ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਬੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਪਹਿਲਾ ਸਫ਼ਾ

ਕੋਰੋਨਾ ਦੇ ਮਾਮਲਿਆਂ 'ਚ ਵੱਡਾ ਉਛਾਲ, ਦੇਸ਼ ਦਾ ਬੁਰਾ ਹਾਲ

• 9 ਦਿਨਾਂ 'ਚ 10 ਲੱਖ ਤੋਂ ਵੱਧ ਮਾਮਲੇ • ਪੰਜਾਬ ਸਮੇਤ 10 ਰਾਜਾਂ 'ਚ ਮਿਲੇ ਡਬਲ ਮਿਊਟੈਂਟ • ਵਿਦੇਸ਼ੀ ਵੈਕਸੀਨ ਦੀ ਐਮਰਜੈਂਸੀ ਵਰਤੋਂ ਸਬੰਧੀ ਫ਼ੈਸਲਾ 3 ਦਿਨਾਂ 'ਚ • ਨੀਟ-ਪੀ. ਜੀ. ਪ੍ਰੀਖਿਆ ਮੁਲਤਵੀ — ਉਪਮਾ ਡਾਗਾ ਪਾਰਥ — ਨਵੀਂ ਦਿੱਲੀ, 15 ਅਪ੍ਰੈਲ -ਦੇਸ਼ 'ਚ ਲਗਾਤਾਰ ...

ਪੂਰੀ ਖ਼ਬਰ »

ਦਿੱਲੀ 'ਚ ਹਫ਼ਤਾਵਾਰੀ ਕਰਫ਼ਿਊ

ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਪਸਾਰ ਦੀ ਚੇਨ ਨੂੰ ਤੋੜਨ ਲਈ ਦਿੱਲੀ 'ਚ ਵੀਕੈਂਡ ਕਰਫ਼ਿਊ ਲਾਇਆ ਜਾਵੇਗਾ, ਜਿਸ ਤਹਿਤ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰ 6 ਵਜੇ ਤੱਕ ਦਿੱਲੀ ਬੰਦ ਰਹੇਗੀ | ਇਸ ਕਰਫ਼ਿਊ 'ਚ ਸਿਰਫ ਜ਼ਰੂਰੀ ਸੇਵਾਵਾਂ ਅਤੇ ਪਹਿਲਾਂ ਤੋਂ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ 50 ਹਜ਼ਾਰ ਮੀਟ੍ਰਕ ਟਨ ਮੈਡੀਕਲ ਆਕਸੀਜਨ ਦਰਾਮਦ ਕਰੇਗਾ ਭਾਰਤ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-ਦੇਸ਼ ਭਰ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ 'ਚ ਕੰਮ ਆਉਣ ਵਾਲੀ ਮੈਡੀਕਲ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਨੇ ਤੁਰੰਤ ਕਦਮ ਚੁੱਕਦੇ ਹੋਏ ਫ਼ੈਸਲਾ ਕੀਤਾ ਹੈ ਕਿ ਉਹ 50,000 ਮੀਟਰਕ ਟਨ ਮੈਡੀਕਲ ਆਕਸੀਜਨ ਦਰਾਮਦ ਕਰੇਗੀ ਤਾਂਕਿ ...

ਪੂਰੀ ਖ਼ਬਰ »

ਪੰਜਾਬ 'ਚ ਰਿਕਾਰਡ 4333 ਨਵੇਂ ਮਾਮਲੇ, 51 ਹੋਰ ਮੌਤਾਂ

ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਜਿਥੇ 51 ਹੋਰ ਮੌਤਾਂ ਹੋ ਗਈਆਂ, ਉਥੇ 4333 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚੋਂ ਅੰਮਿ੍ਤਸਰ ਤੋਂ 10, ਹੁਸ਼ਿਆਰਪੁਰ ਤੋਂ 9, ਗੁਰਦਾਸਪੁਰ ਤੇ ਲੁਧਿਆਣਾ ...

ਪੂਰੀ ਖ਼ਬਰ »

ਪੰਜਵੀਂ, ਅੱਠਵੀਂ ਤੇ ਦਸਵੀਂ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਤੋਂ ਪ੍ਰਮੋਟ

ਕੋਰੋਨਾ ਦੇ ਵਧ ਰਹੇ ਪ੍ਰਭਾਵ ਕਾਰਨ ਕੈਪਟਨ ਨੇ ਕੀਤਾ ਐਲਾਨ ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਕੋਵਿਡ-19 ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ...

ਪੂਰੀ ਖ਼ਬਰ »

ਕੈਨੇਡਾ ਵਲੋਂ 90,000 ਪ੍ਰਵਾਸੀਆਂ ਨੂੰ ਪੱਕੇ ਕਰਨ ਦਾ ਐਲਾਨ

40,000 ਵਿਦੇਸ਼ੀ ਵਿਦਿਆਰਥੀਆਂ ਨੂੰ ਵੀ ਮਿਲੇਗੀ ਪੀ.ਆਰ. ਟੋਰਾਂਟੋ/ਕੈਲਗਰੀ, 15 ਅਪ੍ਰੈਲ (ਸਤਪਾਲ ਸਿੰਘ ਜੌਹਲ, ਜਸਜੀਤ ਸਿੰਘ ਧਾਮੀ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਨੇ ਦੇਸ਼ 'ਚ ਇਸ ਸਮੇਂ ਰਹਿ ਰਹੇ 90,000 ਆਰਜੀ ਵਸਨੀਕਾਂ ਤੇ ਉਨ੍ਹਾਂ ਦੀ ਪਤਨੀ/ਪਤੀ ...

ਪੂਰੀ ਖ਼ਬਰ »

ਕੋਟਕਪੂਰਾ ਘਟਨਾ ਸਬੰਧੀ ਅਦਾਲਤੀ ਫ਼ੈਸਲੇ ਨੂੰ ਲੈ ਕੇ ਸਰਕਾਰ ਤੇ ਕਾਂਗਰਸ 'ਚ ਹਲਚਲ

ਮੁੱਖ ਮੰਤਰੀ ਦਾ ਰੁਖ਼ ਸੁਪਰੀਮ ਕੋਰਟ ਵੱਲ, ਬਹੁਤੇ ਮੰਤਰੀ ਤੇ ਵਿਧਾਇਕ ਨਵੀਂ ਸਿੱਟ ਰਾਹੀਂ ਜਾਂਚ ਅਤੇ ਬਿਨਾਂ ਦੇਰੀ ਚਲਾਨ ਪੇਸ਼ ਕਰਨ ਦੇ ਹਾਮੀ
— ਹਰਕਵਲਜੀਤ ਸਿੰਘ —

ਚੰਡੀਗੜ੍ਹ, 15 ਅਪ੍ਰੈਲ -ਪੰਜਾਬ ਸਰਕਾਰ ਅਤੇ ਕਾਂਗਰਸ ਅੰਦਰ ਕੋਟਕਪੂਰਾ ਘਟਨਾ ਸਬੰਧੀ ਹਾਈਕੋਰਟ ਦੇ ਫ਼ੈਸਲੇ ਨੂੰ ਲੈ ਕੇ ਕਾਫ਼ੀ ਹਲਚਲ ਹੈ | ਮੁੱਖ ਮੰਤਰੀ, ਜੋ ਮਗਰਲੇ ਦੋ-ਤਿੰਨ ਦਿਨਾਂ ਤੋਂ ਕੋਈ ਵਿਸ਼ੇਸ਼ ਮੁਲਾਕਾਤਾਂ ਲਈ ਸਮਾਂ ਨਹੀਂ ਦੇ ਰਹੇ, ਵਲੋਂ ਸੂਚਨਾ ਅਨੁਸਾਰ ਕਾਨੂੰਨਦਾਨਾਂ ਨਾਲ ਵਿਚਾਰ ਵਟਾਂਦਰੇ ਜ਼ਰੂਰ ਕੀਤੇ ਜਾ ਰਹੇ ਹਨ | ਜਦੋਂਕਿ ਉਨ੍ਹਾਂ ਦੇ ਬਹੁਤੇ ਮੰਤਰੀ, ਵਿਧਾਇਕ ਅਤੇ ਪਾਰਟੀ ਦੇ ਆਗੂ ਇਸ ਮਸਲੇ ਸਬੰਧੀ ਨਵੀਂ ਜਾਂਚ ਟੀਮ ਬਣਾ ਕੇ ਜਾਂਚ ਦਾ ਕੰਮ ਦੋ-ਤਿੰਨ ਮਹੀਨੇ ਵਿਚ ਖ਼ਤਮ ਕਰ ਕੇ ਕੇਸ ਅਦਾਲਤ ਸਾਹਮਣੇ ਰੱਖਣ ਦਾ ਵਿਚਾਰ ਦੇ ਰਹੇ ਹਨ | ਪਾਰਟੀ ਅੰਦਰ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਇਹ ਇਕ ਬਹੁਤ ਹੀ ਭਾਵਨਾਤਮਕ ਅਤੇ ਸੰਵੇਦਨਸ਼ੀਲ ਮੁੱਦਾ ਹੈ, ਜਿਸ 'ਤੇ ਕਿਸੇ ਤਰ੍ਹਾਂ ਦੀ ਗ਼ਲਤੀ ਸਰਕਾਰ ਨੂੰ ਬਹੁਤ ਮਹਿੰਗੀ ਪੈ ਸਕਦੀ ਹੈ | ਬਹੁਤ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਜਾਂਚ ਟੀਮ ਦੀਆਂ ਤਕਨੀਕੀ ਗ਼ਲਤੀਆਂ, ਜੋ ਅਦਾਲਤ ਨੇ ਦਰਸਾਈਆਂ ਹਨ, ਨੂੰ ਸਰਕਾਰ ਆਪਣੇ ਸਿਰ 'ਤੇ ਲੈ ਕੇ ਉਸ ਲਈ ਲੜਾਈ ਨਾ ਲੜੇ | ਇਨ੍ਹਾਂ ਆਗੂਆਂ ਦਾ ਇਹ ਵੀ ਮੰਨਣਾ ਹੈ ਕਿ ਇਸ ਮਾਮਲੇ ਵਿਚ ਰਾਜ ਦਾ ਗ੍ਰਹਿ ਵਿਭਾਗ ਅਤੇ ਪੁਲਿਸ ਦੀ ਅਫ਼ਸਰਸ਼ਾਹੀ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ, ਜਿਸ ਵਲੋਂ ਅਜਿਹੇ ਅਹਿਮ ਮਾਮਲੇ ਵਿਚ ਬਣਦੀ ਸੁਪਰਵਾਈਜ਼ਰੀ ਦੀ ਭੂਮਿਕਾ ਅਦਾ ਨਹੀਂ ਕੀਤੀ ਗਈ ਅਤੇ ਇਥੋਂ ਤੱਕ ਕਿ ਸਿੱਟ ਦੇ ਮੈਂਬਰਾਂ ਨੂੰ ਵੀ ਸਰਕਾਰ ਵਲੋਂ ਇਕੱਠੇ ਰੱਖਣ ਦੀ ਕੋਈ ਲੋੜ ਨਹੀਂ ਸਮਝੀ ਗਈ | ਸੂਚਨਾ ਅਨੁਸਾਰ ਮੁੱਖ ਮੰਤਰੀ ਨਾਲ ਮੁਲਾਕਾਤਾਂ ਨਾ ਹੋਣ ਕਾਰਨ ਬਹੁਤ ਸਾਰੇ ਮੰਤਰੀਆਂ ਅਤੇ ਦੂਜੇ ਆਗੂਆਂ ਵਲੋਂ ਆਪਣੇ ਖ਼ਰਚਿਆਂ ਅਤੇ ਚਿੰਤਾਵਾਂ ਦਾ ਪ੍ਰਗਟਾਵਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਕੋਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਕੱਲ੍ਹ ਸਮਾਂ ਮਿਲਣ ਦੀ ਸੰਭਾਵਨਾ ਹੈ | ਕਾਂਗਰਸ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਇਸ ਅਦਾਲਤੀ ਫ਼ੈਸਲੇ ਤੋਂ ਬਾਅਦ ਸਾਹਮਣੇ ਆ ਰਹੇ ਘਟਨਾਕ੍ਰਮ ਨਾਲ ਲੋਕਾਂ ਵਿਚਲੇ ਇਨ੍ਹਾਂ ਚਰਚਿਆਂ ਨੂੰ ਸ਼ਕਤੀ ਮਿਲ ਰਹੀ ਹੈ ਕਿ ਸਰਕਾਰ ਬਾਦਲਾਂ ਦੀ ਮਦਦ ਕਰਦੀ ਹੈ | ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜੇ ਵੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦੇ ਹਾਮੀ ਹਨ, ਕਿਉਂਕਿ ਉਨ੍ਹਾਂ ਦੇ ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਜਾਂਚ ਅਧਿਕਾਰੀਆਂ ਦੇ ਕੰਮਕਾਜ ਵਿਚ ਅਦਾਲਤੀ ਦਖ਼ਲ ਨਾ ਹੋਣ ਸਬੰਧੀ ਉੱਚ ਅਦਾਲਤਾਂ ਦੇ ਕਈ ਫ਼ੈਸਲੇ ਹਨ | ਇਸ ਲਈ ਸੁਪਰੀਮ ਕੋਰਟ ਤੋਂ ਰਾਹਤ ਦੀ ਆਸ ਕੀਤੀ ਜਾ ਸਕਦੀ ਹੈ ਅਤੇ ਅਜਿਹੀ ਰਾਹਤ ਤੋਂ ਤੁਰੰਤ ਬਾਅਦ ਸਰਕਾਰ ਵਲੋਂ ਆਖ਼ਰੀ ਚਲਾਨ ਪੇਸ਼ ਕੀਤਾ ਜਾ ਸਕਦਾ ਹੈ, ਜੋ ਕਿ ਪਹਿਲਾਂ ਹੀ ਤਿਆਰ ਹੈ | ਮੁੱਖ ਮੰਤਰੀ ਵਲੋਂ ਇਸ ਮਾਮਲੇ ਵਿਚ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਤੋਂ ਵੀ ਰਾਏ ਲਈ ਗਈ ਹੈ, ਜਿਨ੍ਹਾਂ ਵਲੋਂ ਉਕਤ ਮਾਮਲਿਆਂ ਵਿਚ ਪਹਿਲਾਂ ਜਾਂਚ ਕਮਿਸ਼ਨ ਰਾਹੀਂ ਜਾਂਚ ਦਾ ਕੰਮ ਵੀ ਕੀਤਾ ਜਾ ਸਕਦਾ ਹੈ, ਪਰ ਸਰਕਾਰ ਲਈ ਇਸ ਵੇਲੇ ਵੱਡੀ ਚਿੰਤਾ ਦਾ ਵਿਸ਼ਾ ਇਹ ਹੈ ਕਿ ਬਰਗਾੜੀ ਮੋਰਚੇ ਵਰਗਾ ਕੋਈ ਜਨਤਕ ਅੰਦੋਲਨ ਸੂਬੇ ਵਿਚ ਦੁਬਾਰਾ ਸ਼ੁਰੂ ਨਾ ਹੋ ਜਾਵੇ | ਸਰਕਾਰ ਨੂੰ ਅਜਿਹੀਆਂ ਸੂਚਨਾਵਾਂ ਹਨ ਕਿ ਹਰਿਆਣਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵਲੋਂ ਇਸ ਮੁੱਦੇ 'ਤੇ ਦੁਬਾਰਾ ਸੰਘਰਸ਼ ਸ਼ੁਰੂ ਕਰਨ ਲਈ ਕੋਸ਼ਿਸ਼ਾਂ ਹੋ ਰਹੀਆਂ ਹਨ | ਸਰਕਾਰ ਦੇ ਹਲਕਿਆਂ ਵਿਚ ਅੱਜ ਰਾਤ ਇਸ ਖ਼ਬਰ ਨੂੰ ਲੈ ਕੇ ਵੀ ਕਾਫ਼ੀ ਪ੍ਰੇਸ਼ਾਨੀ ਸੀ ਕਿ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਨਵਜੋਤ ਸਿੰਘ ਸਿੱਧੂ ਵਲੋਂ ਕੱਲ੍ਹ ਇਕ ਪੱਤਰਕਾਰ ਸੰਮੇਲਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਚਿੰਤਾ ਇਹ ਸੀ ਕਿ ਕੀ ਉਹ ਕੋਟਕਪੂਰਾ ਮਾਮਲੇ ਨੂੰ ਲੈ ਕੇ ਕੋਈ ਨਵੀਂ ਗੱਲ ਕਰਨ ਤਾਂ ਨਹੀਂ ਜਾ ਰਹੇ | ਮੁੱਖ ਮੰਤਰੀ ਦੀ ਸਮੁੱਚੀ ਟੀਮ ਇਨ੍ਹਾਂ ਦਿਨਾਂ ਦੌਰਾਨ ਇਸ ਤਾਜ਼ੇ ਮਾਮਲੇ ਨੂੰ ਦਬਾਅ ਕੇ ਰੱਖਣ ਲਈ ਪੂਰਾ ਜ਼ੋਰ ਲਗਾ ਰਹੀ ਹੈ ਤਾਂ ਜੋ ਸਰਕਾਰ ਨੂੰ ਪੈਦਾ ਹੋਈ ਇਸ ਸਥਿਤੀ ਤੋਂ ਘੱਟੋ-ਘੱਟ ਨੁਕਸਾਨ ਉਠਾਉਣਾ ਪਵੇ |

ਖ਼ਬਰ ਸ਼ੇਅਰ ਕਰੋ

 

ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼

ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਕੋਵਿਡ-19 ਕੇਸਾਂ ਦੀ ਸਥਿਤੀ ਕੁਝ ਸੰਭਲ ਜਾਣ 'ਤੇ ਤਸੱਲੀ ਜ਼ਾਹਿਰ ਕਰਦੇ ਹੋਏ ਕਰੋਨਾ ਵਾਇਰਸ ਫੈਲਾਉਣ ਵਾਲੇ ਕਿਸੇ ਵੀ ਸਮਾਗਮ ਨੂੰ ਰੋਕਣ ਲਈ ਕੋਵਿਡ-19 ਇਹਤਿਆਤ ਦੀ ...

ਪੂਰੀ ਖ਼ਬਰ »

ਬਾਹਰੀ ਸੂਬਿਆਂ ਤੋਂ ਕਣਕ ਦਾ ਇਕ ਵੀ ਦਾਣਾ ਮੰਡੀਆਂ 'ਚ ਨਹੀਂ ਆਉਣ ਦਿੱਤਾ ਜਾਵੇਗਾ-ਵਿਨੀ ਮਹਾਜਨ

ਅਧਿਕਾਰੀਆਂ ਨੂੰ ਖ਼ਰੀਦ ਦੇ 72 ਘੰਟਿਆਂ ਅੰਦਰ ਫ਼ਸਲ ਦੀ ਚੁਕਾਈ ਕਰਨ ਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਦੇ ਆਦੇਸ਼ ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਕਣਕ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ...

ਪੂਰੀ ਖ਼ਬਰ »

ਭਾਰਤ-ਫਰਾਂਸ ਵਲੋਂ 'ਗਗਨਯਾਨ ਮਿਸ਼ਨ' 'ਚ ਸਹਿਯੋਗ ਲਈ ਸਮਝੌਤੇ 'ਤੇ ਦਸਤਖ਼ਤ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਦੇਸ਼ ਦੇ ਪਹਿਲੇ ਮਨੁੱਖੀ ਪੁਲਾੜ ਮਿਸ਼ਨ 'ਗਗਨਯਾਨ' 'ਚ ਸਹਿਯੋਗ ਲਈ ਇਸਰੋ (ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ) ਅਤੇ ਫਰਾਂਸ ਦੀ ਪੁਲਾੜ ਏਜੰਸੀ ਨੇ ਵੀਰਵਾਰ ਨੂੰ ਇਕ ਸਮਝੌਤੇ 'ਤੇ ਹਸਤਾਖ਼ਰ ਕੀਤੇ | ਸਮਝੌਤੇ ਦਾ ਐਲਾਨ ਭਾਰਤ ਦੀ ...

ਪੂਰੀ ਖ਼ਬਰ »

ਡਾ. ਤ੍ਰੇਹਨ ਕਤਲ ਮਾਮਲੇ 'ਚ ਪ੍ਰੋ: ਵਲਟੋਹਾ ਬਰੀ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)- ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਤਰਨ ਤਾਰਨ ਦੀ ਸੈਸ਼ਨ ਅਦਾਲਤ ਨੇ 38 ਸਾਲ ਪੁਰਾਣੇ ਡਾ. ਸੁਦਰਸ਼ਨ ਤ੍ਰੇਹਨ ਕਤਲ ਕੇਸ 'ਚੋਂ ਬਰੀ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਅੱਗ ਲੱਗਣ ਕਾਰਨ ਕਿਸਾਨਾਂ ਦੇ ਆਰਜ਼ੀ ਢਾਂਚੇ ਨੁਕਸਾਨੇ

ਸੋਨੀਪਤ, 15 ਅਪ੍ਰੈਲ (ਏਜੰਸੀ)-ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ਦੇ ਕੁੰਡਲੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਬਣਾਏ ਤਿੰਨ ਤੋਂ ਆਰਜ਼ੀ ਢਾਂਚਿਆਂ ਨੂੰ ਅੱਗ ਲੱਗਣ ਕਾਰਨ ਵੀਰਵਾਰ ਨੂੰ ਨੁਕਸਾਨ ਪਹੁੰਚਣ ਦੀ ਖ਼ਬਰ ਹੈ | ਅੱਗ ਬੁਝਾਊ ਵਿਭਾਗ ਦੇ ...

ਪੂਰੀ ਖ਼ਬਰ »

ਬਾਈਡਨ ਵਲੋਂ ਅਮਰੀਕੀ ਸੈਨਿਕਾਂ ਦੀ ਅਫ਼ਗਾਨਿਸਤਾਨ ਤੋਂ ਮੁਕੰਮਲ ਵਾਪਸੀ ਦਾ ਐਲਾਨ

11 ਸਤੰਬਰ ਤੋਂ ਪਹਿਲਾਂ 'ਨਾਟੋ' ਦੇ ਸੈਨਿਕ ਵੀ ਛੱਡਣਗੇ ਅਫ਼ਗਾਨਿਸਤਾਨ ਵਾਸ਼ਿੰੰਗਟਨ, 15 ਅਪ੍ਰੈਲ (ਏਜੰਸੀ)-ਰਾਸ਼ਟਰਪਤੀ ਜੋ ਬਾਈਡਨ ਨੇ ਐਲਾਨ ਕੀਤਾ ਕਿ ਅਮਰੀਕਾ ਆਪਣੀ ਹੁਣ ਤੱਕ ਦੀ ਸਭ ਤੋਂ ਲੰਮੀ ਚੱਲੀ ਲੜਾਈ ਨੂੰ ਖਤਮ ਕਰਨ ਲਈ ਅਫ਼ਗਾਨਿਤਸਾਨ 'ਚੋਂ ਆਪਣੇ ਸੈਨਿਕਾਂ ...

ਪੂਰੀ ਖ਼ਬਰ »

ਮੰਡੀਆਂ 'ਚ ਕਣਕ ਦੀ ਆਮਦ ਤੇਜ਼, ਚੁਕਾਈ ਢਿੱਲੀ, ਬੋਰੀਆਂ ਦੇ ਲੱਗੇ ਅੰਬਾਰ

• ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ ਸਾਢੇ 20 ਲੱਖ ਟਨ ਕਣਕ ਦੀ ਵੱਧ ਆਮਦ • ਕੱਲ੍ਹ•ਤੋਂ ਅਦਾਇਗੀ ਵਿਚ ਆਵੇਗੀ ਤੇਜ਼ੀ-ਆਸ਼ੂ ਹਰਜਿੰਦਰ ਸਿੰਘ ਲਾਲ ਖੰਨਾ, 15 ਅਪ੍ਰੈਲ-ਪੰਜਾਬ ਦੀਆਂ ਅਨਾਜ ਮੰਡੀਆਂ 'ਚ ਕਣਕ ਦੀ ਆਮਦ ਤੇਜ਼ ਹੋ ਗਈ ਹੈ ਤੇ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ...

ਪੂਰੀ ਖ਼ਬਰ »

ਆੜ੍ਹਤੀਆਂ ਲਈ ਬਕਾਇਆ 151.45 ਕਰੋੜ ਜਾਰੀ

ਪੰਜਾਬ ਦੇ ਆੜ੍ਹਤੀਆਂ ਲਈ ਇਹ ਵੱਡੀ ਖ਼ੁਸ਼ੀ ਦੀ ਗੱਲ ਹੋਵੇਗੀ ਕਿ ਉਨ੍ਹਾਂ ਵਲੋਂ 2019 'ਚ ਸਰਕਾਰ ਨੂੰ ਵੇਚੇ ਝੋਨੇ ਦੀ ਫ਼ਸਲ ਦੀ ਆੜ੍ਹਤ, ਮਜ਼ਦੂਰੀ ਆਦਿ ਦੇ ਬਕਾਇਆ ਖੜੇ 151.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਹੋ ਗਏ ਹਨ | ਗੌਰਤਲਬ ਹੈ ਕਿ ਆੜ੍ਹਤੀ ਪਿਛਲੇ ਲੰਮੇ ...

ਪੂਰੀ ਖ਼ਬਰ »

ਬੰਗਾਲ 'ਚ ਕੋਰੋਨਾ ਨਾਲ ਕਾਂਗਰਸ ਦੇ ਉਮੀਦਵਾਰ ਦੀ ਮੌਤ

ਕੋਲਕਾਤਾ, 15 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਕੋਰੋਨਾ ਕਾਰਨ ਕਾਂਗਰਸ ਉਮੀਦਵਾਰ ਰਿਜਾਉਲ ਹੱਕ ਦੀ ਅੱਜ ਇੱਥੇ ਇਕ ਹਸਪਤਾਲ 'ਚ ਮੌਤ ਹੋ ਗਈ | ਮੁਰਸ਼ਿਦਾਬਾਦ ਜ਼ਿਲ੍ਹੇ ਦੇ ਸ਼ਮਸ਼ੇਰਗੰਜ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਹੱਕ (46) ਨੂੰ ਸਾਹ ਲੈਣ 'ਚ ਤਕਲੀਫ ਹੋਣ ਤੋਂ ...

ਪੂਰੀ ਖ਼ਬਰ »

ਭਾਰਤ ਦੇ ਚੀਫ਼ ਜਸਟਿਸ ਵਜੋਂ ਮਹਿਲਾ ਨੂੰ ਨਿਯੁਕਤ ਕਰਨ ਦਾ ਸਮਾਂ ਆ ਗਿਆ-ਸੁਪਰੀਮ ਕੋਰਟ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਕਿ ਭਾਰਤ ਦੇ ਚੀਫ ਜਸਟਿਸ ਵਜੋਂ ਇਕ ਮਹਿਲਾ ਨੂੰ ਨਿਯੁਕਤ ਕਰਨ ਦਾ ਸਮਾਂ ਆ ਗਿਆ ਹੈ ਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਵਿਹਾਰ 'ਚ ਕੋਈ ਤਬਦੀਲੀ ਨਹੀਂ ਆਵੇਗੀ | ਸਿਖਰਲੀ ਅਦਾਲਤ ਨੇ ਮਹਿਲਾ ਵਕੀਲਾਂ ਦੀ ...

ਪੂਰੀ ਖ਼ਬਰ »

ਕੇਂਦਰ ਵਲੋਂ ਰਾਜਾਂ ਨੂੰ ਆਕਸੀਜਨ ਦੀ ਬਿਹਤਰ ਢੰਗ ਨਾਲ ਵਰਤੋਂ ਦੀ ਸਲਾਹ, ਕਿਹਾ-ਬਰਬਾਦੀ ਨਾ ਹੋਵੇ

ਨਵੀਂ ਦਿੱਲੀ-ਭਾਰਤ 'ਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਕੇਸਾਂ ਦਰਮਿਆਨ ਕਈ ਰਾਜਾਂ ਦੇ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਦੇਖਣ ਨੂੰ ਮਿਲ ਰਹੀ ਹੈ | ਕੇਂਦਰ ਨੇ ਰਾਜਾਂ ਨੂੰ ਆਕਸੀਜਨ ਦੀ ਬਿਹਤਰ ਢੰਗ ਨਾਲ ਵਰਤੋਂ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਦੇਸ਼ 'ਚ ...

ਪੂਰੀ ਖ਼ਬਰ »

ਪ੍ਰੀ ਬੋਰਡ ਪ੍ਰੀਖਿਆ ਤੇ ਸੀ. ਸੀ. ਈ. ਅੰਕਾਂ ਦੇ ਆਧਾਰ 'ਤੇ ਕੀਤਾ ਜਾਵੇਗਾ ਪ੍ਰਮੋਟ- ਸਿੱਖਿਆ ਬੋਰਡ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ 5ਵੀਂ, 8ਵੀਂ ਤੇ 10ਵੀਂ ਸ਼੍ਰੇਣੀ ਦੇ 9,64,771 ...

ਪੂਰੀ ਖ਼ਬਰ »

ਪੱਤਰਕਾਰਾਂ ਨੂੰ ਮੋਹਰਲੀ ਕਤਾਰ ਦੇ ਵਰਕਰ ਐਲਾਨਿਆ ਜਾਵੇ- ਐਡੀਟਰਜ਼ ਗਿਲਡ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- 'ਐਡੀਟਰਜ਼ ਗਿਲਡ ਆਫ ਇੰਡੀਆ' ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਤਰਕਾਰਾਂ ਨੂੰ ਮੋਹਰਲੀ ਕਤਾਰ ਦੇ ਵਰਕਰ ਐਲਾਨਿਆ ਜਾਵੇ ਅਤੇ ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਪਹਿਲ ਦੇ ਆਧਾਰ 'ਤੇ ਟੀਕਾਕਰਨ ਕੀਤਾ ਜਾਵੇ | ਇਕ ਬਿਆਨ 'ਚ ...

ਪੂਰੀ ਖ਼ਬਰ »

ਪੁਰਾਤੱਤਵ ਵਿਭਾਗ ਅਧੀਨ ਯਾਦਗਾਰਾਂ ਤੇ ਅਜਾਇਬ ਘਰ 15 ਮਈ ਤੱਕ ਬੰਦ

ਦੇਸ਼ 'ਚ ਬੇਕਾਬੂ ਕੋਰੋਨਾ ਦੀ ਰਫ਼ਤਾਰ ਨੂੰ ਦੇਖਦੇ ਹੋਏ ਕੇਂਦਰੀ ਸੰਸਕ੍ਰਿਤੀ ਤੇ ਸੈਰ ਸਪਾਟਾ ਵਿਭਾਗ ਵਲੋਂ ਉਨ੍ਹਾਂ ਸਾਰੇ ਇਤਿਹਾਸਕ ਯਾਦਗਾਰਾਂ, ਅਜਾਇਬ ਘਰ ਅਤੇ ਹੋਰ ਸਥਾਨ, ਜਿਨ੍ਹਾਂ ਦੀ ਦੇਖ਼-ਰੇਖ ਪੁਰਾਤਤਵ ਸਰਵੇਖਣ ਵਿਭਾਗ ਵਲੋਂ ਕੀਤੀ ਜਾਂਦੀ ਹੈ, ਨੂੰ ਬੰਦ ...

ਪੂਰੀ ਖ਼ਬਰ »

ਹਰਿਆਣਾ ਵਲੋਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ

ਚੰਡੀਗੜ੍ਹ, 15 ਅਪ੍ਰੈਲ (ਏਜੰਸੀ)-ਹਰਿਆਣਾ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ, ਜਿਹੜੀਆਂ ਕਿ 'ਸਟੇਟ ਬੋਰਡ ਆਫ਼ ਸਕੂਲ ਐਜੂਕੇਸ਼ਨ' ਵਲੋਂ ਲਈਆਂ ਜਾਣੀਆਂ ਸਨ, ਇਸ ਦੇ ਨਾਲ ਹੀ 12ਵੀਂ ਜਮਾਤ ਦੇ ...

ਪੂਰੀ ਖ਼ਬਰ »

ਨੀਟ-ਪੀ. ਜੀ. ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ-ਕੇਂਦਰ ਸਰਕਾਰ ਨੇ ਨੀਟ-ਪੀ. ਜੀ. ਪ੍ਰੀਖਿਆ 2021 ਵੀ ਮੁਲਤਵੀ ਕਰ ਦਿੱਤੀ ਹੈ | ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਦੇ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ, ਅਜਿਹੇ 'ਚ ਪ੍ਰੀਖਿਆਵਾਂ ਕਰਵਾਉਣਾ ਆਸਾਨ ਨਹੀਂ ਹੈ | ਨੀਟ-ਪੀ. ਜੀ. 2021 ਪ੍ਰੀਖਿਆ 18 ਅਪ੍ਰੈਲ ਨੂੰ ਹੋਣੀ ਸੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX