ਤਾਜਾ ਖ਼ਬਰਾਂ


ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ ਦਰਜਨ ਭਰ ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਮਮਦੋਟ ,17 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵੱਲੋਂ ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ 10 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਟ੍ਰੈਕਟਰ ਟਰਾਲੀਆਂ ਅਤੇ ਇੱਕ ਜੇ ਸੀ ਬੀ ਮਸ਼ੀਨ ਨੂੰ ਥਾਣੇ ਬੰਦ ਕਰ ਲਿਆ
ਨਰਾਇਣਗੜ੍ਹ ਦੇ ਪਿੰਡ ਸੌਂਤਲੀ ਦੇ ਤਲਾਬ 'ਚ 3 ਬੱਚਿਆ ਦੇ ਡੁੱਬਣ ਨਾਲ ਮੌਤ
. . .  1 day ago
ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  1 day ago
ਨਵੀਂ ਦਿੱਲੀ, 17 ਅਗਸਤ - ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣਾ ਹੈ ਕਿ ਉਤਰ ਪ੍ਰਦੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਕਰਮ ਭੂਮੀ ਹੈ। ਉਨ੍ਹਾਂ ...
ਸਿੱਖਾਂ 'ਤੇ ਹੋ ਰਹੇ ਹਮਲੇ : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਤੋਂ ਦਖ਼ਲ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 17 ਅਗਸਤ- ਅਮਰੀਕਾ 'ਚ ਬੀਤੇ ਦਿਨ ਸਿੱਖ ਵਿਅਕਤੀ 'ਤੇ ਹਮਲੇ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਿੰਘ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ 'ਚ ਦਖ਼ਲ ਲਈ ਅਪੀਲ ਕੀਤੀ ਹੈ। ਜਾਣਕਾਰੀ ....
ਪਾਕਿ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ
. . .  1 day ago
ਇਸਲਾਮਾਬਾਦ, 17 ਅਗਸਤ -ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਦੱਸ ਦੇਈਏ ਕਿ ਨੈਸ਼ਨਲ ਅਸੈਂਬਲੀ 'ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ ਹਨ। ਦੂਜੇ ਪਾਸੇ ਪਾਕਿਸਤਾਨ ਮੁਸਲਿਮ ...
ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚੋਂ ਪੰਜ ਕਰੋੜ ਰੁਪਏ ਪੰਜਾਬ ਦੇ ਮੁੱਖ ਮੰਤਰੀ ਰਿਲੀਫ ਫੰਡ ਤੋਂ ਕੇਰਲ ਦੇ ਮੁੱਖ ਮੰਤਰੀ ਰਿਲੀਫ...
ਅਮਰੀਕਾ 'ਚ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
. . .  1 day ago
ਵਾਸ਼ਿੰਗਟਨ, 17 ਅਗਸਤ- ਅਮਰੀਕਾ 'ਚ ਇੱਕ ਵਾਰ ਫਿਰ ਇੱਕ ਸਿੱਖ ਵਿਅਕਤੀ 'ਤੇ ਹਮਲੇ ਦਾ ਮਾਮਲੇ ਸਾਹਮਣੇ ਆਇਆ ਹੈ। ਇੱਥੋਂ ਦੇ ਸੂਬੇ ਨਿਊ ਜਰਸੀ 'ਚ ਇੱਕ ਸਿੱਖ ਵਿਅਕਤੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਤਿੰਨ ਹਫ਼ਤਿਆਂ ਅੰਦਰ ਦੇਸ਼ 'ਚ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਟਲ ਬਿਹਾਰੀ ਵਾਜਪਾਈ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਮ੍ਰਿਤੀ ਸਥਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੀ ਧੀ ਨਮਿਤਾ ਭੱਟਾਚਾਰੀਆ ਨੇ...
ਪ੍ਰਧਾਨ ਮੰਤਰੀ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 17 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ...
ਸਮ੍ਰਿਤੀ ਸਥਲ ਪਹੁੰਚੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ ਸਮ੍ਰਿਤੀ ਸਥਲ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਆਸਮਾਨੀ ਬਿਜਲੀ ਡਿੱਗਣ ਕਾਰਨ 3 ਮੌਤਾਂ
. . .  1 day ago
ਰਾਂਚੀ, 17 ਅਗਸਤ - ਝਾਰਖੰਡ ਦੇ ਨਕਸਲਵਾਦ ਪ੍ਰਭਾਵਤਿ ਖੂੰਟੀ ਜ਼ਿਲ੍ਹੇ ਦੇ ਇਕ ਪਿੰਡ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਲਈ ਦੱਸ ਦੇਈਏ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਖੇਤ 'ਚ ਕੰਮ...
ਜੰਮੂ-ਕਸ਼ਮੀਰ : ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ
. . .  1 day ago
ਸ੍ਰੀਨਗਰ, 17 ਅਗਸਤ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਕੀਤੇ ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ...
ਅਟਲ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਝੜਪ
. . .  1 day ago
ਨਵੀਂ ਦਿੱਲੀ, 17 ਅਗਸਤ -ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਅਗਨੀਵੇਸ਼ ਨਾਲ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਮੀ ਅਗਨੀਵੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ....
ਚੋਰੀ ਦੇ 14 ਮੋਟਰਸਾਈਕਲਾਂ ਅਤੇ 12 ਕਾਰਾਂ ਸਮੇਤ 4 ਕਾਬੂ
. . .  1 day ago
ਤਰਨਤਾਰਨ, 17 ਅਗਸਤ - ਤਰਨਤਾਰਨ ਪੁਲਿਸ ਨੇ ਚੋਰੀ ਦੇ 14 ਮੋਟਰਸਾਈਕਲ ਅਤੇ 12 ਕਾਰਾਂ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚੋਰੀ ਕੀਤੇ ਗਏ ਇਨ੍ਹਾਂ ਸਾਰੇ ਵਾਹਨਾਂ ਦੀ ...
ਵਾਜਪਾਈ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਨਵੀਂ ਦਿੱਲੀ, 17 ਅਗਸਤ- ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁੱਖ ਦਫ਼ਤਰ ਤੋਂ ਸਮ੍ਰਿਤੀ ਸਥਲ ਲਈ ਸ਼ੁਰੂ ਹੋ ਗਈ ਹੈ। ਸ਼ਾਮ ਨੂੰ ਇੱਥੇ ਉੁਨ੍ਹਾਂ ਦਾ ਅੰਤਿਮ ਸਸਕਾਰ...
ਅੱਜ ਪਾਕਿਸਤਾਨ ਲਈ ਰਵਾਨਾ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਕੀਤੀ ਔਰਤ ਦੀ ਹੱਤਿਆ
. . .  1 day ago
ਅਟਲ ਜੀ ਮਨੁੱਖਤਾ ਨੂੰ ਨੁਕਸਾਨਉਣ ਪਹੁੰਚਾਉਣ ਦੀ ਇਜਾਜ਼ਤ ਨਹੀਂ ਸੀ ਦਿੰਦੇ - ਯੇਚੁਰੀ
. . .  1 day ago
ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦ ਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸਿਹਤ ਵਿਭਾਗ ਨੇ ਰਾਜਪੁਰਾ 'ਚ ਡੇਢ ਕੁਇੰਟਲ ਦੇ ਕਰੀਬ ਭਰੇ ਪਨੀਰ ਦੇ ਸੈਂਪਲ
. . .  1 day ago
ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ, 167 ਲੋਕਾਂ ਦੀ ਗਈ ਜਾਨ - ਪਿਨਰਾਈ ਵਿਜੈਅਨ
. . .  1 day ago
ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਪਹੁੰਚੇ ਭੁਟਾਨ ਦੇ ਰਾਜਾ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਨਿੱਜੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਭਿਆਨਕ ਸੜਕ ਹਾਦਸੇ 'ਚ ਦੋ ਮੌਤਾਂ, 1 ਜ਼ਖਮੀ
. . .  1 day ago
ਮਕਾਨ ਦੇ ਢਹਿ ਢੇਰੀ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਪਹੁੰਚਣਗੇ ਵੱਖ-ਵੱਖ ਦੇਸ਼ਾਂ ਦੇ ਮੰਤਰੀ
. . .  1 day ago
ਜਲੰਧਰ 'ਚ ਪ੍ਰਵਾਸੀ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਦੀ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਕੁਪਵਾੜਾ 'ਚ ਹੋਏ ਅੱਤਵਾਦੀ ਹਮਲੇ 'ਚ ਇੱਕ ਜਵਾਨ ਸ਼ਹੀਦ
. . .  1 day ago
ਲੋਕ ਅਟਲ ਜੀ ਨੂੰ ਇਸ ਲਈ ਪਿਆਰ ਕਰਦੇ ਹਨ, ਕਿਉਂਕਿ ਉਹ ਸਾਰਿਆਂ ਨੂੰ ਪਿਆਰ ਕਰਦੇ ਸਨ - ਜਾਵੇਦ ਅਖ਼ਤਰ
. . .  1 day ago
ਰਾਹੁਲ ਗਾਂਧੀ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਵੱਡੀ ਗਿਣਤੀ 'ਚ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ ਲੋਕ
. . .  1 day ago
ਲੱਖਾਂ ਲੋਕ ਵਾਜਪਾਈ ਦੀ ਅੰਤਿਮ ਯਾਤਰਾ 'ਚ ਹੋਣਗੇ ਮੌਜੂਦ
. . .  1 day ago
ਅੱਜ ਦਾ ਵਿਚਾਰ
. . .  1 day ago
ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ
  •     Confirm Target Language  


ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

ਪਹਿਲਾਂ 13 ਦਿਨ ਫਿਰ
13 ਮਹੀਨੇ ਤੇ ਫਿਰ ਪੂਰਾ ਸਮਾਂ ਪ੍ਰਧਾਨ ਮੰਤਰੀ ਬਣੇ ਰਹੇ
ਕੌਮੀ ਝੰਡਾ ਅੱਧਾ ਝੁਕਿਆ ਰਹੇਗਾ
ਏਮਜ਼ 'ਚ 93 ਸਾਲ ਦੀ ਉਮਰ ਵਿਚ ਲਿਆ ਆਖ਼ਰੀ ਸਾਹ-ਅੰਤਿਮ ਸੰਸਕਾਰ ਅੱਜ

ਪ੍ਰਧਾਨ ਮੰਤਰੀ, ਰਾਸ਼ਟਰਪਤੀ, ਅਡਵਾਨੀ, ਮਨਮੋਹਨ ਸਿੰਘ, ਰਾਹੁਲ ਤੇ ਦੇਸ਼ ਭਰ ਦੇ ਨੇਤਾਵਾਂ ਵਲੋਂ ਡੂੰਘਾ ਅਫ਼ਸੋਸ
7 ਦਿਨ ਦੇ ਕੌਮੀ ਸੋਗ ਦਾ ਐਲਾਨਨਵੀਂ ਦਿੱਲੀ, 16 ਅਗਸਤ (ਪੀ. ਟੀ. ਆਈ.)-ਭਾਰਤ ਦੇ ਬਹੁਤ ਹੀ ਕ੍ਰਿਸ਼ਮਈ ਨੇਤਾਵਾਂ ਵਿਚ ਸ਼ੁਮਾਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜਿਨ੍ਹਾਂ ਨੇ ਸੰਕਟ ਦੇ ਕਈ ਸਮਿਆਂ ਵਿਚ ਰਾਸ਼ਟਰ ਦੀ ਅਗਵਾਈ ਕੀਤੀ, ਨਹੀਂ ਰਹੇ | ਉਹ 93 ਵਰਿ੍ਹਆਂ ਦੇ ਸਨ ਅਤੇ ਆਪਣੇ ਪਿੱਛੇ ਗੋਦ ਲਈ ਧੀ ਨਮਿਤਾ ਕੌਲ ਭੱਟਾਚਾਰੀਆ ਛੱਡ ਗਏ ਹਨ | ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਦੱਸਿਆ ਹੈ ਕਿ ਸ੍ਰੀ ਵਾਜਪਾਈ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ 4 ਵਜੇ ਰਾਸ਼ਟਰੀ ਸਮਿ੍ਤੀ ਸਥਲ ਵਿਖੇ ਹੋਵੇਗਾ | ਉਨ੍ਹਾਂ ਦੀ ਮਿ੍ਤਕ ਦੇਹ ਨੂੰ ਉਨ੍ਹਾਂ ਦੀ ਅਧਿਕਾਰਤ ਰਿਹਾਇਸ਼ 6 ਏ. ਕ੍ਰਿਸ਼ਨਾ ਮੈਨਨ ਮਾਰਗ ਵਿਖੇ ਰੱਖਿਆ ਜਾਵੇਗਾ, ਜਿਥੇ ਲੋਕ ਸਵੇਰੇ 7.30 ਤੋਂ 8.30 ਵਜੇ ਤੱਕ ਉਨ੍ਹਾਂ ਦੇ ਦਰਸ਼ਨ ਕਰ ਸਕਣਗੇ, ਇਸ ਤੋਂ ਬਾਅਦ ਮਿ੍ਤਕ ਦੇਹ ਨੂੰ ਕਰੀਬ 9 ਵਜੇ ਭਾਜਪਾ ਦੇ ਹੈੱਡਕੁਆਰਟਰ ਦੀਨ ਦਿਆਲ ਉਪਾਧਿਆਏ ਮਾਰਗ ਲਿਜਾਇਆ ਜਾਵੇਗਾ | ਇਸ ਤੋਂ ਬਾਅਦ ਦੁਪਹਿਰ 1 ਵਜੇ ਭਾਜਪਾ ਦੇ ਹੈੱਡਕੁਆਰਟਰ ਤੋਂ ਮਿ੍ਤਕ ਦੇਹ ਨੂੰ ਅੰਤਿਮ ਸੰਸਕਾਰ
ਲਈ ਲਿਜਾਇਆ ਜਾਵੇਗਾ, ਜੋ 4 ਵਜੇ ਰਾਸ਼ਟਰੀ ਸਮਿ੍ਤੀ ਸਥਲ ਵਿਖੇ ਹੋਵੇਗਾ | ਉਨ੍ਹਾਂ ਦੇ ਦਿਹਾਂਤ ਦਾ ਐਲਾਨ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਨੇ ਕੀਤਾ ਜਿਥੇ ਉਨ੍ਹਾਂ ਨੂੰ ਕਈ ਬਿਮਾਰੀਆਂ ਕਾਰਨ 11 ਜੂਨ ਨੂੰ ਦਾਖਲ ਕਰਵਾਇਆ ਗਿਆ ਸੀ | 'ਏਮਜ਼' ਨੇ ਇਕ ਬਿਆਨ ਵਿਚ ਕਿਹਾ ਕਿ ਅਸੀਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸ਼ਾਮ 5.05 ਵਜੇ ਦਿਹਾਂਤ ਹੋਣ ਦੀ ਦੁਖਦਾਈ ਸੂਚਨਾ ਦੇ ਰਹੇ ਹਾਂ | ਡਾ. ਆਰਤੀ ਵਿਜ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਪਿਛਲੇ 9 ਹਫ਼ਤਿਆਂ ਤੋਂ ਸਥਿਰ ਬਣੀ ਹੋਈ ਸੀ ਪਰ ਬਦਕਿਸਮਤੀ ਨਾਲ ਪਿਛਲੇ 36 ਘੰਟਿਆਂ ਤੋਂ ਵੀ ਵੱਧ ਸਮੇਂ ਤੋਂ ਉਨ੍ਹਾਂ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ ਸੀ ਅਤੇ ਉਨ੍ਹਾਂ ਨੂੰ ਜੀਵਨ ਰੱਖਿਅਕ ਪ੍ਰਣਾਲੀ 'ਤੇ ਰੱਖਿਆ ਹੋਇਆ ਸੀ | ਬਿਹਤਰ ਯਤਨਾਂ ਦੇ ਬਾਵਜੂਦ ਅੱਜ ਅਸੀਂ ਉਨ੍ਹਾਂ ਨੂੰ ਖੋਹ ਦਿੱਤਾ ਹੈ | ਸਾਬਕਾ ਪ੍ਰਧਾਨ ਮੰਤਰੀ ਨੂੰ ਗੁਰਦੇ ਤੇ ਪਿਸ਼ਾਬ ਦੇ ਇਨਫੈਕਸ਼ਨ ਅਤੇ ਛਾਤੀ ਜਕੜਨ ਕਾਰਨ 11 ਜੂਨ ਨੂੰ 'ਏਮਜ਼' ਵਿਚ ਦਾਖਲ ਕਰਵਾਇਆ ਗਿਆ ਸੀ | ਸ਼ੂਗਰ ਦੇ ਮਰੀਜ਼ ਵਾਜਪਾਈ ਦਾ ਇਕੋ ਗੁਰਦਾ ਕੰਮ ਕਰਦਾ ਸੀ | 2009 ਵਿਚ ਦਿਮਾਗੀ ਦੌਰੇ ਕਾਰਨ ਉਨ੍ਹਾਂ ਦੀ ਸਮਝਣ ਦੀ ਤਾਕਤ ਕਮਜ਼ੋਰ ਹੋ ਗਈ | ਬਾਅਦ ਵਿਚ ਉਨ੍ਹਾਂ ਨੂੰ ਦਿਮਾਗੀ ਸੁੱਧ-ਬੁੱਧ ਵੀ ਨਾ ਰਹੀ |
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕਈ ਨੇਤਾਵਾਂ ਅਤੇ ਵਿਰੋਧੀ ਧਿਰ ਦੇ ਨੇਤਾ ਵੀ ਉਨ੍ਹਾਂ ਦੀ ਹਾਲ ਚਾਲ ਜਾਣਨ ਲਈ 'ਏਮਜ਼' ਪੁੱਜੇ ਕਿਉਂਕਿ ਇਹ ਗੱਲ ਸਪੱਸ਼ਟ ਹੋ ਗਈ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਆਖਰੀ ਸਾਹ ਲੈ ਰਹੇ ਹਨ | ਮੋਦੀ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀ ਉਦਾਹਰਣੀ ਲੀਡਰਸ਼ਿਪ ਨੇ 21ਵੀਂ ਸਦੀ ਵਿਚ ਖੁਸ਼ਹਾਲ ਅਤੇ ਸੰਮਲਿਤ ਭਾਰਤ ਦੀ ਨੀਂਹ ਰੱਖੀ | ਵਾਜਪਾਈ ਜਿਹੜੇ 1947 ਵਿਚ ਰਾਸ਼ਟਰੀ ਸੋਇਮ ਸੇਵਕ ਸੰਘ (ਆਰ. ਐਸ. ਐਸ.) ਵਿਚ ਸ਼ਾਮਿਲ ਹੋਏ ਭਾਜਪਾ ਦੇ ਨੇਤਾ ਬਣ ਕੇ ਪਹਿਲੇ ਗੈਰ ਕਾਂਗਰਸੀ ਪ੍ਰਧਾਨ ਮੰਤਰੀ ਬਣੇ ਜਿਨ੍ਹਾਂ ਨੇ ਆਪਣਾ ਪ੍ਰਧਾਨ ਮੰਤਰੀ ਵਜੋਂ ਕਾਰਜਕਾਲ ਮੁਕੰਮਲ ਕੀਤਾ | ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਵਾਜਪਾਈ ਦੀ ਮਿਹਨਤ ਅਤੇ ਸੰਘਰਸ਼ ਨਾਲ ਭਾਜਪਾ ਉੱਪਰ ਉਠੀ | ਭਾਜਪਾ ਦੇ ਸੰਦੇਸ਼ ਫੈਲਾਉਣ ਲਈ ਉਨ੍ਹਾਂ ਸਾਰਾ ਦੇਸ਼ ਘੁੰਮਿਆ ਜਿਸ ਨਾਲ ਭਾਜਪਾ ਕੌਮੀ ਰਾਜਨੀਤੀ ਅਤੇ ਕਈ ਰਾਜਾਂ ਵਿਚ ਇਕ ਮਜ਼ਬੂਤ ਤਾਕਤ ਬਣ ਕੇ ਉਭਰੀ |
ਅੰਤਿਮ ਯਾਤਰਾ ਅੱਜ
ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਸਨਮਾਨ ਵਿਚ ਅੱਜ 7 ਦਿਨਾ ਸ਼ੋਕ ਰੱਖਣ ਦਾ ਐਲਾਨ ਕੀਤਾ ਹੈ | ਗ੍ਰਹਿ ਮੰਤਰਾਲੇ ਨੇ ਜਾਰੀ ਇਕ ਸਰਕੂਲਰ ਵਿਚ ਇਹ ਵੀ ਕਿਹਾ ਕਿ ਅੱਜ ਤੋਂ ਸਮੁੱਚੇ ਭਾਰਤ ਵਿਚ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਉਨ੍ਹਾਂ ਦਾ ਕੱਲ੍ਹ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ | ਅੰਤਿਮ ਸੰਸਕਾਰ ਤੋਂ ਪਹਿਲਾਂ ਵਾਜਪਾਈ ਦੀ ਮਿ੍ਤਕ ਦੇਹ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਲਿਜਾਈ ਜਾਵੇਗੀ | ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸ਼ੋਕ ਦੇ ਸਮੇਂ ਦੌਰਾਨ ਕੋਈ ਸਰਕਾਰੀ ਸਮਾਗਮ ਨਹੀਂ ਹੋਵੇਗਾ | ਵਿਦੇਸ਼ਾਂ ਵਿਚ ਭਾਰਤੀ ਦੂਤਘਰਾਂ ਵਿਖੇ ਸਿਰਫ ਅੰਤਿਮ ਸੰਸਕਾਰ ਵਾਲੇ ਦਿਨ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ |

ਵਾਜਪਾਈ ਪਿਤਾ ਸਮਾਨ ਸਨ-ਮੋਦੀ

ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਮੇਰੇ ਪਿਤਾ ਸਮਾਨ ਸਨ | ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੈਦਾ ਹੋਏ ਖਲਾਅ ਨੂੰ ਕਦੇ ਭਰਿਆ ਨਹੀਂ ਜਾ ਸਕੇਗਾ¢ ਆਪਣੇ ਸੰਖੇਪ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਵਾਜਪਾਈ ਨੇ ਆਪਣੀ ਅਗਵਾਈ ਤੇ ਸੰਘਰਸ਼ ਨਾਲ ਜਨ ਸੰਘ ਤੇ ਭਾਰਤੀ ਜਨਤਾ ਪਾਰਟੀ ਨੂੰ ਮਜਬੂਤ ਕੀਤਾ¢ ਉਹ ਇਨ੍ਹਾਂ ਪਾਰਟੀਆਂ ਨੂੰ ਦੇਸ਼ ਦੇ ਹਰ ਹਿੱਸੇ 'ਚ ਲੈ ਕੇ ਗਏ ਅਤੇ ਲੋਕਾਂ 'ਚ ਇਨ੍ਹਾਂ ਦੀਆਂ ਨੀਤੀਆਂ ਨੂੰ ਲੋਕਾਂ 'ਚ ਫੈਲਾਇਆ¢ ਉਨ੍ਹਾਂ ਨੇ ਮੈਨੂੰ ਸੰਗਠਨ ਤੇ ਪ੍ਰਸ਼ਾਸਨ ਦੇ ਅਹਿਮ ਪਹਿਲੂ ਸਿਖਾਏ¢
ਇਕ ਯੁੱਗ ਦਾ ਅੰਤ ਦੱਸਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਨੂੰ ਇਕ ਯੁੱਗ ਦਾ ਅੰਤ ਦੱਸਿਆ ਹੈ¢ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਿਹਾਂਤ ਮੇਰੇ ਲਈ ਨਿੱਜੀ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ¢ ਉਨ੍ਹਾਂ ਕਿਹਾ ਕਿ ਵਾਜਪਾਈ ਦੇਸ਼ ਲਈ ਜ਼ਿੰਦਾ ਰਹੇ ਤੇ ਦਹਾਕਿਆਂ ਤੱਕ ਦੇਸ਼ ਦੀ ਨਿਸ਼ਕਾਮ ਸੇਵਾ ਕੀਤੀ ਅਤੇ ਉਹ ਵਾਜਪਾਈ ਹੀ ਸਨ ਜਿਨ੍ਹਾਂ ਨੇ 21ਵੀਂ ਸਦੀ 'ਚ ਮਜਬੂਤ ਤੇ ਸਮਰੱਥ ਭਾਰਤ ਦੀ ਨੀਂਹ ਰੱਖੀ¢ ਉਹ ਸਾਡੇ ਲਈ ਪ੍ਰਰਣਾਸ੍ਰੋਤ ਸਨ¢

ਸੱਚੇ ਭਾਰਤੀ ਰਾਜਨੇਤਾ ਸਨ-ਰਾਸ਼ਟਰਪਤੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਉਹ ਸੱਚੇ ਅਰਥਾਂ 'ਚ ਇਕ ਭਾਰਤੀ ਰਾਜਨੇਤਾ ਸਨ¢ ਕੋਵਿੰਦ ਨੇ ਕਿਹਾ ਕਿ ਇਕ ਵੱਡੇ ਕੱਦ ਵਾਲੇ ਭੱਦਰ ਪੁਰਸ਼ ਵਜੋਂ ਉਨ੍ਹਾਂ ਦੀ ਘਾਟ ਸਾਰਿਆਂ ਨੂੰ ਹਮੇਸ਼ਾ ਰੜਕਦੀ ਰਹੇਗੀ¢ ਰਾਸ਼ਟਰਪਤੀ ਨੇ ਕਿਹਾ ਕਿ ਵਾਜਪਾਈ ਦੀ ਅਗਵਾਈ ਦੀ ਸਮਰੱਥਾ, ਦੂਰਦਰਸ਼ਤਾ ਤੇ ਪ੍ਰਪੱਕਤਾ ਉਨ੍ਹਾਂ ਨੂੰ ਖ਼ੁਦ ਦੀ ਬਣਾਈ ਸ਼੍ਰੇਣੀ 'ਚ ਖੜ੍ਹਾ ਕਰਦੀ ਹੈ¢

ਸਭ ਤੋਂ ਕਰੀਬੀ ਦੋਸਤ ਦੀ ਘਾਟ ਰੜਕਦੀ ਰਹੇਗੀ-ਅਡਵਾਨੀ

ਭਾਜਪਾ ਦੇ ਸੀਨੀਅਰ ਨੇਤਾ ਐਲ. ਕੇ. ਅਡਵਾਨੀ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਨੇਤਾਵਾਂ ਵਿਚੋਂ ਇਕ ਦੱਸਿਆ ਅਤੇ ਕਿਹਾ ਕਿ ਉਹ ਪਿਛਲੇ 65 ਸਾਲਾਂ ਤੋਂ ਉਨਾਂ ਦੇ ਸਭ ਤੋਂ ਨੇੜਲੇ ਮਿੱਤਰ ਸਨ ਜਿਨ੍ਹਾਂ ਦੀ ਘਾਟ ਉਨ੍ਹਾਂ ਨੂੰ ਹਮੇਸ਼ਾ ਰੜਕਦੀ ਰਹੇਗੀ |

ਕੱਦਾਵਰ ਸ਼ਖਸੀਅਤ ਸਨ-ਕੈਪਟਨ

ਪੰਜਾਬ 'ਚ ਅੱਜ ਛੁੱਟੀ
ਚੰਡੀਗੜ੍ਹ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਕੱਦਾਵਰ ਸ਼ਖ਼ਸੀਅਤ ਕਰਾਰ ਦਿੰਦਿਆਂ ਕਿਹਾ ਕਿ ਉਹ ਨੌਜਵਾਨ
ਸਿਆਸਤਦਾਨਾਂ ਨੂੰ ਕਦਰਾਂ-ਕੀਮਤਾਂ 'ਤੇ ਆਧਾਰਿਤ ਸਿਆਸੀ ਮਾਰਗ ਅਪਨਾਉਣ ਲਈ ਪ੍ਰੇਰਿਤ ਕਰਨ ਵਾਸਤੇ ਸਦਾ ਚਾਨਣ ਮੁਨਾਰਾ ਬਣੇ ਰਹਿਣਗੇ | ਪੰਜਾਬ ਸਰਕਾਰ ਨੇ ਸ੍ਰੀ ਵਾਜਪਾਈ ਦੇ ਸਤਿਕਾਰ 'ਚ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਹੋਰ ਜਨਤਕ ਅਦਾਰਿਆਂ ਤੋਂ ਇਲਾਵਾ ਸਿੱਖਿਆ ਸੰਸਥਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ | ਸੂਬਾ ਸਰਕਾਰ ਨੇ ਭਾਰਤ ਸਰਕਾਰ ਦੀ ਤਰਜ਼ 'ਤੇ ਸ੍ਰੀ ਵਾਜਪਾਈ ਜੀ ਦੀ ਯਾਦ ਵਿਚ ਸਰਕਾਰੀ ਸੋਗ ਦਾ ਵੀ ਐਲਾਨ ਕੀਤਾ ਹੈ |
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਵਾਜਪਾਈ ਜੀ ਬਹੁ-ਪੱਖੀ ਸ਼ਖ਼ਸੀਅਤ ਦੇ ਮਾਲਕ ਅਤੇ ਸੁਲਝੇ ਹੋਏ ਇਨਸਾਨ ਸਨ | ਕੈਪਟਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਕ ਸੱਚੇ ਸਿਆਸਤਦਾਨ, ਮਹਾਨ ਵਿਦਵਾਨ, ਉੱਘੇ ਕਵੀ ਹੋਣ ਦੇ ਨਾਲ-ਨਾਲ ਲੱਖਾਂ ਦੇਸ਼ ਵਾਸੀਆਂ ਦੇ ਦਿਲਾਂ ਦੀ ਧੜਕਣ ਸਨ |
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਵਾਜਪਾਈ ਜੀ ਦੇ ਪ੍ਰਧਾਨ ਮੰਤਰੀ ਵਜੋਂ ਕਾਰਜਕਾਲ ਨੂੰ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ, ਸਰਵ ਸਿਖਸ਼ਾ ਅਭਿਆਨ, ਟੈਲੀਕਾਮ ਕ੍ਰਾਂਤੀ ਅਤੇ ਵਿੱਤੀ ਜੁਆਬਦੇਹੀ ਐਕਟ ਵਰਗੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਦੇ ਤੌਰ 'ਤੇ ਸਦਾ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਨੇ ਭਾਰਤ ਦੀ ਤਕਦੀਰ ਬਦਲ ਦਿੱਤੀ | ਸ੍ਰੀ ਵਾਜਪਾਈ ਨਾਲ ਨਿੱਜੀ ਸਾਂਝ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ,''ਪ੍ਰਧਾਨ ਮੰਤਰੀ ਵਜੋਂ ਸ੍ਰੀ ਵਾਜਪਾਈ ਜੀ ਦੇ ਸਾਰੇ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੇ ਸਿਆਸੀ ਵਖਰੇਵਿਆਂ ਦੇ ਬਾਵਜੂਦ ਬਹੁਤ ਨਿੱਘੇ ਰਿਸ਼ਤੇ ਹੁੰਦੇ ਸਨ ਅਤੇ ਉਹ ਬਿਨਾਂ ਕਿਸੇ ਖੇਤਰੀਵਾਦ ਦੀ ਤਰਫ਼ਦਾਰੀ ਦੇ ਸਾਰਿਆਂ ਨਾਲ ਬਰਾਬਰ ਵਿਹਾਰ ਕਰਦੇ ਸਨ |''
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਮਨ-ਸ਼ਾਂਤੀ, ਫ਼ਿਰਕੂ ਸਦਭਾਵਨਾ ਅਤੇ ਕੌਮੀ ਏਕਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾ ਕੇ ਭਾਰਤੀ ਸਿਆਸਤ ਅਤੇ ਆਲਮੀ ਪੱਧਰ 'ਤੇ ਆਪਣੀ ਅਮਿੱਟ ਛਾਪ ਛੱਡੀ |

ਮਹਾਨ ਸਿਆਸਤਦਾਨ ਸਨ-ਬਾਦਲ

ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੰੂ ਦੁਨੀਆ ਦੇ ਸਭ ਤੋਂ ਮਹਾਨ ਸਿਆਸਤਦਾਨਾਂ ਵਿਚੋਂ ਇਕ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਵਾਜਪਾਈ ਸਭ ਤੋਂ ਵੱਡੇ ਭਾਰਤੀ ਸਿਆਸਤਦਾਨ ਸਨ, ਜਿਨ੍ਹਾਂ ਨਾਲ ਉਨ੍ਹਾਂ ਨੇ ਕੰਮ ਕੀਤਾ ਹੈ¢ ਉਨ੍ਹਾਂ ਕਿਹਾ ਕਿ ਭਾਰਤ ਵਾਜਪਾਈ ਨੰੂ ਹਮੇਸ਼ਾ ਅਮਨ, ਫ਼ਿਰਕੂ ਸਦਭਾਵਨਾ ਤੇ ਭਾਰਤ ਦੀ ਅਖੰਡਤਾ ਦੇ ਚਿੰਨ੍ਹ ਵਜੋਂ ਯਾਦ ਕਰੇਗਾ | ਅੱਜ ਭਾਰਤ ਇਕ ਸੰਤ ਸਿਆਸਤਦਾਨ ਤੇ ਸ਼ਾਇਦ ਆਪਣਾ ਸਭ ਤੋਂ ਸ਼ਾਨਦਾਰ ਅਤੇ ਨਿਮਰ ਸਪੁੱਤਰ ਗੁਵਾ ਬੈਠਾ ਹੈ¢ ਵਾਜਪਾਈ ਇਕ ਅਜਿਹੇ ਨਾਇਕ ਸਨ ਜਿਨ੍ਹਾਂ ਨੰੂ ਪਸੰਦ ਕਰਨ ਤੇ ਸਰਾਹੁਣ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਵਿਰੋਧੀਆਂ ਲਈ ਵੀ ਮੁਸ਼ਕਿਲ ਸੀ¢ ਸਾਬਕਾ ਪ੍ਰਧਾਨ ਮੰਤਰੀ ਨਾਲ ਆਪਣੀ ਲੰਬੇ ਸਮੇਂ ਦੀ ਨੇੜਤਾ ਨੰੂ ਚੇਤੇ ਕਰਦਿਆਂ ਬਾਦਲ ਨੇ ਕਿਹਾ ਕਿ ਮੁਲਕ ਨੰੂ ਦਰਪੇਸ਼ ਸਮੱਸਿਆਵਾਂ ਨੰੂ ਹੱਲ ਕਰਨ ਲਈ ਵਾਜਪਾਈ ਨੇ ਜਿਸ ਸੰਜੀਦਗੀ, ਸਬਰ ਤੇ ਨਰਮ ਦਿਲੀ ਵਾਲੀ ਪਹੰੁਚ ਅਪਣਾਈ ਸੀ ਉਹ ਉਸ ਤੋਂ ਪ੍ਰਭਾਵਿਤ ਸਨ | ਬਾਦਲ ਨੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ |

ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 24 ਤੋਂ ਪੰਜਾਬ ਮੰਤਰੀ ਮੰਡਲ ਵਲੋਂ ਬਲਰਾਮਜੀ ਦਾਸ ਟੰਡਨ ਨੂੰ ਸ਼ਰਧਾਂਜਲੀ

ਖਪਤਕਾਰ ਫੋਰਮਾਂ ਲਈ ਮਾਡਲ ਨਿਯਮਾਂ ਨੂੰ ਪ੍ਰਵਾਨਗੀ
ਚੰਡੀਗੜ੍ਹ, 16 ਅਗਸਤ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਵਲੋਂ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 24 ਅਗਸਤ ਤੋਂ 28 ਅਗਸਤ ਤੱਕ ਸੱਦਣ ਦੀ ਤਜਵੀਜ਼ ਨੂੰ ਹਰੀ ਝੰਡੀ ਦਿੱਤੀ ਗਈ | ਰਾਜ ਸਰਕਾਰ ਦੇ ਬੁਲਾਰੇ ਅਨੁਸਾਰ ਵਿਧਾਨ ਸਭਾ ਦਾ ਸਮਾਗਮ 24 ਅਗਸਤ ਨੂੰ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋ ਕੇ ਸ਼ਰਧਾਂਜਲੀਆਂ ਤੋਂ ਬਾਅਦ ਉੱਠ ਜਾਵੇਗਾ ਜਦੋਂਕਿ 27 ਅਗਸਤ ਸਵੇਰੇ ਅਤੇ ਸ਼ਾਮ ਦੀ ਡਬਲ ਬੈਠਕ ਰੱਖੀ ਗਈ ਹੈ | 28 ਅਗਸਤ ਨੂੰ ਸਵੇਰ ਦੀ ਬੈਠਕ ਤੋਂ ਬਾਅਦ ਵਿਧਾਨ ਸਭਾ ਦਾ ਇਹ ਸਮਾਗਮ ਉਠਾ ਦਿੱਤਾ ਜਾਵੇਗਾ | ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਛੇਤੀ ਵਿਧਾਨ ਸਭਾ ਦਾ ਸਮਾਗਮ ਸੱਦੇ ਜਾਣ ਕਾਰਨ ਸਰਕਾਰ ਲਈ ਹੁਣ ਜ਼ਰੂਰੀ ਹੋਵੇਗਾ ਕਿ ਬਜਟ ਸਮਾਗਮ ਤੋਂ ਪਹਿਲਾਂ ਵਿਧਾਨ ਸਭਾ ਦਾ ਇਕ ਸਮਾਗਮ ਹੋਰ ਰੱਖਿਆ ਜਾਵੇ ਕਿਉਂਕਿ 6 ਮਹੀਨਿਆਂ ਦੇ ਅੰਦਰ ਸਦਨ ਦੀ ਬੈਠਕ ਹੋਣੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸੰਭਵ ਹੈ ਕਿ ਦਸੰਬਰ 'ਚ ਵਿਧਾਨ ਸਭਾ ਦਾ ਸਰਦੀ ਰੁੱਤ ਦਾ ਸਮਾਗਮ ਵੀ 3-4 ਦਿਨਾਂ ਲਈ ਸੱਦਿਆ ਜਾਵੇ | ਮੰਤਰੀ ਮੰਡਲ ਦੀ ਇਸ ਬੈਠਕ ਵਲੋਂ ਰਾਜ ਵਿਚ ਕੰਮ ਕਰ ਰਹੇ ਸੂਬਾ ਪੱਧਰੀ ਖਪਤਕਾਰ ਫੋਰਮ ਅਤੇ ਜ਼ਿਲ੍ਹਾ ਪੱਧਰ ਦੇ ਕੋਈ 20 ਖਪਤਕਾਰ ਫੋਰਮਾਂ ਲਈ ਭਾਰਤ ਸਰਕਾਰ ਵਲੋਂ ਬਣਾਏ ਗਏ ਮਾਡਲ ਨਿਯਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਮੰਤਵ ਇਨ੍ਹਾਂ ਖਪਤਕਾਰ ਫੋਰਮਾਂ ਦੇ ਪ੍ਰਧਾਨਾਂ ਤੇ ਮੈਂਬਰਾਂ ਦੀ ਨਿਯੁਕਤੀ, ਤਨਖ਼ਾਹਾਂ, ਭੱਤਿਆਂ ਅਤੇ ਸੇਵਾ ਸ਼ਰਤਾਂ ਨਾਲ ਸਬੰਧਤ ਹੈ | ਭਾਰਤ ਸਰਕਾਰ ਵਲੋਂ ਇਹ ਮਾਡਲ ਨਿਯਮ ਸੁਪਰੀਮ ਕੋਰਟ ਦੀਆਂ ਹਦਾਇਤਾਂ 'ਤੇ ਬਣਾਏ ਗਏ ਹਨ |
ਇਹ ਖਪਤਕਾਰ ਫੋਰਮ ਜ਼ਿਲ੍ਹਾ ਅਤੇ ਸੂਬਾ ਪੱਧਰ 'ਤੇ ਖਪਤਕਾਰਾਂ ਦੇ ਝਗੜੇ ਨਿਪਟਾਉਣ ਲਈ ਬਣਾਏ ਹੋਏ ਹਨ | ਮੰਤਰੀ ਮੰਡਲ ਵਲੋਂ ਰਾਜ ਦੇ ਸਾਬਕਾ ਉਪ ਮੱੁਖ ਮੰਤਰੀ ਅਤੇ ਛੱਤੀਸਗੜ੍ਹ ਦੇ ਮੌਜੂਦਾ ਰਾਜਪਾਲ ਸ੍ਰੀ ਬਲਰਾਮਜੀ ਦਾਸ ਟੰਡਨ ਦੀ ਮੌਤ 'ਤੇ 2 ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਦਿਲਚਸਪ ਗੱਲ ਇਹ ਹੈ ਕਿ ਮੀਟਿੰਗ ਦੌਰਾਨ ਬਹੁਤ ਸਾਰੇ ਮੰਤਰੀਆਂ ਵਲੋਂ ਬਰਗਾੜੀ ਘਟਨਾ ਸਬੰਧੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ, ਜਿਸ ਨੂੰ ਸਰਕਾਰ ਵਲੋਂ ਸਦਨ ਵਿਚ ਪੇਸ਼ ਕਰਨ ਦਾ ਐਲਾਨ ਕੀਤਾ ਗਿਆ ਸੀ, ਦੇ ਪਹਿਲਾਂ ਹੀ ਲੀਕ ਹੋ ਜਾਣ ਦਾ ਮੁੱਦਾ ਉਠਾਇਆ ਗਿਆ ਅਤੇ ਕਿਹਾ ਗਿਆ ਕਿ ਸਮੁੱਚੀ ਰਿਪੋਰਟ ਸੋਸ਼ਲ ਮੀਡੀਆ 'ਤੇ ਨਸ਼ਰ ਹੋ ਚੁੱਕੀ ਹੈ ਜੋ ਕਿ ਸਦਨ ਦੀ ਤੌਹੀਨ ਵੀ ਹੈ ਕਿਉਂਕਿ ਇਹ ਰਿਪੋਰਟ ਨੂੰ ਪਹਿਲਾਂ ਸਦਨ ਦੀ ਮੇਜ਼ 'ਤੇ ਰੱਖਿਆ ਜਾਣਾ ਜ਼ਰੂਰੀ ਸੀ | ਇਨ੍ਹਾਂ ਵਜ਼ੀਰਾਂ ਦਾ ਕਹਿਣਾ ਸੀ ਕਿ ਇਹ ਰਿਪੋਰਟ ਕਿਵੇਂ ਤੇ ਕਿੱਥੋਂ ਲੀਕ ਹੋਈ, ਦੀ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਮੁੱਖ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ | ਇਨ੍ਹਾਂ ਮੰਤਰੀਆਂ ਨੇ ਮੰਗ ਕੀਤੀ ਕਿ ਅਤਿ ਸੰਗੀਨ ਸਰਕਾਰੀ ਦਸਤਾਵੇਜ਼ਾਂ ਨੂੰ ਲੀਕ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾਣੀ ਚਾਹੀਦੀ ਹੈ | ਸੂਚਨਾ ਅਨੁਸਾਰ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਸਾਰੇ ਮਾਮਲੇ ਦੀ ਆਪਣੇ ਤੌਰ 'ਤੇ ਜਾਂਚ ਕਰਵਾਉਣਗੇ | ਅੱਜ ਦੀ ਮੀਟਿੰਗ ਦਾ ਇਕ ਹੋਰ ਦਿਲਚਸਪ ਪਹਿਲੂ ਇਹ ਸੀ ਕਿ ਇਹ ਮੰਤਰੀ ਮੰਡਲ ਦੀ ਮੀਟਿੰਗ ਵੀ ਮੁੱਖ ਮੰਤਰੀ ਨਿਵਾਸ 'ਤੇ ਹੀ ਰੱਖੀ ਗਈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਮਗਰਲੇ ਕਾਫ਼ੀ ਸਮੇਂ ਤੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਚ ਕੇਵਲ ਮੰਤਰੀ ਮੰਡਲ ਦੀ ਬੈਠਕ ਲਈ ਹੀ ਆਉਂਦੇ ਹਨ, ਅੱਜ ਇਹ ਮੀਟਿੰਗ ਉਨ੍ਹਾਂ ਦੇ ਨਿਵਾਸ ਅਸਥਾਨ 'ਤੇ ਰੱਖੇ ਜਾਣ ਕਾਰਨ ਸਿਵਲ ਸਕੱਤਰੇਤ ਨਹੀਂ ਆਏ ਅਤੇ ਚਰਚਾ ਇਹ ਸੀ ਕਿ ਜੇਕਰ ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀਆਂ ਬੈਠਕਾਂ ਵੀ ਆਪਣੇ ਨਿਵਾਸ ਅਸਥਾਨ 'ਤੇ ਹੀ ਬੁਲਾਉਣੀਆਂ ਸ਼ੁਰੂ ਕਰ ਦਿੱਤੀਆਂ ਤਾਂ ਉਨ੍ਹਾਂ ਦਾ ਸਿਵਲ ਸਕੱਤਰੇਤ ਵਿਚਲੇ ਆਪਣੇ ਦਫ਼ਤਰ ਨਾਲ ਨਾਤਾ ਹੀ ਟੁੱਟ ਜਾਵੇਗਾ |
ਪੰਚਾਇਤ ਚੋਣਾਂ ਦਾ ਨੋਟੀਫ਼ਿਕੇਸ਼ਨ ਹੁਣ 29 ਅਗਸਤ ਨੂੰ

ਪੰਜਾਬ 'ਚ ਹੋਣ ਜਾ ਰਹੀਆਂ ਪੰਚਾਇਤ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਲਈ ਅੱਜ ਜਾਰੀ ਹੋਣ ਵਾਲਾ ਨੋਟੀਫ਼ਿਕੇਸ਼ਨ ਵਿਧਾਨ ਸਭਾ ਦਾ ਸਮਾਗਮ ਸੱਦੇ ਜਾਣ ਕਾਰਨ ਰੋਕ ਲਿਆ ਗਿਆ | ਰਾਜ ਦੇ ਪੰਚਾਇਤ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਇਹ ਨੋਟੀਫ਼ਿਕੇਸ਼ਨ 29 ਅਗਸਤ ਨੂੰ ਵਿਧਾਨ ਸਭਾ ਦੇ ਸਮਾਗਮ ਤੋਂ ਤੁਰੰਤ ਬਾਅਦ ਜਾਰੀ ਕਰ ਦਿੱਤਾ ਜਾਵੇਗਾ, ਕਿਉਂਕਿ ਰਾਜ ਸਰਕਾਰ ਪੰਚਾਇਤੀ ਚੋਣਾਂ ਦਾ ਕੰਮ 30 ਸਤੰਬਰ ਜਾਂ ਵੱਧ ਤੋਂ ਵੱਧ ਅਕਤੂਬਰ ਦੇ ਪਹਿਲੇ ਹਫ਼ਤੇ ਤੱਕ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਜੋ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਸਕੇ ਤੇ ਇਸ ਕਾਰਨ ਝੋਨੇ ਦੀ ਖ਼ਰੀਦ ਵਿਚ ਕੋਈ ਅੜਚਣ ਪੈਦਾ ਨਾ ਹੋਵੇ |

ਬਾਘਾ ਪੁਰਾਣਾ, ਦੇਵੀਗੜ੍ਹ ਤੇ ਸੰਗਰੂਰ 'ਚ ਵੱਡੀ ਮਾਤਰਾ ਵਿਚ ਨਕਲੀ ਦੁੱਧ, ਪਨੀਰ, ਦੇਸੀ ਘਿਓ ਬਰਾਮਦ

ਬਾਘਾ ਪੁਰਾਣਾ, ਦੇਵੀਗੜ੍ਹ, 16 ਅਗਸਤ (ਬਲਰਾਜ ਸਿੰਗਲਾ, ਮੁਖਤਿਆਰ ਸਿੰਘ)-ਅੱਜ ਖ਼ੁਰਾਕ ਸੁਰੱਖਿਆ ਟੀਮਾਂ ਨੇ ਪੁਲਿਸ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕਰਦਿਆਂ ਨਕਲੀ ਅਤੇ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਛਾਪੇਮਾਰੀ ...

ਪੂਰੀ ਖ਼ਬਰ »

ਪਾਕਿਸਤਾਨ 'ਚ 5 ਹਿੰਦੂ ਨਾਬਾਲਗ ਕੁੜੀਆਂ ਤੇ ਇਕ ਵਿਆਹੁਤਾ ਅਗਵਾ

ਅੰਮਿ੍ਤਸਰ, 16 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਆਜ਼ਾਦੀ ਦਿਹਾੜੇ ਮੌਕੇ 5 ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਸਮੇਤ ਇਕ ਵਿਆਹੁਤਾ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਕਰਾਚੀ ਸ਼ਹਿਰ ਦੇ ਸਵਾਮੀ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹਦੀ ਸਥਿਤੀ ਗੰਭੀਰ30 ਹੋਰ ਮੌਤਾਂ

ਤਿਰੁਵਨੰਤਪੁਰਮ, 16 ਅਗਸਤ (ਏਜੰਸੀ)-ਕੇਰਲ 'ਚ ਬਾਰਿਸ਼ ਅਤੇ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ, ਇਕੱਲੇ ਵੀਰਵਾਰ ਨੂੰ ਹੀ ਹੜ੍ਹਾਂ ਨਾਲ ਸਬੰਧਿਤ ਘਟਨਾਵਾਂ 'ਚ 30 ਵਿਅਕਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ, ਜਦਕਿ ਭਾਰੀ ਮੀਂਹ ਪੈਣ ਕਾਰਨ ਸੂਬੇ ਦੇ ਕਈ ਹਿੱਸਿਆ 'ਚ ਜਨਤਕ ...

ਪੂਰੀ ਖ਼ਬਰ »

ਕਾਬੁਲ 'ਚ ਟਿਊਸ਼ਨ ਕੇਂਦਰ 'ਤੇ ਆਤਮਘਾਤੀ ਹਮਲਾ-48 ਮੌਤਾਂ

ਕਾਬੁਲ, 16 ਅਗਸਤ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਟਿਊਸ਼ਨ ਕੇਂਦਰ 'ਤੇ ਹੋਏ ਆਤਮਘਾਤੀ ਬੰਬ ਹਮਲੇ 'ਚ 48 ਵਿਦਿਆਰਥੀ ਮਾਰੇ ਗਏ ਤੇ ਸੈਂਕੜੇ ਹੋਰ ਜ਼ਖ਼ਮੀ ਹੋ ਗਏ | ਪੁਲਿਸ ਦੇ ਬੁਲਾਰੇ ਹਸ਼ਮਤ ਸਤਾਨਿਕਜ਼ੀਆ ਨੇ ਦੱਸਿਆ ਕਿ ਆਤਮਘਾਤੀ ਬੰਬ ਹਮਲਾਵਰ ਨੇ ...

ਪੂਰੀ ਖ਼ਬਰ »

ਗਊ ਚੋਰੀ ਦੇ ਸ਼ੱਕ 'ਚ ਇਕ ਨੂੰ ਕੁੱਟ-ਕੁੱਟ ਮਾਰਿਆ

ਗੁਹਾਟੀ, 16 ਅਗਸਤ (ਏਜੰਸੀ)-ਅਸਮ ਦੇ ਬਿਸਵਾਨਾਥ ਜ਼ਿਲ੍ਹੇ 'ਚ ਗਊ ਚੋਰ ਸਮਝ ਕੇ ਭੀੜ ਨੇ ਚਾਰ ਵਿਅਕਤੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਜ਼ਖ਼ਮੀ ਹੋ ਗਏ¢ ਪੁਲਿਸ ਅਨੁਸਾਰ ਇਹ ਘਟਨਾ ਡਿਪਲੂੰਗਾ ਟੀ ਅਸਟੇਟ 'ਚ ...

ਪੂਰੀ ਖ਼ਬਰ »

ਲਾਲ ਕਿਲ੍ਹੇ ਤੋਂ ਮੋਦੀ ਨੇ ਗਿਣਾਈਆਂ ਸਰਕਾਰ ਦੀਆਂ ਉਪਲਬਧੀਆਂ

ਨਵੀਂ ਦਿੱਲੀ, 16 ਅਗਸਤ (ਜਗਤਾਰ ਸਿੰਘ)-ਸੁਤੰਤਰਤਾ ਦਿਹਾੜੇ ਦੀ 72ਵੀਂ ਵਰੇ੍ਹਗੰਢ ਮੌਕੇ ਲਾਲ ਕਿਲੇ੍ਹ ਤੋਂ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ਼ ਐਨ.ਡੀ.ਏ. ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਬਲਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਅਮਰੀਕਾ, ਰੂਸ ਤੇ ਜਾਪਾਨ ਵਲੋਂ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਅਮਰੀਕਾ, ਰੂਸ ਅਤੇ ਜਾਪਾਨ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇੱਥੇ ਅਮਰੀਕੀ ਦੂਤਾਵਾਸ ਵਲੋਂ ਜਾਰੀ ਆਪਣੇ ਬਿਆਨ 'ਚ ਕਿਹਾ ਗਿਆ ਕਿ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ 'ਚ ਉਨ੍ਹਾਂ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX