ਤਾਜਾ ਖ਼ਬਰਾਂ


ਕਿਸਾਨ ਅੰਦੋਲਨ ਦਿੱਲੀ ਤੋਂ ਪਰਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਜਰਨਲ ਸਕੱਤਰ ਡਾ. ਮਲਕੀਤ ਸਿੰਘ ਦੀ ਮੌਤ
. . .  13 minutes ago
ਫਤਹਿਗੜ੍ਹ ਚੂੜੀਆਂ, 28 ਜਨਵਰੀ (ਧਰਮਿੰਦਰ ਸਿੰਘ ਬਾਠ)- ਬੀਤੀ ਰਾਤ ਕਿਸਾਨ ਅੰਦੋਲਨ ਦਿੱਲੀ ਤੋਂ ਪਰਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਜਰਨਲ ਸਕੱਤਰ ਡਾ. ਮਲਕੀਤ ਸਿੰਘ ਘੋਗਾ ਦੀ ਸਾਇਲੈਂਟ...
ਬੇਅਦਬੀ ਮਾਮਲੇ 'ਚ ਐਸ. ਆਈ. ਟੀ. ਵਲੋਂ ਦਾਇਰ ਚਾਰਜਸ਼ੀਟ ਨੂੰ ਸੁਮੇਧ ਸੈਣੀ ਨੇ ਹਾਈਕੋਰਟ 'ਚ ਦਿੱਤੀ ਚੁਣੌਤੀ
. . .  25 minutes ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੇ ਬੇਅਦਬੀ ਮਾਮਲੇ 'ਚ ਐਸ. ਆਈ. ਟੀ. ਵਲੋਂ ਦਾਇਰ ਚਾਰਜਸ਼ੀਟ ਨੂੰ ਪੰਜਾਬ ਅਤੇ ਹਰਿਆਣਾ...
ਸੁਪਰੀਮ ਕੋਰਟ 'ਚ ਉੱਠਿਆ ਟਰੈਕਟਰ ਪਰੇਡ ਦਾ ਮੁੱਦਾ, ਚੀਫ਼ ਜਸਟਿਸ ਦਾ ਕੇਂਦਰ ਨੂੰ ਸਵਾਲ- ਤੁਸੀਂ ਅੱਖਾਂ ਕਿਉਂ ਬੰਦ ਕਰ ਰੱਖੀਆਂ ਨੇ, ਕੁਝ ਕਰਦੇ ਕਿਉਂ ਨਹੀਂ?
. . .  31 minutes ago
ਨਵੀਂ ਦਿੱਲੀ, 28 ਜਨਵਰੀ- ਤਬਲੀਗ਼ੀ ਜਮਾਤ ਮਰਕਜ਼ ਮਾਮਲੇ 'ਚ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦਾ ਮੁੱਦਾ ਵੀ ਚੁੱਕਿਆ। ਇਸ ਕੇਸ ਦੀ...
ਟਰੈਕਟਰ ਰੈਲੀ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦਾ ਹਾਲ ਪੁੱਛਣ ਲਈ ਹਸਪਤਾਲ 'ਚ ਪਹੁੰਚੇ ਅਮਿਤ ਸ਼ਾਹ
. . .  45 minutes ago
ਨਵੀਂ ਦਿੱਲੀ, 28 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਿਵਲ ਲਾਈਨਜ਼ 'ਚ ਸਥਿਤ ਸੁਸ਼ੁਰਤਾ ਟਰਾਮਾ ਸੈਂਟਰ ਦਾ ਦੌਰਾ ਕਰਕੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਹਾਲ-ਚਾਲ ਪੁੱਛਿਆ, ਜਿਹੜੇ...
ਪ੍ਰਵਾਸੀ ਪੰਛੀਆਂ ਨੂੰ ਜ਼ਹਿਰ ਦੇ ਕੇ ਮਾਰਨ ਵਾਲੇ ਦੋ ਕਾਬੂ
. . .  58 minutes ago
ਹਰੀਕੇ ਪੱਤਣ, 28 ਜਨਵਰੀ (ਸੰਜੀਵ ਕੁੰਦਰਾ)- ਸਰਦ ਰੁੱਤ ਦੇ ਮਹਿਮਾਨ ਪ੍ਰਵਾਸੀ ਪੰਛੀਆਂ ਨੂੰ ਜ਼ਹਿਰ ਦੇ ਕੇ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਜੰਗਲੀ ਜੀਵ ਅਤੇ ਵਣ ਵਿਭਾਗ ਹਰੀਕੇ ਨੇ ਕਾਬੂ ਕੀਤਾ ਹੈ। ਇਸ ਸਬੰਧੀ...
ਦਿੱਲੀ ਪੁਲਿਸ ਨੇ ਕਿਸਾਨ ਆਗੂਆਂ ਵਿਰੁੱਧ ਜਾਰੀ ਕੀਤਾ ਲੁੱਕ ਆਊਟ ਨੋਟਿਸ, ਜਲਦ ਪਾਸਪੋਰਟ ਹੋਣਗੇ ਜ਼ਬਤ
. . .  about 1 hour ago
ਨਵੀਂ ਦਿੱਲੀ, 28 ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਉਨ੍ਹਾਂ ਕਿਸਾਨ ਆਗੂਆਂ ਨੂੰ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਦੇ ਨਾਂ ਐਫ. ਆਈ. ਆਰਜ਼ 'ਚ ਦਰਜ ਹਨ...
6 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ 'ਆਪ' ਅਗਲੇ ਦੋ ਸਾਲਾਂ 'ਚ 6 ਸੂਬਿਆਂ 'ਚ ਵਿਧਾਨ ਸਭਾ...
ਕਾਰ ਦੇ ਪਲਟਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਵੇਰਕਾ, 28 ਜਨਵਰੀ (ਪਰਮਜੀਤ ਸਿੰਘ ਬੱਗਾ)- ਲੰਘੀ ਦੇਰ ਸ਼ਾਮ ਵੇਰਕਾ ਬਾਈਪਾਸ ਰੋਡ 'ਤੇ ਇਕ ਕਾਰ ਦੇ ਨੀਵੀਂ ਥਾਂ 'ਤੇ ਪਲਟ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ...
ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ
. . .  about 2 hours ago
ਲੱਖੋ ਕੇ ਬਹਿਰਾਮ (ਫ਼ਿਰੋਜ਼ਪੁਰ), 28 ਜਨਵਰੀ (ਰਾਜਿੰਦਰ ਸਿੰਘ ਹਾਂਡਾ)- ਪਿੰਡ ਮਹਿਮਾ ਨੇੜੇ ਜਿਪਸੀ ਅਤੇ ਇਕ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ...
ਜ਼ਿਲ੍ਹਾ ਤਰਨ ਤਾਰਨ ਤੋਂ ਦਿੱਲੀ ਸੰਘਰਸ਼ 'ਚ ਗਏ ਨੌਜਵਾਨ ਦੀ ਮੌਤ
. . .  about 2 hours ago
ਸ਼ਾਹਬਾਜ਼ਪੁਰ/ਤਰਨਤਾਰਨ, 28 ਜਨਵਰੀ (ਪਰਦੀਪ ਬੇਗੇਪੁਰ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਘੁਰਕਵਿੰਡ ਦੇ ਨੌਜਵਾਨ ਕਰਨਬੀਰ ਸਿੰਘ ਪੁੱਤਰ ਬਲਕਾਰ ਸਿੰਘ ਦੀ ਦਿੱਲੀ ਵਿਖੇ ਕਿਸਾਨ ਅੰਦੋਲਨ 'ਚ ਠੰਢ ਲੱਗਣ ਨਾਲ...
ਦਿੱਲੀ ਪੁਲਿਸ ਦੇ ਜ਼ਖ਼ਮੀ ਮੁਲਾਜ਼ਮਾਂ ਨਾਲ ਅੱਜ ਮੁਲਾਕਾਤ ਕਰਨਗੇ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉੱਤਰੀ ਦਿੱਲੀ ਦੇ ਉਨ੍ਹਾਂ ਦੋ ਹਸਪਤਾਲਾਂ ਦਾ ਦੌਰਾ ਕਰਨਗੇ, ਜਿੱਥੇ ਕਿ ਟਰੈਕਟਰ ਪਰੇਡ ਦੌਰਾਨ...
ਟਰੈਕਟਰ ਰੈਲੀ ਸਮਝੌਤੇ ਦੀ ਉਲੰਘਣਾ 'ਤੇ ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਭੇਜੇ ਨੋਟਿਸ, 3 ਦਿਨਾਂ 'ਚ ਮੰਗਿਆ ਜਵਾਬ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਟਰੈਕਟਰ ਪਰੇਡ ਸਮਝੌਤੇ ਦੀ ਉਲੰਘਣਾ ਨੂੰ ਲੈ ਕੇ ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਨੋਟਿਸ ਭੇਜੇ ਹਨ। ਇਨ੍ਹਾਂ ਆਗੂਆਂ 'ਚ ਯੋਗੇਂਦਰ ਯਾਦਵ, ਬਲਦੇਵ ਸਿੰਘ ਸਿਰਸਾ, ਬਲਬੀਰ...
ਟਿਕਰੀ ਬਾਰਡਰ 'ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਖ਼ਤ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਟਿਕਰੀ ਬਾਰਡਰ 'ਤੇ ਪੁਲਿਸ ਵਲੋਂ ਭਾਰੀ ਸੁਰੱਖਿਆ...
ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਬਲ ਦੀ ਤਾਇਨਾਤੀ ਜਾਰੀ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਲਾਲ ਕਿਲ੍ਹਾ ਤੇ ਆਸਪਾਸ ਇਲਾਕਿਆਂ ਵਿਚ ਸੁਰੱਖਿਆ ਦੇ ਭਾਰੀ ਪ੍ਰਬੰਧ...
ਭਾਰਤ ਵਲੋਂ ਬਹਿਰੀਨ ਤੇ ਸ੍ਰੀਲੰਕਾ ਨੂੰ ਭੇਜੀ ਗਈ ਕੋਵਿਸ਼ੀਲਡ ਵੈਕਸੀਨ ਦੀ ਖੇਪ
. . .  about 4 hours ago
ਮੁੰਬਈ, 28 ਜਨਵਰੀ - ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਕੋਵਿਸ਼ੀਲਡ ਦੀ ਖੇਪ ਮੁੰਬਈ ਦੇ ਹਵਾਈ ਅੱਡੇ ਤੋਂ ਬਹਿਰੀਨ ਤੇ ਸ੍ਰੀਲੰਕਾ...
ਗਾਜੀਪੁਰ ਬਾਰਡਰ 'ਤੇ ਅੱਧੀ ਰਾਤ ਨੂੰ ਕੱਟੀ ਗਈ ਬਿਜਲੀ, ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ
. . .  about 5 hours ago
ਨਵੀਂ ਦਿੱਲੀ, 28 ਜਨਵਰੀ -ਗਣਤੰਤਰ ਦਿਵਸ ਮੌਕੇ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਬੁੱਧਵਾਰ ਦੇਰ ਰਾਤ ਗਾਜੀਪੁਰ ਬਾਰਡਰ 'ਤੇ ਅਚਾਨਕ...
ਅੱਜ ਦਾ ਵਿਚਾਰ
. . .  about 5 hours ago
1 ਫਰਵਰੀ ਨੂੰ, ਕਿਸਾਨਾਂ ਦੀ ਸੰਸਦ ਭਵਨ ਵੱਲ ਮਾਰਚ ਮੁਲਤਵੀ
. . .  1 day ago
ਹਰਿਆਣਾ ਸਰਕਾਰ ਨੇ ਝੱਜਰ, ਪਲਵਲ ਅਤੇ ਸੋਨੀਪਤ ਵਿਚ ਇੰਟਰਨੈੱਟ ਪਾਬੰਦੀ ਵਧਾਈ
. . .  1 day ago
ਕਾਂਗਰਸ ਨੇ ਕਿਸਾਨਾਂ ਨੂੰ ਭੜਕਾਇਆ, ਰਾਹੁਲ ਗਾਂਧੀ ਨੇ ਸੀਏਏ ਦੌਰਾਨ ਅਜਿਹਾ ਹੀ ਕੀਤਾ: ਪ੍ਰਕਾਸ਼ ਜਾਵਡੇਕਰ
. . .  1 day ago
ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਟੋਲ ਪਲਾਜ਼ਿਆ 'ਤੇ ਧਰਨੇ ਦੇ ਰਹੇ ਕਿਸਾਨਾਂ ਨੂੰ ਹਟਾਇਆ, ਲੰਗਰ ਵੀ ਬੰਦ ਕਰਵਾਏ
. . .  1 day ago
ਕਰਨਾਲ, 27 ਜਨਵਰੀ ( ਗੁਰਮੀਤ ਸਿੰਘ ਸੱਗੂ ) - ਜ਼ਿਲ੍ਹਾ ਅੰਦਰ ਚਲ ਰਹੇ ਦੋ ਟੋਲ ਪਲਾਜ਼ਿਆਂ ਤੇ ਕਿਸਾਨੀ ਮੰਗਾਂ ਨੂੰ ਲੈ ਧਰਨਾ ਦੇ ਰਹੇ ਕਿਸਾਨਾਂ ਨੂੰ ਅਜ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰੀ ਪੁਲਿਸ ਫੋਰਸ ਲੈ ਕੇ ਹਟਾ ਦਿਤਾ ...
ਲਾਲ ਕਿਲੇ ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫਰੰਸ
. . .  1 day ago
ਜਿਨ੍ਹਾਂ ਕਿਸਾਨ ਨੇਤਾਵਾਂ ਨੇ ਹਿੰਸਾ ਲਈ ਉਕਸਾਇਆ ਉਨ੍ਹਾਂ 'ਤੇ ਹੋਵੇਗੀ ਕਾਰਵਾਈ
. . .  1 day ago
ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
. . .  1 day ago
ਕੱਲ੍ਹ ਦੀ ਹਿੰਸਾ 'ਚ 394 ਪੁਲਿਸ ਕਰਮਚਾਰੀ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਪੋਹ ਸੰਮਤ 552
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਪਹਿਲਾ ਸਫ਼ਾ

ਸੁਪਰੀਮ ਫ਼ੈਸਲਾ

ਖੇਤੀ ਕਾਨੂੰਨਾਂ ਦੇ ਅਮਲ 'ਤੇ ਰੋਕ

ਚਾਰ ਮੈਂਬਰੀ ਕਮੇਟੀ ਦਾ ਗਠਨ • ਕਿਹਾ, ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ ਮੌਜੂਦਾ ਐਮ.ਐੱਸ.ਪੀ. ਪ੍ਰਣਾਲੀ • ਟਰੈਕਟਰ ਮਾਰਚ ਖ਼ਿਲਾਫ਼ ਪਟੀਸ਼ਨ 'ਤੇ ਨੋਟਿਸ ਜਾਰੀ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 12 ਜਨਵਰੀ-ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਦੇ ਅੜਿੱਕੇ ਨੂੰ ਹੱਲ ...

ਪੂਰੀ ਖ਼ਬਰ »

ਕਮੇਟੀ 'ਚ ਦੋ ਕਿਸਾਨ ਨੇਤਾ, ਦੋ ਖੇਤੀਬਾੜੀ ਅਰਥ ਸ਼ਾਸਤਰੀ

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ 'ਤੇ ਗੱਲਬਾਤ ਕਰਨ ਅਤੇ ਇਸ ਮਸਲੇ ਨੂੰ ਸੁਲਝਾਉਣ ਲਈ ਚਾਰ ਮੈਂਬਰਾਂ ਦੀ ਇਕ ਕਮੇਟੀ ਬਣਾਈ ਹੈ, ਜਿਸ ਵਿਚ ਦੋ ਖੇਤੀਬਾੜੀ ਅਰਥ ਸ਼ਾਸਤਰੀ ਹਨ ਅਤੇ ਦੋ ਕਿਸਾਨ ਨੇਤਾ | ਕਮੇਟੀ ਵਿਚ ਭੁਪਿੰਦਰ ਸਿੰਘ ਮਾਨ, ਅਸ਼ੋਕ ਗੁਲਾਟੀ, ਡਾ. ਪ੍ਰਮੋਦ ਕੇ. ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸਰਬਉੱਚ ਅਦਾਲਤ ਦੀ ਕਮੇਟੀ ਰੱਦ

ਮੇਜਰ ਸਿੰਘ
ਜਲੰਧਰ, 12 ਜਨਵਰੀ-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਸਾਨ ਆਗੂਆਂ ਤੇ ਸਰਕਾਰ ਵਿਚਕਾਰ ਗੱਲਬਾਤ 'ਚ ਆਈ ਖੜੋਤ ਨੂੰ ਤੋੜਨ ਲਈ ਸੁਪਰੀਮ ਕੋਰਟ ਵਲੋਂ ਬਣਾਈ 4 ਮੈਂਬਰੀ ਕਮੇਟੀ ਨੂੰ ਰੱਦ ਕਰਦਿਆਂ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨਾਂ ਵਿਰੱੁਧ ਸ਼ਾਂਤਮਈ ਅੰਦੋਲਨ ਪਹਿਲਾਂ ਵਾਂਗ ਹੀ ਜਾਰੀ ਰੱਖਿਆ ਜਾਵੇਗਾ | ਸਿੰਘੂ ਬਾਰਡਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ, ਡਾ: ਦਰਸ਼ਨ ਪਾਲ ਤੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਸਾਡਾ ਪੱਖ ਬੜਾ ਸਪੱਸ਼ਟ ਹੈ ਕਿ ਕਾਨੂੰਨ ਸਰਕਾਰ ਨੇ ਬਣਾਏ ਹਨ ਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਕਾਰ ਨਾਲ ਸਾਡਾ ਸੰਘਰਸ਼ ਚੱਲ ਰਿਹਾ ਹੈ ਤੇ ਗੱਲਬਾਤ ਵੀ ਹੋ ਰਹੀ ਹੈ | ਉਨ੍ਹਾਂ ਆਖਿਆ ਕਿ ਉੱਚ ਅਦਾਲਤ ਵਲੋਂ ਦਖ਼ਲ ਜਾਂ ਕਮੇਟੀ ਬਣਾਏ ਜਾਣ ਦੀ ਅਸੀਂ ਕਦੇ ਵੀ ਮੰਗ ਨਹੀਂ ਕੀਤੀ, ਸਗੋਂ ਸਾਡਾ ਮੰਨਣਾ ਹੈ ਕਿ ਅਜਿਹੀ ਕਮੇਟੀ ਬਣਨ ਨਾਲ ਸਰਕਾਰ ਦਾ ਸਾਡਾ ਧਿਆਨ ਲਾਂਭੇ ਕਰਨ ਦਾ ਮਕਸਦ ਪੂਰਾ ਹੁੰਦਾ ਹੈ, ਇਸ ਕਰਕੇ ਅਸੀਂ ਇਸ ਕਮੇਟੀ ਨਾਲ ਕਿਸੇ ਕਿਸਮ ਦੀ ਸਾਂਝ ਜਾਂ ਸੰਪਰਕ ਨਾ ਰੱਖੇ ਜਾਣ ਬਾਰੇ ਬੀਤੀ ਸ਼ਾਮ ਹੀ ਸਪੱਸ਼ਟ ਕਰ ਦਿੱਤਾ ਸੀ | ਉਨ੍ਹਾਂ ਕਿਹਾ ਕਿ ਅਸਲ ਵਿਚ ਇਹ ਮਾਮਲਾ ਉੱਚ ਅਦਾਲਤ 'ਚ ਲਿਜਾਣ ਪਿੱਛੇ ਸਰਕਾਰ ਦਾ ਹੱਥ ਹੈ ਤੇ ਸਰਕਾਰ ਨੇ ਹੀ ਪਟੀਸ਼ਨ ਪਾ ਕੇ ਸਾਡੇ 8 ਆਗੂਆਂ ਨੂੰ ਇਸ ਮਾਮਲੇ 'ਚ ਘੜੀਸਣ ਦਾ ਯਤਨ ਕੀਤਾ | ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨਾਲ 15 ਜਨਵਰੀ ਦੀ ਰੱਖੀ ਮੀਟਿੰਗ ਵਿਚ ਸ਼ਾਮਿਲ ਹੋਵਾਂਗੇ ਤੇ ਆਪਣਾ ਪੱਖ ਰੱਖਾਂਗੇ ਪਰ ਅਦਾਲਤ ਵਲੋਂ ਕਮੇਟੀ ਸਾਹਮਣੇ ਪੱਖ ਪੇਸ਼ ਕਰਨ ਨਹੀ ਜਾਵਾਂਗੇ | ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਬਾਹਰੀ ਦਖ਼ਲ ਨਹੀਂ ਚਾਹੁੰਦੇ | ਉਕਤ ਆਗੂਆਂ ਨੇ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ਉੱਪਰ ਅਗਲੇ ਹੁਕਮ ਤੱਕ ਰੋਕ ਲਗਾਏ ਜਾਣ ਤੇ ਕਿਸਾਨਾਂ ਦੇ ਸੰਘਰਸ਼ ਦੇ ਬੁਨਿਆਦੀ ਹੱਕ ਦੀ ਹਮਾਇਤ ਨੂੰ ਕਿਸਾਨ ਸੰਘਰਸ਼ ਦੀ ਪ੍ਰਾਪਤੀ ਤੇ ਸਰਕਾਰ ਨੂੰ ਵੱਡਾ ਝਟਕਾ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰ ਦੀ ਅਦਾਲਤ ਜਾਣ ਦੀ ਮਨਸ਼ਾ ਅਦਾਲਤ ਤੋਂ ਸੰਘਰਸ਼ ਦੇ ਖ਼ਿਲਾਫ਼ ਕੋਈ ਹੁਕਮ ਜਾਰੀ ਕਰਵਾਉਣ ਦੀ ਸੀ ਪਰ ਉਹ ਇਸ ਯਤਨ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ | ਉਨ੍ਹਾਂ ਕਿਹਾ ਕਿ ਕਾਨੂੰਨਾਂ ਉੱਪਰ ਅਦਾਲਤ ਵਲੋੋਂ ਰੋਕ ਲਗਾਏ ਜਾਣ ਨਾਲ ਇਹ ਗੱਲ ਤਾਂ ਸਾਬਤ ਹੋ ਗਈ ਹੈ ਕਿ ਖੇਤੀ ਕਾਨੂੰਨਾਂ ਵਿਚ ਵੱਡੀਆਂ ਖਾਮੀਆਂ ਤੇ ਊਣਤਾਈਆਂ ਹਨ | ਡਾ: ਦਰਸ਼ਨ ਪਾਲ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਕਮੇਟੀ ਵਿਚ ਸ਼ਾਮਿਲ ਚਾਰੇ ਖੇਤੀ ਮਾਹਿਰ ਡਾ: ਅਸ਼ੋਕ ਗੁਲਾਟੀ, ਪੀ.ਕੇ. ਜੋਸ਼ੀ, ਅਨਿਲ ਘਨਵਤ ਤੇ ਭੁਪਿੰਦਰ ਸਿੰਘ ਮਾਨ ਕੇਂਦਰ ਸਰਕਾਰ ਵਲੋਂ ਪਾਸ ਖੇਤੀ ਕਾਨੂੰਨਾਂ ਦੇ ਕੱਟੜ ਸਮਰਥਕ ਹਨ, ਫਿਰ ਉਨ੍ਹਾਂ ਤੋਂ ਇਨ੍ਹਾਂ ਕਾਨੂੰਨਾਂ ਬਾਰੇ ਵੱਖਰੀ ਰਾਇ ਦੀ ਕੀ ਆਸ ਰੱਖੀ ਜਾ ਸਕਦੀ ਹੈ | ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਬਾਰੇ ਕਈ ਤਰ੍ਹਾਂ ਦਾ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਗੁੰਮਰਾਹਕੁਨ ਪ੍ਰਾਪੇਗੰਡਾ ਹੋ ਰਿਹਾ ਹੈ | ਅਜਿਹਾ ਪ੍ਰਭਾਵ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨ ਦਿੱਲੀ ਉੱਪਰ ਧਾਵਾ ਬੋਲਣਗੇ | ਕੋਈ ਕਹਿੰਦਾ ਹੈ ਕਿ ਲਾਲ ਕਿਲ੍ਹੇ ਉੱਪਰ ਕਬਜ਼ਾ ਕਰਨ ਦਾ ਯਤਨ ਹੋਵੇਗਾ, ਕੋਈ ਕਹਿੰਦਾ ਪਾਰਲੀਮੈਂਟ 'ਚ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਸੀਂ ਸਪੱਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ ਸਾਡੀ ਇਹ ਪਰੇਡ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗੀ | ਨਾ ਅਸੀਂ ਲਾਲ ਕਿਲ੍ਹੇ ਜਾਵਾਂਗੇ, ਨਾ ਹੀ ਪਾਰਲੀਮੈਂਟ ਵੱਲ, ਕਿਸਾਨ ਪਹਿਲਾਂ ਵਾਂਗ ਹੀ ਪੂਰੇ ਸਬਰ ਤੇ ਸ਼ਾਂਤਮਈ ਢੰਗ ਨਾਲ ਪਰੇਡ 'ਚ ਸ਼ਾਮਿਲ ਹੋਣਗੇ |
ਕਿਸਾਨ ਸੰਘਰਸ਼ ਕਮੇਟੀ ਵਲੋਂ ਸੁਪਰੀਮ ਕੋਰਟ ਦੀ ਕਮੇਟੀ ਤੋਂ ਇਨਕਾਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਦਿੱਲੀ ਦੇ ਸਿੰਘੂ-ਕੁੰਡਲੀ ਬਾਰਡਰ ਉੱਤੇ ਪੱਕੇ ਮੋਰਚੇ ਦੇ 49ਵੇਂ ਦਿਨ ਸੁਪਰੀਮ ਕੋਰਟ ਵਿਚ ਖੇਤੀ ਕਾਨੂੰਨਾਂ ਬਾਰੇ ਹੋਈ ਸੁਣਵਾਈ ਵਿਚ ਖੇਤੀ ਕਾਨੂੰਨਾਂ ਦੇ ਹੱਲ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕਰਨ ਅਤੇ ਓਨਾ ਚਿਰ ਤੱਕ ਕਾਨੂੰਨ ਦੇ ਲਾਗੂ ਹੋਣ ਉੱਤੇ ਰੋਕ ਲਗਾਉਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਅਤੇ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਨੂੰ ਠੀਕ ਤਰੀਕੇ ਨਾਲ ਨਜਿੱਠਣ ਵਿਚ ਨਾਕਾਮ ਰਹਿਣ ਕਾਰਨ ਅਸਤੀਫ਼ਾ ਦੇਣ ਅਤੇ ਦੇਸ਼ ਦੇ ਕਿਸਾਨਾਂ ਪਾਸੋਂ ਮੁਆਫ਼ੀ ਮੰਗਣ, ਕਿਉਂਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਪ੍ਰਤੀ ਬੜੀਆਂ ਤਲਖ ਟਿੱਪਣੀਆਂ ਸੁਣਵਾਈ ਦੌਰਾਨ ਕੀਤੀਆਂ ਹਨ | ਕਿਸਾਨ ਆਗੂਆਂ ਨੇ ਹਰਿਆਣੇ ਦੀ ਖੱਟਰ ਸਰਕਾਰ ਵਲੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸਮੇਤ 71 ਕਿਸਾਨ ਆਗੂਆਂ ਅਤੇ 900 ਕਿਸਾਨਾਂ ਉੱਤੇ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ | ਆਗੂਆਂ ਨੇ ਦੱਸਿਆ ਕਿ 26 ਜਨਵਰੀ ਦੀ ਟਰੈਕਟਰ ਪਰੇਡ ਸਬੰਧੀ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਪਿੰਡਾਂ ਵਿਚ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ | ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਸੰਭਾਵੀ ਟਕਰਾਓ ਦੀ ਜ਼ਿੰਮੇਵਾਰੀ ਕੇੇਂਦਰ ਸਰਕਾਰ ਦੀ ਹੋਵੇਗੀ |
ਕਿਸਾਨ ਪਹਿਲਾਂ ਹੀ ਨਕਾਰ ਚੁੱਕੇ ਹਨ ਕਮੇਟੀ-ਉਗਰਾਹਾਂ
ਬੀ. ਕੇ. ਯੂ. ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਅਜਿਹੀ ਕਿਸੇ ਵੀ ਕਮੇਟੀ ਬਣਾਉਣ ਦੇ ਫ਼ੈਸਲੇ ਨਾਲ ਆਪਣੀ ਅਸਹਿਮਤੀ ਜ਼ਾਹਰ ਕਰ ਚੁੱਕੀਆਂ ਹਨ | ਸੁਪਰੀਮ ਕੋਰਟ ਵਲੋਂ ਜਿਹੜੀ ਕਮੇਟੀ ਗਠਿਤ ਕੀਤੀ ਗਈ ਹੈ ਉਸ 'ਚ ਸਰਕਾਰੀ ਨਜ਼ਰੀਏ ਵਾਲੇ ਮਾਹਿਰ ਹੀ ਸ਼ਾਮਿਲ ਕੀਤੇ ਗਏ ਹਨ | ਇਨ੍ਹਾਂ 'ਚੋਂ ਦੋ ਮਾਹਿਰ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਧੰਨਵਾਦੀ ਚਿੱਠੀ ਵੀ ਲਿਖ ਚੁੱਕੇ ਹਨ | ਅਜਿਹੀ ਕਮੇਟੀ ਕੋਲੋਂ ਸੰਘਰਸ਼ ਦੀਆਂ ਮੰਗਾਂ ਦੇ ਬਾਰੇ ਸੁਪਰੀਮ ਕੋਰਟ ਕੋਲ ਕਿਸਾਨਾਂ ਦਾ ਮੱਤ ਪਹੁੰਚਾਉਣ ਦੀ ਕਿਹੋ ਜਿਹੀ ਆਸ ਰੱਖੀ ਜਾ ਸਕਦੀ ਹੈ |

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਨੂੰ ਵਿਰੋਧ ਵਾਪਸ ਲੈਣਾ ਚਾਹੀਦੈ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਆਪਣਾ ਵਿਰੋਧ ਵਾਪਸ ਲੈਣ ਦੀ ਅਪੀਲ ਕੀਤੀ ਹੈ | ਉਨ੍ਹਾਂ ਸੁਪਰੀਮ ਕੋਰਟ ਵਲੋਂ ਚਾਰ ਮੈਂਬਰੀ ਕਮੇਟੀ ਦੇ ਗਠਨ ਕਰਨ ਦੇ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ

ਭੋਪਾਲ/ਮੋਰੇਨਾ, 12 ਜਨਵਰੀ (ਏਜੰਸੀ)-ਮੱਧ ਪ੍ਰਦੇਸ਼ ਦੇ ਮੋਰੇਨਾ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਅੱਜ 14 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਪਿਛਲੇ ਤਿੰਨ ਮਹੀਨਿਆਂ ਦੌਰਾਨ ਸੂਬੇ 'ਚ ਅਜਿਹੀ ਦੂਜੀ ਘਟਨਾ ਹੈ | ਇਸ ਤੋਂ ...

ਪੂਰੀ ਖ਼ਬਰ »

ਕਮੇਟੀ ਤੋਂ ਇਨਸਾਫ਼ ਦੀ ਆਸ ਨਹੀਂ-ਜਾਖੜ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੁਪਰੀਮ ਕੋਰਟ ਦੀ ਕਮੇਟੀ ਤੋਂ ਕਿਸਾਨਾਂ ਦੀ ਭਲਾਈ ਹੋਣ ਦੀ ਆਸ ਨਹੀਂ ਹੈ, ਕਿਉਂਕਿ ਕਮੇਟੀ ਵਿਚ ਸ਼ਾਮਿਲ ਕੀਤੇ ਗਏ ...

ਪੂਰੀ ਖ਼ਬਰ »

ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕਰਨ ਵਾਲੇ 3 ਦੋਸ਼ੀਆਂ ਨੂੰ ਸਜ਼ਾ

ਲਾਹੌਰ, 12 ਜਨਵਰੀ (ਏਜੰਸੀ)-ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਪੰਜਾਬ ਸੂਬੇ 'ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਭੰਨਤੋੜ ਕਰਨ ਦੇ ਮਾਮਲੇ 'ਚ 3 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ | ਜ਼ਿਕਰਯੋਗ ਹੈ ਕਿ ਜਨਵਰੀ 2020 'ਚ ਹਿੰਸਕ ਭੀੜ ਨੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਕਿਸਾਨ ਅੰਦੋਲਨ ਖ਼ਤਮ ਕਰਨ-ਖੱਟਰ

ਚੰਡੀਗੜ੍ਹ, 12 ਜਨਵਰੀ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਦੁਆਰਾ ਇਕ ਕਮੇਟੀ ਦੇ ਗਠਨ ਤੋਂ ਬਾਅਦ ਹੁਣ ...

ਪੂਰੀ ਖ਼ਬਰ »

ਆਦੇਸ਼ ਸਰਕਾਰ ਦੀ ਇੱਛਾ ਖਿਲਾਫ਼, ਪਰ ਮੰਨਣਯੋਗ-ਖੇਤੀ ਰਾਜ ਮੰਤਰੀ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਸਰਕਾਰ ਨੇ ਕਿਹਾ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਦਾ ਆਦੇਸ਼ ਉਸ ਦੀ ਇੱਛਾ ਖਿਲਾਫ ਹੈ, ਪਰ ਸਰਬ-ਉੱਚ ਅਦਾਲਤ ਦਾ ਨਿਰਦੇਸ਼ ਸਭ ਲਈ ਮੰਨਣਯੋਗ ਹੈ ਤੇ ਰੇੜਕੇ ਨੂੰ ਖਤਮ ਕਰਨ ਲਈ ਕਮੇਟੀ ਦੇ ਗਠਨ ਦਾ ਸਵਾਗਤ ਕਰਦੇ ...

ਪੂਰੀ ਖ਼ਬਰ »

ਹਰਿਆਣਾ 'ਚ ਸਰਕਾਰ ਨੂੰ ਕੋਈ ਖ਼ਤਰਾ ਨਹੀਂ-ਖੱਟਰ, ਚੌਟਾਲਾ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੀ ਭਾਜਪਾ-ਜੇ. ਜੇ. ਪੀ. ਦੇ ਗੱਠਜੋੜ ਵਾਲੀ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਇਹ ਆਪਣਾ 5 ਸਾਲ ਦਾ ਕਾਰਜਕਾਲ ਪੂਰਾ ...

ਪੂਰੀ ਖ਼ਬਰ »

ਯੂ.ਪੀ. ਗੇਟ 'ਤੇ ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਯੂ.ਪੀ ਗੇਟ 'ਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਚੱਲ ਰਿਹਾ ਹੈ | ਇੱਥੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਸੀਕਰੀ ਪਿੰਡ ਦੇ ਕਿਸਾਨ ਨਸੀਮ (60) ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ | ਨਸੀਮ ਇਸ ਸੰਘਰਸ਼ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਨੋਟਿਸ ਜਾਰੀ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਸੁਪਰੀਮ ਕੋਰਟ ਮੰਗਲਵਾਰ ਨੂੰ ਕੇਂਦਰ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਨੂੰ ਸਹਿਮਤ ਹੋ ਗਿਆ, ਜਿਸ 'ਚ ਕਿਸਾਨ ਜਥੇਬੰਦੀਆਂ ਵਲੋਂ ਗਣਤੰਤਰ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਸਤਾਵਿਤ ਟਰੈਕਟਰ ਮਾਰਚ ਜਾਂ ਹੋਰ ਕਿਸੇ ਤਰ੍ਹਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX