ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  1 day ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  1 day ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  1 day ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  1 day ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  1 day ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  1 day ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  1 day ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  1 day ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  1 day ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  1 day ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  1 day ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  1 day ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  1 day ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  1 day ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  1 day ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  1 day ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  1 day ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  1 day ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  1 day ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  1 day ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  2 days ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  2 days ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  2 days ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  2 days ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  2 days ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  2 days ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  2 days ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  2 days ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ


ਕੱਚੇ ਤੇਲ ਦੀਆਂ ਜ਼ਿਆਦਾ ਕੀਮਤਾਂ ਨਾਲ ਵਿਸ਼ਵ ਵਿਕਾਸ ਨੂੰ ਲੱਗ ਰਹੀ ਹੈ ਢਾਹ-ਮੋਦੀ

ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਵਰਗੇ ਤੇਲ ਉਤਪਾਦਕ ਦੇਸ਼ਾਂ ਨੂੰ ਦਿੱਤੀ ਚਿਤਾਵਨੀ

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਊਦੀ ਅਰਬ ਵਰਗੇ ਤੇਲ ਉਤਪਾਦਕਾਂ ਨੂੰ ਚਿਤਾਵਨੀ ਦਿੱਤੀ ਕਿ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵਿਸ਼ਵ ਦੇ ਆਰਥਿਕ ਵਿਕਾਸ ਨੂੰ ਸੱਟ ਵੱਜ ਰਹੀ ਹੈ ਅਤੇ ਉਨ੍ਹਾਂ ਨੂੰ ਤੇਲ ਕੀਮਤਾਂ ਢੁਕਵੇਂ ਪੱਧਰ 'ਤੇ ਲਿਆਉਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਨੇ ਸਥਾਨਕ ਮੁਦਰਾ ਨੂੰ ਰਾਹਤ ਮੁਹੱਈਆ ਕਰਨ ਲਈ ਅਦਾਇਗੀ ਦੀਆਂ ਸ਼ਰਤਾਂ ਦੇ ਨਿਰੀਖਣ ਦੀ ਮੰਗ ਕੀਤੀ ਹੈ। ਚੋਟੀ ਦੀਆਂ ਵਿਸ਼ਵ ਅਤੇ ਭਾਰਤੀ ਤੇਲ ਅਤੇ ਗੈਸ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀ. ਈ. ਓਜ਼.) ਨਾਲ ਤੀਸਰੀ ਸਾਲਾਨਾ ਮੀਟਿੰਗ ਵਿਖੇ ਮੋਦੀ ਨੇ ਕੱਚੇ ਤੇਲ ਦੀਆਂ ਜ਼ਿਆਦਾ ਕੀਮਤਾਂ ਕਾਰਨ ਭਾਰਤ ਵਰਗੇ ਖ਼ਪਤਕਾਰ ਦੇਸ਼ਾਂ ਦੀਆਂ ਚਿੰਤਾਵਾਂ ਦੀ ਚਰਚਾ ਕੀਤੀ ਹੈ। ਇਸ ਬਾਰੇ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਪਹਿਲਾਂ ਹੀ ਕਾਫੀ ਉੱਚੇ ਪੱਧਰ 'ਤੇ ਪਹੁੰਚੀਆਂ ਹੋਈਆਂ ਹਨ। ਸਾਊਦੀ ਅਰਬ ਦੇ ਤੇਲ ਮੰਤਰੀ ਖਾਲਿਦ ਏ ਅਲ-ਫਲੀਹ ਦੀ ਮੌਜੂਦਗੀ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਤੇਲ ਕੀਮਤਾਂ ਰਿਕਾਰਡ ਪੱਧਰ 'ਤੇ ਪਹੁੰਚਣ ਕਾਰਨ ਇਹ ਵਿਸ਼ਵ ਵਿਕਾਸ ਨੂੰ ਸੱਟ ਮਾਰ ਰਹੀਆਂ ਹਨ ਜਿਸ ਨਾਲ ਮਹਿੰਗਾਈ ਵਧ ਰਹੀ ਹੈ ਅਤੇ ਭਾਰਤ ਵਰਗੇ ਵਿਕਾਸਸ਼ੀਲ ਮੁਲਕਾਂ ਦਾ
ਬਜਟ ਗੜਬੜਾ ਰਿਹਾ ਹੈ। ਮੋਦੀ ਨੇ ਕੰਪਨੀਆਂ ਦੇ ਸੀ. ਈ. ਓਜ਼. ਨੂੰ ਪੁੱਛਿਆ ਕਿ ਉਨ੍ਹਾਂ ਵਲੋਂ ਪਿਛਲੀ ਇਸ ਤਰ੍ਹਾਂ ਦੀ ਮੀਟਿੰਗ ਵਿਚ ਦਿੱਤੇ ਸੁਝਾਵਾਂ ਨੂੰ ਸਰਕਾਰ ਵਲੋਂ ਲਾਗੂ ਕਰਨ ਦੇ ਬਾਵਜੂਦ ਤੇਲ ਅਤੇ ਗੈਸ ਦੀ ਖੋਜ ਅਤੇ ਉਤਪਾਦਨ ਦੇ ਖੇਤਰ ਵਿਚ ਨਵਾਂ ਨਿਵੇਸ਼ ਕਿਉਂ ਨਹੀਂ ਆ ਰਿਹਾ। ਬਾਅਦ ਵਿਚ ਇੰਡੀਆ ਅਨਰਜੀ ਫੋਰਮ ਵਿਖੇ ਸੰਬੋਧਨ ਕਰਦਿਆਂ ਸਾਊਦੀ ਅਰਬ ਦੇ ਤੇਲ ਮੰਤਰੀ ਨੇ ਕਿਹਾ ਕਿ ਮੋਦੀ ਨੇ ਮੀਟਿੰਗ ਵਿਚ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਖ਼ਪਤਕਾਰ ਨੂੰ ਹੋ ਰਹੀ ਤਕਲੀਫ ਦਾ ਮੁੱਦਾ ਉਠਾਇਆ ਹੈ। ਅਲ-ਫਲੀਹ ਨੇ ਕਿਹਾ ਕਿ ਅਸੀਂ ਅੱਜ ਪ੍ਰਧਾਨ ਮੰਤਰੀ ਮੋਦੀ ਤੋਂ ਖ਼ਪਤਕਾਰ ਦੇ ਦਰਦ ਬਾਰੇ ਉੱਚੀ ਅਵਾਜ਼ ਅਤੇ ਸਪੱਸ਼ਟ ਰੂਪ ਵਿਚ ਸੁਣਿਆ ਹੈ। ਅਲ ਫਲੀਹ ਨੇ ਖ਼ਪਤਕਾਰਾਂ ਨੂੰ ਸੋਨੇ ਦੀ ਮੁਰਗੀ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੇਰੇ ਵਰਗੇ ਤੇਲ ਉਤਪਾਦਕਾਂ ਨੂੰ ਸਾਵਧਾਨ ਕੀਤਾ ਹੈ ਕਿ ਉਹ ਮੁਰਗੀ ਨੂੰ ਨਾ ਮਾਰਨ ਜਿਹੜੀ ਸੋਨੇ ਦੇ ਅੰਡੇ ਦੇ ਰਹੀ ਹੈ। ਮੀਟਿੰਗ ਜਿਸ ਵਿਚ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਨੀਤੀ ਆਯੋਗ ਦੇ ਉਪ ਚੇਅਰਮੈਨ ਰਾਜੀਵ ਕੁਮਾਰ ਵੀ ਸ਼ਾਮਿਲ ਹੋਏ ਅਮਰੀਕਾ ਵਲੋਂ ਈਰਾਨ 'ਤੇ ਪਾਬੰਦੀਆਂ ਅਤੇ ਵਿਕਾਸ ਨੂੰ ਢਾਹ ਲਾ ਰਹੀਆਂ ਤੇਲ ਦੀਆਂ ਅਸਥਿਰ ਕੀਮਤਾਂ ਨਾਲ ਪੈਦਾ ਹੋਈ ਸਥਿਤੀ 'ਤੇ ਚਰਚਾ ਕਰਨ ਲਈ ਬੁਲਾਈ ਗਈ ਸੀ। ਸੂਤਰਾਂ ਨੇ ਦੱਸਿਆ ਕਿ ਤੀਸਰੀ ਸਾਲਾਨਾ ਮੀਟਿੰਗ ਵਿਚ ਤੇਲ ਅਤੇ ਗੈਸ ਦੀ ਖੋਜ ਅਤੇ ਉਤਪਾਦਨ ਵਿਚ ਨਿਵੇਸ਼ ਮੁੜ ਸੁਰਜੀਤ ਕਰਨ ਦੇ ਤੌਰ ਤਰੀਕਿਆਂ 'ਤੇ ਵੀ ਚਰਚਾ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿਚ ਭਾਰਤ ਪੈਟਰੋਲੀਅਮ ਦੇ ਸੀ. ਈ. ਓ. ਬੋਬ ਡੁਡਲੇ, ਟੋਟਲ ਹੈਡ ਦੇ ਪੈਟਰਿਕ ਫੌਯਾਨੇ, ਰਿਲਾਇੰਸ ਇੰਡਸਟਰੀਜ਼ ਦੇ ਡਾਇਰੈਕਟਰ ਪੀ. ਐਮ. ਐਸ. ਪ੍ਰਸਾਦ ਅਤੇ ਵੇਦਾਂਤਾ ਦੇ ਮੁਖੀ ਅਨਿਲ ਅਗਰਵਾਲ ਸ਼ਾਮਿਲ ਹੋਏ। ਸਰਕਾਰ ਘਰੇਲੂ ਅਤੇ ਗੈਸ ਉਤਪਾਦਨ ਵਧਾਉਣ ਲਈ ਨਿੱਜੀ ਨਿਵੇਸ਼ ਦੀ ਭਾਲ ਕਰ ਰਹੀ ਹੈ। ਘਰੇਲੂ ਤੇਲ ਅਤੇ ਗੈਸ ਉਤਪਾਦਨ ਵਿਚ ਪਿਛਲੇ ਕੁਝ ਸਾਲਾਂ ਤੋਂ ਖੜੋਤ ਆਈ ਹੈ ਜਦਕਿ ਮੰਗ ਸਾਲਾਨਾ 5-6 ਫ਼ੀਸਦੀ ਵਧ ਰਹੀ ਹੈ। ਭਾਰਤ ਆਪਣੀਆਂ 83 ਫ਼ੀਸਦੀ ਤੇਲ ਲੋੜਾਂ ਅਤੇ ਅੱਧ ਤੋਂ ਜ਼ਿਆਦਾ ਕੁਦਰਤੀ ਗੈਸ ਦੀਆਂ ਜ਼ਰੂਰਤਾਂ ਦੀ ਪੂਰਤੀ ਲਈ ਦਰਾਮਦ 'ਤੇ ਨਿਰਭਰ ਕਰਦਾ ਹੈ।
ਚੋਣਾਂ ਮੌਕੇ ਤੇਲ ਕੀਮਤਾਂ ਦੀ ਯਾਦ ਆਈ-ਕਾਂਗਰਸ
ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਲਗਾਤਾਰ ਉੱਚੀਆਂ ਰਹਿਣ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਲਗਾਤਾਰ ਹਮਲੇ ਜਾਰੀ ਰੱਖਦਿਆਂ ਕਾਂਗਰਸ ਨੇ ਅੱਜ ਕਿਹਾ ਕਿ ਜਦੋਂ ਚੋਣਾਂ ਨੇੜੇ ਆ ਗਈਆਂ ਹਨ ਤਾਂ ਪ੍ਰਧਾਨ ਮੰਤਰੀ ਨੇ ਤੇਲ ਕੀਮਤਾਂ ਵਿਚ ਵਾਧੇ 'ਤੇ ਚਿੰਤਾ ਜ਼ਾਹਿਰ ਕੀਤੀ ਹੈ। ਕਾਂਗਰਸ ਦੇ ਬੁਲਾਰੇ ਆਰ. ਪੀ. ਐਨ. ਸਿੰਘ ਨੇ ਤੇਲ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਵਿਸ਼ਵ ਤੇਲ ਕੰਪਨੀਆਂ ਨਾਲ ਪ੍ਰਧਾਨ ਮੰਤਰੀ ਵਲੋਂ ਮੀਟਿੰਗ ਕਰਨ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਤੇਲ ਕੀਮਤਾਂ ਵਿਚ ਵਾਧੇ 'ਤੇ ਉਸ ਸਮੇਂ ਚਿੰਤਾ ਜ਼ਾਹਿਰ ਕਰ ਰਹੇ ਹਨ ਜਦੋਂ ਚੋਣਾਂ ਨੇੜੇ ਆ ਗਈਆਂ ਹਨ ਜਦਕਿ ਤੇਲ ਕੀਮਤਾਂ ਤਾਂ ਪਿਛਲੇ ਇਕ ਸਾਲ ਤੋਂ ਵਧ ਰਹੀਆਂ ਹਨ।

ਤੇਲ ਮਹਿੰਗਾ ਹੋਣ ਨਾਲ ਮਹਿੰਗਾਈ ਸਿਖ਼ਰ 'ਤੇ ਖਾਣ-ਪੀਣ ਦੀਆਂ ਚੀਜ਼ਾਂ ਹੋਈਆਂ ਮਹਿੰਗੀਆਂ

10 ਦਿਨ ਬਾਅਦ ਪੈਟਰੋਲ, ਡੀਜ਼ਲ ਮੁੜ ਉਸੇ ਪੱਧਰ 'ਤੇ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਅਤੇ ਖਾਣ-ਪੀਣ (ਖਾਧ ਪਦਾਰਥ) ਵਾਲੀਆਂ ਚੀਜ਼ਾਂ ਦੇ ਮਹਿੰਗਾ ਹੋਣ ਨਾਲ ਥੋਕ ਮੁੱਲ ਸੂਚਕਾਂਕ (ਡਬਲਯੂ. ਪੀ. ਆਈ.) ਆਧਾਰਿਤ ਮੁਦਰਾਸਫ਼ੀਤੀ ਸਤੰਬਰ ਮਹੀਨੇ 'ਚ ਵਧ ਕੇ ਦੋ ਮਹੀਨੇ ਦੇ ਸਭ ਤੋਂ ਉੱਚੇ ਪੱਧਰ 5.13 ਫ਼ੀਸਦੀ 'ਤੇ ਪਹੁੰਚ ਗਈ ਹੈ। ਡਬਲਯੂ. ਪੀ. ਆਈ. ਅਧਾਰਿਤ ਮੁਦਰਾਸਫ਼ੀਤੀ (ਮਹਿੰਗਾਈ ਦਰ) ਅਗਸਤ 'ਚ 4.53 ਫ਼ੀਸਦੀ ਤੇ ਪਿਛਲੇ ਸਾਲ ਸਤੰਬਰ 'ਚ 3.14 ਫ਼ੀਸਦੀ ਸੀ। ਸੋਮਵਾਰ ਨੂੰ ਜਾਰੀ ਸਰਕਾਰੀ ਅੰਕੜਿਆਂ ਅਨੁਸਾਰ ਖਾਧ ਪਦਾਰਥਾਂ 'ਚ ਸਤੰਬਰ 'ਚ ਅਗਸਤ ਦੇ 4.04 ਫ਼ੀਸਦੀ ਦੀ ਤੁਲਨਾ 'ਚ 0.21 ਫ਼ੀਸਦੀ ਅਪਸਫ਼ੀਤੀ (ਕੀਮਤਾਂ 'ਚ ਗਿਰਾਵਟ) ਰਹੀ। ਸਬਜ਼ੀਆਂ 'ਚ ਅਪਸਫ਼ੀਤੀ ਸਤੰਬਰ 'ਚ 3.83 ਫ਼ੀਸਦੀ ਰਹੀ, ਜੋ ਅਗਸਤ 'ਚ 20.18 ਫ਼ੀਸਦੀ ਸੀ। ਈਂਧਣ ਤੇ ਬਿਜਲੀ ਬਾਸਕਟ 'ਚ ਇਸ ਦੌਰਾਨ ਮਹਿੰਗਾਈ 16.65 ਫ਼ੀਸਦੀ ਰਹੀ। ਪੈਟਰੋਲ ਤੇ ਡੀਜ਼ਲ ਦੀ ਮਹਿੰਗਾਈ ਕ੍ਰਮਵਾਰ 17.21 ਤੇ 22.18 ਫੀਸਦੀ ਰਹੀ ਅਤੇ ਐਲ.ਪੀ.ਜੀ. ਦੀ ਮਹਿੰਗਾਈ 33.51 ਫ਼ੀਸਦੀ ਰਹੀ। ਖਾਧ ਪਦਾਰਥਾਂ 'ਚ ਆਲੂ 80.13 ਫ਼ੀਸਦੀ ਮਹਿੰਗਾ ਹੋ ਗਿਆ ਜਦੋਂ ਕਿ ਪਿਆਜ਼ ਤੇ ਫ਼ਲਾਂ ਦੀਆਂ ਕੀਮਤਾਂ ਕ੍ਰਮਵਾਰ 25.23 ਤੇ 7.35 ਫੀਸਦੀ ਘੱਟ ਹੋਈਆਂ। ਦਾਲਾਂ ਦੀਆਂ ਕੀਮਤਾਂ ਵੀ 18.14 ਫ਼ੀਸਦੀ ਹੇਠਾਂ ਡਿੱਗੀਆਂ। ਪਿਛਲੇ ਹਫ਼ਤੇ ਜਾਰੀ ਅੰਕੜਿਆਂ 'ਚ ਸਤੰਬਰ ਮਹੀਨੇ ਦੌਰਾਨ ਖੁਦਰਾ ਮਹਿੰਗਾਈ ਵੀ ਅਗਸਤ ਦੇ 3.69 ਫ਼ੀਸਦੀ ਤੋਂ ਵਧ ਕੇ ਸਤੰਬਰ 'ਚ 3.77 ਫ਼ੀਸਦੀ 'ਤੇ ਪਹੁੰਚ ਗਈ ਸੀ। ਰਿਜ਼ਰਵ ਬੈਂਕ ਮਹਿੰਗਾਈ ਦੇ ਅੰਕੜਿਆਂ ਨੂੰ ਵੇਖ ਕੇ ਹੀ ਵਿਆਜ਼ ਦਰਾਂ 'ਚ ਬਦਲਾਅ 'ਤੇ ਫ਼ੈਸਲਾ ਲੈਂਦਾ ਹੈ। ਹਾਲ ਹੀ ਜਾਰੀ ਕੀਤੀ ਨੀਤੀ 'ਚ ਰਿਜ਼ਰਵ ਬੈਂਕ ਨੇ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਸੀ। ਸਰਕਾਰ ਨੇ ਐਕਸਾਈਜ ਕਰ ਘਟਾ ਕੇ ਪੈਟਰੋਲ ਤੇ ਡੀਜ਼ਲ 1.50 ਰੁਪਏ ਪ੍ਰਤੀ ਲੀਟਰ ਸਸਤਾ ਕੀਤਾ ਸੀ ਤੇ ਰਾਜਾਂ ਨੂੰ ਵੀ ਪ੍ਰਤੀ ਲੀਟਰ 1 ਰੁਪਇਆ ਸਸਤਾ ਕਰਨ ਲਈ ਕਿਹਾ ਸੀ, ਜੋ ਕਿ 5 ਅਕਤੂਬਰ ਨੂੰ ਇਹ ਦਰਾਂ ਲਾਗੂ ਹੋਣ ਨਾਲ ਪੈਟਰੋਲ ਤੇ ਡੀਜ਼ਲ 2.50 ਰੁਪਏ ਪ੍ਰਤੀ ਲੀਟਰ ਤੱਕ ਸਸਤਾ ਹੋ ਗਿਆ ਸੀ, ਪਰ ਪਿਛਲੇ 10 ਦਿਨਾਂ ਤੋਂ ਤੇਲ ਕੀਮਤਾਂ 'ਚ ਵਾਧਾ ਲਗਾਤਾਰ ਜਾਰੀ ਹੈ ਤੇ ਇਹ ਕੀਮਤਾਂ 2.51 ਰੁਪਏ ਪ੍ਰਤੀ ਲੀਟਰ ਤੱਕ ਵਧ ਗਈਆਂ ਹਨ।

ਗੁਰੂ ਨਗਰੀ ਨੂੰ ਵਿਸ਼ਵ ਪੱਧਰੀ ਧਾਰਮਿਕ ਸੈਰ-ਸਪਾਟੇ ਵਜੋਂ ਵਿਕਸਿਤ ਕੀਤਾ ਜਾਵੇਗਾ-ਕੈਪਟਨ

5 ਪੁਲਾਂ ਅਤੇ 25 ਏਕੜ 'ਚ ਬਣਨ ਵਾਲੇ ਅਤਿ-ਆਧੁਨਿਕ ਸਟੇਡੀਅਮ ਸਮੇਤ 6 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ

ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਧਾਰਮਿਕ ਸੈਰ-ਸਪਾਟੇ ਨੂੰ ਵਿਕਸਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਗਰੀ ਦੇ ਵਾਸੀਆਂ ਅਤੇ ਇੱਥੇ ਰੋਜ਼ਾਨਾ ਪੁੱਜਦੇ ਲੱਖਾਂ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਆਵਾਜਾਈ ਮੁਸ਼ਕਿਲਾਂ ਤੋਂ ਨਿਜ਼ਾਤ ਦਿਵਾਉਣ ਲਈ 160 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 4 ਰੇਲਵੇ ਫਲਾਈਓਵਰਾਂ ਸਮੇਤ 5 ਪੁਲਾਂ ਅਤੇ ਖੇਡ ਅਕੈਡਮੀ ਦੇ ਪ੍ਰਾਜੈਕਟਾਂ ਦੀ ਆਰੰਭਤਾ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਮੁੱਖ ਮਾਰਗਾਂ, ਹਾਲ ਬਾਜ਼ਾਰ, ਕਟੜਾ ਜੈਮਲ ਸਿੰਘ, ਕਟੜਾ ਆਹਲੂਵਾਲੀਆ ਤੇ ਰਾਮਸਰ ਰੋਡ ਦੇ ਆਧੁਨਿਕ ਵਿਕਾਸ ਲਈ 15 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਵੀ ਐਲਾਨ ਕੀਤਾ। ਅੱਜ ਆਰੰਭ ਕੀਤੇ 5 ਪੁਲਾਂ ਦੇ ਨਵੇਂ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਇਹ ਪ੍ਰਾਜੈਕਟ ਪੁਰਾਣੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਵਿਚ ਵੱਡੀ ਭੂਮਿਕਾ ਨਿਭਾਉਣ ਦੇ ਨਾਲ-ਨਾਲ ਭੀੜ-ਭੜੱਕੇ ਨੂੰ ਵੀ
ਘਟਾਉਣਗੇ। ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਵਿਖੇ 8 ਕਰੋੜ ਰੁਪਏ ਦੀ ਲਾਗਤ ਵਾਲੇ ਵੀ. ਆਰ./ ਲਾਈਟ ਐਂਡ ਸਾਉੂਂਡ ਸ਼ੋਅ ਲਈ ਭਾਰਤ ਸਰਕਾਰ ਦੇ ਇਤਰਾਜ਼ਹੀਣਤਾ ਸਰਟੀਫ਼ਿਕੇਟ ਦੀ ਉਡੀਕ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 13.95 ਕਰੋੜ ਰੁਪਏ ਇਤਿਹਾਸਕ ਗੋਬਿੰਦਗੜ੍ਹ ਕਿਲ੍ਹੇ ਦੇ ਰਹਿੰਦੇ ਸਾਂਭ-ਸੰਭਾਲ ਕਾਰਜਾਂ ਅਤੇ 'ਲੈਂਡ ਸਕੇਪਿੰਗ' ਲਈ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਦੇ ਸਾਹਮਣੇ ਸੜਕ ਅਤੇ ਚੌਕ ਦੇ ਸੁੰਦਰੀਕਰਨ ਅਤੇ ਇਸ ਨੂੰ ਚੌੜਾ ਕਰਨ ਲਈ 30 ਕਰੋੜ ਰੁਪਏ ਅਤੇ ਕਿਲ੍ਹਾ ਆਹਲੂਵਾਲੀਆ ਵਿਖੇ ਲੋਕਾਂ ਦੀ ਸਹੂਲਤ ਲਈ ਵਿਰਾਸਤੀ ਵਾਕ ਦੀ ਸਾਂਭ-ਸੰਭਾਲ ਲਈ 3.75 ਕਰੋੜ ਰੁਪਏ ਰੱਖੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਲੋਂ ਬਣਵਾਏ ਸਮਰ ਪੈਲੇਸ ਵਿਚ ਅਜਾਇਬ ਘਰ ਦੀ ਸਾਂਭ-ਸੰਭਾਲ ਲਈ 8 ਕਰੋੜ ਰੁਪਏ ਖ਼ਰਚੇ ਜਾਣਗੇ ਅਤੇ ਇਹ ਕੰਮ ਅਗਲੇ ਸਾਲ ਸਤੰਬਰ ਵਿਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਤਿਹਾਸਕ ਟਾਊਨ ਹਾਲ ਦੀ ਇਮਾਰਤ ਦਾ 'ਫੂਡ ਸਟਰੀਟ' ਵਜੋਂ ਮੁੜ ਵਰਤੋਂ ਲਈ ਅਤੇ ਸਾਂਭ-ਸੰਭਾਲ ਅਤੇ ਕੰਮ ਨੂੰ ਮੁਕੰਮਲ ਕਰਨ ਵਾਸਤੇ 10.76 ਕਰੋੜ ਰੁਪਏ ਦੇ ਟੈਂਡਰ ਪ੍ਰਾਪਤ ਕੀਤੇ ਗਏ ਹਨ ਅਤੇ ਇਹ ਪ੍ਰਾਜੈਕਟ ਮਾਰਚ 2020 ਤੱਕ ਮੁਕੰਮਲ ਹੋ ਜਾਏਗਾ। ਉਨ੍ਹਾਂ ਕਿਹਾ ਕਿ ਸ੍ਰੀ ਦੁਰਗਿਆਨਾ ਮੰਦਰ ਦੇ ਸਾਹਮਣੇ ਵਾਲੀ ਸੜਕ ਦੇ ਸੁੰਦਰੀਕਰਨ ਲਈ 10 ਕਰੋੜ ਰੁਪਏ ਹੋਰ ਪ੍ਰਵਾਨ ਕੀਤੇ ਗਏ ਹਨ ਤੇ ਰਾਮਤੀਰਥ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਵੀ 7 ਕਰੋੜ ਰੁਪਏ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਰਗੇ ਵੱਡੇ ਸ਼ਹਿਰ ਪਾਣੀ ਦੀ ਕਮੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਜਾਣ ਕਾਰਨ ਬਿਮਾਰੀਆਂ ਫ਼ੈਲ ਰਹੀਆਂ ਹਨ। ਇਨ੍ਹਾਂ ਚਾਰ ਸ਼ਹਿਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਆਪਣੀ ਸਰਕਾਰ ਦੇ ਫ਼ੈਸਲੇ ਦਾ ਐਲਾਨ ਮੁੜ ਦੁਹਰਾਇਆ।
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੰਨ੍ਹੇ ਕੈਪਟਨ ਦੀਆਂ ਸਿਫ਼ਤਾਂ ਦੇ ਪੁਲ, ਬਾਦਲਾਂ ਨੂੰ ਲਾਏ ਰਗੜੇ
ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਦੇ ਆਰੰਭ ਹੋਏ ਵਿਕਾਸ ਕਾਰਜਾਂ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਬੰਨ੍ਹਦਿਆਂ ਉਨ੍ਹਾਂ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ ਤੇ ਕਿਹਾ ਕਿ ਉਹ ਰਾਜਨੀਤੀ ਦੇ ਬਾਬਾ ਬੋਹੜ ਹਨ, ਜੋ ਅੱਜ ਅੰਮ੍ਰਿਤਸਰ ਵਾਸੀਆਂ ਦੀ ਪੰਜ ਪੁਲਾਂ ਦੀ ਚਿਰੋਕਣੀ ਮੰਗ ਪੂਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਵਲੋਂ ਅੱਜ ਪੰਜ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ, ਇਨ੍ਹਾਂ ਵਿਚ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ 'ਤੇ ਵੱਲ੍ਹਾ ਫਾਟਕ 'ਤੇ ਬਣਨ ਵਾਲਾ ਆਰ. ਓ. ਬੀ. ਪ੍ਰਾਜੈਕਟ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਅੰਮਿਤਸਰ-ਅਟਾਰੀ ਸੈਕਸ਼ਨ (22 ਨੰਬਰ ਫਾਟਕ) 'ਤੇ ਇਕ ਆਰ. ਓ. ਬੀ., ਅੰਮ੍ਰਿਤਸਰ-ਦਿੱਲੀ ਸੈਕਸ਼ਨ 'ਤੇ ਜੌੜਾ ਫਾਟਕ 'ਤੇ ਆਰ. ਯੂ. ਬੀ. ਅਤੇ ਅੰਮ੍ਰਿਤਸਰ-ਮਜੀਠਾ ਰੋਡ 'ਤੇ ਸੰਤ ਸਿੰਘ ਸੁੱਖਾ ਸਿੰਘ (ਐਸ.ਐਸ.ਐਸ.ਐਸ. ਚੌਕ) ਫਲਾਈ ਓਵਰ ਅਤੇ ਮੌਜੂਦਾ ਭੰਡਾਰੀ ਪੁਲ ਤੋਂ 23 ਫੁੱਟ ਦੀ ਵਾਧੂ ਐਕਸਟੈਂਸ਼ਨ ਸਬੰਧੀ ਪ੍ਰਾਜੈਕਟ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 127.86 ਕਰੋੜ ਰੁਪਏ ਹੈ, ਜਿਸ ਵਿਚੋਂ 111.56 ਕਰੋੜ ਰੁਪਏ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਵਲੋਂ ਸਹਿਣ ਕੀਤੇ ਜਾਣਗੇ ਅਤੇ ਰੇਲਵੇ ਦਾ ਯੋਗਦਾਨ ਵੱਲ੍ਹਾ ਦੇ ਆਰ. ਓ. ਬੀ. ਲਈ 16.30 ਕਰੋੜ ਰੁਪਏ ਦਾ ਹੋਵੇਗਾ ਜੋ ਹਿੱਸੇਦਾਰੀ ਦੇ ਆਧਾਰ 'ਤੇ ਬਣਾਇਆ ਜਾ ਰਿਹਾ ਹੈ। ਸ: ਸਿੱਧੂ ਨੇ ਦੱਸਿਆ ਕਿ ਮੌਜੂਦਾ ਭੰਡਾਰੀ ਪੁਲ ਦੇ ਵਿਸਥਾਰ ਦਾ ਕਾਰਜ 22 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਜਿਸ ਦੇ ਵਾਸਤੇ ਟੈਂਡਰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਵਲੋਂ ਮੰਗੇ ਗਏ ਹਨ।
ਸ: ਸਿੱਧੂ ਨੇ ਦੋਸ਼ ਲਾਇਆ ਕਿ ਇਨ੍ਹਾਂ ਪੁਲਾਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਤੱਤਕਾਲੀ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਜਾਣਬੁੱਝ ਕੇ ਰੋਕਿਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਭਾਜਪਾ ਦੀ ਸਰਕਾਰ ਸਮੇਂ ਅੰਮ੍ਰਿਤਸਰ ਨਗਰ ਸੁਧਾਰ ਟਰਸੱਟ ਦੇ ਪੈਸਿਆਂ ਨਾਲ ਬਠਿੰਡਾ ਤੇ ਮਾਨਸਾ ਦੇ ਵਿਕਾਸ ਕਾਰਜ ਕਰਵਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਸਬੰਧੀ ਭਾਜਪਾ ਆਗੁੂ ਤੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ, ਹਰਸਿਮਰਤ ਕੌਰ ਬਾਦਲ ਤੇ ਭਾਜਪਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੂੰ ਵੀ ਸੱਦਾ ਭੇਜਿਆ ਗਿਆ ਸੀ, ਪਰ ਉਹ ਨਹੀਂ ਪੁੱਜੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੋਂ ਇਲਾਵਾ ਵਿਧਾਇਕਾਂ ਵਿਚ ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ. ਸੀ., ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ, ਧਰਮਵੀਰ ਅਗਨੀਹੋਤਰੀ, ਮੇਅਰ ਕਰਮਜੀਤ ਸਿੰਘ ਰਿੰਟੂ, ਜੁਗਲ ਕਿਸ਼ੋਰ ਸ਼ਰਮਾ, ਰਣਜੀਤ ਕੌਰ ਚੇਅਰਪਰਸਨ ਨਗਰ ਸੁਧਾਰ ਟਰੱਸਟ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਮਹਿਲਾ ਕਾਂਗਰਸ ਪ੍ਰਧਾਨ ਮਮਤਾ ਦੱਤਾ, ਡੀ. ਸੀ. ਕਮਲਦੀਪ ਸਿੰਘ ਸੰਘਾ, ਵਿਕਾਸ ਸੋਨੀ, ਡਾਇਰੈਕਟ ਸਥਾਨਕ ਸਰਕਾਰਾਂ ਸ੍ਰੀ ਕੁਰਨੇਸ਼ ਸ਼ਰਮਾ, ਡਾਇਰੈਕਟਰ ਸੈਰ-ਸਪਾਟਾ ਮਲਵਿੰਦਰ ਸਿੰਘ ਜੱਗੀ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਰਿਮੋਟ ਬਟਨ ਦਬਾ ਕੇ ਡਿਜ਼ੀਟਲ ਤਕਨੀਕ ਨਾਲ ਕੀਤਾ ਪ੍ਰਾਜੈਕਟਾਂ ਦਾ ਉਦਘਾਟਨ : ਅੱਜ ਮੁੱਖ ਮੰਤਰੀ ਸਮਾਗਮ ਵਾਲੇ ਸਥਾਨ ਤੋਂ ਹੀ ਰਿਮੋਟ ਦਾ ਬਟਨ ਦਬਾ ਕੇ ਡਿਜ਼ੀਟਲ ਤਕਨੀਕ ਦੀ ਵਰਤੋਂ ਕਰਦਿਆਂ ਪੰਜ ਵੱਖ-ਵੱਖ ਥਾਵਾਂ 'ਤੇ ਹੋਣ ਵਾਲੇ ਪ੍ਰਾਜੈਕਟਾਂ ਦਾ ਉਦਘਾਟਨ ਸ: ਸਿੱਧੂ, ਸ੍ਰੀ ਸੋਨੀ ਤੇ ਹੋਰਨਾਂ ਨਾਲ ਮਿਲ ਕੇ ਕੀਤਾ ਗਿਆ।

ਫਰੈਂਕੋ ਮੁਲੱਕਲ ਨੂੰ ਜ਼ਮਾਨਤ ਮਿਲੀ

ਕੋਚੀ, 15 ਅਕਤੂਬਰ (ਏਜੰਸੀ)-ਨਨ ਨਾਲ ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਿਸ਼ਪ ਫ੍ਰੈਂਕੋ ਮੁਲੱਕਲ ਨੂੰ ਜ਼ਮਾਨਤ ਮਿਲ ਗਈ। ਕੇਰਲ ਹਾਈ ਕੋਰਟ ਨੇ ਸੋਮਵਾਰ ਨੂੰ ਰੋਮਨ ਕੈਥੋਲਿਕ ਪਾਦਰੀ ਮੁਲੱਕਲ ਨੂੰ ਸ਼ਰਤਾਂ ਤਹਿਤ ਜ਼ਮਾਨਤ ਦਿੱਤੀ। ਜਸਟਿਸ ਰਾਜਾ ਵਿਜੈਰਾਘਵਨ ਨੇ ਮੁਲੱਕਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਉਹ ਆਪਣਾ ਪਾਸਪੋਰਟ ਅਧਿਕਾਰੀਆਂ ਕੋਲ ਜਮ੍ਹਾਂ ਕਰਵਾ ਦੇਣ ਅਤੇ ਹਰ ਦੋ ਹਫ਼ਤਿਆਂ ਵਿਚ ਇਕ ਸਨਿਚਰਵਾਰ ਨੂੰ ਜਾਂਚ ਅਧਿਕਾਰੀਆਂ ਸਾਹਮਣੇ ਪੇਸ਼ ਹੋਣ। ਇਸ ਦੇ ਇਲਾਵਾ ਕਦੀ ਵੀ ਕੇਰਲ ਵਿਚ ਦਾਖ਼ਲ ਨਾ ਹੋਣ। ਇਸ ਮਾਮਲੇ ਵਿਚ ਦੋਸ਼-ਪੱਤਰ ਦਾਇਰ ਕੀਤੇ ਜਾਣ ਤੱਕ ਮੁਲੱਕਲ (54) 'ਤੇ ਇਹ ਸ਼ਰਤਾਂ ਲਾਗੂ ਰਹਿਣਗੀਆਂ। ਇਸ ਤੋਂ ਪਹਿਲਾਂ 3 ਅਕਤੂਬਰ ਨੂੰ ਹਾਈ ਕੋਰਟ ਨੇ ਮੁਲੱਕਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਬਿਸ਼ਪ ਨੂੰ ਇਕ ਨਨ ਨਾਲ 2014 ਤੋਂ ਲੈ ਕੇ 2016 ਤੱਕ ਕਈ ਵਾਰ ਜਬਰ-ਜਨਾਹ ਕਰਨ ਦੇ ਦੋਸ਼ਾਂ ਤਹਿਤ ਸਤੰਬਰ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਕਬਰ ਵਲੋਂ ਪੱਤਰਕਾਰ ਰਮਾਨੀ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)-ਕੇਂਦਰੀ ਮੰਤਰੀ ਐਮ. ਜੇ. ਅਕਬਰ ਨੇ 'ਮੀ-ਟੂ' ਮੁਹਿੰਮ ਤਹਿਤ ਆਪਣੇ 'ਤੇ ਲੱਗੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਬਾਰੇ ਆਪਣੀ ਸਫਾਈ ਦੇਣ ਲਈ ਕਾਨੂੰਨੀ ਰਸਤਾ ਅਪਨਾਇਆ ਹੈ। ਅਕਬਰ ਨੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਆਪਣੇ ਵਕੀਲਾਂ ਰਾਹੀ, ਉਨ੍ਹਾਂ 'ਤੇ ਦੋਸ਼ ਲਗਾਉਣ ਵਾਲੀ ਪ੍ਰਿਆ ਰਮਾਨੀ 'ਤੇ ਮਾਣਹਾਨੀ ਦਾ ਕੇਸ ਦਾਇਰ ਕਰਵਾਇਆ ਹੈ। ਦੱਸਣਯੋਗ ਹੈ ਕਿ ਕੇਂਦਰੀ ਮੰਤਰੀ ਅਕਬਰ 'ਤੇ ਇਕ ਦਰਜ਼ਨ ਦੇ ਕਰੀਬ ਮਹਿਲਾ ਪੱਤਰਕਾਰਾਂ ਨੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ, ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਅਕਬਰ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਕੱਲ੍ਹ ਵਿਦੇਸ਼ ਤੋਂ ਪਰਤਣ ਉਪਰੰਤ ਅਕਬਰ ਨੇ ਖੁਦ ਮੀਡੀਆ ਸਾਹਮਣੇ ਆ ਕੇ ਸਫਾਈ ਦਿੱਤੀ ਸੀ ਤੇ ਵਿਰੋਧੀ ਧਿਰਾਂ ਵੱਲੋਂ ਕੀਤੀ ਜਾ ਰਹੀ ਅਸਤੀਫੇ ਦੀ ਮੰਗ ਨੂੰ ਨਜ਼ਰਅੰਦਾਜ਼ ਕਰਦੇ ਹੋਏ ਦਾਅਵਾ ਕੀਤਾ ਸੀ ਕਿ ਉਨ੍ਹਾਂ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ ਬਿਲਕੁਲ ਝੂਠੇ ਤੇ ਬੇਬੁਨਿਆਦ ਹਨ। ਦੱਸਣਯੋਗ ਹੈ ਕਿ ਮਿੰਟ ਲਾਊਂਜ ਦੀ ਸਾਬਕਾ ਸੰਪਾਦਕ ਪ੍ਰਿਆ ਰਮਾਨੀ ਨੇ ਸਭ ਤੋਂ ਪਹਿਲਾਂ ਅਕਬਰ 'ਤੇ ਇਲਜਾਮ ਲਗਾਇਆ ਸੀ ਤੇ ਰਮਾਨੀ ਤੋਂ ਬਾਅਦ ਹੋਲੀ-ਹੋਲੀ 11 ਮਹਿਲਾ ਪੱਤਰਕਾਰ ਵੀ ਆਪਣੀ ਸ਼ਿਕਾਇਤਾਂ ਨਾਲ ਖੁੱਲ ਕੇ ਸਾਹਮਣੇ ਆ ਗਈਆਂ ਸਨ। ਦੋਸ਼ ਲਗਾਉਣ ਵਾਲੀਆਂ ਮਹਿਲਾ ਪੱਤਰਕਾਰਾਂ ਨੇ ਪਿਛੋਕੜ 'ਚ ਐਮ.ਜੇ. ਅਕਬਰ ਨਾਲ ਕੰਮ ਕੀਤਾ ਸੀ। ਅਕਬਰ ਖ਼ਿਲਾਫ਼ ਖੁੱਲ੍ਹ ਕੇ ਸਾਹਮਣੇ ਆਉਣ ਵਾਲੀਆਂ ਮਹਿਲਾ ਪੱਤਰਕਾਰਾਂ ਵਿਚ ਫੋਰਸ ਪਤ੍ਰਿਕਾ ਦੀ ਕਾਰਜਕਾਰੀ ਸੰਪਾਦਕ ਗਜਾਲਾ ਵਹਾਬ, ਅਮਰੀਕੀ ਪੱਤਰਕਾਰ ਮੰਜਲੀ ਡੇਅ ਤੇ ਇੰਗਲੈਂਡ ਦੀ ਮਹਿਲਾ ਪੱਤਰਕਾਰ ਰੂਥ ਡੇਵਿਡ ਵੀ ਸ਼ਾਮਿਲ ਹਨ। ਦੱਸਣਯੋਗ ਹੈ ਕਿ 67 ਵਰ੍ਹਿਆ ਦੇ ਕੇਂਦਰੀ ਮੰਤਰੀ ਐਮ.ਜੇ. ਅਕਬਰ ਅੰਗਰੇਜ਼ੀ ਅਖ਼ਬਾਰ ਏਸ਼ੀਅਨ ਏਜ ਦੇ ਸਾਬਕਾ ਸੰਪਾਦਕ ਰਹਿ ਚੁੱਕੇ ਹਨ।
ਅਕਬਰ ਨੇ ਆਪਣਾ ਪੱਖ ਰੱਖ ਦਿੱਤਾ ਹੈ-ਭਾਜਪਾ
ਨਵੀਂ ਦਿੱਲੀ, 15 ਅਕਤੂਬਰ (ਏਜੰਸੀ)- ਕੇਂਦਰੀ ਮੰਤਰੀ ਐਮ.ਜੇ. ਅਕਬਰ 'ਤੇ ਲੱਗੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਬਾਰੇ ਪਹਿਲੀ ਟਿੱਪਣੀ ਕਰਦੇ ਹੋਏ ਭਾਜਪਾ ਨੇ ਕਿਹਾ ਹੈ ਕਿ ਅਕਬਰ ਨੇ ਇਸ ਮਾਮਲੇ 'ਚ ਆਪਣਾ ਪੱਖ ਦੇ ਦਿੱਤਾ ਹੈ ਤੇ ਇਸ ਦਾ ਇਸ ਨਾਲ ਕੋਈ ਸਬੰਧ ਨਹੀਂ ਕਿ ਪਾਰਟੀ ਉਨ੍ਹਾਂ ਦੇ ਪੱਖ ਨਾਲ ਸਹਿਮਤ ਹੈ ਜਾਂ ਨਹੀਂ। ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਜੀ.ਵੀ.ਐਲ. ਨਰਸਿਮ੍ਹਾ ਨੂੰ ਜਦੋਂ ਇਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੁੱਛਿਆ ਗਿਆ ਕਿ ਕੀ ਪਾਰਟੀ ਐਮ.ਜੇ. ਅਕਬਰ 'ਤੇ ਕਈ ਮਹਿਲਾਵਾਂ ਵਲੋਂ ਲਗਾਏ ਦੋਸ਼ਾਂ ਨਾਲ ਸਹਿਮਤ ਹੈ? ਇਸ 'ਤੇ ਨਰਸਿਮ੍ਹਾ ਨੇ ਕਿਹਾ ਕਿ ਇਸ 'ਚ ਸਹਿਮਤੀ ਜਾਂ ਅਸਹਿਮਤੀ ਦਾ ਸਵਾਲ ਨਹੀਂ ਹੈ। ਅਕਬਰ ਇਸ ਮਾਮਲੇ 'ਚ ਆਪਣਾ ਪੱਖ ਰੱਖ ਚੁੱਕੇ ਹਨ। ਹਾਲਾਂਕਿ ਵਿਦੇਸ਼ ਰਾਜ ਮੰਤਰੀ ਐਮ.ਜੇ. ਅਕਬਰ 'ਤੇ ਲੱਗੇ ਦੋਸ਼ਾਂ ਤੋਂ ਬਾਅਦ ਉਨ੍ਹਾਂ 'ਤੇ ਅਹੁਦਾ ਛੱਡਣ ਦੀ ਵਧ ਰਹੀ ਮੰਗ ਦਰਮਿਆਨ ਭਾਜਪਾ ਦੇ ਨੇਤਾਵਾਂ ਤੇ ਬੁਲਾਰਿਆਂ ਨੇ ਅਜੇ ਤੱਕ ਚੁੱਪ ਧਾਰੀ ਹੋਈ ਹੈ, ਪਰ ਕੁਝ ਮਹਿਲਾ ਕੇਂਦਰੀ ਮੰਤਰੀਆਂ ਨੇ ਮੀ-ਟੂ ਮੁਹਿੰਮ ਦਾ ਸਮਰਥਨ ਕੀਤਾ ਹੈ।
ਯੂਥ ਕਾਂਗਰਸ ਵਰਕਰਾਂ ਵਲੋਂ ਅਕਬਰ ਖ਼ਿਲਾਫ਼ ਪ੍ਰਦਰਸ਼ਨ
ਨਵੀਂ ਦਿੱਲੀ, 15 ਅਕਤੂਬਰ (ਏਜੰਸੀ) -ਯੂਥ ਕਾਂਗਰਸ ਦੇ ਵਰਕਰਾਂ ਨੇ ਕੇਂਦਰੀ ਮੰਤਰੀ ਐਮ.ਜੇ. ਅਕਬਰ ਦੇ ਘਰ ਨੇੜੇ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਕਾਂਗਰਸੀ ਵਰਕਰਾਂ ਨੇ ਤੀਨ ਮੂਰਤੀ ਚੌਕ 'ਚ ਇਕੱਠੇ ਹੋ ਕੇ ਵਿਦੇਸ਼ ਰਾਜ ਮੰਤਰੀ ਐਮ.ਜੇ. ਅਕਬਰ ਦੇ ਅਸਤੀਫ਼ੇ ਲਈ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਕੇਂਦਰੀ ਮੰਤਰੀ ਦੇ ਨਿਵਾਸ ਵੱਲ ਰੋਸ ਮਾਰਚ ਵੀ ਕਰਨਾ ਚਾਹਿਆ, ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ 'ਚ ਹੀ ਰੋਕ ਲਿਆ। ਇਸ ਮੌਕੇ ਕਈ ਵਰਕਰਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਨ੍ਹਾਂ ਪੁਲਿਸ ਬੈਰੀਕੇਡਾਂ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਦੱਸਿਆ ਕਿ ਉਹ ਕੇਂਦਰੀ ਮੰਤਰੀ 'ਤੇ ਲੱਗੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਤਹਿਤ ਮੋਦੀ ਸਰਕਾਰ ਤੋਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਇਸ ਮੌਕੇ ਯੂਥ ਕਾਂਗਰਸ ਦੇ ਉੱਪ-ਪ੍ਰਧਾਨ ਆਈ.ਵਾਈ.ਸੀ. ਸ੍ਰੀਨਿਵਾਸ ਨੇ ਵੀ ਅਕਬਰ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਉਨ੍ਹਾਂ ਦਾ ਇਸ ਅਹੁਦੇ 'ਤੇ ਰਹਿਣ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰਾਜਨੀਤੀ 'ਚ ਅੱਜ ਤੱਕ ਕਿਸੇ ਵੀ ਸਿਆਸੀ ਨੇਤਾ 'ਤੇ ਅਜਿਹੇ ਦੋਸ਼ ਨਹੀਂ ਲੱਗੇ, ਜਿਸ ਤਰ੍ਹਾਂ ਅਕਬਰ 'ਤੇ ਲੱਗੇ ਹਨ।

 

ਐਸ.ਟੀ.ਐਫ. ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼

ਬਨੂੜ, 15 ਅਕਤੂਬਰ (ਭੁਪਿੰਦਰ ਸਿੰਘ)- ਪੰਜਾਬ ਸਰਕਾਰ ਦੀ ਸੂਬੇ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ. ਤੇ ਪੰਜਾਬ ਪੁਲਿਸ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਇਕ ਸਾਂਝੀ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਤਹਿਤ ਐਸ.ਟੀ.ਐਫ. ਤੇ ਪੰਜਾਬ ਪੁਲਿਸ ਆਪਣੇ ਸੱਭਿਆਚਾਰਕ ਗਰੁੱਪਾਂ ਰਾਹੀਂ ਸੂਬੇ ਦੀਆਂ ਸਭ ਵਿੱਦਿਅਕ ਸੰਸਥਾਵਾਂ 'ਚ ਪਹੁੰਚ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਲੁਪਤ ਹੋ ਰਹੇ ਪੰਜਾਬ ਦੇ ਲੋਕ ਗੀਤ, ਕਲਾਵਾਂ ਤੇ ਸਾਜ਼ਾਂ ਬਾਰੇ ਵੀ ਜਾਣੂ ਕਰਵਾਏਗੀ। ਇਸ ਸਬੰਧੀ ਐਸ.ਟੀ.ਐਫ. ਤੇ ਪੰਜਾਬ ਪੁਲਿਸ ਦੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਅੱਜ ਚਿਤਕਾਰਾ ਯੂਨੀਵਰਸਿਟੀ ਪੰਜਾਬ ਤੋਂ ਕੀਤੀ ਗਈ, ਜਿਸ 'ਚ ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਐਨ.ਐਸ. ਕਲਸੀ, ਸੂਬੇ ਦੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ, ਐਸ.ਟੀ.ਐਫ. ਦੇ ਮੁਖੀ ਡੀ.ਜੀ.ਪੀ. ਮੁਹੰਮਦ ਮੁਸਤਫ਼ਾ, ਡੀ.ਜੀ.ਪੀ. ਲਾਅ ਐਂਡ ਆਰਡਰ ਸ੍ਰੀ ਹਰਦੀਪ ਸਿੰਘ ਢਿੱਲੋਂ ਅਤੇ ਏ.ਡੀ.ਜੀ.ਪੀ. ਈਸ਼ਵਰ ਚੰਦਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੌਕੇ ਸ੍ਰੀ ਐਨ.ਐਸ.ਕਲਸੀ ਨੇ ਵਿਦਿਆਰਥੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਵਿਸ਼ਵੀਕਰਨ ਦਾ ਟਾਕਰਾ ਕਰਨ ਲਈ ਨਿੱਤ ਦਿਨ ਤਕਨਾਲੋਜੀ 'ਚ ਆ ਰਹੇ ਬਦਲਾਅ ਮੁਤਾਬਿਕ ਆਪਣੇ ਆਪ ਨੂੰ ਢਾਲਣਾ ਹੋਵੇਗਾ। ਉਨ੍ਹਾਂ ਨਾਲ ਹੀ ਨੌਜਵਾਨਾਂ ਨੂੰ ਕਿਹਾ ਕਿ ਅਜਿਹਾ ਟੀਚਾ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਹੀ ਪੂਰਾ ਕਰ ਸਕਦੇ ਹਨ। ਇਸ ਮੌਕੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬਹੁਤ ਗੰਭੀਰ ਹੈ, ਉਨ੍ਹਾਂ ਦੱਸਿਆ ਕਿ ਐਸ.ਟੀ.ਐਫ. ਤੇ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਤੋੜਨ ਉਪਰੰਤ ਨਸ਼ਿਆਂ ਦੀ ਮੰਗ ਨੂੰ ਘਟਾਉਣ ਲਈ ਡੈਪੋ ਤੇ ਬਡੀਜ਼ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਡੀਜ਼ ਮੁਹਿੰਮ ਤਹਿਤ ਅੱਜ ਸ਼ੁਰੂ ਕੀਤੀ ਇਸ ਸੂਬਾ ਪੱਧਰੀ ਮੁਹਿੰਮ 'ਚ ਪੰਜਾਬ ਪੁਲਿਸ ਦੇ ਸੱਭਿਆਚਾਰਕ ਗਰੁੱਪਾਂ ਰਾਹੀਂ ਪੰਜਾਬ ਪੁਲਿਸ ਦੀਆਂ 7 ਰਂੇਜਾਂ ਵਲੋਂ ਸੂਬੇ ਦੀਆਂ ਸਭ ਯੂਨੀਵਰਸਿਟੀਆਂ, ਕਾਲਜਾਂ ਤੇ ਸਕੂਲਾਂ ਵਿਚ ਪ੍ਰੋਗਰਾਮ ਕਰਵਾਏ ਜਾਣਗੇ। ਨੌਜਵਾਨ ਵਰਗ ਨੂੰ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਲੁਪਤ ਹੋ ਰਹੇ ਲੋਕ ਗੀਤਾਂ, ਕਲਾਵਾਂ ਤੇ ਸਾਜ਼ਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਅੱਜ ਦੇ ਇਸ ਸੂਬਾ ਪੱਧਰੀ ਪ੍ਰੋਗਰਾਮਾਂ ਦੀ ਸ਼ੁਰੂਆਤ ਸ਼ਮਾਂ ਰੋਸ਼ਨ ਕਰਕੇ ਕੀਤੀ ਗਈ। ਉਸ ਉਪਰੰਤ ਪੰਜਾਬ ਪੁਲਿਸ ਦੇ ਕਲਚਰਲ ਗਰੁੱਪ ਤੇ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਥੀਏਟਰ ਗਰੁੱਪ ਵਲੋਂ ਵੱਖ-ਵੱਖ ਵੰਨਗੀਆਂ ਦੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿਚ ਬਾਬਾ ਫ਼ਰੀਦ ਤੇ ਬੁੱਲੇ ਸ਼ਾਹ ਦੇ ਕਲਾਮ, ਹੀਰ, ਮਿਰਜ਼ਾ, ਮਲਵਈ ਗਿੱਧਾ ਤੇ ਝੂਮਰ ਦੀ ਪੇਸ਼ਕਾਰੀ ਕਰਕੇ ਵਿਦਿਆਰਥੀਆਂ ਨੂੰ ਝੂਮਣ ਲਾ ਦਿੱਤਾ। ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਥੀਏਟਰ ਗਰੁੱਪ ਦੇ ਕਲਾਕਾਰਾਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕਰਦਾ ਨਾਟਕ 'ਇਹ ਮੇਰਾ ਪੰਜਾਬ ਨਹੀਂ' ਪੇਸ਼ ਕਰ ਕੇ ਸਮਾਗਮ ਵਿਚ ਹਾਜ਼ਰ ਸਾਰੇ ਦਰਸ਼ਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ। ਅੱਜ ਦੇ ਇਸ ਸੂਬਾ ਪੱਧਰੀ ਸਮਾਗਮ ਵਿਚ ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਕਲਸੀ, ਡੀ.ਜੀ.ਪੀ. ਸ੍ਰੀ ਅਰੋੜਾ, ਐਸ.ਟੀ.ਐਫ. ਮੁਖੀ ਸ੍ਰੀ ਮੁਹੰਮਦ ਮੁਸਤਫ਼ਾ, ਡੀ.ਜੀ.ਪੀ. ਲਾਅ ਐਂਡ ਆਰਡਰ ਸ੍ਰੀ ਹਰਦੀਪ ਸਿੰਘ ਢਿੱਲੋਂ ਤੋਂ ਇਲਾਵਾ ਏ.ਡੀ.ਜੀ.ਪੀ. ਸ੍ਰੀ ਈਸ਼ਵਰ ਚੰਦਰ, ਆਈ.ਜੀ. ਐਸ.ਟੀ.ਐਫ. ਸ੍ਰੀ ਪ੍ਰਮੋਦ ਬਾਨ, ਆਈ.ਜੀ. ਪਟਿਆਲਾ ਸ੍ਰੀ ਏ.ਐਸ.ਰਾਏ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ੍ਰੀ ਮਨਦੀਪ ਸਿੰਘ ਸਿੱਧੂ, ਡੀ.ਐਸ.ਪੀ. ਰਾਜਪੁਰਾ ਸ੍ਰੀ ਕ੍ਰਿਸ਼ਨ ਕੁਮਾਰ ਪੈਂਥੇ, ਥਾਣਾ ਬਨੂੜ ਦੇ ਮੁਖੀ ਸੁਰਿੰਦਰਪਾਲ ਸਿੰਘ ਅਤੇ ਉਪ ਕੁਲਪਤੀ ਸ੍ਰੀਮਤੀ ਮਧੂ ਚਿਤਕਾਰਾ, ਚਿਤਕਾਰਾ ਯੂਨੀਵਰਸਿਟੀ ਦੇ ਵੱਡੀ ਗਿਣਤੀ ਵਿੱਚ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਚਿਤਕਾਰਾ ਯੂਨੀਵਰਸਿਟੀ ਦੀ ਉਪ ਕੁਲਪਤੀ ਸ੍ਰੀਮਤੀ ਮਧੂ ਚਿਤਕਾਰਾ ਵਲੋਂ ਪੁੱਜੀਆਂ ਸਮੂਹ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਤੋਂ ਕੇਸ ਵਾਪਸ ਲੈਣ ਦੀ ਮੰਗ 'ਤੇ ਕੇਂਦਰ ਤੋਂ ਜਵਾਬ ਨਹੀਂ ਮਿਲਿਆ-ਕੈਪਟਨ

ਵਿਸ਼ੇਸ਼ ਟੀਮ ਜਾਂਚ ਛੇਤੀ ਪੂਰੀ ਕਰਨ ਦੀ ਲੋੜ ਨੂੰ ਸਮਝਦੀ ਹੈ ਲੇਕਿਨ ਸਰਕਾਰ ਇਸ ਲਈ ਦਖ਼ਲ ਨਹੀਂ ਦੇ ਸਕਦੀ

ਚੰਡੀਗੜ੍ਹ, 15 ਅਕਤੂਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਲੋਂ ਬੇਅਦਬੀਆਂ ਦੇ ਮਾਮਲੇ ਵਿਚ ਦਰਜ ਕੇਸ ਅੱਗੋਂ ਜਾਂਚ 'ਤੇ ਲੋੜੀਂਦੀ ਕਾਰਵਾਈ ਲਈ ਸੀ.ਬੀ.ਆਈ. ਤੋਂ ਵਾਪਸ ਲਏ ਜਾਣ ਸਬੰਧੀ ਪਾਸ ਕੀਤੇ ਗਏ ਮਤੇ ਦੇ ਆਧਾਰ 'ਤੇ ਕੇਂਦਰ ਸਰਕਾਰ ਨੂੰ ਇਹ ਕੇਸ ਵਾਪਸ ਪੰਜਾਬ ਨੂੰ ਦੇਣ ਲਈ ਜੋ ਪੱਤਰ ਲਿਖਿਆ ਗਿਆ ਸੀ ਅਤੇ ਕੇਂਦਰ ਨੂੰ ਇਹ ਕੇਸ ਦੇਣ ਸਬੰਧੀ ਨੋਟੀਫਿਕੇਸ਼ਨ ਵੀ ਰੱਦ ਕਰ ਦਿੱਤੇ ਗਏ ਸਨ ਲੇਕਿਨ ਕੇਂਦਰ ਸਰਕਾਰ ਵਲੋਂ ਇਸ ਮਾਮਲੇ ਵਿਚ ਰਾਜ ਸਰਕਾਰ ਨੂੰ ਹੁਣ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰਾਜ ਦੇ ਐਡਵੋਕੇਟ ਜਨਰਲ ਵਲੋਂ ਮੈਨੂੰ ਦੱਸਿਆ ਗਿਆ ਹੈ ਕਿ 2008 ਦੌਰਾਨ ਸੁਪਰੀਮ ਕੋਰਟ ਵਲੋਂ ਲਏ ਗਏ ਇਕ ਫੈਸਲੇ ਅਨੁਸਾਰ ਸੂਬਾ ਸਰਕਾਰਾਂ ਵਲੋਂ ਜਾਂਚ ਲਈ ਸੀ.ਬੀ.ਆਈ. ਨੂੰ ਦਿੱਤੇ ਗਏ ਕੇਸ ਵਾਪਸ ਨਹੀਂ ਲਏ ਜਾ ਸਕਦੇ ਅਤੇ ਇਸ ਸਬੰਧੀ ਕੋਈ ਵੀ ਫੈਸਲਾ ਕੇਂਦਰ ਦੇ ਹੀ ਹੱਥਾਂ ਵਿਚ ਹੈ। ਲੇਕਿਨ ਉਨ੍ਹਾਂ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਕੇਸ ਵੀ ਭਾਵੇਂ ਸੀ.ਬੀ.ਆਈ. ਨੂੰ ਸੌਂਪਣ ਦਾ ਫੈਸਲਾ ਲਿਆ ਗਿਆ ਸੀ ਪ੍ਰੰਤੂ ਸੀ.ਬੀ.ਆਈ. ਨੇ ਇਸ ਸਬੰਧੀ ਜਾਂਚ ਆਪਣੇ ਹੱਥਾਂ ਵਿਚ ਨਹੀਂ ਸੀ ਲਈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਬੇਅਦਬੀ ਮਾਮਲਿਆਂ ਅਤੇ ਕੋਟਕਪੂਰਾ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾਵਾਂ ਸਬੰਧੀ ਜਾਂਚ ਨੂੰ ਛੇਤੀ ਪੂਰਾ ਕਰਨ ਦੀ ਲੋੜ ਤੋਂ ਪੂਰੀ ਤਰ੍ਹਾਂ ਵਾਕਫ਼ ਹੈ ਲੇਕਿਨ ਰਾਜ ਸਰਕਾਰ ਇਸ ਸਬੰਧੀ ਵਿਸ਼ੇਸ਼ ਜਾਂਚ ਟੀਮ 'ਤੇ ਕਿਸੇ ਤਰ੍ਹਾਂ ਦਾ ਨਾ ਕੋਈ ਦਬਾਅ ਪਾ ਸਕਦੀ ਹੈ ਅਤੇ ਨਾ ਹੀ ਜਾਂਚ ਪੂਰੀ ਕਰਨ ਲਈ ਕੋਈ ਸਮਾਂ ਨਿਸਚਿਤ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਨੇ ਅਗਲੇ ਮਹੀਨੇ ਵਿਚ ਆਪਣੀ ਅੰਤਰਿਮ ਰਿਪੋਰਟ ਅਦਾਲਤ ਵਿਚ ਪੇਸ਼ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਨੇ ਇਕ ਸਵਾਲ ਦੇ ਜਵਾਬ ਵਿਚ ਸਪੱਸ਼ਟ ਕੀਤਾ ਕਿ ਕੁਝ ਲੋਕ ਬਰਗਾੜੀ ਵਿਖੇ ਚੱਲ ਰਹੇ ਧਰਨੇ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਜਿਸ ਨੂੰ ਲੋਕ ਕਦੀ ਵੀ ਪ੍ਰਵਾਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਅਮਨ ਕਾਨੂੰਨ ਸਬੰਧੀ ਹਮੇਸ਼ਾ ਪੂਰੀ ਤਰ੍ਹਾਂ ਚੌਕਸ ਰਹੀ ਹੈ ਅਤੇ ਕਿਸੇ ਨੂੰ ਵੀ ਹਾਲਾਤ ਦਾ ਫਾਇਦਾ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚੋਂ ਬਾਦਲਾਂ ਨੂੰ ਕੱਢਣ ਵਾਲਿਆਂ ਨੂੰ ਸਮਰਥਨ ਦੇਣ ਦੀ ਗੱਲ ਉਨ੍ਹਾਂ ਦੇ ਨਿੱਜੀ ਵਿਚਾਰ ਹਨ ਕਿਉਂਕਿ ਕਾਂਗਰਸ ਧਾਰਮਿਕ ਮਾਮਲਿਆਂ ਵਿਚ ਦਖ਼ਲ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਬਾਦਲਾਂ ਵਲੋਂ ਸ਼੍ਰੋਮਣੀ ਕਮੇਟੀ ਦਾ ਜਿਸ ਢੰਗ ਨਾਲ ਸਿਆਸੀਕਰਨ ਕਰਦਿਆਂ ਇਸ ਮਹਾਨ ਸੰਸਥਾ ਦੀ ਜਿਵੇਂ ਦੁਰਵਰਤੋਂ ਕੀਤੀ ਗਈ ਹੈ, ਉਸ ਦਾ ਮੈਨੂੰ ਬਤੌਰ ਸਿੱਖ ਵੱਡਾ ਦੁੱਖ ਹੈ। ਲੇਕਿਨ ਉਨ੍ਹਾਂ ਕਿਹਾ ਕਿ ਉਹ ਆਪਣਾ ਸਮਰਥਨ ਕਦੀ ਕਿਸੇ ਗਰਮਖਿਆਲੀ ਜਥੇਬੰਦੀ ਨੂੰ ਦੇਣ ਸਬੰਧੀ ਸੋਚ ਵੀ ਨਹੀਂ ਸਕਦੇ ਅਤੇ ਮੇਰਾ ਸਮਰਥਨ ਕੇਵਲ ਨਰਮਖਿਆਲੀ ਸੁਧਾਰਵਾਦੀ ਲੋਕਾਂ ਨਾਲ ਹੀ ਹੋ ਸਕਦਾ ਹੈ। ਮੁੱਖ ਮੰਤਰੀ ਨੇ ਬੇਅਦਬੀ ਘਟਨਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਵਿਚ ਮਗਰਲੇ ਸਾਲਾਂ ਦੌਰਾਨ ਕੁੱਲ 157 ਅਜਿਹੀਆਂ ਘਟਨਾਵਾਂ ਹੋਈਆਂ ਜਿਨ੍ਹਾਂ ਲਈ 129 ਵਿਅਕਤੀ ਇਸ ਵੇਲੇ ਹਿਰਾਸਤ ਵਿਚ ਹਨ ਅਤੇ 10 ਦੋਸ਼ੀਆਂ ਨੂੰ ਅਦਾਲਤਾਂ ਵਲੋਂ ਸਜ਼ਾਵਾਂ ਵੀ ਹੋ ਚੁੱਕੀਆਂ ਹਨ। ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਨੂੰ ਪੰਜਾਬ ਵਿਚਲੀਆਂ ਘਟਨਾਵਾਂ ਤੇ ਸਰਗਰਮੀਆਂ ਲਈ ਜ਼ਿੰਮੇਵਾਰ ਠਹਿਰਾਏ ਜਾਣ ਸਬੰਧੀ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨੀ ਏਜੰਸੀ ਵਲੋਂ ਕਸ਼ਮੀਰ ਅਤੇ ਪੰਜਾਬ ਵਿਚ ਬਦਅਮਨੀ ਫੈਲਾਉਣ ਲਈ ਹੁਣ ਤੱਕ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਕਾਰਵਾਈਆਂ ਕਿਸੇ ਤੋਂ ਲੁਕੀਆਂ ਛਿਪੀਆਂ ਨਹੀਂ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਜਲੰਧਰ ਤੋਂ ਗ੍ਰਿਫਤਾਰ ਕੀਤੇ ਗਏ ਕਸ਼ਮੀਰੀ ਨੌਜਵਾਨਾਂ ਤੋਂ ਇਸ ਗੱਲ ਦੀ ਪੁਸ਼ਟੀ ਵੀ ਹੁੰਦੀ ਹੈ। ਲੇਕਿਨ ਉਨ੍ਹਾਂ ਕਿਹਾ ਕਿ ਸੂਬੇ ਵਿਚ ਕਸ਼ਮੀਰ ਤੋਂ ਆ ਕੇ ਪੜ੍ਹਨ ਵਾਲੇ ਹਜ਼ਾਰਾਂ ਕਸ਼ਮੀਰੀ ਬੱਚੇ ਅੱਤਵਾਦੀ ਨਹੀਂ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਗ੍ਰਿਫਤਾਰ ਕੀਤੇ ਗਏ ਕਸ਼ਮੀਰੀ ਨੌਜਵਾਨਾਂ ਕੋਲੋਂ ਪਕੜੇ ਗਏ ਅਸਲ੍ਹੇ ਦੀ ਵਰਤੋਂ ਕਿੱਥੇ ਹੋਣੀ ਸੀ ਜਾਂ ਇਹ ਕਸ਼ਮੀਰ ਵਿਚ ਸਪਲਾਈ ਕੀਤੇ ਜਾਣੇ ਸਨ, ਇਸ ਸਬੰਧੀ ਅਜੇ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਅਤੇ ਨਾ ਹੀ ਇਨ੍ਹਾਂ ਕਸ਼ਮੀਰੀ ਨੌਜਵਾਨਾਂ ਦੇ ਕੋਈ ਸਥਾਨ ਸਬੰਧਾਂ ਬਾਰੇ ਹੀ ਕੋਈ ਜਾਣਕਾਰੀ ਮਿਲੀ ਹੈ। ਬਰਗਾੜੀ ਵਿਖੇ ਬੇਅਦਬੀਆਂ ਨੂੰ ਲੈ ਕੇ ਚੱਲ ਰਹੇ ਧਰਨੇ ਨੂੰ ਚੁੱਕੇ ਜਾਣ ਸਬੰਧੀ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਜਿਹਾ ਕਿਉਂ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਲੋਂ 2 ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਵਿਧਾਨਕਾਰ ਕਿੱਕੀ ਢਿੱਲੋਂ ਕੱਲ੍ਹ ਬਹਿਬਲ ਕਲਾਂ ਗੋਲੀ ਕਾਂਡ ਵਿਚ ਮਾਰੇ ਗਏ ਨੌਜਵਾਨਾਂ ਦੇ ਸਾਲਾਨਾ ਭੋਗਾਂ ਵਿਚ ਵੀ ਸ਼ਾਮਿਲ ਹੋਏ, ਜਦੋਂਕਿ ਅਕਾਲੀ ਦਲ ਵਲੋਂ ਇਨ੍ਹਾਂ ਭੋਗ ਸਮਾਗਮਾਂ ਦਾ ਬਾਈਕਾਟ ਰੱਖਿਆ ਗਿਆ ਅਤੇ ਸਰਕਾਰ ਵਲੋਂ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਤੋਂ ਤਕਰੀਬਨ ਦੁੱਗਣਾ ਮੁਆਵਜ਼ਾ ਵੀ ਉਕਤ ਗੋਲੀ ਕਾਂਡ ਵਿਚ ਮਾਰੇ ਗਏ ਅਤੇ ਜ਼ਖ਼ਮੀ ਨੌਜਵਾਨਾਂ ਨੂੰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਰਮਖਿਆਲੀ ਨਹੀਂ ਬਲਕਿ ਮੌਕਾਪ੍ਰਸਤ ਆਗੂ ਹਨ ਅਤੇ ਉਹ ਲੋੜ ਅਨੁਸਾਰ ਗਰਮਖਿਆਲੀ ਜਾਂ ਨਰਮਖਿਆਲੀ ਕਿਸੇ ਨਾਲ ਵੀ ਮਿਲ ਸਕਦੇ ਹਨ।
ਅਧਿਆਪਕਾਂ ਨੂੰ ਪੂਰੇ ਗਰੇਡ ਦੇਣ ਸਬੰਧੀ
ਮੁੱਖ ਮੰਤਰੀ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਸਪੱਸ਼ਟ ਕੀਤਾ ਕਿ 8886 ਅਧਿਆਪਕਾਂ ਨੂੰ ਪੱਕੇ ਕਰਨ ਤੋਂ ਪਹਿਲਾਂ ਕੀਤੀ ਗਈ ਗੱਲਬਾਤ ਦੌਰਾਨ ਅਧਿਆਪਕਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਰਾਜ ਸਰਕਾਰ ਉਨ੍ਹਾਂ ਨੂੰ ਪੱਕਾ ਕਰਕੇ ਪੂਰੀ ਤਨਖਾਹ ਦੇਣ ਦੀ ਸੂਰਤ ਵਿਚ ਨਹੀਂ ਹੈ ਅਤੇ ਉਨ੍ਹਾਂ ਨੂੰ ਇਸ ਮੌਕੇ ਮਿਲ ਰਹੀ 10300 ਦੀ ਤਨਖਾਹ ਨੂੰ ਵਧਾ ਕੇ 13900 ਰੁਪਏ ਕੀਤਾ ਜਾ ਸਕਦਾ ਹੈ, ਜਿਸ ਲਈ ਉਨ੍ਹਾਂ ਵਲੋਂ ਰਜ਼ਾਮੰਦੀ ਦਿੱਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਰਾਜ ਸਰਕਾਰ ਕੋਲ ਅਧਿਆਪਕਾਂ ਨੂੰ ਬਣਦੀ ਪੂਰੀ ਤਨਖਾਹ ਦੇਣ ਲਈ ਇਸ ਵਕਤ ਸਾਧਨ ਹੀ ਉਪਲਬਧ ਨਹੀਂ ਹਨ ਤਾਂ ਉਨ੍ਹਾਂ ਨੂੰ ਪੂਰੀ ਤਨਖਾਹ ਦੇਣ ਦਾ ਫੈਸਲਾ ਕਿਵੇਂ ਲਿਆ ਜਾ ਸਕਦਾ ਹੈ, ਜਿਸ ਨੂੰ ਸਰਕਾਰ ਪੂਰਾ ਕਰਨ ਦੀ ਹੈਸੀਅਤ ਵਿਚ ਨਹੀਂ। ਉਨ੍ਹਾਂ ਕਿਹਾ ਕਿ ਰਾਜ ਵਿਚ ਇਸ ਵੇਲੇ 40,000 ਕੁੱਲ ਕੱਚੇ ਮੁਲਾਜ਼ਮ ਹਨ ਜਿਨ੍ਹਾਂ ਨੂੰ ਪੱਕੇ ਕਰਨ ਦਾ ਮਾਮਲਾ ਰਾਜ ਸਰਕਾਰ ਵਲੋਂ ਬਣਾਈ ਗਈ ਕਮੇਟੀ ਦੇ ਵਿਚਾਰ ਅਧੀਨ ਹੈ ਅਤੇ ਇਸ ਸਬੰਧੀ ਕੋਈ ਵੀ ਫੈਸਲਾ ਦਸੰਬਰ ਵਿਚ ਰੱਖੇ ਜਾਣ ਵਾਲੇ ਵਿਧਾਨ ਸਭਾ ਦੇ ਸਰਦ ਰੁੱਤ ਸਮਾਗਮ ਦੌਰਾਨ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਅਤੇ ਘੱਟ ਤਨਖਾਹ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਪੂਰੀ ਹਮਦਰਦੀ ਹੈ ਲੇਕਿਨ ਰਾਜ ਸਰਕਾਰ ਦੀਆਂ ਵਿੱਤੀ ਔਕੜਾਂ ਉਨ੍ਹਾਂ ਦੇ ਨਿਯੰਤਰਨ ਵਿਚ ਨਹੀਂ।
ਪੈਟਰੋਲ ਕੀਮਤਾਂ
ਮੁੱਖ ਮੰਤਰੀ ਨੇ ਗੁਆਂਢੀ ਰਾਜਾਂ ਦੀ ਤਰਜ਼ 'ਤੇ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਕੀਤੇ ਜਾਣ ਸਬੰਧੀ ਪੁੱਛੇ ਜਾਣ 'ਤੇ ਸਪੱਸ਼ਟ ਕੀਤਾ ਕਿ ਪੈਟਰੋਲ-ਡੀਜ਼ਲ 'ਤੇ ਲੱਗਣ ਵਾਲਾ ਟੈਕਸ ਰਾਜ ਸਰਕਾਰ ਦੇ ਮੁੱਖ ਆਮਦਨ ਸਰੋਤਾਂ ਵਿਚੋਂ ਇਕ ਹੈ। ਜਦੋਂਕਿ ਆਰਥਿਕ ਔਕੜਾਂ ਵਿਚੋਂ ਲੰਘ ਰਹੇ ਸੂਬੇ ਲਈ ਵਿੱਤੀ ਆਮਦਨ ਵਿਚ ਕਟੌਤੀ ਕਰਨਾ ਨਾਮੁਮਕਿਨ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਮੰਤਵ ਲਈ ਚਾਲੂ ਮਹੀਨੇ ਦੇ ਅਖੀਰ ਤੱਕ ਇੰਤਜ਼ਾਰ ਕਰੇਗੀ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਕੀ ਤੇਲ ਦੀਆਂ ਕੀਮਤਾਂ ਵਿਚ ਕੋਈ ਗਿਰਾਵਟ ਆਉਂਦੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਅਗਰ ਤੇਲ ਦੀਆਂ ਕੀਮਤਾਂ ਹੀ ਘੱਟ ਜਾਂਦੀਆਂ ਹਨ ਤਾਂ ਅਜਿਹੀ ਕਟੌਤੀ ਦੀ ਲੋੜ ਨਹੀਂ ਰਹੇਗੀ।
ਪਰਾਲੀ ਸਾੜਨ ਸਬੰਧੀ
ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਸੀ ਅਤੇ ਪੱਤਰ ਵੀ ਲਿਖਿਆ ਸੀ ਲੇਕਿਨ ਪ੍ਰਧਾਨ ਮੰਤਰੀ ਵਲੋਂ ਇਸ ਦਾ ਕੋਈ ਜੁਆਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੇਰੀ ਪੂਰੀ ਹਮਦਰਦੀ ਆਰਥਿਕ ਮੰਦਹਾਲੀ ਨਾਲ ਜੂਝ ਰਹੀ ਕਿਸਾਨੀ ਨਾਲ ਵੀ ਹੈ ਲੇਕਿਨ ਮੈਂ ਇਹ ਵੀ ਮਹਿਸੂਸ ਕਰਦਾ ਹਾਂ ਕਿ ਸੂਬੇ ਅਤੇ ਗੁਆਂਢੀ ਰਾਜਾਂ ਵਿਚਲੇ ਪ੍ਰਦੂਸ਼ਣ ਨੂੰ ਵੀ ਵਧਣ ਨਾ ਦਿੱਤਾ ਜਾਵੇ। ਇਸ ਲਈ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜੋ ਵੀ ਕਾਨੂੰਨ ਬਣਾਇਆ ਗਿਆ ਹੈ, ਉਸ 'ਤੇ ਸਖ਼ਤੀ ਨਾਲ ਅਮਲ ਹੋਵੇਗਾ।
ਇਜ਼ਰਾਈਲ ਦੇ ਦੌਰੇ ਸਬੰਧੀ
ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਆਉਂਦੇ 2-3 ਦਿਨਾ ਦੌਰਾਨ ਇਜ਼ਰਾਈਲ ਦੇ 5 ਦਿਨਾਂ ਦੌਰੇ 'ਤੇ ਜਾ ਰਹੇ ਹਨ ਜਿੱਥੇ ਉਹ ਕੁਝ ਇਕ ਸਮਝੌਤਿਆਂ 'ਤੇ ਦਸਤਖ਼ਤ ਵੀ ਕਰਨਗੇ, ਜਿਨ੍ਹਾਂ ਵਿਚੋਂ ਮੁੱਖ ਸੂਬੇ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤਕਨਾਲੋਜੀ ਸਬੰਧੀ ਹੈ, ਜਦੋਂਕਿ ਦੂਸਰਾ ਸੂਬੇ ਵਿਚ ਗਾਵਾਂ ਅਤੇ ਮੱਝਾਂ ਤੋਂ ਵੱਧ ਦੁੱਧ ਪ੍ਰਾਪਤ ਕਰਨ ਸਬੰਧੀ ਹੈ। ਉਨ੍ਹਾਂ ਦੱਸਿਆ ਕਿ ਇਜ਼ਰਾਈਲ ਵਿਚ ਸਾਡੇ ਵਰਗਾ ਮੌਸਮ ਹੋਣ ਦੇ ਬਾਵਜੂਦ ਗਾਵਾਂ-ਮੱਝਾਂ ਸਾਡੇ ਨਾਲੋਂ 4-5 ਗੁਣਾ ਔਸਤ ਦੁੱਧ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਸਮਝੌਤਾ ਸੂਬੇ ਵਿਚ ਬਾਗ਼ਬਾਨੀ ਅਤੇ ਖੇਤੀ ਆਧਾਰਤ ਜਿਣਸਾਂ ਦੀ ਪ੍ਰੋਸੈਸਿੰਗ ਸਬੰਧੀ ਹੈ ਜਿਸ ਵਿਚ ਇਜ਼ਰਾਈਲ ਕੋਲ ਵਿਸ਼ਵ ਦੀ ਨਵੀਨਤਮ ਤਕਨਾਲੋਜੀ ਹੈ। ਉਨ੍ਹਾਂ ਕਿਹਾ ਕਿ ਉਹ ਇਜ਼ਰਾਈਲ ਵਿਖੇ ਪਰਾਲੀ ਨੂੰ ਸਾੜਨ ਦੇ ਮੁੱਦੇ 'ਤੇ ਵੀ ਗੱਲਬਾਤ ਕਰਨਗੇ, ਤਾਂ ਜੋ ਇਜ਼ਰਾਈਲ ਤੋਂ ਇਸ ਸਬੰਧੀ ਕੋਈ ਤਕਨਾਲੋਜੀ ਲਈ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਵੀ ਬਾਇਓ ਫਿਊਲ ਲਈ ਪਲਾਂਟ ਸਥਾਪਤ ਕਰਨ ਸਬੰਧੀ ਗੱਲਬਾਤ ਚੱਲ ਰਹੀ ਹੈ, ਜਿਸ ਵਿਚ ਪਰਾਲੀ ਦੀ ਵਰਤੋਂ ਹੋਵੇਗੀ ਅਤੇ ਅਜਿਹਾ ਪਲਾਂਟ ਅਗਲੇ ਸਾਲ ਤੱਕ ਸੰਭਵ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਇਜ਼ਰਾਈਲ ਵਿਖੇ ਹੋਮ ਲੈਂਡ ਸਕਿਉਰਿਟੀ ਵਿਭਾਗ ਨਾਲ ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਟੁਕੜੀਆਂ ਨੂੰ ਸਰਹੱਦ ਪਾਰ ਤੋਂ ਆਉਣ ਵਾਲੇ ਅਨਸਰਾਂ ਨਾਲ ਨਿਪਟਣ ਲਈ ਨਵੀਨਤਮ ਹਥਿਆਰਾਂ ਨਾਲ ਲੈਸ ਕਰਕੇ ਟ੍ਰੇਨਿੰਗ ਦੇਣ ਦਾ ਮੁੱਦਾ ਵੀ ਵਿਚਾਰਨਗੇ ਜਿਸ ਲਈ ਇਜ਼ਰਾਈਲ ਸਰਕਾਰ ਨਾਲ ਸਮਝੌਤਾ ਵੀ ਸੰਭਵ ਹੈ।
ਅਯੁੱਧਿਆ ਵਿਚ ਰਾਮ ਮੰਦਰ ਬਣਾਉਣ ਜਾਂ ਨਾ ਬਣਾਉਣ ਸਬੰਧੀ ਚੱਲ ਰਹੇ ਵਿਵਾਦ ਸਬੰਧੀ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਪਾਰਟੀ ਦੀ ਕੌਮੀ ਲੀਡਰਸ਼ਿਪ ਹੀ ਕੋਈ ਟਿੱਪਣੀ ਕਰ ਸਕਦੀ ਹੈ।

ਪੈਟਰੋਲ ਪੰਪ ਦੇ ਮੈਨੇਜਰ ਨੂੰ ਗੋਲੀ ਮਾਰ ਕੇ 9.90 ਲੱਖ ਰੁਪਏ ਲੁੱਟੇ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਦਿਨ-ਦਿਹਾੜੇ ਕਾਰ ਸਵਾਰ ਲੁਟੇਰਿਆਂ ਨੇ ਰਿਲਾਇੰਸ ਪੈਟਰੋਲ ਪੰਪ ਦੇ ਮੈਨੇਜਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਮਗਰੋਂ 9.90 ਲੱਖ ਰੁਪਏ ...

ਪੂਰੀ ਖ਼ਬਰ »

ਹੁਣ ਦਿੱਲੀ 'ਚ ਨਹੀਂ ਚੱਲਣਗੇ ਜਨਰੇਟਰ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)- ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਦਿਨੋ-ਦਿਨ ਪ੍ਰਦੂਸ਼ਣ ਦੀ ਗੰਭੀਰ ਹੁੰਦੀ ਜਾ ਰਹੀ ਸਮੱਸਿਆ 'ਤੇ ਕਾਬੂ ਪਾਉਣ ਲਈ ਅੱਜ ਤੋਂ ਦਿੱਲੀ ਐਨ.ਸੀ.ਆਰ. 'ਚ ਦਰਜਾਬੰਦੀ ਹੁੰਗਾਰਾ ਕਾਰਵਾਈ ਯੋਜਨਾ (ਗ੍ਰੇਡਿੰਡ ਰਿਸਪੌਂਸ ਐਕਸ਼ਨ ...

ਪੂਰੀ ਖ਼ਬਰ »

ਪੁਲਵਾਮਾ 'ਚ ਅੱਤਵਾਦੀ ਹਮਲਾ, 2 ਜਵਾਨ ਜ਼ਖ਼ਮੀ

ਸ੍ਰੀਨਗਰ, 15 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਰਾਤ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਦੇ ਇਕ ਕੈਂਪ 'ਤੇ ਕੀਤੇ ਹਮਲੇ 'ਚ ਸੀ. ਆਰ. ਪੀ. ਐਫ. ਦੇ 2 ਜਵਾਨ ਜ਼ਖ਼ਮੀ ਹੋ ਗਏ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਨੇ ਦੇਰ ਸ਼ਾਮ ਪੁਲਵਾਮਾ ...

ਪੂਰੀ ਖ਼ਬਰ »

ਅਰੁਣਾਚਲ ਪ੍ਰਦੇਸ਼ 'ਚ ਫਿਰ ਦਾਖ਼ਲ ਹੋਏ ਚੀਨੀ ਸੈਨਿਕ

ਇਟਾਨਗਰ/ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਜੁਲਾਈ ਵਿਚ ਚੀਨੀ ਫ਼ੌਜ ਨੇ ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਵਾਦੀ ਵਿਚ ਅਸਲ ਕੰਟਰੋਲ ਰੇਖਾ ਤੋਂ ਪਾਰ ਭਾਰਤ ਵਾਲੇ ਪਾਸੇ ਘੁਸਪੈਠ ਕੀਤੀ ਸੀ ਪਰ ਭਾਰਤੀ ਸੁਰੱਖਿਆ ਬਲਾਂ ਦੇ ਇਤਰਾਜ਼ ਕਰਨ 'ਤੇ ਉਹ ਵਾਪਸ ਪਰਤ ਗਏ। ਸਰਕਾਰੀ ...

ਪੂਰੀ ਖ਼ਬਰ »

ਦਿੱਲੀ 'ਚ ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ, 4 ਗ੍ਰਿਫ਼ਤਾਰ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਇਕ ਸਰਕਾਰੀ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਚਾਰ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀਆਂ 'ਚੋਂ ਉਸ ਦੇ ਮਕਾਨ ਮਾਲਕ ਦਾ ਲੜਕਾ ਵੀ ਸ਼ਾਮਿਲ ਹੈ, ਜਿਸ ਨੇ ਉਸ (ਲੜਕੀ) ਨੂੰ ਪੀਜ਼ਾ ...

ਪੂਰੀ ਖ਼ਬਰ »

ਅੱਤਵਾਦੀ ਸੁਰੱਖਿਆ ਗਾਰਡਾਂ ਦੀਆਂ 2 ਰਾਈਫ਼ਲਾਂ ਲੈ ਕੇ ਫ਼ਰਾਰ

ਸ੍ਰੀਨਗਰ, 15 ਅਕਤੂਬਰ (ਮਨਜੀਤ ਸਿੰਘ)-ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਅੱਤਵਾਦੀ ਇਕ ਸੇਵਾਮੁਕਤ ਐਸ.ਪੀ. ਦੇ ਘਰ 'ਚ ਸੁਰੱਖਿਆ ਡਿਊਟੀ 'ਤੇ ਤਾਇਨਾਤ ਗਾਰਡਾਂ ਕੋਲੋਂ 2 ਕਾਰਬਾਈਨ ਰਾਈਫ਼ਲਾਂ ਲੈ ਕੇ ਫਰਾਰ ਹੋ ਗਏ, ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਇਸ ਲੁੱਟ ਦੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਪਛੜਨ ਕਾਰਨ ਲਾਵਾਰਸ ਹੋਏ ਪਿੰਡ

ਜਨਤਕ ਨੁਮਾਇੰਦਿਆਂ ਦੀ ਅਣਹੋਂਦ ਕਾਰਨ ਅਸਥਿਰਤਾ ਵਾਲਾ ਮਾਹੌਲ

ਗੜ੍ਹਸ਼ੰਕਰ, 15 ਅਕਤੂਬਰ (ਧਾਲੀਵਾਲ)-ਸੂਬਾ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਤਾਂ ਭਾਵੇਂ ਸਮੇਂ ਸਿਰ ਕਰਵਾ ਲਿਆ ਗਿਆ ਹੈ, ਪਰ ਪੰਚਾਇਤੀ ਚੋਣਾਂ ਬਾਰੇ ਹਾਲੇ ਸਪੱਸ਼ਟ ਨਹੀਂ ਹੋ ਰਿਹਾ ਕਿ ਇਹ ਕਦੋਂ ਤੇ ਕਿਸ ਮਹੀਨੇ ਹੋਣਗੀਆਂ। ਪੇਂਡੂ ਵਿਕਾਸ ...

ਪੂਰੀ ਖ਼ਬਰ »

ਚੁਬੱਚੇ 'ਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ

ਦੇਵੀਗੜ੍ਹ, 15 ਅਕਤੂਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਅੱਜ ਦੇਵੀਗੜ੍ਹ ਇਲਾਕੇ 'ਚ ਉਦੋਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਪ੍ਰੇਮਪੁਰਾ ਵਿਖੇ ਦੋ ਮਾਸੂਮ ਬੱਚੇ ਦੋ ਸਾਲ ਦੀ ਬੱਚੀ ਅਤੇ ਤਿੰਨ ਸਾਲ ਦੇ ਲੜਕੇ ਜੋ ਕਿ ਭੈਣ-ਭਰਾ ਸਨ, ਦੀ ਪਾਣੀ ਦੇ ਚੁਬੱਚੇ 'ਚ ਡੁੱਬ ਕੇ ਮੌਤ ਹੋ ...

ਪੂਰੀ ਖ਼ਬਰ »

ਪਾਕਿ ਉਪ-ਚੋਣਾਂ 'ਚ ਪੀ.ਟੀ.ਆਈ. ਰਹੀ ਜੇਤੂ

ਨਵਾਜ਼ ਸ਼ਰੀਫ਼ ਦੀ ਪਾਰਟੀ ਨੇ ਵੀ ਮਨਵਾਇਆ ਲੋਹਾ

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਨੇ ਬੀਤੇ ਦਿਨ ਹੋਈਆਂ ਉਪ-ਚੋਣਾਂ 'ਚ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਨੂੰ ਕੁਝ ਸੀਟਾਂ 'ਚ ਹਾਰ ਦਿੰਦਿਆਂ ਆਪਣੀ ਤਾਕਤ ਦਾ ਲੋਹਾ ...

ਪੂਰੀ ਖ਼ਬਰ »

ਸਾਲ 2018 ਦੌਰਾਨ ਭਾਰਤ 'ਚ ਹੋਰ ਵਧੀ ਭੁੱਖਮਰੀ-ਰਿਪੋਰਟ

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਭੁੱਖਮਰੀ 'ਤੇ ਹਾਲ ਹੀ ਵਿਚ ਕੀਤੇ ਗਏ ਇਕ ਸਰਵੇਖਣ ਦੀ ਰਿਪੋਰਟ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਇਕ ਨਵੀਂ ਚਣੌਤੀ ਆ ਗਈ ਹੈ, ਜੋ ਉਨ੍ਹਾਂ ਦੇ ਸਾਰੇ ਦਾਅਵਿਆਂ ਨੂੰ ਰੱਦ ਕਰਦੀ ਨਜ਼ਰ ਆ ਰਹੀ ਹੈ। ਅੰਤਰਰਾਸ਼ਟਰੀ ਭੋਜਨ ...

ਪੂਰੀ ਖ਼ਬਰ »

ਰਾਸ਼ਟਰਪਤੀ, ਉਪ-ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਡਾ: ਕਲਾਮ ਨੂੰ 87ਵੇਂ ਜਨਮ ਦਿਨ 'ਤੇ ਸ਼ਰਧਾਂਜਲੀਆਂ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਰਹੂਮ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਨੂੰ ਉਨ੍ਹਾਂ ਦੇ 87ਵੇਂ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ ...

ਪੂਰੀ ਖ਼ਬਰ »

ਸਬਰੀਮਾਲਾ ਮਾਮਲੇ 'ਚ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)- ਸਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖ਼ਲੇ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਿੱਲੀ ਦੇ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਭਗਵਾਨ ਅਯੱਪਾ ਦੇ ਸ਼ਰਧਾਲੂਆਂ ਨੇ ਕੀਤਾ। ਕੇਰਲ ਭਵਨ ਤੋਂ ਜੰਤਰ ...

ਪੂਰੀ ਖ਼ਬਰ »

ਆਈ. ਐਫ. ਟੀ. ਡੀ. ਏ. ਨੇ ਸਾਜਿਦ ਖ਼ਾਨ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 15 ਅਕਤੂਬਰ (ਏਜੰਸੀਆਂ)-ਸਰੀਰਕ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਫ਼ਿਲਮਕਾਰ ਸਾਜਿਦ ਖ਼ਾਨ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। 'ਇੰਡੀਅਨ ਫ਼ਿਲਮ ਐਂਡ ਟੈਲੀਵਿਜਨ ਡਾਇਰੈਕਟਰਜ਼ ਐਸੋਸੀਏਸ਼ਨ' (ਆਈ. ਐਫ. ਟੀ. ਡੀ. ਏ.) ਨੇ ਅੱਜ ਸਾਜਿਦ ਖ਼ਾਨ ਨੂੰ ਨੋਟਿਸ ...

ਪੂਰੀ ਖ਼ਬਰ »

ਉੱਤਰਕਾਸ਼ੀ 'ਚ ਗੱਡੀ ਖੱਡ 'ਚ ਡਿੱਗਣ ਨਾਲ 5 ਮੌਤਾਂ

ਉੱਤਰਕਾਸ਼ੀ, 15 ਅਕਤੂਬਰ (ਜੈਪ੍ਰਕਾਸ਼ ਬਹੁਗੁਣਾ)-ਚਿੰਨਿਆਲੀਸੌੜ ਬਲਾਕ ਦੇ ਧਰਾਤੂ ਜੋਗਤ ਮੋਟਰ ਮਾਰਗ 'ਤੇ ਅੱਜ ਸਵੇਰੇ ਇਕ ਗੱਡੀ ਦੇ ਖੱਡ 'ਚ ਡਿਗਣ ਨਾਲ ਉਸ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 6 ਹੋਰ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ 'ਚੋਂ 3 ਦੀ ਹਾਲਤ ਗੰਭੀਰ ...

ਪੂਰੀ ਖ਼ਬਰ »

ਮੁਸ਼ੱਰਫ਼ ਆਪਣੇ ਬਚਾਅ ਲਈ ਖ਼ੁਦ ਅਦਾਲਤ 'ਚ ਪੇਸ਼ ਹੋਣਾ ਚਾਹੁੰਦੇ ਹਨ-ਵਕੀਲ

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਤੇ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਖ਼ਿਲਾਫ਼ ਅਦਾਲਤ 'ਚ ਚੱਲ ਰਹੇ ਦੇਸ਼-ਧ੍ਰੋਹ ਦੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੁਸ਼ੱਰਫ਼ ਖ਼ੁਦ ਨੂੰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਨਿਗਮ ਚੋਣਾਂ ਦੇ ਆਖ਼ਰੀ ਪੜਾਅ ਲਈ ਵੋਟਾਂ ਅੱਜ

ਸ੍ਰੀਨਗਰ, 15 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ 'ਚ ਸਥਾਨਕ ਨਿਗਮ ਚੋਣਾਂ ਦੇ ਚੌਥੇ ਤੇ ਆਖਰੀ ਪੜਾਅ ਲਈ ਸਵੇਰੇ 36 ਵਾਰਡਾਂ 'ਚ ਵੋਟਾਂ ਪੈਣਗੀਆਂ, ਨਿਗਮ ਚੋਣਾਂ ਦੇ ਆਖਰੀ ਪੜਾਅ 'ਚ 36 ਵਾਰਡਾਂ ਦੇ 150 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਇਕ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਹਵਾਈ ਹਮਲੇ ਦੌਰਾਨ 13 ਅੱਤਵਾਦੀ ਹਲਾਕ

ਕਾਬੁਲ, 15 ਅਕਤੂੂਬਰ (ਏਜੰਸੀ)-ਅੱਜ ਅਫ਼ਗਾਨਿਸਤਾਨ ਦੇ ਗਾਜ਼ਨੀ ਇਲਾਕੇ ਵਿਚ ਹੋਏ ਹਵਾਈ ਹਮਲੇ ਵਿਚ 13 ਅੱਤਵਾਦੀ ਮਾਰੇ ਗਏ। ਅਫ਼ਗਾਨ ਸੈਨਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਫ਼ੌਜ ਵਲੋਂ ਅੱਤਵਾਦੀਆਂ ਖ਼ਿਲਾਫ਼ ਕੀਤੀ ਕਾਰਵਾਈ ਦੌਰਾਨ ਅੰਦਾਰ ਜ਼ਿਲ੍ਹੇ ਵਿਚ 13 ...

ਪੂਰੀ ਖ਼ਬਰ »

ਏਅਰ ਇੰਡੀਆ ਦੇ ਜਹਾਜ਼ ਤੋਂ ਹੇਠਾਂ ਡਿੱਗਣ ਨਾਲ ਏਅਰ ਹੋਸਟਸ ਗੰਭੀਰ ਜ਼ਖ਼ਮੀ

ਮੁੰਬਈ, 15 ਅਕਤੂਬਰ (ਏਜੰਸੀ)-ਮੁੰਬਈ ਤੋਂ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਏਅਰ ਇੰਡੀਆ ਜਹਾਜ਼ ਦੀ ਇਕ 53 ਸਾਲਾ ਏਅਰ ਹੋਸਟਸ ਜਹਾਜ਼ ਤੋਂ ਹੇਠਾਂ ਡਿਗ ਗਈ। ਏਅਰ ਲਾਈਨ ਤੇ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਏਅਰ ਹੋਸਟਸ ਹਰਸ਼ਾ ਲੋਬੋ ਨੂੰ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਅਲੋਕ ਨਾਥ ਵਲੋਂ ਵਿਨਤਾ ਨੰਦਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ

ਮੁੰਬਈ, 15 ਅਕਤੂਬਰ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰ ਅਲੋਕ ਨਾਥ ਵਲੋਂ ਅੱਜ ਇਕ ਅਦਾਲਤ 'ਚ ਉਨ੍ਹਾਂ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਲੇਖਿਕਾ ਤੇ ਨਿਰਦੇਸ਼ਕ ਵਿਨਤਾ ਨੰਦਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਕਥਿਤ ਤੌਰ 'ਤੇ ਬਦਨਾਮ ਕਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX