ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਵਲੋਂ ਅੱਜ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਦਾ ਜਨਮ ਦਿਹਾੜਾ ਮਨਾਇਆ ਗਿਆ
. . .  10 minutes ago
ਅੰਮ੍ਰਿਤਸਰ, 20 ਅਪ੍ਰੈਲ (ਹਰਮਿੰਦਰ ਸਿੰਘ ) - ਸ਼੍ਰੋਮਣੀ ਕਮੇਟੀ ਵਲੋਂ ਅੱਜ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਦਾ ਜਨਮ...
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਮੀ ਚੀਫ਼ ਸਮੇਤ ਬਾਕੀ ਅਧਿਕਾਰੀਆਂ ਨੂੰ ਕੋਰੋਨਾ ਸੰਕਟ ਵਿਚ ਲੋਕਾਂ ਨੂੰ ਮਦਦ ਦੇਣ ਲਈ ਕਿਹਾ
. . .  24 minutes ago
ਨਵੀਂ ਦਿੱਲੀ, 20 ਅਪ੍ਰੈਲ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਮੀ ਚੀਫ਼ ਜਨਰਲ ਐਮ. ਐਮ. ਨਰਵਾਣੇ, ਰੱਖਿਆ ਸਕੱਤਰ ਅਤੇ ਡੀ.ਆਰ.ਡੀ.ਓ. ਮੁਖੀ ਨਾਲ ਗੱਲਬਾਤ...
ਲੈਫਟੀਨੈਂਟ ਜਨਰਲ ਆਰ. ਪੀ. ਸਿੰਘ ਨੇ ਕਪੂਰਥਲਾ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ
. . .  37 minutes ago
ਕਪੂਰਥਲਾ,(ਪੰਜਾਬ) 20 ਅਪ੍ਰੈਲ - ਪੱਛਮੀ ਕਮਾਂਡ ਆਰਮੀ ਦੇ ਕਮਾਂਡਰ ਲੈਫਟੀਨੈਂਟ ਜਨਰਲ ਆਰ. ਪੀ. ਸਿੰਘ ਨੇ ਕਪੂਰਥਲਾ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,59,170 ਨਵੇਂ ਕੋਰੋਨਾ ਦੇ ਮਾਮਲੇ
. . .  42 minutes ago
ਨਵੀਂ ਦਿੱਲੀ, 20 ਅਪ੍ਰੈਲ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,59,170 ਨਵੇਂ ਕੋਰੋਨਾ ਦੇ ਮਾਮਲੇ...
ਆਈ.ਸੀ.ਐਸ.ਈ. ਅਤੇ ਆਈ.ਐਸ.ਸੀ. ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ - ਦੇਸ਼ ਵਿਚ ਕੋਵਿਡ19 ਦੇ ਵਿਗੜੇ ਹਾਲਾਤ ਨੂੰ ਕੇਂਦਰ ਵਿਚ ਰੱਖਦੇ ਹੋਏ ਕੌਂਸਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਆਈ.ਸੀ.ਐਸ.ਈ. ਦੀ ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ ਕਰ ਦੇਣ...
ਮੈਂਬਰ ਸ਼੍ਰੋਮਣੀ ਕਮੇਟੀ ਸੰਤ ਦਲਬਾਰ ਸਿੰਘ ਛੀਨੀਵਾਲ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ (ਬਰਨਾਲਾ) , 20 ਅਪ੍ਰੈਲ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਆਗੂ ਅਤੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ (79) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ...
ਭਾਰਤ ਦੀ ਯਾਤਰਾ ਤੋਂ ਬਚਿਆ ਜਾਵੇ - ਅਮਰੀਕਾ ਨੇ ਆਪਣੇ ਸ਼ਹਿਰੀਆਂ ਨੂੰ ਦਿੱਤੀ ਸਲਾਹ
. . .  about 3 hours ago
ਵਾਸ਼ਿੰਗਟਨ, 20 ਅਪ੍ਰੈਲ - ਭਾਰਤ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਭਾਰਤ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ...
ਸੜਕ ਹਾਦਸੇ 'ਚ ਸਹਾਇਕ ਥਾਣੇਦਾਰ ਦੀ ਮੌਤ
. . .  about 3 hours ago
ਤਪਾ ਮੰਡੀ, 20 ਅਪ੍ਰੈਲ (ਪ੍ਰਵੀਨ ਗਰਗ) - ਬੀਤੀ ਰਾਤ ਤਪਾ ਢਿਲਵਾਂ ਰੋਡ 'ਤੇ ਕਾਰ ਅਤੇ ਟਰੱਕ ਦਰਮਿਆਨ ਹੋਈ ਟੱਕਰ ਵਿਚ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀ ਪਹਿਚਾਣ ਗੁਰਦੀਪ ਸਿੰਘ ਵਜੋਂ ਹੋਈ...
ਅੱਜ ਦਾ ਵਿਚਾਰ
. . .  about 3 hours ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ 45 ਦੌੜਾਂ ਨਾਲ ਹਰਾਇਆ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  1 day ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  1 day ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  1 day ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  1 day ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  1 day ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  1 day ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  1 day ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  1 day ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  1 day ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  1 day ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  1 day ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  1 day ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਜਗਰਾਓਂ

ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਵਲੋਂ 54ਵੇਂ ਦਿਨ ਵੀ ਧਰਨਾ ਜਾਰੀ

ਚੌਾਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ 54ਵੇਂ ਦਿਨ ਵੀ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਖ਼ਿਲਾਫ਼ ਧਰਨਾ ਲਗਾਇਆ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ

ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ ਵਿਖੇ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ ਵਿਚ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਸਰਪੰਚ, ਗ੍ਰਾਮ ਪੰਚਾਇਤ, ਸਮੂਹ ਨਗਰ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਵਿਕਾਸ ਕਾਰਜ ਹੋਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਈ-ਕੈਪ. ਸੰਧੂ

ਹੰਬੜਾਂ, 25 ਨਵੰਬਰ (ਜਗਦੀਸ਼ ਸਿੰਘ ਗਿੱਲ)- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਦਾਖਾ 'ਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਹਲਕੇ ਦੀ ਕਾਇਆ ਕਲਪ ਹੋਈ ਹੈ ਅਤੇ ਰਹਿੰਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਨਾਮਦੇਵ ਜੀ ਦਾ 750ਵਾਂ ਜਨਮ ਦਿਹਾੜਾ ਮਨਾਇਆ

ਜਗਰਾਉਂ, 25 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਬਾਬਾ ਨਾਮਦੇਵ ਭਵਨ ਜਗਰਾਉਂ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 750ਵਾਂ ਜਨਮ ਦਿਹਾੜਾ ਇਲਾਕੇ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ | ਸਮਾਗਮ ਵਿਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸ਼ਹੀਦ ਪੁਲਿਸ ਪਰਿਵਾਰਾਂ ਨਾਲ ਵਿਤਕਰੇ ਦੇ ਦੋਸ਼

ਜਗਰਾਉਂ, 25 ਨਵੰਬਰ (ਜੋਗਿੰਦਰ ਸਿੰਘ)- ਪੰਜਾਬ ਸਰਕਾਰ ਦਾ ਪੁਲਿਸ ਮਹਿਕਮਾ ਭਾਵੇਂ ਹਰ ਸਾਲ 21 ਅਕਤੂਬਰ ਨੂੰ ਰਾਜ ਦੇ ਕਾਲੇ ਦੌਰ ਦੌਰਾਨ ਫੌਤ ਹੋ ਗਏ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੇ ਦੁੱਖ-ਸੁਖ ਵਿਚ ਨਾਲ ਖੜ੍ਹਨ ਦਾ ਦਾਅਵਾ ਕਰਦਾ ਹੈ, ਪਰ ਜੇਕਰ ਜ਼ਮੀਨੀ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਰਾਸ਼ਟਰੀ ਸਿੱਖਿਆ ਨੀਤੀ 2020 ਸਬੰਧੀ ਵੈਬੀਨਾਰ ਕਰਵਾਇਆ

ਚੌਾਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਦੀ ਅਗਵਾਈ ਹੇਠ ਟਰੱਸਟ ਪ੍ਰਧਾਨ ਬੀ.ਐੱਸ ਸਿੱਧੂ ਅਤੇ ਸਮੂਹ ਟਰੱਸਟ ਮੈਂਬਰ ਸਹਿਬਾਨਾਂ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਦਾਸ ਜੀ ਦੀ ਬਰਸੀ ਮੌਕੇ ਸਮਾਗਮ

ਰਾਏਕੋਟ, 25 ਨਵੰਬਰ (ਸੁਸ਼ੀਲ)- ਕਰੀਬੀ ਪਿੰਡ ਤਾਜਪੁਰ ਵਿਖੇ ਸੰਤ ਬਾਬਾ ਪ੍ਰੇਮ ਦਾਸ ਜੀ ਦੀ 63ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਪਿੰਡ ਦੇ ਹਾਈ ਸਕੂਲ ਵਿਚ ਸਥਿਤ ਸੰਤ ਬਾਬਾ ਪ੍ਰੇਮ ਦਾਸ ਜੀ ਦੇ ਅਸਥਾਨ 'ਤੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਰਾਏਕੋਟ ਵਲੋਂ 26-27 ਨਵੰਬਰ ਦੇ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ

ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ 26-27 ਨਵੰਬਰ ਨੂੰ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗਰੇਵਾਲ (ਫ਼ੌਜੀ) ਨਮਿਤ ਸ਼ਰਧਾਂਜਲੀ ਸਮਾਗਮ

ਨੱਥੂਵਾਲਾ ਗਰਬੀ, 25 ਨਵੰਬਰ (ਸਾਧੂ ਰਾਮ ਲੰਗੇਆਣਾ)- ਉੱਘੇ ਸਮਾਜ ਸੇਵੀ ਬਲਜਿੰਦਰ ਸਿੰਘ ਭੁੱਲਰ ਲੰਗੇਆਣਾ ਦੇ ਸਹੁਰਾ ਦਰਬਾਰਾ ਸਿੰਘ ਗਰੇਵਾਲ (ਫ਼ੌਜੀ) ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਦਰਬਾਰਾ ਸਿੰਘ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਗੁਰਦੁਆਰਾ ਗੁਸਾਂਈਆਣਾ ਸਾਹਿਬ ਰਾਮਾ ਪੱਤੀ ਸਰਾਭਾ ਵਿਖੇ ਪਾਇਆ ਗਿਆ | ਭੋਗ ਉਪਰੰਤ ਭਾਈ ਪ੍ਰਭਜੀਤ ਸਿੰਘ ਘੋਲੀਆਂ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਚਰਨਜੀਤ ਸਿੰਘ ਚੰਨਾ ਸੈਕਟਰੀ ਨੇ ਜਿੱਥੇ ਸ਼ਰਧਾਂਜਲੀ ਸਮਾਗਮ ਵਿਚ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਪਰਿਵਾਰ ਵਲੋਂ ਧੰਨਵਾਦ ਕੀਤਾ | ਇਸ ਮੌਕੇ ਪਰਿਵਾਰ ਨੇ ਪਿੰਡ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਰਾਸ਼ੀ ਵੀ ਭੇਟ ਕੀਤੀ | ਸ਼ਰਧਾਂਜਲੀ ਸਮਾਗਮ 'ਚ ਹਰਜੀਤ ਕੌਰ, ਪਰਮਿੰਦਰ ਸਿੰਘ ਮੌੜ, ਲਖਵੀਰ ਸਿੰਘ ਬਰਾੜ ਸਾਬਕਾ ਪ੍ਰਧਾਨ ਸੀ.ਏ.ਐਸ.ਐਸ., ਸਰਪੰਚ ਜਗਸੀਰ ਸਿੰਘ ਲੰਗੇਆਣਾ, ਰਾਜ ਕਮਲ ਲੂੰਬਾ, ਸਾਹਬਜੀਤ ਸਿੰਘ ਲੰਗੇਆਣਾ, ਨਿਰਮਲ ਸਿੰਘ ਨਿੰਮੋ, ਸੁਖਮੰਦਰ ਸਿੰਘ ਪੰਚ, ਡਾ. ਅਵਤਾਰ ਸਿੰਘ ਗਾਂਧੀ, ਹਰਪ੍ਰੀਤ ਸਿੰਘ ਚਾਹਲ, ਰਾਜਵਿੰਦਰ ਸਿੰਘ ਚਾਵਲਾ ਆੜ੍ਹਤੀ, ਗਰਾਮ ਪੰਚਾਇਤ ਸਰਾਭਾ, ਸਮੂਹ ਸਕੂਲ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾਬਗੜ੍ਹ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੈਕਟਰੀ ਹੁਸ਼ਿਆਰ ਸਿੰਘ ਅਕਾਲਗੜ੍ਹ ਦੀ ਮੌਤ 'ਤੇ ਦੁੱਖ ਪ੍ਰਗਟ

ਲੋਹਟਬੱਦੀ, 25 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਸੇਵਾਮੁਕਤ ਪੰਚਾਇਤ ਸੈਕਟਰੀ ਹੁਸ਼ਿਆਰ ਸਿੰਘ ਵਾਸੀ ਅਕਾਲਗੜ੍ਹ ਖੁਰਦ ਆਪਣਾ ਸਵਾਸਾਂ ਰੂਪੀ ਪੂੰਜੀ ਭੋਗ ਕੇ ਸਵਰਗ ਸਿਧਾਰ ਗਏ ਹਨ, ਉਨ੍ਹਾਂ ਦੀ ਮੌਤ 'ਤੇ ਹਲਕਾ ਰਾਏਕੋਟ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਾਮਿਆਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਸੰਘਰਸ਼ ਦਾ ਐਲਾਨ

ਜਗਰਾਉਂ, 25 ਨਵੰਬਰ (ਗੁਰਦੀਪ ਸਿੰਘ ਮਲਕ)- ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬਸ ਕਾਮਿਆਂ ਵਲੋਂ ਅੱਜ ਸਾਂਝਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਰੋਡਵੇਜ਼ ਐਕਸ਼ਨ ਕਮੇਟੀ ਵਲੋਂ 26 ਨਵੰਬਰ ਨੂੰ ਇਕ ਦਿਨ ਦੀ ਮੁਕੰਮਲ ਹੜਤਾਲ ਕਰਨ ਦਾ ਵੀ ਐਲਾਨ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਵਲੋਂ ਪਿੰਡ ਤਲਵਾੜਾ ਦੇ ਕਿ੍ਕਟ ਟੂਰਨਾਮੈਂਟ ਦਾ ਪੋਸਟਰ ਜਾਰੀ

ਸਿੱਧਵਾਂ ਬੇਟ, 25 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਲਾਗਲੇ ਪਿੰਡ ਤਲਵਾੜਾ ਵਿਖੇ ਯੂਥ ਵੈੱਲਫੇਅਰ ਐਾਡ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 3 ਫਰਵਰੀ ਤੋਂ 14 ਫਰਵਰੀ ...

ਪੂਰੀ ਖ਼ਬਰ »

ਸਰਕਾਰ 400 ਕਰੋੜ ਖ਼ਰਚ ਕੇ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰੇਗੀ-ਸੁੰਦਰ ਸ਼ਾਮ ਅਰੋੜਾ

ਰਾਏਕੋਟ, 25 ਨਵੰਬਰ (ਸੁਸ਼ੀਲ)- ਪੰਜਾਬ ਸਰਕਾਰ ਸੂਬੇ ਵਿਚ ਉਦਯੋਗਿਕ ਵਿਕਾਸ ਲਈ ਨਿਵੇਸ਼ਕਾਂ ਨੂੰ ਹੋਰਨਾਂ ਸੂਬਿਆਂ ਦੇ ਮੁਕਾਬਲੇ ਵਧੀਆ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਸੂਬੇ ਨੂੰ ਖੇਤੀਬਾੜੀ ਦੇ ਨਾਲ-ਨਾਲ ਉਦਯੋਗਿਕ ਪੱਖ ਤੋਂ ਵੀ ਮਜ਼ਬੂਤ ਕੀਤਾ ਜਾ ਸਕੇ | ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਵਲੋਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਫ਼ੀਸ 'ਚ ਭਾਰੀ ਛੋਟ

ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਯੂਨੀਵਰਸਲ ਇੰਸਟੀਚਿਊਟ ਪਿਛਲੇ ਕਈ ਸਾਲਾਂ ਤੋਂ ਲੁਧਿਆਣਾ ਅਤੇ ਰਾਏਕੋਟ ਵਿਖੇ ਸਫ਼ਲਤਾਪੂਰਵਕ ਚੱਲ ਰਿਹਾ ਹੈ | ਇਸ ਮੌਕੇ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਮਰਦੀਪ ਕੌਰ ਦਿਉਲ ਨੇ ਦੱਸਿਆ ਕਿ 'ਨੈਨੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਲੈ ਕੇ ਵਿਗੜੇ ਮਸਲੇ ਦੇ ਹੱਲ ਦੀ ਕੇਂਦਰ ਸਰਕਾਰ ਤਲਾਸ਼ ਕਰੇ-ਇਯਾਲੀ

ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਦਾ ਘੋਲ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ ਖਾਸਕਰ ਪੰਜਾਬੀਆਂ ਦਾ ਸਾਂਝਾ ਘੋਲ ਹੈ, ਭਵਿੱਖ ਦੀ ਅਨਿਸਚਿਤਾ ਨੂੰ ਲੈ ਕੇ ਅੰਦੋਲਨਕਾਰੀ ...

ਪੂਰੀ ਖ਼ਬਰ »

ਉੱਘੇ ਲੇਖਕ, ਅਦਾਕਾਰ ਜਸਵਿੰਦਰ ਛਿੰਦਾ ਦਾ 'ਬਾਬਾ ਸੰਤੋਖ ਸਿੰਘ ਸੀਲੋਆਣੀ ਯਾਦਗਾਰੀ ਐਵਾਰਡ' ਨਾਲ ਸਨਮਾਨ ਭਲਕੇ

ਰਾਏਕੋਟ, 25 ਨਵੰਬਰ (ਸੁਸ਼ੀਲ)- 'ਦ ਮਾਸਟਰ ਮਾਈਾਡ ਜ਼ਿੰਦਾ ਸੁੱਖਾ' ਫਿਲਮ ਦੇ ਡਾਇਲਾਗ ਲੇਖਕ, ਅਦਾਕਾਰ, ਮਹਿਫ਼ਲ-ਏ-ਅਦੀਬ ਸੰਸਥਾ ਜਗਰਾਉਂ ਦੇ ਜਨਰਲ ਸਕੱਤਰ ਤੇ ਅਜੀਤ ਦੇ ਹਠੂਰ ਤੋਂ ਪੱਤਰਕਾਰ ਜਸਵਿੰਦਰ ਸਿੰਘ ਛਿੰਦਾ ਦਾ 27 ਨਵੰਬਰ ਨੂੰ ਪਿੰਡ ਛਾਪਾ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਹੇਰਾਂ 'ਚ ਨਗਰ ਕੀਰਤਨ 29 ਨੂੰ

ਗੁਰੂਸਰ ਸੁਧਾਰ, 25 ਨਵੰਬਰ (ਜਸਵਿੰਦਰ ਸਿੰਘ ਗਰੇਵਾਲ)- ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਹੇਰਾਂ 'ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਮਿਤੀ 28 ਤੋਂ 30 ਨਵੰਬਰ ਤੱਕ ਤਿੰਨ ਦਿਨਾਂ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਅੱਡਾ ਦਾਖਾ ਪਾਵਰਕਾਮ ਡਵੀਜ਼ਨ ਜਥੇਬੰਦੀ ਟੀ. ਐੱਸ. ਯੂ. ਵਲੋਂ ਹੜਤਾਲ ਅੱਜ

ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਕੇਂਦਰ ਦੇ ਨਾਲ ਰਾਜ ਸਰਕਾਰਾਂ ਦੇ ਕਰਮਚਾਰੀ ਸੰਗਠਨਾਂ ਵਲੋਂ 26 ਨਵੰਬਰ ਹੜਤਾਲ ਵਿਚ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਾਜ ਪਾਵਰਕਾਮ ਸ਼ਮੂਲੀਅਤ ਕਰੇਗੀ, ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਦਮਦਮੀ ਟਕਸਾਲ ਦੇ ਧੁਰੇ ਵਜੋਂ ਜਾਣਿਆ ਜਾਂਦਾ ਇਤਿਹਾਸਕ ਪਿੰਡ ਬੋਪਾਰਾਏ ਕਲਾਂ

ਜਸਵਿੰਦਰ ਸਿੰਘ ਗਰੇਵਾਲ 97790-00812 ਗੁਰੂਸਰ ਸੁਧਾਰ-ਲੁਧਿਆਣਾ ਬਠਿੰਡਾ ਰਾਜ ਮਾਰਗ 'ਤੇ ਮੁੱਲਾਂਪੁਰ ਤੋਂ ਗੁਰੂਸਰ ਸੁਧਾਰ ਵਿਚਕਾਰ ਮੁੱਖ-ਮਾਰਗ ਤੋਂ ਇਕ ਫਰਲਾਂਗ ਦੀ ਦੂਰੀ 'ਤੇ ਛਿਪਦੇ ਵਾਲੇ ਪਾਸੇ ਵੱਸਦੇ ਇਤਿਹਾਸਕ ਪਿੰਡ ਬੋਪਾਰਾਏ ਕਲਾਂ ਦੀ ਮੋਹੜੀ ਕਰੀਬ ਤਿੰਨ ਸੋ ...

ਪੂਰੀ ਖ਼ਬਰ »

ਭਾਜਪਾ ਨਗਰ ਕੌ ਾਸਲ ਚੋਣਾਂ 'ਕਮਲ' ਦੇ ਨਿਸ਼ਾਨ 'ਤੇ ਲੜੇਗੀ- ਰਵਿੰਦਰ ਅਰੋੜਾ

ਸਮਰਾਲਾ, 25 ਨਵੰਬਰ (ਗੋਪਾਲ ਸੋਫਤ)- ਅਕਾਲੀ ਦਲ ਨਾਲ ਰਾਜਸੀ ਤੋੜ ਵਿਛੋੜਾ ਹੋ ਜਾਣ ਉਪਰੰਤ ਪਹਿਲੀ ਵਾਰ ਭਾਜਪਾ ਸੰਭਾਵਿਤ ਤੌਰ 'ਤੇ ਅਗਲੇ ਮਹੀਨੇ ਹੋਣ ਵਾਲੀਆਂ ਕੌਾਸਲਾਂ, ਨਿਗਮਾਂ ਅਤੇ ਨਗਰ ਪੰਚਾਇਤਾਂ ਦੇ ਸਾਰੇ ਵਾਰਡਾਂ ਵਿਚ ਆਪਣੇ ਚੋਣ ਨਿਸ਼ਾਨ ਤੇ ਉਮੀਦਵਾਰ ਖੜ੍ਹੇ ...

ਪੂਰੀ ਖ਼ਬਰ »

ਮਾਮਲਾ ਇਲਾਕੇ ਦੀ ਸਭ ਤੋਂ ਵੱਡੀ ਵਿੱਦਿਅਕ ਸੰਸਥਾ ਦੀ ਚੋਣ ਦਾ ਪ੍ਰੋਗਰੈਸਿਵ ਪੈਨਲ ਆਫ਼ ਐਜੂਕੇਸ਼ਨ ਦੇ ਸਾਰੇ ਉਮੀਦਵਾਰਾਂ ਨੇ ਕੀਤਾ ਚੋਣ ਦਾ ਵਿਰੋਧ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ 4 ਕਾਲਜਾਂ ਤੇ 3 ਸਕੂਲਾਂ ਨੂੰ ਚਲਾਉਣ ਵਾਲੀ ਅਰਬਾਂ ਰੁਪਏ ਦੀ ਜਾਇਦਾਦ ਦੀ ਮਾਲਕ ਸੰਸਥਾ ਦੀ ਚੋਣ ਕੋਰੋਨਾ ਦੇ ਬਾਵਜੂਦ ਕਰਵਾਉਣ ਦੇ ਫ਼ੈਸਲੇ ਨੂੰ ਪ੍ਰੋਗਰੈਸਿਵ ਪੈਨਲ ਆਫ਼ ਐਜੂਕੇਸ਼ਨ ਦੇ ਸਾਰੇ 14 ਉਮੀਦਵਾਰਾਂ ਨੇ ...

ਪੂਰੀ ਖ਼ਬਰ »

ਸੱਚਖੰਡ ਐਕਸਪ੍ਰੈੱਸ ਤੇ ਅੰਮਿ੍ਤਸਰ ਦੇਹਰਾਦੂਨ ਐਕਸਪ੍ਰੈੱਸ ਹੁਣ ਵਾਇਆ ਖੰਨਾ ਹੀ ਚੱਲਦੀਆਂ ਰਹਿਣਗੀਆਂ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਇਲਾਕਾ ਵਾਸੀਆਂ ਲਈ ਖ਼ੁਸ਼ੀ ਦੀ ਗੱਲ ਹੈ ਕਿ ਦੋ ਵੱਡੀਆਂ ਰੇਲ ਗੱਡੀਆਂ ਦੇ ਰੂਟ ਵਿਚ ਬਦਲਾਅ ਦੇ ਹੁਕਮ ਰੋਕ ਦਿੱਤੇ ਗਏ ਹਨ¢ ਹੁਣ ਇਹ ਵਾਇਆ ਖੰਨਾ ਹੀ ਜਾਂਦੀਆਂ ਰਹਿਣਗੀਆਂ ਅਤੇ ਇੰਨਾ ਦਾ ਠਹਿਰਾ ਵੀ ਖੰਨਾ ਵਿਚ ਹੀ ਹੋਵੇਗਾ ...

ਪੂਰੀ ਖ਼ਬਰ »

ਦੋਰਾਹਾ ਪਟਿਆਲਾ ਫੀਡਰ 'ਤੇ ਨਹਿਰੀ ਵਿਭਾਗ ਦੀ ਲਾਈਨਿੰਗ ਵਾਲੀ ਕੰਧ ਨਹਿਰ ਵਿਚ ਡਿੱਗੀ

ਪਾਇਲ, 25 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਦੋਰਾਹਾ ਨਹਿਰ ਵਿਚੋਂ ਨਿਕਲੀ ਪਟਿਆਲਾ ਫੀਡਰ ਨਹਿਰ ਤੇ ਜਰਗੜੀ ਨਜ਼ਦੀਕ ਲਸਾੜਾ ਡਰੇਨ ਦੇ ਉੱਪਰ ਲੱਗੀ ਨਹਿਰੀ ਲਾਈਨਿੰਗ ਦੀ ਕੰਧ ਉੱਖੜ-ਉੱਖੜ ਕੇ ਹੇਠਾਂ ਡਿਗੇ ਨੂੰ 6 ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪ੍ਰੰਤੂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਰਾਏਕੋਟ ਵਲੋਂ 'ਦਿੱਲੀ ਚੱਲੋ' ਸੰਘਰਸ਼ ਵਿਚ ਸ਼ਮੂਲੀਅਤ ਕਰਨ ਦਾ ਐਲਾਨ

ਰਾਏਕੋਟ, 23 ਨਵੰਬਰ (ਲਿੱਤਰ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ 26-27 ਨਵੰਬਰ ਨੂੰ 'ਦਿੱਲੀ ਚੱਲੋ' ਸੱਦੇ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਦਾ ਬਲਦੇਵ ਅਰੋੜਾ ਤੇ ਜਗਜੀਤ ਧੂਰੀ ਵਲੋਂ ਸਨਮਾਨ

ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਪ੍ਰਧਾਨ ਨਿਰਮਲ ਸਿੰਘ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਾਡ ਐਸੋਸੀਏਸ਼ਨ ਪੰਜਾਬ ਪ੍ਰਧਾਨ ਜਗਜੀਤ ਸਿੰਘ ਧੂਰੀ, ਹਰਮੀਤ ਸਿੰਘ, ਕੋਰ ਕਮੇਟੀ ਮੈਂਬਰ ਬਲਦੇਵ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ 26-27 ਦੇ ਦਿੱਲੀ ਸੰਘਰਸ਼ ਸਬੰਧੀ ਕੀਤੀ ਮੀਟਿੰਗ

ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ 'ਦਿੱਲੀ ਚੱਲੋ' ਦਾ ਐਲਾਨ ਕੀਤਾ ਗਿਆ ਹੈ | ਜਿਸ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਰੱਤੋਵਾਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਅਤੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਰੱਤੋਵਾਲ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪ੍ਰਬੰਧਕੀ ਕਮੇਟੀ ...

ਪੂਰੀ ਖ਼ਬਰ »

ਆਤਮ ਨਿਰਭਰ ਨਿਧੀ ਯੋਜਨਾ ਸਟਰੀਟ ਵੈਂਡਰਾਂ ਦੀ ਮਦਦ ਘੱਟ ਤੇ ਖ਼ੱਜਲ ਖ਼ੁਆਰ ਕਰ ਰਹੀ ਜ਼ਿਆਦਾ

ਜਗਰਾਉਂ, 25 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਕੋਰੋਨਾ ਮਹਾਂਮਾਰੀ ਮੌਕੇ ਆਰਥਿਕ ਤੌਰ 'ਤੇ ਟੱੁਟੇ ਰੇਹੜੀ ਫੜ੍ਹੀ ਵਾਲਿਆਂ ਦੀ ਮਾਲੀ ਮਦਦ ਲਈ ਕੇਂਦਰ ਸਰਕਾਰ ਨੇ ਆਤਮ ਨਿਰਭਰ ਨਿਧੀ ਯੋਜਨਾ ਦਾ ਗਠਨ ਕੀਤਾ | ਇਸ ਯੋਜਨਾ ਤਹਿਤ ਹਰ ਸਟਰੀਟ ਵੈਂਡਰ ਨੂੰ 10 ਹਜ਼ਾਰ ਰੁਪਏ ਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਹਰਿਆਣਾ ਸਰਕਾਰ ਦਾ ਪੁਤਲਾ ਫੂਕਿਆ

ਜਗਰਾਉਂ, 25 ਨਵੰਬਰ (ਜੋਗਿੰਦਰ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਧਰਨਾ ਜਾਰੀ ਰੱਖਿਆ | ਇਸ ਸਮੇਂ ਆਪਣੇ ਸੰਬੋਧਨ 'ਚ ਮਜ਼ਦੂਰ ਆਗੂ ਕੰਵਲਜੀਤ ਖੰਨਾ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ...

ਪੂਰੀ ਖ਼ਬਰ »

ਪਿੰਡ ਸੇਖੂਪੁਰਾ ਦੇ ਸਮੂਹ ਨਗਰ ਨਿਵਾਸੀਆਂ ਨੇ 53 ਹਜ਼ਾਰ ਰੁਪਏ ਤੇ ਰਾਸ਼ਨ ਕਿਸਾਨ ਅੰਦੋਲਨ ਲਈ ਦਿੱਤਾ

ਚੌਾਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਨਵੇ ਕਾਲੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਮਿਤੀ 26-27 ਨਵੰਬਰ ਨੂੰ ਦਿੱਲੀ ਵਿਚ ਕੀਤੇ ਜਾ ਰਹੇ ਵੱਡੇ ਰੋਸ ਪ੍ਰਦਰਸ਼ਨ ਵਿਚ ਜਾਣ ਵਾਲੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਤੇ ਮਜ਼ਦੂਰ ਯੂਨੀਅਨਾਂ ਵਲੋਂ ਪਿੰਡਾਂ 'ਚ ਮੀਟਿੰਗਾਂ

ਹਠੂਰ, 25 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਅੱਜ ਪਿੰਡ ਲੱਖਾ, ਮੱਲ੍ਹਾ ਤੇ ਰਸੂਲਪੁਰ ਵਿਖੇ ਕਿਸਾਨਾਂ ਤੇ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟੰਗਾਂ ਵਿਚ ਮਜ਼ਦੂਰ ਆਗੂ ਅਵਤਾਰ ਸਿੰਘ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਕੈਂਪ

ਜਗਰਾਉਂ, 25 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦਾ ਕੈਂਪ ਜਗਰਾਉਂ ਵਿਖੇ ਸੁਤੰਤਰਤਾ ਸੰਗਰਾਮੀ ਸਵਰਗੀ ਦਿਆ ਚੰਦ ਜੈਨ ਦੀ ਯਾਦ 'ਚ ਲਗਾਇਆ ਗਿਆ | ਕੈਂਪ ਵਿਚ ਅੱਖਾਂ ਦੇ ਮਾਹਿਰ ਡਾਕਟਰ ਪ੍ਰੀਤੀ ਦੀ ਟੀਮ ਨੇ ਚਿੱਟੇ ਮੋਤੀਏ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX