ਮਲੋਟ, 24 ਜਨਵਰੀ (ਪਾਟਿਲ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿਚ ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸ਼ਾਂਤਮਈ ਰੋਸ ਧਰਨੇ 'ਚ 34ਵੇਂ ਦਿਨ ਦੀ ਭੁੱਖ ਹੜਤਾਲ ਵਿਚ ਪਿੰਡ ਜੰਡਵਾਲਾ ਦੇ ਸਰਪੰਚ ਦਲਜੀਤ ਸਿੰਘ ਆਪਣੀ ਸਮੁੱਚੀ ਪੰਚਾਇਤ ਸਮੇਤ ਸ੍ਰੀ ਗੁਰੂ ਨਾਨਕ ਦੇਵ ਜੀ ਚੌਾਕ ਮਲੋਟ ਵਿਖੇ ਬੈਠੇ | ਭੁੱਖ ਹੜਤਾਲ 'ਚ ਇਕਬਾਲ ਸਿੰਘ, ਹਰਦੇਵ ਸਿੰਘ, ਪ੍ਰਗਟ ਸਿੰਘ, ਗੁਰਸੇਵਕ ਸਿੰਘ, ਲਖਵੀਰ ਸਿੰਘ, ਸਤਵਿੰਦਰ ਸਿੰਘ ਆਦਿ ਬੈਠੇ | ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਤੋਂ ਕਿਸਾਨਾਂ ਵਿਰੁੱਧ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ | ਇਸ ਸਮੇਂ ਦਿੱਲੀ ਵਿਚ 130 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ | ਉਨ੍ਹਾਂ ਨੂੰ ਦੋ ਮਿੰਟ ਦੇ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ | ਕਨਵੀਨਰ ਡਾ:ਗਿੱਲ ਨੇ ਮੋਦੀ ਸਰਕਾਰ ਤੋਂ ਪੁਰਜ਼ੋਰ ਸ਼ਬਦਾਂ 'ਚ ਮੰਗ ਕੀਤੀ ਕਿ 26 ਜਨਵਰੀ ਗਣਤੰਤਰਤਾ ਦਿਵਸ ਮੌਕੇ ਕਿਸਾਨਾਂ ਵਿਰੁੱਧ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਬਣਾਇਆ ਹੈ | ਸੰਵਿਧਾਨ ਵਿਚ ਬਣੇ ਕਾਨੂੰਨਾਂ ਦੀ ਪਾਲਣਾ ਕੀਤੀ ਜਾਂਦੀ ਹੈ ਪੂਰਾ ਦੇਸ਼ ਮਾਣ ਮਹਿਸੂਸ ਕਰਦਾ ਹੈ | ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸਵੇਰੇ 11 ਵਜੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਾਕ ਤੋਂ ਦਾਨੇਵਾਲਾ ਚੌਾਕ ਤੱਕ ਪੈਦਲ ਮਾਰਚ ਕੀਤਾ ਜਾਵੇਗਾ ਅਤੇ 26 ਜਨਵਰੀ ਨੂੰ ਸਵੇਰੇ 11 ਵਜੇ ਟਰੈਕਟਰ ਪਰੇਡ ਮਾਰਚ ਸ਼ਾਂਤੀਪੂਰਵਕ ਕੀਤਾ ਜਾਵੇਗਾ | ਟਰੈਕਟਰਾਂ 'ਤੇ ਕਿਸਾਨੀ ਝੰਡੇ ਦੇ ਨਾਲ ਤਿਰੰਗਾ ਝੰਡਾ ਵੀ ਲਾਇਆ ਜਾਵੇਗਾ | ਉਨ੍ਹਾਂ ਨੌਜਵਾਨਾਂ ਅਤੇ ਸਮੂਹ ਸੰਗਤਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਮਾਸਟਰ ਦਰਸ਼ਨ ਲਾਲ ਕਾਂਸਲ, ਮੋਹਰ ਸਿੰਘ ਬਾਠ, ਖੇਤਾ ਸਿੰਘ ਬਰਾੜ, ਦੇਸਰਾਜ ਸਿੰਘ, ਕਸ਼ਮੀਰ ਸਿੰਘ, ਸੁਖਚੈਨ ਸਿੰਘ ਵਿਰਕ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਬਲਾਕ ਕਮੇਟੀ ਦੋਦਾ ਦਾ ਵਿਸਥਾਰ ਕੀਤਾ ਗਿਆ | ਇਸ ਮੌਕੇ ਬਲਾਕ ਦੇ ਅਧਿਆਪਕਾਂ ਤੋਂ ਇਲਾਵਾ ਜ਼ਿਲੇ੍ਹ ਦੇ ਅਧਿਆਪਕ ਆਗੂ ਵੀ ਸ਼ਾਮਿਲ ਹੋਏ | ਬਲਾਕ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਕਿਸਾਨ ਪਰੇਡ ਵਿਚ ਸ਼ਾਮਿਲ ਹੋਣ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ ਦਿਖਾਈ ਹੈ | ਇਹ ਪ੍ਰਗਟਾਵਾ ਕਿਸਾਨ ...
ਮਲੋਟ, 24 ਜਨਵਰੀ (ਅਜਮੇਰ ਸਿੰਘ ਬਰਾੜ)-ਮਹਾਂਵੀਰ ਗਊਸ਼ਾਲਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੇ ਪਾਏ ਪੂਰਨਿਆਂ 'ਤੇ ਚਲਦਿਆਂ ਗਊਸ਼ਾਲਾ ਵਿਖੇ ਚੱਲ ਰਹੀ 22ਵੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 301 ਅਖੰਡ ਪਾਠਾਂ ਦੀ ਲੜੀ ਦਾ ਸਮਾਪਤੀ ਸਮਾਰੋਹ ਵੱਡੇ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗੁਰਦੇਵ ਸਿੰਘ (77) ਵਾਸੀ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਪਾਠ ਦਾ ਭੋਗ ਪਾਇਆ ਗਿਆ ਅਤੇ ਅੰਤਿਮ ਅਰਦਾਸ ਸਥਾਨਕ ਮਲੋਟ ਰੋਡ ਸਥਿਤ ਚਹਿਲ ਪੈਲੇਸ ਵਿਖੇ ਹੋਈ | ਇਸ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ 'ਤੇ ਸਥਿਤ ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੀ 50ਵੀਂ ਵਰ੍ਹੇਗੰਢ ਮਨਾਈ ਗਈ | ਇਸ ਖ਼ੁਸ਼ੀ ਵਿਚ ਸਕੂਲ ਵਿਚ ਹਵਨ ਕਰਵਾਇਆ ਗਿਆ | ਇਸ ਮੌਕੇ ਡੀ.ਏ.ਵੀ. ਪ੍ਰਬੰਧਕ ਕਮੇਟੀ ਦੇ ...
ਮਲੋਟ, 24 ਜਨਵਰੀ (ਅਜਮੇਰ ਸਿੰਘ ਬਰਾੜ)-ਮਹਾਂਵੀਰ ਗਊਸ਼ਾਲਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੇ ਪਾਏ ਪੂਰਨਿਆਂ 'ਤੇ ਚਲਦਿਆਂ ਗਊਸ਼ਾਲਾ ਵਿਖੇ ਚੱਲ ਰਹੀ 22ਵੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 301 ਅਖੰਡ ਪਾਠਾਂ ਦੀ ਲੜੀ ਦਾ ਸਮਾਪਤੀ ਸਮਾਰੋਹ ਵੱਡੇ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਤਿਲਕ ਨਗਰ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ ਪ੍ਰਭਾਤ-ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਅੱਜ ਮੰਦਰ ਤੋਂ ਸ਼ੁਰੂ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਤੋਸ਼ ਸਪੋਰਟਸ ਵਿਲਜ਼ ਬੈਡਮਿੰਟਨ ਅਕੈਡਮੀ ਹਿਸਾਰ ਵਲੋਂ ਓਪਨ ਨਾਰਥ ਜ਼ੋਨ ਲੈਵਲ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ, ਮਹਾਂਰਾਸ਼ਟਰ, ...
ਫ਼ਤਿਹਗੜ੍ਹ ਪੰਜਤੂਰ, 24 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੇ ਅੰਦਰ ਨਹਿਰ ਦੇ ਪੁਲ ਦੇ ਨਜ਼ਦੀਕ ਬਣੀ ਜਗ੍ਹਾ ਧੰਨ ਧੰਨ ਬਾਬਾ ਖੇਤਰਪਾਲ ਜੀ ਦੀ ਯਾਦ ਵਿਚ ਸਾਲਾਨਾ ਭੰਡਾਰਾ ਐਨ.ਆਰ.ਆਈ. ਵੀਰਾਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਅਤੇ ਕਮੇਟੀ ਮੈਂਬਰਾਂ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਭਰ ਵਿਚ ਹੋ ਰਹੀਆਂ ਨਗਰ ਪਾਲਿਕਾ ਚੋਣਾਂ ਵਿਚ ਟਾਂਕ ਕਸ਼ੱਤਰੀ ਭਾਈਚਾਰਾ ਅਹਿਮ ਰੋਲ ਅਦਾ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ...
ਬਰਗਾੜੀ, 24 ਜਨਵਰੀ (ਲਖਵਿੰਦਰ ਸ਼ਰਮਾ)-ਸਵ. ਗੁਰਚਰਨ ਸਿੰਘ ਨੰਬਰਦਾਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਹੋਇਆ | ਗ੍ਰੰਥੀ ਬੁੱਧ ਸਿੰਘ ਨੇ ਗੁਰਬਾਣੀ ਦੀਆਂ ਪਵਿੱਤਰ ਤੁਕਾਂ ਦੇ ਹਵਾਲੇ ਨਾਲ ਸੰਗਤਾਂ ਨੂੰ ਜਨਮ ਮਰਨ ਬਾਰੇ ਵਿਸਥਾਰ ਨਾਲ ...
ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਾਸਲ ਦੀਆਂ ਚੋਣ ਦਾ ਐਲਾਨ ਹੁੰਦਿਆਂ ਹੀ ਇਥੋਂ ਦੇ ਵਾਰਡ ਨੰਬਰ: 5 'ਚੋਂ ਆਜ਼ਾਦ ਉਮੀਦਵਾਰ ਸ੍ਰੀਮਤੀ ਮਨਦੀਪ ਕੌਰ ਧਰਮ-ਪਤਨੀ ਭੂਰਾ ਸਿੰਘ ਰਮਨ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਘਰ-ਘਰ ਜਾ ਕੇ ...
ਮਲੋਟ, 24 ਜਨਵਰੀ (ਪਾਟਿਲ)-ਸ੍ਰੀ ਕਿ੍ਸ਼ਨਾ ਮੰਦਰ ਮੰਡੀ ਹਰਜੀ ਰਾਮ ਵਿਖੇ ਪਾਰਦੇਸ਼ਵਰ ਮਹਾਂਦੇਵ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ 6 ਵਜੇ ਰੁਦਰਾ ਅਭਿਸ਼ੇਕ ਕੀਤਾ ਗਿਆ ਅਤੇ ਉਪਰੰਤ ਆਰਤੀ ਸ਼ਿੰਗਾਰ ਅਤੇ ਹਵਨ ਯੱਗ ਕਰਵਾਇਆ ਗਿਆ | ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਪਿੰਡ ਬੂੜਾ ਗੁੱਜਰ ਇਕਾਈ ਦੀ ਚੋਣ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ, ਜਿਸ ਵਿਚ ਰਾਜਿੰਦਰ ਸਿੰਘ ਇਕਾਈ ਪ੍ਰਧਾਨ, ...
ਸ੍ਰੀ ਮੁਕਤਸਰ ਸਾਹਿਬ, ਦੋਦਾ, 24 ਜਨਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਟਿਕਰੀ ਬਾਰਡਰ ਦਿੱਲੀ ਵਿਖੇ ਲਗਾਤਾਰ ਕਿਸਾਨ ਧਰਨੇ ਵਿਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਰਗਰਮ ਆਗੂ ਅਵਤਾਰ ਸਿੰਘ ਲੁਹਾਰਾ ਦਿਲ ਦਾ ਦੌਰਾ ਪੈਣ ਕਾਰਨ ਉਥੇ ਹੀ ਕਿਸਾਨੀ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ 7 ਫਰਵਰੀ ਨੂੰ ਪਟਿਆਲਾ ਵਿਖੇ ਰੈਲੀ ਦਾ ਐਲਾਨ ਕੀਤਾ ਗਿਆ ਹੈ | ਇਸ ਭਰਵੀਂ ...
ਲੰਬੀ, 24 ਜਨਵਰੀ (ਮੇਵਾ ਸਿੰਘ)-6 ਪੰਜਾਬ ਗਰਲਜ਼ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਅਮਿੱਤ ਡੰਗਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਪਿੰਡ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ...
ਮੰਡੀ ਲੱਖੇਵਾਲੀ, 24 ਜਨਵਰੀ (ਮਿਲਖ ਰਾਜ)-ਸ਼ਹੀਦ ਰਾਮਧੰਨ ਦੀ 21ਵੀਂ ਬਰਸੀ ਪਿੰਡ ਭਾਗਸਰ ਵਿਖੇ ਮਨਾਈ ਗਈ, ਜਿਸ ਵਿਚ ਫ਼ੌਜੀ ਜਵਾਨਾਂ ਦੇ ਨਾਲ-ਨਾਲ ਪਿੰਡ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਸਾਰਿਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX