ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਫਰੀਦਕੋਟ

ਫ਼ਰੀਦਕੋਟ ਜ਼ਿਲ੍ਹੇ 'ਚ 5800 ਮੀਟਿ੍ਕ ਟਨ ਯੂਰੀਆ ਲੈ ਕੇ ਪੁੱਜੀਆਂ ਮਾਲ ਗੱਡੀਆਂ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਲੋਕ ਹਿੱਤਾਂ ਨੂੰ ਮੁੱਖ ਰੱਖ ਕੇ ਰੇਲਵੇ ਟਰੈਕ ਖਾਲੀ ਕਰਨ ਅਤੇ ਰੇਲ ਅਤੇ ਮਾਲ ਗੱਡੀਆਂ ਦੀ ਆਵਾਜਾਈ ਮੁੜ ਸ਼ੁਰੂ ਹੋਣ ਨਾਲ ਰਾਜ ਦੀ ਸਮੁੱਚੀ ਕਿਸਾਨੀ ਦੇ ਚਿਹਰੇ ਖਿੜ ਗਏ ਹਨ | ਉਥੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਸਨਮਾਨ ਰਾਸ਼ੀ 5 ਲੱਖ ਕੀਤੀ ਜਾਵੇਗੀ-ਰਾਣਾ ਸੋਢੀ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਾਲੇ ਪਾਸੇ ਲਗਾਉਣ, ਸੂਬੇ ਦੇ ਖੇਡ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਸੂਬੇ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਆਗਮਨ ਪੁਰਬ ਮੌਕੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ

ਕੋਟਕਪੂਰਾ, 28 ਨਵੰਬਰ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 750ਵਾਂ ਆਗਮਨ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਮਨਾਇਆ ਜਾ ਰਿਹਾ ਹੈ, ਜਿਸ ਤਹਿਤ 27 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ 29 ਨਵੰਬਰ ਨੂੰ ...

ਪੂਰੀ ਖ਼ਬਰ »

ਗੁ. ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਫ਼ਰੀਦਕੋਟ, 28 ਨਵੰਬਰ (ਸਤੀਸ਼ ਬਾਗ਼ੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਹੋਰ ਧਾਰਮਿਕ ਸੇਵਾ ਸੁਸਾਇਟੀਆਂ ਦੇ ਸਹਿਯੋਗ ਦੇ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 21 ਬੂਟੇ ਲਗਾ ਕੇ ਮਨਾਇਆ

ਫ਼ਰੀਦਕੋਟ, 28 ਨਵੰਬਰ (ਸਤੀਸ਼ ਬਾਗ਼ੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਵਜੀਤ ਸਿੰਘ ਦੀ ਕੋਸ਼ਿਸ਼ ਸਦਕਾ ਡਾ. ਚੰਦਰ ਸ਼ੇਖਰ ਕੱਕੜ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਫ਼ਰੀਦਕੋਟ ਅਤੇ ਡਾ. ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਵਿਖੇ ਦੰਦਾਂ ਦੇ ਚੈੱਕਅਪ ਕੈਂਪ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ, ਤਲਵੰਡੀ ਰੋਡ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਪੂਰਨ ਹੋਣ ਤੇ ਕਾਲਜ ਵਲੋਂ ਦੰਦਾਂ ਦੀਆਂ ਬਿਮਾਰੀਆਂ ਦਾ ਚਾਰ ਰੋਜ਼ਾ ਕੈਂਪ ਕਾਲਜ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਵਰਗਲਾਉਣ ਤਹਿਤ ਇਕ ਨੌਜਵਾਨ 'ਤੇ ਮੁਕੱਦਮਾ ਦਰਜ

ਕੋਟਕਪੂਰਾ, 28 ਨਵੰਬਰ (ਮੇਘਰਾਜ, ਮੋਹਰ ਗਿੱਲ)-ਥਾਣਾ ਸ਼ਹਿਰੀ ਕੋਟਕਪੂਰਾ ਪੁਲਿਸ ਵਲੋਂ ਨਾਬਾਲਿਗ ਲੜਕੀ ਵਰਗਲਾ ਕੇ ਲੈ ਜਾਣ ਦੇ ਦੋਸ਼ਾਂ ਤਹਿਤ ਇਕ ਨੌਜਵਾਨ 'ਤੇ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਸਮਾ ਦੇਵੀ ਪਤਨੀ ਓਮ ਪ੍ਰਕਾਸ਼ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਨੈਸ਼ਨਲ ਹਾਈਵੇ 54 'ਤੇ ਪਿੰਡ ਟਹਿਣਾ ਨਜ਼ਦੀਕ ਮੋਟਰਸਾਈਕਲ ਤੇ ਕਾਰ ਦੀ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ | ਥਾਣਾ ਸਦਰ, ਫ਼ਰੀਦਕੋਟ ਪੁਲਿਸ ਵਲੋਂ ਮੋਟਰਸਾਈਕਲ ਸਵਾਰ ਦੇ ਬਿਆਨਾਂ ...

ਪੂਰੀ ਖ਼ਬਰ »

ਇਕੋ ਰਾਤ ਖੇਤਾਂ 'ਚ ਲੱਗੇ ਪੰਜ ਟਰਾਂਸਫਾਰਮਰਾਂ ਦਾ ਤਾਂਬਾ ਚੋਰੀ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਪਿੰਡ ਕੋਠੇ ਚਹਿਲ ਦੇ ਖੇਤਾਂ 'ਚ ਮੋਟਰਾਂ 'ਤੇ ਲੱਗੇ ਪੰਜ ਟਰਾਂਸਫਾਰਮਾਂ 'ਚੋਂ ਰਾਤ ਬਰਾਤੇ ਤਾਂਬੇ ਦੀ ਤਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ 'ਚ ਸਹਾਈ ਰਹੀ ਵਿਗਿਆਨ ਪ੍ਰਦਰਸ਼ਨੀ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਜਿੱਥੇ ਆਨਲਾਈਨ ਪੜ੍ਹਾਈ ਦੁਆਰਾ ਬੱਚਿਆਂ ਦੇ ਸਰਵਪੱਖੀ ਤਰਜੀਹ ਨੂੰ ਪਹਿਲ ਦਿੱਤੀ ਜਾ ਰਹੀ ਹੈ, ਉੱਥੇ ਵਿਦਿਆਰਥੀਆਂ 'ਚ ਵਿਗਿਆਨਿਕ ਦਿ੍ਸ਼ਟੀਕੋਣ ਪੈਦਾ ਕਰਨ ਹਿੱਤ ...

ਪੂਰੀ ਖ਼ਬਰ »

ਬੀਜਾਂ ਦੀਆਂ ਬੋਰੀਆਂ ਚੋਰੀ ਕਰਨ ਦੇ ਦੋਸ਼ਾਂ ਤਹਿਤ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ

ਕੋਟਕਪੂਰਾ, 28 ਨਵੰਬਰ (ਮੇਘਰਾਜ)-ਥਾਣਾ ਸ਼ਹਿਰੀ ਕੋਟਕਪੂਰਾ ਪੁਲਿਸ ਵਲੋਂ ਬਾਸਮਤੀ ਦੇ ਬੀਜ ਦੀਆਂ ਬੋਰੀਆਂ ਚੋਰੀਆਂ ਕਰਨ ਦੇ ਦੋਸ਼ਾਂ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਪਾਲ ਸਿੰਘ ਬਰਾੜ ਪੁੱਤਰ ਲਛਮਨ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦਿਵਸ ਮੌਕੇ ਪਾਇਆ ਜਾਵੇਗਾ ਮਾਤਾ ਖੀਵੀ ਜੀ ਲੰਗਰ ਹਾਲ ਦਾ ਲੈਂਟਰ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਨਾਲ ਹੀ ਬਣਿਆ ਹਸਪਤਾਲ 'ਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਦੀ ਸਹੂਲਤ ਲਈ ਗੁਰਦੁਆਰਾ ਸਾਹਿਬ ਸਾਹਿਬਜ਼ਾਦਾ ਅਜੀਤ ਸਿੰਘ ਵਿਚ ...

ਪੂਰੀ ਖ਼ਬਰ »

ਅਪਾਹਜ ਸੁਸਾਇਟੀ ਤੇ ਨੇਤਰਹੀਣ ਸਭਾ ਦੀ ਸਾਂਝੀ ਮੀਟਿੰਗ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ ਅਤੇ ਨੇਤਰਹੀਣ ਸਭਾ ਦੀ ਸਾਂਝੀ ਮੀਟਿੰਗ ਹੋਈ | ਮੀਟਿੰਗ 'ਚ ਅਪਾਹਜਾਂ ਤੇ ਨੇਤਰਹੀਣਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਾਰਾ ਕੀਤਾ ਗਿਆ ਅਤੇ ਸਰਕਾਰ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਅਤੇ ਸਲੋਗਨ ਮੁਕਾਬਲੇ ਸਫ਼ਲਤਾ ਨਾਲ ਸੰਪੰਨ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਲੜੀ 'ਚ ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਅਤੇ ਜ਼ਿਲ੍ਹਾ ਪੱਧਰੀ ਸਲੋਗਨ ਮੁਕਾਬਲੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਆਨਲਾਈਨ ਪ੍ਰਕਾਸ਼ ਪੁਰਬ ਮਨਾਇਆ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਜਪੁ ਜੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਸਕੂਲ ਦੇ ਸੰਗੀਤ ਅਧਿਆਪਕ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਕੋਠੇ ਵੜਿੰਗ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 28 ਨਵੰਬਰ (ਮੇਘਰਾਜ)-ਪਿੰਡ ਕੋਠੇ ਵੜਿੰਗ ਨਿਵਾਸੀ ਹਰਫੂਲ ਸਿੰਘ ਮੱਖਣ, ਕੁਲਦੀਪ ਸਿੰਘ ਸਾਬਕਾ ਸਰਪੰਚ, ਪੁਸ਼ਪਿੰਦਰ ਸਿੰਘ ਆਸਟੇ੍ਰਲੀਆ ਅਤੇ ਬਲਰਾਜ ਸਿੰਘ ਕਨੇਡਾ ਦੇ ਸਤਿਕਾਰਯੋਗ ਮਾਤਾ ਗੁਰਦੇਵ ਕੌਰ ਪਤਨੀ ਸਵ. ਬਸੰਤ ਸਿੰਘ ਵੜਿੰਗ ਦੀ ਬੀਤੇ ਦਿਨ ਬਿਮਾਰੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਖ਼ੂਨਦਾਨ ਕੈਂਪ

ਕੋਟਕਪੂਰਾ, 28 ਨਵੰਬਰ (ਮੇਘਰਾਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿਤ ਬੀ.ਡੀ.ਪੀ.ਓ. ਮਾਰਕੀਟ ਵਿਖੇ ਯੂਨਾਈਟਿਡ ਸ਼ੋਸ਼ਲ ਆਰਗੇਨਾਈਜੇਸ਼ਨ ਅਤੇ ਫਰੈਂਡਜ਼ ਕਾਸਕੋ ਕਿ੍ਕਟ ਕਲੱਬ ਵਲੋਂ ਖੂਨਦਾਨ ਕੈਂਪ ਲਾਇਆ ਗਿਆ ...

ਪੂਰੀ ਖ਼ਬਰ »

'ਪਿੰਡ ਬਚਾਓ, ਪੰਜਾਬ ਬਚਾਓ' ਕਾਫ਼ਲਾ ਦੋਦਾ ਵਿਖੇ ਪਹੁੰਚਿਆ

ਦੋਦਾ, 28 ਨਵੰਬਰ (ਰਵੀਪਾਲ)-'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲਾ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਅਗਵਾਈ ਵਿਚ ਅੱਜ ਪਿੰਡ ਦੋਦਾ ਵਿਖੇ ਪਹੁੰਚਿਆ | ਸੂਬੇ ਭਰ 'ਚ ਜਾਗਿ੍ਤੀ ਫ਼ੈਲਾਉਣ, ਲੋਕਾਂ ਤੇ ਪੰਜਾਬ ਅਤੇ ਆਪਣੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਾਉਣ ਦਾ ਸਵਾਗਤ

ਮੰਡੀ ਬਰੀਵਾਲਾ, 28 ਨਵੰਬਰ (ਨਿਰਭੋਲ ਸਿੰਘ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਕ੍ਰਿਸ਼ਨ ਕੁਮਾਰ ਕ੍ਰਾਂਤੀ ਜ਼ਿਲ੍ਹਾ ਮੀਤ ਪ੍ਰਧਾਨ, ਬਲਜਿੰਦਰ ਸਿੰਘ ਰੰਗਪੁਰੀ ਸ਼ਹਿਰੀ ਪ੍ਰਧਾਨ ਸਰਕਲ ਬਰੀਵਾਲਾ, ਰਾਜਿੰਦਰ ਸਿੰਘ ਵੱਟੂ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਨੇ ਦੁਹਰਾਇਆ ਅਕਾਦਮਿਕ ਇਤਿਹਾਸ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸ਼ਾਸਤਰ ਵਿਭਾਗ ਐੱਮ.ਏ. ਭਾਗ-1 ਦਸੰਬਰ 2019 ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਪਹਿਲਾਂ ਅਤੇ ਚੌਥਾ ਸਥਾਨ ਹਾਸਿਲ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਧਰਮ ਪ੍ਰਚਾਰ ਅਤੇ ਵਿਦਿਆ ਦੇ ਪਸਾਰ ਲਈ ਕਾਰਜਸ਼ੀਲ-ਜਥੇ: ਨਵਤੇਜ ਸਿੰਘ ਕਾਉਣੀ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਦੇ ਪ੍ਰਚਾਰ ਅਤੇ ਵਿਦਿਆ ਦੇ ਪਸਾਰ ਲਈ ਕਾਰਜਸ਼ੀਲ ਹੈ ਅਤੇ ਇਸ ਵਿਚ ਹੋਰ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾਣਗੇ | ਇਹ ਵਿਚਾਰ ਸ਼ੋ੍ਰਮਣੀ ਕਮੇਟੀ ਦੇ ਨਵੇਂ ਚੁਣੇ ਗਏ ...

ਪੂਰੀ ਖ਼ਬਰ »

ਪ੍ਰਧਾਨ ਦੀ ਪਤਨੀ ਨੇ ਕਾਂਗਰਸੀ ਆਗੂਆਂ 'ਤੇ 3 ਲੱਖ ਲੈਣ ਦੇ ਲਾਏ ਦੋਸ਼

ਮਲੋਟ, 28 ਨਵੰਬਰ (ਅਜਮੇਰ ਸਿੰਘ ਬਰਾੜ, ਪਾਟਿਲ)-ਗੁਰਮੀਤ ਕੌਰ ਪਤਨੀ ਬਲਰਾਜ ਸਿੰਘ ਵਾਸੀ ਅਮਨ ਨਗਰ ਮਲੋਟ ਨੇ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤੀ ਦਰਖਾਸਤ ਵਿਚ ਲਿਖਿਆ ਹੈ ਕਿ ਉਸ ਦੇ ਪਤੀ ਬਲਰਾਜ ਸਿੰਘ ਖ਼ਿਲਾਫ਼ ਦਰਜ ਹੋਏ ਪਰਚੇ ਨੂੰ ਰੱਦ ਕਰਵਾਉਣ ਲਈ 3 ਲੱਖ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਵਲੋਂ ਦਿੱਲੀ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਡਟਵੀਂ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਸਾਨਾਂ ਦੀ ਸਹਾਇਤਾ ਲਈ ਰੋਜ਼ਾਨਾ ਗਿੱਦੜਬਾਹਾ ਤੋਂ ਬਿਲਕੁਲ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦੇਸ਼ ਦੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਤੇ ਦੇਸ਼ ਦੇ ਸਮੂਹ ਲੋਕਾਂ ਦਾ ਦਾਰੋਮਦਾਰ ਕਿਸਾਨੀ ਦੁਆਲੇ ਘੁੰਮਦਾ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀ ਜ਼ਮੀਨ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇਣ ਲਈ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ ਖ਼ਾਤਮੇ ਵੱਲ ਧੱਕ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨੂੰ ਰੋਟੀ ਖਵਾਉਣ ਵਾਲਾ ਅੰਨਦਾਤਾ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸੜਕਾਂ 'ਤੇ ਹੈ ਅਤੇ ਦਿੱਲੀ ਦੀ ਪੁਲਿਸ ਉਨ੍ਹਾਂ 'ਤੇ ਜਬਰ ਢਾਹ ਰਹੀ ਹੈ | ਉਨ੍ਹਾਂ ਹਰਿਆਣਾ ਦੀ ਖੱਟੜ ਸਰਕਾਰ ਦੀ ਵੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਹਰਿਆਣਾ ਦੀ ਖੱਟੜ ਸਰਕਾਰ ਨੇ ਜੋ ਦੇਸ਼ ਦੇ ਅੰਨਦਾਤੇ ਨਾਲ ਅਣਮਨੁੱਖੀ ਵਰਤਾਰਾ ਕੀਤਾ ਹੈ, ਅਸੀਂ ਉਸ ਦੀ ਸਖ਼ਤ ਨਿਖੇਧੀ ਕਰਦੇ ਹਾਂ | ਉਨ੍ਹਾਂ ਕਿਹਾ ਕਿ ਜਦ ਤੱਕ ਦਿੱਲੀ ਵਿਖੇ ਕਿਸਾਨਾਂ ਦਾ ਸੰਘਰਸ਼ ਚੱਲਦਾ ਰਹੇਗਾ, ਉਦੋਂ ਤੱਕ ਇਹ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਸੋਮਵਾਰ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੰਦੋਲਨ ਕਰ ਰਹੇ ਕਿਸਾਨ ਜੋ ਵੀ ਸੇਵਾ ਲਾਉਣਗੇ, ਅਸੀਂ ਹਾਜ਼ਰ ਹਾਂ |

ਖ਼ਬਰ ਸ਼ੇਅਰ ਕਰੋ

 

ਮਾਸੂਮ ਬੱਚੇ ਦਾ ਕਤਲ ਕਰਨ ਵਾਲਾ ਦੋਸ਼ੀ ਪੁਲਿਸ ਵਲੋਂ ਕਾਬੂ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿੰਡ ਰੁਪਾਣਾ ਵਿਖੇ ਬੀਤੇ ਸਾਲ ਸਤੰਬਰ ਮਹੀਨੇ ਵਿਚ ਮਾਸੂਮ ਬੱਚੇ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਅੱਜ ਪ੍ਰੈੱਸ ...

ਪੂਰੀ ਖ਼ਬਰ »

'ਪਿੰਡ ਬਚਾਓ, ਪੰਜਾਬ ਬਚਾਓ' ਕਾਫ਼ਲੇ ਨੇ ਸਰਕਾਰਾਂ ਦੀਆਂ ਮਾਰੂ ਚਾਲਾਂ ਤੋਂ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਸਰਕਾਰ ਵਲੋਂ ਸੂਬਿਆਂ ਦੀਆਂ ਤਾਕਤਾਂ ਨੂੰ ਆਪਣੇ ਕਬਜ਼ੇ ਹੇਠ ਕਰਨ ਤੋਂ ਲੈ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰੀ ਅਤੇ ਪ੍ਰਸ਼ਾਸਨਿਕ ਬੇਰੁਖ਼ੀ ਸਬੰਧੀ ਲੋਕਾਂ ਨੂੰ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸ਼ੋਰ ਲੜਕੀਆਂ ਲਈ ਉਨ੍ਹਾਂ ਦੇ ਮਾਰਗ ਦਰਸ਼ਨ ...

ਪੂਰੀ ਖ਼ਬਰ »

ਜਿੰਮ 'ਚ ਹੋਈ ਚੋਰੀ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਜਿੰਮ 'ਚੋਂ ਸਮਾਨ ਚੋਰੀ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ, ਜਦਕਿ ਗਿ੍ਫ਼ਤਾਰੀ ਅਜੇ ਬਾਕੀ ਹੈ | ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਰਮਜੀਤ ...

ਪੂਰੀ ਖ਼ਬਰ »

ਟਰੱਸਟ ਨੇ 48ਵਾਂ ਮੁਫ਼ਤ ਕਟਾਈ-ਸਿਲਾਈ ਸੈਂਟਰ ਖੋਲਿ੍ਹਆ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਐੱਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਵਲੋਂ ਸਥਾਨਕ ਗਾਂਧੀ ਨਗਰ ਸਥਿਤ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਸੰਤ ਮੰਦਰ ਵਿਖੇ 48ਵਾਂ ਮੁਫ਼ਤ ...

ਪੂਰੀ ਖ਼ਬਰ »

ਭਾਜਪਾ ਸਰਕਾਰ ਪੂਰੀ ਤਰ੍ਹਾਂ ਕਿਸਾਨ ਵਿਰੋਧੀ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਲੋਕਤੰਤਰ ਵਿਚ ਹਰ ਇਕ ਦਾ ਹੱਕ ਹੈ, ਪਰ ਜਿਸ ਤਰ੍ਹਾਂ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਜਾਂਦੇ ਹੋਏ ਹਰ ਜਗ੍ਹਾ 'ਤੇ ਰੋਕਾਂ ਲਾਈਆਂ, ਉਸ ਤੋਂ ਸਾਬਤ ਹੁੰਦਾ ਹੈ ਕਿ ...

ਪੂਰੀ ਖ਼ਬਰ »

ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਮਲੋਟ, 28 ਨਵੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ 'ਤੇ ਮਨਾਏ ਜਾ ਰਹੇ ਗੁਰਪੁਰਬ ਨਾਲ ਸਬੰਧਿਤ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ...

ਪੂਰੀ ਖ਼ਬਰ »

ਪਿੰਡ ਗੋਨਿਆਣਾ ਵਿਖੇ ਧਾਰਮਿਕ ਸਮਾਗਮ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਗੋਨਿਆਣਾ ਵਿਖੇ ਸ੍ਰੀ ਸੁਖਮਨੀ ਸਾਹਿਬ, ਸ੍ਰੀ ਸਹਿਜ ਅਤੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਹੋਏ ਧਾਰਮਿਕ ਸਮਾਗਮ ਵਿਚ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਨਿਯੁਕਤੀ 'ਤੇ ਬੀਬੀ ਮੱਲਣ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਚੁਣੇ ਜਾਣ 'ਤੇ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਪੰਜਾਬ ਦੀ ਸਰਪ੍ਰਸਤ ਸੀਨੀਅਰ ...

ਪੂਰੀ ਖ਼ਬਰ »

ਹਲਕਾ ਇੰਚਾਰਜ ਵਲੋਂ ਡਾ: ਰਵੀ ਰਸ਼ਮੀ ਜੀ ਮਹਾਰਾਜ ਮਾਰਗ ਦਾ ਉਦਘਾਟਨ

ਮਲੋਟ, 28 ਨਵੰਬਰ (ਪਾਟਿਲ)-ਜੈਨ ਸਾਧਵੀ ਸ੍ਰੀ ਪ੍ਰਦੀਪ ਰਸ਼ਮੀ ਜੀ ਮਹਾਰਾਜ ਦੀ ਪ੍ਰੇਰਨਾ ਸਦਕਾ ਅੱਜ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਬਲਦੇਵ ਕੁਮਾਰ ਲਾਲੀ ਗਗਨੇਜਾ ਨੇ ਡਾ: ਰਵੀ ਰਸ਼ਮੀ ਜੀ ਮਹਾਰਾਜ ਮਾਰਗ ਦਾ ਉਦਘਾਟਨ ...

ਪੂਰੀ ਖ਼ਬਰ »

ਪੰਜਾਬ 'ਚ ਮਾਲ ਗੱਡੀਆਂ ਦੇ ਸ਼ੁਰੂ ਹੋਣ ਨਾਲ ਬਰਦਾਨੇ ਦੀ ਨਹੀਂ ਆਵੇਗੀ ਕੋਈ ਕਮੀ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰੇਲਵੇ ਵਿਭਾਗ ਵਲੋਂ ਪੰਜਾਬ ਵਿਚ ਮੁੜ ਆਵਾਜਾਈ ਅਤੇ ਢੋਆ-ਢੁਆਈ ਲਈ ਸੇਵਾ ਸ਼ੁਰੂ ਕਰਨ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਲੋਕ ਸਾਂਝੇਦਾਰੀ ਕਮਿਊਨਿਟੀ ਓਨਰਸ਼ਿਪ ਮੁਹਿੰਮ ਅਧੀਨ ਜਾਗਰੂਕਤਾ ਕੈਂਪ

ਮਲੋਟ, 28 ਨਵੰਬਰ (ਪਾਟਿਲ)-ਪੰਚਾਇਤੀ ਧਰਮਸ਼ਾਲਾ ਮਲੋਟ ਵਿਖੇ ਮੈਡੀਕਲ ਜਾਂਚ ਕੈਂਪ, ਕੋਵਿਡ-19 ਟੈੱਸਟਿੰਗ ਅਤੇ ਲੋਕ ਸਾਂਝੇਦਾਰੀ ਕਮਿਊਨਿਟੀ ਓਨਰਸ਼ਿਪ ਮੁਹਿੰਮ ਅਧੀਨ ਜਾਗਰੂਕਤਾ ਕੈਂਪ ਲਾਇਆ ਗਿਆ | ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ...

ਪੂਰੀ ਖ਼ਬਰ »

ਭਗਵਾਨਪੁਰਾ ਸਕੂਲ ਦੇ ਤਰਨਵੀਰ ਨੇ ਬਲਾਕ ਪੱਧਰ 'ਤੇ ਪਹਿਲਾ ਸਥਾਨ ਕੀਤਾ ਹਾਸਿਲ

ਮਲੋਟ, 28 ਨਵੰਬਰ (ਪਾਟਿਲ)-ਸਰਕਾਰੀ ਹਾਈ ਸਕੂਲ ਭਗਵਾਨਪੁਰਾ ਦੇ 9ਵੀਂ ਕਲਾਸ ਦੇ ਵਿਦਿਆਰਥੀ ਤਰਨਵੀਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੜ੍ਹੋ ਪੰਜਾਬ ਪ੍ਰੋਗਰਾਮ ਤਹਿਤ ਆਨਲਾਈਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡੇ-ਗੁਰਦਾਸ ਗਿਰਧਰ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ | ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ...

ਪੂਰੀ ਖ਼ਬਰ »

ਨਛੱਤਰ ਸੂਫ਼ੀ ਬਾਬਾ ਦਾ ਅੰਤਿਮ ਸੰਸਕਾਰ ਹੋਇਆ

ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਮਰਹੂਮ ਗਾਇਕ ਹਾਕਮ ਸੂਫ਼ੀ ਦੇ ਭਰਾ ਨਛੱਤਰ ਸੂਫ਼ੀ ਬਾਬਾ ਦਾ ਅੱਜ ਦਿਹਾਂਤ ਹੋ ਗਿਆ | ਉਹ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਪੀੜਤ ਸਨ | ਅੱਜ ਗਿੱਦੜਬਾਹਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ...

ਪੂਰੀ ਖ਼ਬਰ »

ਰਣਬੀਰ ਸਿੰਘ ਜੁੱਗੀ ਚੱਕ ਸ਼ੇਰੇਵਾਲਾ ਸਹਿਕਾਰੀ ਸਭਾ ਦੇ ਬਣੇ ਪ੍ਰਧਾਨ

ਮੰਡੀ ਲੱਖੇਵਾਲੀ, 28 ਨਵੰਬਰ (ਮਿਲਖ ਰਾਜ)-ਪਿੰਡ ਚੱਕ ਸ਼ੇਰੇਵਾਲਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਦੀ ਚੋਣ ਸਰਕਾਰੀ ਅਧਿਕਾਰੀਆਂ ਦੀ ਦੇਖ-ਰੇਖ ਹੇਠ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ ਹੈ | ਇਸ ਚੋਣ ਵਿਚ ਪਿੰਡ ਚੱਕ ਸ਼ੇਰੇਵਾਲਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਲੋਟ, 28 ਨਵੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਤੋਂ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ | ਇਹ ਨਗਰ ...

ਪੂਰੀ ਖ਼ਬਰ »

ਨਕਦੀ ਤੇ ਹੋਰ ਸਾਮਾਨ ਖੋਹਣ ਨੂੰ ਲੈ ਕੇ ਦੋ 'ਤੇ ਮਾਮਲਾ ਦਰਜ

ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਹਾਈਗਰੋ ਚਿਕਨ ਪਲਾਂਟ ਗੜਵਾਸੂ ਕੈਂਪ ਲੁਧਿਆਣਾ ਵਿਖੇ ਡਰਾਈਵਰ ਦੀ ਨੌਕਰੀ ਕਰਨ ਵਾਲੇ ਤੋਂ ਉਸ ਵਕਤ ਨਕਦੀ ਅਤੇ ਹੋਰ ਸਮਾਨ ਖੋਹ ਲਿਆ ਗਿਆ ਸੀ ਜਦੋਂ ਉਹ ਬਾਘਾ ਪੁਰਾਣਾ ਤੋਂ ਬਠਿੰਡਾ ਸਾਈਡ ਨੂੰ ਚਿਕਨ ਸਪਲਾਈ ਕਰਨ ਲਈ ਜਾ ਰਿਹਾ ਸੀ | ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ 'ਤੇ ਸੰਤ ਆਸ਼ਰਮ ਲੋਪੋ ਵਿਖੇ 20 ਸ੍ਰੀ ਅਖੰਡ ਪਾਠ ਆਰੰਭ

ਨਿਹਾਲ ਸਿੰਘ ਵਾਲਾ, 28 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਆਸ਼ਰਮ ਲੋਪੋ ਵਿਖੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 20 ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਿੱਥੇ ਹੁਣ ਕਿਸਾਨ ਦਿੱਲੀ ਵਿਚ ਆਪਣੇ ਧਰਨੇ ਜਮਾ ਰਿਹਾ ਹੈ ਉੱਥੇ ਕਿਸਾਨਾਂ ਵਲੋਂ ਲਗਾਤਾਰ ਭਾਜਪਾ ਦੇ ਆਗੂਆਂ ਦੇ ਘਰਾਂ ਦੀ ਵੀ ਘੇਰਾਬੰਦੀ ਕੀਤੀ ਹੋਈ ਹੈ ...

ਪੂਰੀ ਖ਼ਬਰ »

ਸਮਾਲਸਰ ਨਜ਼ਦੀਕ ਹੋਏ ਸੜਕ ਹਾਦਸੇ 'ਚ 2 ਕਾਰ ਸਵਾਰਾਂ ਦੀ ਮੌਤ-3 ਜ਼ਖ਼ਮੀ

ਸਮਾਲਸਰ, 28 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਮੋਗਾ ਕੋਟਕਪੂਰਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਕਰੀਬ 5.30 ਵਜੇ ਕਸਬਾ ਸਮਾਲਸਰ ਦੇ ਨੇੜਲੇ ਪਿੰਡ ਗੁਰੂ ਤੇਗ ਬਹਾਦਰਗੜ੍ਹ (ਮੋਗਾ) ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਬਰਾੜ ਦੇ ਘਰ ਸਾਹਮਣੇ ਮਾਰੂਤੀ ਕਾਰ ਅਤੇ ਲੱਕੜਾਂ ਦੀ ਭਰੀ ...

ਪੂਰੀ ਖ਼ਬਰ »

ਟੀ.ਐੱਸ.ਯੂ. ਵਲੋਂ ਹਰਿਆਣਾ ਸਰਕਾਰ ਦੀ ਨਿਖੇਧੀ

ਦੋਦਾ, 28 ਨਵੰਬਰ (ਰਵੀਪਾਲ)-ਬਿਜਲੀ ਮੁਲਾਜ਼ਮ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਜਨਰਲ ਕਮੇਟੀ ਦੀ ਮੀਟਿੰਗ ਸ/ਡ ਪ੍ਰਧਾਨ ਦਲਜੀਤ ਸਿੰਘ ਹਰੀਕੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਬਕਾ ਸਰਕਲ ਪ੍ਰਧਾਨ ਹਰਜੀਤ ਸਿੰਘ ਗੂੜ੍ਹੀ ਸੰਘਰ ਨੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਜਾਰੀ

ਮਲੋਟ, 28 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗਲੀ ਧੰਨ ਸਿੰਘ ਮਹਾਂ ਸਿੰਘ ਵਾਲੀ ਨੇੜੇ ਸਿਟੀ ਬਾਜ਼ਾਰ ਮਲੋਟ ਵਿਚ ਮੁਹੱਲੇ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਹੈ | ਮੁਹੱਲਾ ਵਾਸੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਾਇਕ ਭੋਲਾ ਯਮਲਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ 'ਰਹਿਬਰ ਮੁਹਿੰਮ' ਤਹਿਤ ਨਿਯੁਕਤ ਕੀਤੇ ਗਏ ਰਹਿਬਰ ਅਤੇ ਆਰਟਿਸਟ ਵੈੱਲਫ਼ੇਅਰ ਸੁਸਾਇਟੀ ਪੰਜਾਬ ਦੇ ਸੂਬਾ ਪ੍ਰਧਾਨ ਬਾਈ ਭੋਲਾ ਯਮਲਾ ਨੂੰ ਰਹਿਬਰ ਮੁਹਿੰਮ ...

ਪੂਰੀ ਖ਼ਬਰ »

ਸੇਮ ਵਧਣ ਕਾਰਨ ਕਿਸਾਨਾਂ ਦੀਆਂ ਵੱਧ ਰਹੀਆਂ ਹਨ ਮੁਸ਼ਕਿਲਾਂ

ਮੰਡੀ ਬਰੀਵਾਲਾ, 28 ਨਵੰਬਰ (ਨਿਰਭੋਲ ਸਿੰਘ)-ਕੋਹੜ ਦੀ ਬਿਮਾਰੀ ਵਾਂਗ ਚਿੰਬੜੀ ਸੇਮ ਕਿਸਾਨਾਂ ਦਾ ਪਿੱਛਾ ਨਹੀਂ ਛੱਡ ਰਹੀ | ਸੇਮ ਵਧਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ | ਸੇਮ ਕਾਰਨ ਥੋੜ੍ਹੀ ਜਿਹੀ ਜ਼ਮੀਨ ਪੁੱਟਣ 'ਤੇ ਅੱਗੋਂ ਪਾਣੀ ਰਿਸ ਆਉਂਦਾ ...

ਪੂਰੀ ਖ਼ਬਰ »

ਹਰਿਆਣਾ ਤੇ ਦਿੱਲੀ ਪੁਲਿਸ ਵਲੋਂ ਕਿਸਾਨਾਂ 'ਤੇ ਢਾਹੇ ਜਬਰ ਦੀ ਸਖ਼ਤ ਨਿਖੇਧੀ

ਮਲੋਟ, 28 ਨਵੰਬਰ (ਪਾਟਿਲ)-ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਕੂਚ ਕਰ ਰਹੇ ਕਿਸਾਨਾਂ 'ਤੇ ਹਰਿਆਣਾ ਅਤੇ ਦਿੱਲੀ ਪੁਲਿਸ ਵਲੋਂ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਮਾਰਨ, ਅੱਥਰੂ ਗੈਸ ਦੀ ਵਰਤੋਂ ਕਰਨ ਅਤੇ ਹਾਈਵੇ ਉੱਪਰ ਡੂੰਘੇ ਟੋਏ ਪੁੱਟ ਕੇ ਕਿਸਾਨਾਂ ਦੀ ...

ਪੂਰੀ ਖ਼ਬਰ »

ਹਾਕਮ ਸੂਫ਼ੀ ਦੇ ਭਰਾ ਨਛੱਤਰ ਸੂਫ਼ੀ ਬਾਬਾ ਦਾ ਦਿਹਾਂਤ

ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਮਰਹੂਮ ਪ੍ਰਸਿੱਧ ਗਾਇਕ ਹਾਕਮ ਸੂਫ਼ੀ ਦੇ ਭਰਾ ਨਛੱਤਰ ਸੂਫ਼ੀ ਬਾਬਾ ਪੁੱਤਰ ਕਰਤਾਰ ਸਿੰਘ ਵਾਸੀ ਗਿੱਦੜਬਾਹਾ ਦਾ ਅੱਜ ਦਿਹਾਂਤ ਹੋ ਗਿਆ | ਉਹ 55 ਵਰਿ੍ਹਆਂ ਦੇ ਸਨ ਤੇ ਚਾਰ ਭਰਾਵਾਂ 'ਚੋਂ ਸਭ ਤੋਂ ਛੋਟੇ ਸਨ | ਨਛੱਤਰ ਸੂਫ਼ੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX