ਤਾਜਾ ਖ਼ਬਰਾਂ


ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  1 minute ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  9 minutes ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  26 minutes ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  40 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  55 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 1 hour ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 1 hour ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 2 hours ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 2 hours ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 2 hours ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 3 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 3 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 4 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 4 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 4 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 5 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਪਹਿਲਾ ਸਫ਼ਾ

ਮਮਤਾ ਨੇ 10 ਸਾਲਾਂ 'ਚ ਲੋਕਤੰਤਰ ਨੂੰ ਲੁੱਟਤੰਤਰ 'ਚ ਬਦਲਿਆ-ਮੋਦੀ

ਕੋਲਕਾਤਾ 'ਚ ਭਾਜਪਾ ਦੀ ਪਹਿਲੀ ਵਿਸ਼ਾਲ ਚੋਣ ਰੈਲੀ ਨੂੰ ਕੀਤਾ ਸੰਬੋਧਨ ਰਣਜੀਤ ਸਿੰਘ ਲੁਧਿਆਣਵੀ ਕੋਲਕਾਤਾ, 7 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਿਲ ਹੋਏ ਮਿûਨ ਚੱਕਰਵਰਤੀ

ਨਾਮਵਰ ਅਦਾਕਾਰ ਮਿûਨ ਚਕਰਵਰਤੀ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੋਲਕਾਤਾ ਦੀ ਬਿ੍ਗੇਡ ਪਰੇਡ ਗਰਾਊਾਡ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਤੋਂ ਪਹਿਲਾਂ ਭਾਜਪਾ 'ਚ ਸ਼ਾਮਿਲ ਹੋ ਗਏ ਹਨ, ਉਨ੍ਹਾਂ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਭਾਜਪਾ ਦੇ ਕੌਮੀ ਜਨਰਲ ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ ਗੁ. ਬਾਲਾ ਸਾਹਿਬ ਵਿਖੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ

100 ਬਿਸਤਰਿਆਂ ਵਾਲੇ ਹਸਪਤਾਲ 'ਚ ਨਹੀਂ ਹੈ ਕੈਸ਼ ਕਾਊਾਟਰ ਜਗਤਾਰ ਸਿੰਘ ਨਵੀਂ ਦਿੱਲੀ, 7 ਮਾਰਚ-ਇਤਿਹਾਸਕ ਗੁਰਦੁਆਰਾ ਬਾਲਾ ਸਾਹਿਬ ਵਿਖੇ ਬਣਾਏ 100 ਬੈੱਡਾਂ ਵਾਲੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਬਾਬਾ ਬਚਨ ਸਿੰਘ ਕਾਰ ਸੇਵਾ ਵਲੋਂ ਪੰਥਕ ਸ਼ਖਸੀਅਤਾਂ ਤੇ ...

ਪੂਰੀ ਖ਼ਬਰ »

ਵਿਨੇਸ਼ ਫੋਗਾਟ ਨੇ ਕੁਸ਼ਤੀ 'ਚ ਜਿੱਤਿਆ ਸੋਨ ਤਗਮਾ

ਰੋਮ, 7 ਮਾਰਚ (ਏਜੰਸੀ)-ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਮਾਟਿਓ ਪੈਲੀਕੋਨ ਰੈਂਕਿੰਗ ਕੁਸ਼ਤੀ ਸੀਰੀਜ਼ 'ਚ ਜਿੱਤ ਦਰਜ ਕਰਕੇ ਲਗਾਤਾਰ ਦੂਸਰੇ ਹਫ਼ਤੇ ਦੂਸਰਾ ਸੋਨ ਤਗਮਾ ਜਿੱਤਿਆ | ਉਸ ਨੇ ਇਸ ਜਿੱਤ ਦੇ ਨਾਲ ਹੀ ਆਪਣੇ ਵਜ਼ਨ ਵਰਗ 'ਚ ਫਿਰ ਤੋਂ ਨੰਬਰ-1 ਰੈਂਕਿੰਗ ...

ਪੂਰੀ ਖ਼ਬਰ »

ਸਰਹੱਦੀ ਵਿਵਾਦ ਦੇ ਹੱਲ ਲਈ ਸੁਖਾਵਾਂ ਮਾਹੌਲ ਬਣਾਉਣ ਭਾਰਤ ਤੇ ਚੀਨ-ਵਾਂਗ ਯੀ

ਬੀਜਿੰਗ, 7 ਮਾਰਚ (ਏਜੰਸੀ)-ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਕਿਹਾ ਕਿ ਚੀਨ ਤੇ ਭਰਤ ਨੂੰ ਇਕ ਦੂਜੇ 'ਤੇ ਰੋਕ ਨਹੀਂ ਲਗਾਉਣੀ ਚਾਹੀਦੀ ਤੇ ਆਪਸੀ ਸ਼ੱਕ ਨੂੰ ਦੂਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਸਰਹੱਦੀ ਮੁੱਦੇ ਸੁਲਝਾਉਣ ਲਈ ਦੁਵੱਲੇ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ 10 ਤੋਂ ਸੂਬੇ ਦੀਆਂ ਅਨਾਜ ਮੰਡੀਆਂ ਅਣਮਿੱਥੇ ਸਮੇਂ ਲਈ ਮੁਕੰਮਲ ਬੰਦ ਕਰਨ ਦਾ ਐਲਾਨ

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਕੇਂਦਰ ਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਪੰਜਾਬ ਭਰ ਦੇ ਆੜ੍ਹਤੀਆਂ ਵਲੋਂ 10 ਮਾਰਚ ਤੋਂ ਅਣਮਿਥੇ ਸਮੇਂ ਲਈ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਬੰਦ ਕਰਕੇ ਰੋਸ ਪ੍ਰਗਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ¢ ਇਸ ਫ਼ੈਸਲੇ ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦੌਰਾਨ ਕੱਚੇ ਮੁਲਾਜ਼ਮਾਂ ਦੀ ਪੁਲਿਸ ਨਾਲ ਝੜਪ-ਕਈ ਹਿਰਾਸਤ 'ਚ

ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਅੱਜ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਪੂਰਾ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਅਰੁਣਾਚਲ ਨਾਲ ਲਗਦੀ ਸਰਹੱਦ ਕੋਲ ਬੁਲੇਟ ਟ੍ਰੇਨ ਚਲਾਉਣ ਦੀ ਤਿਆਰੀ 'ਚ ਚੀਨ

ਬੀਜਿੰਗ, 7 ਮਾਰਚ (ਏਜੰਸੀ)- ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਚੀਨ ਇਸ ਸਾਲ ਜੁਲਾਈ ਤੋਂ ਪਹਿਲਾਂ ਤਿੱਬਤ 'ਚ ਅਰੁਣਾਚਲ ਪ੍ਰਦੇਸ਼ ਨੇੜੇ ਭਾਰਤੀ ਸਰਹੱਦ ਕੋਲ ਤੇਜ਼ ਰਫ਼ਤਾਰ ਬੁਲੇਟ ਟ੍ਰੇਨਾਂ ਦਾ ਸੰਚਾਲਨ ਕਰੇਗਾ, ਜਿਸ ਨਾਲ ਚੀਨ ਦੇ ਸਭ ਮੁੱਖ ਜ਼ਮੀਨ-ਪੱਧਰੀ ਖੇਤਰਾਂ 'ਚ ...

ਪੂਰੀ ਖ਼ਬਰ »

ਡੁੱਬੇ 4430 ਕਰੋੜ ਵਸੂਲਣ ਲਈ ਪਾਵਰਕਾਮ ਵਲੋਂ ਓ.ਟੀ.ਐਸ. ਸਕੀਮ ਦੀ ਤਿਆਰੀ

ਕੋਰੋਨਾ ਕਾਰਨ ਵੀ ਖਪਤਕਾਰਾਂ ਵੱਲ ਫਸ ਗਏ ਨੇ ਕਰੋੜਾਂ ਰੁਪਏ
ਜਲੰਧਰ, 7 ਮਾਰਚ (ਸ਼ਿਵ ਸ਼ਰਮਾ)-ਪਾਵਰਕਾਮ ਕਰੋੜਾਂ ਰੁਪਏ ਦੀ ਬਕਾਇਆ ਤੇ ਡੁੱਬੀ ਹੋਈ 4430 ਕਰੋੜ ਦੀ ਰਕਮ ਲਈ ਓ. ਟੀ. ਐਸ. (ਵਨ ਟਾਈਮ ਸੈਟਲਮੈਂਟ) ਸਕੀਮ ਲਿਆਉਣ ਜਾ ਰਿਹਾ ਹੈ ਤੇ ਇਸ ਬਾਰੇ ਨੋਟਿਸ ਕੱਢ ਦਿੱਤਾ ਗਿਆ ਹੈ, ਜਿਸ 'ਤੇ ਇਸ ਮਾਮਲੇ ਵਿਚ ਖਪਤਕਾਰਾਂ ਵਲੋਂ ਸੁਝਾਅ, ਇਤਰਾਜ਼ ਦਿੱਤੇ ਜਾਣੇ ਹਨ | ਇਸ ਵਿਚ ਕੋਰੋਨਾ ਮਹਾਂਮਾਰੀ ਦੇ ਸਮੇਂ ਵੀ ਕਰੋੜਾਂ ਰੁਪਏ ਪਾਵਰਕਾਮ ਨੂੰ ਨਹੀਂ ਮਿਲੇ ਹਨ | ਪਾਵਰਕਾਮ ਵਲੋਂ ਪਹਿਲਾਂ ਵੀ ਓ. ਟੀ. ਐਸ. ਸਕੀਮ ਲਿਆਈ ਜਾਂਦੀ ਰਹੀ ਹੈ ਪਰ ਇਸ ਦਾ ਫ਼ਾਇਦਾ ਹੇਠਲੇ ਪੱਧਰ ਤੱਕ ਖਪਤਕਾਰਾਂ ਨੂੰ ਨਹੀਂ ਮਿਲਦਾ ਜਿਨ੍ਹਾਂ ਦੀ ਬਿੱਲਾਂ ਦੀ ਰਕਮ 'ਤੇ ਪਾਵਰਕਾਮ ਵਲੋਂ ਪਠਾਣੀ ਵਿਆਜ ਲਗਾ ਕੇ ਰਕਮ ਨੂੰ ਕਈ ਗੁਣਾ ਵਧਾ ਦਿੱਤਾ ਜਾਂਦਾ ਹੈ | ਵਸੂਲ ਕੀਤੀ ਜਾਣ ਵਾਲੀ 4430 ਕਰੋੜ ਰੁਪਏ ਦੀ ਰਕਮ ਵਿਚ 2313 ਕਰੋੜ ਰੁਪਏ ਸਰਕਾਰੀ ਵਿਭਾਗਾਂ ਵੱਲ ਹਨ | ਓ. ਟੀ. ਐਸ. ਸਕੀਮ 31 ਅਕਤੂਬਰ 2020 ਤੱਕ ਦੀ ਪਈ ਬਕਾਇਆ ਰਕਮ 'ਤੇ ਹੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ | ਇਸ ਸਕੀਮ 'ਚ ਜੇ ਕੋਈ ਅਸਲ ਰਕਮ ਦਿੰਦਾ ਹੈ ਤਾਂ ਉਸ ਦੇ ਵਿਆਜ ਦੀ 80 ਫ਼ੀਸਦੀ ਰਕਮ ਛੱਡਣ ਦੀ ਗੱਲ ਕਹੀ ਗਈ ਹੈ | ਇਸ ਤੋਂ ਇਲਾਵਾ ਕੱੁਲ ਅਸਲ ਰਕਮ 'ਤੇ 25 ਫ਼ੀਸਦੀ ਤੋਂ ਜ਼ਿਆਦਾ ਛੋਟ ਨਹੀਂ ਮਿਲੇਗੀ ਤੇ ਸੈਟਲ ਕੀਤੀ ਗਈ ਰਕਮ ਜਮ੍ਹਾਂ ਕਰਵਾਈ ਜਾਂਦੀ ਹੈ ਤਾਂ 20 ਫ਼ੀਸਦੀ ਛੋਟ ਖਪਤਕਾਰ ਨੂੰ ਹੋਰ ਮਿਲੇਗੀ | ਇਸ ਸਕੀਮ ਵਿਚ ਖਪਤਕਾਰ ਅਫ਼ਸਰਾਂ ਦੇ ਰਹਿਮੋ-ਕਰਮ 'ਤੇ ਰਹਿਣਗੇ | ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਸਕੀਮ ਦਾ ਤਾਂ ਹੀ ਫ਼ਾਇਦਾ ਹੈ ਜੇਕਰ ਵਿਆਜ, ਸਰਚਾਰਜ ਦੀ ਰਕਮ ਵਿਚੋਂ ਕੋਈ ਛੋਟ ਦਿੱਤੀ ਜਾਵੇਗੀ | ਮਾਹਿਰ ਵਿਜੇ ਤਲਵਾਰ ਦਾ ਕਹਿਣਾ ਹੈ ਕਿ ਉਂਜ ਪਾਵਰਕਾਮ ਪਹਿਲਾਂ ਖਪਤਕਾਰਾਂ ਵੱਲ ਲਗਾਤਾਰ ਇਕੱਠੀ ਹੁੰਦੀ ਬਿਜਲੀ ਦੀ ਰਕਮ ਦੀ ਵਸੂਲੀ ਲਈ ਸ਼ੁਰੂਆਤੀ ਕਾਰਵਾਈ ਨਹੀਂ ਕਰਦਾ ਤੇ ਖਪਤਕਾਰਾਂ ਵੱਲ ਰਕਮ ਲਗਾਤਾਰ ਵਧਦੀ ਜਾਂਦੀ ਹੈ | 4430 ਕਰੋੜ ਦੀ ਰਕਮ ਤਾਂ ਪਾਵਰਕਾਮ ਨੇ ਆਪ ਜਨਤਕ ਕੀਤੀ ਹੈ, ਜਦਕਿ ਸਬਸਿਡੀ ਦੀ ਰਕਮ ਹੀ ਅਜੇ 6600 ਕਰੋੜ ਰੁਪਏ ਦੀ ਕਰੀਬ ਲੈਣੀ ਹੈ ਅਤੇ ਚਰਚਾ ਹੈ ਕਿ 4500 ਕਰੋੜ ਰੁਪਏ ਦੇ ਕਰੀਬ ਰਕਮ ਤਾਂ ਲੁਕੀ ਹੋਈ ਹੈ ਤੇ ਇਸ ਤਰ੍ਹਾਂ ਪਾਵਰਕਾਮ ਦੀ ਅਜੇ ਤੱਕ ਡੁੱਬੀ, ਬਕਾਇਆ ਰਕਮ ਹੀ 12000 ਕਰੋੜ ਤੋਂ ਜ਼ਿਆਦਾ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਅੱਜ ਪੇਸ਼ ਹੋਵੇਗਾ ਪੰਜਾਬ ਬਜਟ

ਕਿਸਾਨ ਮਸਲਿਆਂ 'ਤੇ ਕੇਂਦਰਿਤ ਰਹਿਣ ਦੀ ਸੰਭਾਵਨਾ

ਚੋਣ ਵਾਅਦਿਆਂ ਲਈ ਵੀ ਸਰਕਾਰ ਵਲੋਂ ਹੋਰ ਪੁਲਾਂਘ ਪੁੱਟਣ ਦੀ ਹੋਵੇਗੀ ਕੋਸ਼ਿਸ਼ ਹਰਕਵਲਜੀਤ ਸਿੰਘ ਚੰਡੀਗੜ੍ਹ, 7 ਮਾਰਚ-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਜਾਬ ਵਿਧਾਨ ਸਭਾ 'ਚ ਕੱਲ੍ਹ 2021-22 ਲਈ ਪੇਸ਼ ਕੀਤੇ ਜਾ ਰਹੇ ਰਾਜ ਦੇ ਬਜਟ ਵੱਲ ਸਭ ਦੀਆਂ ...

ਪੂਰੀ ਖ਼ਬਰ »

ਝੂਠ ਬੋਲਣਾ ਛੱਡ ਕੇ ਲੋਕਾਂ ਨੂੰ ਮੁਫ਼ਤ 'ਚ ਰਸੋਈ ਗੈਸ ਦੇਵੇ ਮੋਦੀ-ਮਮਤਾ

ਕੋਲਕਾਤਾ, 7 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਬੈਠ ਕੇ ਨਰਿੰਦਰ ਮੋਦੀ ਏਨੇ ਝੂਠ ਬੋਲਦੇ ਹਨ ਕਿ ਗਿਣਤੀ ਨਹੀਂ ਕੀਤੀ ਜਾ ਸਕਦੀ | ਮਮਤਾ ਨੇ ਸਿਲੀਗੁੜੀ ਵਿਖੇ 'ਪਦ ਯਾਤਰਾ' ਤੋਂ ਬਾਅਦ ਲੋਕਾਂ ਨੂੰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੋਲ ਕਿਸਾਨਾਂ ਲਈ ਸਮਾਂ ਨਹੀਂ-ਸ਼ਰਦ ਪਵਾਰ

ਰਾਂਚੀ, 7 ਮਾਰਚ (ਏਜੰਸੀ)-ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੇ ਪ੍ਰਧਾਨ ਸ਼ਰਦ ਪਵਾਰ ਨੇ ਐਤਵਾਰ ਨੂੰ ਝਾਰਖੰਡ ਦੀ ਰਾਜਧਾਨੀ ਰਾਂਚੀ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਬੀਤੇ 101 ਦਿਨਾਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਲੈ ਕੇ ਕੇਂਦਰ 'ਤੇ ਹਮਲਾ ਬੋਲਿਆ ਹੈ | ...

ਪੂਰੀ ਖ਼ਬਰ »

ਅਸੀਂ ਭਾਰਤ 'ਚ ਕੋਵਿਡ-19 ਦੇ ਖ਼ਾਤਮੇ ਵੱਲ ਵਧ ਰਹੇ ਹਾਂ-ਹਰਸ਼ ਵਰਧਨ

ਨਵੀਂ ਦਿੱਲੀ, 7 ਮਾਰਚ (ਏਜੰਸੀ)-ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਅੱਜ ਦੱਸਿਆ ਕਿ ਅਸੀਂ ਭਾਰਤ 'ਚ ਕੋਵਿਡ-19 ਦੇ ਖਾਤਮੇ (ਇੰਡਗੇਮ) ਦੇ ਪੜਾਅ ਵੱਲ ਵਧ ਰਹੇ ਹਾਂ, ਇਸ ਦੇ ਨਾਲ ਹੀ ਉਨ੍ਹਾਂ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਰਾਜਨੀਤੀ ਤੋਂ ਵੱਖ ਰੱਖਣ ਲਈ ਕਿਹਾ ਹੈ | ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਜ਼ 'ਤੇ ਲਾਠੀਚਾਰਜ ਕਰਨ ਵਿਰੁੱਧ ਪੰਜਾਬ ਭਰ 'ਚ ਰੋਸ ਮੁਜ਼ਾਹਰੇ ਅੱਜ

ਲੁਧਿਆਣਾ, 7 ਮਾਰਚ (ਸਲੇਮਪੁਰੀ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂ ਰਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਜ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਰੋਸ ਮਾਰਚ ਕਰਦਿਆਂ ਆਗੂਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਤੈਅ ...

ਪੂਰੀ ਖ਼ਬਰ »

ਭਾਰਤੀ ਸਰਹੱਦਾਂ ਦੀ ਨਿਗਰਾਨੀ ਲਈ 28 ਨੂੰ ਲਾਂਚ ਹੋਵੇਗਾ ਉਪਗ੍ਰਹਿ

ਬੈਂਗਲੁਰੂ, 7 ਮਾਰਚ (ਏਜੰਸੀ)-ਭਾਰਤ ਆਪਣੀਆਂ ਸਰਹੱਦਾਂ 'ਤੇ ਨਜ਼ਰ ਰੱਖਣ ਲਈ 28 ਮਾਰਚ ਨੂੰ ਧਰਤੀ ਨਿਰੀਖਕ ਉਪਗ੍ਰਹਿ ਲਾਂਚ ਕਰਨ ਜਾ ਰਿਹਾ ਹੈ | ਇਸ ਦੇ ਜ਼ਰੀਏ ਸਰਹੱਦਾਂ ਤੋਂ ਅਸਲ ਸਮੇਂ ਦੀਆਂ ਤਸਵੀਰਾਂ ਮਿਲ ਸਕਣਗੀਆਂ, ਜਦੋਂਕਿ ਕੁਦਰਤੀ ਆਫਤਾਂ ਦਾ ਪ੍ਰਬੰਧਨ ਵੀ ਕੀਤਾ ਜਾ ...

ਪੂਰੀ ਖ਼ਬਰ »

ਭਾਜਪਾ-ਜਜਪਾ ਵਿਧਾਇਕਾਂ 'ਤੇ ਦਬਾਅ ਬਣਾਉਣ ਲੋਕ-ਸੰਯੁਕਤ ਕਿਸਾਨ ਮੋਰਚਾ

ਚੰਡੀਗੜ੍ਹ, 7 ਮਾਰਚ (ਏਜੰਸੀ)-ਸੰਯੁਕਤ ਕਿਸਾਨ ਮੋਰਚਾ ਨੇ ਹਰਿਆਣਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਰਿਆਣਾ ਸਰਕਾਰ ਖ਼ਿਲਾਫ਼ ਵਿਧਾਨ ਸਭਾ 'ਚ 10 ਮਾਰਚ ਨੂੰ ਲਿਆਂਦੇ ਜਾ ਰਹੇ ਬੇਭਰੋਸਗੀ ਮਤੇ ਦੇ ਹੱਕ 'ਚ ਵੋਟ ਪਾਉਣ ਲਈ ਭਾਜਪਾ ਤੇ ਜਜਪਾ ਵਿਧਾਇਕਾਂ 'ਤੇ ਦਬਾਅ ਬਣਾਉਣ | ...

ਪੂਰੀ ਖ਼ਬਰ »

ਸਿਹਤ ਸਕੀਮਾਂ ਕਾਰਨ ਲੋੜਵੰਦ ਪਰਿਵਾਰਾਂ ਦੇ ਸਾਲ 'ਚ 50 ਹਜ਼ਾਰ ਕਰੋੜ ਬਚੇ-ਮੋਦੀ

ਨਵੀਂ ਦਿੱਲੀ, 7 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਫਾਇਤੀ ਦਵਾਈਆਂ ਮੁਹੱਈਆ ਕਰਵਾਉਣ ਤੇ ਡਾਕਟਰੀ ਉਪਕਰਨਾਂ ਦੀਆਂ ਕੀਮਤਾਂ ਘੱਟ ਕਰਨ ਵਰਗੇ ਕਦਮ ਚੁੱਕੇ, ਜਿਸ ਕਾਰਨ ਗਰੀਬ ਤੇ ਲੋੜਵੰਦ ਲੋਕ ਸਾਲਾਨਾ ...

ਪੂਰੀ ਖ਼ਬਰ »

ਜੇ ਅਧਿਕਾਰੀ ਕੰਮ ਨਹੀਂ ਕਰਦੇ ਤਾਂ ਡਾਂਗਾਂ ਨਾਲ ਕੁੱਟੋ-ਗਿਰੀਰਾਜ

ਬੇਗੂਸਰਾਏ/ਪਟਨਾ, 7 ਮਾਰਚ (ਏਜੰਸੀ)-ਕੇਂਦਰੀ ਮੰਤਰੀ ਤੇ ਭਾਜਪਾ ਆਗੂ ਗਿਰੀਰਾਜ ਸਿੰਘ ਨੇ ਆਪਣੇ ਲੋਕ ਸਭਾ ਹਲਕੇ ਬੇਗੂਸਰਾਏ ਦੇ ਲੋਕਾਂ ਨੂੰ ਕਿਹਾ ਕਿ ਜੇ ਅਧਿਕਾਰੀ ਉਨ੍ਹਾਂ ਦੀ ਗੱਲ ਨਹੀਂ ਮੰਨਦੇ ਤਾਂ ਉਨ੍ਹਾਂ ਨੂੰ ਡਾਂਗਾਂ ਨਾਲ ਕੁੱਟੋ | ਗਿਰੀਰਾਜ, ਜੋ ਆਪਣੇ ਬਿਆਨ ...

ਪੂਰੀ ਖ਼ਬਰ »

ਹਰਿਆਣਾ ਦੇ ਇਕ ਹੋਰ ਕਿਸਾਨ ਵਲੋਂ ਟਿਕਰੀ ਸਰਹੱਦ ਨੇੜੇ ਖੁਦਕੁਸ਼ੀ

ਚੰਡੀਗੜ੍ਹ, 7 ਮਾਰਚ (ਏਜੰਸੀ)-ਹਰਿਆਣਾ ਦੇ ਇਕ ਹੋਰ ਕਿਸਾਨ ਵਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਤੇ ਕਿਸਾਨ ਅੰਦੋਲਨ ਦੀ ਹਮਾਇਤ 'ਚ ਟਿਕਰੀ ਸਰਹੱਦ ਨੇੜੇ ਇਕ ਰੁੱਖ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਬਹਾਦਰਗੜ੍ਹ ਥਾਣੇ ਦੀ ਪੁਲਿਸ ਨੇ ...

ਪੂਰੀ ਖ਼ਬਰ »

ਆਗੂ ਹਿਰਾਸਤ 'ਚ ਲੈਣ ਉਪਰੰਤ ਰਿਹਾਅ

ਆਗੂਆਂ ਨੂੰ ਹਿਰਾਸਤ 'ਚ ਲੈਣ ਉਪਰੰਤ ਜਥੇਬੰਦੀਆਂ ਤੇ ਪੁਲਿਸ ਪ੍ਰਸ਼ਾਸਨ 'ਚ ਆਗੂਆਂ ਨੂੰ ਛੁਡਵਾਉਣ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਨ ਸਬੰਧੀ ਜਦੋ-ਜਹਿਦ ਚਲਦੀ ਰਹੀ | ਆਖਰਕਾਰ ਹਿਰਾਸਤ 'ਚ ਲਏ ਗਏ ਆਗੂਆਂ ਨੂੰ ਪਟਿਆਲਾ ਨਜ਼ਦੀਕ ਰਿਹਾਅ ਕਰ ਦਿੱਤਾ ਗਿਆ ਤੇ ਮੁੱਖ ...

ਪੂਰੀ ਖ਼ਬਰ »

ਪੰਜਾਬ ਸਮੇਤ 6 ਰਾਜਾਂ 'ਚ ਕੋਰੋਨਾ ਮਾਮਲਿਆਂ ਨੇ ਫੜੀ ਰਫ਼ਤਾਰ

ਨਵੀਂ ਦਿੱਲੀ, 7 ਮਾਰਚ (ਏਜੰਸੀ)- ਕੇਰਲ, ਮਹਾਰਾਸ਼ਟਰ, ਪੰਜਾਬ ਤੇ ਗੁਜਰਾਤ ਸਮੇਤ 6 ਰਾਜਾਂ 'ਚ ਰੋਜ਼ਾਨਾ ਪੀੜਤ ਮਾਮਲਿਆਂ ਦੀ ਉਚ ਕੋਰੋਨਾ ਦਰ ਦਰਜ ਕੀਤੀ ਗਈ ਹੈ, ਜੋ ਕਿ 18,711 ਨਵੇਂ ਮਾਮਲਿਆਂ ਦੀ 84.71 ਫੀਸਦੀ ਹੈ | ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਮਹਾਰਾਸ਼ਟਰ 'ਚ ਸਭ ਤੋਂ ...

ਪੂਰੀ ਖ਼ਬਰ »

ਦੇਸ਼ 'ਚ ਔਰਤਾਂ ਦੀ ਸਮਾਜਿਕ-ਆਰਥਿਕ ਸਥਿਤੀ ਸੁਧਾਰਨ ਲਈ ਬਹੁਤ ਕੁਝ ਕਰਨਾ ਬਾਕੀ-ਰਾਸ਼ਟਰਪਤੀ

ਨਵੀਂ ਦਿੱਲੀ, 7 ਮਾਰਚ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਤਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਕਿਹਾ ਹੈ ਕਿ ਦੇਸ਼ 'ਚ ਔਰਤਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਸੁਧਾਰਨ ਲਈ ਅਜੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ | ਸ੍ਰੀ ਕੋਵਿੰਦ ...

ਪੂਰੀ ਖ਼ਬਰ »

ਜੰਮੂ 'ਚ ਰਹਿੰਦੇ ਗੈਰ-ਕਾਨੂੰਨੀ ਰੋਹਿੰਗੀਆ ਮੁਸਲਮਾਨਾਂ ਨੂੰ ਜੇਲ੍ਹ ਭੇਜਿਆ

ਸ੍ਰੀਨਗਰ, 7 ਮਾਰਚ (ਮਨਜੀਤ ਸਿੰਘ)- ਜੰਮੂ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿਣ ਵਾਲੇ ਰੋਹਿੰਗਿਆ ਮੁਸਲਮਾਨਾਂ ਖ਼ਿਲਾਫ਼ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ 168 ਲੋਕਾਂ ਨੂੰ ਜੇਲ੍ਹ ਭੇਜ ਦਿੱਤਾ ਹੈ | ਕੇਂਦਰੀ ਸਾਸ਼ਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਜਦੋਂ ਤੱਕ ਦਮ ਹੈ ਕਿਸਾਨਾਂ ਲਈ ਲੜਾਂਗੀ-ਪਿ੍ਅੰਕਾ ਗਾਂਧੀ

ਮੇਰਠ, 7 ਮਾਰਚ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਤੇ ਉੱਤਰ ਪ੍ਰਦੇਸ਼ ਦੀ ਮੁਖੀ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਜਦੋਂ ਤੱਕ ਦਮ ਹੈ, ਉਦੋਂ ਤੱਕ ਕਿਸਾਨਾਂ ਲਈ ਲੜਾਂਗੀ, ਚਾਹੇ 100 ਦਿਨ ਹੋਣ ਜਾਂ 100 ਸਾਲ | ਉਹ ਉੱਤਰ ਪ੍ਰਦੇਸ਼ 'ਚ ਮੇਰਠ ਦੇ ਕੈਲੀ ਪਿੰਡ 'ਚ ਕਿਸਾਨ ਮਹਾਂ ...

ਪੂਰੀ ਖ਼ਬਰ »

ਸੰਸਦ ਦੇ ਬਜਟ ਇਜਲਾਸ ਦਾ ਦੂਜਾ ਪੜਾਅ ਅੱਜ ਤੋਂ

ਨਵੀਂ ਦਿੱਲੀ, 7 ਮਾਰਚ (ਏਜੰਸੀ)-ਸੰਸਦ ਦੇ ਬਜਟ ਇਜਲਾਸ ਦਾ ਦੂਜਾ ਪੜਾਅ 8 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੇ 4 ਰਾਜਾਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ | ਲੋਕ ਸਭਾ ਦੇ ਸਪੀਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX