ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਰੋਕੀ ਰੇਲ ਗੱਡੀ
. . .  17 minutes ago
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ) - ਯੂ.ਪੀ. ਦੇ ਲਮਖੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਖਾਈ ਵਾਲੇ ਅੱਡੇ 'ਤੇ ਪੈਂਦੇ ਫਾਟਕ 'ਤੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਨੂੰ ਜਾ ਰਹੀ ਰੇਲ ਗੱਡੀ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ...
ਕੇਂਦਰੀ ਮੰਤਰੀ ਟੇਨੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਅੱਜ ਰੋਕਣਗੇ ਰੇਲਾਂ
. . .  25 minutes ago
ਨਵੀਂ ਦਿੱਲੀ, 18 ਅਕਤੂਬਰ - ਲਖੀਮਪੁਰ ਖੇਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਟੇਨੀ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ...
ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਲੁਧਿਆਣਾ

ਕੋਵਿਡ-19 ਨੇ ਦੁਸਹਿਰੇ ਦੀਆਂ ਰੌਣਕਾਂ ਪਾਈਆਂ ਫ਼ਿੱਕੀਆਂ, 8 ਸਥਾਨਾਂ 'ਤੇ ਕਰਵਾਏ ਗਏ ਸੀਮਿਤ ਸਮਾਗਮ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)- ਦੁਸਹਿਰੇ ਦਾ ਤਿਉਹਾਰ ਸ਼ਹਿਰ ਵਿਚ ਪ੍ਰਸ਼ਾਸਨ ਦੀ ਇਜਾਜ਼ਤ ਨਾਲ ਅਤੇ ਸਖਤ ਸੁਰੱਖਿਆ ਪ੍ਰਬੰਧਾਂ ਤਹਿਤ 8 ਸਥਾਨਾਂ 'ਤੇ ਮਨਾਇਆ ਗਿਆ, ਸਿਰਫ ਰਾਵਣ ਦੇ ਪੁਤਲੇ ਫੂਕੇ ਗਏ | ਕੋਵਿਡ-19 ਕਾਰਨ ਤਿਉਹਾਰ ਫਿੱਕਾ ਰਿਹਾ ...

ਪੂਰੀ ਖ਼ਬਰ »

ਰੰਗਾਈ ਕਾਰਖਾਨੇ 'ਚ ਮਸ਼ੀਨ ਫਟਣ ਨਾਲ ਚਾਰ ਮਜ਼ਦੂਰ ਜ਼ਖ਼ਮੀ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੀਤਾ ਕਲੋਨੀ ਵਿਚ ਅੱਜ ਤੜਕੇ ਇਕ ਰੰਗਾਈ ਕਾਰਖਾਨੇ ਵਿਚ ਮਸ਼ੀਨ ਫੱਟਣ ਨਾਲ 4 ਮਜ਼ਦੂਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ ...

ਪੂਰੀ ਖ਼ਬਰ »

ਲਾਢੂਵਾਲ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਨੇ ਮੋਦੀ, ਅਮਿਤ ਸ਼ਾਹ, ਯੋਗੀ ਤੇ ਅੰਬਾਨੀ ਦਾ ਪੁਤਲਾ ਫੂਕ ਮਨਾਇਆ ਦੁਸਹਿਰਾ

ਲਾਢੂਵਾਲ, 25 ਅਕਤੂਬਰ (ਅਮਰ ਸਿੰਘ ਮਾਹਲਾ)- ਜਿੱਥੇ ਹਰ ਸਾਲ ਰਾਵਣ ਦਾ ਪੁਤਲਾ ਦੇਸ਼ ਭਰ ਵਿਚ ਫੂਕਿਆ ਜਾਂਦਾ ਸੀ ਪਰ ਇਸ ਵਾਰ ਪੰਜਾਬ ਭਰ ਵਿੱਚ ਕਿਸਾਨ ਤੇ ਮਜਦੂਰ ਜਥੇਬੰਦੀਆਂ ਵਲੋਂ ਮੋਦੀ, ਅਮਿਤ ਸ਼ਾਹ, ਅੰਬਾਨੀ ਤੇ ਯੋਗੀ ਦੇ ਪੁਤਲੇ ਫੂਕੇ ਗਏ | ਲਾਢੂਵਾਲ ਟੋਲ ਪਲਾਜ਼ਾ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਿ੍ਕਟ ਐਸੋਸੀਏਸ਼ਨ ਦੀ ਚੋਣ ਕਰਵਾਉਣ ਲਈ ਅਧਿਕਾਰੀਆਂ ਦੀ ਨਿਯੁਕਤੀ

ਡਿਪਟੀ ਕਮਿਸ਼ਨਰ ਦੀ ਦੇਖ ਰੇਖ 'ਚ ਲੁਧਿਆਣਾ ਕਿ੍ਕਟ ਐਸੋਸੀਏਸ਼ਨ ਦੀ ਹੋਵੇਗੀ ਚੋਣ ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿੱਕਮ ਦੇ ਸੇਵਾ ਮੁਕਤ ਮੁੱਖ ਜੱਜ ਪ੍ਰਮੋਦ ਕੋਹਲੀ ਦੀ ਨਿਗਰਾਨੀ ਅਤੇ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੀਆਂ ਚੋਣਾਂ 8 ਨਵੰਬਰ ਨੂੰ ਡਿਪਟੀ ਕਮਿਸ਼ਨਰ ਵਲੋਂ ਸ਼ਡਿਊਲ ਜਾਰੀ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੀਆਂ ਚੋਣਾਂ ਹੁਣ 8 ਨਵੰਬਰ ਹੋਣਗੀਆਂ | ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਜਾਰੀ ਕੀਤੇ ਸ਼ਡਿਊਲ ਵਿਚ ਦੱਸਿਆ ਗਿਆ ਹੈ ਕਿ 4 ਨਵੰਬਰ ਨੂੰ ਕਿ੍ਕਟ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਕਾਰਵਾਈ ਸ਼ੁਰੂ ਹੋ ਜਾਵੇਗੀ ਤੇ ਇਸ ਦਿਨ 11 ਵਜੇ ਤੋਂ ਲੈ ਕੇ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਜਦਕਿ ਨਾਮਜ਼ਦਗੀ ਪੱਤਰਾਂ ਦੀ ਚੈਕਿੰਗ ਦਾ ਕੰਮ 5 ਨਵੰਬਰ ਨੂੰ ਹੋਵੇਗਾ ਤੇ ਨਾਮਜ਼ਦਗੀ ਪੱਤਰ 6 ਨਵੰਬਰ 1 ਵਜੇ ਤੱਕ ਵਾਪਸ ਲਏ ਜਾ ਸਕਣਗੇ | ਇਸ ਤੋਂ ਬਾਅਦ 6 ਨਵੰਬਰ ਨੂੰ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਜਾਵੇਗੀ ਤੇ 8 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ ਪੰਜ ਵਜੇ ਤਕ ਰੋਜ਼ ਗਾਰਡਨ ਨੇੜੇ ਸਥਿਤ ਸਰਕਾਰੀ ਕਾਲਜ ਵਿਚ ਵੋਟਿੰਗ ਹੋਵੇਗੀ | ਇਸ ਲਈ ਡਿਪਟੀ ਕਮਿਸ਼ਨਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਜਦਕਿ ਉਨ੍ਹਾਂ ਆਰ.ਟੀ.ਏ ਸੰਦੀਪ ਸਿੰਘ ਦੀਪਕ ਸ਼ਰਮਾ ਅਤੇ ਅਨਿਲ ਭਾਰਤੀ ਚੋਣ ਕਾਰਵਾਈ ਵਿਚ ਉਨ੍ਹਾਂ ਦੀ ਮਦਦ ਕਰਨਗੇ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੀਆਂ ਚੋਣਾਂ ਦਾ ਮਾਮਲਾ ਹਾਈਕੋਰਟ ਤੱਕ ਪਹੁੰਚ ਗਿਆ ਸੀ ਅਤੇ ਹਾਈ ਕੋਰਟ ਦੇ ਹੁਕਮਾਂ ਤਹਿਤ ਹੀ ਇਹ ਚੋਣਾਂ ਹੋ ਰਹੀਆਂ ਹਨ | ਹਾਈ ਕੋਰਟ ਵੱਲੋਂ ਸਿੱਕਮ ਹਾਈਕੋਰਟ ਦੇ ਸਾਬਕਾ ਮੁੱਖ ਜੱਜ ਪ੍ਰਮੋਦ ਕੋਹਲੀ ਨੂੰ ਚੋਣਾਂ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

10ਵੀਂ ਓਪਨ ਸਕੂਲ ਤੇ 12ਵੀਂ ਦੇ ਸਪਲੀਮੈਂਟਰੀ ਪੇਪਰ ਅੱਜ ਤੋਂ

ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2020 'ਚ ਲਏ ਜਾਣ ਵਾਲੇ ਰੱਦ ਕੀਤੇ ਇਮਤਿਹਾਨ 10ਵੀਂ ਓਪਨ ਸਕੂਲ ਵਾਧੂ ਵਿਸ਼ੇ, ਇੰਪਰੂਵਮੈਂਟ (ਗੋਲਡਨ ਚਾਂਸ) ਤੇ 12ਵੀਂ ਸਪਲੀਮੈਂਟਰੀ ਦੇ ਇਮਤਿਹਾਨ (ਪੇਪਰ) 26 ਅਕਤੂਬਰ (ਅੱਜ) ਤੋਂ ਸ਼ੁਰੂ ...

ਪੂਰੀ ਖ਼ਬਰ »

ਫ਼ੀਸ ਘੁਟਾਲੇ ਖ਼ਿਲਾਫ਼ ਨਾਭਾ ਵਿਖੇ ਰੋਸ ਰੈਲੀ ਲਾ-ਮਿਸਾਲ ਹੋਵੇਗੀ-ਸ਼ਿਵਾਲਿਕ

ਡੇਹਲੋਂ, 25 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐੱਸ. ਸੀ. ਵਿਦਿਆਰਥੀਆਂ ਦੇ ਫ਼ੀਸ ਘੁਟਾਲੇ ਦੇ ਮੱਦੇਨਜ਼ਰ 2 ਨਵੰਬਰ ਨੂੰ ਨਾਭਾ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ...

ਪੂਰੀ ਖ਼ਬਰ »

ਲੁਧਿਆਣਾ ਫਸਟ ਕਲੱਬ ਨੇ ਸਤਲੁਜ ਕਲੱਬ ਦੇ ਜੇਤੂ ਰਹੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਲੁਧਿਆਣਾ, 25 ਅਕਤਬੂਰ (ਕਵਿਤਾ ਖੁੱਲਰ)- ਲੁਧਿਆਣਾ ਫਸਟ ਕਲੱਬ ਦੇ ਅਹੁਦੇਦਾਰਾਂ ਕਿ੍ਸ਼ਨ ਕੁਮਾਰ ਬਾਵਾ ਚੇਅਰਮੈਨ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਕਰਨਲ ਹਰਬੰਸ ਸਿੰਘ ਕਾਹਲੋਂ, ਮਹਿੰਦਰ ਸਿੰਘ ਇਰੋਜ਼, ਮੇਜਰ ਐਚ.ਐਸ. ਭਿੰਡਰ, ਅਸ਼ਵਨੀ ਅਰੋੜਾ, ਮੇਜਰ ਆਈ.ਐਸ ਸੰਧੂ, ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ 'ਚ ਨੌਜਵਾਨ ਤਕੜਾ ਇਤਿਹਾਸ ਸਿਰਜਣਗੇ-ਕਾਉਂਕੇ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਪੰਥ ਦੀ ਸਿਰਮੌਰ ਸੰਸਥਾ ਹੈ | ਸਮੁੱਚੇ ਪੰਜਾਬ ਦੀ ਤਵਾਰਿਖ ਦੱਸਦੀ ਹੈ ਕਿ ਸਮੁੱਚੇ ਪੰਜਾਬ ਵਾਸੀਆਂ ਨੂੰ ਹੀ ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੌਾਪੀ ਹੈ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪੰਥ ਭਗੌੜਿਆਂ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਬਿੱਲ ਪਾਸ ਕਰ ਕੇ ਕੈਪਟਨ ਨੇ ਦਲੇਰਾਨਾ ਕਦਮ ਚੁੱਕਿਆ-ਸਰਬਾ, ਟੀ. ਐਸ. ਕਾਕਾ

ਡਾਬਾ/ਲੁਹਾਰਾ, 25 ਅਕਤੂਬਰ (ਕੁਲਵੰਤ ਸਿੰਘ ਸੱਪਲ)- ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਵਾਰਡ ਨੰਬਰ 31 ਦੇ ਇੰਚਾਰਜ ਸਰਬਜੀਤ ਸਿੰਘ ਸਰਬਾ, ਉਘੇ ਸਮਾਜ ਸੇਵੀ ਆਗੂ ਤਰਲੋਚਨ ਸਿੰਘ ਟੀ. ਐਸ ਕਾਕਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਰਾਹੁਲ ਤੇ ਪਿ੍ਯੰਕਾ ਹੁਣ ਜਲਾਲਪੁਰ ਵੀ ਆਉਣ-ਸਰੀਨ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਬੁਲਾਰੇ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਦੇ ਟਾਂਡਾ ਨੇੜਲੇ ਪਿੰਡ ਜਲਾਲਪੁਰ ਤੋਂ ਜਬਰ ਜਨਾਹ ਤੇ ਹੱਤਿਆ ਦੀ ਸ਼ਿਕਾਰ ਲੜਕੀ ਦੀ ਮਿ੍ਤਕ ਦੇਹ ਮਿਲਣ ਤੋਂ ਬਾਅਦ ਸਥਾਨਕ ਲੋਕਾਂ ਵਲੋਂ ਸਖ਼ਤ ਵਿਰੋਧ 'ਚ ...

ਪੂਰੀ ਖ਼ਬਰ »

ਤਿਉਹਾਰਾ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਨਜ਼ਰ ਆ ਰਹੀ ਚਹਿਲ ਪਹਿਲ

ਲੁਧਿਆਣਾ, 25 ਅਕਤੂਬਰ (ਜਗਿੰਦਰ ਸਿੰੰਘ ਅਰੋੜਾ)- ਮਹਾਂਨਗਰ ਲੁਧਿਆਣਾ ਦੀ ਪੂਰੀ ਦੁਨੀਆਂ ਵਿਚ ਹੌਜਰੀ ਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ | ਇਹਨਾਂ ਦਿਨਾਂ ਵਿਚ ਤਿਉਹਾਰਾਂ ਅਤੇ ਹੌਜਰੀ ਦੇ ਸੀਜ਼ਨ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚ ਲੋਕਾਂ ਦੀ ਚਹਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮ ਸ਼ਲਾਘਾਯੋਗ-ਗੁਰਮੀਤ ਸਿੰਘ

ਲੁਧਿਆਣਾ, 25 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵੱਲੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮ ਅਤਿ ਹੀ ਸ਼ਲਾਘਾਯੋਗ ਕੰਮ ਹੈ | ...

ਪੂਰੀ ਖ਼ਬਰ »

ਬਿਨਾਂ ਵਰਦੀ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 25 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ ਘਰ ਰਸੋਈ ਗੈਸ ਦੀ ਡਿਲੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਕਥਿਤ ਤੌਰ 'ਤੇ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਜਾਣਕਾਰੀ ਅਨੁਸਾਰ ਅਜਿਹਾ ਕਰਨਾ ਪੂਰੀ ...

ਪੂਰੀ ਖ਼ਬਰ »

ਐਸ. ਸੀ. ਡੀ. ਸਰਕਾਰੀ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੇ ਸਾਹਿਰ ਲੁਧਿਆਣਵੀ ਨੂੰ ਕੀਤਾ ਯਾਦ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)- ਐਸ.ਸੀ.ਡੀ. ਸਰਕਾਰ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਵਲੋਂ ਕਵੀ ਸਾਹਿਬ ਲੁਧਿਆਣਵੀ ਦੀ 40ਵੀਂ ਬਰਸੀ ਮੌਕੇ ਇਕ ਸਾਦਾ ਸਮਾਗਮ ਕਰਵਾਇਆ ਜਿਸ ਵਿਚ ਹਾਜ਼ਰ ਸਖਸ਼ੀਅਤਾਂ ਨੇ ਸਾਹਿਬ ਲੁਧਿਆਣਵੀ ਦੀਆਂ ਕਵਿਤਾਵਾਂ ਤੇ ਯਾਦਾਂ ਨੂੰ ਤਾਜ਼ਾ ...

ਪੂਰੀ ਖ਼ਬਰ »

ਸੰਤ ਬਾਬਾ ਅਮੀਰ ਸਿੰਘ ਦੇ ਪਿਤਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)- ਬੀਤੇ ਦਿਨੀਂ ਪਹਿਲਾਂ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਦੇ ਪਿਤਾ ਤੇ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿਘ ਦੇ ਤਾਇਆ ਜੀ ਤਰਲੋਕ ਸਿੰਘ ਅਕਾਲ ਪੁਰਖ ਵਲੋਂ ਬਖਸ਼ੀ ਹੋਈ ਪੂੰਜੀ ਨੂੰ ਭੋਗਦਿਆਂ 22 ਅਕਤੂਬਰ 2020 ਨੂੰ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਲੰਦਰੀ ਦਰਬਾਰ ਗੋਪਾਲ ਜੀ ਦੀ ਕੁਟੀਆ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਕੀਤਾ ਸ਼ਡਿਊਲ ਜਾਰੀ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਵਲੋਂ ਸ਼ਡਿਊਲ ਜਾਰੀ ਕੀਤਾ ਗਿਆ ਹੈ | ਏ.ਸੀ.ਪੀ ਰਣਜੀਤ ਸਿੰਘ ਨੇ ਦੱਸਿਆ ਕਿ ਦੁਕਾਨਾਂ ਲੈਣ ਦੇ ਇੱਛੁਕ ਵਿਅਕਤੀ 27 ਅਤੇ 28 ਅਕਤੂਬਰ ਪੁਲਿਸ ...

ਪੂਰੀ ਖ਼ਬਰ »

ਰਤਨਾਕਰ ਸੈਨਾ ਨੇ ਕੀਤੀ ਰਾਵਣ ਦੀ ਪੂਜਾ • ਦੇਸ਼ 'ਚ ਰਾਣਵ ਦੇ ਪੁਤਲੇ ਫ਼ੂਕਣ ਦੀ ਪ੍ਰਥਾ ਬੰਦ ਹੋਣੀ ਚਾਹੀਦੀ ਹੈ-ਬੀ. ਕੇ. ਟਾਂਕ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)- ਦੁਸਹਿਰਾ ਅੱਜ ਪੂਰੇ ਭਾਰਤ ਵਿੱਚ ਪੂਰੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਲੋਕ ਕਈ-ਕਈ ਦਿਨਾਂ ਤੋਂ ਚਲੀ ਰਹੀ ਰਾਮਲੀਲ੍ਹਾ ਦੇ ਅੱਜ ਅੰਤਿਮ ਦਿਨ ਰਾਵਣ ਦਾ ਪੁਤਲਾ ਸਾੜਿਆ ਗਿਆ ਪਰ ਇਸਦੇ ਉਲਟ ਅੱਜ ਸਥਾਨਕ ਗੋਪਾਲ ਨਗਰ ...

ਪੂਰੀ ਖ਼ਬਰ »

ਕੋਰੋਨਾ ਨਾਲ 1 ਮਰੀਜ਼ ਦੀ ਮੌਤ, 66 ਨਵੇਂ ਮਾਮਲੇ

ਲੁਧਿਆਣਾ, 25 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 1 ਮਰੀਜ਼ ਦੀ ਮੌਤ ਹੋ ਗਈ ਹੈ | ਮਿ੍ਤਕ ਮਰੀਜ਼ ਦਾਣਾ ਮੰਡੀ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ ਦੀ ਰਹਿਣ ਵਾਲੀ 55 ਸਾਲਾ ਔਰਤ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਕੋਤਵਾਲੀ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ਾਂ ਵਿਚ ਮਨਵੀਰ ਸਿੰਘ, ਅਰਸ਼ਦੀਪ ਸਿੰਘ, ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਪੀੜਤ ਲੜਕੀ ਦੇ ਬਿਆਨਾਂ 'ਤੇ ਅਮਲ ਵਿਚ ਲਿਆਂਦੀ ਅਤੇ ਪੁਲਿਸ ...

ਪੂਰੀ ਖ਼ਬਰ »

ਅਸਤੀਫੇ ਜੇਬ 'ਚ ਰੱਖਣ ਵਾਲੇ ਕਿਵੇਂ ਕਰਨਗੇ ਪ੍ਰੋਜੈਕਟ ਪੂਰੇ-ਅਰੋੜਾ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)- ਆ ਰਹੀਆਂ ਵੋਟਾਂ ਦੇ ਮੱਦੇਨਜ਼ਰ ਕਾਂਗਰਸ ਸਰਕਾਰ ਹਰ ਤਰ੍ਹਾਂ ਦੇ ਸਿਆਸੀ ਹੱਥਕੰਡੇ ਅਪਣਾ ਕੇ ਸੂਬਾ ਵਾਸੀਆਂ ਨੂੰ ਇਕ ਵਾਰ ਫਿਰ ਤੋਂ ਭਰਮਾਂਉਂਦੀ ਨਜ਼ਰ ਆ ਰਹੀ ਹੈ ਕਿਉਂਕਿ ਇਕ ਪਾਸੇ ਤਾਂ ਕੈਪਟਨ ਜੇਬ 'ਚ ਅਸਤੀਫਾ ਰੱਖਣ ਦੀ ਗੱਲ ...

ਪੂਰੀ ਖ਼ਬਰ »

ਭਾਜਪਾ ਦੇ ਮਨਦੀਪ ਮਦਾਨ ਤੇ ਉਸ ਦੇ ਸਾਥੀ ਕਦੇ ਮੈਂਬਰ ਨਹੀਂ ਰਹੇ-ਕਤੇਂਦੂ ਸ਼ਰਮਾ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਕਤੇਂਦੂ ਸ਼ਰਮਾ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਮਨਦੀਪ ਮਦਾਨ ਤੇ ਉਸ ਦੇ ਸਾਥੀਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਸਮੇਂ ਭਾਜਪਾ ਦੇ ਮੈਂਬਰ ਹੋਣ ਦੀ ...

ਪੂਰੀ ਖ਼ਬਰ »

ਮੋਦੀ ਤੇ ਨੱਢਾ ਦੇ ਬਿਆਨਾਂ ਨੇ ਕੇਂਦਰ ਦਾ ਪੰਜਾਬ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ-ਬੈਂਸ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਸਾਨ ਵਿਰੋਧੀ ਬਿਆਨ ਦੇ ਕੇ ਸਾਬਤ ਕਰ ਦਿੱਤਾ ਹੈ ਕਿ ...

ਪੂਰੀ ਖ਼ਬਰ »

ਭਾਜਪਾ ਲੁਧਿਆਣਾ ਸ਼ਹਿਰੀ ਵਲੋਂ 3 ਮੰਡਲਾਂ ਦੇ ਆਹੁਦੇਦਾਰਾਂ ਦੀ ਸੂਚੀ ਜਾਰੀ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਅੱਜ ਲੁਧਿਆਣਾ ਸ਼ਹਿਰ ਦੇ 3 ਮੰਡਲਾਂ ਦੇ ਆਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ ਜਿਸ ਵਿਚ ਜਨਤਾ ਨਗਰ, ਦੁੱਗਰੀ ਤੇ ਸ਼ਿਵਾਜੀ ਨਗਰ ਮੰਡਲ ਸ਼ਾਮਿਲ ਹਨ ...

ਪੂਰੀ ਖ਼ਬਰ »

ਗੁਰਮੁੱਖ ਸਿੰਘ ਘੁੰਮਣ ਵਾਰਡ ਨੰਬਰ 35 ਦੇ ਪ੍ਰਧਾਨ ਨਿਯੁਕਤ

ਡਾਬਾ/ਲੁਹਾਰਾ, 25 ਅਕਤੂਬਰ (ਕੁਲਵੰਤ ਸਿੰਘ ਸੱਪਲ)- ਲੋਕ ਇਨਸਾਫ਼ ਪਾਰਟੀ ਸੁਪਰੀਮੋ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਵੇਰ ਦਾ ਭੁੱਲਿਆ ਸ਼ਾਮ ਨੂੰ ਘਰ ਆ ਜਾਵੇ ਤਾਂ ਉਹ ਭੁੱਲਿਆ ਨਹੀਂ ਅਖਵਾਉਂਦਾ ਅਤੇ ਜਿਸ ਘਰ ਵਿਚ ਦੋ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਕਾਰਜਕਾਰੀ ਮੈਂਬਰ ਤੇਹਸੀਨ ਰਜਾਖਾਨ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਵਪਾਰ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਦੌਰਾਨ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ਰਤਾਂ ਨਾਲ ਖੇਤੀਬਾੜੀ ਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ 'ਚ ਉਦਯੋਗਿਕ ਵਿਕਾਸ ਕਰਨ ਦੀ ਹਰੀ ਝੰਡੀ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਮਹੱਤਵਪੂਰਨ ਫ਼ੈਸਲੇ ਲਏ ਜਿਨ੍ਹਾਂ ਵਿੱਚ ਕੁਝ ਸ਼ਰਤਾਂ ਨਾਲ ਖੇਤੀਬਾੜੀ ਅਤੇ ਮਿਸ਼ਰਤ ਵਰਤੋਂ ਵਾਲੀ ...

ਪੂਰੀ ਖ਼ਬਰ »

ਕੜਵਲ ਤੇ ਕੌਾਸਲਰ ਸ਼ੀਰਾ ਨੇ ਵਾਰਡ 42 'ਚ ਸੜਕਾਂ ਬਣਾਉਣ ਦੇ ਕੰਮ ਦਾ ਕੀਤਾ ਉਦਘਾਟਨ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਅਧੀਨ ਪੈਂਦੇ ਵਾਰਡ ਨੰ. 42 ਦੇ ਕੌਾਸਲਰ ਸੁਖਦੇਵ ਸਿੰਘ ਸ਼ੀਰਾ ਵਲੋਂ ਅੱਜ ਆਪਣੇ ਵਾਰਡ ਦੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ...

ਪੂਰੀ ਖ਼ਬਰ »

ਲੋਕਾਂ ਵਲੋਂ ਸਕੂਲ ਲਈ ਦਾਨ ਦਿੱਤੀ ਰਕਮ ਦਾ ਰਿਕਾਰਡ ਗੁੰਮ ਹੋਣ ਦੇ ਪੁਲਿਸ ਕਮਿਸ਼ਨਰ ਨੇ ਦਿੱਤੇ ਜਾਂਚ ਦੇ ਹੁਕਮ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੁਖਦੇਵ ਨਗਰ ਸਥਿਤ ਸਰਕਾਰੀ ਸਕੂਲ ਵਿਚ ਲੋਕਾਂ ਵਲੋਂ ਦਿਤੀ ਗਈ ਦਾਨ ਦੀ ਰਕਮ ਦਾ ਰਿਕਾਰਡ ਸ਼ੱਕੀ ਹਲਾਤਾਂ ਵਿਚ ਗੁੰਮ ਹੋਣ ਦਾ ਮਾਮਲਾ ਪੁਲਿਸ ਪਾਸ ਪਹੁੰਚ ਗਿਆ ਹੈ | ਪੁਲਿਸ ਕਮਿਸ਼ਨਰ ਵਲੋਂ ਮਾਮਲੇ ਦੀ ਗੰਭੀਰਤਾ ...

ਪੂਰੀ ਖ਼ਬਰ »

ਦਿਲ ਦੀ ਬੀਮਾਰੀ ਤੋਂ ਪੀੜਤ ਨਵਜਾਤ ਬੱਚੇ ਦੇ ਮਾਪਿਆਂ ਵਲੋਂ ਡਾਇਗਨੋਸਟਿਕ ਸੈਂਟਰ ਅੱਗੇ ਰੋਸ ਪ੍ਰਦਰਸ਼ਨ

ਲੁਧਿਆਣਾ, 25 ਅਕਤੂਬਰ (ਸਲੇਮਪੁਰੀ)- ਦਿਲ ਦੀ ਬੀਮਾਰੀ ਤੋਂ ਪੀੜਤ ਨਵਜਾਤ ਬੱਚੇ ਦੇ ਮਾਪਿਆਂ ਵਲੋਂ ਗਲਤ ਜਾਂਚ ਰਿਪੋਰਟ ਕਰਨ ਨੂੰ ਲੈ ਕੇ ਇਕ ਡਾਇਗਨੋਸਟਿਕ ਸੈਂਟਰ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਨਵਜਾਤ ਪੀੜ੍ਹਤ ਬੱਚੇ ਦੇ ਪਿਤਾ ਅਮਿਤ ਸਹਿਗਲ ਵਾਸੀ ਕਲਗੀਧਰ ਰੋਡ ...

ਪੂਰੀ ਖ਼ਬਰ »

ਅਸ਼ੋਕ ਇੰਮਪੋਰੀਅਮ 'ਚ ਵਿਆਹ-ਸ਼ਾਦੀਆਂ ਦੇ ਡਿਜ਼ਾਈਨਰ ਪਹਿਰਾਵਿਆਂ ਦੀ ਭਾਰੀ ਮੰਗ

ਲੁਧਿਆਣਾ, 25 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਵਿਆਹ-ਸ਼ਾਦੀਆਂ ਅਤੇ ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰਖੱਦਿਆਂ ਹੋਇਆ ਘੁਮਾਰ ਮੰਡੀ, ਮੇਨ ਰੋਡ ਸਥਿਤ ਲਾੜੇ ਅਤੇ ਲਾੜੀਆਂ ਦੇ ਵਿਆਹ ਮੌਕੇ ਪਹਿਨੇ ਜਾਣ ਵਾਲੇ ਪਹਿਰਾਵਿਆਂ ਅਤੇ ਹੋਰ ਖੁਸ਼ੀ ਦੇ ਮੌਕਿਆਂ ਲਈ ਸੁੰਦਰ, ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਹਲਕਾ ਲੁਧਿਆਣਾ ਕੇਂਦਰੀ ਦੇ ਪਵਨਦੀਪ ਸਿੰਘ ਮਦਾਨ ਇੰਚਾਰਜ ਨਿਯੁਕਤ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਪ੍ਰਤੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇਣ ਵਾਲੇ ਪਵਨਦੀਪ ਸਿੰਘ ਮਦਾਨ ਨੂੰ ਮਾਣ ਬਖਸ਼ਦੇ ਹੋਏ ਵਿਧਾਨ ਸਭਾ ਹਲਕਾ ਲੁਧਿਆਣਾ ...

ਪੂਰੀ ਖ਼ਬਰ »

ਵਰਿੰਦਰ ਸਿੰਘ ਖੁਰਾਣਾ ਨਮਿਤ ਸ਼ਰਧਾਂਜਲੀ ਸਮਾਗਮ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਸੀਨੀਅਰ ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਵੱਡੇ ਭਰਾ ਵਰਿੰਦਰ ਸਿੰਘ ਖੁਰਾਣਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ...

ਪੂਰੀ ਖ਼ਬਰ »

ਰਣੀਆਂ ਵਿਖੇ ਕਿਸਾਨ ਰੋਸ ਧਰਨਾ ਸੱਤਵੇਂ ਦਿਨ 'ਚ ਦਾਖਲ

ਆਲਮਗੀਰ, 25 ਅਕਤੂਬਰ (ਜਰਨੈਲ ਸਿੰਘ ਪੱਟੀ)- ਕੇਂਦਰ ਸਰਕਾਰ ਅਤੇ ਅੰਬਾਨੀ, ਅੰਡਾਨੀ ਦੇ ਵਪਾਰਕ ਅਦਾਰਿਆ ਖਿਲਾਫ ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਤਹਿਤ ਆਲਮਗੀਰ, ਗਿੱਲ, ਰਣੀਆਂ, ਹਰਨਾਮਪੁਰਾ, ਸੰਗੋਵਾਲ, ਬੁਲਾਰਾ ਆਦਿ ਪਿੰਡਾਂ ਦੇ ਕਿਸਾਨਾ ਵੱਲੋਂ ਲੁਧਿਆਣਾ ਮਾਲੇਰ ...

ਪੂਰੀ ਖ਼ਬਰ »

ਪੂਜਾ ਕਰਨ ਉਪਰੰਤ ਵਾਪਸ ਪਰਤ ਰਹੇ ਸ਼ਰਧਾਲੂਆਂ ਦਾ ਟੈਂਪੂ ਪਲਟਿਆ, 6 ਜ਼ਖ਼ਮੀ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਬਿੱਗ ਬਾਜ਼ਾਰ ਨੇੜੇ ਅੱਜ ਦੇਰ ਸ਼ਾਮ ਟੈਂਪੂ ਪਲਟਣ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX