ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਮਾਨਸਾ

ਦੁਸਹਿਰੇ ਦੇ ਤਿਉਹਾਰ ਮੌਕੇ ਮਾਨਸਾ ਜ਼ਿਲ੍ਹੇ 'ਚ ਕਿਸਾਨਾਂ ਵਲੋਂ ਮੋਦੀ ਦੇ ਦਿਓ-ਕੱਦ ਪੁਤਲੇ ਸਾੜੇ ਗਏ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 25 ਅਕਤੂਬਰ - ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਸੰਘਰਸ਼ ਦੇ 25ਵੇਂ ਦਿਨ ਦੁਸਹਿਰੇ ਦੇ ਤਿਉਹਾਰ ਮੌਕੇ ਜਿੱਥੇ ਜ਼ਿਲ੍ਹੇ ਦੇ ਸ਼ਹਿਰਾਂ/ਕਸਬਿਆਂ ਦੇ ਨਾਲ ਹੀ ਕਈ ਪਿੰਡਾਂ 'ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ 81 ਐਕਟਿਵ ਕੇਸ

ਮਾਨਸਾ, 25 ਅਕਤੂਬਰ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਬਲਕਿ 4 ਪੀੜਤ ਸਿਹਤਯਾਬ ਹੋਏ ਹਨ | ਇਸ ਵਕਤ 81 ਐਕਟਿਵ ਕੇਸ ਹਨ | ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਲਏ ਗਏ 159 ਨਮੂਨਿਆਂ ਸਮੇਤ ਗਿਣਤੀ 41,769 ਹੋ ਗਈ ...

ਪੂਰੀ ਖ਼ਬਰ »

ਬਰੇਟਾ ਤੇ ਬੁਢਲਾਡਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ

ਬਰੇਟਾ, 25 ਅਕਤੂਬਰ (ਜੀਵਨ ਸ਼ਰਮਾ)- ਸਥਾਨਕ ਸ਼ਹਿਰ 'ਚ ਰਾਮਲੀਲਾ ਦੀ ਸਮਾਪਤੀ 'ਤੇ ਰਾਮਾ ਨਾਟਕ ਕਲੱਬ ਵਲੋਂ ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਭਗਵਾਨ ਰਾਮ ਚੰਦਰ ਜੀ ਨੂੰ ਸਮਰਪਿਤ ਝਾਕੀਆਂ ਕੱਢੀਆਂ ਗਈਆਂ ਤੇ ਛੋਟੇ ਬੱਚਿਆਂ ਦੀਆਂ ਖੇਡਾਂ ਵੀ ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ ਦਾ ਪੁਤਲਾ ਫ਼ੂਕ ਕੇ ਮਨਾਇਆ ਦੁਸਹਿਰਾ

ਭਾਗੀਵਾਂਦਰ, 25 ਅਕਤੂਬਰ (ਮਹਿੰਦਰ ਸਿੰਘ ਰੂਪ)- ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਲੋਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਪਿਛਲੇ ਦਿਨਾਂ ਤੋਂ ਰੇਲਵੇ ਅਤੇ ...

ਪੂਰੀ ਖ਼ਬਰ »

ਪਿੰਡਾਂ ਵਿਚ ਵੀ ਦੁਸਹਿਰਾ ਪੂਜਨ ਸ਼ਰਧਾ ਨਾਲ ਕੀਤਾ ਗਿਆ

ਸੀਂਗੋ ਮੰਡੀ, 25 ਅਕਤੂਬਰ (ਪਿ੍ੰਸ ਗਰਗ)-ਅੱਸੂ ਦੇ ਸ਼ੁੱਭ ਨਵਰਾਤਿਆਂ ਤੇ ਚੱਲਦਿਆਂ ਅਸ਼ਟਮੀ ਨੂੰ ਮਾਤਾ ਦੁਰਗਾ ਦੀ ਪੂਜਾ ਬੜੇ ਹੀ ਸ਼ਰਧਾ ਨਾਲ ਕੀਤੀ ਗਈ ਤੇ ਨਿੱਕੀਆਂ ਨਿੱਕੀਆਂ ਕੰਨਿ੍ਹਆਂ ਨੂੰ ਆਪਣੇ ਗ੍ਰਹਿ ਸੱਦਾ ਦੇ ਕੇ ਕੰਜਕ ਪੂਜਨ ਕੀਤਾ ਗਿਆ |ਇਨ੍ਹਾਂ ਨਵਰਾਤਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ-ਮਲੂਕਾ

ਭਗਤਾ ਭਾਈਕਾ, 25 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੂਬੇ ਅੰਦਰ ਕਾਂਗਰਸ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰੀ ਅਤੇ ਆਮ ਵਰਗ ਦੇ ਵਿਰੋਧੀ ਨੀਤੀਆਂ ਕਾਰਨ ਦਿਨ-ਬ-ਦਿਨ ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਮਜ਼ਬੂਤ ਹੋ ਰਹੀ ਹੈ | ਸੂਬੇ ਦੇ ਲੋਕ ਕਾਂਗਰਸ ਸਰਕਾਰ ਦੀਆਂ ...

ਪੂਰੀ ਖ਼ਬਰ »

ਥਰਮਲ ਲਹਿਰਾ ਦੇ ਠੇਕਾ ਮੁਲਾਜ਼ਮਾਂ ਵਲੋਂ ਕਿਸਾਨ ਯੂਨੀਅਨ ਦੇ ਧਰਨੇ 'ਚ ਭਰਵੀਂ ਸ਼ਮੂਲੀਅਤ

ਲਹਿਰਾ ਮੁਹੱਬਤ, 25 ਅਕਤੂਬਰ (ਸੁਖਪਾਲ ਸਿੰਘ ਸੁੱਖੀ/ਭੀਮ ਸੈਨ ਹਦਵਾਰੀਆ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਅੱਜ ਕਿਸਾਨੀ ਸੰਘਰਸ਼ ਵਿਚ ਸ਼ਮੂਲੀਅਤ ਕਰਨ ਲਈ ਮੁਲਾਜ਼ਮ ...

ਪੂਰੀ ਖ਼ਬਰ »

ਰਵਿੰਦਰਪਾਲ ਸਿੰਘ ਆਹਲੂਵਾਲੀਆ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮਿ੍ਤਸਰ ਹਰਜੀਤ ਸਿੰਘ ਖਾਲਸਾ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਦੇ ਵੱਡੇ ਭਰਾ ਅਤੇ ਰਵਿੰਦਰਪਾਲ ਸਿੰਘ ਆਹਲੂਵਾਲੀਆ ...

ਪੂਰੀ ਖ਼ਬਰ »

ਵਿਜੈ ਦਸਮੀ ਦੇ ਤਿਉਹਾਰ ਮੌਕੇ ਸ਼ੋਭਾ ਯਾਤਰਾ ਕੱਢੀ

ਬੁਢਲਾਡਾ, 25 ਅਕਤੂਬਰ (ਰਾਹੀ)- ਅੱਜ ਇਥੇ ਵਿਜੈ ਦਸਵੀਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਸ੍ਰੀ ਰਾਮ ਲੀਲਾ ਕਮੇਟੀ ਵਲੋਂ ਸ਼ਹਿਰ ਅੰਦਰ ਸ਼ੋਭਾਂ ਯਾਤਰਾ ਕੱਢੀ ਗਈ ਜਿਸ ਵਿਚ ਸ੍ਰੀ ਰਾਮ ਚੰਦਰ, ਸੀਤਾ ਅਤੇ ਲਕਛਮਣ ਦੀਆਂ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ | ਇਸ ਸ਼ੋਭਾ ...

ਪੂਰੀ ਖ਼ਬਰ »

ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵਲੋਂ ਚੋਣ

ਮਾਨਸਾ, 25 ਅਕਤੂਬਰ (ਸ. ਰਿ.)- ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਚੋਣ ਬਲਵਿੰਦਰ ਸਿੰਘ, ਰਘਵੀਰ ਸਿੰਘ ਮਾਨ, ਬਾਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਰਬਸੰਮਤੀ ਨਾਲ ਨੁਮਾਇੰਦਾ ਪੰਜਾਬ ਚਤਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਦੇਸ਼ ਦੇ ਅਜੋਕੇ ਰਾਵਣ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਦਾ ਅੰਤ ਨੇੜੇ-ਬਰਿੰਦਰ ਸਿੰਘ ਢਿੱਲੋਂ

ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਯੂਥ ਕਾਂਗਰਸ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਬਾਬਾ ਜੋਗੀ ਪੀਰ ਰੱਲਾ ਦੇ ਸਥਾਨ ਤੋਂ ਮਾਨਸਾ ਸ਼ਹਿਰ ਤੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ | ਸਥਾਨਕ ਰਮਦਿੱਤੇ ਵਾਲਾ ਚੌਾਕ ਵਿਖੇ ਕਾਂਗਰਸ ਪਾਰਟੀ ਵਲੋਂ ...

ਪੂਰੀ ਖ਼ਬਰ »

ਪੜ੍ਹੇ-ਲਿਖੇ ਤੇ ਰਾਜਸੀ ਸੂਝ ਰੱਖਣ ਵਾਲੇ ਲੋਕਾਂ ਦਾ ਪਿੰਡ ਜਵਾਹਰਕੇ


ਗੁਰਚੇਤ ਸਿੰਘ ਫੱਤੇਵਾਲੀਆ
94177-74558
ਮਾਨਸਾ- ਸਥਾਨਕ ਸ਼ਹਿਰ ਦੇ ਬਿਲਕੁਲ ਨਜ਼ਦੀਕ ਵਸਿਆ ਜਵਾਹਰਕੇ ਪੜ੍ਹੇ ਲਿਖੇ ਤੇ ਰਾਜਸੀ ਸੂਝ ਰੱਖਣ ਵਾਲੇ ਲੋਕਾਂ ਦਾ ਪਿੰਡ ਹੈ | ਲਗਪਗ 500 ਸਾਲ ਪਹਿਲਾਂ ਵਸੇ ਇਸ ਪਿੰਡ ਨੂੰ ਮਾਣ ਹੈ ਕਿ ਇੱਥੋਂ ਦੇ ਜੰਮਪਲ ਹਰਭਜਨ ਸਿੰਘ ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਰਹੇ ਸਨ | ਉਹ 1967-68 'ਚ ਲਛਮਣ ਸਿੰਘ ਗਿੱਲ ਵਜਾਰਤ 'ਚ ਮੰਤਰੀ ਰਹੇ, ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜ਼ਿਲੇ੍ਹ 'ਚ ਅਨੇਕਾਂ ਵਿਕਾਸ ਕਾਰਜ ਕਰਵਾਏ | ਉਨ੍ਹਾਂ ਦਾ ਪੁੱਤਰ ਸਰਬਜੀਤ ਸਿੰਘ ਅੱਜ-ਕੱਲ੍ਹ ਆਮ ਆਦਮੀ ਪਾਰਟੀ 'ਚ ਕੰਮ ਕਰ ਰਿਹਾ ਹੈ | ਸੁਖਦੇਵ ਸਿੰਘ ਅਤੇ ਨਿਹਾਲ ਸਿੰਘ ਫ਼ੌਜ 'ਚ ਕੈਪਟਨ, ਸੁਰਜੀਤ ਸਿੰਘ ਸੂਬੇਦਾਰ ਮੇਜਰ ਅਤੇ ਸੁਰਜੀਤ ਸਿੰਘ ਮਾਨਸ਼ਾਹੀਆ ਈ. ਟੀ. ਓ. ਵਜੋਂ ਸੇਵਾ ਮੁਕਤ ਹੋਏ ਹਨ | ਜਗਤਪ੍ਰੀਤ ਸਿੰਘ ਡੈਨੀ ਪੰਜਾਬ ਪੁਲਿਸ 'ਚ ਐੱਸ.ਪੀ. ਵਜੋਂ ਮੋਗਾ ਵਿਖੇ ਸੇਵਾ ਨਿਭਾਅ ਰਹੇ ਹਨ | ਗੁਰਸੇਵਕ ਸਿੰਘ ਜਵਾਹਰਕੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਵਜੋਂ ਵਿਚਰ ਰਹੇ ਹਨ | ਸਵਰਗੀ ਸੁਖਦੇਵ ਸਿੰਘ ਹੂੰਝਾ ਸੇਵਾ ਮੁਕਤ ਫ਼ੌਜੀ ਆਪਣੇ ਸਮੇਂ ਦੇ ਮੰਨੇ ਪ੍ਰਮੰਨੇ ਕਬੱਡੀ ਖਿਡਾਰੀ ਸਨ | ਪਿੰਡ 'ਚ ਇਕ ਗੁਰੂ ਘਰ ਤੇ ਇਕ ਡੇਰਾ ਬਾਬਾ ਬ੍ਰਹਮ ਨਰਾਇਣ ਦਾਸ ਹੈ | ਗੁਰਮੁਖ ਸਿੰਘ ਪੁੱਤਰ ਸੁੰਦਰ ਸਿੰਘ ਨੇ ਗੁਰੂ ਘਰ ਲਈ ਜ਼ਮੀਨ ਦਾਨ ਦਿੱਤੀ ਸੀ, ਜਿਸ ਕਰ ਕੇ ਪਿੰਡ 'ਚ ਉਨ੍ਹਾਂ ਦਾ ਜ਼ਿਕਰ ਸਤਿਕਾਰ ਵਜੋਂ ਕੀਤਾ ਜਾਂਦਾ ਹੈ |
ਪਿੰਡ ਦੇ ਸਰਪੰਚ-ਸੂਬੇਦਾਰ ਸੰਪੂਰਨ ਸਿੰਘ ਨੂੰ ਪਿੰਡ ਦਾ ਪਹਿਲਾ ਸਰਪੰਚ ਹੋਣ ਦਾ ਮਾਣ ਪ੍ਰਾਪਤ ਸੀ | ਜਥੇਦਾਰ ਗੁਰਬਖਸ਼ ਸਿੰਘ, ਅਜੈਬ ਸਿੰਘ, ਨਛੱਤਰ ਸਿੰਘ ਮਾਨਸ਼ਾਹੀਆ, ਸੁਰਜੀਤ ਕੌਰ, ਰਜਿੰਦਰ ਸਿੰਘ ਜਵਾਹਰਕੇ, ਗੁਰਜੀਤ ਸਿੰਘ ਸਾਰੇ ਸਾਬਕਾ ਸਰਪੰਚ ਹਨ ਜਦਕਿ ਤਰਲੋਚਨ ਸਿੰਘ ਮੌਜੂਦਾ ਸਰਪੰਚ ਹਨ | ਪਿੰਡ ਦੀ ਅੱਧੀ ਆਬਾਦੀ ਦਲਿਤ ਭਾਈਚਾਰੇ ਦੀ ਹੈ ਅਤੇ ਪੰਚਾਇਤ ਵਿਚ ਔਰਤ ਪੰਚਾਂ ਦੀ ਗਿਣਤੀ ਵਧੇਰੇ ਹੈ |
ਵਿਕਾਸ ਕੰਮ-ਵੱਖ ਵੱਖ ਸਰਕਾਰਾਂ ਵਲੋਂ ਪਿੰਡ 'ਚ ਜਿਹੜੇ ਵਿਕਾਸ ਕੰਮ ਕਰਵਾਏ ਗਏ ਹਨ, ਉਨ੍ਹਾਂ 'ਚ ਮਿਡਲ ਤੇ ਪ੍ਰਾਇਮਰੀ ਸਕੂਲ, ਸਿਵਲ ਤੇ ਪਸ਼ੂ ਡਿਸਪੈਂਸਰੀ, ਸ਼ਾਨਦਾਰ ਸਟੇਡੀਅਮ, 3 ਧਰਮਸ਼ਾਲਾਵਾਂ, 2 ਸ਼ਮਸ਼ਾਨਘਾਟ, ਜਲਘਰ, ਪ੍ਰਾਈਵੇਟ ਬੈਂਕ, ਨਹਿਰੀ ਕੋਠੀ, ਵਾਟਰ ਸਪਲਾਈ ਦਫ਼ਤਰ ਜ਼ਿਕਰਯੋਗ ਹਨ | ਪਿੰਡ 'ਚ 5 ਆਂਗਣਵਾੜੀ ਕੇਂਦਰ ਹਨ | ਇਕ ਦੀ ਇਮਾਰਤ ਬਣੀ ਹੋਈ ਹੈ ਜਦਕਿ 4 ਧਰਮਸ਼ਾਲਾਵਾਂ 'ਚ ਚੱਲ ਰਹੇ ਹਨ, ਜਿਨ੍ਹਾਂ ਦੀਆਂ ਇਮਾਰਤਾਂ ਬਣਾਏ ਜਾਣ ਦੀ ਵੱਡੀ ਲੋੜ ਹੈ |
ਮੰਗਾਂ-ਪਿੰਡ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕੂਲ ਤੋਂ ਲੈ ਕੇ ਗੁਰੂ ਘਰ ਤੱਕ ਸੜਕ 'ਤੇ ਡਿਵਾਈਡਰ ਬਣਾਇਆ ਜਾਵੇ | ਇਸ ਨਾਲ ਜਿੱਥੇ ਸੁੰਦਰਤਾ 'ਚ ਵਾਧਾ ਹੋਵੇਗਾ ਉੱਥੇ ਆਵਾਜਾਈ 'ਚ ਵਿਘਨ ਪੈਣੋਂ ਹਟ ਜਾਵੇਗਾ | ਬਿਜਲੀ ਜਾਂ ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾਣ, ਸੀਵਰੇਜ ਪਾਇਆ ਜਾਵੇ, ਗਲੀਆਂ ਇੰਟਰਲਾਕ ਟਾਈਲਾਂ ਜਾਂ ਸੀਮਿੰਟ ਦੀਆਂ ਬਣਾਈਆਂ ਜਾਣ ਤੇ ਡਿਸਪੈਂਸਰੀ 'ਚ ਡਾਕਟਰ ਭੇਜਿਆ ਜਾਵੇ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX