ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਹੁਸ਼ਿਆਰਪੁਰ / ਮੁਕੇਰੀਆਂ

ਦਾਰੂ ਸ਼ਰ੍ਹੇਆਮ ਵਿਕਦੀ, ਕਿਤਾਬਾਂ ਚੋਰੀ ਛਿਪੇ ਵਿਕਣ ਸਰਕਾਰੇ!

ਗੜ੍ਹਸ਼ੰਕਰ, 6 ਮਈ (ਧਾਲੀਵਾਲ)- ਦਾਰੂ ਸ਼ਰੇ੍ਹਆਮ ਵਿਕਦੀ, ਕਿਤਾਬਾਂ ਚੋਰੀ ਛਿਪੇ ਵਿਕਣ ਸਰਕਾਰੇ! ਇਹ ਹਾਲਾਤ ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ 'ਚ 15 ਮਈ ਤੱਕ ਕੀਤੀ ਗਈ ਤਾਲਾਬੰਦੀ 'ਚ ਸੋਧ ਦੌਰਾਨ ਸ਼ਰਾਬ ਦੇ ਠੇਕਿਆਂ ਨੂੰ ਛੋਟ ਦਿੱਤੇ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ ਜਾਰੀ

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 176ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 229 ਹੋਰ ਕੋਰੋਨਾ ਪੀੜਤਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 229 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20304 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 764 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਾਮਲਾ ਲੋੜ ਤੋਂ ਵੱਧ ਸਵਾਰੀਆਂ ਲਿਜਾਣ ਦਾ

ਪ੍ਰਭਾਤ ਚੌਕ 'ਚ ਟੈਕਸੀ ਆਪ੍ਰੇਟਰਾਂ ਨੇ ਪ੍ਰਵਾਸੀ ਮਜ਼ਦੂਰਾਂ ਦੀ ਭਰੀ ਬੱਸ ਰੋਕੀ

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ)-ਇੱਕ ਪਾਸੇ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ/ਨਿੱਜੀ ਬੱਸਾਂ ਅਤੇ ਹੋਰਨਾਂ ਵਾਹਨਾਂ 'ਚ 50 ਫ਼ੀਸਦੀ ਤੋਂ ਵੱਧ ਸਵਾਰੀਆਂ ਲਿਜਾਣ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਹੈ, ਪ੍ਰੰਤੂ ਇਸ ਦੇ ਬਾਵਜੂਦ ਦੂਸਰੇ ...

ਪੂਰੀ ਖ਼ਬਰ »

ਸਿਹਤ ਕਰਮੀਆਂ ਵਲੋਂ ਅਣਮਿੱਥੇ ਸਮੇਂ ਲਈ ਮੁੜ ਹੜਤਾਲ ਸ਼ੁਰੂ

ਹਰਿਆਣਾ, 6 ਮਈ (ਹਰਮੇਲ ਸਿੰਘ ਖੱਖ)-ਪਿਛਲੇ ਸਾਲ ਤੋਂ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਅਤੇ ਆਪਣੇ ਪਰਿਵਾਰਾਂ ਦੀਆਂ ਜਾਨਾਂ ਜੋਖ਼ਮ 'ਚ ਪਾ ਕੇ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਲ਼ੇ ਪੰਜਾਬ ਦੇ ਹਜ਼ਾਰਾਂ ਨੈਸ਼ਨਲ ਹੈਲਥ ਮਿਸ਼ਨ ਅਧੀਨ ਸੇਵਾਵਾਂ ਨਿਭਾਅ ...

ਪੂਰੀ ਖ਼ਬਰ »

ਉਲੰਘਣਾ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ

ਮਾਹਿਲਪੁਰ, 6 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋ ਵਿਅਕਤੀ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਲੜਕੀ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਮਾਹਿਲਪੁਰ, 6 ਮਈ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਪਿੰਡ ਟੂਟੋਮਜ਼ਾਰਾ ਵਿਖ਼ੇ ਇਕ ਮੁਟਿਆਰ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਪੁੱਤਰੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਯੂਥ ਵਿੰਗ ਦੀ ਹੋਈ ਮੀਟਿੰਗ

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਨਿਤਿਸ਼ ਕੁਮਾਰ ਨਿਸ਼ੂ ਦੀ ਅਗਵਾਈ 'ਚ ਸਥਾਨਕ ਮੁਹੱਲਾ ਪ੍ਰਹਿਲਾਦ ਨਗਰ ਵਿਖੇ ਹੋਈ | ਇਸ ਮੌਕੇ ਪਾਰਟੀ ਦੇ ਟਰੇਡ ਵਿੰਗ ਦੇ ਜੁਆਇੰਟ ਸਕੱਤਰ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਬਿੱਲ ਸਾੜ ਕੇ ਰੋਸ ਪ੍ਰਦਰਸ਼ਨ

ਅੱਡਾ ਸਰਾਂ, 6 ਮਈ (ਹਰਜਿੰਦਰ ਸਿੰਘ ਮਸੀਤੀ)-ਆਮ ਆਦਮੀ ਪਾਰਟੀ ਵਲੋਂ ਪਿੰਡ ਝੱਜਾਂ ਵਿਖੇ ਹੋਈ | ਮੀਟਿੰਗ ਦੌਰਾਨ ਸੂਬਾ ਸਰਕਾਰ ਖ਼ਿਲਾਫ਼ ਦਿੱਤੀ ਜਾ ਰਹੀ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਬਿਜਲੀ ਬਿੱਲ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਪਾਰਟੀ ਦੇ ਸੀਨੀਅਰ ਆਗੂ ਹਰਮੀਤ ...

ਪੂਰੀ ਖ਼ਬਰ »

ਵੱਖ-ਵੱਖ ਕਲੱਬਾਂ ਵਲੋਂ ਐਡ. ਘੁੰਮਣ ਦਾ ਸਨਮਾਨ

ਦਸੂਹਾ, 6 ਮਈ (ਭੁੱਲਰ)- ਯੂਥ ਕਲੱਬਾਂ ਦੇ ਨੌਜਵਾਨਾਂ ਵਲੋਂ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੇ ਜ਼ਿਲਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਤੇ ਹਲਕਾ ਕੋਆਡੀਨੇਟਰ ਬਿਜਲੀ ਮੁਹਿੰਮ ਬਣਨ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 2.85 ਲੱਖ ਤੋਂ ਵੱਧ ਕੋਰੋਨਾ ਵੈਕਸੀਨ ਦੀਆਂ ਡੋਜ਼ਾਂ ਲੱਗੀਆਂ-ਡੀ.ਸੀ.

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਵਿਚ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ ਵੈਕਸੀਨ ਦੀਆਂ 2,85,594 ਡੋਜ਼ਾਂ ਲੱਗ ਚੁੱਕੀਆਂ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜ਼ੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ

ਹਰਿਆਣਾ, 6 ਮਈ (ਹਰਮੇਲ ਸਿੰਘ ਖੱਖ)-ਬੀਤੀ ਦੇਰ ਇਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਬਸੀ ਵਾਜ਼ੀਦ ਤੇ ਮਿਲਣ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਮਹੱਲਾ ਚਮਾਰ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਦੀ ਮੌਤ 'ਤੇ ਕਾਂਗਰਸੀ ਆਗੂਆਂ ਵਲੋਂ ਦੁੱਖ ਪ੍ਰਗਟ

ਹੁਸ਼ਿਆਰਪੁਰ, 6 ਮਈ (ਨਰਿੰਦਰ ਸਿੰਘ ਬੱਡਲਾ)-ਸੀਨੀਅਰ ਪੱਤਰਕਾਰ ਸਵ: ਪਰਦੁਮਨ ਸਿੰਘ ਦੀ ਪਤਨੀ, ਇਨਕਮ ਟੈਕਸ ਦੇ ਸਾਬਕਾ ਚੀਫ਼ ਕਮਿਸ਼ਨਰ ਤਜਿੰਦਰ ਸਿੰਘ ਤੇ ਆਰ.ਟੀ.ਏ. ਜਲੰਧਰ ਬਰਜਿੰਦਰ ਸਿੰਘ ਦੇ ਮਾਤਾ ਅਤੇ ਹੁਸ਼ਿਆਰਪੁਰ ਤੋਂ 'ਅਜੀਤ' ਦੀ ਪ੍ਰਤੀਨਿਧੀ ਹਰਪ੍ਰੀਤ ਕੌਰ ਦੀ ...

ਪੂਰੀ ਖ਼ਬਰ »

ਅਕਾਲੀ ਆਗੂ ਜਥੇ: ਕਰਨੈਲ ਸਿੰਘ ਨਹੀਂ ਰਹੇ-ਅੱਜ ਸੀ ਪੁੱਤਰ ਦਾ ਭੋਗ

ਗੜ੍ਹਦੀਵਾਲਾ, 6 ਮਈ (ਚੱਗਰ)-ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਚੇਤਨ ਸਿੰਘ ਦੇ ਭਰਾ ਜਥੇ: ਕਰਨੈਲ ਸਿੰਘ (78) ਜਿਨ੍ਹਾਂ ਨੇ ਲੰਮਾ ਸਮਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜਾਂ ਪਿਆਰਿਆਂ ਵਿਚ ਸੇਵਾ ਨਿਭਾਈ ਅਤੇ ਤਖ਼ਤ ਸਾਹਿਬ ਦੇ ਸਵ. ਜਥੇਦਾਰ ਹਰਚਰਨ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਆਂ 'ਚ ਭਾਰੀ ਰੋਸ

ਹਾਜੀਪੁਰ, 6 ਮਈ (ਜੋਗਿੰਦਰ ਸਿੰਘ)-ਮਾਰਕੀਟ ਕਮੇਟੀ ਮੁਕੇਰੀਆਂ ਦੇ ਅਧੀਨ ਆਉਂਦੀ ਦਾਣਾ ਮੰਡੀ ਬਹਿਬਲ ਮੰਝ ਵਿਚ ਖ਼ਰੀਦ ਏਜੰਸੀ ਮਾਰਕਫੈੱਡ ਵਲੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਨਾ ਹੋਣ ਕਰਕੇ ਆੜ੍ਹਤੀਆਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਹੁਸ਼ਿਆਰਪੁਰ, 6 ਮਈ (ਨਰਿੰਦਰ ਸਿੰਘ ਬੱਡਲਾ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਵਿਖੇ ਪ੍ਰਧਾਨ ...

ਪੂਰੀ ਖ਼ਬਰ »

ਕੌਮੀ ਕੁਰਾਸ਼ ਚੈਂਪੀਅਨਸ਼ਿਪ 'ਚ ਵੁੱਡਲੈਂਡ ਸਕੂਲ ਦੀ ਅਕਸ਼ਿਤਾ ਰਹੀ ਦੂਸਰੇ ਸਥਾਨ 'ਤੇ

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ)-ਅਮਿਤਿਓਰ ਕੁਰਾਸ਼ ਐਸੋਸੀਏਸ਼ਨ ਵਲੋਂ ਮੱਧ ਪ੍ਰਦੇਸ਼ ਦੇ ਸ਼ਹਿਰ ਹੋਸ਼ੰਗਾਬਾਦ ਦੇ ਹੋਟਲ ਪਚਮੜੀ 'ਚ ਕਰਵਾਈ ਸੀਨੀਅਰ ਕੌਮੀ ਕੁਰਾਸ਼ ਚੈਂਪੀਅਨਸ਼ਿਪ 'ਚ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੀ 10ਵੀਂ ਜਮਾਤ ਦੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ

ਬੁੱਲ੍ਹੋਵਾਲ, 6 ਮਈ (ਲੁਗਾਣਾ)-ਚੀਫ਼ ਖ਼ਾਲਸਾ ਦੀਵਾਨ ਸ੍ਰੀ ਅਮਿੰ੍ਰਤਸਰ ਸਾਹਿਬ ਦੀ ਅਗਵਾਈ ਹੇਠ ਚੱਲਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚÏਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਪਿ੍ੰ. ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ 50 ਪੀ. ਪੀ. ਈ. ਕਿੱਟਾਂ ਤੇ 1000 ਮਾਸਕ ਵੰਡੇ

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੋਵਿਡ-19 ਦੇ ਇਸ ਮੁਸ਼ਕਿਲ ਦੌਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਯੂਨੀਅਨ ਨੇ ਵਿਧਾਇਕ ਆਦੀਆ ਨੂੰ ਦਿੱਤਾ ਮੰਗ-ਪੱਤਰ

ਹਰਿਆਣਾ, 6 ਮਈ (ਹਰਮੇਲ ਸਿੰਘ ਖੱਖ)-ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਇਕਾਈ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਦੀ ਅਗਵਾਈ 'ਚ ਆਂਗਣਵਾੜੀ ਵਰਕਰ ਤੇ ਹੈਲਪਰਾਂ ਦੀਆਂ ਚਿਰਾਂ ਤੋਂ ਲਟਕ ਰਹੀਆ ਅਹਿਮ ਮੰਗਾਂ ਦੇ ਹੱਲ ਲਈ ਵਿਧਾਇਕ ਪਵਨ ਕੁਮਾਰ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਤੁਸ਼ਾਰ ਗੁਪਤਾ

ਮਾਹਿਲਪੁਰ, 6 ਮਈ (ਰਜਿੰਦਰ ਸਿੰਘ)-ਭਾਰਤ ਦੇਸ਼ 'ਚ ਚਲ ਰਹੀ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਨੂੰ ਠੱਲ੍ਹ ਪਾਉਣ ਅਤੇ ਉਸ ਤੋਂ ਬਚਾਅ ਲਈ ਪੰਜਾਬ ਸਰਕਾਰ ਵਲੋਂ ਕੀਤੇ ਲਾਕਡਾਊਨ ਤਹਿਤ ਸਰਕਾਰਾਂ ਵਲੋਂ ਵੱਖ-ਵੱਖ ਪਾਬੰਦੀਆਂ ਲਗਾਈਆਂ ਗਈਆਂ ਦੌਰਾਨ ਸਰਕਾਰੀ ਹੁਕਮਾਂ ਦੀ ...

ਪੂਰੀ ਖ਼ਬਰ »

ਭਾਈਚਾਰੇ ਦੀਆਂ ਸਾਂਝਾ ਦਾ ਪ੍ਰਤੀਕ ਪਿੰਡ ਸਰਦੱੁਲਾਪੁਰ

ਹਰਵਿੰਦਰ ਸਿੰਘ ਬੰਗਾ 9815826170 ਸੈਲਾ ਖ਼ੁਰਦ- ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਜਾਣ ਵਾਲੀ ਹਾਈਵੇ ਤੋਂ ਲਹਿੰਦੇ ਪਾਸੇ ਸਥਿਤ ਵਸੇ ਪਿੰਡ ਮਿਥਿਹਾਸ ਅਨੁਸਾਰ ਇਕ ਪੀਰ ਮੁਲਸਮਾਨ ਦੁੱਲਾ ਦੇ ਨਾਂਅ ਤੋਂ ਵਿਗੜ ਕੇ ਪਿੰਡ ਸਾਦੁੱਲਾਪੁਰ ਸਰਕਾਰੀ ਰਿਕਾਰਡ 'ਚ ਚੱਲਦਾ ਹੈ ਪਰ ...

ਪੂਰੀ ਖ਼ਬਰ »

ਬੈਂਕਾਂ ਬਾਹਰ ਜੁੜਦੀ ਭੀੜ ਕਾਰਨ ਖੱਜਲ-ਖੁਆਰ ਹੋ ਰਹੇ ਹਨ ਲੋਕ

ਗੜ੍ਹਸ਼ੰਕਰ, 6 ਮਈ (ਧਾਲੀਵਾਲ)-ਗੜ੍ਹਸ਼ੰਕਰ ਦੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਐੱਸ.ਬੀ.ਆਈ. ਅਤੇ ਪੰਜਾਬ ਨੈਸ਼ਨਲ ਬਰਾਂਚ ਦੇ ਬਾਹਰ ਆਪਣਾ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਦੀ ਲੱਗਦੀ ਭੀੜ ਜਿੱਥੇ ਸਰਕਾਰ ਵਲੋਂ ਸਮਾਜਿਕ ਦੂਰੀ ਬਣਾਈ ਰੱਖਣ ਲਈ ਜਾਰੀ ਆਦੇਸ਼ਾਂ 'ਤੇ ਪਾਣੀ ...

ਪੂਰੀ ਖ਼ਬਰ »

ਬਸਪਾ ਵਲੋਂ ਗੋਲਡ ਮੈਡਲਿਸਟ ਗੁਰਸੇਵਕ ਸਿੰਘ ਸਨਮਾਨਿਤ

ਗੜ੍ਹਦੀਵਾਲਾ, 6 ਮਈ (ਚੱਗਰ)-ਬਹੁਜਨ ਸਮਾਜ ਪਾਰਟੀ ਦੇ ਸਰਕਲ ਪ੍ਰਧਾਨ ਡਾ.ਜਸਪਾਲ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਪਿੰਡ ਚਿਪੜਾ ਵਿਖੇ ਪਹੁੰਚ ਕੇ ਐਮ.ਏ. ਪੰਜਾਬੀ ਸੰਗੀਤ ਵਿਚ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਸਥਾਨ ਹਾਸਲ ਕਰਕੇ ਗੋਲਡ ਮੈਡਲ ਹਾਸਲ ਕਰਨ ...

ਪੂਰੀ ਖ਼ਬਰ »

'ਆਪ' ਵਲੋਂ ਸਾਰੀਆਂ ਦੁਕਾਨਾਂ ਖੋਲ੍ਹਣ ਸਬੰਧੀ ਡੀ.ਸੀ. ਰਾਹੀਂ ਸੂਬਾ ਸਰਕਾਰ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 6 ਮਈ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਡਾਕਟਰ ਵਿੰਗ ਦੇ ਪੰਜਾਬ ਪ੍ਰਧਾਨ ਡਾ: ਰਵਜੋਤ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਮਿਲਿਆ ਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਨਾਮ ਇਕ ਮੰਗ ਪੱਤਰ ਭੇਜਿਆ ਗਿਆ | ਇਸ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵਲੋਂ ਸਰਹਾਲਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਜਾਇਜ਼ਾ

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾ. ਰਾਜ ਕੁਮਾਰ ਹਲਕਾ ਚੱਬੇਵਾਲ ਵਿਧਾਇਕ ਨੇ ਸਰਹਾਲਾ ਮੰਡੀ ਵਿਚ ਕਣਕ ਖ਼ਰੀਦ ਅਤੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ | ਮੰਡੀ ਦਾ ਨਿਰੀਖਣ ਕਰਦੇ ਹੋਏ ਉਨ੍ਹਾਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਪਲਾਈ ਬੋਰਡ ਫ਼ੈਕਟਰੀ ਨੇ ਸਮਝੌਤੇ ਦੀ ਉਲੰਘਣਾ ਨਾ ਰੋਕੀ ਤਾਂ ਕਰਾਂਗੇ ਸੰਘਰਸ਼-ਆਗੂ

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ)-ਦੋਆਬਾ ਵਾਤਾਵਰਨ ਬਚਾਓ ਕਮੇਟੀ/ਨਿਗਰਾਨ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਕਾ: ਗੁਰਮੇਸ਼ ਸਿੰਘ ਦੀ ਪ੍ਰਧਾਨਗੀ 'ਚ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਕਮੇਟੀ ਅਤੇ ਸੈਂਚਰੀ ਪਲਾਈ ਬੋਰਡ ਫ਼ੈਕਟਰੀ ਵਿਚਕਾਰ ਹੋਏ ਸਮਝੌਤੇ 'ਚ ...

ਪੂਰੀ ਖ਼ਬਰ »

ਬਿਹਤਰ ਸਿਹਤ ਪ੍ਰਬੰਧ ਦੇਣ 'ਚ ਅਸਫਲ ਰਹੇ ਕੈਪਟਨ ਤੇ ਕੇਜਰੀਵਾਲ-ਰਾਠਾਂ

ਗੜ੍ਹਸ਼ੰਕਰ, 6 ਮਈ (ਪ.ਪ.)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਕੋਚਿੰਗ ਸੈਂਟਰ ਖੋਲ੍ਹਣ ਲਈ ਡੀ.ਸੀ. ਨੂੰ ਭੇਜਿਆ ਮੰਗ-ਪੱਤਰ

ਗੜ੍ਹਸ਼ੰਕਰ, 6 ਮਈ (ਧਾਲੀਵਾਲ)- ਸ਼ਹਿਰ ਦੇ ਕੋਚਿੰਗ ਸੈਂਟਰ ਸੰਚਾਲਕਾਂ ਵਲੋਂ ਕੋਚਿੰਗ ਸੈਂਟਰ ਮੁੜ ਤੋਂ ਖੁਲ੍ਹਵਾਉਣ ਲਈ ਐੱਸ.ਡੀ.ਐੱਮ. ਗੜ੍ਹਸ਼ੰਕਰ ਰਾਹੀਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਦੌਰਾਨ ਮੰਗ ਪੱਤਰ ਰਾਹੀਂ ਕੋਚਿੰਗ ਸੈਂਟਰ ...

ਪੂਰੀ ਖ਼ਬਰ »

ਟਾਂਡਾ ਰਾਮ ਸਹਾਏ ਦੀਆਂ ਸੰਗਤਾਂ ਵਲੋਂ ਦਸਵੰਧ ਦੀ ਇਕੱਠੀ ਕੀਤੀ ਕਣਕ ਸ੍ਰੀ ਹਰਿਮੰਦਰ ਸਾਹਿਬ ਭੇਜੀ

ਐਮਾਂ ਮਾਂਗਟ, 6 ਮਈ (ਗੁਰਾਇਆ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਲਾਕਾ ਪਿੰਡ ਟਾਂਡਾ ਰਾਮ ਸਹਾਏ ਦੀਆਂ ਸੰਗਤਾਂ ਵਲੋਂ ਗੁਰੂ ਦੇ ਲੰਗਰ ਲਈ ਕਣਕ ਦੀ ਕਟਾਈ ਤੋਂ ਬਾਅਦ ਕੱਢੇ ਗਏ ਦਸਵੰਧ ਦੀ ਇਕੱਠੀ ਕੀਤੀ ਗਈ ਕਣਕ ਬੋਰੀਆਂ ਭਰ ਕੇ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਡੰਗ ਟਪਾਊ ਨੀਤੀ 'ਤੇ ਚੱਲ ਰਹੀ ਕਾਂਗਰਸ ਸਰਕਾਰ-ਮੰਝਪੁਰ

ਭੰਗਾਲਾ, 6 ਮਈ (ਬਲਵਿੰਦਰਜੀਤ ਸਿੰਘ ਸੈਣੀ)- ਕਾਂਗਰਸ ਸਰਕਾਰ ਨੇ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਵੱਖ-ਵੱਖ ਵਰਗਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ, ਜਿਨ੍ਹਾਂ ਨੂੰ ਕੁੱਝ ਹਫ਼ਤਿਆਂ ਵਿਚ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ | ਸਰਕਾਰ ਬਣਨ ਤੋਂ ਬਾਅਦ ਇੱਕ ਵੀ ਵਾਅਦਾ ਪੂਰਾ ...

ਪੂਰੀ ਖ਼ਬਰ »

ਡਾ. ਜਤਿੰਦਰ ਕੁਮਾਰ ਨੇ ਪਿੰਡ ਬੋਹਣ 'ਚ ਚਲਦੇ ਕੰਮਾਂ ਦਾ ਕੀਤਾ ਨਿਰੀਖਣ

ਹੁਸ਼ਿਆਰਪੁਰ, 6 ਮਈ (ਨਰਿੰਦਰ ਸਿੰਘ ਬੱਡਲਾ)-ਸੰਸਥਾ ਕੋਸ਼ਿਸ਼ ਦੇ ਕੋ-ਚੇਅਰਮੈਨ ਡਾ. ਜਤਿੰਦਰ ਕੁਮਾਰ ਨੇ ਪਿੰਡ ਬੋਹਣ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਹਨਾਂ ਨੇ ਪਿੰਡ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜਾ ਲਿਆ | ਪਿੰਡ ਵਿੱਚ ਹਲਕਾ ਵਿਧਾਇਕ ਡਾ. ਰਾਜ ਕੁਮਾਰ ...

ਪੂਰੀ ਖ਼ਬਰ »

ਬਲੱਡ ਡੋਨਰ ਸੁਸਾਇਟੀ ਦਸੂਹਾ ਵਲੋਂ ਖ਼ੂਨਦਾਨ ਕੈਂਪ

ਦਸੂਹਾ, 6 ਮਈ (ਭੁੱਲਰ)- ਬਲੱਡ ਡੋਨਰ ਸੁਸਾਇਟੀ ਦਸੂਹਾ ਵਲੋਂ 96ਵਾਂ ਖ਼ੂਨਦਾਨ ਕੈਂਪ ਸਿਵਲ ਹਸਪਤਾਲ ਦਸੂਹਾ ਵਿਖੇ ਲਗਾਇਆ ਗਿਆ, ਜਿਸ ਵਿਚ 41 ਯੂਨਿਟ ਬਲੱਡ ਇਕੱਠਾ ਕੀਤਾ ਗਿਆ | ਇਸ ਕੈਂਪ ਵਿਚ ਨੌਜਵਾਨਾਂ ਵਲੋਂ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਸੁਸਾਇਟੀ ਮੈਂਬਰਾਂ ਨੇ ...

ਪੂਰੀ ਖ਼ਬਰ »

ਬਿਹਤਰ ਸਿਹਤ ਪ੍ਰਬੰਧ ਦੇਣ 'ਚ ਅਸਫਲ ਰਹੇ ਕੈਪਟਨ ਤੇ ਕੇਜਰੀਵਾਲ-ਰਾਠਾਂ

ਗੜ੍ਹਸ਼ੰਕਰ, 6 ਮਈ (ਪ.ਪ.)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਦੁਕਾਨਦਾਰ ਭਲਕੇ ਦੁਕਾਨਾਂ ਖੋਲ੍ਹਣਗੇ-ਆਗੂ

ਹੁਸ਼ਿਆਰਪੁਰ/ਚੱਬੇਵਾਲ, 6 ਮਈ (ਹਰਪ੍ਰੀਤ ਕੌਰ, ਥਿਆੜਾ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ 8 ਮਈ ਨੂੰ ਪੰਜਾਬ ਵਿਚ ਤਾਲਾਬੰਦੀ ਦੇ ਵਿਰੋਧ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕੰਢੀ ਕਿਰਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਜਿੰਦਰ ਸਿੰਘ ਘੁੰਮਣ ਅਤੇ ਦੋਆਬਾ ਜਨਰਲ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀ 'ਚ ਟੀਕਾਕਰਨ ਕੈਂਪ 12 ਨੂੰ

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ)-ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਅਰੋੜਾ ਨੇ ਵਪਾਰ ਮੰਡਲ ਨੂੰ ਨਿਰਧਾਰਿਤ ਸਮੇਂ ਲਈ ਦੁਕਾਨਾਂ ਖੋਲ੍ਹਣ ਦਾ ਦਿੱਤਾ ਭਰੋਸਾ

ਹੁਸ਼ਿਆਰਪੁਰ, 6 ਮਈ (ਹਰਪ੍ਰੀਤ ਕੌਰ)-ਜ਼ਿਲ੍ਹੇ ਵਿੱਚ ਲੱਗੇ ਲਾਕਡਾਊਨ ਦੇ ਮੱਦੇਨਜ਼ਰ ਅੱਜ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਵਪਾਰ ਮੰਡਲ ਦੀ ਮੀਟਿੰਗ ਹੋਈ | ਇਸ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ...

ਪੂਰੀ ਖ਼ਬਰ »

ਮਿੰਨੀ ਪੀ.ਐਚ.ਸੀ. ਔੜ ਦੇ ਰਿਹੈ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ-ਡਾ:ਬਲਵਿੰਦਰ ਸਿੰਘ

ਔੜ, 6 ਮਈ (ਜਰਨੈਲ ਸਿੰਘ ਖੁਰਦ)- ਕੋਵਿਡ-19 ਦੀ ਮਹਾਂਮਾਰੀ ਦੇ ਚਲਦਿਆਂ ਜਿੱਥੇ ਸਿਹਤ ਵਿਭਾਗ ਦਾ ਸਾਰਾ ਧਿਆਨ ਕੋਰੋਨਾ ਵਾਇਰਸ ਦੇ ਬਚਾਓ ਤੇ ਟੀਕਾ ਕਰਨ ਵੱਲ ਲੱਗਾ ਹੋਇਆ ਹੈ ਉੱਥੇ ਹੀ ਬਾਕੀ ਦੀਆਂ ਸਿਹਤ ਸਹੂਲਤਾਂ ਵੀ ਇਸ ਇਲਾਕੇ ਦੇ ਲੋਕਾਂ ਨੂੰ ਲਗਾਤਾਰ ਪ੍ਰਦਾਨ ਕੀਤੀਆਂ ...

ਪੂਰੀ ਖ਼ਬਰ »

ਸਮੂਹ ਕਿਸਾਨ ਜਥੇਬੰਦੀਆਂ ਵਲੋਂ ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਭੰਗਾਲਾ, 6 ਮਈ (ਬਲਵਿੰਦਰਜੀਤ ਸਿੰਘ ਸੈਣੀ)- ਸਮੂਹ ਕਿਸਾਨ ਜਥੇਬੰਦੀਆਂ ਵਲੋਂ ਅਣਮਿਥੇ ਸਮੇਂ ਲਈ ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਧਰਨਾ 208ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਵਿਚ ਸ਼ਾਮਿਲ ਕਿਸਾਨਾਂ ਨੇ ਜਿੱਥੇ ਕੇਂਦਰ ਦੀ ਬੀ.ਜੇ.ਪੀ. ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ ਉੱਥੇ ਪੰਜਾਬ ਸਰਕਾਰ ਵਲੋਂ ਲਾਕਡਾਊਨ ਦੀ ਆੜ ਹੇਠ ਛੋਟੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਅਤੇ ਦਿਹਾੜੀਦਾਰ ਲੋਕਾਂ ਤੇ ਬੇਲੋੜੀ ਸਖ਼ਤੀ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਫ਼ਾਕੇ ਕੱਟਣ ਲਈ ਮਜਬੂਰ ਕਰਨ ਦੀ ਸਖ਼ਤ ਨਿਖੇਧੀ ਕੀਤੀ | ਵੱਖ-ਵੱਖ ਆਗੂਆਂ ਨੇ ਛੋਟੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਅਤੇ ਪਿੰਡਾਂ ਵਿਚ ਫੇਰੀ ਲਾ ਕੇ ਆਪਣਾ ਰੁਜ਼ਗਾਰ ਚਲਾਉਣ ਵਾਲੇ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਮਈ ਨੂੰ ਟੋਲ ਪਲਾਜ਼ਾ ਹਰਸੇ ਮਾਨਸਰ ਵਿਖੇ ਪਹੁੰਚਣ ਤਾਂ ਕਿ ਇਸ ਦੇ ਖ਼ਿਲਾਫ਼ ਸਾਂਝੇ ਤੌਰ 'ਤੇ ਆਵਾਜ਼ ਬੁਲੰਦ ਕੀਤੀ ਜਾਵੇ | ਇਸ ਸਮੇਂ ਹਰਬੰਸ ਸਿੰਘ, ਬਲਕਾਰ ਸਿੰਘ ਮੱਲ੍ਹੀ, ਆਸਾ ਸਿੰਘ ਭੰਗਾਲਾ, ਇੰਦਰਜੀਤ ਹਿਯਾਤਪੁਰ, ਨਰਿੰਦਰ ਸਿੰਘ, ਮਨਪ੍ਰੀਤ ਸਿੰਘ ਹਿਯਾਤਪੁਰ, ਬਲਦੇਵ ਸਿੰਘ ਗਾਲੜੀਆਂ, ਬਲਦੇਵ ਸਿੰਘ, ਸ਼ਮਸ਼ੇਰ ਸਿੰਘ ਲਾਡਪੁਰ, ਕਾਮਰੇਡ ਸ਼ੇਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗੇਰੀ 'ਚ ਸਮਾਗਮ 9 ਨੂੰ

ਹੁਸ਼ਿਆਰਪੁਰ, 6 ਮਈ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਡੇਰਾ ਸੰਤ ਬਾਬਾ ਧਿਆਨ ਦਾਸ ਧੂਣੇ ਵਾਲੇ ਪਿੰਡ ਲੰਗੇਰੀ ਵਿਖੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਛਾਉਣੀ ...

ਪੂਰੀ ਖ਼ਬਰ »

ਕੋਵੈਕਸੀਨ ਦੀ ਘਾਟ ਚਿੰਤਾ ਦਾ ਵਿਸ਼ਾ ਬਣੀ

ਹੁਸ਼ਿਆਰਪੁਰ, 6 ਮਈ (ਹਰਪ੍ਰੀਤ ਕੌਰ)-ਕੋਵਿਡ-19 ਲਈ ਲਗਾਈ ਜਾ ਰਹੇ ਕੋਵੈਕਸੀਨ ਟੀਕਿਆਂ ਦੀ ਕਿੱਲਤ ਕਾਰਨ ਉਨ੍ਹਾਂ ਲੋਕਾਂ 'ਚ ਬੇਚੈਨੀ ਪਾਈ ਜਾ ਰਹੀ ਹੈ, ਜੋ ਇਸ ਦਵਾਈ ਦੀ ਪਹਿਲੀ ਡੋਜ਼ ਲੈ ਚੁੱਕੇ ਹਨ | ਪੂਰੇ ਪੰਜਾਬ ਵਿਚ ਜਿੱਥੇ ਕੋਵੈਕਸੀਨ ਦੀ ਘਾਟ ਹੈ ਉੱਥੇ ਹੁਸ਼ਿਆਰਪੁਪ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਨੂੰ ਟਿੱਚ ਜਾਣਨ ਵਾਲੇ ਪੁਲਿਸ ਸਖ਼ਤੀ ਦੇਖ ਬਿਨਾਂ ਜਿੰਦਰੇ ਲਗਾਏ ਘਰਾਂ ਨੂੰ ਭੱਜੇ

ਮਾਹਿਲਪੁਰ, 6 ਮਈ (ਦੀਪਕ ਅਗਨੀਹੋਤਰੀ)-ਕੋਰੋਨਾ ਮਹਾਂਮਾਰੀ ਦੀਆਂ ਸੂਬਾ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਦਾ ਪਾਲਣ ਕਰਵਾਉਣ ਲਈ ਮਾਹਿਲਪੁਰ ਪੁਲਿਸ ਨੇ ਸ਼ੁਰੂ ਕੀਤੀ ਸਖ਼ਤੀ ਤਹਿਤ ਬੀਤੀ ਸ਼ਾਮ ਸ਼ਹਿਰ ਦੇ ਸਮੂਹ ਬਾਜ਼ਾਰਾਂ ਵਿਚ ਸਰਕਾਰੀ ਹੁਕਮਾਂ ਨੂੰ ਟਿੱਚ ਜਾਣਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਨੇ ਚੱੁਕਿਆ ਬੇਸਾਹਾਰਾ ਬਿਮਲਾ ਦੇਵੀ ਦੇ ਇਲਾਜ ਦਾ ਬੀੜਾ

ਊਨਾ, 6 ਮਈ (ਹਰਪਾਲ ਸਿੰਘ ਕੋਟਲਾ)-ਊਨਾ ਦੇ ਕਸਬਾ ਗਗ੍ਰੇਟ ਨੇੜੇ ਪੈਂਦੇ ਪਿੰਡ ਅੰਬੋਟਾ ਦੀ ਵਸਨੀਕ ਬਿਮਲਾ ਦੇਵੀ ਦਾ ਇਲਾਜ ਕਰਾਉਣ ਦਾ ਬੀੜਾ ਸਮਾਜਸੇਵੀ ਡਾ. ਪੰਕਜ ਜੱਸਵਾਲ ਨੇ ਚੁੱਕਿਆ ਹੈ | ਡਾ. ਪੰਕਜ ਸ਼ਹੀਦ ਭਗਤ ਸਿੰਘ ਕਲੱਬ ਦੇ ਸਕੱਤਰ ਵੀ ਹਨ | ਬਿਮਲਾ ਦੇਵੀ ਦਾ ਇਲਾਜ 1 ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਤਾਲਾਬੰਦੀ ਖ਼ਿਲਾਫ਼ ਲਾਚੋਵਾਲ ਟੋਲ ਪਲਾਜ਼ੇ 'ਤੇ ਪ੍ਰਦਰਸ਼ਨ ਭਲਕੇ

ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ...

ਪੂਰੀ ਖ਼ਬਰ »

ਸਮੇਂ ਸਿਰ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਲੱਗੇ ਬੋਰੀਆਂ ਦੇ ਅੰਬਾਰ

ਗੜ੍ਹਸ਼ੰਕਰ, 6 ਮਈ (ਧਾਲੀਵਾਲ)-ਇਲਾਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ 'ਚ ਬਾਰਦਾਨੇ ਦੀ ਘਾਟ ਅਤੇ ਲਿਫ਼ਟਿੰਗ ਦੀ ਸਮੱਸਿਆ ਕਿਸਾਨਾਂ ਤੇ ਆੜ੍ਹਤੀਆਂ ਦੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ | ਮਾਰਕੀਟ ਕਮੇਟੀ ਗੜ੍ਹਸ਼ੰਕਰ ਅਧੀਨ ਆਉਂਦੀਆਂ ਦਾਣਾ ...

ਪੂਰੀ ਖ਼ਬਰ »

ਕਾਨੂੰਗੋ ਤੇ ਪਟਵਾਰੀ ਦੋ ਦਿਨ ਦੀ ਸਮੂਹਿਕ ਛੁੱਟੀ 'ਤੇ ਗਏ

ਗੜ੍ਹਸ਼ੰਕਰ, 6 ਮਈ (ਧਾਲੀਵਾਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਗੜ੍ਹਸ਼ੰਕਰ ਅਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ 2 ਦਿਨ ਦੀ ਸਮੂਹਿਕ ਛੁੱਟੀ ਲੈ ਕੇ ਕੰਮ ਠੱਪ ਰੱਖਿਆ ਤੇ ਮੰਗਾਂ ਸਬੰਧੀ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫਰੰਟ ਤੇ ਕੰਢੀ ਕਿਰਸਾਨ ਯੂਨੀਅਨ ਦੀ ਮੀਟਿੰਗ ਮੁਲਤਵੀ

ਹੁਸ਼ਿਆਰਪੁਰ, 6 ਮਈ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਅਤੇ ਕੰਢੀ ਕਿਰਸਾਨ ਯੂਨੀਅਨ ਪੰਜਾਬ ਦੀ ਸਾਂਝੀ ਮੀਟਿੰਗ, ਜੋ 9 ਮਈ ਦਿਨ ਐਤਵਾਰ ਨੂੰ ਪਿੰਡ ਭੁੰਗਰਨੀ ਵਿਖੇ ਹੋਣੀ ਸੀ, ਉਹ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਅਤੇ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX