ਤਾਜਾ ਖ਼ਬਰਾਂ


ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  1 day ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  1 day ago
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  1 day ago
ਜਲੰਧਰ : ਗਦਈ ਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  1 day ago
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  1 day ago
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  1 day ago
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  1 day ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  1 day ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  1 day ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  1 day ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  1 day ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  1 day ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  1 day ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  1 day ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  1 day ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  2 days ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਅਸਲੀ ਜਮਹੂਰੀਅਤ ਉਹੀ ਹੁੰਦੀ ਹੈ, ਜਿਹੜੀ ਲੋਕਾਂ ਦੀ ਹੋਵੇ, ਲੋਕਾਂ ਦੁਆਰਾ ਹੋਵੇ, ਲੋਕਾਂ ਵਾਸਤੇ ਹੀ ਹੋਵੇ। -ਇਬਰਾਹਿਮ ਲਿੰਕਨ

ਪਹਿਲਾ ਸਫ਼ਾ

ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ 'ਚ ਸਰਕਾਰ ਬਣਾਉਣ ਲਈ ਤਿਆਰ ਕਾਂਗਰਸ

• ਬਸਪਾ ਅਤੇ ਸਪਾ ਦੇ ਸਮਰਥਨ ਤੋਂ ਬਾਅਦ ਮੱਧ ਪ੍ਰਦੇਸ਼ 'ਚ ਰਾਜਪਾਲ ਕੋਲ ਦਾਅਵਾ ਪੇਸ਼ • ਰਾਹੁਲ ਦੀ ਪਸੰਦ ਦੇ ਹੋਣਗੇ ਤਿੰਨਾਂ ਸੂਬਿਆਂ ਦੇ ਮੁੱਖ ਮੰਤਰੀ

ਜੈਪੁਰ/ਭੋਪਾਲ/ਰਾਏਪੁਰ, 12 ਦਸੰਬਰ (ਏਜੰਸੀ)-ਪਾਰਟੀ ਅਹੁਦੇਦਾਰਾਂ 'ਚ ਨਵਾਂ ਉਤਸ਼ਾਹ ਭਰਨ ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਰੱਥ ਨੂੰ ਰੋਕਣ ਲਈ ਜਾਰੀ ਕੋਸ਼ਿਸ਼ਾਂ ਨੂੰ ਹੋਰ ਊਰਜਾਵਾਨ ਕਰਦਿਆਂ ਕਾਂਗਰਸ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ 'ਚ ਸਰਕਾਰ ਬਣਾਉਣ ਲਈ ਤਿਆਰ ਹੈ | ਛੱਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਸਪੱਸ਼ਟ ਬਹੁਮਤ ਹੈ ਜਦਕਿ ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬਹੁਮਤ ਹਾਸਲ ਕਰਨ ਲਈ ਦੋ ਸੀਟਾਂ ਦੀ ਲੋੜ ਹੈ, ਜਿਸ ਘਾਟ ਨੂੰ ਪੂਰਾ ਕਰਨ ਲਈ ਬਸਪਾ ਤੇ ਹੋਰ ਪਾਰਟੀਆਂ ਨੇ ਕਾਂਗਰਸ ਨੂੰ ਸਮਰਥਨ ਦਾ ਫ਼ੈਸਲਾ ਕੀਤਾ ਹੈ | ਮੱਧ ਪ੍ਰਦੇਸ਼ ਕਾਂਗਰਸ ਨੂੰ 114 ਸੀਟਾਂ ਮਿਲੀਆਂ ਹਨ ਅਤੇ ਬਸਪਾ ਦੇ 2, ਸਮਾਜਵਾਦੀ ਪਾਰਟੀ ਦਾ ਇਕ ਅਤੇ ਚਾਰ ਅਜ਼ਾਦ ਉਮੀਦਵਾਰ ਜਿੱਤੇ ਹਨ | ਇਨ੍ਹਾਂ ਦੇ ਸਮਰਥਨ ਨਾਲ ਕਾਂਗਰਸ ਦਾ ਅੰਕੜਾ 121 'ਤੇ ਪਹੁੰਚ ਜਾਵੇਗਾ | ਹੁਣ ਤਿੰਨਾਂ ਸੂਬਿਆਂ 'ਚ ਮੁੱਖ ਮੰਤਰੀ ਲਈ ਸਾਰੀਆਂ ਨਜ਼ਰਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਪਸੰਦ 'ਤੇ ਟਿਕੀਆਂ ਹੋਈਆਂ ਹਨ, ਜਿਸ ਸਬੰਧੀ ਫੈਸਲਾ ਜੇਤੂ ਵਿਧਾਇਕਾਂ ਨਾਲ ਬੈਠਕਾਂ ਤੋਂ ਬਾਅਦ ਕੀਤਾ ਜਾਵੇਗਾ | ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਹਿੰਦੀ ਬਹੁਲਤਾ ਵਾਲੇ ਸੂਬਿਆਂ 'ਚ ਪਾਰਟੀ ਦੀ ਜਿੱਤ ਨੂੰ ਭਾਜਪਾ ਦੀਆਂ ਨਕਾਰਾਤਮਕ ਰਾਜਨੀਤੀ 'ਤੇ ਵੱਡੀ ਜਿੱਤ ਕਰਾਰ ਦਿੱਤਾ ਹੈ | ਵਧਦੀ ਹੋਈ ਵਿਰੋਧੀ ਏਕਤਾ ਦਰਮਿਆਨ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਰਾਜਸਥਾਨ ਤੇ ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਜਦਕਿ ਸਮਾਜਵਾਦੀ ਪਾਰਟੀ (ਸਪਾ) ਨੇ ਸੰਕੇਤ ਦਿੱਤਾ ਹੈ ਕਿ ਉਹ ਭਾਜਪਾ ਨੂੰ 2019 ਦੀਆਂ ਚੋਣਾਂ 'ਚ ਟੱਕਰ ਦੇਣ ਲਈ
ਮਹਾਗਠਜੋੜ ਦਾ ਹਿੱਸਾ ਬਣ ਸਕਦੀ ਹੈ | ਸਪਾ ਨੇਤਾ ਰਾਮ ਗੋਪਾਲ ਯਾਦਵ ਨੇ ਪੀ.ਟੀ.ਆਈ. ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਲਈ ਇਹ ਚਿਤਾਵਨੀ ਵਾਲੀ ਘੰਟੀ ਹੈ | ਉਨ੍ਹਾਂ ਕਿਹਾ ਕਿ ਨਤੀਜੇ ਬਹੁਤ ਵਧੀਆ ਰਹੇ ਹਨ ਤੇ ਸਪਾ ਤੇ ਕਾਂਗਰਸ ਹੋਰ ਜ਼ਿਆਦਾ ਸੀਟਾਂ ਜਿੱਤ ਸਕਦੀਆਂ ਸਨ ਜੇਕਰ ਕਾਂਗਰਸ ਦੀ ਲੀਡਰਸ਼ਿਪ ਨੇ ਉਨ੍ਹਾਂ ਨਾਲ ਵਧੀਆ ਤਰੀਕੇ ਨਾਲ ਤਾਲਮੇਲ ਕੀਤਾ ਹੰੁਦਾ | ਭਾਜਪਾ ਖਿਲਾਫ ਮਹਾਗਠਜੋੜ ਨਾਲ ਜੁੜਨ ਦੀਆਂ ਸੰਭਾਵਨਾਵਾਂ ਸਬੰਧੀ ਉਨ੍ਹਾਂ ਕਿਹਾ ਕਿ ਮੈਂ ਸੋਚਦਾ ਹਾਂ 'ਇਹ ਹੋ ਸਕਦਾ ਹੈ' | ਰਾਜਸਥਾਨ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਸੂਬਾ ਕਾਂਗਰਸ ਪ੍ਰਧਾਨ ਸਚਿਨ ਪਾਇਲਟ ਤੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾਅਵੇਦਾਰ ਹਨ ਤੇ ਦੋਵਾਂ ਨੇ ਹੀ ਆਪੋ-ਆਪਣੇ ਹਲਕਿਆਂ 'ਚ ਵੱਡੀ ਜਿੱਤ ਹਾਸਲ ਕੀਤੀ ਹੈ | ਇਸ ਸਬੰਧੀ ਸਚਿਨ ਪਾਇਲਟ ਨੇ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਕੋਲ ਸਰਕਾਰ ਬਣਾਉਣ ਲਈ ਦਾਅਵਾ ਹੈ | ਅਸੀਂ ਸਾਰੀਆਂ ਗੈਰ-ਭਾਜਪਾ ਪਾਰਟੀਆਂ ਤੇ ਚੁਣੇ ਹੋਏ ਮੈਂਬਰਾਂ, ਜੋ ਕਿ ਭਾਜਪਾ ਦੇ ਵਿਰੋਧੀ ਹਨ ਤੇ ਸਾਨੂੰ ਸਮਰਥਨ ਦੇਣਾ ਚਾਹੁੰਦੇ ਹਨ, ਨੂੰ ਨਾਲ ਲੈ ਕੇ ਚੱਲਾਂਗੇ | ਉਨ੍ਹਾਂ ਕਿਹਾ ਕਿ ਪਾਰਟੀ ਦੇ ਨਵ-ਨਿਯੁਕਤ ਵਿਧਾਇਕ ਮੁੱਖ ਮੰਤਰੀ ਸਬੰਧੀ ਵਿਚਾਰ ਵਟਾਂਦਰਾ ਕਰਨਗੇ, ਜਿਸ ਤੋਂ ਬਾਅਦ ਕਾਂਗਰਸ ਪ੍ਰਧਾਨ ਇਸ ਸਬੰਧੀ ਫੈਸਲਾ ਲੈਣਗੇ | ਛੱਤੀਸਗੜ੍ਹ 'ਚ ਮੁੱਖ ਮੰਤਰੀ ਅਹੁਦੇ ਲਈ ਲੋਕ ਸਭਾ ਮੈਂਬਰ ਤਮਰਦਵਾਜ ਸਾਹੂ, ਸੂਬਾ ਕਾਂਗਰਸ ਪ੍ਰਧਾਨ ਭੁਪੇਸ਼ ਬਾਘਲ ਤੇ ਸੀਨੀਅਰ ਕਾਂਗਰਸੀ ਨੇਤਾ ਟੀ.ਐਸ. ਸਿੰਘਦਿਓ ਮੁੱਖ ਦਾਅਵੇਦਾਰ ਹਨ | ਮੱਧ ਪ੍ਰਦੇਸ਼ 'ਚ ਕਾਂਗਰਸ 114 ਸੀਟਾਂ ਜਿੱਤ ਕੇ ਇਕੱਲੀ ਵੱਡੀ ਪਾਰਟੀ ਵਜੋਂ ਉਭਰੀ ਹੈ | ਹਾਲਾਂਕਿ ਕਾਂਗਰਸ ਨੂੰ ਬਹੁਮਤ ਲਈ 2 ਹੋਰ ਸੀਟਾਂ ਦੀ ਲੋੜ ਹੈ ਤੇ ਬਸਪਾ ਤੇ ਹੋਰ ਪਾਰਟੀਆਂ ਨੇ ਕਾਂਗਰਸ ਨੂੰ ਸਮਰਥਨ ਦਾ ਭਰੋਸਾ ਹੈ | ਅੱਜ ਕਾਂਗਰਸੀ ਨੇਤਾਵਾਂ ਨੇ ਮੁੱਖ ਮੰਤਰੀ ਅਹੁਦੇ ਦੇ ਮੁੱਖ ਦਾਅਵੇਦਾਰ ਤੇ ਸੂਬਾ ਪ੍ਰਧਾਨ ਕਮਲਨਾਥ ਦੀ ਅਗਵਾਈ 'ਚ ਰ ਾਜਪਾਲ ਅਨੰਦੀਬੇਨ ਪਟੇਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ |
ਕਾਂਗਰਸ ਵਲੋਂ ਰਾਜਸਥਾਨ 'ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਜੈਪੁਰ, 12 ਦਸੰਬਰ (ਏਜੰਸੀ)- ਕਾਂਗਰਸ ਨੇ ਰਾਜਸਥਾਨ 'ਚ ਅਗਲੀ ਸਰਕਾਰ ਬਣਾਉਣ ਲਈ ਅੱਜ ਸ਼ਾਮ ਨੂੰ ਰਸਮੀ ਦਾਅਵਾ ਪੇਸ਼ ਕਰ ਦਿੱਤਾ ਹੈ | ਪਾਰਟੀ ਦੇ ਨਵ-ਨਿਯੁਕਤ ਵਿਧਾਇਕਾਂ ਨੇ ਸੂਬਾ ਕਾਂਗਰਸ ਇੰਚਾਰਜ ਤੇ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਅਵਿਨਾਸ਼ ਪਾਂਡੇ, ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਸੂਬਾ ਪ੍ਰਧਾਨ ਸਚਿਨ ਪਾਇਲਟ ਨੇ ਰਾਜਪਾਲ ਕਲਿਆਨ ਸਿੰਘ ਨਾਲ ਮੁਲਾਕਾਤ ਕੀਤੀ ਤੇ ਰਸਮੀ ਤੌਰ 'ਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ | ਇਸ ਸਬੰਧੀ ਅਵਿਨਾਸ਼ ਪਾਂਡੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਰਕਾਰ ਬਣਾਉਣ ਲਈ ਰਸਮੀ ਦਾਅਵਾ ਪੇਸ਼ ਕਰ ਦਿੱਤਾ ਹੈ ਤੇ ਰਾਜਪਾਲ ਨੂੰ ਕਿਹਾ ਹੈ ਕਿ ਚੁਣੇ ਹੋਏ ਵਿਧਾਇਕਾਂ ਦੀ ਸੂਚੀ ਤੇ ਹੋਰ ਜ਼ਰੂਰੀ ਜਾਣਕਾਰੀ ਵੀਰਵਾਰ ਨੂੰ ਸੌਾਪੀ ਜਾਵੇਗੀ | ਉਨ੍ਹਾਂ ਕਿਹਾ ਕਿ ਵਿਧਾਇਕ ਦਲ ਦੇ ਨੇਤਾ ਸਬੰਧੀ ਫੈਸਲਾ ਨਵੀਂ ਦਿੱਲੀ ਵਿਖੇ ਪਾਰਟੀ ਹਾਈ ਕਮਾਂਡ ਵਲੋਂ ਕੀਤਾ ਜਾਵੇਗਾ | ਰਾਜਸਥਾਨ ਕਾਂਗਰਸ ਵਿਧਾਇਕ ਦਲ ਨੇ ਅੱਜ ਇਕ ਲਾਈਨ ਦਾ ਮਤਾ ਪਾਸ ਕਰਕੇ ਮੁੱਖ ਮੰਤਰੀ ਦੇ ਨਾਂਅ ਦੀ ਚੋਣ ਦਾ ਅਧਿਕਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦਿੱਤਾ | ਇਸੇ ਤਰ੍ਹਾਂ ਛੱਤੀਸਗੜ੍ਹ ਦੇ ਨਵ-ਨਿਯੁਕਤ ਵਿਧਾਇਕਾਂ ਨੇ ਇਕ ਮਤਾ ਪਾਸ ਕਰਦਿਆਂ ਕਾਂਗਰਸ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਨ ਦੇ ਅਧਿਕਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦਿੱਤੇ ਹਨ |
ਬਸਪਾ ਦੇ ਸਮਰਥਨ ਨਾਲ ਮੱਧ ਪ੍ਰਦੇਸ਼ 'ਚ ਸਰਕਾਰ ਬਣਾਏਗੀ ਕਾਂਗਰਸ
ਇੰਦੌਰ, 12 ਦਸੰਬਰ (ਰਤਨਜੀਤ ਸਿੰਘ ਸ਼ੈਰੀ)-ਭਾਜਪਾ ਨੂੰ ਸੱਤਾ ਤੋਂ ਲਾਂਬੇ ਕਰਨ ਦੇ ਅਹਿਦ ਲੈਂਦਿਆਂ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਮੱਧ ਪ੍ਰਦੇਸ਼ 'ਚ ਸਰਕਾਰ ਦੇ ਨਿਰਮਾਣ ਲਈ ਕਾਂਗਰਸ ਨੂੰ ਸਮਰਥਨ ਦੇਵੇਗੀ ਤੇ ਜੇਕਰ ਲੋੜ ਪਈ ਤਾਂ ਰਾਜਸਥਾਨ 'ਚ ਵੀ ਕਾਂਗਰਸ ਨੂੰ ਸਮਰਥਨ ਦੇਵੇਗੀ | ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਰਕਾਰ ਬਣਾਉਣ ਲਈ ਬਹੁਤ ਹੀ ਘੱਟ ਸਮਰਥਨ ਦੀ ਲੋੜ ਹੈ, ਪਰ ਭਾਜਪਾ ਵੀ ਸੂਬੇ 'ਚ ਮੁੜ ਸੱਤਾ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਨੂੰ ਸੱਤਾ ਤੋਂ ਲਾਂਬੇ ਕਰਨ ਲਈ ਚੋਣਾਂ ਲੜੀਆਂ ਸਨ | ਉਨ੍ਹਾਂ ਕਿਹਾ ਕਿ ਹਾਲਾਂਕਿ ਅਸੀਂ ਕਾਂਗਰਸ ਦੀ ਵਿਚਾਰਧਾਰਾ ਨਾਲ ਸਹਿਮਤ ਨਹੀਂ ਹਾਂ, ਪਰ ਭਾਜਪਾ ਨੂੰ ਸੱਤਾ ਤੋਂ ਪਰ੍ਹੇ ਕਰਨ ਲਈ ਅਸੀਂ ਕਾਂਗਰਸ ਨੂੰ ਆਪਣਾ ਸਮਰਥਨ ਦੇਵਾਂਗੇ | ਬਸਪਾ ਮੁਖੀ ਨੇ ਦਾਅਵਾ ਕੀਤਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਦੇ ਮਤਦਾਤਾ ਕੇਂਦਰ ਤੇ ਤਿੰਨਾਂ ਰਾਜਾਂ ਦੀਆਂ ਭਾਜਪਾ ਸਰਕਾਰਾਂ ਤੋਂ ਦੁਖੀ ਸਨ ਤੇ ਭਾਜਪਾ ਨੂੰ ਸੱਤਾ ਤੋਂ ਲਾਂਬੇ ਕਰਨਾ ਚਾਹੰੁਦੇ ਸਨ | ਇਸੇ ਲਈ ਲੋਕਾਂ ਨੇ ਕਾਂਗਰਸ ਨੂੰ ਇਕ ਵਧੀਆ ਬਦਲ ਵਜੋਂ ਚੁਣਿਆ ਹੈ | ਉਨ੍ਹਾਂ ਕਾਂਗਰਸ ਨੂੰ ਦਿਲੋਂ ਵੋਟਾਂ ਦਿੱਤੀਆਂ ਹਨ | ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਬਸਪਾ ਕਾਂਗਰਸ ਨੂੰ ਰਾਜਸਥਾਨ 'ਚ ਸਰਕਾਰ ਬਣਾਉਣ 'ਚ ਮਦਦ ਕਰੇਗੀ | ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ 230 ਸੀਟਾਂ 'ਚੋਂ ਭਾਜਪਾ ਕੋਲ 109 ਤੇ ਕਾਂਗਰਸ ਕੋਲ 114 ਸੀਟਾਂ ਹਨ ਜਦਕਿ 7 ਹੋਰ ਸੀਟਾਂ 'ਤੇ ਬਸਪਾ ਤੇ ਆਜ਼ਾਦ ਜੇਤੂ ਹਨ | ਕਾਂਗਰਸ ਨੂੰ ਸਪੱਸ਼ਟ ਬਹੁਮਤ (116 ਸੀਟਾਂ) ਲਈ 2 ਹੋਰ ਸੀਟਾਂ ਦੀ ਲੋੜ ਹੈ |
ਮਿਜ਼ੋਰਮ ਦੇ ਮੁੱਖ ਮੰਤਰੀ ਵਜੋਂ 15 ਨੂੰ ਸਹੰੁ ਚੁੱਕਣਗੇ ਜ਼ੋਰਮਥਾਂਗਾ
ਆਈਜ਼ਾਲ, 12 ਦਸੰਬਰ (ਏਜੰਸੀ)-ਮਿਜ਼ੋ ਨੈਸ਼ਨਲ ਫਰੰਟ (ਐਮ.ਐਨ.ਐਫ.) ਦੇ ਪ੍ਰਧਾਨ ਜ਼ੋਰਮਥਾਂਗਾ ਮਿਜ਼ੋਰਮ ਦੇ ਮੁੱਖ ਮੰਤਰੀ ਵਜੋਂ ਸਨਿੱਚਰਵਾਰ 15 ਦਸੰਬਰ ਨੂੰ ਸਹੰੁ ਚੁੱਕਣਗੇ | ਰਾਜਪਾਲ ਕੁੱਮਾਨਮ ਰਾਜਾਸੇਖਰਨ ਨੇ ਅੱਜ ਚੋਣ ਕਮਿਸ਼ਨ ਵਲੋਂ ਨਤੀਜੇ ਸਬੰਧੀ ਨੋਟੀਫਿਕੇਸ਼ਨ ਮਿਲਣ ਤੋਂ ਬਾਅਦ ਜ਼ੋਰਮਥਾਂਗਾ ਨੂੰ ਸੂਬੇ 'ਚ ਅਗਲੀ ਸਰਕਾਰ ਬਣਾਉਣ ਲਈ ਰਸਮੀ ਤੌਰ 'ਤੇ ਸੱਦਾ ਦਿੱਤਾ | ਇਸ ਤੋਂ ਪਹਿਲਾਂ ਰਾਜਪਾਲ ਨੇ 7ਵੀਂ ਵਿਧਾਨ ਸਭਾ ਭੰਗ ਕਰਦਿਆਂ 8ਵੀਂ ਵਿਧਾਨ ਸਭਾ ਲਈ ਰਾਹ ਪੱਧਰਾ ਕੀਤਾ |
ਮੁੱਖ ਮੰਤਰੀ ਦੀ ਦੌੜ ਦਰਮਿਆਨ ਰਾਹੁਲ ਨੇ ਪਾਰਟੀ ਵਰਕਰਾਂ ਤੋਂ ਪਸੰਦ ਪੁੱਛੀ
ਨਵੀਂ ਦਿੱਲੀ, 12 ਦਸੰਬਰ (ਏਜੰਸੀ)-ਛੱਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ 'ਚ ਮੁੱਖ ਮੰਤਰੀ ਦੀ ਚੱਲ ਰਹੀ ਦੌੜ ਦਰਮਿਆਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨਾਂ ਸੂਬਿਆਂ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਹਰੇਕ ਸੂਬੇ ਦੇ ਪਾਰਟੀ ਵਰਕਰਾਂ ਕੋਲੋਂ ਉਨ੍ਹਾਂ ਦੀ ਪਸੰਦ ਪੁੱਛੀ ਹੈ | ਇਸ ਸਬੰਧੀ ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਵਰਕਰਾਂ ਲਈ ਅੰਦਰੂਨੀ ਸੁਨੇਹਾ ਪਲੇਟਫਾਰਮ ਦਾ ਇਸਤੇਮਾਲ ਕਰਦੇ ਹੋਏ ਰਾਹੁਲ ਗਾਂਧੀ ਨੇ ਆਪੋ-ਆਪਣੇ ਸੂਬੇ 'ਚ ਮੁੱਖ ਮੰਤਰੀ ਦੀ ਚੋਣ ਲਈ ਪਾਰਟੀ ਵਰਕਰਾਂ ਨੂੰ ਇਕ ਆਡੀਓ ਸੰਦੇਸ਼ ਭੇਜਿਆ ਹੈ | ਵਾਰ-ਵਾਰ ਸੰਪਰਕ ਕਰਨ ਦੇ ਬਾਵਜੂਦ ਪਾਰਟੀ ਬੁਲਾਰਿਆਂ ਨੇ ਇਸ ਤਰ੍ਹਾਂ ਦੇ ਸੁਨੇਹੇ ਤੇ ਇਸ ਸਬੰਧੀ ਵਿਸਤਾਰ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਸੁਨੇਹਾ ਭੇਜਣ ਦੇ ਸਹੀ ਸਮੇਂ ਬਾਰੇ ਵੀ ਕੁਝ ਪਤਾ ਨਹੀਂ ਲੱਗ ਸਕਿਆ ਹੈ |

ਸ਼ਿਵਰਾਜ ਵਲੋਂ ਅਸਤੀਫਾ

ਭੋਪਾਲ, 12 ਦਸੰਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਆਪਣਾ ਅਸਤੀਫਾ ਸੂਬੇ ਦੀ ਰਾਜਪਾਲ ਅਨੰਦੀਬੇਨ ਪਟੇਲ ਨੂੰ ਸੌਾਪ ਦਿੱਤਾ ਹੈ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸੂਬੇ 'ਚ ਭਾਜਪਾ ਦੀ ਹਾਰ ਦੀ ਜ਼ਿੰਮੇਵਾਰੀ ਕਬੂਲਦੇ ਹਨ | ਅਸਤੀਫਾ ਸੌਾਪਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਭਾਜਪਾ ਸੂਬੇ 'ਚ ਸਰਕਾਰ ਬਣਾਉਣ ਲਈ ਕੋਈ ਦਾਅਵਾ ਨਹੀਂ ਕਰੇਗੀ | ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਆਪਣਾ ਅਸਤੀਫਾ ਸੌਾਪ ਦਿੱਤਾ ਹੈ | ਸੂਬੇ 'ਚ ਭਾਜਪਾ ਦੀ ਹਾਰ ਦੀ ਪੂਰੀ ਜ਼ਿੰਮੇਵਾਰੀ ਮੇਰੀ ਆਪਣੀ ਹੈ ਤੇ ਅਸੀਂ ਸਰਕਾਰ ਬਣਾਉਣ ਲਈ ਕੋਈ ਦਾਅਵਾ ਨਹੀਂ ਕਰਾਂਗੇ | ਚੌਹਾਨ ਨੇ ਕਿਹਾ ਕਿ ਸਾਨੂੰ ਜ਼ਿਆਦਾ ਵੋਟਾਂ ਮਿਲੀਆਂ ਹਨ, ਪਰ ਅਸੀਂ ਲੋਕਾਂ ਦੇ ਜਨਾਦੇਸ਼ ਦਾ ਸਨਮਾਨ ਕਰਦੇ ਹਾਂ | ਸਾਨੂੰ ਸਰਕਾਰ ਬਣਾਉਣ ਲਈ ਜ਼ਰੂਰਤ ਜਿੰਨੀਆਂ ਸੀਟਾਂ ਨਹੀਂ ਮਿਲੀਆਂ, ਇਸ ਲਈ ਅਸੀਂ ਸਰਕਾਰ ਬਣਾਉਣ ਲਈ ਦਾਅਵਾ ਨਹੀਂ ਕਰਾਂਗੇ |

ਤੇਲੰਗਾਨਾ 'ਚ ਅੱਜ ਸਹੰੁ ਚੁੱਕਣਗੇ ਚੰਦਰਸ਼ੇਖਰ ਰਾਓ

ਹੈਦਰਾਬਾਦ, 12 ਦਸੰਬਰ (ਏਜੰਸੀ)- ਟੀ. ਆਰ. ਐਸ. ਪ੍ਰਧਾਨ ਚੰਦਰਸ਼ੇਖਰ ਰਾਓ ਵਲੋਂ ਤੇਲੰਗਾਨਾ ਦੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਭਲਕੇ ਵੀਰਵਾਰ ਨੂੰ ਸਹੰੁ ਚੁੱਕਣਗੇ | ਚੰਦਰਸ਼ੇਖਰ ਰਾਓ, ਜਿਨ੍ਹਾਂ ਨੂੰ ਅੱਜ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਅੰਤਿਮ ਸੂਚੀ ਜਾਰੀ ਹੋਣ ਤੋਂ ਬਾਅਦ ਸਹੰੁ ਚੁੱਕ ਸਮਾਗਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਅਜੇ ਅੰਤਿਮ ਸੂਚੀ ਪ੍ਰਕਾਸ਼ਿਤ ਕਰਨੀ ਹੈ ਤੇ ਜੇਕਰ ਇਹ ਹੋ ਜਾਂਦੀ ਹੈ ਤਾਂ ਸਰਕਾਰ ਭਲਕੇ ਸਹੁੰ ਚੁੱਕੇਗੀ | ਉਨ੍ਹਾਂ ਕਿਹਾ ਕਿ ਉਹ ਭਲਕੇ ਸਹੰੁ ਚੁੱਕ ਸਕਦੇ ਹਨ | ਇਹ ਸਹੀ ਸਮਾਂ ਹੈ, ਪਰ ਇਹ ਤਾਂ ਹੀ ਸੰਭਵ ਹੋ ਸਕੇਗਾ ਜਦੋਂ ਚੋਣ ਕਮਿਸ਼ਨ ਸੂਚੀ ਪ੍ਰਕਾਸ਼ਿਤ ਕਰੇਗਾ | ਵੇਖਦੇ ਹਾਂ ਸ਼ਾਮ ਤੱਕ ਕੀ ਹੰੁਦਾ ਹੈ | ਉਨ੍ਹਾਂ ਕਿਹਾ ਕਿ ਉਹ ਇਕੱਲੇ ਹੀ ਸਹੁੰ ਚੁੱਕਣਗੇ ਜਾਂ ਆਪਣੇ ਦੋ ਹੋਰ ਸਾਥੀਆਂ ਨਾਲ ਸਹੰੁ ਚੁੱਕ ਸਕਦੇ ਹਨ | ਉਨ੍ਹਾਂ ਕਿਹਾ ਕਿ ਬਾਕੀ ਵਿਸਤਾਰ ਉਹ ਦੋ ਤਿੰਨ ਦਿਨਾਂ 'ਚ ਕਰਨਗੇ |

ਪਹਾੜਾਂ 'ਚ ਬਰਫ਼ਬਾਰੀ-ਮੈਦਾਨੀ ਇਲਾਕੇ 'ਚ ਠੰਢ ਸ਼ਿਮਲਾ 'ਚ ਮੌਸਮ ਦੀ ਪਹਿਲੀ ਭਾਰੀ ਬਰਫ਼ਬਾਰੀ

ਸ਼ਿਮਲਾ/ਚੰਡੀਗੜ੍ਹ/ਦੇਹਰਾਦੂਨ/ਸ੍ਰੀਨਗਰ, 12 ਦਸੰਬਰ (ਏਜੰਸੀ)-ਸ਼ਿਮਲਾ ਸਮੇਤ ਹਿਮਾਚਲ ਅਤੇ ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਠੰਢ ਨੇ ਜ਼ੋਰ ਫੜ ਲਿਆ ਹੈ | ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਣ ਨਾਲ ਸੈਲਾਨੀਆਂ ਤੇ ਸਥਾਨਕ ਹੋਟਲ ਕਾਰੋਬਾਰੀਆਂ ਦੇ ਚਿਹਰਿਆਂ 'ਤੇ ਰੌਣਕ ਆ ਗਈ ਹੈ | ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਨਾਲ ਪਾਰਾ ਹੇਠਾਂ ਆਇਆ ਹੈ, ਜਦਕਿ ਉੱਤਰਾਖੰਡ 'ਚ ਉੱਚੇ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਤੇ ਹੇਠਲੇ ਇਲਾਕਿਆਂ 'ਚ ਬਾਰਿਸ਼ ਹੋਣ ਕਾਰਨ ਠੰਢ ਵਧਣ ਲੱਗ ਪਈ ਹੈ | ਉਧਰ ਪਹਿਲਾਂ ਤੋਂ ਹੀ ਠੰਢ ਦੇ ਲਪੇਟ 'ਚ ਆ ਚੁੱਕੇ ਜੰਮੂ-ਕਸ਼ਮੀਰ ਦੇ ਗੁਲਮਰਗ 'ਚ ਅੱਜ ਤਾਪਮਾਨ ਮਨਫ਼ੀ 8 ਡਿਗਰੀ ਰਿਕਾਰਡ ਕੀਤਾ ਗਿਆ ਹੈ | ਸ਼ਿਮਲਾ 'ਚ ਅੱਜ ਹੋਈ ਮੌਸਮ ਦੀ ਪਹਿਲੀ ਬਰਫ਼ਬਾਰੀ ਦਾ ਆਨੰਦ ਮਾਣਨ ਲਈ ਸੈਲਾਨੀ ਰਿਜ ਤੇ ਮਾਲ ਰੋਡ 'ਤੇ ਇਕੱਠੇ ਹੋਏ, ਦਰਖਤਾਂ ਦੇ ਪੱਤਿਆਂ ਅਤੇ ਇਮਾਰਤਾਂ ਦੀਆਂ ਛੱਤਾਂ 'ਤੇ ਜੰਮੀ ਹੋਈ ਬਰਫ਼ਬਾਰੀ ਬੇਹੱਦ ਮਨਮੋਹਕ ਨਜ਼ਾਰਾ ਪੇਸ਼ ਕਰ ਰਹੀ ਹੈ | ਮੌਸਮ ਵਿਭਾਗ ਮੁਤਾਬਿਕ ਸ਼ਿਮਲਾ 'ਚ 3.8 ਸੈਂਟੀਮੀਟਰ ਬਰਫ਼ਬਾਰੀ ਹੋਈ ਹੈ, ਜਦਕਿ ਡਲਹੌਜ਼ੀ 'ਚ 1.5, ਕੁਫਰੀ 'ਚ 7, ਕਿਨੌਰ ਦੇ ਕਾਲਪਾ 'ਚ 6 ਅਤੇ ਲਾਹੌਲ ਸਪਿਤੀ ਦੇ ਕੇਲਾਂਗ 'ਚ 3 ਸੈਂਟੀਮੀਟਰ ਬਰਫ਼ਬਾਰੀ ਰਿਕਾਰਡ ਕੀਤੀ  ਗਈ ਹੈ | ਇਨ੍ਹਾਂ ਤੋਂ ਇਲਾਵਾ ਧਰਮਸ਼ਾਲਾ, ਚੰਬਾ, ਮੰਡੀ, ਕੁੱਲੂ, ਮਨਾਲੀ ਆਦਿ 'ਚ ਵੀ ਬਰਫ਼ਬਾਰੀ ਹੋਈ ਹੈ ਤੇ ਮੈਦਾਨੀ ਇਲਾਕਿਆਂ 'ਚ ਬਾਰਿਸ਼ ਹੋਈ ਹੈ | ਹਿਮਾਚਲ ਦੇ ਉਚੇ ਪਹਾੜੀ ਜ਼ਿਲ੍ਹੇ ਸਿਰਮੌਰ ਦੇ ਚੌਰਧਰ ਇਲਾਕੇ 'ਚ ਅੱਜ ਬਾਅਦ ਦੁਪਹਿਰ ਸਾਢੇ 3 ਫੁੱਟ ਬਰਫ਼ਬਾਰੀ ਰਿਕਾਰਡ ਕੀਤੀ ਗਈ ਹੈ, ਜਿਸ ਨਾਲ ਪੂਰੇ ਜ਼ਿਲ੍ਹੇ ਦਾ ਤਾਪਮਾਨ ਮਨਫ਼ੀ ਤੋਂ ਹੇਠਾਂ ਚਲਾ ਗਿਆ ਹੈ | ਬਰਫ਼ਬਾਰੀ ਕਾਰਨ ਹਰੀਪੁਰ ਧਰ, ਚੋਪਾਲ ਤੇ ਨੋਹਰਾ ਧਰ ਵੱਲ ਜਾਣ ਵਾਲੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ | ਪੰਜਾਬ ਤੇ ਹਰਿਆਣਾ 'ਚ ਕਈ ਥਾਂਵਾਂ 'ਤੇ ਹੋਈ ਹਲਕੀ ਬਾਰਿਸ਼ ਕਾਰਨ ਪਾਰਾ ਹੇਠਾਂ ਆਇਆ ਹੈ | ਪਟਿਆਲਾ, ਰੂਪਨਗਰ, ਮੋਹਾਲੀ, ਫ਼ਰੀਦਕੋਟ, ਲੁਧਿਆਣਾ, ਹਲਵਾਰਾ, ਜਲੰਧਰ 'ਚ ਕਈ ਥਾਂਵਾਂ 'ਤੇ ਹਲਕੀ ਬਾਰਿਸ਼ ਹੋਈ ਹੈ, ਜਦਕਿ ਹਰਿਆਣਾ ਦੇ ਅੰਬਾਲਾ, ਕਰਨਾਲ, ਪੰਚਕੂਲਾ ਤੇ ਭਿਵਾਨੀ 'ਚ ਕਈ ਥਾਂਵਾਂ 'ਤੇ ਮੀਂਹ ਪੈਣ ਦੀਆਂ ਖਬਰਾਂ ਹਨ | ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨ ਚੰਡੀਗੜ੍ਹ 'ਚ ਵੀ ਹਲਕੀ ਬਾਰਿਸ਼ ਹੋਈ | ਉਧਰ ਉੱਤਰਾਖੰਡ ਦੇ ਉੱਚੇ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਤੇ ਹੇਠਲੇ ਇਲਾਕਿਆਂ 'ਚ ਬਾਰਿਸ਼ ਹੋਣ ਅਤੇ ਠੰਢੀਆਂ ਹਵਾਵਾਂ ਕਾਰਨ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ | ਮੌਸਮ ਵਿਭਾਗ ਮੁਤਾਬਿਕ ਉੱਤਰਾਖੰਡ ਦੇ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਤੇ ਯਮੁਨੋਤਰੀ ਸਮੇਤ 2,500 ਮੀਟਰ ਤੋਂ ਵੱਧ ਉਚਾਈ ਵਾਲੇ ਸਥਾਨਾਂ 'ਤੇ ਇਕ ਫੁੱਟ ਤੱਕ ਬਰਫ਼ਬਾਰੀ ਹੋਈ ਹੈ, ਜਦਕਿ ਹੇਠਲੇ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ ਹੈ | ਦੇਹਰਾਦੂਨ ਦੇ ਚਕਰਾਤਾ ਤੇ ਮਸੂਰੀ ਨੇੜੇ ਧਨੋਲਟੀ 'ਚ ਵੀ ਬਰਫ਼ਬਾਰੀ ਹੋਈ ਹੈ ਤੇ ਭਲਕੇ ਵੀ ਉੱਤਰਾਖੰਡ 'ਚ ਮੌਸਮ ਅਜਿਹਾ ਹੀ ਬਣੇ ਰਹਿਣ ਦੀ ਸੰਭਾਵਨਾ ਹੈ |
ਗੁਲਮਰਗ 'ਚ ਤਾਪਮਾਨ ਮਨਫ਼ੀ 8 ਡਿਗਰੀ 'ਤੇ ਪੁੱਜਾ
ਉਧਰ ਜੰਮੂ-ਕਸ਼ਮੀਰ ਦੀ ਕਸ਼ਮੀਰ ਵਾਦੀ ਜਿਥੇ ਬੀਤੇ 2-3 ਦਿਨਾਂ ਤੋਂ ਬਰਫ਼ਬਾਰੀ ਤੇ ਬਾਰਿਸ਼ ਹੋਣ ਨਾਲ ਤਾਪਮਾਨ ਮਨਫ਼ੀ ਡਿਗਰੀ ਤੋਂ ਹੇਠਾਂ ਚੱਲ ਰਿਹਾ ਹੈ, ਉਸ ਦੇ ਗੁਲਮਰਗ 'ਚ ਬੀਤੀ ਰਾਤ ਤਾਪਮਾਨ ਮਨਫ਼ੀ 8 ਡਿਗਰੀ ਰਿਕਾਰਡ ਕੀਤਾ ਗਿਆ ਹੈ | ਮੌਸਮ ਵਿਭਾਗ ਮੁਤਾਬਿਕ ਕੁਪਵਾੜਾ ਦਾ ਤਾਪਮਾਨ ਮਨਫ਼ੀ 2.8 ਡਿਗਰੀ ਤੇ ਪਹਿਲਗਾਮ ਮਨਫ਼ੀ 2.8 ਡਿਗਰੀ ਜਦਕਿ ਲੱਦਾਖ ਖੇਤਰ ਦੇ ਲੇਹ ਤੇ ਕਾਰਗਿਲ ਕਸਬਿਆਂ ਦਾ ਤਾਪਮਾਨ ਕ੍ਰਮਵਾਰ ਮਨਫ਼ੀ 9.1 ਅਤੇ 9.3 ਡਿਗਰੀ ਰਿਕਾਰਡ ਕੀਤਾ ਗਿਆ ਹੈ |

ਤਰਸਿੱਕਾ ਨੇੜੇ ਬੈਂਕ 'ਚੋਂ 10 ਲੱਖ 40 ਹਜ਼ਾਰ ਲੁੱਟੇ

ਤਰਸਿੱਕਾ, 12 ਦਸੰਬਰ (ਅਤਰ ਸਿੰਘ ਤਰਸਿੱਕਾ)-ਇਥੋਂ 2 ਕਿਲੋਮੀਟਰ ਦੂਰ ਅੰਮਿ੍ਤਸਰ-ਮਹਿਤਾ ਚੌਾਕ ਰੋਡ 'ਤੇ ਸੈਦੋਲ੍ਹੇਲ ਖਜ਼ਾਲਾ ਸਥਿਤ ਐਕਸਿਸ ਬੈਂਕ ਤੋਂ ਅੱਜ ਦੁਪਹਿਰ 1:55 ਵਜੇ 4 ਲੁਟੇਰਿਆਂ ਵਲੋਂ 10 ਲੱਖ 40 ਹਜ਼ਾਰ ਰੁਪਏ ਲੁੱਟ ਕੇ ਲੈ ਜਾਣ ਦੀ ਖ਼ਬਰ ਮਿਲੀ ਹੈ | ਇਸ ਲੁੱਟ ਦੀ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪਰਮਪਾਲ ਸਿੰਘ ਐਸ.ਐਸ. ਪੀ. ਦਿਹਾਤੀ, ਗੁਰਪ੍ਰਤਾਪ ਸਿੰਘ ਸਹੋਤਾ ਡੀ.ਐਸ. ਪੀ. ਜੰਡਿਆਲਾ ਗੁਰੂ ਤੇ ਬਿਕਰਮਜੀਤ ਸਿੰਘ ਐਸ.ਐਚ. ਓ. ਥਾਣਾ ਤਰਸਿੱਕਾ ਤੁਰੰਤ ਮੌਕੇ 'ਤੇ ਪਹੁੰਚ ਗਏ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿਨ੍ਹਾਂ ਚਾਰ ਲੁਟੇਰਿਆਂ ਨੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਉਨ੍ਹਾਂ 'ਚੋਂ ਦੋ ਪੱਗੜੀਧਾਰੀ ਸਿੱਖ ਤੇ ਦੋ ਮੋਨੇ ਸਨ ਅਤੇ ਚਾਰਾਂ ਕੋਲ ਪਿਸਤੌਲ ਸਨ, ਉਹ ਕੈਸ਼ੀਅਰ ਅਮਨਪ੍ਰੀਤ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਤੋਂ ਪਿਸਤੌਲ ਦੀ ਨੋਕ 'ਤੇ 10 ਲੱਖ 40 ਹਜ਼ਾਰ ਰੁਪਏ ਲੁੱਟ ਕੇ ਚਿੱਟੇ ਰੰਗ ਦੀ ਆਈ ਟਵੰਟੀ ਕਾਰ ਨੰਬਰ 6428 'ਤੇ ਸਵਾਰ ਹੋ ਕੇ ਅੰਮਿ੍ਤਸਰ ਵੱਲ ਫ਼ਰਾਰ ਹੋ ਗਏ | ਬੈਂਕ ਦੇ ਸਟਾਫ਼ ਮੈਂਬਰਾਂ ਨੇ ਦੱਸਿਆ ਕਿ ਮੋਨੇ ਲੁਟੇਰਿਆਂ 'ਚੋਂ ਇਕ ਨੇ ਟੋਪੀ ਪਾਈ ਹੋਈ ਸੀ ਤੇ ਦੂਸਰੇ ਨੇ ਸਿਰ 'ਤੇ ਪਰਨਾ ਬੰਨਿ੍ਹਆ ਹੋਇਆ ਸੀ ਅਤੇ ਲੁਟੇਰੇ ਜਾਂਦੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਡੀ. ਵੀ. ਆਰ. ਵੀ ਪੁੱਟ ਕੇ ਲੈ ਗਏ | ਬੈਂਕ ਦੇ ਮੈਨੇਜਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਸਾਨੂੰ ਕੁਝ ਵੀ ਸਮਝ ਨਹੀਂ ਆ ਰਿਹਾ | ਉਧਰ ਪੁਲਿਸ ਨੇ ਲੁਟੇਰਿਆਂ ਦੀ ਭਾਲ ਲਈ ਪੁਲਿਸ ਪਾਰਟੀਆਂ ਨੂੰ ਸਭ ਪਾਸੇ ਰਵਾਨਾ ਕਰ ਦਿੱਤੀਆਂ ਹਨ, ਸਬ ਇੰਸਪੈਕਟਰ ਬਿਕਰਮਜੀਤ ਸਿੰਘ ਐਸ. ਐਚ. ਓ. ਥਾਣਾ ਤਰਸਿੱਕਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੋਸ਼ੀਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ |

ਗਿੱਦੜਬਾਹਾ 'ਚ ਪੈਟਰੋਲ ਪੰਪ ਮੁਲਾਜ਼ਮ ਕੋਲੋਂ ਪੌਣੇ ਚਾਰ ਲੱਖ ਲੁੱਟੇ

ਗਿੱਦੜਬਾਹਾ, 12 ਦਸੰਬਰ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ 'ਚ ਲੁਟੇਰਿਆਂ ਦੇ ਹੌਾਸਲੇ ਇਸ ਕਦਰ ਬੁਲੰਦ ਹਨ, ਕਿ ਉਹ ਦਿਨ ਦਿਹਾੜੇ ਕਿਸੇ ਵੀ ਘਟਨਾ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਡਰਦੇ | ਅਜਿਹੀ ਹੀ ਇਕ ਘਟਨਾ ਅੱਜ ਸਥਾਨਕ ਗਿੱਦੜਬਾਹਾ-ਮਲੋਟ ਕੌਮੀ ਮਾਰਗ 'ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ਦੇ ਮੁਲਾਜ਼ਮ ਤੋਂ ਦੋ ਨਕਾਬਪੋਸ਼
ਲੁਟੇਰੇ ਸ਼ਰੇ੍ਹਆਮ 3 ਲੱਖ 76 ਹਜ਼ਾਰ 3 ਸੌ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ | ਲੁੱਟ ਦਾ ਸ਼ਿਕਾਰ ਹੋਏ ਖੁਸ਼ਪਾਲ ਸਿੰਘ ਵਾਸੀ ਮੱਲਣ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਜਦ ਉਹ ਮਲੋਟ ਰੋਡ 'ਤੇ ਸਥਿਤ ਰਿਲਾਇੰਸ ਪੰਪ ਤੋਂ ਉਕਤ ਰਾਸ਼ੀ ਲੈ ਕੇ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ.30 ਕਿਊ 3251 ਰਾਹੀਂ ਪੰਜਾਬ ਨੈਸ਼ਨਲ ਬੈਂਕ ਦੀ ਗਿੱਦੜਬਾਹਾ ਬਰਾਂਚ 'ਚ ਜਮ੍ਹਾਂ ਕਰਵਾਉਣ ਜਾ ਰਿਹਾ ਸੀ ਤਾਂ ਉਸਦੇ ਪੰਪ ਤੋਂ ਕਰੀਬ 1 ਕਿਲੋਮੀਟਰ ਦੂਰ ਗਗਨ ਪੈਲੇਸ ਦੇ ਕੋਲ ਪਹੰੁਚਣ ਤੇ ਮਲੋਟ ਵਲੋਂ ਪਲਸਰ ਮੋਟਰਸਾਈਕਲ 'ਤੇ ਆ ਰਹੇ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਵਿਅਕਤੀਆਂ ਨੇ ਮੈਨੂੰ ਰੋਕ ਕੇ ਪਿਸਤੌਲ ਅਤੇ ਚਾਕੂ ਦੀ ਨੋਕ 'ਤੇ ਉਕਤ ਰਾਸ਼ੀ ਵਾਲਾ ਬੈਗ ਖੋਹ ਲਿਆ ਅਤੇ ਗਿੱਦੜਬਾਹਾ ਵੱਲ ਨੂੰ ਫ਼ਰਾਰ ਹੋ ਗਏ | ਉਸਨੇ ਪੱਤਰਕਾਰਾਂ ਨੂੰ ਦੱਸਿਆ ਕਿ ਲੁਟੇਰੇ ਜਾਂਦੇ ਹੋਏ ਉਸਦਾ ਪਰਸ ਵੀ ਲੈ ਗਏ, ਜਿਸ ਵਿਚ 15 ਹਜ਼ਾਰ ਰੁਪਏ ਅਤੇ ਕੀਮਤੀ ਕਾਗਜ਼ਾਤ ਸਨ | ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਡੀ. ਸ੍ਰੀ ਮੁਕਤਸਰ ਸਾਹਿਬ ਜਸਮੀਤ ਸਿੰਘ, ਡੀ.ਐਸ.ਪੀ. ਗਿੱਦੜਬਾਹਾ ਗੁਰਤੇਜ ਸਿੰਘ, ਥਾਣਾ ਮੁਖੀ ਜਸਵੀਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਮੌਕੇ ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ | ਇਸ ਸਬੰਧੀ ਡੀ.ਐਸ.ਪੀ. ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਘਟਨਾ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਪੰਪ ਅਤੇ ਰਸਤੇ ਵਿਚ ਹਰ ਥਾਂ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ |

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਪਾਕਿ ਦੇ ਮੁਸਲਿਮ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ

ਲਾਂਘੇ ਨਾਲ ਦੋਵਾਂ ਮੁਲਕਾਂ 'ਚ ਆਪਸੀ ਪਿਆਰ ਅਤੇ ਸਰਹੱਦ 'ਤੇ ਅਮਨ ਸ਼ਾਂਤੀ ਵਧੇਗੀ-ਰਾਏ ਅਜ਼ੀਜ਼ ਉੱਲਾ
ਸੁਰਿੰਦਰ ਕੋਛੜ

ਅੰਮਿ੍ਤਸਰ, 12 ਦਸੰਬਰ-ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਨੂੰ ਲੈ ਕੇ ਜਿੱਥੇ ਭਾਰਤ ਤੇ ਪਾਕਿਸਤਾਨ ਦੇ ਕੁੱਝ ਸਿਆਸਤਦਾਨਾਂ ਵਲੋਂ ਲਗਾਤਾਰ ਬੇਲੋੜੀ ਬਿਆਨਬਾਜ਼ੀ ਕਰਦਿਆਂ ਇਸ ਕਾਰਜ 'ਚ ਅੜਚਣਾਂ ਖੜ੍ਹੀਆਂ ਕੀਤੇ ਜਾਣ ਦੇ ਨਿੱਤ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਭਾਰਤ-ਪਾਕਿਸਤਾਨ ਦੇ ਬਿਹਤਰ ਸਬੰਧਾਂ ਲਈ ਲੰਬੇ ਸਮੇਂ ਤੋਂ ਦੁਆਵਾਂ ਕਰਦੇ ਆ ਰਹੇ ਅਮਨ ਤੇ ਭਾਈਚਾਰੇ ਦੇ ਸਫ਼ੀਰ ਮੰਨੇ ਜਾਂਦੇ ਮੁਸਲਿਮ ਜਥੇਬੰਦੀਆਂ ਦੇ ਆਗੂਆਂ ਨੇ ਇਸ ਲਾਂਘੇ ਨੂੰ ਮੁਹੱਬਤ, ਸਾਂਝ, ਤਰੱਕੀ ਤੇ ਖ਼ੁਸ਼ਹਾਲੀ ਦਾ ਪੁਲ ਦੱਸਦਿਆਂ, ਇਸ ਦੇ ਜਲਦ ਤੇ ਨਿਰਵਿਘਨ ਸ਼ੁਰੂ ਹੋਣ ਦੀ ਕਾਮਨਾ ਕੀਤੀ ਹੈ |
ਪਾਕਿਸਤਾਨੀ ਸਿਆਸਤਦਾਨ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਨਿਸ਼ਾਨੀ ਗੰਗਾ ਸਾਗਰ ਦੇ ਰਾਖੇ ਰਾਏ ਅਜ਼ੀਜ਼ ਉੱਲਾ ਖ਼ਾਨ ਨੇ ਲਾਂਘੇ ਬਾਰੇ ਕਿਹਾ ਕਿ ਸਮੁੱਚੇ ਸਿੱਖ ਭਾਈਚਾਰੇ ਦੀ ਇਹ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ ਅਤੇ ਇਮਰਾਨ ਖ਼ਾਨ ਦੀ ਸਰਕਾਰ ਹਮੇਸ਼ਾ ਹੀ ਇਸ ਦੀ ਹਾਮੀ ਰਹੀ ਹੈ ਕਿ ਭਾਰਤ ਵਾਲੇ ਪਾਸੇ ਤੋਂ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਖੁੱਲ੍ਹ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ | ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਨਾਲ ਆਉਣ ਵਾਲੇ ਦਿਨਾਂ 'ਚ ਦੋਵਾਂ ਮੁਲਕਾਂ 'ਚ  ਆਪਸੀ ਪਿਆਰ ਵਧਣ ਦੇ ਨਾਲ-ਨਾਲ ਸਰਹੱਦ 'ਤੇ ਵੀ ਅਮਨ ਸ਼ਾਂਤੀ ਵਧੇਗੀ | ਦੋਵਾਂ ਮੁਲਕਾਂ ਵਿਚਾਲੇ ਵਪਾਰਕ ਰਿਸ਼ਤੇ ਵੀ ਠੀਕ ਹੋਣਗੇ ਅਤੇ ਕਾਰੋਬਾਰੀਆਂ ਨੂੰ ਇਸ ਦਾ ਲਾਭ ਹੋਵੇਗਾ | ਪਾਕਿਸਤਾਨ 'ਚ ਮਾਂ ਬੋਲੀ ਪੰਜਾਬੀ ਨੂੰ ਬਣਦਾ ਹੱਕ ਤੇ ਸਨਮਾਨ ਦਿਵਾਉਣ ਲਈ ਸੰਘਰਸ਼ਸ਼ੀਲ ਲਹਿੰਦੇ ਪੰਜਾਬ ਦੀ ਸਿਰਮੌਰ ਸੰਸਥਾ ਪੰਜਾਬੀ ਲਹਿਰ ਦੇ ਸਦਰ ਅਹਿਮਦ ਰਜ਼ਾ ਦਾ ਕਹਿਣਾ ਹੈ ਕਿ ਭਾਰਤ ਤੇ ਪਾਕਿਸਤਾਨ ਨੂੰ ਸਿਰਫ਼ ਦੋਵੇਂ ਪਾਸੇ ਦੇ ਪੰਜਾਬ ਤੇ ਪੰਜਾਬੀ ਹੀ ਜੋੜ ਸਕਦੇ ਹਨ | ਇਸ ਲਾਂਘੇ ਦੀ ਸ਼ੁਰੂਆਤ ਨੂੰ ਲੈ ਕੇ ਉਨ੍ਹਾਂ ਭਾਰੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਭਾਰਤ-ਪਾਕਿਸਤਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਜਿੱਥੇ ਸਮੁੱਚੇ ਸਿੱਖ ਭਾਈਚਾਰੇ ਨੂੰ ਇਕ ਅਮੁੱਲ ਤੋਹਫ਼ਾ ਮਿਲਿਆ ਹੈ, ਉੱਥੇ ਹੀ ਇਸ ਸਾਂਝੇ ਉਪਰਾਲੇ ਨਾਲ ਦੋਵਾਂ ਮੁਲਕਾਂ 'ਚ ਭਾਈਚਾਰਕ ਸਾਂਝ ਤੇ ਵਪਾਰਕ ਰਿਸ਼ਤੇ ਵੀ ਹੋਰ ਮਜ਼ਬੂਤ ਹੋਣਗੇ | ਉਕਤ ਸੰਸਥਾ ਦੇ ਹੀ ਇਕ ਹੋਰ ਅਹੁਦੇਦਾਰ ਬਾਬਰ ਜਲੰਧਰੀ ਨੇ ਲਾਂਘੇ ਨੂੰ ਲੈ ਕੇ ਸਿਆਸਤਦਾਨਾਂ ਵਲੋਂ ਕੀਤੀ ਜਾ ਰਹੀ ਬੇਲੋੜੀ ਬਿਆਨਬਾਜ਼ੀ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਇਹ ਇਕ ਪਵਿੱਤਰ ਯਾਤਰਾ ਦੇ ਨਾਲ-ਨਾਲ ਅਮਨ, ਭਾਈਚਾਰੇ ਤੇ ਰਿਸ਼ਤੇ ਮਜ਼ਬੂਤ ਕਰਨ ਵਾਲਾ ਲਾਂਘਾ ਹੈ | ਅਜਿਹੀਆਂ ਨਫ਼ਰਤਾਂ ਕਾਰਨ ਹੀ ਇਸ ਮਹਿਜ਼ ਤਿੰਨ ਕਿੱਲੋਮੀਟਰ ਦੇ ਸਫ਼ਰ ਨੂੰ ਪੂਰਾ ਕਰਨ ਲਈ ਦੋਵਾਂ ਪੰਜਾਬਾਂ ਨੂੰ 70 ਵਰੇ੍ਹ ਲੱਗ ਗਏ, ਪਰ ਹੁਣ ਸਿਆਸਤਦਾਨ ਤੇ ਚਰਮਪੰਥੀ ਗੁੱਟ ਇਸ ਲਾਂਘੇ ਨੂੰ ਆਪਣੀ ਕੰਮ ਵਿਗਾੜੂ ਸੋਚ ਦੇ ਕਾਰਨ ਹੋਰ ਲੰਬਾ ਕਰਨ ਦਾ ਖਿਆਲ ਛੱਡ ਦੇਣ |
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਕਾਇਮ ਕੀਤੇ ਸਿੱਖ ਰਾਜ ਦੇ ਵਿਦੇਸ਼ ਮੰਤਰੀ ਫ਼ਕੀਰ ਅਜ਼ੀਜ਼ੂਦੀਨ ਦੇ ਵਾਰਿਸ ਅਤੇ ਲਾਹੌਰ ਦੇ ਭਾਟੀ ਗੇਟ ਦੇ ਬਾਜ਼ਾਰ ਹਕੀਮਾਂ ਵਿਚਲੇ 'ਫ਼ਕੀਰਖ਼ਾਨਾ ਮਿਊਜ਼ੀਅਮ' ਦੇ ਡਾਇਰੈਕਟਰ ਫ਼ਕੀਰ ਸਈਦ ਸੈਫ਼ੂਦੀਨ ਦਾ ਕਹਿਣਾ ਹੈ ਕਿ ਕਰਤਾਰਪੁਰ ਲਾਂਘਾ ਰਾਹਦਾਰੀ ਦਾ ਹੀ ਨਹੀਂ ਆਪਸੀ ਸਾਂਝ ਦਾ ਵੀ ਪੁਲ ਹੈ | ਇਸ ਲਾਂਘੇ ਨੂੰ ਗੁਰੂ ਨਾਨਕ ਦੇਵ ਜੀ ਦੇ ਉਦੇਸ਼ਾਂ ਤੇ ਸਿਧਾਂਤਾਂ ਦਾ ਰਾਹ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਪੁਲ ਨਾਲ ਦੋਵਾਂ ਮੁਲਕਾਂ ਵਿਚਾਲੇ ਨਿੱਘੇ, ਮਜ਼ਬੂਤ ਤੇ ਪਵਿੱਤਰ ਰਿਸ਼ਤੇ ਕਾਇਮ ਹੋਣਗੇ | ਉਨ੍ਹਾਂ ਇਸ ਲਾਂਘੇ ਨੂੰ ਸਿਆਸੀ ਰੰਜਿਸ਼ਾਂ ਤੋਂ ਦੂਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਦੋਵੇਂ ਪਾਸੇ ਦੇ ਸਿਆਸਤਦਾਨ ਲਾਂਘੇ ਨੂੰ ਆਧਾਰ ਬਣਾ ਕੇ ਕਿਸੇ ਪ੍ਰਕਾਰ ਦਾ ਲਾਹਾ ਲੈਣ ਜਾਂ ਸੌੜੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ |

ਕਪਿਲ ਸ਼ਰਮਾ ਤੇ ਗਿੰਨੀ ਚਤਰਥ ਵਿਆਹ ਬੰਧਨ 'ਚ ਬੱਝੇ

ਜਲੰਧਰ, 12 ਦਸੰਬਰ (ਜਸਪਾਲ ਸਿੰਘ)-ਕਾਮੇਡੀ ਨਾਈਟਸ ਵਿਦ ਕਪਿਲ ਪ੍ਰੋਗਰਾਮ ਸਮੇਤ ਹੋਰਨਾਂ ਹਾਸਰਸ ਪ੍ਰੋਗਰਾਮਾਂ ਜ਼ਰੀਏ ਛੋਟੇ ਪਰਦੇ 'ਤੇ ਕਾਮੇਡੀ ਨੂੰ ਨਵੇਂ ਮੁਕਾਮ ਦੇਣ ਵਾਲੇ ਉੱਘੇ ਕਾਮੇਡੀਅਨ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਅੱਜ ਵਿਆਹ ਬੰਧਨ 'ਚ ਬੱਝ ਗਏ | ਦੇਰ ਰਾਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਡੀ.ਜੀ.ਪੀ. ਸੁਰੇਸ਼ ਅਰੋੜਾ ਦਾ ਕਾਰਜਕਾਲ 31 ਜਨਵਰੀ ਤੱਕ ਵਧਾਇਆ

ਹਰਿਆਣਾ ਦੇ ਡੀ.ਜੀ.ਪੀ. ਬੀ.ਐੱਸ. ਸੰਧੂ ਵੀ 31 ਜਨਵਰੀ ਤੱਕ ਅਹੁਦੇ 'ਤੇ ਬਣੇ ਰਹਿਣਗੇ ਨਵੀਂ ਦਿੱਲੀ, 12 ਦਸੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਮੁਖੀਆਂ ਦੀ ਨਿਯੁਕਤੀ ਨੂੰ ਲੈ ਕੇ ਪਏ ਭੰਬਲਭੂਸੇ ਨੂੰ ਵੇਖਦਿਆਂ ਦੋਵਾਂ ਅਧਿਕਾਰੀਆਂ ...

ਪੂਰੀ ਖ਼ਬਰ »

ਸਰਕਾਰ ਵਲੋਂ 33 ਐਨ.ਆਰ.ਆਈ. ਲਾੜਿਆਂ ਦੇ ਪਾਸਪੋਰਟ ਰੱਦ

ਨਵੀਂ ਦਿੱਲੀ, 12 ਦਸੰਬਰ (ਪੀ. ਟੀ. ਆਈ.)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਕਹਿਣਾ ਹੈ ਕਿ ਆਪਣੀਆਂ ਪਤਨੀਆਂ ਨੂੰ ਛੱਡਣ ਵਾਲੇ 33 ਐਨ. ਆਰ. ਆਈ. ਲਾੜਿਆਂ ਦੇ ਪਾਸਪੋਰਟ ਰੱਦ ਕੀਤੇ ਗਏ ਹਨ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀ ਆਈ. ਐਨ. ...

ਪੂਰੀ ਖ਼ਬਰ »

ਟਾਈਮ ਮੈਗਜ਼ੀਨ ਵਲੋਂ ਪੱਤਰਕਾਰ ਖਸ਼ੋਗੀ ਨੂੰ 'ਪਰਸਨ ਆਫ਼ ਯੀਅਰ' ਸਨਮਾਨ

ਵਾਸ਼ਿੰਗਟਨ, 12 ਦਸੰਬਰ (ਏਜੰਸੀ)-ਟਾਈਮ ਮੈਗਜ਼ੀਨ ਨੇ ਅੱਜ ਸਾਊਦੀ ਅਰਬ ਨਾਲ ਸਬੰਧਿਤ ਮਰਹੂਮ ਪੱਤਰਕਾਰ ਜਮਾਲ ਖਸ਼ੋਗੀ ਨੂੰ 'ਪਰਸਨ ਆਫ਼ ਦ ਯੀਅਰ' ਦਾ ਖਿਤਾਬ ਦਿੱਤਾ ਹੈ | ਖਸ਼ੋਗੀ ਤੋਂ ਇਲਾਵਾ ਇਹ ਸਨਮਾਨ 3 ਹੋਰ ਪੱਤਰਕਾਰਾਂ ਨੂੰ ਦਿੱਤਾ ਗਿਆ ਹੈ ਜਿਨ੍ਹਾਂ 'ਚੋਂ 2 ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਦੇਸ਼ ਭਰ 'ਚ ਛੁੱਟੀ ਦਾ ਐਲਾਨ ਕਰਨ ਦੀ ਮੰਗ

ਨਵੀਂ ਦਿੱਲੀ, 12 ਦਸੰਬਰ (ਉਪਮਾ ਡਾਗਾ ਪਾਰਥ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ 'ਤੇ ਦੇਸ਼ ਭਰ 'ਚ ਛੁੱਟੀ ਦਾ ਐਲਾਨ ਕਰਨ ਦੀ ਮੰਗ ਕੀਤੀ | ਸਸੰਦ ਦੇ ਸਿਫ਼ਰ ਕਾਲ 'ਚ ਮੁੱਦਾ ਉਠਾਉਂਦਿਆਂ ਉਨ੍ਹਾਂ 'ਹਿੰਦ ਦੀ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਦੀ ਖ਼ੁਦਮੁਖ਼ਤਿਆਰੀ ਤੇ ਭਰੋਸੇਯੋਗਤਾ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰਾਂਗਾ-ਸ਼ਕਤੀਕਾਂਤ ਦਾਸ

ਆਰ.ਬੀ.ਆਈ. ਦੇ ਗਵਰਨਰ ਵਜੋਂ ਅਹੁਦਾ ਸੰਭਾਲਿਆ ਮੁੰਬਈ, 12 ਦਸੰਬਰ (ਪੀ. ਟੀ. ਆਈ.)-ਆਰ. ਬੀ. ਆਈ. ਦੇ ਨਵੇਂ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਉਹ ਮਹਾਨ ਸੰਸਥਾ ਆਰ. ਬੀ. ਆਈ. ਦੀ ਖ਼ੁਦਮੁਖ਼ਤਿਆਰੀ, ਭਰੋਸੇਯੋਗਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰਨਗੇ ...

ਪੂਰੀ ਖ਼ਬਰ »

ਪਣਡੁੱਬੀਆਂ ਨੂੰ ਬਚਾਉਣ ਵਾਲਾ ਵਾਹਨ ਭਾਰਤੀ ਜਲ ਸੈਨਾ 'ਚ ਸ਼ਾਮਿਲ

ਮੁੰਬਈ, 12 ਦਸੰਬਰ (ਏਜੰਸੀ)-ਭਾਰਤੀ ਜਲ ਸੈਨਾ ਨੇ ਪਣਡੁੱਬੀਆਂ ਨੂੰ ਬਚਾਉਣ ਵਾਲੇ ਆਪਣੇ ਪਹਿਲੇ ਵਾਹਨ ਡੀ.ਐਸ.ਆਰ.ਵੀ. ਨੂੰ ਆਪਣੇ ਬੇੜੇ 'ਚ ਸ਼ਾਮਿਲ ਕਰ ਲਿਆ ਹੈ | ਜਦਕਿ ਵਿਸ਼ਾਖ਼ਾਪਟਨਮ 'ਚ ਪੱਕੇ ਤੌਰ 'ਤੇ ਤਾਇਨਾਤ ਕਰਨ ਲਈ ਇਕ ਹੋਰ ਅਜਿਹੇ ਵਾਹਨ ਨੂੰ ਖ਼ਰੀਦਣ ਦੀ ...

ਪੂਰੀ ਖ਼ਬਰ »

ਜਬਰ ਜਨਾਹ ਤੋਂ ਬਾਅਦ 8 ਸਾਲਾ ਬੱਚੀ ਦੀ ਹੱਤਿਆ

ਕੋਟਾ (ਰਾਜਸਥਾਨ), 12 ਦਸੰਬਰ (ਏਜੰਸੀ)-ਰਾਜਸਥਾਨ ਦੇ ਝਾਲਾਵਰ 'ਚ ਇਕ ਪਿੰਡ ਦੀ 8 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸ ਦਾ ਗੱਲ ਘੁੱਟ ਕੇ ਹੱਤਿਆ ਕਰ ਦਿੱਤੀ ਗਈ | ਲੜਕੀ ਪਸ਼ੂ ਚਾਰਨ ਗਈ ਹੋਈ ਸੀ ਜਿਸ ਸਮੇਂ ਉਹ ਭੇਦ ਭਰੇ ਹਾਲਤਾਂ 'ਚ ਮੰਗਲਵਾਰ ਦੀ ਰਾਤ ਨੂੰ ਲਾਪਤਾ ...

ਪੂਰੀ ਖ਼ਬਰ »

2018 ਵੀ ਕਸ਼ਮੀਰ ਲਈ ਖ਼ੂਨੀ ਸਾਬਤ ਹੋਇਆ, 413 ਲੋਕਾਂ ਦੀ ਗਈ ਜਾਨ

ਸ੍ਰੀਨਗਰ, 12 ਦਸੰਬਰ (ਮਨਜੀਤ ਸਿੰਘ)- ਜੰਮੂ-ਕਸ਼ਮੀਰ 'ਚ ਵਿਸ਼ੇਸ਼ ਕਰ ਵਾਦੀ ਕਸ਼ਮੀਰ 'ਚ 2018 ਦਾ ਇਹ ਸਾਲ ਵੀ ਬੀਤੇ ਸਾਲਾਂ ਵਾਂਗ ਖੂਨੀ ਸਾਬਤ ਹੋਇਆ ਹੈ, ਜਿਸ ਦੌਰਾਨ ਅੱਤਵਾਦ ਨਾਲ ਨਜਿੱਠਣ ਮੌਕੇ ਵਾਦੀ 'ਚ ਹੁਣ ਤੱਕ 413 ਲੋਕ ਹਿੰਸਾ ਦੀ ਭੇਟ ਚੜ੍ਹ ਚੁੱਕੇ ਹਨ | ਇਕ ਰਿਪੋਰਟ ...

ਪੂਰੀ ਖ਼ਬਰ »

ਵਿਰੋਧੀ ਧਿਰਾਂ ਦੀ ਪੋਸਟਰ ਜੰਗ ਨਾਲ ਸਰਦ ਰੁੱਤ ਦੇ ਇਜਲਾਸ ਦੀ ਹੰਗਾਮੇਦਾਰ ਸ਼ੁਰੂਆਤ

ਰਾਫੇਲ ਨੂੰ ਲੈ ਕੇ ਹਮਲਾਵਰ ਹੋਈ ਕਾਂਗਰਸ-ਦੋਵਾਂ ਸਦਨਾਂ ਦੀ ਕਾਰਵਾਈ ਕਰਨੀ ਪਈ ਮੁਲਤਵੀ ਨਵੀਂ ਦਿੱਲੀ, 12 ਦਸੰਬਰ (ਉਪਮਾ ਡਾਗਾ ਪਾਰਥ)-ਸੰਸਦ ਦੇ ਸਰਦ ਰੁੱਤ ਇਜਲਾਸ ਦੇ ਵਿਵਹਾਰਕ ਤੌਰ 'ਤੇ ਪਹਿਲੇ ਦਿਨ (ਮੰਗਲਵਾਰ) ਨੂੰ ਸ਼ੁਰੂ ਹੋਏ ਇਜਲਾਸ 'ਚ ਮਿ੍ਤਕ ਸੰਸਦ ਮੈਂਬਰਾਂ ...

ਪੂਰੀ ਖ਼ਬਰ »

ਜਾਖੜ ਨੇ ਉਡਾਇਆ ਰਾਫੇਲ ਦਾ ਭੂਤ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਲੋਕ ਸਭਾ ਦੀ ਕਾਰਵਾਈ ਸਭਾ ਮੁਲਤਵੀ ਹੋਣ ਤੋਂ ਬਾਅਦ ਵੀ ਪਾਰਟੀ ਦੇ ਰਾਫ਼ੇਲ ਮੁੱਦੇ ਨੂੰ ਲੈ ਕੇ ਆਵਾਜ਼ ਬੁਲੰਦ ਕਰਦੇ ਨਜ਼ਰ ਆਏ | ਜਾਖੜ ਨੇ ਅਖ਼ਬਾਰ ਨਾਲ ਬਣਾਏ ਇਕ ਕਾਗਜ਼ੀ ਜਹਾਜ਼ ਨੂੰ ਰਾਫੇਲ ਦਾ ਭੂਤ ਕਰਾਰ ...

ਪੂਰੀ ਖ਼ਬਰ »

ਡੈਮ ਸੁਰੱਖਿਆ ਬਿੱਲ ਲੋਕ ਸਭਾ 'ਚ ਪੇਸ਼

ਨਵੀਂ ਦਿੱਲੀ, 12 ਦਸੰਬਰ (ਪੀ.ਟੀ.ਆਈ.)-ਸਰਕਾਰ ਨੇ ਬੁੱਧਵਾਰ ਨੂੰ ਲੋਕ ਸਭਾ 'ਚ ਡੈਮ ਸੁਰੱਖਿਆ ਬਿੱਲ ਪੇਸ਼ ਕੀਤਾ | ਇਹ ਬਿੱਲ ਜਲਗਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਕੋ ਜਿਹੀਆਂ ਪ੍ਰਕਿਰਿਆਵਾਂ ਨੂੰ ਅਪਣਾਉਣ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਮਦਦ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX