ਤਾਜਾ ਖ਼ਬਰਾਂ


ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  1 minute ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ ਸਕਦੀ ਹੈ ਪਹਿਲੀ ਮੀਟਿੰਗ
. . .  0 minutes ago
ਚੰਡੀਗੜ੍ਹ, 20 ਸਤੰਬਰ - ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ....
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  35 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  47 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  48 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  about 1 hour ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  about 1 hour ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  49 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹੇ ਭਰ 'ਚ ਕਿਸਾਨਾਂ ਤੇ ਮਜ਼ਦੂਰਾਂ ਨੇ ਰੋਸ ਪ੍ਰਦਰਸ਼ਨ ਕਰ ਮੋਦੀ, ਅੰਬਾਨੀਆਂ ਤੇ ਅਡਾਨੀਆਂ ਦੇ ਪੁਤਲੇ ਫੂਕ ਮਨਾਇਆ ਦੁਸਹਿਰਾ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬੇਸ਼ੱਕ ਕੋਰੋਨਾ ਦੇ ਚਲਦਿਆਂ ਜ਼ਿਲ੍ਹੇ ਅੰਦਰ ਅੱਜ ਪਹਿਲੀ ਵਾਰ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲੇ ਨਹੀਂ ਫੂਕੇ ਗਏ, ਪ੍ਰੰਤੂ ਕੇਂਦਰ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਦੇ ਰੋਸ ਵਜੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 10 ਨਵੰਬਰ ਨੂੰ ਹੁਸੈਨੀਵਾਲਾ ਬਾਰਡਰ ਖੁਲ੍ਹਵਾਓ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)- 1971 ਹਿੰਦ-ਪਾਕਿ ਦਰਮਿਆਨ ਹੋਈ ਜੰਗ ਬਾਅਦ ਦੋਨਾਂ ਦੇਸ਼ਾਂ 'ਚ ਹੁਸੈਨੀਵਾਲਾ ਸਰਹੱਦ ਰਾਹੀਂ ਹੁੰਦੇ ਵਪਾਰ ਬੰਦ ਹੋ ਜਾਣ ਕਰਕੇ ਵਿਕਾਸ ਦੀ ਲੀਹੋਂ ਲੈ ਫ਼ਿਰੋਜ਼ਪੁਰ ਪਛੜੇਪਣ ਦਾ ਬੁਰੀ ਤਰ੍ਹਾਂ ਹੋਏ ਸ਼ਿਕਾਰ ਵਾਲੀ ਲੜੀ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਇਕ ਵਿਅਕਤੀ ਦੀ ਆਤਮ-ਹੱਤਿਆ ਮਾਮਲੇ 'ਚ ਇਕ ਔਰਤ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 25 ਅਕਤੂਬਰ (ਰਾਕੇਸ਼ ਚਾਵਲਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਵਿਅਕਤੀ ਦੀ ਆਤਮ ਹੱਤਿਆ ਮਾਮਲੇ ਵਿਚ ਨਾਮਜ਼ਦ ਇਕ ਔਰਤ ਦੀ ਰੈਗੂਲਰ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਮੁੱਦਈ ਦਲਬੀਰ ਸਿੰਘ ਪੁੱਤਰ ਗੁਰਜੰਟ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਸਾਢੇ ਚਾਰ ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਫ਼ਿਰੋਜ਼ਪੁਰ, 25 ਅਕਤੂਬਰ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਸਿਟੀ ਪੁਲਿਸ ਨੇ ਪਾਰਕ ਵਿਚ ਬੈਠੇ ਤਿੰਨ ਵਿਅਕਤੀਆਂ ਨੂੰ ਸਾਢੇ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਰਾਵਣ ਦਹਿਨ ਨਹੀਂ ਹੋਇਆ ਇਸ ਵਾਰ ਫ਼ਿਰੋਜ਼ਪੁਰ ਕੈਂਟ ਵਿਖੇ

ਫ਼ਿਰੋਜ਼ਪੁਰ, 25 ਅਕਤੂਬਰ (ਰਾਕੇਸ਼ ਚਾਵਲਾ)- ਹਜ਼ਾਰਾਂ ਸਾਲਾਂ ਤੋਂ ਹਿੰਦੂ ਧਰਮ ਵਿਚ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਰਾਵਣ ਦਹਿਨ ਦਾ ਤਿਉਹਾਰ ਇਸ ਵਾਰ ਫ਼ਿਰੋਜ਼ਪੁਰ ਕੈਂਟ ਵਿਚ ਨਹੀਂ ਮਨਾਇਆ ਗਿਆ, ਜਿਸ ਕਰਕੇ ਬੱਚੇ, ਔਰਤਾਂ ਅਤੇ ਧਾਰਮਿਕ ਆਸਥਾ ਰੱਖਣ ਵਾਲਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਕਸੀਦਣ ਦੇ ਮਾਮਲੇ 'ਚ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 25 ਅਕਤੂਬਰ (ਰਾਕੇਸ਼ ਚਾਵਲਾ)- ਨਾਜਾਇਜ਼ ਸ਼ਰਾਬ ਨੂੰ ਬਣਾਉਣ ਅਤੇ ਵੇਚਣ ਦੇ ਮਾਮਲੇ ਵਿਚ ਥਾਣਾ ਲੱਖੋ ਕੇ ਬਹਿਰਾਮ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖਾਰਿਜ ਕਰ ਦਿੱਤੀ | ਜਾਣਕਾਰੀ ...

ਪੂਰੀ ਖ਼ਬਰ »

ਪੁਲਿਸ ਦੇ ਭੇਸ 'ਚ ਆਏ ਲੁਟੇਰਿਆਂ ਨੇ ਲੁੱਟੇ ਕਰੀਬ 15 ਲੱਖ ਰੁਪਏ ਦੇ ਗਹਿਣੇ

ਮਖੂ, 25 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਅੱਜ ਤੜਕਸਾਰ ਦੁਸਹਿਰੇ ਵਾਲੇ ਦਿਨ ਮਖੂ ਸ਼ਹਿਰ ਦੇ ਐਣ ਵਿਚਕਾਰ ਪੁਲਿਸ ਦੇ ਭੇਸ ਵਿਚ ਆਏ ਤਿੰਨ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ 'ਤੇ ਕਰੀਬ 300 ਗ੍ਰਾਮ ਸੋਨਾ ਅਤੇ ਮੋਬਾਈਲ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ...

ਪੂਰੀ ਖ਼ਬਰ »

ਨਗਰ ਪੰਚਾਇਤ ਮੱਲਾਂਵਾਲਾ 'ਚ 113 ਕਰੋੜ ਤੋਂ ਵੱਧ ਦੇ ਕੰਮ ਹੋਏ- ਮੀਨਾਕਸ਼ੀ ਸ਼ਰਮਾ

ਮੱਲਾਂਵਾਲਾ, 25 ਅਕਤੂਬਰ (ਗੁਰਦੇਵ ਸਿੰਘ)- ਅਰਬਨ ਇੰਨਵਾਇਰਮੈਂਟ ਇੰਮਪਰੋਨਮੈਂਟ ਪ੍ਰੋਗਰਾਮ ਤਹਿਤ ਨਗਰ ਪੰਚਾਇਤ ਮੱਲਾਂਵਾਲਾ 'ਚ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਅਗਵਾਈ ਵਿਚ ਫੇਸ 'ਚ 55:27 ਲੱਖ ਦੇ ਕੰਮ ਕਰਵਾਏ ਗਏ ਹਨ, ...

ਪੂਰੀ ਖ਼ਬਰ »

ਪੰਜਾਬ ਦੇ ਨਵ-ਨਿਯੁਕਤ ਸੂਚਨਾ ਕਮਿਸ਼ਨਰ ਹੀਰਾ ਸੋਢੀ ਦਾ ਫ਼ਿਰੋਜ਼ਪੁਰ ਪਹੁੰਚਣ 'ਤੇ ਨਸੀਬ ਸੰਧੂ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਯੂਥ ਕਾਂਗਰਸ ਦੇ ਮੈਂਬਰ ਤੋਂ ਲੈ ਕੇ ਉਪ ਪ੍ਰਧਾਨ ਪੰਜਾਬ ਤੱਕ ਅਤੇ ਡੈਲੀਗੇਟ ਕਾਂਗਰਸ ਕਮੇਟੀ ਪੰਜਾਬ ਬਣਨ ਦੇ ਸਾਲਾਂ-ਬੱਧੀ ਸਫ਼ਰ ਦੌਰਾਨ ਕਾਂਗਰਸ ਦਾ ਝੰਡਾ ਬੁਲੰਦ ਕਰ ਅਣਥੱਕ ਸੇਵਾਵਾਂ ਨਿਭਾਉਣ ਵਾਲੇ ਯੁਵਕ ...

ਪੂਰੀ ਖ਼ਬਰ »

8 ਕੋਰੋਨਾ ਪਾਜ਼ੀਟਿਵ ਮਾਮਲੇ ਹੋਰ ਆਏ ਸਾਹਮਣੇ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮਹਾਂਮਾਰੀ ਬਣ ਦੁਨੀਆਂ 'ਚ ਫੈਲੇ ਕੋਰੋਨਾ ਦੇ 8 ਮਾਮਲੇ ਹੋਰ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 148 ਹੋ ਗਈ ਹੈ | ਕੋਰੋਨਾ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ ...

ਪੂਰੀ ਖ਼ਬਰ »

ਬੀ.ਐਲ.ਓਜ਼ ਤੇ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਲਈ ਆਨਲਾਈਨ ਕੁਇਜ਼ ਮੁਕਾਬਲੇ ਕੱਲ੍ਹ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਗਾਂਧੀ ਜੈਅੰਤੀ ਮੌਕੇ ਮੁਲਤਵੀ ਕੀਤੇ ਗਏ ਆਨਲਾਈਨ ਕੁਇਜ਼ ਮੁਕਾਬਲੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੁਣ 27 ਅਕਤੂਬਰ ਨੂੰ ਕਰਵਾਏ ਜਾਣਗੇ | ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ...

ਪੂਰੀ ਖ਼ਬਰ »

ਮੰਦਰ ਮੱਥਾ ਟੇਕਣ ਗਏ ਪਰਿਵਾਰ ਦੇ ਘਰ 'ਚ ਚੋਰਾਂ ਕੀਤਾ ਹੱਥ ਸਾਫ਼

ਗੁਰੂਹਰਸਹਾਏ, 25 ਅਕਤੂਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਆਦਰਸ਼ ਨਗਰ ਵਿਖੇ ਇਕ ਘਰ ਵਿਚੋਂ 45 ਹਜ਼ਾਰ ਰੁਪਏ ਦੀ ਨਗਦੀ ਅਤੇ 8 ਤੋਲੇ ਸੋਨਾ ਚੋਰੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਰਾਜਿੰਦਰ ਕੁਮਾਰ ਚੁੱਘ ਪੁੱਤਰ ਰੌਸ਼ਨ ਲਾਲ ਵਾਸੀ ਆਦਰਸ਼ ਨਗਰ ਗੁਰੂਹਰਸਹਾਏ ਨੇ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਗਰਾਮ ਪੰਚਾਇਤ ਸ਼ਹਿਜ਼ਾਦੀ ਨੂੰ ਸਮਾਰਟ ਵਿਲੇਜ਼ ਮੁਹਿੰਮ ਤਹਿਤ ਕੀਤਾ 6 ਲੱਖ ਦਾ ਚੈੱਕ ਭੇਟ

ਫ਼ਿਰੋਜ਼ਸ਼ਾਹ, 25 ਅਕਤੂਬਰ (ਧਾਲੀਵਾਲ)-ਕਾਂਗਰਸ ਪਾਰਟੀ ਵਲੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਪ੍ਰਤੀਨਿਧਤਾ ਕਰ ਰਹੇ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਪੂਰੀ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਦੋਸ਼ 'ਚ ਇਕ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 25 ਅਕਤੂਬਰ (ਅਮਰਜੀਤ ਸ਼ਰਮਾ)-ਸਿਟੀ ਥਾਣਾ ਪੁਲਿਸ ਨੇ ਮੋਬਾਈਲ ਖੋਹਣ ਦੇ ਦੋਸ਼ ਤਹਿਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਵਿੰਦਰ ਪਾਲ ਸਿੰਘ ਪੁੱਤਰ ਚਰਨ ਸਿੰਘ ਵਾਸੀ ਗੁਰੂ ਨਾਨਕ ਐਨਕਲੇਵ ਫ਼ਾਜ਼ਿਲਕਾ ਨੇ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਕਲੱਬਾਂ ਦੀ ਸਥਾਪਨਾ ਕਰ ਕੇ ਆਨਲਾਈਨ ਸਿਖਲਾਈ ਕਰਵਾਈ

ਫ਼ਾਜ਼ਿਲਕਾ, 25 ਅਕਤੂਬਰ (ਅਮਰਜੀਤ ਸ਼ਰਮਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਅੰਗਰੇਜ਼ੀ ਬੂਸਟਰ ਕਲੱਬਾਂ ਦੀ ਸਥਾਪਨਾ ਕੀਤੀ ਗਈ ਹੈ | ਇਸ ਪ੍ਰਾਜੈਕਟ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਅਤੇ ਸੈ. ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਐਵਾਰਡੀ ਦੀ ਅਗਵਾਈ ਵਿਚ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਵਿਚ ਇੰਗਲਿਸ਼ ਵਿਸ਼ੇ ਦੀ ਗੁਣਾਤਮਿਕ ਸਿੱਖਿਆ ਦੇਣ ਲਈ ਪ੍ਰਾਇਮਰੀ ਅਧਿਆਪਕਾਂ ਦੇ ਕਲੱਸਟਰ ਪੱਧਰ 'ਤੇ ਇੰਗਲਿਸ਼ ਬੂਸਟਰ ਕਲੱਬ ਬਣਾ ਕੇ ਅਧਿਆਪਕ ਦੀ ਆਨਲਾਈਨ ਟਰੇਨਿੰਗ ਕਰਵਾਈ ਜਾ ਰਹੀ ਹੈ | ਉਕਤ ਟਰੇਨਿੰਗ ਨੂੰ ਸੰਬੋਧਨ ਕਰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿ੍ਜ ਮੋਹਨ ਸਿੰਘ ਬੇਦੀ ਨੇ ਕਿਹਾ ਕਿ ਇਸ ਸਾਲ ਵੱਡੇ ਪੱਧਰ 'ਤੇ ਪ੍ਰਾਈਵੇਟ ਸਕੂਲਾਂ ਤੋਂ ਬੱਚੇ ਹਟ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਹੋਏ ਹਨ | ਜਿਨ੍ਹਾਂ ਦੇ ਮਾਪਿਆਂ ਵਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਵਿਚ ਵਿਸ਼ਵਾਸ ਪ੍ਰਗਟਾਇਆ ਹੈ | ਇਸ ਮੀਟਿੰਗ ਨੂੰ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਇੰਗਲਿਸ਼ ਭਾਸ਼ਾ ਨੂੰ ਪ੍ਰਾਇਮਰੀ ਪੱਧਰ Ýਤੇ ਹੋਰ ਮਜ਼ਬੂਤੀ ਮਿਲੇਗੀ | ਉਕਤ ਟਰੇਨਿੰਗ ਸੈਸ਼ਨ ਨੂੰ ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਪ੍ਰਾਇਮਰੀ ਪੱਧਰ 'ਤੇ ਇੰਗਲਿਸ਼ ਭਾਸ਼ਾ ਨੂੰ ਮਜ਼ਬੂਤੀ ਮਿਲੇਗੀ | ਇਸ ਟਰੇਨਿੰਗ ਸੈਸ਼ਨ ਨੂੰ ਪੜ੍ਹੋ ਪੰਜਾਬ ਪੜਾਓ ਪੰਜਾਬ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਗੋਪਾਲ ਕਿ੍ਸ਼ਨ ਵਲੋਂ ਹੀ ਸੰਬੋਧਨ ਕੀਤਾ ਗਿਆ | ਸ.ਪ.ਸ. ਸ਼ਤੀਰ ਵਾਲਾ ਦੇ ਅਧਿਆਪਕ ਅਨਿਲ ਕਾਲੜਾ ਅਤੇ ਸੀ.ਐਮ.ਟੀ. ਪ੍ਰਦੁਮਣ ਵਲੋਂ ਬਤੌਰ ਟਰੇਨਰ ਭੂਮਿਕਾ ਨਿਭਾਈ ਜਾ ਰਹੀ ਹੈ | ਉਕਤ ਟਰੇਨਿੰਗ ਸੈਸ਼ਨ ਵਿਚ ਬੀ.ਪੀ.ਈ.ਓ. ਮੈਡਮ ਸੁਨੀਤਾ ਕੁਮਾਰੀ, ਬੀ.ਪੀ.ਈ.ਓ. ਸਤੀਸ਼ ਮਿਗਲਾਨੀ, ਬੀ.ਪੀ.ਈ.ਓ. ਅਜੇ ਛਾਬੜਾ, ਬੀ.ਪੀ.ਈ.ਓ. ਜਸਪਾਲ ਸਿੰਘ, ਬੀ.ਐਮ.ਟੀ. ਵਰਿੰਦਰ ਕੁੱਕੜ, ਅਸ਼ਵਨੀ ਖੁੰਗਰ, ਸੰਜੇ ਪੂਨੀਆ, ਸੰਜੇ ਬਲਿਆਨ, ਸੁਰਿੰਦਰ ਕੁਮਾਰ, ਤਰਵਿੰਦਰ ਸਿੰਘ, ਸੰਦੀਪ ਕਾਲੜਾ, ਰਮਨ ਸਿੰਘ, ਸਮੂਹ ਬੂਸਟਰ ਕਲੱਬ ਮੈਂਬਰ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਮੈਂਬਰ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਨਾਜਾਇਜ਼ ਸ਼ਰਾਬ ਬਰਾਮਦ, 4 ਖ਼ਿਲਾਫ਼ ਮਾਮਲਾ ਦਰਜ਼

ਫ਼ਾਜ਼ਿਲਕਾ, 25 ਅਕਤੂਬਰ (ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਛਾਪਾਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਸੁਰਿੰਦਰ ਸਿੰਘ ਉਰਫ਼ ਛਿੰਦਾ ਪੁੱਤਰ ਮੰਗਤ ਸਿੰਘ, ਬਲਕਾਰ ਸਿੰਘ ਉਰਫ਼ ਬਲਕਾਰੀ ਪੁੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਚੋਖੋ ਅਬੋਹਰ ਪ੍ਰੋਜੈਕਟ ਤਹਿਤ ਨਗਰ ਨਿਗਮ ਨੇ ਕੀਤਾ ਚੋਖਾ ਕੰਮ

ਅਬੋਹਰ, 25 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਅਬੋਹਰ ਵਲੋਂ ਪੌਲੀਥੀਨ ਦੀ ਵਿੱਕਰੀ ਅਤੇ ਵਰਤੋਂ ਰੋਕਣ ਲਈ ਅਭਿਆਨ ਜਾਰੀ ਹੈ | ਐਤਵਾਰ ਨੂੰ ਲਗਾਤਾਰ ਦੂਜੇ ਦਿਨ ਨਗਰ ਨਿਗਮ ਦੀਆਂ ਟੀਮਾਂ ਨੇ ਸ਼ਹਿਰ ਵਿਚ ਛਾਪੇਮਾਰੀ ਕੀਤੀ | ਨਗਰ ਨਿਗਮ ...

ਪੂਰੀ ਖ਼ਬਰ »

ਦਸਹਿਰੇ ਮੌਕੇ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਥਾਈਾ ਫੂਕੇ ਮੋਦੀ ਤੇ ਅਡਾਨੀ-ਅੰਬਾਨੀ ਦੇ ਪੁਤਲੇ

ਫ਼ਾਜ਼ਿਲਕਾ, 25 ਅਕਤੂਬਰ (ਅਮਰਜੀਤ ਸ਼ਰਮਾ)- ਬਦੀ ਤੇ ਨੇਕੀ ਦੀ ਜਿੱਤ ਦਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਫ਼ਾਜ਼ਿਲਕਾ ਵਿਚ ਵੱਖ-ਵੱਖ ਕਿਸਾਨ, ਮਜ਼ਦੂਰ ਯੂਨੀਅਨਾਂ ਵਲੋਂ ਵੱਖ-ਵੱਖ ਥਾਂਈਾ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ, ਅਮਿੱਤ ...

ਪੂਰੀ ਖ਼ਬਰ »

80 ਲੱਖ ਰੁਪਏ ਦੇ ਪ੍ਰੋਜੈਕਟ ਦਾ ਵਿਧਾਇਕ ਘੁਬਾਇਆ ਵਲੋਂ ਉਦਘਾਟਨ

ਫ਼ਾਜ਼ਿਲਕਾ, 25 ਅਕਤੂਬਰ (ਅਮਰਜੀਤ ਸ਼ਰਮਾ)-ਦਸਹਿਰੇ ਦੇ ਦਿਨ ਮੌਕੇ ਪਿੰਡ ਕੌੜਿਆਂ ਵਾਲਾ ਵਿਖੇ ਨਵੀਂ ਬਣੀ ਪੁਲ ਦਾ ਉਦਘਾਟਨ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੀਤਾ | ਇਸ ਮੌਕੇ ਵਿਧਾਇਕ ਘੁਬਾਇਆ ਨੇ ਦੱਸਿਆ ਕਿ ਪਿੰਡ ਦੀ ਪੁਲ ਤੰਗ ਹੋਣ ਕਰ ਕੇ ਲੋਕਾਂ ਅਤੇ ਆਰਮੀ ...

ਪੂਰੀ ਖ਼ਬਰ »

21 ਦਿਨ ਬੀਤਣ 'ਤੇ ਵੀ 60 ਸਾਲਾ ਔਰਤ ਦਾ ਨਹੀਂ ਲੱਗਾ ਕੋਈ ਥਹੁ-ਪਤਾ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੈਂਟ ਅਧੀਨ ਪੈਂਦੀ ਬਸਤੀ ਟੈਂਕਾਂਵਾਲੀ ਦੀ ਗਲੀ ਨੰਬਰ 20 ਦੀ ਵਾਸੀ ਜਨਕ ਰਾਣੀ (60) ਵਿਧਵਾ ਜਸਵਿੰਦਰ ਕੁਮਾਰ ਦਾ ਘਰੋਂ ਲਾਪਤਾ ਹੋਏ 21 ਦਿਨ ਬੀਤ ਜਾਣ 'ਤੇ ਵੀ ਕੋਈ ਥਹੁ-ਪਤਾ ਨਹੀਂ ਲੱਗਾ | ਉਕਤ ਔਰਤ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੁੱਖ ਮੰਤਰੀ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਅਬੋਹਰ, 25 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਬਲਾਕ ਇਕ ਅਤੇ ਦੋ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵਰਕਰਾਂ ਨੇ ਕਿਹਾ ਕਿ ਸਰਕਾਰ ਵਲੋਂ ਪ੍ਰੀ ...

ਪੂਰੀ ਖ਼ਬਰ »

ਰਿਲਾਇੰਸ ਪੰਪ ਵਲੂਰ ਦਾ ਘਿਰਾਓ 25ਵੇਂ ਦਿਨ 'ਚ ਸ਼ਾਮਿਲ

ਕੁੱਲਗੜ੍ਹੀ, 25 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੁੱਧ ਇਲਾਕੇ ਦੇ ਕਿਸਾਨਾਂ ਨੇ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਵਲੂਰ ਨਜ਼ਦੀਕ ਚੱਲ ਰਹੇ ਰਿਲਾਇੰਸ ਕੰਪਨੀ ਦੇ ਪੰਪ ਦਾ ਘਿਰਾਓ ਕੀਤਾ | ਇਹ ਘਿਰਾਓ ਅੱਜ 25ਵੇਂ ਦਿਨ 'ਚ ...

ਪੂਰੀ ਖ਼ਬਰ »

ਜ਼ੀਰਾ ਵਿਖੇ ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ

ਜ਼ੀਰਾ, 25 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)- ਜ਼ੀਰਾ ਵਿਖੇ ਇਕ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ ਅਤੇ ਮਿ੍ਤਕਾ ਦੇ ਮਾਪਿਆਂ ਵਲੋਂ ਸਹੁਰਾ ਪਰਿਵਾਰ 'ਤੇ ਜਾਨੋਂ ਮਾਰਨ ਦੇ ਗੰਭੀਰ ਦੋਸ਼ ਲਗਾਏ ਹਨ | ਇਸ ਸਬੰਧੀ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਐੱਸ.ਡੀ.ਐਮ ਅਮਿਤ ਗੁਪਤਾ ਕੀਤੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਐੱਸ.ਡੀ.ਐਮ ਅਮਿਤ ਗੁਪਤਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਮਨੁੱਖੀ ...

ਪੂਰੀ ਖ਼ਬਰ »

ਜਲਾਲਾਬਾਦ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ ਦੁਸਹਿਰਾ ਮਨਾਇਆ

ਜਲਾਲਾਬਾਦ, 25 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ ਦਸਹਿਰੇ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਆਮ ਲੋਕਾਂ, ਪਰਿਵਾਰਕ ਮੈਂਬਰ ਖ਼ਾਸ ਔਰਤਾਂ ਲਈ ਬੈਠਣ ਦੇ ਅਲੱਗ ਤੋਂ ਪ੍ਰਬੰਧ ਕੀਤੇ ਗਏ | ਦੁਸਹਿਰੇ ਦੌਰਾਨ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਦੇ ਦੋਸ਼ 'ਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼

ਫ਼ਾਜ਼ਿਲਕਾ, 25 ਅਕਤੂਬਰ (ਅਮਰਜੀਤ ਸ਼ਰਮਾ)-ਸਿਟੀ ਥਾਣਾ ਪੁਲਿਸ ਨੇ ਘਰ ਵਿਚੋਂ ਚੋਰੀ ਕਰਨ ਦੇ ਦੋਸ਼ ਵਿਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਐਮ.ਸੀ. ਕਾਲੋਨੀ ਨੇੜੇ ਸੈਕਰਡ ਹਾਰਟ ਕਾਨਵੈਂਟ ਸਕੂਲ ਫ਼ਾਜ਼ਿਲਕਾ ...

ਪੂਰੀ ਖ਼ਬਰ »

ਸੁਪਰ ਸੀਡਰ ਦੀ ਵਰਤੋਂ ਨਾਲ ਪਰਾਲੀ ਦਾ ਨਿਪਟਾਰਾ ਕਰਦਾ ਹੈ ਕਿਸਾਨ ਸੁਭਾਸ਼ ਚੰਦਰ

ਫ਼ਾਜ਼ਿਲਕਾ 25 ਅਕਤੂਬਰ (ਅਮਰਜੀਤ ਸ਼ਰਮਾ)-ਸੁਭਾਸ਼ ਚੰਦਰ ਪਿੰਡ ਕਬੂਲ ਸ਼ਾਹ ਖੁੱਬਣ ਦੇ ਇਕ ਅਗਾਂਹ ਵਧੂ ਕਿਸਾਨ ਹਨ ਜਿਨ੍ਹਾਂ ਨੇ ਪਿਛਲੇ ਸਾਲ ਸੁਪਰ ਸੀਡਰ ਦੀ ਵਰਤੋ ਕਰ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੀ ਕਣਕ ਦੀ ਬਿਜਾਈ ਕੀਤੀ ਸੀ ਜਿਸ ਨਾਲ ਫ਼ਸਲ ਦਾ ਵੱਧ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਮਖੂ ਸਟੇਸ਼ਨ 'ਤੇ ਫੂਕਿਆ ਪੁਤਲਾ

ਮਖੂ, (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਕਿਸਾਨ ਸੰਘਰਸ਼ ਕਮੇਟੀ ਦੇ ਸੈਂਕੜੇ ਕਿਸਾਨਾਂ ਵਲੋਂ ਮੋਦੀ ਦਾ ਪੁਤਲਾ ਫੂਕਿਆ ਗਿਆ | ਸਟੇਸ਼ਨ 'ਤੇ ਕਿਸਾਨ ਵਿਰੋਧੀ ਬਿੱਲ ਰੱਦ ਕਰਵਾਉਣ ਲਈ ਲਾਇਆ ਪੱਕਾ ਧਰਨਾ | ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 22 ਨਵੇਂ ਮਾਮਲੇ ਆਏ ਸਾਹਮਣੇ

ਫ਼ਾਜ਼ਿਲਕਾ, 25 ਅਕਤੂਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਐਤਵਾਰ ਨੂੰ ਕੋਰੋਨਾ ਦੇ 22 ਨਵੇਂ ਮਾਮਲੇ ਆਏ ਹਨ, ਜਦੋਂ ਕਿ 6 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX