ਤਾਜਾ ਖ਼ਬਰਾਂ


ਤੇਲੰਗਾਨਾ 'ਚ ਸਿਲੰਡਰ ਫਟਣ ਕਾਰਨ ਇੱਕ ਦੀ ਮੌਤ ਅਤੇ ਕਈ ਜ਼ਖ਼ਮੀ
. . .  1 minute ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮੇਡਚਾਲ ਜ਼ਿਲ੍ਹੇ 'ਚ ਪੈਂਦੇ ਕਪਾਰਾ 'ਚ ਅੱਜ ਸਵੇਰੇ ਇੱਕ ਘਰ ਅੰਦਰ ਗੈਸ ਸਿਲੰਡਰ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 8 ਅੱਠ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ...
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਜਿੱਤ ਲਈ ਮਿਲਿਆ 231 ਦੌੜਾਂ ਦਾ ਟੀਚਾ
. . .  7 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਦੀ ਪੂਰੀ ਟੀਮ 230 ਦੌੜਾਂ 'ਤੇ ਆਊਟ
. . .  15 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਲੱਗਾ 9ਵਾਂ ਝਟਕਾ
. . .  18 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 47 ਓਵਰਾਂ ਤੋਂ ਬਾਅਦ ਆਸਟ੍ਰੇਲੀਆ 228/8
. . .  18 minutes ago
ਲਦਾਖ਼ 'ਚ ਆਇਆ ਬਰਫ਼ੀਲਾ ਤੂਫ਼ਾਨ, ਕਈ ਲੋਕ ਦੱਬੇ
. . .  24 minutes ago
ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ 'ਚ ਲਦਾਖ਼ ਦੇ ਖਾਰਦੁੰਗ ਲਾ ਪਾਸ 'ਚ ਬਰਫ਼ੀਲਾ ਤੂਫ਼ਾਨ ਆਉਣ ਕਾਰਨ 10 ਲੋਕਾਂ ਦੇ ਬਰਫ਼ ਹੇਠਾਂ ਦੱਬੇ ਜਾਣ ਦੀ ਸੂਚਨਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਾਰਤੀ ਫੌਜ ਦੀ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚ...
ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਚੁੱਕੀ ਸਹੁੰ
. . .  27 minutes ago
ਨਵੀਂ ਦਿੱਲੀ, 18 ਜਨਵਰੀ- ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਅੱਜ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ। ਦੋਹਾਂ ਨੂੰ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 28 ਹੋ ਗਈ ਹੈ...
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ :40 ਓਵਰਾਂ ਤੋਂ ਬਾਅਦ ਆਸਟ੍ਰੇਲੀਆ 190/6
. . .  46 minutes ago
ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਮੌਤ
. . .  about 1 hour ago
ਟੱਲੇਵਾਲ, 18 ਜਨਵਰੀ (ਸੋਨੀ ਚੀਮਾ)- ਬਰਨਾਲਾ ਜ਼ਿਲ੍ਹੇ 'ਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਲੰਘੀ ਰਾਤ...
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 163/6
. . .  about 1 hour ago
ਪੰਜਾਬ ਅੰਦਰ ਨਵੀਆਂ ਬਣ ਰਹੀਆਂ ਪਾਰਟੀਆਂ ਦਾ ਮਕਸਦ ਕਾਂਗਰਸ ਨੂੰ ਲਾਭ ਪਹੁੰਚਾਉਣਾ- ਮਜੀਠੀਆ
. . .  about 1 hour ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਪੁੱਜੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬਿਕਰਾਊਰ ਅਤੇ ਹਰਾਰ ਖੁਰਦ ਪਿੰਡਾਂ 'ਚ ਅਕਾਲੀ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 26 ਓਵਰਾਂ ਤੋਂ ਬਾਅਦ ਆਸਟ੍ਰੇਲੀਆ 110/4
. . .  about 1 hour ago
ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਕਾਰਨ ਟਰੇਨਾਂ ਅਤੇ ਉਡਾਣਾਂ 'ਤੇ ਅਸਰ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਰਾਜਧਾਨੀ ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ ਹੈ। ਠੰਢ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਦੇਰੀ ਨਾਲ...
ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  about 2 hours ago
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  about 2 hours ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  about 2 hours ago
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਿਵਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਪਹਿਲਾ ਸਫ਼ਾ

ਪੱਤਰਕਾਰ ਹੱਤਿਆ ਮਾਮਲਾ

ਰਾਮ ਰਹੀਮ ਨੂੰ ਮੌਤ ਤੱਕ ਉਮਰ ਕੈਦ

ਪਹਿਲਾਂ ਮਿਲੀ 20 ਸਾਲ ਦੀ ਸਜ਼ਾ ਤੋਂ ਬਾਅਦ ਸ਼ੁਰੂ ਹੋਵੇਗੀ ਉਮਰ ਕੈਦ
ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਦੇ ਜੱਜ ਜਗਦੀਪ ਸਿੰਘ ਦਾ ਵੱਡਾ ਫ਼ੈਸਲਾ
ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਏ ਚਾਰੇ ਦੋਸ਼ੀ
ਰਾਮ ਸਿੰਘ ਬਰਾੜ, ਕੇ. ਐਸ. ਰਾਣਾ, ਕਪਿਲ
ਚੰਡੀਗੜ੍ਹ, 17 ਜਨਵਰੀ-ਪੱਤਰਕਾਰ ਛਤਰਪਤੀ ਹੱਤਿਆ ਦੇ ਮਾਮਲੇ 'ਚ ਅੱਜ ਪੰਚਕੂਲਾ ਸਥਿਤ ਸੀ.ਬੀ.ਆਈ. ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਅਤੇ ਤਿੰਨ ਹੋਰ ਦੋਸ਼ੀਆਂ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਤੇ ਨਿਰਮਲ ਸਿੰਘ ਨੂੰ ਧਾਰਾ 302, 120ਬੀ ਤਹਿਤ ਉਮਰ ਕੈਦ ਤੇ 50-50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਰਾਮ ਰਹੀਮ ਨੂੰ ਮਿਲੀ ਇਹ ਸਜ਼ਾ ਉਸ ਵਲੋਂ ਪਹਿਲਾਂ ਭੁਗਤੀ ਜਾ ਰਹੀ 20 ਸਾਲ ਦੀ ਸਜ਼ਾ ਦੇ ਬਾਅਦ ਸ਼ੁਰੂ ਹੋਵੇਗੀ | ਸੀ.ਬੀ.ਆਈ. ਦੇ ਵਕੀਲ ਐਚ.ਪੀ.ਐਸ. ਵਰਮਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਇਹ ਵੀ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਹੁਣ ਉਮਰ ਕੈਦ ਦਾ ਮਤਲਬ ਪੂਰੀ ਉਮਰ ਆਖ਼ਰੀ ਸਾਹ ਤੱਕ ਜੇਲ੍ਹ 'ਚ ਹੀ ਰਹਿਣਾ ਹੈ | ਇਸ ਤੋਂ ਇਲਾਵਾ ਕ੍ਰਿਸ਼ਨ ਲਾਲ ਤੇ ਨਿਰਮਲ ਸਿੰਘ ਨੂੰ ਅਸਲ੍ਹਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ 3-3 ਸਾਲ ਦੀ ਸਜ਼ਾ ਅਤੇ 5-5 ਹਜ਼ਾਰ ਰੁਪਏ ਦੇ ਜੁਰਮਾਨੇ ਦੀ ਵੀ ਸਜ਼ਾ ਸੁਣਾਈ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਰਾਮ ਰਹੀਮ ਸਮੇਤ ਚਾਰੇ ਦੋਸ਼ੀ ਜੁਰਮਾਨੇ ਦੀ ਰਾਸ਼ੀ ਨਹੀਂ ਭਰਦੇ ਤਾਂ ਉਨ੍ਹਾਂ ਨੂੰ 2-2 ਸਾਲ ਦੀ ਸਜ਼ਾ ਹੋਰ ਕੱਟਣੀ ਹੋਵੇਗੀ ਜਦੋਂ ਕਿ ਅਸਲ੍ਹਾ ਕਾਨੂੰਨ ਤਹਿਤ ਸੁਣਾਈ ਗਈ ਜੁਰਮਾਨੇ ਦੀ ਸਜ਼ਾ ਨਾ ਭੁਗਤਣ 'ਤੇ ਉਨ੍ਹਾਂ ਨੂੰ 3-3 ਮਹੀਨੇ ਦੀ ਸਜ਼ਾ ਵੱਖਰੀ ਭੁਗਤਣੀ ਹੋਵੇਗੀ | ਜ਼ਿਕਰਯੋਗ ਹੈ ਕਿ ਰਾਮ ਰਹੀਮ ਸਾਧਵੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ 'ਚ ਇਸ ਸਮੇਂ ਸੁਨਾਰੀਆ ਜੇਲ੍ਹ 'ਚ ਬੰਦ ਹੈ ਅਤੇ 20 ਸਾਲ ਦੀ ਸਜ਼ਾ ਕੱਟ ਰਿਹਾ ਹੈ | ਇਹ ਸਾਰੀਆਂ ਸਜ਼ਾਵਾਂ ਵੱਖ-ਵੱਖ ਚੱਲਣਗੀਆਂ ਜਿਸ ਦਾ ਅਰਥ ਹੈ ਕਿ 20 ਸਾਲ ਦੀ ਸਜ਼ਾ ਖ਼ਤਮ ਹੋਣ ਤੋਂ ਬਾਅਦ ਇਹ ਉਮਰ ਕੈਦ ਦੀ ਸਜ਼ਾ ਸ਼ੁਰੂ ਹੋਵੇਗੀ | ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਦੇ ਜੱਜ ਜਗਦੀਪ ਸਿੰਘ ਦੀ ਅਦਾਲਤ 'ਚ ਰਾਮ ਰਹੀਮ ਨੂੰ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਅਤੇ ਬਾਕੀ ਤਿੰਨ ਦੋਸ਼ੀ ਸੈਂਟਰਲ ਜੇਲ੍ਹ ਅੰਬਾਲਾ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ | ਦੁਪਹਿਰ ਕਰੀਬ 2 ਵਜੇ ਅਦਾਲਤ ਵਲੋਂ ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ 'ਤੇ ਸੀ.ਬੀ.ਆਈ. ਅਤੇ ਬਚਾਅ ਪੱਖ ਵਲੋਂ ਆਪਣੇ-ਆਪਣੇ ਤਰਕ ਰੱਖੇ ਗਏ | ਸੀ.ਬੀ.ਆਈ. ਵਕੀਲ ਨੇ ਅਦਾਲਤ ਸਾਹਮਣੇ ਇਹ ਗੱਲ ਰੱਖੀ ਕਿ ਡੇਰਾ ਮੁਖੀ ਸਮੇਤ ਚਾਰਾਂ ਦੋਸ਼ੀਆਂ ਨੇ ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਅਤੇ ਇਕ ਪੱਤਰਕਾਰ ਦੀ ਹੱਤਿਆ ਕਰਕੇ ਉਸ ਦੇ ਛੋਟੇ-ਛੋਟੇ ਬੱਚਿਆਂ ਤੇ ਪਰਿਵਾਰ ਨੂੰ ਅਨਾਥ ਕਰਨ ਦਾ ਕੰਮ ਕੀਤਾ | ਇਸ ਲਈ ਕਤਲ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਵੱਧ ਤੋਂ ਵੱਧ ਸਜ਼ਾ ਜੋ ਕਿ ਫਾਂਸੀ ਦੀ ਸਜ਼ਾ ਬਣਦੀ ਹੈ, ਦਿੱਤੀ ਜਾਵੇ | ਡੇਰਾ ਮੁਖੀ ਤੇ ਹੋਰ ਦੋਸ਼ੀਆਂ ਵਲੋਂ ਪੇਸ਼ ਹੋਏ ਵਕੀਲਾਂ ਨੇ ਅਦਾਲਤ ਸਾਹਮਣੇ ਕਿਹਾ ਕਿ ਡੇਰਾ ਮੁਖੀ ਨੇ ਸਮਾਜਿਕ ਕਾਰਜਾਂ ਨੂੰ ਉਤਸ਼ਾਹਿਤ ਕਰਦੇ ਹੋਏ ਅਨੇਕ ਸਮਾਜ ਸੇਵਾ ਦੇ ਕੰਮ ਕੀਤੇ ਹਨ, ਇਸ ਲਈ ਉਨ੍ਹਾਂ ਪ੍ਰਤੀ ਨਰਮੀ ਦਿਖਾਉਂਦੇ ਹੋਏ ਘੱਟ ਤੋਂ ਘੱਟ ਸਜ਼ਾ ਦਿੱਤੀ ਜਾਵੇ | ਕਰੀਬ ਸਵਾ 4 ਘੰਟੇ ਤੱਕ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸ਼ਾਮ ਕਰੀਬ 6.25 ਵਜੇ ਆਪਣਾ ਫ਼ੈਸਲਾ
ਸੁਣਾਉਂਦੇ ਹੋਏ ਚਾਰਾਂ ਦੋਸ਼ੀਆਂ ਨੂੰ ਉਮਰ ਕੈਦ ਤੇ 50-50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾ ਦਿੱਤੀ | ਇਹ ਸ਼ਾਇਦ ਪਹਿਲਾ ਮਾਮਲਾ ਹੈ ਜਿੱਥੇ ਚਾਰਾਂ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਦੇ ਹੋਏ ਹੱਤਿਆ ਦੇ ਦੋਸ਼ 'ਚ ਸਜ਼ਾ ਸੁਣਾਈ ਗਈ ਹੈ | ਪੂਰੀ ਸੁਣਵਾਈ ਦੌਰਾਨ ਰਾਮ ਰਹੀਮ ਬੇਹੱਦ ਨਿਰਾਸ਼ ਤੇ ਮਾਯੂਸ ਨਜ਼ਰ ਆਏ ਤੇ ਮੂੰਹ ਹੇਠਾਂ ਕਰ ਹੱਥ ਜੋੜ ਕੇ ਖੜ੍ਹੇ ਰਹੇ | ਬਹਿਸ ਪੂਰੀ ਹੋਣ ਤੋਂ ਬਾਅਦ ਜੱਜ ਨੇ ਆਪਣਾ ਫ਼ੈਸਲਾ ਲਿਖਵਾਉਣਾ ਸ਼ੁਰੂ ਕਰ ਦਿੱਤਾ | ਚਾਰਾਂ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਦੀ ਸਕਰੀਨ 'ਤੇ ਲਿਆ ਕੇ ਸਜ਼ਾ ਸੁਣਾਈ ਗਈ | ਅੱਜ ਜਿੱਥੇ ਅਦਾਲਤ 'ਚ ਸੀ.ਬੀ.ਆਈ. ਦੇ ਵਕੀਲ ਐਚ.ਪੀ.ਐਸ. ਵਰਮਾ ਅਤੇ ਸਵ. ਰਾਮਚੰਦਰ ਛਤਰਪਤੀ ਦਾ ਬੇਟਾ ਅੰਸ਼ੁਲ ਛਤਰਪਤੀ ਮੌਜੂਦ ਸੀ ਉੱਥੇ ਇਸ ਮਾਮਲੇ ਦਾ ਮੁੱਖ ਗਵਾਹ ਖੱਟਾ ਸਿੰਘ ਵੀ ਮੌਜੂਦ ਰਿਹਾ | ਯਾਦ ਰਹੇ ਕਿ 24 ਅਕਤੂਬਰ 2002 'ਚ ਪੱਤਰਕਾਰ ਛਤਰਪਤੀ ਦੇ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ ਤੇ 28 ਦਿਨ ਬਾਅਦ ਉਸ ਦੀ ਮੌਤ ਹੋ ਗਈ ਸੀ | ਇਸੇ ਸਾਲ 11 ਜਨਵਰੀ ਨੂੰ ਸੀ.ਬੀ.ਆਈ. ਅਦਾਲਤ ਨੇ ਇਸ ਹੱਤਿਆ ਦੇ ਮਾਮਲੇ 'ਚ ਰਾਮ ਰਹੀਮ, ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਤੇ ਨਿਰਮਲ ਸਿੰਘ ਨੂੰ ਧਾਰਾ 302, 120ਬੀ ਦੇ ਅਧੀਨ ਹੱਤਿਆ ਦਾ ਦੋਸ਼ੀ ਠਹਿਰਾਉਂਦੇ ਹੋਏ ਵੀਰਵਾਰ ਸਜ਼ਾ ਸੁਣਾਏ ਜਾਣ ਦਾ ਐਲਾਨ ਕੀਤਾ ਸੀ | ਇਸ ਤੋਂ ਇਲਾਵਾ ਕਿ੍ਸ਼ਨ ਲਾਲ ਤੇ ਨਿਰਮਲ ਸਿੰਘ ਨੂੰ ਅਸਲ੍ਹਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵੀ ਦੋਸ਼ੀ ਠਹਿਰਾਇਆ ਗਿਆ ਸੀ, ਕਿਉਂਕਿ ਕ੍ਰਿਸ਼ਨ ਲਾਲ ਦੀ ਰਿਵਾਲਵਰ ਨਾਲ ਨਿਰਮਲ ਸਿੰਘ ਨੇ ਪੱਤਰਕਾਰ ਛਤਰਪਤੀ ਦੀ ਹੱਤਿਆ ਕੀਤੀ ਸੀ |
ਸੁਣਵਾਈ ਦੌਰਾਨ ਡੇਰਾ ਮੁਖੀ ਨਾਲ ਮੌਜੂਦ ਰਿਹਾ ਉਸ ਦਾ ਵਕੀਲ
ਅੱਜ ਡੇਰਾ ਮੁਖੀ ਵਲੋਂ ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ 'ਚ ਉਸ ਦੇ ਵਕੀਲ ਗੁਰਦਾਸ ਸਿੰਘ ਸਲਵਾਰਾ ਵਲੋਂ ਇਕ ਅਪੀਲ ਕੀਤੀ ਗਈ ਕਿ ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਸਮੇਂ ਉਨ੍ਹਾਂ ਨਾਲ ਉਨ੍ਹਾਂ ਦੇ ਵਕੀਲ ਸੰਦੀਪ ਕਾਮਰਾ ਨੂੰ ਸੁਨਾਰੀਆ ਜੇਲ੍ਹ 'ਚ ਮੌਜੂਦ ਰਹਿਣ ਦੀ ਆਗਿਆ ਦਿੱਤੀ ਜਾਵੇ ਤਾਂ ਕਿ ਵਕੀਲ ਡੇਰਾ ਮੁਖੀ ਨੂੰ ਅਦਾਲਤ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਅਦਾਲਤ ਦੀ ਕਾਰਵਾਈ ਦੇ ਬਾਰੇ ਦੱਸ ਸਕੇ ਤੇ ਪੂਰੀ ਸਥਿਤੀ ਸਪੱਸ਼ਟ ਕਰ ਸਕੇ | ਵਿਸ਼ੇਸ਼ ਜੱਜ ਜਗਦੀਪ ਸਿੰਘ ਨੇ ਡੇਰਾ ਮੁਖੀ ਦੇ ਵਕੀਲ ਦੀ ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਸਰਕਾਰੀ ਵਕੀਲ ਨਾਲ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਵਕੀਲ ਸੰਦੀਪ ਕਾਮਰਾ ਨੂੰ ਸੁਣਵਾਈ ਦੌਰਾਨ ਮੌਜੂਦ ਰਹਿਣ ਲਈ ਉਚਿੱਤ ਪ੍ਰਬੰਧ ਕੀਤੇ ਜਾਣ ਬਾਰੇ ਸੂਚਿਤ ਕਰਨ ਲਈ ਕਿਹਾ | ਜ਼ਿਕਰਯੋਗ ਹੈ ਕਿ ਵਕੀਲ ਗੁਰਦਾਸ ਸਿੰਘ ਸਲਵਾਰਾ ਹਰਿਆਣਾ ਸਰਕਾਰ ਦੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਰਹੇ ਹਨ ਤੇ ਡੇਰਾ ਮੁਖੀ ਦੇ ਕਰੀਬੀ ਰਿਸ਼ਤੇਦਾਰ ਹਨ ਤੇ ਉਹ ਰਾਮ ਰਹੀਮ ਦੇ ਸਕੇ ਸਾਲੇ ਦੇ ਬੇਟੇ ਹਨ |

ਸੱਚਾਈ ਦੀ ਜਿੱਤ ਹੋਈ-ਅੰਸ਼ੁਲ ਛਤਰਪਤੀ

ਚੰਡੀਗੜ੍ਹ-ਸਵ. ਪੱਤਰਕਾਰ ਰਾਮਚੰਦਰ ਛਤਰਪਤੀ, ਜਿਸ ਦੀ ਹੱਤਿਆ ਦੇ ਦੋਸ਼ ਵਿਚ ਅੱਜ ਡੇਰਾ ਸਿਰਸਾ ਮੁਖੀ ਰਾਮ ਰਹੀਮ ਅਤੇ ਤਿੰਨ ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ, ਦੇ ਬੇਟੇ ਅੰਸ਼ੁਲ ਛਤਰਪਤੀ ਨੇ ਇੱਥੇ ਗੱਲਬਾਤ ਕਰਦੇ ਹੋਏ ਇਸ ਨੂੰ ਸੱਚਾਈ ਦੀ ਜਿੱਤ ਦੱਸਿਆ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਉਸ ਨੇ ਕਿਹਾ ਕਿ ਉਨ੍ਹਾਂ ਨੇ ਜੋ 16 ਸਾਲ ਤੱਕ ਅਦਾਲਤ 'ਤੇ ਭਰੋਸਾ ਪ੍ਰਗਟ ਕੀਤਾ ਸੀ ਅਤੇ ਨਿਆਂ ਦੀ ਉਮੀਦ ਰੱਖੀ ਸੀ, ਉਹ ਉਮੀਦ ਅੱਜ ਪੂਰੀ ਹੋ ਗਈ | ਉਸ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਹੋਰ ਮਾਮਲਿਆਂ ਵਿਚ ਵੀ ਪੀੜਤਾਂ ਨੂੰ ਜ਼ਰੂਰ ਅਤੇ ਜਲਦ ਇਨਸਾਫ਼ ਮਿਲੇਗਾ |

ਐਨ. ਆਈ.ਏ. ਵਲੋਂ ਪੰਜਾਬ ਤੇ ਉੱਤਰ ਪ੍ਰਦੇਸ਼ 'ਚ ਛਾਪੇਮਾਰੀ

ਯੂ. ਪੀ. ਤੋਂ ਤਿੰਨ ਸ਼ੱਕੀ ਕਾਬੂ
ਲੁਧਿਆਣਾ 'ਚ ਮਸਜਿਦ 'ਚੋਂ ਮੌਲਵੀ ਨੂੰ ਹਿਰਾਸਤ 'ਚ ਲਿਆ

ਨਵੀਂ ਦਿੱਲੀ/ਲੁਧਿਆਣਾ, 17 ਜਨਵਰੀ (ਏਜੰਸੀ, ਪਰਮਿੰਦਰ ਸਿੰਘ ਆਹੂਜਾ)-ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਅੱਤਵਾਦੀ ਸੰਗਠਨ ਆਈ. ਐਸ. ਤੋਂ ਪ੍ਰੇਰਿਤ ਇਕ ਗਰੁੱਪ ਖਿਲਾਫ਼ ਆਪਣੀ ਜਾਂਚ ਦੇ ਸਬੰਧ 'ਚ ਅੱਜ ਪੰਜਾਬ ਅਤੇ ਉੱਤਰ ਪ੍ਰਦੇਸ਼ 'ਚ 8 ਥਾਵਾਂ 'ਤੇ ਛਾਪੇਮਾਰੀ ਕੀਤੀ | ਲੁਧਿਆਣਾ ਵਿਖੇ ਰਾਹੋਂ ਰੋਡ 'ਤੇ ਸਥਿਤ ਮਦਨੀ ਜਾਮਾ ਮਸਜਿਦ ਵਿਚ ਅੱਜ ਸਵੇਰੇ ਐਨ.ਆਈ. ਏ. ਵਲੋਂ ਕੀਤੀ ਛਾਪੇਮਾਰੀ ਦੌਰਾਨ ਅਧਿਕਾਰੀਆਂ ਨੇ ਇਕ ਸ਼ੱਕੀ ਮੌਲਵੀ ਨੂੰ ਕਾਬੂ ਕਰ ਲਿਆ ਤੇ ਉਸ ਨੂੰ ਦਿੱਲੀ ਲੈ ਗਏ | ਘਟਨਾ ਅੱਜ ਤੜਕੇ ਢਾਈ ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਐਨ.ਆਈ.ਏ. ਦੀ ਇਕ ਵਿਸ਼ੇਸ਼ ਟੀਮ ਵਲੋਂ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਉਕਤ ਮਸਜਿਦ ਵਿਚ ਛਾਪੇਮਾਰੀ ਕੀਤੀ ਗਈ | ਜਿਸ ਸਮੇਂ ਮਸਜਿਦ ਵਿਚ ਛਾਪੇਮਾਰੀ ਕੀਤੀ ਗਈ, ਉਸ ਵੇਲੇ ਸ਼ੱਕੀ ਮੌਲਵੀ ਮੁਹੰਮਦ ਓਵੈਸ (20) ਸਮੇਤ ਚਾਰ ਵਿਅਕਤੀ ਉਥੇ ਮੌਜੂਦ ਸਨ | ਜਦੋਂ ਅਧਿਕਾਰੀਆਂ ਨੇ ਮਸਜਿਦ ਦਾ ਦਰਵਾਜ਼ਾ ਖੜਕਾਇਆ ਤਾਂ ਉਵੈਸ ਨੇ ਹੀ ਦਰਵਾਜ਼ਾ ਖੋਲਿ੍ਹਆ | ਉਸ ਦਾ ਕਮਰਾ ਮਸਜਿਦ ਦੇ ਮੁੱਖ ਗੇਟ ਦੇ ਨਾਲ ਸੀ | ਮਸਜਿਦ ਅੰਦਰ ਦਾਖਲ ਹੁੰਦਿਆਂ ਅਧਿਕਾਰੀਆਂ ਨੇ ਉਥੇ ਮੌਜੂਦ ਤਿੰਨ ਹੋਰ ਵਿਅਕਤੀਆਂ ਨੂੰ ਬਾਹਰ ਨਿਕਲਣ ਲਈ ਕਿਹਾ | ਇਨ੍ਹਾਂ ਸਾਰਿਆਂ ਨੂੰ ਇਕ ਥਾਂ ਇਕੱਠਾ ਕਰ ਲਿਆ ਤੇ ਸਾਰਿਆਂ ਪਾਸੋਂ ਮੋਬਾਈਲ ਲੈ ਲਏ ਗਏ | ਅਧਿਕਾਰੀਆਂ ਵਲੋਂ ਉਵੈਸ ਦੀ ਸ਼ਨਾਖ਼ਤ ਕਰਨ ਉਪਰੰਤ ਉਸ ਨੂੰ ਹਿਰਾਸਤ ਵਿਚ ਲੈ ਲਿਆ ਤੇ ਉਸ ਦੇ ਕਮਰੇ 'ਚੋਂ ਕੁਝ ਕਿਤਾਬਾਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਅਧਿਕਾਰੀ ਨੇ ਉਥੇ ਮੌਜੂਦ ਲੋਕਾਂ ਨੂੰ ਉਵੈਸ ਪਾਸੋਂ ਪੁੱਛ-ਪੜਤਾਲ ਕਰਨ ਦਾ ਕਹਿ ਕੇ ਆਪਣੇ ਨਾਲ ਲੈ ਗਏ | ਜਾਣ ਸਮੇਂ ਅਧਿਕਾਰੀ ਇਨ੍ਹਾਂ ਵਿਅਕਤੀਆਂ ਦੇ ਮੋਬਾਈਲ ਵਾਪਸ ਦੇ ਗਏ | ਹਾਲਾਂਕਿ ਇਸ ਛਾਪਾਮਾਰੀ ਦੌਰਾਨ ਜ਼ਿਲ੍ਹੇ ਦੇ ਉੱਚ ਅਧਿਕਾਰੀ ਉਥੇ ਨਾਲ ਰਹੇ ਪਰ ਕੋਈ ਵੀ ਅਧਿਕਾਰੀ ਇਸ ਮਾਮਲੇ ਵਿਚ ਕੁਝ ਵੀ ਦੱਸਣ ਤੋਂ ਇਨਕਾਰ ਕਰਦੇ ਰਹੇ | ਅਧਿਕਾਰੀਆਂ ਦਾ ਕਹਿਣਾ ਸੀ ਕਿ ਇਹ ਆਪ੍ਰੇਸ਼ਨ ਐਨ. ਆਈ. ਏ. ਦਾ ਸੀ ਜਿਸ ਕਾਰਨ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ | ਮਸਜਿਦ ਦੇ ਪ੍ਰਧਾਨ ਜਮੀਲ ਅਹਿਮਦ ਨੇ ਦੱਸਿਆ ਕਿ ਓਵੈਸ ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਰਹਿਣ ਵਾਲਾ ਹੈ ਅਤੇ 4 ਮਹੀਨੇ ਪਹਿਲਾਂ ਹੀ ਮਦਰਸੇ ਵਿਚ ਉਸ ਨੂੰ ਬਤੌਰ ਅਧਿਆਪਕ ਨਿਯੁਕਤ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਨਿਯੁਕਤੀ ਸਮੇਂ ਓਵੈਸ ਦੀ ਸ਼ਨਾਖ਼ਤ ਦੇ ਦਸਤਾਵੇਜ਼ ਲੈ ਲਏ ਸਨ | ਉਨ੍ਹਾਂ ਦੱਸਿਆ ਕਿ 4 ਮਹੀਨਿਆਂ ਦੌਰਾਨ ਉਨ੍ਹਾਂ ਨੂੰ ਓਵੈਸ ਦੀਆਂ ਕਾਰਵਾਈਆਂ 'ਤੇ ਸ਼ੱਕ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਜੇਕਰ ਓਵੈਸ ਨੇ ਕੋਈ ਗਲਤ ਕੰਮ ਕੀਤਾ ਹੈ ਤਾਂ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ |
ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲਈ
ਜਾਂਚ ਅਧਿਕਾਰੀਆਂ ਵਲੋਂ ਮਸਜਿਦ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ ਤਾਂ ਜੋ ਉਵੈਸ ਨੂੰ ਮਿਲਣ ਆਉਣ ਵਾਲੇ ਵਿਅਕਤੀਆਂ ਬਾਰੇ ਵੀ ਪੜਤਾਲ ਕੀਤੀ ਜਾ ਸਕੇ |
ਯੂ. ਪੀ. 'ਚ ਤਿੰਨ ਸ਼ੱਕੀਆਂ ਨੂੰ ਹਿਰਾਸਤ 'ਚ ਲਿਆ
ਕੌਮੀ ਜਾਂਚ ਏਜੰਸੀ ਦੀ ਟੀਮ ਨੇ ਉੱਤਰ ਪ੍ਰਦੇਸ਼ ਦੇ ਅਮਰੋਹਾ ਅਤੇ ਹਾਪੁੜ ਸਣੇ ਹੋਰਨਾਂ ਥਾਵਾਂ 'ਤੇ ਛਾਪੇਮਾਰੀ ਕੀਤੀ | ਇਸ ਦੌਰਾਨ ਹਾਪੁੜ ਦੇ ਦੋ ਪਿੰਡਾਂ ਅਠਸੈਨੀ ਤੇ ਬਦਰਖਾ 'ਚ ਛਾਪੇਮਾਰੀ ਕਰਕੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ | ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਿਰਾਸਤ 'ਚ ਲਏ ਗਏ ਲੋਕਾਂ ਤੋਂ ਕੋਤਵਾਲੀ ਗੜ੍ਹ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ | ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਹ ਗਰੁੱਪ ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰਨਾਂ ਹਿੱਸਿਆਂ 'ਚ ਨੇਤਾਵਾਂ ਅਤੇ ਸਰਕਾਰੀ ਸੰਸਥਾਵਾਂ 'ਤੇ ਆਤਮਘਾਤੀ ਹਮਲੇ ਅਤੇ ਲੜੀਵਾਰ ਬੰਬ ਧਮਾਕੇ ਕਰਨ ਦੀ ਯੋਜਨਾ ਬਣਾ ਰਿਹਾ ਸੀ | ਏਜੰਸੀ ਨੇ ਪਿਛਲੇ ਸਾਲ 26 ਦਸੰਬਰ ਤੋਂ ਲੈ ਕੇ ਹੁਣ ਤੱਕ ਇਸ ਸਬੰਧੀ 12 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਐਨ. ਆਈ. ਏ. ਨੇ 12 ਜਨਵਰੀ ਨੂੰ ਹਾਪੁੜ ਤੋਂ ਮੁਹੰਮਦ ਅਬਸਾਰ (24) ਨੂੰ ਗਿ੍ਫ਼ਤਾਰ ਕੀਤਾ ਸੀ, ਜਿਸ ਦੇ ਪੰਜ ਦਿਨ ਬਾਅਦ ਇਹ ਛਾਪੇ ਮਾਰੇ ਗਏ | ਜਾਂਚ ਏਜੰਸੀ ਨੇ ਦੱਸਿਆ ਕਿ ਅੱਤਵਾਦੀ ਸੰਗਠਨ ਆਈ. ਐਸ. ਦਾ ਗਰੁੱਪ 'ਹਰਕਤ-ਉਲ-ਹਰਬ-ਏ-ਇਸਲਾਮ' ਦੇ ਗਿ੍ਫ਼ਤਾਰ ਕੀਤੇ ਸ਼ੱਕੀਆਂ ਤੋਂ ਪੁੱਛਗਿੱਛ ਕਰਨ 'ਤੇ ਮਿਲੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਗਈ |

ਰਾਮ ਰਹੀਮ ਕਦੇ ਸੌ ਾ ਨਹੀਂ ਸਕੇਗਾ-ਪੱਤਰਕਾਰ ਦੀ ਬੇਟੀ

ਪੰਚਕੂਲਾ, (ਏਜੰਸੀ)-ਪੱਤਰਕਾਰ ਹੱਤਿਆ ਮਾਮਲੇ ਵਿਚ ਰਾਮ ਰਹੀਮ ਨੂੰ ਸਜ਼ਾ ਮਿਲਣ ਤੋਂ ਬਾਅਦ ਉਸ ਦੇ ਪਰਿਵਾਰ ਨੇ ਸੁੱਖ ਦਾ ਸਾਹ ਲਿਆ ਹੈ | ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਛਤਰਪਤੀ ਦੀ ਬੇਟੀ ਸ਼੍ਰੇਅਸੀ ਛਤਰਪਤੀ ਨੇ ਕਿਹਾ ਕਿ ਸਾਡੇ ਵਲੋਂ ਡੇਰਾ ਮੁਖੀ ਲਈ ਫਾਂਸੀ ਦੀ ਸਜ਼ਾ ਦਾ ਮੰਗ ਕੀਤੀ ਗਈ ਸੀ ਪਰ ਇਹ ਸਜ਼ਾ ਵੀ ਮੌਤ ਦੀ ਸਜ਼ਾ ਤੋਂ ਘੱਟ ਨਹੀਂ ਹੈ ਕਿਉਂਕਿ ਉਸ ਨੂੰ ਹੁਣ ਪੂਰੀ ਜ਼ਿੰਦਗੀ ਜੇਲ੍ਹ ਵਿਚ ਹੀ ਰਹਿਣਾ ਪਵੇਗਾ | ਉਸ ਨੇ ਕਵਿਤਾ ਰਾਹੀਂ ਲਿਖਿਆ ਕਿ ਹੁਣ ਰਾਮ ਰਹੀਮ ਇਸ ਸਜ਼ਾ ਕਾਰਨ ਕਦੇ ਸੌਾ ਨਹੀਂ ਸਕੇਗਾ | ਆਖ਼ਰ ਕਾਨੂੰਨ ਦੀ ਜਿੱਤ ਹੋਈ ਹੈ |

ਡੇਰਾ ਮੁਖੀ ਸਮਾਜ 'ਤੇ ਕਲੰਕ-ਜਥੇ: ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿਰਸਾ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਹੋਈ ਹੈ ਪਰ ਇਸ ਦੰਭੀ, ਪਾਖੰੰਡੀ, ਜਬਰ ਜਨਾਹੀ ਤੇ ਕਾਤਲ ਲਈ ਸਜ਼ਾਏ ਮੌਤ ਹੋਣੀ ਚਾਹੀਦੀ ਸੀ | ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੇ ਸਮਾਜ ਦੀ ਆਪਸੀ ਭਾਈਚਾਰਕ ਸਾਂਝ ਵਿਚ ਤਰੇੜਾਂ ਪਾਈਆਂ ਹਨ, ਜੋ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ |

ਸਜ਼ਾ 'ਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਲੋਂ ਤਸੱਲੀ ਦਾ ਪ੍ਰਗਟਾਵਾ

ਤਲਵੰਡੀ ਸਾਬੋ, 17 ਜਨਵਰੀ (ਰਣਜੀਤ ਸਿੰਘ ਰਾਜੂ)-ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛਤਰਪਤੀ ਹੱਤਿਆਕਾਂਡ ਵਿਚ ਅੱਜ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਵਲੋਂ ਉਮਰ-ਕੈਦ ਦੀ ਸਜ਼ਾ ਸੁਣਾਏ ਜਾਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਸੱਲੀ ਪ੍ਰਗਟ ਕੀਤੀ ਹੈ | ਸਜ਼ਾ ਦੀ ਖ਼ਬਰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੇਰਾ ਮੁਖੀ ਸਿੱਖਾਂ ਦਾ ਵੱਡਾ ਵਿਰੋਧੀ ਰਿਹਾ ਹੈ ਤੇ ਪਿਛਲੇ ਸਮੇਂ ਵਿਚ ਇਹ ਸਿੱਖ ਵਿਰੋਧੀ ਕਾਰਵਾਈਆਂ ਕਰਕੇ ਸਿੱਖਾਂ ਨੂੰ ਉਕਸਾਉਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਵਿਚ ਵੀ ਉਸ ਦੇ ਪੈਰੋਕਾਰਾਂ ਦਾ ਨਾਂ ਸਾਹਮਣੇ ਆਇਆ ਹੈ ਤੇ ਹੁਣ ਉਸ ਨੰੂ ਜੋ ਸਜ਼ਾਵਾਂ ਭੁਗਤਣੀਆਂ ਪੈ ਰਹੀਆਂ ਹਨ ਉਹ ਗੁਰੂ ਸਾਹਿਬ ਦੀ ਬੇਅਦਬੀ ਦੇ ਸਦਕਾ ਹੀ ਹੈ |

ਉਮਰ ਭਰ ਚੱਲੇਗੀ ਡੇਰਾ ਮੁਖੀ ਦੀ ਸਜ਼ਾ-ਸੀ. ਬੀ. ਆਈ. ਵਕੀਲ

ਡੇਰਾ ਮੁਖੀ ਰਾਮ ਰਹੀਮ ਿਖ਼ਲਾਫ਼ ਸੀ. ਬੀ. ਆਈ. ਅਦਾਲਤ 'ਚ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ਦੀ ਪੈਰਵੀ ਕਰਨ ਵਾਲੇ ਅਤੇ ਕੇਸ ਨੂੰ ਇਸ ਮੁਕਾਮ 'ਤੇ ਪਹੁੰਚਾ ਕੇ ਡੇਰਾ ਮੁਖੀ ਤੇ 3 ਹੋਰਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਿਵਾਉਣ ਵਾਲੇ ਸੀ. ਬੀ. ਆਈ. ਦੇ ਵਕੀਲ ਐਚ. ਪੀ. ਐਸ. ਵਰਮਾ ਨੇ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਡੇਰਾ ਮੁਖੀ ਤੇ ਹੋਰਨਾਂ ਦੋਸ਼ੀਆਂ ਨੂੰ ਵੱਧ ਤੋਂ ਵੱਧ ਸਜ਼ਾ, ਜੋ ਅਜਿਹੇ ਮਾਮਲਿਆਂ 'ਚ ਫ਼ਾਂਸੀ ਹੁੰਦੀ ਹੈ, ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਜੋ ਮੁਨਾਸਬ ਸਮਝਿਆ ਉਹ ਫ਼ੈਸਲਾ ਦਿੱਤਾ | ਉਨ੍ਹਾਂ ਨੇ ਫ਼ੈਸਲੇ ਬਾਰੇ ਵਿਸਥਾਰ 'ਚ ਦੱਸਦੇ ਹੋਏ ਕਿਹਾ ਕਿ ਸੀ. ਬੀ. ਆਈ. ਅਦਾਲਤ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ, ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਤੇ ਨਿਰਮਲ ਸਿੰਘ ਨੂੰ ਉਮਰ ਕੈਦ ਦੇ ਨਾਲ-ਨਾਲ 50-50 ਹਜ਼ਾਰ ਰੁਪਏ ਜੁਰਮਾਨੇ ਦੀ ਵੀ ਸਜ਼ਾ ਸੁਣਾਈ ਤੇ ਇਹ ਸਜ਼ਾ ਡੇਰਾ ਮੁਖੀ ਨੂੰ ਮਿਲੀ ਪਹਿਲੀ 20 ਸਾਲ ਦੀ ਸਜ਼ਾ ਦੇ ਬਾਅਦ ਸ਼ੁਰੂ ਹੋਵੇਗੀ ਅਤੇ ਪੂਰੀ ਉਮਰ ਚੱਲੇਗੀ | ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੂਰੀ ਉਮਰ ਦਾ ਮਤਲਬ ਕਿ ਡੇਰਾ ਮੁਖੀ ਨੂੰ ਪੂਰੀ ਜ਼ਿੰਦਗੀ ਜੇਲ੍ਹ 'ਚ ਗੁਜ਼ਾਰਨੀ ਹੋਵੇਗੀ | ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਕ੍ਰਿਸ਼ਨ ਲਾਲ ਅਤੇ ਨਿਰਮਲ ਸਿੰਘ ਨੂੰ ਅਸਲ੍ਹਾ ਐਕਟ 'ਚ 3-3 ਸਾਲ ਦੀ ਸਜ਼ਾ ਸੁਣਾਈ ਗਈ ਅਤੇ ਜੁਰਮਾਨਾ ਨਾ ਦੇਣ ਦੀ ਸੂਰਤ 'ਚ ਹੋਰ ਸਜ਼ਾ ਭੁਗਤਣੀ ਪਵੇਗੀ |

ਹੁਣ ਰਣਜੀਤ ਸਿੰਘ ਦੇ ਪਰਿਵਾਰ ਨੂੰ ਵੀ ਨਿਆਂ ਦੀ ਉਮੀਦ-ਖੱਟਾ ਸਿੰਘ

ਮਾਮਲੇ ਦੇ ਮੁੱਖ ਗਵਾਹ ਵਲੋਂ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਰਾਮ ਚੰਦਰ ਛਤਰਪਤੀ ਹੱਤਿਆਕਾਂਡ 'ਚ ਡੇਰਾ ਮੁਖੀ ਸਮੇਤ ਚਾਰਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਮੁੱਖ ਗਵਾਹ ਖੱਟਾ ਸਿੰਘ ਨੇ ਜਿੱਤ ਦਾ ਚਿੰਨ੍ਹ ਬਣਾਉਂਦੇ ਹੋਏ ਸੀ.ਬੀ.ਆਈ. ...

ਪੂਰੀ ਖ਼ਬਰ »

ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਸਮੇਂ ਸੁੰਨਾ ਰਿਹਾ ਡੇਰਾ

• ਡੇਰੇ ਦੀ ਮਾਰਕੀਟ ਤੇ ਸਕੂਲ-ਕਾਲਜ ਰਹੇ ਬੰਦ • ਸਿਰਸਾ ਬਣਿਆ ਰਿਹਾ ਪੁਲਿਸ ਛਾਉਣੀ ਸਿਰਸਾ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਦੇ ...

ਪੂਰੀ ਖ਼ਬਰ »

ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਦੀਆਂ ਮੁੱਖ ਘਟਨਾਵਾਂ

ਸਿਰਸਾ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਨੇ ਸਿਰਸਾ ਤੋਂ ਸ਼ਾਮ ਨੂੰ ਪ੍ਰਕਾਸ਼ਿਤ ਹੋਣ ਵਾਲੇ 'ਪੂਰਾ ਸੱਚ' ਅਖ਼ਬਾਰ ਦਾ ਪ੍ਰਕਾਸ਼ਨ ਸ਼ੁਰੂ ਕੀਤਾ | 1. 2 ਫਰਵਰੀ 2000 ਨੂੰ ਸਿਰਸਾ ਤੋਂ ਸ਼ਾਮ ਵੇਲੇ ਛਪਣ ਵਾਲੇ 'ਪੂਰਾ ਸੱਚ' ਅਖ਼ਬਾਰ ਦਾ ...

ਪੂਰੀ ਖ਼ਬਰ »

ਸ੍ਰੀਨਗਰ 'ਚ ਗ੍ਰਨੇਡ ਹਮਲਾ-ਸਹਾਇਕ ਸਬ ਇੰਸਪੈਕਟਰ ਸਮੇਤ 3 ਜਵਾਨ ਜ਼ਖ਼ਮੀ

ਸ੍ਰੀਨਗਰ, 17 ਜਨਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਰਾਜਬਾਗ ਇਲਾਕੇ 'ਚ ਅੱਤਵਾਦੀਆਂ ਵਲੋਂ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗ੍ਰਨੇਡ ਹਮਲੇ 'ਚ ਸਹਾਇਕ ਇੰਸਪੈਕਟਰ ਸਮੇਤ 2 ਟਰੈਫ਼ਿਕ ਪੁਲਿਸ ਜਵਾਨ ਜ਼ਖ਼ਮੀ ਹੋ ਗਏ | ਪੁਲਿਸ ਅਨੁਸਾਰ ਅੱਤਵਾਦੀਆਂ ਨੇ ਗਰਮੀਆਂ ...

ਪੂਰੀ ਖ਼ਬਰ »

ਰਾਸ਼ਟਰਪਤੀ ਤੇ ਪ੍ਰਥਮ ਮਹਿਲਾ ਨੇ ਕੁੰਭ ਮੇਲੇ 'ਚ 'ਗੰਗਾ ਪੂਜਨ' ਵਿਚ ਲਿਆ ਹਿੱਸਾ

ਇਲਾਹਾਬਾਦ, 17 ਜਨਵਰੀ (ਏਜੰਸੀ)-ਇਥੇ ਚੱਲ ਰਹੇ ਕੁੰਭ ਮੇਲੇ 'ਚ ਸ਼ਾਮਿਲ ਹੋਣ ਆਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉਨ੍ਹਾਂ ਦੀ ਪਤਨੀ ਨੇ ਅੱਜ ਸੰਗਮ 'ਤੇ 'ਗੰਗਾ ਪੂਜਨ' 'ਚ ਹਿੱਸਾ ਲਿਆ | ਇਕ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰਪਤੀ ਤੇ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਭਾਰਤੀ ...

ਪੂਰੀ ਖ਼ਬਰ »

ਕੁਲਗਾਮ 'ਚ ਲਸ਼ਕਰ ਦਾ ਸਰਗਰਮ ਅੱਤਵਾਦੀ ਗਿ੍ਫ਼ਤਾਰ

ਸ੍ਰੀਨਗਰ, 17 ਜਨਵਰੀ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਦੇ ਸਰਗਰਮ ਅੱਤਵਾਦੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਸੂਤਰਾਂ ਅਨੁਸਾਰ ਪੁਲਿਸ ਦੇ ਸਪੈਸ਼ਲ ਆਪੇ੍ਰਸ਼ਨ ਗਰੁੱਪ (ਐੈਸ.ਓ.ਜੀ.) ਅਤੇ 9 ਆਰ.ਆਰ. ਨੇ ...

ਪੂਰੀ ਖ਼ਬਰ »

ਕੀ ਜੇਤਲੀ ਪੇਸ਼ ਕਰ ਸਕਣਗੇ ਬਜਟ?

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਬੀਤੇ ਐਤਵਾਰ ਅਚਾਨਕ ਮੈਡੀਕਲ ਚੈਕ-ਅੱਪ ਕਰਵਾਉਣ ਲਈ ਅਮਰੀਕਾ ਗਏ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ (66) ਨੂੰ ਇਕ ਗੰਭੀਰ ਬਿਮਾਰੀ ਹੋਣ ਬਾਰੇ ਪਤਾ ਲੱਗਾ ਹੈ | ਇਹ ਬਿਮਾਰੀ ਸਰੀਰ ਦੇ ਇਕ ਹਿੱਸੇ ਤੋਂ ਦੂਸਰੇ ਹਿੱਸਿਆਂ ਤੱਕ ਬਹੁਤ ਜਲਦੀ ...

ਪੂਰੀ ਖ਼ਬਰ »

ਪਾਕਿ ਦੇ ਚੀਫ਼ ਜਸਟਿਸ ਸਾਕਿਬ ਨਿਸਾਰ ਸੇਵਾ-ਮੁਕਤ

ਆਸਿਫ਼ ਖੋਸਾ ਅੱਜ ਚੁੱਕਣਗੇ ਚੀਫ਼ ਜਸਟਿਸ ਵਜੋਂ ਅਹੁਦੇ ਦੀ ਸਹੁੰ ਅੰਮਿ੍ਤਸਰ, 17 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਚੀਫ਼ ਜਸਟਿਸ ਮੀਆਂ ਸਾਕਿਬ ਨਿਸਾਰ (65) ਨੂੰ ਅੱਜ ਸੇਵਾ-ਮੁਕਤ ਕੀਤਾ ਗਿਆ | ਪਾਕਿ ਸੁਪਰੀਮ ਕੋਰਟ ਦੇ ਸੀਨੀਅਰ ਜੱਜ ਆਸਿਫ਼ ਸਈਦ ਖੋਸਾ 18 ਜਨਵਰੀ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ-ਦੋਸ਼ੀ ਕਾਬੂ

ਸਲੇਮ, ਓਰੇਗਨ, 17 ਜਨਵਰੀ (ਏਜੰਸੀ)-ਇਕ ਗਰੌਸਰੀ ਸਟੋਰ 'ਤੇ ਕੰਮ ਕਰਦੇ ਇਕ ਸਿੱਖ ਵਿਅਕਤੀ 'ਤੇ ਕਥਿਤ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੇ ਓਰੇਗਨ ਵਾਸੀ 24 ਸਾਲਾ ਨੌਜਵਾਨ 'ਤੇ ਨਸਲੀ ਅਪਰਾਧ ਅਤੇ ਦੂਸਰੇ ਦੋਸ਼ ਲਾਏ ਗਏ ਹਨ | 24 ਸਾਲਾ ਐਾਡਰਿਉ ਰੈਮਸੇ ਨੇ ਸੋਮਵਾਰ ਜਦੋਂ ਸਟੋਰ ਅੰਦਰ ...

ਪੂਰੀ ਖ਼ਬਰ »

ਰਾਕੇਸ਼ ਅਸਥਾਨਾ ਤੇ ਤਿੰਨ ਹੋਰ ਅਧਿਕਾਰੀਆਂ ਦਾ ਸੀ. ਬੀ. ਆਈ. ਕਾਰਜਕਾਲ ਘਟਾਇਆ

ਨਵੀਂ ਦਿੱਲੀ, 17 ਜਨਵਰੀ (ਪੀ. ਟੀ. ਆਈ.)-ਅੱਜ ਸਰਕਾਰ ਨੇ ਸੀ. ਬੀ. ਆਈ. ਦੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀਨੀਅਰ ਅਧਿਕਾਰੀਆਂ ਦਾ ਸੀ. ਬੀ. ਆਈ. ਵਿਚ ਕਾਰਜਕਾਲ ਤੁਰੰਤ ਘਟਾ ਦਿੱਤਾ ਹੈ | ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਨਾਗਰਿਕ ਜ਼ਖ਼ਮੀ

ਜੰਮੂ, 17 ਜਨਵਰੀ (ਮਹਿੰਦਰਪਾਲ ਸਿੰਘ)-ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਕੀਤੀ ਗੋਲੀਬਾਰੀ 'ਚ ਇਕ ਨਾਗਰਿਕ ਜ਼ਖ਼ਮੀ ਹੋ ਗਿਆ | ਪਾਕਿ ਰੇਂਜਰਾਂ ਵਲੋਂ ਇੱਥੇ ਗੋਲੀਬਾਰੀ ਦੇ ਨਾਲ ਮੋਰਟਾਰ ਵੀ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਰੱਖਿਆ ਮੁਲਾਜ਼ਮਾਂ ਦੀ ਹੜਤਾਲ ਨੂੰ ਸਮਰਥਨ ਦਾ ਐਲਾਨ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਰਾਸ਼ਟਰੀ ਸਕੱਤਰੇਤ ਨੇ ਰੱਖਿਆ ਖ਼ੇਤਰ ਦੇ ਮੁਲਾਜ਼ਮਾਂ ਵਲੋਂ 23 ਜਨਵਰੀ ਤੋਂ 25 ਜਨਵਰੀ ਤੱਕ ਕੀਤੀ ਜਾਣ ਵਾਲੀ ਹੜਤਾਲ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਦੇਸ਼ ਦੀਆਂ ਤਿੰਨ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਪਟੀਸ਼ਨ ਦਾਖ਼ਲ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ, ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਚੋਣਾਂ ਲਈ ਦਿੱਲੀ ਕਮੇਟੀ ਦੇ ਹੀ ਇੱਕ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਅਦਾਲਤੀ ਪੇਚ ਫਸਾ ਦਿੱਤਾ ਹੈ | ਸ਼ੰਟੀ ਨੇ ਤੀਸ ਹਜ਼ਾਰੀ ਅਦਾਲਤ 'ਚ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸ਼ਰਤਾਂ ਦੇ ਨਾਲ ਮਹਾਰਾਸ਼ਟਰ 'ਚ ਡਾਂਸ ਬਾਰ ਖੋਲ੍ਹਣ ਦੀ ਇਜਾਜ਼ਤ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਦੇ ਨਾਲ ਮਹਾਰਾਸ਼ਟਰ 'ਚ ਡਾਂਸ ਬਾਰ ਚਲਾਉਣ ਲਈ ਇਜਾਜ਼ਤ ਦੇ ਦਿੱਤੀ ਅਤੇ ਡਾਂਸ ਬਾਰ ਲਈ ਲਾਇਸੈਂਸ ਅਤੇ ਉਸ ਦੇ ਕਾਰੋਬਾਰ 'ਤੇ ਪਾਬੰਦੀ ਲਗਾਉਣ ਵਾਲੀਆਂ ਕੁਝ ਸ਼ਰਤਾਂ ਨੂੰ ਰੱਦ ਕਰ ਦਿੱਤਾ | ਜਸਟਿਸ ...

ਪੂਰੀ ਖ਼ਬਰ »

ਐਨ.ਜੀ.ਟੀ. ਵਲੋਂ ਫੌਕਸਵੈਗਨ ਨੂੰ ਅੱਜ ਸ਼ਾਮ ਤੱਕ 100 ਕਰੋੜ ਜਮ੍ਹਾਂ ਕਰਵਾਉਣ ਦਾ ਆਦੇਸ਼

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਜਰਮਨੀ ਦੀ ਕਾਰ ਕੰਪਨੀ ਫੌਕਸਵੈਗਨ ਨੂੰ ਸ਼ੁੱਕਰਵਾਰ ਸ਼ਾਮ 5 ਵਜੇ ਤੱਕ 100 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਆਦੇਸ਼ ਦਿੱਤਾ ਹੈ | ਉਕਤ ਕੰਪਨੀ ਦੀਆਂ ਗੱਡੀਆਂ ਨਾਲ ਹਵਾ ਪ੍ਰਦੂਸ਼ਣ ਦੇ ਮਾਮਲੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX