ਤਾਜਾ ਖ਼ਬਰਾਂ


ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  8 minutes ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੁਰੂ ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  29 minutes ago
ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 1 hour ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
 
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  about 2 hours ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  about 1 hour ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 2 hours ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 3 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 4 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 4 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 5 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 6 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 6 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 7 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 7 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 8 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 8 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 8 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 9 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਅੱਜ ਦਾ ਵਿਚਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਪਹਿਲਾ ਸਫ਼ਾ

ਕਾਂਗਰਸ ਕਮਜ਼ੋਰ ਹੋ ਰਹੀ ਹੈ, ਇਕੋ ਮੰਚ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਚੁੱਕੀ ਆਵਾਜ਼

ਰਾਜ ਸਭਾ ਤੋਂ ਸੇਵਾਮੁਕਤ ਹੋਇਆ ਹਾਂ, ਰਾਜਨੀਤੀ ਤੋਂ ਨਹੀਂ-ਗੁਲਾਮ ਨਬੀ
ਸ੍ਰੀਨਗਰ, 27 ਫਰਵਰੀ (ਮਨਜੀਤ ਸਿੰਘ)-ਜੰਮੂ ਵਿਖੇ ਸ਼ਾਂਤੀ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਗ਼ੁਲਾਮ ਨਬੀ ਆਜ਼ਾਦ ਦੀ ਸੇਵਾਮੁਕਤੀ 'ਤੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਆਜ਼ਾਦ ਸੰਸਦ ਤੋਂ ਜਾਣ, ਅਸੀਂ ਦੁਖੀ ਹਾਂ | ਆਜ਼ਾਦ ਕਾਂਗਰਸ ਦੀ ਅਸਲੀਅਤ ਜਾਣਦੇ ਹਨ, ਜ਼ਮੀਨ ਨੂੰ ਜਾਣਦੇ ਹਨ | ਮੈਨੂੰ ਇਹ ਸਮਝ ਨਹੀਂ ਆਈ ਕਿ ਕਾਂਗਰਸ ਇਨ੍ਹਾਂ ਦੇ ਤਜ਼ਰਬੇ ਦੀ ਵਰਤੋਂ ਕਿਉਂ ਨਹੀਂ ਕਰ ਰਹੀ ਹੈ? ਕਪਿਲ ਸਿੱਬਲ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਕਾਂਗਰਸ ਪਾਰਟੀ ਸਾਨੂੰ ਕਮਜ਼ੋਰ ਹੁੰਦੀ ਦਿਖਾਈ ਦੇ ਰਹੀ ਹੈ ਅਤੇ ਇਸ ਲਈ ਅਸੀਂ ਇੱਥੇ ਇਕੱਠੇ ਹੋਏ ਹਾਂ | ਅਸੀਂ ਇਕੱਠੇ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਸੱਚਾਈ ਦੇ ਰਸਤੇ 'ਤੇ ਚੱਲਦੇ ਸਨ | ਇਹ ਸਰਕਾਰ ਝੂਠ ਦੇ ਰਸਤੇ 'ਤੇ ਚੱਲ ਰਹੀ ਹੈ | ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਇਹ ਕਾਂਗਰਸ ਦੀ ਤਾਕਤ ਹੈ ਕਿ ਉਹ ਸਾਰੇ ਧਰਮਾਂ, ਜਾਤੀਆਂ ਅਤੇ ਲੋਕਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਤੇ ਇਹ ਜਾਰੀ ਰਹੇਗਾ | ਆਜ਼ਾਦ ਦੇ ਇਹ ਬਿਆਨ ਰਾਹੁਲ ਗਾਂਧੀ ਵਲੋਂ ਤਿਰੂਵਨੰਤਪੁਰਮ ਵਿਖੇ ਉੱਤਰ-ਦੱਖਣ ਬਾਰੇ ਦਿੱਤੇ ਬਿਆਨ ਤੋਂ ਬਾਅਦ ਆਇਆ ਹੈ | ਜੰਮੂ ਵਿਖੇ ਆਜ਼ਾਦ ਦੀ ਰੈਲੀ 'ਚ ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਮੁਨੀਸ਼ ਤਿਵਾੜੀ, ਉੱਤਰ ਪ੍ਰਦੇਸ਼ ਦੇ ਪਾਰਟੀ ਇੰਚਾਰਜ ਰਾਜ ਬੱਬਰ, ਵਿਵੇਕ ਤੰਖਾ, ਆਨੰਦ ਸ਼ਰਮਾ ਸਮੇਤ 7 ਹੋਰ ਦਿੱਗਜ ਨੇਤਾ ਸ਼ਾਮਿਲ ਰਹੇ | ਇਹ ਸਾਰੇ ਨੇਤਾ ਕਾਂਗਰਸ ਦੇ ਵਿਵਾਦਿਤ ਨੇਤਾਵਾਂ ਵਜੋਂ ਦੇਖੇ ਜਾਂਦੇ ਹਨ | ਇਨ੍ਹਾਂ ਨੂੰ ਜੀ-23 ਵੀ ਕਿਹਾ ਜਾਂਦਾ ਹੈ | ਇਨ੍ਹਾਂ ਨੇ ਪਿਛਲੇ ਸਾਲ 23 ਅਗਸਤ ਨੂੰ ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਨੂੰ ਪਾਰਟੀ ਦੇ ਕੰਮਕਾਜ ਦੇ ਤਰੀਕੇ 'ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਕਈ ਸਵਾਲ ਉਠਾਉਂਦਿਆਂ ਇਕ ਪੱਤਰ ਲਿਖਿਆ ਸੀ | ਬੀਤੇ ਦਿਨ ਕਾਂਗਰਸ ਦੇ ਜੀ-23 ਦੇ ਇਕ ਨੇਤਾ ਨੇ ਆਪਣਾ ਨਾਂਅ ਜ਼ਾਹਰ ਨਾ ਕਰਨ ਦੀ ਸ਼ਰਤ 'ਤੇ ਕਿਹਾ ਸੀ ਕਿ ਜੀ-23 ਇਕ ਪਾਰਟੀ ਦੀ ਤਾਕਤ ਦਾ ਮੁਜ਼ਾਹਰਾ ਹੈ ਅਤੇ ਇਹ ਰਾਹੁਲ ਗਾਂਧੀ ਨੂੰ ਸੰਦੇਸ਼ ਹੈ | ਅਸੀਂ ਰਾਹੁਲ ਨੂੰ ਦੱਸਾਂਗੇ ਕਿ ਉੱਤਰ ਤੋਂ ਦੱਖਣ ਤੱਕ ਭਾਰਤ ਇਕ ਹੈ | ਗ਼ੁਲਾਮ ਨਬੀ ਆਜ਼ਾਦ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੇ ਉਹ ਰਾਜ ਸਭਾ ਤੋਂ ਸੇਵਾਮੁਕਤ ਹੋਏ ਹਨ, ਰਾਜਨੀਤੀ ਤੋਂ ਨਹੀਂ | ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਇਨਸਾਫ਼ ਨਹੀਂ ਕੀਤਾ, ਜਦਕਿ ਇਨ੍ਹਾਂ ਲੋਕਾਂ ਨੇ ਪਿਛਲੇ 3 ਦਹਾਕਿਆਂ ਦੌਰਾਨ ਹਰ ਤਰ੍ਹਾਂ ਦੇ ਅੱਤਵਾਦ ਅਤੇ ਮੁਸ਼ਕਿਲਾਂ ਦਾ ਬਹਾਦਰੀ ਨਾਲ ਸਾਹਮਣਾ ਕੀਤਾ | ਕੇਂਦਰ ਨੇ ਰਾਜ ਨੂੰ ਵੰਡ ਲੱਦਾਖ ਅਤੇ ਜੰਮੂ-ਕਸ਼ਮੀਰ ਦੇ 2 ਹਿੱਸੇ ਕਰ ਦਿੱਤੇ | ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੇ ਨਾਲ ਦੇਸ਼ ਦਾ ਤਣਾਅ ਬਰਕਰਾਰ ਹੈ ਤੇ ਅਸੀਂ ਦੁਸ਼ਮਣ ਦੇ ਨਾਲ ਲੜ ਰਹੇ ਸੁਰੱਖਿਆ ਬਲਾਂ ਦੀ ਪੂਰੀ ਹਮਾਇਤ ਕਰਦੇ ਹਾਂ | ਇਸ ਮੌਕੇ ਕਪਿਲ ਸਿੱਬਲ ਅਤੇ ਆਨੰਦ ਸ਼ਰਮਾ ਨੇ ਕਿਹਾ ਕਿ ਅਸੀਂ ਪਾਰਟੀ ਨੂੰ ਕਮਜ਼ੋਰ ਹੁੰਦਾ ਦੇਖ ਰਹੇ ਹਾਂ ਅਸੀਂ ਪਾਰਟੀ ਨੂੰ ਮਜ਼ਬੂਤ ਹੁੰਦਾ ਦੇਖਣਾ ਚਾਹੁੰਦੇ ਹਾਂ | ਆਨੰਦ ਸ਼ਰਮਾ ਨੇ ਕਿਹਾ ਕਿ ਪਿਛਲੇ ਇਕ ਦਹਾਕੇ ਦੌਰਾਨ ਕਾਂਗਰਸ ਕਮਜ਼ੋਰ ਹੋਈ ਹੈ | ਰਾਜ ਬੱਬਰ ਨੇ ਕਿਹਾ ਕਿ ਲੋਕ ਸਾਨੂੰ ਜੀ-23 ਕਹਿੰਦੇ ਹਨ | ਅਸੀਂ ਕਹਿੰਦੇ ਹਾਂ ਗਾਂਧੀ-23 | ਹੁਣ ਜੀ-23 ਕਾਂਗਰਸ ਨੂੰ ਮਜ਼ਬੂਤੀ ਵੱਲ ਲੈ ਕੇ ਜਾਵੇਗੀ | ਇਸ ਮੌਕੇ 'ਤੇ ਕਈ ਨੇਤਾਵਾਂ ਨੇ ਸ਼ਾਂਤੀ ਰੈਲੀ ਨੂੰ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਸਿੰਘੂ ਬਾਰਡਰ 'ਤੇ ਰਵਿਦਾਸ ਜੈਅੰਤੀ ਮੌਕੇ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 27 ਫਰਵਰੀ (ਅਜੀਤ ਬਿਊਰੋ)-ਸੰਯੁਕਤ ਕਿਸਾਨ ਮੋਰਚਾ ਵਲੋਂ ਗੁਰੂ ਰਵਿਦਾਸ ਜੈਅੰਤੀ ਮੌਕੇ ਸਿੰਘੂ ਬਾਰਡਰ 'ਤੇ ਨਗਰ ਕੀਰਤਨ ਸਜਾਇਆ ਗਿਆ | ਇਸ ਤੋਂ ਇਲਾਵਾ ਚੰਦਰ ਸ਼ੇਖਰ ਆਜ਼ਾਦ ਦੀ ਸ਼ਹਾਦਤ ਨੂੰ 'ਕਿਸਾਨ ਮਜ਼ਦੂਰ ਏਕਤਾ ਦਿਵਸ' ਵਜੋਂ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਜ਼ਦੂਰਾਂ ਲਈ ਵੀ ਪ੍ਰੇਰਨਾ ਬਣਿਆ ਕਿਸਾਨ ਅੰਦੋਲਨ-ਨੌਦੀਪ

ਨਵੀਂ ਦਿੱਲੀ, 27 ਫਰਵਰੀ (ਉਪਮਾ ਡਾਗਾ ਪਾਰਥ)-ਕਿਸਾਨ ਅਤੇ ਮਜ਼ਦੂਰ ਦਾ ਨਹੁੰ-ਮਾਸ ਦਾ ਰਿਸ਼ਤਾ ਹੈ, ਜਿਸ ਨੂੰ ਅੱਡ ਕਰ ਕੇ ਨਹੀਂ ਵੇਖਿਆ ਜਾ ਸਕਦਾ | ਕਿਸਾਨ ਅੰਦੋਲਨ ਮਜ਼ਦੂਰਾਂ ਲਈ ਵੀ ਪ੍ਰੇਰਨਾ ਬਣਿਆ ਜਿਸ ਕਾਰਨ ਅੱਜ ਮਜ਼ਦੂਰ ਵੀ ਆਪਣੇ ਹੱਕਾਂ ਲਈ ਬੁਲੰਦ ਆਵਾਜ਼ ਉਠਾ ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ 'ਚ 250 ` ਵਿਚ ਲੱਗੇਗੀ ਕੋਰੋਨਾ ਵੈਕਸੀਨ

ਨਵੀਂ ਦਿੱਲੀ, 27 ਫਰਵਰੀ (ਏਜੰਸੀ)-ਕੋਰੋਨਾ ਖ਼ਿਲਾਫ਼ ਭਾਰਤ ਵਲੋਂ ਪਹਿਲੀ ਮਾਰਚ ਤੋਂ 60 ਸਾਲ ਤੋਂ ਵੱਧ ਅਤੇ 45 ਸਾਲ ਤੋਂ ਵੱਧ ਉਮਰ ਦੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਆਮ ਲੋਕਾਂ ਲਈ ਟੀਕਾਕਰਨ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਵਿਚ ਨਿੱਜੀ ਹਸਪਤਾਲ ਟੀਕੇ ਦੀ ਹਰੇਕ ...

ਪੂਰੀ ਖ਼ਬਰ »

ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਦੇ ਆਦੇਸ਼

ਨਵੀਂ ਦਿੱਲੀ, 27 ਫਰਵਰੀ (ਏਜੰਸੀ)-ਕੈਬਨਿਟ ਸਕੱਤਰ ਰਾਜੀਵ ਗੌਬਾ ਨੇ ਸਨਿਚਰਵਾਰ ਨੂੰ ਪੰਜਾਬ, ਤੇਲੰਗਾਨਾ, ਮਹਾਰਾਸ਼ਟਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰਾਂ ਨਾਲ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਸਾਊਦੀ ਅਰਬ ਦੇ ਸਹਿਜ਼ਾਦੇ ਨੇ ਦਿੱਤੀ ਸੀ ਪੱਤਰਕਾਰ ਖਸ਼ੋਗੀ ਨੂੰ ਮਾਰਨ ਲਈ ਮਨਜ਼ੂਰੀ

ਵਾਸ਼ਿੰਗਟਨ, 27 ਫਰਵਰੀ (ਏਜੰਸੀ)-ਅਮਰੀਕੀ ਖੁਫ਼ੀਆ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਜਾਰੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਸਾਊਦੀ ਅਰਬ ਦੇ ਸਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਹੀ ਪੱਤਰਕਾਰ ਜਮਾਲ ਖਸ਼ੋਗੀ ਨੂੰ ਮਾਰਨ ਲਈ ਇਕ ਆਪ੍ਰੇਸ਼ਨ ਨੂੰ ਮਨਜ਼ੂਰੀ ਦਿੱਤੀ ਸੀ, ...

ਪੂਰੀ ਖ਼ਬਰ »

ਅਸੀਂ ਭਾਰਤ ਨਾਲ ਸਾਰੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਤਿਆਰ-ਇਮਰਾਨ ਖ਼ਾਨ

ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਅਸੀਂ ਹਮੇਸ਼ਾ ਸ਼ਾਂਤੀ ਲਈ ਖੜੇ੍ਹ ਹਾਂ ਅਤੇ ਭਾਰਤ ਨਾਲ ਸਾਰੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਅੱਗੇ ਵਧਣ ਲਈ ਤਿਆਰ ਹਾਂ | ਉਨ੍ਹਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਪਹਿਲੇ 'ਖਿਡੌਣਾ ਮੇਲੇ' ਦਾ ਉਦਘਾਟਨ

ਨਵੀਂ ਦਿੱਲੀ, 27 ਫਰਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਿਡੌਣਿਆਂ ਦੇ ਉਤਪਾਦਨ 'ਚ ਪਲਾਸਟਿਕ ਦੀ ਵਰਤੋਂ ਘਟਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਭਾਰਤ ਨੂੰ ਇਸ 'ਚ ਮੋਹਰਲੀ ਭੂਮਿਕਾ 'ਚ ਅੱਗੇ ਹੋਣ ਦਾ ਹੋਕਾ ਦਿੰਦਿਆਂ ਭਾਰਤ ਦੇ ਪਹਿਲੇ 'ਖਿਡੌਣਾ ...

ਪੂਰੀ ਖ਼ਬਰ »

ਪਿ੍ਯੰਕਾ ਗਾਂਧੀ ਵਾਰਾਣਸੀ 'ਚ ਰਵਿਦਾਸ ਮੰਦਰ ਵਿਖੇ ਨਤਮਸਤਕ

ਵਾਰਾਨਸੀ, 27 ਫਰਵਰੀ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਵਾਡਰਾ ਭਗਤ ਰਵਿਦਾਸ ਜੀ ਦੀ 644ਵੀਂ ਜੈਅੰਤੀ ਸਮਾਰੋਹ ਦੇ ਦਿਨ ਆਸ਼ੀਰਵਾਦ ਲੈਣ ਸੀਰਗੋਵਰਧਨ ਪੁੱਜੀ, ਜਿੱਥੇ ਉਨ੍ਹਾਂ ਭਗਤ ਰਵਿਦਾਸ ਦੇ ਦਰ 'ਤੇ ਮੱਥਾ ਟੇਕਿਆ | ਉਹ ਪਿਛਲੇ ਸਾਲ ਵੀ ਇੱਥੇ ਆਈ ਸੀ | ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਕਿਸਾਨ ਰਿਹਾਅ

ਨਵੀਂ ਦਿੱਲੀ, 27 ਫਰਵਰੀ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਘਟਨਾ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ੍ਹ• 'ਚੋਂ ਰਿਹਾਅ ਹੋ ਗਏ | ਕਮੇਟੀ ਦੇ ਜਨਰਲ ਸਕੱਤਰ ਤੇ ...

ਪੂਰੀ ਖ਼ਬਰ »

ਕੇਂਦਰ ਨੂੰ ਖੇਤੀ ਕਾਨੂੰਨ 3 ਸਾਲ ਲਈ ਮੁਅੱਤਲ ਕਰਨੇ ਚਾਹੀਦੇ ਹਨ-ਰਾਮਦੇਵ

ਪਾਣੀਪਤ, 27 ਫਰਵਰੀ (ਇੰਟ.)-ਪਾਣੀਪਤ ਦੇ ਸਮਾਲਖਾ ਪੁੱਜੇ ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨ ਸਾਲ ਲਈ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰ ਦੇਣਾ ਚਾਹੀਦਾ ਹੈ | ਕਿਸਾਨਾਂ ਤੇ ਸਰਕਾਰ ਨੂੰ ਇਕੱਠਿਆਂ ਬੈਠ ਕੇ ਕਿਸਾਨਾਂ ਤੇ ਦੇਸ਼ ਹਿੱਤ ਦੀਆਂ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਤਿ੍ਣਮੂਲ-ਭਾਜਪਾ ਦੀ ਖੇਡ ਖ਼ਰਾਬ ਕਰ ਸਕਦੈ ਤੀਜਾ ਮੋਰਚਾ

ਰਣਜੀਤ ਸਿੰਘ ਲੁਧਿਆਣਵੀ ਕੋਲਕਾਤਾ, 27 ਫਰਵਰੀ-ਪੱਛਮੀ ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਲਈ 27 ਮਾਰਚ ਤੋਂ ਅੱਠ ਗੇੜ ਦਾ ਮਤਦਾਨ ਸ਼ੁਰੂ ਹੋਵੇਗਾ | ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਕੇਂਦਰੀ ਸੁਰੱਖਿਆ ਬਲ ਦੀਆਂ 87 ਕੰਪਨੀਆਂ ਰਾਜ 'ਚ ਪੁੱਜ ਗਈਆਂ ਸਨ, ਅੱਜ ਸਨਿਚਰਵਾਰ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ

ਨਵੀਂ ਦਿੱਲੀ, 27 ਫਰਵਰੀ (ਜਗਤਾਰ ਸਿੰਘ)-ਪਿਛਲੇ 3 ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਹੀਂ ਵਧੀਆਂ ਸਨ, ਪ੍ਰੰਤੂ ਸਨਿੱਚਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਹੋਇਆ ਹੈ | ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 24 ਪੈਸੇ ਜਦਕਿ ਡੀਜ਼ਲ 'ਚ 15 ਪੈਸੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX