ਤਾਜਾ ਖ਼ਬਰਾਂ


ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਪਿਛਲੇ ਦਿਨੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤੇ ਗਏ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ...
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਰਾਜਾਸਾਂਸੀ, 16 ਨਵੰਬਰ (ਹੇਰ) - ਅੱਜ ਇੰਡੀਗੋ ਰਾਹੀ ਦੁਬਈ ਤੋਂ ਆਏ ਪ੍ਰਦੀਪ ਸਿੰਘ ਵਾਸੀ ਲੁਧਿਆਣਾ ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ ਦੇ ਨੋਟ ਬਰਾਮਦ ਕੀਤੇ ਗਏ ਹਨ। ਕਸਟਮ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ ਬਰਾਮਦ....
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਰਾਏਪੁਰ, 16 ਨਵੰਬਰ- ਰਾਜਸਥਾਨ ਵਿਧਾਨ ਸਭਾ ਚੋਣਾਂ 2018 ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਨਿਤਿਨ ਗੜਕਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ....
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 16 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰ ਦੀ ਬੇਨਤੀ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਸੰਬੰਧੀ ਸੰਵਿਧਾਨ ਦੀ ਧਾਰਾ 370 ਦੀ ਵੈਧਤਾ ਵਾਲੀ ਪਟੀਸ਼ਨ 'ਤੇ ਅਪ੍ਰੈਲ 'ਚ ਸੁਣਵਾਈ ਕੀਤੀ ਜਾਵੇਗੀ....
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਨਵੀਂ ਦਿੱਲੀ, 16 ਨਵੰਬਰ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੱਲੋਂ 'ਚ ਸੀ.ਬੀ.ਆਈ ਦੇ ਆਂਧਰਾ ਪ੍ਰਦੇਸ਼ 'ਚ ਨਾ ਆਉਣ ਦੇਣ ਸਬੰਧੀ ਦਿੱਤੇ ਬਿਆਨ 'ਤੇ ਸੀ.ਬੀ.ਆਈ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਗੁਆਨਾ, 16 ਨਵੰਬਰ - ਵੈਸਟ ਇੰਡੀਜ਼ 'ਚ ਚੱਲ ਰਹੇ ਟੀ-20 ਮਹਿਲਾ ਵਿਸ਼ਵ ਕੱਪ ਦੌਰਾਨ ਗਰੁੱਪ ਬੀ ਵਿਚ ਭਾਰਤ ਅਤੇ ਆਸਟ੍ਰੇਲੀਆ ਦਾ ਮੁਕਾਬਲਾ 17 ਨਵੰਬਰ ਨੂੰ ਹੋਵੇਗਾ। ਭਾਰਤ...
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਮੁੰਬਈ, 16 ਨਵੰਬਰ- ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ 'ਚ ਰਾਜ ਮਹਿਲਾ ਆਯੋਗ ਵੱਲੋਂ ਨਾਨਾ ਪਾਟੇਕਰ ਨੂੰ ਜਾਰੀ ਕੀਤੇ ਨੋਟਿਸ 'ਤੇ ਪਾਟੇਕਰ ਦੇ ਵਕੀਲ ਅਨੀਕੇਤ ਨਿਕਮ ਨੇ ਕਿਹਾ ਕਿ ਉਨ੍ਹਾਂ 'ਤੇ ਲਗਾਏ ਸਾਰੇ ਦੋਸ਼ ਝੂਠੇ ਹਨ ਅਤੇ ਸਚਾਈ ...
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 16 ਨਵੰਬਰ (ਜੱਸ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਅਰੁਣਾ ਚੌਧਰੀ...
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਤਿਰੂਵਨੰਤਪੁਰਮ, 16 ਨਵੰਬਰ- ਕੇਰਲ ਦਾ ਸਬਰੀਮਾਲਾ ਮੰਦਰ ਦੋ ਮਹੀਨਿਆਂ ਦੇ ਲਈ ਇੱਕ ਵਾਰ ਫਿਰ ਖੋਲ੍ਹਿਆ ਗਿਆ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਲਖਨਊ, 16 ਨਵੰਬਰ -ਦਿੱਲੀ-ਦੇਹਰਾਦੂਨ ਕੌਮੀ ਰਾਜ ਮਾਰਗ 'ਤੇ ਇੱਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ਜਦੋਂ ਇਹ ਲੋਕ ....
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਜੋੜੀ ਅਦਾਕਾਰ ਰਣਵੀਰ ਸਿੰਘ ਤੇ ਅਦਾਕਾਰਾ ਦੀਪਿਕਾ ਪਾਦੂਕੋਨ ਦੇ ਬੀਤੇ ਦਿਨੀਂ ਇਟਲੀ ਵਿਚ ਸਿੱਖ ਧਰਮ...
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਲਖਨਊ, 16 ਨਵੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸ਼ੁੱਕਰਵਾਰ ਨੂੰ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਉਦਘਾਟਨ....
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਰਾਏਪੁਰ, 16 ਨਵੰਬਰ -ਕੇਂਦਰੀ ਮੰਤਰੀ ਰਾਜ ਵਰਧਨ ਸਿੰਘ ਰਾਠੌਰ ਨੇ ਜੈਪੁਰ 'ਚ ਭਾਜਪਾ ਦੇ ਪੱਖ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਰਾਜਸਥਾਨ ਹਮੇਸ਼ਾ ਤੋਂ ਹੀ ਭਾਜਪਾ ਦੇ ਨਾਲ ਰਿਹਾ ਹੈ। ਅੱਜ ਜਦੋਂ 20 ਰਾਜ ਭਾਜਪਾ ਦੇ ਨਾਲ ਹਨ ਤਾਂ ਇਹ ਭਾਜਪਾ ਅਤੇ ਪ੍ਰਧਾਨ ਮੰਤਰੀ ...
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਮਾਨ) - ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਵੱਲੋਂ ਪੁੱਛਗਿੱਛ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਤਿੰਨ ਘਰਾਂ 'ਚ ਸ੍ਰੀ ਗੁਰੂ ਗ੍ਰੰਥ ਜੀ...
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  1 day ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  1 day ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  1 day ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  1 day ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  1 day ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  1 day ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  1 day ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  1 day ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  1 day ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  1 day ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  1 day ago
ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਬਰੀਮਾਲਾ ਮੰਦਿਰ ਵਿਵਾਦ : ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਲਗਾਇਆ ਧਰਨਾ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਭੀਮਾ ਕੋਰੇਗਾਂਵ ਕੇਸ ਦੀ ਸੁਣਵਾਈ 3 ਦਸੰਬਰ ਤੱਕ ਮੁਲਤਵੀ
. . .  1 day ago
ਅਲੋਕ ਵਰਮਾ 'ਤੇ ਹੋਰ ਜਾਂਚ ਦੀ ਲੋੜ - ਸੁਪਰੀਮ ਕੋਰਟ
. . .  1 day ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ
. . .  1 day ago
ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਸਪਨਾ ਚੌਧਰੀ ਦੇ ਪ੍ਰੋਗਰਾਮ 'ਚ ਜੰਮ ਕੇ ਚਲੀਆਂ ਕੁਰਸੀਆਂ, ਇਕ ਮੌਤ ਕਈ ਜ਼ਖਮੀ
. . .  1 day ago
ਪ੍ਰਦਰਸ਼ਨਕਾਰੀਆਂ ਨੇ ਤ੍ਰਿਪਤੀ ਦੇਸਾਈ ਦੇ ਵਿਰੋਧ 'ਚ ਹਵਾਈ ਅੱਡੇ ਦਾ ਕੀਤਾ ਘਿਰਾਓ
. . .  1 day ago
ਡਿਊਟੀ 'ਤੇ ਤਾਇਨਾਤ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਸ.ਆਈ.ਟੀ. ਨੂੰ ਅੱਜ ਬਿਆਨ ਦਰਜ ਕਰਾਉਣਗੇ ਬਾਦਲ
. . .  1 day ago
ਤਾਮਿਲਨਾਡੂ 'ਚ ਗਾਜਾ ਤੁਫ਼ਾਨ ਕਾਰਨ ਕਈ ਮਕਾਨ ਤੇ ਦਰਖਤ ਡਿੱਗੇ
. . .  1 day ago
ਤੇਲ ਦੀਆਂ ਕੀਮਤਾਂ 'ਚ ਮਾਮੂਲੀ ਕਟੌਤੀ ਜਾਰੀ
. . .  1 day ago
ਗੰਦੇ ਨਾਲੇ 'ਚੋਂ ਮਿਲੀ ਸ਼ੱਕੀ ਹਾਲਤ 'ਚ ਲਾਸ਼
. . .  1 day ago
ਅੱਜ ਦਾ ਵਿਚਾਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ 52 ਦੌੜਾਂ ਨਾਲ ਜੇਤੂ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਨੇ ਦਿੱਤਾ ਆਇਰਲੈਂਡ ਨੂੰ 146 ਦੌੜਾਂ ਦਾ ਟੀਚਾ
. . .  2 days ago
ਵਿਆਹ ਤੋਂ ਬਾਅਦ ਰਣਵੀਰ-ਦੀਪਿਕਾ ਨੇ ਪਹਿਲੀ ਤਸਵੀਰ ਕੀਤੀ ਸਾਂਝੀ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਆਇਰਲੈਂਡ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  2 days ago
ਐੱਸ.ਟੀ.ਐੱਫ ਦਾ ਹੌਲਦਾਰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  2 days ago
ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ 5.50 ਲੱਖ ਦੀ ਲੁੱਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਵੱਖ-ਵੱਖ ਸ਼ਹਿਰਾਂ 'ਚ ਅੱਤਵਾਦੀ ਵੇਖੇ ਜਾਣ ਦੀ ਸੂਚਨਾ 'ਤੇ ਪੰਜਾਬ 'ਚ ਹਾਈ ਅਲਰਟ

ਪੁਲਿਸ ਨੇ ਸ਼ਹਿਰਾਂ 'ਚ ਲਗਾਏ ਅੱਤਵਾਦੀ ਮੂਸਾ ਦੇ ਪੋਸਟਰ
ਗੁਰਦਾਸਪੁਰ, 15 ਨਵੰਬਰ (ਆਰਿਫ਼)-ਪਾਕਿਸਤਾਨ 'ਚ ਸਰਗਰਮ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਜ਼ਾਕਿਰ ਮੂਸਾ ਤੇ ਉਸ ਦੇ ਕਰੀਬ 6 ਤੋਂ 7 ਸਾਥੀਆਂ ਨੂੰ ਵੱਖ-ਵੱਖ ਸ਼ਹਿਰਾਂ 'ਚ ਵੇਖੇ ਜਾਣ ਦੀ ਸੂਚਨਾ 'ਤੇ ਪੰਜਾਬ ਭਰ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਬੀਤੇ ਦਿਨ ਪਠਾਨਕੋਟ ਤੋਂ ਨਜ਼ਦੀਕੀ ਮਾਧੋਪੁਰ ਤੋਂ ਚਾਰ ਸ਼ੱਕੀ ਵਿਅਕਤੀਆਂ ਵਲੋਂ ਬੰਦੂਕ ਦਿਖਾ ਕੇ ਇਕ ਇਨੋਵਾ ਗੱਡੀ ਖ਼ੋਹੇ ਜਾਣ ਦੀ ਖ਼ਬਰ ਮਿਲੀ ਸੀ | ਜਿਸ ਤੋਂ ਬਾਅਦ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸੀ ਕਿ ਇਹ ਗੱਡੀ ਅੱਤਵਾਦੀਆਂ ਵਲੋਂ ਵੀ ਖ਼ੋਹੀ ਹੋਈ ਜਾ ਸਕਦੀ ਹੈ | ਕਿਉਂਕਿ ਇਸ ਘਟਨਾ ਤੋਂ ਬਾਅਦ ਪਠਾਨਕੋਟ ਤੇ ਗੁਰਦਾਸਪੁਰ ਦੇ ਇਲਾਕਿਆਂ ਅੰਦਰ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ | ਹੁਣ ਇੰਟੈਲੀਜੈਂਸ ਬਿਊਰੋ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ | ਜਿਸ 'ਚ ਜੈਸ਼-ਏ-ਮੁਹੰਮਦ ਸੰਗਠਨ ਦੇ 7 ਮੈਂਬਰਾਂ ਨੰੂ ਫ਼ਿਰੋਜ਼ਪੁਰ 'ਚ ਦੇਖੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ |
ਜਿਸ ਉਪਰੰਤ ਪੂਰੇ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਗੁਰਦਾਸਪੁਰ, ਦੀਨਾਨਗਰ ਦੇ ਇਲਾਕਿਆਂ ਅੰਦਰ ਜੈਸ਼-ਏ-ਮੁਹੰਮਦ ਦੇ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ ਦੇ ਪੋਸਟਰ ਲਗਾ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ | ਇਸ ਸਬੰਧੀ ਐਸ.ਐਸ.ਪੀ. ਗੁਰਦਾਸਪੁਰ ਨੇ ਕਿਹਾ ਕਿ ਇੰਟੈਲੀਜੈਂਸ ਬਿਊਰੋ ਵਲੋਂ ਭੇਜੇ ਇਕ ਪੱਤਰ ਰਾਹੀਂ ਅੱਤਵਾਦੀ ਜ਼ਾਕਿਰ ਮੂਸਾ ਸਮੇਤ ਉਸ ਦੇ ਸਾਥੀਆਂ ਨੰੂ ਅੰਮਿ੍ਤਸਰ 'ਚ ਦੇਖੇ ਜਾਣ ਦੀ ਸੂਚਨਾ ਮਿਲ ਰਹੀ ਹੈ | ਜਿਸ ਕਾਰਨ ਪੂਰੇ ਪੰਜਾਬ 'ਚ ਹਾਈ ਅਲਰਟ ਕੀਤਾ ਹੋਇਆ ਹੈ ਅਤੇ ਸਰਹੱਦੀ ਇਲਾਕੇ ਅੰਦਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਕ ਅਧਿਕਾਰੀ ਨੇ ਦੱਸਿਆ ਕਿ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ | ਖ਼ੁਫ਼ੀਆ ਸੂਚਨਾ 'ਚ ਇਹ ਵੀ ਦੱਸਿਆ ਗਿਆ ਹੈ ਕਿ ਹੋ ਸਕਦਾ ਹੈ ਕਿ ਪਾਕਿਸਤਾਨ ਤੋਂ ਆਏ ਇਹ ਅੱਤਵਾਦੀ ਰਾਜਧਾਨੀ ਦਿੱਲੀ ਵੱਲ ਵਧ ਰਹੇ ਹੋਣ | ਜ਼ਿਕਰਯੋਗ ਹੈ ਕਿ ਪਹਿਲਾਂ ਵੀ ਦੋ ਵਾਰ ਗੁਰਦਾਸਪੁਰ ਤੇ ਪਠਾਨਕੋਟ ਦੇ ਇਲਾਕਿਆਂ ਰਾਹੀਂ ਪਾਕਿਸਤਾਨੀ ਅੱਤਵਾਦੀਆਂ ਨੇ ਭਾਰਤ 'ਚ ਘੁਸਪੈਠ ਕੀਤੀ ਸੀ ਤੇ ਪਠਾਨਕੋਟ ਏਅਰਬੇਸ 'ਤੇ ਅੱਤਵਾਦੀ ਹਮਲਾ ਕੀਤਾ ਸੀ |
ਫ਼ਿਰੋਜ਼ਪੁਰ 'ਚ ਹੋਣ ਦਾ ਸ਼ੱਕ

ਫ਼ਿਰੋਜ਼ਪੁਰ (ਤਪਿੰਦਰ ਸਿੰਘ)-ਜੈਸ਼-ਏ-ਮੁਹੰਮਦ ਦੇ ਸੱਤ ਅੱਤਵਾਦੀਆਂ ਦੇ ਫ਼ਿਰੋਜ਼ਪੁਰ ਖ਼ੇਤਰ 'ਚ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ | ਭਾਵੇਂ ਭਾਰਤ ਦੀਆਂ ਖ਼ੁਫ਼ੀਆ ਏਜੰਸੀਆਂ ਪੁਖ਼ਤਾ ਪੁਸ਼ਟੀ ਨਹੀਂ ਕਰ ਰਹੀਆਂ, ਪ੍ਰੰਤੂ ਸੋਸ਼ਲ ਮੀਡੀਆ 'ਤੇ ਲਗਾਤਾਰ ਚੱਲ ਰਹੀਆਂ ਚਰਚਾਵਾਂ ਤੇ ਖ਼ਾਸ ਕਰਕੇ ਸਰਹੱਦੀ ਖ਼ੇਤਰ 'ਚ ਪਿਛਲੇ 24 ਘੰਟਿਆਂ ਤੋਂ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਦੇ ਸਖ਼ਤ ਪ੍ਰਬੰਧ ਲੋਕਾਂ 'ਚ ਸ਼ੱਕ ਦੀ ਸੰਭਾਵਨਾ ਨੂੰ ਵਧਾ ਰਹੇ ਹਨ |
ਕਾਰ ਖ਼ੋਹਣ ਵਾਲਿਆਂ ਦੀ ਭਾਲ ਲਈ ਟੀਮਾਂ ਬਣਾਈਆਂ-ਪੁਲਿਸ
ਚੰਡੀਗੜ੍ਹ (ਪੀ.ਟੀ.ਆਈ.)-ਬੀਤੇ ਦਿਨੀਂ ਪਠਾਨਕੋਟ ਜ਼ਿਲ੍ਹੇ 'ਚ ਮਾਧੋਪੁਰ ਨੇੜੇ ਚਾਰ ਵਿਅਕਤੀਆਂ ਵਲੋਂ ਬੰਦੂਕ ਦਿਖਾ ਕੇ ਡਰਾਈਵਰ ਤੋਂ ਖ਼ੋਹੀ ਗਈ ਗੱਡੀ ਦੀ ਘਟਨਾ ਦੇ ਮਾਮਲੇ 'ਚ ਪੁਲਿਸ ਦੇ ਹੱਥ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ | ਪੰਜਾਬ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਕਾਬੂ ਕਰਨ 'ਚ ਲੱਗੇ ਹੋਏ ਹਾਂ | ਉਨ੍ਹਾਂ ਦੀ ਤਲਾਸ਼ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਸਰਹੱਦੀ ਜ਼ਿਲਿ੍ਹਆਂ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮਿ੍ਤਸਰ (ਦਿਹਾਤੀ) ਤੇ ਤਰਨ ਤਾਰਨ 'ਚ ਸੁਰੱਖਿਆ ਬਲਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ | ਪੰਜਾਬ ਪੁਲਿਸ ਸ਼ੱਕੀ ਵਿਅਕਤੀਆਂ ਨੂੰ ਲੱਭਣ ਲਈ ਜੰਮੂ-ਕਸ਼ਮੀਰ ਪੁਲਿਸ ਨਾਲ ਵੀ ਤਾਲਮੇਲ ਕਰ ਰਹੀ ਹੈ | ਸਰਹੱਦੀ ਇਲਾਕਿਆਂ 'ਚ ਅਤੇ ਰਾਜਮਾਰਗਾਂ 'ਤੇ ਕਈ ਜਾਂਚ ਚੌਕੀਆਂ ਬਣਾਈਆਂ ਗਈਆਂ ਹਨ ਅਤੇ ਵਾਹਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ |

ਪਰਾਲੀ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਨਹੀਂ ਮਿਲੇਗੀ ਮੁਫ਼ਤ ਬਿਜਲੀ-ਐਨ.ਜੀ.ਟੀ.

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ-ਐਨ. ਸੀ. ਆਰ. 'ਚ ਵਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਕੌਮੀ ਗ੍ਰੀਨ ਟਿ੍ਬਿਊਨਲ (ਐਨ. ਜੀ. ਟੀ.) ਨੇ ਸਖ਼ਤ ਫ਼ੈਸਲਾ ਲਿਆ ਹੈ | ਐਨ. ਜੀ. ਟੀ. ਨੇ ਅੱਜ ਇਕ ਫ਼ੈਸਲੇ 'ਚ ਕਿਹਾ ਹੈ ਕਿ ਪਰਾਲੀ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਲਈ ਮਿਲਣ ਵਾਲੀ ਮੁਫ਼ਤ ਬਿਜਲੀ ਅਤੇ ਹੋਰ ਸਹੂਲਤਾਂ ਨਹੀਂ ਦਿੱਤੀਆਂ ਜਾ ਸਕਦੀਆਂ | ਐਨ. ਜੀ. ਟੀ. ਨੇ ਇਹ ਵੀ ਕਿਹਾ ਕਿ ਯੂ. ਪੀ., ਹਰਿਆਣਾ ਅਤੇ ਦਿੱਲੀ ਦੀਆਂ ਸਰਕਾਰਾਂ ਵੀ ਪਰਾਲੀ ਸਾੜਨ ਵਾਲੇ ਆਪਣੇ ਕਿਸਾਨਾਂ ਦੇ ਿਖ਼ਲਾਫ਼ ਅਜਿਹੇ ਕਦਮ ਚੁੱਕਣ ਲਈ ਸੁਤੰਤਰ ਹਨ | ਦਰਅਸਲ ਐਨ. ਜੀ. ਟੀ. ਕੋਰਟ 'ਚ ਲਗਾਤਾਰ ਦੂਜੇ ਦਿਨ ਦਿੱਲੀ 'ਚ ਹੋ ਰਹੇ ਪ੍ਰਦੂਸ਼ਣ ਬਾਰੇ ਸੁਣਵਾਈ ਹੋਈ ਅਤੇ ਇਸ ਮੌਕੇ ਪੰਜਾਬ, ਯੂ.ਪੀ., ਹਰਿਆਣਾ, ਰਾਜਸਥਾਨ ਤੇ ਦਿੱਲੀ ਦੇ ਮੁੱਖ ਸਕੱਤਰ
ਐਨ. ਜੀ. ਟੀ. ਕੋਰਟ 'ਚ ਪੇਸ਼ ਹੋਏ | ਜਾਣਕਾਰੀ ਅਨੁਸਾਰ ਐਨ. ਜੀ. ਟੀ. ਚੇਅਰਮੈਨ ਨਾਲ ਹੋਈ ਬੈਠਕ 'ਚ ਦਿੱਲੀ ਦੇ ਗਵਾਂਢੀ ਸੂਬਿਆਂ ਨੇ ਦਿੱਲੀ ਸਰਕਾਰ ਦੀ ਉਸ ਦਲੀਲ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਕਿ ਗਵਾਂਢੀ ਸੂਬਿਆਂ 'ਚ ਸਾੜੀ ਜਾਣ ਵਾਲੀ ਪਰਾਲੀ ਦਿੱਲੀ ਵਿਚ ਪ੍ਰਦੂਸ਼ਣ ਦਾ ਵੱਡਾ ਕਾਰਣ ਹੈ | ਪੰਜਾਬ ਦੇ ਮੁੱਖ ਸਕੱਤਰ ਨੇ ਕੁਝ ਅੰਕੜੇ ਪੇਸ਼ ਕਰਦਿਆਂ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਕਮੀ ਆਈ ਹੈ ਅਤੇ ਹਵਾ ਦਾ ਰੁਖ਼ ਵੀ ਪੰਜਾਬ ਤੋਂ ਦਿੱਲੀ ਵੱਲ ਨਾ ਹੋਣ ਦੇ ਬਾਵਜੂਦ ਦਿੱਲੀ 'ਚ ਪ੍ਰਦੂਸ਼ਣ ਦੀ ਮਾੜੀ ਸਥਿਤੀ ਬਣੀ ਹੋਈ ਹੈ | ਜਾਣਕਾਰੀ ਮੁਤਾਬਿਕ ਐਨ. ਜੀ. ਟੀ. ਨੇ ਕੇਂਦਰ ਸਰਕਾਰ ਖੇਤੀਬਾੜੀ ਸਕੱਤਰ ਤੇ ਸੂਬਿਆਂ ਦੇ ਸਕੱਤਰਾਂ ਨੂੰ ਇੱਕ ਕਮੇਟੀ ਬਣਾਉਣ ਦਾ ਨਿਰਦੇਸ਼ ਦਿੱਤਾ ਹੈ ,ਜੋ ਇਹ ਪਤਾ ਲਗਾਏਗੀ ਕਿ ਪਰਾਲੀ ਸਾੜਨ ਦੇ ਨਾਲ ਹੀ ਦਿੱਲੀ 'ਚ ਜ਼ਿਆਦਾ ਪ੍ਰਦੂਸ਼ਣ ਹੁੰਦਾ ਹੈ ਜਾਂ ਫੇਰ ਕੋਈ ਹੋਰ ਕਾਰਨ ਹੈ | ਇਸ ਕਮੇਟੀ ਨੂੰ ਇਹ ਰਿਪੋਰਟ 30 ਅਪ੍ਰੈਲ 2019 ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਤਿਆਰ ਕਰਨੀ ਹੋਵੇਗੀ | ਦਰਅਸਲ ਦਿੱਲੀ ਤੇ ਉਸ ਦੇ ਨੇੜਲੇ ਇਲਾਕਿਆਂ 'ਚ ਹੋਣ ਵਾਲੇ ਪ੍ਰਦੂਸ਼ਣ ਲਈ ਇੱਕ ਵੱਡਾ ਕਾਰਣ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵਲੋਂ ਸਾੜੀ ਜਾਂਦੀ ਪਰਾਲੀ ਨੂੰ ਵੀ ਮੰਨਿਆ ਜਾਂਦਾ ਹੈ ਅਤੇ ਇਸੇ ਸਬੰਧੀ ਐਨ. ਜੀ. ਟੀ. ਵਲੋਂ ਜਨਹਿਤ ਪਟੀਸ਼ਨਾਂ 'ਤੇ ਸੁਣਵਾਈ ਕੀਤੀ ਜਾ ਰਹੀ ਹੈ |

ਪੰਜਾਬ 'ਚ ਗੱਡੀਆਂ ਦੀ ਰਜਿਸਟਰੇਸ਼ਨ 'ਤੇ ਲੱਗੇਗਾ 1 ਤੋਂ 10 ਪ੍ਰਤੀਸ਼ਤ ਤੱਕ ਸੈਸ

ਚੰਡੀਗੜ੍ਹ, 15 ਨਵੰਬਰ (ਹਰਕਵਲਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ 'ਚ ਗੱਡੀਆਂ ਦੀ ਮੌਜੂਦਾ ਰਜਿਸਟਰੇਸ਼ਨ ਫੀਸ 'ਤੇ 1 ਤੋਂ 10 ਪ੍ਰਤੀਸ਼ਤ ਤੱਕ ਸੈਸ ਲਗਾਉਣ ਦਾ ਫੈਸਲਾ ਲਿਆ ਹੈ | ਰਾਜ ਸਰਕਾਰ ਵਲੋਂ ਕਮਰਸ਼ੀਅਲ ਅਤੇ ਭਾਰੀ ਵਾਹਨਾਂ ਦੀ ਰਜਿਸਟਰੇਸ਼ਨ 'ਤੇ ਮੌਜੂਦਾ ਰਜਿਸਟਰੇਸ਼ਨ ਫੀਸ ਉਪਰ 10 ਪ੍ਰਤੀਸ਼ਤ ਸੈਸ ਲਗਾਇਆ ਜਾਵੇਗਾ, ਜਦੋਂਕਿ ਗੈਰ ਕਮਰਸ਼ੀਅਲ ਅਤੇ ਆਮ ਵਾਹਨਾਂ ਲਈ ਇਹ ਸੈਸ 1 ਪ੍ਰਤੀਸ਼ਤ ਹੋਵੇਗਾ | ਰਾਜ ਸਰਕਾਰ ਦੇ ਇਕ ਬੁਲਾਰੇ ਨੇ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਲਗਾਇਆ ਗਿਆ ਇਹ ਵਾਧੂ ਕਰ ਸਮਾਜਿਕ ਸੁਰੱਖਿਆ ਸੈਸ ਹੋਵੇਗਾ, ਜਿਸ ਦਾ ਮੁੱਖ ਮੰਤਵ ਸਮਾਜਿਕ ਸੁਰੱਖਿਆ ਲਈ
ਦਿੱਤੀਆਂ ਜਾ ਰਹੀਆਂ ਮੌਜੂਦਾ ਪੈਨਸ਼ਨਾਂ, ਜਿਨ੍ਹਾਂ 'ਚ ਬਜ਼ੁਰਗਾਂ, ਬੇਸਹਾਰਾ ਅਤੇ ਵਿਧਵਾਵਾਂ ਆਦਿ ਨੂੰ ਮਿਲ ਰਹੀਆਂ ਪੈਨਸ਼ਨਾਂ ਲਈ ਇਸ ਵਾਧੂ ਧਨ ਰਾਸ਼ੀ ਨੂੰ ਜੁਟਾਉਣਾ ਹੈ | ਸੂਚਨਾ ਅਨੁਸਾਰ ਰਾਜ ਸਰਕਾਰ ਪਾਰਲੀਮਾਨੀ ਚੋਣਾਂ ਤੋਂ ਪਹਿਲਾਂ ਰਾਜ ਵਿਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਨੂੰ ਮੌਜੂਦਾ 750 ਰੁਪਏ ਤੋਂ ਵਧਾ ਕੇ 1000 ਰੁਪਏ ਕਰਨਾ ਚਾਹੁੰਦੀ ਹੈ | ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਤਾ 'ਚ ਆਉਣ ਤੋਂ ਬਾਅਦ ਪੈਨਸ਼ਨਾਂ ਨੂੰ 500 ਰੁਪਏ ਤੋਂ ਵਧਾ ਕੇ 750 ਰੁਪਏ ਕੀਤਾ ਗਿਆ ਸੀ, ਜਦੋਂਕਿ ਸਰਕਾਰ ਦਾ ਦਾਅਵਾ ਹੈ ਕਿ ਉਹ ਆਪਣੇ 5 ਸਾਲਾਂ ਦੇ ਕਾਰਜਕਾਲ ਦੌਰਾਨ ਇਸ ਪੈਨਸ਼ਨ ਨੂੰ ਪੜਾਅਵਾਰ 2000 ਰੁਪਏ ਮਹੀਨਾ ਤੱਕ ਕਰਨਾ ਚਾਹੁੰਦੀ ਹੈ, ਜੋ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ 'ਚ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ | ਹਾਲਾਂਕਿ ਰਜਿਸਟਰੇਸ਼ਨ ਫੀਸਾਂ ਦੇ ਵਧਣ ਨਾਲ ਰਾਜ 'ਚ ਵਾਹਨਾਂ ਦੀ ਵਿਕਰੀ 'ਤੇ ਵੀ ਅਸਰ ਪੈਣ ਦਾ ਖਦਸ਼ਾ ਹੈ, ਪਰੰਤੂ ਰਾਜ ਸਰਕਾਰ ਦੇ ਸੂਤਰਾਂ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਆਦਾਤਰ ਦੂਜੇ ਰਾਜਾਂ 'ਚ ਵੀ ਇਸ ਵੇਲੇ ਰਜਿਸਟ੍ਰੇਸ਼ਨ ਫੀਸ ਪੰਜਾਬ ਨਾਲੋਂ ਵਧ ਹੈ | ਬੁਲਾਰੇ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਪਹਿਲਾਂ ਹੀ ਪੈਨਸ਼ਨਾਂ ਨੂੰ ਨਿਯਮਤ ਢੰਗ ਨਾਲ ਦੇਣ ਲਈ ਇਕ ਵਿਸ਼ੇਸ਼ ਸਮਾਜਿਕ ਸੁਰੱਖਿਆ ਫ਼ੰਡ ਕਾਇਮ ਕੀਤਾ ਹੋਇਆ ਹੈ ਅਤੇ ਇਹ ਨਵਾਂ ਲਗਾਇਆ ਗਿਆ ਵਾਹਨਾਂ 'ਤੇ ਸੈਸ ਉਸੇ ਫੰਡ ਵਿਚ ਜਾਵੇਗਾ ਅਤੇ ਇਸ ਦੀ ਵਰਤੋਂ ਵੀ ਕੇਵਲ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ ਹੀ ਹੋ ਸਕੇਗੀ |

ਕੰੁਵਰ ਵਿਜੈ ਪ੍ਰਤਾਪ ਦੀ ਸ਼ਮੂਲੀਅਤ ਵਾਲੀ 'ਸਿੱਟ' ਸਾਹਮਣੇ ਅਕਾਲੀ ਦਲ ਵਲੋਂ ਪੇਸ਼ ਹੋਣ ਤੋਂ ਇਨਕਾਰ

ਆਈ.ਜੀ. 'ਤੇ ਮੰਦਭਾਵਨਾ, ਗੈਰ ਪੇਸ਼ਾਵਾਰਾਨਾ ਅਤੇ ਪੱਖਪਾਤੀ ਟਿੱਪਣੀਆਂ ਦੇ ਦੋਸ਼ ਲਗਾਏ
ਚੰਡੀਗੜ੍ਹ, 15 ਨਵੰਬਰ (ਹਰਕਵਲਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ਼ਾਮ ਪੰਜਾਬ ਦੇ ਮੁੱਖ ਸਕੱਤਰ, ਮੁੱਖ ਸਕੱਤਰ ਗ੍ਰਹਿ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਘਟਨਾ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਤੇ ਵਧੀਕ ਡੀ.ਜੀ.ਪੀ. ਸ੍ਰੀ ਪ੍ਰਬੋਧ ਕੁਮਾਰ ਨੂੰ ਇੱਕ ਪੱਤਰ ਲਿਖ ਕੇ ਸਪੱਸ਼ਟ ਕੀਤਾ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜਾਂਚ ਟੀਮ ਨੂੰ ਉਕਤ ਘਟਨਾਵਾਂ ਨਾਲ ਸਬੰਧਿਤ ਜਾਂਚ ਦੇ ਕੰਮ 'ਚ ਪੂਰਨ ਸਹਿਯੋਗ ਦੇਣਾ ਚਾਹੁੰਦੇ ਹਨ ਪਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਅਜਿਹੀ ਟੀਮ ਦੇ ਵਿਚ ਸ਼ਾਮਲ ਨਹੀਂ ਹੋਣੇ ਚਾਹੀਦੇ | ਅਕਾਲੀ ਦਲ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਅਤੇ ਪਾਰਟੀ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵਲੋਂ ਲਿਖੇ ਗਏ ਇਸ ਪੱਤਰ 'ਚ ਕੁੰਵਰ ਵਿਜੈ ਪ੍ਰਤਾਪ ਸਿੰਘ 'ਤੇ ਪੱਖਪਾਤੀ ਟਿੱਪਣੀਆਂ, ਸਿਆਸੀ ਸਾਂਝਾਂ, ਮੰਦਭਾਵਨਾ ਅਤੇ ਗੈਰ ਪੇਸ਼ਾਵਾਰਾਨਾ ਵਿਵਹਾਰ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਗੁਰਦਾਸਪੁਰ ਦੇ ਕਾਂਗਰਸੀ ਆਗੂ ਮਰਹੂਮ ਖੁਸ਼ਹਾਲ ਬਹਿਲ ਦਾ ਜਨਮ ਦਿਨ ਮਨਾਉਣ ਲਈ ਕਈ ਕਾਂਗਰਸ ਵਿਧਾਨਕਾਰਾਂ ਨਾਲ ਸ਼ਾਮਲ ਹੋਏ ਅਤੇ ਉਨ੍ਹਾਂ ਵਲੋਂ ਜਿਸ ਢੰਗ ਨਾਲ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ
ਸਬੰਧੀ ਟਿੱਪਣੀਆਂ ਕੀਤੀਆਂ ਗਈਆਂ ਕਿ ''ਉਨ੍ਹਾਂ ਨੂੰ ਰਾਜ ਅਤੇ ਕੇਂਦਰ ਸਰਕਾਰ ਵਲੋਂ ਜ਼ੈਡ ਸੁਰੱਖਿਆ ਕਰਕੇ ਆਣ-ਜਾਣ ਲਈ ਲਗਜ਼ਰੀ ਕਾਰਾਂ ਦਿੱਤੀਆਂ ਹੋਈਆਂ ਹਨ ਅਤੇ ਜਦੋਂ ਉਹ ਰੈਲੀਆਂ ਸੰਬੋਧਨ ਕਰ ਰਹੇ ਹਨ ਤਾਂ ਕੀ ਉਹ ਜਾਂਚ ਟੀਮ ਸਾਹਮਣੇ ਪੇਸ਼ ਕਿਉਂ ਨਹੀਂ ਹੋ ਸਕਦੇ'' ਤੋਂ ਉਨ੍ਹਾਂ ਦਾ ਪੱਖਪਾਤੀ ਰਵੱਈਆ ਸਪੱਸ਼ਟ ਸੀ | ਲੇਕਿਨ ਸੂਬੇ ਦੇ ਡੀ.ਜੀ.ਪੀ. ਜੋ ਅੱਜ ਛੁੱਟੀ 'ਤੇ ਸਨ ਅਤੇ ਸੂਬੇ ਤੋਂ ਬਾਹਰ ਸਨ, ਉਨ੍ਹਾਂ ਦੀ ਗੈਰ ਹਾਜ਼ਰੀ 'ਚ ਦੂਜੇ ਅਧਿਕਾਰੀਆਂ ਨਾਲ ਜਦੋਂ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਜਿੰਨੇ ਵਿਸ਼ੇਸ਼ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ ਉਹ ਜਾਂਚ ਟੀਮ ਦੇ ਮੁਖੀ ਪ੍ਰਬੋਧ ਕੁਮਾਰ ਵਲੋਂ ਹੀ ਕੀਤੀ ਜਾ ਰਹੀ ਹੈ, ਜਦਕਿ ਟੀਮ ਦੇ ਦੂਜੇ ਮੈਂਬਰ ਕੋਈ ਸਵਾਲ ਕਰਨ ਦੀ ਥਾਂ ਕੇਵਲ ਨੋਟ ਹੀ ਲੈਂਦੇ ਹਨ | ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ 5 ਮੈਂਬਰੀ ਟੀਮ ਹੈ ਅਤੇ ਕੋਈ ਜ਼ਰੂਰੀ ਨਹੀਂ ਕਿ ਹਰੇਕ ਪੁੱਛਗਿੱਛ ਦੌਰਾਨ ਸਾਰੇ 5 ਮੈਂਬਰ ਹੀ ਹਾਜ਼ਰ ਹੋਣ, ਜਿਸ ਤੋਂ ਸਪੱਸ਼ਟ ਹੈ ਕਿ ਜਾਂਚ ਟੀਮ ਕੱਲ੍ਹ ਕੰੁਵਰ ਵਿਜੈ ਪ੍ਰਤਾਪ ਸਿੰਘ ਤੋਂ ਬਿਨਾਂ ਵੀ ਸ. ਬਾਦਲ ਦੇ ਨਿਵਾਸ ਅਸਥਾਨ 'ਤੇ ਬਾਅਦ ਦੁਪਹਿਰ ਜਾ ਸਕਦੀ ਹੈ | ਪੁਲਿਸ ਸੂਤਰਾਂ ਅਨੁਸਾਰ ਜਾਂਚ ਟੀਮ ਮੁੱਖ ਤੌਰ 'ਤੇ ਇਹ ਜਾਣਨਾ ਚਾਹੁੰਦੀ ਹੈ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਤੋਂ ਬੇਅਦਬੀਆਂ ਵਿਰੁੱਧ ਰੋਸ ਧਰਨਾ ਦੇ ਰਹੇ ਸਿੱਖ ਸ਼ਰਧਾਲੂਆਂ ਨੂੰ ਉਥੋਂ ਜਬਰੀ ਚੁੱਕਣ ਦਾ ਫ਼ੈਸਲਾ ਕਿਸ ਪੱਧਰ 'ਤੇ ਲਿਆ ਗਿਆ, ਕਿਉਂਕਿ ਬੀਤੇ ਸਮੇਂ ਦੌਰਾਨ ਅਜਿਹੀ ਚਰਚਾ ਰਹੀ ਹੈ ਕਿ ਮੁੱਖ ਮੰਤਰੀ ਨੂੰ ਅੱਧੀ ਰਾਤ ਬਾਅਦ ਅਕਾਲੀ ਵਿਧਾਨਕਾਰ ਮਨਤਾਰ ਸਿੰਘ ਬਰਾੜ ਵਲੋਂ ਫੋਨ 'ਤੇ ਉਕਤ ਪੁਲਿਸ ਕਾਰਵਾਈ ਸਬੰਧੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਵਲੋਂ 2 ਵਾਰ ਉਸ ਸਮੇਂ ਦੇ ਡੀ.ਜੀ.ਪੀ. ਸ੍ਰੀ ਸੁਮੇਧ ਸੈਣੀ ਨਾਲ ਫ਼ੋਨ 'ਤੇ ਗੱਲ ਕਰਕੇ ਸੂਚਨਾ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਚਰਚਾ ਇਹ ਵੀ ਸੀ ਕਿ ਸਾਬਕਾ ਮੁੱਖ ਮੰਤਰੀ ਅਜਿਹੀ ਪੁਲਿਸ ਕਾਰਵਾਈ ਦੇ ਹੱਕ ਵਿਚ ਨਹੀਂ ਸਨ ਅਤੇ ਇਸੇ ਕਾਰਨ ਉਕਤ ਘਟਨਾ ਤੋਂ ਬਾਅਦ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਬਾਅ ਹੇਠ ਉਸ ਸਮੇਂ ਦੇ ਡੀ.ਜੀ.ਪੀ. ਸੁਮੇਧ ਸੈਣੀ ਦਾ ਤਬਾਦਲਾ ਕੀਤਾ ਗਿਆ, ਪਰ ਪਤਾ ਲੱਗਾ ਹੈ ਕਿ ਸ. ਬਾਦਲ ਵਲੋਂ ਵੀ ਕੱਲ੍ਹ ਜਾਂਚ ਟੀਮ ਸਾਹਮਣੇ ਆਪਣੇ ਬਿਆਨ ਰਿਕਾਰਡ ਕਰਾਉਣ ਲਈ ਆਪਣੇ ਕਾਨੂੰਨੀ ਮਾਹਿਰਾਂ ਨਾਲ ਮਸ਼ਵਰੇ ਕੀਤੇ ਜਾ ਰਹੇ ਹਨ ਅਤੇ ਸੰਭਵ ਹੈ ਕਿ ਕੱਲ੍ਹ ਪੁੱਛਗਿੱਛ ਦੇ ਸਮੇਂ ਦੌਰਾਨ ਵੀ ਸ. ਬਾਦਲ ਆਪਣੇ ਕਾਨੂੰਨੀ ਸਲਾਹਕਾਰਾਂ ਨੂੰ ਆਪਣੇ ਫਲੈਟ 'ਤੇ ਹਾਜ਼ਰ ਰੱਖਣ |
ਸੁਖਬੀਰ ਜਾਂਚ ਟੀਮ ਸਾਹਮਣੇ ਅੰਮਿ੍ਤਸਰ ਹੀ ਪੇਸ਼ ਹੋਣਗੇ

ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਜਾਂਚ ਟੀਮ ਸਾਹਮਣੇ ਸੋਮਵਾਰ 19 ਨਵੰਬਰ ਨੂੰ ਸ੍ਰੀ ਅੰਮਿ੍ਤਸਰ ਦੇ ਸਰਕਟ ਹਾਊਸ ਵਿਖੇ ਹੀ ਪੇਸ਼ ਹੋਣਗੇ ਕਿਉਂਕਿ ਭਾਰਤੀ ਦੰਡਾਵਲੀ ਸੈਕਸ਼ਨ 160, ਜਿਸ ਅਧੀਨ ਸ. ਸੁਖਬੀਰ ਸਿੰਘ ਨੂੰ ਸੰਮਨ ਜਾਰੀ ਕੀਤੇ ਗਏ ਹਨ ਉਸ ਅਧੀਨ ਕੇਵਲ 65 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀ ਨੂੰ ਹੀ ਉਸ ਦੇ ਰਿਹਾਇਸ਼ੀ ਸ਼ਹਿਰ ਵਾਲੇ ਸਥਾਨ 'ਤੇ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ, ਜਦਕਿ ਇਸ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਕਿਸੇ ਹੋਰ ਜਗ੍ਹਾ ਵੀ ਜਾਂਚ ਲਈ ਸੱਦਿਆ ਜਾ ਸਕਦਾ ਹੈ | ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਅੱਜ ਹੀ ਅੰਮਿ੍ਤਸਰ ਚਲੇ ਗਏ ਸਨ ਅਤੇ ਅਗਲੇ ਕੁਝ ਦਿਨ ਅੰਮਿ੍ਤਸਰ ਵਿਖੇ ਹੀ ਹੋਣਗੇ |
ਬਾਦਲ ਅੱਜ ਦਰਜ ਕਰਵਾਉਣਗੇ ਬਿਆਨ
ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਹੋਈਆਂ ਬੇਅਦਬੀਆਂ ਅਤੇ ਗੋਲੀਕਾਂਡ ਦੀ ਜਾਂਚ ਲਈ ਸਰਕਾਰ ਵਲੋਂ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਵਿਸ਼ੇਸ਼ ਛੂਟ ਦਿੱਤੀ ਸੀ, ਜਿਸ 'ਤੇ ਅੱਜ ਅਕਾਲੀ ਦਲ ਨੇ ਫ਼ੈਸਲਾ ਲਿਆ ਹੈ ਕਿ ਸ. ਬਾਦਲ ਚੰਡੀਗੜ੍ਹ ਵਿਖੇ ਆਪਣੇ ਬਿਆਨ ਦਰਜ ਕਰਾਉਣਗੇ | ਇਸ ਗੱਲ ਦਾ ਖੁਲਾਸਾ ਅੱਜ ਇੱਥੇ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ | ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਸ. ਬਾਦਲ ਤੋਂ ਉਨ੍ਹਾਂ ਦੇ ਚੰਡੀਗੜ੍ਹ ਸੈਕਟਰ-4 ਸਥਿਤ ਸਰਕਾਰੀ ਫਲੈਟ 'ਚ ਪੁੱਛਗਿੱਛ ਕਰੇਗੀ | ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਸਰਕਾਰ ਦੁਆਰਾ ਏ.ਡੀ.ਜੀ.ਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਬਣਾਈ ਗਈ 'ਸਿਟ' ਦੇ ਮੈਂਬਰ ਵਜੋਂ ਪੰਜਾਬ ਪੁਲਿਸ ਦੇ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਤੁਰੰਤ ਹਟਾਏ ਜਾਣ ਦੀ ਮੰਗ ਵੀ ਕਰਦਾ ਹੈ¢ ਡਾ. ਚੀਮਾ ਅਤੇ ਅਕਾਲੀ ਦਲ ਦੇ ਨੇਤਾ ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੁਆਰਾ ਮੀਡੀਆ ਦੇ ਸਾਹਮਣੇ ਕੀਤੀਆਂ ਗੈਰ-ਪੇਸ਼ਾਵਰ ਅਤੇ ਪੱਖਪਾਤੀ ਟਿੱਪਣੀਆਂ ਨੇ ਇਸ ਅਧਿਕਾਰੀ ਅੰਦਰ ਭਰੇ ਪੱਖਪਾਤ ਅਤੇ ਖੱੁਨਸ ਦੀ ਭਾਵਨਾ ਨੂੰ ਨੰਗਾ ਕਰ ਦਿੱਤਾ ਹੈ, ਜਿਸ ਨਾਲ ਉਸ ਦੀ ਭਰੋਸੇਯੋਗਤਾ, ਪੇਸ਼ਾਵਰ ਕਾਬਲੀਅਤ ਅਤੇ ਨਿਰਪੱਖਤਾ 'ਤੇ ਸਵਾਲੀਆ ਚਿੰਨ੍ਹ ਲੱਗ ਰਿਹਾ ਹੈ¢ ਉਨ੍ਹਾਂ ਕਿਹਾ ਕਿ ਉਸ ਦੇ 'ਸਿਟ' 'ਚ ਬਣੇ ਰਹਿਣ ਨਾਲ ਆਜ਼ਾਦ ਅਤੇ ਨਿਰਪੱਖ ਜਾਂਚ ਦਾ ਮੰਤਵ ਹੀ ਖ਼ਤਮ ਹੋ ਜਾਵੇਗਾ |
ਪਿੱਠ ਦੀ ਦਰਦ ਕਾਰਨ ਬਾਦਲ ਲਈ ਸਫਰ ਹੋਇਆ ਔਖਾ
ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜੋ ਕਾਫ਼ੀ ਸਮੇਂ ਤੋਂ ਪਿੱਠ ਦੀ ਦਰਦ ਦੇ ਸ਼ਿਕਾਰ ਹਨ ਅਤੇ ਇਸੇ ਕਾਰਨ ਉਹ ਜ਼ਮੀਨ 'ਤੇ ਵੀ ਨਹੀਂ ਬੈਠ ਸਕਦੇ, ਉਨ੍ਹਾਂ ਨੂੰ ਹੁਣ ਸਫ਼ਰ ਕਰਨ 'ਚ ਵੀ ਕਾਫ਼ੀ ਮੁਸ਼ਕਿਲ ਆ ਰਹੀ ਹੈ ਅਤੇ ਡਾਕਟਰਾਂ ਦੀ ਸਲਾਹ 'ਤੇ ਉਨ੍ਹਾਂ ਦੀ ਸਫ਼ਰ ਕਰਨ ਵਾਲੀ ਗੱਡੀ 'ਚ ਵੀ ਤਬਦੀਲੀ ਕੀਤੀ ਜਾ ਰਹੀ ਹੈ ਤਾਂ ਕਿ ਉਹ ਬੈਠਣ ਦੀ ਥਾਂ ਲੰਬੇ ਪੈ ਕੇ ਵੀ ਸਫ਼ਰ ਕਰ ਸਕਣ |

ਮਜੀਠੀਆ ਨੇ ਸੂਬੇ 'ਚ ਵਾਰ-ਵਾਰ ਹਾਈ ਅਲਰਟ ਜਾਰੀ ਹੋਣ ਲਈ ਸਰਕਾਰ ਦੀ ਨੁਕਤਾਚੀਨੀ ਕੀਤੀ


ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ 'ਚ ਖ਼ੁਫ਼ੀਆ ਏਜੰਸੀਆਂ ਵਲੋਂ ਜਾਰੀ ਕੀਤਾ ਹਾਈ ਅਲਰਟ ਇਸ ਗੱਲ ਦਾ ਸਿੱਧਾ ਸੰਕੇਤ ਹੈ ਕਿ ਸੂਬੇ 'ਤੇ ਅੱਤਵਾਦ ਦੇ ਕਾਲੇ ਦਿਨ ਮੰਡਰਾ ਰਹੇ ਹਨ ਅਤੇ ਗਰਮਿਖ਼ਆਲੀ ਸੂਬੇ ਅੰਦਰ ਅਸਥਿਰਤਾ ਫ਼ੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ¢ ਸੂਬਾ ਸਰਕਾਰ 'ਤੇ ਅਮਨ ਕਾਨੰੂਨ ਦੀ ਸਥਿਤੀ ਨੰੂ ਲੈ ਕੇ ਲਾਪਰਵਾਹੀ ਵਰਤਣ ਦੇ ਦੋਸ਼ ਲਾਉਂਦਿਆਂ ਸ. ਮਜੀਠੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਾ ਸਿਰਫ਼ ਗ੍ਰਹਿ ਮੰਤਰੀ ਵਲੋਂ ਸੂਬੇ ਅੰਦਰ ਵਿਗੜ ਰਹੀ ਅਮਨ-ਕਾਨੰੂਨ ਦੀ ਸਥਿਤੀ ਬਾਰੇ ਕੀਤੀਆਂ ਟਿੱਪਣੀਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ ਸਗੋਂ ਭਾਰਤੀ ਫ਼ੌਜ ਮੁਖੀ ਵਲੋਂ ਪੰਜਾਬ ਦੇ ਹਾਲਾਤ ਨਾਜ਼ੁਕ ਹੋਣ ਦੀ ਚਿਤਾਵਨੀ ਪ੍ਰਤੀ ਵੀ ਅੱਖਾਂ ਬੰਦ ਕਰ ਲਈਆਂ ਹਨ¢ ਉਨ੍ਹਾਂ ਕਿਹਾ ਕਿ ਵਿਗੜ ਰਹੀ ਅਮਨ-ਕਾਨੰੂਨ ਦੀ ਸਥਿਤੀ ਸੂਬੇ ਨੰੂ ਦੁਬਾਰਾ ਅੱਤਵਾਦ ਦੇ ਹਨੇਰੇ ਅੰਦਰ ਸੁੱਟ ਸਕਦੀ ਹੈ¢ ਕਾਂਗਰਸ ਨੰੂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਮੂਰਖ ਬਣਾਉਣ ਵਾਲੀ ਪਾਰਟੀ ਕਰਾਰ ਦਿੰਦਿਆਂ ਸ. ਮਜੀਠੀਆ ਨੇ ਕਿਹਾ ਕਿ ਨਿੱਜੀ ਸੈਕਟਰ ਵਲੋਂ ਸੂਬੇ ਅੰਦਰ ਨਿਵੇਸ਼ ਨਾ ਕਰਨ ਦੀ ਮੁੱਖ ਵਜ੍ਹਾ ਅਸਥਿਰਤਾ ਹੈ, ਜਿਸ ਦੇ ਭਾਰੀ ਆਰਥਿਕ ਖ਼ਮਿਆਜ਼ੇ ਭੁਗਤਣੇ ਪੈ ਸਕਦੇ ਹਨ¢

ਤਿੰਨ ਰਾਜਾਂ ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅੱਜ ਤੋਂ ਸ਼ੁਰੂ ਕਰਨਗੇ ਚੋਣ ਪ੍ਰਚਾਰ

ਛੱਤੀਸਗੜ੍ਹ 'ਚ ਪਹਿਲੇ ਦਿਨ ਕਰਨਗੇ ਛੇ ਰੈਲੀਆਂ
ਜਲੰਧਰ, 15 ਨਵੰਬਰ (ਅਜੀਤ ਬਿਊਰੋ)-ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਤਿੰਨ ਰਾਜਾਂ ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਲਈ ਕਿ੍ਕਟਰ ਤੋਂ ਸਿਆਸਤਦਾਨ ਬਣੇ ਪੰਜਾਬ ਦੇ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੂੰ ਸਟਾਰ ਚੋਣ ਪ੍ਰਚਾਰਕ ਵਜੋਂ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੈ¢ ਸ: ਸਿੱਧੂ ਆਪਣੀ 15 ਰੋਜ਼ਾ ਚੋਣ ਪ੍ਰਚਾਰ ਮੁਹਿੰਮ ਦੀ ਕੱਲ੍ਹ 16 ਨਵੰਬਰ ਨੂੰ ਛੱਤੀਸਗੜ੍ਹ ਤੋਂ ਸ਼ੁਰੂਆਤ ਕਰਨਗੇ ਜਿੱਥੇ ਉਹ ਇਕ ਦਿਨ ਵਿਚ 6 ਰੈਲੀਆਂ ਕਰਨਗੇ¢ ਕੁੱਲ ਹਿੰਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਕਾਂਗਰਸੀ ਆਗੂਆਂ ਅਹਿਮਦ ਪਟੇਲ ਤੇ ਅਸ਼ੋਕ ਗਹਿਲੋਤ ਵਲੋਂ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ: ਸਿੱਧੂ ਛੱਤੀਸਗੜ੍ਹ ਵਿੱਚ 3 ਦਿਨ ਅਤੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ 6-6 ਦਿਨ ਚੋਣ ਪ੍ਰਚਾਰ ਕਰਨਗੇ¢ ਰਾਜਸਥਾਨ ਕਾਂਗਰਸ ਕਮੇਟੀ ਵਲੋਂ ਸਭ ਤੋਂ ਵੱਧ ਮੰਗ ਹੈ ਕਿ ਸ: ਨਵਜੋਤ ਸਿੰਘ ਸਿੱਧੂ ਨੂੰ ਸਟਾਰ ਪ੍ਰਚਾਰਕ ਵਜੋਂ ਉਤਾਰਿਆ ਜਾਵੇ¢ ਕੱਲ੍ਹ 16 ਨਵੰਬਰ ਨੂੰ ਸ: ਨਵਜੋਤ ਸਿੰਘ ਸਿੱਧੂ ਛੱਤੀਸਗੜ੍ਹ ਵਿਚ ਰਾਏਗੜ੍ਹ, ਕੋਰਬਾ, ਬਿਲਾਸਪੁਰ, ਪਾਟਨ, ਆਰੰਗ ਤੇ ਰਾਏਪੁਰ ਵਿਖੇ ਚੋਣ ਪ੍ਰਚਾਰ ਕਰਨਗੇ¢

ਨਵੰਬਰ '84 ਸਿੱਖ ਕਤਲੇਆਮ

ਦੋਸ਼ੀ ਠਹਿਰਾਏ ਗਏ ਯਸ਼ਪਾਲ ਤੇ ਸਹਿਰਾਵਤ ਦੀ ਸਜ਼ਾ ਬਾਰੇ ਫ਼ੈਸਲਾ 20 ਤੱਕ ਰਾਖਵਾਂ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਪਟਿਆਲਾ ਹਾਊਸ ਅਦਾਲਤ ਨੇ 1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਯਸ਼ਪਾਲ ਸਿੰਘ ਤੇ ਨਰੇਸ਼ ਸਹਿਰਾਵਤ ਨੂੰ ਸਜ਼ਾ ਸੁਣਾਉਣ ਬਾਰੇ ਫੈਸਲਾ 20 ਨਵੰਬਰ ਤੱਕ ਰਾਖਵਾਂ ਰੱਖ ਲਿਆ ਹੈ | ਅੱਜ ਅਦਾਲਤ ਵਿਚ ਪਹਿਲਾਂ ਸਜ਼ਾ 'ਤੇ ਬਹਿਸ ਕੀਤੀ ਜਾਣੀ ਸੀ, ਉਪਰੰਤ ਅਦਾਲਤ ਨੇ ਇਹ ਤੈਅ ਕਰਨਾ ਸੀ ਕਿ ਦੋਸ਼ੀਆਂ ਨੂੰ ਕਿੰਨੀ ਸਜ਼ਾ ਦਿੱਤੀ ਜਾਵੇ | ਬੀਤੇ ਕੱਲ੍ਹ ਦੋਸ਼ੀ ਕਰਾਰ ਦਿੱਤੇ ਗਏ ਦੋਵੇਂ ਦੋਸ਼ੀਆਂ ਨੂੰ ਸਜ਼ਾ ਦੇਣ ਬਾਰੇ ਅੱਜ ਪਟਿਆਲਾ ਹਾਊਸ ਅਦਾਲਤ ਦੇ ਵਧੀਕ ਜ਼ਿਲ੍ਹਾ ਜੱਜ ਅਜੈ ਪਾਂਡੇ ਨੇ ਦੋਵੇਂ ਪਾਸਿਆਂ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ | ਪੀੜਤ ਧਿਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਵਕੀਲ ਗੁਰਬਖਸ਼ ਸਿੰਘ, ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਤੇ ਸਰਕਾਰੀ ਵਕੀਲ ਕੇ.ਕੇ. ਕੈਨ ਨੇ ਬਹਿਸ 'ਚ ਹਿੱਸਾ ਲੈਂਦੇ ਹੋਏ ਦਲੀਲ ਦਿੱਤੀ ਕਿ ਮੌਜੂਦਾ ਮਾਮਲਾ ਬਹੁਤ ਹੀ ਦੁਰਲੱਭ ਮਾਮਲਾ ਹੈ ਅਤੇ ਇਸ ਵਿਚ ਦੋਸ਼ੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ | ਹਾਲਾਂਕਿ ਦੋਸ਼ੀਆਂ ਦੇ ਵਕੀਲ ਵੱਲੋਂ ਦੋਸ਼ੀ ਦੀ ਵੱਡੀ ਉਮਰ ਅਤੇ ਮਾੜੀ ਸਿਹਤ ਦਾ ਹਵਾਲਾ ਦਿੱਤਾ ਗਿਆ | ਅਦਾਲਤ ਵੱਲੋਂ ਪੀੜਤ ਪਰਿਵਾਰ ਨੂੰ ਮਿਲੇ ਮੁਆਵਜ਼ੇ ਤੋਂ ਇਲਾਵਾ ਪੀੜਤ ਅਤੇ ਦੋਸ਼ੀਆਂ ਦੇ ਕੰਮਕਾਜ ਬਾਰੇ ਵੀ ਪੁੱਛਿਆ ਗਿਆ | ਫੂਲਕਾ ਨੇ ਦਲੀਲ ਦਿੱਤੀ ਕਿ ਅਦਾਲਤ ਨੇ ਬੀਤੇ ਕੱਲ੍ਹ• ਦੇ ਫ਼ੈਸਲੇ ਦੀ ਪੈਰਾ 147 ਤੇ 149 ਵਿਚ ਮੁਲਜ਼ਮ ਨੂੰ ਦੋਸ਼ੀ ਠਹਿਰਾਉਣ ਵਾਲੇ ਫੈਸਲੇ 'ਚ ਸਪੱਸ਼ਟ ਕਰ ਦਿੱਤਾ ਕਿ ਨਰੇਸ਼ ਸਹਿਰਾਵਤ ਭੀੜ ਦੀ ਅਗਵਾਈ ਕਰ ਰਹੇ ਸਨ ਅਤੇ ਮਿੱਟੀ ਦੇ ਤੇਲ ਦੀ ਕੈਨ ਲੈ ਕੇ ਜਾ ਰਹੇ ਸਨ | ਅਦਾਲਤ ਨੇ ਇਸ ਮਾਮਲੇ
ਦੀ ਬਹਿਸ ਪੂਰੀ ਕਰਨ ਉਪਰੰਤ ਦੋਵਾਂ ਦੋਸ਼ੀਆਂ ਨੂੰ ਸਜ਼ਾ ਬਾਰੇ ਫੈਸਲਾ 20 ਨਵੰਬਰ ਤੱਕ ਰਾਖਵਾਂ ਰੱਖ ਲਿਆ | ਦੱਸਣਯੋਗ ਹੈ ਕਿ 1 ਨਵੰਬਰ 1984 ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿਚ ਹਰਦੇਵ ਸਿੰਘ ਤੇ ਅਵਤਾਰ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਵਸੰਤ ਵਿਹਾਰ ਪੁਲਿਸ ਥਾਣੇ 'ਚ ਕੇਸ ਦਰਜ ਕਰਵਾਇਆ ਗਿਆ ਸੀ | ਜਾਣਕਾਰੀ ਮੁਤਾਬਿਕ ਇਹ ਕੇਸ ਕਤਲੇਆਮ ਦੇ 9 ਸਾਲ ਬਾਅਦ ਭਾਵ 1994 'ਚ ਦਰਜ ਹੋਇਆ ਪਰ ਸਬੂਤਾਂ ਦੀ ਘਾਟ ਕਾਰਨ ਇਹ ਮਾਮਲਾ ਬੰਦ ਕਰ ਦਿੱਤਾ ਗਿਆ ਸੀ ਅਤੇ ਦੰਗਿਆਂ ਦੀ ਜਾਂਚ ਲਈ ਗਠਤ ਐਸ.ਆਈ.ਟੀ. ਨੇ ਮਾਮਲੇ ਨੂੰ ਦੁਬਾਰਾ ਖੋਲਿ੍ਹਆ ਸੀ |
ਅਦਾਲਤ ਦੇ ਬਾਹਰ ਸਿਰਸਾ ਵਲੋਂ ਦੋਸ਼ੀ ਯਸ਼ਪਾਲ 'ਤੇ ਹਮਲਾ

1984 ਸਿੱਖ ਕਤਲੇਆਮ ਦੇ ਇੱਕ ਮਾਮਲੇ 'ਚ ਅੱਜ ਅਦਾਲਤ ਵੱਲੋਂ ਸਜ਼ਾ ਸੁਣਾਈ ਜਾਣੀ ਸੀ ਪਰ ਅਦਾਲਤ ਨੇ ਸਜ਼ਾ ਸੁਣਾਉਣ ਦਾ ਫੈਸਲਾ 20 ਨਵੰਬਰ ਤੱਕ ਰਾਖਵਾਂ ਰੱਖ ਲਿਆ | ਜਿਵੇਂ ਹੀ ਅਦਾਲਤ ਨੇ ਫੈਸਲਾ ਸੁਣਾਇਆ ਅਤੇ ਪੁਲਿਸ ਦੋਸ਼ੀਆਂ ਨੂੰ ਅਦਾਲਤ ਦੇ ਕਮਰੇ ਤੋਂ ਬਾਹਰ ਲੈ ਕੇ ਜਾਣ ਲੱਗੀ ਤਾਂ ਉੱਥੇ ਹੋਰਨਾ ਸਿੱਖਾਂ ਸਮੇਤ ਮੌਜੂਦ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ (ਵਿਧਾਇਕ ਅਕਾਲੀ-ਭਾਜਪਾ) ਨੇ ਦੋਸ਼ੀ ਯਸ਼ਪਾਲ 'ਤੇ ਹਮਲਾ ਕਰ ਦਿੱਤਾ | ਇਹ ਸਭ ਕੁੱਝ ਇੰਨੀ ਤੇਜ਼ੀ ਨਾਲ ਹੋਇਆ ਕਿ ਅਦਾਲਤ ਦੇ ਬਾਹਰ ਕੁੱਝ ਦੇਰ ਲਈ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ | ਕਿਉਂਕਿ ਸਿਰਸਾ ਵੱਲੋਂ ਹਮਲਾ ਕਰਨ ਉਪਰੰਤ ਦੂਜੀ ਧਿਰ ਵੱਲੋਂ ਖੁੱਲ੍ਹ•ੇ 'ਚ ਆਉਣ ਦੀ ਕਥਿਤ ਧਮਕੀ ਦੇਣ ਦੇ ਨਾਲ ਹੀ ਕਾਫੀ ਅਸਭਿਅਕ ਭਾਸ਼ਾ ਦੀ ਵਰਤੋਂ ਵੀ ਕੀਤੀ ਗਈ | ਇਸ ਦੌਰਾਨ ਦੋਵੇਂ ਧਿਰਾਂ ਪੁਲਿਸ ਨਾਲ ਉਲਝਦੀਆਂ ਨਜ਼ਰ ਆਈਆਂ ਤੇ ਪੁਲਿਸ ਨਾਲ ਵੀ ਧੱਕਾ ਮੁੱਕੀ ਵੀ ਹੋਈ ਪ੍ਰੰਤੂ ਪੁਲਿਸ ਵੱਲੋਂ ਕਿਸੇ ਤਰ੍ਹ•ਾਂ ਦੋਵਾਂ ਧਿਰਾਂ ਨੂੰ ਕਾਬੂ 'ਚ ਕਰਕੇ ਮਾਹੌਲ ਨੂੰ ਸ਼ਾਂਤ ਕੀਤਾ ਗਿਆ | ਪੁਲਿਸ ਨੂੰ ਦੋਸ਼ੀਆਂ ਨੂੰ ਬਚਾਉਣ ਲਈ ਕਾਫੀ ਮਸ਼ੱਕਤ ਕਰਨੀ ਪਈ | ਇਸ ਮਸਲੇ ਨੂੰ ਲੈ ਕੇ ਅਦਾਲਤ ਵੱਲੋਂ ਦਿੱਲੀ ਕਮੇਟੀ ਦੇ ਇੱਕ ਅਧਿਕਾਰੀ ਨੂੰ ਝਾੜ ਵੀ ਪਾਈ | ਦੋਸ਼ੀ ਯਸ਼ਪਾਲ 'ਤੇ ਹਮਲਾ ਕਰਨ ਵਾਲੇ ਸਿਰਸਾ ਦਾ ਕਹਿਣਾ ਹੈ ਕਿ ਜਿਨ੍ਹ•ਾਂ ਨੇ 1984 ਵਿਚ ਨਿਰਦੋਸ਼ ਸਿੱਖਾਂ ਦੀ ਹੱਤਿਆ ਕੀਤੀ ਸੀ,ਉਨ੍ਹ•ਾਂ ਦੋਸ਼ੀਆਂ ਦੇ ਆਲੇ ਦੁਆਲੇ ਹਾਲੇ ਵੀ ਗੁੰਡਾ ਕਿਸਮ ਦੇ ਲੋਕ ਘੁੰਮ ਰਹੇ ਹਨ ਅਤੇ 1984 ਦੁਬਾਰਾ ਯਾਦ ਕਰਵਾਉਣ ਦੀਆਂ ਕਥਿਤ ਧਮਕੀਆਂ ਦੇ ਰਹੇ ਸਨ | ਐਡਵੋਕੇਟ ਫੂਲਕਾ ਨੇ ਅਦਾਲਤ ਦੇ ਬਾਹਰ ਮੁਲਜ਼ਮਾਂ 'ਤੇ ਕੀਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੀੜਤ ਦਾ ਕੇਸ ਬੁਰੀ ਤਰ੍ਹ•ਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ |

ਚੇਅਰਮੈਨਾਂ ਦੀਆਂ ਨਿਯੁਕਤੀਆਂ ਲਈ ਸਾਰੇ ਵਰਗਾਂ ਨੂੰ ਬਰਾਬਰ ਨੁਮਾਇੰਦਗੀ ਦਿੱਤੀ ਜਾਵੇ-ਰਾਹੁਲ

ਦਿੱਲੀ 'ਚ ਕੈਪਟਨ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਚੰਡੀਗੜ੍ਹ, 15 ਨਵੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਲੀ 'ਚ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ | ਇਸ ਬੈਠਕ ਦੌਰਾਨ ਪੰਜਾਬ ...

ਪੂਰੀ ਖ਼ਬਰ »

ਭਾਰਤ ਸ਼ਾਂਤਮਈ ਤੇ ਖੁਸ਼ਹਾਲ ਇੰਡੋ-ਪ੍ਰਸ਼ਾਂਤ ਖੇਤਰ ਲਈ ਵਚਨਬੱਧ-ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਸਿੰਗੁਪਰ ਦੇ ਦੌਰੇ 'ਤੋਂ ਸਵਦੇਸ਼ ਪਰਤੇ ਸਿੰਗਾਪੁਰ, 15 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਸ਼ਾਂਤਮਈ ਅਤੇ ਖੁਸ਼ਹਾਲ ਇੰਡੋ-ਪ੍ਰਸ਼ਾਂਤ ਖੇਤਰ ਪ੍ਰਤੀ ਵਚਨਬੱਧ ਹੈ ਅਤੇ ਉਨ੍ਹਾਂ ਸਿੰਗਾਪੁਰ ਵਿਚ 13ਵੇਂ ਈਸਟ ...

ਪੂਰੀ ਖ਼ਬਰ »

ਪੈਸਿਆਂ ਦੇ ਵਿਵਾਦ ਨੂੰ ਲੈ ਕੇ ਦਰਜੀ ਵਲੋਂ ਫ਼ੈਸ਼ਨ ਡਿਜ਼ਾਈਨਰ ਤੇ ਨੌਕਰ ਦਾ ਕਤਲ

ਮੁਲਜ਼ਮ ਦਰਜੀ ਸਾਥੀਆਂ ਸਮੇਤ ਗਿ੍ਫ਼ਤਾਰ ਨਵੀਂ ਦਿੱਲੀ, 15 ਨਵੰਬਰ (ਪੀ. ਟੀ. ਆਈ.)-ਪੈਸਿਆਂ ਦੇ ਵਿਵਾਦ ਨੂੰ ਲੈ ਕੇ ਇਕ ਦਰਜੀ ਤੇ ਉਸ ਦੇ ਦੋ ਸਹਿਯੋਗੀਆਂ ਨੇ ਦੱਖਣੀ ਦਿੱਲੀ ਦੇ ਵਸੰਤ ਕੁੰਜ ਇਨਕਲੈਵ 'ਚ ਰਹਿੰਦੀ ਇਕ ਫ਼ੈਸ਼ਨ ਡਿਜ਼ਾਈਨਰ ਤੇ ਉਸ ਦੇ ਘਰੇਲੂ ਨੌਕਰ ਦਾ ਕਤਲ ਕਰ ...

ਪੂਰੀ ਖ਼ਬਰ »

ਪਾਕਿਸਤਾਨ 'ਚ ਤਿੰਨ ਦਿਨਾਂ ਬਾਅਦ ਮਿਲੀ ਅਗਵਾ ਕੀਤੇ ਹਿੰਦੂ ਨੌਜਵਾਨ ਦੀ ਲਾਸ਼

ਸਿੰਧ 'ਚ ਨਾਬਾਲਗ ਹਿੰਦੂ ਲੜਕੀ ਅਗਵਾ ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਹੈਦਰਾਬਾਦ ਸ਼ਹਿਰ ਤੋਂ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਹਿੰਦੂ ਨੌਜਵਾਨ ਰਮੇਸ਼ ਕੁਮਾਰ ਪੁੱਤਰ ਸਿੱਕੀਲਾਧੋ ਓਦ ਦੀ ਲਾਸ਼ ਪੁਲਿਸ ਨੇ ਬਰਾਮਦ ਕੀਤੀ ਹੈ | ਰਮੇਸ਼ ਕੁਮਾਰ ...

ਪੂਰੀ ਖ਼ਬਰ »

ਭਾਰਤ ਤੇ ਚੀਨ ਸਰਹੱਦ 'ਤੇ ਸ਼ਾਂਤੀ ਬਣਾਈ ਰੱਖਣ ਲਈ ਸਹਿਮਤ

ਦੋਵਾਂ ਦੇਸ਼ਾਂ ਦੇ ਚੋਟੀ ਦੇ ਅਧਿਕਾਰੀਆਂ ਵਿਚਕਾਰ ਰੱਖਿਆ ਤੇ ਸੁਰੱਖਿਆ ਬਾਰੇ ਗੱਲਬਾਤ ਬੀਜਿੰਗ, 15 ਨਵੰਬਰ (ਪੀ. ਟੀ. ਆਈ.)-ਡੋਕਲਾਮ ਅੜਿੱਕੇ ਤੋਂ ਲਗਪਗ ਇਕ ਸਾਲ ਬਾਅਦ ਭਾਰਤ ਅਤੇ ਚੀਨ ਦੇ ਚੋਟੀ ਦੇ ਰੱਖਿਆ ਅਧਿਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ...

ਪੂਰੀ ਖ਼ਬਰ »

ਮਨਾਲੀ ਤੇ ਨਾਰਕੰਡਾ 'ਚ ਮੌਸਮ ਦੀ ਪਹਿਲੀ ਬਰਫ਼ਬਾਰੀ

ਕੇਲਾਂਗ 'ਚ ਤਾਪਮਾਨ ਮਨਫ਼ੀ 3.3 ਡਿਗਰੀ ਸੈਲਸੀਅਸ 'ਤੇ ਪੁੱਜਾ ਸ਼ਿਮਲਾ, 15 ਨਵੰਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਮਨਾਲੀ ਅਤੇ ਨਾਰਕੰਡਾ 'ਚ ਬੀਤੀ ਰਾਤ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ | ਮੌਸਮ ਵਿਭਾਗ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਮਨਾਲੀ 'ਚ ਘੱਟੋ-ਘੱਟ ...

ਪੂਰੀ ਖ਼ਬਰ »

ਗਣਤੰਤਰ ਦਿਵਸ ਪਰੇਡ ਦੇ ਮੁੱਖ ਮਹਿਮਾਨ ਹੋਣਗੇ ਅਫ਼ਰੀਕੀ ਰਾਸ਼ਟਰਪਤੀ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਾਇਰਿਲ ਰਾਮਾਫੋਸਾ 26 ਜਨਵਰੀ ਪਰੇਡ ਦੇ ਮੁੱਖ ਮਹਿਮਾਨ ਹੋਣਗੇ | ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਡ ਵੱਲੋਂ ਗਣਤੰਤਰ ਦਿਵਸ ਦਾ ਸੱਦਾ ਅਸਵੀਕਾਰ ਕਰਨ ਤੋਂ ਬਾਅਦ ਭਾਰਤ ਹੁਣ ਇਕ ਅਜਿਹੇ ਦੇਸ਼ ...

ਪੂਰੀ ਖ਼ਬਰ »

ਨੈਸ਼ਨਲ ਹੇਰਾਲਡ ਹਾਊਸ ਨੂੰ ਖ਼ਾਲੀ ਕਰਨ ਦੇ ਆਦੇਸ਼ 'ਤੇ ਰੋਕ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ ਆਈ.ਟੀ.ਓ. ਵਿਖੇ ਸਥਿਤ ਨੈਸ਼ਨਲ ਹੇਰਾਲਡ ਹਾਊਸ ਨੂੰ ਖ਼ਾਲੀ ਕਰਨ ਦੇ ਕੇਂਦਰ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਦੀ ਪਟੀਸ਼ਨ 'ਤੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਦਾ ਆਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »

ਅਗਲੇ ਤਿੰਨ ਤੋਂ ਪੰਜ ਸਾਲਾਂ 'ਚ ਨਕਸਲੀ ਸਮੱਸਿਆ ਦਾ ਹੱਲ ਹੋ ਜਾਵੇਗਾ-ਰਾਜਨਾਥ

ਕਿਹਾ, ਭਰੋਸੇਯੋਗਤਾ ਦੇ ਸੰਕਟ ਦਾ ਸਾਹਮਣਾ ਕਰ ਰਹੀ ਹੈ ਵਿਰੋਧੀ ਧਿਰ ਰਾਏਪੁਰ, 15 ਨਵੰਬਰ (ਪੀ. ਟੀ. ਆਈ.)-ਚੋਣ ਪ੍ਰਚਾਰ ਲਈ ਛੱਤੀਸਗੜ੍ਹ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ 'ਚ ਨਕਸਲਵਾਦ ਆਪਣੇ ਆਖ਼ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX