ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਤਰਨਤਾਰਨ

ਜ਼ਿਲ੍ਹਾ ਤਰਨ ਤਾਰਨ 'ਚ 18 ਤੋਂ 44 ਉਮਰ ਦੇ ਵਿਅਕਤੀਆਂ ਨੂੰ ਮੁਫ਼ਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲੇ੍ਹ 'ਚ ਮੁਫ਼ਤ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ | ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਭੱੁਲਰ ਖ਼ਿਲਾਫ਼ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਲਾਲਜੀਤ ਸਿੰਘ ਭੱੁਲਰ ਦੇ ਖ਼ਿਲਾਫ਼ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਨਾਬਾਲਗ ਲੜਕੀਆਂ ਨੂੰ ਵਰਗਲਾ ਕੇ ਲਿਜਾਣ 'ਤੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਥਾਣਾ ਸਰਹਾਲੀ ਤੇ ਥਾਣਾ ਸਦਰ ਵਿਖੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ, ਜਿਥੇ ਦੋ ਨਾਬਾਲਗ ਲੜਕੀਆਂ ਨੂੰ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ | ਇਸ ਸਬੰਧ 'ਚ 3 ਵਿਅਕਤੀਆਂ ਦੇ ...

ਪੂਰੀ ਖ਼ਬਰ »

ਪਰਾਲੀ ਲੈ ਕੇ ਜਾ ਰਹੀ ਟਰਾਲੀ ਨੂੰ ਅੱਗ ਲੱਗਣ ਕਾਰਨ ਟਰਾਲੀ ਤੇ ਪਰਾਲੀ ਸੜ ਕੇ ਸਵਾਹ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਨੈਸ਼ਨਲ ਹਾਈਵੇ ਮਾਰਗ ਨੰਬਰ 54 ਉੱਪਰ ਗੋਇੰਦਵਾਲ ਸਾਹਿਬ ਬਾਈਪਾਸ ਦੇ ਨਜ਼ਦੀਕ ਪਰਾਲੀ ਲੈ ਕੇ ਆ ਰਹੀ ਟਰੈਕਟਰ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਟਰਾਲੀ ਅਤੇ ਪਰਾਲੀ ਪੂਰੀ ਤਰ੍ਹਾਂ ਸੜ੍ਹ ਕੇ ਸਵਾਹ ਹੋ ਗਈ | ਟਰੈਕਟਰ ਚਾਲਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 10 ਮਈ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐਸ.ਆਈ. ਬਲਦੀਪ ...

ਪੂਰੀ ਖ਼ਬਰ »

ਐੱਨ.ਐੱਚ.ਐੱਮ. ਮੁਲਾਜ਼ਮਾਂ ਨੇ 9 ਫ਼ੀਸਦੀ ਵਾਧੇ ਨੂੰ ਮੁੱਖ ਮੰਤਰੀ ਕੋਵਿਡ ਰਿਲੀਫ਼ ਫੰਡ ਵਿਚ ਵਰਤਣ ਲਈ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਪੰਜਾਬ ਭਰ ਵਿਚ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਬੀਤੇ ਦਿਨੀਂ ਕੀਤੀ ਹੜ੍ਹਤਾਲ ਤੋਂ ਬਾਅਦ ਇਨ੍ਹਾਂ ਮੁਲਾਜ਼ਮਾਂ ਨੂੰ 9 ਫ਼ੀਸਦੀ ਇਕ ਸਾਲ ਦਾ ਵਾਧਾ ਦਿੱਤਾ ਗਿਆ ਹੈ, ਜਿਸ ਤੋਂ ਬਹੁ-ਗਿਣਤੀ ਮੁਲਾਜ਼ਮ ਨਾਖੁਸ਼ ਨਜ਼ਰ ਆ ਰਹੇ ਹਨ, ਜਿਸ ਦੇ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਦੇ ਮੈਨੇਜਰ ਕੋਰੋਨਾ ਪਾਜ਼ੀਟਿਵ

ਸੁਰ ਸਿੰਘ, 10 ਮਈ (ਧਰਮਜੀਤ ਸਿੰਘ)-ਸਥਾਨਕ ਐਚ.ਡੀ.ਐੱਫ.ਸੀ. ਸ਼ਾਖਾ ਦੇ ਬੈਂਕ ਮੈਨੇਜਰ ਅਮਿਤ ਭਾਰਗਵ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ, ਜਿਸ ਕਾਰਨ ਗ੍ਰਾਹਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਬੈਂਕ ਪੂਰਨ ਤੌਰ 'ਤੇ ਬੰਦ ਰੱਖਿਆ ਗਿਆ | ਕੋਰੋਨਾ ਨਿਯਮਾਂ ...

ਪੂਰੀ ਖ਼ਬਰ »

ਹੈਰੋਇਨ ਤੇ ਲਾਹਣ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਹੈਰੋਇਨ ਤੇ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖੇਮਕਰਨ ਦੇ ਏ.ਐਸ.ਆਈ. ਰਵੀਸ਼ੰਕਰ ਨੇ ...

ਪੂਰੀ ਖ਼ਬਰ »

ਖੇਮਕਰਨ 'ਚ ਨੌਜਵਾਨਾਂ ਨੂੰ ਵੈਕਸੀਨ ਲਗਾਉਣ ਦੀ ਸ਼ੁਰੂਆਤ

ਖੇਮਕਰਨ, 10 ਮਈ (ਰਾਕੇਸ਼ ਬਿੱਲਾ)¸ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ 18 ਤੋਂ 45 ਸਾਲ ਦੇ ਵਿਅਕਤੀਆਂ ਨੂੰ ਵੀ ਵੈਕਸੀਨ ਲਗਾਉਣ ਦੀ ਸ਼ੁਰੂਆਤ ਸਮੂਹਿਕ ਸਿਹਤ ਕੇਂਦਰ ਖੇਮਕਰਨ ਵਿਖੇ ਐੱਸ.ਡੀ.ਐੱਮ. ਪੱਟੀ ਰਾਜੇਸ਼ ਸ਼ਰਮਾ ਵਲੋਂ ਕਰਵਾਈ ਗਈ, ਪਰ ਪਹਿਲੇ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ 1 ਵਿਅਕਤੀ ਦੀ ਮੌਤ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਨਾਲ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ, ਜਦਕਿ 92 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ | ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 1,06,265 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ...

ਪੂਰੀ ਖ਼ਬਰ »

ਕੀ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਵਾਇਰਸ ਨੇ ਫੈਲਣ ਦਾ ਸਮਾਂ ਨਿਸਚਿਤ ਕੀਤਾ ਹੈ?- ਸੰਧੂ

ਝਬਾਲ, 10 ਮਈ (ਸੁਖਦੇਵ ਸਿੰਘ)-ਕੋਵਿਡ-19 ਦੀ ਦੂਜੀ ਲਹਿਰ ਦਾ ਪ੍ਰਕੋਪ ਜਾਰੀ ਹੈ ਤੇ ਹਰ ਰੋਜ਼ ਸੈਂਕੜਿਆਂ ਦੀ ਗਿਣਤੀ ਵਿਚ ਇਸ ਮਹਾਂਮਾਰੀ ਦਾ ਸ਼ਿਕਾਰ ਹੋ ਕੇ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਜਦਕਿ ਭਾਰਤ ਸਰਕਾਰ ਦਾ ਧਿਆਨ ਇਸ ਨੂੰ ਰੋਕਣ ਵੱਲ ਘੱਟ ਅਤੇ ਆਪਣੀ ਹੋ ਰਹੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਜੇ ਅੱਤਵਾਦ ਖ਼ਤਮ ਕਰ ਸਕਦੀ ਹੈ ਤਾਂ ਨਸ਼ੇ ਕਿਉਂ ਨਹੀਂ-ਸੰਘਾ

ਤਰਨ ਤਾਰਨ, 10 ਮਈ (ਹਰਿੰੰੰਦਰ ਸਿੰਘ)¸ਪੰਜਾਬ ਪੁਲਿਸ ਜੋ ਪੰਜਾਬ ਵਿਚ ਪਸਰਿਆ ਅੱਤਵਾਦ ਖ਼ਤਮ ਕਰ ਸਕਦੀ ਹੈ ਤਾਂ ਪੰਜਾਬ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਹੇ ਨਸ਼ੇ ਕਿਉਂ ਨਹੀਂ ਖਤਮ ਕਰ ਸਕਦੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ...

ਪੂਰੀ ਖ਼ਬਰ »

ਮੰਨਾ ਵਲੋਂ ਬਾਪੂ ਨਿਰੰਜਨ ਸਿੰਘ ਨਾਲ ਦੁੱਖ ਪ੍ਰਗਟ

ਮੀਆਂਵਿੰਡ, 10 ਮਈ (ਗੁਰਪ੍ਰਤਾਪ ਸਿੰਘ ਸੰਧੂ)- ਬਾਪੂ ਨਿਰੰਜਨ ਸਿੰਘ ਟਾਟਾ ਵਾਲਿਆਂ ਦੀ ਨੂੰਹ ਤੇ ਪਿੰਡ ਨਾਗੋਕੇ ਮੋੜ ਦੇ ਪੰਚਾਇਤ ਮੈਂਬਰ ਜਸਪਾਲ ਸਿੰਘ ਭੁੱਟੋ ਦੀ ਭਰਜਾਈ ਸੁਖਵਿੰਦਰ ਕੌਰ, ਜੋ ਆਪਣੇ ਪਿੰਡ ਨਾਗੋਕੇ ਮੋੜ ਵਿਖੇ ਆਏ ਹੋਏ ਸਨ | ਉਨ੍ਹਾਂ ਦਾ ਸੰਖੇਪ ਬਿਮਾਰੀ ...

ਪੂਰੀ ਖ਼ਬਰ »

ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਮੇਰਾ ਮੁੱਖ ਮੰਤਵ-ਡਿਪਟੀ ਡੀ.ਈ.ਓ.

ਤਰਨ ਤਾਰਨ, 10 ਮਈ (ਪਰਮਜੀਤ ਜੋਸ਼ੀ)-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਲਾਲੀ ਨੇ ਕਿਹਾ ਕਿ ਉਹ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਅਕ ਮਿਆਰ ਨੂੰ ਹੋਰ ਉੱਚਾ ਚੁੱਕਣ 'ਚ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡਣਗੇ | ਇਹ ਸ਼ਬਦ ...

ਪੂਰੀ ਖ਼ਬਰ »

ਮੈਂਬਰ ਪੰਚਾਇਤ ਮਹਿੰਦਰ ਸਿੰਘ ਦੀ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ

ਗੋਇੰਦਵਾਲ ਸਾਹਿਬ, 10 ਮਈ (ਸਕੱਤਰ ਸਿੰਘ ਅਟਵਾਲ)¸ਇਲਾਕੇ ਦੀ ਨਾਮਵਰ ਸ਼ਖਸੀਅਤ ਸੇਵਾ ਮੁਕਤ ਆਨਰੇਰੀ ਕੈਪਟਨ ਅਤੇ ਮੈਂਬਰ ਪੰਚਾਇਤ ਮਹਿੰਦਰ ਸਿੰਘ ਦੀ ਮਿਲਟਰੀ ਹਸਪਤਾਲ ਜਲੰਧਰ ਵਿਖੇ ਹੋਈ ਬੇਵਕਤੀ ਮੌਤ ਨਾਲ ਇਲਾਕਾ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਕੈਪਟਨ ...

ਪੂਰੀ ਖ਼ਬਰ »

ਮੋਦੀ ਨੇ ਦੇਸ਼ ਨੂੰ ਮਹਿੰਗਾਈ ਵੱਲ ਧੱਕਿਆ-ਬਾਸਰਕੇ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਭਾਰਤੀ ਜਨਤਾ ਪਾਰਟੀ ਨੇ ਦੇਸ਼ ਵਿਚ ਜੋ ਬੀਜਿਆ ਸੀ, ਉਹੀ ਬੰਗਾਲ ਦੀਆਂ ਵਿਧਾਨ ਸਭਾ 'ਚ ਵੱਢਿਆ ਹੈ | ਇਹ ਵਿਚਾਰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਉਨ੍ਹਾਂ ਦੇ ਹਾਲ 'ਤੇ ਛੱਡੇ ਕੈਪਟਨ ਸਰਕਾਰ-ਅਰੋੜਾ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਸੂਬਾ ਸਰਕਾਰ ਨੇ ਕੋਰੋਨਾ ਦੀ ਬਿਮਾਰੀ ਦੀ ਆੜ 'ਚ ਪੰਜਾਬ ਵਿਚ ਦੁਕਾਨਦਾਰਾਂ ਤੇ ਉਨ੍ਹਾਂ ਦੇ ਕੋਲ ਕੰਮ ਕਰਦੇ ਮੁਲਾਜ਼ਮ ਵੀ ਭੁੱਖੇ ਮਾਰ ਦਿੱਤੇ ਹਨ | ਲਾਕਡਾਊਨ ਲਗਾ ਕੇ ਦੁਕਾਨਦਾਰਾਂ ਦੇ ਕੰਮ ਬੰਦ ਕਰਕੇ ਨਾ ਕੋਈ ਬਿਜਲੀ ਦਾ ਬਿੱਲ ਮੁਆਫ਼ ਕੀਤਾ, ਨਾ ਹੀ ਬੈਂਕ ਦੀਆਂ ਕਿਸ਼ਤਾਂ ਸਬੰਧੀ ਕੋਈ ਰਾਹਤ ਤੇ ਨਾ ਹੀ ਕੋਈ ਮਾਲੀ ਸਹਾਇਤਾ ਦਿੱਤੀ ਗਈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਲਹਿਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਆਪਣੀ ਮੀਟਿੰਗ ਦੇ ਦੌਰਾਨ ਪੱਤਰਕਾਰਾਂ ਨਾਲ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕੋਰੋਨਾ ਦੀ ਬਿਮਾਰੀ ਦੁਕਾਨਾਂ ਤੇ ਸਕੂਲਾਂ, ਕਾਲਜਾਂ, ਮਾਲ, ਜਿੰਮ, ਸਿਨੇਮਾ ਹਾਲ ਜਾਂ ਸੜਕਾਂ, ਬਾਜ਼ਾਰਾਂ ਵਿਚ ਨਜ਼ਰ ਆਉਂਦੀ ਹੈ | ਹੋਰ ਸਰਕਾਰੀ ਦਫ਼ਤਰਾਂ, ਬੈਂਕਾਂ ਵਿਚ ਸਿਵਲ ਪ੍ਰਸ਼ਾਸਨ ਦੇ ਅਦਾਰਿਆ ਵਿਚ ਜਾਂ ਸ਼ਰਾਬ ਦੇ ਠੇਕਿਆਂ 'ਤੇ ਨਜ਼ਰ ਕਿਉਂ ਨਹੀਂ ਆਉਂਦੀ, ਕਿਉਂਕਿ ਉਥੇ ਕੋਰਨਾ ਇਨ੍ਹਾਂ ਕੋਲੋਂ ਡਰਦਾ ਹੈ ਜਾਂ ਜਦੋਂ ਚੋਣ ਰੈਲੀਆਂ ਹੁੰਦੀਆਂ ਹਨ, ਉਥੋਂ ਕੋਰੋਨਾ ਦੀ ਬਿਮਾਰੀ ਉਥੋਂ ਭੱਜ ਜਾਂਦੀ ਹੈ | ਕੈਪਟਨ ਸਰਕਾਰ ਨੂੰ ਲੋਕਾਂ ਦੀ ਮਜ਼ਬੂਰੀ ਕਿਉਂ ਨਹੀਂ ਨਜ਼ਰ ਆਉਂਦੀ | ਇਸ ਮੌਕੇ ਬਲਦੇਵ ਸਿੰਘ ਸ਼ਹਿਰੀ ਪ੍ਰਧਾਨ, ਕੁਲਵਿੰਦਰ ਸਿੰਘ ਕਲਸੀ ਖਜਾਨਚੀ, ਕਰਮਨ ਸਿੰਘ, ਕੇਵਲ ਕ੍ਰਿਸ਼ਨ, ਸੁਖਜਿੰਦਰ ਸਿੰਘ ਕਾਕਾ, ਸੁਰਿੰਦਰ ਸਿੰਘ ਸਾਗਰ, ਤਰਲੋਚਨ ਸਿੰਘ ਕਾਕਾ, ਭੀਮ ਸਿੰਘ ਮੁਰਾਦਪੁਰਾ, ਸੰਜੀਵ ਕੁਮਾਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡਿਪਟੀ ਕਮਿਸ਼ਨਰ ਵਲੋਂ ਪਿੰਡ ਢੰਡ 'ਚ ਚੱਲ ਰਹੇ ਟੀਕਾਕਰਨ ਕੇਂਦਰ ਦੀ ਜਾਂਚ

ਸਰਾਏ ਅਮਾਨਤ ਖਾਂ, 10 ਮਈ (ਨਰਿੰਦਰ ਸਿੰਘ ਦੋਦੇ)¸ਪੰਜਾਬ ਸਰਕਾਰ ਵਲੋਂ ਮੁਫ਼ਤ ਕੋਰੋਨਾ ਟੀਕਾਕਰਨ ਮੁਹਿੰਮ ਦੇ ਤੀਸਰੇ ਪੜ੍ਹਾਅ ਤਹਿਤ 18 ਸਾਲ ਤੋਂ 44 ਸਾਲ ਦੀ ਉਮਰ ਤੱਕ ਦੇ ਹਰ ਇਕ ਵਿਅਕਤੀ ਨੂੰ ਟੀਕਾ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਤਹਿਤ ਪਿੰਡ ਢੰਡ ਵਿਖੇ ਦਰਜ ...

ਪੂਰੀ ਖ਼ਬਰ »

ਦਾਖ਼ਲਾ ਮੁਹਿੰਮ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਸਕੂਲਾਂ ਵਿਚ ਪ੍ਰੇਰਨਾਦਾਇਕ ਫੇਰੀ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ...

ਪੂਰੀ ਖ਼ਬਰ »

ਸ. ਸੈ. ਸਕੂਲ ਸੁਰ ਸਿੰਘ (ਲੜਕੇ) ਤੇ ਭਿੱਖੀਵਿੰਡ ਦੇ ਵਿਦਿਆਰਥੀਆਂ ਦੀ ਕੀਤੀ ਆਨਲਾਈਨ ਗਰੁੱਪ ਕਾਊਾਸਲਿੰਗ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਸਰਕਾਰੀ ਸੈਕੰਡਰੀ ਸਕੂਲ ਸੁਰ ਸਿੰਘ (ਲੜਕੇ) ਤੇ ਭਿੱਖੀਵਿੰਡ ਦੇ ਵਿਦਿਆਰਥੀਆਂ ਦੀ ਆਨਲਾਈਨ ਗਰੁੱਪ ਕਾਊਾਸਲਿੰਗ ਕੀਤੀ ਗਈ | ਅੱਜ ਦੇ ਆਨਲਾਈਨ ਸੈਸ਼ਨ ਦੌਰਾਨ 47 ...

ਪੂਰੀ ਖ਼ਬਰ »

ਜਨਤਾ ਮੋਦੀ ਨੂੰ ਔਰੰਗਜ਼ੇਬ ਵਾਂਗ ਹੀ ਯਾਦ ਕਰੇਗੀ-ਛੱਜਲਵੱਡੀ

ਮੀਆਂਵਿੰਡ, 10 ਮਈ (ਗੁਰਪ੍ਰਤਾਪ ਸਿੰਘ ਸੰਧੂ)- ਮੋਦੀ ਆਪਣੀਆਂ ਯਾਦਾਂ ਬਣਾਉਣ ਲਈ ਪਹਿਲਾਂ ਵੀ ਕਰੋੜਾਂ ਰੁਪਏ ਖਰਚ ਕਰ ਚੁੱਕਾ ਹੈ ਤੇ ਹੁਣ ਦਿੱਲੀ ਪਾਰਲੀਮੈਂਟ ਹਾਊਸ ਲਈ ਕਰੋੜਾਂ ਰੁਪਏ ਖ਼ਰਚ ਰਿਹਾ | ਪਹਿਲਾਂ ਗੁਜਰਾਤ ਵਿਚ ਖੇਡ ਸਟੇਡੀਅਮ ਆਪਣੇ ਨਾਂਅ 'ਤੇ ਕਰ ਲਿਆ ਤਾਂ ...

ਪੂਰੀ ਖ਼ਬਰ »

ਆਰ.ਐੱਸ.ਐੱਸ. ਦੇ ਹਿੰਦੂ ਰਾਸ਼ਟਰ ਏਜੰਡੇ ਨੂੰ ਲਾਗੂ ਨਹੀਂ ਹੋਣ ਦਿਆਂਗੇ- ਗੋਹਲਵੜ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਪਿੰਡ ਗੋਹਲਵੜ ਸੀਟੂ ਪੰਜਾਬ ਦੇ ਵਰਕਰਾਂ ਦਾ ਵਿਸ਼ਾਲ ਇਕੱਠ ਕਾਮਰੇਡ ਹੀਰਾ ਸਿੰਘ ਕੰਡਿਆਂ ਵਾਲੇ, ਕਾਮਰੇਡ ਕੁਲਵੰਤ ਸਿੰਘ ਗੋਹਲਵੜ, ਕਾਮਰੇਡ ਮਨਪ੍ਰੀਤ ਸਿੰਘ ਕੋਟਲੀ, ਕਾਮਰੇਡ ਅੰਗਰੇਜ਼ ਸਿੰਘ ਰਟੌਲ, ਕਾਮਰੇਡ ਮੰਗਤ ਸਿੰਘ ਤਰਨ ...

ਪੂਰੀ ਖ਼ਬਰ »

ਅਜੀਤ ਸਿੰਘ ਪਹਿਲਵਾਨ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਬਿਆਸ, 10 ਮਈ (ਪਰਮਜੀਤ ਸਿੰਘ ਰੱਖੜਾ)-ਸ: ਅਜੀਤ ਸਿੰਘ ਪਹਿਲਵਾਨ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਨ ਉਪਰੰਤ ਬੀਤੀ 28 ਅਪ੍ਰੈਲ ਨੂੰ ਪ੍ਰਭੂ ਚਰਨਾ ਵਿਚ ਜਾ ਬਿਰਾਜੇ ਸਨ, ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 7 ਮਈ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਵੈਕਸੀਨ ਦੀ ਕਮੀ ਕਾਰਨ ਜਗਦੇਵ ਕਲਾਂ 'ਚ 18 ਤੋਂ 44 ਸਾਲ ਦੇ ਲੋਕਾਂ ਨੂੰ ਨਹੀਂ ਸ਼ੁਰੂ ਹੋ ਸਕੀ ਕੋਰੋਨਾ ਵੈਕਸੀਨ

ਜਗਦੇਵ ਕਲਾਂ, 10 ਮਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਪ੍ਰਕੋਪ ਤੋਂ ਬਚਾਉਣ ਲਈ ਅੱਜ 10 ਮਈ ਤੋਂ ਸੂਬੇ ਅੰਦਰ 18 ਤੋਂ 44 ਸਾਲ ਤੱਕ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ਕਰਨ ਦੇ ਵੱਡੇ ਪੱਧਰ 'ਤੇ ਦਾਅਵੇ ਕੀਤੇ ਗਏ ਸਨ, ਪਰ ਅੱਜ ਵੀ ...

ਪੂਰੀ ਖ਼ਬਰ »

ਜਥੇ. ਮੀਰਾਂਕੋਟ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਟਾਂਗਰਾ, 10 ਮਈ (ਹਰਜਿੰਦਰ ਸਿੰਘ ਕਲੇਰ)-ਅਗਾਮੀ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਸਬੰਧ 'ਚ ਸ਼ੋ੍ਰਮਣੀ ਅਕਾਲੀ ਬਾਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਤੇ ਪਾਰਟੀ ਵਰਕਰਾਂ 'ਚ ਉਤਸ਼ਾਹ ਪੈਦਾ ਕਰਨ ਲਈ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਪਨਸਪ ਪੰਜਾਬ ਦੇ ...

ਪੂਰੀ ਖ਼ਬਰ »

ਡਿੰਪਾ ਨੇ ਐਡਵੋਕੇਟ ਟਪਿਆਲਾ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ

ਬਾਬਾ ਬਕਾਲਾ ਸਾਹਿਬ, 10 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਤੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ, ਜੋ ਕਿ ਬੀਤੇ ...

ਪੂਰੀ ਖ਼ਬਰ »

ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਨਾਲ ਦੁਕਾਨਦਾਰਾਂ ਵਲੋਂ ਮੀਟਿੰਗ

ਰਮਦਾਸ, 10 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਲਈ ਜਾਰੀ ਕੀਤੀਆਂ ਹਦਾਇਤਾਂ ਬਾਰੇ ਜਾਣਕਾਰੀ ਦੇਣ ਲਈ ਰਮਦਾਸ ਦੇ ਸਮੂਹ ਦੁਕਾਨਦਾਰਾਂ ਦੀ ਵਿਸ਼ੇਸ਼ ਇਕੱਤਰਤਾ ਨਗਰ ਕੌਂਸਲ ਦੇ ਦਫ਼ਤਰ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਨਗਰ ਕੌਂਸਲ ...

ਪੂਰੀ ਖ਼ਬਰ »

ਸਠਿਆਲਾ ਸਕੂਲ ਦੇ ਕੰਪਲੈਕਸ 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਉਦਘਾਟਨ

ਸਠਿਆਲਾ, 10 ਮਈ (ਸਫਰੀ)-ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਦੇ ਕੰਪਲੈਕਸ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕਰਨ ਦਾ ਉਦਘਾਟਨ ਮੁੱਖ ਅਧਿਆਪਕਾ ਮੈਡਮ ਰਾਜਪਾਲ ਕੌਰ ਤੇ ਸਰਪੰਚ ਦਲਵਿੰਦਰ ਸਿੰਘ ਗਿੱਲ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਮੈਡਮ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਦੇ ਟਰਾਂਸਫਾਰਮਰ ਦੀ ਉੁੁਗਰਾਹੀ ਨੂੰ ਲੈ ਕੇ ਹੋਈ ਲੜਾਈ 'ਚ 3 ਜ਼ਖ਼ਮੀ

ਲੋਪੋਕੇ, 10 ਮਈ (ਗੁਰਵਿੰਦਰ ਸਿੰਘ ਕਲਸੀ)-ਬਿਜਲੀ ਦਾ ਟਰਾਂਸਫਾਰਮਰ ਜੋ ਕਿ ਸੜ ਚੁੱਕਾ ਸੀ, ਦੀ ਉਗਰਾਹੀ ਨੂੰ ਲੈ ਕੇ ਦੋ ਧਿਰਾਂ ਚ ਹੋਈ ਲੜਾਈ 'ਚ 3 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਰੋਸ ਰੈਲੀ

ਮਜੀਠਾ, 10 ਮਈ (ਸਹਿਮੀ)-ਕੇਂਦਰੀ ਕਮੇਟੀ ਦੇ ਫ਼ੈਸਲੇ ਤਹਿਤ ਆਸ਼ਾ ਵਰਕਰ ਤੇ ਫੈਸੀਲੀਏਟਰ ਯੂਨੀਅਨ ਪੰਜਾਬ ਦੀ ਯੂਬਾ ਇਕਾਈ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ 'ਤੇ 10 ਮਈ ਨੂੰ ਜ਼ਿਲ੍ਹਾ ਪੱਧਰ 'ਤੇ ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਖ਼ਿਲਾਫ਼ ਰੋਸ ਰੈਲੀਆਂ ਕਰਕੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ

ਨਵਾਂ ਪਿੰਡ, 10 ਮਈ (ਜਸਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ 18 ਤੋਂ 44 ਸਾਲ ਵਰਗ ਦੇ ਲੋਕਾਂ ਲਈ ਅੱਜ ਤੋਂ ਕੋਵਿਡ-19 ਦਾ ਟੀਕਾਕਰਨ ਕੀਤੇ ਜਾਣ ਦੇ ਦਾਅਵੇ ਦੀ ਉਦੋਂ ਫੂਕ ਨਿਕਲ ਗਈ ਜਦੋਂ ਦਿਹਾਤੀ ਖੇਤਰਾਂ ਅੰਦਰ ਸਰਕਾਰੀ ਸਿਹਤ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਆੜ੍ਹਤੀ ਸਕੱਤਰ ਸਿੰਘ ਨੂੰ ਧੋਖੇ ਨਾਲ ਫਸਾਇਆ ਗਿਆ-ਆੜ੍ਹਤੀ ਐਸੋਸੀਏਸ਼ਨ

ਅਟਾਰੀ, 10 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੱਜ ਅਟਾਰੀ ਦਾਣਾ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ ਜਿਸ 'ਚ ਬੀਤੇ ਕੱਲ ਆੜ੍ਹਤੀ ਸਕੱਤਰ ਸਿੰਘ ਨੂੰ ਪੁਲਿਸ ਵਲੋਂ ਫੜ੍ਹ ਕੇ ਉਸ ਉਪਰ ਹੈਰੋਇਨ ਦਾ ਦੋਸ਼ ...

ਪੂਰੀ ਖ਼ਬਰ »

ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਲਕਾ ਖਡੂਰ ਸਾਹਿਬ ਦੇ ਆਗੂਆਂ ਨਾਲ ਮੀਟਿੰਗ

ਤਰਨ ਤਾਰਨ, 10 ਮਈ (ਲਾਲੀ ਕੈਰੋਂ)¸ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਵਲੋਂ ਖਡੂਰ ਸਾਹਿਬ ਦੇ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ ਕੀਤੀ ਗਈ ਤੇ ਜ਼ਿਲ੍ਹੇ ਅੰਦਰ ਐੱਸ.ਸੀ. ਵਿੰਗ ਦੇ ਵਿਸਥਾਰ ਲਈ ਆਗੂਆਂ ਨਾਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਸਰਾਏ ਅਮਾਨਤ ਖਾਂ, 10 ਮਈ (ਨਰਿੰਦਰ ਸਿੰਘ ਦੋਦੇ)¸ਪਿੰਡ ਕਸੇਲ ਵਿਖੇ ਜਿਥੇ ਸਮੂਹ ਕਾਂਗਰਸੀ ਵਰਕਰਾ ਦੀ ਮੀਟਿੰਗ ਸੀਨੀ: ਕਾਂਗਰਸੀ ਆਗੂ ਦਲਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਸਰਪੰਚ ਗੁਰਬਚਨ ਸਿੰਘ ਦੀ ਮੌਜੂਦਗੀ 'ਚ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਕੀਤੀ | ਇਸ ...

ਪੂਰੀ ਖ਼ਬਰ »

ਮੰਨਾ ਵਲੋਂ ਮਨਜੀਤ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ

ਖਡੂਰ ਸਾਹਿਬ, 10 ਮਈ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਦਿਲਬਾਗ ਸਿੰਘ ਸੰਘਰ ਕੋਟ ਦੀ ਪਤਨੀ ਮਨਜੀਤ ਕੌਰ ਦੀ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫ਼ਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਬ੍ਰਹਮਪੁਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੇਤੀ ਕਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ 'ਤੇ ਦਬਾਅ ਪਾਉਣ ਦੀ ਅਪੀਲ ਕੀਤੀ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਸ਼ੋ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੀ ਕੋਵਿਡ-19 ਦੀ ਦੂਜੀ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਵੈਬੀਨਾਰ

ਤਰਨ ਤਾਰਨ, 10 ਮਈ ( ਵਿਕਾਸ ਮਰਵਾਹਾ)-ਐੱਸ.ਜੀ.ਏ.ਡੀ. ਸਰਕਾਰੀ ਕਾਲਜ ਤਰਨਤਾਰਨ ਵਿਖੇ ਪੰਜਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਦੇ ਪ੍ਰੋ. ਰਮਨਦੀਪ ਕੌਰ ਨੇ ਸ੍ਰੀ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਲੋਕ ਬਸਪਾ 'ਚ ਸ਼ਾਮਿਲ

ਫਤਿਆਬਾਦ, 10 ਮਈ (ਹਰਵਿੰਦਰ ਸਿੰਘ ਧੂੰਦਾ)¸ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਚ ਬਹੁਜਨ ਸਮਾਜ ਪਾਰਟੀ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਗੁਰਪ੍ਰੀਤ ਸਿੰਘ ਦੀ ਪ੍ਰੇਰਨਾ ਸਦਕਾ 15-20 ਪਰਿਵਾਰ ਪ੍ਰਧਾਨ ਕੁਲਵੰਤ ਸਿੰਘ ਕੰਗ ਦੀ ਅਗਵਾਈ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਬਲੇਰ ਤੇ ਭੁੱਲਰ ਦਾ ਬਾਬਾ ਪਰਮਜੀਤ ਸਿੰਘ ਢੋਲਣ ਵਲੋਂ ਸਨਮਾਨ

ਅਮਰਕੋਟ, 10 ਮਈ (ਗੁਰਚਰਨ ਸਿੰਘ ਭੱਟੀ)¸ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਨਿੱਜੀ ਸਿਆਸੀ ਸਕੱਤਰ ਪਰਮਜੀਤ ਸਿੰਘ ਪੰਮ ਭੁੱਲਰ ਤੇ ਗੁਰਮੱੁਖ ਸਿੰਘ ਬਲੇਰ ਸਿਆਸੀ ਸਕੱਤਰ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਬਾਬਾ ਫ਼ਰੀਦ ਜੀ ਦੀ ਦਰਗਾਹ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਆਨਲਾਈਨ ਪੜ੍ਹਾਈ ਜਾਰੀ- ਪਿ੍ੰਸੀਪਲ ਜਗਵਿੰਦਰ ਸਿੰਘ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਕੋਰੋਨਾ ਕਾਲ ਦੇ ਚੱਲਦਿਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਆਨਲਾਈਨ ਪੜ੍ਹਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਵੀ ਬੰਦ ਕੀਤੀਆਂ-ਬੋਨੀ ਅਜਨਾਲਾ

ਰਮਦਾਸ, 10 ਮਈ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ, ਹੋਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਥਾਨਕ 'ਅਜੀਤ' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਮਾਂ ਦਿਵਸ ਮਨਾਇਆ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਮਾਂ ਦਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਲੋਂ ਵੱਖ-ਵੱਖ ਆਨ ਲਾਈਨ ਪ੍ਰਤੀਯੋਗਤਾਵਾਂ ਦਾ ਆਯੋਜਿਨ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੇ ਆਨਲਾਈਨ ਕਵਿਤਾ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਕਾਹਲਵਾਂ ਤੇ ਫਤਿਆਬਾਦ ਵਿਖੇ ਲੋਕਾਂ ਨੂੰ ਕੀਤਾ ਜਾਗਰੂਕ

ਫਤਿਆਬਾਦ, 10 ਮਈ (ਹਰਵਿੰਦਰ ਸਿੰਘ ਧੂੂੰਦਾ)¸ਹਲਕਾ ਖਡੂਰ ਸਾਹਿਬ 'ਆਪ' ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਤੇ ਹਲਕਾ ਪੱਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਨੇ 'ਆਪ' ਵਰਕਰਾਂ ਨਾਲ ਪਿੰਡ ਕਾਹਲਵਾ ਤੇ ਫਤਿਆਬਾਦ ਦਾ ਦੌਰਾ ਕੀਤਾ | ਇਸ ਮੌਕੇ 'ਆਪ' ਆਗੂਆਂ ਵਲੋਂ ਦੋਵਾਂ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਡਿਪਟੀ ਡੀ.ਈ.ਓ. ਦਾ ਸਵਾਗਤ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)¸ਸਕੂਲਾਂ ਤੇ ਦਫ਼ਤਰਾਂ ਦੇ ਪ੍ਰਬੰਧ ਨੂੰ ਵਧੀਆ ਢੰਗ ਨਾਲ ਚਲਾਉਣ ਹਿੱਤ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 128 ਪੀ.ਈ.ਐੱਸ. (ਸਕੂਲ ਤੇ ਇੰਸਪੈਕਸ਼ਨ) ਗਰੁੱਪ-ਏ ਕੇਡਰ ਦੇ ਅਧਿਕਾਰੀਆਂ ਦੀਆਂ ਲੋਕ ਹਿੱਤ 'ਚ ਬਦਲੀਆਂ ਕੀਤੀਆਂ ਗਈਆਂ, ਜਿਸ ...

ਪੂਰੀ ਖ਼ਬਰ »

ਰਿਤਿਕ ਅਰੋੜਾ ਨੇ 100 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਤਰਨ ਤਾਰਨ, 10 ਮਈ (ਵਿਕਾਸ ਮਰਵਾਹਾ)¸ਦੇਸ਼ ਭਰ ਵਿਚ ਕੋਰੋਨਾ ਸੰਕਟ ਚੱਲ ਰਿਹਾ ਹੈ | ਸਾਨੂੰ ਸਾਰਿਆਂ ਨੂੰ ਕੋਰੋਨਾ ਮਹਾਂਮਾਰੀ 'ਤੇ ਫ਼ਤਹਿ ਪਾਉਣ ਲਈ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਡਾ. ਸੋਹਲ ਦੀ ਅਗਵਾਈ 'ਚ 'ਆਪ' ਆਗੂਆਂ ਵਲੋਂ ਮੀਟਿੰਗਾਂ

ਤਰਨ ਤਾਰਨ, 10 ਮਈ (ਲਾਲੀ ਕੈਰੋਂ)-ਪੰਜਾਬ ਦੇ ਲੋਕ ਅਕਾਲੀ ਤੇ ਕਾਂਗਰਸ ਦੋਵਾਂ ਪਾਰਟੀਆਂ ਤੋਂ ਅੱਕ ਚੁੱਕੇ ਹਨ, ਕਿਉਂਕਿ ਪਿਛਲੇ ਸਮੇਂ ਦੌਰਾਨ ਇਨ੍ਹਾਂ ਦੋਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸੱਤਾ ਹਥਿਆਈ ਤੇ ਲੋਕਾਂ ਦੀ ਭਲਾਈ ਬਾਰੇ ਕੁੱਝ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX