ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  2 minutes ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਐਮ.ਡੀ. ਸਿਹਤ ਸਿਸਟਮ ਕਾਰਪੋਰੇਸ਼ਨ ਨੇ ਸਿਵਲ ਹਸਪਤਾਲ ਬਲਾਚੌਰ ਦਾ ਕੀਤਾ ਨਿਰੀਖਣ

ਬਲਾਚੌਰ, 3 ਦਸੰਬਰ (ਸ਼ਾਮ ਸੁੰਦਰ ਮੀਲੂ)-ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਬਲਾਚੌਰ ਦੇ ਲੈਫ. ਜਨਰਲ ਬਿਕਰਮ ਸਿੰਘ ਮੈਮੋਰੀਅਲ ਸਿਵਲ ਹਸਪਤਾਲ ਬਲਾਚੌਰ ਦਾ ਐਮ.ਡੀ. ਸਿਹਤ ਸਿਸਟਮ ਕਾਰਪੋਰੇਸ਼ਨ ਮੈਡਮ ਤਨੂੰ ਕਸ਼ਯਪ ਤੇ ਡਿਪਟੀ ਕਮਿਸ਼ਨਰ ਨਵਾਂਸ਼ਹਿਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 5 ਦਸੰਬਰ ਦਿਨ ਸਨਿਵਰਵਾਰ ਨੂੰ ਸ਼ਾਮ 06:00 ਤੋਂ 08:30 ਵਜੇ ਤੱਕ ਗੁਰਦੁਆਰਾ ਟਾਹਲੀ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਸਬੰਧੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਹੁਨਰ ਵਿਕਾਸ ਮਿਸ਼ਨ ਸਬੰਧੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਡੀ. ਪੀ. ਐਮ. ਯੂ ਅਧਿਕਾਰੀਆਂ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦਾ ਵਫ਼ਦ ਕਾਰਜਕਾਰੀ ਇੰਜੀਨੀਅਰ ਨੂੰ ਮਿਲਿਆ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਨਵਾਂਸ਼ਹਿਰ ਦਾ ਵਫ਼ਦ ਕਾਰਜਕਾਰੀ ਇੰਜੀਨੀਅਰ ਨਵਾਂਸ਼ਹਿਰ ਰੋਹਿਤ ਕੁਮਾਰ ਨੂੰ ਜਥੇਬੰਦੀ ਵਲੋਂ ਵਰਕਰਾਂ ਦੀਆਂ ਮੰਗਾਂ ਸਬੰਧੀ ਦਿੱਤੇ ਮੰਗ ਪੱਤਰ ਦੇ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਪੈਟਰੋਲ ਪੰਪ ਨੂੰ ਲੁੱਟਣ ਦੀ ਅਸਫਲ ਕੋਸ਼ਿਸ਼

ਰੈਲਮਾਜਰਾ, 3 ਦਸੰਬਰ (ਰਾਕੇਸ਼ ਰੋਮੀ)-ਬੱਸ ਅੱਡਾ ਕਾਠਗੜ੍ਹ ਨਜ਼ਦੀਕ ਈਸਰ ਪੈਟਰੋਲ ਪੰਪ 'ਤੇ ਰਾਤ 1:30 ਵਜੇ ਦੇ ਕਰੀਬ ਲੁਟੇਰਿਆਂ ਵਲੋਂ ਪੈਟਰੋਲ ਪੰਪ ਨੂੰ ਲੱੁਟਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੰਪ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਹੁਸ਼ਿਆਰੀ ਕਾਰਨ ਲੁਟੇਰੇ ਪੰਪ ...

ਪੂਰੀ ਖ਼ਬਰ »

ਬੰਗਾ ਤੋਂ ਕਿਸਾਨਾਂ ਦਾ ਦਿੱਲੀ ਧਰਨੇ ਲਈ ਜਥਾ ਰਵਾਨਾ

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਦਾਣਾ ਮੰਡੀ ਬੰਗਾ ਤੋਂ ਕਿਸਾਨ ਆੜਤੀਆਂ ਤੇ ਮਜ਼ਦੂਰਾਂ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਵਜੋਂ 2.50 ਲੱਖ ਦੀ ਰਾਸ਼ੀ ਦਾ ਰਾਸ਼ਨ ਦਿੱਲੀ ਲਈ ਰਵਾਨਾ ਕੀਤਾ ਗਿਆ | ਮੁਖਤਿਆਰ ਸਿੰਘ ਭੁੱਲਰ ਲਾਦੀਆਂ ਨੇ ਦੱਸਿਆ ਕਿ ਮੇਜਰ ਸਿੰਘ ਸਾਧੜਾ ...

ਪੂਰੀ ਖ਼ਬਰ »

64 ਵਿਅਕਤੀਆਂ ਦੇ ਕੋਵਿਡ ਸਬੰਧੀ ਲਏ ਸੈਂਪਲ, 4 ਸਿਹਤ ਮੁਲਾਜ਼ਮਾਂ ਦੀ ਰਿਪੋਰਟ ਆਈ ਪਾਜ਼ੀਟਿਵ

ਸੜੋਆ, 3 ਦਸੰਬਰ (ਨਾਨੋਵਾਲੀਆ)-ਡਾ: ਨਰਿੰਦਰ ਕੁਮਾਰ ਐੱਸ.ਐਮ.ਓ. ਸਿਵਲ ਹਸਪਤਾਲ ਸੜੋਆ ਦੀ ਅਗਵਾਈ ਹੇਠ 64 ਵਿਅਕਤੀਆਂ ਦੇ ਕੋਵਿਡ ਸੈਂਪਲ ਲੈ ਕੇ ਰਜਿੰਦਰਾ ਮੈਡੀਕਲ ਹਸਪਤਾਲ ਪਟਿਆਲਾ ਨੂੰ ਜਾਂਚ ਲਈ ਭੇਜਿਆ ਗਿਆ | ਜਦੋਂ ਕਿ ਬੀਤੇ ਦਿਨ ਲਏ ਕੋਵਿਡ ਸੈਂਪਲਾਂ ਦੀ ਆਈ ਰਿਪੋਰਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਹੋਏ ਕੋਵਿਡ ਟੈੱਸਟ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੀਆਂ ਹਦਾਇਤਾਂ 'ਤੇ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਚਲੇ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੋਵਿਡ-19 ਟੈੱਸਟ ਕੀਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 11 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 3, ਬਲਾਕ ਸੁੱਜੋਂ 'ਚ 1, ਬਲਾਕ ਬਲਾਚੌਰ 'ਚ 6 ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਤੇ ਆਈ.ਸੀ.ਆਈ.ਸੀ. ਬੈਂਕ ਨਵਾਂਸ਼ਹਿਰ ਵਿਖੇ ਕੋਵਿਡ-19 ਤਹਿਤ ਕੀਤਾ ਜਾਗਰੂਕ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਕੋਰੋਨਾ ਫ਼ਤਿਹ ਮੁਹਿੰਮ ਤਹਿਤ ਬਿਜਲੀ ਦਫ਼ਤਰ ਤੇ ਆਈ.ਸੀ.ਆਈ.ਸੀ. ਬੈਂਕ ਨਵਾਂਸ਼ਹਿਰ ਵਿਖੇ ਲੋਕਾਂ ਨੂੰ ਕੋਵਿਡ- 19 ਤਹਿਤ ਜਾਗਰੂਕਤਾ ਪੰਫਲੇਟ ...

ਪੂਰੀ ਖ਼ਬਰ »

ਰਾਗੀ-ਢਾਡੀ ਜਥੇ ਵੀ ਕਿਸਾਨਾਂ ਦੇ ਧਰਨਿਆਂ ਤੇ ਅੰਦੋਲਨ ਵਿਚ ਡਟੇ, ਹਮਾਇਤ ਦੇਣ ਦਾ ਐਲਾਨ

ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਕੇਂਦਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਾਉਣ ਲਈ ਟੋਲ ਪਲਾਜ਼ਾ ਬਹਿਰਾਮ ਵਿਖੇ ਅਣਮਿੱਥੇ ਸਮੇਂ ਲਈ ਚਲ ਰਹੇ ਧਰਨਿਆਂ ਤੇ ਦਿੱਲੀ ਅੰਦੋਲਨ ਵਿਚ ਰਾਗੀ, ਢਾਡੀ ਜਥੇ ਵੀ ਡੱਟ ਗਏ ਹਨ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦਾ ਐੱਮ. ਏ. (ਪੰਜਾਬੀ) ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੰਦਪੁਰ, 3 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਐੱਮ. ਏ (ਪੰਜਾਬੀ) ਸਮੈਸਟਰ ਚੌਥਾ ਦੇ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ 100 ਫੀਸਦੀ ਰਿਹਾ | ਸਾਰੇ ਵਿਦਿਆਰਥੀ ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਮਾਲੇਵਾਲ ਵਿਖੇ ਕਮਰੇ ਦਾ ਨੀਂਹ ਪੱਥਰ

ਪੋਜੇਵਾਲ ਸਰਾਂ, 3 ਦਸੰਬਰ (ਨਵਾਂਗਰਾਈਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਜਗਜੀਤ ਸਿੰਘ ਵਲੋਂ ਅੱਜ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਵਿਖੇ ਨਬਾਰਡ ਸਕੀਮ ਅਧੀਨ ਬਣ ਰਹੇ ਐਡੀਸ਼ਨਲ ਕਲਾਸ-ਰੂਮ ਦਾ ਨੀਂਹ ਪੱਥਰ ਰੱਖਿਆ | ...

ਪੂਰੀ ਖ਼ਬਰ »

ਤੰਦਰੁਸਤ ਇਨਸਾਨ ਹੀ ਦੇਸ਼ ਦੀ ਤਰੱਕੀ 'ਚ ਯੋਗਦਾਨ ਪਾ ਸਕਦਾ ਹੈ- ਡਾ. ਸੁਮਨ

ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਤੰਦਰੁਸਤ ਇਨਸਾਨ ਹੀ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾ ਸਕਦਾ ਹੈ | ਇਹ ਸ਼ਬਦ ਡਾ. ਐਸ. ਪੀ ਸੁਮਨ ਛਾਤੀ ਤੇ ਦਿਲ ਦੇ ਰੋਗਾਂ ਦੇ ਮਾਹਿਰ ਨੇ ਬਹਿਰਾਮ ਵਿਖੇ ਨਵੇਂ ਕਲੀਨਿਕ ਦਾ ਆਰੰਭ ਕਰਦਿਆਂ ਆਖੇ | ਇਸ ਮੌਕੇ ਡਾ. ਸੁਰਿੰਦਰਪਾਲ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਲਈ ਮੋਦੀ ਸਰਕਾਰ ਹਰ ਹੀਲਾ ਵਰਤ ਰਹੀ ਹੈ-ਸਾਹਦੜਾ

ਮਜਾਰੀ/ਸਾਹਿਬਾ, 3 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਤੋਂ ਘਬਰਾਈ ਮੋਦੀ ਸਰਕਾਰ ਹੁਣ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ...

ਪੂਰੀ ਖ਼ਬਰ »

ਬੰਦ ਪਿਆ ਬੱਸ ਰੂਟ ਚਾਲੂ ਕਰਨ ਦੀ ਮੰਗ

ਮਜਾਰੀ/ਸਾਹਿਬਾ, 3 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਿੰਬਲ ਮਜਾਰਾ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਵਾਂਸ਼ਹਿਰ ਤੋਂ ਮੌਜੋਵਾਲ ਵਾਇਆ ਸਿੰਬਲ ਮਜਾਰਾ ਤੇ ਹੋਰ ਪਿੰਡ 'ਚ ਜਾਂਦੀ ਬੱਸ ਸਰਵਿਸ ਚਾਲੂ ਦੁਬਾਰਾ ਚਾਲੂ ਕੀਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਧਾਰਮਿਕ ਸਮਾਗਮ

ਸੰਧਵਾਂ, 3 ਦਸੰਬਰ (ਪ੍ਰੇਮੀ ਸੰਧਵਾਂ)-ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਪਿੰਡ ਝੰਡੇਰ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਪੱਲੀ ਝਿੱਕੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪੱਲੀ ਝਿੱਕੀ, 3 ਦਸੰਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਸਿੰਘ ਸਭਾ ਪੱਲੀ ਝਿੱਕੀ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ, ਸਮੂਹ ਨਗਰ ਨਿਵਾਸੀ ਤੇ ਐਨ. ਆਰ. ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਭੋਗ ਉਪਰੰਤ ...

ਪੂਰੀ ਖ਼ਬਰ »

ਹੀਉਂ 'ਚ ਪ੍ਰਕਾਸ਼ ਪੁਰਬ ਮੌਕੇ ਸਮਾਗਮ

ਬੰਗਾ, 3 ਦਸੰਬਰ (ਕਰਮ ਲਧਾਣਾ)-ਪਿੰਡ ਹੀਉਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਬੰਧਕ ਕਮੇਟੀ ਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਬੰਗਿਆਂ ਵਾਲੇ ...

ਪੂਰੀ ਖ਼ਬਰ »

ਗਾਇਕ ਸੋਨੀ ਸਰੋਆ ਦੇ ਦੋਗਾਣਾ ਗੀਤ 'ਸੁਨੱਖੀ' ਦਾ ਵੀਡੀਓ ਸ਼ੂਟ ਮੁਕੰਮਲ

ਪੱਲੀ ਝਿੱਕੀ, 3 ਦਸੰਬਰ (ਕੁਲਦੀਪ ਸਿੰਘ ਪਾਬਲਾ)-ਸੋਨੀ ਸਰੋਆ ਦੇ ਪਹਿਲੇ 'ਅੱਖਾਂ ਬਿੱਲੀਆਂ, ਪਿਆਰ ਦੇ ਬਹਾਨੇ, ਸ਼ਹਿਰ ਦੀ ਕੁੜੀ ਤੇ ਸਾਊਦੀ ਦੇ ਡਰਾਇਵਰ ਆਦਿ ਗੀਤਾਂ ਨੂੰ ਸਰੋਤਿਆਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਦੁਆਬੇ ਦਾ ਮਾਣਮੱਤਾ ਗਾਇਕ ਸੋਨੀ ਸਰੋਆ ਆਪਣਾ ...

ਪੂਰੀ ਖ਼ਬਰ »

ਪੱਲੀ ਝਿੱਕੀ 'ਚ ਬਣ ਰਹੀ ਪਾਰਕ ਦਾ ਨਿਰਮਾਣ ਕਾਰਜ ਸ਼ੁਰੂ

ਪੱਲੀ ਝਿੱਕੀ, 3 ਦਸੰਬਰ (ਕੁਲਦੀਪ ਸਿੰਘ ਪਾਬਲਾ)-ਨਰੇਗਾ ਸਕੀਮ ਤਹਿਤ ਪਿੰਡ ਪੱਲੀ ਝਿੱਕੀ ਵਿਖੇ ਨਵੀਂ ਬਣ ਰਹੀ ਪਾਰਕ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਕਾਰ ਸਿੰਘ ਸਰਪੰਚ ਨੇ ਦੱਸਿਆ ਕਿ ਜਿਹੜੀ ਲਾਇਬ੍ਰੇਰੀ ਡਾ. ਸਾਧੂ ਸਿੰਘ ਹਮਦਰਦ ਜੀ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਬਹਿਰਾਮ ਦੇ ਸੰਸਥਾਪਕ ਸੰਤ ਅਮਰ ਦਾਸ ਵੈਦ ਦੀ ਬਰਸੀ ਮਨਾਈ

ਬਹਿਰਾਮ, 3 ਦਸੰਬਰ (ਨਛੱਤਰ ਸਿੰਘ/ਸਰਬਜੀਤ ਸਿੰਘ)-ਗੁਰੂ ਨਾਨਕ ਦਰਬਾਰ ਲੰਗਰ ਹੌਲਾ ਮੁਹੱਲਾ ਬਹਿਰਾਮ ਦੇ ਸੰਸਥਾਪਕ ਸੰਤ ਅਮਰ ਦਾਸ ਵੈਦ ਦੀ 13ਵੀਂ ਸਲਾਨਾ ਬਰਸੀ ਦਰਬਾਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਲੇਹਲ ਦੀ ਅਗਵਾਈ ਹੇਠ ਤੇ ਇਲਾਕੇ ਦੀਆਂ ਸੰਗਤਾ ਦੇ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਦਾ ਮੁਜੱਸਮਾ ਤੇ ਦੁਆਬੇ ਦਾ ਵਿਲੱਖਣ ਪਿੰਡ ਔੜ

ਜਰਨੈਲ ਸਿੰਘ ਖੁਰਦ 94174-34019 ਔੜ-ਇਤਿਹਾਸਿਕ ਪਿਛੋਕੜ ਤੇ ਪਿੰਡ ਦੀ ਮਹੱਤਤਾ-ਇਸ ਪਿੰਡ ਵਾਲੀ ਜਗ੍ਹਾ 'ਤੇ ਇਕ ਥੇਹ ਸੀ ਜਿਸ ਦਾ ਨਾਂਅ ''ਔੜੀ ਜਾਮੇਸ਼'' ਸੀ | ਜਿਸ ਤੋਂ ਇਸ ਪਿੰਡ ਦਾ ਨਾਂਅ ਔੜੀਆ ਤੇ ਫਿਰ ਹੋਲੀ-ਹੋਲੀ ਔੜ ਪੈ ਗਿਆ | ਸੰਨ 1630 ਈਸਵੀਂ ਵਿਚ ਗੜੁਪੱੜ ਪਿੰਡ ਦੇ ਅਰਜਨ ...

ਪੂਰੀ ਖ਼ਬਰ »

ਸੜਕ ਨੇ ਧਾਰਿਆ ਛੱਪੜ ਦਾ ਰੂਪ

ਬਲਾਚੌਰ, 3 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਭਾਵੇਂ ਕਾਂਗਰਸ ਸਰਕਾਰ ਸਰਬਪੱਖੀ ਵਿਕਾਸ ਕਰਨ ਦੇ ਦਾਅਵੇ ਕਰ ਰਹੀ ਹੈ, ਪਰ ਜਿੱਥੇ ਮੂੰਹ ਬੋਲਦੇ ਵਿਕਾਸ ਕੰਮ ਜੰਗੀ ਪੱਧਰ 'ਤੇ ਹੋ ਰਹੇ ਹਨ, ਉੱਥੇ ਨਾਲ ਹੀ ਸ਼ਹਿਰ ਦੇ ਕਈ ਇਲਾਕੇ ਵਿਕਾਸ ਲਈ ਤਰਸ ਰਹੇ ਹਨ, ਜਿਸ ਦੀ ਮਿਸਾਲ ਦੋ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ 'ਚ ਸਿੱਖਿਆ ਅਕੈਡਮੀ ਦਾ ਉਦਘਾਟਨ

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਸਰਹਾਲ ਕਾਜੀਆਂ ਵਿਖੇ ਰਬਿੰਦਰ ਸਿੰਘ ਕਲੇਰ ਵੈਟਰਨ ਐਥਲੀਟ ਤੇ ਨੈਸ਼ਨਲ ਕੋਚ ਵਲੋਂ ਟਿਊਸ਼ਨ ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਹ ਅਕੈਡਮੀ ਸਨੀ ਰਾਮ ਵਲੋਂ ਖੋਲ੍ਹੀ ਗਈ | ਇਸ ਅਕੈਡਮੀ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆਵਾਂ ਦੀ ਆੜ 'ਚ ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਫੀਸਾਂ ਸਬੰਧੀ ਜਾਰੀ ਪੱਤਰ ਤੁਰੰਤ ਰੱਦ ਹੋਵੇ-ਖਟਕੜ

ਬੰਗਾ, 3 ਦਸੰਬਰ (ਕਰਮ ਲਧਾਣਾ)-ਗਜ਼ਟਿਡ ਐਾਡ ਨਾਨ ਗਜ਼ਟਿਡ ਐਸ. ਸੀ., ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਅਮਰਜੀਤ ਖਟਕੜ ਸੂਬਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੰਜਾਬ ਸਕੂਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਫ਼ਤਾਵਾਰ ਸਮਾਗਮ ਸਮਾਪਤ

ਬੇਲਾ, 3 ਦਸੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ (ਰੋਪੜ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਬੇਲਾ ਕਾਲਜ ਵਲੋਂ ਹਫ਼ਤਾਵਾਰ ਪ੍ਰੋਗਰਾਮ ਕਰਵਾਏ ਗਏ | ਕਾਲਜ ਪਿ੍ੰਸੀਪਲ ਡਾ. ਸਤਵੰਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਔੜ/ਝਿੰਗੜਾਂ, 3 ਦਸੰਬਰ (ਕੁਲਦੀਪ ਸਿੰਘ ਝਿੰਗੜ)-ਬਾਬਾ ਖੜਕ ਸਿੰਘ ਦੇ ਧਾਰਮਿਕ ਸਥਾਨ ਚੌਾਕੀ ਸਾਹਿਬ ਪਿੰਡ ਝਿੰਗੜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਪ੍ਰਸਿੱਧ ਗਾਇਕ ਬਲਵੀਰ ਲਹਿਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਣ ਲਈ ਵਚਨਬੱਧ- ਪੱਲੀ ਝਿੱਕੀ

ਮੁਕੰਦਪੁਰ, 3 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਸੂਬੇ ਦੀ ਕਾਂਗਰਸ ਸਰਕਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਨੂੰ ਪੂਰੀ ਤਰ੍ਹਾ ਸਾਫ਼ ਸੁਥਰਾ ਰੱਖਣ ਲਈ ਵਚਨਬੱਧ ਹੈ ਤਾਂ ਕਿ ਸੂਬੇ ਦੇ ਲੋਕ ਤੰਦਰੁਸਤੀ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਮੋਦੀ-ਸੁਨੀਤਾ ਚੌਧਰੀ

ਰੱਤੇਵਾਲ, 3 ਦਸੰਬਰ (ਜੋਨੀ ਭਾਟੀਆਂ)-ਕਿਸਾਨ ਸੰਘਰਸ਼ ਹੁਣ ਕਈ ਦਿਨਾਂ ਤੋਂ ਦਿੱਲੀ ਦੀਆਂ ਬਰੰੂਹਾਂ 'ਤੇ ਪੁੱਜ ਚੁੱਕਾ ਹੈ, ਮਗਰ ਮੋਦੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਸੁਨੀਤਾ ਚੌਧਰੀ ਪ੍ਰਧਾਨ ਜ਼ਿਲ੍ਹਾ ਇਸਤਰੀ ਵਿੰਗ ...

ਪੂਰੀ ਖ਼ਬਰ »

ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਧਾਰਮਿਕ ਸਮਾਗਮ

ਔੜ, 3 ਦਸੰਬਰ (ਜਰਨੈਲ ਸਿੰਘ ਖੁਰਦ)-ਗੜਪਧਾਣਾ ਦੇ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਠਾਕਰ ਸਿੰਘ ਜੀ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨਾਂ ਦੇ ਮਿਹਨਤੀ ਅੰਦਾਜ਼ ਤੋਂ ਸਮੁੱਚੀ ਦੁਨੀਆਂ ਪ੍ਰਭਾਵਿਤ -ਡੀ. ਐੱਸ. ਪੀ ਬੰਗਾ

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬੀ ਨੌਜਵਾਨ ਸਮੁੱਚੀ ਦੁਨੀਆਂ 'ਚ ਆਪਣੀ ਸਰੀਰਕ ਮਜ਼ਬੂਤੀ ਮਸ਼ਹੂਰ ਸੀ ਪਰ ਅਜੋਕੇ ਸਮੇਂ 'ਚ ਪੰਜਾਬੀ ਨੌਜਵਾਨ ਸਰੀਰਕ ਤੇ ਮਾਨਸਿਕ ਸਿਹਤ ਦੀ ਮਜ਼ਬੂਤੀ ਤੋਂ ਅਵੇਸਲਾ ਹੋ ਚੁੱਕਾ ਜਾਣਿਆ ਜਾਣ ਲੱਗਾ ਹੈ ਜਦ ਕਿ ਪੰਜਾਬੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ-ਸ਼ਿਵਕਰਨ ਚੇਚੀ

ਬਲਾਚੌਰ, 3 ਦਸੰਬਰ (ਸ਼ਾਮ ਸੁੰਦਰ ਮੀਲੂ)- ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਹੈ ਤੇ ਕੋਈ ਵੀ ਇਸ ਅਧਿਕਾਰ ਨੂੰ ਖੋਹ ਨਹੀਂ ਸਕਦਾ | ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰੇਗੀ ਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ...

ਪੂਰੀ ਖ਼ਬਰ »

ਬੂਟਾ ਲਗਾ ਕੇ ਮਨਾਇਆ ਬੇਟੇ ਦਾ ਜਨਮ ਦਿਨ

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਮੁਕੰਦਪੁਰ ਤੋਂ ਪ੍ਰਤੀਨਿਧ ਸੁਖਜਿੰਦਰ ਸਿੰਘ ਬਖਲੌਰ ਨੇ ਆਪਣੇ ਬੇਟੇ ਕਰਨਵੀਰ ਸਿੰਘ ਦਾ 11ਵਾਂ ਜਨਮ ਦਿਨ ਉਸ ਦੇ ਸਕੂਲ ਮਾਲੋਮਜਾਰਾ ਵਿਖੇ ਬੂਟਾ ਲਗਾ ਕੇ ਮਨਾਇਆ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਮਾਲੋਮਜਾਰਾ ਦੀ ਹੈੱਡ ...

ਪੂਰੀ ਖ਼ਬਰ »

ਨਾਮਵਰ ਠੇਕੇਦਾਰ ਹੇਮ ਰਾਜ ਨੂੰ ਅੰਤਿਮ ਵਿਦਾਇਗੀ

ਸੜੋਆ, 3 ਦਸੰਬਰ (ਨਾਨੋਵਾਲੀਆ)-ਗੁੱਜਰ ਸਮਾਜ ਅੰਦਰ ਵਿਸ਼ੇਸ਼ ਸਥਾਨ ਰੱਖਣ ਵਾਲੇ ਤੇ ਮਹਾਨ ਦਾਨੀ ਠੇਕੇਦਾਰ ਹੇਮ ਰਾਜ ਵਾਸੀ ਕਰੀਮਪੁਰ ਧਿਆਨੀ ਜਿਨ੍ਹਾਂ ਦੀ ਬੀਤੇ ਦਿਨ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ ਸੀ, ਨੂੰ ਸੈਂਕੜੇ ਸਬੰਧੀਆਂ ਵਲੋਂ ਅੰਤਿਮ ਵਿਦਾਇਗੀ ਦਿੱਤੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਪੂਰੀ ਦੁਨੀਆਂ 'ਚ ਖਿੱਚ ਦਾ ਕੇਂਦਰ ਬਣਿਆ-ਆਗੂ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਤ ਪਾਸ ਕੀਤੇ ਤਾਜ਼ਾ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਿਹਾ ਕਿਸਾਨ ਮਜ਼ਦੂਰ ਸੰਘਰਸ਼ ਇਕ ਨਵਾਂ ਇਤਿਹਾਸ ਸਿਰਜ ਰਿਹਾ ਹੈ ਤੇ ਹਰ ਪੰਜਾਬੀ ਕਿਸੇ ਨਾ ਕਿਸੇ ਰੂਪ ਵਿਚ ਕਿਸਾਨੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਪੁਲਿਸ ਨੇ ਇੱਕ ਔਰਤ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਦੇਸ ਰਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਪਿੰਡ ਹਾਰਟਾ ...

ਪੂਰੀ ਖ਼ਬਰ »

ਸਟੇਟ ਬੈਂਕ 'ਚ ਨਿਕਲੀਆਂ 10,500 ਕਲਰਕਾਂ ਅਤੇ ਅਫ਼ਸਰਾਂ ਦੀਆਂ ਨਵੀਆਂ ਭਰਤੀਆਂ

ਜਲੰਧਰ, 3 ਦਸੰਬਰ (ਅ.ਬ)-ਦੂਜੀ ਮੰਜ਼ਿਲ, ਸਿਟੀ ਸੈਂਟਰ, ਸੁਤੇਹਿਰੀ ਰੋਡ, ਹੋਟਲ ਮਹਾਰਾਜਾ ਦੇ ਸਾਹਮਣੇ ਸਥਿਤ ਸਰਕਾਰੀ ਨੌਕਰੀਆਂ ਵੱਲ ਲੈ ਕੇ ਜਾਣ ਵਾਲੀ ਸਫ਼ਲ ਅਤੇ ਵਿਸ਼ਾਲ ਸੰਸਥਾ ਦੀ ਮੈਨੇਜਰ ਕ੍ਰਿਸ਼ਮਾ ਸ਼ਰਮਾ ਨੇ ਦੱਸਿਆ ਕਿ ਹਾਲ ਹੀ 'ਚ ਐੱਸ.ਬੀ.ਆਈ. ਵਲੋਂ 8500 ਕਲਰਕਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਦਿੱਲੀ ਸੰਘਰਸ਼ ਲਈ ਪਿੰਡਾਂ 'ਚ ਲਾਮਬੰਦੀ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਸਿੰਘੂ ਤੇ ਹੋਰ ਬਾਰਡਰਾਂ 'ਤੇ ਦਿੱਲੀ ਨੂੰ ਘੇਰੀ ਬੈਠੇ ਕਿਸਾਨਾਂ ਦੇ ਹਮਾਇਤ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਇਰਾਦੇ ਨਾਲ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਵਿਚਾਰ ਮੰਚ ਦਾ ਗਠਨ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)- ਡਾ. ਅੰਬੇਡਕਰ ਵਿਚਾਰ ਮੰਚ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ, ਜਿਸ ਦੇ ਪ੍ਰਧਾਨ ਐਡਵੋਕੇਟ ਡੀ. ਐਸ. ਬਾਗੀ ਤੇ ਮਹਾਂਮੰਤਰੀ ਐਸ. ਐਮ. ਸਿੱਧੂ ਨੂੰ ਬਣਾਇਆ ਗਿਆ | ਇਸ ਮੌਕੇ ਬੋਲਦਿਆਂ ਨਵਨਿਯੁਕਤ ਪ੍ਰਧਾਨ ਐਡਵੋਕੇਟ ਬਾਗੀ ਨੇ ਕਿਹਾ ਕਿ ਮੰਚ ਦਾ ਮੁੱਖ ਮਕਸਦ ਦਲਿਤ ਸਮਾਜ ਦੀ ਤਰੱਕੀ ਤੇ ਬਿਹਤਰੀ ਲਈ ਕੰਮ ਕਰਨਾ ਹੈ | ਉਨ੍ਹਾਂ ਕਿਹਾ ਕਿ ਮੰਚ ਵਲੋਂ ਆਉਣ ਵਾਲੇ ਸਮੇਂ 'ਚ ਪਿੰਡਾਂ ਤੇ ਸ਼ਹਿਰਾਂ 'ਚ ਜਾ ਕੇ ਦਲਿਤ ਸੰਗਠਨਾਂ ਨਾਲ ਸੰਪਰਕ ਕੀਤਾ ਜਾਵੇਗਾ | ਇਸ ਮੌਕੇ ਮੰਚ ਵਲੋਂ ਇਹ ਫ਼ੈਸਲਾ ਕੀਤਾ ਗਿਆ ਕਿ ਸੂਬਾ ਸਰਕਾਰ ਦੇ ਮੰਤਰੀ ਵਲੋਂ ਦਲਿਤ ਵਿਦਿਆਰਥੀਆਂ ਦੀ ਕਰੀਬ 64 ਕਰੋੜ ਦੀ ਵਜ਼ੀਫ਼ਾ ਰਾਸ਼ੀ ਦਾ ਗ਼ਬਨ ਕਰਨ ਤੋਂ ਬਾਅਦ ਉਸ ਨੂੰ ਮੁੱਖ ਮੰਤਰੀ ਵਲੋਂ ਕਲੀਨ ਚਿੱਟ ਦੇਣਾ ਨਿੰਦਣਯੋਗ ਹੈ ਤੇ ਮੰਚ ਇਸ ਸਬੰਧੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗਾ | ਇਸ ਮੌਕੇ ਮੋਹਨ ਲਾਲ ਪਹਲਵਾਨ, ਦਿਲਬਾਗ ਸਿੱਧੂ, ਜੋਗਿੰਦਰ ਸਿੰਘ ਦਾਦੋ ਵਸੀ, ਵਿਜੈ ਸਹਿਜਲ ਬਸੰਤ ਵਿਹਾਰ, ਸ਼ਾਮ ਲਾਲ ਸ਼ਿੰਗਰੀ ਵਾਲਾ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਗਗਨੋਲੀ, ਦਲਜੀਤ ਸਿੰਘ, ਜੋਗਿੰਦਰ ਸਿੰਘ, ਰਾਜ ਕੁਮਾਰ ਸਿੱਧੂ, ਲਖਵੀਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਦਿੱਲੀ ਲਈ ਕਿਸਾਨ ਰਵਾਨਾ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ 'ਚ ਸੰਘਰਸ਼ ਕਰ ਰਹੀਆਂ ਵੱਖ-ਵੱਖ ਜਥੇਬੰਦੀਆਂ ਦੀ ਹਮਾਇਤ ਕਰਨ ਲਈ ਪਿੰਡ ਬੱਡਲਾ ਤੋਂ ਕਿਸਾਨਾਂ ਦਾ ਜਥਾ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਰਵਾਨਾ ...

ਪੂਰੀ ਖ਼ਬਰ »

ਡਿਸਏਵਲ ਪਰਸਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਡਾ. ਰਾਜ ਕੁਮਾਰ ਨੂੰ ਮਿਲੇ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਸ਼ਵ ਅਪੰਗ ਦਿਵਸ ਮੌਕੇ ਡਿਸਏਵਲ ਪਰਸਨ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਅੰਗਹੀਣਾਂ ਦਾ ਵਫ਼ਦ ਸਰਪ੍ਰਸਤ ਬਹਾਦਰ ਸਿੰਘ, ਪ੍ਰਧਾਨ ਸੰਦੀਪ ਸ਼ਰਮਾ ਦੀ ਅਗਵਾਈ 'ਚ ਹੱਕੀ ਮੰਗਾ ਨੂੰ ਲੈ ਕੇ ਡਾ. ...

ਪੂਰੀ ਖ਼ਬਰ »

ਸਾੲੀਂ ਜੋਗਿੰਦਰ ਸ਼ਾਹ ਕਾਦਰੀ ਦੀ ਯਾਦ ਨੂੰ ਜੋੜ ਮੇਲਾ

ਕੋਟਫ਼ਤੂਹੀ, 3 ਦਸੰਬਰ (ਅਟਵਾਲ)-ਦਰਗਾਹ ਸਖੀ ਸੁਲਤਾਨ ਲੱਖ ਦਾਤਾ ਪੀਰ, ਸਾਂਈ ਜੋਗਿੰਦਰ ਸ਼ਾਹ ਕਾਦਰੀ ਕੋਟਫ਼ਤੂਹੀ ਵਿਖੇ ਉਨ੍ਹਾਂ ਦੀ ਯਾਦ 'ਚ ਸਾਂਈ ਅਵਿਨਾਸ਼ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਦੋ ਦਿਨਾਂ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ, ਜਿਸ 'ਚ ਝੰਡੇ, ਚਿਰਾਗ਼, ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ, 1 ਨਾਮਜ਼ਦ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨੰਗਲ ਕਲਾਂ ਦੇ ਵਾਸੀ ਭੁਪਿੰਦਰਪ੍ਰੀਤ ਸਿੰਘ ਨੇ ਥਾਣਾ ਚੱਬੇਵਾਲ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਜਨਮ ਦਿਵਸ 'ਤੇ ਵਿਸ਼ੇਸ਼: ਮਨੁੱਖਤਾ ਦਾ ਦਰਦੀ ਬਾਬਾ ਬੁੱਧ ਸਿੰਘ ਢਾਹਾਂ

ਬਲਾਚੌਰ-ਦੁਆਬੇ ਦੇ ਪਿੰਡ ਢਾਹਾਂ ਉਸ ਵੇਲੇ ਜ਼ਿਲ੍ਹਾ ਜਲੰਧਰ ਹੁਣ ਸ਼ਹੀਦ ਭਗਤ ਸਿੰਘ ਨਗਰ ਦੀ ਧਰਤੀ 'ਤੇ 5 ਦਸੰਬਰ 1925 ਨੂੰ ਮਾਤਾ ਨੰਦ ਕੌਰ ਤੇ ਪਿਤਾ ਸ਼ੇਰ ਸਿੰਘ ਦੇ ਘਰ ਬਾਬਾ ਬੁੱਧ ਸਿੰਘ ਦਾ ਜਨਮ ਹੋਇਆ | ਜਿਸ ਨੂੰ ਸਮਾਜ ਸੇਵਾ ਦੀ ਗੁੜ੍ਹਤੀ ਘਰ 'ਚੋਂ ਹੀ ਮਿਲੀ ਕਿਉਂਕਿ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਲੋਂ ਬੀਬੀ ਜਗੀਰ ਕੌਰ ਦਾ ਸਨਮਾਨ

ਬੰਗਾ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਸਾਰੇ ਵਰਗਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਦੇ ਪ੍ਰਧਾਨ ਬਣਨ 'ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਡਾ. ਰਣਜੀਤ ਸਿੰਘ ਪਿ੍ੰਸੀਪਲ ...

ਪੂਰੀ ਖ਼ਬਰ »

ਲਸਾੜਾ ਤੋਂ ਆੜ੍ਹਤੀਆਂ ਦਾ ਜਥਾ ਦਿੱਲੀ ਰਵਾਨਾ

ਉੜਾਪੜ/ਲਸਾੜਾ, 3 ਦਸੰਬਰ (ਲਖਵੀਰ ਸਿੰਘ ਖੁਰਦ)-ਖੇਤੀਬਾੜੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਵਲੋਂ ਦਿੱਲੀ ਬਾਰਡਰ 'ਤੇ ਧਰਨੇ ਦੇ ਕੇ ਲੜੇ ਜਾ ਰਹੇ ਸ਼ੰਘਰਸ਼ ਵਿਚ ਆੜ੍ਹਤੀਆਂ ਵਲੋਂ ਵੀ ਭਰਵੀਂ ਸ਼ਮੂਲੀਅਤ ਕਰਕੇ ਕਿਸਾਨਾਂ ਦੇ ਮੋਰਚੇ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸੰਭਾਲਿਆ ਕਿਸਾਨੀ ਧਰਨੇ ਦਾ ਮੋਰਚਾ

ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)-ਖੇਤੀ ਕਾਨੂੰਨਾਂ ਵਿਰੁੱਧ ਰਿਲਾਇੰਸ ਕੰਪਨੀ ਦੇ ਸਥਾਨਕ ਸਟੋਰ ਅੱਗੇ ਚੱਲ ਰਹੇ ਕਿਸਾਨੀ ਧਰਨੇ ਦਾ ਮੋਰਚਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੁਕੰਦਪੁਰ ਨੇ ਸੰਭਾਲਿਆ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਮੇਰਾ ਸੱਚਾ ਧਰਮ-ਜੇ. ਈ. ਗੋਪਾਲ ਕ੍ਰਿਸ਼ਨ

ਸੰਧਵਾਂ, 3 ਦਸੰਬਰ (ਪ੍ਰੇਮੀ ਸੰਧਵਾਂ)-ਮਹਾਂ ਖੂਨਦਾਨੀ ਤੇ ਉੱਘੇ ਵਾਤਾਵਰਨ ਪ੍ਰੇਮੀ ਜੇ. ਈ ਇੰਜੀ ਗੋਪਾਲ ਕ੍ਰਿਸ਼ਨ ਬੀਸਲਾ ਜੋ ਕਿ ਬਿਜਲੀ ਘਰ ਬਲਾਕੀਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਨੇ ਕਿਹਾ ਕਿ ਬੂਟੇ ਲਗਾਉਣ ਦਾ ਫਾਇਦਾ ਤਾਂ ਹੀ ਹੈ ਜੇਕਰ ਬੂਟੇ ਲਗਾ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX