ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ ਦੇ 84 ਨਵੇਂ ਮਾਮਲੇ- 2 ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 9 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਨਾਲ ਅੱਜ 84 ਵਿਅਕਤੀਆਂ ਦੇ ਪੀੜਤ ਹੋਣ ਦੀ ਖ਼ਬਰ ਹੈ ਜਦਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਹੜੇ ਕਿ ਕੋਰੋਨਾ ਦੇ ਨਾਲ-ਨਾਲ ਹੋਰਨਾਂ ਬਿਮਾਰੀਆਂ ਤੋਂ ਵੀ ਪੀੜਤ ਸਨ | ਇਹ ਮਰੀਜ਼ ਸੈਕਟਰ-15 ਅਤੇ ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਵਲੋਂ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨਾਲ ਮੁਲਾਕਾਤ

ਚੰਡੀਗੜ੍ਹ, 9 ਜੂਨ (ਜੋਤ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਵਲੋਂ ਅੱਜ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਨਾਲ ਉਨ੍ਹਾਂ ਦੇ ਦਫ਼ਤਰ 'ਚ ਮੁਲਾਕਾਤ ਕੀਤੀ ਗਈ | ਉਨ੍ਹਾਂ ਨੇ ਪ੍ਰੋ.ਰਾਜ ਕੁਮਾਰ ਦੇ ਕਾਰਜਕਾਲ ਵਿਚ ਕੀਤੇ ਤਿੰਨ ਸਾਲ ਦੇ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦਾ ਐਲਾਨ

ਮੰਗਾਂ ਨਾ ਮੰਨੀਆਂ ਤਾਂ 21 ਜੂਨ ਨੂੰ ਪੰਜਾਬ 'ਚ ਪਟਵਾਰ ਸਰਕਲ ਅਤੇ ਕਾਨੂੰਗੋ ਦੀਆਂ ਪੋਸਟਾਂ ਦਾ ਕੰਮ ਕੀਤਾ ਜਾਵੇਗਾ ਠੱਪ

ਚੰਡੀਗੜ੍ਹ, 9 ਜੂਨ (ਵਿਕਰਮਜੀਤ ਸਿੰਘ ਮਾਨ)- ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਮੰਗਾਂ ਜੇਕਰ 20 ਜੂਨ ਤੱਕ ਨਹੀਂ ਮੰਨੀਆਂ ਜਾਂਦੀਆਂ ਤਾਂ ਸਮੁੱਚੇ ਪੰਜਾਬ ਦੇ ਪਟਵਾਰੀ ਅਤੇ ਕਾਨੂੰਗੋ 21 ਜੂਨ ਨੂੰ ਪੰਜਾਬ ਅੰਦਰ ਖ਼ਾਲੀ ਪਟਵਾਰ ਸਰਕਲ ਅਤੇ ਕਾਨੂੰਗੋ ਦੀਆਂ ਪੋਸਟਾਂ ਦਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਤੋਂ ਡਿਗਰੀ ਹਾਸਲ ਕਰਨ ਵਾਲੇ ਅਨੂਪ ਚੰਦਰਾ ਪਾਂਡੇ ਭਾਰਤ ਦੇ ਚੋਣ ਕਮਿਸ਼ਨਰ ਬਣੇ

ਚੰਡੀਗੜ੍ਹ, 9 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ) ਅਤੇ ਪੰਜਾਬ ਇੰਜੀਨੀਅਰਿੰਗ ਕਾਲਜ (ਪੈਕ) ਦੇ ਸਾਬਕਾ ਵਿਦਿਆਰਥੀ ਅਤੇ ਯੂ.ਪੀ. ਦੇ ਸਾਬਕਾ ਚੀਫ਼ ਸੈਕਟਰੀ ਅਨੂਪ ਚੰਦਰਾ ਪਾਂਡੇ, ਸੇਵਾ ਮੁਕਤ ਆਈ.ਏ.ਐਸ. ਨੂੰ ਭਾਰਤ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ਤੇ ਸ਼ਸਤਰ ਵਿੱਦਿਆ ਨਾਲ ਜੋੜਨ ਲਈ ਹਰ ਜ਼ਿਲੇ੍ਹ 'ਚ ਮੁਫ਼ਤ ਗਤਕਾ ਸਿਖਲਾਈ ਕੇਂਦਰ ਖੋਲੇ੍ਹ ਜਾਣਗੇ-ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਬਚਾਉਣ ਅਤੇ ਸਿੱਖ ਸ਼ਸਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਿਤ ਕਰਨ ਅਤੇ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਲਈ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ...

ਪੂਰੀ ਖ਼ਬਰ »

ਐਮ.ਐਸ.ਪੀ. ਵਿਚ ਨਿਗੂਣਾ ਵਾਧਾ ਪੁੱਠੇ ਪਾਸੇ ਚੁੱਕਿਆ ਕਦਮ-ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਨਿਗੂਣੇ ਵਾਧੇ ਨੂੰ ਪੁੱਠੇ ਪਾਸੇ ਚੁੱਕਿਆ ਕਦਮ ਕਰਾਰ ਦਿੱਤਾ ਜਿਸ ਨਾਲ ਐਨ.ਡੀ. ਏ ਦੇ ਵਾਅਦੇ ਅਨੁਸਾਰ 2022 ਤੱਕ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਫਿਰ ਵਧੀ ਗਰਮੀ ਤਾਪਮਾਨ 42 ਡਿਗਰੀ ਨੇੜੇ ਪੁੱਜਾ

ਚੰਡੀਗੜ੍ਹ, 9 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਗਰਮੀ ਨੇ ਫਿਰ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ | ਬੁੱਧਵਾਰ ਨੂੰ ਸ਼ਹਿਰ ਦਾ ਤਾਪਮਾਨ 42 ਡਿਗਰੀ ਦੇ ਕਰੀਬ ਪਹੁੰਚ ਗਿਆ , ਜਿਸ ਕਾਰਨ ਦੁਪਹਿਰ ਸਮੇਂ ਸੜਕਾਂ 'ਤੇ ਆਵਾਜਾਈ ਵੀ ਆਮ ਨਾਲੋਂ ਬਹੁਤ ਘੱਟ ...

ਪੂਰੀ ਖ਼ਬਰ »

ਚਾਹ ਬਣਾਉਣ ਗਈ ਔਰਤ ਦੇ ਘਰ 'ਚੋਂ ਰਿਸ਼ਤੇਦਾਰ ਸਾਮਾਨ ਚੋਰੀ ਕਰਕੇ ਫ਼ਰਾਰ

ਚੰਡੀਗੜ੍ਹ, 9 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੋਰੀ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੈਕਟਰ 41 ਦੀ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਅੱਜ ਤੋਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇਗੀ

ਚੰਡੀਗੜ੍ਹ, 9 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਕੋਵਿਡ-19 ਮਾਮਲਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਗਠਿਤ ਕੀਤੀ ਕਮੇਟੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਯੂਨੀਵਰਸਿਟੀ ਦੇ ਦਫ਼ਤਰ ਦਾ ਸਮਾਂ ਮੁੜ ਸਵੇਰ 9 ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫ਼ੈਸਲਾ ਲਿਆ ...

ਪੂਰੀ ਖ਼ਬਰ »

ਗੋਦਾਮ 'ਚ ਲੱਗੀ ਅੱਗ, 4 ਲੋਕ ਝੁਲਸੇ

ਪੰਚਕੂਲਾ, 9 ਜੂਨ (ਕਪਿਲ)-ਸ਼ਹਿਰ ਦੇ ਮੜਾਵਾਲਾ ਦੇ ਕੋਨਾ ਪਿੰਡ ਵਿਚ ਸਿੱਧੀ ਵਿਨਾਇਕ ਐਂਟਰਪ੍ਰਾਈਜ਼ ਦੇ ਇਕ ਗੋਦਾਮ ਵਿਚ ਭਿਆਨਕ ਅੱਗ ਲੱਗ ਜਾਣ ਨਾਲ 4 ਲੋਕ ਝੁਲਸ ਗਏ, ਜਿਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ | ਅੱਗ ਵਿਚ ਝੁਲਸੇ ਵਿਅਕਤੀਆਂ ...

ਪੂਰੀ ਖ਼ਬਰ »

ਦਹੇਜ ਮੰਗਣ ਤੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 9 ਜੂਨ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓ ਪੁਲਿਸ ਥਾਣਾ ਵਿਖੇ ਕੈਲਾਸ਼ ਚੰਦਰ ਪੁੱਤਰ ਸ਼ੇਖਰ ਚੰਦਰ ਵਾਸੀ ਮਕਾਨ ਨੰ. 427 ਨੁੰਹੋ ਕਲੌਨੀ, ਰੋਪੜ ਖਿਲਾਫ਼ ਦਾਜ ਮੰਗਣ, ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਸ਼ਿਕਾਇਤਕਰਤਾ ਪੂਜਾ ਦੇਵੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 86 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 3 ਦੀ ਮੌਤ

ਐੱਸ. ਏ. ਐੱਸ. ਨਗਰ, 9 ਜੂਨ (ਕੇ. ਐੱਸ. ਰਾਣਾ)- ਜਿਲ੍ਹੇ ਵਿਚ ਅੱਜ ਕੋਵਿਡ-19 ਦੇ 86 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋ ਗਈ ਜਦਕਿ 186 ਮਰੀਜ਼ ਠੀਕ ਹੋਏ ਹਨ | ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 67567 ਮਿਲੇ ਹਨ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ ਭਗੌੜੇ ਗਿ੍ਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤੇ

ਖਰੜ, 9 ਜੂਨ (ਗੁਰਮੁੱਖ ਸਿੰਘ ਮਾਨ)-ਅਦਾਲਤ ਵਲੋਂ ਵੱਖ-ਵੱਖ ਮਾਮਲਿਆਂ ਵਿਚ ਭਗੌੜਾ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਸਿਟੀ ਪੁਲਿਸ ਖਰੜ ਵਲੋਂ ਗਿ੍ਫਤਾਰ ਕਰ ਲਿਆ ਹੈ | ਥਾਣਾ ਸਿਟੀ ਦੇ ਐਸ. ਐਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਜਸਪਿੰਦਰ ਕੁਮਾਰ, ਕੂਨਾਲ, ਸੀਮਾ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਖਰੜ, 9 ਜੂਨ (ਗੁਰਮੁੱਖ ਸਿੰਘ ਮਾਨ)-ਤਿੰਨ ਖੇਤੀਬਾੜੀ ਕਾਲੇ ਬਿੱਲਾਂ ਦੇ ਖਿਲਾਫ਼ ਸ਼ਹਿਰ ਨਿਵਾਸੀਆਂ ਵਲੋਂ ਰੋਜ਼ਾਨਾ ਬੱਸ ਅੱਡਾ ਵਿਖੇ ਕੇਂਦਰ ਸਰਕਾਰ ਦੇ ਖਿਲਾਫ਼ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪਰਮਪ੍ਰੀਤ ਸਿੰਘ ਖਾਨਪੁਰ ਤੇ ਰਣਜੀਤ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ 'ਤੇ ਰੋਸ ਵਜੋਂ ਕੀਤੇ ਪ੍ਰਦਰਸ਼ਨ

ਡੇਰਾਬੱਸੀ, 9 ਜੂਨ (ਗੁਰਮੀਤ ਸਿੰਘ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਪ੍ਰਾਇਮਰੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਗਏ | ਇਸ ਮੌਕੇ ਸਥਾਨਕ ਬਲਾਕ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ-ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

ਐੱਸ. ਏ. ਐੱਸ. ਨਗਰ, 9 ਜੂਨ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਗਿਰੀਸ ਦਿਆਲਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਲੋਕਾਂ ਨੂੰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਸ਼ਨਾਖਤ ਲਈ ਹਸਪਤਾਲ ਦੀ ਮੋਰਚਰੀ ਵਿਚ ਰੱਖੀ

ਖਰੜ, 9 ਜੂਨ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਵਲੋਂ ਇਕ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਨਾ ਹੋਣ 'ਤੇ ਜ਼ਿਲ੍ਹਾ ਹਸਪਤਾਲ ਮੁਹਾਲੀ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰੱਖਿਆ ਗਿਆ ਹੈ | ਥਾਣਾ ਸਿਟੀ ਖਰੜ ਦੇ ਏ. ਐਸ. ਆਈ.ਹਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਜੋ ਸਿਰ ...

ਪੂਰੀ ਖ਼ਬਰ »

18 ਘੰਟੇ ਤੱਕ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਪਾਣੀ ਨੂੰ ਤਰਸੇ ਸੁਸਾਇਟੀ ਦੇ ਵਸਨੀਕ

ਖਰੜ, 9 ਜੂਨ (ਗੁਰਮੁੱਖ ਸਿੰਘ ਮਾਨ)-ਖਰੜ-ਬਨੂੰੜ ਸੜਕ 'ਤੇ ਸਥਿਤ ਸਨਰਾਈਜ਼ ਇਨਕਲੇਵ ਵਿਚ ਪਿਛਲੇ 18 ਘੰਟੇ ਤੋਂ ਬਿਜਲੀ ਦੀ ਸਪਲਾਈ ਨਾ ਆਉਣ ਕਾਰਨ ਇਨਕਲੇਵ ਦੇ ਵਸਨੀਕ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਤਰਸ ਗਏ, ਤੇ ਅੱਜ ਸਵੇਰੇ ਇਕੱਠੇ ਹੋ ਕੇ ਪਾਵਰਕਾਮ ਖਿਲਾਫ਼ ਰੋਸ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਅੱਜ

ਖਰੜ, 9 ਜੂਨ (ਮਾਨ)-ਸਰਵ ਹਿਊਮਨਿਟੀ ਸਰਵਿਸ ਗੌਡ ਚੈਰੀਟੇਬਲ ਟਰੱਸਟ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਬੀ. ਐਸ. ਐਮ. ਸਿੱਖ ਗਰਲਜ਼-ਸੋਢੀ ਸਕੂਲ ਵਿਚ ਕੋਰੋਨਾ ਤੋਂ ਬਚਾਓ ਹਿੱਤ ਕੋਵਿਡ ਵੈਕਸੀਨੇਸ਼ਨ ਕੈਂਪ 10 ਜੂਨ ਨੂੰ ਸਵੇਰੇ 9:30 ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਕੈਟਲ ਪਾਊਾਡ 'ਚ ਖੜ੍ਹੀਆਂ ਕਾਰਾਂ ਮਾਣ ਰਹੀਆਂ ਹਨ ਛਾਂ ਦਾ ਸੁੱਖ-ਪਸ਼ੂ ਗਲੀਆਂ ਵਿਚ ਭਾਲ ਰਹੇ ਨੇ ਛਾਂ

ਡੇਰਾਬੱਸੀ, 9 ਜੂਨ (ਗੁਰਮੀਤ ਸਿੰਘ)-ਸ਼ਹਿਰ ਵਿਚ ਘੁੰਮਦੇ ਅਵਾਰਾ ਪਸ਼ੂਆਂ ਲਈ ਪ੍ਰਸ਼ਾਸਨ ਵਲੋਂ ਤਹਿਸੀਲ ਕੰਪਲੈਕਸ ਸਾਹਮਣੇ ਇਕ ਕੈਟਲ ਪਾਊਾਡ (ਪਸ਼ੂਆਂ ਦਾ ਵਾੜਾ) ਬਣਾਇਆ ਗਿਆ ਸੀ | ਕੁੱਝ ਸਮਾਂ ਇਥੇ ਪਸ਼ੂ ਰੱਖ ਕੇ ਇਨ੍ਹਾਂ ਦੀ ਸੇਵਾ ਕੀਤੀ ਗਈ ਅਤੇ ਪਸ਼ੂ ਲਈ ਬਣਾਈ ...

ਪੂਰੀ ਖ਼ਬਰ »

ਕੋਵਿਡ-19 ਦੀ ਉਲੰਘਣਾ ਦੇ ਦੋਸ਼ 'ਚ ਕਾਂਗਰਸੀ ਆਗੂਆਂ 'ਤੇ ਵੀ ਪਰਚੇ ਦਰਜ ਕੀਤੇ ਜਾਣ-ਸ਼ਰਮਾ

ਐੱਸ. ਏ. ਐੱਸ. ਨਗਰ, 9 ਜੂਨ (ਜਸਬੀਰ ਸਿੰਘ ਜੱਸੀ)-ਕੋਰੋਨਾ ਵੈਕਸੀਨ ਘੁਟਾਲੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਮੁਹਾਲੀ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਦੇ ਨਜ਼ਦੀਕ ਦਿੱਤੇ ਗਏ ਰੋਸ ਧਰਨੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਬੂਟ ਪਾ ਕੇ ਮੰਦਿਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਦੇ ਮਾਮਲੇ ਵਿਚ ਦੀਪਇੰਦਰ ਢਿੱਲੋਂ ਨੇ ਮੰਗੀ ਮਾਫ਼ੀ

ਡੇਰਾਬੱਸੀ, 9 ਜੂਨ (ਗੁਰਮੀਤ ਸਿੰਘ)-ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵਲੋਂ ਕੁੱਝ ਦਿਨ ਪਹਿਲਾਂ ਇਕ ਮੰਦਿਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਵੇਲੇ ਬੂਟ ਪਾਉਣ ਦੇ ਮਾਮਲੇ ਨੂੰ ਤੂਲ ਫੜਦਾ ਵੇਖ ਢਿੱਲੋਂ ਨੇ ਅੱਜ ਜਨਤਕ ਤੌਰ 'ਤੇ ਗਲਤੀ ਲਈ ਮੁਆਫੀ ਮੰਗਦੇ ਹੋਏ ...

ਪੂਰੀ ਖ਼ਬਰ »

ਵਿਅਹੁਤਾ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ

ਲਾਲੜੂ, 9 ਜੂਨ (ਰਾਜਬੀਰ ਸਿੰਘ)-ਨੇੜਲੇ ਪਿੰਡ ਬਟੋਲੀ ਵਿਖੇ ਗੁਆਂਢਣ ਵਲੋਂ ਲਗਾਏ ਗਏ ਨਾਜਾਇਜ਼ ਸਬੰਧਾਂ ਦੇ ਦੋਸ਼ਾਂ ਕਾਰਨ ਇਕ 24 ਸਾਲਾ ਵਿਅਹੁਤਾ ਨੇ ਜ਼ਹਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਪੁਲਿਸ ਨੇ ਤਿੰਨ ਔਰਤਾਂ ਸਮੇਤ ਪੰਜ ਵਿਅਕਤੀਆਂ ਖਿਲਾਫ਼ ...

ਪੂਰੀ ਖ਼ਬਰ »

ਭਬਾਤ ਖੇਤਰ ਵਿਚ ਬਣ ਰਹੀਆਂ ਨਾਜਾਇਜ਼ ਕਾਲੋਨੀਆਂ ਖਿਲਾਫ਼ ਕਾਰਵਾਈ

ਜ਼ੀਰਕਪੁਰ, 9 ਜੂਨ (ਅਵਤਾਰ ਸਿੰਘ)-ਨਗਰ ਕੌਂਸਲ ਜ਼ੀਰਕਪੁਰ ਦੀ ਹੱਦ ਅੰਦਰ ਪੈਂਦੇ ਪਿੰਡ ਭਬਾਤ ਖੇਤਰ ਵਿਚ ਇਕ ਵਿਸ਼ੇਸ਼ ਗਰੁੱਪ ਵਲੋਂ ਬਣਾਈਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਕਰਦੇ ਹੋਏ ਨਗਰ ਕੌਂਸਲ ਵਲੋਂ ਅੱਜ ਉਕਤ ਕਾਲੋਨੀਆਂ ਵਲੋਂ ਪਾਈਆਂ ਜਾ ਰਹੀਆਂ ਸੀਵਰੇਜ ਪਾਈਪਾਂ ਪੁੱਟ ਦਿੱਤੀਆਂ ਗਈਆਂ | ਲੋਕਾਂ ਦਾ ਦੋਸ਼ ਹੈ ਕਿ ਜ਼ੀਰਕਪੁਰ ਨਗਰ ਕੌਂਸਲ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਖੇਤਰ ਵਿਚ ਦਰਜਨਾਂ ਨਾਜਾਇਜ਼ ਕਾਲੋਨੀਆਂ ਕੱਟੀਆਂ ਜਾ ਰਹੀਆਂ ਹਨ, ਜਿਨ੍ਹਾਂ ਖਿਲਾਫ਼ ਵਿਭਾਗ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਲੋਕਾਂ ਦਾ ਕਹਿਣਾ ਹੈ ਕਿ ਜਿਸ ਕਾਲੋਨਾਈਜਰ ਖਿਲਾਫ਼ ਅੱਜ ਕਾਰਵਾਈ ਕੀਤੀ ਗਈ ਹੈ ਉਸ ਵਲੋਂ ਵੀ ਆਉਣ ਵਾਲੇ ਦਿਨਾਂ ਵਿਚ ਅਧਿਕਾਰੀਆਂ ਨਾਲ ਸੈਟਿੰਗ ਕਰ ਲਈ ਜਾਵੇਗੀ ਅਤੇ ਇਹ ਕਾਲੋਨੀ ਬਿਨ੍ਹਾਂ ਸਰਕਾਰੀ ਫੀਸ ਭਰੇ ਹੀ ਬਣ ਜਾਵੇਗੀ¢ ਹਾਸਲ ਜਾਣਕਾਰੀ ਅਨੁਸਾਰ ਸ਼ਹਿਰ ਦੀ ਹੱਦ ਅੰਦਰ ਧੜੱਲੇ ਨਾਲ ਕੱਟੀਆਂ ਜਾ ਰਹੀਆਂ ਨਾਜਾਇਜ਼ ਕਲੋਨੀਆਂ ਖਿਲਾਫ਼ ਲਗਾਤਾਰ ਸ਼ਿਕਾਇਤਾਂ ਆਉਣ 'ਤੇ ਆਖਰਕਾਰ ਅੱਜ ਕੁੰਭਕਰਨੀ ਨੀਂਦ ਤੋਂ ਜਾਗਦੇ ਹੋਏ ਨਗਰ ਕੌਂਸਲ ਦੇ ਮਿਊਾਸਿਪਲ ਇੰਜੀਨੀਅਰ ਮੁਕੇਸ਼ ਰਾਏ ਅਗਵਾਈ ਵਿਚ ਉਸਾਰੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ ਖਿਲਾਫ਼ ਕਾਰਵਾਈ ਕਰਦਿਆਂ ਪਿੰਡ ਭਬਾਤ ਦੇ ਏਅਰਪੋਰਟ ਖੇਤਰ ਦੇ ਨਜ਼ਦੀਕ ਬਣ ਰਹੀਆਂ ਨਾਜਾਇਜ਼ ਕਲੋਨੀਆਂ 'ਤੇ ਪੀਲਾ ਪੰਜਾ ਚਲਾਇਆ ਗਿਆ | ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਜੇ. ਈ. ਵਿਕਟਰ ਸੰਧੂ, ਸੁਸ਼ੀਲ ਗੋਇਲ, ਬਿਲਡਿੰਗ ਇੰਸਪੈਕਟਰ ਲਖਬੀਰ ਸਿੰਘ, ਬਿਲਡਿੰਗ ਇੰਸਪੈਕਟਰ ਨਿਰਦੋਸ਼ ਸਿੰਘ ਅਤੇ ਹੋਰ ਕਰਮਚਾਰੀ ਹਾਜ਼ਰ ਸਨ | ਅਧਿਕਾਰੀਆਂ ਦੀ ਟੀਮ ਨੇ ਨਾਜਾਇਜ਼ ਕਲੋਨੀਆਂ 'ਤੇ ਕਾਰਵਾਈ ਦੌਰਾਨ ਇਨ੍ਹਾਂ ਕਲੋਨੀਆਂ ਦੀਆਂ ਸੜਕਾਂ, ਪਾਣੀ ਅਤੇ ਸੀਵਰੇਜ ਦੀਆਂ ਲਾਈਨਾਂ ਪੱਟ ਦਿੱਤੀਆਂ | ਨਾਜਾਇਜ਼ ਕਲੋਨੀਆਂ 'ਤੇ ਕੀਤੀ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਊਾਸਿਪਲ ਇੰਜੀਨੀਅਰ ਮੁਕੇਸ਼ ਰਾਏ ਨੇ ਦੱਸਿਆ ਕਿ ਭਬਾਤ ਖੇਤਰ 'ਚ ਕੱਟੀਆਂ ਜਾ ਰਹੀਆਂ 2 ਕਲੋਨੀਆਂ 'ਤੇ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਨੂੰ ਨਗਰ ਕੌਂਸਲ ਦੇ ਇਮਾਰਤੀ ਕਾਨੂੰਨ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਉਸਾਰਿਆ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਵਿਭਾਗੀ ਕਾਰਵਾਈ ਤੋਂ ਪਹਿਲਾਂ ਉਨ੍ਹਾਂ ਕਲੋਨੀ ਕੱਟਣ ਵਾਲਿਆਂ ਨੂੰ ਨੋਟਿਸ ਦਿੱਤੇ ਸਨ ਪਰ ਕਲੋਨੀਆਂ ਵਿਚ ਕੰਮ ਬੰਦ ਨਾ ਕਰਨ 'ਤੇ ਕਾਰਵਾਈ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਭਬਾਤ ਖੇਤਰ ਵਿਚ ਅਕਾਲੀ ਦਲ ਅਤੇ ਕਾਂਗਰਸੀ ਆਗੂਆਂ ਨੇ ਇਕ ਸਾਂਝਾਂ ਗਰੁੱਪ ਬਣਾਇਆ ਹੋਇਆ ਹੈ ਜੋ ਹਾਕਮ ਧਿਰ ਦੇ ਹਿਸਾਬ ਨਾਲ ਆਪਣੇ ਗਰੁੱਪ ਦੀ ਅਗਵਾਈ ਕਰਦਾ ਹੈ | ਲੋਕ ਵਿਖਾਵੇ ਲਈ ਇਹ ਮੈਂਬਰ ਇਕ ਦੂਜੇ ਦੀ ਬੁਰਾਈ ਕਰਦੇ ਰਹਿੰਦੇ ਹਨ ਪਰ ਇਹ ਸਾਰੇ ਇਕ ਹੀ ਥਾਲੀ ਦੇ ਚੱਟੇ ਬੱਟੇ ਹਨ, ਜਿਨ੍ਹਾਂ ਵਲੋਂ ਭਬਾਤ ਖੇਤਰ ਦੀਆਂ ਕੁਦਰਤੀ ਕੁੱਲ੍ਹਾਂ ਅਤੇ ਸ਼ਾਮਲਾਤ ਜ਼ਮੀਨ ਵੀ ਨਹੀਂ ਬਖਸ਼ੀ ਗਈ | ਇਸ ਸਭ ਦੀ ਜਾਣਕਾਰੀ ਹੋਣ ਦੇ ਬਾਵਜੂਦ ਕਿਸੇ ਅਧਿਕਾਰੀ ਵਲੋਂ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਵਿਭਾਗ ਵਲੋਂ ਕੀਤੀ ਗਈ ਕਾਰਵਾਈ ਵੀ ਮਹਿਜ ਡਰਾਮਾ ਹੀ ਨਜ਼ਰ ਆ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਰਤਨ ਹਸਪਤਾਲ 'ਚ ਦਿਲ ਦੇ ਰੋਗਾਂ ਦੀ ਮੁਫ਼ਤ ਜਾਂਚ ਦਾ ਆਖਰੀ ਦਿਨ

ਜਲੰਧਰ, 9 ਜੂਨ (ਐੱਮ. ਐ ੱਸ. ਲੋਹੀਆ)-ਸ਼ਹੀਦ ਉਧਮ ਸਿੰਘ ਨਗਰ, ਜਲੰਧਰ 'ਚ ਚੱਲ ਰਹੇ ਰਤਨ ਹਸਪਤਾਲ 'ਚ 1 ਜੂਨ ਤੋਂ 10 ਜੂਨ ਤੱਕ ਲਗਾਏ ਗਏ ਦਿਲ ਦੇ ਰੋਗਾਂ ਦੀ ਮੁਫ਼ਤ ਜਾਂਚ ਦੇ ਕੈਂਪ ਦਾ ਅੱਜ ਆਖਰੀ ਦਿਨ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਪ੍ਰਬੰਧਕ ਡਾ. ਬਲਰਾਜ ...

ਪੂਰੀ ਖ਼ਬਰ »

ਜੇਲ੍ਹ ਮੰਤਰੀ ਰੰਧਾਵਾ ਵਲੋਂ ਡੀ. ਐਸ. ਪੀ. ਹਰਜਿੰਦਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਜੇਲ੍ਹ ਲੁਧਿਆਣਾ ਦੇ ਡੀ.ਐਸ.ਪੀ. (ਸੁਰੱਖਿਆ) ਹਰਜਿੰਦਰ ਸਿੰਘ ਦੇ ਬੇਵਕਤੀ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਡੀ.ਐਸ.ਪੀ. ਹਰਜਿੰਦਰ ਸਿੰਘ ਦਾ ਅੱਜ ...

ਪੂਰੀ ਖ਼ਬਰ »

ਬਾਦਲ ਪਿੰਡ ਦੀ ਸ਼ਰਾਬ ਫ਼ੈਕਟਰੀ ਕੇਸ 'ਚ ਬਣੀ ਐੱਸ.ਆਈ.ਟੀ. ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ-ਵਿਧਾਇਕ ਸੰਧਵਾਂ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਬਾਦਲ ਪਿੰਡ ਵਿੱਚੋਂ ਫੜੀ ਨਕਲੀ ਸ਼ਰਾਬ ਫ਼ੈਕਟਰੀ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਆਮ ਆਦਮੀ ਪਾਰਟੀ ਵਲੋਂ ਲੰਬੀ ਥਾਣੇ ਸਾਹਮਣੇ ਦਿੱਤੇ ਧਰਨੇ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ...

ਪੂਰੀ ਖ਼ਬਰ »

ਨਾਬਾਲਗ ਲਾੜੀ ਵੀ ਸੁਤੰਤਰਤਾ ਤੇ ਸੁਰੱਖਿਆ ਪ੍ਰਾਪਤ ਕਰਨ ਦੀ ਹੱਕਦਾਰ-ਹਾਈਕੋਰਟ

ਚੰਡੀਗੜ੍ਹ, 9 ਜੂਨ (ਬਿ੍ਜੇਂਦਰ ਗੌੜ)- ਸਿਰਫ਼ ਇਸ ਕਰ ਕੇ ਕਿ ਭੱਜੀ ਹੋਈ ਲਾੜੀ ਵਿਆਹ ਯੋਗ ਉਮਰ ਦੀ ਨਹੀਂ ਸੀ, ਉਸ ਨੂੰ ਸੰਵਿਧਾਨ ਵਿਚ ਦਿੱਤੇ ਗਏ ਬੁਨਿਆਦੀ ਹੱਕ ਤੋਂ ਵੱਖ ਨਹੀਂ ਰੱਖਿਆ ਜਾ ਸਕਦਾ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਗੱਲ ਇਕ ਪ੍ਰੇਮੀ ਜੋੜੇ ਵਲੋਂ ਮੰਗੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਮੁਹੱਈਆ ਹੋਣਗੀਆਂ-ਮੁੱਖ ਸਕੱਤਰ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਦਾ ਉਦੇਸ਼ ਨਾਗਰਿਕਾਂ ਨੂੰ ਸਮਾਂਬੱਧ ਅਤੇ ਪ੍ਰੇਸ਼ਾਨੀ ਰਹਿਤ ਨਾਗਰਿਕ ਸੇਵਾਵਾਂ ...

ਪੂਰੀ ਖ਼ਬਰ »

ਗੱਲਬਾਤ ਤੋਂ ਇਨਕਾਰ ਕਰਨ ਦੀ ਥਾਂ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਮਰ-ਸੁਖਬੀਰ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਕਿਹਾ ਕਿ ਉਹ ਤਿੰਨ ਖੇਤੀ ਕਾਨੂੰਨ ਰੱਦ ਕਰਨ ਬਾਰੇ ਗੱਲਬਾਤ ਕਰਨ ਤੋਂ ਇਨਕਾਰ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ...

ਪੂਰੀ ਖ਼ਬਰ »

ਪਿੰਡ ਬਡਾਲਾ ਨਵਾਂਸ਼ਹਿਰ ਦੇ ਬਹੁਗਿਣਤੀ ਲੋਕ ਦਸਤ, ਉਲਟੀਆਂ ਤੋਂ ਪ੍ਰਭਾਵਿਤ

ਖਰੜ, 9 ਜੂਨ (ਜੰਡਪੁਰੀ)-ਪਿੰਡ ਬਡਾਲਾ ਨਵਾਂ ਸ਼ਹਿਰ ਦੇ ਬਹੁਗਿਣਤੀ ਲੋਕ ਦਸਤ ਤੇ ਉਲਟੀਆਂ ਤੋਂ ਪ੍ਰਭਾਵਿਤ ਹੋ ਗਏ ਹਨ, ਜਿਹੜੇ ਕਿ ਦਵਾਈ ਲੈਣ ਲਈ ਨਿੱਜੀ ਡਾਕਟਰਾਂ ਕੋਲ ਜਾ ਰਹੇ ਹਨ | ਪਿੰਡ ਦੇ ਲੋਕਾਂ ਦਾ ਦੋਸ਼ ਹੈ ਕਿ ਉਹ ਪੀਣ ਵਾਲੇ ਦੂਸ਼ਿਤ ਪਾਣੀ ਤੋਂ ਪ੍ਰਭਾਵਿਤ ਹੋ ਕੇ ...

ਪੂਰੀ ਖ਼ਬਰ »

ਕਿਊ. ਐਸ. ਆਈ. ਗੇਜ਼ ਵਲੋਂ ਸੂਬਾ ਪੱਧਰੀ ਕਾਨਫਰੰਸ 18 ਨੂੰ

ਐੱਸ. ਏ. ਐੱਸ. ਨਗਰ, 9 ਜੂਨ (ਕੇ. ਐਸ. ਰਾਣਾ)-ਭਾਰਤ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਦਰਜਾਬੰਦੀ ਪ੍ਰਦਾਨ ਕਰਵਾਉਣ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ ਕਿਊ. ਐਸ. ਆਈ. ਗੇਜ਼ ਵਲੋਂ 18 ਜੂਨ 2021 ਨੂੰ ਸੂਬਾ ਪੱਧਰੀ ਕਾਨਫਰੰਸ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ | 'ਉਤਮਤਾ ਲਈ ਸੰਸਥਾਗਤ ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ ਲਈ ਕੋਵਿਡ ਦੇ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫ਼ੈਸਲਾ ਬਹੁਤ ਦੇਰੀ ਨਾਲ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫ਼ੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ...

ਪੂਰੀ ਖ਼ਬਰ »

ਤਿੰਨ ਦਿਨ ਤੋਂ ਬਿਜਲੀ ਦੀ ਨਾਕਸ ਸਪਲਾਈ ਕਾਰਨ ਤੰਗ ਆਏ ਕਾਲੋਨੀ ਵਾਸੀਆਂ ਨੇ ਲਗਾਇਆ ਜਾਮ

ਜ਼ੀਰਕਪੁਰ, 9 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੇ ਭਬਾਤ ਖੇਤਰ ਦੀ ਵਿਕਟੋਰੀਆ ਸਿਟੀ ਕਾਲੋਨੀ ਵਿਚ ਪਿਛਲੇ ਤਿੰਨ ਦਿਨ ਤੋਂ ਬਿਜਲੀ ਸਪਲਾਈ ਨਾ ਆਉਣ ਤੋਂ ਤੰਗ ਕਾਲੋਨੀ ਵਾਸੀਆਂ ਵਲੋਂ ਅੱਜ ਭਬਾਤ-ਨਾਭਾ ਸੜਕ ਨੂੰ ਜਾਮ ਕਰਕੇ ਬਿਜਲੀ ਵਿਭਾਗ ਅਤੇ ਸਰਕਾਰ ਖਿਲਾਫ਼ ਰੋਸ ...

ਪੂਰੀ ਖ਼ਬਰ »

-ਮਾਮਲਾ ਪ੍ਰਵਾਨਿਤ ਸੈਕਸ਼ਨਾਂ 'ਚ ਵੱਧ ਵਿਦਿਆਰਥੀ ਦਾਖਲ ਕਰਨ ਦਾ-

ਮਾਣਯੋਗ ਹਾਈ ਕੋਰਟ ਵਲੋਂ ਐਫੀਲੀਏਟਿਡ ਸੰਸਥਾਵਾਂ ਨੂੰ ਭਾਰੀ ਜੁਰਮਾਨਾ ਲਗਾਉਣ 'ਤੇ ਸਿੱਖਿਆ ਬੋਰਡ ਨੂੰ ਨੋਟਿਸ ਜਾਰੀ : ਰਾਸਾ ਯੂ. ਕੇ.

ਐੱਸ. ਏ. ਐੱਸ. ਨਗਰ, 9 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 25 ਮਈ ਨੂੰ ਹੁਕਮ ਜਾਰੀ ਕਰਕੇ ਐਫੀਲੀਏਟਿਡ/ਐਸੋਸੀਏਟਿਡ ਸੰਸਥਾਵਾਂ ਵਲੋਂ ਪ੍ਰਵਾਨਿਤ ਸੈਕਸ਼ਨਾਂ ਵਿਚ ਪ੍ਰਵਾਨਿਤ ਵਿਦਿਆਰਥੀਆਂ ਤੋਂ ਵੱਧ ਵਿਦਿਆਰਥੀਆਂ ਦਾ ਦਾਖਲਾ ਕਰਨ 'ਤੇ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਚਾਂਪ ਦੀ ਸਟਾਲ ਲਗਾਉਣ ਵਾਲੀ ਲੜਕੀ ਦਾ ਕੀਤਾ ਸਨਮਾਨ

ਐੱਸ. ਏ. ਐੱਸ. ਨਗਰ, 9 ਜੂਨ (ਕੇ. ਐੱਸ. ਰਾਣਾ)-ਮੁਹਾਲੀ ਦੇ ਫੇਜ਼ 7 ਵਿਚਲੀ ਮਾਰਕੀਟ ਵਿਚ ਚਾਂਪ ਦੀ ਸਟਾਲ ਲਗਾਉਣ ਵਾਲੇ ਇਕ ਨਵੇਂ ਵਿਆਹੇ ਜੋੜੇ ਦੀ ਖੁਸ਼ੀ ਦਾ ਉਸ ਸਮੇਂ ਠਿਕਾਣਾ ਨਾ ਰਿਹਾ ਜਦੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਖੁਦ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੇਲੀਵੇਜ਼ ਕਰਮਚਾਰੀਆਂ ਨੇ ਤਨਖ਼ਾਹ ਨਾ ਮਿਲਣ ਦੇ ਵਿਰੋਧ 'ਚ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ, 9 ਜੂਨ (ਮਨਜੋਤ ਸਿੰਘ ਜੋਤ)- ਐਮ.ਸੀ. ਰੋਡ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਰੋਡ ਵਰਕਰਜ਼ ਦੀ ਗੇਟ ਮੀਟਿੰਗ ਰੋਡ ਸਟੋਰ ਸੈਕਟਰ-15 ਵਿਖੇ ਹੋਈ | ਡੇਲੀਵੇਜ਼ ਵਰਕਰਾਂ ਦੀ ਤਨਖ਼ਾਹ ਨਾ ਮਿਲਣ ਕਰਕੇ ਮੀਟਿੰਗ ਵਿਚ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਸਰਕਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ 15 ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਧਰਨਾ ਦੇਵੇਗਾ-ਡਾ. ਚੀਮਾ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ) : ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਬਰਖ਼ਾਸਤ ਕਰਨ ਅਤੇ ਵੈਕਸੀਨ ਤੇ ਫਤਹਿ ਕਿੱਟ ਘੁਟਾਲੇ ਦੀ ਸੀ.ਬੀ.ਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੂੰ ਮਿਲੀ 2.13 ਕਰੋੜ ਦੀ ਗਰਾਂਟ

ਚੰਡੀਗੜ੍ਹ, 9 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਨੂੰ ਇਲੈਕਟ੍ਰੋਨਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਵੇਸਟ ਮੈਨੇਜਮੈਂਟ ਮੰਤਰਾਲੇ ਤੋਂ ਹੁਨਰ ਵਿਕਾਸ ਦੇ ਲਈ 2.13 ਕਰੋੜ ਰੁਪਏ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX