ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  9 minutes ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  1 day ago
ਨਵੀਂ ਦਿੱਲੀ, 16 ਫਰਵਰੀ - ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੇ ਚੱਲਦਿਆਂ ਅੱਜ ਸਨਿੱਚਰਵਾਰ ਨੂੰ ਹੋਣ ਵਾਲੇ ਆਰਪੀ-ਐਸਜੀ ਭਾਰਤੀ ਖੇਲ ਸਨਮਾਨ ...
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਨੂਰਪੁਰ ਬੇਦੀ ,16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 17 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਵਿਖੇ ਪੁੱਜ ...
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਨੂਰਪੁਰ ਬੇਦੀ ,16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 17 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਵਿਖੇ ...
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਜਵਾਨ ਕਾਂਸਟੇਬਲ ਤਿਲਕ ਰਾਜ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਧੇਵਾ (ਕਾਂਗੜਾ) ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਤੇ ਹਿਮਾਚਲ ਪ੍ਰਦੇਸ਼ ਦੇ...
ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਪਸ਼ੂ ਹਸਪਤਾਲ ਨੂੰ ਦਿੱਤਾ 26 ਲੱਖ
. . .  1 day ago
ਤਪਾ ਮੰਡੀ, 16 ਫਰਵਰੀ (ਵਿਜੇ ਸ਼ਰਮਾ) - ਤਪਾ ਮੰਡੀ ਦੇ ਜੰਮਪਲ ਤੇ ਪੰਜਾਬ ਦੇ ਪਸ਼ੂ ਪਾਲਕ ਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਪਣੇ ਕੋਟੇ ਵਿਚੋਂ ਤਪਾ ਦੇ ਪਸ਼ੂ ਹਸਪਤਾਲ ਨੂੰ 26 ਲੱਖ ਰੁਪਏ ਦਿੰਦੇ ਹੋਏ ਕਿਹਾ ਕਿ ਤਪਾ ਦਾ ਪਸ਼ੂ ਹਸਪਤਾਲ ਇਕ...
ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ
. . .  1 day ago
ਪੋਖਰਨ, 16 ਫਰਵਰੀ - ਭਾਰਤੀ ਹਵਾਈ ਫੌਜ ਵਲੋਂ ਅੱਜ ਰਾਜਸਥਾਨ 'ਚ ਪੋਖਰਨ ਰੇਂਜ ਵਿਖੇ ਜੋਰਦਾਰ ਅਭਿਆਸ ਕੀਤਾ ਗਿਆ। ਇਸ ਅਭਿਆਸ ਵਾਯੂ ਸ਼ਕਤੀ 2019 ਤਹਿਤ ਕੀਤਾ...
ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ
. . .  1 day ago
ਜੰਮੂ, 16 ਫਰਵਰੀ - ਰਾਜੌਰੀ ਜ਼ਿਲ੍ਹੇ 'ਚ ਪੈਂਦੀ ਲਾਈਨ ਆਫ਼ ਕੰਟਰੋਲ 'ਤੇ ਆਈ.ਈ.ਡੀ. ਧਮਾਕਾ ਹੋਣ ਕਾਰਨ ਇਕ ਮੇਜਰ ਦੇ ਸ਼ਹੀਦ ਹੋ ਗਿਆ ਹੈ ਤੇ ਇਕ ਜਵਾਨ ਜ਼ਖਮੀ ਹੋਇਆ ਹੈ। ਇਹ ਧਮਾਕਾ ਪੁਲਵਾਮਾ ਹਮਲੇ ਦੇ ਦੋ ਦਿਨ ਬਾਅਦ ਹੋਇਆ...
ਬੈਂਕ ਅਧਿਕਾਰੀਆਂ ਨੇ ਬੱਚੇ ਕੀਤੇ ਘਰ 'ਚ ਕੈਦ
. . .  1 day ago
ਬੰਗਾ, 16 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਇਕ ਕਰਜ਼ੇ ਨੂੰ ਸਮੇਂ ਸਿਰ ਨਾ ਮੋੜਨ ਦੇ ਮਾਮਲੇ 'ਚ ਤਿੰਨ ਘੰਟੇ ਬੱਚੇ ਘਰ ਵਿਚ ਕੈਦ ਕੀਤੇ। ਬੈਂਕ ਦੇ ਅਧਿਕਾਰੀਆਂ ਵਲੋਂ ਤਾਲਾ ਲਗਾ ਕੇ ਘਰ ਨੂੰ ਸੀਲ ਕੀਤਾ ਗਿਆ। ਡੀ.ਐਸ.ਪੀ. ਬੰਗਾ ਵਲੋਂ ਤਾਲਾ...
ਐਮੀ ਵਿਰਕ ਤੇ ਰਣਜੀਤ ਬਾਵਾ ਵਲੋਂ ਸ਼ਹੀਦ ਜਵਾਨਾਂ ਨੂੰ ਮਦਦ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ - ਪੰਜਾਬੀ ਕਲਾਕਾਰ ਐਮੀ ਵਿਰਕ ਤੇ ਰਣਜੀਤ ਬਾਵਾ ਨੇ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਲਈ ਢਾਈ-ਢਾਈ ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ...
ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਪਰਿਵਾਰਾਂ ਨੂੰ ਫ਼ਿਲਮ ਅਦਾਕਾਰ ਅਮਿਤਾਭ ਬੱਚਨ ਨੇ 5-5 ਲੱਖ ਰੁਪਏ ਦੇਣ ਦਾ ਐਲਾਨ
ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਹਨ ਝੂਠੀਆਂ 'ਤੇ ਬੇਬੁਨਿਆਦ- ਐੱਸ.ਐੱਸ.ਪੀ
. . .  1 day ago
ਊਧਮਪੁਰ, 16 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਊਧਮਪੁਰ ਵਿਖੇ ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਫੈਲ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਊਧਮ ਪੁਰ ਦੇ ਐੱਸ.ਐੱਸ.ਪੀ ਨੇ ਦੱਸਿਆ ਕਿ ਇਹ .....
ਰਿਲਾਇੰਸ ਫਾਊਂਡੇਸ਼ਨ ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਚੁੱਕੇਗੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 16 ਫਰਵਰੀ- ਰਿਲਾਇੰਸ ਫਾਊਂਡੇਸ਼ਨ ਨੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆ ਦੇ ਪਾਲਣ-ਪੋਸ਼ਣ, ਉਨ੍ਹਾਂ ਦੀ ਪੜਾਈ ਤੋਂ ਲੈ ਕੇ ਨੌਕਰੀ ਅਤੇ ਨਾਲ-ਨਾਲ ਪਰਿਵਾਰ ਦੀ ਰੋਜ਼ੀ ਰੋਟੀ ਚੁੱਕਣ ਦਾ ਐਲਾਨ...
550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਨੂੰ ਭਾਈ ਲੌਂਗੋਵਾਲ ਨੇ ਕੀਤਾ ਰਿਲੀਜ਼
. . .  1 day ago
ਅੰਮ੍ਰਿਤਸਰ, 16 ਫਰਵਰੀ (ਜਸਵੰਤ ਸਿੰਘ ਜੱਸ)--ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਆਵਾਜ਼ 'ਚ ਗੁਰਬਾਣੀ ਸ਼ਬਦ ਰਿਕਾਰਡ ਕਰਵਾਇਆ ....
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਅਧੀਨ ਆਉਂਦੇ 6 ਥਾਣਿਆਂ ਦੇ ਮੁਖੀਆਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ 20 ਫਰਵਰੀ ਤੱਕ ਤਬਾਦਲੇ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਦੇ ਕੀਤੇ ਹੁਕਮਾਂ ਤੋਂ ਬਾਅਦ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵੱਲੋਂ ਵੱਖ-ਵੱਖ .....
'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ
. . .  1 day ago
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਹੀਦ ਤਿਲਕ ਰਾਜ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਫ਼ੌਜ ਦੇ ਜਵਾਨਾਂ 'ਤੇ ਹਮਲਾ ਕਰਵਾਉਣ ਵਾਲੇ ਪਾਕਿ ਦੇ ਖ਼ਿਲਾਫ਼ ਕੇਂਦਰ ਸਰਕਾਰ ਕਰੇ ਸਖ਼ਤ ਕਾਰਵਾਈ- ਬੇਦੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਤਾਮਿਲਨਾਡੂ ਦੇ ਜਵਾਨ ਨੂੰ ਰੱਖਿਆ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  1 day ago
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  1 day ago
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਹਰਸਿਮਰਤ ਬਾਦਲ ਨੇ ਕਿਹਾ- ਫ਼ੌਜੀ ਵੀਰਾਂ ਦੀ ਸ਼ਹਾਦਤ 'ਤੇ ਸਦਾ ਰਹੇਗਾ ਮਾਣ
. . .  1 day ago
ਪਿੰਡ ਗੰਡੀ ਵਿੰਡ ਧੱਤਲ ਪਹੁੰਚੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ
. . .  1 day ago
ਸ਼ਹੀਦ ਮਨਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ
. . .  1 day ago
ਪੁਲਵਾਮਾ ਹਮਲਾ : ਯੂਥ ਅਕਾਲੀ ਦਲ ਵੱਲੋਂ ਪਟਿਆਲਾ 'ਚ ਸਿੱਧੂ ਅਤੇ ਪਾਕਿ ਫ਼ੌਜ ਮੁਖੀ ਦੇ ਫੂਕੇ ਗਏ ਪੁਤਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਤਰਨਤਾਰਨ ਤੋਂ ਪਿੰਡ ਗੰਡੀ ਵਿੰਡ ਧੱਤਲ ਲਈ ਹੋਈ ਰਵਾਨਾ
. . .  1 day ago
ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜੈਮਲ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ
. . .  1 day ago
ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  1 day ago
ਪੁਰਾਣੀ ਰੰਜਸ਼ ਦੇ ਚੱਲਦਿਆਂ ਦਿਨ ਦਿਹਾੜੇ ਨੌਜਵਾਨ 'ਤੇ ਚਲੀ ਗੋਲੀ
. . .  1 day ago
ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਦਿੱਤੀ ਗਈ ਸ਼ਰਧਾਂਜਲੀ
. . .  1 day ago
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਪੁਲਵਾਮਾ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
. . .  1 day ago
ਪੁਲਵਾਮਾ ਹਮਲੇ 'ਤੇ ਸੰਸਦ ਭਵਨ 'ਚ ਚੱਲ ਰਹੀ ਹੈ ਸਰਵ ਪਾਰਟੀ ਬੈਠਕ
. . .  1 day ago
ਪਿੰਡ ਰੌਲ਼ੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਕੁਲਵਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਨਵਜੋਤ ਸਿੱਧੂ ਦੀ ਆਮਦ ਤੋਂ ਪਹਿਲਾਂ ਨੌਜਵਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ
. . .  1 day ago
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸੁਖਬੀਰ ਬਾਦਲ
. . .  1 day ago
ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੀਨਾਨਗਰ ਪਹੁੰਚੀ, 12 ਵਜੇ ਹੋਵੇਗਾ ਅੰਤਿਮ ਸਸਕਾਰ
. . .  1 day ago
ਪਿੰਡ ਰੌਲ਼ੀ ਪਹੁੰਚੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
. . .  1 day ago
ਸੜਕਾਂ ਨਾ ਬਣਨ ਦੇ ਰੋਸ ਵਜੋਂ ਹਵਾਈ ਅੱਡਾ ਰੋਡ 'ਤੇ ਚੱਕਾ ਜਾਮ, ਯਾਤਰੀ ਪਰੇਸ਼ਾਨ
. . .  1 day ago
ਪੁਲਵਾਮਾ ਅੱਤਵਾਦੀ ਹਮਲਾ : ਪਿੰਡ ਗਲੋਟੀ ਖ਼ੁਰਦ ਪਹੁੰਚੀ ਸ਼ਹੀਦ ਜੈਮਲ ਸਿੰਘ ਦੀ ਮ੍ਰਿਤਕ ਦੇਹ
. . .  1 day ago
ਜੈਤੋ ਸ਼ਹਿਰ ਦੇ ਲੋਕਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  1 day ago
ਅਮਰੀਕਾ 'ਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ, ਪੰਜ ਪੁਲਿਸ ਕਰਮਚਾਰੀ ਜ਼ਖ਼ਮੀ
. . .  1 day ago
ਪੁਲਵਾਮਾ ਅੱਤਵਾਦੀ ਹਮਲਾ : ਅੱਜ ਹੋਵੇਗਾ ਸ਼ਹੀਦ ਸੁਖਜਿੰਦਰ ਦਾ ਅੰਤਿਮ ਸਸਕਾਰ
. . .  1 day ago
ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਅੱਜ ਕੀਤਾ ਜਾਵੇਗਾ ਸਨਮਾਨ
. . .  about 1 hour ago
ਕੈਮਿਸਟ ਐਸੋਸੀਏਸ਼ਨ ਦੀ ਕੌਮੀ ਪੱਧਰ ਦੀ ਦੋ ਦਿਨਾਂ ਬੈਠਕ ਅੱਜ ਤੋਂ
. . .  about 1 hour ago
ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  about 1 hour ago
ਅੱਜ ਦਾ ਵਿਚਾਰ
. . .  17 minutes ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਨਾਲ ਨਜਿੱਠਣ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਲੋੜ ਹੈ। -ਜੇਮਸ ਅਰਲ ਕਾਰਟ

ਪਹਿਲਾ ਸਫ਼ਾ

ਪੁਲਵਾਮਾ ਹਮਲੇ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ-ਮੋਦੀ

ਪਾਕਿਸਤਾਨ ਨੂੰ ਸਖ਼ਤ ਚਿਤਾਵਨੀ- ਸਭ ਤੋਂ ਤਰਜੀਹੀ ਦੇਸ਼ ਦਾ ਦਰਜਾ ਵਾਪਸ ਲਿਆ

ਅੱਤਵਾਦੀਆਂ ਨਾਲ ਨਜਿੱਠਣ ਲਈ ਸੁਰੱਖਿਆ ਬਲਾਂ ਨੂੰ ਦਿੱਤੀ ਖੁੱਲ੍ਹੀ ਛੁੱਟੀ

ਨਵੀਂ ਦਿੱਲੀ, 15 ਫਰਵਰੀ (ਉਪਮਾ ਡਾਗਾ ਪਾਰਥ)-ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਗੁਆਂਢੀ ਮੁਲਕ ਨੂੰ ਚਿਤਾਵਨੀ ਦਿੰ ਦਿਆਂ ਕਿਹਾ ਕਿ ਅੱਤਵਾਦੀਆਂ ਨੇ ਬਹੁਤ ਵੱਡੀ ਗ਼ਲਤੀ ਕਰ ਦਿੱਤੀ ਹੈ ਅਤੇ ਉਨ੍ਹਾਂ (ਅੱਤਵਾਦੀਆਂ) ਦੇ ਪਨਾਹਗਾਹਾਂ ਨੂੰ ਕਰਾਰਾ ਜਵਾਬ ਦਿੱਤਾ ਜਾਏਗਾ | ਉਨ੍ਹਾਂ ਕਿਹਾ ਕਿ ਇਸ ਅੱਤਵਾਦੀ ਹਮਲੇ ਦੇ ਪਿੱਛੇ ਜੋ ਵੀ ਹਨ ਉਨ੍ਹਾਂ ਨੂੰ ਬਹੁਤ ਭਾਰੀ ਕੀਮਤ ਚੁਕਾਉਣੀ ਪਵੇਗੀ | ਪ੍ਰਧਾਨ ਮੰਤਰੀ ਨੇ ਕਿਹਾ ਕਿ ਜਵਾਨਾਂ ਦੇ ਖ਼ੂਨ ਦੀ ਇਕ-ਇਕ ਬੂੰਦ ਦਾ ਬਦਲਾ ਲਿਆ ਜਾਏਗਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖ਼ਤ ਲਫ਼ਜ਼ਾਂ 'ਚ ਕਿਹਾ ਕਿ ਅਸੀਂ (ਭਾਰਤ) ਸੁਰੱ ਖਿਆ ਬਲਾਂ ਨੂੰ ਅੱਗੇ ਵੀ ਕਾਰਵਾਈ ਕਰਨ ਦੀ ਪੂਰੀ ਛੋਟ ਦੇ ਦਿੱਤੀ ਹੈ | ਕਾਰਵਾਈ ਲਈ ਸਮਾਂ ਕੀ ਹੋਏਗਾ, ਥਾਂ ਕੀ ਹੋਏਗੀ ਅਤੇ ਉਸ ਦਾ ਰੂਪ ਕੀ ਹੋਏਗਾ, ਇਹ ਤੈਅ ਕਰਨ ਦੀ ਸੁਰੱ ਖਿਆ ਬਲਾਂ ਨੂੰ ਪੂਰੀ ਇਜਾਜ਼ਤ ਦਿੱਤੀ ਗਈ ਹੈ | ਪ੍ਰਧਾਨ ਮੰਤਰੀ ਨੇ ਦਿੱਲੀ 'ਚ ਸੁਰੱ ਖਿਆ ਸਬੰਧੀ ਕੈਬਨਿਟ ਮੀਟਿੰਗ ਤੋਂ ਬਾਅਦ ਭਾਰਤ ਦੀ ਸਭ ਤੋਂ ਤੇਜ਼ ਚੱਲਣ ਵਾਲੀ 'ਵੰਦੇ ਭਾਰਤ ਐਕਸਪ੍ਰੈੱਸ' ਨੂੰ ਹਰੀ ਝੰਡੀ ਦੇਣ ਸਮੇਂ ਉਕਤ ਬਿਆਨ ਦਿੱਤਾ | ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤ ਨੂੰ ਕਮਜ਼ੋਰ ਨਹੀਂ ਕਰ ਸਕੇਗਾ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਕਾਰਨ ਦੇਸ਼ ਵਾਸੀਆਂ ਦੇ ਅੰਦਰ ਰੋਸ ਹੈ, ਉਨ੍ਹਾਂ ਦਾ ਜੋ ਖ਼ੂਨ ਖੌਲ ਰਿਹਾ ਹੈ, ਉਹ ਉਸ ਨੂੰ ਸਮਝਦੇ ਹਨ | ਮੋਦੀ ਨੇ ਆਰਥਿਕ ਮੰਦਹਾਲੀ ਦੇ ਦੌਰ 'ਚੋਂ ਲੰਘ ਰਹੇ ਪਾਕਿਸਤਾਨ ਨੂੰ ਚਿਤਾਵਨੀ ਦਿੰ ਦਿਆਂ ਕਿਹਾ ਕਿ ਜੇਕਰ ਗੁਆਂਢੀ ਮੁਲਕ ਨੂੰ ਲਗਦਾ ਹੈ ਕਿ ਅਜਿਹੀਆਂ ਸਾਜਿਸ਼ਾਂ ਕਰ ਕੇ ਉਹ ਭਾਰਤ 'ਚ ਅਸਥਿਰਤਾ ਪੈਦਾ ਕਰਨ 'ਚ ਕਾਮਯਾਬ ਹੋ ਜਾਏਗਾ ਤਾਂ ਉਸ ਦਾ ਇਹ ਸੁਪਨਾ ਕਦੇ ਪੂਰਾ ਨਹੀਂ ਹੋਏਗਾ |
ਕੈਬਨਿਟ ਦੀ ਸੁਰੱਖਿਆ ਸਬੰਧੀ ਕਮੇਟੀ ਦੀ ਅਹਿਮ ਮੀਟਿੰਗ
ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੈਬਨਿਟ ਦੀ ਸੁਰੱਖਿਆ ਸਬੰਧੀ ਕਮੇਟੀ ਨੇ ਸ਼ੁੱਕਰਵਾਰ ਸਵੇਰੇ ਅਹਿਮ ਬੈਠਕ ਕਰਦਿਆਂ ਪਾਕਿਸਤਾਨ ਤੋਂ ਸਭ ਤੋਂ ਵੱਧ ਤਰਜੀਹੀ ਰਾਸ਼ਟਰ ਦਾ ਦਰਜਾ ਵਾਪਸ ਲੈਣ ਦਾ ਫ਼ੈਸਲਾ ਕੀਤਾ | ਇਸ ਤੋਂ ਇਲਾਵਾ ਰਣਨੀਤਕ ਤੌਰ 'ਤੇ ਵੀ ਨਾ ਸਿਰਫ ਪਾਕਿਸਤਾਨ ਨੂੰ ਅੰਤਰਰਾਸ਼ਟਰੀ ਭਾਈਚਾਰੇ ਤੋਂ ਅਲੱਗ-ਥਲੱਗ ਕਰਨ ਅਤੇ ਉਸ 'ਤੇ ਸਫ਼ਾਰਤੀ ਦਬਾਅ ਵੀ ਬਣਾਇਆ ਜਾਵੇਗਾ | ਇਸੇ ਕਵਾਇਦ ਤਹਿਤ ਸਰਕਾਰ ਨੇ ਪੀ 5, ਅਰਬ ਦੇਸ਼ਾਂ, ਜਾਪਾਨ ਅਤੇ ਯੂਰਪੀ ਦੇਸ਼ਾਂ ਦੇ ਸਫ਼ਾਰਤੀ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਦੌਰ ਵੀ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਪਾਕਿਸਤਾਨ ਵਲੋਂ ਅੱਤਵਾਦ ਨੂੰ ਦਿੱਤੀ ਜਾ ਰਹੀ ਪਨਾਹ ਬਾਰੇ ਉਸ ਦੀ ਭੂਮਿਕਾ ਨੂੰ ਨਸ਼ਰ ਕੀਤਾ ਜਾ ਸਕੇ | ਇਥੇ ਦੱਸਣਯੋਗ ਹੈ ਕਿ ਪੀ 5 ਦੇਸ਼ਾਂ 'ਚ ਅਮਰੀਕਾ, ਬਰਤਾਨੀਆ, ਰੂਸ, ਫਰਾਂਸ ਅਤੇ ਚੀਨ ਆਉਂਦੇ ਹਨ (ਜੋ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰ ਹਨ) |
ਭਾਰਤ ਨੇ ਵਾਪਸ ਲਿਆ ਐਮ. ਐਫ. ਐਨ. ਦਾ ਦਰਜਾ
ਸ਼ੁੱਕਰਵਾਰ ਸਵੇਰੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਹੋਈ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਬੈਠਕ 'ਚ ਪਾਕਿਸਤਾਨ ਤੋਂ ਐਮ. ਐਫ. ਐਨ. ਦਾ ਦਰਜਾ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ | ਬੈਠਕ 'ਚ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਖਜ਼ਾਨਾ ਮੰਤਰੀ ਅਰੁਣ ਜੇਤਲੀ ਸ਼ਾਮਿਲ ਹੋਏ | ਇਸ ਬੈਠਕ 'ਚ ਤਿੰਨਾਂ ਫੌਜਾਂ ਦੇ ਮੁਖੀ ਵੀ ਸ਼ਾਮਿਲ ਹੋਏ | ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਅਰੁਣ ਜੇਤਲੀ ਨੇ ਕਿਹਾ ਕਿ ਭਾਰਤ ਹੁਣ ਹਰ ਤਰ੍ਹਾਂ ਦੇ ਸਫ਼ਾਰਤੀ ਕਦਮ ਚੁੱਕ ਕੇ ਪਾਕਿਸਤਾਨ ਨੂੰ ਦੁਨੀਆ ਦੇ ਸਾਹਮਣੇ ਬੇਨਕਾਬ ਕਰੇਗਾ | ਪਾਕਿਸਤਾਨ ਨੂੰ ਦੁਨੀਆ ਤੋਂ ਅਲੱਗ-ਥਲੱਗ ਕਰਨ ਲਈ ਭਾਰਤ ਸਖ਼ਤ ਕਦਮ ਚੁੱਕੇਗਾ |
ਮੋਦੀ ਦੀਆਂ ਰੈਲੀਆਂ ਰੱਦ
ਹਮਲੇ ਕਾਰਨ ਮੱਧ ਪ੍ਰਦੇਸ਼ ਦੇ ਈਟਾਰਸੀ 'ਚ ਅੱਜ ਅਤੇ ਧਾਰ 'ਚ ਕੱਲ੍ਹ ਹੋਣ ਵਾਲੀ ਪ੍ਰਧਾਨ ਮੰਤਰੀ ਦੀ ਰੈਲੀ ਰੱਦ ਕਰ ਦਿੱਤੀ ਗਈ, ਨਾਲ ਹੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਵੀ ਸਾਰੇ ਸਿਆਸੀ ਪ੍ਰੋਗਰਾਮ ਰੱਦ ਕਰ ਦਿੱਤੇ ਹਨ |
ਡੋਵਾਲ ਨੇ ਕੀਤੀ ਸੁਰੱਖਿਆ ਏਜੰਸੀਆਂ ਨਾਲ ਬੈਠਕ
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਹਮਲੇ ਦੇ ਹਰ ਪਹਿਲੂ 'ਤੇ ਚਰਚਾ ਕਰਨ ਲਈ ਸੁਰੱਖਿਆ ਬਲਾਂ ਅਤੇ ਏਜੰਸੀਆਂ ਨਾਲ ਵੱਖਰੇ ਤੌਰ 'ਤੇ ਚਰਚਾ ਕੀਤੀ ਅਤੇ ਅੱਗੇ ਦੀ ਰਣਨੀਤੀ ਬਾਰੇ ਵੀ ਮੀਟਿੰਗ 'ਚ ਰਾਏ ਲਈ ਗਈ |
ਪਾਕਿਸਤਾਨ 'ਚ ਭਾਰਤ ਦੇ ਹਾਈ ਕਮਿਸ਼ਨਰ ਨੂੰ ਦਿੱਲੀ ਬੁਲਾਇਆ
ਭਾਰਤ ਨੇ ਸੋਹੇਲ ਮੁਹੰਮਦ ਅੱਗੇ ਸਫ਼ਾਰਤੀ ਇਤਰਾਜ਼ ਪ੍ਰਗਟਾਉਣ ਤੋਂ ਇਲਾਵਾ ਪਾਕਿਸਤਾਨ ਸਥਿਤ ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੂੰ ਵੀ ਮਸ਼ਵਰੇ ਲਈ ਦਿੱਲੀ ਸੱਦਿਆ ਹੈ |
ਸਰਬ ਪਾਰਟੀ ਮੀਟਿੰਗ ਅੱਜ
ਹਮਲੇ ਤੋਂ ਬਾਅਦ ਸੁਰੱਖਿਆ ਸਥਿਤੀ ਅਤੇ ਸਰਕਾਰ ਦੀ ਰਣਨੀਤੀ ਬਾਰੇ ਵਿਰੋਧੀ ਧਿਰਾਂ ਨੂੰ ਜਾਣੂੰ ਕਰਵਾਉਣ ਲਈ ਕੇਂਦਰ ਸਨਿਚਰਵਾਰ ਨੂੰ ਸਰਬ ਪਾਰਟੀ ਮੀਟਿੰਗ ਕਰੇਗਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਣ ਵਾਲੀ ਇਹ ਮੀਟਿੰਗ ਸਨਿਚਰਵਾਰ ਨੂੰ 11 ਵਜੇ ਸੰਸਦ ਦੀ ਲਾਇਬ੍ਰੇਰੀ 'ਚ ਕੀਤੀ ਜਾਵੇਗੀ |

ਭਾਰਤ ਵਲੋਂ ਪਾਕਿਸਤਾਨ ਦਾ ਹਾਈ ਕਮਿਸ਼ਨਰ ਤਲਬ

ਭਾਰਤ ਨੇ ਪੁਲਵਾਮਾ ਹਮਲੇ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੋਹੇਲ ਮੁਹੰਮਦ ਨੂੰ ਤਲਬ ਕੀਤਾ | ਹਲਕਿਆਂ ਮੁਤਾਬਿਕ ਵਿਦੇਸ਼ ਸਕੱਤਰ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਕਿਹਾ ਕਿ ਗੁਆਂਢੀ ਮੁਲਕ ਨੂੰ ਜੈਸ਼-ਏ-ਮੁਹੰਮਦ ਦੇ ਖਿਲਾਫ਼ ਫੌਰੀ ਅਤੇ ਦਿਖਵੀਂ ਕਾਰਵਾਈ ਕਰਨੀ ਹੋਵੇਗੀ ਅਤੇ ਇਹ ਵੀ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦ ਨਾਲ ਜੁੜੇ ਧੜਿਆਂ ਅਤੇ ਲੋਕਾਂ ਨੂੰ ਆਪਣੀ ਧਰਤੀ 'ਤੇ ਕੰਮ ਕਰਨ ਤੋਂ ਰੋਕਣਾ ਹੋਵੇਗਾ | ਇਸ ਦੇ ਨਾਲ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਦੇ ਬਾਹਰ ਹੋ ਰਹੇ ਪ੍ਰਦਰਸ਼ਨਾਂ ਕਾਰਨ ਉਥੇ ਦੀ ਸੁਰੱਖਿਆ ਵਧਾ ਦਿੱਤੀ ਗਈ |

ਸੁਰੱਖਿਆ ਬਲਾਂ ਦੇ ਕਾਫ਼ਲੇ ਲੰਘਣ ਸਮੇਂ ਆਮ ਲੋਕਾਂ ਦੀ ਆਵਾਜਾਈ ਰਹੇਗੀ ਬੰਦ-ਰਾਜਨਾਥ

• ਸ੍ਰੀਨਗਰ 'ਚ ਉੱਚ ਪੱਧਰੀ ਬੈਠਕ • ਸ਼ਹੀਦ ਜਵਾਨਾਂ ਦੀਆਂ ਮਿ੍ਤਕ ਦੇਹਾਂ ਨੂੰ ਮੋਢਾ ਦੇ ਕੇ ਦਿੱਤੀ ਸ਼ਰਧਾਂਜਲੀ

ਸ੍ਰੀਨਗਰ, 15 ਫਰਵਰੀ (ਏਜੰਸੀ)-ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸ੍ਰੀਨਗਰ ਪੁੱਜੇ ਜਿਥੇ ਉਨ੍ਹਾਂ ਨੇ ਹਮਲੇ 'ਚ ਜ਼ਖ਼ਮੀ ਸੀ. ਆਰ. ਪੀ. ਐਫ. ਦੇ ਜਵਾਨਾਂ ਨਾਲ ਹਸਪਤਾਲ ਪੁੱਜ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਜਦੋਂ ਫ਼ੌਜ ਅਤੇ ਸੁਰੱਖਿਆ ਬਲਾਂ ਦੇ ਕਾਫ਼ਲੇ ਲੰਘਣਗੇ ਤਾਂ ਜੰਮੂ-ਕਸ਼ਮੀਰ ਦੇ ਕੌਮੀ ਮਾਰਗਾਂ ਅਤੇ ਵੱਡੀਆਂ ਸੜਕਾਂ 'ਤੇ ਬਾਕੀ ਆਮ ਲੋਕਾਂ ਦੀ ਆਵਾਜਾਈ ਬੰਦ ਕਰ ਦਿੱਤੀ ਜਾਵੇਗੀ | ਵੱਖਵਾਦੀ ਅਤੇ ਕੱਟੜਪੰਥੀ ਹੁਰੀਅਤ ਕਾਨਫ਼ਰੰਸ ਆਗੂਆਂ ਦਾ ਸਿੱਧਾ ਜ਼ਿਕਰ ਕੀਤੇ ਬਿਨਾਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਇਸ ਦੀ ਖ਼ੁਫੀਆ ਏਜੰਸੀ ਆਈ. ਐਸ. ਆਈ. ਤੋਂ ਫੰਡ ਪ੍ਰਾਪਤ ਕਰ ਰਹੇ ਕੁਝ ਲੋਕਾਂ ਨੂੰ ਦਿੱਤੀ ਸੁਰੱਖਿਆ ਦੀ ਸਮੀਖਿਆ ਹੋਣੀ ਚਾਹੀਦੀ ਹੈ | ਇਥੇ ਇਕ ਉੱਚ ਪੱਧਰੀ ਬੈਠਕ ਦੇ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਫ਼ੌਜ ਅਤੇ ਸੁਰੱਖਿਆ ਬਲਾਂ ਦੀ ਆਵਾਜਾਈ ਸਮੇਂ ਆਮ ਲੋਕਾਂ ਦੀ ਆਵਾਜਾਈ ਬੰਦ ਰਹੇਗੀ, ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰੇਸ਼ਾਨੀ ਤਾਂ ਹੋਵੇਗੀ ਅਤੇ ਉਹ ਇਸ ਲਈ ਮੁਆਫ਼ੀ ਮੰਗਦੇ ਹਨ ਪਰ ਜਵਾਨਾਂ ਦੀ ਸੁਰੱਖਿਆ ਲਈ ਇਹ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਚ ਕੁਝ ਤੱਤ ਆਈ. ਐਸ. ਆਈ. ਅਤੇ ਅੱਤਵਾਦੀ ਸੰਗਠਨਾਂ ਨਾਲ ਜੁੜੇ ਹਨ | ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅੱਤਵਾਦ ਿਖ਼ਲਾਫ਼ ਨਿਰਣਾਇਕ ਯੁੱਧ 'ਚ ਜਿੱਤ ਪ੍ਰਾਪਤ ਕਰਾਂਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ |
ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਰਧਾਂਜਲੀ ਦਿੱਤੀ | ਉਨ੍ਹਾਂ ਨੇ ਸ਼ਹੀਦ ਹੋਏ ਇਕ ਜਵਾਨ ਦੇ ਤਾਬੂਤ ਨੂੰ ਮੋਢਾ ਵੀ ਦਿੱਤਾ | ਪੁਲਵਾਮਾ 'ਚ ਹੋਏ ਹਮਲੇ ਦਾ ਜਾਇਜ਼ਾ ਲੈਣ ਪੁੱਜੇ ਰਾਜਨਾਥ ਸਿੰਘ ਪਹਿਲਾਂ ਸ੍ਰੀਨਗਰ 'ਚ ਉਸ ਥਾਂ ਪੁੱਜੇ ਜਿਥੇ 40 ਸ਼ਹੀਦ ਜਵਾਨਾਂ ਦੀਆਂ ਮਿ੍ਤਕ ਦੇਹਾਂ ਵਾਲੇ ਤਿਰੰਗੇ 'ਚ ਲਿਪਟੇ ਤਾਬੂਤ ਰੱਖੇ ਹੋਏ ਸਨ | ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਨੇ ਵਿਸ਼ੇਸ਼ ਜਹਾਜ਼ ਰਾਹੀਂ ਸ਼ਹੀਦਾਂ ਦੀਆਂ ਮਿ੍ਤਕ ਦੇਹਾਂ ਉਨ੍ਹਾਂ ਦੇ ਘਰਾਂ ਨੂੰ ਭੇਜੇ ਜਾਣ ਸਮੇਂ ਇਕ ਤਾਬੂਤ ਨੂੰ ਮੋਢਾ ਵੀ ਦਿੱਤਾ | ਇਸ ਦੌਰਾਨ ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਅਤੇ ਸੈਨਾ ਦੇ ਉੱਤਰੀ ਕਮਾਂਡ ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ | ਉਨ੍ਹਾਂ ਕਿਹਾ ਕਿ ਰਾਸ਼ਟਰ ਸਾਡੇ ਬਹਾਦਰ ਸੀ. ਆਰ. ਪੀ. ਐਫ. ਦੇ ਜਵਾਨਾਂ ਦੀ ਵੱਡੀ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗਾ | ਉਨ੍ਹਾਂ ਕਿਹਾ ਜਵਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਵੇਗੀ |

'ਨਾ ਭੁੱਲਾਂਗੇ ਅਤੇ ਨਾ ਮੁਆਫ਼ ਕਰਾਂਗੇ, ਬਦਲਾ ਲਵਾਂਗੇ'-ਸੀ.ਆਰ.ਪੀ.ਐਫ.

ਨਵੀਂ ਦਿੱਲੀ, 15 ਫਰਵਰੀ (ਏਜੰਸੀ)-ਪੁਲਵਾਮਾ ਹਮਲੇ ਤੋਂ ਬਾਅਦ ਸੀ. ਆਰ. ਪੀ. ਐਫ. 'ਚ ਅੱਤਵਾਦੀਆਂ ਅਤੇ ਉਨ੍ਹਾਂ ਦੀਆਂ ਪਨਾਹਗਾਹਾਂ ਪ੍ਰਤੀ ਕਿੰਨੀ ਨਾਰਾਜ਼ਗੀ ਹੈ, ਇਸ ਦਾ ਅੰਦਾਜ਼ਾ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਵਲੋਂ ਆਈ ਪ੍ਰਤੀਕਿਰਿਆ ਤੋਂ ਸਾਫ਼ ਜਾਹਰ ਹੋ ਗਿਆ ਹੈ | ਅੱਤਵਾਦੀਆਂ ਦੇ ਕਾਇਰਤਾਪੂਰਨ ਕਾਰੇ ਅਤੇ ਆਪਣੇ ਸਾਥੀਆਂ ਦੀ ਸ਼ਹਾਦਤ ਤੋਂ ਸੀ. ਆਰ. ਪੀ. ਐਫ. ਦੇ ਜਵਾਨ ਬੇਹੱਦ ਗੁੱਸੇ 'ਚ ਹਨ | ਸੀ.ਆਰ.ਪੀ.ਐਫ. ਵਲੋਂ ਆਪਣੇ ਅਧਿਕਾਰਤ ਟਵਿੱਟਰ ਅਕਾਊਾਟ 'ਤੇ ਟਵੀਟ ਕਰਕੇ ਕਿਹਾ ਗਿਆ ਹੈ 'ਅਸੀਂ ਨਾ ਭੁੱਲਾਂਗੇ ਤੇ ਨਾ ਹੀ ਮੁਆਫ਼ ਕਰਾਂਗੇ, ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਆਪਣੇ ਸਾਥੀ ਜਵਾਨਾਂ ਦਾ ਬਦਲਾ ਲਵਾਂਗੇ' | ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਉਹ ਇਸ ਹਮਲੇ ਦੇ ਸ਼ਹੀਦਾਂ ਨੂੰ ਸਲਾਮ ਕਰਦੇ ਹਨ ਤੇ ਸ਼ਹੀਦ ਹੋਏ ਸਾਥੀਆਂ ਦੇ ਪਰਿਵਾਰਾਂ ਨਾਲ ਖੜੇ੍ਹ ਹਨ, ਇਸ ਹਮਲੇ ਦਾ ਬਦਲਾ ਲਿਆ ਜਾਵੇਗਾ |

ਦੇਸ਼ ਭਰ 'ਚ ਗੁੱਸਾ ਅਤੇ ਸ਼ੋਕ

• ਵੱਖ-ਵੱਖ ਥਾਈਾ ਅੱਤਵਾਦ ਦੇ ਪੁਤਲੇ ਅਤੇ ਪਾਕਿ ਦੇ ਝੰਡੇ ਸਾੜੇ • ਜੰਮੂ ਬੰਦ ਦੌਰਾਨ ਹਿੰਸਕ ਪ੍ਰਦਰਸ਼ਨ ਤੇ ਸਾੜ ਫੂਕ- ਕਰਫਿਊ ਲਾਗੂ

ਨਵੀਂ ਦਿੱਲੀ, 15 ਫਰਵਰੀ (ਏਜੰਸੀਆਂ)-ਪੁਲਵਾਮਾ ਅੱਤਵਾਦੀ ਹਮਲੇ 'ਚ 40 ਜਵਾਨਾਂ ਦੇ ਸ਼ਹੀਦ ਹੋਣ ਦੀ ਘਟਨਾ ਕਾਰਨ ਅੱਤਵਾਦ ਅਤੇ ਪਾਕਿਸਤਾਨ ਿਖ਼ਲਾਫ਼ ਦੇਸ਼ ਭਰ 'ਚ ਭਾਰੀ ਗੁੱਸਾ ਹੈ | ਲੋਕਾਂ ਨੇ ਕੇਂਦਰ ਸਰਕਾਰ ਤੋਂ ਹੁਣ ਤੱਕ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲੈਣ ਦੀ ਮੰਗ ਕੀਤੀ | ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ ਸਮੇਤ ਦੇਸ਼ ਦੇ ਸਾਰੇ ਸ਼ਹਿਰਾਂ 'ਚ ਲੋਕ ਸੜਕਾਂ 'ਤੇ ਉਤਰ ਕੇ ਪਾਕਿਸਤਾਨ ਅਤੇ ਅੱਤਵਾਦ ਿਖ਼ਲਾਫ਼ ਪ੍ਰਦਰਸ਼ਨ ਕਰ ਰਹੇ ਹਨ | ਕਈ ਸ਼ਹਿਰਾਂ 'ਚ ਲੋਕਾਂ ਨੇ ਅੱਤਵਾਦ ਅਤੇ ਪਾਕਿਸਤਾਨ ਦੇ ਪੁਤਲੇ ਸਾੜੇ | ਅੱਜ ਸਵੇਰੇ ਕਠੂਆ 'ਚ ਸੈਂਕੜੇ ਲੋਕ ਸੜਕਾਂ 'ਤੇ ਉਤਰੇ ਆਏ | ਲੋਕਾਂ ਨੇ ਹੱਥਾਂ 'ਚ ਤਿਰੰਗਾ ਲੈ ਕੇ ਪਾਕਿਸਤਾਨ ਿਖ਼ਲਾਫ਼ ਨਾਅਰੇ ਲਗਾਏ ਅਤੇ ਪੁਲਵਾਮਾ ਹਮਲੇ ਦਾ ਬਦਲਾ ਲੈਣ ਦੀ ਮੰਗ ਕੀਤੀ | ਇਸ ਤੋਂ ਇਲਾਵਾ ਥਾਂ-ਥਾਂ ਪ੍ਰਦਰਸ਼ਨ ਕਰਕੇ ਲੋਕਾਂ ਨੇ ਅੱਤਵਾਦ ਿਖ਼ਲਾਫ਼ ਆਪਣਾ ਗੁੱਸਾ ਜ਼ਾਹਿਰ ਕੀਤਾ |
ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਭਾਰੀ ਪ੍ਰਦਰਸ਼ਨ
ਪੰਜਾਬ ਦੇ ਜਲੰਧਰ, ਅੰਮਿ੍ਤਸਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਹੋਰ ਜ਼ਿਲਿ੍ਹਆਂ 'ਚ ਵੱਖ-ਵੱਖ ਸੰਗਠਨਾਂ ਦੇ ਵਰਕਰਾਂ ਨੇ ਇਕੱਠੇ ਹੋ ਕੇ ਅੱਤਵਾਦ ਅਤੇ ਪਾਕਿਸਤਾਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਈ ਥਾਈਾ ਪਾਕਿਸਤਾਨ ਦੇ ਝੰਡੇ ਅਤੇ ਸਰਕਾਰ ਦੇ ਪੁਤਲੇ ਸਾੜੇ | ਲੋਕਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪਾਕਿਸਤਾਨ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮੂੰਹ ਤੋੜ ਜਵਾਬ ਦਿੱਤਾ ਜਾਵੇ |
ਉੱਤਰ ਪ੍ਰਦੇਸ਼ 'ਚ ਪਾਕਿ ਦੇ ਰੱਖਿਆ ਮੰਤਰੀ ਦਾ ਸਾੜਿਆ ਪੁਤਲਾ
ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ 'ਚ ਕਈ ਮੁਸਲਿਮ ਭਾਈਚਾਰੇ ਦੇ ਲੋਕ ਸੜਕਾਂ 'ਤੇ ਉੱਤਰ ਆਏ ਅਤੇ ਉਨ੍ਹਾਂ ਨੇ ਜਾਜਮਊ ਇਲਾਕੇ 'ਚ ਇਕੱਠੇ ਹੋ ਕੇ ਪਾਕਿਸਤਾਨ ਿਖ਼ਲਾਫ਼ ਨਾਅਰੇ ਲਗਾਏ ਅਤੇ ਪਾਕਿਸਤਾਨ ਦੇ ਰੱਖਿਆ ਮੰਤਰੀ ਬਾਜਵਾ ਦਾ ਪੁਤਲਾ ਫੂਕਿਆ | ਇਥੇ ਲੋਕਾਂ 'ਚ ਏਨਾ ਗੁੱਸਾ ਸੀ ਕਿ ਉਨ੍ਹਾਂ ਨੇ ਇਸ ਪੁਤਲੇ ਨੂੰ ਡਾਂਗਾਂ ਅਤੇ ਜੁੱਤੀਆਂ ਮਾਰੀਆਂ | ਇਸੇ ਤਰ੍ਹਾਂ ਵਾਰਾਨਸੀ ਸ਼ਹਿਰ 'ਚ ਸਥਾਨਕ ਲੋਕਾਂ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਅਤੇ ਪਾਕਿਸਤਾਨ ਿਖ਼ਲਾਫ਼ ਕਾਰਵਾਈ ਕਰਨ ਲਈ ਸਖ਼ਤ ਕਦਮ ਉਠਾਉਣ ਲਈ ਕਿਹਾ |
ਗੰਗਾ ਆਰਤੀ 'ਤੇ ਛਾਈ ਸ਼ੋਕ ਦੀ ਲਹਿਰ
ਰਾਜਸਥਾਨ ਦੇ ਬੀਕਾਨੇਰ, ਬਿਹਾਰ 'ਚ ਪਟਨਾ, ਬਨਾਰਸ ਦਸ਼ਾਸ਼ਵਮੇਘ ਘਾਟ, ਭੋਪਾਲ, ਲਖਨਊ, ਦਰਭੰਗਾ, ਇਲਾਹਾਬਾਦ 'ਚ ਇਸ ਅਤਿ ਦੁਖਦਾਈ ਘਟਨਾ ਦਾ ਅਸਰ ਦੇਖਣ ਨੂੰ ਮਿਲਿਆ | ਵਾਰਾਨਸੀ ਦੇ ਦਸ਼ਾਸ਼ਵਮੇਘ ਘਾਟ 'ਤੇ ਰੋਜ਼ਾਨਾ ਹੋਣ ਵਾਲੀ ਗੰਗਾ ਆਰਤੀ 'ਤੇ ਵੀ ਜਵਾਨਾਂ ਦੀ ਸ਼ਹਾਦਤ 'ਤੇ ਸ਼ੋਕ ਜਤਾਇਆ ਜਾ ਰਿਹਾ ਹੈ | ਆਰਤੀ 'ਚ ਸ਼ਾਮਿਲ ਲੋਕਾਂ ਨੇ 2 ਮਿੰਟ ਦਾ ਮੌਨ ਰੱਖ ਕੇ ਦੇਸ਼ ਦੇ ਵੀਰ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ |
ਕੋਲਕਾਤਾ 'ਚ ਤਿ੍ਣਮੂਲ ਕਾਂਗਰਸ ਵਲੋਂ ਪ੍ਰਦਰਸ਼ਨ
ਪੱਛਮੀ ਬੰਗਾਲ ਦੇ ਆਸਨਸੋਲ 'ਚ ਵੀ ਅੱਤਵਾਦੀ ਹਮਲੇ ਿਖ਼ਲਾਫ਼ ਤਿ੍ਣਮੂਲ ਕਾਂਗਰਸ ਦੇ ਕਾਰਕੁੰਨਾਂ ਨੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਅੱਤਵਾਦ ਅਤੇ ਪਾਕਿਸਤਾਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਅੱਤਵਾਦੀਆਂ ਦਾ ਪੁਤਲਾ ਸਾੜ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ |
ਯੂਥ ਕਾਂਗਰਸ ਵਲੋਂ ਪਾਕਿ ਹਾਈ ਕਮਿਸ਼ਨ ਦੇ ਦਫ਼ਤਰ ਅੱਗੇ ਪ੍ਰਦਰਸ਼ਨ
ਭਾਰਤੀ ਯੂਥ ਕਾਂਗਰਸ ਨੇ ਪੁਲਵਾਮਾ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਅੱਜ ਪਾਕਿਸਤਾਨ ਿਖ਼ਲਾਫ਼ ਪ੍ਰਦਰਸ਼ਨ ਕੀਤਾ |

ਜੰਮੂ 'ਚ ਜ਼ਬਰਦਸਤ ਰੋਸ ਪ੍ਰਦਰਸ਼ਨ

ਜੰਮੂ, 15 ਫਰਵਰੀ (ਏਜੰਸੀਆਂ)-ਪੁਲਵਾਮਾ ਹਮਲੇ 'ਚ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਲੋਕਾਂ ਦਾ ਗੁੱਸਾ ਸੜਕਾਂ 'ਤੇ ਉਤਰ ਆਇਆ ਹੈ | ਅੱਤਵਾਦੀ ਹਮਲੇ ਦੇ ਵਿਰੋਧ 'ਚ ਜੰਮੂ ਵਿਖੇ ਥਾਂ-ਥਾਂ ਪ੍ਰਦਰਸ਼ਨ ਹੋ ਰਹੇ ਹਨ ਅਤੇ ਪਾਕਿਸਤਾਨ ਿਖ਼ਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ | ਕਈ ਥਾਈਾ ਗੱਡੀਆਂ ਸਾੜੀਆਂ ਗਈਆਂ ਹਨ | ਇਸ ਦੇ ਨਾਲ ਹੀ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ | ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਪੂਰੇ ਜੰਮੂ 'ਚ ਕਰਫ਼ਿਊ ਲਗਾ ਦਿੱਤਾ ਹੈ | ਜਦਕਿ ਦੂਜੇ ਪਾਸੇ ਫ਼ੌਜ ਸਾਰੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕਰ ਰਹੀ ਹੈ | ਜੰਮੂ ਦੇ ਸਰਕਾਰੀ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀ ਹਮਲੇ ਿਖ਼ਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਹਿੰਸਕ ਹੋ ਕੇ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ ਅਤੇ ਭੰਨਤੋੜ ਕੀਤੀ ਗਈ | ਜ਼ਿਲ੍ਹਾ ਅਧਿਕਾਰੀ ਰਮੇਸ਼ ਕੁਮਾਰ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜੰਮੂ 'ਚ ਕਰਫ਼ਿਊ ਲਗਾ ਦਿੱਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਹਿੰਸਾ ਸ਼ਹਿਰ ਦੇ ਗੁੱਜਰ ਨਗਰ ਇਲਾਕੇ 'ਚ ਸ਼ੁਰੂ ਹੋਈ |

ਪੁਲਵਾਮਾ ਹਮਲੇ ਵਿਰੁੱਧ ਪੰਜਾਬ ਵਿਧਾਨ ਸਭਾ 'ਚ ਨਿੰਦਾ ਮਤਾ ਪਾਸ

ਭਾਰਤ ਸਰਕਾਰ ਢੁਕਵਾਂ ਜਵਾਬ ਦੇਵੇ

ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਉਨ੍ਹਾਂ ਦੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਚਿਤਾਵਨੀ ਦਿੱਤੀ ਹੈ ...

ਪੂਰੀ ਖ਼ਬਰ »

ਇਜਲਾਸ ਦੇ ਪ੍ਰੋਗਰਾਮ 'ਚ ਫੇਰ ਬਦਲ

ਚੰਡੀਗੜ੍ਹ, 15 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਦੇ ਪ੍ਰੋਗਰਾਮ ਵਿਚ ਕੁਝ ਤਬਦੀਲੀ ਕੀਤੀ ਜਾ ਰਹੀ ਹੈ | ਪਤਾ ਲੱਗਾ ਹੈ ਕਿ ਨਵੇਂ ਪ੍ਰੋਗਰਾਮ ਅਨੁਸਾਰ ਰਾਜਪਾਲ ਦੇ ਭਾਸ਼ਣ ਬਾਰੇ ਧੰਨਵਾਦ ਦੇ ਮਤੇ 'ਤੇ ਚੱਲ ਰਹੀ ਬਹਿਸ, ਜਿਹੜੀ ...

ਪੂਰੀ ਖ਼ਬਰ »

ਸੂਬੇ ਨਾਲ ਸਬੰਧਿਤ ਸ਼ਹੀਦ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਦੀ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 12-12 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ...

ਪੂਰੀ ਖ਼ਬਰ »

ਐਨ. ਆਈ. ਏ. ਨੇ ਸ਼ੁਰੂ ਕੀਤੀ ਜਾਂਚ, 7 ਲੋਕਾਂ ਨੂੰ ਹਿਰਾਸਤ 'ਚ ਲਿਆ

ਸ੍ਰੀਨਗਰ, 15 ਫਰਵਰੀ (ਏਜੰਸੀ)-ਪੁਲਵਾਮਾ ਅੱਤਵਾਦੀ ਹਮਲੇ 'ਤੇ ਵੱਡੀ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਮਾਮਲੇ 'ਚ ਲਗਾਤਾਰ ਛਾਪੇਮਾਰੀ ਜਾਰੀ ਹੈ | 6 ਲੋਕਾਂ ਨੂੰ ਸਿੰਬੂ ਨਬਲ ਅਤੇ ਲਾਰੂ ਖੇਤਰ ਤੋਂ ਜਦਕਿ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਖੰਡ 100 ਰੁਪਏ ਕੁਇੰਟਲ ਹੋਰ ਮਹਿੰਗੀ

ਜਲੰਧਰ, 15 ਫਰਵਰੀ (ਸ਼ਿਵ)-ਸਰਕਾਰ ਵਲੋਂ 2900 ਰੁਪਏ ਕੁਇੰਟਲ ਵਾਲੀ ਖੰਡ 3100 ਰੁਪਏ ਤੋਂ ਘੱਟ ਨਾ ਵੇਚਣ ਦੇ ਫ਼ੈਸਲੇ ਤੋਂ ਬਾਅਦ ਵੀ ਪਹਿਲਾਂ ਹੀ 3150 ਰੁਪਏ ਕੁਇੰਟਲ ਵਿਚ ਵਿਕਣ ਵਾਲੀ ਖੰਡ 'ਚ 100 ਰੁਪਏ ਕੁਇੰਟਲ ਦੀ ਤੇਜ਼ੀ ਹੋਰ ਆ ਗਈ | ਸਰਕਾਰ ਵਲੋਂ ਸਮਰਥਨ ਮੁੱਲ ਵਧਾਏ ਜਾਣ ਤੋਂ ...

ਪੂਰੀ ਖ਼ਬਰ »

ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀਆਂ ਪੁਰਾਣੀਆਂ ਤਸਵੀਰਾਂ

ਸਾਨੂੰ ਅਫ਼ਸੋਸ ਹੈ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਖੇਤਰ ਵਿਚ ਸੀ. ਆਰ. ਪੀ. ਐਫ. 'ਤੇ ਹੋਏ ਅੱਤਵਾਦੀ ਹਮਲੇ ਵਿਚ 40 ਜਵਾਨ ਸ਼ਹੀਦ ਹੋ ਗਏ ਹਨ। ਸਮੂਹ ਦੇਸ਼ ਵਾਸੀਆਂ ਲਈ ਇਹ ਬੇਹੱਦ ਦੁਖਦਾਈ ਘਟਨਾ ਹੈ। ਇਸ ਦੁੱਖ ਦੀ ਘੜੀ ਵਿਚ ਅਦਾਰਾ 'ਅਜੀਤ' ਸ਼ਹੀਦ ਹੋਏ ਜਵਾਨਾਂ ਦੇ ...

ਪੂਰੀ ਖ਼ਬਰ »

ਵਿਸ਼ਵ ਭਾਈਚਾਰੇ ਨੇ ਭਾਰਤ ਨਾਲ ਇਕਜੁਟਤਾ ਪ੍ਰਗਟਾਈ

ਪੁਲਵਾਮਾ ਹਮਲੇ ਦੀ ਨਿੰਦਾ, ਅੱਤਵਾਦ ਖਿਲਾਫ਼ ਭਾਰਤ ਦੀ ਲੜਾਈ ਦਾ ਸਮਰਥਨ

ਨਵੀਂ ਦਿੱਲੀ, 15 ਫਰਵਰੀ (ਏਜੰਸੀ)-ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫਲੇ 'ਤੇ ਹੋਏ ਫਿਦਾਇਨ ਹਮਲੇ ਦੀ ਵਿਸ਼ਵ ਭਾਈਚਾਰੇ ਨੇ ਨਿੰਦਾ ਕਰਦਿਆਂ ਦੁੱਖ ਦੀ ਇਸ ਘੜੀ 'ਚ ਭਾਰਤ ਨਾਲ ਆਪਣੀ ਇਕਜੁੱਟਤਾ ਪ੍ਰਗਟਾਈ ਹੈ | ਭਾਰਤ ਦੇ ਕਈ ਗੁਆਂਢੀ ਮੁਲਕਾਂ ਬੰਗਲਾਦੇਸ਼, ਨਿਪਾਲ, ਭੂਟਾਨ, ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇ- ਪੁਤਿਨ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਪੁਲਵਾਮਾ ਹਮਲੇ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਸ਼ਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਇਸ ਦੇ ਨਾਲ ਹੀ ਉਨ੍ਹਾਂ ਭਾਰਤ ਦੀ ਅੱਤਵਾਦ ਿਖ਼ਲਾਫ਼ ਲੜ੍ਹਾਈ 'ਚ ਰੂਸ ਦੇ ਸਮਰਥਨ ਦਾ ਵਾਅਦਾ ਕੀਤਾ ਹੈ | ਰਾਸ਼ਟਰਪਤੀ ਰਾਮ ਨਾਥ ...

ਪੂਰੀ ਖ਼ਬਰ »

ਅੱਤਵਾਦੀਆਂ ਦੀ ਬੁਜ਼ਦਿਲੀ ਭਰੀ ਕਾਰਵਾਈ-ਵਿਕਰਮਾਸਿੰਘੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਆਪਣੇ ਸ਼ੋਕ ਸੁਨੇਹੇ 'ਚ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਨੇ ਪੁਲਵਾਮਾ ਹਮਲੇ ਨੂੰ ਅੱਤਵਾਦੀਆਂ ਦੀ ਬੁਜਦਿਲੀ ਭਰੀ ਕਾਰਵਾਈ ਕਰਾਰ ਦਿੱਤਾ ਹੈ | ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਤੇ ਵਿਰੋਧੀ ਧਿਰ ...

ਪੂਰੀ ਖ਼ਬਰ »

ਅਮਰੀਕੀ ਸੰਸਦ ਮੈਂਬਰਾਂ ਤੇ ਨੇਤਾਵਾਂ ਨੇ ਭਾਰਤ ਨਾਲ ਇਕਜੁੱਟਤਾ ਪ੍ਰਗਟਾਈ

ਵਾਸ਼ਿੰਗਟਨ- ਅਮਰੀਕਾ ਦੇ ਕਈ ਨੇਤਾਵਾਂ ਤੇ ਸੰਸਦ ਮੈਂਬਰਾਂ ਨੇ ਪੁਲਵਾਮਾ ਹਮਲੇ ਦੀ ਨਿੰਦਾ ਕਰਦਿਆਂ ਅੱਤਵਾਦੀ ਿਖ਼ਲਾਫ਼ ਲੜਾਈ 'ਚ ਭਾਰਤ ਦਾ ਸਮਰਥਨ ਕੀਤਾ ਹੈ | ਅਮਰੀਕੀ ਸੰਸਦ ਦੇ ਪ੍ਰਤੀਨਿਧੀ ਸਦਨ ਤੇ ਸੈਨੇਟ ਦੇ 50 ਤੋਂ ਵੱਧ ਮੈਂਬਰਾਂ ਨੇ ਪਾਰਟੀ ਪੱਧਰ ਤੋਂ ਉਪਰ ਉੱਠ ...

ਪੂਰੀ ਖ਼ਬਰ »

ਚੀਨ ਵਲੋਂ ਪੁਲਵਾਮਾ ਹਮਲੇ ਦੀ ਨਿੰਦਾ, ਮਸੂਦ ਅਜ਼ਹਰ ਨੂੰ ਅੱਤਵਾਦੀ ਮੰਨਣ ਤੋਂ ਕੀਤਾ ਇਨਕਾਰ

ਬੀਜਿੰਗ, 15 ਫਰਵਰੀ (ਏਜੰਸੀ)-ਚੀਨ ਨੇ ਸ਼ੁੱਕਰਵਾਰ ਨੂੰ ਪੁਲਵਾਮਾ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ, ਪਰ ਉਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵਲੋਂ ਅੰਤਰਰਾਸ਼ਟਰੀ ਅੱਤਵਾਦੀ ਐਲਾਨ ਕਰਵਾਏ ...

ਪੂਰੀ ਖ਼ਬਰ »

ਪੁਲਵਾਮਾ ਹਮਲੇ 'ਚ ਆਈ. ਐਸ. ਆਈ. ਦੇ ਹੱਥ ਦਾ ਸ਼ੱਕ- ਅਮਰੀਕੀ ਮਾਹਿਰ

ਵਾਸ਼ਿੰਗਟਨ, 15 ਫਰਵਰੀ (ਏਜੰਸੀ)-ਅਮਰੀਕੀ ਮਾਹਿਰਾਂ ਨੇ ਪੁਲਵਾਮਾ ਹਮਲੇ 'ਚ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦਾ ਹੱਥ ਹੋਣ ਦਾ ਸ਼ੱਕ ਪ੍ਰਗਟਾਇਆ ਹੈ | ਅਮਰੀਕਾ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਅੱਤਵਾਦੀ ਹਮਲੇ ਤੋਂ ਪਤਾ ਲੱਗਦਾ ਹੈ ਕਿ ਪਾਕਿਸਤਾਨ ...

ਪੂਰੀ ਖ਼ਬਰ »

ਸਰਕਾਰ ਅਤੇ ਜਵਾਨਾਂ ਦੇ ਨਾਲ ਖੜ੍ਹੀ ਹੈ ਕਾਂਗਰਸ-ਰਾਹੁਲ

ਨਵੀਂ ਦਿੱਲੀ, 15 ਫਰਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੁਲਵਾਮਾ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਭਾਰਤ ਦੀ ਆਤਮਾ 'ਤੇ ਹੋਇਆ ਹਮਲਾ ਕਰਾਰ ਦਿੱਤਾ | ਰਾਹੁਲ ਗਾਂਧੀ ਨੇ ਇਸ ਮੁਸ਼ਕਿਲ ਘੜੀ 'ਚ ਸਰਕਾਰ ਅਤੇ ਜਵਾਨਾਂ ਦਾ ਸਮਰਥਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਮਰਥਨ ਤੇ ਸੁਰੱਖਿਅਤ ਪਨਾਹ ਤੁਰੰਤ ਬੰਦ ਕਰੇ-ਅਮਰੀਕਾ

ਵਾਸ਼ਿੰਗਟਨ, 15 ਫਰਵਰੀ (ਏਜੰਸੀ)-ਪੁਲਵਾਮਾ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਕਿ ਉਹ ਤੁਰੰਤ ਸਾਰੇ ਅੱਤਵਾਦੀ ਸਮੂਹਾਂ ਨੂੰ ਸਮਰਥਨ ਅਤੇ ਸੁਰੱਖਿਅਤ ਪਨਾਹ ਦੇਣਾ ਬੰਦ ਕਰੇ | ਪਾਕਿਸਤਾਨ ਤੋਂ ਕਾਰਵਾਈਆਂ ਕਰਨ ਵਾਲੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX