ਤਾਜਾ ਖ਼ਬਰਾਂ


ਕੇਂਦਰ ਨਾਲ ਬੈਠਕ ਤੋਂ ਪਹਿਲਾਂ ਬੋਲੇ ਕਿਸਾਨ ਸੰਯੁਕਤ ਮੋਰਚਾ ਦੇ ਪ੍ਰਧਾਨ, ਕਿਹਾ- ਸਿਰਫ਼ ਕਾਨੂੰਨ ਰੱਦ ਕਰਨ ਦੀ ਹੋਵੇਗੀ ਗੱਲ
. . .  16 minutes ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ...
ਆਪਣੇ ਸਨਮਾਨ ਵਾਪਸ ਕਰਨ ਲਈ ਦਿੱਲੀ ਰਵਾਨਾ ਹੋਏ ਕਈ ਖਿਡਾਰੀ
. . .  29 minutes ago
ਜਲੰਧਰ, 5 ਦਸੰਬਰ (ਜੀ. ਪੀ. ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਆਪਣੇ ਸਨਮਾਨ ਵਾਪਸ ਕਰਨ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਦਾਖ਼ਲ
. . .  6 minutes ago
ਚੰਡੀਗੜ੍ਹ, 5 ਦਸੰਬਰ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਵਿਜ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਹੈ ਕਿ ਕੋਰੋਨਾ ਪਾਜ਼ੀਟਿਵ ਪਾਏ...
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ 'ਤੇ ਹੋ ਰਹੀ ਹੈ ਅਹਿਮ ਮੀਟਿੰਗ, ਅਮਿਤ ਸ਼ਾਹ ਵੀ ਮੌਜੂਦ
. . .  41 minutes ago
ਨਵੀਂ ਦਿੱਲੀ, 5 ਦਸੰਬਰ- ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਉਮੀਦ ਹੈ ਕਿ ਅੱਜ ਦੀ ਬੈਠਕ 'ਚ ਕਿਸਾਨ ਸਕਾਰਾਤਕਮ ਸੋਚਣਗੇ ਅਤੇ ਅੰਦੋਲਨ ਦਾ ਰਾਹ ਛੱਡਣਗੇ- ਤੋਮਰ
. . .  about 1 hour ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ...
ਕੜਾਕੇ ਦੀ ਠੰਢ 'ਚ ਅੱਜ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਕਿਸਾਨ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ...
ਕਿਸਾਨਾਂ ਦੇ ਹੱਕ 'ਚ ਆਪਣੇ ਸਨਮਾਨ ਵਾਪਸ ਕਰਨ ਲਈ ਥੋੜ੍ਹੀ ਦੇਰ ਤੱਕ ਦਿੱਲੀ ਰਵਾਨਾ ਹੋਣਗੇ ਪੰਜਾਬ ਦੇ ਖਿਡਾਰੀ
. . .  28 minutes ago
ਜਲੰਧਰ, 5 ਦਸੰਬਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਅੱਜ ਆਪਣੇ ਸਨਮਾਨ ਵਾਪਸ ਕਰਨ...
ਕੇਂਦਰ ਨਾਲ ਅੱਜ ਹੋਣ ਵਾਲੀ ਬੈਠਕ 'ਚ ਕਿਸਾਨਾਂ ਨੇ ਕੋਈ ਹੱਲ ਨਿਕਲਣ ਦੀ ਪ੍ਰਗਟਾਈ ਉਮੀਦ
. . .  about 3 hours ago
ਨਵੀਂ ਦਿੱਲੀ, 5 ਦਸੰਬਰ- ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਬਾਰੇ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਅੱਜ ਹੋਵੇਗੀ ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 5 ਦਸੰਬਰ- ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਹਫ਼ਤੇ ਭਰ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਵਿਚਾਲੇ...
ਅੱਜ ਦਾ ਵਿਚਾਰ
. . .  about 3 hours ago
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੈਨਆਈਆਈਟੀ ਗਲੋਬਲ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਮੁੱਖ ਭਾਸ਼ਣ
. . .  1 day ago
ਤੇਲੰਗਾਨਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਭਰੋਸਾ ਜਤਾਇਆ-ਅਮਿਤ ਸ਼ਾਹ
. . .  1 day ago
ਸੇਵਾਮੁਕਤ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਵੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰਨ ਦਾ ਐਲਾਨ
. . .  1 day ago
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਹਰਦੀਪ ਸਿੰਘ ਭੁੱਲਰ ਵੱਲੋਂ ਕਿਸਾਨ ਮਾਰੂ ਬਿੱਲਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ
. . .  1 day ago
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
. . .  1 day ago
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
ਚੰਡੀਗੜ੍ਹ : ਕੁਝ ਰਾਜਨੀਤਿਕ ਪਾਰਟੀਆਂ ਅੰਦੋਲਨ ਦੇ ਵਿਚਕਾਰ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ - ਕੈਪਟਨ
. . .  1 day ago
ਚੰਡੀਗੜ੍ਹ : ਕਾਂਗਰਸ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ : ਮੈਨੂੰ ਖੁਸ਼ੀ ਹੈ ਕਿ ਸਾਰਾ ਪੰਜਾਬ ਆਪਣੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿਚ ਦ੍ਰਿੜਤਾ ਨਾਲ ਖੜਾ ਹੈ - ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਪਹਿਲਾ ਸਫ਼ਾ

ਮੁੱਖ ਮੰਤਰੀ ਵਲੋਂ ਪਟਿਆਲਾ 'ਚ ਪਹਿਲੀ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ

ਸ਼ਹਿਰ 'ਚ ਨਵੇਂ ਬੱਸ ਅੱਡੇ ਦੇ ਕੰਮ ਦੀ ਕਰਵਾਈ ਸ਼ੁਰੂਆਤ ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ ਪਟਿਆਲਾ, 25 ਅਕਤੂਬਰ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਟਿਆਲਾ ਅੰਦਰ ਅੱਜ 4 ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਲਈ ਨੀਂਹ ਪੱਥਰ ਰੱਖਿਆ ਗਿਆ | ...

ਪੂਰੀ ਖ਼ਬਰ »

4 ਕਾਂਗਰਸ ਸ਼ਾਸਿਤ ਪ੍ਰਦੇਸ਼ ਖੇਤੀ ਕਾਨੂੰਨਾਂ ਖ਼ਿਲਾਫ਼ ਜਲਦੀ ਹੀ ਪਾਸ ਕਰਨਗੇ ਮਤੇ-ਕੈਪਟਨ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ)- ਦੇਸ਼ ਦੇ 11 ਸੂਬਿਆਂ 'ਚ ਗੈਰ-ਭਾਜਪਾਈ ਸਰਕਾਰਾਂ ਹਨ, ਜਿਨ੍ਹਾਂ 'ਚੋਂ 4 ਕਾਂਗਰਸ ਸ਼ਾਸਿਤ ਪ੍ਰਦੇਸ਼ਾਂ 'ਚ ਜਲਦੀ ਹੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ੂ ਰੱਦ ਕਰਨ ਲਈ ...

ਪੂਰੀ ਖ਼ਬਰ »

ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਦੇ ਸਨਮਾਨ 'ਚ ਦੀਵੇ ਜਗਾਓ-ਮੋਦੀ

• 'ਮਨ ਕੀ ਬਾਤ' 'ਚ ਜਵਾਨਾਂ ਦੇ ਯੋਗਦਾਨ ਤੇ ਸੇਵਾ ਦੀ ਕੀਤੀ ਸ਼ਲਾਘਾ • ਤਿਉਹਾਰਾਂ ਮੌਕੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲੋਕ ਨਵੀਂ ਦਿੱਲੀ, 25 ਅਕਤੂਬਰ (ਏਜੰਸੀ)-ਇਸ ਗੱਲ 'ਤੇ ਜ਼ੋਰ ਦਿੰਦਿਆਂ, ਕਿ ਭਾਰਤ ਆਪਣੇ ਬਹਾਦਰ ਜਵਾਨਾਂ ਨਾਲ ਦਿ੍ੜ੍ਹਤਾ ...

ਪੂਰੀ ਖ਼ਬਰ »

50 ਦੇਸ਼ਾਂ ਵਲੋਂ ਪ੍ਰਮਾਣੂ ਹਥਿਆਰਾਂ 'ਤੇ ਪਾਬੰਦੀ ਲਗਾਉਣ ਲਈ ਸੰਯੁਕਤ ਸੰਧੀ ਨੂੰ ਪ੍ਰਵਾਨਗੀ

ਸਾਨ ਫਰਾਂਸਿਸਕੋ, 25 ਅਕਤੂਬਰ (ਐੱਸ. ਅਸ਼ੋਕ. ਭੌਰਾ)- ਸੰਯੁਕਤ ਰਾਸ਼ਟਰ ਨੇ ਐਲਾਨ ਕੀਤਾ ਹੈ ਕਿ 50 ਦੇਸ਼ਾਂ ਨੇ ਪ੍ਰਮਾਣੂ ਹਥਿਆਰਾਂ 'ਤੇ ਪਾਬੰਦੀ ਲਗਾਉਣ ਲਈ ਇਕ ਸੰਯੁਕਤ ਸੰਧੀ ਨੂੰ ਪ੍ਰਵਾਨਗੀ ਦਿੱਤੀ ਹੈ ਜਦਕਿ ਅਮਰੀਕਾ ਸਮੇਤ ਪ੍ਰਮਾਣੂ ਸ਼ਕਤੀ ਵਾਲੇ ਪ੍ਰਮੁੱਖ ਦੇਸ਼ ...

ਪੂਰੀ ਖ਼ਬਰ »

ਕਿਸੇ ਨੂੰ ਨਹੀਂ ਲੈਣ ਦੇਵਾਂਗੇ ਦੇਸ਼ ਦੀ ਇਕ ਇੰਚ ਜ਼ਮੀਨ-ਰਾਜਨਾਥ ਸਿੰਘ

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)-ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਪੂਰਬੀ ਲੱਦਾਖ ਵਿਚ ਚੀਨ ਨਾਲ ਸਰਹੱਦੀ ਵਿਵਾਦ ਖ਼ਤਮ ਕਰਨਾ ਚਾਹੁੰਦਾ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ੋਰ ਦੇ ਕਿਹਾ ਕਿ ਭਾਰਤ ਦੇ ਸੈਨਿਕ ਦੇਸ਼ ਦਾ ਇਕ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 415 ਨਵੇਂ ਮਾਮਲੇ, 10 ਮੌਤਾਂ

ਚੰਡੀਗੜ੍ਹ, 25 ਅਕਤੂਬਰ (ਬਿਊਰੋ ਚੀਫ਼)-ਪੰਜਾਬ ਵਿਚ ਅੱਜ ਕੋਰੋਨਾ ਦੇ ਨਵੇਂ 415 ਕੇਸ ਰਿਪੋਰਟ ਕੀਤੇ ਗਏ, ਜਦੋਂ ਕਿ ਕੋਰੋਨਾ ਕਾਰਨ ਸੂਬੇ ਵਿਚ ਅੱਜ 10 ਮੌਤਾਂ ਦੀ ਰਿਪੋਰਟ ਹੈ | ਸੂਬੇ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਹੁਣ ਘੱਟ 4217 'ਤੇ ਆ ਗਈ ਹੈ ਅਤੇ ਇਸ ਵੇਲੇ ਸੂਬੇ ...

ਪੂਰੀ ਖ਼ਬਰ »

ਆਰ.ਬੀ.ਆਈ. ਦੇ ਗਵਰਨਰ ਨੂੰ ਕੋਰੋਨਾ

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਐਤਵਾਰ ਨੂੰ ਦੱਸਿਆ ਕਿ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਪਰ ਉਹ ਇਕਾਂਤਵਾਸ 'ਚ ਰਹਿੰਦੇ ਹੋਏ ਕੰਮ ਕਰਦੇ ਰਹਿਣਗੇ | ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਈ ਲੱਛਣ ਨਹੀਂ ਹੈ ...

ਪੂਰੀ ਖ਼ਬਰ »

ਬਿਹਾਰ ਚੋਣ ਸਰਗਰਮੀਆਂ

ਪਟਨਾ ਸਾਹਿਬ ਤੋਂ ਅਨਿਲ ਜੈਨ

ਮੋਦੀ ਨੂੰ ਨਿਸ਼ਾਨਾ ਬਣਾਉਣ ਤੋਂ ਬਚ ਰਿਹਾ ਹੈ ਮਹਾਂ ਗੱਠਜੋੜ
ਬਿਹਾਰ ਵਿਚ ਰਾਸ਼ਟਰੀ ਜਨਤਾ ਦਲ, ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਦਾ ਮਹਾਂ ਗੱਠਜੋੜ ਆਪਣੀ ਚੋਣ ਮੁਹਿੰਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਣ ਤੋਂ ਪ੍ਰਹੇਜ਼ ਕਰ ਰਿਹਾ ਹੈ | ਉਨ੍ਹਾਂ ਨੇ ਆਪਣੇ ਉਮੀਦਵਾਰਾਂ ਅਤੇ ਜ਼ਮੀਨੀ ਕਾਰਕੁੰਨਾਂ ਨੂੰ ਵੀ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਹਮਲੇ ਮੁੱਖ ਮੰਤਰੀ ਨਿਤਿਸ਼ ਕੁਮਾਰ 'ਤੇ ਹੀ ਕੇਂਦਰਿਤ ਕਰਨ ਅਤੇ ਮੋਦੀ ਨੰੂ ਨਿਸ਼ਾਨਾ ਬਣਾਉਣ ਤੋਂ ਬਚਣ | ਪਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਇਸ ਮਾਮਲੇ ਵਿਚ ਕੋਈ ਢਿੱਲ ਨਹੀਂ ਵਰਤ ਰਹੇ | ਹਾਲ ਹੀ ਵਿਚ ਸੀ.ਐਸ.ਡੀ.ਐਸ.-ਲੋਕਨੀਤੀ ਦੇ ਸਰਵੇਖਣ ਵਿਚ ਦੱਸਿਆ ਗਿਆ ਹੈ ਕਿ ਬਿਹਾਰ ਵਿਚ ਨਿਤਿਸ਼ ਕੁਮਾਰ ਦੇ ਕੰਮ ਤੋਂ 52 ਫੀਸਦੀ ਲੋਕ ਸੰਤੁਸ਼ਟ ਹਨ, ਜਦੋਂ ਕਿ 61 ਫੀਸਦੀ ਲੋਕ ਮੋਦੀ ਦੇ ਕੰਮ ਤੋਂ ਖੁਸ਼ ਹਨ | ਇਸ ਲਈ ਭਾਜਪਾ ਦੇ ਸਟਾਰ ਪ੍ਰਚਾਰਕ ਵੀ ਨਿਤਿਸ਼ ਤੋਂ ਜ਼ਿਆਦਾ ਮੋਦੀ ਦੇ ਕੰਮ ਦਾ ਰਾਗ ਅਲਾਪ ਰਹੇ ਹਨ | ਮਹਾਂ ਗੱਠਜੋੜ ਕੋਲ ਇਸ ਦਾ ਤੋੜ ਨਹੀਂ ਹੈ ਅਤੇ ਉਹ ਮੋਦੀ ਦੀ ਬਜਾਏ ਆਪਣਾ ਸਾਰਾ ਧਿਆਨ ਨਿਤਿਸ਼ ਕੁਮਾਰ 'ਤੇ ਰੱਖ ਰਹੇ ਹਨ | ਮਹਾਂ ਗੱਠਜੋੜ 'ਚ ਸ਼ਾਮਿਲ ਸੀ.ਪੀ.ਆਈ. ਨੇਤਾ ਕਨੱਈਆ ਕੁਮਾਰ ਨੇ ਇਕ ਇੰਟਰਵਿਊ ਵਿਚ ਕਿਹਾ ਕਿ ਬਿਹਾਰ ਚੋਣਾਂ ਮੋਦੀ ਦੇ ਨਾਂਅ 'ਤੇ ਜਨਮਤ ਸੰਗ੍ਰਹਿ ਨਹੀਂ ਹੈ | ਉਨ੍ਹਾਂ ਨੇ ਕਿਹਾ ਕਿ ਬਿਹਾਰ ਦੇ ਲੋਕ ਨਿਤਿਸ਼ ਤੋਂ ਨਾਰਾਜ਼ ਹਨ ਅਤੇ ਚੋਣਾਂ ਇਸੇ ਮੁੱਦੇ 'ਤੇ ਲੜੀਆਂ ਜਾ ਰਹੀਆਂ ਹਨ | ਤੇਜਸਵੀ ਵੀ ਕੇਂਦਰ ਸਰਕਾਰ ਦੇ ਕੰਮਕਾਜ ਦਾ ਮੁੱਦਾ ਨਹੀਂ ਬਣਾ ਰਹੇ | ਅਰਥ-ਵਿਵਸਥਾ, ਚੀਨ, ਕੋਰੋਨਾ, ਖੇਤੀ ਕਾਨੂੰਨਾਂ, ਮਜ਼ਦੂਰ ਕਾਨੂੰਨਾਂ ਆਦਿ ਕਿਸੇ ਵੀ ਮੁੱਦੇ 'ਤੇ ਉਹ ਕੁਝ ਨਹੀਂ ਬੋਲ ਰਹੇ | ਤੇਜਸਵੀ ਬਿਹਾਰ ਸਰਕਾਰ ਦੇ ਭਾਜਪਾ ਮੰਤਰੀਆਂ ਦੇ ਕੰਮਕਾਜ ਬਾਰੇ ਵੀ ਕੁਝ ਨਹੀਂ ਬੋਲ ਰਹੇ | ਪੁਲ ਟੁੱਟੇ, ਸੜਕਾਂ ਬਹਿ ਗਈਆਂ ਪਰ ਸੜਕ ਨਿਰਮਾਣ ਮੰਤਰੀ ਤੇ ਭਾਜਪਾ ਨੇਤਾ ਨੰਦ ਕਿਸ਼ੋਰ ਯਾਦਵ 'ਤੇ ਕੋਈ ਹਮਲਾ ਨਹੀਂ ਹੋ ਰਿਹਾ | ਕੁੱਲ ਮਿਲਾ ਕੇ ਨਿਤਿਸ਼ ਕੁਮਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਬਿਹਾਰ 'ਚ ਭਾਜਪਾ ਨੂੰ ਪਾਕਿਸਤਾਨ, ਜਿਨਾਹ ਅਤੇ ਅੱਤਵਾਦ ਦਾ ਸਹਾਰਾ

ਬਿਹਾਰ ਵਿਚ ਭਾਰਤੀ ਜਨਤਾ ਪਾਰਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹਮੇਸ਼ਾ ਦੀ ਤਰ੍ਹਾਂ ਇਨ੍ਹਾਂ ਚੋਣਾਂ ਵਿਚ ਵੀ ਉਹ ਸਮਾਜ ਨੂੰ ਵੰਡਣ ਵਾਲੇ ਮੁੱਦਿਆਂ ਦਾ ਸਹਾਰਾ ਲੈਣ ਤੋਂ ਗੁਰੇਜ਼ ਨਹੀਂ ਕਰੇਗੀ | ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜ ਦੀ ਨਿਤਿਸ਼ ਕੁਮਾਰ ਸਰਕਾਰ ਦੇ ...

ਪੂਰੀ ਖ਼ਬਰ »

ਸਟਾਰ ਪ੍ਰਚਾਰਕਾਂ ਵਿਚ ਕਈ ਨਾਂਅ ਜਾਣੇ-ਪਹਿਚਾਣੇ, ਕਈ ਨੌਜਵਾਨ ਚਿਹਰੇ

ਬਿਹਾਰ ਚੋਣਾਂ ਲਈ ਵੱਖ-ਵੱਖ ਰਾਜਨੀਤਕ ਪਾਰਟੀਆਂ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਾਪ ਦਿੱਤੀ ਹੈ | ਇਨ੍ਹਾਂ ਸੂਚੀਆਂ ਵਿਚ ਕਈ ਨਾਂਅ ਤਾਂ ਸਥਾਪਿਤ ਤੇ ਜਾਣੇ-ਪਹਿਚਾਣੇ ਹਨ ਅਤੇ ਕਈ ਨੌਜਵਾਨ ਚਿਹਰੇ ਹਨ | ਭਾਜਪਾ ਵਲੋਂ 30 ਸਟਾਰ ਪ੍ਰਚਾਰਕਾਂ ਦੀ ...

ਪੂਰੀ ਖ਼ਬਰ »

ਬਿਹਾਰ ਚੋਣਾਂ 'ਚ ਮਹਾਰਾਸ਼ਟਰ ਦੀਆਂ ਪਾਰਟੀਆਂ ਦੀ ਰੁਚੀ

ਮਹਾਰਾਸ਼ਟਰ ਦੇ ਮੁੰਬਈ ਸਮੇਤ ਕਈ ਸ਼ਹਿਰਾਂ ਵਿਚ ਬਿਹਾਰ ਦੇ ਲੋਕ ਵੱਡੀ ਗਿਣਤੀ ਵਿਚ ਕੰਮ ਕਰਦੇ ਹਨ, ਇਸ ਲਈ ਮਹਾਰਾਸ਼ਟਰ ਦੀਆਂ ਚੋਣਾਂ ਵਿਚ ਬਿਹਾਰ ਦੇ ਵੋਟਰਾਂ ਦੀ ਵੱਡੀ ਗਿਣਤੀ ਦੀ ਵੱਡੀ ਭੂਮਿਕਾ ਹੁੰਦੀ ਹੈ ਅਤੇ ਇਸ ਲਈ ਬਿਹਾਰ ਦੇ ਨੇਤਾ ਵੀ ਉੱਥੋਂ ਚੋਣਾਂ ਵਿਚ ...

ਪੂਰੀ ਖ਼ਬਰ »

ਕੇਂਦਰੀ ਖੇੇਤੀ ਕਾਨੂੰਨਾਂ ਖ਼ਿਲਾਫ਼ 31 ਨੂੰ ਬਿੱਲ ਲਿਆਵੇਗੀ ਰਾਜਸਥਾਨ ਸਰਕਾਰ

ਜੈਪੁਰ, 25 ਅਕਤੂਬਰ (ਪੀ. ਟੀ. ਆਈ.)-ਇਕ ਸੀਨੀਅਰ ਕਾਂਗਰਸੀ ਆਗੂ ਨੇ ਦੱਸਿਆ ਕਿ ਰਾਜਸਥਾਨ ਸਰਕਾਰ 31 ਅਕਤੂਬਰ ਨੂੰ ਰਾਜ ਵਿਧਾਨ ਸਭਾ 'ਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਇਕ ਬਿੱਲ ਲਿਆਵੇਗੀ | ਕਾਂਗਰਸ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੈਨੂਗੋਪਾਲ ਨੇ ...

ਪੂਰੀ ਖ਼ਬਰ »

ਭਾਰਤ ਨੂੰ ਚੀਨ ਨਾਲੋਂ ਵਧੇਰੇ ਸ਼ਕਤੀਸ਼ਾਲੀ ਬਣਨ ਦੀ ਜ਼ਰੂਰਤ-ਮੋਹਨ ਭਾਗਵਤ

ਨਾਗਪੁਰ, 25 ਅਕਤੂਬਰ (ਏਜੰਸੀ)-ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐਸ. ਐਸ.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਸੈਨਿਕ ਤਿਆਰੀ ਦੇ ਮਾਮਲੇ 'ਚ ਭਾਰਤ ਨੂੰ ਚੀਨ ਨਾਲੋਂ ਵਧੇਰੇ ਸ਼ਕਤੀਸ਼ਾਲੀ ਬਣਨ ਦੀ ਜ਼ਰੂਰਤ ਹੈ | ਭਾਗਵਤ ਆਰ.ਐਸ.ਐਸ. ਦੀ ਸਾਲਾਨਾ ਵਿਜੈਦਸ਼ਮੀ ਰੈਲੀ ਨੂੰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਹਵਾਈ ਹਮਲੇ ਦੌਰਾਨ 12 ਬੱਚਿਆਂ ਦੀ ਮੌਤ

ਕਾਬੁਲ, 25 ਅਕਤੂਬਰ (ਏਜੰਸੀ)-ਅਮਰੀਕਾ ਵਲੋਂ ਅਫ਼ਗਾਨਿਸਤਾਨ ਲਈ ਨਾਮਜ਼ਦ ਕੀਤੇ ਵਿਸ਼ੇਸ਼ ਪ੍ਰਤੀਨਿਧ ਜ਼ਾਲਮੈ ਖਲੀਲਜ਼ਾਦ ਨੇ ਦੱਸਿਆ ਕਿ ਅਫ਼ਗਾਨਿਸਤਾਨ ਦੇ ਸੁਤੰਤਰ ਮਨੁੱਖੀ ਅਧਿਕਾਰ ਕਮਿਸ਼ਨ ਨੇ ਖੁਲਾਸਾ ਕੀਤਾ ਹੈ ਕਿ ਅਫ਼ਗਾਨਿਸਤਾਨ ਸੁਰੱਖਿਆ ਬਲਾਂ ਵਲੋਂ ਉੱਤਰ ...

ਪੂਰੀ ਖ਼ਬਰ »

ਸ਼ਾਸਕ ਦੇ ਜੀਵਨ 'ਚ ਹੰਕਾਰ ਤੇ ਵਾਅਦੇ ਤੋੜਨ ਲਈ ਕੋਈ ਜਗ੍ਹਾ ਨਹੀਂ-ਸੋਨੀਆ

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਲੋਕਾਂ ਨੂੰ ਦੁਸਹਿਰੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਹੈ ਕਿ ਵਿਜੈ ਦਸ਼ਮੀ ਦਾ ਸਭ ਤੋਂ ਵੱਡਾ ਸੰਦੇਸ਼ ਇਹ ਹੈ ਕਿ ਲੋਕ ਸ਼ਾਸਨ 'ਚ ਹਾਕਮ ਦੇ ਜੀਵਨ 'ਚ ਹੰਕਾਰ, ਝੂਠ ਤੇ ਵਾਅਦੇ ਤੋੜਨ ਲਈ ...

ਪੂਰੀ ਖ਼ਬਰ »

ਹਰਿਆਣਾ 'ਚ ਭਾਰਤੀ ਕਿਸਾਨ ਯੂਨੀਅਨ ਨੇ ਸਾੜੇ ਮੋਦੀ ਦੇ ਪੁਤਲੇ

ਅੰਬਾਲਾ/ਕੁਰੂਕਸ਼ੇਤਰ, 25 ਅਕਤੂਬਰ (ਏਜੰਸੀ)-ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਵਰਕਰਾਂ ਨੇ ਅੱਜ ਹਰਿਆਣਾ ਦੀਆਂ ਵੱਖ-ਵੱਖ ਥਾਵਾਂ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ | ਕੁਰੂਕਸ਼ੇਤਰ ਦੇ ...

ਪੂਰੀ ਖ਼ਬਰ »

ਗੁਲਮਰਗ 'ਚ ਹੋਈ ਬਰਫ਼ਬਾਰੀ

ਸ੍ਰੀਨਗਰ, 25 ਅਕਤੂਬਰ (ਏਜੰਸੀ)-ਕਸ਼ਮੀਰ ਵਾਦੀ 'ਚ ਐਤਵਾਰ ਦੁਪਹਿਰ ਬਾਅਦ ਗੁਲਮਰਗ ਦੇ ਵਿਸ਼ਵ ਪ੍ਰਸਿੱਧ ਸਕਾਈ ਰਿਜ਼ੋਰਟ ਦੇ ਉੱਚੇ ਪਹਾੜੀ ਖੇਤਰ 'ਚ ਬਰਫ਼ਬਾਰੀ ਹੋਣ ਦੇ ਚੱਲਦੇ ਲੋਕਾਂ ਨੂੰ ਗਰਮ ਕੱਪੜੇ ਪਹਿਨਣ ਲਈ ਮਜਬੂਰ ਹੋਣਾ ਪਿਆ ਹੈ | ਮੌਸਮ ਵਿਭਾਗ ਵਲੋਂ ਵਾਦੀ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX