ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਰੋਕੀ ਰੇਲ ਗੱਡੀ
. . .  32 minutes ago
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ) - ਯੂ.ਪੀ. ਦੇ ਲਮਖੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਖਾਈ ਵਾਲੇ ਅੱਡੇ 'ਤੇ ਪੈਂਦੇ ਫਾਟਕ 'ਤੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਨੂੰ ਜਾ ਰਹੀ ਰੇਲ ਗੱਡੀ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ...
ਕੇਂਦਰੀ ਮੰਤਰੀ ਟੇਨੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਅੱਜ ਰੋਕਣਗੇ ਰੇਲਾਂ
. . .  40 minutes ago
ਨਵੀਂ ਦਿੱਲੀ, 18 ਅਕਤੂਬਰ - ਲਖੀਮਪੁਰ ਖੇਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਟੇਨੀ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ...
ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਤਰਨਤਾਰਨ

ਜ਼ਿਲ੍ਹੇ ਭਰ 'ਚ ਕਿਸਾਨ, ਮਜ਼ਦੂਰਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਜ਼ੋਨਾਂ 'ਚ ਪਿੰਡ-ਪਿੰਡ 'ਚ ਮੋਦੀ ਸਰਕਾਰ ਵਲੋਂ ਪਾਸ ਕੀਤੇ ਨਵੇਂ ਮਾਰੂ ਖ਼ੇਤੀਬਾੜੀ ਕਾਨੂੰਨਾਂ ਵਿਰੁੱਧ ਪੁਤਲੇ ਫੂਕੇ ਗਏ | ਵੱਖ-ਵੱਖ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਬਜ਼ੁਰਗ ਔਰਤ ਦਾ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼-ਕੇਸ ਦਰਜ

ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)-ਗੋਇੰਦਵਾਲ ਸਾਹਿਬ ਦੇ ਪਿੰਡ ਧੂੰਦਾ ਵਿਖੇ ਘਰ 'ਚ ਦਾਖ਼ਲ ਹੋ ਕੇ ਇਕ ਬਜ਼ੁਰਗ ਔਰਤ ਦਾ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼ ਹੇਠ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਵੱਖ-ਵੱਖ ਥਾਈਾ ਦੁਸਹਿਰੇ ਦਾ ਤਿਉਹਾਰ ਮਨਾਇਆ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ, ਵਿਕਾਸ ਮਰਵਾਹਾ, ਪਰਮਜੀਤ ਜੋਸ਼ੀ, ਲਾਲੀ ਕੈਰੋਂ)- ਦੁਸਹਿਰੇ ਦਾ ਤਿਉਹਾਰ ਜ਼ਿਲ੍ਹਾ ਤਰਨ ਤਾਰਨ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਕੋਰੋਨਾ ਕਾਰਨ ਭਾਵੇਂ ਜ਼ਿਲ੍ਹਾ ਤਰਨ ਤਾਰਨ 'ਚ ਵੱਖ-ਵੱਖ ਥਾਵਾਂ 'ਤੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨ ਭੇਟ ਕਰਨ ਦੇ ਸਮਾਗਮ ਛੋਟੇ ਕੀਤੇ ਗਏ ਤੇ ਮੰਦਰ ਕੰਪਲੈਕਸ ਦੇ ਅੰਦਰ ਹੀ ਰਾਵਣ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕਰਨ ਦਾ ਸਮਾਗਮ ਕੀਤਾ ਗਿਆ | ਇਸ ਦੇ ਬਾਵਜੂਦ ਲੋਕਾਂ ਦੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਵੱਡੀ ਗਿਣਤੀ 'ਚ ਲੋਕ ਇਨ੍ਹਾਂ ਪੁਤਲਿਆਂ ਨੂੰ ਸੜਦਾ ਦੇਖਣ ਲਈ ਪਹੁੰਚੇ ਹੋਏ ਸਨ | ਇਸ ਮੌਕੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਮੁੱਖ ਮਹਿਮਾਨ ਦੇ ਰੂਪ ਵਿਚ ਪਹੁੰਚੇ | ਜਿਨ੍ਹਾਂ ਨੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਅਜੀਤ ਅਗਰਵਾਲ, ਸੈਕਟਰੀ ਅਸ਼ੋਕ ਅਗਰਵਾਲ, ਡਾ. ਸੰਦੀਪ ਅਗਨੀਹੋਤਰੀ, ਕਸ਼ਮੀਰ ਸਿੰਘ ਭੋਲਾ ਸਿੱਧੂ, ਮਨਜੀਤ ਸਿੰਘ ਢਿੱਲੋਂ, ਅਮਨ ਸੂਦ, ਮਨੋਜ ਅਗਨੀਹੋਤਰੀ, ਐਡ. ਅਦੇਸ਼ ਅਗਨੀਹੋਤਰੀ, ਨਰੇਸ਼ ਚਾਵਲਾ ਪ੍ਰਧਾਨ ਰਾਮ ਲੀਲਾ ਕਲੱਬ, ਅਸ਼ਵਨੀ ਕੁਮਾਰ ਕੁੱਕੂ, ਯਸ਼ਪਾਲ ਸ਼ਰਮਾ ਦੇ ਨਾਲ ਰਾਵਣ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕਰਨ ਦੀ ਰਸਮ ਅਦਾ ਕੀਤੀ | ਇਸ ਮੌਕੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਸ਼ਹਿਰ ਨਿਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ | ਇਸ ਮੌਕੇ ਬਿਮਲ ਅਗਰਵਾਲ ਪ੍ਰਧਾਨ ਕੈਮਿਸਟ ਐਸੋ., ਮੰਗਲ ਦਾਸ ਮੁਨੀਮ, ਮਹੰਤ ਡਿੰਪੀ, ਤੇਜਿੰਦਰਪਾਲ ਟੀਂਡਾ, ਵਿਜੈ ਕੁਮਾਰ ਘੁੱਗੀ, ਦਵਿੰਦਰ ਸ਼ਰਮਾ ਪੈਪਸੀ, ਪੰਡਿਤ ਮਹਾਂਵੀਰ, ਰਿਤਿਕ ਅਰੋੜਾ ਆਦਿ ਹਾਜ਼ਰ ਸਨ | ਦੁਸਹਿਰੇ ਦੇ ਤਿਉਹਾਰ ਮੌਕੇ ਭਾਵੇਂ ਇਸ ਸਮਾਗਮ ਨੂੰ ਸੰਖੇਪ ਕੀਤਾ ਗਿਆ, ਪਰ ਇਸ ਦੇ ਬਾਵਜੂਦ ਸ਼ਹਿਰ ਦੇ ਬਾਜ਼ਾਰਾਂ 'ਚ ਲੋਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ | ਲੋਕ ਜਲੇਬੀਆਂ ਤੇ ਹੋਰ ਮਠਿਆਈਆਂ ਦੀ ਖ਼ਰੀਦਦਾਰੀ ਕਰਦੇ ਦਿਖਾਈ ਦਿੱਤੇ |
ਦੁਸਹਿਰੇ ਦਾ ਤਿਉਹਾਰ ਪੱਟੀ ਸ਼ਹਿਰ 'ਚ ਸ਼ਰਧਾਪੂਰਵਕ ਮਨਾਇਆ
ਪੱਟੀ, (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ ਦੁਸਹਿਰਾ ਮੇਲਾ, ਦੁਸਹਿਰਾ ਕਮੇਟੀ ਦੀ ਅਗਵਾਈ ਵਿਚ ਪੱਟੀ ਵਿਚ ਬੜੀ ਧੂਮਧਾਮ ਨਾਲ ਤੇ ਸ਼ਰਧਾਪੂਰਵਕ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਹਰਮਿੰਦਰ ਸਿੰਘ ਗਿੱਲ ਵਿਧਾਇਕ ਪੱਟੀ ਤੇ ਪ੍ਰਧਾਨਗੀ ਹਰਪ੍ਰੀਤ ਸਿੰਘ ਮੈਂਬਰ ਪੀ.ਪੀ.ਸੀ.ਸੀ. ਤੇ ਸਕੱਤਰ ਸੂਬਾਈ ਯੂਥ ਕਾਂਗਰਸ ਸਨ ਤੇ ਪ੍ਰਿੰਸੀਪਲ ਰਾਜਿੰਦਰ ਸ਼ਰਮਾ ਨੇ ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਪਹਿਲਾ ਪੱਟੀ ਸ਼ਹਿਰ ਦੇ ਸ੍ਰੀ ਲਕਸ਼ਮੀ ਨਰਾਇਣ ਮੰਦਰ ਤੋਂ ਦਿ ਯੰਗਮੈਨ ਰਾਮਾ ਕ੍ਰਿਸ਼ਨਾ ਰਾਮਲੀਲਾ ਕਲੱਬ ਤੇ ਨੀਲ ਕਮਲ ਰਾਮਲੀਲਾ ਕਲੱਬ ਦੀਆ ਝਾਕੀਆਂ ਤੇ ਭਗਵਾਨ ਵਾਲਮੀਕਿ ਮੰਦਰ ਪੱਟੀ ਤੋਂ ਭਗਵਾਨ ਵਾਲਮੀਕਿ ਰਾਮਲੀਲਾ ਕਲੱਬ ਦੀਆਂ ਝਾਕੀਆਂ ਕੱਢੀਆਂ ਗਈਆਂ। ਝਾਕੀਆਂ ਪੱਟੀ ਸ਼ਹਿਰ ਦੇ ਬਾਜ਼ਾਰਾਂ ਵਿਚ ਦੀ ਹੁੰਦੀਆਂ ਹੋਈਆਂ ਦੁਸਹਿਰਾ ਮੈਦਾਨ ਵਿਚ ਪੁੱਜੀਆਂ। ਇਸ ਮੌਕੇ 'ਤੇ ਹਰਮਿੰਦਰ ਸਿੰਘ ਗਿੱਲ ਵਿਧਾਇਕ ਪੱਟੀ ਨੇ ਸ਼ਹਿਰ ਵਾਸੀਆਂ ਤੇ ਇਲਾਕੇ ਦੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੱਟੀ ਸ਼ਹਿਰ ਦੀਆਂ ਸਮੂਹ ਰਾਮਲੀਲਾ ਕਮੇਟੀਆਂ ਨੇ ਪੱਟੀ ਦੁਸਹਿਰਾ ਮੇਲੇ ਨੂੰ ਖਿੱਚ ਦਾ ਕੇਂਦਰ ਬਣਾ ਦਿੱਤਾ ਹੈ। ਹਰਪ੍ਰੀਤ ਸਿੰਘ ਸਕੱਤਰ ਯੂਥ ਕਾਂਗਰਸ ਨੇ ਸ਼ਹਿਰ ਨਿਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ 'ਤੇ ਸੁਰੇਸ਼ ਪਾਠਕ, ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜ਼ੋਰਟ ਵਾਲੇ, ਕੁਲਜਿੰਦਰ ਸਿੰਘ ਡੀ.ਐੱਸ.ਪੀ. ਪੱਟੀ, ਅਜੈ ਖੁੱਲਰ ਐੱਸ.ਐੱਚ.ਓ. ਪੱਟੀ, ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਸਰਪ੍ਰੀਤ ਸਿੰਘ ਜੋਤੀ ਸੇਖੋਂ, ਵਜੀਰ ਸਿੰਘ ਪਾਰਸ, ਦਲਬੀਰ ਸਿੰਘ ਸੇਖੋਂ, ਨਿਰਮਲ ਕੁਮਾਰ ਭਾਰਦਵਾਜ, ਸਵਾਮੀ ਕੌਸ਼ਲੇਦਰ, ਪ੍ਰਿੰਸੀਪਲ ਜਸਬੀਰ ਕੌਰ, ਡਾ. ਸੁਖਵਿੰਦਰ ਸਿੰਘ ਸੰਧੂ, ਚੰਦਨ ਭਾਰਦਵਾਜ, ਦਰਸ਼ਨ ਸਿੰਘ ਬਿੱਟੂ, ਸੁਖਦੇਵ ਰਾਜ ਸ਼ਰਮਾ, ਭਵਨ ਕਮਾਰ ਟਾਹ, ਰਾਜੇਸ਼ ਪਾਠਕ, ਹਦੈਤ ਰਾਮ, ਵਿਜੈ ਸ਼ਰਮਾ, ਚੰਦਰ ਮੋਹਨ ਤੇਜੀ, ਮੋਹਿਤ ਭਾਰਦਵਾਜ, ਰਾਕੇਸ਼ ਪਾਠਕ, ਕੁਲਦੀਪ ਪਾਠਕ, ਦੀਪਕ ਜੈਨ, ਦੇਵੀ ਦਾਸ, ਰਾਕੇਸ਼ ਪਾਠਕ, ਸਵਾਮੀ ਆਸ਼ੂ ਗਿਰੀ, ਜਤਿੰਦਰ ਕੁਮਾਰ, ਵਰਿੰਦਰ ਸ਼ਰਮਾ, ਮੋਹਿਤ ਅਰੋੜਾ, ਰਾਜਾ ਸੇਠੀ, ਸੁਭਾਸ਼ ਸ਼ਰਮਾ ਆਦਿ ਹਾਜ਼ਰ ਸਨ।
ਖੇਮਕਰਨ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਖੇਮਕਰਨ, (ਰਾਕੇਸ਼ ਬਿੱਲਾ)-ਦੁਸਹਿਰੇ ਦਾ ਤਿਉਹਾਰ ਖੇਮਕਰਨ ਵਿਖੇ ਰਾਮ ਲੀਲਾ ਡਰਾਮਾਟ੍ਰਿਕ ਕਲੱਬ ਵਲੋਂ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਦੁਸਹਿਰੇ ਦਾ ਉਦਘਾਟਨ ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਪ੍ਰਧਾਨ ਰਾਜ ਸਿੰਘ ਪੱਤੂ ਨੇ ਕਰਦਿਆ ਸਮੂਹ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਹਲਕਾ ਵਿਧਾਇਕ ਵਲੋਂ 50 ਹਜਾਰ ਰੁਪਏ ਕਲੱਬ ਨੂੰ ਦੇਣ ਦਾ ਵਾਅਦਾ ਕੀਤਾ। ਇਸੇ ਦੌਰਾਨ ਕਲਾਕਾਰ ਵਲੋਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਉਪਰੰਤ ਰਾਵਣ ਦੇ ਬੁੱਤ ਨੂੰ ਅਗਨ ਭੇਟ ਕੀਤਾ ਗਿਆ। ਕਲੱਬ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸਨਮਾਨਿਤ ਵੀ ਕੀਤਾ। ਇਸ ਮੌਕੇ 'ਤੇ ਮੰਗਤ ਰਾਮ ਗੁਲਾਟੀ, ਆੜ੍ਹਤੀ ਹਰਭਜਨ ਸਿੰਘ ਸੰਧੂ ਪ੍ਰਧਾਨ ਫੈੱਡਰੇਸ਼ਨ ਆਫ਼ ਆੜ੍ਹਤੀ ਯੂਨੀਅਨ ਖੇਮਕਰਨ, ਪ੍ਰਧਾਨ ਆਲਮ ਵਿਜੇ ਸਿੰਘ ਪੱਤੂ, ਐੱਸ.ਐੱਚ.ਓ. ਬਲਵਿੰਦਰ ਸਿੰਘ, ਸਰਪੰਚ ਮੇਜਰ ਸਿੰਘ ਕਲਸ, ਵਰਿਆਮ ਸਿੰਘ ਚੱਠੂ ਐੱਮ.ਸੀ., ਨਿਰਮਲ ਸਿੰਘ ਬੱਲ, ਸਾਹਿਬ ਸਿੰਘ ਪੱਤੂ, ਅੰਗਰੇਜ਼ ਸਿੰਘ ਪੱਤੂ, ਜਥੇਦਾਰ ਪ੍ਰੀਤਮ ਸਿੰਘ, ਕੁਲਦੀਪ ਸਿੰਘ ਵਿਰਕ, ਸੰਦੀਪ ਸਿੰਘ ਭੁੱਲਰ ਆੜ੍ਹਤੀ, ਸਰਪੰਚ ਰਛਪਾਲ ਸਿੰਘ ਭੁੱਲਰ, ਵਿਜੇ ਗੁਲਾਟੀ, ਜਨਕ ਰਾਜ ਮਹਿਤਾ, ਪ੍ਰਦੀਪ ਬਜਾਜ ਆੜ੍ਹਤੀ, ਅਮਿਤ ਵਿੱਜ ਆੜ੍ਹਤੀ, ਅਮਨ ਉੱਪਲ, ਰਾਮ ਭੰਡਾਰੀ, ਸ਼ਰਨਜੀਤ ਅਰੋੜਾ, ਅਸ਼ਵਨੀ ਸ਼ਰਮਾ ਪ੍ਰਧਾਨ ਸਭਾ, ਬੌਬੀ ਬਾਦਲ, ਸੋਨੂੰ ਕਪੂਰ, ਸਤਨਾਮ ਸਿੰਘ ਰੱਤੋਕੇ, ਕ੍ਰਿਸ਼ਨ ਖੰਨਾ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਬਿਜਲੀ ਦੇ ਲੱਗ ਰਹੇ ਰੋਜ਼ਾਨਾ ਕੱਟਾਂ ਤੋਂ ਕਿਸਾਨ ਤੇ ਆਮ ਲੋਕ ਪ੍ਰੇਸ਼ਾਨ-ਕਾਮਰੇਡ ਮੱਲ੍ਹਾ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਕੁੱਝ ਦਿਨਾਂ ਤੋਂ ਬਿਜਲੀ ਦੇ ਰੋਜ਼ਾਨਾ ਲੱਗ ਰਹੇ ਕੱਟ ਤੋਂ ਕਿਸਾਨ ਤੇ ਆਮ ਲੋਕ ਪ੍ਰੇਸ਼ਾਨ ਹਨ | ਜਾਣਕਾਰੀ ਦਿੰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਮੁਖਤਾਰ ਸਿੰਘ ਮੱਲ੍ਹਾ ਤੇ ਤਹਿਸੀਲ ਆਗੂ ਅਜੀਤ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਕਾਬੂ

ਪੱਟੀ, 25 ਅਕਤੂਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਐੱਸ.ਐੱਸ.ਪੀ. ਤਰਨ ਤਾਰਨ ਧਰੁਮਨ ਐਚ ਨਿੰਬਾਲੇ ਦੀਆਂ ਹਦਾਇਤਾਂ 'ਤੇ ਗ਼ਲਤ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ 2 ਪੱਟੀ ਦੀ ਪੁਲਿਸ ਨੇ ਚੋਰੀ ਦੇ ਪੰਜ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਰਿਲਾਇੰਸ ਪੈਟਰੋਲ ਪੰਪ 'ਤੇ ਦਿੱਤਾ ਧਰਨਾ 9ਵੇਂ ਦਿਨ 'ਚ ਸ਼ਾਮਿਲ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਵਿਚ ਰਿਲਾਇੰਸ ਪੰਪ ਤਰਨ ਤਾਰਨ ਅੰਮਿ੍ਤਸਰ ਰੋਡ ਦਾ ਧਰਨਾ ਅੱਜ ਨੌਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ਦੀ ਅਗਵਾਈ ਗਿਆਨ ਸਿੰਘ ਕੱਦਗਿੱਲ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਪਿੰਡ ਭੁੱਲਰ ਵਿਚ ਹਲਕਾ ਪ੍ਰਧਾਨ ਕੁਲਵੰਤ ਸਿੰਘ ਕੰਗ ਦੀ ਅਗਵਾਈ ਵਿਚ ਹੋਈ, ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਕੰਵਲਜੀਤ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕੰਵਲਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਆਗੂ ਜੋਗਿੰਦਰ ਸਿੰਘ ਚੀਮਾ ਦਾ ਅੰਤਿਮ ਸੰਸਕਾਰ

ਸਰਾਏ ਅਮਾਨਤ ਖਾਂ, 25 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਬੀਤੇ ਦਿਨ ਬੁਟਾਰੀ ਵਿਖੇ ਕਿਸਾਨ ਧਰਨੇ 'ਚ ਸ਼ਾਮਿਲ ਹੋਣ ਲਈ ਗਏ ਜਮਹੂਰੀ ਕਿਸਾਨ ਸਭਾ ਦੇ ਆਗੂ ਜੋਗਿੰਦਰ ਸਿੰਘ ਸ਼ੁਕਰਚੱਕ ਚੀਮਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਏ ਦਿਹਾਂਤ ਤੋਂ ਬਾਅਦ ਬੀਤੀ ਦੇਰ ਰਾਤ ਉਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਗ਼ਰੀਬ ਲੋਕ 2022 'ਚ ਦੇਣਗੇ- ਮੰਨਾ, ਏ.ਆਰ.

ਮੀਆਂਵਿੰਡ, 25 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਕੈਪਟਨ ਸਰਕਾਰ ਵਲੋਂ ਗ਼ਰੀਬ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੀ ਅਖੀਰ ਹੋ ਗਈ ਹੈ, ਜਿਨ੍ਹਾਂ ਦਾ ਜਵਾਬ ਗ਼ਰੀਬ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਦੇਣਗੇ | ਇਹ ਸ਼ਬਦ ਸਾਬਕਾ ਵਿਧਾਇਕ ਹਲਕਾ ਇੰਚਾਰਜ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਪੰਚਾਇਤ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਫਤਿਆਬਾਦ, 25 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੀ ਸਮਾਰਟ ਵਿਲੇਜ ਸਕੀਮ ਭਾਗ 2 ਅਧੀਨ ਪੰਚਾਇਤ ਅਫ਼ਸਰ ਪਿ੍ਤਪਾਲ ਸਿੰਘ ਵਲੋਂ ਸਰਪੰਚ ਸ੍ਰੀਮਤੀ ਸੁਨੈਣਾ ਚੋਪੜਾ ਵਲੋਂ ...

ਪੂਰੀ ਖ਼ਬਰ »

ਕਿਸਾਨ ਆਗੂ ਜੋਗਿੰਦਰ ਸਿੰਘ ਚੀਮਾ ਦਾ ਅੰਤਿਮ ਸੰਸਕਾਰ

ਸਰਾਏ ਅਮਾਨਤ ਖਾਂ, 25 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਬੀਤੇ ਦਿਨ ਬੁਟਾਰੀ ਵਿਖੇ ਕਿਸਾਨ ਧਰਨੇ 'ਚ ਸ਼ਾਮਿਲ ਹੋਣ ਲਈ ਗਏ ਜਮਹੂਰੀ ਕਿਸਾਨ ਸਭਾ ਦੇ ਆਗੂ ਜੋਗਿੰਦਰ ਸਿੰਘ ਸ਼ੁਕਰਚੱਕ ਚੀਮਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਏ ਦਿਹਾਂਤ ਤੋਂ ਬਾਅਦ ਬੀਤੀ ਦੇਰ ਰਾਤ ਉਨ੍ਹਾਂ ...

ਪੂਰੀ ਖ਼ਬਰ »

ਚੇਅਰਮੈਨ ਸੁਬੇਗ ਸਿੰਘ ਧੁੰਨ ਨਿਰੰਜਨ ਸਿੰਘ ਨਾਲ ਦੁੱਖ ਸਾਂਝਾ ਕਰਨ ਪੁੱਜੇ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਸੇਵਾ ਮੁਕਤ ਪੰਚਾਇਤ ਅਫ਼ਸਰ ਨਿਰੰਜਨ ਸਿੰਘ ਤੇ ਸੇਵਾ ਮੁਕਤ ਫ਼ੌਜੀ ਵਰਿਆਮ ਸਿੰਘ ਮੱਲਾ ਦੇ ਭਰਾਤਾ ਆਤਮਾ ਸਿੰਘ ਸਾਬਕਾ ਸਰਪੰਚ ਮੱਲਾ ਦੀ ਹੋਈ ਬੇਵਕਤੀ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਕੈਪਟਨ ਨੇ ਕਿਸਾਨ ਹਿਤੈਸ਼ੀ ਹੋਣ ਦਾ ਪ੍ਰਤੱਖ ਸਬੂਤ ਦਿੱਤਾ-ਭੁੱਲਰ

ਅਮਰਕੋਟ, 25 ਅਕਤੂਬਰ (ਗੁਰਚਰਨ ਸਿੰਘ ਭੱਟੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਕੁਰਸੀ ਦੀ ਪ੍ਰਵਾਹ ਕੀਤੇ ਬਗੈਰ ਜਿਥੇ ਪਹਿਲਾਂ ਪਾਣੀਆਂ ਦੇ ਮਸਲੇ 'ਤੇ ਵੱਡਾ ਸਟੈਂਡ ਲਿਆ ਸੀ, ਉਥੇ ਹੁਣ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਬਿੱਲਾਂ ਖਿਲਾਫ਼ ਵਿਧਾਨ ...

ਪੂਰੀ ਖ਼ਬਰ »

ਸ਼ਿਵਾਲਾ ਮੰਦਰ ਝਬਾਲ ਵਿਖੇ ਤਲਾਬ ਦੀ ਸੇਵਾ ਮੌਕੇ ਡਾ.ਧਰਮਬੀਰ ਪੁੱਜੇ

ਝਬਾਲ, 25 ਅਕਤੂਬਰ (ਸਰਬਜੀਤ ਸਿੰਘ)-ਸ਼ਿਵਾਲਾ ਮੰਦਰ ਝਬਾਲ ਵਿਖੇ ਤਲਾਬ ਦੀ ਸਾਫ਼-ਸਫ਼ਾਈ ਤੇ ਹੋਰ ਮੁਰੰਮਤ ਸਬੰਧੀ ਚੱਲ ਰਹੀ ਸੇਵਾ ਮੌਕੇ ਪੁੱਜੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਤੇ ਹਾਜ਼ਰ ਹੋਰ ਕਾਂਗਰਸੀ ਵਰਕਰਾਂ ਨੇ ਸੇਵਾ ਦੇ ਇਨ੍ਹਾਂ ਕਾਰਜਾਂ 'ਚ ਨਗਦ ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਗਿਆਰਾਂ 108 ਐਾਬੂਲੈਂਸਾਂ ਨੂੰ ਹਸਪਤਾਲਾਂ ਤੋਂ ਲਿਜਾ ਕੇ ਥਾਣਿਆਂ 'ਚ ਕੀਤਾ ਕੈਦ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ 'ਚ ਪਹੁੰਚਾਉਣ ਲਈ ਸਰਕਾਰ ਵਲੋਂ ਲਗਾਈਆਂ ਗਈਆਂ 108 ਐਾਬੂਲੈਂਸ ਗੱਡੀਆਂ ਇਸ ਸਮੇਂ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਥਾਣਿਆਂ ਵਿਚ ਖੜ੍ਹੀਆਂ ਕੀਤੀਆਂ ਗਈਆਂ ਹਨ, ਜਦਕਿ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚ 922328 ਮੀਟਿ੍ਕ ਟਨ ਝੋਨੇ ਦੀ ਰਿਕਾਰਡ ਖ਼ਰੀਦ-ਡਿਪਟੀ ਕਮਿਸ਼ਨਰ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ 24 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅਗਨੀਹੋਤਰੀ ਵਲੋਂ ਰਸਤਿਆਂ ਨੂੰ ਪੱਕੇ ਕਰਨ ਦਾ ਨੀਂਹ ਪੱਥਰ

ਸਰਾਏ ਅਮਾਨਤ ਖਾਂ, 25 ਅਕਤੂਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਭੁਸੇ ਵਿਖੇ ਬਹਿਕਾਂ ਨੂੰ ਜਾਣ ਵਾਲੇ ਰਸਤਿਆਂ ਨੂੰ ਪੱਕੇ ਕਰਨ ਦਾ ਨੀਂਹ ਪੱਥਰ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਰੱਖਿਆ | ਇਸ ਬਾਰੇ ਜਾਣਕਾਰੀ ਦਿੰਦੇ ਡਾ: ...

ਪੂਰੀ ਖ਼ਬਰ »

ਜੌਹਲ ਪਰਿਵਾਰ ਨੂੰ ਸਦਮਾ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਰਣਜੀਤ ਸਿੰਘ ਰਾਣਾ ਜੇ.ਕੇ. ਮੈਡੀਕਲ ਸਟੋਰ ਖਡੂਰ ਸਾਹਿਬ ਦੇ ਪਿਤਾ ਤੇ ਕਰਤਾਰ ਸਿੰਘ ਜੌਹਲ ਤੇ ਪਿਆਰਾ ਸਿੰਘ ਬਾਣੀਆਂ ਦੇ ਭਰਾਤਾ ਗੁਲਜਾਰ ਸਿੰਘ ਜੌਹਲ ਪੁੱਤਰ ਮਹਿੰਦਰ ਸਿੰਘ ਵਾਸੀ ਬਾਣੀਆਂ ਦਾ ਅਚਾਨਕ ਦਿਹਾਂਤ ਹੋ ...

ਪੂਰੀ ਖ਼ਬਰ »

ਭੁੱਲਰ ਸਭਰਾ ਨੈਸ਼ਨਲ ਹਿਊਮਨ ਰਾਈਟਸ ਐਾਟੀ ਕੁਰੱਪਸ਼ਨ ਮਿਸ਼ਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਨਿਯੁਕਤ

ਪੱਟੀ, 25 ਅਕਤੂਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਵਲੋਂ ਜਸਪਾਲ ਸਿੰਘ ਭੁੱਲਰ ਸਭਰਾ ਨੂੰ ਨੈਸ਼ਨਲ ਹਿਊਮਨ ਰਾਈਟਸ ਐਾਟੀ ਕੁਰੱਪਸ਼ਨ ਮਿਸ਼ਨ ਜ਼ਿਲ੍ਹਾ ਤਰਨ ਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)-ਕੇਂਦਰੀ ਕਾਨੂੰਨਾਂ ਵਿਰੁੱਧ ਤੇ ਕਿਰਤ ਕਾਨੂੰਨਾਂ ਦੀ ਸੋਧ ਦੇ ਖਿਲਾਫ਼ ਮੋਦੀ ਜੁੰਡਲੀ ਦੇ ਵਿਰੁੱਧ ਕਿਸਾਨ ਮਜ਼ਦੂਰ ਕਾਨਫਰੰਸ 18 ਨਵੰਬਰ ਨੂੰ ਬਾਠ ਕਲਾ ਵਿਖੇ ਕੀਤੀ ਜਾਵੇਗੀ | ਇਹ ਫ਼ੈਸਲਾ ਜਮਹੂਰੀ ਕਿਸਾਨ ਸਭਾ ਦੀ ਏਰੀਆ ...

ਪੂਰੀ ਖ਼ਬਰ »

ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਗੋਇੰਦਵਾਲ ਸਾਹਿਬ, 25 ਅਕਤੂਬਰ (ਸਕੱਤਰ ਸਿੰਘ ਅਟਵਾਲ)-ਮੰਦਰ ਮਹਾਂਕਾਲੀ ਮੁਹੱਲਾ ਅਕਬਰਪੁਰਾ ਗੋਇੰਦਵਾਲ ਸਾਹਿਬ ਵਲੋਂ ਜ਼ਰੂਰਤਮੰਦ ਤੇ ਬੇਸਹਾਰਾ ਲੜਕੀਆਂ ਦੇ ਹਰ ਸਾਲ ਵਿਆਹ ਕਰਵਾਏ ਜਾਂਦੇ ਹਨ | ਇਸ ਵਾਰ ਵੀ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਪੈਲੇਸ ਦੇ ਬਾਹਰੋਂ ਗੱਡੀ ਚੋਰੀ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਸਥਿਤ ਬਾਠ ਪੈਲੇਸ ਦੇ ਬਾਹਰ ਲਗਾਈ ਗਈ ਟਾਟਾ ਸਫ਼ਾਰੀ ਗੱਡੀ ਨੂੰ ਦੋ ਅਣਪਛਾਤੇ ਚੋਰਾਂ ਨੇ ਚੋਰੀ ਕਰ ਲਿਆ | ਇਸ ਸਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਸ਼ਰਾਬ ਸਮੇਤ ਔਰਤ ਕਾਬੂ

ਤਰਨ ਤਾਰਨ, 25 ਅਕਤੂਬਰ (ਵਿਕਾਸ ਮਰਵਾਹਾ)-ਥਾਣਾ ਸਿਟੀ ਦੀ ਪੁਲਿਸ ਨੇ ਇਕ ਔਰਤ ਨੂੰ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਚ.ਓ. ਸਿਟੀ ਜਸਵੰਤ ਸਿੰਘ ਨੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:- ਕਾ. ਬਲਵਿੰਦਰ ਸਿੰਘ ਸੰਧੂ

ਭਿੱਖੀਵਿੰਡ-­ਕਾ. ਬਲਵਿੰਦਰ ਸਿੰਘ ਦਾ ਜਨਮ ਮਿਤੀ 20 ਜਨਵਰੀ 1958 ਨੂੰ ਮਿਹਨਤਕਸ਼ ਕਿਸਾਨ ਪਰਿਵਾਰ ਵਿਚ ਦਾਦਾ ਆਸਾ ਸਿੰਘ, ਪਿਤਾ ਵੱਸਣ ਸਿੰਘ ਦੇ ਘਰ ਮਾਂ ਸੁਰਜੀਤ ਕੌਰ ਦੀ ਕੁੱਖੋਂ ਹੋਇਆ | ਤਿੰਨ ਭੈਣਾਂ ਕਸ਼ਮੀਰ ਕੌਰ, ਬਲਵਿੰਦਰ ਕੌਰ, ਸੁਖਵਿੰਦਰ ਕੌਰ ਤੇ ਭਰਾ ਰਣਜੀਤ ...

ਪੂਰੀ ਖ਼ਬਰ »

ਐੱਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦੀ ਚਿਤਾਵਨੀ

ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)¸ਐੱਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਨਵੀਂ ਚੁਣੀ ਟੀਮ ਦੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ 85ਵੀਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:- ਕਾ. ਬਲਵਿੰਦਰ ਸਿੰਘ ਸੰਧੂ

ਭਿੱਖੀਵਿੰਡ-­ਕਾ. ਬਲਵਿੰਦਰ ਸਿੰਘ ਦਾ ਜਨਮ ਮਿਤੀ 20 ਜਨਵਰੀ 1958 ਨੂੰ ਮਿਹਨਤਕਸ਼ ਕਿਸਾਨ ਪਰਿਵਾਰ ਵਿਚ ਦਾਦਾ ਆਸਾ ਸਿੰਘ, ਪਿਤਾ ਵੱਸਣ ਸਿੰਘ ਦੇ ਘਰ ਮਾਂ ਸੁਰਜੀਤ ਕੌਰ ਦੀ ਕੁੱਖੋਂ ਹੋਇਆ | ਤਿੰਨ ਭੈਣਾਂ ਕਸ਼ਮੀਰ ਕੌਰ, ਬਲਵਿੰਦਰ ਕੌਰ, ਸੁਖਵਿੰਦਰ ਕੌਰ ਤੇ ਭਰਾ ਰਣਜੀਤ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਤੇ ਅੰਬਾਨੀ-ਅਡਾਨੀ ਦੇ ਪੁਤਲੇ ਫੂਕੇ

ਝਬਾਲ, 25 ਅਕਤੂਬਰ (ਸੁਖਦੇਵ ਸਿੰਘ)-ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਬੁੱਢਾ ਸਾਹਿਬ ਨੇ ਝਬਾਲ ਚੌਾਕ ਵਿਚ ਮੋਦੀ ਤੇ ਅੰਬਾਨੀ-ਅਡਾਨੀ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਜੀਤ ...

ਪੂਰੀ ਖ਼ਬਰ »

ਖੇਮਕਰਨ ਵਿਖੇ ਕਿਸਾਨਾਂ ਨੇ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ

ਖੇਮਕਰਨ, 25 ਅਕਤੂਬਰ (ਰਾਕੇਸ਼ ਬਿੱਲਾ)-ਕੇਂਦਰ ਸਰਕਾਰ ਵਲੋਂ ਜਾਰੀ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਜਾਰੀ ਰੱਖਦਿਆਂ ਸਰਹੱਦੀ ਖੇਤਰ 'ਚ ਕਿਸਾਨਾਂ ਵਲੋਂ ਰੋਸ 'ਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ ਗਿਆ | ਬਾਰਡਰ ਕਿਸਾਨ ਯੂਨੀਅਨ, ਆੜ੍ਹਤੀਆਂ, ...

ਪੂਰੀ ਖ਼ਬਰ »

ਪਿੰਡਾਂ 'ਚ ਰਾਵਣ ਦੀ ਜਗ੍ਹਾ ਮੋਦੀ ਦੇ ਪੁਤਲੇ ਫੂਕ ਕੇ ਮਨਾਇਆ ਦੁਸਹਿਰਾ, ਵੱਡੀ ਗਿਣਤੀ 'ਚ ਲੋਕ ਹੋਏ ਸ਼ਾਮਿਲ

ਮੀਆਂਵਿੰਡ, 25 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਖਡੂਰ ਸਾਹਿਬ ਦੇ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਦੀ ਅਗਵਾਈ ਵਿਚ ਪਿੰਡ ਅੱਲੋਵਾਲ, ਜਲਾਲਾਬਾਦ, ਵੈਰੋਵਾਲ, ਘੱਗੇ, ਨਾਗੋਕੇ ਮੋੜ, ਕੋਟਲੀ ਆਦਿ ਪਿੰਡਾਂ ਵਿਚ ਪ੍ਰਧਾਨ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਚੋਹਲਾ ਸਾਹਿਬ ਵਿਖੇ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ, ਬਾਜ਼ਾਰਾਂ 'ਚ ਕੀਤੀ ਨਾਅਰੇਬਾਜ਼ੀ

ਚੋਹਲਾ ਸਾਹਿਬ, 25 ਅਕਤੂਬਰ (ਬਲਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਗੁਰਦਿਤ ਸਿੰਘ ਕਾਮਾਗਾਟਾਮਾਰੂ ਸਰਹਾਲੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਦੁਸਹਿਰੇ ਦੇ ਤਿਉਹਾਰ ਮੌਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਚੋਹਲਾ ਸਾਹਿਬ ਦੇ ਸਮੁੱਚੇ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਵਲੋਂ ਆਫੀਸਰ ਕਾਲੋਨੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ 2 'ਚ ਸਥਿਤ ਆਫੀਸਰ ਕਲੋਨੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ | ਇਸ ਮੌਕੇ ਉਨ੍ਹਾਂ ਨਾਲ ਡਾ. ਸੰਦੀਪ ਅਗਨੀਹੋਤਰੀ, ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX