ਤਾਜਾ ਖ਼ਬਰਾਂ


ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  11 minutes ago
ਪਟਨਾ, 16 ਜਨਵਰੀ- ਬਿਹਾਰ ਦਾ ਹਾਜੀਪੁਰ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਮਲੇ 'ਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ...
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  35 minutes ago
ਇਸਲਾਮਾਬਾਦ, 16 ਜਨਵਰੀ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ 'ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  57 minutes ago
ਪਟਨਾ, 16 ਜਨਵਰੀ- ਬਿਹਾਰ ਦੇ ਜੁਮੁਈ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੇ ਮੁਖ਼ਬਰ ਹੋਣ ਦੇ ਸ਼ੱਕ 'ਚ ਨਕਸਲੀਆਂ ਨੇ ਇਨ੍ਹਾਂ ਦੋਹਾਂ ਵਿਅਕਤੀਆਂ ਦੀ ਹੱਤਿਆ...
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 1 hour ago
ਨਵੀਂ ਦਿੱਲੀ, 16 ਜਨਵਰੀ- ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਪਿਛਲੇ ਛੇ ਦਿਨਾਂ ਤੋਂ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਨੂੰ ਰਾਜਧਾਨੀ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 'ਚ 28 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 29 ਪੈਸੇ ਪ੍ਰਤੀ ਲੀਟਰ ਦਾ ਵਾਧਾ...
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 1 hour ago
ਮੁਰਾਦਾਬਾਦ, 16 ਜਨਵਰੀ- ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੇ ਦੇਸ਼ 'ਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੀਆਂ ਦੋ ਵੱਡੀਆਂ ਪਾਰਟੀਆਂ ਸਮਾਜਵਾਦੀ ਪਾਰਟੀ (ਸਪਾ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਗਠਜੋੜ ਕਰਕੇ ਆਗਾਮੀ ਵਿਧਾਨ...
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 2 hours ago
ਤਿਰੂਵਨੰਤਪੁਰਮ, 16 ਜਨਵਰੀ- ਕੇਰਲ ਦੇ ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ ਦਾ ਸਿਲਸਿਲਾ ਫਿਰ ਸ਼ੁਰੂ ਹੋ ਗਿਆ ਹੈ। ਖ਼ਬਰ ਹੈ ਕਿ ਅੱਜ ਇੱਕ ਵਾਰ ਦੋ ਔਰਤਾਂ ਨੇ ਮੰਦਰ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਹੈ ਪਰ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਨੀਲਾਮਾਲਾ 'ਚ ਰੋਕ...
ਅੱਜ ਦਾ ਵਿਚਾਰ
. . .  about 2 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਨੈਰੋਬੀ, 15 ਜਨਵਰੀ - ਕੀਨੀਆ ਦੇ ਨੈਰੋਬੀ 'ਚ ਧਮਾਕਾ ਅਤੇ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ...
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ) - ਅੱਜ ਦੁਪਹਿਰ ਦੋ ਵਿਅਕਤੀਆਂ ਨੇ ਸਟੇਟ ਬੈਂਕ ਦੇ ਏ.ਟੀ.ਐਮ 'ਚੋਂ ਪੈਸੇ ਕਢਵਾਏ ਤਾਂ ਇੱਕ ਵਿਅਕਤੀ ਦੇ 2 ਹਜ਼ਾਰ ਦੇ 3 ਨੋਟਾਂ...
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਪੰਚਕੂਲਾ, 15 ਜਨਵਰੀ - ਪੱਤਰਕਾਰ ਛਤਰਪਤੀ ਹੱਤਿਆਕਾਂਡ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀ ਨੂੰ ਸਜ਼ਾ ਸੁਣਾਏ ਜਾਣ ਦੇ ਮਾਮਲੇ 'ਚ ਹਰਿਆਣਾ ਸਰਕਾਰ ਵੱਲੋਂ...
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਰਾਂਚੀ, 15 ਜਨਵਰੀ - ਝਾਰਖੰਡ ਸਰਕਾਰ ਨੇ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਸਰਕਾਰੀ ਨੌਕਰੀਆਂ ਤੇ ਵਿਦਿਅਕ ਸੰਸਥਾਵਾਂ ਵਿਚ 10 ਫ਼ੀਸਦੀ ਰਾਖਵੇਂਕਰਨ...
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਅਹਿਮਦਾਬਾਦ, 15 ਜਨਵਰੀ - ਗੁਜਰਾਤ ਦੇ ਨੰਦੁਰਬਰ ਜ਼ਿਲੇ 'ਚ ਇੱਕ ਕਿਸ਼ਤੀ ਦੇ ਨਰਮਦਾ ਨਦੀ 'ਚ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ...
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ...
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 37 ਓਵਰਾਂ ਮਗਰੋਂ 203/3, 78 ਗੇਂਦਾਂ ਵਿਚ 96 ਦੌੜਾਂ ਦੀ ਲੋੜ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੂੰ ਜਿੱਤ ਲਈ 87 ਗੇਂਦਾਂ 'ਚ 110 ਦੌੜਾਂ ਦੀ ਲੋੜ
. . .  1 day ago
ਹੱਤਿਆ ਦੇ ਮਾਮਲੇ 'ਚ ਭਗੌੜਾ ਨੀਰਜ ਕੁਮਾਰ ਮੋਗਾ ਪੁਲਿਸ ਨੇ ਕੀਤਾ ਕਾਬੂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਤੀਜਾ ਝਟਕਾ, ਰਾਇਡੂ 24 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਵਿਭਾਗ ਨੇ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕਾਂ ਨੂੰ ਕੀਤਾ ਮੁਅੱਤਲ
. . .  1 day ago
ਭਾਰਤ ਆਸਟ੍ਰੇਲੀਆ ਐਡੀਲੇਡ ਮੈਚ : ਭਾਰਤ 29 ਓਵਰਾਂ 149/2 'ਤੇ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 25 ਓਵਰਾਂ ਤੋਂ ਬਾਅਦ ਭਾਰਤ 132/2
. . .  1 day ago
ਸੈਨਾ ਦਿਵਸ ਮੌਕੇ ਫੌਜ ਮੁਖੀ ਦੀ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ- ਘੁਸਪੈਠ ਦਾ ਦੇਵਾਂਗੇ ਮੂੰਹ-ਤੋੜ ਜਵਾਬ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 43 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 17.3 ਓਵਰਾਂ 'ਚ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 15.2 ਓਵਰਾਂ 'ਚ ਭਾਰਤ 82/1
. . .  1 day ago
ਅਕਾਲੀ ਦਲ 'ਚ ਸ਼ਾਮਲ ਹੋਏ ਕਾਂਗਰਸੀ ਆਗੂ ਜੋਗਿੰਦਰ ਪੰਜਗਰਾਈਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਪਹਿਲਾ ਸਫ਼ਾ

ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟਾਂਗੇ

ਸੈਨਾ ਦਿਵਸ ਮੌਕੇ ਜਨਰਲ ਰਾਵਤ ਦੀ ਪਾਕਿ ਨੂੰ ਚਿਤਾਵਨੀ
ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਭਾਰਤ ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟੇਗਾ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਡੇ ਬਲ ਕੰਟਰੋਲ ਰੇਖਾ ਦੇ ਨਾਲ-ਨਾਲ ਦੁਸ਼ਮਣਾਂ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ | ਜਨਰਲ ਰਾਵਤ ਨੇ ਇਹ ਵੀ ਕਿਹਾ ਕਿ ਭਾਰਤ ਦੀ ਪੱਛਮੀ ਸਰਹੱਦ ਦਾ ਗੁਆਂਢੀ ਅੱਤਵਾਦ ਨੂੰ ਲਗਾਤਾਰ ਸ਼ਹਿ ਦੇ ਰਿਹਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਫ਼ੌਜ ਕੰਟਰੋਲ ਰੇਖਾ ਦੇ ਨਾਲ-ਨਾਲ ਆਪਣੇ ਗਲਬੇ ਨੂੰ ਯਕੀਨੀ ਬਣਾ ਰਹੀ ਹੈ ਅਤੇ ਇਹ ਗਲਬਾ ਕਾਇਮ ਰੱਖਿਆ ਜਾਵੇਗਾ | ਇਥੇ ਸੈਨਾ ਦਿਵਸ ਮੌਕੇ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਬਲ ਕੰਟਰੋਲ ਰੇਖਾ ਦੇ ਨਾਲ ਨਾਲ ਸਾਡੇ ਦੁਸ਼ਮਣਾਂ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ | ਉਨ੍ਹਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਉਹ ਕੰਟਰੋਲ ਰੇਖਾ ਤੋਂ ਪਾਰ ਆਪਣੇ ਦੁਸ਼ਮਣ ਨੂੰ ਚਿਤਾਵਨੀ ਦਿੰਦੇ ਹਨ ਕਿ ਕਿਸੇ ਦੁਸ਼ਮਣੀ ਵਾਲੀ ਕਾਰਵਾਈ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਤੋਂ ਅਸੀਂ ਪਿੱਛੇ ਨਹੀਂ ਹਟਾਂਗੇ | ਉਨ੍ਹਾਂ ਕਿਹਾ ਕਿ ਅਸੀਂ ਜੰਮੂ ਤੇ ਕਸ਼ਮੀਰ ਵਿਚ ਸਰਹੱਦ ਦੇ ਨਾਲ-ਨਾਲ ਨੈਤਿਕ ਗਲਬੇ ਨੂੰ ਯਕੀਨੀ ਬਣਾ ਰਹੇ ਹਾਂ | ਜਨਰਲ ਰਾਵਤ ਨੇ ਕਿਹਾ ਕਿ ਸਾਡੀ ਫ਼ੌਜ  ਨੇ ਸੂਬੇ ਵਿਚ ਅੱਤਵਾਦੀਆਂ ਨੂੰ ਭਾਰੀ ਨੁਕਸਾਨ ਨੂੰ ਯਕੀਨੀ ਬਣਾਇਆ ਹੈ | ਉਨ੍ਹਾਂ ਕਿਹਾ ਕਿ ਜੰਮੂ ਤੇ ਕਸ਼ਮੀਰ ਵਿਚ ਨੌਜਵਾਨਾਂ ਨੂੰ ਡਰਾ ਕੇ ਹਥਿਆਰ ਚੁੱਕਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਅਸੀਂ ਨਹੀਂ ਚਾਹੁੰਦੇ ਕਿ ਜੰਮੂ ਤੇ ਕਸ਼ਮੀਰ ਦੇ ਲੋਕ ਪ੍ਰੇਸ਼ਾਨ ਹੋਣ | ਸੈਨਾ ਮੁਖੀ ਨੇ ਪਾਕਿਸਤਾਨ ਦਾ ਸਪੱਸ਼ਟ ਜ਼ਿਕਰ ਕਰਦਿਆਂ ਕਿਹਾ ਕਿ ਸਾਡੇ ਗੁਆਂਢੀ ਮੁਲਕ ਦਾ ਇਨ੍ਹਾਂ ਕਾਰਵਾਈਆਂ ਵਿਚ ਹੱਥ ਹੈ | ਅੱਤਵਾਦੀਆਂ ਨੂੰ ਸਾਡੇ ਗੁਆਂਢੀ ਮੁਲਕ ਵਲੋਂ ਸਿਖਲਾਈ ਤੇ ਹਥਿਆਰ ਦਿੱਤੇ ਜਾ ਰਹੇ ਹਨ |
ਚੀਨ ਨਾਲ ਲਗਦੀ ਸਰਹੱਦ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ | ਪੂਰਬੀ ਸਰਹੱਦ 'ਤੇ ਅਮਨ ਤੇ ਚੈਨ ਬਣਾਈ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਅਸੀਂ ਸਥਿਤੀ ਦਾ ਨਿਰੀਖਣ ਕਰਾਂਗੇ | ਸਾਡੇ ਸੈਨਿਕ ਪੂਰਬੀ ਸੈਕਟਰ ਵਿਚ ਸਰਹੱਦ ਦੀ ਰਾਖੀ ਵਿਚ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕਰਨਗੇ | ਜਨਰਲ ਰਾਵਤ ਨੇ ਕਿਹਾ ਕਿ ਸਰਕਾਰ ਵਲੋਂ ਦਿੱਤੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ |
ਪ੍ਰਧਾਨ ਮੰਤਰੀ ਵਲੋਂ ਸੈਨਾ ਦਿਵਸ 'ਤੇ ਸੈਨਿਕਾਂ ਨੂੰ ਵਧਾਈ
ਨਵੀਂ ਦਿੱਲੀ, (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੈਨਾ ਦਿਵਸ ਮੌਕੇ ਸੈਨਿਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਸ਼ਟਰ ਨੂੰ ਉਨ੍ਹਾਂ ਦੇ ਹੌਸਲੇ ਤੇ ਦਿ੍ੜ੍ਹ ਇਰਾਦੇ 'ਤੇ ਮਾਣ ਹੈ | ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਹੌਸਲੇ ਤੇ ਬਹਾਦਰੀ ਨੂੰ ਸਲਾਮ ਕਰਦੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਸੈਨਿਕਾਂ ਦੇ ਹੌਸਲੇ ਤੇ ਦਿ੍ੜ ਇਰਾਦੇ 'ਤੇ ਮਾਣ ਕਰਦੇ ਹਨ | 1949 ਵਿਚ ਭਾਰਤ ਦੇ ਆਖਰੀ ਬਰਤਾਨਵੀ ਕਮਾਂਡਰ-ਇਨ-ਚੀਫ਼ ਜਨਰਲ ਫਰਾਂਸਿਸ ਬੁਚਰ ਤੋਂ ਉਸ ਸਮੇਂ ਦੇ ਲੈਫਟੀਨੈੈਂਟ ਜਨਰਲ ਕੇ. ਐਮ. ਕਰਿਅੱਪਾ ਵਲੋਂ ਭਾਰਤੀ ਫ਼ੌਜ ਦੀ ਕਮਾਂਡ ਕਮਾਂਡਰ-ਇਨ-ਚੀਫ਼ ਵਜੋਂ ਹੱਥਾਂ 'ਚ ਲੈਣ ਦੀ ਯਾਦ ਵਿਚ ਹਰੇਕ ਸਾਲ 15 ਜਨਵਰੀ ਨੂੰ ਸੈਨਾ ਦਿਵਸ ਮਨਾਇਆ ਜਾਂਦਾ ਹੈ | ਜਨਰਲ ਕਰਿਅੱਪਾ ਬਾਅਦ ਵਿਚ ਫੀਲਡ ਮਾਰਸ਼ਲ ਬਣੇ ਸਨ |

ਪਾਕਿ ਵਲੋਂ ਕਰਤਾਰਪੁਰ ਲਾਂਘੇ ਦੀ ਉਸਾਰੀ 35 ਫ਼ੀਸਦੀ ਤੋਂ ਵਧੇਰੇ ਮੁਕੰਮਲ

ਨਿਰਧਾਰਤ ਕੀਤੇ ਸਮੇਂ ਤੋਂ ਪਹਿਲਾਂ ਖ਼ਤਮ ਕੀਤੀ ਜਾਵੇਗੀ ਉਸਾਰੀ-ਕਾਦਰੀ
ਸੁਰਿੰਦਰ ਕੋਛੜ

ਅੰਮਿ੍ਤਸਰ, 15 ਜਨਵਰੀ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਲਾਂਘਾ ਮੁਹੱਈਆ ਕਰਾਉਣ ਹਿੱਤ ਪਾਕਿਸਤਾਨ ਵਾਲੇ ਪਾਸੇ ਸ਼ੁਰੂ ਕੀਤੀ ਗਈ ਲਾਂਘੇ ਦੀ ਉਸਾਰੀ ਦਾ ਕੰਮ 35 ਫ਼ੀਸਦੀ ਤੋਂ ਵਧੇਰੇ ਮੁਕੰਮਲ ਹੋ ਚੁੱਕਾ ਹੈ | ਇਹ ਜਾਣਕਾਰੀ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਤੇ ਅੰਤਰ ਵਿਸ਼ਵਾਸ ਮਾਮਲਿਆਂ ਦੇ ਮੰਤਰੀ ਮੌਲਾਨਾ ਨੂਰ ਉਲ ਹੱਕ ਕਾਦਰੀ ਨੇ ਜ਼ਿਲ੍ਹਾ ਨਾਰੋਵਾਲ 'ਚ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਦੌਰਾ ਕਰਨ ਉਪਰੰਤ ਦਿੱਤੀ | ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਤਾਰਿਕ ਵਜ਼ੀਰ, ਅਮੀਰ ਹਾਸ਼ਮੀ, ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਨਾਰੋਵਾਲ ਤੋਂ 'ਅਜੀਤ' ਨੂੰ ਇਸ ਬਾਰੇ ਜਾਣਕਾਰੀ ਦਿੰਦਿਆਂ ਨਾਸਿਰ ਢਿੱਲੋਂ ਤੇ ਭੁਪਿੰਦਰ ਸਿੰਘ ਲਵਲੀ ਨੇ ਦੱਸਿਆ ਕਿ ਮੌਲਾਨਾ ਕਾਦਰੀ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਪਹੁੰਚਣ 'ਤੇ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ 'ਚ ਗੁਰੂ ਨਾਨਕ ਦੇਵ ਜੀ ਦੀ ਮਜ਼ਾਰ ਤੇ ਸਮਾਧ ਦੇ ਦਰਸ਼ਨ ਕੀਤੇ ਤੇ ਉਥੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ | ਉਨ੍ਹਾਂ ਉੱਥੇ ਚੱਲ ਰਹੀ ਉਸਾਰੀ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਉਸਾਰੀ ਦਾ ਜੋ ਕੰਮ ਅਕਤੂਬਰ, 2019 ਤੱਕ ਮੁਕੰਮਲ ਕੀਤਾ ਜਾਣਾ ਸੀ, ਉਸ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਨੇਪਰੇ ਚਾੜ੍ਹ ਲਿਆ ਜਾਵੇਗਾ | ਉਨ੍ਹਾਂ ਉਸਾਰੀ ਕਰਵਾ ਰਹੀ ਫ਼ਰੰਟੀਅਰ ਵਰਕਸ ਐਸੋਸੀਏਸ਼ਨ (ਐਫ. ਡਬਲਯੂ. ਓ.) ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਤੇ ਕੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਕਾਦਰੀ ਨੇ ਦੱਸਿਆ ਕਿ ਲਾਂਘੇ ਦੀ ਉਸਾਰੀ ਦੇ ਨਾਲ-ਨਾਲ 20 ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣ ਦੀ ਵੀ ਯੋਜਨਾ ਬਣਾਈ ਗਈ ਹੈ, ਜਿਸ ਦੇ ਚੱਲਦਿਆਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ 'ਚ 100 ਕਮਰਿਆਂ ਵਾਲੀ ਯਾਤਰੂ ਸਰਾਂ ਉਸਾਰੀ ਜਾਵੇਗੀ | ਸ੍ਰੀ ਨਨਕਾਣਾ ਸਾਹਿਬ ਦੇ ਰੇਲਵੇ ਸਟੇਸ਼ਨ ਤੋਂ ਗੁਰਦੁਆਰਾ ਜਨਮ ਅਸਥਾਨ ਤੱਕ ਡਿਗਰੀ ਕਾਲਜ ਦੇ ਹੇਠਾਂ ਇਕ ਸੁਰੰਗ ਵੀ ਬਣਾਈ ਜਾਵੇਗੀ, ਜਿਸ ਲਈ ਈ.ਟੀ.ਪੀ.ਬੀ. ਤੇ ਪੰਜਾਬ ਸਰਕਾਰ ਦੇ ਚੀਫ਼ ਸਕੱਤਰ ਇਸੇ ਹਫ਼ਤੇ ਬੈਠਕ ਕਰਕੇ ਇਸ ਬਾਰੇ ਇਕ ਰਿਪੋਰਟ ਤਿਆਰ ਕਰਕੇ ਅਗਲੀ ਕਾਰਵਾਈ ਹਿੱਤ ਉਨ੍ਹਾਂ ਨੂੰ ਸੌਾਪਣਗੇ | ਉਨ੍ਹਾਂ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਯਾਤਰੂਆਂ ਨੂੰ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਇਕ ਵੱਡਾ ਜਨਰੇਟਰ ਵੀ ਲਗਾਇਆ ਜਾਵੇਗਾ | ਮੌਲਾਨਾ ਕਾਦਰੀ ਅਨੁਸਾਰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਦੀ ਬਾਹਰੀ ਦਿੱਖ 'ਚ ਬਦਲਾਅ ਕਰਨ ਦੀ ਵੀ ਯੋਜਨਾ ਬਣਾਈ ਗਈ ਹੈ | ਇਸ ਮੌਕੇ ਤਾਰਿਕ ਵਜ਼ੀਰ ਨੇ ਦੱਸਿਆ ਕਿ ਲਾਂਘੇ ਦੀ ਉਸਾਰੀ ਦਾ ਕੰਮ ਦੋ ਪੜਾਵਾਂ 'ਚ ਖ਼ਤਮ ਕੀਤਾ ਜਾਣਾ ਹੈ | ਪਹਿਲੇ ਪੜਾਅ ਦੀ ਉਸਾਰੀ ਦੌਰਾਨ ਵੇਈਾ ਨਾਲੇ ਤੱਕ ਦੇ ਰਸਤੇ ਨੂੰ ਪੱਧਰਾ ਕਰ ਕੇ ਸੜਕ ਦਾ ਬੇਸ ਤਿਆਰ ਕੀਤਾ ਜਾ ਚੁੱਕਾ ਹੈ | ਇਸ ਦੇ ਨਾਲ ਹੀ ਰਸਤੇ 'ਚ ਆਉਂਦੇ ਦਰਿਆ ਰਾਵੀ 'ਤੇ ਪੁਲ ਬਣਾਉਣ ਦੀ ਵੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਭਾਰਤੀ ਬਾਰਡਰ ਟਰਮੀਨਲ ਤੱਕ ਆਉਂਦੇ ਲਗਪਗ ਚਾਰ ਕਿੱਲੋਮੀਟਰ ਲੰਬੇ ਰਸਤੇ 'ਤੇ ਇਕਤਰਫਾ ਪੱਕੀ ਸੜਕ ਬਣਾਉਣ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚਣ ਵਾਲੇ ਭਾਰਤੀ ਯਾਤਰੂਆਂ ਦੇ ਲਈ ਦੋ ਸ਼ਾਪਿੰਗ ਮਾਲ, ਉਡੀਕ-ਘਰ, ਗੈਲਰੀ, ਇਮੀਗਰੇਸ਼ਨ ਤੇ ਸਿਹਤ ਸੇਵਾਵਾਂ ਕੇਂਦਰ ਉਸਾਰੇ ਜਾਣ ਦੀ ਕਾਰਵਾਈ ਆਉਂਦੇ ਮਹੀਨਿਆਂ ਤੱਕ ਸ਼ੁਰੂ ਕੀਤੀ ਜਾਵੇਗੀ | ਇਸ ਦੇ ਇਲਾਵਾ ਉਸਾਰੀ ਦੇ ਦੂਜੇ ਪੜਾਅ 'ਚ ਲਾਂਘੇ ਵਾਲੀ ਸੜਕ ਦੇ ਦੋਵੇਂ ਪਾਸੇ ਯਾਤਰੂਆਂ ਦੀ ਸੁਰੱਖਿਆ ਲਈ ਹਿਫ਼ਾਜ਼ਤੀ ਕੰਡੇਦਾਰ ਤਾਰ ਤੇ ਹੋਟਲ ਤੇ ਸਰਾਂ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੇ ਚੁਫੇਰੇ ਉੱਚੀ ਦੀਵਾਰ ਵੀ ਬਣਾਈ ਜਾਵੇਗੀ |
ਕੈਪਟਨ ਵਲੋਂ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ-ਰਾਜਨਾਥ ਨੂੰ ਲਿਖੀ ਚਿੱਠੀ
ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਵਿਖੇ ਸਮਾਰੋਹਾਂ ਦੌਰਾਨ 'ਖੁੱਲੇ੍ਹ ਦਰਸ਼ਨ ਦੀਦਾਰ' ਨੂੰ ਯਕੀਨੀ ਬਣਾਉਣ ਲਈ ਕਰਤਾਰਪੁਰ ਲਾਂਘਾ ਪਾਰ ਕਰਨ ਵਾਸਤੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕੀਤੇ ਜਾਣ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਹੈ | ਕੈਪਟਨ ਨੇ ਲਾਂਘੇ ਦੇ ਦੁਆਲੇ ਉਸਾਰੇ ਜਾਣ ਵਾਲੇ ਬੁਨਿਆਦੀ ਢਾਂਚੇ ਅਤੇ ਉੱਥੇ ਪਹੁੰਚਣ ਵਾਲੀ ਸੜਕ ਨੂੰ ਜਲਦ ਅੰਤਿਮ ਰੂਪ ਦਿੱਤੇ ਜਾਣ ਵਾਸਤੇ ਮੋਦੀ ਸਰਕਾਰ ਨੂੰ ਆਖਿਆ ਹੈ, ਤਾਂ ਜੋ ਇਸ ਇਤਿਹਾਸਕ ਲਾਂਘੇ ਨੂੰ ਅਮਲ 'ਚ ਲਿਆਉਣ ਲਈ ਬਿਨਾਂ ਕਿਸੇ ਹੋਰ ਦੇਰੀ ਤੋਂ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾ ਸਕੇ | ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇਕ ਲਿਖਤੀ ਬੇਨਤੀ 'ਚ ਕਿਹਾ ਹੈ ਕਿ ਲਾਂਘੇ ਤੋਂ ਪਾਰ ਜਾਣ ਵਾਸਤੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ | ਰਾਜਨਾਥ ਸਿੰਘ ਨੂੰ ਲਿਖੇ ਪੱਤਰ 'ਚ ਮੁੱਖ ਮੰਤਰੀ ਨੇ ਸਿੱਖ ਅਰਦਾਸ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ 'ਖੁੱਲ੍ਹੇ ਦਰਸ਼ਨ ਦੀਦਾਰ' ਦੀ ਸਹੂਲਤ ਵਾਸਤੇ ਸਾਧਾਰਨ ਪ੍ਰਕਿਰਿਆ ਅਪਣਾਉਣ ਲਈ ਮੋਦੀ ਸਰਕਾਰ ਨੂੰ ਬੇਨਤੀ ਕੀਤੀ ਹੈ | ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਲਿਖੇ ਪੱਤਰ 'ਚ ਸੁਝਾਅ ਦਿੱਤਾ ਹੈ ਕਿ ਸ਼ਨਾਖ਼ਤ ਲਈ ਪਾਸਪੋਰਟ ਦੀ ਬਜਾਏ ਆਧਾਰ ਕਾਰਡ ਵਰਗੇ ਯੋਗ ਸਰਕਾਰੀ ਦਸਤਾਵੇਜ਼ ਦੀ ਵਰਤੋਂ ਕੀਤੀ ਜਾ ਸਕਦੀ ਹੈ |

ਕੇਂਦਰੀ ਗ੍ਰਹਿ ਸਕੱਤਰ ਵਲੋਂ ਸੀਨੀਅਰ ਅਧਿਕਾਰੀਆਂ ਨਾਲ ਚਰਚਾ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਸਕਤੱਰ ਰਾਜੀਵ ਗੌਬਾ ਨੇ ਅੱਜ ਇਥੇ ਕਰਤਾਰਪੁਰ ਲਾਂਘਾ ਮੁੱਦੇ 'ਤੇ ਬੀ.ਐਸ.ਐਫ. ਦੇ ਮੁਖੀ ਆਰ. ਕੇ. ਮਿਸ਼ਰਾ ਅਤੇ ਪੰਜਾਬ ਦੇ ਮੁੱਖ ਸਕੱਤਰ ਕਰਨ ਸਿੰਘ ਅਵਤਾਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਜਿਹੜੀ ਨਾਰਥ ਬਲਾਕੇ ਵਿਖੇ ਹੋਈ ਵਿਚ ਕਰਤਾਰਪੁਰ ਲਾਂਘੇ ਨਾਲ ਸਬੰਧਿਤ ਮੁੱਦਿਆਂ 'ਤੇ ਚਰਚਾ ਕੀਤੀ ਗਈ | ਮੀਟਿੰਗ ਵਿਚ ਪੰਜਾਬ ਦੇ ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ, ਪਾਕਿਸਤਾਨ ਵਿਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀ ਵੀ ਸ਼ਾਮਿਲ ਹੋਏ | ਭਾਰਤ ਸਰਕਾਰ ਨੇ ਪਿਛਲੇ ਸਾਲ 22 ਨਵੰਬਰ ਨੂੰ ਗੁਰਪੁਰਬ ਮੌਕੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਗੁਰਦਾਸਪੁਰ ਜ਼ਿਲ੍ਹੇ ਵਿਚ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਲਾਂਘਾ ਉਸਾਰਨ ਦੀ ਪ੍ਰਵਾਨਗੀ ਦਿੱਤੀ ਸੀ | ਪਾਕਿਸਤਾਨ ਸਰਕਾਰ ਨੇ ਵੀ ਅਗਲੇ ਸਾਲ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਸੀ | ਕਰਤਾਰਪੁਰ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਅੰਤਰਰਾਸ਼ਟਰੀ ਸਰਹੱਦ ਤੋਂ ਮਹਿਜ਼ ਤਿੰਨ ਕਿਲੋਮੀਟਰ ਦੂਰ ਹੈ | ਪਿਛਲੇ ਸਾਲ 26 ਨਵੰਬਰ ਨੂੰ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਦੀ ਪ੍ਰਧਾਨਗੀ ਕੀਤੀ ਸੀ |

ਪਾਕਿ ਵਲੋਂ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

ਸੁੰਦਰਬਨੀ ਸੈਕਟਰ 'ਚ ਪਾਕਿ ਗੋਲੀਬਾਰੀ 'ਚ 2 ਜਵਾਨ ਜ਼ਖ਼ਮੀ
ਸ੍ਰੀਨਗਰ, 15 ਜਨਵਰੀ (ਮਨਜੀਤ ਸਿੰਘ)-ਸਾਂਬਾ ਸੈਕਟਰ 'ਚ ਪਾਕਿ ਰੇਂਜਰਾਂ ਵਲੋਂ ਕੀਤੇ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ ਹੋ ਗਿਆ | ਸੂਤਰਾਂ ਅਨੁਸਾਰ ਪਾਕਿ ਦੇ ਚਿਨਾਬ ਰੇਂਜਰਾਂ ਨੇ ਆਬਯਾਲ ਡੋਗਰਾ ਪੋਸਟ ਤੋਂ ਜ਼ਿਲ੍ਹਾ ਕਠੂਆ ਦੀ ਪਾਂਸਰ ਬਾਰਡਰ ਆਊਟ ਪੋਸਟ ਨੂੰ ਮੰਗਲਵਾਰ ਸਵੇਰੇ 10.55 ਵਜੇ ਸਨਾਈਪਰ ਰਾਈਫਲਾਂ ਨਾਲ ਬੀ.ਐਸ.ਐਫ. ਦੀ 19 ਬਟਾਲੀਅਨ ਦੀ ਇਕ ਗਸ਼ਤੀ ਪਾਰਟੀ ਨੂੰ ਨਿਸ਼ਾਨਾ ਬਣਾਇਆ, ਜਿਸ 'ਚ ਸਹਾਇਕ ਕਮਾਂਡੈ ਾਟ ਵਿਨੇ ਪ੍ਰਸਾਦ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹੀਰਾਨਗਰ ਸਬ-ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ, ਜਿਥੋਂ ਉਸ ਨੂੰ ਸਤਵਾਰੀ ਦੇ ਸੈਨਾ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ ਗਿਆ | ਇਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਿਆ | ਸ਼ਹੀਦ ਅਧਿਕਾਰੀ ਪੱਛਮੀ ਬੰਗਾਲ ਦਾ ਰਹਿਣ ਵਾਲਾ ਸੀ | ਬੀ.ਐਸ.ਐਫ. ਨੇ ਇਸ ਹਮਲੇ ਦੇ ਬਾਅਦ ਪਾਕਿ ਰੇਂਜਰਾਂ ਦੀਆਂ ਪਾਨਸਰ ਤੇ ਮਨਿਆਰੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਢੁਕਵਾਂ ਜਵਾਬ ਦਿੱਤਾ ਤੇ ਦੁਪਾਸੜ ਗੋਲੀਬਾਰੀ ਦਾ ਸਿਲਸਿਲਾ ਜਾਰੀ ਰਿਹਾ | ਉਧਰ ਜ਼ਿਲ੍ਹਾ ਰਾਜੌਰੀ ਦੇ ਸੁੰਦਰਬਨੀ ਸੈਕਟਰ 'ਚ ਪਾਕਿ ਸੈਨਾ ਨੇ ਸਵੇਰੇ 10 ਵਜੇ ਮੁੜ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਮਲਾਲ ਤੇ ਦਦਲ ਇਲਾਕਿਆਂ 'ਚ ਸਥਿਤ ਭਾਰਤੀ ਚੌਕੀਆਂ ਤੇ ਨਾਗਰਿਕ ਇਲਾਕਿਆਂ 'ਤੇ ਭਾਰੀ ਗੋਲਾਬਾਰੀ ਕੀਤੀ, ਜਿਸ 'ਚ 2 ਜਵਾਨ ਗੰਭੀਰ ਜ਼ਖ਼ਮੀ ਹੋ ਗਏ |
ਪੁਣਛ 'ਚ ਦਿਲ ਦਾ ਦੌਰਾ ਪੈਣ ਕਾਰਨ ਜਵਾਨ ਦੀ ਮੌਤ

ਜ਼ਿਲਾ ਪੁਣਛ ਦੇ ਮਨਾਕੋਟ ਸੈਕਟਰ ਵਿਖੇ ਡਿਊਟੀ 'ਤੇ ਤਾਇਨਾਤ ਫੌਜ ਦੇ ਇਕ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਮਿ੍ਤਕ ਫੌਜੀ ਦੀ ਪਹਿਚਾਣ ਨਾਇਬ ਸੂਬੇਦਾਰ ਰਾਜਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ 5 ਮਹਾਰ ਰੈਜੀਮੈਂਟ ਨਾਲ ਸਬੰਧਿਤ ਸੀ |

ਸੁਪਰੀਮ ਕੋਰਟ ਵਲੋਂ ਯੂ.ਪੀ.ਐਸ.ਸੀ. ਦੇ ਸਕੱਤਰ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ

ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਅੱਜ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਸਕੱਤਰ ਨੂੰ ਨਿੱਜੀ ਰੂਪ 'ਚ ਪੇਸ਼ ਹੋ ਕੇ ਅਦਾਲਤ ਨੂੰ ਇਹ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਕੀ ਕਮਿਸ਼ਨ ਨੇ ਸੂਬਾ ਸਰਕਾਰਾਂ ਵਲੋਂ ਡੀ. ਜੀ.ਪੀ. ਨਿਯੁਕਤ ਕਰਨ ਲਈ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਦਾ ਪੈਨਲ ਤਿਆਰ ਕੀਤਾ ਹੈ ਜਾਂ ਨਹੀਂ | ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਯੂ.ਪੀ.ਐਸ.ਸੀ. ਦੇ ਸਕੱਤਰ ਨੂੰ ਇਹ ਦੱਸਣ ਲਈ ਬੁੱਧਵਾਰ ਸਵੇਰੇ 10.30 ਵਜੇ ਅਦਾਲਤ 'ਚ ਮੌਜੂਦ ਰਹਿਣ ਲਈ ਕਿਹਾ ਹੈ ਕਿ ਕੀ ਕਮਿਸ਼ਨ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦਾ ਪੈਨਲ ਬਣਾਇਆ ਹੈ ਜਾਂ ਨਹੀਂ, ਜਿਨ੍ਹਾਂ ਦੀ ਡੀ. ਜੀ.ਪੀ. ਵਜੋਂ ਨਿਯੁਕਤੀਆਂ 'ਤੇ ਵਿਚਾਰ ਕੀਤੀ ਜਾਵੇ | ਅਦਾਲਤ ਨੇ ਇਹ ਹਦਾਇਤ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਵਲੋਂ ਇਹ ਕਹਿਣ ਪਿੱਛੋਂ ਦਿੱਤੀ ਕਿ ਯੂ.ਪੀ.ਐਸ.ਸੀ. ਨੇ ਪੁਲਿਸ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਦੀ ਸੂਚੀ ਤਿਆਰ ਨਹੀਂ ਕੀਤੀ, ਸਗੋਂ ਪ੍ਰਸੋਨਲ ਤੇ ਟਰੇਨਿੰਗ ਵਿਭਾਗ ਨੇ ਬਣਾਈ ਹੈ | ਸੁਪਰੀਮ ਕੋਰਟ ਪੰਜਾਬ, ਹਰਿਆਣਾ ਤੇ ਬਿਹਾਰ ਸਮੇਤ ਕਈ ਸੂਬਾ ਸਰਕਾਰਾਂ ਦੀਆਂ ਅਰਜ਼ੀਆਂ 'ਤੇ ਸੁਣਵਾਈ ਕਰ ਰਹੀ ਹੈ, ਜਿਨ੍ਹਾਂ ਨੇ ਡੀ.ਜੀ.ਪੀ. ਦੀ ਚੋਣ ਤੇ ਨਿਯੁਕਤੀ ਸਬੰਧੀ ਸਥਾਨਕ ਕਾਨੂੰਨਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ |

ਭਾਖੜਾ, ਡੈਹਰ, ਪੌ ਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਪਿਛਲੇ ਸਾਲ ਦੇ ਮੁਕਾਬਲੇ ਵੱਧ

ਪਟਿਆਲਾ, 15 ਜਨਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਦੇ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਵੱਧ ਹੈ, ਜਿਸ ਦਾ ਸਿੱਧਾ ਅਸਰ ਪਣ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ ਤੇ ਸਿੰਜਾਈ ਲਈ ਵਰਤੇ ਜਾਣ ਵਾਲੇ ਪਾਣੀ 'ਤੇ ਪਵੇਗਾ | ਜਾਣਕਾਰੀ ਅਨੁਸਾਰ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ 'ਚ ਪਾਣੀ ਦਾ ਪੱਧਰ 1649.53 ਫੁੱਟ ਹੈ ਜਦਕਿ ਪਿਛਲੇ ਸਾਲ ਇਸ ਝੀਲ 'ਚ ਪਾਣੀ ਦਾ ਪੱਧਰ 1626.83 ਫੁੱਟ ਸੀ | ਅੰਕੜੇ ਸਪੱਸ਼ਟ ਕਰਦੇ ਹਨ ਕਿ ਡੈਮ ਦੀ ਝੀਲ 'ਚ ਪਾਣੀ ਦਾ ਪੱਧਰ ਕਰੀਬ 23 ਫੁੱਟ ਵੱਧ ਹੈ | ਹਾਲਾਂਕਿ ਇਸ ਡੈਮ 'ਚ ਪਾਣੀ 1685 ਫੁੱਟ ਤੱਕ ਭਰਿਆ ਜਾ ਸਕਦਾ ਹੈ ਤੇ ਜਦੋਂ ਝੀਲ 'ਚ ਪਾਣੀ ਦਾ ਪੱਧਰ 1680 ਫੁੱਟ 'ਤੇ ਪਹੰੁਚ ਜਾਂਦਾ ਹੈ ਤਾਂ ਚੌਕਸੀ ਜਾਰੀ ਕੀਤੀ ਜਾਂਦੀ ਹੈ | ਡੈਹਰ ਡੈਮ 'ਚ ਪਾਣੀ ਦਾ ਪੱਧਰ 2922 ਫੁੱਟ ਹੈ ਜਦਕਿ ਪਿਛਲੇ ਸਾਲ ਪਾਣੀ ਦਾ ਪੱਧਰ 2921 ਫੁੱਟ ਸੀ | ਇਸ ਤੋਂ ਇਲਾਵਾ ਪੌਾਗ ਡੈਮ 'ਚ ਪਾਣੀ ਦਾ ਪੱਧਰ 1357.54 ਫੁੱਟ ਹੈ ਜਦਕਿ ਪਿਛਲੇ ਸਾਲ ਇਥੇ ਪਾਣੀ ਦਾ ਪੱਧਰ 1339.49 ਫੁੱਟ ਸੀ | ਇਸ ਡੈਮ ਦੀ ਝੀਲ 'ਚ ਪਾਣੀ ਦੀ ਆਮਦ 2635 ਕਿਊਸਕ ਦਰ ਨਾਲ ਆ ਰਹੀ ਹੈ | ਰਣਜੀਤ ਸਾਗਰ ਡੈਮ ਦਾ ਹਾਲੇ ਪੂਰਾ ਪਾਣੀ ਪੰਜਾਬ ਅੰਦਰ ਵਰਤਿਆ ਨਹੀਂ ਜਾ ਸਕਿਆ, ਕਾਫ਼ੀ ਪਾਣੀ ਹਾਲੇ ਵੀ ਪਾਕਿਸਤਾਨ ਨੂੰ ਜਾ ਰਿਹਾ ਹੈ | ਇਸ ਡੈਮ 'ਚ ਪਾਣੀ ਦਾ ਪੱਧਰ 514.85 ਮੀਟਰ ਹੈ ਜਦਕਿ ਪਿਛਲੇ ਸਾਲ ਇਸ ਡੈਮ ਦੀ ਝੀਲ 'ਚ ਪਾਣੀ ਦਾ ਪੱਧਰ 500.84 ਮੀਟਰ ਮਾਪਿਆ ਗਿਆ ਸੀ | ਇਸ ਡੈਮ ਦੀ ਝੀਲ 'ਚ ਪਾਣੀ ਦੀ ਆਮਦ 2285 ਕਿਊਸਕ ਦਰ ਨਾਲ ਹੋਈ ਹੈ ਜਦਕਿ ਪਿਛਲੇ ਸਾਲ ਪਾਣੀ 1435 ਕਿਊੁਸਕ ਦਰ ਨਾਲ ਆਇਆ ਸੀ | ਸਾਰੇ ਹੀ ਡੈਮਾਂ ਦੇ ਅੰਕੜੇ ਦੱਸਦੇ ਹਨ ਕਿ ਇਸ ਵਾਰ ਪਾਣੀ ਦੀ ਜੋ ਆਮਦ ਵਧੀ ਹੈ ਉਹ ਗਰਮੀਆਂ ਲਈ ਵਧ ਕੰਮ ਆਵੇਗਾ | ਗੌਰਤਲਬ ਹੈ ਕਿ ਭਾਵੇਂ ਪਾਣੀ ਦੀ ਆਮਦ ਵਧਣ ਨਾਲ ਪਾਣੀ ਦਾ ਪੱਧਰ ਤਾਂ ਵਧਿਆ ਹੈ, ਪਰ ਕਿਸੇ ਵੀ ਡੈਮ ਦੀ ਝੀਲ 'ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਨਹੀਂ ਛੂਹ ਸਕਿਆ |

ਕਰਨਾਟਕ 'ਚ ਦੋ ਵਿਧਾਇਕਾਂ ਵਲੋਂ ਕਾਂਗਰਸ-ਜੇ.ਡੀ.ਐਸ. ਗੱਠਜੋੜ ਸਰਕਾਰ ਤੋਂ ਸਮਰਥਨ ਵਾਪਸ

ਬੈਂਗਲੁਰੂ, 15 ਜਨਵਰੀ (ਏਜੰਸੀ)- ਕਰਨਾਟਕਾ 'ਚ ਕਾਂਗਰਸ-ਜੇ.ਡੀ.ਐਸ. ਗੱਠਜੋੜ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਮੁੱਖ ਮੰਤਰੀ ਐਚ. ਡੀ. ਕੁਮਾਰਾਸਵਾਮੀ ਦੀ ਅਗਵਾਈ ਵਾਲੀ ਸਰਕਾਰ ਤੋਂ ਦੋ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਲਿਆ | ਆਜ਼ਾਦ ਵਿਧਾਇਕ ਐਚ. ਨਾਗੇਸ਼ ਤੇ ਕੇ.ਪੀ.ਜੇ.ਪੀ. ਪਾਰਟੀ ਦੇ ਵਿਧਾਇਕ ਆਰ. ਸ਼ੰਕਰ ਨੇ ਆਪਣੇ ਫ਼ੈਸਲੇ ਬਾਰੇ ਰਾਜਪਾਲ ਵਾਜੂਬਾਈ ਵਾਲਾ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ | ਮੀਡੀਆ ਨੂੰ ਜਾਰੀ ਕੀਤੇ ਵੱਖਰੇ ਪੱਤਰ 'ਚ ਵਿਧਾਇਕਾਂ ਨੇ ਜਾਣਕਾਰੀ ਦਿੱਤੀ ਕਿ ਉਹ ਕਾਂਗਰਸ-ਜੇ.ਡੀ.ਐਸ. ਗੱਠਜੋੜ ਦੀ ਸਰਕਾਰ ਤੋਂ ਆਪਣਾ ਸਮਰਥਨ ਤੁਰੰਤ ਪ੍ਰਭਾਵ ਨਾਲ ਵਾਪਸ ਲੈਂਦੇ ਹਨ | ਮੁੰਬਈ ਦੇ ਇਕ ਹੋਟਲ ਵਿਖੇ ਠਹਿਰ ਰਹੇ ਦੋਵੇਂ ਵਿਧਾਇਕਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਇਸ 'ਤੇ ਛੇਤੀ ਕਾਰਵਾਈ ਕੀਤੀ ਜਾਵੇ |
ਮੇਰੀ ਸਰਕਾਰ ਸਥਿਰ, ਚਿੰਤਾ ਦੀ ਲੋੜ ਨਹੀਂ-ਕੁਮਾਰਾਸਵਾਮੀ
ਇਸੇ ਦੌਰਾਨ ਮੁੱਖ ਮੰਤਰੀ ਐਚ. ਡੀ. ਕੁਮਾਰਾਸਵਾਮੀ ਨੇ ਕਿਹਾ ਹੈ ਕਿ ਸੂਬੇ 'ਚ ਉਨ੍ਹਾਂ ਦੀ ਸਰਕਾਰ ਸਥਿਰ ਹੈ ਤੇ ਇਸ ਬਾਰੇ ਉਹ ਪੂਰੀ ਤਰ੍ਹਾਂ ਤਣਾਅ-ਮੁਕਤ ਹਨ | ਇਸ ਸਬੰਧੀ ਬਹਾਦਰੀ ਨਾਲ ਅੱਗੇ ਵਧਣ ਦੀ ਅਪੀਲ ਕਰਦੇ ਹੋਏ ਕੁਮਾਰਾਸਵਾਮੀ ਨੇ ਕਿਹਾ ਕਿ ਮੈਨੂੰ ਆਪਣੀ ਤਾਕਤ ਦਾ ਪਤਾ  ਹੈ, ਮੇਰੀ ਸਰਕਾਰ ਸਥਿਰ ਹੈ ਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ |
ਕਰਨਾਟਕ 'ਚ ਸੱਤਾ ਦਾ ਦਾਅਵਾ ਕਰੇਗੀ ਭਾਜਪਾ-ਕੇਂਦਰੀ ਮੰਤਰੀ ਗੌੜਾ ਦੋ ਵਿਧਾਇਕਾਂ ਵਲੋਂ ਕਰਨਾਟਕਾ ਦੀ ਗੱਠਜੋੜ ਸਰਕਾਰ ਤੋਂ ਸਮਰਥਨ ਵਾਪਸ ਲੈਣ ਦੇ ਕੁਝ ਘੰਟਿਆਂ ਬਾਅਦ ਕੇਂਦਰੀ ਮੰਤਰੀ ਸਦਾਨੰਦ ਗੌੜਾ ਨੇ ਕਿਹਾ ਹੈ ਕਿ ਜੇਕਰ ਕਰਨਾਟਕਾ 'ਚ ਕਾਂਗਰਸ-ਜੇ.ਡੀ.ਐਸ. ਗੱਠਜੋੜ ਦੀ ਸਰਕਾਰ ਡਿਗਦੀ ਹੈ ਤਾਂ ਭਾਜਪਾ ਸੂਬੇ 'ਚ ਸੱਤਾ ਲਈ ਦਾਅਵਾ ਕਰੇਗੀ | ਸਦਾਨੰਦ ਗੌੜਾ ਨੇ ਕਿਹਾ ਕਿ ਕੁਮਾਰਾਸਵਾਮੀ ਸਰਕਾਰ ਆਪਣੇ ਹੀ ਝਗੜੇ ਕਾਰਨ ਡਿਗ ਜਾਵੇਗੀ ਤੇ ਸੂਬੇ 'ਚ ਕਾਂਗਰਸ ਤੇ ਜੇ.ਡੀ.ਐਸ. ਗੱਠਜੋੜ ਤਲਾਕ ਦੀ ਕਗਾਰ 'ਤੇ ਹੈ |

ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਥਰੀਸਾ ਮੇਅ ਦੀ ਇਤਿਹਾਸਕ ਹਾਰ

232 ਵੋਟਾਂ ਦੇ ਫਰਕ ਨਾਲ ਪ੍ਰਧਾਨ ਮੰਤਰੀ ਹਾਰੀ ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਅੱਜ ਬਰਤਾਨਵੀ ਸੰਸਦ 'ਚ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ | ਪ੍ਰਧਾਨ ਮੰਤਰੀ ਥਰੀਸਾ ਮੇਅ ਵਲੋਂ ਯੂਰਪੀ ਸੰਘ ਦੇ ਮੁਖੀਆਂ ਨਾਲ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਕਾਰਨ ਨਵੀਆਂ ਪੰਚਾਇਤਾਂ ਦੇ ਚਿਹਰਿਆਂ 'ਤੇ ਹਾਲੇ ਨਹੀਂ ਪਰਤੀਆਂ ਰੌਣਕਾਂ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਹਾਲ ਹੀ 'ਚ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਤੋਂ ਬਾਅਦ ਪਿੰਡਾਂ 'ਚ ਮਾਹੌਲ ਕੁਝ ਸ਼ਾਂਤ ਹੋ ਗਿਆ ਹੈ | ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਸਹੁੰਆਂ ਵੀ ਚੁੱਕ ਲਈਆਂ ਤੇ ਨਵੇਂ ਬਣੇ ਸਰਪੰਚਾਂ ਨੇ ਚਾਰਜ ...

ਪੂਰੀ ਖ਼ਬਰ »

ਪ੍ਰਸਿੱਧ ਤੀਰਥ ਸਥਾਨ ਚਿੰਤਪੁਰਨੀ ਰੇਲ ਨੈੱਟਵਰਕ ਨਾਲ ਜੁੜਿਆ

ਨਵੀਂ ਗੱਡੀ ਹਿਮਾਚਲ ਐਕਸਪ੍ਰੈੱਸ ਦੀ ਸ਼ੁਰੂਆਤ ਊਨਾ, 15 ਜਨਵਰੀ (ਹਰਪਾਲ ਸਿੰਘ ਕੋਟਲਾ)-ਜ਼ਿਲੇ੍ਹ ਦੇ ਕਸਬਾ ਦੌਲਤਪੁਰ ਚੌਕ ਤੋਂ ਦਿੱਲੀ ਤੱਕ ਰੇਲ ਗੱਡੀ ਚਲਾਉਣ ਦਾ ਦਹਾਕਿਆਂ ਪੁਰਾਣਾ ਸੁਪਨਾ ਮੰਗਲਵਾਰ ਨੂੰ ਸਾਕਾਰ ਹੋ ਗਿਆ | ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ...

ਪੂਰੀ ਖ਼ਬਰ »

ਪੱਤਰਕਾਰ ਹੱਤਿਆ ਮਾਮਲਾ

ਰਾਮ ਰਹੀਮ ਨੂੰ ਸਜ਼ਾ ਸੁਣਾਉਣ ਦੀ ਥਾਂ ਨੂੰ ਲੈ ਕੇ ਅੱਜ ਆਵੇਗਾ ਫ਼ੈਸਲਾ

ਪੰਚਕੂਲਾ, 15 ਜਨਵਰੀ (ਕਪਿਲ)-ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸ ਦੇ ਲਈ 17 ਜਨਵਰੀ ਨੂੰ ਰਾਮ ਰਹੀਮ ਨੂੰ ...

ਪੂਰੀ ਖ਼ਬਰ »

ਵਿਧਾਇਕਾਂ ਵਿਚਲੀ ਨਿਰਾਸ਼ਾ ਨੂੰ ਜਾਣਨ ਲਈ ਮੁੱਖ ਮੰਤਰੀ ਕਰਨਗੇ ਮੁਲਾਕਾਤਾਂ

ਅੱਜ ਮਾਝਾ, ਕੱਲ੍ਹ ਦੁਆਬਾ ਤੇ ਪਰਸੋਂ ਮਾਲਵਾ ਦੇ ਕਾਂਗਰਸੀ ਵਿਧਾਇਕਾਂ ਨੂੰ ਮਿਲਣਗੇ ਚੰਡੀਗੜ੍ਹ, 15 ਜਨਵਰੀ (ਹਰਕਵਲਜੀਤ ਸਿੰਘ)-ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ...

ਪੂਰੀ ਖ਼ਬਰ »

ਹਨੀਪ੍ਰੀਤ ਨੂੰ ਫ਼ੋਨ 'ਤੇ ਘਰ ਗੱਲ ਕਰਨ ਦੀ ਇਜਾਜ਼ਤ ਮਿਲੀ

ਚੰਡੀਗੜ੍ਹ, 15 ਜਨਵਰੀ (ਸੁਰਜੀਤ ਸਿੰਘ ਸੱਤੀ)-ਰਾਮ ਰਹੀਮ ਦੇ ਮਾਮਲਿਆਂ ਵਿਚ ਸੁਨਾਰੀਆ ਜੇਲ੍ਹ ਵਿਚ ਬੰਦ ਹਨੀਪ੍ਰੀਤ ਨੂੰ ਆਪਣੇ ਘਰ ਵਾਲਿਆਂ ਨਾਲ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਮਿਲ ਗਈ ਹੈ | ਉਸ ਨੇ ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਕਿਹਾ ਸੀ ਕਿ ਹੋਰ ਕੈਦੀਆਂ ਨੂੰ ...

ਪੂਰੀ ਖ਼ਬਰ »

ਗੁਜਰਾਤ ਦੰਗਿਆਂ 'ਚ ਮੋਦੀ ਨੂੰ ਕਲੀਨ ਚਿੱਟ ਿਖ਼ਲਾਫ਼ ਅਰਜ਼ੀ 'ਤੇ ਸੁਣਵਾਈ ਚਾਰ ਹਫ਼ਤੇ ਤੱਕ ਟਲੀ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ 2002 ਵਿਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਫ਼ਿਰਕੂ ਦੰਗਿਆਂ ਨਾਲ ਜੁੜੇ ਮਾਮਲਿਆਂ ਵਿਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਕਲੀਨ ਚਿੱਟ ਿਖ਼ਲਾਫ਼ ਜ਼ਾਕੀਆ ਜਾਫ਼ਰੀ ਦੀ ਅਰਜ਼ੀ 'ਤੇ ਸੁਣਵਾਈ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਦਾਖਲ ਹੋਣ ਵਾਲੀ ਔਰਤ ਨੂੰ ਸੱਸ ਨੇ ਕੁੱਟਿਆ

ਤਿਰੂਵਨੰਤਪੁਰਮ, 15 ਜਨਵਰੀ (ਏਜੰਸੀ)-ਕੇਰਲਾ ਸਥਿਤ ਸਬਰੀਮਾਲਾ ਮੰਦਿਰ 'ਚ ਪ੍ਰੰਪਰਾਵਾਂ ਨੂੰ ਅਣਡਿੱਠ ਕਰ ਦਾਖਲ ਹੋਣ ਵਾਲੀਆਂ 2 ਔਰਤਾਂ 'ਚੋਂ ਇਕ ਦੇ ਘਰ ਪਰਤਣ 'ਤੇ ਸੱਸ ਵਲੋਂ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ...

ਪੂਰੀ ਖ਼ਬਰ »

ਵਾਈਟ ਹਾਊਸ ਦੇ ਭਾਰਤੀ ਮੂਲ ਦੇ ਉਪ ਬੁਲਾਰੇ ਸ਼ਾਹ ਵਲੋਂ ਟਰੰਪ ਪ੍ਰਸ਼ਾਸਨ ਤੋਂ ਅਸਤੀਫ਼ਾ

ਵਾਸ਼ਿੰਗਟਨ, 15 ਜਨਵਰੀ (ਪੀ. ਟੀ. ਆਈ.)-ਵਾਈਟ ਹਾਊਸ ਵਿਚ ਪ੍ਰੈੱਸ ਦਫ਼ਤਰ 'ਚ ਉੱਚ ਅਹੁਦੇ 'ਤੇ ਤਾਇਨਾਤ ਭਾਰਤੀ ਅਮਰੀਕੀ ਰਾਜ ਸ਼ਾਹ ਨੇ ਇਕ ਪ੍ਰਮੁੱਖ ਸੰਚਾਰ ਅਤੇ ਲਾਬਿੰਗ ਫਰਮ ਵਿਚ ਸ਼ਾਮਿਲ ਹੋਣ ਲਈ ਆਪਣਾ ਅਹੁਦਾ ਛੱਡ ਦਿੱਤਾ ਹੈ | ਉਹ ਪਿਛਲੇ ਕੁਝ ਮਹੀਨਿਆਂ ਤੋਂ ਟਰੰਪ ...

ਪੂਰੀ ਖ਼ਬਰ »

ਪੁਰਾਣੇ ਮਤਭੇਦ ਭੁੱਲ ਕੇ ਸਪਾ-ਬਸਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਵਾਂਗੇ-ਮਾਇਆਵਤੀ

63 ਵਰਿ੍ਹਆਂ ਦੀ ਹੋਈ ਬਸਪਾ ਮੁਖੀ ਲਖਨਊ, 15 ਜਨਵਰੀ (ਏਜੰਸੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ (ਸਪਾ) ਅਤੇ ਬਸਪਾ ਦੇ ਸਮਰਥਕਾਂ ਨੂੰ ਆਪਣੇ ਪੁਰਾਣੇ ਮਤਭੇਦ ਭੁੱਲ ਕੇ ਆਗਾਮੀ ਲੋਕ ਸਭਾ ਚੋਣਾਂ 'ਚ ਇਨ੍ਹਾਂ ਪਾਰਟੀਆਂ ਦੇ ਗਠਜੋੜ ਦੇ ...

ਪੂਰੀ ਖ਼ਬਰ »

ਪਿਛਲੀਆਂ ਸਰਕਾਰਾਂ ਨੇ ਸੁਲਤਾਨਾਂ ਦੀ ਤਰ੍ਹਾਂ ਸ਼ਾਸਨ ਕੀਤਾ-ਮੋਦੀ

90 ਹਜ਼ਾਰ ਕਰੋੜ ਦਾ ਗਬਨ ਰੋਕੇ ਜਾਣ 'ਤੇ ਮੈਨੂੰ ਕੀਤੀ ਜਾ ਰਹੀ ਹੈ ਹਟਾਉਣ ਦੀ ਕੋਸ਼ਿਸ਼ ਬਲਾਂਗੀਰ (ਓਡੀਸ਼ਾ), 15 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ 'ਤੇ ਦੇਸ਼ ਦੀ ਮਹਾਨ ਵਿਰਾਸਤ ਨੂੰ ਅਣਗੌਲ ਕੇ 'ਸੁਲਤਾਨਾਂ' ਦੀ ...

ਪੂਰੀ ਖ਼ਬਰ »

ਭਾਈ ਦਇਆ ਸਿੰਘ ਲਾਹੌਰੀਏ ਵਲੋਂ ਆਯੁਰਵੈਦਿਕ ਡਾਕਟਰ ਉਪਲਬਧ ਕਰਵਾਉਣ ਲਈ ਪਟੀਸ਼ਨ

ਹਾਈਕੋਰਟ ਨੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਦਿੱਲੀ ਹਾਈਕੋਰਟ ਨੇ ਭਾਈ ਦਇਆ ਸਿੰਘ ਲਾਹੌਰੀਏ ਵਲੋਂ ਤਿਹਾੜ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿਚ ਬੰਦ ਕੈਦੀਆਂ ਲਈ ਬਿਨਾਂ ਕਿਸੇ ਵਿਤਕਰੇ ਆਯੁਰਵੈਦਿਕ ਡਾਕਟਰ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਚੋਣਾਂ ਵਾਲੇ ਦਿਨ ਅਖ਼ਬਾਰਾਂ 'ਚ ਇਸ਼ਤਿਹਾਰ ਦੇਣ 'ਤੇ ਪਾਬੰਦੀ ਦੀ ਸਿਫਾਰਿਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਨੂੰਨ 'ਚ ਬਦਲਾਅ ਦੀ ਸੰਭਾਵਨਾ ਨਹੀਂ ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਇਕ ਕਮੇਟੀ ਜਿਸ ਨੂੰ ਚੋਣਾਂ ਹੋਣ ਤੋਂ 48 ਘੰਟੇ ਪਹਿਲਾਂ ਪ੍ਰਚਾਰ ਸਬੰਧੀ ਕਾਨੂੰਨਾਂ 'ਚ ਬਦਲਾਅ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਨੇ ਚੋਣਾਂ ਵਾਲੇ ਦਿਨ ...

ਪੂਰੀ ਖ਼ਬਰ »

ਕੇਜਰੀਵਾਲ ਦੀ ਕੁੜੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਕਾਬੂ

ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੁੜੀ ਨੂੰ ਧਮਕੀ ਦੇਣ ਵਾਲੇ ਦੀ ਪਛਾਣ ਕਰ ਲਈ ਗਈ ਹੈ | ਦੋਸ਼ੀ ਨੇ ਕੇਜਰੀਵਾਲ ਦੇ ਅਧਿਕਾਰਤ ਈ-ਮੇਲ ਆਈ.ਡੀ. 'ਤੇ ਧਮਕੀ ਵਾਲੀ ਮੇਲ ਭੇਜੀ ਸੀ | ਇਸ ਈ-ਮੇਲ ਦੇ ਰਾਹੀਂ ਦੋਸ਼ੀ ਨੇ ...

ਪੂਰੀ ਖ਼ਬਰ »

ਸ਼ਾਹੀ ਇਸ਼ਨਾਨ ਨਾਲ ਕੁੰਭ ਮੇਲਾ ਸ਼ੁਰੂ

1.4 ਕਰੋੜ ਸ਼ਰਧਾਲੂਆਂ ਨੇ ਲਗਾਈ ਡੁਬਕੀ ਪ੍ਰਯਾਗਰਾਜ, 15 ਜਨਵਰੀ (ਏਜੰਸੀ)-ਮਕਰ ਸੰਕ੍ਰਾਂਤੀ ਮੌਕੇ ਉੱਤਰ ਪ੍ਰਦੇਸ਼ ਦੇ ਗੰਗਾ, ਯਮੁਨਾ ਤੇ ਮਿਥਕ ਸਰਸਵਤੀ ਦੇ ਪਵਿੱਤਰ ਸੰਗਮ ਸਥਾਨ 'ਤੇ ਅੱਜ ਪਹੁਫੁਟਾਲਾ ਹੁੰਦਿਆਂ 'ਹਰ ਹਰ ਗੰਗੇ' ਦੇ ਜੈਕਾਰਿਆਂ ਨਾਲ ਆਸਮਾਨ ਗੂੰਜ ਉਠਿਆ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX