ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  14 minutes ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  21 minutes ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  30 minutes ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  40 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  51 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  58 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  about 1 hour ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  about 1 hour ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 2 hours ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 3 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਹਿਲਾਂ ਦੀ ਤਰ੍ਹਾਂ 30 ਤੋਂ 150 ਫੁੱਟ ਦੇ ਰਾਵਣ ਕਿਤੇ ਨਹੀਂ ਬਣੇ ਤੇ ਨਾ ਸੜੇ

ਚੰਡੀਗੜ੍ਹ, 25 ਅਕਤੂਬਰ (ਆਰ.ਐਸ.ਲਿਬਰੇਟ)-ਪਿਛਲੇ ਸਾਲਾਂ ਵਾਂਗ 30 ਤੋਂ 150 ਫੁੱਟ ਦਾ ਰਾਵਣ ਕਿਤੇ ਵੀ ਨਹੀਂ ਬਣਾਇਆ ਗਿਆ ਹੈ ਕਿਉਂਕਿ ਇਸ ਵਾਰ ਪ੍ਰਸ਼ਾਸਨ ਨੇ ਕੋਰੋਨਾ ਦੇ ਕਾਰਨ ਸ਼ਹਿਰ ਵਿਚ ਦੁਸਹਿਰੇ 'ਤੇ ਰਾਵਣ ਦੇ ਸਾੜਣ ਦੀ ਪ੍ਰਵਾਨਗੀ ਨਹੀਂ ਦਿੱਤੀ, ਇਸ ਦੇ ਬਾਵਜੂਦ ...

ਪੂਰੀ ਖ਼ਬਰ »

ਚੰਡੀਗੜ੍ਹ ਕਾਂਗਰਸ ਵਲੋਂ ਸਮੇਂ ਤੋਂ ਪਹਿਲਾਂ ਨਿਗਮ ਚੋਣਾਂ ਲਈ ਵਾਅਦਿਆਂ ਦੇ ਐਲਾਨ ਸ਼ੁਰੂ

ਚੰਡੀਗੜ੍ਹ, 25 ਅਕਤੂਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਕਾਂਗਰਸ ਵਲੋਂ ਸਮੇਂ ਤੋਂ ਪਹਿਲਾਂ ਨਗਰ ਨਿਗਮ ਚੋਣਾਂ ਲਈ ਸ਼ਹਿਰ ਦੇ ਮੁੱਦੇ ਉਠਾਉਣ ਦੇ ਨਾਲ ਵਾਅਦਿਆਂ ਦੇ ਐਲਾਨ ਸ਼ੁਰੂ ਕਰ ਦਿੱਤੇ ਹਨ | ਅੱਜ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਅਤੇ ਦਰਜਨ ਤੋਂ ...

ਪੂਰੀ ਖ਼ਬਰ »

ਯੂ.ਐਸ. ਨਿਊਜ਼ ਰੈਂਕਿੰਗ ਪੰਜਾਬ ਯੂਨੀਵਰਸਿਟੀ ਨੂੰ ਦੇਸ਼ ਦੀਆਂ ਯੂਨੀਵਰਸਿਟੀਆਂ 'ਚੋਂ ਮਿਲਿਆ ਚੌਥਾ ਸਥਾਨ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)- ਯੂ.ਐਸ. ਨਿਊਜ਼ ਰੈਂਕਿੰਗ ਵਿਚ ਪੰਜਾਬ ਯੂਨੀਵਰਸਿਟੀ ਨੂੰ ਦੁਨੀਆਂ ਦੀਆਂ 1500 ਯੂਨੀਵਰਸਿਟੀਆਂ ਵਿਚ ਥਾਂ ਮਿਲੀ ਹੈ ਜਦ ਭਾਰਤ ਦੀਆਂ 55 ਯੂਨੀਵਰਸਿਟੀਆਂ ਵਿਚੋਂ ਪੰਜਾਬ ਯੂਨੀਵਰਸਿਟੀ ਨੂੰ ਚੌਥਾ ਸਥਾਨ ਮਿਲਿਆ ਹੈ | ...

ਪੂਰੀ ਖ਼ਬਰ »

ਦੀਵਾਲੀ ਸਣੇ ਹੋਰ ਤਿਉਹਾਰਾਂ ਨੂੰ ਵਾਤਾਵਰਨ ਸਹਿਯੋਗੀ ਬਣਾ 'ਮਨਾਉਣ ਦੀਆਂ ਤਿਆਰੀਆਂ'

ਚੰਡੀਗੜ੍ਹ, 25 ਅਕਤੂਬਰ (ਆਰ.ਐਸ.ਲਿਬਰੇਟ)-ਦੀਵਾਲੀ ਸਣੇ ਹੋਰ ਤਿਉਹਾਰਾਂ ਨੂੰ ਪ੍ਰਦੂਸ਼ਣ ਮੁਕਤ ਦੇ ਨਾਲ ਵਾਤਾਵਰਣ ਸਹਿਯੋਗੀ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ | ਦੀਵਾਲੀ ਦੇ ਜਸ਼ਨਾਂ ਦੌਰਾਨ ਚੰਡੀਗੜ੍ਹ ਵਾਤਾਵਰਣ ਦੀ ਸੰਭਾਲ ਦੇ ਉਦੇਸ਼ ਨਾਲ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਕਰਮਚਾਰੀ 'ਤੇ ਅਣਪਛਾਤੇ ਵਲੋਂ ਗੋਲੀਬਾਰੀ

ਚੰਡੀਗੜ੍ਹ, 25 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਸਵੇਰੇ ਚੰਡੀਗੜ੍ਹ ਸੈਕਟਰ 22-ਡੀ ਦੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਆਪਣੇ ਘਰ ਜਾ ਰਹੇ ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਕਰਮਚਾਰੀ ਨੂੰ ਅਣਪਛਾਤੇ ਨੇ ਗੋਲੀ ਮਾਰ ਦਿੱਤੀ | ਸੂਚਨਾ ਮਿਲਦੇ ਹੀ ਪੁਲਿਸ ਪਹੁੰਚੀ ਅਤੇ ਅਮਰੀਕ ...

ਪੂਰੀ ਖ਼ਬਰ »

ਪੀ.ਜੀ.ਆਈ. ਵਿਖੇ 202ਵਾਂ ਖ਼ੂਨਦਾਨ ਕੈਂਪ ਲਗਾਇਆ, 63 ਯੂਨਿਟ ਖ਼ੂਨ ਇਕੱਤਰ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)- ਥੈਲਾਸੀਮਿਕ ਚੈਰੀਟੇਬਲ ਟਰੱਸਟ ਪੀ.ਜੀ.ਆਈ.-ਜੀ.ਐਮ.ਸੀ.ਐਚ. ਚੰਡੀਗੜ੍ਹ ਵਲੋਂ ਆਪਣਾ 202ਵਾਂ ਖ਼ੂਨਦਾਨ ਕੈਂਪ ਪੀ.ਜੀ.ਆਈ. ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ਪੀ.ਜੀ.ਆਈ. ਦੇ ਨਿਊਰੋਲਜੀ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਡਾ. ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਵਿਚ ਮਾਸਟਰ ਆਫ਼ ਬਿਜ਼ਨਸ ਐਡਮਨਿਸਟਰੇਸ਼ਨ (ਜਨਰਲ) ਚੌਥਾ ਸਮੈਸਟਰ, ਮਾਸਟਰ ਆਫ਼ ਬਿਜ਼ਨਸ ਐਡਮਨਿਸਟਰੇਸ਼ਨ (ਹਿਊਮਨ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 20 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 25 ਅਕਤੂਬਰ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 20 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 8 ਮਰੀਜ਼ ਪੰਚਕੂਲਾ ਦੇ ਹਨ ਅਤੇ 12 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਹਨ ਅਤੇ ਇਕ ਕੋਰੋਨਾ ਸੰਕਰਮਿਤ ਮਰੀਜ਼ ਦੀ ਅੱਜ ਮੌਤ ਹੋ ਗਈ ਹੈ | ਇਸਦੇ ...

ਪੂਰੀ ਖ਼ਬਰ »

-ਡੇਰਾਬੱਸੀ ਵਿਚ ਨਹੀਂ ਰੁਕ ਰਿਹਾ ਚੋਰੀਆਂ ਦਾ ਸਿਲਸਿਲਾ-

ਪਿੰਡ ਹਰਿਪੁਰ ਹਿੰਦੂਆਂ ਤੋਂ ਲੱਖਾਂ ਰੁਪਏ ਕੀਮਤ ਦੀਆਂ 4 ਮੱਝਾਂ ਚੋਰੀ

ਡੇਰਾਬੱਸੀ, 25 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਵਿਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਕੁੱਝ ਦਿਨ ਪਹਿਲਾਂ ਗੁਲਾਬਗੜ੍ਹ ਤੋਂ 8 ਮੱਝਾਂ ਚੋਰੀ ਹੋਣ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਬੀਤੀ ਰਾਤ ਬਰਵਾਲਾ ਸੜਕ 'ਤੇ ਸਥਿਤ ਪਿੰਡ ...

ਪੂਰੀ ਖ਼ਬਰ »

5 ਪੇਟੀਆਂ ਨਾਜ਼ਾਇਜ ਸ਼ਰਾਬ ਸਮੇਤ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਨਸ਼ਿਆਂ ਖਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ 5 ਦੇਸੀ ਨਾਜ਼ਾਇਜ ਸ਼ਰਾਬ ਸਮੇਤ 1 ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਮੁਲਜ਼ਮ ਦੀ ਪਛਾਣ ਮੁਹੰਮਦ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾਂ 'ਚ ਸਫ਼ਾਈ ਕਰਮੀ ਹੜਤਾਲ 'ਤੇ ਸਫ਼ਾਈ ਦਾ 'ਰੱਬ-ਰਾਖਾ'

ਚੰਡੀਗੜ੍ਹ, 25 ਅਕਤੂਬਰ (ਆਰ.ਐਸ.ਲਿਬਰੇਟ)- ਤਿਉਹਾਰਾਂ ਦੇ ਦਿਨਾਂ 'ਚ ਸਫ਼ਾਈ ਕਰਮੀ ਹੜਤਾਲ 'ਤੇ ਚਲੇ ਗਏ ਜਿਸ ਕਾਰਨ ਸਫ਼ਾਈ ਦਾ 'ਰੱਬ-ਰਾਖਾ' ਹੀ ਰਹਿ ਗਿਆ ਹੈ | ਸ਼ੁੱਕਰਵਾਰ ਤੋਂ ਸਫ਼ਾਈ ਕਾਮੇ ਹੜਤਾਲ 'ਤੇ ਹਨ ਇਸ ਦਰਮਿਆਨ ਸਫ਼ਾਈ ਸੇਵਕਾਂ ਤੇ ਨਿਗਮ ਅਧਿਕਾਰੀਆਂ ਦੀ ਬੈਠਕ ...

ਪੂਰੀ ਖ਼ਬਰ »

ਪੁਲਿਸ ਨਾਕਾ ਤੋੜ ਕੇ ਪੁਲਿਸ ਕਰਮਚਾਰੀ ਨੂੰ ਧੱਕਾ ਮਾਰ ਕੇ ਭੱਜਣ ਵਾਲਾ ਗੱਡੀ ਸਮੇਤ ਕਾਬੂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਨਾਕਾ ਤੋੜ ਕੇ ਅਤੇ ਪੁਲਿਸ ਕਰਮਚਾਰੀ ਨੂੰ ਧੱਕਾ ਮਾਰ ਕੇ ਗੱਡੀ ਭਜਾ ਕੇ ਲੈ ਜਾਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਨੌਜਵਾਨ ਦੀ ਪਛਾਣ ਵਨੀਤ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਨੇ 'ਬਾਲ ਗੋਪਾਲ ਗਊ ਬਸੇਰਾ' ਦਾ ਨੀਂਹ ਪੱਥਰ ਰੱਖਿਆ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਵਿਕਾਸ ਕਾਰਜ਼ਾਂ ਦੀ ਸ਼ੁਰੂ ਕੀਤੀ ਲੜੀ ਵਿਚ ਹੋਰ ਵਾਧਾ ਕਰਦੇ ਹੋਏ ਉਨ੍ਹਾਂ ਨੇ ਸੜਕਾਂ 'ਤੇ ਆਵਾਰਾ ਘੁੰਮਦੇ ਪਸ਼ੂਆਂ ਦੇ ...

ਪੂਰੀ ਖ਼ਬਰ »

ਹੁੱਲੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਫੜਨ ਗਏ ਪੁਲਿਸ ਮੁਲਾਜ਼ਮ 'ਤੇ ਨੌਜਵਾਨਾਂ ਨੇ ਚੜ੍ਹਾਈ ਕਾਰ

ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼ 3ਬੀ2 ਦੀ ਮਾਰਕੀਟ ਵਿਚ ਹੁੱਲੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਫੜਨ ਗਏ ਪੁਲਿਸ ਮੁਲਾਜ਼ਮ 'ਤੇ ਕਾਰ ਚੜਾ ਕੇ ਉਸਦੀ ਲੱਤ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਵਿਚ ਏ. ਐੱਸ. ਆਈ. ਚਰਣ ਸਿੰਘ ਦੀ ਲੱਤ ਵਿਚ ਫਰੈਕਚਰ ਆਇਆ ਹੈ, ਜਿਸਨੂੰ ਫੇਜ਼ 6 ਵਿਚਲੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਚੰਡੀਗੜ੍ਹ ਵਿਚ ਤਾਇਨਾਤ ਡੀ. ਐੱਸ. ਪੀ. ਦੇ ਪੁੱਤਰ ਅਨਮੋਲ ਸਿੰਘ ਸਮੇਤ ਤਿੰਨ ਵਿਅਕਤੀਆਂ ਨੂੰ ਦੋ ਗੱਡੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਅਨਮੋਲ ਸਿੰਘ ਵਾਸੀ ਜ਼ੀਰਕਪੁਰ, ਅਭੈ ਸਿੰਘ ਵਾਸੀ ਸੈਕਟਰ 45 ਚੰਡੀਗੜ੍ਹ ਅਤੇ ਅਕਾਸ਼ਦੀਪ ਸ਼ਰਮਾ ਵਾਸੀ ਤਿਰਪੜੀ ਪਟਿਆਲਾ ਵਜੋਂ ਹੋਈ ਹੈ | ਮੁਲਜ਼ਮਾਂ ਖਿਲਾਫ਼ ਮਟੌਰ ਥਾਣੇ ਵਿਚ ਧਾਰਾ 323, 186 ਅਤੇ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਡੀ. ਐੱਸ. ਪੀ. ਸਿਟੀ-1 ਗੁਰਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਹੁੱਲੜਬਾਜ਼ ਨੌਜਵਾਨ ਫੇਜ਼ 3ਬੀ2 ਵਿਚ ਆਪਸ ਵਿਚ ਲੜ ਰਹੇ ਹਨ, ਜਿਸ ਕਾਰਨ ਮਾਰਕੀਟ ਦਾ ਮਾਹੌਲ ਖਰਾਬ ਹੋ ਰਿਹਾ ਹੈ | ਕੰਟਰੋਲ ਰੂਮ 'ਤੇ ਮੈਸੇਜ ਮਿਲਦਿਆਂ ਹੀ ਮਟੌਰ ਥਾਣੇ ਦੇ ਡਿਊਟੀ ਅਫ਼ਸਰ ਏ. ਐੱਸ. ਆਈ. ਚਰਣ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਦੋਂ ਉਨ੍ਹਾਂ ਦੇਖਿਆ ਕਿ ਹਰਿਆਣਾ ਨੰਬਰ ਦੀ ਬੀ. ਐੱਮ. ਡਬਲਿਊ ਕਾਰ ਅਤੇ ਪੰਜਾਬ ਨੰਬਰ ਦੀ ਸਵਿਫਟ ਕਾਰ ਸਵਾਰ ਨੌਜਵਾਨ ਆਪਸ ਵਿਚ ਲੜ ਰਹੇ ਸਨ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ | ਪੁਲਿਸ ਨੂੰ ਦੇਖ ਕੇ ਇਹ ਨੌਜਵਾਨ ਫਰਾਰ ਹੋ ਗਏ ਪਰ ਬਾਜ਼ਾਰ ਦੇ ਕੋਲ ਹੀ ਪੁਲਿਸ ਦਾ ਨਾਕਾ ਲੱਗਿਆ ਹੋਇਆ ਸੀ, ਇਹ ਦੇਖ ਕੇ ਮੁਲਜ਼ਮਾਂ ਨੇ ਫਿਲਮੀ ਸਟਾਇਲ ਵਿਚ ਉਸ ਨੂੰ ਤੋੜ ਦਿੱਤਾ ਅਤੇ ਏ. ਐੱਸ. ਆਈ. ਚਰਣ ਸਿੰਘ 'ਤੇ ਗੱਡੀ ਚੜਾਉਣ ਦੀ ਕੋਸ਼ਿਸ ਕੀਤੀ | ਡੀ. ਐੱਸ. ਪੀ. ਖੁਦ ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਕਿਸੇ ਨੂੰ ਵੀ ਨਿਯਮ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਜਾਣਕਾਰੀ ਅਨੁਸਾਰ ਮੁਲਜ਼ਮ ਅਭੈ ਸਿੰਘ ਵਿਦਿਆਰਥੀ ਹੈ ਅਤੇ ਉਸਦੇ ਸਾਥੀ ਹਾਲੇ ਕੋਈ ਕੰਮਕਾਰ ਨਹੀਂ ਕਰਦੇ |

ਖ਼ਬਰ ਸ਼ੇਅਰ ਕਰੋ

 

ਚੰਡੀਗੜ੍ਹ 'ਚ ਕੋਰੋਨਾ ਦੇ 61 ਨਵੇਂ ਮਾਮਲੇ, 2 ਮੌਤਾਂ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਅੱਜ 61 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ | ਸਿਹਤ ਵਿਭਾਗ ਅਨੁਸਾਰ ਸੈਕਟਰ-44 ਦੇ ਰਹਿਣ ਵਾਲੇ 73 ਸਾਲਾ ਵਿਅਕਤੀ ਅਤੇ ਸੈਕਟਰ-30 ਦੀ ਰਹਿਣ ਵਾਲੀ 70 ਸਾਲਾ ਔਰਤ ਦੀ ...

ਪੂਰੀ ਖ਼ਬਰ »

ਫ਼ਸਲੀ ਚੱਕਰ 'ਚੋਂ ਨਿਕਲੇ ਕਿਸਾਨ ਮੰਡੀਆਂ 'ਚ ਹੋ ਰਹੇ ਹਨ ਲੱੁਟ ਦਾ ਸ਼ਿਕਾਰ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਬੇਸ਼ੱਕ ਸਮੇਂ ਦੀਆਂ ਸਰਕਾਰਾਂ ਵਲੋਂ ਖੇਤੀ ਨੰੂ ਲਾਹੇਵੰਦ ਬਣਾਉਣ ਅਤੇ ਪ੍ਰਦੂਸ਼ਨ ਘਟਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਫਸਲ ਹੇਠ ਰਕਬਾ ਘਟਾਉਣ ਅਤੇ ਬਦਲਵੀਆਂ ਫਸਲਾਂ ਬੀਜਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਬਲਟਾਣਾ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਣੇ 2 ਕਾਬੂ

ਜ਼ੀਰਕਪੁਰ, 25 ਅਕਤੂਬਰ (ਹੈਪੀ ਪੰਡਵਾਲਾ)-ਬਲਟਾਣਾ ਪੁਲਿਸ ਨੇ ਚੋਰੀ ਦੇ ਮੋਟਰਸਾਇਕਲ ਸਮੇਤ 2 ਚੋਰਾਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਕੱਲ੍ਹ ਨੂੰ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਸਿਰਫ਼ ਰਵਾਇਤ ਕਾਇਮ ਰੱਖਣ ਲਈ ਹੀ ਮਨਾਇਆ ਦੁਸਹਿਰਾ

ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਕੋਵਿਡ-19 ਕਾਰਨ ਇਸ ਵਾਰ ਮੁਹਾਲੀ ਸ਼ਹਿਰ 'ਚ ਭਾਵੇਂ ਦੁਸਹਿਰਾ ਪਹਿਲਾਂ ਦਾ ਤਰ੍ਹਾਂ ਧੂਮਧਾਮ ਨਾਲ ਨਹੀਂ ਮਨਾਇਆ ਗਿਆ ਪ੍ਰੰਤੂ ਦੁਸਹਿਰਾ ਕਮੇਟੀ ਦੇ ਮੈਂਬਰਾਂ ਵਲੋਂ ਇਸ ਪਰੰਮਪਰਾ ਨੂੰ ਜਿਊਾਦੇ ਰੱਖਦੇ ਹੋਏ ਹਰ ਵਾਰ ...

ਪੂਰੀ ਖ਼ਬਰ »

ਪਿੰਡ ਢਕੌਰਾ ਖੁਰਦ 'ਚ ਖੂਨਦਾਨ ਕੈਂਪ ਅੱਜ

ਮਾਜਰੀ, 25 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਢਕੌਰਾ ਖੁਰਦ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਸਵ: ਰਣਜੋਧ ਸਿੰਘ ਸਰਪੰਚ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ 26 ਅਕਤੂਬਰ ਨੂੰ ਗੁਰਦੁਆਰਾ ਢਕੌਰਾ ਖੁਰਦ ਵਿਖੇ ਲਗਾਇਆ ਜਾ ਰਿਹਾ ਹੈ | ਇਸਦੀ ਜਾਣਕਾਰੀ ...

ਪੂਰੀ ਖ਼ਬਰ »

ਦੁਸਹਿਰੇ ਵਾਲੇ ਦਿਨ ਫੂਕਿਆ ਮੋਦੀ ਦਾ ਪੁਤਲਾ

ਭਾਰੀ ਬਹੁਮਤ ਹਾਸਲ ਕਰ ਕੇ ਲੋਕਾਂ ਦਾ ਨੁਕਸਾਨ ਕਰਨ 'ਤੇ ਤੁਲੀ ਭਾਜਪਾ ਸਰਕਾਰ-ਮਾਵੀ, ਕੁੰਭੜਾ ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨ ਅਤੇ ਜੰਮੂ ਕਸ਼ਮੀਰ ਵਿਚ ਤੋੜੀ ਗਈ ਧਾਰਾ-370 ਵਾਪਸ ਨਾ ਲੈਣ ਬਾਰੇ ...

ਪੂਰੀ ਖ਼ਬਰ »

ਗੱਡੀ ਦੇ ਬੋਨਟ 'ਤੇ ਸ਼ਰੇਆਮ ਦਾਰੂ ਪੀਣ/ਹੁੱਲੜਬਾਜ਼ੀ ਕਰਨ ਵਾਲੇ 5 ਨੌਜਵਾਨਾਂ ਖਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਪਬਲਿਕ ਪਲੇਸ 'ਤੇ ਗੱਡੀ ਦੇ ਬੋਨਟ 'ਤੇ ਰੱਖ ਕੇ ਸ਼ਰੇਆਮ ਦਾਰੂ ਪੀਣ ਅਤੇ ਅਤੇ ਹੱੁਲੜਬਾਜੀ ਕਰਨ ਵਾਲੇ 5 ਨੌਜਵਾਨਾਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ | ਇਸ ਸਬੰਧੀ ਡੀ. ਐੱਸ. ਪੀ. ਸਿਟੀ-2 ਦੀਪ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਸੁਲੇਖ ਮੁਕਾਬਲੇ ਅੱਜ ਤੋਂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਸੁੰਦਰ ...

ਪੂਰੀ ਖ਼ਬਰ »

ਨਾਬਾਲਗ ਨਾਲ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਵਾਲਾ ਫਰਾਰ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਪਿੰਡ ਮਟੌਰ ਸੈਕਟਰ-70 ਦੀ ਵਸਨੀਕ ਇਕ ਨਾਬਾਲਗ ਲੜਕੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਵਾਲੇ ਉਸ ਦੇ ਫਰਾਰ ਪ੍ਰੇਮੀ ਸਮਸ਼ੇਰ ਸਿੰਘ ਨੂੰ ਆਖਰਕਾਰ ਪੁਲਿਸ ਨੇ ਖਰੜ ਤੋਂ ਗਿ੍ਫ਼ਤਾਰ ਕਰ ਲਿਆ ਹੈ ...

ਪੂਰੀ ਖ਼ਬਰ »

ਫਾਟਵਾਂ ਦਾ ਨੌਜਵਾਨ ਭੇਦਭਰੀ ਹਾਲਤ 'ਚ ਘਰੋਂ ਲਾਪਤਾ

ਮੁੱਲਾਂਪੁਰ ਗਰੀਬਦਾਸ, 25 ਅਕਤੂਬਰ (ਖੈਰਪੁਰ)-ਪਿੰਡ ਫਾਟਵਾਂ ਦਾ ਨੌਜਵਾਨ ਭੇਦਭਰੀ ਹਾਲਤ ਵਿਚ ਘਰੋਂ ਲਾਪਤਾ ਹੈ | ਜਾਣਕਾਰੀ ਅਨੁਸਾਰ ਨੌਜਵਾਨ ਬਲਵੀਰ ਸਿੰਘ ਪੁੱਤਰ ਮੀਂਹਾ ਸਿੰਘ ਜੋ ਪਿੰਡ ਵਿਚ ਕਰਿਆਨੇ ਦੀ ਦੁਕਾਨ ਕਰਦਾ ਹੈ | ਕੋਰੋਨਾ ਮਹਾਂਮਾਰੀ ਦੇ ਚਲਦਿਆਂ ਘਾਟੇ ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਮਿਲੀ

ਜ਼ੀਰਕਪੁਰ, 25 ਅਕਤੂਬਰ (ਹੈਪੀ ਪੰਡਵਾਲਾ)-ਬਲਟਾਣਾ ਪੁਲਿਸ ਨੂੰ ਮਿਊਾਸੀਪਲ ਪਾਰਕ ਕੋਲੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਮਿ੍ਤਕ ਦੀ ਪਛਾਣ ਅਭਿਸ਼ੇਕ ਕੁਮਾਰ (33)ਵਾਸੀ ਪਾਲਮਪੁਰ ਹਿਮਾਚਲ ਪ੍ਰਦੇਸ਼ ਹਾਲ ਵਾਸੀ ਬਹਿਲਾਣਾ ਚੰਡੀਗੜ੍ਹ ਵਜੋਂ ਹੋਈ ਹੈ | ਮਾਮਲੇ ਬਾਬਤ ...

ਪੂਰੀ ਖ਼ਬਰ »

ਢਕੋਲੀ ਪੁਲਿਸ ਨੇ ਲਾਪਤਾ ਔਰਤ ਨੂੰ ਹਿਮਾਚਲ ਪ੍ਰਦੇਸ਼ ਤੋਂ ਲੱਭ ਕੇ ਪਰਿਵਾਰ ਹਵਾਲੇ ਕੀਤਾ

ਜ਼ੀਰਕਪੁਰ, 25 ਅਕਤੂਬਰ (ਹੈਪੀ ਪੰਡਵਾਲਾ)-ਪੀਰਮੁਛੱਲਾ ਖੇਤਰ ਦੀ ਮੈਟਰੋ ਟਾਊਨ ਸੁਸਾਇਟੀ ਤੋਂ ਲਾਪਤਾ ਔਰਤ ਨੂੰ ਢਕੋਲੀ ਪੁਲਿਸ ਨੇ 24 ਘੰਟਿਆਂ 'ਚ ਲੱਭ ਕੇ ਪਰਿਵਾਰ ਹਵਾਲੇ ਕਰ ਦਿੱਤਾ | ਮਾਮਲੇ ਬਾਬਤ ਢਕੋਲੀ ਥਾਣਾ ਮੁਖੀ ਸਹਾਇਕ ਇੰਸਪੈਕਟਰ ਨਰਪਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 39 ਨਵੇਂ ਪਾਜੀਟਿਵ ਮਰੀਜ਼ ਆਏ ਸਾਹਮਣੇ

ਐੱਸ. ਏ. ਐੱਸ. ਨਗਰ, 25 ਅਕਤੂਬਰ (ਰਾਣਾ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਜ਼ਿਲ੍ਹਾ ਵਿਚ ਕੋਵਿਡ-19 ਦੇ ਅੱਜ 16 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ ਅਤੇ 39 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ਼ਾਂ ਦੀ ਮੌਤ ਨਹੀ ਹੋਈ | ਇਹ ਜਾਣਕਾਰੀ ...

ਪੂਰੀ ਖ਼ਬਰ »

ਘਰ ਅੱਗਿਓਾ ਬੁਲਟ ਮੋਟਰਸਾਈਕਲ ਚੋਰੀ

ਖਰੜ, 24 ਅਕਤੂਬਰ (ਗੁਰਮੁੱਖ ਸਿੰਘ ਮਾਨ)-ਜੇ. ਟੀ. ਪੀ. ਐੱਲ. ਸਿਟੀ ਲਾਂਡਰਾਂ ਰੋਡ ਖਰੜ ਦੇ ਵਸਨੀਕ ਕੰਨਵਰ ਯੁਵਰਾਜ ਨੇ ਥਾਣਾ ਸਿਟੀ ਖਰੜ ਵਿਖੇ ਸ਼ਿਕਾਇਤ ਦਿੱਤੀ ਕਿ ਉਨ੍ਹਾਂ ਦਾ ਬੁਲਟ ਮੋਟਰਸਾਇਕਲ ਚੋਰੀ ਹੋ ਗਿਆ ਹੈ | ਉਨ੍ਹਾਂ ਸ਼ਿਕਾਇਤ ਵਿਚ ਲਿਖਿਆ ਕਿ 19 ਅਕਤੂਬਰ ਨੂੰ ...

ਪੂਰੀ ਖ਼ਬਰ »

-ਮਾਮਲਾ ਗਮਾਡਾ ਵਲੋਂ ਰੀਵਿਊ ਪੜਤਾਲ ਕਮੇਟੀ ਦੇ ਗਠਨ ਦੇ ਫ਼ੈਸਲੇ ਦਾ-

ਸੈਕਟਰ 110-111 ਟੀ. ਡੀ. ਆਈ. ਦੇ ਵਸਨੀਕਾਂ ਨੂੰ ਸਮੱਸਿਆਵਾਂ ਤੋਂ ਨਿਜਾਤ ਮਿਲਣ ਦੀ ਜਾਗੀ ਉਮੀਦ

ਐੱਸ. ਏ. ਐੱਸ. ਨਗਰ, 25 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ 110-111 ਟੀ. ਡੀ. ਆਈ. ਦੇ ਵਸਨੀਕਾਂ ਨੂੰ ਗਮਾਡਾ ਵਲੋਂ ਰੀਵਿਊ ਪੜਤਾਲ ਕਮੇਟੀ ਗਠਨ ਕਰਨ ਦੇ ਫੈਸਲੇ ਨਾਲ ਆ ਰਹੀਆਂ ਸਮੱਸਿਆਵਾਂ ਤੋਂ ਨਿਜਾਤ ਮਿਲਣ ਦੀ ਉਮੀਦ ਦਿਖਾਈ ਦੇ ਰਹੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX