ਤਾਜਾ ਖ਼ਬਰਾਂ


ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਵੱਲੋਂ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਚਾਹ ਤੇ ਦਾਲ ਪ੍ਰਸ਼ਾਦੇ ਦੇ ਲੰਗਰ ਦੀ ਸੇਵਾ
. . .  7 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਜੰਡਿਆਲਾ ਗੁਰੂ ਨੇੜੇ ਦੇਵੀਦਾਸ ਪੁਰਾ ਰੇਲਵੇ ਟਰੈਕ 'ਤੇ ਦੋ ਦਿਨਾਂ ਤੋਂ ਰੋਸ ਧਰਨੇ ਤੇ ਬੈਠੇ ਹੋਏ ਕਿਸਾਨ ਭਰਾਵਾਂ ਤੇ ਹੋਰ ਸੰਗਤਾਂ ਲਈ ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲੰਗਰ ਪ੍ਰਸ਼ਾਦੇ ਤੇ ਚਾਹ ਦੇ ਲੰਗਰ...
ਬਿਜਲੀ ਕਾਮਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  9 minutes ago
ਹਰਿਆਣਾ ਦਿੱਲੀ ਨੂੰ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ’ਤੇ ਕੀਤਾ ਚੱਕਾ ਜਾਮ
. . .  10 minutes ago
ਗੜ੍ਹਸ਼ੰਕਰ 'ਚ ਅਕਾਲੀ ਦਲ ਦੇ ਧਰਨੇ 'ਚ ਮੋਦੀ ਸਰਕਾਰ ਖਿਲਾਫ਼ ਗਰਜ਼ੇ ਬੁਲਾਰੇ
. . .  11 minutes ago
ਖੇਤੀ ਬਿੱਲਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਸਮੇਤ ਹੋਰਨਾਂ ਵਲੋਂ ਜ਼ਿਲੇ ’ਚ ਰੋਸ ਧਰਨੇ
. . .  12 minutes ago
ਕਿਸਾਨਾਂ ਦੇ ਰੋਸ ਮੁਜ਼ਾਹਰੇ ਵਿੱਚ ਮੁਸਲਿਮ ਭਾਈਚਾਰਾ ਵੀ ਵੱਡੀ ਗਿਣਤੀ ਪਹੁੰਚਿਆ
. . .  12 minutes ago
ਦੋ ਮੇਅਰਾਂ ਨੇ ਕਿਸਾਨਾਂ ਦੇ ਹੱਕ ਚ ਠੋਕਿਆ ਧਰਨਾ
. . .  14 minutes ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਖਿਲਾਫ ਅੱਜ ਪਟਿਆਲਾ ਵਿਖੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਤੇ ਅਮਰਿੰਦਰ ਬਜਾਜ ਵੱਲੋਂ ਸਾਂਝੇ ਤੌਰ ਤੇ ਬੱਸ ਸਟੈਂਡ ਚੌਕ ਵਿਖੇ ਧਰਨਾ ਲਗਾਇਆ ਗਿਆ। ਇੱਥੇ ਵੱਡੀ ਗਿਣਤੀ...
ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ ਹੇਠ 'ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ' ਨੂੰ ਟਰੈਕਟਰ ਰੋਸ ਮਾਰਚ ਰਵਾਨਾ
. . .  19 minutes ago
ਲੋਹੀਆਂ ਖਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੁੱਧ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਹਲਕਾ ਸ਼ਾਹਕੋਟ ਦੇ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ ਤੱਕ ਕੱਢਿਆ ਜਾ ਰਿਹਾ...
ਬੀਬੀ ਲੂੰਬਾ ਦੀ ਅਗਵਾਈ ਵਿੱਚ ਅਕਾਲੀ ਦਲ ਵੱਲੋਂ ਪਾਤੜਾਂ ਚ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
. . .  21 minutes ago
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  23 minutes ago
ਕਿਸਾਨਾਂ ਦੇ ਹੱਕ ਵਿੱਚ ਮਲੇਰਕੋਟਲਾ ਤੋਂ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾ ਨਸੀਰ ਅਤੇ ਮੁਸ਼ਤਾਕ ਅਲੀ ਕਿੰਗ ਸਾਥੀਆਂ ਸਮੇਤ ਪਹੁੰਚੇ
. . .  23 minutes ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਨਾਭਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧਤ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾਕਟਰ ਨਸੀਰ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਲੰਗਰ ਲੈ ਧਰਨੇ ਵਿੱਚ ਪਹੁੰਚੇ ਜਿਨ੍ਹਾਂ ਦਾ ਸਾਥ ਨਾਭਾ...
ਸਕੂਟਰੀ ਤੇ ਸਵਾਰ ਹੋ ਕੇ ਕਿਸਾਨਾਂ ਦੇ ਧਰਨੇ ਚ ਪਹੁੰਚੇ ਹਰਪਾਲ ਸਿੰਘ ਚੀਮਾ
. . .  26 minutes ago
ਸੰਗਰੂਰ,25 ਸਤੰਬਰ( ਦਮਨਜੀਤ ਸਿੰਘ)- ਸੰਗਰੂਰ ਦੀਆਂ ਬਰਨਾਲਾ ਕੈਂਚੀਆਂ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਪੰਜਾਬ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਹਮਾਇਤ ਕਰਨ ਪਹੁੰਚੇ ਹਨ । ਕਿਸਾਨਾਂ ਅਤੇ ਮਜਦੂਰਾਂ ਦੇ ਧਰਨੇ ਵਿਚ ਇਕ ਸਕੂਟਰੀ ਉੱਤੇ ਸਵਾਰ ਹੋ ਕੇ ਬਿਨਾ ਗੰਨਮੈਨਾਂ ਜਾਂ ਸੁਰੱਖਿਆ...
ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੇ ਹੋਏ-ਸੁਖਬੀਰ ਸਿੰਘ ਬਾਦਲ
. . .  30 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ ਤੱਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੇ ਇਸ ਨੂੰ ਪਤਾ ਨਹੀਂ ...
ਕੇਂਦਰ ਸਰਕਾਰ ਵਿਰੁੱਧ ਤਲਬੀਰ ਗਿੱਲ ਤੇ ਰੰਧਾਵਾ ਦੀ ਅਗਵਾਈ ਹੇਠ ਗੋਲਡਨ ਗੇਟ ਤੇ ਲਾਇਆ ਗਿਆ ਧਰਨਾ
. . .  31 minutes ago
ਹਲਕਾ ਸ਼ਾਹਕੋਟ ਤੋਂ ਵਿਧਾਇਕ ਸ਼ੇਰੋਵਾਲੀਆ ਨੇ ਕਿਸਾਨਾਂ ਦੇ ਹੱਕ ’ਚ ਕੱਢੀ ਟਰੈਕਟਰ ਰੈਲੀ
. . .  32 minutes ago
ਸ਼ਾਹਕੋਟ, 25 ਸਤੰਬਰ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ’ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ...
ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ ਤੇ ਸੈਂਕੜੇ ਕਿਸਾਨਾਂ ਦਿੱਤਾ ਧਰਨਾ
. . .  33 minutes ago
ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ) ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹਮਾਇਤ 'ਚ ਉੱਤਰੇ ਬਾਜ਼ਾਰ ਦੇ ਦੁਕਾਨਦਾਰਾਂ...
ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  36 minutes ago
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਰਾਜਸਥਾਨ ਨੂੰ ਜੋੜ ਦੇ ਨੈਸ਼ਨਲ ਹਾਈਵੇ ਨੰਬਰ 10 ਨੂੰ ਕੀਤਾ ਜਾਮ
. . .  37 minutes ago
ਟਰੈਕਟਰ ਫ਼ੈਕਟਰੀ ਸੋਨਾਲੀਕਾ (ਹੁਸ਼ਿਆਰਪੁਰ) ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  37 minutes ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)- ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ, ਹੁਸ਼ਿਆਰਪੁਰ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ ਤੇ ਇਲਾਕੇ ਦੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਮੋਦੀ ਸਰਕਾਰ...
ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲ੍ਹਿਆ-ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ
. . .  40 minutes ago
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
. . .  41 minutes ago
ਦਿੜ੍ਹਬਾ ਵਿਖੇ ਖੇਤੀ ਬਿਲਾਂ ਖਿਲਾਫ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਤੇ ਲਗਾਇਆ ਧਰਨਾ ਦਿੜ੍ਹਬਾ
. . .  42 minutes ago
ਪੰਜਾਬ ਬੰਦ ਤਹਿਤ ਕਿਸਾਨਾਂ ਨੇ ਲੰਬੀ 'ਚ ਕੌਮੀ ਸੜਕ 'ਤੇ ਟੈਂਟ ਗੱਡ ਕੇ ਲਗਾਇਆ ਬੇਮਿਸਾਲ ਧਰਨਾ
. . .  44 minutes ago
ਕਾਂਗਰਸ ਨੇ ਆਪਣੇ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ ਕਹੀ ਸੀ-ਸੁਖਬੀਰ ਸਿੰਘ ਬਾਦਲ
. . .  45 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਵਿਖੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਨੇ ਆਪਣੇ ਚੋਣ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ...
ਵਕੀਲ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਪਹਿਲਾ ਸਫ਼ਾ

ਲੋਕ ਸਭਾ 'ਚ ਜ਼ਰੂਰੀ ਵਸਤਾਂ ਸੋਧ ਬਿੱਲ ਪਾਸ

ਅਕਾਲੀ ਦਲ ਭੁਗਤਿਆ ਖ਼ਿਲਾਫ਼ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 15 ਸਤੰਬਰ -ਦੇਸ਼ ਭਰ 'ਚ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨਾਂ, ਵਿਰੋਧੀ ਪਾਰਟੀਆਂ ਅਤੇ ਭਾਜਪਾ ਦੇ ਹੀ ਗੱਠਜੋੜ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਤਿੱਖੇ ਵਿਰੋਧ ਦੇ ...

ਪੂਰੀ ਖ਼ਬਰ »

ਸੁਖਬੀਰ ਵਲੋਂ ਬਿੱਲ ਦਾ ਜ਼ੋਰਦਾਰ ਵਿਰੋਧ

ਕਿਹਾ-ਕਿਸਾਨਾਂ ਦੇ ਹਿਤਾਂ ਦੇ ਵਿਰੁੱਧ ਕੁਝ ਵੀ ਪ੍ਰਵਾਨ ਨਹੀਂ
ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਪਾਰਟੀ ਹੋਣ ਨਾਤੇ ਉਹ ਅਜਿਹੀ ਕਿਸੇ ਵੀ ਚੀਜ਼ ਦੀ ਹਮਾਇਤ ਨਹੀਂ ਕਰ ਸਕਦੀ ਜੋ ਦੇਸ਼ ਖਾਸ ਤੌਰ 'ਤੇ ਪੰਜਾਬ ਦੇ ਅੰਨਦਾਤਾ ਦੇ ਹਿੱਤਾਂ ਦੇ ਖ਼ਿਲਾਫ਼ ਹੋਵੇ | ਸ: ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿਚ ਜ਼ੋਰਦਾਰ ਤਕਰੀਰ ਵਿਚ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦਾ ਹੀ ਸੰਗਠਨ ਹੈ | ਹਰ ਅਕਾਲੀ ਇਕ ਕਿਸਾਨ ਹੈ ਤੇ ਹਰ ਕਿਸਾਨ ਦਿਲੋਂ ਇਕ ਅਕਾਲੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਕਿਸਾਨਾਂ ਵਾਸਤੇ ਲੜਾਈ ਲੜੀ ਹੈ ਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਸਰਬਉੱਚ ਕੁਰਬਾਨੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਇਸ ਵਿਰਾਸਤ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ ਭਾਵੇਂ ਸਾਨੰੂ ਕੋਈ ਵੀ ਕੀਮਤ ਅਦਾ ਕਰਨੀ ਪਵੇ | ਸ. ਬਾਦਲ ਨੇ 10 ਮਿੰਟ ਦੀ ਤਿੱਖੀ ਤਕਰੀਰ 'ਚ ਕਿਹਾ ਕਿ ਸਰਕਾਰ ਨੇ ਕਿਸਾਨਾਂ ਤੇ ਉਨ੍ਹਾਂ ਦੇ ਸੰਗਠਨਾਂ ਨੰੂ ਨਾਲ ਨਾ ਲੈ ਕੇ ਬਹੁਤ ਵੱਡੀ ਗਲਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਆਰਡੀਨੈਂਸ ਤਿਆਰ ਕਰਨ ਸਮੇਂ ਸ਼ੋ੍ਰਮਣੀ ਅਕਾਲੀ ਦਲ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਦੋਂ ਤੋਂ ਆਰਡੀਨੈਂਸ ਜਾਰੀ ਹੋਏ ਹਨ, ਅਸੀਂ ਸਰਕਾਰ ਨੰੂ ਆਖ ਰਹੇ ਹਾਂ ਕਿ ਉਹ ਇਸ ਬਿੱਲ ਨੰੂ ਨਾ ਲਿਆਵੇ ਪਰ ਸਾਡੀ ਆਵਾਜ਼ ਸੁਣੀ ਨਹੀਂ ਗਈ | ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਆਰਡੀਨੈਂਸਾਂ ਬਾਰੇ ਮੰਤਰੀ ਮੰਡਲ ਵਿਚ ਚਰਚਾ ਹੋਈ ਸੀ ਤਾਂ ਪਾਰਟੀ ਦੇ ਪ੍ਰਤੀਨਿਧ ਹਰਸਿਮਰਤ ਕੌਰ ਬਾਦਲ ਨੇ ਇਸ 'ਤੇ ਇਤਰਾਜ਼ ਉਠਾਏ ਸਨ ਤੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਗੱਲ ਕੀਤੀ ਸੀ ਤੇ ਬੇਨਤੀ ਕੀਤੀ ਸੀ ਕਿ ਆਰਡੀਨੈਂਸ ਰੋਕ ਲਏ ਜਾਣ ਪਰ ਫਿਰ ਵੀ ਆਰਡੀਨੈਂਸ ਜਾਰੀ ਕਰ ਦਿੱਤੇ ਗਏ | ਉਨ੍ਹਾਂ ਕਿਹਾ ਕਿ ਸਾਨੰੂ ਆਸ ਸੀ ਕਿ ਸਰਕਾਰ ਇਸ ਬਿੱਲ ਨੰੂ ਪੇਸ਼ ਕਰਨ ਸਮੇਂ ਆਪਣੀ ਗਲਤੀ ਸੁਧਾਰੇਗੀ ਪਰ ਅਜਿਹਾ ਨਹੀਂ ਹੋਇਆ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਤੇ ਇਨ੍ਹਾਂ ਨੰੂ ਐਕਟ ਵਿਚ ਬਦਲਣ ਲਈ ਬਿੱਲ ਦਾ ਪੰਜਾਬ 'ਤੇ ਸਭ ਤੋਂ ਵੱਧ ਮਾਰੂ ਅਸਰ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਨੇ ਆਪਣੇ ਸਰੋਤਾਂ ਨਾਲ ਸਰਬੋਤਮ ਮੰਡੀਕਰਨ ਬੁਨਿਆਦੀ ਢਾਂਚਾ ਬਣਾਇਆ ਹੈ | ਜੇਕਰ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਦੀ ਜਿਣਸ ਦਾ ਯਕੀਨੀ ਮੰਡੀਕਰਨ ਖਤਰੇ ਵਿਚ ਪੈਂਦਾ ਹੈ ਤਾਂ ਸਾਡੇ 'ਤੇ ਸਭ ਤੋਂ ਵੱਧ ਮਾਰੂ ਅਸਰ ਪਵੇਗਾ | ਸ. ਬਾਦਲ ਨੇ ਇਕ ਕਿਸਾਨ ਨਾਲ ਇਸ ਮਾਮਲੇ 'ਤੇ ਹੋਈ ਆਪਣੀ ਗੱਲਬਾਤ ਸਾਂਝੀ ਕਰਦਿਆਂ ਦੱਸਿਆ ਕਿ ਮੈਂ ਇਕ ਕਿਸਾਨ ਨੰੂ ਪੁੱਛਿਆ ਕਿ ਤੁਸੀਂ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਿਉਂ ਕਰ ਰਹੇ ਹੋ ਤਾਂ ਉਸ ਨੇ ਇਨ੍ਹਾਂ ਆਰਡੀਨੈਂਸਾਂ ਦੀ ਤੁਲਨਾ ਜੀਓ ਪਹਿਲਕਦਮੀ ਨਾਲ ਕੀਤੀ | ਕਿਸਾਨਾਂ ਨੰੂ ਖਦਸ਼ਾ ਹੈ ਕਿ ਬਹੁ-ਰਾਸ਼ਟਰੀ ਕੰਪਨੀਆਂ ਦਾ ਏਕਾਧਿਕਾਰ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਜਿਵੇਂ ਜੀਓ ਨੇ ਮੁਕਾਬਲਾ ਖਤਮ ਕੀਤਾ ਤੇ ਫਿਰ ਆਪਣੀ ਮਰਜ਼ੀ ਨਾਲ ਦਰਾਂ ਵਧਾਈਆਂ ਹਨ, ਇਸੇ ਤਰੀਕੇ ਕਿਸਾਨਾਂ ਨੰੂ ਵੀ ਬਹੁ-ਰਾਸ਼ਟਰੀ ਕੰਪਨੀਆਂ ਲੁੱਟ ਲੈਣਗੀਆਂ ਜੇਕਰ ਉਨ੍ਹਾਂ ਦੀ ਜਿਣਸ ਦੀ ਖਰੀਦ ਦਾ ਪ੍ਰਬੰਧ ਉਨ੍ਹਾਂ ਹਵਾਲੇ ਹੋ ਗਿਆ | ਕਿਸਾਨ ਹਿੱਤਾਂ ਲਈ ਆਪਣੀ ਪਾਰਟੀ ਦੇ ਸ਼ਾਨਾਮੱਤੇ ਇਤਿਹਾਸ ਨੰੂ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ੍ਹਾਂ ਵਿਚ ਬਿਤਾਏ ਹਨ ਅਤੇ ਇਸ ਦਾ ਇਕ ਮੁੱਖ ਕਾਰਨ ਇਹ ਸੀ ਕਿ ਉਨ੍ਹਾਂ ਨੇ ਕਿਸਾਨ ਹਿੱਤਾਂ ਦੀ ਲੜਾਈ ਲੜੀ | ਉਨ੍ਹਾਂ ਕਿਹਾ ਕਿ ਦੇਸ਼ ਨੇ ਤਿੰਨ ਮਹਾਨ ਕਿਸਾਨ ਆਗੂ ਪੈਦਾ ਕੀਤੇ ਹਨ, ਜਿਨ੍ਹਾਂ ਵਿਚ ਇਕ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਦੂਜੇ ਚੌਧਰੀ ਚਰਨ ਸਿੰਘ ਤੇ ਤੀਜੇ ਚੌਧਰੀ ਦੇਵੀ ਲਾਲ ਹਨ | ਉਨ੍ਹਾਂ ਕਿਹਾ ਕਿ ਇਸ ਵਾਸਤੇ ਸ਼ੋ੍ਰਮਣੀ ਅਕਾਲੀ ਦਲ ਸ. ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਦੇ ਨਾਲ ਹੀ ਚੱਲੇਗਾ | ਇੱਥੇ ਅਹਿਮ ਗੱਲ ਇਹ ਰਹੀ ਕਿ ਪੰਜਾਬ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਦੋਵੇਂ ਸੰਸਦ ਮੈਂਬਰਾਂ ਨੇ ਵਾਕਆਊਟ ਕੀਤਾ ਅਤੇ ਵੋਟਿੰਗ ਨਹੀਂ ਕੀਤੀ | ਕੇਵਲ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਵਿਚ ਵੋਟ ਪਾਈ |

ਖ਼ਬਰ ਸ਼ੇਅਰ ਕਰੋ

 

ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਭਰ 'ਚ ਕਿਸਾਨਾਂ ਵਲੋਂ ਚੱਕਾ ਜਾਮ

ਸੰਸਦ 'ਚ ਕਿਸਾਨ ਵਿਰੋਧੀ ਬਿੱਲਾਂ ਦੀ ਹਮਾਇਤ ਕਰਨ ਵਾਲੇ ਮੈਂਬਰਾਂ ਨੂੰ ਪਿੰਡਾਂ 'ਚ ਵੜਨ ਨਹੀਂ ਦਿੱਤਾ ਜਾਵੇਗਾ-ਕਿਸਾਨ ਆਗੂ ਚੰਡੀਗੜ੍ਹ, 15 ਸਤੰਬਰ (ਪੀ.ਟੀ.ਆਈ.)-ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਬੀ. ਕੇ. ਯੂ. ਪ੍ਰਧਾਨ ਰਾਜੇਵਾਲ ਦੀ ਅਗਵਾਈ 'ਚ ਰਾਜ ਮਾਰਗ ਜਾਮ

ਖੰਨਾ, (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਅਕਾਲੀ ਦਲ ਡੈਮੋਕ੍ਰੇਟਿਕ ਅਤੇ ਹੋਰ ਕਈ ਸੰਸਥਾਵਾਂ ਨੇ ਜੀ. ਟੀ. ਰੋਡ ਨੂੰ ਜਾਮ ਕਰ ਦਿੱਤਾ | ਧਰਨੇ 'ਚ ...

ਪੂਰੀ ਖ਼ਬਰ »

ਲੱਦਾਖ 'ਚ ਚੀਨ ਨੇ ਕੀਤੀ ਵੱਡੀ ਪੱਧਰ 'ਤੇ ਤਾਇਨਾਤੀ-ਰਾਜਨਾਥ

ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਪੂਰਬੀ ਲੱਦਾਖ 'ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਭਾਰਤ ਇਕ ਚੁਣੌਤੀ ਭਰੇ ਦੌਰ 'ਚੋਂ ਲੰਘ ਰਿਹਾ ਹੈ ਪਰ ਸਾਡੀਆਂ ਫ਼ੌਜਾਂ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਹਨ | ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੇ ਟਾਸਕ ਫੋਰਸ ਦੀ ਗੁੰਡਾਗਰਦੀ ਧਰਨਾਕਾਰੀਆਂ ਤੇ ਮੀਡੀਆ ਕਰਮੀਆਂ 'ਤੇ ਕੀਤਾ ਡਾਂਗਾਂ-ਕਿਰਪਾਨਾਂ ਨਾਲ ਹਮਲਾ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ 'ਚ ਪੜਤਾਲ ਕਮੇਟੀ ਵਲੋਂ ਦੋਸ਼ੀ ਕਰਾਰ ਦਿੱਤੇ ਗਏ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੇ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਸੋਧ ਬਿੱਲ ਨੂੰ ਅਦਾਲਤ 'ਚ ਚੁਣੌਤੀ ਦੇਵਾਂਗੇ-ਕੈਪਟਨ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਲੋਕ ਸਭਾ 'ਚ ਪਾਸ ਕੀਤੇ ਜ਼ਰੂਰੀ ਵਸਤਾਂ (ਸੋਧ) ਐਕਟ-2020 ਨੂੰ ਅਦਾਲਤ 'ਚ ਚੁਣੌਤੀ ਦੇਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ, ਜਿਸ 'ਚ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸੁਮੇਧ ਸੈਣੀ ਦੀ ਗਿ੍ਫ਼ਤਾਰੀ 'ਤੇ ਆਰਜ਼ੀ ਰੋਕ

ਜਸਬੀਰ ਸਿੰਘ ਜੱਸੀ ਐੱਸ. ਏ. ਐੱਸ. ਨਗਰ, 15 ਸਤੰਬਰ-ਸਾਬਕਾ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ 1991 'ਚ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ...

ਪੂਰੀ ਖ਼ਬਰ »

ਪੰਜਾਬ 'ਚ ਇਕੋ ਦਿਨ 93 ਮੌਤਾਂ-2719 ਨਵੇਂ ਮਾਮਲੇ

ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ)- ਜਿੱਥੇ ਦੇਸ਼ ਭਰ ਵਿਚ ਕੋਰੋਨਾ ਦਾ ਕਹਿਰ ਸਿਖਰ ਵੱਲ ਜਾ ਰਿਹਾ ਹੈ, ਉੱਥੇ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 93 ਹੋਰ ਮੌਤਾਂ ਹੋ ਗਈਆਂ, ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ, ਮੇਜਰ ਸਮੇਤ 2 ਜ਼ਖ਼ਮੀ

ਸ੍ਰੀਨਗਰ, 15 ਸਤੰਬਰ (ਮਨਜੀਤ ਸਿੰਘ)-ਪਾਕਿ ਫ਼ੌਜ ਵਲੋਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ੍ਹ ਦੇ ਸੁੰਦਰਬਨੀ ਸੈਕਟਰ 'ਚ ਕੀਤੀ ਗੋਲੀਬਾਰੀ ਦੌਰਾਨ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ ਤੇ ਇਕ ਮੇਜਰ ਅਤੇ ਜਵਾਨ ਜ਼ਖ਼ਮੀ ਹੋ ਗਏ | ਸੂਤਰਾਂ ਅਨੁਸਾਰ ਪਾਕਿ ਸੈਨਾ ਨੇ ਰਾਜੌਰੀ ...

ਪੂਰੀ ਖ਼ਬਰ »

ਸੰਸਦ 'ਚ ਮੁੜ ਉੱਠਿਆ ਫ਼ਿਲਮ ਇੰਡਸਟਰੀ ਵਿਚਲੇ ਨਸ਼ਿਆਂ ਦਾ ਮੁੱਦਾ

ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਮਾਨਸੂਨ ਇਜਲਾਸ ਦੇ ਦੂਜੇ ਦਿਨ ਬਾਲੀਵੁੱਡ 'ਚ ਨਸ਼ਿਆਂ ਦੀ ਵਰਤੋਂ ਦੇ ਮੁੱਦੇ ਦੀ ਗੂੰਜ ਰਹੀ | ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਮਸ਼ਹੂਰ ਅਦਾਕਾਰਾ ਜਯਾ ਬੱਚਨ ਨੇ ਸੋਮਵਾਰ ਨੂੰ ਲੋਕ ਸਭਾ 'ਚ ਦਿੱਤੇ ਰਵੀ ਕਿਸ਼ਨ ਦੇ ਬਿਆਨ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ 'ਚ ਅਕਾਲੀ ਨੇਤਾਵਾਂ ਦੀ ਭਾਜਪਾ ਪ੍ਰਧਾਨ ਨੱਡਾ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਨੇਤਾਵਾਂ ਵਲੋਂ ਮੰਗਲਵਾਰ ਨੂੰ ਦਿੱਲੀ 'ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨਾਲ ਮੁਲਾਕਾਤ ਕਰਕੇ ਕੇਂਦਰ ਵਲੋਂ ਕਿਸਾਨਾਂ ਨਾਲ ਸਬੰਧਿਤ ਸੰਸਦ 'ਚ ਪੇਸ਼ ਕੀਤੇ ਗਏ 3 ਖੇਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX