ਤਾਜਾ ਖ਼ਬਰਾਂ


ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  0 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  47 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 minute ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਬਿ੍ਟਿਸ਼ ਕੋਲੰਬੀਆ 'ਚ ਐੱਨ.ਡੀ.ਪੀ. ਦੀ ਬਣੇਗੀ ਸਰਕਾਰ

8 ਪੰਜਾਬੀ ਬਣੇ ਵਿਧਾਇਕ-ਸੁਲਤਾਨਪੁਰ ਲੋਧੀ ਦੇ ਅਮਨਦੀਪ ਸਿੰਘ ਬਣੇ ਸੂਬੇ ਦੇ ਪਹਿਲੇ ਦਸਤਾਰਧਾਰੀ ਵਿਧਾਇਕ

ਐਬਟਸਫੋਰਡ, 25 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀਆਂ ਅੱਜ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਨੇ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ | ਐੱਨ.ਡੀ.ਪੀ. ਨੂੰ 55, ਲਿਬਰਲ 29 ਤੇ ਗਰੀਨ ਪਾਰਟੀ ਨੂੰ 3 ...

ਪੂਰੀ ਖ਼ਬਰ »

ਟਰੰਪ ਵਲੋਂ ਭਾਰਤ ਨੂੰ 'ਗੰਦਾ' ਕਹਿਣਾ ਸ਼ਰਮਨਾਕ- ਜੋ ਬਾਈਡਨ

ਜਿੱਤਦੇ ਹਾਂ ਤਾਂ ਭਾਰਤ ਨਾਲ ਸਬੰਧ ਹੋਰ ਉਚਾਈਆਂ 'ਤੇ ਲਿਜਾਵਾਂਗੇ

ਸਿਆਟਲ, 25 ਅਕਤੂਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਸਾਬਕਾ ਉੱਪ-ਰਾਸ਼ਟਰਪਤੀ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋ ਬਾਈਡਨ ਨੇ ਅਤੇ ਉਨ੍ਹਾਂ ਦੀ ਉੱਪ-ਰਾਸ਼ਟਰਪਤੀ ਦੀ ਉਮੀਦਵਾਰ ਕਮਲਾ ਹੈਰਿਸ ਨੇ ਰਾਸ਼ਟਰਪਤੀ ਟਰੰਪ ਦੀ ਉਸ ਟਿੱਪਣੀ ...

ਪੂਰੀ ਖ਼ਬਰ »

ਇਟਲੀ 'ਚ ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ ਪ੍ਰਬੰਧਕ ਕਮੇਟੀ ਦੀ ਚੋਣ

ਵੀਨਸ (ਇਟਲੀ), 25 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਚੈਂਸਾ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ ਦੀ ਗੁਰਦੁਆਰਾ ਪ੍ਰਬੰਧ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਹੋ ਗਈ ਹੈ | ਨਵੀਂ ਕਮੇਟੀ 'ਚ ਅਹੁਦੇਦਾਰਾਂ ਦੀ ਵੰਡ ਦੇ ਅਨੁਸਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਅਮਰੀਕੀ ਇਮੀਗ੍ਰੇਸ਼ਨ ਵਲੋਂ ਪ੍ਰੈਕਟੀਕਲ ਟ੍ਰੇਨਿੰਗ ਘੁਟਾਲੇ 'ਚ 11 ਭਾਰਤੀ ਵਿਦਿਆਰਥੀ ਗਿ੍ਫ਼ਤਾਰ

ਸੈਕਰਾਮੈਂਟੋ, 25 ਅਕਤੂਬਰ (ਹੁਸਨ ਲੜੋਆ ਬੰਗਾ)- ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਨੇ ਅਮਰੀਕਾ 'ਚ ਟਿਕੇ ਰਹਿਣ ਲਈ ਆਪਸ਼ਨਲ ਪ੍ਰੈਕਟੀਕਲ ਟਰੇਨਿੰਗ ਪ੍ਰੋਗਰਾਮ (ਓ.ਪੀ.ਟੀ.) ਦੀ ਗਲਤ ਵਰਤੋਂ ਦੇ ਮਾਮਲੇ 'ਚ 15 ਗੈਰ ਪ੍ਰਵਾਸੀ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਛੇੜਛਾੜ ਦੇ ਮਾਮਲੇ 'ਚ ਨਵਾਜ਼ੂਦੀਨ ਸਦੀਕੀ ਦੀ ਗਿ੍ਫ਼ਤਾਰੀ 'ਤੇ ਰੋਕ

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)- ਇਲਾਹਾਬਾਦ ਹਾਈਕੋਰਟ ਨੇ ਅਦਾਕਾਰ ਨਵਾਜ਼ੂਸਦੀਕੀ ਦੀ ਪਤਨੀ ਆਲੀਆ ਦੁਆਰਾ ਦਾਇਰ ਛੇੜਛਾੜ ਦੇ ਮਾਮਲੇ 'ਚ ਅਦਾਕਾਰ ਦੀ ਗਿ੍ਫਤਾਰੀ 'ਤੇ ਰੋਕ ਲਗਾ ਦਿੱਤੀ ਹੈ | ਸਦੀਕੀ ਦੇ ਵਕੀਲ ਜ਼ਫਰ ਜ਼ੈਦੀ ਨੇ ਇਹ ਜਾਣਕਾਰੀ ਦਿੱਤੀ | ਜ਼ੈਦੀ ਨੇ ਕਿਹਾ ...

ਪੂਰੀ ਖ਼ਬਰ »

ਦਿੱਲੀ ਦੇ ਰਿਕਸ਼ਾ ਚਾਲਕ ਦਾ ਬੇਟਾ ਕਮਲ ਸਿੰਘ ਲੰਡਨ 'ਚ ਕਰ ਰਿਹੈ ਕਮਾਲਾਂ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦਿੱਲੀ ਦੇ ਈ ਰਿਕਸ਼ਾ ਚਾਲਕ ਦਾ ਬੇਟਾ ਕਮਲ ਸਿੰਘ ਆਪਣੇ ਹੁਨਰ ਅਤੇ ਦਮ ਨਾਲ ਲੰਡਨ ਸਥਿਤ ਵਿਸ਼ਵ ਪ੍ਰਸਿੱਧ 'ਇੰਗਲਿਸ਼ ਨੈਸ਼ਨਲ ਬੇਲੇ ਸਕੂਲ' (ਈ ਐਨ ਬੀ ਐਸ) ਵਿਚ ਦਾਖਲਾ ਲੈ ਕੇ ਨਵਾਂ ਇਤਿਹਾਸ ਸਿਰਜਨ ਲਈ ਅੱਗੇ ਵੱਧ ਰਿਹਾ ...

ਪੂਰੀ ਖ਼ਬਰ »

ਜਦੋਂ ਬੇਘਰੇ ਨੂੰ ਸਿੱਖ ਨੇ ਨੌਕਰੀ ਦੇ ਕੇ ਨਵੀਂ ਜ਼ਿੰਦਗੀ ਦਿੱਤੀ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਤਾਲਾਬੰਦੀ ਦੌਰਾਨ ਲੰਡਨ ਦੀ ਨੈਸ਼ਨਲ ਪੋਰਟਰੇਟ ਗੈਲਰੀ ਦੇ ਬਾਹਰ ਸੌਣ ਵਾਲੇ ਇਕ ਬੇਘਰੇ ਨੂੰ ਵਿੰਡਸਬਰੀ ਦੇ ਰਹਿਣ ਵਾਲੇ ਕਾਰੋਬਾਰੀ ਸਿੱਖ ਹਰਿੰਦਰ ਸਿੰਘ ਨੇ ਨੌਕਰੀ ਦੇ ਕੇ ਨਵੀਂ ਜਿੰਦਗੀ ਦਿੱਤੀ ਹੈ। 21 ...

ਪੂਰੀ ਖ਼ਬਰ »

ਫ਼ਸਵੀਂ ਟੱਕਰ ਵਾਲੇ ਸੂਬਿਆਂ 'ਚ ਬਾਈਡਨ ਨੇ ਟਰੰਪ ਲਈ ਪੈਦਾ ਕੀਤਾ ਖਤਰਾ

ਚੋਣ ਸਰਵੇਖਣਾਂ 'ਚ ਬਾਈਡਨ ਟਰੰਪ ਤੋਂ ਕਾਫੀ ਅੱਗੇ

ਸਾਨ ਫਰਾਂਸਿਸਕੋ, 25 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕੀ ਚੋਣਾਂ 3 ਨਵੰਬਰ ਨੂੰ ਹੋ ਰਹੀਆਂ ਹਨ ਅਤੇ ਇਸ ਦੌਰਾਨ ਰਿਪਬਲਿਕਨ ਉਮੀਦਵਾਰ ਰਾਸ਼ਟਰਪਤੀ ਟਰੰਪ ਅਤੇ ਡੈਮੋਕ੍ਰੇਟਿਕ ਉਮੀਦਵਾਰ ਜੋ ਬਾਈਡਨ ਵਿਚ ਕਾਂਟੇ ਦੀ ਟੱਕਰ ਵਾਲੇ ਸੂਬਿਆਂ ਵਿਚ ਸਖਤ ਚੋਣ ਝੜਪ ਹੋਣ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਪੀ.ਆਰ. ਲੈਣ ਵਿਚ ਭਾਰਤੀ ਮੋਹਰੀ

* 2019-20 'ਚ 25,000 ਤੋਂ ਵੱਧ ਬਣੇ ਭਾਰਤੀ ਮੂਲ ਦੇ ਆਸਟ੍ਰੇਲੀਅਨ ਪੱਕੇ ਰਿਹਾਇਸ਼ੀ

ਸਿਡਨੀ, 25 ਅਕਤੂਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਪੀ.ਆਰ. ਲੈਣ ਵਾਲਿਆਂ ਵਿਚ ਚੀਨ ਨੂੰ ਪਛਾੜ ਕੇ ਭਾਰਤ ਫਿਰ ਤੋਂ ਪਹਿਲੇ ਨੰਬਰ 'ਤੇ ਆਇਆ ਹੈ | 2019-2020 ਦੀ ਗੱਲ ਕਰੀਏ ਤਾਂ ਆਸਟ੍ਰੇਲੀਆ ਵਿਚ 25,6981 ਭਾਰਤੀ ਲੋਕਾਂ ਨੂੰ ਪੱਕੀ ਰੈਜ਼ੀਡੈਂਸੀ ਦਿੱਤੀ ਗਈ ਹੈ | ਇਸ ਸੂਚੀ ਦੀ ...

ਪੂਰੀ ਖ਼ਬਰ »

ਗਲੈਨਵੁੱਡ ਗੁਰਦੁਆਰਾ ਸਾਹਿਬ ਵਿਚ ਲੰਗਰ ਹਾਲ ਫਿਰ ਤੋਂ ਸ਼ੁਰੂ

ਸਿਡਨੀ, 25 ਅਕਤੂਬਰ (ਹਰਕੀਰਤ ਸਿੰਘ ਸੰਧਰ)-ਗੁਰਦੁਆਰਾ ਗਲੈਨਵੁੱਡ ਸਾਹਿਬ 'ਚ ਕੋਰੋਨਾ ਕਰਕੇ ਲੰਗਰ ਹਾਲ ਨੂੰ ਬੰਦ ਕਰ ਦਿੱਤਾ ਸੀ ਪਰ ਹੁਣ ਦੁਬਾਰਾ ਤੋਂ ਪਾਬੰਦੀਆਂ ਘਟਣ 'ਤੇ ਰੌਣਕਾਂ ਪਰਤ ਆਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਸਤਨਾਮ ਬਾਜਵਾ ਤੇ ਮੋਹਨ ...

ਪੂਰੀ ਖ਼ਬਰ »

ਬਿ੍ਸਬੇਨ ਸਿੱਖ ਟੈਂਪਲ 'ਚ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ

ਬਿ੍ਸਬੇਨ, 25 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਦੇ ਸਿੱਖ ਟੈਂਪਲ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬੀਤੇ ਸ਼ੁੱਕਰਵਾਰ ਤੋਂ ਆਰੰਭ ਹੋਏ ਪਾਠ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਕੀਤਾ ਗਿਆ ...

ਪੂਰੀ ਖ਼ਬਰ »

ਬੋਰਿਸ ਜੌਹਨਸਨ ਨੂੰ ਸਕਾਟਿਸ਼ ਲੋਕਾਂ ਦੇ ਦਿਲ ਤੇ ਦਿਮਾਗ ਜਿੱਤਣੇ ਪੈਣਗੇ

ਗਲਾਸਗੋ, 25 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਯੂ.ਕੇ. ਵਿਚ ਟੋਰੀ ਪਾਰਟੀ ਸਰਕਾਰ ਚਲਾ ਰਹੀ ਅਤੇ ਸਕਾਟਲੈਂਡ ਵਿਚ ਸਕਾਟਿਸ਼ ਨੈਸ਼ਨਲ ਪਾਰਟੀ ਦੀ ਸਰਕਾਰ ਹੈ | ਯੂ.ਕੇ. ਨੇ 31 ਦਸੰਬਰ 2020 ਨੂੰ ਯੂਰਪੀਅਨ ਸੰਘ ਨਾਲੋਂ ਅਲੱਗ ਹੋ ਜਾਣਾ ਹੈ ਅਤੇ ਲੋਕਾਂ ਨੇ 2016 ਵਿਚ ਬ੍ਰੈਗਜਿਟ ਤਹਿਤ ...

ਪੂਰੀ ਖ਼ਬਰ »

ਸ਼ਿਕਾਗੋ 'ਚ ਕਾਲੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲਾ ਪੁਲਿਸ ਅਧਿਕਾਰੀ ਬਰਖਾਸਤ

ਸੈਕਰਾਮੈਂਟੋ, 25 ਅਕਤੂਬਰ (ਹੁਸਨ ਲੜੋਆ ਬੰਗਾ)- ਮੰਗਲਵਾਰ ਰਾਤ ਨੂੰ ਇਕ ਕਾਰ ਉਪਰ ਗੋਲੀਆਂ ਚਲਾ ਕੇ ਕਾਲੇ ਨੌਜਵਾਨ ਮਾਰਸੇਲਿਸ ਸਟਿਨੈਟ ਦੀ ਹੱਤਿਆ ਕਰਨ ਤੇ ਉਸ ਦੀ ਮਿੱਤਰ ਕੁੜੀ ਟਫਾਰਾ ਵਿਲੀਅਮਜ਼ ਨੂੰ ਜ਼ਖਮੀ ਕਰਨ ਵਾਲੇ ਅਧਿਕਾਰੀ ਜਿਸ ਨੂੰ ਘਟਨਾ ਦੇ ਬਾਅਦ ਛੁੱਟੀ ...

ਪੂਰੀ ਖ਼ਬਰ »

ਕਿ੍ਸਮਸ ਤੋਂ ਪਹਿਲਾਂ ਵੈਕਸੀਨ ਦੇਣ ਲਈ ਯੂ.ਕੇ. ਦੇ ਸਿਹਤ ਵਿਭਾਗ ਵਲੋਂ ਤਿਆਰੀ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਕਿ੍ਸਮਸ ਤੋਂ ਪਹਿਲਾਂ ਕੋਰੋਨਾ ਵੈਕਸੀਨ ਦੇਣ ਲਈ ਸਿਹਤ ਵਿਭਾਗ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਭਾਵੇਂ ਸਰਕਾਰ ਨੇ ਜਨਤਕ ਤੌਰ 'ਤੇ ਅਜੇ ਇਸ ਦਾ ਐਲਾਨ ਨਹੀਂ ਕੀਤਾ ਪਰ ਸਥਾਨਿਕ ਅੰਗਰੇਜ਼ੀ ...

ਪੂਰੀ ਖ਼ਬਰ »

ਕਿਆਂਪੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਵੀਨਸ (ਇਟਲੀ), 25 ਅਕਤੂਬਰ (ਹਰਦੀਪ ਸਿੰਘ ਕੰਗ)- ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ(ਵਿਚੈਂਸਾ) ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਥਾਵਾਚਕ ਭਾਈ ਸੁਰਜੀਤ ਸਿੰਘ ਖੰਡੇ ਵਾਲਿਆਂ ਦੁਆਰਾ ...

ਪੂਰੀ ਖ਼ਬਰ »

ਲੋਕ ਡਿਜੀਟਲ ਕਿ੍ਸਮਸ ਲਈ ਤਿਆਰ ਰਹਿਣ- ਪ੍ਰੋ: ਲੀਚ

ਗਲਾਸਗੋ, 25 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਵਿਚ ਕੋਵਿਡ-19 ਦਾ ਪਸਾਰਾ ਜਾਰੀ ਹੈ ¢ ਸਕਾਟਲੈਂਡ ਵਿਚ ਕੋਰੋਨਾ ਕੇਸਾਂ ਦੀ ਗਿਣਤੀ 55000 ਤਾੋ ਉੱਪਰ ਹੈ ਤੇ 4500 ਦੇ ਕਰੀਬ ਕੋਰੋਨਾ ਨਾਲ ਜਾਨਾਂ ਜਾ ਚੁੱਕੀਆਂ ਹਨ ਅਤੇ ਰੋਜ਼ਾਨਾ ਸੈਂਕੜੇ ਨਵੇਂ ਕੇਸ ਆ ਰਹੇ ਹਨ¢ ...

ਪੂਰੀ ਖ਼ਬਰ »

ਸਾਊਥਾਲ ਗੈਸ ਧਮਾਕੇ ਕਾਰਨ ਬੰਦ ਕੀਤੀ ਕਿੰਗ ਸਟਰੀਟ ਦਾ ਕੁਝ ਹਿੱਸਾ ਖੋਲਿ੍ਹਆ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਊਥਾਲ ਦੀ ਕਿੰਗ ਸਟਰੀਟ 'ਤੇ ਹੋਏ ਸ਼ੱਕੀ ਗੈਸ ਧਮਾਕੇ ਤੋਂ ਬੰਦ ਕੀਤੇ ਇਲਾਕੇ ਦੇ ਕੁੱਝ ਹਿੱਸੇ ਨੂੰ ਖੋਲ੍ਹ• ਦਿੱਤਾ ਗਿਆ ਹੈ | ਪੁਲਿਸ ਨੇ ਕਿਹਾ ਹੈ ਕਿ ਖੋਲ•ੇ੍ਹ ਗਏ ਇਲਾਕੇ ਵਿਚ ਦੁਕਾਨਦਾਰ ਦੁਕਾਨਾਂ ਮੁੜ ਖੋਲ੍ਹ• ਸਕਦੇ ਹਨ | ਧਮਾਕੇ ਸਬੰਧੀ ਗੱਲਬਾਤ ਕਰਦਿਆਂ ਡਾਕਟਰ ਫੋਨ ਦੇ ਮਾਲਿਕ ਜਤਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਦੁਕਾਨ ਦਾ ਵੱਡਾ ਨੁਕਸਾਨ ਹੋਇਆ ਹੈ, ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਇਹ ਧਮਾਕਾ ਉਸ ਦੀ ਦੁਕਾਨ ਵਿਚ ਨਹੀਂ ਹੋਇਆ, ਪਰ ਇਸ ਧਮਾਕੇ ਨਾਲ ਉਸ ਦੀ ਦੁਕਾਨ ਬੁਰੀ ਤਰ•੍ਹਾਂ ਨਸ਼ਟ ਹੋਈ ਹੈ | ਪੁਲਿਸ ਨੇ ਸਥਾਨਕ ਚਰਚ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦਾ ਸਹਿਯੋਗ ਲਈ ਧੰਨਵਾਦ ਕੀਤਾ | ਇਸ ਘਟਨਾ ਵਿਚ ਮਾਰੇ ਗਏ ਦੋ ਵਿਅਕਤੀਆਂ ਦੀ ਪਹਿਚਾਣ ਅਜੇ ਜਨਤਕ ਨਹੀਂ ਕੀਤੀ ਗਈ ਅਤੇ ਪੁਲਿਸ ਨੇ ਨਾ ਹੀ ਧਮਾਕੇ ਦੇ ਅਸਲ ਕਾਰਨ ਅਜੇ ਦੱਸੇ ਹਨ | ਘਟਨਾ ਸਥਾਨ ਦੇ ਆਸ ਪਾਸ ਦਾ ਕੁੱਝ ਹਿੱਸਾ ਅਜੇ ਵੀ ਸੁਰੱਖਿਆ ਕਾਰਨ ਅਤੇ ਜਾਂਚ ਕਾਰਨ ਲਈ ਬੰਦ ਕੀਤਾ ਹੋਇਆ ਹੈ |

ਖ਼ਬਰ ਸ਼ੇਅਰ ਕਰੋ

 

ਸਕੂਲੀ ਬੱਚਿਆਂ ਨੂੰ ਮੁਫਤ ਖਾਣਾ ਬੰਦ ਕਰਨ 'ਤੇ ਸ੍ਰੀ ਗੁਰੂ ਸਿੰਘ ਸਭਾ ਤੇ ਸਥਾਨਕ ਭਾਈਚਾਰਾ ਕਰੇਗਾ ਸੇਵਾ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਮੁਫਤ ਖਾਣਾ ਨਾ ਦੇਣ ਦੇ ਫੈਸਲੇ ਤੋਂ ਬਾਅਦ ਈਲਿੰਗ ਕੌਾਸਲ ਦੇ ਲੋੜਵੰਦ ਪਰਿਵਾਰਾਂ ਲਈ ਭੋਜਣ ਤਿਆਰ ਕਰਨ ਲਈ ਧਾਰਮਿਕ ਸੰਸਥਾਵਾਂ ਅਤੇ ਕਾਰੋਬਾਰੀ ਅੱਗੇ ਆਏ ਹਨ | ਜਿਸ ਵਿਚ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ ਮੁਫਤ ਭੋਜਨ ਸਬੰਧੀ ਸਰਕਾਰ ਦੇ ਫੈਸਲੇ ਦੀ ਭਾਰੀ ਆਲੋਚਨਾ

ਫੁੱਟਬਾਲ ਖਿਡਾਰੀ ਮਾਰਕਸ ਰਸ਼ਫੋਰਡ ਵਲੋਂ ਵਿੱਢੀ ਦਸਤਖ਼ਤੀ ਮੁਹਿੰਮ ਨੂੰ 8 ਲੱਖ ਤੋਂ ਵੱਧ ਲੋਕਾਂ ਦਾ ਸਮਰਥਨ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਸਕੂਲਾਂ ਵਿਚ ਲੋੜਵੰਦ ਬੱਚਿਆਂ ਨੂੰ ਮੁਫਤ ਭੋਜਨ ਮੁਹੱਈਆ ਨਾ ਕਰਵਾਉਣ ਦੇ ਫੈਸਲੇ ਨਾਲ ਸਰਕਾਰ ਨੂੰ ਭਾਰੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਸਿੱਧ ਫੁੱਟਬਾਲ ਖਿਡਾਰੀ ਮਾਰਕਸ ਰਸ਼ਫੋਰਡ ਵਲੋਂ ...

ਪੂਰੀ ਖ਼ਬਰ »

ਬਰਤਾਨੀਆ ਦੀ ਸਭ ਤੋਂ ਬਜ਼ੁਰਗ ਮਹਿਲਾ 112 ਸਾਲਾ ਜੋਨ ਹੋਕਵਾਰਡ ਦੀ ਮੌਤ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸਭ ਤੋਂ ਬਜ਼ੁਰਗ ਮਹਿਲਾ 112 ਸਾਲਾ ਜੋਨ ਹੋਕਵਾਰਡ ਦੀ ਮੌਤ ਹੋ ਗਈ ਹੈ | ਜੋਨ ਦਾ ਜਨਮ 29 ਮਾਰਚ 1908 ਨੂੰ ਹੋਇਆ ਸੀ | ਜੋਨ ਨੇ ਆਪਣਾ ਜਨਮ ਦਿਨ ਵਿਸ਼ਵ ਦੇ ਸਭ ਤੋਂ ਬਜੁਰਗ ਵਿਅਕਤੀ ਬਾਬ ਵੇਟਨ ਨਾਲ ਸਾਂਝਾਂ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX