ਤਾਜਾ ਖ਼ਬਰਾਂ


ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 1 hour ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 1 hour ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 minute ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 3 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 3 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 minute ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 4 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 4 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 5 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 5 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 5 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 6 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 6 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 5 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 7 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 6 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਪਹਿਲਾ ਸਫ਼ਾ

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਗਏ ਅਕਾਲੀ-ਬਸਪਾ ਵਰਕਰਾਂ 'ਤੇ ਬੁਛਾੜਾਂ ਤੇ ਲਾਠੀਚਾਰਜ

ਸੁਖਬੀਰ, ਮਜੀਠੀਆ, ਗੜ੍ਹੀ, ਸ਼ਰਮਾ ਸਮੇਤ ਕਈ ਆਗੂ ਹਿਰਾਸਤ 'ਚ ਲੈ ਕੇ ਛੱਡੇ ਕੁਲਵੰਤ ਸਿੰਘ ਧੀਮਾਨ ਮਾਜਰੀ, 15 ਜੂਨ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਮਾਜਰਾ ਟੀ-ਪੁਆਇੰਟ 'ਤੇ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਘਪਲਿਆਂ ਦੇ ...

ਪੂਰੀ ਖ਼ਬਰ »

ਅੱਜ ਤੋਂ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਸਿਨੇਮਾ, ਜਿੰਮ ਤੇ ਰੈਸਟੋਰੈਂਟ

• ਵਿਆਹਾਂ ਤੇ ਸਸਕਾਰਾਂ ਲਈ ਗਿਣਤੀ 50 ਤੱਕ ਕੀਤੀ • ਰਾਤ ਦਾ ਕਰਫ਼ਿਊ 8 ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ, 15 ਜੂਨ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਕੋਰੋਨਾ ਦੀ ਸਮੀਖਿਆ ਮੀਟਿੰਗ ਦੌਰਾਨ ਕੋਰੋਨਾ ਦੀ ਵਾਧਾ ਦਰ ਘੱਟ ਕੇ 2 ਫ਼ੀਸਦੀ ...

ਪੂਰੀ ਖ਼ਬਰ »

ਭਿ੍ਸ਼ਟਾਚਾਰੀ ਕਾਂਗਰਸੀਆਂ ਖ਼ਿਲਾਫ਼ ਅਕਾਲੀ-ਬਸਪਾ ਸਰਕਾਰ ਬਣਨ 'ਤੇ ਕੀਤੀ ਜਾਵੇਗੀ ਕਾਰਵਾਈ-ਸੁਖਬੀਰ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਜਿਹੜੇ ਵੀ ਕਾਂਗਰਸ ਦੇ ਮੰਤਰੀ ਭਿ੍ਸ਼ਟਾਚਾਰ ਕਰ ਰਹੇ ਹਨ, 2022 'ਚ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ਉਪਰੰਤ ਇਨ੍ਹਾਂ ਨਾਲ ...

ਪੂਰੀ ਖ਼ਬਰ »

ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਸ੍ਰੀਨਗਰ, 15 ਜੂਨ (ਮਨਜੀਤ ਸਿੰਘ)-ਪਿਛਲੇ ਸਾਲ ਅੱਜ ਦੇ ਦਿਨ ਪੂਰਬੀ ਲੱਦਾਖ ਦੇ ਗਲਵਾਨ ਘਾਟੀ ਖੇਤਰ 'ਚ ਚੀਨ ਦੀ ਫ਼ੌਜ ਨਾਲ ਝੜਪਾਂ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਤੇ ਅਧਿਕਾਰੀਆਂ ਨੂੰ ਲੇਹ ਵਿਖੇ ਫ਼ੌਜ ਦੀ ਫਾਇਰ ਐਂਡ ਫਿਯੂਰੀ ਕੋਰ ਵਲੋ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਰੋਜ਼ਾਨਾ ਮਾਮਲਿਆਂ 'ਚ 85 ਫ਼ੀਸਦੀ ਕਮੀ ਆਈ

• 60 ਹਜ਼ਾਰ ਨਵੇਂ ਮਾਮਲੇ, 2726 ਹੋਰ ਮੌਤਾਂ • 7 ਮਈ ਨੂੰ ਆਏ ਸਨ ਸਭ ਤੋਂ ਵੱਧ ਮਾਮਲੇ ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਦੱਸਿਆ ਕਿ 7 ਮਈ ਨੂੰ ਦੇਸ਼ 'ਚ ਕੋਰੋਨਾ ਦੇ ਸਭ ਤੋਂ ਵੱਧ 4.14 ਲੱਖ ਮਾਮਲੇ ਆਉਣ ਦੇ ਬਾਅਦ ਹੁਣ ਰੋਜ਼ਾਨਾ ਮਾਮਲਿਆਂ 'ਚ ਕਰੀਬ 85 ...

ਪੂਰੀ ਖ਼ਬਰ »

ਚਿਰਾਗ ਨੇ 5 ਸੰਸਦ ਮੈਂਬਰਾਂ ਨੂੰ ਪਾਰਟੀ 'ਚੋਂ ਕੱਢਿਆ

ਨਵੀਂ ਦਿੱਲੀ, 15 ਜੂਨ (ਏਜੰਸੀ)-ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਦੇ ਚਿਰਾਗ ਪਾਸਵਾਨ ਦੀ ਅਗਵਾਈ ਵਾਲੇ ਧੜੇ ਨੇ ਮੰਗਲਵਾਰ ਨੂੰ ਪਾਰਟੀ ਦੇ 5 ਅਸੰਤੁਸ਼ਟ ਸੰਸਦ ਮੈਂਬਰਾਂ, ਜਿਨ੍ਹਾਂ ਚਿਰਾਗ ਪਾਸਵਾਨ ਖ਼ਿਲਾਫ਼ ਬਗਾਵਤ ਕੀਤੀ ਹੈ, ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ, ਜਦਕਿ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਹਿਮਾਚਲ ਦੇ ਸਾਬਕਾ ਆਈ.ਜੀ. ਦੀ ਜ਼ਮਾਨਤ ਬਹਾਲ ਕਰਨ ਤੋਂ ਇਨਕਾਰ

ਨਵੀਂ ਦਿੱਲੀ, 15 ਜੂਨ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਹਿਰਾਸਤ 'ਚ ਇਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਪੁਲਿਸ ਆਈ.ਜੀ. ਜ਼ਹੂਰ ਜ਼ੈਦੀ ਦੀ ਜ਼ਮਾਨਤ ਬਹਾਲ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਕ ਗਵਾਹ ਜੋ, ਸੀਨੀਅਰ ਆਈ.ਪੀ.ਐਸ. ਅਧਿਕਾਰੀ ...

ਪੂਰੀ ਖ਼ਬਰ »

ਇੰਦੌਰ 'ਚ ਮਿਲਿਆ ਦੇਸ਼ ਦਾ ਪਹਿਲਾ ਗ੍ਰੀਨ ਫੰਗਸ ਦਾ ਮਰੀਜ਼

ਇੰਦੌਰ, 15 ਜੂਨ (ਪੀ.ਟੀ.ਆਈ.)-ਮੱਧ ਪ੍ਰਦੇਸ਼ ਦੇ ਇੰਦੌਰ 'ਚ ਕੋਰੋਨਾ ਵਾਇਰਸ ਤੋਂ ਸਿਹਤਯਾਬ ਹੋਇਆ ਇਕ 34 ਸਾਲਾ ਵਿਅਕਤੀ ਗ੍ਰੀਨ ਫੰਗਸ ਤੋਂ ਪੀੜਤ ਪਾਇਆ ਗਿਆ, ਜੋ ਗ੍ਰੀਨ ਫੰਗਸ ਦਾ ਦੇਸ਼ ਦਾ ਪਹਿਲਾ ਮਰੀਜ਼ ਹੈ | ਉਸ ਨੂੰ ਏਅਰ ਐਂਬੂਲੈਂਸ ਰਾਹੀਂ ਇਲਾਜ ਲਈ ਮੁੰਬਈ ਦੇ ਇਕ ...

ਪੂਰੀ ਖ਼ਬਰ »

ਕੋਰੋਨਾ ਦੇ ਡੈਲਟਾ ਰੂਪ ਤੋਂ ਰੱਖਿਆ ਕਰਦੀ ਹੈ ਫਾਈਜ਼ਰ ਤੇ ਐਸਟ੍ਰਾਜੇਨੇਕਾ ਵੈਕਸੀਨ

ਲੰਡਨ, 15 ਜੂਨ (ਏਜੰਸੀ)-ਸਭ ਤੋਂ ਪਹਿਲਾਂ ਭਾਰਤ 'ਚ ਮਿਲੇ ਕੋਰੋਨਾ ਵਾਇਰਸ ਦੇ ਡੈਲਟਾ ਰੂਪ ਦਾ ਸਭ ਤੋਂ ਪਹਿਲਾਂ ਬਰਤਾਨੀਆ 'ਚ ਸਾਹਮਣੇ ਆਏ ਅਲਫਾ ਰੂਪ ਦੀ ਤੁਲਨਾ 'ਚ ਗੰਭੀਰ ਬੀਮਾਰੀ ਦਾ ਖ਼ਤਰਾ ਜ਼ਿਆਦਾ ਹੈ, ਪਰ ਫਾਈਜ਼ਰ ਅਤੇ ਐਸਟ੍ਰਾਜੇਨੇਕਾ ਵੈਕਸੀਨ ਡੈਲਟਾ ਰੂਪ ਦੇ ...

ਪੂਰੀ ਖ਼ਬਰ »

ਪ੍ਰਮਾਣੂ ਹਥਿਆਰਾਂ ਦਾ ਵਿਸਤਾਰ ਕਰ ਰਹੇ ਹਨ ਭਾਰਤ, ਚੀਨ ਤੇ ਪਾਕਿਸਤਾਨ

ਨਵੀਂ ਦਿੱਲੀ, 15 ਜੂਨ (ਪੀ.ਟੀ.ਆਈ.)-ਚੀਨ, ਪਾਕਿਸਤਾਨ ਤੇ ਭਾਰਤ ਦੇ ਕੋਲ ਇਸ ਸਾਲ ਜਨਵਰੀ ਤੱਕ ਕ੍ਰਮਵਾਰ 350, 165 ਅਤੇ 156 ਪ੍ਰਮਾਣੂ ਹਥਿਆਰ ਸਨ ਅਤੇ ਅਜਿਹਾ ਨਜ਼ਰ ਆਉਂਦਾ ਹੈ ਕਿ ਤਿੰਨੋਂ ਦੇਸ਼ ਆਪਣੇ ਪ੍ਰਮਾਣੂ ਹਥਿਆਰਾਂ ਦਾ ਵਿਸਥਾਰ ਕਰ ਰਹੇ ਹਨ | ਸਟਾਕਹੋਮ ਕੌਮਾਂਤਰੀ ਸ਼ਾਂਤੀ ਖੋਜ ਸੰਸਥਾ (ਐਸ. ਆਈ. ਪੀ. ਆਰ. ਆਈ.) ਦੇ ਇਕ ਅਧਿਐਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ | ਇਸ 'ਚ ਇਹ ਵੀ ਦੱਸਿਆ ਗਿਆ ਹੈ ਕਿ ਵਿਸ਼ਵ ਭਰ ਦੇ ਅਨੁਮਾਨਿਤ 13,080 ਹਥਿਆਰਾਂ ਦਾ 90 ਫ਼ੀਸਦੀ ਤੋਂ ਵੀ ਵੱਧ ਹਿੱਸਾ ਰੂਸ ਅਤੇ ਅਮਰੀਕਾ ਦੇ ਕੋਲ ਹੈ | ਪਿਛਲੇ ਸਾਲ ਜਨਵਰੀ ਤੱਕ ਚੀਨ ਕੋਲ 320, ਪਾਕਿਸਤਾਨ ਕੋਲ 160 ਤੇ ਭਾਰਤ ਕੋਲ 150 ਪ੍ਰਮਾਣੂ ਹਥਿਆਰ ਸਨ | ਦੁਨੀਆ 'ਚ 9 ਦੇਸ਼ਾਂ ਅਮਰੀਕਾ, ਰੂਸ, ਬਿ੍ਟੇਨ, ਫਰਾਂਸ, ਚੀਨ, ਭਾਰਤ, ਪਾਕਿਸਤਾਨ, ਇਜ਼ਰਾਈਲ ਤੇ ਉੱਤਰੀ ਕੋਰੀਆ ਦੇ ਕੋਲ ਪ੍ਰਮਾਣੂ ਹਥਿਆਰ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਸਾਊਦੀ ਅਰਬ, ਭਾਰਤ, ਮਿਸਰ, ਆਸਟ੍ਰੇਲੀਆ ਅਤੇ ਚੀਨ 2016 ਅਤੇ 2020 ਦੇ ਵਿਚਕਾਰ ਦੁਨੀਆ 'ਚ ਪ੍ਰਮੁੱਖ ਹਥਿਆਰਾਂ ਦੇ ਪੰਜ ਸਭ ਤੋਂ ਵੱਡੇ ਦਰਾਮਦਕਾਰ ਸਨ | ਇਸ ਸਮੇਂ ਦੀ ਮਿਆਦ 'ਚ ਪ੍ਰਮੁੱਖ ਹਥਿਆਰਾਂ ਦੀ ਵਿਸ਼ਵ ਪੱਧਰੀ ਦਰਾਮਦ 'ਚ ਸਾਊਦੀ ਅਰਬ ਦੀ 11 ਫ਼ੀਸਦੀ ਅਤੇ ਭਾਰਤ ਦੀ 9.5 ਫ਼ੀਸਦੀ ਹਿੱਸੇਦਾਰੀ ਸੀ |

ਖ਼ਬਰ ਸ਼ੇਅਰ ਕਰੋ

 

ਜੈਪਾਲ ਭੁੱਲਰ ਮਾਮਲੇ 'ਚ ਬੰਗਾਲ 'ਚ ਚਾਰ ਪੰਜਾਬੀ ਗਿ੍ਫ਼ਤਾਰ

ਕੋਲਕਾਤਾ, 15 ਜੂਨ (ਰਣਜੀਤ ਸਿੰਘ ਲੁਧਿਆਣਵੀ)-ਬੀਤੇ ਦਿਨੀਂ ਕੋਲਕਾਤਾ 'ਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਤੇ ਉਸ ਦੇ ਸਾਥੀ ਜਸਪ੍ਰੀਤ ਜੱਸੀ ਮਾਮਲੇ 'ਚ ਪੱਛਮੀ ਬੰਗਾਲ ਦੀ ਪੁਲਿਸ ਨੇ ਚਮਕੌਰ ਸਿੰਘ, ਅਮਨਦੀਪ ਸਿੰਘ, ਰੇਸ਼ਮਜੀਤ ਸਿੰਘ ਤੇ ਜੈਕ ...

ਪੂਰੀ ਖ਼ਬਰ »

ਔਰਤ ਵਲੋਂ ਮਾਸੂਮ ਧੀ ਸਮੇਤ ਥਰਮਲ ਪਲਾਂਟ ਦੀ ਝੀਲ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਇਕ ਔਰਤ ਵਲੋਂ ਆਪਣੀ 4 ਸਾਲ ਦੀ ਮਾਸੂਮ ਬੱਚੀ ਸਮੇਤ ਸਥਾਨਕ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਝੀਲ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਔਰਤ ਦੇ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਚੱਲ ...

ਪੂਰੀ ਖ਼ਬਰ »

ਦਿੱਲੀ ਹਿੰਸਾ ਮਾਮਲੇ 'ਚ ਪਿੰਜਰਾ ਤੋੜ ਕਾਰਕੁੰਨਾਂ ਤੇ ਜਾਮੀਆ ਵਿਦਿਆਰਥੀ ਨੂੰ ਜ਼ਮਾਨਤ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਦਿੱਲੀ ਦੰਗਾ ਮਾਮਲੇ 'ਚ ਪਿੰਜਰਾ ਤੋੜ ਕਾਰਕੁੰਨ ਦੇਵੰਗਾਨਾ ਕਾਲਿਤਾ, ਨਤਾਸ਼ਾ ਨਾਰਵਾਲ ਤੇ ਜਾਮੀਆ ਦੇ ਵਿਦਿਆਰਥੀ ਆਸਿਫ ਇਕਬਾਲ ਤਨਹਾ ਨੂੰ ਜ਼ਮਾਨਤ ਦੇ ਦਿੱਤੀ ਹੈ | ਹਾਈ ਕੋਰਟ ਦੀ ਬੈਂਚ ਨੇ ਇਨ੍ਹਾਂ ...

ਪੂਰੀ ਖ਼ਬਰ »

150 ਰੁਪਏ ਦੀ ਦਰ ਨਾਲ ਕੋਵੈਕਸੀਨ ਦੇਣਾ ਸੰਭਵ ਨਹੀਂ-ਭਾਰਤ ਬਾਇਓਟੈੱਕ

ਹੈਦਰਾਬਾਦ, 15 ਜੂਨ (ਏਜੰਸੀ)-ਭਾਰਤ ਬਾਇਓਟੈਕ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ 150 ਰੁਪਏ ਦੀ ਦਰ ਨਾਲ ਕੋਰੋਨਾ ਵੈਕਸੀਨ 'ਕੋਵੈਕਸੀਨ' ਦੀ ਸਪਲਾਈ ਲੰਬੇ ਸਮੇਂ ਤੱਕ ਜਾਰੀ ਰੱਖਣੀ ਮੁਸ਼ਕਲ ਹੈ | ਇਸ ਲਈ ਲਾਗਤ ਨੂੰ ਪੂਰਾ ਕਰਨ ਲਈ ਪ੍ਰਾਈਵੇਟ ਮਾਰਕੀਟ ਵਿਚ ਇਸ ਦੀ ਉੱਚ ...

ਪੂਰੀ ਖ਼ਬਰ »

ਵੈਕਸੀਨ ਨਾਲ ਦੇਸ਼ 'ਚ ਮੌਤ ਦੇ ਪਹਿਲੇ ਮਾਮਲੇ ਦੀ ਹੋਈ ਪੁਸ਼ਟੀ

ਨਵੀਂ ਦਿੱਲੀ, 15 ਜੂਨ (ਏਜੰਸੀ)-ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਦਾ ਅਧਿਐਨ ਕਰ ਰਹੀ ਸਰਕਾਰ ਦੀ ਇਕ ਕਮੇਟੀ ਨੇ ਟੀਕਾਕਰਨ ਦੇ ਬਾਅਦ ਐਨਾਫਲੈਕਸਿਸ (ਜਾਨਲੇਵਾ ਐਲਰਜੀ) ਕਾਰਨ ਮੌਤ ਹੋਣ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਕੀਤੀ ਹੈ | ਵੈਕਸੀਨ ਲਗਾਉਣ ਦੇ ਬਾਅਦ ਪ੍ਰਤੀਕੂਲ ...

ਪੂਰੀ ਖ਼ਬਰ »

ਡੀਜ਼ਲ ਦੇ ਵਧੇ ਭਾਅ ਨੇ ਟਰੱਕ ਮਾਲਕਾਂ ਨੂੰ ਕੀਤਾ ਕੱਖੋਂ ਹੌਲੇ

• ਖ਼ਰਚੇ ਕਈ ਗੁਣਾ ਵਧੇ, ਆਮਦਨ ਘਟੀ-ਟਰਾਂਸਪੋਰਟ ਕਾਰੋਬਾਰ ਫ਼ੇਲ੍ਹ ਹੋਣ ਕੰਢੇ • ਬੈਂਕਾਂ ਤੇ ਫਾਈਨਾਂਸ ਕੰਪਨੀਆਂ ਵੀ ਕਰਜ਼ਾ ਦੇਣ ਤੋਂ ਕਰਨ ਲੱਗੀਆਂ ਹੱਥ ਖੜੇ੍ਹ • ਤਿੰਨ ਲੱਖ ਪਰਿਵਾਰਾਂ 'ਤੇ ਛਾਏ ਆਰਥਿਕ ਮੰਦਹਾਲੀ ਦੇ ਬੱਦਲ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰ ਨੂੰ ਗਲਵਾਨ ਘਾਟੀ ਦੀ ਘਟਨਾ 'ਤੇ ਦੇਸ਼ ਨੂੰ ਵਿਸ਼ਵਾਸ 'ਚ ਲੈਣਾ ਚਾਹੀਦਾ ਹੈ-ਸੋਨੀਆ

ਨਵੀਂ ਦਿੱਲੀ, 15 ਜੂਨ (ਏਜੰਸੀ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਸਰਕਾਰ ਕੋਲੋਂ ਗਲਵਾਨ ਘਾਟੀ ਦੀ ਘਟਨਾ, ਜਿਸ 'ਚ ਇਕ ਸਾਲ ਪਹਿਲਾਂ ਚੀਨ ਦੀ ਫੌਜ ਨਾਲ ਝੜਪ ਦੌਰਾਨ 20 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ, 'ਤੇ ਸਫਾਈ ਦੇਣ ਦੀ ਮੰਗ ਕੀਤੀ ਹੈ ਤੇ ਸਰਕਾਰ ਕੋਲੋਂ ...

ਪੂਰੀ ਖ਼ਬਰ »

ਟੀਕਾਕਰਨ ਨਾਲ ਮੌਤ ਦਾ ਖ਼ਤਰਾ ਕੋਰੋਨਾ ਨਾਲ ਮੌਤ ਦੀ ਤੁਲਨਾ 'ਚ ਨਾਮਾਤਰ-ਸਰਕਾਰ

ਨਵੀਂ ਦਿੱਲੀ, 15 ਜੂਨ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਉਨ੍ਹਾਂ ਖ਼ਬਰਾਂ ਨੂੰ 'ਅਧੂਰੀਆਂ' ਅਤੇ 'ਸੀਮਤ ਸਮਝ ਵਾਲੀਆਂ' ਦੱਸਿਆ ਜਿਨ੍ਹਾਂ 'ਚ ਦਾਅਵਾ ਕੀਤਾ ਗਿਆ ਹੈ ਕਿ 16 ਜਨਵਰੀ ਤੋਂ 7 ਜੂਨ ਦਰਮਿਆਨ ਟੀਕਾਕਰਨ ਦੇ ਬਾਅਦ ਮੌਤ ਦੇ 488 ਮਾਮਲੇ ਕੋਰੋਨਾ ਦੇ ਬਾਅਦ ਦੀਆਂ ਸਿਹਤ ...

ਪੂਰੀ ਖ਼ਬਰ »

ਯੂ.ਏ.ਐਨ. ਨਾਲ ਪੀ.ਐਫ. ਰਿਟਰਨ ਦਾਖ਼ਲ ਕਰਨ ਦਾ ਅਮਲ ਮੁਲਤਵੀ

ਨਵੀਂ ਦਿੱਲੀ, 14 ਜੂਨ (ਏਜੰਸੀ)-ਈ.ਪੀ.ਐਫ.ਓ. ਨੇ ਮੰਗਲਵਾਰ ਨੂੰ ਆਧਾਰ ਨਾਲ ਜੁੜੇ ਯੂਨੀਵਰਸਲ ਖਾਤਾ ਨੰਬਰ (ਯੂ.ਏ.ਐਨ.) ਨਾਲ 1 ਸਤੰਬਰ 2021 ਤੱਕ ਪੀ.ਐਫ. ਰਿਟਰਨ ਭਰਨ ਦੇ ਹੁਕਮਾਂ ਨੂੰ ਲਾਗੂ ਕਰਨ ਦਾ ਅਮਲ ਮੁਲਤਵੀ ਕਰ ਦਿੱਤਾ ਹੈ | ਇਸ ਨਾਲ ਮਾਲਕਾਂ ਨੂੰ ਆਪਣੇ ਕਰਮੀਆਂ ਦੇ ਪੀ.ਐਫ. ...

ਪੂਰੀ ਖ਼ਬਰ »

ਪੰਜਾਬ ਭਾਜਪਾ ਦੀ ਕੌਮੀ ਪ੍ਰਧਾਨ ਨੱਢਾ ਨਾਲ ਮੀਟਿੰਗ

ਚੰਡੀਗੜ੍ਹ, 15 ਜੂਨ (ਬਿਊਰੋ ਚੀਫ਼)-ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਦੀ ਅੱਜ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਨਾਲ ਇਕ ਬੈਠਕ ਹੋਈ | ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਵੇਂ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਇਸ ਮੀਟਿੰਗ ਵਲੋਂ ...

ਪੂਰੀ ਖ਼ਬਰ »

ਕੁਰਾਲੀ ਥਾਣੇ 'ਚੋਂ ਰਿਹਾਅ ਕੀਤੇ ਆਗੂ

ਕੁਰਾਲੀ, 15 ਜੂਨ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪੁਲਿਸ ਥਾਣੇ ਵਿਖੇ ਸਿਸਵਾਂ ਟੀ-ਪੁਆਇੰਟ ਤੋਂ ਹਿਰਾਸਤ 'ਚ ਲਏ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਵੀਰ ਸਿੰਘ ਗੜ੍ਹੀ ਪ੍ਰਧਾਨ ਬਹੁਜਨ ਸਮਾਜ ਪਾਰਟੀ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ...

ਪੂਰੀ ਖ਼ਬਰ »

ਸੂਬੇ 'ਚ 38 ਹੋਰ ਮੌਤਾਂ-642 ਨਵੇਂ ਮਾਮਲੇ

ਚੰਡੀਗੜ੍ਹ, 15 ਜੂਨ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 38 ਹੋਰ ਮੌਤਾਂ ਹੋ ਗਈਆਂ, ਜਦਕਿ 1691 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 642 ਨਵੇਂ ਮਾਮਲੇ ਸਾਹਮਣੇ ਆਏ ਹਨ | ਤਾਜ਼ਾਂ ਹੋਈਆਂ 38 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX