ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  1 day ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  1 day ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  1 day ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  1 day ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  1 day ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  1 day ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  1 day ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  1 day ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  1 day ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  1 day ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  1 day ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  2 days ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  2 days ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  2 days ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  2 days ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  2 days ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  2 days ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  2 days ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551
ਿਵਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਰਾਜ ਪ੍ਰਬੰਧ ਨਹੀਂ, ਚੰਗੇ ਸ਼ਾਸਨ ਬਾਰੇ ਸੋਚਣਾ ਤਾਂ ਦੂਰ ਦੀ ਗੱਲ ਹੀ ਹੈ। -ਅਗਿਆਤ

ਪਹਿਲਾ ਸਫ਼ਾ

ਕਰਤਾਰਪੁਰ ਲਾਂਘੇ ਨੂੰ ਅੰਤਿਮ ਛੋਹਾਂ ਦੇਣ ਸਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਵਿਚਕਾਰ ਮੀਟਿੰਗ

ਦੋਵੇਂ ਦੇਸ਼ਾਂ ਦੇ ਅਧਿਕਾਰੀਆਂ ਵਲੋਂ 200 ਫੁੱਟ ਚੌੜੀ ਸੜਕ ਦੀ ਨਿਸ਼ਾਨਦੇਹੀ
ਵਿਜੇ ਕੁਮਾਰ ਸ਼ਰਮਾ, ਵਤਨ
ਡੇਰਾ ਬਾਬਾ ਨਾਨਕ, 19 ਮਾਰਚ -ਕਰਤਾਰਪੁਰ ਲਾਂਘੇ ਲਈ ਜ਼ੀਰੋ ਲਾਈਨ ਤੱਕ ਉਸਾਰੇ ਜਾਣ ਵਾਲੇ ਰਸਤੇ ਨੂੰ ਅੰਤਿਮ ਛੋਹਾਂ ਦੇਣ ਲਈ ਅੱਜ ਭਾਰਤ-ਪਾਕਿ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਹੋਈ | ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਇਹ ਮੀਟਿੰਗ ਸਵੇਰੇ ਕਰੀਬ 11 ਵਜੇ ਸ਼ੁਰੂ ਹੋਈ ਜੋ ਸ਼ਾਮ 5 ਵਜੇ ਤੱਕ ਚੱਲੀ, ਜਿਸ ਦੌਰਾਨ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਲੋਂ ਰਸਤੇ ਦਰਮਿਆਨ ਆ ਰਹੀਆਂ ਕੁਝ ਤਕਨੀਕੀ ਰੁਕਾਵਟਾਂ ਸਬੰਧੀ ਵਿਸਥਾਰ 'ਚ ਚਰਚਾ ਕੀਤੀ ਗਈ | ਮੀਟਿੰਗ 'ਚ ਭਾਰਤ ਵਾਲੇ ਪਾਸੇ ਤੋਂ ਨੈਸ਼ਨਲ ਹਾਈਵੇਅ ਅਥਾਰਿਟੀ, ਜ਼ਮੀਨੀ ਬੰਦਰਗਾਹ ਅਤੇ ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ ਅਖਿਲ ਸਕਸੈਨਾ, ਯਸ਼ਪਾਲ ਸਿੰਘ ਤੋਂ ਇਲਾਵਾ ਕਮਾਂਡਿੰਗ ਅਫਸਰ ਵਰਿੰਦਰ  ਵਾਜਪੇਈ ਸ਼ਾਮਿਲ ਹੋਏ, ਜਦਕਿ ਪਾਕਿਸਤਾਨ ਵਾਲੇ ਪਾਸੇ ਤੋਂ ਤਕਨੀਕੀ ਅਤੇ ਸਰਵੇ ਵਿਭਾਗ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ 'ਚ ਹਿੱਸਾ ਲੈਣ ਲਈ ਪਾਕਿਸਤਾਨ ਵਲੋਂ 12 ਅਧਿਕਾਰੀਆਂ ਦੀ ਟੀਮ ਜ਼ੀਰੋ ਪੁਆਇੰਟ 'ਤੇ ਪਹੁੰਚੀ, ਜਦਕਿ ਭਾਰਤ ਵਲੋਂ 17 ਅਧਿਕਾਰੀਆਂ ਨੇ ਹਿੱਸਾ ਲਿਆ | ਸਕਾਰਾਤਮਕ ਮਾਹੌਲ 'ਚ ਹੋਈ ਇਸ ਮੀਟਿੰਗ ਸਬੰਧੀ ਭਾਵੇਂ ਭਾਰਤੀ ਅਧਿਕਾਰੀਆਂ ਨੇ ਮੀਡੀਆ ਨੂੰ ਕੁਝ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਮੀਟਿੰਗ ਦੌਰਾਨ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਲੋਂ ਆਪਸੀ ਸਹਿਮਤੀ ਨਾਲ ਲਾਂਘੇ ਸਬੰਧੀ ਜ਼ੀਰੋ ਲਾਈਨ ਨੂੰ ਨਿਰਧਾਰਤ ਕਰਨ ਤੋਂ ਇਲਾਵਾ ਲਾਂਘੇ ਦਰਮਿਆਨ ਆ ਰਹੀਆਂ ਕੁਝ ਤਕਨੀਕੀ ਰੁਕਾਵਟਾਂ ਸਬੰਧੀ ਵਿਸਥਾਰ 'ਚ ਚਰਚਾ ਕਰਕੇ ਲਾਂਘੇ ਦਾ ਰਾਹ ਪੱਧਰਾ ਕਰਨਾ ਸੀ | ਕਰੀਬ 6 ਘੰਟੇ ਤੱਕ ਚੱਲੀ ਇਸ ਮੀਟਿੰਗ ਦੌਰਾਨ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਦੀ ਆਪਸੀ ਸਹਿਮਤੀ ਨਾਲ ਸਰਵੇ ਵਿਭਾਗ ਵਲੋਂ ਲਾਂਘੇ ਦੇ ਰਸਤੇ ਦੀ ਪੈਮਾਇਸ਼ ਕੀਤੀ ਗਈ ਤੇ ਕਰੀਬ 200 ਫੁੱਟ ਚੌੜੀ ਸੜਕ ਦਾ ਸੈਂਟਰ ਪੁਆਇੰਟ ਕੱਢ ਕੇ ਇਸ ਦੀ ਨਿਸ਼ਾਨਦੇਹੀ ਕੀਤੀ ਗਈ ਤੇ ਇਸ ਦੇ ਆਲੇ ਦੁਆਲੇ ਝੰਡੀਆਂ ਲਗਾਈਆਂ ਗਈਆਂ | ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਬੈਠਕ 'ਚ ਯਾਤਰੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਉਨ੍ਹਾਂ ਦੀ ਗਿਣਤੀ, ਕਸਟਮ ਅਤੇ ਸੁਰੱਖਿਆ ਪ੍ਰਬੰਧਾਂ ਸਮੇਤ ਪ੍ਰਸਤਾਵਿਤ ਕਰਾਸਿੰਗ ਪੁਆਇੰਟਾਂ ਦੇ ਤਾਲਮੇਲ ਅਤੇ ਇੰਜੀਨੀਅਰਿੰਗ ਪਹਿਲੂਆਂ ਬਾਰੇ ਵਿਚਾਰ ਚਰਚਾ ਕੀਤੀ ਗਈ |
ਕੁਝ ਮੁੱਦਿਆਂ 'ਤੇ ਅਜੇ ਵੀ ਸਹਿਮਤੀ ਨਹੀਂ ਬਣੀ
ਅੰਮਿ੍ਤਸਰ, (ਸੁਰਿੰਦਰ ਕੋਛੜ)-ਦੱਸਣਯੋਗ ਹੈ ਕਿ ਭਾਵੇਂ ਕਿ ਦੋਵਾਂ ਦੇਸ਼ਾਂ ਵਿਚਾਲੇ ਕਰਤਾਰਪੁਰ ਲਾਂਘੇ ਸਬੰਧੀ ਕਾਫ਼ੀ ਨੁਕਤਿਆਂ 'ਤੇ ਸਹਿਮਤੀ ਬਣ ਗਈ ਹੈ, ਪਰ ਕੁਝ ਮੁੱਦਿਆਂ 'ਤੇ ਦੋਵਾਂ ਮੁਲਕਾਂ ਵਿਚਕਾਰ ਅਜੇ ਵੀ ਸਮਝੌਤਾ ਨਹੀਂ ਹੋ ਸਕਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦਾ ਕਹਿਣਾ ਹੈ ਕਿ ਭਾਰਤ ਦੇ ਸਭ ਨਾਗਰਿਕ ਨਹੀਂ ਸਗੋਂ ਸਿਰਫ਼ ਸਿੱਖ ਭਾਈਚਾਰੇ ਦੇ ਲੋਕ ਹੀ ਇਸ ਲਾਂਘੇ ਦੀ ਮਾਰਫ਼ਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ, ਜਦਕਿ ਭਾਰਤ ਦਾ ਕਹਿਣਾ ਹੈ ਕਿ ਹਰ ਧਰਮ ਦੇ ਲੋਕਾਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਖੁੱਲ੍ਹ ਹੋਵੇ | ਇਸ ਦੇ ਇਲਾਵਾ ਭਾਰਤ ਵਲੋਂ ਪਾਕਿਸਤਾਨ ਦੀ ਵੀਜ਼ਾ ਫ਼ੀਸ ਲੈਣ ਦੀ ਸ਼ਰਤ ਨੂੰ ਵੀ ਨਕਾਰਿਆ ਗਿਆ ਹੈ | ਭਾਰਤ ਚਾਹੁੰਦਾ ਹੈ ਕਿ ਰੋਜ਼ਾਨਾ 5000 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਮਨਜ਼ੂਰੀ ਹੋਵੇ ਅਤੇ ਵਿਸਾਖੀ ਤੇ ਹੋਰਨਾਂ ਦਿਨ ਤਿਉਹਾਰਾਂ ਮੌਕੇ ਸ਼ਰਧਾਲੂਆਂ ਦੀ ਗਿਣਤੀ 15 ਹਜ਼ਾਰ ਤੱਕ ਨਿਸ਼ਚਿਤ ਕੀਤੀ ਜਾਵੇ, ਜਦਕਿ ਪਾਕਿਸਤਾਨ ਨੇ ਪ੍ਰਤੀ ਦਿਨ ਸਿਰਫ਼ 700 ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਮਨਜ਼ੂਰੀ ਦੇਣ ਬਾਰੇ ਗੱਲ ਕਹੀ ਹੈ | ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਇਕ ਪਰਿਵਾਰ ਜਾਂ ਫਿਰ ਇੱਕ ਸਮੂਹ 'ਚ ਚਾਹੇ ਜਿੰਨ੍ਹੀ ਵੀ ਗਿਣਤੀ 'ਚ ਸ਼ਰਧਾਲੂ ਹੋਣ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਜਦਕਿ ਪਾਕਿਸਤਾਨ ਸਿਰਫ਼ 15 ਸ਼ਰਧਾਲੂਆਂ ਦੇ ਸਮੂਹ ਨੂੰ ਹੀ ਮਨਜ਼ੂਰੀ ਦੇਣ ਦੀ ਜ਼ਿੱਦ 'ਤੇ ਅੜਿਆ ਹੋਇਆ ਹੈ | ਭਾਰਤ ਦਾ ਕਹਿਣਾ ਹੈ ਕਿ ਸ਼ਰਧਾਲੂਆਂ ਨੂੰ ਲਾਂਘੇ ਦੀ ਮਾਰਫ਼ਤ ਪੈਦਲ ਜਾਂ ਕਾਰ 'ਚ ਆਉਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ ਅਤੇ ਇਸ ਬਾਰੇ ਪਾਕਿ ਦਾ ਕਹਿਣਾ ਹੈ ਕਿ ਸਰਹੱਦ ਪਾਰ ਪੈਦਲ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਸ਼ਰਧਾਲੂ ਕੇਵਲ ਪਾਕਿਸਤਾਨੀ ਟਰਾਂਸਪੋਰਟ ਰਾਹੀਂ ਹੀ ਜਾ ਸਕਣਗੇ |

9868 ਵਰਗ ਫੁੱਟ 'ਚ ਬਣੇਗਾ ਕਰਤਾਰਪੁਰ ਸਾਹਿਬ ਦਾ ਸਰੋਵਰ


ਸੁਰਿੰਦਰ ਕੋਛੜ
ਅੰਮਿ੍ਤਸਰ, 19 ਮਾਰਚ -ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਸ੍ਰੀ ਕਰਤਾਰਪੁਰ ਸਾਹਿਬ) ਤੋਂ ਥੋੜ੍ਹੀ ਦੂਰੀ 'ਤੇ ਬਣਾਏ ਜਾ ਰਹੇ ਸਰੋਵਰ ਦੇ ਨਿਰਮਾਣ ਦੀ ਜ਼ਿੰਮੇਵਾਰੀ ਲਾਹੌਰ ਦੀ ਵੇਵਜ਼ ਐਸੋਸੀਏਟ ਕੰਪਨੀ ਨੂੰ ਸੌਾਪੀ ਗਈ ਹੈ | 1996 'ਚ ਹੋਂਦ ਵਿਚ ਆਈ ਉਕਤ ਕੰਪਨੀ ਲਾਹੌਰ, ਮੁਲਤਾਨ, ਰਾਵਲਪਿੰਡੀ ਤੇ ਹੋਰਨਾਂ ਸ਼ਹਿਰਾਂ 'ਚ ਕਈ ਉੱਚ-ਮਿਆਰੀ
ਸਵੀਮਿੰਗ ਪੂਲ ਅਤੇ 'ਵਾਟਰ ਪਿਉਰੀਫਿਕੇਸ਼ਨ ਪਲਾਂਟ' ਲਗਾ ਚੁੱਕੀ ਹੈ | ਉਕਤ ਕੰਪਨੀ ਦੇ ਪ੍ਰਬੰਧਕਾਂ ਅਨੁਸਾਰ 9868 ਵਰਗ ਫੁੱਟ 'ਚ ਉਸਾਰੇ ਜਾਣ ਵਾਲੇ ਸਰੋਵਰ ਦੇ ਅੱਧੇ ਹਿੱਸੇ 'ਚ ਪੁਰਸ਼ਾਂ ਅਤੇ ਬਾਕੀ ਰਹਿੰਦੇ ਹਿੱਸੇ 'ਚ ਮਹਿਲਾਵਾਂ ਦੇ ਇਸ਼ਨਾਨ ਦਾ ਪ੍ਰਬੰਧ ਕੀਤਾ ਜਾਵੇਗਾ | ਸਰੋਵਰ 'ਚ ਬਕਾਇਦਾ ਜਲ ਸਾਫ਼ ਰੱਖਣ ਵਾਲਾ ਪਲਾਂਟ ਵੀ ਲਗਾਇਆ ਜਾ ਰਿਹਾ ਹੈ | ਡਿਵੈਲਪਮੈਂਟ ਆਫ਼ ਕਰਤਾਰਪੁਰ ਕੋਰੀਡੋਰ ਪ੍ਰਾਜੈਕਟ ਅਧੀਨ ਕੀਤੀ ਜਾ ਰਹੀ ਉਸਾਰੀ ਦੇ ਚੱਲਦਿਆਂ ਅਗਸਤ ਮਹੀਨੇ ਦੇ ਅੰਤ ਤੱਕ ਸਰੋਵਰ ਦੀ ਉਸਾਰੀ ਮੁਕੰਮਲ ਕਰ ਲਈ ਜਾਵੇਗੀ | ਜਦਕਿ ਦਰਿਆ ਰਾਵੀ 'ਤੇ ਪੁਲ ਦਾ ਨਿਰਮਾਣ 21 ਅਗਸਤ ਤੱਕ ਮੁਕੰਮਲ ਕੀਤਾ ਜਾਣਾ ਹੈ | ਇਸੇ ਪ੍ਰਕਾਰ ਸ੍ਰੀ ਕਰਤਾਰਪੁਰ ਲਾਂਘੇ ਲਈ ਗੁਰਦੁਆਰਾ ਸਾਹਿਬ ਤੋਂ ਭਾਰਤੀ ਬਾਰਡਰ ਟਰਮੀਨਲ ਤੱਕ ਬਣਾਈ ਜਾਣ ਵਾਲੀ ਸੜਕ ਦੀ ਉਸਾਰੀ ਦਾ ਕੰਮ 31 ਅਗਸਤ ਤੱਕ ਅਤੇ ਬਾਰਡਰ ਟਰਮੀਨਲ ਦੀ ਉਸਾਰੀ 31 ਜੁਲਾਈ ਤੱਕ ਮੁਕੰਮਲ ਕਰ ਲਈ ਜਾਵੇਗੀ | ਇਸ ਦੇ ਇਲਾਵਾ ਦਰਿਆ ਰਾਵੀ 'ਚ ਆਉਣ ਵਾਲੇ ਹੜ੍ਹਾਂ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਪਾਣੀ ਤੋਂ ਸੁਰੱਖਿਆ ਲਈ ਦਰਿਆ 'ਤੇ ਬੰਨ੍ਹ ਬਣਾਏ ਜਾਣ ਦਾ ਕੰਮ ਵੀ ਲਗਪਗ ਮੁਕੰਮਲ ਹੋ ਚੁੱਕਾ ਹੈ | ਉਸਾਰੀ ਕਰਵਾ ਰਹੀਆਂ ਕੰਪਨੀਆਂ ਵਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸਾਰੀ ਦੇ ਸਾਰੇ ਕੰਮ 31 ਅਗਸਤ ਤੱਕ ਮੁਕੰਮਲ ਕਰ ਲਏ ਜਾਣਗੇ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਭਾਰਤੀ ਸਿੱਖ ਸੰਗਤ ਬਿਨ੍ਹਾਂ ਕਿਸੇ ਰੁਕਾਵਟ ਦੇ ਗੁਰਦੁਆਰਾ ਸਾਹਿਬ ਪਹੁੰਚ ਕੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕੇ | ਉੱਧਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪਾਕਿ ਸਰਕਾਰ ਵਲੋਂ ਖਰੀਦੀ ਜਾਣ ਵਾਲੀ 1076 ਏਕੜ ਭੂਮੀ 'ਚੋਂ 300 ਏਕੜ 'ਚ ਵੱਖ-ਵੱਖ ਤਰ੍ਹਾਂ ਦੇ ਛਾਂਦਾਰ ਅਤੇ ਖ਼ੂਬਸੂਰਤ ਪੌਦੇ ਲਗਾਏ ਜਾਣਗੇ ਅਤੇ 100 ਏਕੜ ਭੂਮੀ 'ਚ ਕਣਕ ਤੇ ਮੱਕੀ ਦੀ ਬਿਜਾਈ ਦੇ ਨਾਲ-ਨਾਲ ਝੋਨੇ ਦੀ ਪਨੀਰੀ ਅਤੇ ਮੌਸਮੀ ਸਬਜ਼ੀਆਂ ਬੀਜੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ 104 ਏਕੜ ਜ਼ਮੀਨ 'ਤੇ ਅੱਜ ਵੀ ਜੈਵਿਕ ਖੇਤੀ ਕੀਤੀ ਜਾ ਰਹੀ ਹੈ | ਉਸਾਰੀ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਪੁਰਾਣੀ ਇਮਾਰਤ ਅਤੇ ਪੁਰਾਣੇ ਇਤਿਹਾਸਕ ਖੂਹਾਂ ਨਾਲ ਬਿਨ੍ਹਾ ਕੋਈ ਛੇੜ-ਛਾੜ ਕੀਤੇ ਸ਼ਰਧਾਲੂਆਂ ਦੇ ਲਈ ਬਣਾਏ ਜਾਣ ਵਾਲੇ ਸ਼ਾਪਿੰਗ ਮਾਲ, ਉਡੀਕ-ਘਰ, ਸਰਾਂ, ਲੰਗਰ ਭਵਨ, ਸਰੋਵਰ ਅਤੇ ਹੋਰ ਸਮਾਰਕਾਂ ਦਾ ਨਿਰਮਾਣ ਗੁਰਦੁਆਰਾ ਸਾਹਿਬ ਤੋਂ ਥੋੜ੍ਹੀ ਦੂਰੀ 'ਤੇ ਕੀਤਾ ਜਾ ਰਿਹਾ ਹੈ |

ਸਾਰਾਗੜ੍ਹੀ ਫਾਊਾਡੇਸ਼ਨ ਨੇ ਅਕਸ਼ੈ ਕੁਮਾਰ ਨੂੰ 'ਗਲੋਬਲ ਅੰਬੈਸਡਰ' ਐਲਾਨਿਆ

ਲੁਧਿਆਣਾ, 19 ਮਾਰਚ (ਕਵਿਤਾ ਖੁੱਲਰ)-ਦੁਨੀਆ ਦੇ ਇਤਿਹਾਸ ਅੰਦਰ ਦਰਜ ਸੂਰਬੀਰਤਾ ਭਰੀਆਂ ਲੜਾਈਆਂ 'ਚੋਂ ਇਕ ਸਾਰਾਗੜ੍ਹੀ ਦੀ ਲੜਾਈ ਦੇ ਸ਼ਾਨਾਮੱਤੀ ਇਤਿਹਾਸ ਨੂੰ ਸਮੁੱਚੇ ਸੰਸਾਰ ਦੇ ਲੋਕਾਂ ਤੱਕ ਪਹੁੰਚਾਉਣ ਲਈ ਕਾਰਜ ਕਰ ਰਹੀ ਸੰਸਥਾ ਸਾਰਾਗੜ੍ਹੀ ਫਾਊਾਡੇਸ਼ਨ ਨੇ ਅੱਜ ਇਕ ਇਤਿਹਾਸਕ ਫ਼ੈਸਲਾ ਲੈਂਦਿਆਂ ਬਾਲੀਵੁੱਡ ਦੇ ਉੱਘੇ ਅਦਾਕਾਰ ਅਕਸ਼ੈ ਕੁਮਾਰ ਨੂੰ ਆਪਣੀ ਸੰਸਥਾ ਦਾ 'ਗਲੋਬਲ ਅੰਬੈਸਡਰ' ਬਣਾਉਣ ਦਾ ਰਸਮੀ ਤੌਰ 'ਤੇ ਐਲਾਨ ਕੀਤਾ | ਜਾਣਕਾਰੀ ਦਿੰਦਿਆਂ ਸਾਰਾਗੜ੍ਹੀ ਫਾੳਾੂਡੇਸ਼ਨ ਦੇ ਮੀਡੀਆ ਸਲਾਹਕਾਰ ਸ. ਰਣਜੀਤ ਸਿੰਘ ਖਾਲਸਾ ਨੇ ਦੱਸਿਆ ਕਿ 36 ਸਿੱਖ ਰੈਜੀਮੈਂਟ ਦੇ ਬਹਾਦਰ 21 ਸਿੱਖ ਫ਼ੌਜੀਆਂ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਡਾਇਰੈਕਟਰ ਅਨੁਰਾਗ ਸਿੰਘ ਵਲੋਂ ਬਣਾਈ ਗਈ ਫ਼ਿਲਮ 'ਕੇਸਰੀ' 'ਚ ਹਵਲਦਾਰ ਈਸ਼ਰ ਸਿੰਘ ਦਾ ਰੋਲ ਕਰ ਰਹੇ ਅਦਾਕਾਰ ਅਕਸ਼ੈ ਕੁਮਾਰ ਵਲੋਂ ਨਿਭਾਈ ਗਈ ਬਿਹਤਰੀਨ ਭੂਮਿਕਾ ਨੂੰ ਮੁੱਖ ਰੱਖਦਿਆਂ ਫਾਊਾਡੇਸ਼ਨ ਦੇ ਚੇਅਰਮੈਨ ਗੁਰਇੰਦਰਪਾਲ ਸਿੰਘ ਜੋਸ਼ਨ ਨੇ ਆਪਣੇ ਸਾਥੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਸੰਸਥਾ ਦਾ 'ਗਲੋਬਲ ਅੰਬੈਸਡਰ' ਬਣਾਉਣ ਦਾ ਫ਼ੈਸਲਾ ਕੀਤਾ | ਇਸ ਦੇ ਨਾਲ ਹੀ ਸਾਰਾਗੜ੍ਹੀ ਜੰਗ 'ਤੇ ਬਣੀ ਫ਼ਿਲਮ 'ਕੇਸਰੀ' ਦੇ ਪ੍ਰਚਾਰ ਲਈ ਪੰਜਾਬ ਵਿਖੇ ਉਚੇਚੇ ਤੌਰ 'ਤੇ ਪੁੱਜੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਬਤੌਰ ਸਾਰਾਗੜ੍ਹੀ ਫਾੳਾੂਡੇਸ਼ਨ ਦਾ 'ਗਲੋਬਲ ਅੰਬੈਸਡਰ' ਦਾ ਐਲਾਨ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸੰਸਥਾ ਦਾ 'ਗਲੋਬਲ ਅੰਬੈਸਡਰ' ਬਣਨ ਉਪਰੰਤ ਅਕਸ਼ੈ ਕੁਮਾਰ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਜੋ ਵੱਡਾ ਮਾਣ-ਸਨਮਾਨ ਚੇਅਰਮੈਨ ਜੋਸ਼ਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਮੈਨੂੰ ਬਖ਼ਸ਼ਿਆ ਹੈ ਉਸ ਲਈ ਮੈਂ ਇਨ੍ਹਾਂ ਦਾ ਰਿਣੀ ਰਹਾਂਗਾ | ਉਨ੍ਹਾਂ ਭਰੋਸਾ ਦਿੱਤਾ ਕਿ ਸਾਰਾਗੜ੍ਹੀ ਫਾਊਾਡੇਸ਼ਨ ਵਲੋਂ ਦੁਨੀਆ ਦੇ ਵੱਖ-ਵੱਖ ਦੇਸ਼ਾਂ 'ਚ ਕੀਤੇ ਜਾਣ ਵਾਲੇ ਸਮਾਗਮਾਂ ਅੰਦਰ ਉਹ ਉਚੇਚੇ ਤੌਰ 'ਤੇ ਹਾਜ਼ਰੀ ਭਰਨਗੇ ਅਤੇ ਦੁਨੀਆ ਦੇ ਲੋਕਾਂ ਨੂੰ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਦੀ ਮਹੱਤਤਾ ਨੂੰ ਦੱਸਣ ਵਿਚ ਆਪਣਾ ਪੂਰਨ ਸਹਿਯੋਗ ਦੇਣਗੇ | ਸ. ਖਾਲਸਾ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਾਰਾਗੜ੍ਹੀ ਲੜਾਈ ਦੇ ਇਤਿਹਾਸ ਨੂੰ ਬਿਆਨ ਕਰਦੀ ਡਾਇਰੈਕਟਰ ਅਨੁਰਾਗ ਸਿੰਘ ਵਲੋਂ ਬਣਾਈ ਗਈ ਫ਼ਿਲਮ 'ਕੇਸਰੀ' ਦੀ ਪਟ ਕਥਾ (ਸਕਿ੍ਪਟ) ਲਿਖਣ ਅਤੇ ਲੜਾਈ ਦੇ ਕਈ ਇਤਿਹਾਸਕ ਹਵਾਲਿਆਂ ਤੋਂ ਜਾਣੂ ਕਰਵਾਉਣ 'ਚ ਸੰਸਥਾ ਦੇ ਚੇਅਰਮੈਨ ਜੋਸ਼ਨ ਨੇ ਉਨ੍ਹਾਂ ਦੀ ਕਾਫ਼ੀ ਮਦਦ ਕੀਤੀ ਹੈ, ਖ਼ਾਸ ਕਰ ਕੇ ਉਨ੍ਹਾਂ ਵਲੋਂ ਲਿਖੀ ਗਈ ਪੁਸਤਕ 'ਬੈਟਲ ਆਫ਼ ਸਾਰਾਗੜ੍ਹੀ' ਤੋਂ ਹੀ ਸੇਧ ਲੈ ਕੇ ਉਕਤ ਫ਼ਿਲਮ ਦਾ ਨਿਰਮਾਣ ਕੀਤਾ ਗਿਆ | ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਸਨਮਾਨਿਤ ਕਰਨ ਸਮੇਂ ਸਾਰਾਗੜ੍ਹੀ ਫਾਊਾਡੇਸ਼ਨ ਦੇ ਪ੍ਰਧਾਨ ਬਿ੍ਗੇਡੀਅਰ ਕੁਲਦੀਪ ਸਿੰਘ ਕਾਹਲੋਂ, ਮਨਜੀਤ ਸਿੰਘ, ਸੰਯੁਕਤ ਸਕੱਤਰ ਤਰਨਵੀਰ ਸਿੰਘ ਬੈਨੀਪਾਲ, ਫ਼ਿਲਮ ਕੇਸਰੀ ਦੇ ਡਾਇਰੈਕਟਰ ਅਨੁਰਾਗ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਪੀ.ਸੀ. ਘੋਸ਼ ਭਾਰਤ ਦੇ ਪਹਿਲੇ ਲੋਕਪਾਲ ਨਿਯੁਕਤ

ਨਵੀਂ ਦਿੱਲੀ, 19 ਮਾਰਚ (ਏਜੰਸੀ)-ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ (66) ਨੂੰ ਅੱਜ ਭਾਰਤ ਦਾ ਪਹਿਲਾ ਲੋਕਪਾਲ ਨਿਯੁਕਤ ਕਰ ਦਿੱਤਾ ਗਿਆ ਹੈ | ਰਾਸ਼ਟਰਪਤੀ ਭਵਨ ਵਲੋਂ ਜਾਰੀ ਹੋਏ ਐਲਾਨ 'ਚ ਦੱਸਿਆ ਗਿਆ ਹੈ ਕਿ ਸੇਵਾਮੁਕਤ ਜਸਟਿਸ ਪਿਨਾਕੀ ਚੰਦਰ ਘੋਸ਼ ਨੂੰ ਭਾਰਤ ਦਾ ਪਹਿਲਾ ਭਿ੍ਸ਼ਟਾਚਾਰ ਵਿਰੋਧੀ ਲੋਕਪਾਲ ਨਿਯੁਕਤ ਕਰਨ ਦੇ ਨਾਲ ਹੀ ਸਸ਼ਤਰ ਸੀਮਾ ਬਲ ਦੇ ਸਾਬਕਾ ਮੁਖੀ ਅਰਚਨਾ ਰਾਮਾਸੁੰਦਰਮ, ਮਹਾਰਾਸ਼ਟਰ ਦੇ ਸਾਬਕਾ ਮੁੱਖ ਸਕੱਤਰ ਦਿਨੇਸ਼ ਕੁਮਾਰ ਜੈਨ, ਮਹਿੰਦਰ ਸਿੰਘ ਤੇ ਇੰਦਰਜੀਤ ਪ੍ਰਸਾਦ ਗੌਤਮ ਨੂੰ ਲੋਕਪਾਲ ਦੇ ਨਾਨ-ਜੁਡੀਸ਼ੀਅਲ ਮੈਂਬਰ ਨਿਯੁਕਤ ਕੀਤਾ ਗਿਆ ਹੈ | ਜਦਕਿ ਜਸਟਿਸ ਦਿਲੀਪ ਬੀ. ਭੋਸਾਲੇ, ਪ੍ਰਦੀਪ ਕੁਮਾਰ ਮੋਹੰਤੀ, ਅਭਿਲਾਸ਼ਾ ਕੁਮਾਰੀ ਤੇ ਅਜੈ ਕੁਮਾਰ ਤਿ੍ਪਾਠੀ ਲੋਕਪਾਲ ਦੇ ਜੁਡੀਸ਼ੀਅਲ ਮੈਂਬਰ ਨਿਯੁਕਤ ਕੀਤੇ ਗਏ ਹਨ | ਇਨ੍ਹਾਂ ਸਭ ਨਿਯੁਕਤੀਆਂ ਦੀ ਸਿਫਾਰਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਚੋਣ ਕਮੇਟੀ ਵਲੋਂ ਕੀਤੀ ਗਈ ਸੀ, ਜਿਸ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਪ੍ਰਵਾਨਗੀ ਦਿੱਤੀ ਗਈ ਹੈ | ਅਧਿਕਾਰਤ ਬਿਆਨ 'ਚ ਦੱਸਿਆ ਗਿਆ ਹੈ ਕਿ ਇਹ ਸਭ ਨਿਯੁਕਤੀਆਂ ਚਾਰਜ ਸੰਭਾਲਣ ਵਾਲੀ ਤਰੀਕ ਤੋਂ ਹੀ ਪ੍ਰਭਾਵੀ ਮੰਨੀਆਂ ਜਾਣਗੀਆਂ | ਦੱਸਣਯੋਗ ਹੈ ਕਿ ਜਸਟਿਸ ਘੋਸ ਮਈ 2017 ਨੂੰ ਸੁਪਰੀਮ ਕੋਰਟ ਤੋਂ ਸੇਵਾਮੁਕਤ ਹੋਏ ਸਨ, 29 ਜੂਨ 2017 ਨੂੰ ਉਨ੍ਹਾਂ ਨੂੰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ ਤੇ ਉਹ ਹੁਣ ਤੱਕ ਇਸ ਅਹੁਦੇ 'ਤੇ ਬਿਰਾਜਮਾਨ ਸਨ | ਦੱਸਣਯੋਗ ਹੈ ਕਿ ਲੋਕਪਾਲ ਕੇਂਦਰ ਅਤੇ ਲੋਕਾਯੁਕਤ ਸੂਬਿਆਂ 'ਚ ਸਰਕਾਰੀ ਅਧਿਕਾਰੀਆਂ ਿਖ਼ਲਾਫ਼ ਭਿ੍ਸ਼ਟਾਚਾਰ ਦੇ ਮਾਮਲਿਆਂ ਦੀ ਸੁਣਵਾਈ ਕਰਦੇ ਹਨ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੁਪਰੀਮਕੋਰਟ ਵਲੋਂ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਨੂੰ 10 ਦਿਨਾਂ ਅੰਦਰ ਲੋਕਪਾਲ ਤੇ ਹੋਰ ਨਿਯੁਕਤੀਆਂ ਬਾਰੇ ਕਹੇ ਜਾਣ ਬਾਅਦ ਇਹ ਸਭ ਨਿਯੁਕਤੀਆਂ ਹੋਈਆਂ ਹਨ |

ਜਲੰਧਰ 'ਚ ਥਾਣੇਦਾਰ ਵਲੋਂ ਪਤਨੀ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ

ਆਪਸੀ ਝਗੜੇ ਤੋਂ ਸੀ ਪ੍ਰੇਸ਼ਾਨ
ਜਲੰਧਰ ਛਾਉਣੀ, 19 ਮਾਰਚ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਓਲਡ ਦਸਮੇਸ਼ ਨਗਰ ਰਹਿੰਦੇ ਪੀ. ਏ. ਪੀ. 'ਚ ਤਾਇਨਾਤ ਇਕ ਥਾਣੇਦਾਰ ਨੇ ਪਤਨੀ ਨਾਲ ਚੱਲ ਰਹੇ ਝਗੜੇ ਤੋਂ ਪ੍ਰੇਸ਼ਾਨ ਹੋ ਕੇ ਅੱਜ ਸਵੇਰ ਸਮੇਂ ਆਪਣੀ ਸਰਵਿਸ ਰਿਵਾਲਵਰ ਨਾਲ ਪਤਨੀ ਦੇ ਸਿਰ 'ਚ ਉਸ ਸਮੇਂ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਜਦੋਂ ਉਹ ਦੂਸਰੇ ਕਮਰੇ 'ਚ ਆਪਣੇ ਪੁੱਤਰ ਨਾਲ ਸੌ ਰਹੀ ਸੀ ਇਸ ਉਪਰੰਤ ਥਾਣੇਦਾਰ ਨੇ ਖ਼ੁਦ ਨੂੰ ਸਿਰ 'ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਵੱਡੀ ਗਿਣਤੀ 'ਚ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕਰਦਿਆਂ ਹੋਏ ਥਾਣੇਦਾਰ ਤੇ ਉਸ ਦੀ ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈਂਦੇ ਹੋਏ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ | ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਪੁੱਜੇ ਏ.ਸੀ.ਪੀ. ਕੇਂਦਰੀ ਹਰਸਿਮਰਤ ਸਿੰਘ ਤੇ ਥਾਣਾ ਰਾਮਾ ਮੰਡੀ ਦੇ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਥਾਣੇਦਾਰ ਦੀ ਪਛਾਣ ਗੁਰਬਖ਼ਸ਼ ਭਾਰਦਵਾਜ (45) ਪੁੱਤਰ ਅਜੀਤ ਸਿੰਘ ਵਾਸੀ ਓਲਡ ਦਸਮੇਸ਼ ਨਗਰ ਵਜੋਂ ਹੋਈ ਹੈ, ਜੋ ਕਿ ਪੀ.ਏ.ਪੀ. 'ਚ ਸਥਿਤ 75 ਬਟਾਲੀਅਨ ਵਿਖੇ ਤਾਇਨਾਤ ਸੀ ਤੇ ਇਸ ਸਮੇਂ ਉਹ ਪੀ.ਏ.ਪੀ. 'ਚ ਸਥਿਤ ਹਸਪਤਾਲ 'ਚ ਡਿਊਟੀ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਸ ਦਾ ਆਪਣੀ ਪਤਨੀ ਵੰਦਨਾ ਭਾਰਦਵਾਜ ਨਾਲ ਬੀਤੇ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ ਤੇ ਇਸ ਪ੍ਰੇਸ਼ਾਨੀ ਦੇ ਚੱਲਦੇ ਅੱਜ ਉਸ ਨੇ ਦੂਸਰੇ ਕਮਰੇ 'ਚ ਆਪਣੇ ਪੁੱਤਰ ਨਾਲ ਸੌ ਰਹੀ ਪਤਨੀ ਵੰਦਨਾ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤੇ ਜਦੋਂ ਉਹ ਨਹੀਂ ਉੱਠੀ ਤਾਂ ਉਸ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਉਸ ਦੇ ਸਿਰ 'ਚ ਦੋ ਗੋਲੀਆਂ ਮਾਰ ਕੇ ਉਸ ਨੂੰ ਜਾਨੋਂ ਮਾਰ ਦਿੱਤਾ | ਉਪਰੰਤ ਉਸ ਨੇ ਕਮਰੇ 'ਚੋਂ ਨਿਕਲਦੇ ਹੀ ਆਪਣੇ ਵੀ ਸਿਰ 'ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਉਨ੍ਹਾਂ ਦੱਸਿਆ ਕਿ ਮਿ੍ਤਕ ਗੁਰਬਖ਼ਸ਼ ਭਾਰਦਵਾਜ ਦੀ ਪੁੱਤਰੀ ਰੁਪਿੰਦਰ ਕੌਰ ਵਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ 174 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਗਈ ਹੈ | ਪੁਲਿਸ ਚੌਕੀ ਦਕੋਹਾ ਦੇ ਇੰਚਾਰਜ ਸੇਵਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਿ੍ਤਕ ਗੁਰਬਖਸ਼ ਸਿੰਘ ਤੇ ਉਸ ਦੀ ਪਤਨੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਲੋਂ ਅੱਜ ਨੰਗਲ ਸ਼ਾਮਾਂ ਨੇੜੇ ਸਥਿਤ ਸ਼ਮਸ਼ਾਨਘਾਟ 'ਚ ਦੋਵਾਂ ਦੀਆਂ ਮਿ੍ਤਕ ਦੇਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ |
ਪੁੱਤਰ ਨੇ ਕੀਤੀ ਸੀ ਮਾਂ ਨੂੰ ਬਚਾਉਣ ਦੀ ਕੋਸ਼ਿਸ਼

ਥਾਣਾ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰ ਸਮੇਂ ਜਦੋਂ ਥਾਣੇਦਾਰ ਗੁਰਬਖ਼ਸ਼ ਸਿੰਘ ਪਤਨੀ ਦੇ ਕਮਰੇ 'ਚ ਗਿਆ ਤਾਂ ਉਸ ਦੇ ਨਾਲ ਉਸ ਦਾ ਪੁੱਤਰ ਪ੍ਰਭਜੋਤ ਵੀ ਸੌ ਰਿਹਾ ਸੀ ਤੇ ਇਸ ਦੌਰਾਨ ਗੁਰਬਖ਼ਸ਼ ਸਿੰਘ ਨੇ ਵੰਦਨਾ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠੀ ਤੇ ਉਸ ਦੇ ਪੁੱਤਰ ਨੇ ਇਤਰਾਜ਼ ਕਰਦੇ ਹੋਏ ਕਿਹਾ ਕਿ ਉਹ ਉਸ ਨੂੰ ਕਿਉਂ ਪ੍ਰੇਸ਼ਾਨ ਕਰ ਰਿਹਾ ਹੈ ਤਾਂ ਉਸ ਨੇ ਕਿਹਾ ਕਿ ਉਹ ਉਸ ਨੂੰ ਮਨਾਉਣ ਲਈ ਆਇਆ ਹੋਇਆ ਹੈ ਤੇ ਪੁੱਤਰ ਨੇ ਆਪਣੇ ਪਿਉ ਨੂੰ ਕਿਹਾ ਕਿ ਜਦੋਂ ਮਾਂ ਉੱਠ ਜਾਵੇਗੀ ਤਾਂ ਉਸ ਸਮੇਂ ਉਸ ਨਾਲ ਗੱਲ ਕਰ ਲੈਣਾ | ਇਸ ਦੌਰਾਨ ਹੀ ਗ਼ੁੱਸੇ 'ਚ ਆਏ ਗੁਰਬਖ਼ਸ਼ ਸਿੰਘ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਦੋ ਗੋਲੀਆਂ ਵੰਦਨਾ ਦੇ ਸਿਰ 'ਚ ਮਾਰ ਦਿੱਤੀਆਂ ਪ੍ਰੰਤੂ ਪੁੱਤਰ ਵਲੋਂ ਆਪਣੀ ਮਾਂ ਨੂੰ ਬਚਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਥਾਣੇਦਾਰ ਉਸ ਸਮੇਂ ਤੱਕ ਗੋਲੀਆਂ ਮਾਰ ਚੁੱਕਿਆ ਸੀ | ਇਸ ਦੌਰਾਨ ਹੀ ਪ੍ਰਭਜੋਤ ਨੇ ਆਪਣੇ ਪਿਤਾ ਨੂੰ ਬਚਾਉਣ ਦੀ ਵੀ ਕੋਸ਼ਿਸ਼ ਕੀਤੀ ਪ੍ਰੰਤੂ ਉਸ ਦੇ ਥਾਣੇਦਾਰ ਪਿਤਾ ਨੇ ਉਸ ਨੂੰ ਧੱਕਾ ਮਾਰਦੇ ਹੋਏ ਆਪਣੇ ਸਿਰ 'ਚ ਗੋਲੀ ਮਾਰਦੇ ਹੋਏ ਖ਼ੁਦਕੁਸ਼ੀ ਕਰ ਲਈ |
ਦਾਦੀ ਤੇ ਪੋਤੀ ਨੂੰ ਨਹੀਂ ਲੱਗਾ ਪਤਾ
ਇਹ ਵੀ ਜਾਣਕਾਰੀ ਮਿਲੀ ਹੈ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਮਿ੍ਤਕ ਗੁਰਬਖ਼ਸ਼ ਸਿੰਘ ਦੀ ਮਾਂ ਨਰੰਜਣ ਕੌਰ ਬਾਹਰ ਬੈਠੀ ਹੋਈ ਸੀ ਤੇ ਉਸ ਦੀ ਪੁੱਤਰੀ ਰੁਪਿੰਦਰ ਕੌਰ ਦੂਸਰੇ ਕਮਰੇ 'ਚ ਸੌ ਰਹੀ ਸੀ, ਪ੍ਰੰਤੂ ਜਿਸ ਸਮੇਂ ਗੋਲੀਆਂ ਚੱਲਣ ਦੀ ਆਵਾਜ਼ ਆਈ 'ਤੇ ਉਨ੍ਹਾਂ ਨੇ ਬਾਹਰ ਆ ਕੇ ਦੇਖਿਆ ਤਾਂ ਉਨ੍ਹਾਂ ਦਾ ਘਰ ਪੂਰੀ ਤਰ੍ਹਾਂ ਉੱਜੜ ਚੁੱਕਿਆ ਸੀ |
ਕੁਝ ਸਮਾਂ ਪਹਿਲਾਂ ਹੀ ਆਏ ਸਨ ਕੈਨੇਡਾ ਤੋਂ
ਮੌਕੇ 'ਤੇ ਖੜ੍ਹੇ ਕੁਝ ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਥਾਣੇਦਾਰ ਗੁਰਬਖ਼ਸ਼ ਭਾਰਦਵਾਜ ਤੇ ਉਸ ਦੀ ਪਤਨੀ ਵੰਦਨਾ ਕੁਝ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਪਰਤੇ ਸਨ ਤੇ ਉਨ੍ਹਾਂ ਦੇ ਦੋ ਬੱਚੇ ਇਕ ਲੜਕੀ ਰੁਪਿੰਦਰ ਕੌਰ ਜੋ ਕਿ ਇਕ ਕਾਲਜ 'ਚ ਗੈ੍ਰਜੂਏਟ ਦੀ ਡਿਗਰੀ ਕਰ ਰਹੀ ਹੈ ਤੇ ਪੁੱਤਰ ਇਕ ਸਕੂਲ 'ਚ 11ਵੀਂ ਜਮਾਤ ਦਾ ਵਿਦਿਆਰਥੀ ਹੈ | ਉਨ੍ਹਾਂ ਦੱਸਿਆ ਕਿ ਵੰਦਨਾ ਘਰ 'ਚ ਬਣੀ ਹੋਈ ਇਕ ਦੁਕਾਨ 'ਚ ਬਿਊਟੀ ਪਾਰਲਰ 'ਚ ਆਪਣਾ ਖ਼ੁਦ ਦਾ ਕੰਮ ਕਰਦੀ ਸੀ |

ਚੋਣ ਕਮਿਸ਼ਨ ਵਲੋਂ ਸ਼ਰਾਬ ਦੇ ਠੇਕਿਆਂ ਦੇ ਡਰਾਅ ਕੱਢਣ ਨੂੰ ਹਰੀ ਝੰਡੀ

ਚੰਡੀਗੜ੍ਹ, 19 ਮਾਰਚ (ਬਿਊਰੋ ਚੀਫ਼)-ਕੌਮੀ ਚੋਣ ਕਮਿਸ਼ਨ ਵਲੋਂ ਪੰਜਾਬ 'ਚ ਆਉਂਦੇ ਵਿੱਤੀ ਸਾਲ 2019-2020 ਲਈ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਹਿੱਤ ਡਰਾਅ ਕੱਢਣ ਲਈ ਪੰਜਾਬ ਸਰਕਾਰ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਹੁਣ ਠੇਕਿਆਂ ਦੀ ਅਲਾਟਮੈਂਟ ਲਈ ਰਾਜ ਦੇ ਕਰ ਤੇ ਆਬਕਾਰੀ ਵਿਭਾਗ ਵਲੋਂ ਪ੍ਰਕਿਰਿਆ ਤੁਰੰਤ ਸ਼ੁਰੂ ਕਰ ਦਿੱਤੀ ਜਾਵੇਗੀ | ਇਸ ਗੱਲ ਦੀ ਜਾਣਕਾਰੀ ਅੱਜ ਇੱਥੇ ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਵਲੋਂ ਦਿੱਤੀ ਗਈ, ਉਨ੍ਹਾਂ ਇਹ ਵੀ ਦੱਸਿਆ ਕਿ ਕੌਮੀ ਚੋਣ ਕਮਿਸ਼ਨ ਵਲੋਂ ਪੰਜਾਬ 'ਚ ਸੰਸਦੀ ਚੋਣਾਂ ਨੂੰ ਮੁੱਖ ਰੱਖ ਕੇ ਰਾਜ
ਸਰਕਾਰ ਵਲੋਂ ਭੇਜੇ ਗਏ ਪੈਨਲ 'ਚੋਂ ਐਡੀਸ਼ਨਲ ਡੀ.ਜੀ.ਪੀ. ਸ੍ਰੀ ਆਰ.ਐਨ. ਢੋਕੇ ਦੀ ਕਮਿਸ਼ਨ ਨਾਲ ਪੁਲਿਸ ਨੋਡਲ ਅਫ਼ਸਰ ਚੋਣਾਂ ਦੀ ਨਿਯੁਕਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਸ੍ਰੀ ਢੋਕੇ ਨੂੰ ਆਪਣਾ ਚਾਰਜ ਤੁਰੰਤ ਸੰਭਾਲਣ ਲਈ ਕਿਹਾ ਗਿਆ ਹੈ | ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਵੀ.ਕੇ. ਬਾਵਰਾ ਚੋਣ ਕਮਿਸ਼ਨ ਨਾਲ ਪੁਲਿਸ ਨੋਡਲ ਅਫ਼ਸਰ ਚੋਣਾਂ ਵਜੋਂ ਸੇਵਾ ਨਿਭਾ ਰਹੇ ਸਨ | ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਤਰੱਕੀ ਦੇ ਕੇ ਡੀ.ਜੀ. ਬਣਾਏ ਜਾਣ ਤੋਂ ਬਾਅਦ ਰਾਜ ਸਰਕਾਰ ਵਲੋਂ ਉਨ੍ਹਾਂ ਨੂੰ ਸੂਬੇ ਦਾ ਡੀ.ਜੀ.ਪੀ. (ਇੰਟੈਲੀਜੈਂਸ) ਨਿਯੁਕਤ ਕਰ ਦਿੱਤਾ ਗਿਆ ਸੀ | ਰਾਜ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਲੋਂ ਅੱਜ ਦਿੱਤੀ ਗਈ ਜਾਣਕਾਰੀ ਅਨੁਸਾਰ ਸੂਬੇ 'ਚ ਹੁਣ ਤੱਕ 64.63 ਕਰੋੜ ਦੀਆਂ ਵਸਤਾਂ ਤੇ ਨਕਦੀ ਰਾਜ 'ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਬਤ ਕੀਤੀ ਗਈ ਹੈ, ਜਿਸ 'ਚ 1.70 ਕਰੋੜ ਦੀ ਨਕਦ ਰਾਸ਼ੀ ਅਤੇ 2 ਕਰੋੜ ਰੁਪਏ ਦੇ ਮੁੱਲ ਦੀ 62697 ਲੀਟਰ ਸ਼ਰਾਬ ਕਾਬੂ ਕੀਤੀ ਗਈ ਹੈ | ਜਦੋਂਕਿ 1530 ਕਿੱਲੋਗ੍ਰਾਮ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ, ਜਿਨ੍ਹਾਂ ਦੀ ਪੁਲਿਸ ਵਲੋਂ ਕੀਮਤ 60.93 ਕਰੋੜ ਦੱਸੀ ਜਾ ਰਹੀ ਹੈ | ਪ੍ਰੰਤੂ ਪੁੱਛੇ ਜਾਣ 'ਤੇ ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਕਤ ਨਸ਼ੀਲੇ ਪਦਾਰਥਾਂ ਦੀ ਕੀਮਤ ਅਮਰੀਕਾ 'ਚ ਪੁੱਜਣ 'ਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ ਮੁਤਾਬਿਕ ਹੈ | ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ 'ਚ 1912 ਲੋਕਾਂ ਦੀ ਅਮਨ ਕਾਨੂੰਨ 'ਚ ਰੁਕਾਵਟ ਪਾਉਣ ਦੇ ਅੰਦੇਸ਼ੇ ਨੂੰ ਲੈ ਕੇ ਪਹਿਚਾਣ ਕੀਤੀ ਗਈ ਹੈ ਅਤੇ ਇਨ੍ਹਾਂ 'ਚੋਂ 622 ਵਿਰੁੱਧ ਕਾਰਵਾਈ ਵੀ ਕੀਤੀ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਗ਼ੈਰ ਜ਼ਮਾਨਤੀ ਵਾਰੰਟਾਂ ਵਾਲੇ 976 ਵਿਅਕਤੀਆਂ ਵਿਰੁੱਧ ਵੀ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ ਅਤੇ 137 ਗ਼ੈਰ ਲਾਇਸੈਂਸੀ ਹਥਿਆਰ ਵੀ ਕਾਬੂ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਰਾਜ 'ਚ 2,33,950 ਲਾਇਸੈਂਸੀ ਹਥਿਆਰ ਜਮ੍ਹਾਂ ਹੋ ਚੁੱਕੇ ਹਨ | ਮੁੱਖ ਚੋਣ ਅਧਿਕਾਰੀ ਡਾ. ਰਾਜੂ ਵਲੋਂ ਅੱਜ ਟੀ.ਵੀ. ਚੈਨਲਾਂ ਦੇ ਨੁਮਾਇੰਦਿਆਂ ਨਾਲ ਵੀ ਬੈਠਕ ਕੀਤੀ ਗਈ ਜਿਸ 'ਚ ਚੋਣਾਂ ਨੂੰ ਲੈ ਕੇ ਵਰਤੇ ਜਾਣ ਵਾਲੇ ਜ਼ਾਬਤੇ ਨੂੰ ਲੈ ਕੇ ਵਿਚਾਰ ਕੀਤਾ ਗਿਆ ਅਤੇ ਐਗਜ਼ਿਟ ਪੋਲ ਤੇ ਓਪੀਨੀਅਨ ਪੋਲ ਆਦਿ ਦੇ ਪ੍ਰਸਾਰਨ ਸਬੰਧੀ ਵੀ ਚੋਣ ਕਮਿਸ਼ਨ ਦੀ ਨੀਤੀ ਤੋਂ ਜਾਣੰੂ ਕਰਵਾਇਆ ਗਿਆ |

ਰਾਜਪੁਰਾ ਪੁਲਿਸ ਵਲੋਂ ਢਾਈ ਕਰੋੜ ਦੀ ਨਵੀਂ-ਪੁਰਾਣੀ ਕਰੰਸੀ ਤੇ ਪਿਸਤੌਲ ਸਮੇਤ ਤਿੰਨ ਕਾਬੂ

ਰਾਜਪੁਰਾ, 19 ਮਾਰਚ (ਰਣਜੀਤ ਸਿੰਘ)-ਸਥਾਨਕ ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ 'ਚੋਂ ਇਕ ਕਰੋੜ 54 ਲੱਖ ਰੁਪਏ ਦੀ ਨਵੀਂ ਅਤੇ ਇਕ ਕਰੋੜ ਦੀ ਪੁਰਾਣੀ ਕਰੰਸੀ ਦੇ ਨੋਟ, 455 ਬੋਰ ਦਾ ਪਿਸਤੌਲ, 13 ਜ਼ਿੰਦਾ ਤੇ 9 ਚੱਲੇ ਹੋਏ ਕਾਰਤੂਸ ਬਰਾਮਦ ਕੀਤੇ ਹਨ | ਜਾਣਕਾਰੀ ਮੁਤਾਬਿਕ ਬੀਤੇ ਦਿਨੀ ਪੰਜਾਬ ਤੇ ਹਰਿਆਣਾ ਪੁਲਿਸ ਨੇ ਇਕ ਸਾਂਝੀ ਰਣਨੀਤੀ ਬਣਾਈ ਸੀ ਜਿਸ ਤਹਿਤ ਸਮਾਜ ਵਿਰੋਧੀ ਕਾਰਵਾਈਆਂ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਨ ਲਈ ਕਈ ਤਰ੍ਹਾਂ ਦੀਆਂ ਥਿਉਰੀਆਂ 'ਤੇ ਕੰਮ ਕਰਨ ਦੀ ਵਿਉਂਤਬੰਦੀ ਕੀਤੀ ਸੀ | ਇਸ ਦੌਰਾਨ ਡੀ. ਐਸ. ਪੀ. ਰਾਜਪੁਰਾ ਮਨਪ੍ਰੀਤ ਸਿੰਘ ਤੇ ਥਾਣਾ ਮੁਖੀ ਭੁ ਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਮਿਡ ਵੇ ਕੋਲ ਮੁਖ਼ਬਰ ਦੀ ਇਤਲਾਹ 'ਤੇ ਨਾਕਾਬੰਦੀ ਕੀਤੀ ਹੋਈ ਸੀ | ਪੁਲਿਸ ਨੇ ਅੰਬਾਲਾ ਸਾਈਡ ਤੋਂ ਆ ਰਹੀ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ | ਜਿਸ ਦੇ ਡਰਾਇਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਚੌਕਸੀ ਵਰਤਦਿਆਂ ਕਾਰ ਸਵਾਰਾਂ ਨੂੰ ਕਾਬੂ ਕਰ ਲਿਆ | ਪੁਲਿਸ ਨੇ ਜਦ ਕਾਰ ਦੀ ਤਲਾਸ਼ੀ ਲਈ ਤਾਂ ਕਾਰ 'ਚੋਂ ਇਕ ਕਰੋੜ 54 ਲੱਖ ਦੀ ਨਵੀਂ ਕਰੰਸੀ ਅਤੇ ਇਕ ਕਰੋੜ ਦੀ ਪੁਰਾਣੀ ਕਰੰਸੀ, ਜਿਸ 'ਚ ਇਕ ਹਜ਼ਾਰ ਤੇ 500-500 ਦੇ ਨੋਟ ਸਨ ਬਰਾਮਦ ਕੀਤੇ | ਪੁਲਿਸ ਨੇ ਕਾਬੂ ਕੀਤੇ ਤਿੰਨ ਲੋਕਾਂ ਦੀ ਪਛਾਣ ਕੰਵਰਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਕੁਰੂਕਸ਼ੇਤਰ, ਮੁਸਤਕੀਨ ਪੁੱਤਰ ਮੁਹੰਮਦ ਜ਼ਮੀਨ ਵਾਸੀ ਮੋਲੀ ਜੱਗਰਾ ਤੇ ਬਲਦੇਵ ਕੁਮਾਰ ਵਾਸੀ ਅੰਬਾਲਾ ਕੇੈਂਟ ਵਜੋਂ ਦੱਸੀ ਹੈ | ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਇਨ੍ਹਾਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਇਸ ਸਬੰਧੀ ਪੁਲਿਸ ਨੇ ਆਮਦਨ ਕਰ ਵਿਭਾਗ ਨੂੰ ਵੀ ਸੂਚਿਤ ਕੀਤਾ ਹੈ ਜੋ ਕਿ ਨਵੀਂ ਕਰੰਸੀ ਦੇ ਬਾਰੇ ਛਾਣਬੀਣ ਕਰੇਗੀ | ਪੁਲਿਸ ਵੱਖ-ਵੱਖ ਥਿਉਰੀਆਂ 'ਤੇ ਕੰਮ ਕਰ ਰਹੀ ਹੈ ਕਿ ਏਨੀ ਵੱਡੀ ਮਾਤਰਾ 'ਚ ਲਿਆਂਦੀ ਜਾ ਰਹੀ ਰਕਮ ਕਿਸ ਕੰਮ ਲਈ ਵਰਤੀ ਜਾਣੀ ਸੀ, ਇਹ ਕਿੱਥੋ ਆਈ ਹੈ ਅਤੇ ਅੱਗੇ ਇਸ ਨੂੰ ਕਿਸ ਦੇ ਹਵਾਲੇ ਕਰਨਾ ਸੀ | ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਾਬੂ ਕੀਤੇ ਗਏ ਵਿਅਕਤੀਆਂ ਦਾ ਪਿਛਲਾ ਕੀ ਰਿਕਾਰਡ ਹੈ |

ਅੱਤਵਾਦੀ ਫੰਡਿੰਗ ਮਾਮਲਾ

ਈ.ਡੀ. ਵਲੋਂ ਸਲਾਹੂਦੀਨ ਦੀਆਂ 13 ਸੰਪਤੀਆਂ ਜ਼ਬਤ

ਨਵੀਂ ਦਿੱਲੀ, 19 ਮਾਰਚ (ਏਜੰਸੀ)- ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪਾਕਿਸਤਾਨ ਅਧਾਰਿਤ ਵਿਸ਼ਵ ਪੱਧਰ 'ਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ਦੇ ਸਰਗਨੇ ਸਈਦ ਸਲਾਹੂਦੀਨ ਿਖ਼ਲਾਫ਼ ਅੱਤਵਾਦੀ ਫੰਡਿੰਗ ਮਾਮਲੇ ਦੀ ...

ਪੂਰੀ ਖ਼ਬਰ »

ਭਾਜਪਾ ਵਲੋਂ ਛੱਤੀਸਗੜ੍ਹ ਦੇ ਮੌਜੂਦਾ 10 ਸੰਸਦ ਮੈਂਬਰਾਂ ਨੂੰ ਟਿਕਟ ਨਾ ਦੇਣ ਦਾ ਫ਼ੈਸਲਾ

ਨਵੀਂ ਦਿੱਲੀ, 19 ਮਾਰਚ (ਪੀ.ਟੀ.ਆਈ.)-ਭਾਰਤੀ ਜਨਤਾ ਪਾਰਟੀ ਨੇ ਛੱਤੀਸਗੜ੍ਹ ਵਿਚਲੇ ਆਪਣੇ 10 ਮੌਜੂਦਾ ਸੰਸਦ ਮੈਂਬਰਾਂ ਨੂੰ ਇਸ ਵਾਰ ਚੋਣਾਂ 'ਚ ਟਿਕਟ ਨਾ ਦੇਣ ਦਾ ਫ਼ੈਸਲਾ ਕੀਤਾ ਹੈ | ਭਾਜਪਾ ਦੇ ਜਨਰਲ ਸਕੱਤਰ ਅਨਿਲ ਜੈਨ, ਜੋ ਸੂਬੇ 'ਚ ਪਾਰਟੀ ਦੇ ਇੰਚਾਰਜ ਵੀ ਹਨ, ਨੇ ਕਿਹਾ ਕਿ ...

ਪੂਰੀ ਖ਼ਬਰ »

ਅੱਤਵਾਦੀਆਂ ਨਾਲ ਮੁਕਾਬਲਾ ਕਰਨ ਵਾਲੇ ਕਸ਼ਮੀਰ ਦੇ 16 ਸਾਲਾ ਦੇ ਨੌਜਵਾਨ ਨੂੰ ਮਿਲਿਆ ਸ਼ੌਰਿਆ ਚੱਕਰ

ਨਵੀਂ ਦਿੱਲੀ, 19 ਮਾਰਚ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਇਕ ਦੁਰਲੱਭ ਮੌਕਿਆਂ 'ਚੋਂ ਇਕ 'ਚ ਇਕ 16 ਸਾਲਾ ਨੌਜਵਾਨ ਇਰਫ਼ਾਨ ਰਮਜ਼ਾਨ ਸ਼ੇਖ਼ ਨੂੰ ਅੱਤਵਾਦੀਆਂ ਨਾਲ ਲੋਹਾ ਲੈਣ ਲਈ ਸ਼ੌਰਿਆ ਚੱਕਰ ਪ੍ਰਦਾਨ ਕੀਤਾ | ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ...

ਪੂਰੀ ਖ਼ਬਰ »

ਕਸ਼ਮੀਰ 'ਚ ਸਕੂਲ ਅਧਿਆਪਕ ਦੀ ਹਿਰਾਸਤ ਦੌਰਾਨ ਮੌਤ

ਜੇ.ਆਰ.ਐਲ. ਵਲੋਂ ਅੱਜ ਕਸ਼ਮੀਰ ਬੰਦ ਦਾ ਸੱਦਾ ਸ੍ਰੀਨਗਰ,19 ਮਾਰਚ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਅਵੰਤੀਪੋਰਾ ਦੇ ਇਕ ਨਿੱਜੀ ਸਕੂਲ ਦੇ ਅਧਿਆਪਕ ਤੇ ਇਸਲਾਮਿਕ ਯੂਨੀਵਰਸਿਟੀ ਆਫ ਸਾਇੰਸ ਐਾਡ ਤਕਨਾਲੋਜੀ, ਅਵੰਤੀਪੋਰਾ ਦੇ ਸਾਬਕਾ ਗੈਸਟ ਲੈਕਚਰਾਰ ਦੀ ਪੁਲਿਸ ...

ਪੂਰੀ ਖ਼ਬਰ »

ਹਰਿਆਣਾ, ਰਾਜਸਥਾਨ ਤੇ ਯੂ.ਪੀ. ਦੇ ਮੇਵ ਮੁਸਲਿਮਾਂ ਵਲੋਂ ਮੇਵਾਤ ਇਲਾਕੇ ਨੂੰ ਵੱਖਰਾ ਸੂਬਾ ਬਣਾਏ ਜਾਣ ਦੀ ਮੰਗ

ਚੰਡੀਗੜ੍ਹ, 19 ਮਾਰਚ (ਐਨ. ਐਸ. ਪਰਵਾਨਾ)- ਇੰਡੀਅਨ ਨੈਸ਼ਨਲ ਲੋਕ ਦਲ ਨਾਲ ਸਬੰਧਿਤ ਫ਼ਿਰੋਜ਼ਪੁਰ ਝਰਕਾ ਹਲਕਾ ਤੋਂ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਚੌਧਰੀ ਵਸੀਮ ਅਹਿਮਦ ਨੇ ਲੋਕ ਸਭਾ ਚੋਣਾਂ ਦੇ ਮੌਕੇ 'ਤੇ ਮੰਗ ਕੀਤੀ ਹੈ ਕਿ ਯੂ.ਪੀ., ਰਾਜਸਥਾਨ ਤੇ ਹਰਿਆਣਾ ਦੇ ਮੇਵ ...

ਪੂਰੀ ਖ਼ਬਰ »

ਪਹਿਲੀ ਤੋਂ ਮਕਾਨ ਖਰੀਦਣਾ ਹੋਵੇਗਾ ਸਸਤਾ

ਨਵੀਂ ਦਿੱਲੀ, 19 ਮਾਰਚ (ਏਜੰਸੀ)-ਵਸਤੂ ਤੇ ਸੇਵਾ ਕਰ ਪ੍ਰੀਸ਼ਦ ਨੇ ਰਿਹਾਇਸ਼ੀ ਪ੍ਰਾਜੈਕਟਾਂ 'ਚ ਮਕਾਨਾਂ 'ਤੇ ਨਵੇਂ ਕਰ ਢਾਂਚੇ ਨੂੰ ਲਾਗੂ ਕਰਨ ਦੀ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ | ਇਸ ਨਾਲ 1 ਅਪ੍ਰੈਲ, 2019 ਤੋਂ ਮਕਾਨ ਖਰੀਦਣਾ ਕਾਫ਼ੀ ਸਸਤਾ ਹੋ ਜਾਵੇਗਾ | ਜੀ. ਐਸ. ਟੀ. ...

ਪੂਰੀ ਖ਼ਬਰ »

ਮੋਦੀ 'ਮੈਂ ਵੀ ਚੌਕੀਦਾਰ' ਮੁਹਿੰਮ ਤਹਿਤ 31 ਨੂੰ 500 ਥਾਵਾਂ 'ਤੇ ਲੋਕਾਂ ਨਾਲ ਰੂਬਰੂ ਹੋਣਗੇ-ਰਵੀ ਸ਼ੰਕਰ ਪ੍ਰਸਾਦ

ਨਵੀਂ ਦਿੱਲੀ, 19 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਮੋਦੀ 31 ਮਾਰਚ ਨੂੰ 'ਮੈਂ ਵੀ ਚੌਕੀਦਾਰ' ਮੁਹਿੰਮ ਨਾਲ ਜੁੜਨ ਵਾਲੇ ਲੋਕਾਂ ਨਾਲ ਗੱਲਬਾਤ ਕਰਨਗੇ | ਇਸ ਪ੍ਰੋਗਰਾਮ ਤਹਿਤ ਉਹ ਵੀਡੀਓ ਕਾਨਫ਼ਰੰਸਿੰਗ ਜ਼ਰੀਏ 500 ਥਾਵਾਂ 'ਤੇ ਲੋਕਾਂ ਨਾਲ ਜੁੜਨਗੇ | ਭਾਜਪਾ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਵਾਡਰਾ-ਈ.ਡੀ.

ਨਵੀਂ ਦਿੱਲੀ, 19 ਮਾਰਚ (ਜਗਤਾਰ ਸਿੰਘ)-ਹਵਾਲਾ ਰਾਸ਼ੀ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਰਾਬਰਟ ਵਾਡਰਾ ਦੀਆਂ ਮੁਸ਼ਕਿਲਾਂ 'ਚ ਹੋਰ ਵਾਧਾ ਹੋ ਸਕਦਾ ਹੈ | ਈ.ਡੀ. ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਕਿਹਾ ਹੈ ਕਿ ਰਾਬਰਟ ਵਾਡਰਾ ਪੁੱਛਗਿਛ 'ਚ ਸਹਿਯੋਗ ਨਾਲ ਕਰ ਰਹੇ ਹਨ | ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਦੀ ਜ਼ਮਾਨਤ ਦੀ ਅਪੀਲ 'ਤੇ ਫ਼ੈਸਲਾ 26 ਨੂੰ

ਅੰਮਿ੍ਤਸਰ, 19 ਮਾਰਚ (ਸੁਰਿੰਦਰ ਕੋਛੜ)-ਅਲ-ਅਜ਼ੀਜ਼ਿਆ ਸਟੀਲ ਮਿਲਜ਼ ਭਿ੍ਸ਼ਟਾਚਾਰ ਦੇ ਕੇਸ 'ਚ ਲਾਹੌਰ ਦੀ ਕੋਟ ਲਖਪਤ ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਸਥਿਤੀ ਦੇ ਆਧਾਰ 'ਤੇ ਜ਼ਮਾਨਤ ਲਈ ਦਾਇਰ ਪਟੀਸ਼ਨ 'ਤੇ ਇਸਲਾਮਾਬਾਦ ...

ਪੂਰੀ ਖ਼ਬਰ »

5 ਸਾਲ 'ਚ 153 ਸੰਸਦ ਮੈਂਬਰਾਂ ਦੀ ਜਾਇਦਾਦ ਹੋਈ ਦੁੱਗਣੀ

ਏ. ਡੀ. ਆਰ. ਦੀ ਰਿਪੋਰਟ 'ਚ ਖ਼ੁਲਾਸਾ ਨਵੀਂ ਦਿੱਲੀ, 19 ਮਾਰਚ (ਏਜੰਸੀਆਂ)-ਸਾਲ 2014 'ਚ ਮੁੜ ਤੋਂ ਸੰਸਦ 'ਚ ਪਹੁੰਚੇ 153 ਸੰਸਦ ਮੈਂਬਰਾਂ ਦੀ ਔਸਤ ਜਾਇਦਾਦ 'ਚ 142 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਪ੍ਰਤੀ ਸੰਸਦ ਮੈਂਬਰ ਔਸਤਨ 13.32 ਕਰੋੜ ਰੁਪਏ ਰਹੀ ਹੈ | ਇਸ ਸੂਚੀ 'ਚ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਬਹਾਦਰੀ ਪੁਰਸਕਾਰ ਪ੍ਰਦਾਨ

ਘਰ 'ਤੇ ਹਮਲਾ ਕਰਨ ਆਏ ਅੱਤਵਾਦੀਆਂ ਦਾ ਮੁਕਾਬਲਾ ਕਰਨ ਵਾਲੇ ਇਰਫਾਨ ਦਾ ਸ਼ੌਰਿਆ ਚੱਕਰ ਨਾਲ ਸਨਮਾਨ ਨਵੀਂ ਦਿੱਲੀ, 19 ਮਾਰਚ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਜੰਮੂ-ਕਸ਼ਮੀਰ ਅਤੇ ਉੱਤਰ ਪੂਰਬ 'ਚ ਫ਼ੌਜੀ ਕਾਰਵਾਈਆਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX