ਚਾਰ ਮੈਂਬਰੀ ਕਮੇਟੀ ਦਾ ਗਠਨ • ਕਿਹਾ, ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ ਮੌਜੂਦਾ ਐਮ.ਐੱਸ.ਪੀ. ਪ੍ਰਣਾਲੀ • ਟਰੈਕਟਰ ਮਾਰਚ ਖ਼ਿਲਾਫ਼ ਪਟੀਸ਼ਨ 'ਤੇ ਨੋਟਿਸ ਜਾਰੀ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 12 ਜਨਵਰੀ-ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਦੇ ਅੜਿੱਕੇ ਨੂੰ ਹੱਲ ...
ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ 'ਤੇ ਗੱਲਬਾਤ ਕਰਨ ਅਤੇ ਇਸ ਮਸਲੇ ਨੂੰ ਸੁਲਝਾਉਣ ਲਈ ਚਾਰ ਮੈਂਬਰਾਂ ਦੀ ਇਕ ਕਮੇਟੀ ਬਣਾਈ ਹੈ, ਜਿਸ ਵਿਚ ਦੋ ਖੇਤੀਬਾੜੀ ਅਰਥ ਸ਼ਾਸਤਰੀ ਹਨ ਅਤੇ ਦੋ ਕਿਸਾਨ ਨੇਤਾ | ਕਮੇਟੀ ਵਿਚ ਭੁਪਿੰਦਰ ਸਿੰਘ ਮਾਨ, ਅਸ਼ੋਕ ਗੁਲਾਟੀ, ਡਾ. ਪ੍ਰਮੋਦ ਕੇ. ਜੋਸ਼ੀ ਅਤੇ ਅਨਿਲ ਘਨਵਤ ਸ਼ਾਮਿਲ ਹਨ | ਚਾਰਾਂ ਕੋਲ ਇਸ ਖੇਤਰ ਦਾ ਕਾਫੀ ਵਧੀਆ ਤਜ਼ਰਬਾ ਹੈ | ਇਹ ਕਮੇਟੀ ਕਿਸਾਨਾਂ ਦਾ ਪੱਖ ਸੁਣੇਗੀ ਅਤੇ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਦੇਵੇਗੀ |
1. ਭੁਪਿੰਦਰ ਸਿੰਘ ਮਾਨ (ਕਿਸਾਨ ਨੇਤਾ)
15 ਸਤੰਬਰ, 1939 ਨੂੰ ਗੁਜਰਾਂਵਾਲਾ (ਹੁਣ ਪਾਕਿਸਤਾਨ 'ਚ) 'ਚ ਪੈਦਾ ਹੋਏ ਸ. ਭੁਪਿੰਦਰ ਸਿੰਘ ਮਾਨ ਕਿਸਾਨਾਂ ਲਈ ਹਮੇਸ਼ਾ ਕੰਮ ਕਰਦੇ ਰਹੇ ਹਨ | ਇਸੇ ਕਾਰਨ ਰਾਸ਼ਟਰਪਤੀ ਨੇ 1990 ਵਿਚ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ | ਉਹ 1966 ਵਿਚ 'ਫਾਰਮਰ ਫ੍ਰੈਂਡ ਐਸੋਸੀਏਸ਼ਨ' ਦੇ ਸੰਸਥਾਪਕ ਮੈਂਬਰਾਂ ਵਿਚੋਂ ਇਕ ਸਨ | ਇਹ ਬਾਅਦ ਵਿਚ ਸੂਬਾ ਪੱਧਰ 'ਤੇ ਪੰਜਾਬ ਵਿਚ ਖੇਤੀਬਾੜੀ ਯੂਨੀਅਨ ਬਣੀ | ਅੱਗੇ ਚੱਲ ਕੇ ਇਹੀ ਸੰਗਠਨ ਕੌਮੀ ਪੱਧਰ 'ਤੇ ਭਾਰਤੀ ਕਿਸਾਨ ਯੂਨੀਅਨ ਬਣੀ | ਭੁਪਿੰਦਰ ਸਿੰਘ ਮਾਨ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਹਨ | ਉਹ ਕਿਸਾਨ ਤਾਲਮੇਲ ਕਮੇਟੀ (ਕੇ.ਸੀ.ਸੀ.) ਦੇ ਚੇਅਰਮੈਨ ਵੀ ਹਨ |
ਅਸ਼ੋਕ ਗੁਲਾਟੀ (ਖੇਤੀਬਾੜੀ ਅਰਥ ਸ਼ਾਸਤਰੀ)
ਖੇਤੀਬਾੜੀ ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਭਾਰਤੀ ਖੋਜ ਪ੍ਰੀਸ਼ਦ (ਆਈ. ਸੀ. ਆਰ. ਆਈ. ਈ. ਆਰ.) 'ਚ ਇਨਫੋਸਿਸ ਦੇ ਚੇਅਰ ਪ੍ਰੋਫੈਸਰ ਹਨ | ਗੁਲਾਟੀ ਨੀਤੀ ਅਯੋਗ ਤਹਿਤ ਪ੍ਰਧਾਨ ਮੰਤਰੀ ਵਲੋਂ ਬਣਾਈ 'ਐਗਰੀਕਲਚਰ ਟਾਸਕ ਫੋਰਸ' ਦੇ ਮੈਂਬਰ ਅਤੇ ਖੇਤੀ ਬਾਜ਼ਾਰ ਸੁਧਾਰ 'ਤੇ ਬਣੇ ਮਹਿਰਾਂ ਦੇ ਪੈਨਲ ਦੇ ਮੁਖੀ ਹਨ | ਅਸ਼ੋਕ ਗੁਲਾਟੀ ਕੋਲ ਖੇਤੀਬਾੜੀ ਖੇਤਰ ਦਾ ਕਾਫੀ ਵਧੀਆ ਤਜ਼ਰਬਾ ਹੈ | ਉਹ 'ਕਮਿਸ਼ਨ ਫਾਰ ਐਗਰੀਕਲਚਰ ਕਾਸਟ ਐਾਡ ਪ੍ਰਾਈਜ਼' (ਸੀ.ਏ.ਸੀ.ਪੀ.) ਦੇ ਮੁਖੀ ਰਹਿ ਚੁੱਕੇ ਹਨ | ਸੀ.ਏ.ਸੀ.ਪੀ. ਫੂਡ ਸਪਲਾਈ ਅਤੇ ਫ਼ਸਲਾਂ ਦੀ ਕੀਮਤ ਤੈਅ ਕਰਨ ਲਈ ਕੇਂਦਰ ਸਰਕਾਰ ਨੂੰ ਸਲਾਹ ਦਿੰਦਾ ਹੈ | ਗੁਲਾਟੀ ਨੇ ਕਈ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਵਧਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ |
ਡਾ. ਪ੍ਰਮੋਦ ਕੇ. ਜੋਸ਼ੀ (ਖੇਤੀਬਾੜੀ ਅਰਥ ਸ਼ਾਸਤਰੀ)
ਡਾ. ਪ੍ਰਮੋਦ ਜੋਸ਼ੀ 'ਸਾਊਥ ਏਸ਼ੀਆ ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ' ਦੇ ਡਾਇਰੈਕਟਰ ਹਨ | ਉਹ ਨੈਸ਼ਨਲ ਅਕੈਡਮੀ ਆਫ ਐਗਰੀਕਲਚਰ ਰਿਸਰਚ ਮੈਨੇਜਮੈਂਟ ਦੇ ਡਾਇਰੈਕਟਰ ਸਨ | ਡਾ. ਜੋਸ਼ੀ 'ਨੈਸ਼ਨਲ ਸੈਂਟਰ ਫਾਰ ਐਗਰੀਕਲਚਰ ਇਕਨਾਮਿਕਸ ਐਾਡ ਪਾਲਿਸੀ ਰਿਸਰਚ ਨਵੀਂ ਦਿੱਲੀ' ਦੇ ਡਾਇਰੈਕਟਰ ਵੀ ਰਹਿ ਚੁੱਕੇ ਹਨ | ਇਸ ਤੋਂ ਪਹਿਲਾਂ ਉਹ 'ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ' 'ਚ ਸਾਊਥ ਏਸ਼ੀਆ ਕੋਆਡੀਨੇਟਰ ਸਨ | ਖੇਤੀਬਾੜੀ ਖੇਤਰ ਵਿਚ ਕੰਮ ਕਰਨ ਲਈ ਉਨ੍ਹਾਂ ਨੂੰ ਕਈ ਪੁਰਸਕਾਰ ਮਿਲ ਚੁੱਕੇ ਹਨ |
ਅਨਿਲ ਘਨਵਤ (ਕਿਸਾਨ ਨੇਤਾ)
ਅਨਿਲ ਘਨਵਤ ਮਹਾਰਾਸ਼ਟਰ ਵਿਚ ਕਿਸਾਨਾਂ ਦੇ ਵੱਡੇ ਸੰਗਠਨ ਸ਼ੇਤਕਾਰੀ ਸੰਗਠਨ ਦੇ ਮੁਖੀ ਹਨ | ਇਹ ਸੰਗਠਨ ਵੱਡੇ ਕਿਸਾਨ ਨੇਤਾ ਰਹੇ ਸ਼ਰਦ ਜੋਸ਼ੀ ਨੇ 1979 ਵਿਚ ਬਣਾਇਆ ਸੀ | ਅਨਿਲ ਘਨਵਤ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਨਵੇਂ ਕਾਨੂੰਨਾਂ ਵਿਚ ਕੁਝ ਸੁਧਾਰ ਦੀ ਗੁੰਜਾਇਸ਼ ਹੈ ਪਰ ਇਨ੍ਹਾਂ ਦਾ ਸਿਰੇ ਤੋਂ ਵਿਰੋਧ ਕਰਨਾ ਖੇਤੀ ਦੇ ਹਿੱਤ ਵਿਚ ਨਹੀਂ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਦੇ ਆਉਣ ਨਾਲ ਪਿੰਡਾਂ ਵਿਚ ਕੋਲਡ ਸਟੋਰੇਜ਼ ਅਤੇ ਵੇਅਰ ਹਾਊਸ ਬਣਾਉਣ ਵਿਚ ਨਿਵੇਸ਼ ਵਧੇਗਾ | ਘਨਵਤ ਨੇ ਇਹ ਵੀ ਕਿਹਾ ਸੀ ਕਿ ਜੇਕਰ ਦੋ ਸੂਬਿਆਂ ਦੇ ਦਬਾਅ ਵਿਚ ਆ ਕੇ ਖੇਤੀ ਕਾਨੂੰਨ ਵਾਪਸ ਲਏ ਜਾਂਦੇ ਹਨ ਤਾਂ ਇਸ ਨਾਲ ਕਿਸਾਨਾਂ ਲਈ ਖੁੱਲ੍ਹੇ ਬਾਜ਼ਾਰ ਦਾ ਰਸਤਾ ਬੰਦ ਹੋ ਜਾਵੇਗਾ |
ਮੇਜਰ ਸਿੰਘ
ਜਲੰਧਰ, 12 ਜਨਵਰੀ-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਸਾਨ ਆਗੂਆਂ ਤੇ ਸਰਕਾਰ ਵਿਚਕਾਰ ਗੱਲਬਾਤ 'ਚ ਆਈ ਖੜੋਤ ਨੂੰ ਤੋੜਨ ਲਈ ਸੁਪਰੀਮ ਕੋਰਟ ਵਲੋਂ ਬਣਾਈ 4 ਮੈਂਬਰੀ ਕਮੇਟੀ ਨੂੰ ਰੱਦ ਕਰਦਿਆਂ ਐਲਾਨ ਕੀਤਾ ਹੈ ਕਿ ਖੇਤੀ ...
ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਆਪਣਾ ਵਿਰੋਧ ਵਾਪਸ ਲੈਣ ਦੀ ਅਪੀਲ ਕੀਤੀ ਹੈ | ਉਨ੍ਹਾਂ ਸੁਪਰੀਮ ਕੋਰਟ ਵਲੋਂ ਚਾਰ ਮੈਂਬਰੀ ਕਮੇਟੀ ਦੇ ਗਠਨ ਕਰਨ ਦੇ ...
ਭੋਪਾਲ/ਮੋਰੇਨਾ, 12 ਜਨਵਰੀ (ਏਜੰਸੀ)-ਮੱਧ ਪ੍ਰਦੇਸ਼ ਦੇ ਮੋਰੇਨਾ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਅੱਜ 14 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਪਿਛਲੇ ਤਿੰਨ ਮਹੀਨਿਆਂ ਦੌਰਾਨ ਸੂਬੇ 'ਚ ਅਜਿਹੀ ਦੂਜੀ ਘਟਨਾ ਹੈ | ਇਸ ਤੋਂ ...
ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੁਪਰੀਮ ਕੋਰਟ ਦੀ ਕਮੇਟੀ ਤੋਂ ਕਿਸਾਨਾਂ ਦੀ ਭਲਾਈ ਹੋਣ ਦੀ ਆਸ ਨਹੀਂ ਹੈ, ਕਿਉਂਕਿ ਕਮੇਟੀ ਵਿਚ ਸ਼ਾਮਿਲ ਕੀਤੇ ਗਏ ...
ਲਾਹੌਰ, 12 ਜਨਵਰੀ (ਏਜੰਸੀ)-ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਪੰਜਾਬ ਸੂਬੇ 'ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਭੰਨਤੋੜ ਕਰਨ ਦੇ ਮਾਮਲੇ 'ਚ 3 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ | ਜ਼ਿਕਰਯੋਗ ਹੈ ਕਿ ਜਨਵਰੀ 2020 'ਚ ਹਿੰਸਕ ਭੀੜ ਨੇ ਗੁਰਦੁਆਰਾ ਸਾਹਿਬ ...
ਚੰਡੀਗੜ੍ਹ, 12 ਜਨਵਰੀ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਦੁਆਰਾ ਇਕ ਕਮੇਟੀ ਦੇ ਗਠਨ ਤੋਂ ਬਾਅਦ ਹੁਣ ...
ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਸਰਕਾਰ ਨੇ ਕਿਹਾ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਦਾ ਆਦੇਸ਼ ਉਸ ਦੀ ਇੱਛਾ ਖਿਲਾਫ ਹੈ, ਪਰ ਸਰਬ-ਉੱਚ ਅਦਾਲਤ ਦਾ ਨਿਰਦੇਸ਼ ਸਭ ਲਈ ਮੰਨਣਯੋਗ ਹੈ ਤੇ ਰੇੜਕੇ ਨੂੰ ਖਤਮ ਕਰਨ ਲਈ ਕਮੇਟੀ ਦੇ ਗਠਨ ਦਾ ਸਵਾਗਤ ਕਰਦੇ ...
ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੀ ਭਾਜਪਾ-ਜੇ. ਜੇ. ਪੀ. ਦੇ ਗੱਠਜੋੜ ਵਾਲੀ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਇਹ ਆਪਣਾ 5 ਸਾਲ ਦਾ ਕਾਰਜਕਾਲ ਪੂਰਾ ...
ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਯੂ.ਪੀ ਗੇਟ 'ਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਚੱਲ ਰਿਹਾ ਹੈ | ਇੱਥੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਸੀਕਰੀ ਪਿੰਡ ਦੇ ਕਿਸਾਨ ਨਸੀਮ (60) ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ | ਨਸੀਮ ਇਸ ਸੰਘਰਸ਼ ...
ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਸੁਪਰੀਮ ਕੋਰਟ ਮੰਗਲਵਾਰ ਨੂੰ ਕੇਂਦਰ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਨੂੰ ਸਹਿਮਤ ਹੋ ਗਿਆ, ਜਿਸ 'ਚ ਕਿਸਾਨ ਜਥੇਬੰਦੀਆਂ ਵਲੋਂ ਗਣਤੰਤਰ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਸਤਾਵਿਤ ਟਰੈਕਟਰ ਮਾਰਚ ਜਾਂ ਹੋਰ ਕਿਸੇ ਤਰ੍ਹਾਂ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX