ਤਾਜਾ ਖ਼ਬਰਾਂ


ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  8 minutes ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  9 minutes ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਖੰਨਾ / ਸਮਰਾਲਾ

ਕਿਸਾਨ ਜਥੇਬੰਦੀਆਂ ਨੇ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫ਼ੂਕੇ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਜ਼ਿਲ੍ਹੇ ਅਤੇ ਸਾਹਨੇਵਾਲ, ਕੋਹਾੜਾ ਇਲਾਕਿਆਂ ਵਿਚ ਵੱਖ ਵੱਖ ਥਾਵਾਂ 'ਤੇ ਕਿਸਾਨ ਯੂਨੀਅਨਾਂ ਤੇ ਕਿਸਾਨਾਂ ਦੇ ਸਮਰਥਕਾਂ ਨੇ ਕਿਸਾਨੀ ਵਿਰੋਧੀ 3 ਕਾਨੂੰਨ ਵਾਪਸ ਨਾ ਲੈਣ ਖ਼ਿਲਾਫ਼ ਦਸਹਿਰੇ ਵਾਲੇ ਦਿਨ ਰਾਵਣ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਕੋਵਿਡ-19 ਦੇ ਸਾਏ ਹੇਠ ਮਨਾਇਆ ਗਿਆ ਦੁਸਹਿਰਾ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਜ਼ਿਲ੍ਹੇ ਦੇ ਕਸਬਿਆਂ ਖੰਨਾ, ਸਮਰਾਲਾ, ਮਾਛੀਵਾੜਾ, ਪਾਇਲ, ਜੌੜੇਪੁਲ, ਬੀਜਾ ਤੋਂ ਇਲਾਵਾ ਅਹਿਮਦਗੜ੍ਹ ਵਿਚ ਦਸਹਿਰੇ ਦਾ ਤਿਉਹਾਰ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਬਹੁਤ ਸਾਰੀਆਂ ਥਾਵਾਂ ਤੇ ਕੋਰੋਨਾ ਤੋਂ ਬਚਾਅ ਦੇ ਪ੍ਰਬੰਧ ਕੀਤੇ ਗਏ ਸਨ ਤੇ ਸ਼ਰਧਾਲੂਆਂ ਨੂੰ ਘੱਟ ਗਿਣਤੀ ਵਿਚ ਵਾਰੀ ਵਾਰੀ ਸਮਾਰੋਹ ਸਥਾਨ 'ਤੇ ਜਾਣ ਦਿੱਤਾ ਗਿਆ, ਬਹੁਤੀਆਂ ਥਾਵਾਂ 'ਤੇ ਇਹ ਤਿਉਹਾਰ ਇਕ ਸਾਂਝੇ ਤਿਉਹਾਰ ਵਜੋਂ ਮਨਾਇਆ ਗਿਆ ਤੇ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਨੇਤਾ ਵੀ ਸ਼ਾਮਲ ਹੋਏ | ਜਦੋਂ ਕਿ ਪਾਇਲ ਵਿਚ ਪੁਰਾਤਨ ਰਸਮ ਅਨੁਸਾਰ ਆਮ ਦੇ ਉਲਟ ਰਾਵਣ ਦੇ ਬੁੱਤ ਦੀ ਪੂਜਾ ਵੀ ਕੀਤੀ ਗਈ ਪਰ ਇਸ ਵਾਰ ਕੋਰੋਨਾ ਕਾਰਨ ਦਸਹਿਰਾ ਦੇਖਣ ਵਾਲੇ ਲੋਕਾਂ ਦੀ ਗਿਣਤੀ ਪਿਛਲੇ ਸਾਲਾਂ ਨਾਲੋਂ ਕਾਫੀ ਘਟ ਨਜ਼ਰ ਆਈ | ਇਸ ਵਾਰ ਬਾਜ਼ਾਰਾਂ ਵਿਚ ਗਾਹਕਾਂ ਦੀ ਰੌਣਕ ਵੀ ਨਜ਼ਰ ਨਹੀਂ ਆਈ | ਦਸਹਿਰਾ ਐਤਵਾਰ ਹੋਣ ਕਾਰਨ ਤੇ ਕੋਰੋਨਾ ਦੇ ਪ੍ਰਤੱਖ ਪ੍ਰਭਾਵ ਕਾਰਨ ਸ਼ਹਿਰ ਦੇ ਕਈ ਬਾਜ਼ਾਰਾਂ ਵਿਚ ਅੱਧੇ ਤੋਂ ਵਧੇਰੀਆਂ ਦੁਕਾਨਾਂ ਦੁਪਹਿਰ ਵੇਲੇ ਹੀ ਬੰਦ ਹੋ ਗਈਆਂ |
ਖੰਨਾ, (ਹਰਜਿੰਦਰ ਸਿੰਘ ਲਾਲ)- ਦਸਹਿਰਾ ਕਮੇਟੀ ਦੀ ਅਗਵਾਈ ਵਿਚ ਥਾਣਾ ਸਿਟੀ 2 ਨੇੜੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਜਲਾਏ ਗਏ | ਇਸ ਮੌਕੇ ਇਸ ਸਮਾਰੋਹ ਵਿਚ ਰਾਮ ਲੀਲ੍ਹਾ ਕਮੇਟੀ ਪ੍ਰਧਾਨ ਤੇ ਸਾਬਕਾ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ, ਸੀਨੀਅਰ ਕਾਂਗਰਸੀ ਨੇਤਾ ਰੁਪਿੰਦਰ ਸਿੰਘ ਰਾਜਾ ਗਿੱਲ, ਯੂਥ ਕਾਂਗਰਸ ਪ੍ਰਧਾਨ ਅਮਿਤ ਤਿਵਾੜੀ, ਡਾ. ਗੁਰਮੁਖ ਸਿੰਘ ਚਾਹਲ, ਗੁਰਸ਼ਰਨ ਸਿੰਘ ਗੋਗੀਆ, ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ, ਸਾਬਕਾ ਕੌਾਸਲਰ ਜਤਿੰਦਰ ਦੇਵਗਨ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਾਜੇਸ਼ ਡਾਲੀ, ਭਾਜਪਾ ਨੇਤਾ ਅਜੈ ਸੂਦ ਵਿਸ਼ੇਸ਼ ਰੂਪ ਵਿਚ ਪਹੁੰਚੇ | ਜਦੋਂ ਕਿ ਸ਼ਸਤਰ ਪੂਜਾ ਐਸ.ਪੀ. ਮਨਪ੍ਰੀਤ ਸਿੰਘ ਦੇ ਨਾਲ ਨਾਲ ਜਸਵੰਤ ਜਿਊਲਰਜ਼ ਸੰਚਾਲਕ ਸੁਰਿੰਦਰ ਵਰਮਾ ਤੇ ਸਵਰਨਕਾਰ ਸੰਘ ਦੇ ਉਪ ਪ੍ਰਧਾਨ ਰੌਸ਼ਨ ਲਾਲ ਕਪੂਰ ਤੇ ਸ਼ੂਜ ਐਸੋਸੀਏਸ਼ਨ ਦੇ ਕੁੱਕੂ ਬੱਤਾ ਵਲੋਂ ਕੀਤੀ ਗਈ | ਦਸਹਿਰਾ ਕਮੇਟੀ ਖੰਨਾ ਵਲੋਂ ਸੰਸਥਾ ਦੇ ਸਰਪ੍ਰਸਤ ਸੋਹਨ ਲਾਲ ਸਰਾਫ਼ ਵਲੋਂ ਲਗਾਤਾਰ 50 ਸਾਲਾਂ ਤੋਂ ਦਸਹਿਰਾ ਮਨਾਉਣ ਦੀ ਸੇਵਾ ਨਿਭਾਉਣ ਕਾਰਨ ਉਨ੍ਹਾਂ ਦੇ ਸਨਮਾਨ 'ਚ ਕੇਕ ਕੱਟਿਆ ਗਿਆ | ਦਸਹਿਰਾ ਕਮੇਟੀ ਖੰਨਾ ਨੇ ਇਸ ਮੌਕੇ ਮਨਮੋਹਕ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਵੀ ਕੀਤਾ | ਮੰਚ ਸੰਚਾਲਕ ਦੀ ਭੂਮਿਕਾ ਦਸਹਿਰਾ ਕਮੇਟੀ ਦੇ ਪ੍ਰੈੱਸ ਸਕੱਤਰ ਹਰੀਸ਼ ਗੁਪਤਾ ਅਤੇ ਸਾਬਕਾ ਕੌਾਸਲਰ ਗੁਰਮੀਤ ਨਾਗਪਾਲ ਵਲੋਂ ਨਿਭਾਈ ਗਈ | ਇਸ ਮੌਕੇ ਸਾਬਕਾ ਨਗਰ ਕੌਾਸਲਰ ਪ੍ਰਧਾਨ ਵਿਕਾਸ ਮਹਿਤਾ, ਪ੍ਰਬੰਧਕ ਕਮੇਟੀ ਵਿਚ ਸਰਪ੍ਰਸਤ ਵਿਜੈ ਗਰਗ, ਸੋਹਨ ਲਾਲ ਸਰਾਫ਼, ਚੇਅਰਮੈਨ ਰਾਜਿੰਦਰ ਪੁਰੀ, ਪ੍ਰਧਾਨ ਵਿਸ਼ਾਲ ਬੌਬੀ, ਜਨਰਲ ਸਕੱਤਰ ਰਾਕੇਸ਼ ਸ਼ਾਹੀ, ਕੈਸ਼ੀਅਰ ਸੀ.ਏ. ਰਾਕੇਸ਼ ਦੂਆ, ਬਿੱਟੂ ਵਿਰਾਨੀ, ਹਰੀਸ਼ ਗੁਪਤਾ, ਚਿੰਟੂ, ਉਪ ਪ੍ਰਧਾਨ ਵਿਪਨ ਗੋਇਲ ਤੇ ਵਿਨੋਦ ਸ਼ਰਮਾ, ਪ੍ਰੈੱਸ ਸਕੱਤਰ ਹਰੀਸ਼ ਗੁਪਤਾ, ਸਹਿ ਸਕੱਤਰ ਮੋਹਿਤ ਗੋਇਲ, ਵਿਨੋਦ ਸ਼ਰਮਾ, ਬਿੱਟੂ ਸਾਊਾਡ, ਰਾਜੇਸ਼ ਵਰਮਾ ਰਾਜੂ, ਪ੍ਰਮੋਦ ਵਸ਼ਿਸ਼ਟ, ਸਜੂੰ ਸਾਹਨੇਵਾਲੀਆ, ਮਹੰਤ ਕਸ਼ਮੀਰ ਗਿਰੀ, ਅਵਤਾਰ ਮੌਰਿਆ, ਅਜੈ ਗੁਪਤਾ, ਹੰਸ ਰਾਜ ਵਿਰਾਨੀ, ਸਵਾਗਤ ਕਮੇਟੀ ਗੌਰਵ ਵਿਜ਼ਨ, ਗੁਰਪ੍ਰੀਤ ਨਾਗਪਾਲ, ਹਰਵਿੰਦਰ ਸ਼ੰਟੂ, ਮਹਿੰਦਰਪਾਲ ਗਰਗ, ਪੁਨੀਤ ਅਰੋੜਾ, ਦਲਜੀਤ ਥਾਪਰ, ਵਿਸ਼ਾਲ ਗੁਪਤਾ, ਲਲਿਤ ਸ਼ਰਮਾ ਆਦਿ ਹਾਜ਼ਰ ਸਨ |
ਖੰਨਾ, (ਹਰਜਿੰਦਰ ਸਿੰਘ ਲਾਲ)- ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਵਲੋਂ ਦਸਹਿਰੇ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਦੀ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ਛੋਟੇ ਛੋਟੇ ਬੱਚਿਆਂ ਨੇ ਰੰਗਦਾਰ ਕਾਗ਼ਜ਼ਾਂ ਦੀ ਸਹਾਇਤਾ ਨਾਲ ਰਾਵਣ ਤਿਆਰ ਕੀਤੇ | ਸਕੂਲ ਦੇ ਬਾਕੀ ਵਿਦਿਆਰਥੀਆਂ ਵਲੋਂ ਅਜੋਕੇ ਦੌਰ ਵਿਚ ਮਹਾਂਮਾਰੀ ਨਾਲ ਸਬੰਧਤ ਰੰਗੋਲੀ ਪੋਸਟਰ ਮੇਕਿੰਗ ਤੇ ਲੇਖ ਲਿਖ ਕੇ ਇਸ ਤਿਉਹਾਰ ਪ੍ਰਤੀ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਸਕੂਲ ਪਿ੍ੰਸੀਪਲ ਅੰਜੂ ਭਾਟੀਆ ਨੇ ਬੱਚਿਆਂ ਨੂੰ ਤਿਉਹਾਰ ਸਬੰਧੀ ਜਾਣੂ ਕਰਵਾਇਆ |
ਖੰਨਾ, (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਾਰਡ ਨੰਬਰ 1 ਰਹੌਣ ਦੇ ਬੱਚਿਆਂ ਨੇ ਦਸਹਿਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪੁਤਲਿਆਂ ਨੂੰ ਅਗਨ ਭੇਟ ਕਰਨ ਤੋਂ ਬਾਅਦ ਸਮੋਸਿਆਂ ਅਤੇ ਰਸਗੁੱਲੇ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਅਸ਼ੀਤਾ ਭੱਟੀ, ਸਮਦੀਸ਼ ਭੱਟੀ, ਰਣਜੀਤ ਸਿੰਘ, ਬਬਨਜੋਤ ਸਿੰਘ, ਨਵਰੂਪ ਭੱਟੀ, ਅਸ਼ੀਸ਼ ਭੱਟੀ, ਗੁਰਤੇਜ ਸਿੰਘ, ਨਿਹਾਲ ਸਿੰਘ, ਬਿਕਰਮਜੀਤ ਸਿੰਘ, ਏਕਮ, ਅਰਮਾਨ, ਨਿਹਾਲ ਸਿੰਘ, ਏਕਵੀਰ ਸਿੰਘ, ਫਤਿਹ ਸਿੰਘ, ਅਵਰੀਤ ਕੌਰ, ਗੁਰਮੰਨਤ ਕੌਰ, ਗੁਰਨੂਰ, ਸਿਦਕ, ਨਵਰਾਜ ਕੌਰ, ਜਸਮੀਤ ਕੌਰ, ਕਿਰਤ ਸਿੰਘ ਆਦਿ ਹਾਜ਼ਰ ਸਨ |
ਪਾਇਲ, (ਰਜਿੰਦਰ ਸਿੰਘ, ਨਿਜ਼ਾਮਪੁਰ)- ਮਹਾਂਮਾਰੀ ਦੇ ਪ੍ਰਭਾਵ ਕਾਰਨ ਪਾਇਲ ਸ਼ਹਿਰ 'ਚ ਦਸਹਿਰਾ ਪਿਛਲੇ ਸਾਲਾ ਦੀ ਤਰ੍ਹਾਂ ਰੌਣਕ ਵੇਖਣ ਨੂੰ ਨਹੀਂ ਮਿਲੀ ਪਰ ਫਿਰ ਵੀ ਸਮੁੱਚੇ ਪਾਇਲ ਸ਼ਹਿਰ ਦੇ ਇਲਾਕਾ ਨਿਵਾਸੀਆਂ ਨੇ ਸ਼ਾਮ ਤੱਕ ਸ੍ਰੀ ਰਾਮ ਮੰਦਿਰ ਆ ਕੇ ਪੂਜਾ ਅਰਚਨਾ ਕੀਤੀ ਤੇ ਮੱਥਾ ਟੇਕਿਆ | ਮੰਦਿਰ ਦੀ ਪ੍ਰਬੰਧਕ ਕਮੇਟੀ ਤੇ ਦੂਬੇ ਪਰਿਵਾਰ ਵਲੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਹਿਰੇ 'ਤੇ 25 ਫੁੱਟ ਉੱਚੇ ਪੱਕੇ ਰਾਵਣ ਦੇ ਬਣੇ ਬੁੱਤ ਦੀ ਵਿਧੀ ਅਨੁਸਾਰ ਪੂਜਾ ਕੀਤੀ ਗਈ | ਜ਼ਿਕਰਯੋਗ ਹੈ ਕਿ ਦੁਬੇ ਪਰਿਵਾਰ ਦੀ ਕਈ ਪੀੜ੍ਹੀਆਂ ਤੋਂ ਚਲੀ ਆ ਰਹੀ ਰੀਤ ਹੁਣ ਤੱਕ ਜਾਰੀ ਹੈ | ਰੀਤ ਤਹਿਤ ਪਹਿਲਾ ਦਸਹਿਰੇ ਵਾਲੇ ਦਿਨ ਰਾਵਣ ਦੇ ਬੁੱਤ ਨੂੰ ਬੱਕਰੇ ਦੀ ਬਲੀ ਦਿੱਤੀ ਜਾਂਦੀ ਸੀ, ਹੁਣ ਸਿਰਫ਼ ਸ਼ਾਮ ਵੇਲੇ ਬੱਕਰੇ ਦੇ ਕੰਨ ਕੱਟ ਕੇ ਖੂਨ ਲਗਾਇਆ ਜਾਂਦਾ ਹੈ ਤੇ ਬੁੱਤ 'ਤੇ ਸ਼ਰਾਬ ਦਾ ਛਿੜਕਾਅ ਕਰ ਕੇ ਉੱਪਰ ਦੇ ਹਿੱਸੇ 'ਤੇ ਪਟਾਕੇ ਆਦਿ ਰੱਖ ਕੇ ਅੱਗ ਲਗਾ ਦਿੱਤੀ ਜਾਂਦੀ ਹੈ | ਇਸ ਮੌਕੇ ਡੀ. ਐੱਸ. ਪੀ. ਸੁਰਜੀਤ ਸਿੰਘ ਧਨੋਆ, ਐੱਸ. ਐੱਚ. ਓ. ਜਸਪਾਲ ਸਿੰਘ ਧਾਲੀਵਾਲ ਦੀ ਅਗਵਾਈ 'ਚ ਪੁਲਿਸ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਇਸ ਸਮੇਂ ਅਖਿਲ ਦੂਬੇ, ਸੰਜੀਵ ਕੁਮਾਰ ਸੰਜੇ, ਅਨੁਰਾਗ ਦੂਬੇ, ਭਰਤ ਦੂਬੇ, ਡਾਇਰੈਕਟਰ ਮਨਜੀਤ ਸਿੰਘ ਮੀਤਾ, ਬਜਿੰਦਰਪਾਲ ਭਾਸਕਰ, ਵਰਿੰਦਰ ਝੱਜ, ਕਰਨ ਸ਼ਰਮਾ, ਰਾਜ ਕੁਮਾਰ, ਦਲਬਾਰਾ ਸਿੰਘ ਗੁੱਡੂ, ਸੁਖਮਿੰਦਰ ਸਿੰਘ, ਮਨਪ੍ਰੀਤ ਸਿੰਘ ਤੇ ਪਾਲੀ ਆਦਿ ਹਾਜ਼ਰ ਸਨ |
ਸਮਰਾਲਾ, (ਕੁਲਵਿੰਦਰ ਸਿੰਘ) - ਪਿਛਲੇ ਲੰਬੇ ਸਮੇਂ ਤੋਂ ਦਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਮਨਾਉਣ ਦੀ ਪਰੰਪਰਾ ਸਮਾਜ 'ਚ ਚੱਲੀ ਆ ਰਹੀ ਹੈ | ਪ੍ਰਪੰਰਾ ਦੇ ਚੱਲਦਿਆਂ ਦਸਹਿਰੇ ਮੌਕੇ ਸ੍ਰੀ ਰਾਮ ਲੀਲਾ ਦਸਹਿਰਾ
(ਬਾਕੀ ਸਫਾ 6 'ਤੇ)

ਖ਼ਬਰ ਸ਼ੇਅਰ ਕਰੋ

 

ਉੱਘੇ ਬਾਲ ਕਲਾਕਾਰ ਪਰਮ ਸ਼ਰਮਾ ਰਾਮਗੜ੍ਹ ਸਰਦਾਰਾਂ ਦੀ ਹਾਲਤ 'ਚ ਸੁਧਾਰ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)- ਵਿਕਲਾਂਗ 12 ਸਾਲਾ ਉੱਘੇ ਬਾਲ ਕਲਾਕਾਰ ਪਰਮ ਸ਼ਰਮਾ ਜਿਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ 'ਤੇ ਕਰਵਾਏ ਸ਼ਬਦ ਗਾਇਨ ਮੁਕਾਬਲੇ ਵਿਚੋਂ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

55ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ ਜ਼ਰੂਰਤਮੰਦਾਂ ਨੂੰ ਰਾਸ਼ਨ ਤੇ ਕੰਬਲ ਵੰਡੇ

ਅਹਿਮਦਗੜ੍ਹ, 25 ਅਕਤੂਬਰ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)- ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੇ ਰਹੀ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਨੇ 55ਵਾਂ ਰਾਸ਼ਨ ਵੰਡ ਸਮਾਰੋਹ ਕਲੱਬ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਦੋਰਾਹਾ ਵਿਖੇ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਦੋਰਾਹਾ, 25 ਅਕਤੂਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਪੰਜਾਬ ਦੀਆਂ ਸਮੂਹ 30 ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੇ ਕਿਸਾਨੀ ਕਰਜ਼ੇ ਮੁਆਫ਼ ਕਰਨ ਆਦਿ ਮੰਗਾਂ ਮਨਵਾਉਣ ਲਈ ਪੰਜਾਬ ਭਰ ਵਿਚ 1 ਅਕਤੂਬਰ ਤੋਂ ਅਣਮਿਥੇ ਸਮੇਂ ਲਈ ਰੇਲ ਰੋਕੋ ...

ਪੂਰੀ ਖ਼ਬਰ »

ਬਰਮਾਲੀਪੁਰ ਵਿਖੇ ਲਗਾਇਆ ਖੂਨਦਾਨ ਕੈਂਪ

ਪਾਇਲ, 25 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪਿੰਡ ਬਰਮਾਲੀਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਬਾਬਾ ਰਾਮ ਸਿੰਘ ਯਾਦਗਾਰੀ ਜੋੜ ਮੇਲੇ ਮੌਕੇ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਅੰਦਰ ਖੂਨ ਦੀ ਭਾਰੀ ਕਮੀ ਕਾਰਨ ਸਿਹਤ ਵਿਭਾਗ ਦੀ ਪੁਰਜ਼ੋਰ ਮੰਗ 'ਤੇ ਖੂਨਦਾਨ ...

ਪੂਰੀ ਖ਼ਬਰ »

ਰਾੜਾ ਸਾਹਿਬ 'ਚ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਰਾੜਾ ਸਾਹਿਬ, 25 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਦੇਸ਼ ਦੀ ਕਿਸਾਨੀ ਨੂੰ ਢਾਹ ਲਾਉਣ ਵਾਲੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਰਾੜਾ ਸਾਹਿਬ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਤਿੰਨ ...

ਪੂਰੀ ਖ਼ਬਰ »

ਲੱਕੜ ਦਾ ਭਰਿਆ ਟਰੱਕ ਸੜਕ ਵਿਚਕਾਰ ਪਲਟਣ ਕਾਰਨ ਟਰੈਫ਼ਿਕ ਬੁਰੀ ਤਰ੍ਹਾਂ ਪ੍ਰਭਾਵਿਤ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)- ਲੁਧਿਆਣਾ ਦਿੱਲੀ ਨੈਸ਼ਨਲ ਹਾਈਵੇ 'ਤੇ ਖੰਨਾ ਵਿਚ ਲੱਕੜ ਦਾ ਭਰਿਆ ਟਰੱਕ ਸੜਕ ਵਿਚਕਾਰ ਪਲਟ ਗਿਆ ਜਿਸ ਨਾਲ ਲੱਕੜੀ ਸੜਕ 'ਤੇ ਖਿੰਡ ਗਈ | ਇਸ ਕਾਰਨ ਟਰੈਫ਼ਿਕ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ | ਹਾਦਸੇ ਵਿਚ ਕੋਈ ਜਾਨੀ ...

ਪੂਰੀ ਖ਼ਬਰ »

ਰਾਜਦੀਪ ਕੌਰ, ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਕਾਂਗਰਸ ਪੰਜਾਬ ਦੀ ਜੂਨੀਅਰ ਮੀਤ ਪ੍ਰਧਾਨ ਨਿਯੁਕਤ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)-ਸੀਨੀਅਰ ਮਹਿਲਾ ਕਾਂਗਰਸੀ ਆਗੂ ਰਾਜਦੀਪ ਕੌਰ ਬੁਰਕੜਾ ਨੂੰ ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਕਾਂਗਰਸ ਪੰਜਾਬ ਦੀ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਕੌਮੀ ਪ੍ਰਧਾਨ ਸੁਭਾਸ਼ ਸੌਲੰਕੀ ਅਤੇ ...

ਪੂਰੀ ਖ਼ਬਰ »

25 ਕਿੱਲੋ ਭੁੱਕੀ ਸਮੇਤ ਕਾਰ ਸਵਾਰ 3 ਕਾਬੂ

ਖੰਨਾ, 25 ਅਕਤੂਬਰ (ਪੱਤਰ ਪ੍ਰੇਰਕ)- ਥਾਣਾ ਸਦਰ ਦੀ ਪੁਲਿਸ ਪਾਰਟੀ ਵਲੋਂ ਨਸ਼ੇ ਦੇ ਸੌਦਾਗਰਾਂ ਦੇ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੇ ਅੱਜ ਇਕ ਕਾਰ ਵਿਚ ਸਵਾਰ ਤਿੰਨ ਲੋਕਾਂ ਨੂੰ 25 ਕਿੱਲੋ ਭੁੱਕੀ ਦੇ ਨਾਲ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਨੇ ਮੁਖ਼ਬਰ ...

ਪੂਰੀ ਖ਼ਬਰ »

ਕੰਪਿਊਟਰ ਇੰਸਟਰੱਕਟਰਾਂ ਨੇ ਵਿਧਾਇਕ ਦੇ ਓ. ਐਸ. ਡੀ. ਨੂੰ ਮੰਗ ਪੱਤਰ ਦਿੱਤਾ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਆਈ. ਟੀ .ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਈ. ਟੀ. ਆਈ. ਖੰਨਾ ਵਿਚ ਹਰਚਰਨ ਸਿੰਘ ਕੰਪਿਊਟਰ ਇੰਸਟਰਕਟਰ ਅਤੇ ਅਸ਼ੀਸ਼ ਵਰਮਾ ਦੀ ਅਗਵਾਈ ਵਿਚ ਪੀ. ਪੀ. ਪੀ. ਸਕੀਮ ਅਧੀਨ ਸੇਵਾਵਾਂ ਨਿਭਾਅ ਰਹੇ ਇੰਸਟਰਕਟਰਾਂ ਨੇ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਵਿਖੇ ਬੱਚਿਆਂ ਦੀ ਮੈਰਾਥਨ ਦੌੜ ਕਰਵਾਈ

ਪਾਇਲ, 25 ਅਕਤੂਬਰ (ਪੱਤਰ ਪ੍ਰੇਰਕ)-ਇੱਥੋਂ ਨੇੜਲੇ ਪਿੰਡ ਬਰਮਾਲੀਪੁਰ ਵਿਖੇ ਪਿੰਡ ਦੀ ਵਲੰਟੀਅਰ ਟੀਮ, ਬਾਸਕਟਬਾਲ ਅਕੈਡਮੀ ਦੋਰਾਹਾ ਅਤੇ ਮੈਜਿਕ ਇੰਡੀਆ ਫਾੳਾੂਡੇਸ਼ਨ ਲੁਧਿਆਣਾ ਦੀ ਟੀਮ ਦੇ ਸਹਿਯੋਗ ਨਾਲ ਪਿੰਡ ਵਿਚ ਅੰਡਰ-14 ਮੁੰਡੇ ਅਤੇ ਕੁੜੀਆਂ ਨੂੰ ਫਿਟਨੈੱਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਬਣਾਵੇਗੀ ਸੰਪਰਕ ਸੜਕਾਂ-ਚੇਅਰਮੈਨ ਜੰਡਾਲੀ

ਪਾਇਲ/ਮਲੌਦ, 25 ਅਕਤੂਬਰ (ਨਿਜ਼ਾਮਪੁਰ)- ਪਿੰਡ ਧਮੋਟ ਕਲਾਂ ਨੂੰ 14ਵੇਂ ਵਿੱਤ ਦੀ ਗਰਾਂਟ ਦਾ 1 ਲੱਖ 25 ਹਜ਼ਾਰ ਰੁਪਏ ਦਾ ਚੈੱਕ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਦਿੰਦਿਆਂ ਕਿਹਾ ਕਿ ਜਲਦੀ ਹੀ ਅਗਲੇ ਦਿਨਾਂ ਵਿਚ ਜ਼ਿਲ੍ਹਾ ਲੁਧਿਆਣਾ ਦੀਆਂ ...

ਪੂਰੀ ਖ਼ਬਰ »

ਦਲਿਤ ਅੱਤਿਆਚਾਰਾਂ ਖ਼ਿਲਾਫ਼ ਪਾਇਲ ਹਲਕੇ 'ਚ ਅੰਦੋਲਨ ਕੀਤਾ ਜਾਵੇਗਾ-ਕਾਲੀ ਪਾਇਲ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)-ਇਕ ਪਾਸੇ ਮਜ਼ਦੂਰ ਕਿਸਾਨ ਏਕਤਾ ਕਰਨ ਅਤੇ ਦੋਵਾਂ ਦੀ ਭਾਈਚਾਰਕ ਸਾਂਝ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਮਜ਼ਦੂਰਾਂ ਅਤੇ ਦਲਿਤਾਂ 'ਤੇ ਲਗਾਤਾਰ ਅੱਤਿਆਚਾਰ ਹੋ ਰਹੇ ਹਨ ਤੇ ਹਾਕਮ ਜਮਾਤਾਂ ਪੀੜਤਾਂ ਨੂੰ ਇਨਸਾਫ਼ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਵਲੋਂ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਪੱਲ੍ਹਾ ਦਾ ਸਨਮਾਨ

ਦੋਰਾਹਾ, 25 ਅਕਤੂਬਰ (ਗਿੱਲ, ਝੱਜ)-ਬਲਾਕ ਦੋਰਾਹਾ ਦੇ ਸਰਪੰਚ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਸਰਪੰਚ ਕਰਮ ਸਿੰਘ ਪੱਲ੍ਹਾ ਦਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਬੀ. ਡੀ. ਪੀ. ਓ. ਦੋਰਾਹਾ ਨਵਦੀਪ ਕੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਸੀਨੀਅਰ ...

ਪੂਰੀ ਖ਼ਬਰ »

ਪਰਗਟ ਸਿੰਘ ਰਾਏ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬੀਜਾ, 25 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਮੰਜਾਲੀ ਕਲਾਂ ਦੇ ਵਸਨੀਕ ਉੱਘੇ ਪ੍ਰਾਪਰਟੀ ਡੀਲਰ ਸਮਾਜਸੇਵੀ ਤੇ ਇਲਾਕੇ ਦੇ ਨਾਮਵਰ ਆਗੂ ਪਰਗਟ ਸਿੰਘ ਰਾਏ ਮੰਜਾਲੀ ਕਲਾਂ ਦੀ ਆਤਮਿਕ ਸ਼ਾਂਤੀ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਅੱਜ ਪਿੰਡ ਦੇ ...

ਪੂਰੀ ਖ਼ਬਰ »

ਪਿੰਡ ਕੋਟ ਸੇਖੋਂ ਵਿਖੇ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਬੀਜਾ, 25 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਕੋਰੋਨਾ ਤੋਂ ਤੰਗ ਆਏ ਗਾਇਕ, ਕਲਾਕਾਰ ਅਤੇ ਸਾਜੀਆਂ ਦੇ ਹੁਣ ਪੈਰਾਂ ਸਿਰ ਖੜੇ ਹੋਣ ਦੀ ਆਸ ਬੱਝੀ ਹੈ, ਇਹ ਸ਼ਬਦ ਪੰਜਾਬ ਦੇ ਨਾਮੀ ਗਾਇਕ ਤੇ ਗਾਇਕਾਂ ਦੇ ਸੂਬਾ ਪ੍ਰਧਾਨ ਹਾਕਮ ਬਖਤੜੀਵਾਲਾ ਨੇ ਕੋਟ ਪਨੈਚ ਵਿਖੇ 7 ਮਹੀਨੇ ਤੋਂ ...

ਪੂਰੀ ਖ਼ਬਰ »

ਸਮਾਜਿਕ ਸਮਾਗਮਾਂ 'ਚ ਸ਼ਮੂਲੀਅਤ ਕਰਨ ਨਾਲ ਮਨੁੱਖੀ ਰਿਸ਼ਤਿਆਂ ਦੀ ਸਾਂਝ ਹੋਰ ਪਕੇਰੀ ਹੁੰਦੀ ਹੈ-ਟਿੱਕਾ, ਲਾਪਰਾਂ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)- ਰਾਜਨੀਤਕ ਰੁਝੇਵਿਆਂ ਤੋਂ ਹਟ ਕੇ ਜਦੋਂ ਸਮਾਜਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਹਾਂ ਤਾਂ ਮਨੁੱਖੀ ਰਿਸ਼ਤਿਆਂ ਦੀ ਸਾਂਝ ਹੋਰ ਪਕੇਰੀ ਹੁੰਦੀ ਹੈ ਜਿਸ ਨਾਲ ਮਨ ਨੂੰ ਬੇਹੱਦ ਸਕੂਨ ਮਿਲਦਾ ਹੈ | ਇਹ ਵਿਚਾਰ ਪੰਜਾਬ ਲਘੂ ਉਦਯੋਗ ਦੇ ...

ਪੂਰੀ ਖ਼ਬਰ »

ਮਾਂਗੇਵਾਲ ਦੁੱਧ ਸਭਾ ਨੇ ਲਾਭਪਾਤਰੀਆਂ ਨੂੰ 6 ਲੱਖ 3 ਹਜ਼ਾਰ 480 ਰੁਪਏ ਦਾ ਮੁਨਾਫ਼ਾ ਵੰਡਿਆ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)- ਦੀ ਮਾਂਗੇਵਾਲ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਬੀਬੀ ਜਸਪਾਲ ਕੌਰ ਪਤਨੀ ਨੰਬਰਦਾਰ ਹਰਿੰਦਰ ਸਿੰਘ, ਮੀਤ ਪ੍ਰਧਾਨ ਸੁਖਵੀਰ ਸਿੰਘ, ਦਵਿੰਦਰ ਸਿੰਘ, ਬਲਵੀਰ ਸਿੰਘ, ਮਹਿੰਦਰ ਸਿੰਘ ਸੋਢੀ, ਯਾਦਵਿੰਦਰ ਸਿੰਘ, ਅਮਨਦੀਪ ਕੌਰ, ...

ਪੂਰੀ ਖ਼ਬਰ »

ਜਗਜੀਤ ਸਿੰਘ ਜਲਾਜਣ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੌੜੇਪੁਲ ਜਰਗ, 25 ਅਕਤੂਬਰ (ਪਾਲਾ ਰਾਜੇਵਾਲੀਆ)-ਇਹ ਖ਼ਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਇਸ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਅਤੇ ਪਿੰਡ ਜਲਾਜਣ ਦੇ 15 ਸਾਲ ਸਰਪੰਚ ਰਹੇ ਜਗਜੀਤ ਸਿੰਘ ਜਲਾਜਣ (63) ਅਚਾਨਕ ਸਦੀਵੀਂ ਵਿਛੋੜਾ ਦੇ ਗਏ | ਦੱਸਣਯੋਗ ਹੈ ਕਿ ਜਗਜੀਤ ਸਿੰਘ ਗੋਆ ਦੇ ...

ਪੂਰੀ ਖ਼ਬਰ »

ਦੂਜਿਆਂ ਬਾਰੇ ਚੰਗਾ ਸੋਚਣਾ ਹੀ ਚੰਗੇ ਕਰਮ ਹਨ-ਮਾਤਾ ਸੁਰਿੰਦਰ ਕੌਰ ਮੰਡੇਰ

ਜੌੜੇਪੁਲ ਜਰਗ, 25 ਅਕਤੂਬਰ (ਪਾਲਾ ਰਾਜੇਵਾਲੀਆ)- 'ਪ੍ਰਮਾਤਮਾ ਦੇ ਹੁਕਮ ਅੰਦਰ ਹੀ ਸਭ ਕੁੱਝ ਵਾਪਰਦਾ ਹੈ ਅਤੇ ਉਸ ਅਕਾਲ ਪੁਰਖ ਦੀ ਰਹਿਮਤ ਸਦਕਾ ਹੀ ਅਸੀਂ ਦੁਨੀਆ ਦੀਆਂ ਖ਼ੁਸ਼ੀਆਂ ਪ੍ਰਾਪਤ ਕਰ ਸਕਦੇ ਹਾਂ | ਪ੍ਰਮਾਤਮਾ ਦੀ ਰਜ਼ਾ 'ਚ ਰਹਿਣਾ ਅਤੇ ਹਮੇਸ਼ਾ ਦੂਜਿਆਂ ਬਾਰੇ ...

ਪੂਰੀ ਖ਼ਬਰ »

ਗੁਰੂ ਨਾਨਕ ਹਸਪਤਾਲ ਰਾੜਾ ਸਾਹਿਬ ਵਿਖੇ 6 ਕਿੱਲੋ ਦੀ ਰਸੌਲੀ ਦਾ ਸਫ਼ਲ ਅਪਰੇਸ਼ਨ

ਮਲੌਦ/ਰਾੜਾ ਸਾਹਿਬ, 25 ਅਕਤੂਬਰ (ਸਹਾਰਨ ਮਾਜਰਾ/ਬੋਪਾਰਾਏ)- ਗੁਰੂ ਨਾਨਕ ਹਸਪਤਾਲ ਭੀਖੀ ਰੋਡ ਰਾੜਾ ਸਾਹਿਬ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਔਰਤ ਦੀ ਬੱਚੇਦਾਨੀ ਦੀ ਕਰੀਬ 6 ਕਿੱਲੋ ਦੀ ਰਸੌਲੀ ਦਾ ਸਫ਼ਲ ਅਪਰੇਸ਼ਨ ਕੀਤਾ ਗਿਆ ਹੈ | ਹਸਪਤਾਲ ਦੇ ਮੁੱਖ ਪ੍ਰਬੰਧਕ ਤੇ ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਪਹਿਲਾਂ ਤੋਂ ਵੀ ਵਧੇਰੇ ਸੁਹਿਰਦਤਾ ਨਾਲ ਨਿਭਾਉਣ ਲਈ ਯਤਨਸ਼ੀਲ ਰਹਾਂਗਾ- ਹਰਦੀਪ ਰੌਣੀ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)- ਹਲਕਾ ਪਾਇਲ ਦੇ ਸੀਨੀਅਰ ਯੂਥ ਆਗੂ ਉੱਘੇ ਸਮਾਜ ਸੇਵੀ ਨੌਜਵਾਨ ਤੇ ਬਾਬਾ ਫੁੱਲ ਪੀਰ ਵੈੱਲਫੇਅਰ ਐਾਡ ਸਪੋਰਟਸ ਕਲੱਬ ਰੌਣੀ ਦੇ ਪ੍ਰਧਾਨ ਖੇਡ ਪ੍ਰਮੋਟਰ ਹਰਦੀਪ ਸਿੰਘ ਰੌਣੀ ਜਿਨ੍ਹਾਂ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ...

ਪੂਰੀ ਖ਼ਬਰ »

ਫ਼ੀਸ ਘੁਟਾਲੇ ਖ਼ਿਲਾਫ਼ ਨਾਭਾ ਵਿਖੇ ਰੋਸ ਰੈਲੀ ਲਾ-ਮਿਸਾਲ ਹੋਵੇਗੀ-ਸ਼ਿਵਾਲਿਕ

ਡੇਹਲੋਂ, 25 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐੱਸ. ਸੀ. ਵਿਦਿਆਰਥੀਆਂ ਦੇ ਫ਼ੀਸ ਘੁਟਾਲੇ ਦੇ ਮੱਦੇਨਜ਼ਰ 2 ਨਵੰਬਰ ਨੂੰ ਨਾਭਾ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਡਵੋਕੇਟ ਗੁਰਪ੍ਰੀਤ ਸਿੰਘ ਧਾਲੀਵਾਲ ਗੰਭੀਰ ਜ਼ਖਮੀ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਟਰੱਕ ਤੇ ਕਾਰ ਦੀ ਟੱਕਰ ਵਿਚ ਐਡਵੋਕੇਟ ਗੁਰਪ੍ਰੀਤ ਸਿੰਘ ਧਾਲੀਵਾਲ ਗੰਭੀਰ ਜ਼ਖਮੀ ਹੋ ਗਏ | ਪਹਿਲਾਂ ਵਕੀਲ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਫ਼ਸਟ ਏਡ ਦੇ ਕੇ ਉਨ੍ਹਾਂ ਦੀ ਹਾਲਤ ਗੰਭੀਰ ...

ਪੂਰੀ ਖ਼ਬਰ »

ਕਾਲੀ ਕਿ੍ਕਟ ਕਲੱਬ ਖੰਨਾ ਵਲੋਂ ਨਵ-ਨਿਯੁਕਤ ਪ੍ਰਧਾਨ ਬਲਰਾਮ ਬਾਲੂ ਸਨਮਾਨਿਤ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਕਾਲੀ ਕਿ੍ਕਟ ਕਲੱਬ ਖੰਨਾ ਅਤੇ ਵੱਖ ਵੱਖ ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਨੇਤਾਵਾਂ ਵਲੋਂ ਵਾਲਮੀਕਿ ਭਾਈਚਾਰੇ ਦੇ ਨਵ ਨਿਯੁਕਤ ਪ੍ਰਧਾਨ ਬਲਰਾਮ ਬਾਲੂ ਨੂੰ ਸਨਮਾਨਿਤ ਕੀਤਾ ਗਿਆ¢ ਕਾਲੀ ਕਿ੍ਕਟ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX