ਤਾਜਾ ਖ਼ਬਰਾਂ


ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  5 minutes ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  11 minutes ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  21 minutes ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  28 minutes ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 1 hour ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 2 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 2 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 2 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 2 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 2 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 minute ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 3 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 3 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 3 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 3 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 3 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 4 hours ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 4 hours ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 4 hours ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  about 4 hours ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552

ਸੰਪਾਦਕੀ

ਸਹੀ ਕਦਮ

ਪਹਿਲਾਂ ਤਾਲਾਬੰਦੀ ਅਤੇ ਹੁਣ ਤਾਲਾਬੰਦੀ 'ਚ ਰਾਹਤ ਦੀ ਪ੍ਰਕਿਰਿਆ ਦਾ ਪਹਿਲਾ ਪੜਾਅ | ਆਿਖ਼ਰ ਤਾਲਾਬੰਦੀ 'ਚ ਦੇਸ਼ ਨੂੰ ਛੋਟ ਮਿਲਣੀ ਹੀ ਸੀ ਭਾਵੇਂ ਅੱਜ ਮਿਲਦੀ ਜਾਂ ਕੱਲ੍ਹ | ਤਾਲਾਬੰਦੀ ਦੇ ਚੌਥੇ ਪੜਾਅ ਦੀ ਆਖਰੀ ਤਰੀਕ 31 ਮਈ ਜਿਵੇਂ-ਜਿਵੇਂ ਨੇੜੇ ਆ ਰਹੀ ਸੀ, ਆਮ ਲੋਕਾਂ ...

ਪੂਰੀ ਖ਼ਬਰ »

ਕੋਰੋਨਾ ਸੰਕਟ ਦੌਰਾਨ ਖਾਮੋਸ਼ ਕਿਉਂ ਹੈ ਦੇਸ਼ ਦੀ ਸੰਸਦ?

ਕੋਰੋਨਾ ਮਹਾਂਮਾਰੀ ਦੇ ਇਸ ਵਿਸ਼ਵ ਸੰਕਟ ਵਿਚ ਦੁਨੀਆ ਦੇ ਸਾਰੇ ਦੇਸ਼ਾਂ ਦੀਆਂ ਸੰਸਦਾਂ ਆਪੋ-ਆਪਣੇ ਢੰਗ ਨਾਲ ਕੰਮ ਕਰ ਰਹੀਆਂ ਹਨ | ਤਾਲਾਬੰਦੀ ਦੀਆਂ ਹਦਾਇਤਾਂ ਅਤੇ ਸਰੀਰਕ ਦੂਰੀ ਦਾ ਪਾਲਣ ਕਰਦਿਆਂ ਕਈ ਦੇਸ਼ਾਂ ਵਿਚ ਸੰਸਦ ਮੈਂਬਰਾਂ ਦੀ ਸੀਮਤ ਮੌਜੂਦਗੀ ਵਾਲੇ ਇਜਲਾਸਾਂ ਦਾ ਜਾਂ ਵੀਡੀਓ ਕਾਨਫ਼ਰੰਸ ਦਾ ਸਹਾਰਾ ਲੈ ਕੇ ਸੰਸਦ ਦਾ ਕੰਮਕਾਜ ਚਲਾਇਆ ਜਾ ਰਿਹਾ ਹੈ, ਤਾਂ ਕੁਝ ਦੇਸ਼ਾਂ ਵਿਚ ਸੰਸਦੀ ਕਮੇਟੀਆਂ ਦੀਆਂ ਬੈਠਕਾਂ ਹੋ ਰਹੀਆਂ ਹਨ | ਪਰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਵਿਚ ਸਰਕਾਰ ਦੀ ਜਵਾਬਦੇਹੀ ਨੂੰ ਤੈਅ ਕਰਨ ਵਾਲੀ ਸੰਸਦ ਅਜੇ ਤੱਕ ਚੁੱਪ ਹੈ | ਪਿਛਲੇ ਦੋ ਮਹੀਨਿਆਂ ਤੋਂ ਦੇਸ਼ ਵਿਚ ਜੋ ਕੁਝ ਹੋ ਰਿਹਾ ਹੈ, ਉਸ ਦਾ ਫ਼ੈਸਲਾ ਸਿਰਫ਼ ਅਤੇ ਸਿਰਫ਼ ਸਰਕਾਰ ਅਤੇ ਨੌਕਰਸ਼ਾਹ ਕਰ ਰਹੇ ਹਨ | ਜੋ ਕੋਈ ਵੀ ਅਰਥ-ਵਿਵਸਥਾ, ਸੰਵੇਦਨਹੀਣਤਾ, ਪ੍ਰੇਸ਼ਾਨ ਲੋਕਾਂ ਦੀ ਆਵਾਜ਼ ਚੁੱਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਇਹ ਨਸੀਹਤ ਦੇ ਕੇ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਮੁੱਦੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ |
ਮੋਦੀ ਦੀ ਮਮਤਾ ਤੋਂ ਦੂਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਹਫ਼ਤੇ ਚੱਕਰਵਰਤੀ ਤੂਫ਼ਾਨ ਅਮਫਾਨ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹਿਲਾਂ ਪੱਛਮੀ ਬੰਗਾਲ ਅਤੇ ਫਿਰ ਓਡੀਸ਼ਾ ਗਏ | ਕੋਲਕਾਤਾ ਹਵਾਈ ਅੱਡੇ 'ਤੇ ਮਮਤਾ ਬੈਨਰਜੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਨਾਲ ਹਵਾਈ ਜਹਾਜ਼ ਰਾਹੀਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਵੀ ਲਿਆ | ਬਾਅਦ ਵਿਚ ਦੋਵਾਂ ਨੇ ਇਕੱਠਿਆਂ ਬਿਆਨ ਵੀ ਜਾਰੀ ਕੀਤਾ | ਇਸ ਪੂਰੀ ਪ੍ਰਕਿਰਿਆ ਵਿਚ ਦੋਵਾਂ ਵਿਚਲਾ ਤਣਾਅ ਵਾਲਾ ਰਿਸ਼ਤਾ ਸਾਫ਼ ਦਿਖਾਈ ਦਿੱਤਾ | ਹਵਾਈ ਅੱਡੇ 'ਤੇ ਜਦੋਂ ਮੋਦੀ ਜਹਾਜ਼ ਤੋਂ ਹੇਠਾਂ ਉੱਤਰ ਰਹੇ ਸਨ ਤਾਂ ਮਮਤਾ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਇਕ ਕਾਗਜ਼ ਪੜ੍ਹਨ ਲੱਗੀ | ਪਤਾ ਨਹੀਂ ਇਸ ਨੂੰ ਪ੍ਰਧਾਨ ਮੰਤਰੀ ਦਾ ਅਪਮਾਨ ਮੰਨਿਆ ਜਾਵੇਗਾ ਜਾਂ ਨਹੀਂ ਪਰ ਸਵਾਗਤ ਤੋਂ ਲੈ ਕੇ ਹਵਾਈ ਸਰਵੇਖਣ ਦੌਰਾਨ ਅਤੇ ਸਾਂਝਾ ਬਿਆਨ ਜਾਰੀ ਕਰਦਿਆਂ ਦੋਵਾਂ ਦੀ ਇਕ ਵੀ ਅਜਿਹੀ ਤਸਵੀਰ ਨਹੀਂ ਹੈ, ਜਦੋਂ ਦੋਵੇਂ ਇਕ-ਦੂਜੇ ਨੂੰ ਵੇਖ ਰਹੇ ਹੋਣ ਜਾਂ ਅੱਖਾਂ ਮਿਲਾ ਕੇ ਗੱਲ ਕਰ ਰਹੇ ਹਨ | ਇਸ ਤੋਂ ਉਲਟ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਦੇ ਨਾਲ ਪ੍ਰਧਾਨ ਮੰਤਰੀ ਨੇ ਖੁੱਲ੍ਹ ਕੇ ਗੱਲਬਾਤ ਕੀਤੀ | ਸਵਾਗਤ ਵਿਚ ਵੀ ਸਰੀਰਕ ਦੂਰੀ ਦੇ ਬਾਵਜੂਦ ਗਰਮਜੋਸ਼ੀ ਸੀ ਅਤੇ ਹਵਾਈ ਸਰਵੇਖਣ ਦੌਰਾਨ ਵੀ ਦੋਵੇਂ ਸਹਿਜ ਰੂਪ ਨਾਲ ਬੈਠੇ ਸਨ | ਵੈਸੇ ਵੀ ਨਵੀਨ ਪਟਨਾਇਕ ਦੀ ਪਾਰਟੀ ਸੰਸਦ ਵਿਚ ਵੀ ਭਾਜਪਾ ਦਾ ਸਾਥ ਦਿੰਦੀ ਹੈ | ਜਦੋਂ ਕਿ ਮਮਤਾ ਬੈਨਰਜੀ ਦਾ ਭਾਜਪਾ ਅਤੇ ਕੇਂਦਰ ਸਰਕਾਰ ਨਾਲ ਸਿਆਸੀ ਟਕਰਾਅ ਹੈ |
'ਟੀਮ ਨੱਢਾ' ਬਣਨ ਦਾ ਇੰਤਜ਼ਾਰ
ਭਾਜਪਾ ਪ੍ਰਧਾਨ ਬਣਿਆਂ ਜੇ.ਪੀ. ਨੱਢਾ ਨੂੰ 4 ਮਹੀਨਿਆਂ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ | ਪਰ ਅਜੇ ਤੱਕ ਉਨ੍ਹਾਂ ਦੀ ਟੀਮ ਗਠਿਤ ਨਹੀਂ ਹੋਈ ਹੈ | ਉਨ੍ਹਾਂ ਨੂੰ ਅਜੇ ਵੀ ਅਮਿਤ ਸ਼ਾਹ ਦੀ ਟੀਮ ਨਾਲ ਕੰਮ ਚਲਾਉਣਾ ਪੈ ਰਿਹਾ ਹੈ | ਹੁਣ ਕਿਹਾ ਜਾ ਰਿਹਾ ਹੈ ਕਿ ਜੂਨ ਦੇ ਦੂਜੇ ਹਫ਼ਤੇ ਤੱਕ ਨੱਢਾ ਦੀ ਟੀਮ ਆ ਜਾਵੇਗੀ | ਇਸੇ ਸਾਲ ਦੇ ਅੰਤ ਵਿਚ ਬਿਹਾਰ ਵਿਚ ਵਿਧਾਨ ਸਭਾ ਚੋਣਾਂ ਹਨ | ਉਸ ਤੋਂ ਬਾਅਦ 2021 ਵਿਚ ਬੰਗਾਲ, ਤਾਮਿਲਨਾਡੂ, ਕੇਰਲ ਤੇ ਆਸਾਮ ਆਦਿ ਰਾਜਾਂ ਵਿਚ ਚੋਣਾਂ ਹਨ | ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਰਾਜਾਂ ਵਿਚ ਚੋਣਾਂ ਦੌਰਾਨ ਪਾਰਟੀ ਵਰਕਰਾਂ ਦੀ ਪ੍ਰਭਾਵਸ਼ਾਲੀ ਨੁਮਾਇੰਦਗੀ ਨੱਢਾ ਦੀ ਟੀਮ ਕਰੇਗੀ | ਦਿਲਚਸਪ ਗੱਲ ਇਹ ਹੈ ਕਿ ਸੰਸਦੀ ਬੋਰਡ ਵਿਚ ਸੁਸ਼ਮਾ ਸਵਰਾਜ, ਅਰੁਣ ਜੇਤਲੀ ਅਤੇ ਅਨੰਤ ਕੁਮਾਰ ਦੀ ਥਾਂ ਕੌਣ ਲਵੇਗਾ, ਇਹ ਅਜੇ ਤੱਕ ਤੈਅ ਨਹੀਂ ਹੋਇਆ |
ਸ਼ਿਵਰਾਜ ਦਾ ਐਲਾਨ
ਮੱਧ ਪ੍ਰਦੇਸ਼ ਵਿਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹਾਲ ਹੀ ਵਿਚ ਇਕ ਹੈਰਾਨ ਕਰਨ ਵਾਲਾ ਕਦਮ ਚੁੱਕਦਿਆਂ ਪਿਛਲੀ ਸਰਕਾਰ ਦੇ ਮੰਤਰੀਆਂ ਦੇ ਫ਼ੈਸਲਿਆਂ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ | ਵੈਸੇ ਤਾਂ ਇਸ ਤਰ੍ਹਾਂ ਦੀ ਜਾਂਚ 'ਤੇ ਕਿਸੇ ਨੂੰ ਹੈਰਾਨ ਨਹੀਂ ਹੋਣਾ ਚਾਹੀਦਾ, ਕਿਉਂਕਿ ਸਿਆਸਤ ਵਿਚ ਇਹ ਇਕ ਪੁਰਾਣੀ ਰਵਾਇਤ ਹੈ | ਪਰ ਮੱਧ ਪ੍ਰਦੇਸ਼ ਵਿਚ ਇਸ ਫ਼ੈਸਲੇ 'ਤੇ ਸਿਆਸੀ ਗਲਿਆਰਿਆਂ 'ਚ ਚਰਚਾ ਦਾ ਦੌਰ ਸ਼ੁਰੂ ਹੋ ਗਿਆ ਹੈ | ਵਜ੍ਹਾ ਇਹ ਹੈ ਕਿ ਕਮਲਨਾਥ ਸਰਕਾਰ ਨੂੰ ਡੇਗ ਕੇ ਜਯੋਤੀਰਾਦਿਤਿਆ ਸਿੰਧੀਆ ਦੇ ਨਾਲ ਕਾਂਗਰਸ ਦੇ ਜੋ 22 ਵਿਧਾਇਕ ਭਾਜਪਾ ਵਿਚ ਸ਼ਾਮਿਲ ਹੋਏ, ਉਨ੍ਹਾਂ ਵਿਚ ਤਤਕਾਲੀ ਕਮਲਨਾਥ ਸਰਕਾਰ ਦੇ 6 ਮੰਤਰੀ ਵੀ ਸ਼ਾਮਿਲ ਹਨ | ਜ਼ਾਹਿਰ ਹੈ ਕਿ ਉਹ ਵੀ ਜਾਂਚ ਦੇ ਦਾਇਰੇ ਵਿਚ ਆਉਣਗੇ | ਹੁਣ ਇਸ ਨੂੰ ਲੈ ਕੇ ਸਵਾਲ ਉੱਠ ਰਹੇ ਹਨ ਕਿ ਸਿੰਧੀਆ ਨਾਲ ਆਏ ਸਾਬਕਾ ਵਿਧਾਇਕਾਂ ਨੇ ਭਾਜਪਾ ਵਿਚ ਆਪਣੇ ਲਈ ਜੋ ਦਬਾਅ ਦੀ ਸਿਆਸਤ ਸ਼ੁਰੂ ਕੀਤੀ ਹੈ, ਕਿਤੇ ਉਸ ਦੀ ਹਵਾ ਕੱਢਣ ਲਈ ਤਾਂ ਸ਼ਿਵਰਾਜ ਨੇ ਇਹ ਫ਼ੈਸਲਾ ਨਹੀਂ ਕੀਤਾ |
ਆਈ.ਪੀ.ਐਲ. ਦਾ ਰਸਤਾ ਸਾਫ਼
ਕੇਂਦਰ ਸਰਕਾਰ ਨੇ ਤਾਲਾਬੰਦੀ ਦੇ ਪੰਜਵੇਂ ਪੜਾਅ ਭਾਵ 1 ਜੂਨ ਤੋਂ ਲੈ ਕੇ 30 ਜੂਨ ਤੱਕ ਦੇ ਲਈ ਜੋ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਉਸ ਨਾਲ ਦੇਸ਼ ਵਿਚ ਹੋਣ ਵਾਲੇ ਕ੍ਰਿਕਟ ਦੇ ਸਭ ਤੋਂ ਵੱਡੇ ਤਮਾਸ਼ੇ ਆਈ.ਪੀ.ਐਲ. ਦਾ ਰਸਤਾ ਸਾਫ਼ ਹੋ ਗਿਆ ਹੈ | ਸਰਕਾਰ ਨੇ ਸਟੇਡੀਅਮ ਅਤੇ ਖੇਡ ਕੰਪਲੈਕਸ ਖੋਲ੍ਹਣ ਦੇ ਨਾਲ ਹੀ ਇਹ ਇਜਾਜ਼ਤ ਵੀ ਦੇ ਦਿੱਤੀ ਹੈ ਕਿ ਬਿਨਾਂ ਦਰਸ਼ਕਾਂ ਦੇ ਸਟੇਡੀਅਮ ਵਿਚ ਮੈਚ ਕਰਵਾਇਆ ਜਾ ਸਕਦਾ ਹੈ | ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਅਧਿਕਾਰੀ ਵੀ ਕਾਫੀ ਸਮੇਂ ਤੋਂ ਇਹੀ ਚਾਹੁੰਦੇ ਸਨ | ਆਖਿਰ ਸਾਰੀ ਕਮਾਈ ਤਾਂ ਮੈਚ ਦੇ ਟੈਲੀਵਿਜ਼ਨ ਪ੍ਰਸਾਰਨ ਅਤੇ ਆਨਲਾਈਨ ਸਟਰੀਮਿੰਗ ਨਾਲ ਹੁੰਦੀ ਹੈ | ਇਸ ਲਈ ਲੱਗ ਰਿਹਾ ਹੈ ਕਿ ਸਰਕਾਰ ਦੀ ਇਜਾਜ਼ਤ ਤੋਂ ਬਾਅਦ ਆਈ.ਪੀ.ਐਲ. ਮੁਕਾਬਲੇ ਹੋ ਸਕਦੇ ਹਨ |
ਚਲਦੇ-ਚਲਦੇ
ਜਯੋਤੀਰਾਦਿੱਤਿਆ ਸਿੰਧੀਆ ਦੇ ਨਾਲ ਭਾਜਪਾ ਵਿਚ ਭਰਤੀ ਹੋ ਕੇ ਆਪਣੀ ਵਿਧਾਨ ਸਭਾ ਦੀ ਮੈਂਬਰਸ਼ਿਪ ਗਵਾਉਣ ਵਾਲੇ ਕਈ ਨੇਤਾ ਇਨ੍ਹੀਂ ਦਿਨੀਂ ਭਾਜਪਾ ਵਿਚ ਆਪਣੇ ਨੇਤਾ ਭਾਵ ਸਿੰਧੀਆ ਨੂੰ ਲੋੜੀਂਦਾ ਮਹੱਤਵ ਨਾ ਮਿਲਣ ਤੋਂ ਪ੍ਰੇਸ਼ਾਨ ਹਨ | ਇਹ ਲੋਕ ਨਿੱਜੀ ਗੱਲਬਾਤ ਵਿਚ ਕਹਿਣ ਲੱਗੇ ਹਨ ਕਿ ਭਾਜਪਾ ਵਿਚ ਆ ਕੇ ਸਿੰਧੀਆ ਜਵਾਨੀ ਵਿਚ ਹੀ 'ਅਡਵਾਨੀ' ਬਣ ਗਏ | ਇਸ ਨਾਲੋਂ ਤਾਂ ਚੰਗਾ ਸੀ ਕਾਂਗਰਸ ਵਿਚ ਹੀ ਰਹਿੰਦੇ, ਉਥੇ ਘੱਟੋ-ਘੱਟ 'ਸਿੰਧੀਆ' ਤਾਂ ਬਣੇ ਰਹਿੰਦੇ |

ਖ਼ਬਰ ਸ਼ੇਅਰ ਕਰੋ

 

ਮੋਦੀ ਸਰਕਾਰ ਲਈ ਵਧ ਸਕਦੀ ਹੈ ਚੁਣੌਤੀ

ਕੋਰੋਨਾ ਦਾ ਫੈਲਾਓ ਤੇ ਆਰਥਿਕ ਸੰਕਟ (ਕੱਲ੍ਹ ਤੋਂ ਅੱਗੇ) ਕੇਂਦਰ ਦੀ ਦਖ਼ਲਅੰਦਾਜ਼ੀ ਲੋਕ ਸਭਾ ਚੋਣਾਂ 2019 'ਚ ਜਨਤਾ ਤੋਂ ਮਿਲੇ ਭਰਪੂਰ ਹੁੰਗਾਰੇ ਦੇ ਬਾਵਜੂਦ ਭਾਜਪਾ ਨੂੰ ਸੂਬਾਈ ਸਿਆਸਤ 'ਚ ਕੋਈ ਖ਼ਾਸ ਸਫਲਤਾ ਹਾਸਲ ਨਹੀਂ ਹੋਈ ਹੈ | ਮਹਾਰਾਸ਼ਟਰ, ਝਾਰਖੰਡ, ਮੱਧ ...

ਪੂਰੀ ਖ਼ਬਰ »

ਕਲਾਕਾਰਾਂ ਨੇ ਗੀਤਾਂ ਰਾਹੀਂ ਦਿੱਤਾ ਦੇਸ਼ ਵਾਸੀਆਂ ਨੂੰ ਹੌਸਲਾ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਬਦਲ ਕੇ ਰੱਖ ਦਿੱਤਾ ਹੈ | ਪੂਰਾ ਭਾਰਤ ਭੈਅ ਤੇ ਉਦਾਸੀ ਵਿਚ ਜੀਵਨ ਬਸਰ ਕਰ ਰਿਹਾ ਹੈ | ਅਜਿਹੇ ਸਮਿਆਂ ਵਿਚ ਸਾਹਿਤ ਤੇ ਕਲਾ ਪ੍ਰਮੁੱਖ ਨੂੰ ਢਾਰਸ ਦਿੰਦੇ ਹਨ | ਸਾਹਿਤ ਤੇ ਕਲਾ ਦੇ ਸਿਰਜਕ ਸਾਹਿਤਕਾਰ, ਕਲਾਕਾਰ ਅਜਿਹੇ ਸੰਕਟ ਭਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX