ਤਾਜਾ ਖ਼ਬਰਾਂ


ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  6 minutes ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  12 minutes ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  18 minutes ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 2 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 2 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 4 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 4 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 5 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 6 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 6 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 6 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 7 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 7 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 7 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 7 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 7 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਇਨ੍ਹਾਂ ਮੰਤਰੀਆਂ ਨੇ ਬਚਾਈਆਂ ਆਪਣੀਆਂ ਸੀਟਾਂ
. . .  about 7 hours ago
ਬ੍ਰਹਮ ਮਹਿੰਦਰਾ ਮਨਪ੍ਰੀਤ ਬਾਦਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਅਰੁਣਾ ਚੌਧਰੀ ਰਜ਼ੀਆ ਸੁਲਤਾਨਾ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਰੂਪਨਗਰ

ਆਂਗਣਵਾੜੀ ਵਰਕਰ ਯੂਨੀਅਨ (ਸੀਟੂ) ਦੀਆਂ ਵਰਕਰਾਂ ਵਲੋਂ ਕੋਰੋਨਾ ਟੈੱਸਟ ਕਰਾਉਣ ਤੋਂ ਕੋਰੀ ਨਾਂਹ

ਬੇਲਾ, 2 ਜੂਨ (ਮਨਜੀਤ ਸਿੰਘ ਸੈਣੀ)-ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਜੀਦਪੁਰ ਵਿਖੇ ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਸਰਕਲ ਬਹਿਰਾਮਪੁਰ ਬੇਟ ਦੀਆਂ ਆਂਗਣਵਾੜੀ ਵਰਕਰਾਂ ਦਾ ਕੋਰੋਨਾ ਟੈੱਸਟ ਕੀਤਾ ਜਾ ਰਿਹਾ ਸੀ ...

ਪੂਰੀ ਖ਼ਬਰ »

ਹਿਮਾਚਲ ਸਰਹੱਦ ਤੱਕ ਭਰਤਗੜ੍ਹ-ਨਾਲਾਗੜ੍ਹ ਮਾਰਗ ਨੂੰ ਨਵਿਆਉਣ ਦਾ ਕੰਮ ਮੁਕੰਮਲ

ਭਰਤਗੜ੍ਹ, 2 ਜੂਨ (ਜਸਬੀਰ ਸਿੰਘ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਚੱਲ ਰਹੀ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਨਾਲ ਆਰੰਭੀ ਵਿਆਪਕ ਯੋਜਨਾ ਤਹਿਤ ਪੰਜਾਬ ਤੋਂ ਭਰਤਗੜ੍ਹ ਰਾਹੀਂ ਜਾਣ ਵਾਲੇ 3 ...

ਪੂਰੀ ਖ਼ਬਰ »

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਟਰੋਮਾ ਸੈਂਟਰ ਬਣਨ ਦੀ ਜਾਗੀ ਆਸ

ਕੀਰਤਪੁਰ ਸਾਹਿਬ, 2 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੇ ਵਸਨੀਕਾਂ ਸਮੇਤ ਇਲਾਕੇ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਹਰ ਰਾਜਨੀਤਿਕ ਪਾਰਟੀ ਕੋਲੋਂ ਇੱਕ ਵੱਡੀ ਮੰਗ ਰਹੀ ਹੈ ਕਿ ਇੱਥੋਂ ਦੇ ਮੁੱਢਲਾ ਸਿਹਤ ਕੇਂਦਰ ਦਾ ਦਰਜਾ ...

ਪੂਰੀ ਖ਼ਬਰ »

ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਵਲੋਂ ਨਾਇਬ ਤਹਿਸੀਲਦਾਰ ਰਵਿੰਦਰ ਸਿੰਘ ਦਾ ਸਨਮਾਨ

ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਅਨਾਜ ਮੰਡੀ ਰੋਪੜ ਵਿਖੇ ਰਵਿੰਦਰ ਸਿੰਘ ਨਾਇਬ ਤਹਿਸੀਲਦਾਰ ਬਲਾਚੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਰਵਿੰਦਰ ਸਿੰਘ ਪਿੰਡ ਕੋਟਲਾ ਨਿਹੰਗ ਖਾਂ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਕਰਫ਼ਿਊ ਦੌਰਾਨ ਲੋੜਵੰਦਾਂ ਨੂੰ ਲੰਗਰ ਵੰਡਣ ਵਾਲੀਆਂ ਵੱਖ-ਵੱਖ ਸੰਸਥਾਵਾਂ ਸਨਮਾਨਿਤ

ਨੰਗਲ, 2 ਜੂਨ (ਪ੍ਰੀਤਮ ਸਿੰਘ ਬਰਾਰੀ)-ਵਪਾਰ ਮੰਡਲ ਅੱਡਾ ਮਾਰਕੀਟ ਨੰਗਲ ਦੇ ਵਲੋਂ ਕੋਰੋਨਾ ਮਹਾਂਮਾਰੀ ਕਰਫ਼ਿਊ ਦੌਰਾਨ ਪਿਛਲੇ ਦਿਨਾਂ ਦੌਰਾਨ ਅਸਲ ਲੋੜਵੰਦ ਅਤੇ ਗ਼ਰੀਬ ਲੋਕਾਂ ਨੂੰ ਲੰਗਰ ਵਰਤਾਉਣ ਵਾਲੀਆਂ ਲਗਭਗ ਇੱਕ ਦਰਜਨ ਤੋਂ ਵੱਧ ਵੱਖ-ਵੱਖ ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਮੋਬਾਈਲ ਮੈਡੀਕਲ ਯੂਨਿਟ ਵਲੋਂ 42 ਪਿੰਡਾਂ ਦਾ ਕੀਤਾ ਜਾਵੇਗਾ ਦੌਰਾ

ਰੂਪਨਗਰ, 2 ਜੂਨ (ਚੱਕਲ)-ਸਿਹਤ ਵਿਭਾਗ ਰੂਪਨਗਰ ਵਲੋਂ ਮੋਬਾਈਲ ਮੈਡੀਕਲ ਯੂਨਿਟ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਸਿਹਤ ਬਲਾਕਾਂ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ | ਇਸ ਬਾਰੇ ਸਿਵਲ ਸਰਜਨ ਡਾ. ਐੱਚ. ਐਨ. ਸ਼ਰਮਾ ਨੇ ਦੱਸਿਆ ਕਿ 3 ਜੂਨ ...

ਪੂਰੀ ਖ਼ਬਰ »

-ਮਾਮਲਾ ਬੈਂਕ ਵਿਚ ਅੱਗ ਲੱਗਣ ਦਾ- ਖੇਤਰੀ ਮੈਨੇਜਰ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਵਲੋਂ ਗ੍ਰਾਮੀਣ ਬੈਂਕ ਅਬਿਆਣਾ ਦਾ ਦੌਰਾ

ਨੂਰਪੁਰ ਬੇਦੀ, 2 ਜੂਨ (ਹਰਦੀਪ ਸਿੰਘ ਢੀਂਡਸਾ)-ਪੰਜਾਬ ਗ੍ਰਾਮੀਣ ਬੈਂਕ ਅਬਿਆਣਾ ਵਿਚ ਪਿਛਲੀ ਰਾਤ ਭਿਆਨਕ ਅੱਗ ਲੱਗਣ ਉਪਰੰਤ ਬੈਂਕ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਖੇਤਰੀ ਗ੍ਰਾਮੀਣ ਬੈਂਕ ਦੇ ਖੇਤਰੀ ਮੈਨੇਜਰ ਰਵਿੰਦਰ ਕੁਮਾਰ ਸਮੇਤ ਹੋਰ ਉੱਚ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਨੂੰ ਖੋਲ੍ਹਣ ਪਿੱਛੇ ਸਰਕਾਰ ਦੀ ਸਾਜਿਸ਼-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਜੇ.ਐਸ.ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਅਤੇ ਸਾਬਕਾ ਫੈੱਡਰੇਸ਼ਨ ਆਗੂ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਰਕਾਰ ਵਲੋਂ ਧਾਰਮਿਕ ਅਸਥਾਨਾਂ ਨੂੰ 6 ਜੂਨ ਤੋਂ ਬਾਅਦ 8 ਜੂਨ ਨੂੰ ...

ਪੂਰੀ ਖ਼ਬਰ »

ਰਾਣਾ ਰਾਜੇਸ਼ ਸਿੰਘ ਨੇ ਸੰਭਾਲਿਆ ਅਹੁਦਾ

ਨੰਗਲ, 2 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕਰਮਯੋਗੀ ਟੀਚਰ ਰਾਣਾ ਰਾਜੇਸ਼ ਸਿੰਘ ਨੇ ਬਤੌਰ ਹੈੱਡ ਮਾਸਟਰ ਸਰਕਾਰੀ ਸਪੈਸ਼ਲ ਸਕੂਲ ਨੰਗਲ ਅਹੁਦਾ ਸੰਭਾਲ ਲਿਆ ਹੈ | ਰਾਣਾ ਰਾਜੇਸ਼ ਸਿੰਘ ਆਪਣੀ ਸੰਸਥਾ ਹੈਲਪਿੰਡ ਹੈਾਡ ਰਾਹੀਂ ਜ਼ਿਕਰਯੋਗ ਲੋਕ ਭਲਾਈ ਕਾਰਜ ਵੀ ਕਰਦੇ ਹਨ | ...

ਪੂਰੀ ਖ਼ਬਰ »

ਮਾਧੋਪੁਰ ਬੱਸ ਅੱਡੇ 'ਤੇ ਇੰਟਰਲਾਕ ਟਾਇਲਾਂ ਲਗਾਉਣ 'ਤੇ ਮੁਹਤਬਰਾਂ ਨੇ ਰਾਣਾ ਕੇ.ਪੀ. ਸਿੰਘ ਦਾ ਕੀਤਾ ਧੰਨਵਾਦ

ਨੂਰਪੁਰ ਬੇਦੀ, 2 ਜੂਨ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਧੋਪੁਰ ਬੱਸ ਸਟੈਂਡ ਦੇ ਆਲੇ ਦੁਆਲੇ ਦੀ ਵਧੀਆ ਆਧੁਨਿਕ ਸੁੰਦਰ ਦਿੱਖ ਬਣਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਸਿਫ਼ਾਰਸ਼ 'ਤੇ ਲੋਕ ...

ਪੂਰੀ ਖ਼ਬਰ »

ਪਿੰਡ ਬਲਦੇਵ ਨਗਰ ਵਿਚ 2 ਧਿਰਾਂ 'ਚ ਹੋਈ ਲੜਾਈ, ਤਿੰਨ ਜ਼ਖ਼ਮੀ

ਮੋਰਿੰਡਾ, 2 ਜੂਨ (ਕੰਗ)-ਬੀਤੀ ਰਾਤ ਪਿੰਡ ਬਲਦੇਵ ਨਗਰ ਵਿਚ ਮਨਰੇਗਾ ਵਰਕਰਾਂ ਵਲੋਂ ਕੀਤੀ ਜਾ ਰਹੀ ਟੋਭੇ ਦੀ ਸਫ਼ਾਈ ਦੇ ਮਾਮਲੇ ਨੂੰ ਲੈ ਕੇ 1 ਜੂਨ ਨੂੰ ਮਨਰੇਗਾ ਵਰਕਰ ਊਸ਼ਾ ਰਾਣੀ ਨਾਲ ਪਿੰਡ ਦੇ ਟੋਭੇ ਨੇੜਲੇ ਘਰ ਦੀ ਇਕ ਔਰਤ ਨਾਲ ਕਹਾ-ਸੁਣੀ ਹੋ ਗਈ, ਜੋ ਕਿ ਰਾਤ ਤੱਕ ...

ਪੂਰੀ ਖ਼ਬਰ »

ਦੂਰ-ਦੁਰਾਡੇ ਸ਼ਹਿਰਾਂ 'ਚ ਫਸੇ ਯਾਤਰੀ ਦੇਹਰਾਦੂਨ-ਦਿੱਲੀ-ਊਨਾ ਜਨ ਸ਼ਤਾਬਦੀ ਰਾਹੀਂ ਵਾਪਸ ਪਰਤੇ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਜੇ.ਐਸ. ਨਿੱਕੂਵਾਲ)-ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੱਗੇ ਤਾਲਾਬੰਦੀ ਦੌਰਾਨ ਦੂਰ-ਦੁਰਾਡੇ ਦੇ ਸ਼ਹਿਰਾਂ ਵਿਚ ਫਸੇ ਵੱਡੀ ਗਿਣਤੀ 'ਚ ਯਾਤਰੀ ਬੀਤੀ ਰਾਤ ਦੇਹਰਾਦੂਨ-ਦਿੱਲੀ-ਊਨਾ ਜਨ ਸ਼ਤਾਬਦੀ ਰਾਹੀਂ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ ਬਣਾਉਣ ਲਈ 15 ਦਿਨ ਦਾ ਅਲਟੀਮੇਟਮ

ਮੋਰਿੰਡਾ, 2 ਜੂਨ (ਪਿ੍ਤਪਾਲ ਸਿੰਘ)-ਮੋਰਿੰਡਾ ਤੋ ਰੂਪਨਗਰ ਨੂੰ ਜੋੜਦੀ ਇਲਾਕੇ ਦੀ ਪ੍ਰਮੁੱਖ ਮੋਰਿੰਡਾ-ਰੂਪਨਗਰ ਰੋਡ ਦੀ ਅਤਿ ਖਸਤਾ ਹਾਲਤ ਕਾਰਨ ਰਾਹਗੀਰ ਭਾਰੀ ਪ੍ਰੇਸ਼ਾਨ ਹਨ, ਮੋਰਿੰਡਾ ਤੋ ਕਾਈਨੋਰ ਤੱਕ ਕਰੀਬ 5 ਕਿੱਲੋਮੀਟਰ ਤੱਕ ਇਸ ਸੜਕ 'ਤੇ ਵਾਪਰੇ ਅਨੇਕਾਂ ਸੜਕ ...

ਪੂਰੀ ਖ਼ਬਰ »

ਅੰਬੂਜਾ ਸੀਮਿੰਟ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਘ ਨੇ ਲਿਖਿਆ ਸੀ. ਐਚ. ਆਰ. ਓ. ਨੂੰ ਪੱਤਰ

ਘਨੌਲੀ, 2 ਜੂਨ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮਿੰਟ ਫ਼ੈਕਟਰੀ ਵਿਖੇ ਕੰਮ ਕਰ ਰਹੇ ਕਾਮਿਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੰਬੂਜਾ ਸੀਮਿੰਟ ਕਰਮਚਾਰੀ ਸੰਘ ਵਲੋਂ ਕੰਪਨੀ ਦੀ ਸੀ. ਐਚ. ਆਰ .ਓ ਨੂੰ ਪੱਤਰ ਲਿਖਿਆ ਹੈ | ਕਰਮਚਾਰੀ ਸੰਘ ਦੇ ਪ੍ਰਧਾਨ ਸੁਨੀਲ ਯਾਦਵ ਅਤੇ ...

ਪੂਰੀ ਖ਼ਬਰ »

ਮੌਨਸੂਨ ਆਉਣ ਤੋਂ ਪਹਿਲਾਂ ਆਈ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

ਰੂਪਨਗਰ, 2 ਜੂਨ (ਚੱਕਲ)-ਭਾਵੇਂ ਅਜੇ ਮੌਨਸੂਨ ਆਉਣ 'ਚ ਕਾਫ਼ੀ ਸਮਾਂ ਬਾਕੀ ਹੈ ਪਰ ਉਸ ਤੋਂ ਪਹਿਲਾਂ ਅੱਜ ਬਾਅਦ ਦੁਪਹਿਰ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਮੌਸਮ ਖ਼ੁਸ਼ਗਵਾਰ ਹੋ ਗਿਆ ਹੈ | ਭਰਵੀ ਬਾਰਿਸ਼ ਨੇ ਜਿੱਥੇ ਕਿਸਾਨਾਂ ਦੇ ਚਿਹਰੇ ...

ਪੂਰੀ ਖ਼ਬਰ »

ਵਾਰਡ ਨੰ: 12 ਅਤੇ 13 ਦੇ ਵਾਸੀਆਂ ਵਲੋਂ ਗੰਦਾ ਪਾਣੀ ਅਤੇ ਘੱਟ ਸਪਲਾਈ ਵਿਰੁੱਧ ਪ੍ਰਦਰਸ਼ਨ

ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਸ਼ਹਿਰ ਦੇ ਵਾਰਡ ਨੰਬਰ 12 ਅਤੇ 13 ਦੇ ਨਿਵਾਸੀਆਂ ਵਲੋਂ ਅੱਜ 18 ਦਿਨ ਦੇ ਬਾਅਦ ਗੰਦਾ ਪਾਣੀ ਸਪਲਾਈ ਹੋਣ ਤੋਂ ਪ੍ਰੇਸ਼ਾਨ ਲੋਕਾਂ ਨੇ ਨਗਰ ਕੌਾਸਲ ਤੇ ਸੀਵਰੇਜ ਬੋਰਡ ਦੇ ਿਖ਼ਲਾਫ਼ ਪ੍ਰਦਰਸ਼ਨ ਕੀਤਾ | ਇਸ ਮੌਕੇ ਲਖਵਿੰਦਰਾ ਇਨਕਲੇਵ, ...

ਪੂਰੀ ਖ਼ਬਰ »

ਡੀ. ਸੀ. ਵਲੋਂ ਰੂਪਨਗਰ 'ਚ ਟਿੱਡੀ ਦਲ ਦੇ ਬਚਾਅ ਲਈ ਤਿਆਰੀਆਂ ਸਬੰਧੀ ਮੀਟਿੰਗ

Ðਰੂਪਨਗਰ, 2 ਜੂਨ (ਸੱਤੀ, ਚੱਕਲ)-ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਦੀ ਪ੍ਰਧਾਨਗੀ ਹੇਠ ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਨੁਕਸਾਨ ਤੋਂ ਬਚਾਅ ਲਈ ਅਗਾਊਾ ਪ੍ਰਬੰਧਾਂ ਦੀ ਮੀਟਿੰਗ ਹੋਈ | ਜਿਸ ਵਿਚ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਨੋਡਲ ਅਧਿਕਾਰੀ ਨਿਯੁਕਤ ਕਰਕੇ ...

ਪੂਰੀ ਖ਼ਬਰ »

ਹੜ੍ਹਾਂ ਨਾਲ ਨਜਿੱਠਣ ਲਈ ਪਿਛਲੀਆਂ ਕਮੀਆਂ ਨੂੰ ਸਾਹਮਣੇ ਰੱਖ ਕੇ ਸਮੁੱਚੇ ਪ੍ਰਬੰਧ ਕੀਤੇ ਜਾਣ-ਐਸ. ਡੀ. ਐਮ. ਅਟਵਾਲ

ਸ੍ਰੀ ਚਮਕੌਰ ਸਾਹਿਬ, 2 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਡੀ. ਐਮ. ਦਫ਼ਤਰ ਦੇ ਮੀਟਿੰਗ ਹਾਲ ਵਿਚ ਅੱਜ ਸਥਾਨਕ ਐਸ. ਡੀ. ਐਮ. ਹਰਪ੍ਰੀਤ ਸਿੰਘ ਅਟਵਾਲ ਨੇ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਦੇਸ਼ ਜਾਰੀ ...

ਪੂਰੀ ਖ਼ਬਰ »

ਅਰਵਿੰਦ ਮਿੱਤਲ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੀਰਤਪੁਰ ਸਾਹਿਬ, 2 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਾਬਕਾ ਵਜ਼ੀਰ ਮਦਨ ਮੋਹਨ ਮਿੱਤਲ ਦੇ ਲਖਤੇ ਜਿਗਰ ਯੁਵਾ ਭਾਜਪਾ ਆਗੂ ਅਰਵਿੰਦ ਮਿੱਤਲ ਜਿਨ੍ਹਾਂ ਨੂੰ ਬੀਤੇ ਦਿਨੀਂ ਭਾਜਪਾ ਹਾਈ ਕਮਾਂਡ ਵਲੋਂ ਐਸ. ਏ. ਐਸ ਨਗਰ ਦਾ ਪ੍ਰਭਾਰੀ ਅਤੇ ਸੂਬੇ ਦਾ ਸੈਕਟਰੀ ਨਿਯੁਕਤ ...

ਪੂਰੀ ਖ਼ਬਰ »

ਕਿਰਤ ਵਿਭਾਗ ਦੀ ਵੈੱਬਸਾਈਟ ਨਾ ਖੁੱਲ੍ਹਣ ਕਾਰਨ ਨਾਂਅ ਦਰਜ ਕਰਵਾਉਣ ਵਾਲੇ ਕਿਰਤੀ ਹੋ ਰਹੇ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਕਰਨੈਲ ਸਿੰਘ)-ਕੇਂਦਰ ਅਤੇ ਸੂਬਾ ਸਰਕਾਰਾਂ ਦੇ ਕਿਰਤ ਵਿਭਾਗ ਦੀਆਂ ਵੈੱਬਸਾਈਟਾਂ ਠੀਕ ਤਰ੍ਹਾਂ ਨਾ ਚੱਲਣ ਕਾਰਨ ਇਨ੍ਹਾਂ ਸਾਈਟਾਂ 'ਤੇ ਆਪਣੇ-ਆਪਣੇ ਨਾਂਅ ਸੂਚੀਬੱਧ ਕਰਨ ਵਾਲੇ ਉਸਾਰੀ ਕਿਰਤੀ ਅਤੇ ਹੋਰ ਮਜ਼ਦੂਰ ਪਿਛਲੇ ਦੋ ਹਫ਼ਤੇ ਤੋਂ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੇ ਲਟਕਦੇ ਲੀਜ਼ ਮਸਲੇ ਜਲਦ ਹੱਲ ਕਰਾਉਣ ਲਈ ਬੀ.ਬੀ.ਐਮ.ਬੀ. ਪ੍ਰਕਿਰਿਆ ਸ਼ੁਰੂ-ਕੇ. ਪੀ. ਸਿੰਘ

ਨੰਗਲ, 2 ਜੂਨ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਵਾਸੀਆਂ ਦੇ ਪਿਛਲੇ ਕਈ ਦਹਾਕਿਆਂ ਤੋਂ ਲਟਕਦੇ ਆ ਰਹੇ ਲੀਜ਼ ਮਸਲੇ ਜਲਦ ਹੱਲ ਕਰਾਉਣ ਲਈ ਵਿਭਾਗੀ ਪ੍ਰਕਿਰਿਆ ਤੇਜ਼ੀ ਨਾਲ ਸ਼ੁਰੂ ਕੀਤੀ ਜਾ ਚੁੱਕੀ ਹੈ ਜਿਸ ਦੇ ਤਹਿਤ ਪਿਛਲੇ ਦਿਨਾਂ ਦੌਰਾਨ ਡਰੋਨ ਸਰਵੇ ਰਾਹੀਂ ਲੀਜ਼ ਵਾਲੀ ...

ਪੂਰੀ ਖ਼ਬਰ »

ਪੰਜਾਬ 'ਚ ਟਿੱਡੀ ਦਲ ਦੇ ਖ਼ਤਰੇ ਤੋਂ ਸਾਵਧਾਨ ਰਹਿਣ ਲਈ ਪਿੰਡ ਲੁਠੇੜੀ ਵਿਚ ਮੌਕ-ਡਰਿੱਲ

ਮੋਰਿੰਡਾ, 2 ਜੂਨ (ਕੰਗ)-ਅੱਜ ਮੋਰਿੰਡਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਖੇਤੀਬਾੜੀ ਵਿਭਾਗ ਦੇ ਸਮੂਹਿਕ ਯਤਨਾਂ ਸਦਕਾ ਪਿੰਡ ਲੁਠੇੜੀ ਵਿਚ ਇਲਾਕਾ ਨਿਵਾਸੀਆਂ ਨੂੰ ਪੰਜਾਬ ਵਿਚ ਟਿੱਡੀ ਦਲ ਦੇ ਕਿਸੇ ਵੀ ਹਮਲੇ ਨੂੰ ਨਾਕਾਮ ਕਰਨ ਲਈ ਮੌਕ-ਡਰਿੱਲ ਕੀਤੀ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਅਵਤਾਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕਤਾ ਕੈਂਪ ਲਗਾ ਕੇ ਟਿੱਡੀ ਦਲ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਉਸ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਮੋਰਿੰਡਾ ਦੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸੁਖਸਾਗਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਬਲਾਕ ਮੋਰਿੰਡਾ ਵਿਚ 40 ਦੇ ਕਰੀਬ ਕਿਸਾਨਾਂ ਨੂੰ , ਜਿਨ੍ਹਾਂ ਕੋਲ ਟਰੈਕਟਰਾਂ ਨਾਲ ਸਪਰੇਅ ਕਰਨ ਵਾਲੇ ਵੱਡੇ ਪੰਪ ਹਨ, ਉਨ੍ਹਾਂ ਨੂੰ ਟਿੱਡੀ ਦਲ ਦੇ ਹਮਲੇ ਤੋਂ ਬਚਣ ਲਈ ਪੰਪਾਂ ਵਿਚ ਪਾਣੀ ਭਰ ਕੇ ਤਿਆਰ-ਬਰ-ਤਿਆਰ ਰਹਿਣ ਲਈ ਯੋਜਨਾ ਬਣਾਈ ਹੈ | ਇਸੇ ਮੌਕੇ 'ਤੇ ਬੋਲਦਿਆਂ ਐੱਸ. ਡੀ. ਐੱਮ. ਮੋਰਿੰਡਾ ਹਰਬੰਸ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਟਿੱਡੀ ਦਲ ਨੂੰ ਮਾਰਨ ਲਈ ਸਾਰੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ | ਇਲਾਕੇ ਦੀ ਫਾਇਰ ਬਿ੍ਗੇਡ ਨੂੰ ਵੀ ਚੌਕਸ ਕਰ ਦਿੱਤਾ ਹੈ | ਇਸੇ ਮੌਕੇ ਖੇਤੀਬਾੜੀ ਅਫ਼ਸਰ ਮੋਰਿੰਡਾ ਪਿ੍ਥੀ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੇ ਟਿਊਬਵੈੱਲਾਂ 'ਤੇ ਬਣੇ ਸਾਰੇ ਚੁਬੱਚਿਆਂ ਵਿਚ ਪਾਣੀ ਭਰ ਕੇ ਰੱਖਣਾ ਚਾਹੀਦਾ ਹੈ, ਅਗਰ ਕੋਈ ਵੀ ਉਨ੍ਹਾਂ ਨੂੰ ਛੋਟਾ-ਮੋਟਾ ਟਿੱਡੀ ਦਲ ਦਿਸਦਾ ਹੈ, ਤਾਂ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨੂੰ ਤੁਰੰਤ ਜਾਣਕਾਰੀ ਦੇਣੀ ਚਾਹੀਦੀ ਹੈ | ਇਸੇ ਮੌਕੇ ਪਿੰਡ ਲੁਠੇੜੀ ਦੇ ਸਰਪੰਚ ਟਹਿਲ ਸਿੰਘ , ਨਾਇਬ ਤਹਿਸੀਲਦਾਰ ਮੋਰਿੰਡਾ ਕੁਲਵਿੰਦਰ ਸਿੰਘ, ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਸੁਖਜੀਤ ਸਿੰਘ ਵਿਰਕ, ਡਾ. ਰਮਨ ਅਰੋੜਾ ਏ. ਡੀ. ਓ. ਰੋਪੜ, ਸਿਮਰਨਜੀਤ ਸਿੰਘ ਐਸ. ਐੱਚ. ਓ. ਮੋਰਿੰਡਾ, ਚੌਕੀ ਇੰਚਾਰਜ ਲੁਠੇੜੀ ਸ਼ਿੰਦਰਪਾਲ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੋਵਿਡ-19 ਅਧੀਨ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਸੈਂਪਲਿੰਗ ਜਾਰੀ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਕਰਨੈਲ ਸਿੰਘ)-ਸਿਵਲ ਸਰਜਨ ਰੂਪਨਗਰ ਡਾ. ਐੱਚ. ਐਨ. ਸ਼ਰਮਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਵਿਡ-19 ਅਧੀਨ ਸੈਂਪਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ 20 ਤੋਂ 31 ਮਈ ਤੱਕ ਮਾਸਕ ਨਾ ਪਹਿਨਣ ਵਾਲਿਆਂ ਦੇ ਕੀਤੇ 1452 ਚਲਾਨ

ਐੱਸ. ਏ. ਐੱਸ. ਨਗਰ, 2 ਜੂਨ (ਰਾਣਾ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਮਿਸ਼ਨ ਫ਼ਤਹਿ' ਦੇ ਸਭ ਤੋਂ ਮਹੱਤਵਪੂਰਨ ਉਦੇਸ਼ ਭਾਵ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ...

ਪੂਰੀ ਖ਼ਬਰ »

5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨ ਮੀਟਰ ਰੀਡਰਾਂ ਵਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

ਕੁਰਾਲੀ, 2 ਜੂਨ (ਹਰਪ੍ਰੀਤ ਸਿੰਘ)-ਪਾਵਰਕਾਮ ਅਧੀਨ ਕੰਮ ਕਰਦੇ ਮੀਟਰ ਰੀਡਰਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਾਈਵੇਟ ਕੰਪਨੀ ਰਾਹੀਂ ਪਾਵਰਕਾਮ ਨੂੰ ਸੇਵਾਵਾਂ ਦੇ ਰਹੇ ਮੀਟਰ ਰੀਡਰਾਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 2 ਜੂਨ (ਹੈਪੀ ਪੰਡਵਾਲਾ)-ਪੁਲਿਸ ਨੇ ਚੰਡੀਗੜ੍ਹ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ¢ ਥਾਣਾ ਮੁਖੀ ਇੰਸਪੈਕਟਰ ਗੁਰਵੰਤ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਅਨੁਸਾਰ ਉਸ ਦੀ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਡੇਰਾਬੱਸੀ, 2 ਜੂਨ (ਸ਼ਾਮ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਪਰਮਜੀਤ ਸਿੰਘ ਪੰਮੀ ਦੇ 37 ਸਾਲਾ ਪੁੱਤਰ ਰਾਮਜੀਤ ਧੀਮਾਨ ਉਰਫ਼ ਬੰਟੀ ਨੇ ਮੰਗਲਵਾਰ ਸਵੇਰੇ ਡੇਰਾਬੱਸੀ ਸਥਿਤ ਆਪਣੇ ਘਰ ਦੇ ਬਾਥਰੂਮ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਇਹ ਕਦਮ ਉਸ ...

ਪੂਰੀ ਖ਼ਬਰ »

532 ਕਿੱਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ 'ਚ ਰਣਜੀਤ ਸਿੰਘ ਉਰਫ਼ ਚੀਤਾ ਨੂੰ ਅਦਾਲਤ ਨੇ 10 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 2 ਜੂਨ (ਜਸਬੀਰ ਸਿੰਘ ਜੱਸੀ)-ਅੱਜ ਮੁਹਾਲੀ ਦੀ ਐਨ. ਆਈ. ਏ. ਅਦਾਲਤ ਵਿਚ ਦੋ ਵੱਖ-ਵੱਖ ਮਾਮਲਿਆਂ ਵਿਚ ਸੁਣਵਾਈ ਹੋਈ | ਹਰਿਆਣਾ ਤੋਂ ਗਿ੍ਫ਼ਤਾਰ ਕੀਤੇ ਗਏ ਤਸਕਰ ਰਣਜੀਤ ਸਿੰਘ ਰਾਣਾ ਉਰਫ਼ ਚੀਤਾ ਨੂੰ ਐਨ. ਆਈ. ਏ. ਵਲੋਂ ਅੱਜ ਐਨ. ਆਈ. ਏ. ਦੀ ਵਿਸ਼ੇਸ਼ ਅਦਾਲਤ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ. ਪੀ. ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਾਪਿਆ

ਐੱਸ. ਏ. ਐੱਸ. ਨਗਰ, 2 ਜੂਨ (ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਅਗਲੇ ਹੁਕਮਾਂ ਤੱਕ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ...

ਪੂਰੀ ਖ਼ਬਰ »

ਨਿਊ ਚੰਡੀਗੜ੍ਹ ਖੇਤਰ ਅੰਦਰ ਨਾਜਾਇਜ਼ ਮਾਈਨਿੰਗ ਤੇ ਉਸਾਰੀਆਂ ਦਾ ਗੋਰਖਧੰਦਾ ਜਾਰੀ

ਮੁੱਲਾਂਪੁਰ ਗਰੀਬਦਾਸ, 2 ਜੂਨ (ਖੈਰਪੁਰ)-ਨਿਊ ਚੰਡੀਗੜ੍ਹ ਵਿਖੇ ਮਾਸਟਰ ਪਲਾਨ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਨਾਜਾਇਜ਼ ਉਸਾਰੀਆਂ ਦਾ ਗੋਰਖਧੰਦਾ ਨਿਰੰਤਰ ਜਾਰੀ ਹੈ | ਬਲਵੀਰ ਸਿੰਘ ਪੁੱਤਰ ਕੇਹਰ ਸਿੰਘ ਪਿੰਡ ਤੀੜਾ ਨੇ ਗਮਾਡਾ ਅਧਿਕਾਰੀਆਂ ਨੂੰ ਇਸ ਸਬੰਧੀ ਦਿੱਤੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਇੰਡਸਟਰੀ ਗਠਜੋੜ ਤਹਿਤ ਐਮ. ਬੀ. ਏ. ਡਿਗਰੀ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਤਕਨੀਕੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਰੁਜ਼ਗਾਰ ਪ੍ਰਾਪਤੀ ਸਬੰਧੀ ਪੇਸ਼ ਆ ਰਹੀਆਂ ਦਰਪੇਸ਼ ਚੁਣੌਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਰੁਜ਼ਗਾਰ ਦੀ ਗਰੰਟੀ ਦੇ ਨਾਲ ਐਮ. ਬੀ. ਏ. ਦੀ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ 'ਚੋਂ ਟ੍ਰੀ-ਪਰੂਨਿੰਗ ਮਸ਼ੀਨ ਦਾ ਰਿਕਾਰਡ ਗਾਇਬ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਦਫ਼ਤਰ 'ਚੋਂ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਟ੍ਰੀ-ਪਰੂਨਿੰਗ ਮਸ਼ੀਨ ਦੀ ਖ਼ਰੀਦੋ-ਫ਼ਰੋਖ਼ਤ ਸਬੰਧੀ ਸਰਕਾਰੀ ਰਿਕਾਰਡ ਗਾਇਬ ਹੋਣ ਸਬੰਧੀ ਸਾਬਕਾ ਕੌਾਸਲਰ ਕੁਲਜੀਤ ਸਿੰਘ ਬੇਦੀ ਵਲੋਂ ਨਗਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX