ਤਾਜਾ ਖ਼ਬਰਾਂ


ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ 'ਚ ਲੱਗੀ ਅੱਗ
. . .  0 minutes ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਅੱਗ ਲੱਗ ਗਈ ਹੈ। ਜਿਸ ਨੂੰ ਬੁਝਾਉਣ ਲਈ ਬਹੁਤ ਸਾਰੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਹਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਰੋਕੀ ਰੇਲ ਗੱਡੀ
. . .  about 1 hour ago
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ) - ਯੂ.ਪੀ. ਦੇ ਲਮਖੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਖਾਈ ਵਾਲੇ ਅੱਡੇ 'ਤੇ ਪੈਂਦੇ ਫਾਟਕ 'ਤੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਨੂੰ ਜਾ ਰਹੀ ਰੇਲ ਗੱਡੀ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ...
ਕੇਂਦਰੀ ਮੰਤਰੀ ਟੇਨੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਅੱਜ ਰੋਕਣਗੇ ਰੇਲਾਂ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਲਖੀਮਪੁਰ ਖੇਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਟੇਨੀ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ...
⭐ਮਾਣਕ - ਮੋਤੀ⭐
. . .  5 minutes ago
ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਪਟਿਆਲਾ

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਰਾਵਣ ਦੇ ਰੂਪ 'ਚ ਕੀਤਾ ਦਹਨ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਕਹੇ ਜਾਣ ਵਾਲੇ ਦੁਸਹਿਰੇ ਦੇ ਪਾਵਨ ਮੌਕੇ ਅੱਜ ਯੂਥ ਕਾਂਗਰਸ ਦੇ ਲੋਕ ਸਭਾ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਕਰਨ ਗੌੜ ਨੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ...

ਪੂਰੀ ਖ਼ਬਰ »

ਮੋਤੀ ਮਹਿਲ ਨੂੰ ਜਾਂਦੇ ਬੇਰੁਜ਼ਗਾਰ ਡੀ. ਪੀ. ਈ. ਅਤੇ ਬੀ. ਐੱਡ. ਅਧਿਆਪਕਾਂ ਨਾਲ ਧੱਕਾ-ਮੁੱਕੀ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਡੀ ਪੀ ਈ (873) ਅਧਿਆਪਕ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਮੋਤੀ-ਮਹਿਲ ਦੇ ਘਿਰਾਓ ਦੇ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਨਹਿਰੀ ਪਾਣੀ 'ਤੇ ਆਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ ਸਟਰੀਟ ਦੇ ਕੰਮ ਦੀ ਵੀ ਸ਼ੁਰੂਆਤ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਸ਼ਹਿਰ ਲਈ ਨਹਿਰੀ ਪਾਣੀ 'ਤੇ ਆਧਾਰਤ 24 ਘੰਟੇ-ਸੱਤੇ ਦਿਨ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 503 ...

ਪੂਰੀ ਖ਼ਬਰ »

ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦੀ ਚਿਤਾਵਨੀ

ਪਟਿਆਲਾ 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਨਵੀਂ ਚੁਣੀ ਟੀਮ ਦੀ ਪਲੇਠੀ ਬੈਠਕ ਇੱਥੇ ਨਵੇਂ ਚੁਣੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 85ਵੀਂ ਸੰਵਿਧਾਨਿਕ ਸੋਧ, ਤਰੱਕੀਆਂ/ਭਰਤੀ ਵਿਚ ...

ਪੂਰੀ ਖ਼ਬਰ »

ਡੇਰਾ ਬਾਬਾ ਬਖਤਾ ਨਾਥ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ

ਡਕਾਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਨੌਰ ਦੇ ਕਸਬਾ ਬਲਬੇੜ੍ਹਾ ਵਿਖੇ ਡੇਰਾ ਬਾਬਾ ਬਖਤਾ ਨਾਥ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਸਮੇਤ ਦੁਆਬਾ ਤੋਂ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਬਾਬਾ ...

ਪੂਰੀ ਖ਼ਬਰ »

ਘਿਰਾਓ ਕਰਨ ਜਾ ਰਹੇ 'ਆਪ' ਵਲੰਟੀਅਰਾਂ ਨਾਲ ਪੁਲਿਸ ਨੇ ਕੀਤੀ ਧੱਕਾ ਮੁੱਕੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਸ਼ਾਦ ਨੱਡਾ ਵਲੋਂ ਪੰਜਾਬੀਆਂ ਨੂੰ ਦਲਾਲ ਕਹੇ ਜਾਣ 'ਤੇ ਆਮ ਆਦਮੀ ਪਾਰਟੀ ਦੇ ਮੀਤ ਹੇਅਰ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਦੇ ਸੂਬਾ ਦਫ਼ਤਰ ਦਾ ਘਿਰਾਓ ਕਰਨ ...

ਪੂਰੀ ਖ਼ਬਰ »

ਗੋਬਿੰਦ ਕਾਲੋਨੀ 'ਚ ਮਨਾਇਆ ਬੱਚਿਆਂ ਨੇ ਦੁਸਹਿਰਾ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਭਾਵੇਂ ਐਤਕੀਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਰੀਬ-ਕਰੀਬ ਤਿਉਹਾਰਾਂ ਨੂੰ ਕੋਰੋਨਾ ਦਾ ਗ੍ਰਹਿਣ ਲੱਗਾ ਸਾਫ਼ ਵਿਖਾਈ ਦੇ ਰਿਹਾ ਹੈ ਪਰ ਇਸ ਦੇ ਬਾਵਜੂਦ ਗਲੀ ਮੁਹੱਲੇ ਦੇ ਬੱਚਿਆਂ ਨੇ ਇਕੱਠੇ ਹੋ ਕੇ ਗੋਬਿੰਦ ਕਾਲੋਨੀ ਵਿਚ ...

ਪੂਰੀ ਖ਼ਬਰ »

ਚਿਰਾਗ ਛਾਬੜਾ ਸਰਬਸੰਮਤੀ ਨਾਲ ਬਣੇ ਪ੍ਰਧਾਨ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਥਾਨਕ ਆਚਾਰ ਬਾਜ਼ਾਰ 'ਚ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਚਿਰਾਗ ਛਾਬੜਾ ਨੂੰ ਪ੍ਰਧਾਨ ਬਣਾਇਆ ਗਿਆ | ਚਿਰਾਗ ਛਾਬੜਾ ਦੇ ਪ੍ਰਧਾਨ ਚੁਣੇ ਜਾਣ 'ਤੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੂੰਹ ਮਿੱਠਾ ਕਰਵਾਇਆ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨਾਂ ਸਬੰਧੀ ਅੜੀਅਲ ਰਵੱਈਆ ਨਹੀਂ ਦਿਖਾਉਣਾ ਚਾਹੀਦਾ-ਚੰਦੂਮਾਜਰਾ

ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵ. ਇੰਦਰਾ ਗਾਂਧੀ ਦੇ ਰਸਤੇ 'ਤੇ ਚੱਲ ਰਹੇ ਹਨ , ਉਨ੍ਹਾਂ ਨੂੰ ਅਜਿਹਾ ਅੜੀਅਲ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਸਗੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਪਾਸ ਕੀਤੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ 'ਚ ਕੋਰੋਨਾ ਜਾਂਚ ਕੈਂਪ ਲਾਇਆ

ਸ਼ੁਤਰਾਣਾ, 25 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਪਹਿਲਾਂ ਆਮ ਲੋਕਾਂ ਦੀ ਕੋਰੋਨਾ ਵਾਇਰਸ ਸਬੰਧੀ ਜਾਂਚ ਕੀਤੀ ਜਾ ਰਹੀ ਸੀ ਪਰ ਹੁਣ ਸਰਕਾਰੀ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਨੇ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਮਨਾਇਆ ਦੁਸਹਿਰੇ ਦਾ ਤਿਉਹਾਰ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਵਿਚ ਇੱਥੇ ਪਟਿਆਲਾ ਗੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸ. ਸਹੋਲੀ ਨੇ ਸੰਬੋਧਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੁਲੇਖ ਮੁਕਾਬਲੇ ਅੱਜ ਤੋਂ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵੀ ਚੱਲੀ ਬੂਸਟਰ ਕਲੱਬ ਬਣਾਉਣ ਦੀ ਮੁਹਿੰਮ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਉਚਾਰਨ, ਲਿਖਣ ਤੇ ਪੜ੍ਹਨ 'ਚ ਨਿਪੁੰਨਤਾ ਵਧਾਉਣ ਲਈ ਬੂਸਟਰ ਕਲੱਬ ਬਣਾਉਣ ਦੀ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਪਟਿਆਲਾ ਜ਼ਿਲੇ੍ਹ ਦੇ ਸਰਕਾਰੀ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਦੀ ਮਜ਼ਬੂਤੀ ਲਈ ਇਕੱਠਿਆਂ ਹੋਣਾ ਜ਼ਰੂਰੀ-ਗੁਰਮੇਲ ਸਿੰਘ

ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਖਰਾਜਪੁਰ ਦੇ ਗੁਰਦੁਆਰਾ ਸ਼ਹੀਦ ਭਾਈ ਉਦੈ ਸਿੰਘ ਵਿਖੇ ਸਰਪੰਚ ਪ੍ਰਣਾਮ ਸਿੰਘ, ਐਡਵੋਕੇਟ ਸੁੱਚਾ ਸਿੰਘ ਰਾਠੌਰ ਤੇ ਗੁਰਵਿੰਦਰ ਸਿੰਘ ਬੱਬੂ ਦੀ ਸਾਂਝੀ ਅਗਵਾਈ ਹੇਠ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਵਲੋਂ ਰਾਜਪੂਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨਾਭਾ 'ਚ 2 ਨੂੰ ਧਰਨਾ ਦੇਵੇਗਾ-ਰੱਖੜਾ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਨਾਭਾ ਵਿਖੇ 2 ਨਵੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਹਰੀ ਸਿੰਘ ਐਮ.ਡੀ. ...

ਪੂਰੀ ਖ਼ਬਰ »

ਅਨਾਜ ਮੰਡੀ ਮੰਡੌਲੀ 'ਚ ਸਰਪੰਚ ਨੇ ਕੀਤੀ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ

ਘਨੌਰ, 25 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਅਨਾਜ ਮੰਡੀ ਘਨੌਰ ਦੇ ਅਧੀਨ ਆਉਂਦੀ ਪਿੰਡ ਮੰਡੌਲੀ ਦੀ ਅਨਾਜ ਮੰਡੀ 'ਚ ਇਸੇ ਪਿੰਡ ਦੇ ਸਰਪੰਚ ਗੁਰਦਰਸ਼ਨ ਸਿੰਘ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਰੋਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਅੰਦੋਲਨ ਨੇ ਪ੍ਰਧਾਨ ਮੰਤਰੀ ਦੀ ਨੀਂਦ ਉਡਾਈ-ਸ਼ਾਦੀਪੁਰ

ਪਟਿਆਲਾ, 25 ਅਕਤੂਬਰ (ਚੱਠਾ)-ਕਿਸਾਨ ਮਜ਼ਦੂਰ ਅੰਦੋਲਨ ਨੇ ਹੁਣ ਪ੍ਰਧਾਨ ਮੰਤਰੀ ਦੀ ਨੀਂਦ ਹਰਾਮ ਕਰ ਦਿੱਤੀ ਹੈ | ਇਹ ਸ਼ਬਦ ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਫੋਰਸ ਨੇ ਥਰਮਲ ਪਲਾਂਟ ਦੀਆਂ ਰੇਲਵੇ ਲਾਈਨਾਂ 'ਤੇ ਬੈਠੇ 150 ਧਰਨਾਕਾਰੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਨੇੜਲੇ ਨਾਭਾ ਪਾਵਰ ਲਿਮਟਿਡ ਥਰਮਲ ਪਲਾਂਟ ਦੀ ਕੋਲੇ ਦੀ ਸਪਲਾਈ ਰੋਕਣ ਦੇ ਲਈ ਰੇਲਵੇ ਲਾਈਨਾਂ 'ਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੁੱਖ ਅਹੁਦੇਦਾਰਾਂ ਸਣੇ 150 ਤੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਰ.ਪੀ.ਐਫ. ...

ਪੂਰੀ ਖ਼ਬਰ »

ਸ਼ੰਭੂ ਕਿਸਾਨ ਮੋਰਚੇ 'ਚ ਪੁੱਜੇ ਗੁਰਪ੍ਰੀਤ ਸਿੰਘ ਘੁੱਗੀ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਪੰਜਾਬ-ਹਰਿਆਣਾ ਦੀ ਹੱਦ 'ਤੇ ਸ਼ੰਭੂ ਬਾਰਡਰ ਨੇੜੇ ਕਿਸਾਨਾਂ ਦਾ ਸੰਘਰਸ਼ ਬੀਤੇ ਕਰੀਬ ਇਕ ਮਹੀਨੇ ਤੋਂ ਚੱਲ ਰਿਹਾ ਹੈ, 'ਚ ਅੱਜ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਅਤੇ ਹੋਰ ਕਲਾਕਾਰ ...

ਪੂਰੀ ਖ਼ਬਰ »

ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਕੇ ਕੈਪਟਨ ਨੇ ਸਟੰਟ ਖੇਡਿਆ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕੰਮਾਂ ਲਈ ਪਟਿਆਲਾ ਦੀ ਉਦਘਾਟਨੀ ਫੇਰੀ ਨੂੰ ਫਲਾਪ ਸ਼ੋਅ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਕੇ ਕੈਪਟਨ ਨੇ ਸਟੰਟ ਖੇਡਿਆ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕੰਮਾਂ ਲਈ ਪਟਿਆਲਾ ਦੀ ਉਦਘਾਟਨੀ ਫੇਰੀ ਨੂੰ ਫਲਾਪ ਸ਼ੋਅ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ 31 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 25 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਅੱਜ ਜ਼ਿਲੇ੍ਹ ਵਿਚ 31 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪ੍ਰਾਪਤ 850 ਦੇ ਕਰੀਬ ਰਿਪੋਰਟਾਂ ਵਿਚੋਂ 31 ਕੋਵਿਡ ਪਾਜ਼ੀਟਿਵ ਪਾਏ ਗਏ ਹਨ | ਇਸ ਤਰ੍ਹਾਂ ਹੁਣ ਜ਼ਿਲੇ੍ਹ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 12,646 ਹੋ ਗਈ ਹੈ | ਮਿਸ਼ਨ ਫ਼ਤਹਿ ਤਹਿਤ ਅੱਜ ਜ਼ਿਲੇ੍ਹ ਦੇ 35 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜ਼ਿਲੇ੍ਹ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 11,977 ਹੋ ਗਈ ਹੈ | ਅੱਜ ਜ਼ਿਲੇ੍ਹ ਵਿਚ ਕਿਸੇ ਵੀ ਕੋਵਿਡ ਪਾਜ਼ੀਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 374 ਹੀ ਹੈ ਅਤੇ ਜ਼ਿਲੇ੍ਹ ਵਿਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 295 ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ 95 ਫ਼ੀਸਦੀ ਦੇ ਕਰੀਬ ਕੋਵਿਡ ਪਾਜ਼ੀਟਿਵ ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ਼ ਸਿਹਤਯਾਬੀ ਵੱਲ ਹਨ | ਪਾਜ਼ੀਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਹਨਾਂ 31 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 15, ਨਾਭਾ ਤੋਂ 2, ਰਾਜਪੁਰਾ ਤੋਂ 9, ਸਮਾਣਾ ਤੋਂ 1, ਬਲਾਕ ਕਾਲੋਮਾਜਰਾ ਤੋਂ 2 ਅਤੇ ਬਲਾਕ ਹਰਪਾਲਪੁਰ ਤੋਂ 2 ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ | ਇਹਨਾਂ ਵਿਚੋਂ 4 ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਅਤੇ 27 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ਵਿਚੋਂ ਆਏ ਪਾਜ਼ੀਟਿਵ ਕੇਸ ਸ਼ਾਮਲ ਹਨ |

ਖ਼ਬਰ ਸ਼ੇਅਰ ਕਰੋ

 

ਪਾਤੜਾਂ 'ਚ ਕਿਸਾਨ ਯੂਨੀਅਨ ਨੇ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ ਦੁਸਹਿਰਾ

ਪਾਤੜਾਂ, 25 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ, ਖ਼ਜ਼ਾਨਚੀ ਰਘਵੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਦੀ ਅਗਵਾਈ 'ਚ ਕਿਰਤੀ ਕਾਲਜ ਨਿਆਲ ਵਿਖੇ ਇਕ ਵਿਸ਼ਾਲ ਕੱਦ ਵਾਲਾ ਪ੍ਰਧਾਨ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਚਰਨ ਛੋਹ ਸ੍ਰੀ ਗੁਰੂ ਤੇਗ ਬਹਾਦਰ ਜੀ ਪਿੰਡ ਗੁਣੀਕੇ ਨੇੜੇ ਨਾਭਾ ਵਿਖੇ ਸੰਤ ਬਾਬਾ ਪਾਲਾ ਸਿੰਘ ਅਤੇ ਸੰਤ ਬਾਬਾ ਪ੍ਰੀਤਮ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਇੱਥੋਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਿ੍ੜ੍ਹਤਾ ਨਾਲ ਕਿਸਾਨਾਂ ਨਾਲ ਖੜ੍ਹਾ ਹੈ: ਪ੍ਰਾਸ਼ਰ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਕੇਂਦਰ ਸਰਕਾਰ ਵਲੋਂ ਕਿਸਾਨੀ ਖ਼ਿਲਾਫ਼ ਪਾਸ ਕੀਤੇ ਬਿੱਲਾਂ ਦੇ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ ਕਿਸਾਨੀ ਨਾਲ ਪੂਰੀ ਤਰ੍ਹਾਂ ਡਟ ਕੇ ਖੜ੍ਹਾ ਹੈ | ਇਹ ਵਿਚਾਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਿਆਸੀ ਸਕੱਤਰ ਬਿਕਰਮ ਸਿੰਘ ...

ਪੂਰੀ ਖ਼ਬਰ »

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਸ਼ਰਧਾ ਨਾਲ ਮਨਾਇਆ

ਅਮਲੋਹ, 25 ਅਕਤੂਬਰ (ਰਿਸ਼ੂ ਗੋਇਲ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਅੱਜ ਹਲਕਾ ਅਮਲੋਹ ਦੇ ਪਿੰਡ ਲਾਡਪੁਰ ਵਿਖੇ ਦਸਹਿਰਾ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਦੇ ਲੋਕ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਵਿਜੈ ਦਸਵੀਂ ਮੌਕੇ ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ ਸ਼ਸਤਰ ਪੂਜਾ

ਬਸੀ ਪਠਾਣਾਂ, 25 ਅਕਤੂਬਰ (ਰਵਿੰਦਰ ਮੌਦਗਿਲ)-ਵਿਜੈ ਦਸ਼ਮੀ ਦੇ ਮੌਕੇ 'ਤੇ ਰਾਸ਼ਟਰੀ ਸਵੇਂ ਸੇਵਕ ਸੰਘ (ਆਰ.ਐਸ.ਐਸ) ਵਲੋਂ ਖੰਡ ਕਾਰਿਆਵਾਹ ਉਮ ਗੌਤਮ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ 1925 ਵਿਚ ਅੱਜ ਦੇ ਦਿਨ ਸੰਘ ਦੀ ਸਥਾਪਨਾ ਹੋਈ ਸੀ ਅਤੇ ਹਰ ਸਾਲ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਖਮਾਣੋਂ, 25 ਅਕਤੂਬਰ (ਕਲੇਰ)-ਦਸਹਿਰਾ ਅੱਜ ਸਥਾਨਕ ਰਾਮ ਲੀਲ੍ਹਾ ਮੈਦਾਨ 'ਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਦੀ ਪਤਨੀ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਰਾਮ ਦੇ ...

ਪੂਰੀ ਖ਼ਬਰ »

ਲੋਕਾਂ ਨੇ ਦੁਸਹਿਰਾ ਮੌਕੇ ਮੋਦੀ ਦਾ ਪੁਤਲਾ ਫੂਕਿਆ

ਖਮਾਣੋਂ, 25 ਅਕਤੂਬਰ (ਮਨਮੋਹਣ ਸਿੰਘ ਕਲੇਰ)-ਦਸਹਿਰੇ ਮੌਕੇ ਸਥਾਨਕ ਵਾਰਡ ਨੰ-5 ਵਿਖੇ ਕੁਝ ਕਿਸਾਨਾਂ ਤੇ ਆਮ ਲੋਕਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਇਕਬਾਲ ਸਿੰਘ ਨੇ ਦੱਸਿਆ ਕਿ ਇਹ ਪੁਤਲਾ ਦੇਸ਼ ਦੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਦਸਵੀਂ ਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਨੰਦਪੁਰ ਕਲੌੜ, 25 ਅਕਤੂਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਨਿਰਮਲ ਡੇਰਾ ਲੂਲੋਂ ਵਿਖੇ ਮੁਖ ਸੇਵਾਦਾਰ ਭਾਈ ਜਗਦੀਸ਼ ਸਿੰਘ ਦੀ ਅਗਵਾਈ 'ਚ ਦਸਵੀਂ ਤੇ ਦਸਹਿਰੇ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ, ਜਿਸ 'ਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਐਕਸ ਪੈਰਾ ਮਿਲਟਰੀ ਪਰਸੋਨਲ ਐਸੋਸੀਏਸ਼ਨ ਵੀ ਕਿਸਾਨ ਅੰਦੋਲਨ 'ਚ ਕੁੱਦੇਗੀ-ਧਾਰਨੀ

ਬਸੀ ਪਠਾਣਾਂ, 25 ਅਕਤੂਬਰ (ਰੁਪਾਲ)-ਆਲ ਇੰਡੀਆ ਐਕਸ ਪੈਰਾ ਮਿਲਟਰੀ ਪਰਸੋਨਲ ਐਾਡ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਪ੍ਰਧਾਨ ਪਿ੍ਤਪਾਲ ਸਿੰਘ ਧਾਰਨੀ ਨੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਹੈ | ਬੀਤੇ ਦਿਨੀ ਇੱਥੇ ਪੱਤਰਕਾਰਾਂ ...

ਪੂਰੀ ਖ਼ਬਰ »

ਸੱਚ ਲਈ ਲੜਨ ਵਾਸਤੇ ਪ੍ਰੇਰਦੀ ਹੈ ਰਾਮ ਲੀਲ੍ਹਾ-ਵਿਧਾਇਕ ਨਾਗਰਾ

ਜਖਵਾਲੀ, 25 ਅਕਤੂਬਰ (ਨਿਰਭੈ ਸਿੰਘ)-ਪਿੰਡ ਚਨਾਰਥਲ ਕਲਾਂ ਵਿਖੇ ਰਿਵਾਇਤ ਮੁਤਾਬਿਕ ਦਸਹਿਰਾ ਵੀ ਬਾਕੀ ਸਭ ਥਾਵਾਂ ਨਾਲੋਂ ਅਗਲੇ ਦਿਨ ਮਨਾਇਆ ਜਾਂਦਾ ਹੈ | ਇੱਥੇ 159 ਵੀਂ ਰਾਮ ਲੀਲ੍ਹਾ ਦੇ 8ਵੇਂ ਦਿਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਸ੍ਰੀ ਹਰੀਸ਼ ਸਿੰਗਲਾ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ ਹਾਰਦਿਕ ਵਧਾਈ ਦਿੰਦੇ ਹੋਏ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX