ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਮਾਘ ਸੰਮਤ 552
ਵਿਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ \'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਪਟਿਆਲਾ

ਗਣਤੰਤਰ ਦਿਵਸ ਮੌਕੇ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਕਿਸਾਨਾਂ ਨਾਲ ਹੈ ਮੇਰਾ ਦਿਲ-ਕੈਪਟਨ

ਪਟਿਆਲਾ, 27 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-72ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਟਿਆਲਾ ਦੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਵਲੋਂ ਕੈਂਪਸ ਵਿਖੇ ਰੋਸ ਮਾਰਚ

ਪਟਿਆਲਾ, 27 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਸੰਯੁਕਤ ਕਿਸਾਨ ਮੋਰਚੇ ਦੁਆਰਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਸੱਦੇ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਇਕ ਮਾਰਚ ਕੀਤਾ | ਮਾਰਚ ...

ਪੂਰੀ ਖ਼ਬਰ »

ਰਾਣਵਾਂ ਵਿਖੇ ਧਾਰਮਿਕ ਦੀਵਾਨ 30 ਤੋਂ

ਖਮਾਣੋਂ, 27 ਜਨਵਰੀ (ਜੋਗਿੰਦਰ ਪਾਲ)-ਗੁਰਦੁਆਰਾ ਈਸ਼ਰਸਰ ਸਾਹਿਬ ਪ੍ਰਬੰਧਕ ਕਮੇਟੀ ਬਾਬਾ ਸੁਰਜੀਤ ਸਿੰਘ, ਗਰਾਮ ਪੰਚਾਇਤ ਰਾਣਵਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਈਸ਼ਰਸਰ ਸਾਹਿਬ ਪਿੰਡ ਰਾਣਵਾਂ ਵਿਖੇ ਧਾਰਮਿਕ ਦੀਵਾਨ 30 ਜਨਵਰੀ ਤੋਂ 3 ਫਰਵਰੀ ...

ਪੂਰੀ ਖ਼ਬਰ »

ਵਾਰਡ ਨੰਬਰ 4 ਤੋਂ ਅਕਾਲੀ ਉਮੀਦਵਾਰ ਸੋਨੀ ਜਲੂਰ ਵਲੋਂ ਚੋਣ ਪ੍ਰਚਾਰ ਤੇਜ਼

ਪਾਤੜਾਂ, 27 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਾਸਲ ਪਾਤੜਾਂ ਦੀਆਂ ਚੋਣਾਂ ਲਈ ਭਾਵੇਂ ਅਜੇ ਹੋਰ ਉਮੀਦਵਾਰਾਂ ਵਲੋਂ ਆਪੋ-ਆਪਣੀਆਂ ਪਾਰਟੀਆਂ ਤੋਂ ਟਿਕਟਾਂ ਮਿਲਣ ਮਗਰੋਂ ਹੀ ਚੋਣ ਪ੍ਰਚਾਰ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਅਕਾਲੀ ਦਲ ਵਲੋਂ ਟਿਕਟ ਮਿਲਣ ...

ਪੂਰੀ ਖ਼ਬਰ »

ਸ੍ਰੀ ਰਾਧਾ ਕਿ੍ਸ਼ਨ ਮੰਦਰ ਦਾ ਨਿਰਮਾਣ ਅੱਜ ਹੋਵੇਗਾ ਸ਼ੁਰੂ

ਖਮਾਣੋਂ, 27 ਜਨਵਰੀ (ਮਨਮੋਹਨ ਸਿੰਘ ਕਲੇਰ)-ਗੋਬਿੰਦ ਧਾਮ ਗਊਸ਼ਾਲਾ ਖਮਾਣੋਂ ਖ਼ੁਰਦ ਵਿਖੇ ਬਣਨ ਵਾਲੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਦਾ ਨੀਂਹ ਪੱਥਰ 28 ਜਨਵਰੀ ਨੂੰ ਸਵੇਰੇ ਸਾਢੇ 10 ਵਜੇ ਰੱਖਿਆ ਜਾਵੇਗਾ | ਇਸ ਸਬੰਧੀ ਪ੍ਰਬੰਧਕ ਸੋਨੂੰ ਗਰਗ ਖਮਾਣੋਂ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਡਾ. ਸਿਵਾਤੀ ਧਵਨ ਮੁੱਖ ਮੰਤਰੀ ਵਲੋਂ ਸਨਮਾਨਿਤ

ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਕਰੋਨਾ ਕਾਲ ਦੌਰਾਨ ਜ਼ਿਲੇ੍ਹ 'ਚ ਕੋਵਿਡ ਦੇ 2 ਲੱਖ 40 ਹਜ਼ਾਰ ਸੈਂਪਲ ਇਕੱਠੇ ਕਰਨ ਵਾਲੀ ਮਾਤਾ ਕੁਸ਼ੱਲਿਆ ਹਸਪਤਾਲ ਦੀ ਆਈ.ਡੀ.ਅੱੈਸ.ਪੀ. ਲੈਬ ਦੀ ਇੰਚਾਰਜ ਮਾਈਕਰੋਬੋਲੀਜਿਟ ਡਾ. ਸਿਵਾਤੀ ਦੇ ਸ਼ਾਨਦਾਰ ਸੇਵਾਵਾਂ ਨਿਭਾਉਣ ਦੇ ...

ਪੂਰੀ ਖ਼ਬਰ »

ਗੁਰਮਤਿ ਕਾਲਜ ਵਲੋਂ ਐਨ.ਐੱਸ.ਐੱਸ. ਕੈਂਪ

ਪਟਿਆਲਾ, 27 ਜਨਵਰੀ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਵਿਖੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਦਿਨਾਂ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਆਰੰਭ ਅਰਦਾਸ ਕਰਕੇ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਪਾਤੜਾਂ ਵਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ ਸਨਮਾਨਿਤ

ਅਰਨੋਂ, 27 ਜਨਵਰੀ (ਦਰਸ਼ਨ ਸਿੰਘ ਪਰਮਾਰ)-ਗਣਤੰਤਰ ਦਿਵਸ ਨੰੂ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਬਲਾਕ ਪਾਤੜਾਂ 'ਚ ਰਾਜਵਨਿੰਦਰ ਸਿੰਘ ਧਨੋਆ ਨਾਇਬ ਤਹਿਸੀਲਦਾਰ ਪਾਤੜਾਂ ਵਲੋਂ ਘੱਗਰ ਪਾਰ ਦੇ ਪਿੰਡਾਂ ਦੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ-ਘਰ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਵਿਖੇ 72ਵਾਂ ਗਣਤੰਤਰ ਦਿਵਸ ਮਨਾਇਆ

ਗੁਹਲਾ ਚੀਕਾ, 27 ਜਨਵਰੀ (ਓ.ਪੀ. ਸੈਣੀ)-ਅੱਜ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਟਟੀਆਣਾ ਵਿਖੇ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਦੇ ਵਿਹੜੇ ਵਿਚ ਉਤਸ਼ਾਹ ਨਾਲ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਨੇ ਮੋਟਾਪੇ ਦੀ ਦੁਨੀਆ ਦੇ ਇਲਾਜ 'ਚ ਮਚਾਇਆ ਤਹਿਲਕਾ

ਬੀਜਾ, 27 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ-ਲੁਧਿਆਣਾ ਜੀ. ਟੀ. ਰੋਡ 'ਤੇ ਤਹਿਸੀਲ ਖੰਨਾ ਅਧੀਨ ਆਉਂਦੇ ਕਸਬਾ ਬੀਜਾ ਦਾ ਕੁਲਾਰ ਹਸਪਤਾਲ ਦੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ...

ਪੂਰੀ ਖ਼ਬਰ »

ਟੈਂਕੀ ਵਾਲਾ ਪਾਰਕ ਵਲੋਂ 72ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ

ਪਟਿਆਲਾ, 27 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਏਰੀਆ ਡਿਵੈਲਪਮੈਂਟ ਵੈੱਲਫੇਅਰ ਐਸੋਸੀਏਸ਼ਨ ਗੁਰੂ ਨਾਨਕ ਨਗਰ, ਗੁਰਬਖ਼ਸ਼ ਕਾਲੋਨੀ, ਤਫੱਲਜਪੁਰਾ, ਟੈਂਕੀ ਵਾਲਾ ਪਾਰਕ ਵਲੋਂ 72ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੰਤ ਲਾਲ ...

ਪੂਰੀ ਖ਼ਬਰ »

ਸੇਂਟ ਪੀਟਰਜ਼ ਅਕੈਡਮੀ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

ਪਟਿਆਲਾ, 27 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸੇਂਟ ਪੀਟਰਜ਼ ਅਕੈਡਮੀ ਪਟਿਆਲਾ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਤੀਸ਼ ਮਹਿੰਦਰੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦਾ ਆਰੰਭ ਸਕੂਲ ਦੇ ਪਿ੍ੰਸੀਪਲ ਫਾਦਰ ਜੋਨ ਬੋਸਕੋ, ...

ਪੂਰੀ ਖ਼ਬਰ »

ਅਪਰਾਧਿਕ ਸੱਟਾਂ ਬਾਰੇ ਮੁਆਵਜ਼ਾ ਬੋਰਡ ਦੀ ਬੈਠਕ 'ਚ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਆਦੇਸ਼

ਪਟਿਆਲਾ, 27 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਰਾਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਅਪਰਾਧਿਕ ਸੱਟਾਂ ਬਾਰੇ ਮੁਆਵਜ਼ਾ ਬੋਰਡ ਦੀ ਬੈਠਕ 'ਚ ਪੀੜਤਾਂ ਨੂੰ 9 ਲੱਖ 10 ...

ਪੂਰੀ ਖ਼ਬਰ »

ਰਾਜੂ ਸ਼ਰਾਫ ਨੂੰ 'ਪਦਮ ਭੂਸ਼ਣ' ਪੁਰਸਕਾਰ ਦੇ ਐਲਾਨ 'ਤੇ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ ਵਧਾਈ

ਪਟਿਆਲਾ, 27 ਜਨਵਰੀ (ਭਗਵਾਨ ਦਾਸ)-72ਵੇਂ ਗਣਤੰਤਰ ਦਿਵਸ ਤੇ ਯੂ.ਪੀ.ਐਲ. ਦੇ ਚੇਅਰਮੈਨ ਰਾਜੂ ਸ਼ਰਾਫ ਨੰੂ 'ਪਦਮ ਭੂਸ਼ਣ' ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਨੇ ਇਸ ਮੌਕੇ ਰਾਜੂ ਸ਼ਰਾਫ ਨੂੰ ਵਧਾਈ ਦਿੰਾਦਿਆਂ ਕਿਹਾ ਕਿ ਉਹ ਸੂਝਵਾਨ ...

ਪੂਰੀ ਖ਼ਬਰ »

ਕਿਸਾਨ ਆਗੂਆਂ ਖਿਲਾਫ ਦਰਜ ਕੀਤੇ ਕੇਸ ਨਿੰਦਣਯੋਗ- ਡਾ. ਗਾਂਧੀ

ਪਟਿਆਲਾ, 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਸੰਸਦੀ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਯੂਨੀਅਨ ਦੇ ਆਗੂਆਂ ਖਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਹੈ | ਜਾਰੀ ਬਿਆਨ 'ਚ ਡਾ. ਗਾਂਧੀ ਨੇ ਕਿਹਾ ਕਿ ਦੇਸ਼ ਵਿਚ ਹਰ ਕੋਈ ਅਤੇ ਪੂਰਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਰਾਜਪੁਰਾ, 27 ਜਨਵਰੀ (ਰਣਜੀਤ ਸਿੰਘ)-ਨੇੜਲੇ ਪਿੰਡ ਮਦਨਪੁਰ ਚਲਹੇੜੀ ਵਿਖੇ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਬਾਬਾ ਬੰਤ ਸਿੰਘ ਦੀ ਦੇਖ-ਰੇਖ ਹੇਠ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਪਟਿਆਲਾ, 27 ਜਨਵਰੀ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਧਾਮੋ ਮਜਾਰਾ ਵਿਖੇ ਐੱਨ.ਐੱਸ.ਵਿਭਾਗ ਤੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਗਿਆਰ੍ਹਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ, ਡਾ. ਹਰਮੀਤ ਕੌਰ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਰੱਖਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 27 ਜਨਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਪਤਨੀ ਦੀ ਸ਼ਿਕਾਇਤ 'ਤੇ ਪਤੀ ਨੂੰ ਗੈਰ ਕਾਨੁੂੰਨੀ ਹਿਰਾਸਤ 'ਚ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਕ ਪੁਲਿਸ ਨੂੰ ਕੰਚਨ ਚਾਵਲਾ ਨੇ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਮਹੱਤਵਪੂਰਨ ਭੂਮਿਕਾ ਨਿਭਾਈ- ਮੇਅਰ

ਪਟਿਆਲਾ 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਮਹਾਂਮਾਰੀ ਦੌਰਾਨ ਮਿਸ਼ਨ ਫ਼ਤਿਹ ਦੇ ਅਧੀਨ ਕੰਮ ਕਰਦੇ ਸਮੇਂ ਸਫ਼ਾਈ ਸੈਨਾ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਸੀ, ਕਿਉਂਕਿ ਉਹ ਕੋਰੋਨਾ ਮਹਾਂਮਾਰੀ ਦੌਰਾਨ ਕੰਟੇਨਮੈਂਟ ਜੋਨ ਵਿਚ ਕੰਮ ਕਰਦੇ ਰਹੇ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਗਣਤੰਤਰਤਾ ਦਿਵਸ ਮਨਾਇਆ

ਪਟਿਆਲਾ, 27 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਅੰਮਿ੍ਤਪਾਲ ਕੌਰ ਵਲੋਂ ਤਿਰੰਗਾ ਲਹਿਰਾਇਆ ਗਿਆ | ਇਸ ਮੌਕੇ ਰੱਖੇ ਗਏ ਇਕ ਸੰਖੇਪ ਪ੍ਰੋਗਰਾਮ ਵਿਚ ਡਾ. ਅੰਮਿ੍ਤਪਾਲ ਕੌਰ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਿਸਾਨਾਂ ਨਾਲ ਹਰ ਪੱਖੋਂ ਡਟ ਕੇ ਖੜੇ੍ਹਗੀ- ਵਿਜੇਇੰਦਰ ਸਿੰਗਲਾ

ਨਾਭਾ, 27 ਜਨਵਰੀ (ਅਮਨਦੀਪ ਸਿੰਘ ਲਵਲੀ)-ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਮੰਨ ਕੇ ਤਿੰਨੋਂ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ | ਕਿਸਾਨਾਂ ਵਲੋਂ ਜੋ ਸੰਘਰਸ਼ ਜਾਰੀ ਕੀਤਾ ਗਿਆ ਸੀ ਉਹ ਹੁਣ ਵੱਡਾ ਜਨ ਅੰਦੋਲਨ ਬਣ ਚੁੱਕਿਆ ਹੈ | ਹਰ ਵਰਗ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਜਤਾਇਆ ਵਿਰੋਧ

ਪਟਿਆਲਾ, 27 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਲੋਕ ਰੋਹ ਦਾ ਹਿੱਸਾ ਬਣੇ ਕੰਪਿਊਟਰ ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਸਰਕਾਰ ਦੀਆਂ ਗ਼ਲਤ ਨੀਤੀਆਂ ਪ੍ਰਤੀ ਆਪਣਾ ਵਿਰੋਧ ਜਤਾਇਆ | ਕੰਪਿਊਟਰ ਅਧਿਆਪਕ ਕਮੇਟੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਰੋਸਟਰ ਨੁਕਤਿਆਂ ਸਬੰਧੀ ਪੱਤਰ ਦੇ ਅਮਲ 'ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼

ਪਟਿਆਲਾ, 27 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਇਕ ਵਿਵਾਦਿਤ ਪੱਤਰ ਦੇ ਅਮਲ 'ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਇਲੈਕਟ੍ਰੋਨਿਕ ਮੀਡੀਆ ਵੈੱਲਫੇਅਰ ਕਲੱਬ ਦੀ ਸਾਲਾਨਾ ਡਾਇਰੀ ਕੀਤੀ ਜਾਰੀ

ਪਟਿਆਲਾ, 27 ਜਨਵਰੀ (ਚੱਠਾ)-ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ 'ਤੇ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਦੀ ਨਵੇਂ ਸਾਲ ਦੀ ਡਾਇਰੀ ਕਰ ਕਮਲਾ ਨਾਲ ਰਿਲੀਜ਼ ਕੀਤੀ | ਇਸ ਦੇ ਨਾਲ ਹੀ ਮੁੱਖ ...

ਪੂਰੀ ਖ਼ਬਰ »

ਲਾਲ ਕਿਲ੍ਹੇ ਦੀ ਘਟਨਾ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦਾ ਮਨਸੂਬਾ- ਚੇਅਰਮੈਨ ਝੰਡੀ

ਡਕਾਲਾ, 27 ਜਨਵਰੀ (ਪਰਗਟ ਸਿੰਘ ਬਲਬੇੜਾ)-ਕਿਸਾਨ ਪਰੇਡ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਲਾਲ ਕਿਲੇ ਤੇ ਜੋ ਕੁਝ ਕੀਤਾ ਗਿਆ ਹੈ ਉਹ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦੇ ਮਨਸੂਬੇ ਅਤੇ ਗਿਣੀ ਮਿਥੀ ਸਾਜਿਸ਼ ਤਹਿਤ ਕੀਤਾ ਗਿਆ ਹੈ | ਇਹ ਵਿਚਾਰ ਬਲਾਕ ਸੰਮਤੀ ਪਟਿਆਲਾ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਵਿਗਾੜਨ ਲਈ ਕੇਂਦਰ ਸਰਕਾਰ ਨੇ ਚੱਲੀਆਂ ਕੋਝੀਆਂ ਚਾਲਾਂ-ਤੇਜਿੰਦਰਪਾਲ ਸਿੰਘ ਸੰਧੂ

ਪਟਿਆਲਾ, 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸ਼ੋ੍ਰਮਣੀ ਅਕਾਲੀ ਦਲ ਡੇਮੋਕੇ੍ਰਟਿਕ ਦੇ ਸੀਨੀਅਰ ਆਗੂ ਤੇਜਿੰਦਰਪਾਲ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਏਜੰਸੀਆਂ ਰਾਹੀਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ 'ਕਿਸਾਨ ਮੋਰਚਾ' ਵਿਸ਼ੇ 'ਤੇ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ

ਪਟਿਆਲਾ, 27 ਜਨਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੀ ਗਰਲਜ਼ ਵੈੱਲਫੇਅਰ ਕਮੇਟੀ ਅਤੇ ਨੰਨੀ ਛਾਂ ਸੈੱਲ ਵਲੋਂ ਕਾਲਜ ਦੀਆਂ ਵੱਖ-ਵੱਖ ਫੈਕਲਟੀਆਂ ਦੇ 'ਕਿਸਾਨ ਮੋਰਚਾ' ਵਿਸ਼ੇ 'ਤੇ ਆਨ ਲਾਈਨ ਪੋਸਟਰ ਬਣਾਉਣ ਲਈ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ 72 ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਸਬਾ ਬਲਬੇੜਾ 'ਚ ਕੱਢੀ ਰੋਸ ਰੈਲੀ

ਡਕਾਲਾ, 27 ਜਨਵਰੀ (ਪਰਗਟ ਸਿੰਘ ਬਲਬੇੜਾ)-ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਦੀ ਕਿਸਾਨ ਪਰੇਡ ਦੇ ਦਿੱਤੇ ਸੱਦੇ ਤਹਿਤ ਕਸਬਾ ਬਲਬੇੜਾ ਵਿਖੇ ਰੋਸ ਮਾਰਚ ਕੀਤਾ ਗਿਆ | ਕਸਬਾ ਬਲਬੇੜਾ ਵਿਖੇ ਇਕੱਠੇ ਹੋਏ ਲੋਕਾਂ ਵਲੋਂ ਇਕ ਰੋਸ ਮਾਰਚ ਮੇਨ ਬਾਜ਼ਾਰ 'ਚੋਂ ਦੀ ਹੁੰਦਾ ਹੋਇਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਪਿੰਡ ਲੰਗ ਨੇੜੇ ਨਹਿਰ ਕੋਲ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਇਕ ਟਰੈਕਟਰ ਚਾਲਕ ਨੇ ਫੇਟ ਮਾਰ ਦਿੱਤੀ, ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ...

ਪੂਰੀ ਖ਼ਬਰ »

ਜੇਲ੍ਹ 'ਚ ਬਾਹਰੋਂ ਸੁੱਟੇ ਦੋ ਪੈਕਟ ਬਰਾਮਦ

ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਬਾਹਰੋਂ ਸੁੱਟੇ ਟੇਪ ਨਾਲ ਲਪੇਟੇ ਦੋ ਪੈਕਟ ਨੂੰ ਖੋਲ੍ਹਣ ਉਪਰੰਤ 13 ਜਰਦੇ ਦੀਆਂ ਪੁੜੀਆਂ 4 ਚਾਰ ਮੋਬਾਇਲ ਅਤੇ 2 ਚਾਰਜਰ ਜੇਲ੍ਹ ਪ੍ਰਸ਼ਾਸਨ ਨੇ ਬਰਾਮਦ ਕੀਤੇ ਹਨ | ਇਸ ਸਬੰਧੀ ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਵਿਗਾੜਨ ਲਈ ਕੇਂਦਰ ਸਰਕਾਰ ਨੇ ਚੱਲੀਆਂ ਕੋਝੀਆਂ ਚਾਲਾਂ-ਤੇਜਿੰਦਰਪਾਲ ਸਿੰਘ ਸੰਧੂ

ਪਟਿਆਲਾ, 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸ਼ੋ੍ਰਮਣੀ ਅਕਾਲੀ ਦਲ ਡੇਮੋਕੇ੍ਰਟਿਕ ਦੇ ਸੀਨੀਅਰ ਆਗੂ ਤੇਜਿੰਦਰਪਾਲ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਏਜੰਸੀਆਂ ਰਾਹੀਂ ...

ਪੂਰੀ ਖ਼ਬਰ »

72ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਸਮਾਣਾ, 27 ਜਨਵਰੀ (ਗੁਰਦੀਪ ਸ਼ਰਮਾ)-72ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪਬਲਿਕ ਕਾਲਜ ਦੇ ਖੇਡ ਸਟੇਡੀਅਮ 'ਚ ਆਯੋਜਿਤ ਸਰਕਾਰੀ ਸਮਾਗਮ ਦੌਰਾਨ ਉਪ ਮੰਡਲ ਮੈਜਿਸਟਰੇਟ ਨਮਨ ਮੜਕਣ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਆਪਣੇ ਕਰ ਕਮਲਾਂ ਰਾਹੀਂ ਅਦਾ ਕੀਤੀ | ਇਸ ਮੌਕੇ ਏ.ਐੱਸ.ਆਈ. ਪਵਨ ਕੁਮਾਰ ਦੀ ਪੰਜਾਬ ਪੁਲਿਸ ਪਾਰਟੀ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਭੇਟ ਕੀਤੀ ਪਬਲਿਕ ਕਾਲਜ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਨ ਕੀਤਾ | ਉਪ ਮੰਡਲ ਮੈਜਿਸਟ੍ਰੇਟ ਨਮਨ ਮੜਕਣ ਨੇ ਗਣਤੰਤਰ ਦਿਵਸ 'ਤੇ ਸੰਬੋਧਨ ਕਰਦਿਆਂ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਨਮਨ ਮੜਕਣ ਅਤੇ ਉਨ੍ਹਾਂ ਦੇ ਪਿਤਾ ਪ੍ਰਮੋਦ ਮੜਕਣ ਅਤੇ ਸਿਵਲ ਜੱਜ ਜਸਵੀਰ ਸਿੰਘ ਨੇ ਪਬਲਿਕ ਕਾਲਜ ਵਿਖੇ ਛਾਂਦਾਰ ਬੂਟੇ ਵੀ ਲਗਾਏ | ਇਸ ਮੌਕੇ ਤਹਿਸੀਲਦਾਰ ਸੰਦੀਪ ਸਿੰਘ, ਪਿ੍ੰਸੀਪਲ ਜਤਿੰਦਰ ਦੇਵ, ਪ੍ਰੋ. ਹਰਬੰਸ ਸਿੰਘ ਨਾਗੀ, ਕਾਰਜਸਾਧਕ ਅਫ਼ਸਰ ਰਜੇਸ਼ ਸ਼ਰਮਾ, ਡਾ. ਦੀਪਕ ਮੁਗਾ, ਸਟੇਜ ਸੈਕਟਰੀ ਮਾਸਟਰ ਹਿਤ ਅਭਿਲਾਸ਼ੀ ਸ਼ਰਮਾ, ਸੀ.ਡੀ.ਪੀ.ਓ. ਉਰਵਸ਼ੀ ਗੋਇਲ, ਸ਼ਹਿਰੀ ਥਾਣਾ ਮੁਖੀ ਕਰਨਵੀਰ ਸਿੰਘ, ਸਦਰ ਥਾਣਾ ਦੇ ਮੁੱਖ ਅਫ਼ਸਰ ਅੰਕੁਰਦੀਪ ਸਿੰਘ, ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਇੰਦਰਸੈਨ, ਫਾਇਰ ਅਫ਼ਸਰ ਜਸਬੀਰ ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਨਗਰ ਪੰਚਾਇਤ ਭਾਦਸੋਂ 'ਚ ਮਨਾਇਆ ਗਣਤੰਤਰ ਦਿਵਸ
ਭਾਦਸੋਂ, (ਗੁਰਬਖਸ਼ ਸਿੰਘ ਵੜੈਚ)-ਨਗਰ ਪੰਚਾਇਤ ਭਾਦਸੋਂ ਵਿਖੇ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਚੂਨੀ ਲਾਲ ਦੀ ਅਗਵਾਈ 'ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਥਾਣਾ ਭਾਦਸੋਂ ਦੇ ਏ.ਐਸ.ਆਈ. ਬਲਜਿੰਦਰ ਸਿੰਘ ਸਮੇਤ ਸਟਾਫ਼ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਦੌਰਾਨ ਸੰਬੋਧਨ ਕਰਦੇ ਹੋਏ ਜਥੇਦਾਰ ਰਣਧੀਰ ਸਿੰਘ ਢੀਂਡਸਾ, ਬੀ.ਸੀ. ਵਿੰਗ ਦੇ ਆਗੂ ਭਗਵੰਤ ਸਿੰਘ ਮਣਕੂ, ਕੌਾਸਲਰ ਦਰਸ਼ਨ ਕੌੜਾ, ਘੱਟ ਗਿਣਤੀ ਵਰਗ ਦੇ ਆਗੂ ਅਜਮੀਲ ਖਾਂ, ਮਾਸਟਰ ਰਾਮ ਸਰੂਪ ਨੇ ਕਿਹਾ ਕਿ ਭਾਰਤ ਦੇ ਰਾਸ਼ਟਰੀ ਤਿਉਹਾਰ ਸਾਨੂੰ ਬਿਨਾ ਕਿਸੇ ਪੱਖਪਾਤ ਤੋਂ ਪਾਰਟੀਬਾਜੀ ਤੋਂ ਉਪਰ ਉੱਠ ਕੇ ਮਨਾਉਣੇ ਚਾਹੀਦੇ ਹਨ | ਪ੍ਰਧਾਨ ਚੂਨੀ ਲਾਲ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਬਿਨਾ ਕਿਸੇ ਪੱਖਪਾਤ ਤੋਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਲੱਗ ਰਹੀਆਂ ਇੰਟਰਲਾਕ ਇੱਟਾਂ ਨਾਲ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਜਲਦੀ ਹੀ ਬੱਸ ਸਟੈਂਡ ਦੀ ਉਸਾਰੀ ਵੀ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਸੁਦਰਸ਼ਨ ਗੁਪਤਾ, ਸ਼ਕਤੀ ਕੁਮਾਰ, ਅਮਰਜੀਤ ਸਿੰਘ, ਨਰਿੰਦਰ ਜੋਸ਼ੀ, ਬੀਬੀ ਜਸਵਿੰਦਰ ਕੌਰ, ਓਮ ਥੋਰ ਅਮਿਤ ਭਾਦਸੋਂ, ਬੀਬੀ ਜਸਵੀਰ ਕੌਰ ਚੰਦੀ, ਸੁਖਜੀਵਨ ਭੋਲਾ, ਵਿੱਕੀ ਭਾਦਸੋਂ, ਦੀਪੂ ਭਾਦਸੋਂ, ਰੋਹਨ ਕੁਮਾਰ, ਗੋਪਾਲ ਸਿੰਘ, ਬਲਵੀਰ ਰਾਮ, ਮਨੋਜ ਕੁਮਾਰ, ਰਾਜਕੁਮਾਰ ਖਨੌੜਾ, ਰਾਣਾ ਭਾਦਸੋਂ ਤੋ ਇਲਾਵਾ ਸ਼ਹਿਰ ਵਾਸੀ ਹਾਜ਼ਰ ਸਨ |
ਕਿਸਾਨਾਂ ਨੇ ਲਹਿਰਾਇਆ ਤਿਰੰਗਾ ਤੇ ਯੂਨੀਅਨ ਦਾ ਝੰਡਾ
ਸਮਾਣਾ, (ਸਾਹਿਬ ਸਿੰਘ)-26 ਜਨਵਰੀ ਨੂੰ ਪਿੰਡ ਲਾਲਗੜ੍ਹ ਵਿਖੇ ਕਿਸਾਨਾਂ ਨੇ ਰਾਸ਼ਟਰੀ ਅਤੇ ਕਿਸਾਨ ਯੂਨੀਅਨ ਦੇ ਝੰਡੇ ਲਹਿਰਾਏ | ਕਿਸਾਨ ਆਗੂ ਕੁਲਦੀਪ ਸਿੰਘ ਵਿਰਕ, ਭੁਪਿੰਦਰ ਸਿੰਘ ਚੱਠਾ, ਬੱਗੀ ਚੱਠਾ, ਸਾਬਕਾ ਸਰਪੰਚ ਜਸਵੀਰ ਸਿੰਘ, ਜਸਕਰਨਪਾਲ ਸਿੰਘ ਵਿਰਕ, ਸਰਪੰਚ ਲਾਡੀ, ਗੁਰਬਚਨ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਲੇ ਖੇਤੀ ਕਾਨੂੰਨ ਲਾਗੂ ਕਰਕੇ ਦੇਸ਼ ਨਾਲ ਧੋਖਾ ਕੀਤਾ ਹੈ | ਕਿਸਾਨ ਕਦੇ ਵੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਗੇ | ਇਸ ਤੋਂ ਇਲਾਵਾ ਹੋਰ ਕਈ ਥਾਵਾਂ 'ਤੇ ਕਿਸਾਨਾਂ ਵਲੋਂ ਰਾਸ਼ਟਰੀ ਝੰਡੇ, ਕਿਸਾਨ ਯੂਨੀਅਨ ਦੇ ਝੰਡੇ ਅਤੇ ਕੇਸਰੀ ਝੰਡੇ ਲਹਿਰਾਏ ਜਾਣ ਦੀ ਸੂਚਨਾ ਹੈ |
ਨਗਰ ਕੌਾਸਲ ਬਨੂੜ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ
ਬਨੂੜ, (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਵਿਖੇ 72ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਨਗਰ ਕੌਾਸਲ ਦਫ਼ਤਰ 'ਚ ਝੰਡਾ ਲਹਿਰਾਉਣ ਦੀ ਰਸਮ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਨੇ ਨਿਭਾਈ | ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਕੌਮੀ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ | ਉਪਰੰਤ ਸਕੂਲੀ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕੀਤਾ | ਇਸ ਉਪਰੰਤ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਨੇ ਲੋਕਾਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਸਕੂਲੀ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕੌਾਸਲ ਦੇ ਸਾਬਕਾ ਕਾਰਜ ਕਾਰੀ ਪ੍ਰਧਾਨ ਜਸਵੰਤ ਸਿੰਘ ਖੱਟੜਾ, ਅਵਤਾਰ ਸਿੰਘ ਬਬਲਾ, ਜਗਤਾਰ ਸਿੰਘ ਕੰਬੋਜ, ਪ੍ਰੀਤੀ ਵਾਲੀਆ, ਭਾਗ ਸਿੰਘ ਡਾਂਗੀ, ਗੁਰਮੇਲ ਸਿੰਘ ਫੌਜੀ, ਕੈਪਟਨ ਬੰਤ ਸਿੰਘ ਤੋਂ ਇਲਾਵਾ ਲੇਖਾਕਾਰ ਪ੍ਰਮੋਦ ਸ਼ਰਮਾ, ਅਨਿਲ ਕੁਮਾਰ, ਅਸ਼ੋਕ ਕੁਮਾਰ, ਹਰਜੀਤ ਸਿੰਘ, ਸੁਖਦੇਵ ਸਿੰਘ ਮੋਜੂਦ ਸਨ |
ਗਣਤੰਤਰ ਦਿਵਸ ਮੌਕੇ ਭੁਨਰਹੇੜੀ ਵਿਖੇ ਵੱਖ-ਵੱਖ ਥਾਈਾ ਸਮਾਗਮ ਕਰਵਾਏ
ਭੁਨਰਹੇੜੀ, (ਧਨਵੰਤ ਸਿੰਘ)- ਗਣਤੰਤਰ ਸਬੰਧੀ ਵੱਖ-ਵੱਖ ਸਮਾਗਮ ਕਰਵਾਏ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਨਰਹੇੜੀ 'ਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਡਾ. ਗੁਰਮੀਤ ਸਿੰਘ ਬਿੱਟੂ ਨੇ ਨਿਭਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਡੇ ਲਈ ਬਹੁਤ ਮਹੱਤਵਪੂਰਨ ਹੈ | ਦੇਸ ਦਾ ਹਰ ਨਾਗਰਿਕ ਉਤਸ਼ਾਹ ਨਾਲ ਮਨਾਉਂਦਾ ਹੈ ਇਸ ਨੂੰ ਸਮਰਪਿਤ ਹੋਕੇ ਇਕ ਦੂਜੇ ਨੂੰ ਮੁਬਾਰਕਾਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਦੇ ਸਕੂਲ ਭੁਨਰਹੇੜੀ ਨੂੰ ਸਮਾਰਟ ਦਾ ਦਰਜਾ ਦਿੱਤਾ ਗਿਆ ਹੈ | ਇਥੇ ਬਿਜਲੀ ਬਚਤ ਵਾਸਤੇ ਸੋਲਰ ਸਿਸਟਮ ਵੀ ਲਗਾਇਆ ਜਾ ਰਿਹਾ ਹੈ | ਇਸ ਤਰ੍ਹਾਂ ਗੌਡਗਿਫਟ ਪਬਲਿਕ ਸਕੂਲ ਪੰਜੇਟਾ ਭੁਨਰਹੇੜੀ ਵਿਖੇ ਵੀ ਸਮਾਗਮ ਹੋਇਆ, ਪਿ੍ੰਸੀਪਲ ਹਰਪ੍ਰੀਤ ਕੌਰ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸੰਸਥਾ ਦੇ ਮੁਖੀ ਮੱਖਣ ਸਿੰਘ ਅਲੀਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ, ਇਸ ਮੌਕੇ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਮੌਜੂਦ ਸਨ |
ਦੇਵੀਗੜ੍ਹ ਇਲਾਕੇ 'ਚ ਮਨਾਇਆ ਗਣਤੰਤਰ ਦਿਵਸ
ਦੇਵੀਗੜ੍ਹ, (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਜਿਸ ਤਹਿਤ ਸਰਕਾਰੀ ਹਾਈ ਸਕੂਲ ਦੁੱਧਨਸਾਧਾਂ ਵਿਖੇ ਸਬ-ਡਵੀਜ਼ਨ ਦੁੱਧਨਸਾਧਾਂ ਦੇ ਐੱਸ. ਡੀ. ਐਮ. ਅੰਕੁਰਜੀਤ ਸਿੰਘ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਹੋਣਹਾਰ ਵਿਦਿਆਰਥੀਆਂ, ਸਿਹਤ ਕਰਮੀਆਂ ਅਤੇ ਪਰੇਡ 'ਚ ਹਿੱਸਾ ਲੈਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਰਟੀਫਿਕੇਟ ਅਤੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਵੰਡ ਕੇ ਸਨਮਾਨਿਤ ਕੀਤਾ ਗਿਆ | ਐੱਸ.ਡੀ.ਐਮ. ਅੰਕੁਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਉਨ੍ਹਾਂ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਅਤੇ ਅਸੀਂ ਅੱਜ ਉਨ੍ਹਾਂ ਸ਼ਹੀਦਾਂ ਦੀਆਂ ਦਿੱਤੀਆਂ ਕੁਰਬਾਨੀਆਂ ਕਰਕੇ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਸਰਬਜੀਤ ਸਿੰਘ ਧਾਲੀਵਾਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨ ਵਰਮਾ, ਪੰਜਾਬ ਕਾਂਗਰਸ ਦੇ ਸਕੱਤਰ ਜੋਗਿੰਦਰ ਸਿੰਘ ਕਾਕੜਾ, ਚੇਅਰਮੈਨ ਜੀਤ ਸਿੰਘ, ਉਪ ਚੇਅਰਮੈਨ ਅਮਨ ਨੈਣਾ, ਗੁਰਵਿੰਦਰ ਸਿੰਘ ਬੀ.ਈ.ਈ., ਨਾਇਬ ਤਹਿਸੀਲਦਾਰ ਪੁਸ਼ਪਿੰਦਰ ਕੁਮਾਰ, ਸਰਪੰਚ ਨਰਿੰਦਰ ਕੌਰ ਪਤਨੀ ਜਗਦੇਵ ਸਿੰਘ, ਮੁੱਖ ਅਧਿਆਪਕ ਸ੍ਰੀਮਤੀ ਮਿੰਨੀ ਜੋਸ਼ੀ, ਪਰਮਜੀਤ ਕੌਰ, ਸਹਾਇਕ ਖ਼ੁਰਾਕ ਤੇ ਸਪਲਾਈ ਅਫ਼ਸਰ ਪਿਰਥੀ ਸਿੰਘ ਅਤੇ ਇੰਸਪੈਕਟਰ ਗੁਰਪ੍ਰੀਤ ਸਿੰਘ ਹਾਜ਼ਰ ਸਨ |
ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਵੀ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਿਨ੍ਹਾਂ ਦੇ ਨਾਲ ਮਾਸਟਰ ਚੰਦਰ ਸ਼ੇਖਰ, ਦਵਿੰਦਰ ਸਿੰਘ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਾਤੜਾਂ 'ਚ ਐੱਸ.ਡੀ.ਐਮ. ਨਿਤੀਸ਼ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
ਪਾਤੜਾਂ, (ਜਗਦੀਸ਼ ਸਿੰਘ ਕੰਬੋਜ)-72ਵੇਂ ਗਣਤੰਤਰ ਦਿਵਸ ਮੌਕੇ ਪਾਤੜਾਂ ਵਿਖੇ ਪ੍ਰਸ਼ਾਸਨ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਕਿਰਤੀ ਕਾਲਜ ਨਿਆਲ (ਪਾਤੜਾਂ) ਵਿਖੇ ਕਰਵਾਏ ਗਏ ਸਮਾਗਮ ਦੌਰਾਨ ਐੱਸ.ਡੀ.ਐਮ. ਨਿਤੀਸ਼ ਸਿੰਗਲਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਏ.ਐੱਸ.ਆਈ. ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਦੀ ਗਾਰਦ ਦੀ ਟੁਕੜੀ ਕੋਲੋਂ ਸਲਾਮੀ ਲਈ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਕਾਰਨ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਜਿੱਥੇ ਸਾਨੂੰ ਦੇਸ਼ ਦੇ ਸੰਵਿਧਾਨ ਨੇ ਬਹੁਤ ਸਾਰੇ ਹੱਕ ਦਿੱਤੇ ਹਨ ਉੱਥੇ ਹੀ ਬਹੁਤ ਸਾਰੇ ਫ਼ਰਜ਼ ਵੀ ਹਨ ਜਿਨ੍ਹਾਂ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ | ਉਨ੍ਹਾਂ ਲੋਕਾਂ ਨੂੰ ਕੋਵਿਡ-19 ਦੀ ਵੈਕਸੀਨ ਲਵਾਏ ਜਾਣ ਦੀ ਜਿੱਥੇ ਅਪੀਲ ਕੀਤੀ ਉੱਥੇ ਹੀ ਕੋਵਿਡ ਦੌਰਾਨ ਤਨਦੇਹੀ ਨਾਲ ਡਿਊਟੀਆਂ ਨਿਭਾਉਣ ਵਾਲੇ ਕਰਮਚਾਰੀਆਂ ਅਤੇ ਸਮਾਜਸੇਵੀਆਂ ਦੀ ਪ੍ਰਸੰਸਾ ਵੀ ਕੀਤੀ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕੌਮੀ ਗੀਤ ਅਤੇ ਸ਼ਬਦ ਗਾਇਨ ਕੀਤਾ ਅਤੇ ਸਮਾਗਮ ਨੂੰ ਸਫਲ ਬਣਾਉਣ ਵਾਲੇ ਕਰਮਚਾਰੀਆਂ ਅਧਿਕਾਰੀਆਂ ਨੂੰ ਐੱਸ.ਡੀ.ਐਮ. ਪਾਤੜਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਨਗਰ ਕੌਾਸਲ ਪਾਤੜਾਂ ਦੇ ਕਾਰਜਸਾਧਕ ਅਫ਼ਸਰ ਬਲਜਿੰਦਰ ਕੌਰ, ਨਾਇਬ ਤਹਿਸੀਲਦਾਰ ਰਾਜਬਰਿੰਦਰ ਸਿੰਘ ਧਨੋਆ, ਅਧਿਆਪਕਾ ਕਿਰਨਾ ਰਾਣੀ, ਸਮਾਜਸੇਵੀ ਗੁਰਸਿਮਰਨ ਸਿੰਘ ਹਰੀਕਾ, ਜਗਪਾਲ ਸਿੰਘ ਦਿਓਗੜ੍ਹ, ਸੰਤੋਖ ਸਿੰਘ ਖਿੰਡਾ, ਗੁਰਪਿਆਰ ਸਿੰਘ ਦਿਓਗੜ੍ਹ, ਸੰਤੋਸ਼ ਸਿੰਗਲਾ ਆਦਿ ਮੌਜੂਦ ਸਨ |
ਡਾਇਰੈਕਟਰ ਪ੍ਰਬੰਧਕੀ ਪੀ.ਐਸ.ਟੀ.ਸੀ.ਐਲ. ਸੰਜੀਵ ਕੁਮਾਰ ਸ਼ਰਮਾ ਨੇ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਸੀ.ਏ. ਸੰਜੀਵ ਕੁਮਾਰ ਸ਼ਰਮਾ (ਨਿਰਦੇਸ਼ਕ/ਪ੍ਰਬੰਧਕੀ) ਪੀ. ਐਸ. ਟੀ. ਸੀ. ਐਲ. ਪਟਿਆਲਾ ਵਲੋਂ 72ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸ਼ਕਤੀ ਵਿਹਾਰ ਆਫ਼ੀਸਰ ਫਲੈਟਾਂ ਵਿਚ ਪੂਰੇ ਉਤਸ਼ਾਹ ਅਤੇ ਰਸਮੀ ਤਰੀਕੇ ਨਾਲ ਨਿਭਾਈ ਗਈ | ਇਸ ਸ਼ੁਭ ਮੌਕੇ ਸੀ.ਏ. ਵਿਨੋਦ ਕੁਮਾਰ ਬਾਂਸਲ (ਨਿਰਦੇਸ਼ਕ/ਵਿੱਤ ਤੇ ਵਣਜ) ਅਤੇ ਇੰਜ. ਯੋਗੇਸ਼ ਟੰਡਨ (ਨਿਰਦੇਸ਼ਕ/ਤਕਨੀਕੀ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਤੋਂ ਇਲਾਵਾ ਸਮੂਹ ਸੀਨੀਅਰ ਅਧਿਕਾਰੀ ਸਮੇਤ ਪਰਿਵਾਰ ਇਸ ਸਮਾਰੋਹ ਵਿਚ ਸ਼ਾਮਲ ਹੋਏ | ਇਸ ਸਮਾਰੋਹ ਦੌਰਾਨ ਸਾਰਿਆਂ ਵਲੋਂ ਫੇਸਮਾਸਕ ਪਹਿਨਿਆ ਗਿਆ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਸਬੰਧੀ ਹਦਾਇਤਾਂ ਦਾ ਪੂਰਨ ਤੌਰ 'ਤੇ ਪਾਲਣ ਕੀਤਾ ਗਿਆ | ਇਸ ਤੋਂ ਬਾਅਦ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਨਾਲ ਸਮਾਗਮ ਦੀ ਸਮਾਪਤੀ ਹੋਈ |
ਵਿਧਾਇਕ ਰਜਿੰਦਰ ਸਿੰਘ ਨੇ ਗਾਂਧੀ ਗਰਾਊਾਡ 'ਚ ਲਹਿਰਾਇਆ ਕੌਮੀ ਝੰਡਾ
ਸਮਾਣਾ, (ਗੁਰਦੀਪ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਗਾਂਧੀ ਗਰਾਊਾਡ ਵਿਖੇ 72ਵੇਂ ਗਣਤੰਤਰ ਦਿਵਸ ਮਨਾਇਆ ਗਿਆ | ਜਿੱਥੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਹਲਕਾ ਵਿਧਾਇਕ ਰਜਿੰਦਰ ਸਿੰਘ ਨੇ ਕੀਤੀ ਸਕੂਲੀ ਵਿਦਿਆਰਥੀਆਂ ਰਾਸ਼ਟਰੀ ਗੀਤ ਗਾਇਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਰਾਸ਼ਟਰੀ ਝੰਡਾ ਨੂੰ ਸਲਾਮੀ ਦਿੱਤੀ ਗਈ | ਵਿਧਾਇਕ ਰਜਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਵਿਧਾਇਕ ਰਜਿੰਦਰ ਸਿੰਘ ਆਪਣੇ ਸਮਰਥਕਾਂ ਸਮੇਤ ਅੰਬੇਡਕਰ ਚੌਾਕ ਪਹੁੰਚ ਕੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਫੁਲਮਾਲਾਵਾਂ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਹਨ | ਉਨ੍ਹਾਂ ਵਲੋਂ ਭਾਰਤ ਦਾ ਸਾਰਾ ਸੰਵਿਧਾਨ ਲਿਖਿਆ ਗਿਆ ਹੈ ਅਤੇ ਸਾਨੂੰ ਸਾਰੇ ਦੇਸ਼ ਵਾਸੀਆਂ ਨੂੰ ਸੰਵਿਧਾਨ ਮੰਨਣਾ ਚਾਹੀਦਾ ਹੈ | ਇਸ ਮੌਕੇ ਚੇਅਰਮੈਨ ਪ੍ਰਦਮਨ ਸਿੰਘ ਵਿਰਕ, ਪ੍ਰਧਾਨ ਸ਼ਿਵ ਕੁਮਾਰ ਘੱਗਾ, ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ, ਪੀ.ਏ. ਸਚਿਨ ਕੰਬੋਜ, ਐਡਵੋਕੇਟ ਅਸ਼ਵਨੀ ਗੁਪਤਾ, ਸ਼ੰਕਰ ਜਿੰਦਲ, ਸਤਪਾਲ ਜੌਹਰੀ, ਪਵਨ ਕੁਮਾਰ ਪੰਨੀ, ਇੰਦਰਸੈਨ, ਦੀਪੂ ਬਾਲੀ, ਰਵੀ ਕੁਮਾਰ, ਗੁਰਜੀਤ ਸਿੰਘ ਬੱਲੀ, ਜਗਤਾਰ ਸਿੰਘ ਬਿਜਲਪੁਰ, ਸੁਰੇਸ਼ ਕੁਮਾਰ ਗੋਗੀਆ ਆਦਿ ਵੀ ਮੌਜੂਦ ਸਨ |
ਗਣਤੰਤਰ ਦਿਵਸ 'ਤੇ ਐਸ. ਡੀ. ਐਮ. ਨੇ ਲਹਿਰਾਇਆ ਤਿਰੰਗਾ
ਰਾਜਪੁਰਾ, (ਜੀ.ਪੀ. ਸਿੰਘ)-ਦੇਸ਼ ਦੇ ਗਣਤੰਤਰ ਦਿਵਸ ਦੇ ਮੌਕੇ ਸਥਾਨਕ ਝੰਡਾ ਗਰਾਊਾਂਡ ਵਿਖੇ ਸੰਘਣੀ ਧੁੰਦ ਦੌਰਾਨ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਢੋਟ ਦੀ ਅਗਵਾਈ 'ਚ ਕਰੌਨਾ ਮਹਾਂਮਾਰੀ ਦੇ ਚੱਲਦਿਆਂ ਇਕ ਸਾਦਾ ਸਮਾਰੋਹ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਰਾਜਪੁਰਾ ਦੇ ਸਬ ਡਵੀਜ਼ਨ ਮੈਜਿਸਟੇ੍ਰਟ ਖ਼ੁਸ਼ਦਿਲ ਸਿੰਘ ਸੰਧੂ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ | ਸਮਾਰੋਹ 'ਚ ਇਸ ਵਾਰ ਵੀ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤਾ ਜਾਣ ਵਾਲਾ ਦੇਸ਼ ਭਗਤੀ ਦਾ ਸਭਿਆਚਾਰਕ ਪ੍ਰੋਗਰਾਮ ਨਹੀਂ ਕਰਵਾਇਆ ਗਿਆ | ਇਸ ਮੌਕੇ ਐਸ.ਡੀ.ਐਮ. ਖੁਸ਼ਦਿਲ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਪੰਜਾਬ ਇਕ ਖੁਸ਼ਹਾਲ ਅਤੇ ਗੁਰੂਆਂ, ਪੀਰਾਂ-ਫਕੀਰਾਂ ਦੀ ਧਰਤੀ ਹੈ | ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੋਰ ਦੇਸ਼ਾਂ ਨਾਲ ਹੋਇਆਂ ਲੜਾਈਆਂ 'ਚ ਪੰਜਾਬੀਆਂ ਦਾ 80 ਫ਼ੀਸਦੀ ਹਿੱਸਾ ਰਿਹਾ ਹੈ ਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਆਨ-ਸ਼ਾਨ ਨੂੰ ਹਮਲਾਵਰਾਂ ਵਲੋਂ ਕਦੀ ਕੋਈ ਨੁਕਸਾਨ ਨਹੀਂ ਪਹੰੁਚਾਉਣ ਦਿੱਤਾ ਗਿਆ | ਇਸ ਮੌਕੇ ਸਿਵਲ ਜੱਜ ਗੁਰਿੰਦਰ ਪਾਲ ਸਿੰਘ, ਸਿਵਲ ਜੱਜ ਇਮਾਨਬੀਰ ਸਿੰਘ, ਡੀ.ਐਸ.ਪੀ. ਗੁਰਵਿੰਦਰ ਸਿੰਘ, ਬੀ.ਡੀ.ਪੀ.ਓ. ਸੁਰਿੰਦਰ ਸਿੰਘ, ਸੁਪਰਡੈਂਟ ਬੂਟਾ ਸਿੰਘ, ਰਘੁਬੀਰ ਸਿੰਘ ਸਿਵਲ ਸਕੱਤਰੇਤ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੋਜੂਦ ਸਨ |
ਡੀ. ਏ. ਵੀ. ਸਕੂਲ ਵਿਖੇ ਗਣਤੰਤਰ ਦਿਵਸ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਡੀ. ਏ. ਵੀ. ਸਕੂਲ ਵਿਖੇ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦਾ ਦਿਨ-ਦਿਨ ਭਾਰਤੀ ਸੰਸਕਿ੍ਤੀ ਦਰਸਾਉਂਦਿਆਂ ਰਾਸ਼ਟਰੀ ਗੀਤ ਦੀ ਧੁਨੀ ਤੇ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਸ਼ੁਰੂ ਹੋਇਆ | ਉਪਰੰਤ ਐੱਨ.ਸੀ.ਸੀ. ਕੈਡਟ ਨੇ ਮੁੱਖ ਮਹਿਮਾਨ ਵਿਵੇਕ ਤਿਵਾਰੀ ਅਤੇ ਵਿਸ਼ੇਸ਼ ਮਹਿਮਾਨ ਸ੍ਰੀਮਤੀ ਅਨੂ ਤਿਵਾਰੀ ਨੂੰ ਸਲਾਮੀਆਂ ਦਿੱਤੀਆਂ | ਇਸ ਮੌਕੇ ਐੱਨ.ਸੀ.ਸੀ. ਕੈਡਟ, ਅਧਿਆਪਕ ਅਤੇ ਹਾਜ਼ਰ ਹੋਰ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਤਿਵਾਰੀ ਨੇ ਕਿਹਾ ਕਿ ਸਾਡਾ ਸੰਵਿਧਾਨ ਬਹੁਤ ਮਹਾਨ ਵਿਚਾਰਕਾਂ ਅਤੇ ਬੁੱਧੀਜੀਵੀਆਂ ਦੁਆਰਾ ਤਿਆਰ ਕੀਤਾ ਗਿਆ ਹੈ, ਜਿਨ੍ਹਾਂ ਮਿਹਨਤ ਨਾਲ ਇਕ ਸਹੀ ਤੇ ਨਿਰਪੱਖ ਸੰਵਿਧਾਨ ਦੀ ਰਚਨਾ ਕੀਤੀ | ਪ੍ਰੋਗਰਾਮ ਦਾ ਅੰਤ ਰਾਸ਼ਟਰੀ ਗੀਤ ਗਾ ਕੇ ਵੰਦੇ ਮਾਤਰਮ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰਿਆਂ ਨਾਲ ਹੋਇਆ |
ਫ਼ੀਲਖ਼ਾਨਾ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸਮਾਰਟ ਸਕੂਲ ਫ਼ੀਲਖ਼ਾਨਾ ਪਟਿਆਲਾ ਵਿਖੇ ਗਣਤੰਤਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਸੰਗੀਤ ਅਧਿਆਪਕ ਪ੍ਰਗਟ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਰਾਸ਼ਟਰੀ ਗਾਉਣ ਦੀ ਜ਼ਿੰਮੇਵਾਰੀ ਨਿਭਾਈ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਗੁਪਤਾ ਨੇ ਸਮੂਹ ਸਟਾਫ਼ ਨੂੰ ਸੰਬੋਧਨ ਕਰਦਿਆਂ ਜਿੱਥੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਦਿਨ ਹੈ, ਜਿਸ ਦਿਨ ਸਾਡੇ ਭਾਰਤ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਇਸ ਦੇ ਨਾਲ ਹੀ ਸਮਾਨਤਾ, ਸੁਤੰਤਰਤਾ ਅਤੇ ਨਿਆਂ ਦੇ ਅਧਿਕਾਰ ਭਾਰਤਵਾਸੀਆਂ ਨੂੰ ਮਿਲੇ | ਇਸ ਮੌਕੇ ਕਰਮਜੀਤ ਕੌਰ, ਕੰਵਰਜੀਤ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਜੱਸਲ, ਰਵਿੰਦਰਪਾਲ ਸਿੰਘ ਬੇਦੀ, ਮਨੋਜ ਥਾਪਰ, ਮੀਨਾਕਸ਼ੀ ਵਰਮਾ, ਮੋਨੀਸ਼ਾ ਬਾਂਸਲ, ਤੇਜਵਿੰਦਰ ਕੌਰ, ਰਵਿੰਦਰ ਕੌਰ, ਅਨੁਪਮਾ, ਕਮਲਜੀਤ ਕੌਰ ਆਦਿ ਸਮੂਹ ਸਟਾਫ਼ ਮੈਂਬਰਾਨ ਮੌਜੂਦ ਸਨ |
ਫੈਡਰੇਸ਼ਨ ਨੇ ਗਣਤੰਤਰ ਦਿਵਸ ਮਨਾਇਆ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਅਤੇ ਲੋਕ ਏਕਤਾ ਫ਼ਰੰਟ ਅਤੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ, ਪੰਜਾਬ ਰਾਜ ਬਿਜਲੀ ਬੋਰਡ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਦੀ ਬੁੱਤ 'ਤੇ ਫੁੱਲ ਮਾਲਾ ਭੇਟ ਕਰਕੇ ਕੀਤੀ | ਇਸ ਸਮੇਂ ਪੋ੍ਰਗਰਾਮ ਦੀ ਪ੍ਰਧਾਨਗੀ ਫੈਡਰੇਸ਼ਨ ਦੇ ਸੂਬਾ ਕਨਵੀਨਰ ਅਵਤਾਰ ਸਿੰਘ ਕੈਂਥ ਅਤੇ ਸੂਬਾ ਕੋ-ਕਨਵੀਨਰ ਨਾਰੰਗ ਸਿੰਘ ਵਲੋਂ ਕੀਤੀ ਗਈ | ਕੈਂਥ ਵਲੋਂ ਦੱਸਿਆ ਗਿਆ ਕਿ ਡਾ. ਭੀਮ ਰਾਓ ਅੰਬੇਡਕਰ ਵਲੋਂ ਸਖ਼ਤ ਮਿਹਨਤ ਤੋਂ ਬਾਅਦ 26 ਨਵੰਬਰ 1949 ਨੂੰ ਸੰਵਿਧਾਨ ਕਮੇਟੀ ਦੇ ਸਪੁਰਦ ਕੀਤਾ ਗਿਆ ਅਤੇ ਅੱਜ ਦੇ ਦਿਨ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਕੀਤਾ ਗਿਆ | ਇਸ ਮੌਕੇ ਅਸ਼ੋਕ ਕੁਮਾਰ ਅਹੀਰ, ਬਲਵਿੰਦਰ ਸਿੰਘ ਭੱਟੀ, ਮਾਸਟਰ ਮਨਜੀਤ ਸਿੰਘ ਸਿਮਕ, ਨਰਿੰਦਰ ਸਿੰਘ ਕਲਸੀ, ਅਰੁਣ ਕੁਮਾਰ, ਇੰਜ: ਪਵਿੱਤਰ ਸਿੰਘ ਨੌਲੱਖਾ, ਬਾਬਾ ਮੰਗਤ ਸਿੰਘ ਗਿੱਲ, ਇੰਜ: ਵਰਿੰਦਰ ਸਿੰਘ, ਅਵਤਾਰ ਸੰਘ ਸਿੰਚਾਈ ਵਿਭਾਗ, ਅਜੀਤ ਸਿੰਘ, ਰਘੁਬੀਰ ਸਿੰਘ, ਪੇ੍ਰਮ ਕੁਮਾਰ, ਰਾਜ ਕੁਮਾਰ, ਰਮੇਸ ਕੁਮਾਰ, ਅਮਰਜੀਤ ਸਿੰਘ ਬਾਗੀ, ਜਸਵੀਰ ਸਿੰਘ ਐਸ.ਡੀ.ਸੀ., ਰਾਜਪਾਲ, ਮੇਜਰ ਸਿੰਘ, ਬਲਵੀਰ ਸਿੰਘ, ਰਾਜਨ ਆਦਿ ਨੇ ਵੀ ਸੰਬੋਧਿਤ ਕੀਤਾ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX