ਤਾਜਾ ਖ਼ਬਰਾਂ


ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  10 minutes ago
ਲਖਨਊ, 19 ਅਕਤੂਬਰ- ਉੱਤਰ ਪ੍ਰਦੇਸ਼ ਦੇ ਬਲ ਰਾਮਪੁਰ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਜ਼ਖਮੀ ਹੋਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨ ਵਾਹਨ ਦਾ ਇੰਤਜ਼ਾਰ ਦਾ ਕਰ ਰਹੇ ਛੇ ਲੋਕਾਂ ਨੂੰ ਇਕ ਤੇਜ਼...
ਸਾਡੀ ਸਰਕਾਰ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  14 minutes ago
ਮੁੰਬਈ, 19 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਿਰਡੀ 'ਚ ਸਾਂਈ ਬਾਬਾ ਦੇ ਦਰਸ਼ਨ ਕੀਤੇ। ਇਸ ਮਗਰੋਂ ਉਨ੍ਹਾਂ ਨੇ ਮਹਾਰਾਸ਼ਟਰ 'ਚ 'ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ' ਦੇ ਤਹਿਤ 2,44,444 ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਪ੍ਰਦਾਨ ਕੀਤੇ। ਇਸ ਤੋਂ ਬਾਅਦ...
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  27 minutes ago
ਲਖਨਊ, 19 ਅਕਤੂਬਰ - ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਅਦਾਲਤ ਨੇ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ ਅਤੇ ਸਾਢੇ ਪੰਜ ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ। ਜਾਣਕਾਰੀ ਲਈ ਦੱਸ ਦੇਈਏ ਕਿ ਥਾਣਾ ਜੀ.ਆਰ.ਪੀ 'ਚ ਵਿਜੈ ਸ਼ਰਮਾ ਵਾਸੀ ਸਦਰ....
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  49 minutes ago
ਸ੍ਰੀਨਗਰ, 19 ਅਕਤੂਬਰ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਇੱਕ ਪਿੰਡ 'ਚ ਸੜਕ ਕਿਨਾਰੇ ਲੁਕੋ ਕੇ ਰੱਖੇ ਗਏ ਇੱਕ ਉੱਚ ਸ਼ਕਤੀਸ਼ਾਲੀ ਵਿਸਫੋਟਕ (ਆਈ. ਈ. ਡੀ.) ਦੀ ਲਪੇਟ 'ਚ ਆਉਣ ਕਾਰਨ ਕਈ ਫੌਜੀ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਸ਼ੁੱਕਰਵਾਰ ਨੂੰ...
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  about 1 hour ago
ਲਖਨਊ, 19 ਅਕਤੂਬਰ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਮਲੇ ਦੀ ਸਾਜ਼ਿਸ਼ ਰਚਣ 'ਚ ਸ਼ਾਮਲ ਇੱਕ ਹੋਰ ਖ਼ਾਲਿਸਤਾਨ ਪੱਖੀ ਖਾੜਕੂ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਸੰਬੰਧੀ ਦੱਸਿਆ ਕਿ ਕਰਮ ਸਿੰਘ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ । ਰਾਸ਼ਟਰਪਤੀ ਕੋਵਿੰਦ ਨੇ ਟਵਿਟਰ 'ਤੇ ਟਵੀਟ ਕਰਦਿਆਂ ਕਿਹਾ ਕਿ ਦੁਰਗਾ-ਪੂਜਾ ਅਤੇ ਦੁਸਹਿਰੇ ਦੇ ਸ਼ੁੱਭ ਮੌਕੇ 'ਤੇ ....
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ (ਐਲ.ਓ.ਸੀ.) ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਇਆਂ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਨ੍ਹਾਂ ਅੱਤਵਾਦੀਆਂ ਕੋਲੋਂ ਏ.ਕੇ. 47 ਦੀਆਂ 4 ਰਫ਼ਲਾਂ ...
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  about 2 hours ago
ਤਿਰੂਵਨੰਤਪੁਰਮ, 19 ਅਕਤੂਬਰ- ਭਗਵਾਨ ਅਯੱਪਾ ਦੇ ਦਰਸ਼ਨ ਕਰਨ ਗਈਆਂ ਦੋਵੇਂ ਔਰਤਾਂ ਅੱਜ ਸਬਰੀਮਾਲਾ ਮੰਦਰ ਦੇ ਬਾਹਰੋਂ ਵਾਪਸ ਪਰਤ ਆਈਆਂ ਹਨ। ਮਹਿਲਾ ਪੱਤਰਕਾਰ ਕਵਿਤਾ ਜੱਕਲ ਅਤੇ ਮਹਿਲਾ ਵਰਕਰ ਰੇਹਾਨਾ ਫਾਤਿਮਾ ਦੋਵੇਂ ਭਾਰੀ ਸੁਰੱਖਿਆ ਹੇਠ...
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  about 2 hours ago
ਜੈਪੁਰ, 19 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਉਹ ਕਸ਼ਮੀਰ 'ਚ ਸ਼ਾਂਤੀ ਬਣਾਉਣਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਵਲੋਂ ਬਹੁਤ ਸਾਰੇ ਉਪਰਾਲੇ ਵੀ ਕੀਤੇ ਜਾ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਸ਼ਮੀਰ ਦੇ ਵਿਕਾਸ ਲਈ ਵੱਧ ਤੋਂ ਵੱਧ ਸੰਭਵ...
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  about 2 hours ago
ਮਾਸਕੋ, 19 ਅਕਤੂਬਰ- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਕਹਿਣਾ ਹੈ ਕਿ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਨੇ ਅਮਰੀਕਾ ਦੇ ਸਮਰਥਨ ਵਾਲੀ ਫੌਜ ਵਲੋਂ ਕਾਬੂ ਕੀਤੇ ਸੀਰੀਆ ਦੇ ਇੱਕ ਹਿੱਸੇ 'ਚੋਂ ਕਰੀਬ 700 ਲੋਕਾਂ ਨੂੰ ਬੰਦੀ...
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਮੁੰਬਈ, 19 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ 'ਚ ਸਥਿਤ ਸ਼ਿਰਡੀ ਪਹੁੰਚੇ ਹਨ। ਇੱਥੇ ਉਹ ਸਾਈਂ ਬਾਬਾ ਦੀ ਸਮਾਧੀ ਦੇ 100 ਸਾਲ ਪੂਰੇ ਹੋਣ 'ਤੇ ਚੱਲ ਰਹੇ ਉਤਸਵ ਦੀ ਸਮਾਪਤੀ ਸਮਾਰੋਹ 'ਚ ਸ਼ਿਰਕਤ...
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  about 3 hours ago
ਤਿਰੂਵਨੰਤਪੁਰਮ, 19 ਅਕਤੂਬਰ- ਹੈਦਰਾਬਾਦ ਦੀ ਟੀ. ਵੀ. ਪੱਤਰਕਾਰ ਕਵਿਤਾ ਜੱਕਲ ਅਤੇ ਮਹਿਲਾ ਵਰਕਰ ਰੇਹਾਨਾ ਫਾਤਿਮਾ ਅੱਜ ਸਬਰੀਮਾਲਾ ਮੰਦਰ ਦੇ ਵੱਲ ਵਧ ਰਹੀਆਂ ਹਨ। ਦੋਹਾਂ ਨੂੰ ਪੁਲਿਸ ਵਲੋਂ ਭਾਰੀ ਸੁਰੱਖਿਆ ਮੁਹੱਈਆ ਕਰਾਈ ਗਈ ਹੈ। ਦੱਸ ਦਈਏ ਕਿ...
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  about 2 hours ago
ਜੈਪੁਰ, 19 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਦੁਸਹਿਰੇ ਦੇ ਮੌਕੇ ਰਾਜਸਥਾਨ ਦੇ ਬੀਕਾਨੇਰ ਸਥਿਤ ਬੀ. ਐੱਸ. ਐੱਫ. ਸੈਕਟਰ ਹੈੱਡਕੁਆਟਰ 'ਚ ਸ਼ਾਸਤਰ ਪੂਜਾ
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ - ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਵੀ ਮਾਮੂਲੀ ਕਟੌਤੀ ਹੋਈ। ਪੈਟਰੋਲ ਦੀਆਂ ਕੀਮਤਾਂ 'ਚ 24 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ 'ਚ 10 ਪੈਸੇ ਦੀ ਕਮੀ ਕੀਤੀ ਗਈ ਹੈ। ਦਿੱਲੀ 'ਚ ਪੈਟਰੋਲ 82.38 ਰੁਪਏ ਤੇ ਡੀਜ਼ਲ 75.48 ਰੁਪਏ ਪ੍ਰਤੀ ਲੀਟਰ ਹੋ ਗਿਆ...
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 minute ago
ਅਹਿਮਦਨਗਰ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਿਰਡੀ 'ਚ ਸਾਈਂ ਬਾਬਾ ਦੀ ਸਮਾਧੀ ਦੇ 100 ਸਾਲ ਹੋਣ 'ਤੇ ਪੂਰੇ ਸਾਲ ਚਲੇ ਉਤਸਵ ਦੀ ਸਮਾਪਤੀ ਸਮਾਰੋਹ 'ਚ ਸ਼ਿਰਕਤ ਕਰਨਗੇ। ਮੰਦਰ 'ਚ ਪੂਜਾ ਅਰਚਣਾ ਕਰਨ ਮਗਰੋਂ ਪ੍ਰਧਾਨ ਮੰਤਰੀ ਮੋਦੀ 4 ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ...
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  about 2 hours ago
ਅੱਜ ਦਾ ਵਿਚਾਰ
. . .  about 5 hours ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  1 day ago
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  1 day ago
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  1 day ago
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  1 day ago
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  1 day ago
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  1 day ago
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  1 day ago
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  1 day ago
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  1 day ago
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਖ਼ੁਰਾਕ ਸੁਰੱਖਿਆ ਵਿਭਾਗ ਅਤੇ ਪੁਲਿਸ ਵੱਲੋਂ ਸਾਢੇ ਪੰਜ ਕੁਇੰਟਲ ਮਿਠਾਈ ਜ਼ਬਤ
. . .  1 day ago
22 ਲੱਖ ਦੀ ਹਵਾਲਾ ਰਕਮ ਸਮੇਤ ਇਕ ਗ੍ਰਿਫ਼ਤਾਰ
. . .  1 day ago
ਐਮ.ਜੇ. ਅਕਬਰ ਮਾਣਹਾਨੀ ਮਾਮਲੇ 'ਤੇ 31 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  1 day ago
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਪਟੜੀ 'ਤੇ ਬੈਠ ਰੋਕੀਆਂ ਗਈਆਂ ਟਰੇਨਾਂ
. . .  1 day ago
ਕਿਸਾਨਾਂ ਨੇ ਰੋਕੀਆਂ ਟਰੇਨਾਂ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਬਰਗਾੜੀ ਕਾਂਡ ਦੀ ਜਾਂਚ ਲਈ ਫਗਵਾੜਾ ਪਹੁੰਚੀ ਐਸ.ਆਈ.ਟੀ ਦੀ ਟੀਮ
. . .  about 1 hour ago
ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  2 minutes ago
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  18 minutes ago
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  51 minutes ago
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  about 1 hour ago
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  about 1 hour ago
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਅਸਤੀਫ਼ਾ

  • ਸੇਵਾਕਾਲ ਦੌਰਾਨ ਜਾਣੇ-ਅਣਜਾਣੇ 'ਚ ਹੋਈਆਂ ਭੁੱਲਾਂ ਲਈ ਖ਼ਾਲਸਾ ਪੰਥ ਕੋਲੋਂ ਕੀਤੀ ਖਿਮਾ ਯਾਚਨਾ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਤੇ ਡੇਰਾ ਸਿਰਸਾ ਮੁਖੀ ਦੇ ਮੁਆਫ਼ੀ ਮਾਮਲੇ ਕਾਰਨ ਸੀਨੀਅਰ ਬਾਗ਼ੀ ਅਕਾਲੀ ਆਗੂਆਂ ਤੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਚੱਲ ਰਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਦੇਰ ਸ਼ਾਮ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਆਪਣੀ ਵਡੇਰੀ ਉਮਰ ਤੇ ਇਸ ਨਾਲ ਜੁੜੀਆਂ ਕੁਝ ਸਿਹਤ ਦੀਆਂ ਦਿੱਕਤਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਪਿਛਲੇ ਕਾਫੀ ਸਮੇਂ ਤੋਂ ਸਿੰਘ ਸਾਹਿਬ ਦੇ ਅਸਤੀਫ਼ਾ ਦੇ ਦਿੱਤੇ ਜਾਣ ਜਾਂ ਉਨ੍ਹਾਂ ਤੋਂ ਅਸਤੀਫ਼ਾ ਮੰਗ ਲਏ ਜਾਣ ਦੀ ਚਲ ਰਹੀ ਚਰਚਾ ਨੂੰ ਵਿਰਾਮ ਦਿੰਦਿਆਂ ਗਿਆਨੀ ਗੁਰਬਚਨ ਸਿੰਘ ਨੇ ਦੇਰ ਸ਼ਾਮ ਪ੍ਰਧਾਨ ਭਾਈ ਲੌਾਗੋਵਾਲ ਨੂੰ ਈ-ਮੇਲ ਰਾਹੀਂ ਭੇਜੇ ਪੱਤਰ ਦੇ ਨਾਲ-ਨਾਲ ਮੀਡੀਆ ਨੂੰ ਜਾਰੀ ਬਿਆਨ 'ਚ ਆਪਣੇ ਸੇਵਾਕਾਲ ਦੌਰਾਨ ਜਾਣੇ-ਅਣਜਾਨੇ 'ਚ ਹੋਈਆਂ ਭੁੱਲਾਂ ਲਈ ਸਮੁੱਚੇ ਖ਼ਾਲਸਾ ਪੰਥ ਕੋਲੋਂ ਖਿਮਾ ਯਾਚਨਾ ਵੀ ਕੀਤੀ ਹੈ | ਪ੍ਰਧਾਨ ਭਾਈ ਲੌਾਗੋਵਾਲ ਨੂੰ ਭੇਜੇ ਗਏ ਅਸਤੀਫ਼ੇ 'ਚ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੁਦਰਤ ਦੇ ਨਿਯਮ ਅਨੁਸਾਰ ਵਡੇਰੀ ਉਮਰ ਤੇ ਇਸ ਨਾਲ ਜੁੜੀਆਂ ਸਿਹਤ ਦੀਆਂ ਕੁਝ ਦਿੱਕਤਾਂ ਮੈਨੂੰ ਇਸ ਗੱਲ ਦਾ ਅਹਿਸਾਸ ਕਰਵਾ ਰਹੀਆਂ ਹਨ ਕਿ ਬਹੁਤ ਹੀ ਜ਼ਿੰਮੇਵਾਰੀ ਵਾਲੀ ਸੇਵਾ ਨਿਭਾਉਣ ਤੋਂ ਦਾਸ ਅਸਮਰੱਥ ਹੈ | ਉਨ੍ਹਾਂ ਲਿਖਿਆ ਕਿ ਖ਼ਾਲਸਾ ਪੰਥ, ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਤੇ ਸਮੁੱਚੀ ਕਾਰਜਕਾਰਨੀ ਵਲੋਂ ਇਸ ਅਹਿਮ ਪਦਵੀ 'ਤੇ ਯੋਗ ਵਿਅਕਤੀ ਨੂੰ ਨਿਯਤ ਕਰਦਿਆਂ ਦਾਸ ਨੂੰ ਸੇਵਾ ਮੁਕਤ ਕਰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸਮੁੱਚੇ ਖ਼ਾਲਸਾ ਪੰਥ ਨੂੰ ਬਖਸ਼ੇ ਸਿਰਮੌਰ
ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਸ਼੍ਰੋਮਣੀ ਗੁ: ਪ੍ਰ: ਕਮੇਟੀ, ਸਮੁੱਚੀਆਂ ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ ਤੇ ਸਮੁੱਚੀ ਸਾਧ ਸੰਗਤ ਦੇ ਸਹਿਯੋਗ ਨਾਲ ਦਾਸ ਨੂੰ ਲਗਾਤਾਰ 10 ਸਾਲ ਤੋਂ ਇਸ ਮਹਾਨ ਤਖ਼ਤ ਦਾ ਕੂਕਰ ਬਣ ਕੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਤੇ ਦਾਸ ਰੋਮ-ਰੋਮ ਕਰਕੇ ਸਮੁੱਚੇ ਖ਼ਾਲਸਾ ਪੰਥ ਦਾ ਰਿਣੀ ਹੈ ਜਿਸ ਨੇ ਸਮੇਂ-ਸਮੇਂ ਸਿਰ ਪੰਥ 'ਚ ਆਈਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਦਾਸ ਨੂੰ ਸਹਿਯੋਗ ਬਖਸ਼ਿਆਂ | ਉਨ੍ਹਾਂ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਨੇ ਏਕਤਾ ਦਾ ਸਬੂਤ ਦਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਪੰਥ ਦੇ ਮਹਾਨ ਕੌਮੀ ਜੂਝਾਰੂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੇ ਤਖ਼ਤੇ ਤੋਂ ਬਚਾਉਣ ਲਈ ਸੰਘਰਸ਼ ਕੀਤਾ ਹੈ, ਦਸਮ ਗ੍ਰੰਥ ਤੇ ਬਾਣੀਆਂ ਦੇ ਿਖ਼ਲਾਫ਼ ਬੋਲਣ ਵਾਲਿਆਂ ਨੂੰ ਠੱਲ ਪਾਈ, ਜੂਨ 1984 ਨੂੰ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲੇ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਦੀ ਯਾਦਗਾਰ ਉਸਾਰਨ 'ਚ ਵੀ ਦਮਦਮੀ ਟਕਸਾਲ ਨੂੰ ਪੂਰਨ ਸਹਿਯੋਗ ਦਿੱਤਾ | ਕੌਮੀ ਸ਼ਹੀਦਾਂ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਵਾਉਣ ਦਾ ਸੁਭਾਗ ਸਮਾਂ ਪ੍ਰਾਪਤ ਹੋਇਆ, ਉੱਥੇ ਹੀ ਪੰਥ ਦੇ ਮਹਾਨ ਵਿਦਵਾਨਾਂ, ਸੰਤ-ਮਹਾਂਪੁਰਖਾਂ, ਧਾਰਮਿਕ ਜਥੇਬੰਦੀਆਂ ਦੇ ਮੁਖੀਆਂ ਤੇ ਗੁਰੂ ਘਰ ਦੇ ਕੀਰਤਨੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ |
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾਦਾਰ ਹੋਣ ਦੇ ਨਾਤੇ ਇਸ ਲੰਮੇ ਸਮੇਂ ਦੌਰਾਨ ਬਹੁਤ ਸਾਰੇ ਕੌਮੀ ਮਸਲੇ ਤੇ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਥ ਨੂੰ ਗੰਭੀਰ ਚੁਣੌਤੀਆਂ ਦੇਣ ਵਾਲੇ ਮਾਮਲੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਆਏ ਜਿਨ੍ਹਾਂ ਦਾ ਨਿਪਟਾਰਾ ਗੁਰੂ ਦੇ ਭੈਅ 'ਚ ਰਹਿ ਕੇ ਸਹਿਯੋਗੀ ਸਿੰਘ ਸਾਹਿਬਾਨ, ਪੰਥਕ ਸੰਸਥਾਵਾਂ ਤੇ ਸੰਗਤ ਦੇ ਸਹਿਯੋਗ ਨਾਲ ਪੰਥਕ ਰਹੁ-ਰੀਤਾਂ ਅਨੁਸਾਰ ਕੀਤਾ ਗਿਆ | ਮੈਨੂੰ ਮਾਣ ਹੈ ਕਿ ਸਮੂਹ ਸਿੱਖ ਸੰਸਥਾਵਾਂ, ਸੰਪਰਦਾਵਾਂ ਤੇ ਖ਼ਾਲਸਾ ਪੰਥ ਨੇ ਗੁਰੂ ਤਖ਼ਤ ਤੋਂ ਜਾਰੀ ਸਿੰਘ ਸਾਹਿਬਾਨ ਦੇ ਫ਼ੈਸਲੇ ਖਿੜੇ ਮੱਥੇ ਪ੍ਰਵਾਨ ਕੀਤੇ ਤੇ ਇਨ੍ਹਾਂ ਉਪਰ ਡੱਟ ਕੇ ਪਹਿਰਾ ਦਿੱਤਾ |
ਆਪਣੇ ਭੇਜੇੇ ਅਸਤੀਫ਼ੇ 'ਚ ਸਿੰਘ ਸਾਹਿਬ ਨੇ ਇਹ ਵੀ ਕਿਹਾ ਹੈ ਕਿ ਡੇਰਾ ਸਿਰਸਾ ਮੁਖੀ ਸਬੰਧੀ ਲਏ ਗਏ ਫ਼ੈਸਲੇ ਪ੍ਰਤੀ ਕਿੰਤੂ-ਪ੍ਰੰਤੂ ਵੀ ਹੋਇਆ ਤੇ ਖ਼ਾਲਸਾ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਸਿੰਘ ਸਾਹਿਬਾਨ ਦੀ ਰਾਏ ਨਾਲ ਦਿੱਤਾ ਫ਼ੈਸਲਾ ਵਾਪਸ ਲੈ ਲਿਆ ਗਿਆ | ਉਨ੍ਹਾਂ ਕਿਹਾ ਕਿ ਦਾਸ ਹਮੇਸ਼ਾ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰੂ ਪੰਥ ਨੂੰ ਸਮਰਪਿਤ ਹੈ ਅਤੇ ਅੰਤਿਮ ਸੁਵਾਸਾਂ ਤੱਕ ਰਹੇਗਾ | ਉਨ੍ਹਾਂ ਆਪਣੇ ਸੇਵਾ ਕਾਲ ਦੌਰਾਨ ਜਾਣੇ-ਅਣਜਾਨੇ 'ਚ ਹੋਈਆਂ ਭੁੱਲਾਂ ਆਪਣੀ ਝੋਲੀ ਪਾਉਂਦਿਆਂ ਹੋਇਆ ਸਮੁੱਚੇ ਖ਼ਾਲਸਾ ਪੰਥ ਕੋਲੋਂ ਖਿਮਾ ਯਾਚਨਾ ਵੀ ਕੀਤੀ ਹੈ | ਅਖ਼ੀਰ 'ਚ ਉਨ੍ਹਾਂ ਲਿਖਿਆ ਹੈ ਕਿ ਉਹ ਹਮੇਸ਼ਾ ਖ਼ਾਲਸਾ ਪੰਥ ਦੇ ਸੇਵਾਦਾਰ ਰਹਿਣਗੇ |
ਅਜੇ ਅਸਤੀਫ਼ਾ ਨਹੀਂ ਮਿਲਿਆ-ਸ਼ੋੋ੍ਰਮਣੀ ਕਮੇਟੀ
ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਤੇ ਮੁੱਖ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸੰਪਰਕ ਕੀਤੇ ਜਾਣ 'ਤੇ ਪ੍ਰਧਾਨ ਭਾਈ ਲੌਾਗੋਵਾਲ ਦੇ ਹਵਾਲੇ ਨਾਲ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੂੰ ਅਜੇ ਤੱਕ ਸਿੰਘ ਸਾਹਿਬ ਦਾ ਕੋਈ ਅਸਤੀਫ਼ਾ ਨਹੀਂ ਮਿਲਿਆ, ਜਦੋਂ ਮਿਲੇਗਾ ਤਾਂ ਇਸ ਬਾਰੇ ਵਿਚਾਰ ਕੀਤੀ ਜਾਵੇਗੀ | ਇਥੇ ਜ਼ਿਕਰਯੋਗ ਹੈ ਕਿ ਅੱਜ ਦੁਪਹਿਰ ਸਮੇਂ ਸਿੰਘ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪ੍ਰੈੱਸ ਕਾਨਫ਼ਰੰਸ ਲਈ ਮੀਡੀਆ ਨੂੰ ਬੁਲਾਇਆ ਗਿਆ ਸੀ, ਪਰ ਬਾਅਦ 'ਚ ਉਨ੍ਹਾਂ ਵਲੋਂ ਇਹ ਪ੍ਰੈੱਸ ਕਾਨਫ਼ਰੰਸ ਅਚਾਨਕ ਰੱਦ ਕਰ ਦਿੱਤੀ ਗਈ ਸੀ |

ਪਰਾਲੀ ਸਾੜਨ ਦੀ ਰੋਕਥਾਮ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਬੰਧੀ ਕੈਪਟਨ ਵਲੋਂ ਮੋਦੀ ਨਾਲ ਮੁਲਾਕਾਤ

550ਵੇਂ ਪ੍ਰਕਾਸ਼ ਪੁਰਬ ਲਈ ਮੁੜ ਕੇਂਦਰ ਤੋਂ ਸਹਾਇਤਾ ਦੀ ਮੰਗ
ਨਵੀਂ ਦਿੱਲੀ, 18 ਅਕਤੂਬਰ (ਉਪਮਾ ਡਾਗਾ ਪਾਰਥ)-ਪਰਾਲੀ ਸਾੜਨ ਕਾਰਨ ਦਿੱਲੀ ਸਮੇਤ ਉੱਤਰ ਭਾਰਤ 'ਚ ਹਵਾ 'ਚ ਵੱਧ ਰਹੇ ਪ੍ਰਦੂਸ਼ਣ ਦੀ ਸਮੱਸਿਆ ਦੇ ਵਧਣ ਦੀ ਪੇਸ਼ੀਨਗੋਈ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੇ ਇਵਜ਼ 'ਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ | ਹਰਿਆਣਾ ਅਤੇ ਪੰਜਾਬ  'ਚ ਪਰਾਲੀ ਸਾੜਨ ਨੂੰ ਦਿੱਲੀ 'ਚ ਹਵਾ ਦੀ ਗੁਣਵੱਤਾ ਦਾ ਪੱਧਰ ਘਟਾਉਣ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਦੂਜੇ ਪਾਸੇ ਪਹਿਲਾਂ ਹੀ ਇਕ ਲੱਖ ਕਰੋੜ ਦੇ ਬੋਝ ਥੱਲੇ ਦੱਬੀ ਸੂਬਾ ਸਰਕਾਰ ਪਹਿਲਾਂ ਵੀ ਕਈ ਮੌਕਿਆਂ 'ਤੇ ਇਹ ਮੁੱਦਾ ਕੇਂਦਰ ਅੱਗੇ ਉਠਾ ਚੁੱਕੀ ਹੈ ਕਿ ਜੇਕਰ ਕੇਂਦਰ 100 ਰੁਪਏ ਪ੍ਰਤੀ ਕੁਇੰਟਲ ਨਾਲ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦੇਵੇਗਾ ਤਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਰੋਕਣਾ ਮੁਸ਼ਕਿਲ ਹੋਵੇਗਾ। ਕੈਪਟਨ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ 'ਚ ਇਹ ਵੀ ਕਿਹਾ ਕਿ ਵਾਢੀ ਦੀ ਰੁੱਤ ਖ਼ਤਮ ਹੋਣ 'ਤੇ ਪਰਾਲੀ ਸਾੜਨ ਦੀ ਸਮੱਸਿਆ ਹੋਰ ਵੀ ਗੰਭੀਰ ਰੂਪ ਅਖ਼ਤਿਆਰ ਕਰ ਸਕਦੀ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸਾਂਝੀ ਜ਼ਿੰਮੇਵਾਰੀ ਦੇ ਸਿਧਾਂਤ 'ਤੇ ਸੀ.ਸੀ.ਐਲ. ਦੇ 31 ਹਜ਼ਾਰ ਕਰੋੜ ਰੁਪਏ ਦੇ ਪਾੜੇ ਦੇ ਨਿਪਟਾਰੇ ਲਈ ਵੀ ਕੇਂਦਰੀ ਵਿੱਤ ਮੰਤਰਾਲੇ ਨੂੰ ਧਿਆਨ ਦੇਣ ਨੂੰ ਕਿਹਾ। ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਕੇਂਦਰ ਵਲੋਂ ਸਹਾਇਤਾ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇਸ ਸਬੰਧ 'ਚ ਕੇਂਦਰੀ ਸੱਭਿਆਚਾਰ ਮਾਮਲਿਆਂ ਬਾਰੇ ਮੰਤਰਾਲੇ ਅਤੇ ਜੂਨ 'ਚ ਕਾਇਮ ਕੀਤੀ ਰਾਸ਼ਟਰੀ ਕਾਰਜ ਕਮੇਟੀ ਨੂੰ ਵੀ ਜ਼ਰੂਰੀ ਨਿਰਦੇਸ਼ ਦੇਣ ਨੂੰ ਕਿਹਾ।

ਬਾਦਲ 'ਤੇ ਹਮਲੇ ਦੀ ਸਾਜਿਸ਼ 'ਚ ਸ਼ਾਮਿਲ ਜਰਮਨ ਸਿੰਘ ਬੀਕਾਨੇਰ ਤੋਂ ਗਿ੍ਫ਼ਤਾਰ

ਪਟਿਆਲਾ ਪੁਲਿਸ ਤੇ ਰਾਜਸਥਾਨ ਪੁਲਿਸ ਨੇ ਚਲਾਇਆ ਸਾਂਝਾ ਆਪ੍ਰੇਸ਼ਨ
ਪਟਿਆਲਾ, 18 ਅਕਤੂਬਰ (ਆਤਿਸ਼ ਗੁਪਤਾ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ ਰਚਣ 'ਚ ਸ਼ਾਮਿਲ ਖਾਲਿਸਤਾਨ ਪੱਖੀ ਇਕ ਖਾੜਕੂ ਨੂੰ ਪਟਿਆਲਾ ਪੁਲਿਸ ਨੇ ਰਾਜਸਥਾਨ ਪੁਲਿਸ ਦੀ ਮਦਦ ਨਾਲ ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਤੋਂ ਕਾਬੂ ਕਰਨ 'ਚ ਕਾਮਯਾਬੀ ਹਾਸਿਲ ਕੀਤੀ ਹੈ | ਗਿ੍ਫ਼ਤਾਰ ਖਾੜਕੂ ਦੀ ਪਛਾਣ ਜਰਮਨ ਸਿੰਘ ਵਜੋਂ ਹੋਈ ਹੈ ਜਿਸ ਨੂੰ ਪੁਲਿਸ ਨੇ ਰਾਜਸਥਾਨ ਦੇ ਜ਼ਿਲ੍ਹਾ ਬੀਕਾਨੇਰ ਅਧੀਨ ਪੈਂਦੇ ਪਿੰਡ ਨਵਾਗਾਉਂ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਗੱਲ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਸੀ.ਆਈ.ਏ. ਸਟਾਫ਼ ਪਟਿਆਲਾ ਦੇ ਮੁਖੀ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ 'ਚ ਅਮਲ 'ਚ ਲਿਆਂਦੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸਿੱਧੂ ਨੇ ਦੱਸਿਆ ਕਿ ਪਿਛਲੇ ਦਿਨੀਂ ਜਰਮਨ ਸਿੰਘ ਪੰਜਾਬ ਤੋਂ ਉੱਤਰ ਪ੍ਰਦੇਸ਼ ਫ਼ਰਾਰ ਹੋ ਗਿਆ ਸੀ ਜਿਥੇ ਉਨ੍ਹਾਂ ਵਲੋਂ ਇਕ ਪੁਲਿਸ ਚੈੱਕ ਪੋਸਟ 'ਤੇ ਹਮਲਾ ਕਰਕੇ ਪੁਲਿਸ ਦੇ ਸਿਪਾਹੀ ਅਤੇ ਹੋਮ ਗਾਰਡ ਦੇ ਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤੀਆਂ ਅਤੇ ਉਨ੍ਹਾਂ ਦੀਆਂ ਰਾਈਫਲਾਂ ਖੋਹ ਕੇ ਫਰਾਰ ਹੋ ਗਏ ਸਨ ਜਿਸ ਪਿਛੋਂ ਉੱਤਰ ਪ੍ਰਦੇਸ਼ ਪੁਲਿਸ ਨੇ 15 ਅਕਤੂਬਰ ਨੂੰ ਕਰਮ ਸਿੰਘ, ਅਮਰੀਕ ਸਿੰਘ ਅਤੇ ਗੁਰਜੰਟ ਸਿੰਘ ਨਾਂਅ ਦੇ ਤਿੰਨ ਹਮਲਾਵਰਾਂ ਨੂੰ ਗਿ੍ਫ਼ਤਾਰ ਕਰ ਲਿਆ ਸੀ ਜਦਕਿ ਜਰਮਨ ਸਿੰਘ ਫ਼ਰਾਰ ਹੋ ਗਿਆ ਸੀ | ਸਿੱਧੂ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਪਟਿਆਲਾ ਦੇ ਮੁਖੀ ਸ਼ਮਿੰਦਰ ਸਿੰਘ ਨੂੰ ਜਰਮਨ ਸਿੰਘ ਦੀ ਰਾਜਸਥਾਨ ਵਿਚ ਮੌਜੂਦਗੀ ਦੀ ਗੁਪਤ ਸੂਚਨਾ ਮਿਲੀ ਸੀ ਜਿਸ ਬਾਰੇ ਪਟਿਆਲਾ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਅਤੇ ਰਾਜਸਥਾਨ ਪੁਲਿਸ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਜਰਮਨ ਸਿੰਘ ਨੂੰ ਜ਼ਿਲ੍ਹਾ ਬੀਕਾਨੇਰ ਦੇ ਪਿੰਡ ਨਵਾਗਾਉਂ ਤੋਂ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਜਰਮਨ ਸਿੰਘ ਪੁਲਿਸ ਨੂੰ ਹੋਰਨਾਂ ਮਾਮਲਿਆਂ 'ਚ ਵੀ ਲੋੜੀਂਦਾ ਸੀ ਜਿਸ ਨੂੰ ਪਟਿਆਲਾ ਲਿਆ ਕੇ ਪੁੱਛ ਗਿੱਛ ਕੀਤੀ ਜਾਵੇਗੀ |

ਸੀਨੀਅਰ ਕਾਂਗਰਸੀ ਆਗੂ ਐਨ. ਡੀ. ਤਿਵਾੜੀ ਦਾ ਦਿਹਾਂਤ

ਨਵੀਂ ਦਿੱਲੀ, 18 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਸੀਨੀਅਰ ਆਗੂ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਕੇਂਦਰ 'ਚ ਵੱਖ-ਵੱਖ ਅਹੁਦਿਆਂ 'ਤੇ ਰਹਿ ਚੁੱਕੇ ਨਰਾਇਣ ਦੱਤ ਤਿਵਾੜੀ ਦਾ ਆਪਣੇ 93ਵੇਂ ਜਨਮ ਦਿਨ 'ਤੇ ਇੱਥੇ ਇਕ ਨਿੱਜੀ ਹਸਪਤਾਲ 'ਚ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਡਾਕਟਰਾਂ ਅਨੁਸਾਰ ਤਿਵਾੜੀ ਦਾ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ ਅਤੇ ਦਿਲ ਦਾ ਦੌਰਾ ਪੈਣ ਤੋਂ ਬਾਅਦ ਦੁਪਹਿਰ 2.50 ਵਜੇ ਤਿਵਾੜੀ ਨੇ ਆਖ਼ਰੀ ਸਾਹ ਲਿਆ | ਬ੍ਰੇਨ ਸ੍ਰਟੋਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਬੀਤੇ ਸਾਲ ਸਿਤੰਬਰ 'ਚ
ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ | ਇਕ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਹਾਲਤ ਦੀ ਨਿਗਰਾਨੀ ਕਰ ਰਹੀ ਸੀ | 18 ਅਕਤੂਬਰ 1925 ਨੂੰ ਨੈਨੀਤਾਲ ਜ਼ਿਲ੍ਹੇ ਦੇ ਪਿੰਡ ਬਲੂਤੀ 'ਚ ਜਨਮੇ ਤਿਵਾੜੀ ਨੇ ਆਪਣੇ ਜਨਮ ਦਿਨ 'ਤੇ ਹੀ ਆਖ਼ਰੀ ਸਾਹ ਲਿਆ | ਉਹ ਬੁਖਾਰ ਅਤੇ ਨਮੂਨੀਆ ਤੋਂ ਪੀੜ੍ਹਤ ਸਨ |
ਤਿਵਾੜੀ ਆਜ਼ਾਦੀ ਦੇ ਬਾਅਦ ਯੂ. ਪੀ. 'ਚ ਹੋਈਆਂ ਪਹਿਲੀਆਂ ਚੋਣਾਂ 'ਚ ਨੈਨੀਤਾਲ ਤੋਂ ਪ੍ਰਜਾ ਸਮਾਜਵਾਦੀ ਪਾਰਟੀ ਦੀ ਟਿਕਟ 'ਤੇ ਪਹਿਲੀ ਵਾਰ ਵਿਧਾਇਕ ਬਣ ਕੇ ਵਿਧਾਨ ਸਭਾ ਪੁੱਜੇ | ਉਹ ਤਿੰਨ ਵਾਰ ਜਨਵਰੀ 1976 ਤੋਂ ਅਪ੍ਰੈਲ 1977, ਅਗਸਤ 1984 ਤੋਂ ਸਿਤੰਬਰ 1985 ਅਤੇ ਜੂਨ 1988 ਤੋਂ ਦਿਸੰਬਰ 1989 ਤੱਕ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ | ਉਹ 2002-07 ਤੱਕ ਉੱਤਰਾਖੰਡ ਦੇ ਵੀ ਤੀਸਰੇ ਮੁੱਖ ਮੰਤਰੀ ਰਹੇ | ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ 'ਚ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਕੇਂਦਰੀ ਮੰਤਰੀ ਵਜੋਂ ਵੀ ਸੇਵਾਵਾਂ ਨਿਭਾਈਆਂ | ਰਾਜੀਵ ਗਾਂਧੀ ਸਰਕਾਰ ਦੌਰਾਨ ਉਹ ਵਿਦੇਸ਼ ਮੰਤਰੀ ਤੇ ਵਿੱਤ ਮੰਤਰੀ ਦੇ ਅਹੁਦੇ 'ਤੇ ਰਹੇ | ਉਹ ਆਂਧਰਾ ਪ੍ਰਦੇਸ਼ ਦੇ ਰਾਜਪਾਲ ਵੀ ਬਣੇ | 1985-1988 ਤੱਕ ਉਹ ਰਾਜ ਸਭਾ ਦੇ ਮੈਂਬਰ ਵੀ ਰਹੇ | ਉਹ ਲੰਬੇ ਸਮੇਂ ਤੱਕ ਕਾਂਗਰਸ ਪਾਰਟੀ 'ਚ ਰਹੇ ਪਰ 1994 'ਚ ਵਿਚਾਰਿਕ ਮਤਭੇਦ ਦੇ ਕਾਰਨ ਉਨ੍ਹਾਂ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਅਤੇ 1995 'ਚ ਉਨ੍ਹਾਂ ਅਰਜੁਨ ਸਿੰਘ ਨਾਲ ਮਿਲ ਕੇ ਆਲ ਇੰਡੀਆ ਇੰਦਰਾ ਕਾਂਗਰਸ (ਤਿਵਾੜੀ) ਨਾਂਅ ਦੀ ਨਵੀਂ ਪਾਰਟੀ ਬਣਾਈ | ਹਾਲਾਂਕਿ ਸੋਨੀਆ ਗਾਂਧੀ ਦੇ ਪਾਰਟੀ ਦੀ ਕਮਾਨ ਸੰਭਾਲਣ ਦੇ ਬਾਅਦ ਉਹ ਵਾਪਸ ਕਾਂਗਰਸ 'ਚ ਆ ਗਏ | ਬੀਤੇ ਸਾਲ ਉੱਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ 'ਚ ਸ਼ਾਮਿਲ ਹੋ ਗਏ ਸੀ |
ਪ੍ਰਧਾਨ ਮੰਤਰੀ ਤੇ ਹੋਰਾਂ ਵਲੋਂ ਦੁੱਖ ਦਾ ਪ੍ਰਗਟਾਵਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਤਿਵਾੜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਤਿਵਾੜੀ ਨੂੰ ਸ਼ਾਨਦਾਰ ਨੇਤਾ ਦੱਸਦਿਆਂ ਕਿਹਾ ਕਿ ਉਹ ਆਪਣੇ ਪ੍ਰਸ਼ਾਸਨਿਕ ਹੁਨਰ ਲਈ ਜਾਣੇ ਜਾਂਦੇ ਸੀ | ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਉਦਯੋਗਿਕ ਵਿਕਾਸ ਲਈ ਉਨ੍ਹਾਂ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਕਰਕੇ ਉਨ੍ਹਾਂ ਨੂੰ ਯਾਦ ਰੱਖਿਆ ਜਾਵੇਗਾ | ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਤੇ ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਤਿਵਾੜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ |
ਤਿਵਾੜੀ ਨਾਲ ਜੁੜੇ ਵਿਵਾਦ
ਤਿਵਾੜੀ ਆਪਣੇ ਜੀਵਨ ਦੇ ਆਖ਼ਰੀ ਸਾਲਾਂ 'ਚ ਵਿਵਾਦਾਂ 'ਚ ਵੀ ਘਿਰੇ | 2007 'ਚ ਜਦ ਉਹ ਆਂਧਰਾ ਪ੍ਰਦੇਸ਼ ਦੇ ਰਾਜਪਾਲ ਬਣੇ ਤਾਂ ਇਸ ਤੋਂ 2 ਸਾਲਾਂ ਬਾਅਦ ਹੀ ਰਾਜ ਭਾਵਨ 'ਚ ਤਿੰਨ ਔਰਤਾਂ ਨਾਲ ਉਨ੍ਹਾਂ ਦੀ ਇਕ ਕਥਿਤ ਵੀਡੀਓ ਕਲਿੱਪ ਨਸ਼ਰ ਹੋਣ ਤੋਂ ਬਾਅਦ ਉਨ੍ਹਾਂ ਦਾ ਸਿਆਸੀ ਜੀਵਨ ਬਿਲਕੁਲ ਖ਼ਤਮ ਹੋ ਗਿਆ | ਫਿਰ 2008 'ਚ ਰੋਹਿਤ ਸ਼ੇਖ਼ਰ ਨੇ ਤਿਵਾੜੀ ਿਖ਼ਲਾਫ਼ ਇਕ ਮੁਕੱਦਮਾ ਠੋਕਿਆ, ਜਿਸ 'ਚ ਉਸ ਨੇ ਦਾਅਵਾ ਕੀਤਾ ਕਿ ਤਿਵਾੜੀ ਉਸ ਦਾ ਪਿਤਾ ਹੈ | ਜਿਸ ਤੋਂ ਬਾਅਦ ਅਦਾਲਤ ਨੇ 2012 'ਚ ਤਿਵਾੜੀ ਦਾ ਡੀ.ਐਨ.ਏ. ਟੈਸਟ ਕਰਵਾਉਣ ਦਾ ਹੁਕਮ ਦਿੱਤਾ ਅਤੇ ਡੀ.ਐਨ.ਏ. ਟੈਸਟ 'ਚ ਰੋਹਿਤ ਦਾ ਦਾਅਵਾ ਸਹੀਂ ਸਾਬਤ ਹੋਇਆ | ਜਿਸ ਤੋਂ ਬਾਅਦ 2014 'ਚ ਤਿਵਾੜੀ ਨੇ 88 ਸਾਲ ਦੀ ਉਮਰ 'ਚ ਸ਼ੇਖ਼ਰ ਦੀ ਮਾਂ ਉਜਵਲਾ ਸ਼ਰਮਾ ਨਾਲ ਲਖਨਊ 'ਚ ਵਿਆਹ ਕਰਵਾਇਆ |
ਇਕ ਸਮੇਂ ਸੀ ਪ੍ਰਧਾਨ ਮੰਤਰੀ ਦੇ ਦਾਅਵੇਦਾਰ
1990 ਦੇ ਦਹਾਕੇ 'ਚ ਇਕ ਸਮੇਂ ਤਿਵਾੜੀ ਨੂੰ ਪ੍ਰਧਾਨ ਮੰਤਰੀ ਦਾ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਪੀ.ਵੀ. ਨਰਸਿਮ੍ਹਾ ਰਾਓ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਤਿਵਾੜੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਨਾ ਮਿਲਣ ਦਾ ਇਕ ਕਾਰਨ ਇਹ ਵੀ ਸੀ ਕਿ ਉਹ ਮਹਿਜ਼ 800 ਵੋਟਾਂ ਨਾਲ ਨੈਨੀਤਾਲ ਤੋਂ ਲੋਕ ਸਭਾ ਚੋਣਾਂ 'ਚ ਹਾਰ ਗਏ ਸੀ।

ਸ਼ੋ੍ਰਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ 13 ਨਵੰਬਰ ਨੂੰ ਬੁਲਾਉਣ ਦਾ ਫ਼ੈਸਲਾ

ਸੁਲਤਾਨਪੁਰ ਲੋਧੀ 18 ਅਕਤੂਬਰ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ, ਨਰਿੰਦਰ ਸਿੰਘ ਸੋਨੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ 13 ਨਵੰਬਰ ਨੂੰ 1 ਵਜੇ ਸ਼ੋ੍ਰਮਣੀ ਕਮੇਟੀ ਦੇ ਮੱੁਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮਿ੍ਤਸਰ 'ਚ ਹੋਵੇਗਾ | ਇਹ ਫ਼ੈਸਲਾ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਅੰਤਿ੍ੰਗ ਕਮੇਟੀ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ 'ਚ ਹੋਈ ਮੀਟਿੰਗ 'ਚ ਲਿਆ ਗਿਆ | ਮੀਟਿੰਗ ਉਪਰੰਤ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੇ ਜਰਨਲ ਇਜਲਾਸ 'ਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤਿ੍ੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰਾ ਵਰ੍ਹਾ ਗੁਰਮਤਿ ਸਮਾਗਮ, ਕੀਰਤਨ ਦਰਬਾਰ, ਸੈਮੀਨਾਰ, ਨਗਰ ਕੀਰਤਨ ਤੋਂ ਇਲਾਵਾ ਹੋਰ ਵੱਖ-ਵੱਖ ਥਾਵਾਂ 'ਤੇ ਸਮਾਗਮ ਕੀਤੇ ਜਾਣਗੇ |
ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੀ ਸਹੂਲਤ ਲਈ ਵਿਸ਼ਾਲ ਸੰਗਤ ਨਿਵਾਸ, ਪਾਰਕਿੰਗ, ਯਾਦਗਾਰੀ ਗੇਟ, ਵਿਸ਼ਾਲ ਲੰਗਰ ਹਾਲ, ਵਿਸ਼ੇਸ਼ ਪਾਰਕਾਂ ਦੇ ਨਿਰਮਾਣ ਦੇ ਕਾਰਜ ਜੰਗੀ ਪੱਧਰ 'ਤੇ ਸ਼ੁਰੂ ਕੀਤੇ ਗਏ ਹਨ | ਭਾਈ ਲੌਾਗੋਵਾਲ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ 22 ਤੇ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ 'ਚ ਵਿਸ਼ਾਲ ਸਮਾਗਮਾਂ ਨਾਲ ਹੋਵੇਗੀ ਤੇ ਇਨ੍ਹਾਂ ਸਮਾਗਮਾਂ 'ਚ ਦੇਸ਼-ਵਿਦੇਸ਼ ਦੀਆਂ ਉੱਘੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਸ਼ਾਮਿਲ ਹੋਣਗੀਆਂ | 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਵੱਲ ਪੰਜਾਬ ਸਰਕਾਰ ਵਲੋਂ ਕੋਈ ਵਿਸ਼ੇਸ਼ ਤਵੱਜੋ ਨਾ ਦਿੱਤੇ ਜਾਣ ਸਬੰਧੀ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸ਼ਹਿਰ ਦੀ ਨੁਹਾਰ ਬਦਲਣ ਲਈ ਅੱਗੇ ਆਵੇ | ਉਨ੍ਹਾਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਇਸ ਨੰੂ ਅਮਲੀ ਰੂਪ ਦੇਣਾ ਸਰਕਾਰ ਦਾ ਫ਼ਰਜ਼ ਹੈ | ਸ਼ੋ੍ਰਮਣੀ ਕਮੇਟੀ ਮੰਗ ਕਰਦੀ ਆ ਰਹੀ ਹੈ ਕਿ ਸਰਕਾਰ ਇਤਿਹਾਸਕ ਸ਼ਹਿਰ ਦੀ ਕਾਇਆ ਕਲਪ ਵੱਲ ਵਿਸ਼ੇਸ਼ ਧਿਆਨ ਦੇ ਕੇ ਬਿਨਾਂ ਕਿਸੇ ਦੇਰੀ ਦੇ ਸੁਲਤਾਨਪੁਰ ਲੋਧੀ ਦੇ ਸਰਵਪੱਖੀ ਵਿਕਾਸ ਲਈ ਕਾਰਜ ਸ਼ੁਰੂ ਕਰਵਾਏ | ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਦਫ਼ਤਰ ਸ਼ੁਰੂ ਕਰ ਦਿੱਤਾ ਗਿਆ ਹੈ | ਅੰਤਿੰ੍ਰਗ ਮੀਟਿੰਗ ਜੋ 12 ਵਜੇ ਆਰੰਭ ਹੋਈ, ਸ਼ਾਮ 5 ਵਜੇ ਖ਼ਤਮ ਹੋਈ | ਇਸ ਮੀਟਿੰਗ 'ਚ ਗੁਰਦੁਆਰਾ ਟਰੱਸਟ ਵਿਭਾਗ ਤੇ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰ-ਵਟਾਂਦਰੇ ਉਪਰੰਤ ਗੁਰਦੁਆਰਾ ਸਾਹਿਬਾਨ 'ਚ ਹੋਣ ਵਾਲੇ ਵੱਖ-ਵੱਖ ਕਾਰਜਾਂ ਨੂੰ ਮੁਕੰਮਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ | ਅੰਤਿੰ੍ਰਗ ਕਮੇਟੀ ਦੀ ਮੀਟਿੰਗ 'ਚ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਗੁਰਤੇਜ ਸਿੰਘ ਢੱਡੇ, ਨਵਤੇਜ ਸਿੰਘ ਕਾਉਣੀ, ਹਰਦੇਵ ਸਿੰਘ ਰੋਗਲਾ, ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਮੀਤ ਸਿੰਘ ਬੂਹ, ਰਵਿੰਦਰ ਸਿੰਘ ਚੱਕ, ਸ. ਅਮਰੀਕ ਸਿੰਘ ਸ਼ਾਹਪੁਰ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਕੇਵਲ ਸਿੰਘ ਗਿੱਲ, ਪ੍ਰਤਾਪ ਸਿੰਘ, ਮਹਿੰਦਰ ਸਿੰਘ ਆਹਲੀ, ਨਿੱਜੀ ਸਹਾਇਕ ਸੁਖਮਿੰਦਰ ਸਿੰਘ ਐਕਸੀਅਨ, ਦਰਸ਼ਨ ਸਿੰਘ ਲੌਾਗੋਵਾਲ ਪੀ.ਏ., ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਹੋਰ ਹਾਜ਼ਰ ਸਨ |

ਡੇਰਾ ਬੱਸੀ ਤੋਂ ਇਕ ਹੋਰ ਕਸ਼ਮੀਰੀ ਵਿਦਿਆਰਥੀ ਗਿ੍ਫ਼ਤਾਰ

ਜਲੰਧਰ, 18 ਅਕਤੂਬਰ (ਐੱਮ.ਐੱਸ. ਲੋਹੀਆ)-ਬੀਤੇ ਦਿਨੀਂ ਜਲੰਧਰ ਤੋਂ ਗਿ੍ਫ਼ਤਾਰ ਕੀਤੇ ਕਸ਼ਮੀਰੀ ਵਿਦਿਆਰਥੀਆਂ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਜਲੰਧਰ ਪੁਲਿਸ ਨੇ ਸੁਹੇਲ ਅਹਿਮਦ ਭੱਟ ਪੁੱਤਰ ਗੁਲਜ਼ਾਰ ਮੁਹੰਮਦ ਭੱਟ ਵਾਸੀ ਨੂਰਪੁਰਾ ਅਵੰਤੀਪੁਰਾ, ਪੁਲਵਾਮਾ ਦੇ ਇਕ ਹੋਰ ਸਾਥੀ ਦਾਨਿਸ਼ ਰਹਿਮਾਨ ਸੌਫ਼ੀ (19) ਪੁੱਤਰ ਅਬਦੁਲ ਰਹਿਮਾਨ ਵਾਸੀ ਨੂਰਪੁਰਾ, ਅਵੰਤੀਪੁਰਾ ਨੂੰ ਗਿ੍ਫ਼ਤਾਰ ਕਰਕੇ ਉਸ ਦਾ 5 ਦਿਨ ਦਾ ਰਿਮਾਂਡ ਲਿਆ ਹੈ | ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਸੁਹੇਲ ਅਹਿਮਦ ਤੋਂ ਕੀਤੀ ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਸੁਹੇਲ ਡੇਰਾ ਬੱਸੀ ਦੇ ਇਕ ਕਾਲਜ 'ਚ ਬੀ.ਟੈੱਕ ਤੀਜੇ ਸਾਲ ਦੀ ਪੜ੍ਹਾਈ ਕਰ ਰਹੇ ਦਾਨਿਸ਼ ਰਹਿਮਾਨ ਸੌਫ਼ੀ ਦੇ ਨਾਲ ਮੁਲਾਕਾਤ ਕਰਨ ਅਕਸਰ ਉਸ ਦੇ ਕਾਲਜ ਜਾਇਆ ਕਰਦਾ ਸੀ ਤੇ ਕਈ ਵਾਰ ਉਸ ਦੇ ਕੋਲ ਰਹਿਣ ਗਿਆ ਸੀ | ਇਸ ਜਾਣਕਾਰੀ ਦੀ ਤਕਨੀਕੀ ਤੌਰ 'ਤੇ ਜਾਂਚ ਕਰਨ ਤੋਂ ਬਾਅਦ ਸੁਹੇਲ ਤੇ ਦਾਨਿਸ਼ ਦੀ ਆਪਸੀ ਨੇੜਤਾ ਦੇ ਸਬੂਤ ਮਿਲ ਗਏ, ਜਿਸ ਦੇ ਆਧਾਰ 'ਤੇ ਅੱਜ ਇਕ ਪੁਲਿਸ ਪਾਰਟੀ ਨੇ ਡੇਰਾ ਬੱਸੀ ਤੋਂ ਦਾਨਿਸ਼ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦਾਨਿਸ਼ ਨੂੰ ਜਲੰਧਰ ਦੀ ਅਦਾਲਤ 'ਚ ਪੇਸ਼ ਕਰਕੇ ਉਸ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਹੋਰ ਤਫ਼ਤੀਸ਼ ਕੀਤੀ ਜਾ ਰਹੀ ਹੈ | ਵਰਨਣਯੋਗ ਹੈ ਕਿ ਪੁਲਿਸ ਤਫ਼ਤੀਸ਼ ਦੌਰਾਨ ਯਾਸਿਰ ਰਫ਼ੀਕ ਭੱਟ ਦੀ ਤਬੀਅਤ ਖ਼ਰਾਬ ਹੋ ਗਈ ਸੀ, ਜਿਸ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਤੇ ਉਸ ਦੇ ਖੂਨ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਨੂੰ ਡੇਂਗੂ ਹੋ ਗਿਆ ਹੈ, ਜਿਸ ਕਰਕੇ ਯਾਸਿਰ ਦਾ ਇਲਾਜ ਚੱਲ ਰਿਹਾ ਹੈ |

ਟਿਫ਼ਨ ਬੰਬ ਧਮਾਕਾ ਮਾਮਲੇ 'ਚ ਨਾਮਧਾਰੀ ਪਲਵਿੰਦਰ ਸਿੰਘ ਥਾਈਲੈਂਡ ਤੋਂ ਗਿ੍ਫ਼ਤਾਰ

ਚੰਡੀਗੜ੍ਹ, 18 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਾਲ 2015 ਵਿਚ ਜਲੰਧਰ 'ਚ ਕਾਰ ਅੰਦਰ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀ ਨਾਮਧਾਰੀ ਪਲਵਿੰਦਰ ਸਿੰਘ ਉਰਫ਼ ਡਿੰਪਲ ਨੂੰ ਥਾਈਲੈਂਡ ਤੋਂ ਗਿ੍ਫ਼ਤਾਰ ਕਰ ਲੈਣ ਦੀ ਚਰਚਾ ਹੈ ਪਰ ਇਸ ਬਾਰੇ ਕੋਈ ਅਧਿਕਾਰਤ ਤੌਰ 'ਤੇਪੁਸ਼ਟੀ ਨਹੀਂ ਕੀਤੀ ਗਈ ਹੈ | ਸੂਤਰਾਂ ਅਨੁਸਾਰ ਸੀ.ਬੀ.ਆਈ ਨੇ ਇਸ ਗਿ੍ਫ਼ਤਾਰੀ ਸਬੰਧੀ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ | ਜਲੰਧਰ 'ਚ ਬੰਬ ਧਮਾਕਾ ਕਰਤਾਰਪੁਰ-ਕਿਸ਼ਨਗੜ੍ਹ ਰੋਡ 'ਤੇ ਹੋਇਆ ਸੀ | ਟਿਫ਼ਨ ਵਿਚ ਹੋਏ ਬੰਬ ਧਮਾਕੇ ਕਾਰਨ ਕਾਰ ਵਿਚ ਬੈਠੇ ਅਜੇ ਉਰਫ਼ ਬਿੱਟੂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦਕਿ ਜਗਮੋਹਨ ਸਿੰਘ ਦੇ ਹੱਥ 'ਤੇ ਸੱਟ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਸੀ | ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਿਆ ਸੀ ਕਿ ਨਾਮਧਾਰੀ ਪਲਵਿੰਦਰ ਸਿੰਘ ਦਾ ਇਸ ਵਿਚ ਹੱਥ ਸੀ | ਇਹ ਦੋਸ਼ ਲਗਾਏ ਗਏ ਸਨ ਕਿ ਮਕਸੂਦਾਂ ਪੁਲਿਸ ਸਟੇਸ਼ਨ ਦੇ ਇਲਾਕੇ ਵਿਚ ਹੋਏ ਇਸ ਬੰਬ ਧਮਾਕੇ ਵਿਚ ਆਪਣਾ ਨਾਮ ਆਉਣ ਪਿਛੋਂ ਪਲਵਿੰਦਰ ਸਿੰਘ ਥਾਈਲੈਂਡ ਚਲਾ ਗਿਆ ਸੀ | ਜਲੰਧਰ ਪੁਲਿਸ ਵਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਪਲਵਿੰਦਰ ਸਿੰਘ ਨਾਮਧਾਰੀ ਗੁਰੂ ਉਧੇ ਸਿੰਘ 'ਤੇ ਹਮਲਾ ਕਰਨ ਦੀ ਸਾਜਿਸ਼ ਕਰ ਰਿਹਾ ਸੀ ਅਤੇ ਇਹ ਬੰਬ ਧਮਾਕਾ ਇਸ ਸਾਜਿਸ਼ ਦੀ ਰਿਹਰਸਲ ਦੌਰਾਨ ਹੋਇਆ ਸੀ | ਕਾਰ ਵਿਚ ਹੋਏ ਇਸ ਬੰਬ ਧਮਾਕੇ ਦੇ ਮਾਮਲੇ ਸਮੇਤ ਹੱਤਿਆ ਦੇ ਦੋ ਹੋਰ ਮਾਮਲਿਆਂ ਨੂੰ ਸਾਲ 2016 ਵਿਚ ਪੰਜਾਬ ਸਰਕਾਰ ਨੇ ਸੀ.ਬੀ.ਆਈ ਨੂੰ ਦੇ ਦਿੱਤਾ ਸੀ | ਇਨ੍ਹਾਂ ਮਾਮਲਿਆਂ ਵਿਚ ਮਾਤਾ ਚੰਦ ਕੌਰ ਦੀ ਹੱਤਿਆ ਦਾ ਮਾਮਲਾ ਅਤੇ ਅਵਤਾਰ ਸਿੰਘ ਤਾਰੀ ਦੀ ਹੱਤਿਆ ਦਾ ਮਾਮਲਾ ਸ਼ਾਮਿਲ ਹੈ | ਪਲਵਿੰਦਰ ਸਿੰਘ ਦੀ ਗਿ੍ਫ਼ਤਾਰੀ ਲਈ ਲੁੱਕ ਆਊਟ ਸਰਕੁਲਰ ਵੀ ਜਾਰੀ ਕੀਤਾ ਗਿਆ ਸੀ |

31 ਨੂੰ ਮਾਣਹਾਨੀ ਮਾਮਲੇ 'ਚ ਆਪਣਾ ਬਿਆਨ ਦਰਜ ਕਰਵਾਉਣਗੇ ਅਕਬਰ

40 ਸਾਲਾਂ ਤੋਂ ਬਣੀ ਸਾਖ ਨੂੰ ਨੁਕਸਾਨ ਪਹੁੰਚਾਇਆ-ਅਕਬਰ ਦੀ ਵਕੀਲ ਨਵੀਂ ਦਿੱਲੀ, 18 ਅਕਤੂਬਰ (ਉਪਮਾ ਡਾਗਾ ਪਾਰਥ)-ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ 'ਚ ਘਿਰੇ ਐਮ.ਜੇ. ਅਕਬਰ ਵਲੋਂ ਦਾਇਰ ਕੀਤੇ ਗਏ ਮਾਣਹਾਨੀ ਕੇਸ 'ਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿਖੇ 31 ਅਕਤੂਬਰ ...

ਪੂਰੀ ਖ਼ਬਰ »

ਕੈਪਟਨ ਦੀ ਰਾਹੁਲ ਨਾਲ ਫਿਰ ਨਾ ਹੋ ਸਕੀ ਮੁਲਾਕਾਤ

ਚੰਡੀਗੜ੍ਹ, 18 ਅਕਤੂਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਜੋ ਕੱਲ੍ਹ ਇਥੋਂ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਦਿੱਲੀ ਚਲੇ ਗਏ ਸਨ, ਜਿਥੇ ਉਨ੍ਹਾਂ ਦੀਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗਾਂ ਨਿਸ਼ਚਿਤ ...

ਪੂਰੀ ਖ਼ਬਰ »

ਇਜ਼ਰਾਈਲ ਦੌਰੇ ਤੋਂ ਬਾਅਦ ਮੁੱਖ ਮੰਤਰੀ ਇਕ ਹਫ਼ਤੇ ਲਈ ਤੁਰਕੀ 'ਚ ਨਿੱਜੀ ਛੁੱਟੀ ਲਈ ਰੁਕਣਗੇ

ਚੰਡੀਗੜ੍ਹ, 18 ਅਕਤੂਬਰ (ਹਰਕਵਲਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ 21 ਅਕਤੂਬਰ ਦੀ ਸਵੇਰ ਨੂੰ ਇਜ਼ਰਾਈਲ ਦੇ 4 ਦਿਨਾਂ ਸਰਕਾਰੀ ਦੌਰੇ 'ਤੇ ਜਾ ਰਹੇ ਹਨ ਵਲੋਂ ਇਸ ਦੌਰੇ ਨੂੰ ਖ਼ਤਮ ਕਰਨ ਤੋਂ ਬਾਅਦ ਇਕ ਹਫ਼ਤੇ ਲਈ ਤੁਰਕੀ ਦਾ ਨਿੱਜੀ ਦੌਰਾ ਵੀ ...

ਪੂਰੀ ਖ਼ਬਰ »

ਪੁਲਵਾਮਾ 'ਚ ਨਾਕਾ ਪਾਰਟੀ 'ਤੇ ਹਮਲਾ ਕਰਨ ਵਾਲਾ ਅੱਤਵਾਦੀ ਮੁਕਾਬਲੇ ਵਿਚ ਹਲਾਕ

ਸ੍ਰੀਨਗਰ, 18 ਅਕਤੂਬਰ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੀਤੀ ਦੇਰ ਰਾਤ ਫ਼ੌਜ ਦੀ ਨਾਕਾ ਪਾਰਟੀ ਨਾਲ ਹੋਏ ਮੁਕਾਬਲੇ 'ਚ ਇਸ ਮਹੀਨੇ ਦੇ ਸ਼ੁਰੂ 'ਚ ਅੱਤਵਾਦੀ ਬਣਿਆ ਅਤੇ ਬੀਤੇ ਦਿਨ ਬਾਰਾਮੁਲਾ ਦੇ ਬਾਬਾ ਤੇਂਗ ਪਟਨ 'ਚ ਪੁਲਿਸ ਜਾਂਚ ਚੌਾਕੀ 'ਤੇ ...

ਪੂਰੀ ਖ਼ਬਰ »

ਈ.ਡੀ. ਵਲੋਂ 'ਫੇਮਾ' ਦੀ ਉਲੰਘਣਾ ਲਈ ਐਨ. ਡੀ. ਟੀ ਵੀ ਨੂੰ ਨੋਟਿਸ

ਨਵੀਂ ਦਿੱਲੀ, 18 ਅਕਤੂਬਰ (ਪੀ. ਟੀ. ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ ਨੇ 4000 ਕਰੋੜ ਰੁਪਏ ਦੀ ਵਿਦੇਸ਼ੀ ਮੁਦਰਾ ਕਾਨੂੰਨ (ਫੇਮਾ) ਦੀ ਕਥਿਤ ਉਲੰਘਣਾ ਲਈ ਖ਼ਬਰਾਂ ਦੇ ਨਿੱਜੀ ਚੈਨਲ ਐਨ. ਡੀ. ਟੀ ਵੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ | ਈ. ਡੀ ਨੇ ਇਕ ਬਿਆਨ ਵਿਚ ਕਿਹਾ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ ਨਵੇਂ ਸਕੂਲਾਂ ਲਈ 'ਅਫਿਲੀਏਸ਼ਨ' ਬਾਰੇ ਵੱਡੇ ਸੁਧਾਰ

ਨਵੀਂ ਦਿੱਲੀ, 18 ਅਕਤੂਬਰ (ਪੀ. ਟੀ. ਆਈ.)-ਇਕ ਮਹੱਤਵਪੂਰਣ ਕਾਰਵਾਈ ਵਿਚ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਨੇ ਨਵੇਂ ਸਕੂਲਾਂ ਲਈ ਸੈਂਟਰਲ ਬੋਰਡ ਆਫ ਸੈਕੰਡਰੀ ਐਜ਼ੂਕੇਸ਼ਨ (ਸੀ. ਬੀ. ਐਸ. ਈ.) ਦੀ ਸਬੰਧਿਤਾ (ਅਫਿਲੀਏਸ਼ਨ) ਪ੍ਰਕਿਰਿਆ ਵਿਚ ਵੱਡੇ ਸੁਧਾਰ ਲਾਗੂ ...

ਪੂਰੀ ਖ਼ਬਰ »

ਪੈਟਰੋਲ 21 ਤੇ ਡੀਜ਼ਲ 11 ਪੈਸੇ ਸਸਤਾ

ਨਵੀਂ ਦਿੱਲੀ, 18 ਅਕਤੂਬਰ (ਏਜੰਸੀ)- ਦੁਸਹਿਰੇ ਦੇ ਤਿਉਹਾਰ ਮੌਕੇ ਸਰਕਾਰੀ ਤੇਲ ਕੰਪਨੀਆਂ ਨੇ ਗੱਡੀਆਂ ਵਾਲਿਆਂ ਨੂੰ ਥੋੜ੍ਹੀ ਰਾਹਤ ਦਿੰਦਿਆਂ ਬੀਤੇ ਦੋ ਮਹੀਨਿਆਂ 'ਚ ਪਹਿਲੀ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਹੈ, ਜਿਸ ਨਾਲ ਪੈਟਰੋਲ 21 ਪੈਸੇ ਤੇ ...

ਪੂਰੀ ਖ਼ਬਰ »

ਯੂ.ਪੀ. 'ਚ ਤਿੰਨ ਖਾਲਿਸਤਾਨੀ ਖਾੜਕੂਆਂ ਦਾ 10 ਦਿਨਾਂ ਪੁਲਿਸ ਰਿਮਾਂਡ

ਮੁਜ਼ੱਫਰਨਗਰ, 18 ਅਕਤੂਬਰ (ਪੀ. ਟੀ. ਆਈ.)-ਇਥੋਂ ਥੋੜੀ ਦੂਰ ਕੈਰਾਨਾ ਵਿਖੇ ਇਕ ਅਦਾਲਤ ਨੇ ਰਾਈਫਲਾਂ ਲੁੱਟਣ ਦੇ ਮਾਮਲੇ ਵਿਚ ਗਿ੍ਫਤਾਰ ਤਿੰਨ ਸ਼ੱਕੀ ਖਾਲਿਸਤਾਨੀ ਖਾੜਕੂਆਂ ਅੰਮਿ੍ਤ ਸਿੰਘ, ਗੁਰਜਾਨ ਅਤੇ ਕਰਨ ਸਿੰਘ ਨੂੰ 10 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਕਈ ਰਿਕਾਰਡ ਹੋਏ ਗ਼ਾਇਬ- ਕੇਂਦਰੀ ਸੂਚਨਾ ਕਮਿਸ਼ਨ

ਨਵੀਂ ਦਿੱਲੀ, 18 ਅਕਤੂਬਰ (ਪੀ.ਟੀ.ਆਈ.)-ਕੇਂਦਰੀ ਸੂਚਨਾ ਕਮਿਸ਼ਨ (ਸੀ.ਆਈ.ਸੀ.) ਨੇ ਦੱਸਿਆ ਹੈ ਕਿ 2001 ਤੋਂ 2013 ਦਰਮਿਆਨ ਇਨਕਮ ਟੈਕਸ ਵਿਭਾਗ ਦਾ ਰਿਕਾਰਡ ਦੀ ਪੁਨਰਗਠਨ ਮੁਹਿੰਮ ਦੌਰਾਨ ਕਈ ਰਿਕਾਰਡ ਗ਼ਾਇਬ ਹੋਏ ਹਨ | ਸੂਚਨਾ ਕਮਿਸ਼ਨਰ ਬਿਮਲ ਜੁਲਕਾ ਨੇ ਆਪ ਸੁਣਨ ਵਾਲੇ ...

ਪੂਰੀ ਖ਼ਬਰ »

ਲੱਦਾਖ਼ 'ਚ ਚੀਨੀ ਸਰਹੱਦ ਨੇੜੇ ਉਲੰਘਣਾ ਦੀਆਂ ਘਟਨਾਵਾਂ ਘਟੀਆਂ-ਫ਼ੌਜ

ਬੀਰ ਬੀਲਿੰਗ (ਕਾਂਗੜਾ), 18 ਅਕਤੂਬਰ (ਪੀ. ਟੀ. ਆਈ.)-ਸੈਨਾ ਦੇ ਇਕ ਉੱਚ ਕਮਾਂਡਰ ਨੇ ਕਿਹਾ ਕਿ ਇਸ ਸਾਲ ਜੰਮੂ-ਕਸ਼ਮੀਰ ਦੇ ਲੱਦਾਖ਼ ਖ਼ੇਤਰ 'ਚ ਭਾਰਤ-ਚੀਨ ਸਰਹੱਦ ਨੇੜੇ ਚੀਨੀ ਸੈਨਾ ਵਲੋਂ ਉਲੰਘਣਾ ਦੀਆਂ ਘਟਨਾਵਾਂ ਘਟੀਆਂ ਹਨ ਕਿਉਂਕਿ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਇਕ ...

ਪੂਰੀ ਖ਼ਬਰ »

ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ-4 ਅੱਤਵਾਦੀ ਹਲਾਕ

ਸ੍ਰੀਨਗਰ, 18 ਅਕਤੂਬਰ (ਯੂ.ਐਨ.ਆਈ.)-ਭਾਰਤੀ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ੍ਹ 'ਚ ਮਕਬੂਜ਼ਾ ਕਸ਼ਮੀਰ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਵਾਲੇ 4 ਅੱਤਵਾਦੀਆਂ ਨੂੰ ਮਾਰ ਦਿੱਤਾ | ਅਧਿਕਾਰਕ ਸੂਤਰਾਂ ਅਨੁਸਾਰ ਬਾਰਾਮੂਲਾ 'ਚ ਬੋਨਿਆਰ ਦੇ ...

ਪੂਰੀ ਖ਼ਬਰ »

ਰਾਮ ਮੰਦਿਰ ਬਣਾਉਣਾ ਆਤਮ ਸਨਮਾਨ ਲਈ ਜ਼ਰੂਰੀ ਸਰਕਾਰ ਕਾਨੂੰਨ ਬਣਾ ਕੇ ਕੰਮ ਸ਼ੁਰੂ ਕਰੇ-ਮੋਹਨ ਭਾਗਵਤ

ਨਾਗਪੁਰ, 18 ਅਕਤੂਬਰ (ਏਜੰਸੀ)- ਆਰ. ਐਸ. ਐਸ. ਦੇ ਮੁਖੀ ਮੋਹਨ ਭਾਗਵਤ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਾਨੂੰਨ ਬਣਾ ਕੇ ਅਯੁੱਧਿਆ 'ਚ ਰਾਮ ਮੰਦਿਰ ਬਣਾਉਣ ਦਾ ਰਸਤਾ ਸਾਫ਼ ਕੀਤਾ ਜਾਵੇ | ਸੰਘ ਵਲੋਂ ਕਰਵਾਏ ਸਾਲਾਨਾ ਵਿਜੇ ਦਸ਼ਮੀ ਸਮਾਗਮ 'ਤੇ ਬੋਲਦਿਆਂ ਭਾਗਵਤ ਨੇ ਕਿਹਾ ...

ਪੂਰੀ ਖ਼ਬਰ »

ਆਧਾਰ ਦੇ ਪ੍ਰਮਾਣ ਨਾਲ ਜਾਰੀ ਹੋਇਆ ਸਿਮ ਬੰਦ ਨਹੀਂ ਹੋਵੇਗਾ ਸਰਕਾਰ ਦਾ ਸਪੱਸ਼ਟੀਕਰਨ

ਨਵੀਂ ਦਿੱਲੀ, 18 ਅਕਤੂਬਰ (ਉਪਮਾ ਡਾਗਾ ਪਾਰਥ)-ਕੇਂਦਰ ਨੇ ਆਧਾਰ ਨੰਬਰ ਨੂੰ ਮੋਬਾਈਲ ਨਾਲ ਜੋੜਨ ਸਬੰਧੀ ਰੁਖ਼ 'ਤੇ ਸਪੱਸ਼ਟੀਕਰਨ ਦਿੰ ਦਿਆਂ ਕਿਹਾ ਕਿ ਸਰਕਾਰ ਨੇ ਮੋਬਾਈਲ ਫ਼ੋਨ ਲਈ ਆਧਾਰ ਆਧਾਰਿਤ ਪੜਤਾਲ ਕਰਨੀ ਬੰਦ ਕਰ ਦਿੱਤੀ ਹੈ | ਕੇਂਦਰ ਨੂੰ ਮੋਬਾਈਲ ਵਰਤਣ ਵਾਲਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX