤਕ ਨਿਯਮਾਂ ਦਾ ਘਾਣ ਕਰਦੇ ਹੋਏ ਵੀ ਮਨੁੱਖ ਖੁਦ ਨੂੰ ਪ੍ਰਕਿਰਤੀ ਦੀ ਨੇਕ ਔਲਾਦ ਸਮਝਦਾ ਹੈ | ਅਜਿਹੇ ਵਿਚਰਨ, ਅਜਿਹੇ ਢੌਾਗ, ਅਜਿਹੀ ਕੁਦਰਤੀ ਵਿਰੋਧੀ ਜੀਵਨ-ਸ਼ੈਲੀ ਤੇ ਤਿੱਖਾ ਵਿਅੰਗ ਕਰਦੀ ਹੋਈ ਗੁਰਪ੍ਰੀਤ ਘੁੱਗੀ ਦੁਆਰਾ ਪੇਸ਼ ਕਾਵਿ-ਰਚਨਾ ਸਭ ਨੂੰ ਝੰਜੋੜ ਰਹੀ ਹੈ | ਸੱਚ ਕਹਿਣਾ ਤੇ ਸੱਚ ਸੁਣਨਾ ਦਲੇਰੀ ਭਰੇ ਕਾਰਜ ਹਨ | ਅਫ਼ਸੋਸ ਕਿ ਸਾਡੇ ਸਮਾਜ ਵਿਚੋਂ ਇਹੀ ਅਲੋਪ ਹੋ ਗਏ ਹਨ | ਸਾਡਾ ਦੇਸ਼ ਤੇ ਅਸੀਂ ਸਾਰੇ ਇਸ ਦਾ ਖਮਿਆਜ਼ਾ ਭੁਗਤ ਰਹੇ ਹਾਂ | ਗੁਰਪ੍ਰੀਤ ਸਹਿਜ ਭਾਅ ਬੋਲਣਾ ਸ਼ੁਰੂ ਕਰਦਾ ਹੈ | ਸਰਲ ਸ਼ਬਦਾਂ ਵਿਚ ਕਹੀਆਂ ਗਹਿਰੀਆਂ ਗੱਲਾਂ ਸਮੱਸਿਆਵਾਂ ਦੀ ਜੜ੍ਹ ਵੱਲ ਸੰਕੇਤ ਕਰਦੀਆਂ ਹਨ | 'ਖੁੱਲ੍ਹ ਗਿਆ ਲਾਕਡਾਊਨ ਬਾਹਰ ਜਾਣਾ ਸ਼ੁਰੂ ਕਰੋ, ਘਰ ਦੀਆਂ ਪੱਕੀਆਂ ਬਥੇਰਾ ਚਿਰ ਖਾ ਲਈਆਂ, ਬਾਹਰੋਂ ਫੇਰ ਗੰਦਮੰਦ ਖਾਣਾ ਸ਼ੁਰੂ ਕਰੋ, ਰੁੱਖ ਨਦੀ ਨਾਲੇ ਅਸਮਾਨ ਸਾਫ਼ ਹੋ ਗਏ, ਉਠੋਂ ਦੇਸ਼ ਵਾਸੀਓ ਗੰਦ ਪਾਉਣਾ ਸ਼ੁਰੂ ਕਰੋ, ਖੁੱਲ੍ਹ ਗਿਆ ਲਾਕਡਾਊਨ ਬਾਹਰ ਜਾਣਾ ਸ਼ੁਰੂ ਕਰੋ |'
ਸਿਰਜਣਾਤਮਕ ਬਿਰਤੀ ਵਾਲੇ ਲੋਕ ਵਿਹਲੇ ਨਹੀਂ ਬੈਠਦੇ | ਰੰਗਮੰਚ ਕਲਾਕਾਰ ਰਵਨੀਤ ਕੌਰ ਨੇ 'ਭਾਰਤ ਕਾ ਮਜ਼ਦੂਰ' ਲਘੂ ਫ਼ਿਲਮ ਬਣਾ ਦਿੱਤੀ ਹੈ ਅਤੇ ਰਾਮ ਗੋਪਾਲ ਵਰਮਾ ਨੇ ਲਾਕਡਾਊਨ ਦੌਰਾਨ ਹੀ 'ਕੋਰੋਨਾ ਵਾਇਰਸ' ਫ਼ਿਲਮ ਬਣਾ ਲਈ ਹੈ | ਇਸ ਤੇਲਗੂ ਫ਼ਿਲਮ ਦਾ ਟਰੇਲਰ ਉਸ ਨੇ ਬੀਤੇ ਦਿਨੀਂ ਰਿਲੀਜ਼ ਕੀਤਾ ਹੈ |

-ਮੋਬਾਈਲ : 94171-53513.
prof_kulbir0yahoo.com

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX