ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਸੰਗਰੂਰ

ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਮੋਦੀ ਦਾ ਪੁਤਲਾ ਫੂਕਦਿਆਂ ਕਿਸਾਨਾਂ ਨੇ ਮਨਾਇਆ ਦੁਸਹਿਰਾ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਦੀ 'ਤੇ ਨੇਕੀ ਦੀ ਜਿੱਤ ਦੁਸਹਿਰਾ ਇਸ ਵਾਰ ਸੰਗਰੂਰ 'ਚ ਕਿਸਾਨ ਜਥੇਬੰਦੀਆਂ ਵਲੋਂ ਵੱਖਰੇ ਹੀ ਢੰਗ ਨਾਲ ਮਨਾਇਆ ਗਿਆ | ਕਿਸਾਨ ਜਥੇਬੰਦੀਆਂ ਵਲੋਂ ਸੰਗਰੂਰ 'ਚ ਦੋ ਵੱਖ-ਵੱਖ ਥਾਵਾਂ 'ਤੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਅਹਿਮਦਗੜ੍ਹ, 25 ਅਕਤੂਬਰ (ਸੋਢੀ) -ਸਥਾਨਕ ਜੰਡਾਲੀ ਰੋਡ ਸਥਿਤ ਗਰੀਨ ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ 'ਦੁਸਹਿਰਾ' ਕੋਵਿਡ-19 ਦੇ ਚਲਦੇ ਆਨਲਾਈਨ ਮਨਾਇਆ | ਇਸ ਮੌਕੇ ਬੱਚਿਆਂ ਨੇ ਘਰਾਂ ਵਿਚ ਹੀ ਸੁਰੱਖਿਅਤ ਰਹਿ ਕੇ 'ਭਗਵਾਨ ਰਾਮ-ਚੰਦਰ ਜੀ, ਸੀਤਾ ਮਾਤਾ ਅਤੇ ਰਾਵਣ ਨਾਲ ਸੰਬੰਧਿਤ ਕਲਾ ਕਿਰਤੀਆਂ, ਪੋਸਟਰ, ਡਰਾਇੰਗ ਆਦਿ ਬਣਾਏ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਯਸ਼ ਭੂਸ਼ਨ ਗੁਪਤਾ, ਡਾਇਰੈਕਟਰ ਸ਼ੁਭਮ ਗੁਪਤਾ, ਮੈਨੇਜਰ ਸੋਨੀਆ ਗੁਪਤਾ, ਵਾਇਸ ਪਿ੍ੰਸੀਪਲ ਈਨੂੰ ਭੱਲਾ ਨੇ ਵਿਦਿਆਰਥੀਆਂ ਨੂੰ ਦਸਹਿਰੇ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਪ੍ਰਧਾਨ ਤਰਸੇਮ ਲਾਲ ਗੁਪਤਾ, ਪਿ੍ੰ. ਕਵਿਤਾ ਕਪੂਰ ਨੇ ਸਾਰੇ ਵਿਦਿਆਰਥੀਆਂ ਨੂੰ ਆਨਲਾਈਨ ਭਗਵਾਨ ਰਾਮ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ |
ਮੂਣਕ, (ਵਰਿੰਦਰ ਭਾਰਦਵਾਜ)- ਸ੍ਰੀ ਸਨਾਤਨ ਧਰਮ ਰਾਮ ਲੀਲ੍ਹਾ ਕਲੱਬ ਮੂਣਕ ਵਲੋਂ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਭਗਵਾਨ ਰਾਮ ਅਤੇ ਰਾਵਣ ਦੇ ਰੂਪ 'ਚ ਸਜੇ ਕਲਾਕਾਰਾਂ ਦੀ ਸ਼ੋਭਾ ਯਾਤਰਾ ਕੱਢੀ ਗਈ | ਮੌਕੇ ਸ੍ਰੀ ਸਨਾਤਨ ਧਰਮ ਰਾਮ-ਲੀਲ੍ਹਾ ਕਲੱਬ ਦੇ ਪ੍ਰਧਾਨ ਗੋਰਾ ਲਾਲ ਖੁਰਮੀ ਨੇ ਸ਼ਹਿਰ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਰਾਮ ਲੀਲਾ ਗਰਾਊਾਡ ਵਿਖੇ ਸ਼ਰਧਾਲੂਆਂ ਨੇ ਰਾਵਣ ਦੇ ਪੁਤਲੇ ਨੂੰ ਮੱਥਾ ਟੇਕਿਆ ਅਤੇ ਰਾਮ ਚੰਦਰ ਜੀ ਵਲੋਂ ਰਾਵਣ ਦੇ ਪੁਤਲੇ ਨੂੰ ਅਗਨੀ ਦਿੱਤੀ ਗਈ | ਇਸ ਮੌਕੇ ਸੇਸੀ ਗੋਇਲ ਵਾਇਸ ਚੇਅਰਮੈਨ, ਮਹਿੰਦਰ ਪਾਲ ਗੋਇਲ, ਐਡਵੋਕੇਟ ਜਸਵੀਰ ਸਿੰਘ ਸੈਣੀ, ਨਰੇਸ਼ ਕੁਮਾਰ, ਰਾਜ ਕੁਮਾਰ ਸਿੰਗਲਾ, ਸੁਨੀਲ ਕੁਮਾਰ, ਗਿਆਨ ਚੰਦ ਸੈਣੀ, ਰਿੰਕੂ ਵਰਮਾ ਰਜਿੰਦਰ ਕੁਮਾਰ, ਨਰੇਸ਼ ਤਨੇਜਾ, ਨਰਿੰਦਰ ਜੱਗੀ ਆਦਿ ਸ਼ਰਧਾਲੂ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ, ਸੱਗੂ) - ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਸਥਾਨਕ ਸ੍ਰੀ ਨੀਲ ਕੰਠੇਸ਼ਵਰ ਰਾਮ ਮੰਦਿਰ ਸੀਤਾਸਰ ਅਤੇ ਰੋਜ਼ ਗਾਰਡਨ ਵਿਖੇ ਰਾਵਣ ਦੇ ਪੁਤਲੇ ਸਾੜ ਕੇ ਮਨਾਇਆ ਗਿਆ | ਇਸ ਮੌਕੇ ਆਲ ਇੰਡੀਆ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਦੇ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਬਾਜਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸੰਜੇ ਗੋਇਲ ਸ਼ਹਿਰੀ ਬਲਾਕ ਪ੍ਰਧਾਨ, ਡਾ ਮਲਕੀਤ ਸਿੰਘ, ਰਜੇਸ਼ ਕਾਲਾ ਆੜ੍ਹਤੀਆਂ ਪ੍ਰਧਾਨ, ਰਾਜਵੀਰ ਰਾਜੂ, ਰਾਜੂ ਕਤਿਆਲ, ਢਿੱਲੋਂ ਮੈਡਮ ਕੌਾਸਲਰ, ਧਮਾਕਾ ਕੌਾਸਲਰ ਆਦਿ ਹਾਜ਼ਰ ਸਨ |
ਲਹਿਰਾਗਾਗਾ, (ਗਰਗ, ਢੀਂਡਸਾ, ਗੋਇਲ) - ਅੱਜ ਇੱਥੇ ਸ਼ਹਿਰ ਅੰਦਰ ਦਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਵਿਲੇਜ਼ ਜੈ ਸ੍ਰੀ ਰਾਮ-ਲੀਲ੍ਹਾ ਕਲੱਬ ਲਹਿਰਾਗਾਗਾ ਵਲੋਂ ਖੇਡ ਸਟੇਡੀਅਮ ਵਿਖੇ ਰਾਵਣ ਦਾ ਪੁਤਲਾ ਫੂਕਿਆ ਗਿਆ | ਸਟੇਡੀਅਮ ਵਿਖੇ ਕਰਵਾਏ ਗਏ ਦਸਹਿਰੇ ਦੇ ਸਮਾਗਮ ਵਿਚ ਜਿੱਥੇ ਨਾਮੀ ਕਲਾਕਾਰ ਲਵਲੀ ਨਿਰਮਾਣ ਅਤੇ ਬੀਬਾ ਸਿਮਰਨ ਸਹੋਤਾ ਸਮੇਤ ਬੀਬਾ ਦਿੱਵਿਆ ਚੌਹਾਨ ਨੇ ਆਪਣੀ ਕਲਾ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ | ਇਸ ਮੌਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਦੇ ਦਾਮਾਦ ਬਿਕਰਮਜੀਤ ਸਿੰਘ ਬਾਜਵਾ, ਆਲ ਇੰਡੀਆ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਬੀਬੀ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ, ਬਰਿੰਦਰ ਗੋਇਲ ਐਡਵੋਕੇਟ, ਮਾਰਕਿਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਰਿੰਪੀ, ਯੋਗਰਾਜ ਬਾਂਸਲ, ਸੋਮਨਾਥ ਸਿੰਗਲਾ, ਸੋਮਨਾਥ ਭੱਠੇ ਵਾਲੇ, ਬਲਾਕ ਕਾਂਗਰਸ ਦੇ ਪ੍ਰਧਾਨ ਰਾਜੇਸ਼ ਕੁਮਾਰ ਭੋਲਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਐਡਵੋਕੇਟ ਜਨਰਲ ਅਰਪਿੰਦਰ ਸਿੱਧੂ, ਸ਼ਹਿਰੀ ਪ੍ਰਧਾਨ ਈਸ਼ਵਰ ਕਵਾੜੀਆ, ਪ੍ਰਧਾਨ ਦਰਬਾਰਾ ਸਿੰਘ ਹੈਪੀ ਜਵਾਰਹਵਾਲਾ, ਕਿ੍ਪਾਲ ਸਿੰਘ ਨਾਥਾ, ਕੌਾਸਲਰ ਗੁਰਲਾਲ ਸਿੰਘ ਆਦਿ ਮੌਜੂਦ ਸਨ |
ਅਹਿਮਦਗੜ੍ਹ, (ਮਹੋਲੀ, ਪੁਰੀ, ਸੋਢੀ)- ਤਿ੍ਮੂਰਤੀ ਕਲਾਂ ਮੰਚ ਅਤੇ ਸਨਾਤਨ ਧਰਮ ਭਾਰਤੀਯ ਮਹਾਂਵੀਰ ਦਲ ਅਹਿਮਦਗੜ੍ਹ ਵਲੋਂ ਸਾਬਕਾ ਕੌਾਸਲਰ ਦੀਪਕ ਸ਼ਰਮਾ, ਸਾਬਕਾ ਕੌਾਸਲਰ ਭੋਜ ਰਾਜ ਸ਼ਰਮਾ ਦੀ ਅਗਵਾਈ ਵਿਚ ਦਸਹਿਰਾ ਗਾਂਧੀ ਸਕੂਲ ਦੀ ਗਰਾਊਾਡ ਵਿਚ ਮਨਾਇਆ ਗਿਆ | ਦੁਸਹਿਰਾ ਸਮਾਗਮ ਦੌਰਾਨ ਹੈਪੀ ਬਾਬਾ ਛਪਾਰ, ਮੈਂਬਰ ਪਾਰਲੀਮੈਂਟ ਅਮਰ ਸਿੰਘ ਬੋਪਾਰਾਏ, ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਆਪ ਆਗੂ ਸਤਵੀਰ ਸਿੰਘ ਸ਼ੀਰਾ ਬਨਭੋਰਾ, ਜਸਵੰਤ ਸਿੰਘ ਗੱਜਣਮਾਜਰਾ, ਚੇਅਰਮੈਨ ਬਲਜਿੰਦਰ ਬੌੜਹਾਈ, ਜੱਸੀ ਮੰਨਵੀ, ਯਾਦਵਿੰਦਰ ਸਿੰਘ ਫੱਲੇਵਾਲ, ਅਕਾਲੀ ਆਗੂ ਜਗਵੰਤ ਸਿੰਘ ਜੱਗੀ, ਸੋਸ਼ਲ ਵੈੱਲਫੇਅਰ ਦੇ ਪ੍ਰਧਾਨ ਡਾ ਸੁਨੀਤ ਹਿੰਦ, ਅਕਾਲੀ ਦਲ ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਉੱਭੀ, ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਜੱਸਲ, ਰੋਟਰੀ ਪ੍ਰਧਾਨ ਤਰਸੇਮ ਗਰਗ, ਸਾਬਕਾ ਪ੍ਰਧਾਨ ਨਗਰ ਕੌਾਸਲ ਰਵਿੰਦਰ ਪੁਰੀ ਤੇ ਸੁਰਾਜ ਮੁਹੰਮਦ, ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸ਼ਹਿਰ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ |
ਸ਼ੇਰਪੁਰ, (ਸੁਰਿੰਦਰ ਚਹਿਲ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਕਸਬਾ ਸ਼ੇਰਪੁਰ ਵਿਖੇ ਜਨ ਸਹਾਰਾ ਵੈਲਫੇਅਰ ਕਲੱਬ ਸ਼ੇਰਪੁਰ ਵਲੋਂ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਥਾਨਕ ਰਾਮਲੀਲਾ ਗਰਾਊਾਡ ਵਿਖੇ ਦੁਸਹਿਰੇ ਮੇਲੇ ਦਾ ਆਯੋਜਨ ਕਰਦਿਆਂ ਧਾਰਮਿਕ ਪ੍ਰੋਗਰਾਮ ਅਤੇ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ | ਮੇਲੇ ਵਿਚ ਮੁੱਖ ਮਹਿਮਾਨ ਵਜੋਂ ਥਾਣਾ ਮੁਖੀ ਇੰਸ. ਯਾਦਵਿੰਦਰ ਸਿੰਘ ਅਤੇ ਕਿਰਨ ਮਹੰਤ ਰਾਏਕੋਟ ਨੇ ਸ਼ਿਰਕਤ ਕੀਤੀ | ਰਾਵਣ ਦੇ ਪੁਤਲੇ ਨੂੰ ਅੱਗ ਲਗਾਉਣ ਦੀ ਰਸਮ ਆਏ ਮਹਿਮਾਨਾਂ ਅਤੇ ਕਲੱਬ ਦੇ ਆਗੂਆਂ ਨੇ ਨਿਭਾਈ | ਇਸ ਸਮੇਂ ਸਰਪੰਚ ਰਣਜੀਤ ਸਿੰਘ ਧਾਲੀਵਾਲ, ਕੁਲਵੰਤ ਰਾਏ ਗਰਗ, ਮਲਕੀਤ ਸਿੰਘ, ਹਰਜੀਤ ਸਿੰਘ ਗੋਰਾ, ਅਨੀਸ਼ ਗਰਗ, ਪ੍ਰਦੀਪ ਕੁਮਾਰ ਦੀਪਾ, ਐਡਵੋਕੇਟ ਨਵਲਜੀਤ ਗਰਗ, ਚੇਤਨ ਗੋਇਲ ਸੋਨੀ, ਸੁਸ਼ੀਲ ਕੁਮਾਰ ਸ਼ੀਲਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੁਲਿਸ ਅਤੇ ਆਰ.ਐਸ.ਐਸ. ਦੀ ਅਰਥੀ ਫੂਕੀ

ਮਸਤੂਆਣਾ ਸਾਹਿਬ, 25 ਅਕਤੂਬਰ (ਦਮਦਮੀ) - ਸੰਗਰੂਰ ਦੇ ਨਵੇਂ ਨਿਯੁਕਤ ਹੋਏ ਐਸ.ਐਸ.ਪੀ. ਵਲੋਂ ਦਲਿਤਾਂ ਅਤੇ ਸੰਘਰਸ਼ਸ਼ੀਲ ਲੋਕਾਂ ਨਾਲ ਸ਼ਰੇ੍ਹਆਮ ਧੱਕਾ ਕਰਨ, ਭਾਜਪਾ ਅਤੇ ਆਰ.ਐਸ.ਐਸ. ਆਗੂਆਂ ਦਾ ਪੱਖ ਪੂਰਨ ਨੂੰ ਲੈ ਕੇ ਪਿੰਡ ਬਡਰੁੱਖਾਂ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ...

ਪੂਰੀ ਖ਼ਬਰ »

ਟਰਾਈਡੈਂਟ ਅਧਿਕਾਰੀਆਂ ਨੇ ਪਿੰਗਲਵਾੜਾ ਦਾ ਕੀਤਾ ਦੌਰਾ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਆਲ ਇੰਡੀਆ ਪਿੰਗਲਵਾੜਾ ਬਰਾਂਚ ਸੰਗਰੂਰ ਵਿਖੇ ਟਰਾਈਡੈਂਟ ਬਰਨਾਲਾ ਦੇ ਉੱਚ ਅਧਿਕਾਰੀਆਂ ਵਲੋਂ ਦੌਰਾ ਕੀਤਾ ਗਿਆ ਜਿਨ੍ਹਾਂ ਵਿਚ ਸ੍ਰੀ ਪਵਨ ਸਿੰਗਲਾ, ਮਨੋਜ ਠਾਕਰ, ਸੰਦੀਪ ਬਿਜਨੋਈ, ਅਰੋਹਿਤ ਅਰੋੜਾ, ਗੌਰਵ ਜੈਨ, ਪ੍ਰਦੀਪ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਸਮੁੱਚੇ ਸਟਾਫ਼ ਦਾ ਕੋਰੋਨਾ ਟੈੱਸਟ ਆਇਆ ਨੈਗੇਟਿਵ

ਸੰਗਰੂਰ, 25 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਦੇ ਨਾਮਵਰ ਵਿੱਦਿਅਕ ਅਦਾਰੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਦਾ ਸਮੁੱਚੇ ਸਟਾਫ਼ ਦਾ ਕੋਵਿਡ-19 ਦੇ ਟੈੱਸਟ ਕਰਵਾਏ ਗਏ ਜਿਹੜੇ ਨੈਗੇਟਿਵ ਆਏ ਹਨ | ਸਕੂਲ ਦੇ ਚੇਅਰਮੈਨ ਇੰਜ: ਸ਼ਿਵ ਆਰੀਆ ਨੇ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨੀ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਆਖ਼ਰ ਝੁਕਣਾ ਪਵੇਗਾ-ਉਗਰਾਹਾਂ

ਮਲੇਰਕੋਟਲਾ, 25 ਅਕਤੂਬਰ (ਕੁਠਾਲਾ, ਹਨੀਫ਼ ਥਿੰਦ)- ਅੱਜ ਦੁਸਹਿਰੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਥਾਨਕ ਛਾਉਣੀ ਮੈਦਾਨ 'ਚ ਕੀਤੇ ਵਿਸ਼ਾਲ ਸਮਾਗਮ 'ਚ ਜਿੱਥੇ ਮਾਲਵਾ ਖੇਤਰ 'ਚੋਂ ਵੱਡੀ ਗਿਣਤੀ ਕਿਸਾਨ, ਮਜ਼ਦੂਰ, ਔਰਤਾਂ ਅਤੇ ਨੌਜਵਾਨ ਕਾਫ਼ਲੇ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੀ ਸਮਾਪਤੀ ਮੌਕੇ ਤੁਲਸੀ ਦੇ ਬੂਟੇ ਵੰਡੇ

ਸੰਗਰੂਰ, 25 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਪਟਿਆਲਾ ਗੇਟ ਵਿਖੇ ਚਲ ਰਹੀ ਪੁਰਸ਼ਾਰਥੀ ਰਾਮ-ਲੀਲਾ ਆਪਣੀ ਆਖ਼ਰੀ ਝਲਕ ਰਾਹੀਂ ਸਮਾਪਤ ਹੋ ਗਈ | ਰਾਮ-ਲੀਲ੍ਹਾ ਕਮੇਟੀ ਦੇ ਪ੍ਰਧਾਨ ਜਤਿੰਦਰ ਕਾਲੜਾ, ਗੌਰਵ ਗਾਬਾ, ਭਾਰਤ ਨਾਗਪਾਲ ਅਤੇ ਹੋਰਨਾਂ ਨੇ 'ਅਜੀਤ' ਦੇ ਉਪ ...

ਪੂਰੀ ਖ਼ਬਰ »

ਭਾਈ ਗੁਰਦਾਸ ਕਾਲਜ ਦਾ ਇੰਜੀਨੀਅਰਿੰਗ ਦਾ ਨਤੀਜਾ ਰਿਹਾ ਸੌ ਫ਼ੀਸਦੀ

ਸੰਗਰੂਰ, 25 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਤਕਨੀਕੀ ਯੂਨੀਵਰਸਿਟੀ ਜਲੰਧਰ ਵਲੋਂ ਇੰਜੀਨੀਅਰ ਸਮੈਸਟਰ 8 ਦੇ ਐਲਾਨੇ ਨਤੀਜਿਆਂ ਵਿਚ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਇੰਜੀਨੀਅਰਿੰਗ ਦੇ ...

ਪੂਰੀ ਖ਼ਬਰ »

ਟਾਸਕ ਫੋਰਸ ਕੁਟਾਪਾ ਚਾੜ੍ਹਨ ਲਈ ਨਹੀਂ ਗੁਰੂ ਘਰਾਂ ਦੀ ਸੇਵਾ ਲਈ-ਪਰਮਿੰਦਰ ਸਿੰਘ ਢੀਂਡਸਾ

ਚੀਮਾ ਮੰਡੀ, 25 ਅਕਤੂਬਰ (ਦਲਜੀਤ ਸਿੰਘ ਮੱਕੜ, ਜਸਵਿੰਦਰ ਸਿੰਘ ਸ਼ੇਰੋਂ) - ਸ਼੍ਰੋਮਣੀ ਅਕਾਲੀ ਦਲ (ਡੀ) ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵਲੋਂ ਸ੍ਰੀ ...

ਪੂਰੀ ਖ਼ਬਰ »

ਘਰ 'ਚੋਂ ਤੇਲ ਰੱਖਣ ਵਾਲੇ 8 ਵੱਡੇ ਕੇਨ ਬਰਾਮਦ

ਦਿੜ੍ਹਬਾ ਮੰਡੀ, 25 ਅਕਤੂਬਰ (ਪਰਵਿੰਦਰ ਸੋਨੂੰ) - ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ 'ਚੋਂ ਤੇਲ ਚੋਰੀ ਕਰਕੇ ਵੇਚਣ ਵਾਲੇ ਸਥਾਨਕ ਸ਼ਹਿਰ ਅੰਦਰ ਕਮਾਲਪੁਰ ਰੋਡ 'ਤੇ ਕਿਰਾਏ ਦੇ ਮਕਾਨ 'ਚ ਰਹਿੰਦੇ ਇਕ ਪਰਿਵਾਰ ਕੋਲੋਂ ਲੋਕਾਂ ਨੇ ਤੇਲ ਸਟੋਰ ਕਰਨ ਵਾਲੇ 8 ਵੱਡੇ ਕੇਨ ਬਰਾਮਦ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣ ਨੂੰ ਲੈ ਕੇ ਜਾਗੋਵਾਲ 'ਚ ਸਿੱਖ ਸੰਗਤਾਂ ਦੀ ਇਕੱਤਰਤਾ

ਅਮਰਗੜ੍ਹ, 25 ਅਕਤੂਬਰ (ਮੰਨਵੀ)-ਘਵੱਦੀ ਬੇਅਦਬੀ ਮਾਮਲੇ 'ਚ ਨਾਭਾ ਦੀ ਹਾਈ ਸਕਿਉਰਿਟੀ ਜੇਲ੍ਹ 'ਚ ਨਜ਼ਰਬੰਦ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਨੂੰ ਅਮਰਗੜ੍ਹ ਤੋਂ ਸ਼੍ਰੋਮਣੀ ਕਮੇਟੀ ਦਾ ਉਮੀਦਵਾਰ ਬਣਾਉਣ ਦੀ ਮੰਗ ਨੂੰ ਲੈ ਕੇ ਗੁਰਦੁਆਰਾ ਸਾਹਿਬ ਜਾਗੋਵਾਲ ਵਿਖੇ ਸਿੱਖ ...

ਪੂਰੀ ਖ਼ਬਰ »

ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਾਕੜਾ ਦਾ ਵੱਖ-ਵੱਖ ਥਾਵਾਂ 'ਤੇ ਆਗੂਆਂ ਨੇ ਕੀਤਾ ਸਨਮਾਨ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਾਇਆ ਗਿਆ, ਜਿਸ ਵਿਚ ਅਕਾਲੀ ਆਗੂਆਂ ਨੇ ਸ: ਕਾਕੜਾ ਨੂੰ ਸਨਮਾਨਿਤ ਕੀਤਾ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX