ਤਾਜਾ ਖ਼ਬਰਾਂ


ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਨੈਰੋਬੀ, 15 ਜਨਵਰੀ - ਕੀਨੀਆ ਦੇ ਨੈਰੋਬੀ 'ਚ ਧਮਾਕਾ ਅਤੇ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ...
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ) - ਅੱਜ ਦੁਪਹਿਰ ਦੋ ਵਿਅਕਤੀਆਂ ਨੇ ਸਟੇਟ ਬੈਂਕ ਦੇ ਏ.ਟੀ.ਐਮ 'ਚੋਂ ਪੈਸੇ ਕਢਵਾਏ ਤਾਂ ਇੱਕ ਵਿਅਕਤੀ ਦੇ 2 ਹਜ਼ਾਰ ਦੇ 3 ਨੋਟਾਂ...
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਪੰਚਕੂਲਾ, 15 ਜਨਵਰੀ - ਪੱਤਰਕਾਰ ਛਤਰਪਤੀ ਹੱਤਿਆਕਾਂਡ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀ ਨੂੰ ਸਜ਼ਾ ਸੁਣਾਏ ਜਾਣ ਦੇ ਮਾਮਲੇ 'ਚ ਹਰਿਆਣਾ ਸਰਕਾਰ ਵੱਲੋਂ...
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਰਾਂਚੀ, 15 ਜਨਵਰੀ - ਝਾਰਖੰਡ ਸਰਕਾਰ ਨੇ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਸਰਕਾਰੀ ਨੌਕਰੀਆਂ ਤੇ ਵਿਦਿਅਕ ਸੰਸਥਾਵਾਂ ਵਿਚ 10 ਫ਼ੀਸਦੀ ਰਾਖਵੇਂਕਰਨ...
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਅਹਿਮਦਾਬਾਦ, 15 ਜਨਵਰੀ - ਗੁਜਰਾਤ ਦੇ ਨੰਦੁਰਬਰ ਜ਼ਿਲੇ 'ਚ ਇੱਕ ਕਿਸ਼ਤੀ ਦੇ ਨਰਮਦਾ ਨਦੀ 'ਚ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ...
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ...
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਬਸਪਾ ਸੁਪਰੀਮੋ ਮਾਇਆਵਤੀ ਦਾ 63ਵਾਂ ਜਨਮ ਦਿਨ ਅੱਜ ਪੰਜਾਬ ਵਿਚ ਥਾਂ ਥਾਂ 'ਤੇ ਜਨ ਕਲਿਆਣ ਦਿਵਸ ਵਜੋ ਮਨਾਇਆ ਗਿਆ। ਇਸ ਸਬੰਧੀ...
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਸਿੱਖਿਆ ਵਿਭਾਗ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੇ 5 ਆਗੂਆਂ ਨੂੰ ਮੁਅੱਤਲ ਕੀਤੇ ਜਾਣ ਨੂੰ ਲੈ ਕੇ ਅਧਿਆਪਕਾਂ ਵਿਚ ਰੋਸ ਕਾਫੀ ਭੜਕ ਗਿਆ...
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਨਵੀਂ ਦਿੱਲੀ, 15 ਜਨਵਰੀ- ਕਰਨਾਟਕ 'ਚ ਐੱਚ. ਡੀ. ਕੁਮਾਰਸਵਾਮੀ ਸਰਕਾਰ 'ਤੇ ਸੰਕਟ ਛਾ ਗਿਆ ਗਿਆ। ਦੋ ਆਜ਼ਾਦ ਵਿਧਾਇਕਾਂ ਨੇ ਸਰਕਾਰ 'ਚੋਂ ਸਮਰਥਨ ਵਾਪਸ ਲੈ ਲਿਆ ਹੈ। ਦੋਹਾਂ ਵਿਧਾਇਕਾਂ ਨੇ ਸਮਰਥਨ ਵਾਪਸੀ ਦੀ ਚਿੱਠੀ ਰਾਜਪਾਲ ਨੂੰ ਸੌਂਪ ਦਿੱਤੀ ਹੈ। ਇਸ...
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਐਡੀਲੇਡ, 15 ਜਨਵਰੀ - ਭਾਰਤ ਨੇ ਐਡੀਲੇਡ ਵਿਖੇ ਦੂਸਰੇ ਇੱਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਆਸਟ੍ਰੇਲੀਆ...
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 37 ਓਵਰਾਂ ਮਗਰੋਂ 203/3, 78 ਗੇਂਦਾਂ ਵਿਚ 96 ਦੌੜਾਂ ਦੀ ਲੋੜ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੂੰ ਜਿੱਤ ਲਈ 87 ਗੇਂਦਾਂ 'ਚ 110 ਦੌੜਾਂ ਦੀ ਲੋੜ
. . .  1 day ago
ਹੱਤਿਆ ਦੇ ਮਾਮਲੇ 'ਚ ਭਗੌੜਾ ਨੀਰਜ ਕੁਮਾਰ ਮੋਗਾ ਪੁਲਿਸ ਨੇ ਕੀਤਾ ਕਾਬੂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਤੀਜਾ ਝਟਕਾ, ਰਾਇਡੂ 24 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਵਿਭਾਗ ਨੇ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕਾਂ ਨੂੰ ਕੀਤਾ ਮੁਅੱਤਲ
. . .  1 day ago
ਭਾਰਤ ਆਸਟ੍ਰੇਲੀਆ ਐਡੀਲੇਡ ਮੈਚ : ਭਾਰਤ 29 ਓਵਰਾਂ 149/2 'ਤੇ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 25 ਓਵਰਾਂ ਤੋਂ ਬਾਅਦ ਭਾਰਤ 132/2
. . .  1 day ago
ਸੈਨਾ ਦਿਵਸ ਮੌਕੇ ਫੌਜ ਮੁਖੀ ਦੀ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ- ਘੁਸਪੈਠ ਦਾ ਦੇਵਾਂਗੇ ਮੂੰਹ-ਤੋੜ ਜਵਾਬ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 43 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 17.3 ਓਵਰਾਂ 'ਚ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 15.2 ਓਵਰਾਂ 'ਚ ਭਾਰਤ 82/1
. . .  1 day ago
ਅਕਾਲੀ ਦਲ 'ਚ ਸ਼ਾਮਲ ਹੋਏ ਕਾਂਗਰਸੀ ਆਗੂ ਜੋਗਿੰਦਰ ਪੰਜਗਰਾਈਂ
. . .  1 day ago
ਪੰਜਾਬ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਸਿਰਫ਼ ਐੱਸ. ਟੀ. ਐੱਫ. ਦੀ ਨਹੀਂ- ਡੀ. ਜੀ. ਪੀ. ਮੁਸਤਫ਼ਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਧਵਨ 32 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 5 ਓਵਰਾਂ ਤੋਂ ਬਾਅਦ ਭਾਰਤ 27/0
. . .  1 day ago
ਜੰਮੂ-ਕਸ਼ਮੀਰ : ਕਠੂਆ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਜ਼ਖ਼ਮੀ
. . .  1 day ago
ਪੜ੍ਹੇ-ਲਿਖੇ ਅਤੇ ਸੰਜੀਦਾ ਲੋਕ ਪੰਜਾਬ ਦੀ ਸਿਆਸਤ 'ਚ ਆਉਣ- ਖਹਿਰਾ
. . .  1 day ago
ਆਰੇ ਦੀ ਛੱਤ ਤੋਂ ਡਿੱਗਣ ਕਾਰਨ ਮਿਸਤਰੀ ਦੀ ਮੌਤ
. . .  1 day ago
ਪਾਕਿਸਤਾਨ ਨੇ ਜੰਮੂ-ਕਸ਼ਮੀਰ 'ਚ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪਹਿਲਾ ਸਫ਼ਾ

ਮਾਘੀ ਜੋੜ ਮੇਲੇ ਮੌਕੇ ਲੱਖਾਂ ਸੰਗਤਾਂ ਵਲੋਂ 40 ਮੁਕਤਿਆਂ ਨੂੰ ਸਿਜਦਾ

ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤ ਨੇ ਮੱਥਾ ਟੇਕਿਆ

ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ 'ਚ ਮਾਘੀ ਜੋੜ ਮੇਲੇ ਮੌਕੇ ਅੱਜ ਦੇਸ਼-ਵਿਦੇਸ਼ 'ਚੋਂ ਵੱਡੀ ਗਿਣਤੀ 'ਚ ਸੰਗਤ ਪਹੁੰਚੀ ਅਤੇ ਪਵਿੱਤਰ ਮੁਕਤ ਸਰੋਵਰ 'ਚ ਇਸ਼ਨਾਨ ਕੀਤਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅੱਜ ਸਵੇਰੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਮਗਰੋਂ ਭਾਈ ਮਹਾਂ ਸਿੰਘ ਦੀਵਾਨ ਹਾਲ 'ਚ ਧਾਰਮਿਕ ਦੀਵਾਨ ਸਜਾਏ ਗਏ। ਇਸ ਸਮੇਂ ਪੰਥ ਪ੍ਰਸਿੱਧ ਢਾਡੀ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ ਤੇ ਸਿੱਖ ਇਤਿਹਾਸ 'ਤੇ ਚਾਨਣਾ ਪਾਇਆ। ਕਵੀਸ਼ਰੀ ਜਥਿਆਂ ਨੇ ਧਾਰਮਿਕ ਪ੍ਰਸੰਗਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਅੱਜ ਮਾਘੀ ਦੇ ਦਿਹਾੜੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ ਤੇ 40 ਮੁਕਤਿਆਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਉਨ੍ਹਾਂ ਖਿਦਰਾਣੇ ਦੀ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਇਸ ਧਰਤੀ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਬਾਰਕ ਚਰਨ ਪਾਏ ਹਨ ਅਤੇ ਇੱਥੇ ਮੁਗ਼ਲ ਸਾਮਰਾਜ ਨਾਲ ਆਖ਼ਰੀ ਜੰਗ ਲੜ ਕੇ ਜ਼ੁਲਮ ਖ਼ਿਲਾਫ਼ ਫ਼ਤਹਿ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਧਰਤੀ 'ਤੇ ਹੱਕ-ਸੱਚ ਦੀ ਜੰਗ ਲੜੀ ਗਈ। ਅੱਧੀ ਰਾਤ ਤੋਂ ਹੀ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਰਹੀਆਂ ਸਨ ਅਤੇ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰਨ ਤੋਂ ਇਲਾਵਾ ਇਤਿਹਾਸਕ ਅਸਥਾਨਾਂ 'ਤੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਸਨ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਇਤਿਹਾਸਕ ਗੁਰਦੁਆਰਾ ਟੁੱਟੀ ਗੰਢੀ (ਸ੍ਰੀ ਦਰਬਾਰ ਸਾਹਿਬ), ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ ਦੇ ਦਰਸ਼ਨ ਕੀਤੇ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੈਨੇਜਰ ਬਲਦੇਵ ਸਿੰਘ, ਹੈੱਡ ਗ੍ਰੰਥੀ ਬਲਵਿੰਦਰ ਸਿੰਘ ਵਲੋਂ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂੰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਵੀ ਹਾਜ਼ਰ ਸਨ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਅਦੁੱਤੀ, ਲਾਸਾਨੀ ਤੇ ਬੇਮਿਸਾਲ ਕੁਰਬਾਨੀਆਂ ਦੀ ਗਾਥਾ ਹੈ। ਉਨ੍ਹਾਂ ਕਿਹਾ ਕਿ ਖਿਦਰਾਣੇ ਦੀ ਢਾਬ ਤੋਂ ਸ੍ਰੀ ਮੁਕਤਸਰ ਸਾਹਿਬ ਤੱਕ ਦਾ ਸਫ਼ਰ ਗੁਰੂ ਦੇ ਪਿਆਰੇ ਸਿੰਘਾਂ ਦੀਆਂ ਅਦੁੱਤੀ, ਲਾਸਾਨੀ ਤੇ ਬੇਮਿਸਾਲ ਕੁਰਬਾਨੀਆਂ ਦੀ ਗਾਥਾ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਇਤਿਹਾਸ ਟੁੱਟੀ ਗੰਢੀ ਦੀ ਉਹ ਇਬਾਰਤ ਹੈ ਜਿਹੜੀ ਸਿੰਘਾਂ ਨੇ ਗੁਰੂ ਸਾਹਿਬ ਤੋਂ ਖਿਮਾ ਮੰਗਣ ਲਈ ਆਪਣੇ ਲਹੂ ਨਾਲ ਲਿਖੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਬੇਦਾਵਾ ਦੇ ਕੇ ਗਏ ਸਿੰਘਾਂ ਨੂੰ ਗੁਰੂ ਦੀ ਸ਼ਰਨ ਆ ਕੇ ਸ਼ਹਾਦਤਾਂ ਦੇਣ 'ਤੇ ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਨੇ ਵੱਡੇ ਖ਼ਿਤਾਬ ਦੇ ਕੇ ਸਿੱਖ ਇਤਿਹਾਸ 'ਚ ਸਦਾ ਲਈ ਅਮਰ ਕਰ ਦਿੱਤਾ। ਅੱਜ ਅਸੀਂ ਉਨ੍ਹਾਂ ਮਹਾਨ ਸ਼ਹੀਦਾਂ ਨੂੰ 40 ਮੁਕਤਿਆਂ ਵਜੋਂ ਸਤਿਕਾਰ ਨਾਲ ਯਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ 40 ਮੁਕਤਿਆਂ ਦੀ ਸ਼ਹੀਦੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਲਈ ਤਤਪਰ ਹੈ ਅਤੇ ਇਸ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਇਸ ਸਮੇਂ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ ਅਤੇ ਸ਼ਬਦ ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਤੋਂ ਪ੍ਰੇਰਨਾ ਲੈ ਕੇ ਨੌਜਵਾਨ ਆਪਣੇ ਅਮੀਰ ਵਿਰਸੇ ਨਾਲ ਜੁੜਨ ਤੇ ਬੁਰਾਈਆਂ ਦੇ ਖ਼ਾਤਮੇ ਲਈ ਤਤਪਰ ਹੋਣ। ਉਨ੍ਹਾਂ ਕਿਹਾ ਕਿ ਸਮਾਜ ਵਿਚ ਫ਼ੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੌਜਵਾਨ ਵੱਡੀ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੁੜਨ ਲਈ ਕਿਹਾ। ਮਾਘੀ ਦੇ ਦਿਹਾੜੇ 'ਤੇ ਇਲਾਕੇ ਦੀ ਸੰਗਤ ਵਲੋਂ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੇ ਸਾਰੇ ਰਸਤਿਆਂ 'ਤੇ ਆਉਣ ਵਾਲੇ ਸ਼ਰਧਾਲੂਆਂ ਲਈ ਲੰਗਰ ਲਾਏ ਗਏ ਸਨ। 15 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ-4 ਤੋਂ ਸਵੇਰੇ 9 ਵਜੇ ਨਗਰ ਕੀਰਤਨ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਪਹੁੰਚੇਗਾ ਤੇ ਇੱਥੋਂ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ। ਗੁਰਦੁਆਰਾ ਟਿੱਬੀ ਸਾਹਿਬ ਵਿਖੇ ਢਾਡੀ ਦਰਬਾਰ ਸਜਾਇਆ ਜਾਵੇਗਾ। ਇਸੇ ਦਿਨ ਗੁਰਦੁਆਰਾ ਤੰਬੂ ਸਾਹਿਬ ਵਿਖੇ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਹੋਵੇਗਾ। 15 ਜਨਵਰੀ ਨੂੰ ਦੁਪਹਿਰ 12 ਵਜੇ ਨਿਹੰਗ ਸਿੰਘਾਂ ਵਲੋਂ ਮੁਹੱਲਾ ਕੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸੇ ਹੀ ਅਸਥਾਨ 'ਤੇ ਜ਼ੁਲਮ ਖ਼ਿਲਾਫ਼ ਲੜੀ ਜੰਗ 'ਚ ਫ਼ਤਹਿ ਹਾਸਲ ਕਰਨ ਤੋਂ ਇਲਾਵਾ 40 ਸਿੰਘਾਂ ਜੋ ਗੁਰੂ ਜੀ ਨੂੰ ਬੇਦਾਵਾ ਦੇ ਕੇ ਚਲੇ ਗਏ ਸਨ, ਉਨ੍ਹਾਂ ਆਪਣਾ ਬੇਦਾਵਾ ਪੜਵਾ ਕੇ ਇਸ ਧਰਤੀ 'ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਨ੍ਹਾਂ ਸਿੱਖਾਂ ਦੀ ਟੁੱਟੀ ਗੰਢ ਕੇ ਖਿਦਰਾਣੇ ਦੀ ਇਸ ਧਰਤੀ ਨੂੰ ਮੁਕਤੀ ਦੇ ਸਰ ਦਾ ਵਰਦਾਨ ਬਖ਼ਸ਼ਿਆ।

ਤਖ਼ਤ ਪਟਨਾ ਸਾਹਿਬ ਵਲੋਂ ਨਿਤਿਸ਼ ਕੁਮਾਰ ਦਾ 'ਵਿਕਾਸ ਪੁਰਸ਼' ਪੁਰਸਕਾਰ ਨਾਲ ਸਨਮਾਨ

ਗੁਰੂ ਗੋਬਿੰਦ ਸਿੰਘ ਜੀ ਨੇ ਜਬਰ-ਜ਼ੁਲਮ ਖ਼ਿਲਾਫ਼ ਆਪਣਾ ਸਰਬੰਸ ਵਾਰਿਆ-ਰਾਜਪਾਲ

ਪਟਨਾ ਸਾਹਿਬ, 14 ਜਨਵਰੀ-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਗਏ ਸੁਚੱਜੇ ਪ੍ਰਬੰਧਾਂ, ਅਦੁੱਤੀ ਸੇਵਾ ਅਤੇ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਸੇਵਾ ਰਤਨ ਸ੍ਰੀ ਨਿਤਿਸ਼ ਕੁਮਾਰ ਮੁੱਖ ਮੰਤਰੀ ਬਿਹਾਰ ਨੂੰ 'ਵਿਕਾਸ ਪੁਰਸ਼' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੂੰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਕਿਰਪਾਨ, ਲੋਈ, ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ। ਇਸ ਮੌਕੇ ਕੇਂਦਰੀ ਮੰਤਰੀ ਐਸ. ਐਸ. ਆਹਲੂਵਾਲੀਆ, ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ, ਭਾਈ ਮੋਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ. ਕੇ., ਸੰਤ ਬਾਬਾ ਸੁਖਦੇਵ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ, ਭਾਈ ਗੁਰਇਕਬਾਲ ਸਿੰਘ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਤਖ਼ਤ ਸਾਹਿਬ ਵਿਖੇ ਮਰਿਯਾਦਾ ਅਨੁਸਾਰ ਪਹਿਲੇ ਪਹਿਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਪਤੀ ਸਮਾਗਮ ਦੌਰਾਨ ਤਿੰਨ ਰੋਜ਼ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਹਰਜੋਤ ਸਿੰਘ ਜ਼ਖ਼ਮੀ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਆਰਤੀ ਤੇ ਸਮਾਪਤੀ ਦੀ ਅਰਦਾਸ ਕੀਤੀ ਅਤੇ ਹੁਕਮਨਾਮਾ ਲਿਆ। ਆਪਣੇ ਸੰਬੋਧਨ 'ਚ ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਬਾਅਦ ਬਿਹਾਰ ਨੂੰ ਇਕ ਨਵੀਂ ਪਹਿਚਾਣ ਮਿਲੀ, ਜਿਸ ਦਾ ਸਿਹਰਾ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਿਤਿਸ਼ ਕੁਮਾਰ ਅਜੋਕੇ ਸਮੇਂ ਦੇ ਮਹਾਰਾਜਾ ਰਣਜੀਤ ਸਿੰਘ ਹਨ, ਜਿਨ੍ਹਾਂ ਹਰੇਕ ਧਰਮ/ਫਿਰਕੇ ਨੂੰ ਸਨਮਾਨ ਦਿੱਤਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਉਨ੍ਹਾਂ ਵਲੋਂ ਮਹਿਕਦੇ ਖ਼ੁਸ਼ਬੂਦਾਰ ਫੁੱਲਾਂ ਦੀ ਕੀਤੀ ਗਈ ਵਰਖਾ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ, ਜਦਕਿ ਅਲੌਕਿਕ ਆਤਿਸ਼ਬਾਜ਼ੀ ਦਾ ਵੀ ਸੰਗਤ ਨੇ ਭਰਪੂਰ ਅਨੰਦ ਮਾਣਿਆ। ਇਸ ਮੌਕੇ ਤਕਰੀਬਨ 2 ਘੰਟੇ ਤੱਕ ਚੱਲੇ ਸਮਾਪਤੀ ਸਮਾਗਮ ਦਾ ਨਿਤਿਸ਼ ਕੁਮਾਰ ਨੇ ਇਕਾਗਰ ਚਿੱਤ ਹੋ ਕੇ ਅਨੰਦ ਮਾਣਿਆ ਅਤੇ ਤਖ਼ਤ ਸਾਹਿਬ ਵਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਨਿਤਿਸ਼ ਕੁਮਾਰ ਨੂੰ 'ਸੇਵਾ ਰਤਨ' ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਗੁਰਦੁਆਰਾ ਬਾਲ ਲੀਲ੍ਹਾ ਵਿਖੇ ਹੋਏ ਸਮਾਗਮ 'ਚ ਰਾਜਪਾਲ ਸ੍ਰੀ ਲਾਲਜੀ ਟੰਡਨ ਨੇ ਕੀਤੀ ਸ਼ਿਰਕਤ
ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਸਾਹਿਬ ਵਿਖੇ ਪ੍ਰੰਪਰਾ ਮੁਤਾਬਿਕ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਿਹਾਰ ਦੇ ਰਾਜਪਾਲ ਸ੍ਰੀ ਲਾਲਜੀ ਟੰਡਨ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ, ਜਦਕਿ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ, ਭਾਈ ਦਲਜੀਤ ਸਿੰਘ ਤੇ ਭਾਈ ਸੁਖਦੇਵ ਸਿੰਘ ਨੇ ਸੰਗਤ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਰਾਜਪਾਲ ਲਾਲਜੀ ਟੰਡਨ ਨੇ ਕਾਰਸੇਵਾ ਭੂਰੀ ਵਾਲਿਆਂ ਵਲੋਂ ਕੀਤੇ ਗਏ ਸਮੁੱਚੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਰਬ ਕਲਾ ਸੰਪੂਰਨ ਸਨ, ਜਿਨ੍ਹਾਂ ਨੇ ਦੇਸ਼ ਦੀ ਅਖੰਡਤਾ ਅਤੇ ਜਬਰ-ਜ਼ੁਲਮ ਖ਼ਿਲਾਫ਼ ਲੜਦਿਆਂ ਆਪਣਾ ਸਰਬੰਸ ਵਾਰ ਦਿੱਤਾ ਤੇ ਆਪਣੇ ਨਿਆਰੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ। ਇਸ ਮੌਕੇ ਭਾਈ ਰਾਮ ਸਿੰਘ ਭਿੰਡਰ, ਪ੍ਰੋ: ਸਰਜਾਗ ਸਿੰਘ, ਨਵਤੇਜ ਸਿੰਘ ਵੇਰਕਾ, ਸੋਖਾ ਸਿੰਘ ਗਵਾਲੀਅਰ ਆਦਿ ਹਾਜ਼ਰ ਸਨ।
ਸੁਚੱਜੇ ਪ੍ਰਬੰਧਾਂ ਲਈ ਸੰਤ ਬਾਬਾ ਕਸ਼ਮੀਰ ਸਿੰਘ ਨੇ ਸਰਕਾਰ ਦਾ ਕੀਤਾ ਧੰਨਵਾਦ
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਬਿਹਾਰ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤਨਦੇਹੀ ਨਾਲ ਡਿਊਟੀ ਨਿਭਾਈ ਹੈ, ਜਿਸ ਕਾਰਨ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਤਦਾਦ 'ਚ ਪਹੁੰਚੀ ਸੰਗਤ ਨੇ ਬਿਨਾਂ ਕਿਸੇ ਮੁਸ਼ਕਿਲ ਤੋਂ ਗੁਰੂ ਘਰਾਂ ਦੇ ਦਰਸ਼ਨ ਕੀਤੇ ਹਨ।
ਪਟਨਾ ਸਾਹਿਬ ਦੀ ਤਰਜ਼ 'ਤੇ ਹੋਣਗੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੇ ਪ੍ਰਬੰਧ
ਸੁਲਤਾਨਪੁਰ ਲੋਧੀ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਪ੍ਰਬੰਧਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸੁਲਤਾਨਪੁਰ ਵਿਖੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਪਟਨਾ ਪਹੁੰਚੇ, ਜਿਨਾਂ ਨੇ ਗੁਰਦੁਆਰਾ ਕੰਗਣਘਾਟ ਸਾਹਿਬ ਵਿਖੇ ਬਣਾਈ ਗਈ ਆਧੁਨਿਕ ਟੈਂਟ ਸਿਟੀ ਦਾ ਦੌਰਾ ਕਰਨ ਤੋਂ ਇਲਾਵਾ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਨੂੰ ਦਿਲਕਸ਼ ਬਣਾਉਣ ਵਾਲੀਆਂ ਆਧੁਨਿਕ ਰੰਗ-ਬਿਰੰਗੀਆਂ ਰੌਸ਼ਨੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਿਹਾਰ ਸਰਕਾਰ ਵਲੋਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਕੀਤੇ ਗਏ ਬਾ-ਕਮਾਲ ਪ੍ਰਬੰਧਾਂ ਦੀ ਵਿਸ਼ਵ ਪੱਧਰ 'ਤੇ ਚਰਚਾ ਹੋਈ ਸੀ, ਜਿਸ ਦੀ ਤਰਜ਼ 'ਤੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੇ ਪ੍ਰਬੰਧ ਕੀਤੇ ਜਾਣਗੇ ਕਿਉਂਕਿ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਦੀ ਰਿਹਾਇਸ਼ ਦਾ ਪ੍ਰਬੰਧ ਕਰਨ ਲਈ ਆਧੁਨਿਕ ਟੈਂਟ ਸਿਟੀ ਵਧੀਆ ਬਦਲ ਹੈ, ਜਿੱਥੇ ਹਰੇਕ ਵਿਵਸਥਾ ਦਾ ਇੰਤਜ਼ਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਟੈਂਟ ਸਿਟੀ ਬਣਾਈ ਜਾਵੇਗੀ, ਜਿਸ ਲਈ 20 ਏਕੜ ਜ਼ਮੀਨ ਦਾ ਪ੍ਰਬੰਧ ਕਰ ਲਿਆ ਗਿਆ ਹੈ।

ਸੱਜਣ ਕੁਮਾਰ ਦੀ ਅਪੀਲ 'ਤੇ ਸੁਪਰੀਮ ਕੋਰਟ ਵਲੋਂ ਸੀ.ਬੀ.ਆਈ. ਨੂੰ ਨੋਟਿਸ

6 ਹਫ਼ਤਿਆਂ 'ਚ ਮੰਗਿਆ ਜਵਾਬ

ਨਵੀਂ ਦਿੱਲੀ, 14 ਜਨਵਰੀ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ 6 ਹਫ਼ਤਿਆਂ 'ਚ ਜਵਾਬ ਦਾਖ਼ਲ ਕਰਨ ਲਈ ਆਖਿਆ ਹੈ। ਦਰਅਸਲ ਦਿੱਲੀ ਹਾਈਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਸੱਜਣ ਕੁਮਾਰ ਨੂੰ ਕੁਦਰਤੀ ਮੌਤ ਤਕ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਈਕੋਰਟ ਦੇ ਇਸ ਫ਼ੈਸਲੇ ਖ਼ਿਲਾਫ਼ ਸੱਜਣ ਕੁਮਾਰ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਤੋਂ ਸੱਜਣ ਕੁਮਾਰ ਨੂੰ ਫਿਲਹਾਲ ਕੋਈ ਰਾਹਤ ਤਾਂ ਨਹੀਂ ਮਿਲੀ ਪਰ ਅਦਾਲਤ ਨੇ ਸੱਜਣ ਕੁਮਾਰ ਦੀ ਅਪੀਲ 'ਤੇ ਸੁਣਵਾਈ ਪਿੱਛੋਂ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ 6 ਹਫ਼ਤਿਆਂ 'ਚ ਜਵਾਬ ਦਾਖ਼ਲ ਕਰਨ ਲਈ ਆਖਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 6 ਹਫ਼ਤਿਆਂ ਬਾਅਦ ਹੀ ਹੋਵੇਗੀ। ਦੱਸਣਯੋਗ ਹੈ ਕਿ ਹਾਈਕੋਰਟ ਦੇ ਫੈਸਲੇ ਤੋਂ ਬਾਅਦ 73 ਸਾਲਾ ਸੱਜਣ ਕੁਮਾਰ ਨੇ 31 ਦਸੰਬਰ ਨੂੰ ਹੇਠਲੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਪਿੱਛੋਂ ਉਸ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਸੀ। ਜਿਸ ਮਾਮਲੇ ਵਿਚ ਸੱਜਣ ਕੁਮਾਰ ਨੂੰ ਸਜ਼ਾ ਸੁਣਾਈ ਗਈ ਸੀ ਉਹ ਦਿੱਲੀ ਛਾਉਣੀ ਇਲਾਕੇ ਵਿਚ ਪੈਂਦੇ ਰਾਜ ਨਗਰ ਵਿਚ ਪੰਜ ਸਿੱਖਾਂ ਦੀ ਹੱਤਿਆ ਕਰਨ ਅਤੇ ਇਕ ਗੁਰਦੁਆਰਾ ਸਾਹਿਬ ਨੂੰ ਅੱਗ ਲਾ ਕੇ ਸਾੜਨ ਨਾਲ ਸਬੰਧਿਤ ਸੀ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ 2010 ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿਚ ਕੁਮਾਰ ਨੂੰ ਮਾਮਲੇ ਵਿਚੋਂ ਬਰੀ ਕਰ ਦਿੱਤਾ ਸੀ। ਹਾਈ ਕੋਰਟ ਵਲੋਂ ਸਜ਼ਾ ਸੁਣਾਏ ਜਾਣ ਪਿੱਛੋਂ ਸੱਜਣ ਕੁਮਾਰ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰੇਗੀ ਦਿੱਲੀ ਕਮੇਟੀ-ਸਿਰਸਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਇਕ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅੱਜ ਸੱਜਣ ਕੁਮਾਰ ਨੂੰ ਤੁਰੰਤ ਜ਼ਮਾਨਤ ਨਾ ਦੇਣ ਸਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ ਹੈ, ਕਿਉਂਕਿ ਉਕਤ ਦੋਸ਼ੀ ਬਹੁਤ ਹੀ ਉੱਚ ਤਾਕਤ ਤੇ ਪ੍ਰਭਾਵ ਰੱਖਣ ਵਾਲਾ ਆਗੂ ਹੈ, ਜਿਸ ਨੇ 34 ਸਾਲ ਤੱਕ ਕਾਨੂੰਨ ਦਾ ਮਖੌਲ ਉਡਾਇਆ ਅਤੇ ਉਸ ਨੂੰ ਉਮਰ ਕੈਦ ਦੇਣ ਲੱਗਿਆਂ ਹਾਈਕੋਰਟ ਨੇ ਵੀ ਉਸ ਦੇ ਸਿਆਸੀ ਪ੍ਰਭਾਵ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਵੱਲੋਂ 6 ਹਫ਼ਤਿਆਂ ਬਾਅਦ ਹੋਣ ਵਾਲੀ ਉਸ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਦੌਰਾਨ ਉਸ ਨੂੰ ਜ਼ਮਾਨਤ ਦੇਣ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ।

ਵਿਧਾਇਕ ਜ਼ੀਰਾ ਨੂੰ ਕਾਂਗਰਸ ਨੇ ਭੇਜਿਆ ਕਾਰਨ ਦੱਸੋ ਨੋਟਿਸ

ਚੰਡੀਗੜ੍ਹ, 14 ਜਨਵਰੀ (ਵਿਕਰਮਜੀਤ ਸਿੰਘ ਮਾਨ)-ਦੋ ਦਿਨ ਪਹਿਲਾਂ ਫ਼ਿਰੋਜ਼ਪੁਰ 'ਚ ਸਰਪੰਚਾਂ-ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਆਪਣੀ ਹੀ ਸਰਕਾਰ ਵਿਰੁੱਧ ਨਸ਼ੇ ਦੇ ਤਸਕਰਾਂ ਨੂੰ ਸ਼ਹਿ ਦੇਣ ਦੇ ਖੁੱਲ੍ਹੇ ਤੌਰ 'ਤੇ ਲਾਏ ਦੋਸ਼ਾਂ ਮਗਰੋਂ ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਸ ਨੋਟਿਸ 'ਚ ਵਿਧਾਇਕ ਤੋਂ ਤਿੰਨ ਦਿਨਾਂ 'ਚ ਜਵਾਬ ਮੰਗਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੱਤਾਧਾਰੀ ਪਾਰਟੀ ਦੇ ਆਪਣੇ ਵਿਧਾਇਕ ਵਲੋਂ ਸਰਕਾਰ ਖ਼ਿਲਾਫ਼ ਅਜਿਹੀ ਬਿਆਨਬਾਜ਼ੀ ਕਰਕੇ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ 'ਚ ਹੋਈਆਂ ਪੰਚਾਇਤੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਸਰਪੰਚਾਂ ਤੇ ਪੰਚਾਂ ਨੂੰ ਬਣਦੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਅਤੇ ਫੈਲੇ ਨਸ਼ਿਆਂ ਦੇ ਖ਼ਾਤਮੇ ਦੀ ਸਹੁੰ ਚੁਕਾਉਣ ਲਈ ਫ਼ਿਰੋਜ਼ਪੁਰ 'ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੰਚ ਤੋਂ ਕਿਹਾ ਸੀ ਕਿ ਪੁਲਿਸ ਪ੍ਰਸ਼ਾਸਨ ਨਸ਼ਾ ਤਸਕਰਾਂ ਨੂੰ ਸ਼ਰੇਆਮ ਸ਼ਹਿ ਦੇ ਰਿਹਾ ਹੈ ਅਤੇ ਮੁਕੱਦਮੇ ਦਰਜ ਹੋਣ ਦੇ ਬਾਵਜੂਦ ਮੁਲਜ਼ਮਾਂ ਨੂੰ ਛੱਡਿਆ ਜਾ ਰਿਹਾ ਹੈ। ਕਾਂਗਰਸੀ ਵਿਧਾਇਕ ਵਲੋਂ ਆਈ.ਜੀ. ਪੱਧਰ ਦੇ ਅਧਿਕਾਰੀ ਖ਼ਿਲਾਫ਼ ਵੀ ਗੰਭੀਰ ਦੋਸ਼ ਲਾਏ ਗਏ ਸਨ। ਵਿਧਾਇਕ ਦੇ ਇਸ ਬਿਆਨ ਮਗਰੋਂ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪੁਲਿਸ ਮੁਖੀ ਕੋਲ ਪੁੱਜ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਉਹ ਸਾਰੀਆਂ ਐੱਫ.ਆਈ.ਆਰ. ਮੰਗਵਾ ਲਈਆਂ ਹਨ, ਜੋ ਵਿਧਾਇਕ ਜ਼ੀਰਾ ਨੇ ਮੰਚ ਤੋਂ ਦਿਖਾ ਕੇ ਦਾਅਵਾ ਕੀਤਾ ਸੀ ਕਿ ਪੁਲਿਸ ਦੀ ਸ਼ਹਿ ਨਾਲ ਨਸ਼ਾ ਤਸਕਰਾਂ ਵਿਰੁੱਧ ਮੁਕੱਦਮੇ ਵਾਪਸ ਲੈ ਲਏ ਗਏ ਹਨ। ਇਸ ਸਬੰਧੀ ਵਿਧਾਇਕ ਜ਼ੀਰਾ ਦਾ ਕਹਿਣਾ ਹੈ ਕਿ ਉਨ੍ਹਾਂ ਕੁਝ ਵੀ ਗ਼ਲਤ ਨਹੀਂ ਕੀਤਾ ਅਤੇ ਉਹ ਆਪਣਾ ਪੱਖ ਪਾਰਟੀ ਤੇ ਮੁੱਖ ਮੰਤਰੀ ਅੱਗੇ ਰੱਖਣਗੇ। ਇਸੇ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਕੁਝ ਵਿਧਾਇਕ ਸਰਕਾਰ 'ਤੇ ਦਬਾਅ ਪਾ ਰਹੇ ਹਨ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਇਸ 'ਚ ਸ਼ਾਮਿਲ ਪੁਲਿਸ ਅਫ਼ਸਰਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਦੱਸਣਯੋਗ ਹੈ ਕਿ ਜਿਸ ਮੰਚ ਤੋਂ ਵਿਧਾਇਕ ਜ਼ੀਰਾ ਨੇ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕੀਤੀ ਸੀ ਉਸੇ ਮੰਚ ਤੋਂ ਇਕ ਮਹਿਲਾ ਵਿਧਾਇਕ ਨੇ ਬੋਲਦੇ ਹੋਏ ਕਿਹਾ ਸੀ ਕਿ ਸਰਕਾਰ 'ਚ ਕਾਨੂੰਨ ਵਿਵਸਥਾ ਨਾਂਅ ਦੀ ਚੀਜ਼ ਨਹੀਂ ਰਹੀ, ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਸੀ ਕਿ ਜੇਕਰ ਪਾਰਟੀ ਵਿਧਾਇਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਸਰਕਾਰ ਇਸ ਮਾਮਲੇ 'ਚ ਜਾਂਚ ਕਮੇਟੀ ਦਾ ਗਠਨ ਕਰਵਾਏਗੀ। ਦੱਸਿਆ ਜਾ ਰਿਹਾ ਹੈ ਕਿ ਆਪਣੇ ਹੀ ਵਿਧਾਇਕਾਂ ਦੀ ਜਨਤਕ ਤੌਰ 'ਤੇ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਮੁੱਖ ਮੰਤਰੀ ਕਾਫ਼ੀ ਪ੍ਰੇਸ਼ਾਨ ਹਨ। ਇਸੇ ਦੌਰਾਨ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਅੱਜ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕਰਕੇ ਫ਼ਿਰੋਜ਼ਪੁਰ ਦੇ ਆਈ.ਜੀ. ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਇਕ ਹੋਰ ਕਾਂਗਰਸੀ ਵਿਧਾਇਕ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਜ਼ੀਰਾ ਨੇ ਇਸ ਦੌਰਾਨ ਦੋਸ਼ ਲਗਾਏ ਕਿ ਪੁਲਿਸ ਵਲੋਂ ਸੂਬੇ 'ਚ ਨਸ਼ਾ ਤਸਕਰਾਂ ਅਤੇ ਗੈਰ-ਸਮਾਜੀ ਤੱਤਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ ਅਤੇ ਅਜਿਹੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਹਿਜ਼ਬੁਲ ਦਾ ਸਰਗਰਮ ਕਮਾਂਡਰ ਗ੍ਰਿਫ਼ਤਾਰ

ਸ੍ਰੀਨਗਰ, 14 ਜਨਵਰੀ (ਮਨਜੀਤ ਸਿੰਘ)-ਉੱਤਰੀ ਕਸ਼ਮੀਰ 'ਚ ਅੱਜ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਜ਼ਿਲ੍ਹੇ 'ਚ ਹਿਜ਼ਬੁਲ ਮੁਜਾਹਦੀਨ ਦੇ ਚੋਟੀ ਦੇ ਕਮਾਂਡਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜਦਕਿ ਹਿਜ਼ਬੁਲ ਦਾ ਕਹਿਣਾ ਹੈ ਕਿ ਉਹ ਹਿਜ਼ਬੁਲ ਨਾਲ ਸਬੰਧਿਤ ਨਹੀਂ ਹੈ। ਸੂਤਰਾਂ ਅਨੁਸਾਰ ਬਾਂਦੀਪੋਰਾ ਦੇ ਅਜਸ (ਚੰਪਾਜ਼ਪੁਰਾ) ਪਿੰਡ ਨੇੜੇ 13 ਆਰ.ਆਰ, 162 ਖੇਤਰੀ ਸੈਨਾ ਅਤੇ ਪੁਲਿਸ ਨੇ ਅੱਤਵਾਦੀ ਦੇ ਉਥੋਂ ਲੰਘਣ ਦੀ ਸੂਹ ਮਿਲਣ 'ਤੇ ਨਾਕਾ ਲਗਾਇਆ ਹੋਇਆ ਸੀ ਅਤੇ ਭਾਰੀ ਅਸਲ੍ਹੇ ਨਾਲ ਲੈਸ ਹਿਜ਼ਬੁਲ ਅੱਤਵਾਦੀ ਨੂੰ ਨਾਕੇ 'ਤੇ ਦਬੋਚ ਲਿਆ, ਅੱਤਵਾਦੀ ਦੀ ਪਛਾਣ ਸਰਫਰਾਜ਼ ਅਹਿਮਦ ਸ਼ੀਰ ਵਾਸੀ ਕੌਇਲ ਮੁਕਾਮ ਬਾਂਦੀਪੋਰਾ ਵਜੋਂ ਹੋਈ ਹੈ। ਫ਼ੌਜ ਮੁਤਾਬਿਕ ਉਹ ਏ ਪਲੱਸ ਸ਼੍ਰੇਣੀ ਦਾ ਅੱਤਵਾਦੀ ਸੀ ਤੇ ਅਕਤੂਬਰ 2014 ਤੋਂ ਇਲਾਕੇ 'ਚ ਅਬੂ ਇਸਮਾਇਲ, ਮੁਸ਼ਤਾਕ ਸ਼ੀਰ ਦੇ ਨਾਲ ਇਲਾਕੇ 'ਚ ਸਰਗਰਮ ਸੀ। ਉਸ ਦੇ ਕਬਜ਼ੇ 'ਚੋਂ ਇਕ ਪਿਸਤੌਲ, ਸੈਟੇਲਾਈਟ ਫੋਨ ਤੇ ਭਾਰੀ ਅਸਲ੍ਹਾ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਉਧਰ ਹਿਜ਼ਬੁਲ ਦੇ ਬੁਲਾਰੇ ਬੁਰਹਾਨ-ਉ-ਦੀਨ ਨੇ ਸਥਾਨਕ ਪ੍ਰੈੱਸ ਕੋਲ ਪੁਲਿਸ ਦੇ ਦਾਅਵੇ 'ਤੇ ਹੈਰਾਨੀ ਪ੍ਰਗਟ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਅੱਤਵਾਦੀ ਦਾ ਹਿਜ਼ਬੁਲ ਨਾਲ ਕੋਈ ਸਬੰਧ ਨਹੀਂ ਹੈ।

10 ਫ਼ੀਸਦੀ ਰਾਖਵਾਂਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 14 ਜਨਵਰੀ (ਪੀ. ਟੀ. ਆਈ.)-ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਸਰਕਾਰੀ ਨੌਕਰੀਆਂ ਤੇ ਵਿਦਿਅਕ ਸੰਸਥਾਵਾਂ ਵਿਚ 10 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਨ ਲਈ ਸੰਵਿਧਾਨਕ ਵਿਵਸਥਾ ਅੱਜ ਤੋਂ ਅਮਲ ਵਿਚ ਆ ਗਈ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸੰਵਿਧਾਨਕ (103 ਸੋਧ) ਐਕਟ 2019 ਨੂੰ ਸਨਿਚਰਵਾਰ ਰਾਸ਼ਟਰਪਤੀ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ ਸੀ। ਸਮਾਜਿਕ ਨਿਆਂ ਤੇ ਸ਼ਕਤੀਕਰਨ ਬਾਰੇ ਮੰਤਰਾਲੇ ਦੇ ਗਜ਼ਟ ਨੋਟੀਫਿਕੇਸ਼ਨ ਮੁਤਾਬਿਕ ਕੇਂਦਰ ਸਰਕਾਰ ਨੇ ਸੰਵਿਧਾਨ (ਇਕ ਸੌ ਤਿੰਨ) ਐਕਟ 2019 ਦੀ ਧਾਰਾ 1 ਦੀ ਉਪ ਧਾਰਾ (2) ਤਹਿਤ ਮਿਲੀਆਂ ਤਾਕਤਾਂ ਦੀ ਵਰਤੋਂ ਕਰਦਿਆਂ 14 ਜਨਵਰੀ ਦੀ ਤਾਰੀਕ ਤੈਅ ਕੀਤੀ ਸੀ, ਜਿਸ ਦਿਨ ਉਪਰੋਕਤ ਐਕਟ ਦੀ ਇਹ ਵਿਵਸਥਾ ਅਮਲ ਵਿਚ ਆਵੇਗੀ।
ਗੁਜਰਾਤ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ
ਗੁਜਰਾਤ ਦੀ ਸੱਤਾਧਾਰੀ ਭਾਜਪਾ ਸਰਕਾਰ ਨੇ ਅੱਜ ਤੋਂ ਸੂਬਾ ਸਰਕਾਰ ਦੀਆਂ ਨੌਕਰੀਆਂ ਤੇ ਸਿੱਖਿਆ ਖੇਤਰ 'ਚ ਜਨਰਲ ਵਰਗ 'ਚ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ (ਈ. ਡਬਲਿਊੂ. ਐਸ.) ਲਈ 10 ਫ਼ੀਸਦੀ ਰਾਖਵੇਂ ਕੋਟੇ ਨੂੰ ਅਮਲ 'ਚ ਲਿਆਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਗੁਜਰਾਤ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਇਸ ਰਾਖਵੇਂਕਰਨ ਦੀ ਨਵੀਂ ਕਾਨੂੰਨੀ ਵਿਵਸਥਾ ਨੂੰ ਅਮਲ 'ਚ ਲਿਆਂਦਾ ਹੈ। ਮੁੱਖ ਮੰਤਰੀ ਵਿਜੇ ਰੁਪਾਨੀ ਨੇ ਬੀਤੇ ਦਿਨ ਟਵੀਟ ਕਰ ਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ 14 ਜਨਵਰੀ ਨੂੰ ਰਾਖਵਾਂਕਰਨ ਦੀ ਇਸ ਵਿਵਸਥਾ ਨੂੰ ਲਾਗੂ ਕਰੇਗੀ। ਸੂਬਾ ਸਰਕਾਰ ਵਲੋਂ ਜਾਰੀ ਹੋਏ ਬਿਆਨ 'ਚ ਦੱਸਿਆ ਗਿਆ ਹੈ ਕਿ 14 ਜਨਵਰੀ 2019 ਉਤਰਾਇਣ ਤੋਂ ਸਰਕਾਰੀ ਨੌਕਰੀਆਂ ਤੇ ਉੱਚ-ਸਿੱਖਿਆ ਦੀ ਪੜ੍ਹਾਈ ਦੇ ਦਾਖ਼ਲੇ ਲਈ ਜਨਰਲ ਵਰਗ ਨਾਲ ਸਬੰਧਿਤ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਲਈ 10 ਫ਼ੀਸਦੀ ਰਾਂਖਵੇ ਕੋਟੇ ਨੂੰ ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਜੇ.ਐਨ.ਯੂ. ਦੇਸ਼ ਧਰੋਹ ਮਾਮਲੇ 'ਚ ਕਨ੍ਹੱਈਆ, ਉਮਰ ਖ਼ਾਲਿਦ ਤੇ ਹੋਰਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ

ਨਵੀਂ ਦਿੱਲੀ, 14 ਜਨਵਰੀ (ਜਗਤਾਰ ਸਿੰਘ)-ਕਰੀਬ ਤਿੰਨ ਸਾਲ ਪਹਿਲਾਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) 'ਚ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਕਥਿਤ ਤੌਰ 'ਤੇ ਦੇਸ਼ ਵਿਰੋਧੀ ਨਾਅਰੇ ਲਗਾਏ ਜਾਣ ਸਬੰਧੀ ਮਾਮਲੇ 'ਚ ਦਿੱਲੀ ਪੁਲਿਸ ਵਲੋਂ ਪਟਿਆਲਾ ਹਾਊਸ ਕੋਰਟ 'ਚ ਦੋਸ਼ ਪੱਤਰ ਦਾਖਲ ਕਰ ਦਿੱਤਾ ਗਿਆ। ਇਸ ਦੋਸ਼ ਪੱਤਰ 'ਚ 10 ਮੁੱਖ ਦੋਸ਼ੀ ਬਣਾਏ ਗਏ ਹਨ, ਜਿਨ੍ਹਾਂ 'ਚ ਕਨ੍ਹੱਈਆ ਕੁਮਾਰ, ਅਨੀਰਬਾਨ ਭੱਟਾਚਾਰਿਆ, ਉਮਰ ਖ਼ਾਲਿਦ ਤੇ 7 ਕਸ਼ਮੀਰੀ ਵਿਦਿਆਰਥੀਆਂ ਅਕੀਬ ਹੁਸੈਨ, ਮੁਜੀਬ ਹੁਸੈਨ, ਮੁਨੀਬ ਹੁਸੈਨ, ਉਮਰ ਗੁੱਲ, ਰਾਈਆ ਰਸੋਲ, ਬਸ਼ੀਰ ਭੱਟ ਅਤੇ ਬਸ਼ਾਰਤ ਦੇ ਨਾਂਅ ਸ਼ਾਮਿਲ ਹਨ। ਇਨ੍ਹਾਂ ਖ਼ਿਲਾਫ਼ ਧਾਰਾ-124 ਏ, 323, 465, 471, 143, 149, 147 ਤੇ 120 ਬੀ ਤਹਿਤ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਸੀ.ਪੀ.ਆਈ. ਆਗੂ ਡੀ. ਰਾਜਾ ਦੀ ਬੇਟੀ ਅਪਰਾਜਿਤਾ, ਸ਼ੇਹਲਾ ਰਾਸ਼ਿਦ (ਉਸ ਸਮੇਂ ਜੇ.ਐਨ.ਯੂ.ਐਸ.ਯੂ. ਦਾ ਉੱਪ ਪ੍ਰਧਾਨ) ਰਾਮਾ ਨਾਗਾ, ਅਸ਼ੂਤੋਸ਼ ਕੁਮਾਰ ਅਤੇ ਬਨੋਜਯੋਟਸਨਾ ਲਹਿਰੀ ਸਮੇਤ 36 ਹੋਰ ਵਿਅਕਤੀਆਂ ਦੇ ਨਾਂਅ ਦੋਸ਼ ਪੱਤਰ ਦੇ ਕਾਲਮ 12 ਵਿਚ ਸ਼ਾਮਿਲ ਕੀਤੇ ਗਏ ਹਨ ਕਿਉਂਕਿ ਇਨ੍ਹਾਂ ਖ਼ਿਲਾਫ਼ ਪੂਰੇ ਸਬੂਤ ਨਹੀਂ ਮਿਲੇ। ਮੈਟਰੋਪੋਲੀਟਨ ਮੈਜਿਸਟ੍ਰੇਟ ਸੁਮਿਤ ਅਨੰਦ ਵਲੋਂ ਮੰਗਲਵਾਰ ਨੂੰ ਇਸ ਦੋਸ਼ ਪੱਤਰ 'ਤੇ ਵਿਚਾਰ ਕੀਤਾ ਜਾਵੇਗਾ। ਗਵਾਹਾਂ ਦੇ ਹਵਾਲੇ ਨਾਲ ਦੋਸ਼ ਪੱਤਰ 'ਚ ਦੱਸਿਆ ਗਿਆ ਹੈ ਕਿ ਸਬੰਧਿਤ ਪ੍ਰੋਗਰਾਮ 'ਚ ਕਨ੍ਹੱਈਆ ਕੁਮਾਰ ਨੇ ਵੀ ਦੇਸ਼ ਵਿਰੋਧੀ ਨਾਅਰੇ ਲਗਾਏ ਸਨ। ਪੁਲਿਸ ਨੂੰ ਕਨ੍ਹੱਈਆ ਕੁਮਾਰ ਦੇ ਭਾਸ਼ਣ ਦਾ ਇਕ ਵੀਡੀਓ ਵੀ ਮਿਲਿਆ ਹੈ। ਦੱਸਣਯੋਗ ਹੈ ਕਿ 9 ਫਰਵਰੀ, 2016 ਦੌਰਾਨ ਜੇ.ਐਨ.ਯੂ. ਕੈਂਪਸ 'ਚ ਅਫ਼ਜ਼ਲ ਗੁਰੂ ਤੇ ਮਕਬੂਲ ਭੱਟ ਦੀ ਫਾਂਸੀ ਦੇ ਵਿਰੋਧ 'ਚ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ, ਜਿਸ 'ਚ ਦੇਸ਼ ਵਿਰੋਧੀ ਨਾਅਰੇ ਲੱਗਣ ਦਾ ਦੋਸ਼ ਹੈ। ਪੁਲਿਸ ਨੇ ਉਸ ਸਮੇਂ ਬਸੰਤ ਕੁੰਜ ਨਾਰਥ ਥਾਣੇ 'ਚ ਕਨ੍ਹੱਈਆ ਕੁਮਾਰ, ਉਮਰ ਖ਼ਾਲਿਦ ਤੇ ਅਨੀਰਬਾਨ ਭੱਟਾਚਾਰਿਆ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਸਾਰੇ ਦੋਸ਼ੀਆਂ ਨੂੰ ਦਿੱਲੀ ਹਾਈਕੋਰਟ ਨੇ ਸ਼ਰਤਾਂ ਤਹਿਤ ਜ਼ਮਾਨਤ ਦਿੱਤੀ ਸੀ। ਪੁਲਿਸ ਵਲੋਂ ਅੱਜ ਦਾਖਲ ਦੋਸ਼ ਪੱਤਰ 'ਚ ਕਿਹਾ ਗਿਆ ਹੈ ਕਿ ਕਨ੍ਹੱਈਆ ਨੂੰ ਉਸ ਪੂਰੇ ਪ੍ਰੋਗਰਾਮ ਦੀ ਪਹਿਲਾਂ ਹੀ ਜਾਣਕਾਰੀ ਸੀ। ਦੋਸ਼ ਪੱਤਰ 'ਚ ਜਿਹੜੇ 7 ਕਸ਼ਮੀਰੀ ਵਿਦਿਆਰਥੀਆਂ ਦੇ ਨਾਂਅ ਸ਼ਾਮਿਲ ਹਨ, ਉਨ੍ਹਾਂ ਪਾਸੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਕਰੀਬ 1200 ਪੰਨਿਆਂ ਦੇ ਦੋਸ਼ ਪੱਤਰ ਵਿਚ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਘਟਨਾ ਸਬੰਧੀ ਸਾਰੀਆਂ ਵੀਡੀਓਜ਼ ਅਸਲੀ ਹਨ ਅਤੇ ਇਸ ਸਮਾਗਮ ਵਿਚ ਕਸ਼ਮੀਰੀ ਵਿਦਿਆਰਥੀਆਂ ਦੀ ਹਾਜ਼ਰੀ ਸਬੰਧੀ ਵੀ ਮੋਬਾਈਲ ਕਲਿੱਪਾਂ ਤੇ ਵੀਡੀਓ ਦੇ ਰੂਪ ਵਿਚ ਸਬੂਤ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਮਖੌਟੇ ਪਹਿਨੇ ਹੋਏ ਸਨ ਪਰ ਵਾਪਸ ਪਰਤਣ ਦੌਰਾਨ ਉਨ੍ਹਾਂ ਨੇ ਆਪਣੇ ਮੂੰਹ ਨਹੀਂ ਢਕੇ ਸਨ ਜੋ ਕਿ ਉਨ੍ਹਾਂ ਦਾ ਇਸ ਮਾਮਲੇ ਵਿਚ ਸ਼ਾਮਿਲ ਹੋਣ ਦਾ ਸਬੂਤ ਹੈ।
ਮਾਮਲਾ ਰਾਜਨੀਤੀ ਤੋਂ ਪ੍ਰੇਰਿਤ-ਕਨ੍ਹੱਈਆ ਕੁਮਾਰ
ਨਵੀਂ ਦਿੱਲੀ-ਕਨ੍ਹੱਈਆ ਕੁਮਾਰ ਨੇ ਆਪਣੇ ਅਤੇ ਹੋਰਾਂ ਖ਼ਿਲਾਫ਼ ਦਾਖ਼ਲ ਦੋਸ਼ ਪੱਤਰ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ ਅਤੇ ਇਸ ਨੂੰ ਦਾਖ਼ਲ ਕਰਨ ਦੇ ਸਮੇਂ 'ਤੇ ਸਵਾਲ ਚੁੱਕੇ ਹਨ ਕਿਉਂਕਿ ਕੁਝ ਸਮੇਂ ਬਾਅਦ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਮਾਮਲੇ 'ਚ ਜਲਦ ਦੋਸ਼ ਤੈਅ ਹੋਣ ਤਾਂ ਕਿ ਸੱਚ ਸਾਰਿਆਂ ਦੇ ਸਾਹਮਣੇ ਆ ਸਕੇ। ਅਸੀਂ ਵੀ ਉਹ ਵੀਡੀਓ ਦੇਖਣਾ ਚਾਹੁੰਦੇ ਹਾਂ ਜੋ ਪੁਲਿਸ ਵਲੋਂ ਸਬੂਤ ਦੇ ਤੌਰ 'ਤੇ ਰਿਕਾਰਡ ਵਿਚ ਰੱਖੀ ਗਈ ਹੈ।

ਹੁਣ ਨਹੀਂ ਚੱਲਣਗੇ ਪੁਰਾਣੀ ਤਕਨੀਕ ਵਾਲੇ ਭੱਠੇ

ਸ਼ਿਵ ਸ਼ਰਮਾ ਜਲੰਧਰ, 14 ਜਨਵਰੀ-ਪੰਜਾਬ 'ਚ ਹੁਣ ਕਿਸੇ ਵੀ ਤਰ੍ਹਾਂ ਨਾਲ ਪੁਰਾਣੀ ਤਕਨੀਕ ਨਾਲ ਭੱਠੇ ਨਹੀਂ ਚੱਲਣਗੇ, ਕਿਉਂਕਿ ਭੱਠਾ ਮਾਲਕਾਂ ਦੀ ਇਕ ਅਪੀਲ 'ਤੇ ਫ਼ੈਸਲਾ ਕਰਦਿਆਂ ਕਿਹਾ ਗਿਆ ਹੈ ਕਿ ਐਨ. ਜੀ. ਟੀ. ਨੇ ਇਸ ਮਾਮਲੇ 'ਚ ਜਿਹੜੀਆਂ ਹਦਾਇਤਾਂ ਪਹਿਲਾਂ ਦਿੱਤੀਆਂ ਹਨ ਉਹੀ ...

ਪੂਰੀ ਖ਼ਬਰ »

ਹੱਤਿਆ ਮਾਮਲੇ 'ਚ ਦੋਸ਼ੀ ਕਰਾਰ ਦੇਣ 'ਤੇ ਰਾਮ ਰਹੀਮ ਤੇ ਹਨੀਪ੍ਰੀਤ ਦਾ ਵਧ ਗਿਆ ਸੀ ਬਲੱਡ ਪ੍ਰੈਸ਼ਰ

* ਸ਼ਾਮ ਤੱਕ ਰੋਂਦੀ ਰਹੀ ਹਨੀਪ੍ਰੀਤ * 17 ਨੂੰ ਸਜ਼ਾ ਸੁਣਾਉਣ ਲਈ ਸੁਨਾਰੀਆ ਜੇਲ੍ਹ 'ਚ ਆਰਜ਼ੀ ਅਦਾਲਤ ਲਾਉਣ ਦੀ ਉਮੀਦ

ਰਾਮ ਸਿੰਘ ਬਰਾੜ ਚੰਡੀਗੜ੍ਹ, 14 ਜਨਵਰੀ-ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੱਤਰਕਾਰ ਛਤਰਪਤੀ ਹੱਤਿਆ ਕਾਂਡ 'ਚ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਜਿਥੇ ਡੇਰਾ ਮੁਖੀ ਨੂੰ ਝਟਕਾ ਲੱਗਿਆ, ਉਥੇ ਉਸ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਲਈ ਵੀ ਇਹ ਇਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਫਿਲਿਪ ਕੋਟਲਰ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 14 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲੀ ਵਾਰ ਫਿਲਿਪ ਕੋਟਲਰ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਦਫਤਰ ਨੇ ਆਪਣੇ ਬਿਆਨ 'ਚ ਦੱਸਿਆ ਕਿ ਇਹ ਪੁਰਸਕਾਰ ਤਿੰਨ ਆਧਾਰ ਰੇਖਾ ਪੀਪਲ (ਲੋਕ), ...

ਪੂਰੀ ਖ਼ਬਰ »

ਕੰਪਿਊਟਰਾਂ 'ਤੇ ਨਿਗਰਾਨੀ ਵਾਲੇ ਨਿਯਮ 'ਤੇ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 14 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ ਦਸ ਏਜੰਸੀਆਂ ਨੂੰ ਕੰਪਿਊਟਰ 'ਤੇ ਨਜ਼ਰ ਰੱਖਣ ਵਾਲੀ ਨੋਟੀਫ਼ਿਕੇਸ਼ਨ ਦੇ ਮਾਮਲੇ 'ਚ ਨੋਟਿਸ ਜਾਰੀ ਕੀਤਾ। ਸੁਪਰੀਮ ਕੋਰਟ ਨੇ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਮਾਮਲੇ ਦੀ ...

ਪੂਰੀ ਖ਼ਬਰ »

ਮੁੰਬਈ ਹਮਲਿਆਂ 'ਚ ਸ਼ਾਮਿਲ ਰਾਣਾ ਦੀ ਭਾਰਤ ਨੂੰ ਹਵਾਲਗੀ ਦੀ ਮਜ਼ਬੂਤ ਸੰਭਾਵਨਾ

ਵਾਸ਼ਿੰਗਟਨ, 14 ਜਨਵਰੀ (ਪੀ. ਟੀ. ਆਈ.)-2008 ਦੇ ਮੁੰਬਈ ਅੱਤਵਾਦੀ ਹਮਲੇ ਦੀ ਯੋਜਨਾ ਬਣਾਉਣ ਬਦਲੇ ਅਮਰੀਕਾ ਵਿਚ 14 ਸਾਲ ਦੀ ਸਜ਼ਾ ਭੁਗਤ ਰਹੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਨਾਗਰਿਕ ਤਹਾਵੁਰ ਹੁਸੈਨ ਰਾਣਾ ਦੀ 2021 ਵਿਚ ਪੂਰੀ ਹੋਣ ਵਾਲੀ ਕੈਦ ਤੋਂ ਪਹਿਲਾਂ ਉਸ ਦੀ ਭਾਰਤ ਨੂੰ ...

ਪੂਰੀ ਖ਼ਬਰ »

ਖੈਬਰ ਪਖਤੂਨਖ਼ਵਾ 'ਚ ਹਿੰਦੂਆਂ ਤੇ ਸਿੱਖਾਂ ਨੂੰ ਸ਼ਮਸ਼ਾਨਘਾਟ ਲਈ ਮਿਲੇਗੀ ਜ਼ਮੀਨ

ਪਿਸ਼ਾਵਰ, 14 ਜਨਵਰੀ (ਪੀ. ਟੀ. ਆਈ.)-ਪਾਕਿਸਤਾਨ ਦੇ ਖੈਬਰ ਪਖਤੂਨਖ਼ਵਾ ਸੂਬੇ ਨੇ ਹਿੰਦੂਆਂ ਤੇ ਸਿੱਖਾਂ ਲਈ ਸ਼ਮਸ਼ਾਨਘਾਟ ਦੀ ਉਸਾਰੀ ਅਤੇ ਇਸਾਈਆਂ ਲਈ ਕਬਰਸਤਾਨ ਵਾਸਤੇ ਥਾਵਾਂ ਦੀ ਪਛਾਣ ਕੀਤੀ ਹੈ। ਖੈਬਰ ਪਖਤੂਨਖ਼ਵਾ ਦੀ ਸਰਕਾਰ ਦੇ ਔਕਾਫ ਤੇ ਧਾਰਮਿਕ ਮਾਮਲਿਆਂ ਬਾਰੇ ਵਿਭਾਗ ...

ਪੂਰੀ ਖ਼ਬਰ »

ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਨਵੀਂ ਦਿੱਲੀ, 14 ਜਨਵਰੀ (ਉਪਮਾ ਡਾਗਾ ਪਾਰਥ)-ਸੀ.ਬੀ.ਆਈ. 'ਚ ਜਾਰੀ ਅੰਦਰੂਨੀ ਰੰਜਿਸ਼ਾਂ ਅਤੇ ਵਿਵਾਦਾਂ ਦਾ ਮਾਮਲਾ ਇਕ ਵਾਰ ਫਿਰ ਸੁਪਰੀਮ ਕੋਰਟ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕਮੇਟੀ ਵਲੋਂ ਸੀ.ਬੀ.ਆਈ. ਮੁਖੀ ਅਲੋਕ ਵਰਮਾ ਨੂੰ ਹਟਾਉਣ ...

ਪੂਰੀ ਖ਼ਬਰ »

ਪਾਕਿ ਸੁਪਰੀਮ ਕੋਰਟ ਵਲੋਂ ਨਵਾਜ਼ ਸ਼ਰੀਫ਼ ਦੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ

ਇਸਲਾਮਾਬਾਦ, 14 ਜਨਵਰੀ (ਏਜੰਸੀ)-ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਦੇਸ਼ ਦੀ ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ਰਾਸ਼ਟਰੀ ਜਵਾਬਦੇਹੀ ਬਿਊਰੋ ਦੀ ਪਟੀਸ਼ਨ ਨੂੰ ਸੋਮਵਾਰ ਨੂੰ ਖ਼ਾਰਜ ਕਰ ਦਿੱਤਾ। ਐਨ.ਏ.ਬੀ. ਨੇ ਐਵਨਫੀਲਡ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ...

ਪੂਰੀ ਖ਼ਬਰ »

ਕੁੰਭ ਮੇਲੇ 'ਚ ਗੈਸ ਸਿਲੰਡਰ ਫਟਣ ਨਾਲ ਲੱਗੀ ਅੱਗ-ਕਈ ਤੰਬੂ ਸੜੇ

ਮੁੱਖ ਮੰਤਰੀ ਵਲੋਂ ਮੁਆਵਜ਼ਾ ਦੇਣ ਦੇ ਹੁਕਮ

ਪ੍ਰਯਾਗਰਾਜ (ਯੂ.ਪੀ.), 14 ਜਨਵਰੀ (ਏਜੰਸੀ)-ਇਥੇ ਜਾਰੀ ਕੁੰਭ ਮੇਲਾ ਸਥਾਨ 'ਤੇ ਦਿਗੰਬਰ ਅਨੀ ਅਖਾੜੇ ਦੀ ਰਸੋਈ ਦੇ ਇਕ ਤੰਬੂ 'ਚ ਗੈਸ ਸਿਲੰਡਰ ਦੇ ਫਟਣ ਨਾਲ ਅੱਗ ਲੱਗਣ ਕਾਰਨ ਕਈ ਤੰਬੂ ਸੜ ਗਏ ਹਨ। ਅੱਗ ਦੀ ਇਸ ਘਟਨਾ ਬਾਰੇ ਪਤਾ ਲੱਗਣ 'ਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ...

ਪੂਰੀ ਖ਼ਬਰ »

ਪਿਸ਼ਾਵਰ ਪ੍ਰਸ਼ਾਸਨ ਨੂੰ ਪੰਜ ਤੀਰਥ ਮੰਦਰਾਂ ਦਾ ਕੰਟਰੋਲ ਹੱਥਾਂ 'ਚ ਲੈਣ ਤੋਂ ਰੋਕਿਆ

ਪਿਸ਼ਾਵਰ, 14 ਜਨਵਰੀ (ਪੀ. ਟੀ. ਆਈ.)-ਪਾਕਿਸਤਾਨ ਦੇ ਇਵੈਕੁਈ ਪ੍ਰਾਪਰਟੀ ਟਰੱਸਟ ਬੋਰਡ ਜਿਹੜਾ ਹਿੰਦੂਆਂ ਤੇ ਸਿੱਖਾਂ ਦੇ ਧਾਰਮਿਕ ਸਥਾਨਾਂ ਦੀ ਦੇਖ ਰੇਖ ਕਰਦਾ ਹੈ ਨੇ ਪਿਸ਼ਾਵਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੰਜ ਤੀਰਥ ਵਿਚ ਮੰਦਰਾਂ ਦਾ ਕੰਟਰੋਲ ਹੱਥਾਂ ਵਿਚ ਲੈਣ ਤੋਂ ਰੋਕ ...

ਪੂਰੀ ਖ਼ਬਰ »

ਭਾਰਤ-ਮਿਆਂਮਾਰ ਸੰਯੁਕਤ ਸੈਨਿਕ ਯੁੱਧ-ਅਭਿਆਸ ਚੰਡੀਮੰਦਰ ਵਿਖੇ ਸ਼ੁਰੂ

ਚੰਡੀਗੜ੍ਹ, 14 ਜਨਵਰੀ (ਏਜੰਸੀ)-ਭਾਰਤ ਤੇ ਮਿਆਂਮਾਰ, ਆਈ. ਐਮ. ਬੀ. ਈ. ਐਕਸ. 2018-19 ਦੂਜਾ ਯੁੱਧ-ਅਭਿਆਸ ਅੱਜ ਚੰਡੀਮੰਦਰ ਸੈਨਿਕ ਅੱਡੇ ਨੇੜੇ ਅੱਜ ਸ਼ੁਰੂ ਹੋਇਆ। ਇਸ ਸੰਯੁਕਤ ਸੈਨਿਕ ਟ੍ਰੇਨਿੰਗ ਅਭਿਆਸ ਦਾ ਉਦੇਸ਼ ਮਿਆਂਮਾਰ ਵਲੋਂ ਇਸ 'ਚ ਹਿੱਸਾ ਲੈਣ ਆਏ ਡੈਲੀਗੇਸ਼ਨ ਨੂੰ ਸੰਯੁਕਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX