ਤਾਜਾ ਖ਼ਬਰਾਂ


ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  19 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  34 minutes ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  44 minutes ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  33 minutes ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  56 minutes ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 2 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 2 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 2 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 3 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 3 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 10 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਸੰਪਾਦਕੀ

ਖਾਧ ਪਦਾਰਥਾਂ ਵਿਚ ਮਿਲਾਵਟ ਦਾ ਦੌਰ

ਪੰਜਾਬ ਵਿਚ ਤਿਉਹਾਰਾਂ ਦੇ ਮੌਕੇ ਸਿਹਤ ਵਿਭਾਗ ਵਲੋਂ ਖਾਧ ਪਦਾਰਥਾਂ ਦੇ ਨਮੂਨੇ ਭਰੇ ਜਾਣ ਦੀਆਂ ਖ਼ਬਰਾਂ ਨੇ ਇਕ ਵਾਰ ਫਿਰ ਸਮਾਜ ਦਾ ਧਿਆਨ ਖਾਣ-ਪੀਣ ਦੀਆਂ ਵਸਤਾਂ ਵਿਚ ਮਿਲਾਵਟ ਵੱਲ ਦਿਵਾਇਆ ਹੈ। ਸਿਹਤ ਵਿਭਾਗ ਅਤੇ ਹੋਰ ਸਬੰਧਿਤ ਮਹਿਕਮੇ ਇਨ੍ਹੀਂ ਦਿਨੀਂ ਆਮ ਨਾਲੋਂ ...

ਪੂਰੀ ਖ਼ਬਰ »

ਯਕੀਨੀ ਮੰਡੀਕਰਨ ਹੀ ਹੈ ਖੇਤੀ ਆਰਥਿਕਤਾ ਦਾ ਆਧਾਰ

ਸੁਤੰਤਰਤਾ ਤੋਂ ਬਾਅਦ ਕੋਈ 20 ਸਾਲ ਲਗਾਤਾਰ ਅਨਾਜ ਦੀ ਦਰਾਮਦ ਕਰਨ ਲਈ ਮਜਬੂਰ ਦੇਸ਼ ਦੀਆਂ ਯੋਜਨਾਵਾਂ ਜਿਨ੍ਹਾਂ ਨਾਲ ਉਦਯੋਗਿਕ ਵਿਕਾਸ ਕਰਨਾ ਸੀ, ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀਆਂ ਰਹੀਆਂ ਸਨ। ਇਹ 1967 ਤੋਂ ਬਾਅਦ ਦਾ ਹਰਾ ਇਨਕਲਾਬ ਸੀ, ਜਿਸ ਨੇ ਭਾਰਤ ਨੂੰ ਖੁਰਾਕ ...

ਪੂਰੀ ਖ਼ਬਰ »

ਸਿਆਸੀ ਐਨਕ ਰਾਹੀਂ ਕਿਸਾਨ ਅੰਦੋਲਨ ਦੀ ਕਵਰੇਜ ਕਰ ਰਹੇ ਹਨ ਚੈਨਲ

ਬੀਤੇ ਦਿਨੀਂ ਇਕ ਕੌਮੀ ਨਿਊਜ਼ ਚੈਨਲ ਦੀ ਟੀਮ ਨੂੰ ਕਿਸਾਨਾਂ ਨੇ ਘੇਰ ਲਿਆ ਅਤੇ ਮੁਆਫ਼ੀ ਮੰਗਣ ਲਈ ਕਿਹਾ। ਉਹ ਟੀਮ ਕਿਸਾਨਾਂ ਦੁਆਰਾ ਪਰਾਲੀ ਨੂੰ ਲਗਾਈ ਅੱਗ ਦਾ ਫ਼ਿਲਮਾਂਕਣ ਕਰ ਰਹੀ ਸੀ। ਕਿਸਾਨਾਂ ਨੂੰ ਇਸ ਗੱਲ ਦਾ ਸਖ਼ਤ ਰੋਹ ਤੇ ਰੋਸ ਸੀ ਕਿ ਇਹ ਸਾਰੇ ਚੈਨਲ ਕਿਸਾਨ ...

ਪੂਰੀ ਖ਼ਬਰ »

ਦੇਸ਼ ਵਿਚ ਸੂਚਨਾ ਅਧਿਕਾਰ ਕਾਨੂੰਨ ਦੀ ਦੁਰਦਸ਼ਾ ਕਿਉਂ?

ਭਾਰਤ ਵਿਚ ਦੇਸ਼ ਦੇ ਲੋਕਾਂ ਨੂੰ ਅਤੇ ਲੋਕਤੰਤਰ ਨੂੰ ਸ਼ਕਤੀਸ਼ਾਲੀ ਬਣਾਈ ਰੱਖਣ ਲਈ ਨਵੀਂ ਸਦੀ ਵਿਚ ਜੋ ਕਾਨੂੰਨ ਬਣੇ ਹਨ, ਉਨ੍ਹਾਂ ਵਿਚ ਸਭ ਤੋਂ ਉੱਪਰ ਸੂਚਨਾ ਦੇ ਅਧਿਕਾਰ ਕਾਨੂੰਨ ਨੂੰ ਰੱਖਿਆ ਜਾਵੇਗਾ। ਇਹ ਕਾਨੂੰਨ ਸੱਚਮੁੱਚ ਲੋਕਾਂ ਨੂੰ ਤਾਕਤ ਦੇਣ ਵਾਲਾ ਹੈ। ਗ਼ਲਤ ਕੰਮ ਕਰਨ ਵਾਲੇ ਇਸ ਤੋਂ ਏਨਾ ਘਬਰਾਉਂਦੇ ਹਨ ਕਿ ਦੇਸ਼ ਵਿਚ ਪਿਛਲੇ 15 ਸਾਲਾਂ ਵਿਚ ਸੈਂਕੜੇ ਆਰ.ਟੀ.ਆਈ. ਵਰਕਰਾਂ 'ਤੇ ਹਮਲੇ ਹੋਏ ਹਨ ਅਤੇ ਕਈਆਂ ਦੀ ਹੱਤਿਆ ਹੋਈ ਹੈ। ਪਰ ਹੁਣ ਹਕੀਕਤ ਇਹ ਹੈ ਕਿ ਪਿਛਲੇ ਕੁਝ ਸਾਲਾਂ ਵਿਚ ਇਸ ਕਾਨੂੰਨ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਕੁਝ ਸਮਾਂ ਪਹਿਲਾਂ ਹੀ ਪ੍ਰਧਾਨ ਮੰਤਰੀ ਦਫ਼ਤਰ ਨੇ ਪੀ.ਐਮ. ਕੇਅਰਜ਼ ਫੰਡ ਦਾ ਬਿਊਰਾ ਆਰ.ਟੀ.ਆਈ. ਤਹਿਤ ਜਾਰੀ ਕਰਨ ਤੋਂ ਇਨਕਾਰ ਕੀਤਾ ਹੈ। ਇਹ ਸਥਿਤੀ ਸਿਰਫ਼ ਕੇਂਦਰ ਦੀ ਹੀ ਨਹੀਂ ਹੈ ਸਗੋਂ ਰਾਜਾਂ ਵਿਚ ਵੀ ਅਜਿਹੀ ਹੀ ਸਥਿਤੀ ਹੈ। ਦੇਸ਼ ਦੇ 29 ਰਾਜਾਂ ਵਿਚ ਸੂਚਨਾ ਕਮਿਸ਼ਨ ਹਨ ਪਰ ਹਕੀਕਤ ਇਹ ਹੈ ਕਿ 9 ਰਾਜਾਂ ਵਿਚ ਇਹ ਕਮਿਸ਼ਨ ਬਿਨਾਂ ਪ੍ਰਧਾਨਾਂ ਦੇ ਕੰਮ ਕਰ ਰਹੇ ਹਨ। ਕਈ ਰਾਜਾਂ ਵਿਚ ਤਾਂ ਮਹੀਨਿਆਂ ਤੋਂ ਮੁੱਖ ਸੂਚਨਾ ਕਮਿਸ਼ਨਰ ਨਹੀਂ ਹੈ। ਕੇਂਦਰੀ ਸੂਚਨਾ ਕਮਿਸ਼ਨ ਵਿਚ ਵੀ ਮੁੱਖ ਸੂਚਨਾ ਕਮਿਸ਼ਨਰ ਬਿਮਨ ਜੁਲਕਾ ਅਗਸਤ ਵਿਚ ਸੇਵਾਮੁਕਤ ਹੋ ਗਏ ਸਨ। ਉਨ੍ਹਾਂ ਦੀ ਥਾਂ 'ਤੇ ਨਵੀਂ ਨਿਯੁਕਤੀ ਨਹੀਂ ਕੀਤੀ ਗਈ। ਦੇਸ਼ ਭਰ ਵਿਚ ਸੂਚਨਾ ਕਮਿਸ਼ਨਰਾਂ ਦੇ ਸਾਹਮਣੇ ਸਵਾ ਦੋ ਲੱਖ ਦੇ ਕਰੀਬ ਮਾਮਲੇ ਬਕਾਇਆ ਹਨ, ਜਿਨ੍ਹਾਂ ਦੀ ਗਿਣਤੀ ਆਉਣ ਵਾਲੇ ਦਿਨਾਂ ਵਿਚ ਵਧ ਸਕਦੀ ਹੈ।
ਡਿਸਲਾਈਕ ਦਾ ਰਹੱਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਸ਼ਲ ਮੀਡੀਆ 'ਤੇ ਮਿਲ ਰਹੇ ਡਿਸਲਾਈਕ ਦਾ ਕੀ ਰਹੱਸ ਹੈ? ਅਚਾਨਕ ਦੋ ਮਹੀਨੇ ਪਹਿਲਾਂ ਅਜਿਹਾ ਕੀ ਹੋਇਆ? ਜਿਸ ਦੀ ਵਜ੍ਹਾ ਨਾਲ ਪ੍ਰਧਾਨ ਮੰਤਰੀ ਦੀਆਂ ਵੀਡੀਓਜ਼ ਨੂੰ ਲਾਈਕ ਨਾਲੋਂ ਜ਼ਿਆਦਾ ਡਿਸਲਾਈਕ ਜ਼ਿਆਦਾ ਮਿਲਣ ਲੱਗੇ। ਕਾਫੀ ਸਮੇਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰ ਨੂੰ ਸੰਬੋਧਿਤ ਕੀਤਾ। ਜਿਵੇਂ ਹੀ ਉਨ੍ਹਾਂ ਦਾ ਸੰਬੋਧਨ ਸ਼ੁਰੂ ਹੋਇਆ, ਭਾਜਪਾ ਦੇ ਯੂ-ਟਿਊਬ ਚੈਨਲਾਂ 'ਤੇ ਉਸ ਨੂੰ ਡਿਸਲਾਈਕ ਮਿਲਣ ਲੱਗੇ। ਹਾਲਾਂਕਿ ਪਾਰਟੀ ਨੇ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਦਾ 12 ਮਿੰਟ ਦਾ ਭਾਸ਼ਨ ਖ਼ਤਮ ਹੋਇਆ ਤਾਂ ਭਾਜਪਾ ਦੀ ਯੂ-ਟਿਊਬ ਚੈਨਲ ਇਹ ਨਹੀਂ ਦਿਖਾ ਰਹੇ ਸਨ ਕਿ ਕਿੰਨੇ ਲੋਕਾਂ ਨੇ ਇਸ ਨੂੰ ਲਾਈਕ ਕੀਤਾ ਅਤੇ ਕਿੰਨੇ ਲੋਕਾਂ ਨੇ ਇਸ ਨੂੰ ਡਿਸਲਾਈਕ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਦਫ਼ਤਰ ਦੀ ਆਪਣੀ ਸਾਈਟ ਅਤੇ ਪੀ.ਆਈ.ਬੀ. ਦੀ ਸਾਈਟ 'ਤੇ ਲਾਈਕ ਜ਼ਿਆਦਾ ਸਨ। ਉਥੇ ਲਾਈਕ ਜ਼ਿਆਦਾ ਸਨ ਤਾਂ ਦਿਖਾ ਰਹੇ ਸਨ। ਭਾਜਪਾ ਦੀ ਸਾਈਟ 'ਤੇ ਨਹੀਂ ਦਿਖਾ ਰਹੇ ਸਨ ਮਤਲਬ ਕਿ ਇਥੇ ਡਿਸਲਾਈਕ ਜ਼ਿਆਦਾ ਸਨ। ਕੀ ਭਾਜਪਾ ਦਾ ਆਈ.ਟੀ. ਸੈੱਲ ਸਹੀ ਢੰਗ ਨਾਲ ਕੰਮ ਨਹੀਂ ਕਰ ਰਿਹਾ?
ਵਿਕਾਸ ਦੀ ਜਗ੍ਹਾ 'ਸੁਧਾਰ'

ਭਾਰਤ ਵਿਚ ਜੇਕਰ ਕਿਸੇ ਸ਼ਬਦ ਦਾ ਸਭ ਤੋਂ ਵਧੇਰੇ ਮਜ਼ਾਕ ਬਣਿਆ ਹੈ ਤਾਂ ਉਹ ਹੈ 'ਵਿਕਾਸ'। 6 ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਕਾਸ ਦਾ ਵਾਅਦਾ ਕੀਤਾ ਸੀ। ਉਸ ਤੋਂ ਬਾਅਦ ਇਸ ਸ਼ਬਦ ਦਾ ਜਿੰਨਾ ਮਜ਼ਾਕ ਬਣਿਆ ਉਹ ਇਤਿਹਾਸਕ ਹੈ। ਹਾਲ ਹੀ ਵਿਚ ਬਿਹਾਰ ਚੋਣਾਂ ਦੌਰਾਨ ਇਕ ਰਿਪੋਰਟਰ ਦੀ ਵੀਡੀਓ ਸਾਹਮਣੇ ਆਈ, ਜਿਸ ਵਿਚ ਇਕ ਬਜ਼ੁਰਗ ਪੇਂਡੂ ਤੋਂ ਪੁੱਛਿਆ ਜਾਂਦਾ ਹੈ ਕਿ 'ਕੀ ਤੁਹਾਡੇ ਪਿੰਡ ਵਿਕਾਸ ਪਹੁੰਚਿਆ?' ਬਜ਼ੁਰਗ ਦਾ ਜਵਾਬ ਸੀ, 'ਸਾਨੂੰ ਨਹੀਂ ਪਤਾ ਅਸੀਂ ਤਾਂ ਪਿੰਡ ਤੋਂ ਬਾਹਰ ਸੀ।' ਬਜ਼ੁਰਗ ਦਾ ਜਵਾਬ ਕੋਈ ਵਿਅੰਗ ਨਹੀਂ ਸਗੋਂ ਉਨ੍ਹਾਂ ਨੇ ਬਹੁਤ ਭੋਲੇਪਨ ਨਾਲ ਗੱਲ ਕਹੀ ਸੀ ਪਰ ਇਹ ਆਪਣੇ-ਆਪ ਵਿਕਾਸ ਦੇ ਦਾਅਵੇ 'ਤੇ ਇਕ ਚੋਟ ਹੋ ਗੁਜ਼ਰੀ। ਅਜਿਹਾ ਲੱਗ ਰਿਹਾ ਹੈ ਕਿ ਹੁਣ ਵਿਕਾਸ ਦੀ ਬਜਾਏ 'ਸੁਧਾਰ' ਸ਼ਬਦ ਦੀ ਵਰਤੋਂ ਕੀਤੀ ਜਾਣ ਲੱਗੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਹਫ਼ਤੇ ਮੈਸੂਰ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਇਕ ਵਾਰ ਵੀ 'ਵਿਕਾਸ' ਸ਼ਬਦ ਦੀ ਵਰਤੋਂ ਨਹੀਂ ਕੀਤੀ। ਉਨ੍ਹਾਂ ਨੇ ਸਿਰਫ਼ ਸੁਧਾਰਾਂ ਦੀ ਚਰਚਾ ਕੀਤੀ। ਸੋਚਣ ਵਾਲੀ ਗੱਲ ਹੈ ਕਿ ਬਿਨਾਂ ਸੁਧਾਰ ਹੋਇਆਂ ਹੀ ਜੇਕਰ ਏਨਾ ਵਿਕਾਸ ਹੋ ਗਿਆ ਹੈ ਤਾਂ ਸੁਧਾਰ ਤੋਂ ਬਾਅਦ ਕਿੰਨਾ ਵਿਕਾਸ ਹੋਵੇਗਾ?
ਸੈਂਟਰਲ ਵਿਸਟਾ ਦੀ ਯੋਜਨਾ

ਦਿੱਲੀ ਵਿਚ ਸੈਂਟਰਲ ਵਿਸਟਾ ਦਾ ਕੰਮ ਸ਼ੁਰੂ ਹੋ ਗਿਆ ਹੈ। ਨਵਾਂ ਸੰਸਦ ਭਵਨ ਬਣਾਇਆ ਜਾ ਰਿਹਾ ਹੈ ਅਤੇ ਉਸ ਦੇ ਨਾਲ-ਨਾਲ ਆਲੇ-ਦੁਆਲੇ ਦੀਆਂ ਕਈ ਇਤਿਹਾਸਕ ਇਮਾਰਤਾਂ ਨੂੰ ਢਾਹਿਆ ਵੀ ਜਾਵੇਗਾ। ਹਾਲਾਂਕਿ ਪੁਰਾਣੇ ਸੰਸਦ ਭਵਨ ਨੂੰ ਬਰਕਰਾਰ ਰੱਖਿਆ ਜਾਵੇਗਾ। ਉਥੇ ਸੰਸਦੀ ਅਜਾਇਬ ਘਰ ਬਣਾਇਆ ਜਾ ਸਕਦਾ ਹੈ। ਪਰ ਉਸ ਦੇ ਆਲੇ-ਦੁਆਲੇ ਕਿਰਤੀ ਸ਼ਕਤੀ ਭਵਨ, ਟਰਾਂਸਪੋਰਟ ਭਵਨ ਅਤੇ ਰੱਖਿਆ ਭਵਨ ਨੂੰ ਢਾਹ ਕੇ ਨਵੀਆਂ ਇਮਾਰਤਾਂ ਬਣਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਸੈਂਟਰਲ ਵਿਸਟਾ ਤਹਿਤ ਰਾਸ਼ਟਰਪਤੀ ਭਵਨ ਤੋਂ ਲੈ ਕੇ ਇੰਡੀਆ ਗੇਟ ਦਰਮਿਆਨ ਕਈ ਇਮਾਰਤਾਂ ਬਣਨੀਆਂ ਹਨ, ਜਿਨ੍ਹਾਂ ਵਿਚ ਸਰਕਾਰੀ ਮਹਿਕਮਿਆਂ ਦੇ ਦਫ਼ਤਰ ਹੋਣਗੇ। ਟਰਾਂਸਪੋਰਟ ਭਵਨ ਦੀ ਜਗ੍ਹਾ ਜਿਹੜੀ ਇਮਾਰਤ ਬਣੇਗੀ, ਉਸ ਵਿਚ ਸੰਸਦ ਮੈਂਬਰਾਂ ਦੇ ਚੈਂਬਰ ਹੋਣਗੇ। ਨਵੇਂ ਸੰਸਦ ਭਵਨ ਵਿਚ ਸ਼ਾਇਦ ਸੈਂਟਰਲ ਹਾਲ ਨਹੀਂ ਰਹੇਗਾ। ਹਾਲਾਂਕਿ ਕੋਰੋਨਾ ਵਾਇਰਸ ਦੇ ਸੰਕਟ ਦਰਮਿਆਨ ਇਸ ਪ੍ਰੋਜੈਕਟ ਨੂੰ ਅੱਗੇ ਵਧਾਉਣ ਨੂੰ ਲੈ ਕੇ ਕੇਂਦਰ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਸਾਰੇ ਪ੍ਰੋਜੈਕਟ ਰੋਕ ਦਿੱਤੇ ਗਏ ਹਨ ਤਾਂ ਇਸ ਨੂੰ ਜਾਰੀ ਕਿਉਂ ਰੱਖਿਆ ਜਾ ਰਿਹਾ ਹੈ?
ਠਾਕਰੇ ਦਾ ਕੇਂਦਰ 'ਤੇ ਪਲਟ ਵਾਰ

ਮਹਾਰਾਸ਼ਟਰ ਵਿਚ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਕੇਂਦਰ ਵਿਚ ਮੋਦੀ ਸਰਕਾਰ, ਰਾਜਪਾਲ ਅਤੇ ਭਾਜਪਾ ਦੇ ਹਮਲੇ ਝਲ ਰਹੇ ਮੁੱਖ ਮੰਤਰੀ ਊਧਵ ਠਾਕਰੇ ਨੇ ਵੀ ਤਕੜਾ ਪਲਟਵਾਰ ਕੀਤਾ ਹੈ। ਊਧਵ ਨੇ ਫ਼ੈਸਲਾ ਲਿਆ ਹੈ ਕਿ ਹੁਣ ਸੀ.ਬੀ.ਆਈ. ਨੂੰ ਕਿਸੇ ਵੀ ਮਾਮਲੇ ਵਿਚ ਜਾਂਚ ਕਰਨ ਤੋਂ ਪਹਿਲਾਂ ਰਾਜ ਸਰਕਾਰ ਦੀ ਇਜਾਜ਼ਤ ਲੈਣੀ ਪਵੇਗੀ। ਊਧਵ ਤੋਂ ਪਹਿਲਾਂ ਅਜਿਹਾ ਹੀ ਫ਼ੈਸਲਾ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ, ਰਾਜਸਥਾਨ ਵਿਚ ਅਸ਼ੋਕ ਗਹਿਲੋਤ ਅਤੇ ਛੱਤੀਸਗੜ੍ਹ ਵਿਚ ਭੁਪੇਸ਼ ਬਘੇਲ ਕਰ ਚੁੱਕੇ ਹਨ। ਆਂਧਰਾ ਪ੍ਰਦੇਸ਼ ਵਿਚ ਜਦੋਂ ਚੰਦਰ ਬਾਬੂ ਨਾਇਡੂ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਵੀ ਅਜਿਹਾ ਹੀ ਫ਼ੈਸਲਾ ਲਿਆ ਸੀ, ਕੁਝ ਦਿਨ ਪਹਿਲਾਂ ਹੀ ਠਾਕਰੇ ਸਰਕਾਰ ਨੇ ਇਕ ਹੋਰ ਪਲਟਵਾਰ ਕਰਦਿਆਂ ਕਿਹਾ ਸੀ ਕਿ ਜੇਕਰ ਬਾਲੀਵੁੱਡ ਦੇ ਡਰੱਗ ਮਾਮਲੇ ਵਿਚ ਭਾਜਪਾ ਨੇਤਾਵਾਂ ਦੇ ਕੁਨੈਸ਼ਨ ਦੀ ਜਾਂਚ ਐਨ.ਸੀ.ਬੀ. ਨੇ ਨਾ ਕੀਤੀ ਤਾਂ ਮਾਮਲੇ ਨੂੰ ਮੁੰਬਈ ਪੁਲਿਸ ਨੂੰ ਸੌਂਪ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX