ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  about 1 hour ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮਾਘ ਸੰਮਤ 551
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਪਹਿਲਾ ਸਫ਼ਾ

ਨਾਗਰਿਕਤਾ ਸੋਧ ਕਾਨੂੰਨ 'ਤੇ ਕੇਂਦਰ ਤੋਂ ਜਵਾਬ ਤਲਬ

• ਸੁਪਰੀਮ ਕੋਰਟ ਵਲੋਂ ਫਿਲਹਾਲ ਰੋਕ ਲਾਉਣ ਤੋਂ ਇਨਕਾਰ • ਹਾਈਕੋਰਟਾਂ ਨੂੰ ਵੀ ਸੁਣਵਾਈ ਨਾ ਕਰਨ ਦੇ ਆਦੇਸ਼
ਨਵੀਂ ਦਿੱਲੀ, 22 ਜਨਵਰੀ (ਜਗਤਾਰ ਸਿੰਘ)-ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) 'ਤੇ ਰੋਕ ਲਾਉਣ ਤੋਂ ਫ਼ਿਲਹਾਲ ਇਨਕਾਰ ਕਰਦੇ ਹੋਏ ਸੁਪਰੀਮ ਕੋਰਟ ਨੇ ਇਸ ਮਾਮਲੇ ਨਾਲ ਜੁੜੀਆਂ 144 ਪਟੀਸ਼ਨਾਂ 'ਤੇ ਜਵਾਬ ਦੇਣ ਲਈ ਕੇਂਦਰ ਨੂੰ 4 ਹਫ਼ਤੇ ਦਾ ਸਮਾਂ ਦਿੱਤਾ ਹੈ | ਅਦਾਲਤ ਨੇ ਕਿਹਾ ਕਿ ਉਹ ਕੇਂਦਰ ਦਾ ਪੱਖ ਸੁਣੇ ਬਿਨਾ ਸੀ.ਏ.ਏ. ਨੂੰ ਮੁਲਤਵੀ ਕਰਨ ਦਾ ਕੋਈ ਹੁਕਮ ਜਾਰੀ ਨਹੀਂ ਕਰੇਗੀ | ਸੁਪਰੀਮ ਕੋਰਟ ਇਸ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਸਬੰਧੀ ਪਟੀਸ਼ਨਾਂ 'ਤੇ ਸੁਣਵਾਈ ਲਈ ਪੰਜ-ਮੈਂਬਰੀ ਸੰਵਿਧਾਨਕ ਬੈਂਚ ਦਾ ਗਠਨ ਕਰੇਗਾ | ਅਦਾਲਤ ਨੇ ਕਿਹਾ ਕਿ ਸਿਰਫ਼ 5 ਜੱਜਾਂ ਦਾ ਸੰਵਿਧਾਨਕ ਬੈਂਚ ਹੀ ਇਸ ਮਾਮਲੇ 'ਚ ਅੰਤਿ੍ਮ ਰਾਹਤ ਦੇ ਸਕਦਾ ਹੈ | ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਾਰੇ ਹਾਈਕੋਰਟਾਂ ਨੂੰ ਸੀ.ਏ.ਏ. ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਨਹੀਂ ਕਰਨ ਦੇ ਨਿਰਦੇਸ਼ ਦਿੱਤੇ ਹਨ | ਦਰਅਸਲ ਚੀਫ਼ ਜਸਟਿਸ ਐਸ.ਏ. ਬੋਬੜੇ, ਜਸਟਿਸ ਅਬਦੁਲ ਨਜ਼ੀਰ ਤੇ ਜਸਟਿਸ ਖੰਨਾ ਦੇ 3 ਜੱਜਾਂ ਦੇ ਬੈਂਚ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ 143 ਪਟੀਸ਼ਨਾਂ 'ਤੇ ਸੁਣਵਾਈ ਕੀਤੀ ਜਾ ਰਹੀ ਹੈ, ਜਦਕਿ ਸੀ.ਏ.ਏ. ਦੇ ਹੱਕ 'ਚ ਕੇਂਦਰ ਸਰਕਾਰ ਦੀ ਇਕ ਪਟੀਸ਼ਨ ਵੀ ਹੈ | ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਨੂੰ ਸੀ.ਏ.ਏ. ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਉੱਤੇ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ | ਨਾਲ ਹੀ ਅਦਾਲਤ ਨੇ ਕਿਹਾ ਕਿ ਸੀ.ਏ.ਏ. ਦਾ ਵਿਰੋਧ ਕਰ ਰਹੇ ਪਟੀਸ਼ਨਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅੰਤਿ੍ਮ ਰਾਹਤ ਦੇਣ ਬਾਰੇ ਹੁਕਮ ਚਾਰ ਹਫ਼ਤਿਆਂ ਤੋਂ ਬਾਅਦ ਹੀ ਜਾਰੀ ਕੀਤਾ ਜਾਵੇਗਾ, ਫ਼ਿਲਹਾਲ ਇਸ 'ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਹੈ | ਕੇਂਦਰ ਵਲੋਂ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਨੇ ਬੈਂਚ ਨੂੰ ਦੱਸਿਆ ਕਿ 143 ਪਟੀਸ਼ਨਾਂ 'ਚੋਂ ਲਗਭਗ 60 ਦੀਆਂ ਕਾਪੀਆਂ ਸਰਕਾਰ ਨੂੰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸੀ.ਏ.ਏ. ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਉਨ੍ਹਾਂ ਪਟੀਸ਼ਨਾਂ ਉੱਤੇ ਜਵਾਬ ਦੇਣ ਲਈ ਸਰਕਾਰ ਨੂੰ ਸਮਾਂ ਚਾਹੀਦਾ ਹੈ, ਜੋ ਉਸ ਨੂੰ ਹਾਲੇ ਤੱਕ ਮਿਲ ਨਹੀਂ ਸਕਿਆ ਹੈ | ਇਹ ਵੀ ਦੱਸਣਯੋਗ ਹੈ ਕਿ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਨੂੰ ਸੀ.ਏ.ਏ. ਲਾਗੂ ਕਰਨ 'ਤੇ ਰੋਕ ਲਾਉਣ ਤੇ ਰਾਸ਼ਟਰੀ ਆਬਾਦੀ ਰਜਿਸਟਰ ਦੀ ਕਵਾਇਦ ਫ਼ਿਲਹਾਲ ਟਾਲ ਦੇਣ ਦੀ ਬੇਨਤੀ ਕੀਤੀ ਸੀ |

ਦਿੱਲੀ ਚੋਣਾਂ ਲਈ ਕਾਂਗਰਸ ਵਲੋਂ ਸਿੱਧੂ ਸਮੇਤ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਸੋਨੀਆ ਤੇ ਡਾ: ਮਨਮੋਹਨ ਸਿੰਘ ਵੀ ਸੂਚੀ 'ਚ ਸ਼ਾਮਿਲ
ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਇਸ ਸੂਚੀ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਨਵਜੋਤ ਸਿੰਘ ਸਿੱਧੂ ਦਾ ਨਾਂਅ ਵੀ ਸ਼ਾਮਿਲ ਕੀਤਾ ਗਿਆ ਹੈ ¢ ਮੁੱਖ ਮੰਤਰੀ ਨਾਲ ਮਤਭੇਦ ਦੇ ਚੱਲਦੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸਿੱਧੂ ਨੂੰ ਕਾਂਗਰਸ ਹਾਈਕਮਾਨ ਨੇ ਇਕ ਵਾਰ ਫਿਰ ਵੱਡੀ ਜ਼ਿੰਮੇਵਾਰੀ ਸੌਾਪੀ ਹੈ, ਪਰ ਇਹ ਗੱਲ ਅਜੇ ਸਾਫ਼ ਨਹੀਂ ਹੋਈ ਕਿ ਇਹ ਜ਼ਿੰਮੇਵਾਰੀ ਮਿਲਣ ਮਗਰੋਂ ਸਿੱਧੂ ਚੋਣ ਪ੍ਰਚਾਰ ਕਰਨ ਲਈ ਜਾਣਗੇ ਜਾਂ ਨਹੀਂ ¢ ਦੱਸਣਯੋਗ ਹੈ ਕਿ ਪੰਜਾਬ 'ਚ ਪਿਛਲੇ ਸਾਲ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦੌਰਾਨ ਵੀ ਪਾਰਟੀ ਨੇ ਉਨ੍ਹਾਂ ਨੂੰ ਸਟਾਰ ਪ੍ਰਚਾਰਕ ਬਣਾਇਆ ਸੀ ਪਰ ਉਹ ਕਿਸੇ ਵੀ ਸੀਟ 'ਤੇ ਪ੍ਰਚਾਰ ਕਰਨ ਨਹੀਂ ਸੀ ਪੁੱਜੇ ¢ ਅਸਲ ਵਿਚ ਪਿਛਲੇ ਸਾਲ ਜੁਲਾਈ ਵਿਚ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਸਿੱਧੂ ਨੇ ਪੰਜਾਬ ਦੀ ਸਿਆਸਤ ਤੋਂ ਦੂਰੀ ਬਣਾ ਲਈ ਸੀ, ਜੋ ਅਜੇ ਤੱਕ ਜਾਰੀ ਹੈ |
ਉਹ ਨਾ ਤਾਂ ਕਿਸੇ ਸਿਆਸੀ ਸਰਗਰਮੀ 'ਚ ਹਿੱਸਾ ਲੈ ਰਹੇ ਹਨ ਅਤੇ ਨਾ ਹੀ ਕੋਈ ਸਿਆਸੀ ਬਿਆਨਬਾਜ਼ੀ ਹੀ ਕਰ ਰਹੇ ਹਨ ਮੀਡੀਆ ਨਾਲ ਵੀ ਉਨ੍ਹਾਂ ਨੇ ਦੂਰੀ ਬਣਾ ਕੇ ਰੱਖੀ ਹੋਈ ਹੈ¢ ਇਥੋਂ ਤੱਕ ਕਿ ਉਹ ਵਿਧਾਨ ਸਭਾ ਇਜਲਾਸ 'ਚ ਵੀ ਸ਼ਾਮਿਲ ਨਹੀਂ ਹੋ ਰਹੇ | ਇਸ ਦੌਰਾਨ ਸਿੱਧੂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਵੀ ਜਾਰੀ ਹਨ ¢ ਕਾਂਗਰਸ ਦੁਆਰਾ ਉਨ੍ਹਾਂ ਨੂੰ ਰਾਸ਼ਟਰੀ ਰਾਜਨੀਤੀ ਵਿਚ ਵੱਡੀ ਜ਼ਿੰਮੇਵਾਰੀ ਸੌਾਪਣ ਦੀ ਚਰਚਾ ਤਾਂ ਪਹਿਲਾਂ ਤੋਂ ਹੀ ਚੱਲ ਰਹੀ ਹੈ, ਉਥੇ ਹੀ ਪੰਜਾਬ ਭਾਜਪਾ ਦੇ ਕਈ ਨੇਤਾ ਇਹ ਦਾਅਵਾ ਕਰ ਰਹੇ ਹਨ ਕਿ ਸਿੱਧੂ ਉਨ੍ਹਾਂ ਦੇ ਸੰਪਰਕ ਵਿਚ ਹਨ ¢ ਦੂਜੇ ਪਾਸੇ ਇਹ ਵੀ ਅਟਕਲਾਂ ਜਾਰੀ ਹਨ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਆਮ ਆਦਮੀ ਪਾਰਟੀ ਨਾਲ ਵੀ ਜੁੜ ਸਕਦੇ ਹਨ ¢ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਕੈਪਟਨ ਅਤੇ ਸਿੱਧੂ ਦੇ ਇਲਾਵਾ ਕੁੱਲ ਹਿੰਦ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਅੰਕਾ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਗ਼ੁਲਾਮ ਨਬੀ ਆਜ਼ਾਦ, ਸ਼ਸ਼ੀ ਥਰੂਰ, ਪੀ.ਸੀ. ਚਾਕੋ, ਸੁਭਾਸ਼ ਚੋਪੜਾ, ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਭੁਪੇਸ਼ ਬਘੇਲ, ਵੀ. ਨਾਰਾਇਣਸਾਮੀ, ਅਜੇ ਮਾਕਨ, ਜੇ. ਅਗਰਵਾਲ, ਮੀਰਾ ਕੁਮਾਰ, ਕਪਿਲ ਸਿੱਬਲ, ਰਾਜ ਬੱਬਰ, ਹਰੀਸ਼ ਰਾਵਤ, ਭੁਪਿੰਦਰ ਸਿੰਘ ਹੁੱਡਾ, ਜੋਤੀਰਾਦਿੱਤਿਆ ਸਿੰਧੀਆ, ਸਚਿਨ ਪਾਇਲਟ, ਸ਼ਤਰੂਘਨ ਸਿਨਹਾ, ਸਾਬਕਾ ਰਾਸ਼ਟਰਪਤੀ ਪ੍ਰਣਾਵ ਮੁਖਰਜੀ ਦੀ ਬੇਟੀ ਸ਼ਰਮਿਸ਼ਠਾ ਮੁਖਰਜੀ, ਕੀਰਤੀ ਆਜ਼ਾਦ, ਰਣਦੀਪ ਸਿੰਘ ਸੂਰਜੇਵਾਲਾ, ਸੁਸ਼ਮਿਤਾ ਦੇਵ ਅਤੇ ਕੁਲਜੀਤ ਸਿੰਘ ਨਾਗਰਾ ਦੇ ਨਾਂਅ ਵੀ ਸ਼ਾਮਿਲ ਹਨ |

ਆਖਰਕਾਰ ਸੁਣੀ ਹੀ ਗਈ ਸਿੱਧੂ ਦੀ ਗੱਲ

ਚੰਡੀਗੜ੍ਹ, 22 ਜਨਵਰੀ (ਐਨ.ਐਸ. ਪਰਵਾਨਾ)-ਪੰਜਾਬ ਦੇ ਸਾਬਕਾ ਮੰਤਰੀ ਤੇ ਤੇਜ਼-ਤਰਾਰ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਦੀ ਆਖਰਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗੱਲ ਸੁਣ ਲਈ ਤੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਿਲ ਕਰ ਲਿਆ | ਉਹ 6 ਮਹੀਨਿਆਂ ਤੋਂ ਆਪਣੇ ਹਲਕੇ ਤੱਕ ਹੀ ਸੀਮਤ ਸਨ | ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ
'ਤੇ 15 ਦਿਨਾਂ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਅੱਜ ਤੱਕ ਜਮ੍ਹਾਂ ਨਹੀਂ ਕਰਾਈ | ਉਹ ਰਾਜ ਦੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਤੋਂ ਵੀ ਲਗਪਗ ਪੂਰੀ ਤਰ੍ਹਾਂ ਕੱਟ ਚੁੱਕੇ ਸਨ | ਕਾਂਗਰਸ ਵਿਧਾਇਕ ਦਲ ਦੇ ਚੰਡੀਗੜ੍ਹ ਦਫ਼ਤਰ ਨਾਲੋਂ ਵੀ ਉਹ ਦੂਰ ਰਹੇ, ਜਿਸ ਤੋਂ ਇਹੀ ਪ੍ਰਭਾਵ ਬਣਿਆ ਕਿ ਉਨ੍ਹਾਂ ਨੂੰ ਵਿਰੋਧੀ ਪਾਰਟੀਆਂ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਆਦਿ ਦੇ ਆਗੂਆਂ ਨੇ ਕਈ ਵਾਰ ਪੇਸ਼ਕਸ਼ ਕੀਤੀ ਕਿ ਉਹ ਕਾਂਗਰਸ ਨੂੰ ਛੱਡ ਕੇ ਖੁੱਲ੍ਹ ਕੇ ਮੈਦਾਨ ਵਿਚ ਆ ਜਾਣ, ਉਨ੍ਹਾਂ ਦਾ ਪੂਰਾ ਪੂਰਾ ਸਨਮਾਨ ਤੇ ਸਤਿਕਾਰ ਕੀਤਾ ਜਾਏਗਾ ਪਰ ਫਿਰ ਵੀ ਉਹ ਚੁੱਪ ਰਹੇ | ਹੁਣ ਜਦੋਂ ਕੌਮੀ ਰਾਜਧਾਨੀ ਵਿਚ ਕਾਂਗਰਸ ਦੇ ਸਟਾਰ ਪ੍ਰਚਾਰਕ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ ਮਹਿਸੂਸ ਕਰਦਿਆਂ ਉਨ੍ਹਾਂ ਨੂੰ ਮੌਕਾ ਦਿੱਤਾ ਗਿਆ ਤਾਂ ਦੇਖਣਾ ਇਹ ਹੈ ਕਿ ਉਹ ਇਸ ਦਾ ਫਾਇਦਾ ਉਠਾਉਂਦੇ ਹਨ ਕਿ ਨਹੀਂ |

ਭਾਜਪਾ ਨੇ ਵੀ ਸੰਨੀ ਦਿਓਲ ਸਮੇਤ ਸਟਾਰ ਪ੍ਰਚਾਰਕ ਐਲਾਨੇ

ਨਵੀਂ ਦਿੱਲੀ, 22 ਜਨਵਰੀ (ਜਗਤਾਰ ਸਿੰਘ)- 8 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੇ ਸਟਾਰ-ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਜਾਰੀ ਕੀਤੀ ਗਈ 40 ਸਟਾਰ-ਪ੍ਰਚਾਰਕਾਂ ਦੀ ਸੂਚੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਨੱਢਾ ਸਮੇਤ
ਕਈ ਵੱਡੇ ਚਿਹਰੇ ਸ਼ਾਮਿਲ ਹਨ | ਉਕਤ ਤੋਂ ਇਲਾਵਾ ਪੂਰਬੀ ਦਿੱਲੀ ਦੇ ਸੰਸਦ ਮੈਂਬਰ ਗੌਤਮ ਗੰਭੀਰ, ਮਨੋਜ ਤਿਵਾੜੀ, ਹੰਸ ਰਾਜ ਹੰਸ ਦੇ ਨਾਲ ਕੇਂਦਰੀ ਮੰਤਰੀਆਂ ਸਮਿ੍ਤੀ ਈਰਾਨੀ, ਨਿਤਿਨ ਗਡਕਰੀ, ਰਾਜਨਾਥ ਸਿੰਘ ਵੀ ਸ਼ਾਮਿਲ ਹਨ | ਇਨ੍ਹਾਂ ਤੋਂ ਇਲਾਵਾ ਮਥੁਰਾ ਤੋਂ ਸੰਸਦ ਮੈਂਬਰ ਹੇਮਾ ਮਾਲਿਨੀ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਚੋਣ ਮੁਹਿੰਮ 'ਚ ਆਪਣੀ ਸਟਾਰ ਪਾਵਰ ਦਿਖਾਉਣਗੇ | ਭੋਜਪੁਰੀ ਫ਼ਿਲਮਾਂ ਦੇ ਸਟਾਰ ਰਵੀਕਿਸ਼ਨ ਅਤੇ ਦਿਨੇਸ਼ ਲਾਲ ਨਿਰਹੂਆ ਵੀ ਭਾਜਪਾ ਲਈ ਵੋਟਾਂ ਮੰਗਦੇ ਹੋਏ ਦਿੱਲੀ 'ਚ ਨਜ਼ਰ ਆਉਣਗੇ | ਸਮਿ੍ਤੀ ਈਰਾਨੀ, ਅਨੁਰਾਗ ਠਾਕੁਰ ਦੇ ਨਾਲ-ਨਾਲ ਨਿਤਿਨ ਗਡਕਰੀ, ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ, ਅਰਜੁਨ ਮੁੰਡਾ, ਧਰਮਿੰਦਰ ਪ੍ਰਧਾਨ ਵੀ ਚੋਣ ਪ੍ਰਚਾਰ ਕਰਨਗੇ |

ਪੁਲਾੜ 'ਚ ਔਰਤ ਰੋਬੋਟ 'ਵਿਓਮਮਿੱਤਰ' ਭੇਜੇਗਾ ਇਸਰੋ

ਬੈਂਗਲੁਰੂ, 22 ਜਨਵਰੀ (ਏਜੰਸੀ)-ਦਸੰਬਰ 2021 'ਚ ਮਨੁੱਖ ਨੂੰ ਪੁਲਾੜ 'ਚ ਭੇਜਣ ਦੇ ਗਗਨਯਾਨ ਮਿਸ਼ਨ ਤੋਂ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦਸੰਬਰ 2020 ਅਤੇ ਜੂਨ 2021 'ਚ ਦੋ ਮਨੁੱਖ ਰਹਿਤ ਮਿਸ਼ਨ ਪੁਲਾੜ 'ਚ ਭੇਜੇਗਾ | ਦਸੰਬਰ 2021 ਦੇ ਗਗਨਯਾਨ ਮਿਸ਼ਨ ਤੋਂ ਪਹਿਲਾਂ ਪੁਲਾੜ ਦੀ ਸਥਿਤੀ ਬਾਰੇ ਜਾਨਣ ਲਈ ਔਰਤ ਰੋਬੋਟ ਵਿਓਮਮਿੱਤਰ ਨੂੰ ਪੁਲਾੜ 'ਚ ਭੇਜਿਆ ਜਾਵੇਗਾ | ਇਹ ਜਾਣਕਾਰੀ ਇਸਰੋ ਦੇ ਚੇਅਰਮੈਨ ਕੇ. ਸੀਵਾਨ ਨੇ ਦਿੱਤੀ | ਉਨ੍ਹਾਂ ਨੇ 'ਮਨੁੱਖੀ ਪੁਲਾੜ ਉਡਾਣ ਅਤੇ ਖੋਜ-ਮੌਜੂਦਾ ਚੁਣੌਤੀਆਂ ਅਤੇ ਭਵਿੱਖ ਦੇ ਰੁਝਾਨ' 'ਤੇ ਵਿਚਾਰ ਗੋਸ਼ਟੀ ਦੌਰਾਨ ਦਿੱਤੇ ਭਾਸ਼ਨ ਦੌਰਾਨ ਇਹ ਗੱਲ ਕਹੀ | ਉਨ੍ਹਾਂ ਕਿਹਾ ਕਿ ਗਗਨਯਾਨ ਮਿਸ਼ਨ ਨਾ ਸਿਰਫ ਪੁਲਾੜ 'ਚ ਮਨੁੱਖ ਦੀ ਪਹਿਲੀ ਉਡਾਣ ਹੈ, ਸਗੋਂ ਪੁਲਾੜ 'ਚ ਨਿਰੰਤਰ ਪੁਲਾੜ ਮਨੁੱਖ ਦੀ ਮੌਜੂਦਗੀ ਲਈ ਨਵਾਂ ਪੁਲਾੜ ਸਟੇਸ਼ਨ ਸਥਾਪਿਤ ਕਰਨਾ ਵੀ ਹੈ | ਅਸੀਂ ਇਹ ਸਭ (ਗਗਨਯਾਨ) ਤਿੰਨ ਬਿੰਦੂਆਂ 'ਤੇ ਕਰ ਰਹੇ ਹਾਂ, ਦਸੰਬਰ 2020 ਅਤੇ ਜੂਨ 2021 'ਚ ਦੋ ਮਨੁੱਖ ਰਹਿਤ ਮਿਸ਼ਨ ਦੀ ਥੋੜ੍ਹੇ ਸਮੇਂ ਦੀ ਯੋਜਨਾ ਅਤੇ ਇਸ ਦੇ ਬਾਅਦ ਦਸੰਬਰ 2021 'ਚ ਮਨੁੱਖ ਦੀ ਪੁਲਾੜ 'ਚ ਉਡਾਣ | ਉਨ੍ਹਾਂ ਕਿਹਾ ਕਿ ਸਾਡੇ ਕੋਲ ਮਨੁੱਖੀ ਪੁਲਾੜ ਪ੍ਰੋਗਰਾਮ ਨੂੰ ਬਣਾਈ ਰੱਖਣ ਅਤੇ ਇਕ ਨਵੇਂ ਪੁਲਾੜ ਸਟੇਸ਼ਨ 'ਤੇ ਪੁਲਾੜ 'ਚ ਨਿਰੰਤਰ ਪੁਲਾੜ ਮਨੁੱਖ ਦੀ ਮੌਜੂਦਗੀ ਨੂੰ ਬਣਾਈ ਰੱਖਣ ਦਾ ਮੱਧ ਸਮੇਂ ਦਾ ਟੀਚਾ ਹੈ | ਇਸ ਸਬੰਧ 'ਚ ਇਸਰੋ ਨੇ ਆਪਣੀਆਂ ਭਵਿੱਖ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬੈਂਗਲੁਰੂ ਨੇੜੇ ਇਕ ਪੂਰੀ ਤਰਾਂ ਪੁਲਾੜ ਸਿਖਲਾਈ ਕੇਂਦਰ ਦੀ ਸ਼ੁਰੂਆਤ ਕੀਤੀ ਹੈ | ਉਨ੍ਹਾਂ ਕਿਹਾ ਕਿ ਪੁਲਾੜ ਏਜੰਸੀ, ਨਾਸਾ ਅਤੇ ਹੋਰ ਪੁਲਾੜ ਏਜੰਸੀਆਂ ਨਾਲ ਅਤੇ ਉਦਯੋਗਾਂ ਨਾਲ ਗੱਲਬਾਤ ਕਰ ਰਹੀ ਹੈ ਕਿ ਉਹ ਕਿਸ ਤਰਾਂ ਮਨੁੱਖ ਦੀ ਪੁਲਾੜ ਉਡਾਣ 'ਤੇ ਮਿਲ ਦੇ ਕੰਮ ਕਰ ਸਕਦੀ ਹੈ ਅਤੇ ਉਨ੍ਹਾਂ ਦੇ ਤਜ਼ਰਬੇ ਤੋਂ ਸਿੱਖ ਸਕਦੀ ਹੈ | ਗਗਨਯਾਨ ਇਸਰੋ ਦੇ ਅੰਤਰ ਗ੍ਰਹਿ ਮਿਸ਼ਨ ਦੇ ਲੰਬੇ ਸਮੇਂ ਦੇ ਟੀਚੇ 'ਚ ਵੀ ਸਹਾਇਤਾ ਕਰੇਗਾ |
ਗਗਨਯਾਨ ਤੋਂ ਪਹਿਲਾਂ ਪੁਲਾੜ 'ਚ ਭੇਜੇਗਾ ਔਰਤ ਰੋਬੋਟ ਵਿਓਮਮਿੱਤਰ
ਬੈਂਗਲੁਰੂ-ਭਾਰਤ ਦੇ ਦਸੰਬਰ 2021 'ਚ ਪੁਲਾੜ 'ਚ ਭੇਜੇ ਜਾਣ ਵਾਲੇ ਪਹਿਲੇ ਮਨੁੱਖੀ ਮਿਸ਼ਨ 'ਤੇ ਪੁਲਾੜ ਯਾਤਰੀ ਭੇਜਣ ਤੋਂ ਪਹਿਲਾਂ ਇਸਰੋ ਇਕ ਔਰਤ ਰੋਬੋਟ ਵਿਓਮਮਿੱਤਰ ਨੂੰ ਮਨੁੱਖ ਰਹਿਤ ਗਗਨਯਾਨ ਪੁਲਾੜ ਵਾਹਨ 'ਚ ਭੇਜੇਗਾ | ਵਿਚਾਰ ਗੋਸ਼ਟੀ ਦੌਰਾਨ ਇਹ ਰੋਬੋਟ ਸਾਰਿਆਂ ਦੀ ਖਿੱਚ ਦਾ ਕੇਂਦਰ ਸੀ | ਵਿਓਮਮਿੱਤਰ, ਦੋ ਸੰਸਕ੍ਰਿਤੀ ਸ਼ਬਦਾਂ ਵਿਓਮਾ (ਪੁਲਾੜ) ਅਤੇ ਮਿਤਰਾ (ਦੋਸਤ) ਦਾ ਸੁਮੇਲ ਹੈ, ਨੂੰ ਸਾਰੇ ਬੜੀ ਹੈਰਾਨੀ ਨਾਲ ਦੇਖ ਰਹੇ ਸਨ, ਜਦੋਂ ਉਹ ਉਥੇ ਮੌਜੂਦ ਸਰੋਤਿਆਂ ਨੂੰ ਆਪਣੀ ਜਾਣ ਪਛਾਣ ਕਰਵਾ ਰਹੀ ਸੀ | ਪੁਲਾੜ 'ਚ ਆਪਣੀ ਭੂਮਿਕਾ ਬਾਰੇ ਵਿਓਮਮਿੱਤਰ ਨੇ ਦੱਸਿਆ ਕਿ 'ਮੈਂ ਮਡਿਊਲ ਮਾਪਦੰਡਾਂ ਦੀ ਨਿਗਰਾਨੀ ਕਰ ਸਕਦੀ ਹਾਂ | ਤੁਹਾਨੂੰ ਸੁਚੇਤ ਕਰ ਸਕਦੀ ਹਾਂ ਅਤੇ ਜੀਵਨ ਰੱਖਿਅਕ ਆਪਰੇਸ਼ਨਾਂ ਨੂੰ ਅੰਜ਼ਾਮ ਦੇ ਸਕਦੀ ਹਾਂ | ਮੈਂ ਸਵਿਚ ਪੈਨਲ ਸੰਚਾਲਨ ਵਰਗੀਆਂ ਸਰਗਰਮੀਆਂ ਕਰ ਸਕਦੀ ਹਾਂ | ਰੋਬੋਟ ਨੇ ਕਿਹਾ ਕਿ ਉਹ ਇਕ ਸਾਥੀ ਹੋ ਸਕਦੀ ਹੈ ਤੇ ਪੁਲਾੜ ਯਾਤਰੀਆਂ ਨਾਲ ਗੱਲਬਾਤ ਕਰ ਸਕਦੀ ਹੈ ਅਤੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇ ਸਕਦੀ ਹੈ | ਕੇ ਸੀਵਾਨ ਨੇ ਕਿਹਾ ਕਿ ਸਾਡਾ ਰੋਬੋਟ ਇਕ ਮਨੁੱਖ ਦੀ ਤਰ੍ਹਾਂ ਹੋਵੇਗਾ ਜੋ ਇਕ ਮਨੁੱਖ ਦੀ ਤਰ੍ਹਾਂ ਲਗਪਗ ਸਾਰੇ ਕਾਰਜ ਕਰਨ 'ਚ ਸਮਰੱਥ ਹੋਵੇਗਾ, ਹਾਲਾਂਕਿ ਇਹ ਕੰਮਾਂ ਨੂੰ ਮਨੁੱਖ ਦੀ ਤਰਾਂ ਵੱਡੇ ਪੱਧਰ 'ਤੇ ਨਹੀਂ ਕਰ ਸਕਦਾ | ਉਨ੍ਹਾਂ ਕਿਹਾ ਕਿ ਮਨੁੱਖੀ ਰੋਬੋਟ ਪੁਲਾੜ 'ਚ ਮਨੁੱਖੀ ਕਾਰਜਾਂ ਦੀ ਨਕਲ ਕਰੇਗਾ ਅਤੇ ਵਾਤਾਵਰਨ ਕੰਟਰੋਲ ਜੀਵਨ ਰੱਖਿਅਕ ਪ੍ਰਣਾਲੀ ਨਾਲ ਸਹਿਯੋਗ ਕਰੇਗਾ |

ਸਜ਼ਾ ਸੁਣਾਉਣ ਤੋਂ ਬਾਅਦ ਬਾਅਦ 7 ਦਿਨ 'ਚ ਹੋਵੇ ਫਾਂਸੀ

ਸੁਪਰੀਮ ਕੋਰਟ 'ਚ ਕੇਂਦਰ ਨੇ ਕੀਤੀ ਮੰਗ
ਨਵੀਂ ਦਿੱਲੀ, 22 ਜਨਵਰੀ (ਏਜੰਸੀ)-ਨਿਰਭੈਆ ਦੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਦੇ ਅਮਲ 'ਚ ਹੋ ਰਹੀ ਦੇਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਪ੍ਰਾਪਤ ਦੋਸ਼ੀਆਂ ਦੇ ਕਾਨੂੰਨੀ ਰਾਹਤ ਦੇ ਅਧਿਕਾਰ ਨੂੰ ਲੈ ਕੇ 2014 ਦੇ ਸ਼ਤਰੂਘਨ ਚੌਹਾਨ ਜਜਮੈਂਟ 'ਚ ਦਿੱਤੀ ਗਈ ਵਿਵਸਥਾ 'ਚ ਬਦਲਾਅ ਦੀ ਮੰਗ ਕੀਤੀ ਹੈ | ਸਰਕਾਰ ਨੇ ਮੰਗ ਕੀਤੀ ਕਿ ਫਾਂਸੀ ਦੀ ਸਜ਼ਾ ਪ੍ਰਾਪਤ ਦੋਸ਼ੀਆਂ ਦੀ ਮੁੜ ਸਮੀਖਿਆ ਅਰਜੀ ਖ਼ਾਰਜ ਹੋਣ ਦੇ ਬਾਅਦ ਕਿਊਰੇਟਿਵ ਪਟੀਸ਼ਨ ਦਾਖ਼ਲ ਕਰਨ ਲਈ ਉਨ੍ਹਾਂ ਨੂੰ ਇਕ ਨਿਸਚਿਤ ਸਮਾਂ ਸੀਮਾ ਹੀ ਮਿਲਣੀ ਚਾਹੀਦੀ ਹੈ | ਜੇਕਰ ਕੋਈ ਦੋਸ਼ੀ ਰਹਿਮ ਦੀ ਅਪੀਲ ਦਾਖ਼ਲ ਕਰਨੀ ਚਾਹੁੰਦਾ ਹੈ ਤਾਂ ਇਹ ਸਾਫ਼ ਹੋਣਾ ਚਾਹੀਦਾ ਹੈ ਕਿ ਹੇਠਲੀ ਅਦਾਲਤ ਵਲੋਂ ਮੌਤ ਦੇ ਵਰੰਟ ਜਾਰੀ ਹੋਣ ਦੇ 7 ਦਿਨਾਂ ਦੇ ਅੰਦਰ ਹੀ ਉਸ ਨੂੰ ਰਹਿਮ ਦੀ ਅਪੀਲ ਦਾਇਰ ਕਰਨੀ ਹੋਵੇਗੀ | ਸੁਪਰੀਮ ਕੋਰਟ, ਰਾਜ ਸਰਕਾਰਾਂ ਅਤੇ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਰਹਿਮ ਦੀ ਅਪੀਲ ਖ਼ਾਰਜ ਹੋਣ ਦੇ 7 ਦਿਨਾਂ ਦੇ ਅੰਦਰ ਮੌਤ ਦੇ ਵਰੰਟ ਜਾਰੀ ਕੀਤੇ ਜਾਣ ਅਤੇ ਇਸ ਦੇ ਅਗਲੇ 7 ਦਿਨਾਂ ਦੇ ਅੰਦਰ ਫਾਂਸੀ ਦੀ ਸਜ਼ਾ 'ਤੇ ਅਮਲ ਹੋਵੇ | ਭਲੇ ਹੀ ਦੋਸ਼ੀ ਦੀ ਪਟੀਸ਼ਨ (ਮੁੜ ਸਮੀਖਿਆ, ਰਹਿਮ ਦੀ ਅਪੀਲ) ਕਿਸੇ ਵੀ ਪੱਧਰ 'ਤੇ ਹੋਵੇ |

ਤਿੰਨ ਜਣਿਆਂ ਸਮੇਤ ਕਾਰ ਰਾਜਸਥਾਨ ਨਹਿਰ 'ਚ ਡਿਗੀ

ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ)-ਇਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ ਨੂੰ ਆਪਸ ਵਿਚ ਜੋੜਦੇ ਸਰਹੰਦ ਫੀਡਰ ਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ) ਵਿਚ ਤਿੰਨ ਜਣਿਆਂ ਸਮੇਤ ਇਕ ਆਲਟੋ ਕਾਰ ਦੇ ਡਿਗਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਕੈਲਾਸ਼ ਤੋਂ ਕੱਬਰ ਵੱਛਾ ਨੂੰ ਆਪਸ ਵਿਚ ਜੋੜਦੇ ਪੁਲ, ਜੋ ਸਰਹੰਦ ਫੀਡਰ ਤੇ ਰਾਜਸਥਾਨ ਫੀਡਰ ਦੇ ਵਿਚਕਾਰ ਰਸਤਾ ਹੈ, 'ਤੇ ਉਕਤ ਘਟਨਾ ਵਾਪਰੀ | ਬਲਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਸ਼ਕੂਰ ਨੇ ਮੌਕੇ 'ਤੇ ਦੱਸਿਆ ਕਿ ਮੇਰੀ ਲੜਕੀ ਕਿਰਨਦੀਪ ਕੌਰ (25) ਜੋ ਮੋਰਾਂਵਾਲੀ ਵਿਆਹੀ ਹੋਈ ਸੀ, ਆਪਣੇ ਪਤੀ ਮਨਦੀਪ ਸਿੰਘ (30) ਨਾਲ ਪਿੰਡ ਸ਼ਕੂਰ ਤੋਂ ਮੋਰਾਂਵਾਲੀ ਨੂੰ ਆਲਟੋ ਕਾਰ 'ਚ ਸਵਾਰ ਹੋ ਕੇ ਜਾ ਰਹੇ ਸਨ, ਜਿਨ੍ਹਾਂ ਨਾਲ ਮੇਰਾ ਪੁੱਤਰ ਜਤਿੰਦਰ ਸਿੰਘ (18) ਵੀ ਸੀ | ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਕੈਲਾਸ਼ ਤੋਂ ਕੱਬਰ ਵੱਛਾ ਪੁਲ ਕੋਲ ਆਏ ਤਾਂ ਕਾਰ ਅਚਾਨਕ ਰਾਜਸਥਾਨ ਫੀਡਰ (ਨਹਿਰ) ਵਿਚ ਡਿਗ ਪਈ | ਦੁਰਘਟਨਾ ਦਾ ਪਤਾ ਲੱਗਣ 'ਤੇ ਡੀ.ਐੱਸ.ਪੀ. ਸਤਨਾਮ ਸਿੰਘ, ਥਾਣਾ ਘੱਲ ਖ਼ੁਰਦ ਮੁਖੀ ਕਿਰਪਾਲ ਸਿੰਘ, ਥਾਣਾ ਤਲਵੰਡੀ ਭਾਈ ਮੁਖੀ ਹਰਦੇਵ ਪ੍ਰੀਤ ਸਿੰਘ ਤੇ ਹਲਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ, ਜਸਮੇਲ ਸਿੰਘ ਲਾਡੀ ਗਹਿਰੀ ਮੌਕੇ 'ਤੇ ਪੁੱਜੇ ਤੇ ਸਥਿਤੀ ਦਾ ਜਾਇਜ਼ਾ ਲਿਆ | ਪਰੰਤੂ ਸਰਕਾਰੀ ਤੰਤਰ ਵਲੋਂ ਡੁੱਬਣ ਵਾਲਿਆਂ ਨੂੰ ਕੱਢਣ ਲਈ ਕਿਸੇ ਵੀ ਮਾਹਿਰ ਗ਼ੋਤੇਖ਼ੋਰ ਨੂੰ ਨਹੀਂ ਬੁਲਾਇਆ ਗਿਆ | ਸਗੋਂ ਪਿੰਡਾਂ ਦੇ ਨੌਜਵਾਨ ਹੀ ਆਪਣੇ ਪੱਧਰ 'ਤੇ ਮੰਗਵਾਈ ਕਰੇਨ ਨਾਲ ਕਾਰ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕਰਦੇ ਰਹੇ | ਹਾਲਾਂਕਿ ਦੇਰ ਰਾਤ ਮਨਦੀਪ ਸਿੰਘ ਤੇ ਕਿਰਨਦੀਪ ਕੌਰ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਜਦਕਿ ਜਤਿੰਦਰ ਸਿੰਘ ਦੀ ਭਾਲ ਜਾਰੀ ਸੀ |

49 ਬੱਚੇ 'ਬਾਲ ਸ਼ਕਤੀ ਪੁਰਸਕਾਰ' ਨਾਲ ਸਨਮਾਨਿਤ

ਨਵੀਂ ਦਿੱਲੀ, 22 ਜਨਵਰੀ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਇਥੇ ਰਾਸ਼ਟਰਪਤੀ ਭਵਨ 'ਚ ਇਕ ਪ੍ਰੋਗਰਾਮ ਦੌਰਾਨ 'ਬਾਲ ਸ਼ਕਤੀ ਪੁਰਸਕਾਰ-2020' ਪ੍ਰਦਾਨ ਕੀਤੇ | ਈਸ਼ਾਨ ਸ਼ਰਮਾ, ਉਂਕਾਰ ਸਿੰਘ, ਗੌਰੀ ਮਿਸ਼ਰਾ ਸਮੇਤ 49 ਬੱਚਿਆਂ ਨੂੰ ਇਹ ਪੁਰਸਕਾਰ ਪ੍ਰਦਾਨ ਕੀਤੇ ਗਏ ...

ਪੂਰੀ ਖ਼ਬਰ »

ਡੀ.ਐਸ.ਪੀ. ਦਵਿੰਦਰ ਮਾਮਲੇ 'ਚ ਅੱਤਵਾਦੀ ਦਾ ਰਿਸ਼ਤੇਦਾਰ ਗਿ੍ਫ਼ਤਾਰ

ਜੰਮੂ, 22 ਜਨਵਰੀ (ਏਜੰਸੀਆਂ)-ਅੱਤਵਾਦੀਆਂ ਨਾਲ ਫੜੇ ਗਏ ਜੰਮੂ-ਕਸ਼ਮੀਰ ਦੇ ਮੁਅੱਤਲ ਡੀ.ਐਸ.ਪੀ. ਦਵਿੰਦਰ ਸਿੰਘ ਨਾਲ ਜੁੜੇ ਇਕ ਮਾਮਲੇ ਦੇ ਸਿਲਸਿਲੇ 'ਚ ਸੁਰੱਖਿਆ ਏਜੰਸੀਆਂ ਨੇ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ | ਅਧਿਕਾਰੀਆਂ ਨੇ ਅੱਜ ਉਕਤ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਿੱਤਿਆਨੰਦ ਿਖ਼ਲਾਫ਼ ਇੰਟਰਪੋਲ ਵਲੋਂ 'ਬਲੂ ਕਾਰਨਰ' ਨੋਟਿਸ ਜਾਰੀ

ਅਹਿਮਦਾਬਾਦ, 22 ਜਨਵਰੀ (ਏਜੰਸੀ)-ਪਿਛਲੇ ਸਾਲ ਕਰਨਾਟਕ 'ਚ ਜਬਰ ਜਨਾਹ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਦੇਸ਼ ਛੱਡ ਕੇ ਭੱਜੇ ਭਗੌੜੇ ਬਾਬਾ ਨਿੱਤਿਆਨੰਦ ਿਖ਼ਲਾਫ਼ ਇੰਟਰਪੋਲ ਵਲੋਂ 'ਬਲੂ ਕਾਰਨਰ' ਨੋਟਿਸ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਗੁਜਰਾਤ ਪੁਲਿਸ ...

ਪੂਰੀ ਖ਼ਬਰ »

ਭਾਰਤ ਲੋਕਤੰਤਰ ਸੂਚਕ ਅੰਕ 'ਚ 10 ਅੰਕ ਹੇਠਾਂ ਖਿਸਕ ਕੇ 51ਵੇਂ ਸਥਾਨ 'ਤੇ ਪੁੱਜਾ

13 ਸਾਲ ਦੇ ਸਭ ਤੋਂ ਹੇਠਲੇ ਪੱਧਰ 'ਤੇ ਆਇਆ ਭਾਰਤ -ਉਪਮਾ ਡਾਗਾ ਪਾਰਥ - ਨਵੀਂ ਦਿੱਲੀ, 22 ਜਨਵਰੀ -ਸੁਰਖੀਆਂ 'ਚ ਰਹਿ ਰਹੇ ਵਿਵਾਦਿਤ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ. ਆਰ. ਸੀ. ਨੇ ਜਿਥੇ ਭਾਰਤ ਦੇ ਅੰਦਰ ਰੋਸ ਪ੍ਰਦਰਸ਼ਨ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ, ਉਥੇ ਇਸ ਨੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਮੰਡਲ ਵਲੋਂ 'ਅਟਲ ਜਲ ਮਿਸ਼ਨ' ਨੂੰ ਮਨਜ਼ੂਰੀ

'ਹਿੰਦੋਸਤਾਨ ਫਲੋਰੋਕਾਰਬਨਜ਼' ਹੋਵੇਗੀ ਬੰਦ ਨਵੀਂ ਦਿੱਲੀ, 22 ਜਨਵਰੀ (ਏਜੰਸੀ)-ਕੇਂਦਰੀ ਮੰਤਰੀ ਮੰਡਲ ਵਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਨਾਂਅ 'ਤੇ 6 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟ 'ਅਟਲ ਜਲ ਮਿਸ਼ਨ' ਨੂੰ ਪ੍ਰਵਾਨਗੀ ਦਿੱਤੀ ਗਈ | ਪ੍ਰਧਾਨ ...

ਪੂਰੀ ਖ਼ਬਰ »

ਬਿਆਸ 'ਚ ਗੰਦਾ ਪਾਣੀ ਸੁੱਟਣ 'ਤੇ ਹਿਮਾਚਲ ਦੀਆਂ ਫੈਕਟਰੀਆਂ ਨੂੰ 10 ਲੱਖ ਜੁਰਮਾਨਾ

ਜਲੰਧਰ, 22 ਜਨਵਰੀ (ਸ਼ਿਵ)-ਸੰਸਾਰਪੁਰ ਟੈਰਿਫ਼ ਦੀਆਂ 2 ਫ਼ੈਕਟਰੀਆਂ ਵਲੋਂ ਸਵਾਂ ਦਰਿਆ ਤੋਂ ਬਿਆਸ ਦਰਿਆ ਨੂੰ ਪਾਣੀ ਸੁੱਟਣ ਦੇ ਮਾਮਲੇ 'ਚ ਐਨ. ਜੀ. ਟੀ. ਦੀ ਨਿਗਰਾਨੀ ਟੀਮ ਨੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਕੁੱਲ ਆਲਮ ਨੂੰ ਦਿੱਤੇ ਸਦੀਵੀ ਸੰਦੇਸ਼ 'ਕਿਰਤ ਕਰੋ', 'ਨਾਮ ਜਪੋ', 'ਵੰਡ ਛਕੋ' ਨੂੰ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਸਰਕਾਰ ਦੀ ਝਾਕੀ ਦੇ ਵਿਸ਼ੇ ਵਜੋਂ ਰੂਪਮਾਨ ...

ਪੂਰੀ ਖ਼ਬਰ »

ਪੁਲਵਾਮਾ 'ਚ ਇਕ ਹੋਰ ਅੱਤਵਾਦੀ ਹਲਾਕ

ਸ੍ਰੀਨਗਰ, 22 ਜਨਵਰੀ (ਏਜੰਸੀਆਂ)-ਦੱਖਣੀ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਦੇ ਖਿਰਯੂ ਇਲਾਕੇ 'ਚ ਬੀਤੇ 30 ਘੰਟਿਆਂ ਤੋਂ ਅੱਤਵਾਦੀਆਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ | ਇਸ ਮੁਕਾਬਲੇ 'ਚ ਬੀਤੇ ਦਿਨ ਦੋ ਜਵਾਨ ਸ਼ਹੀਦ ਹੋ ਗਏ ਸਨ | ਇਨ੍ਹਾਂ 'ਚ ਇਕ ...

ਪੂਰੀ ਖ਼ਬਰ »

ਭਾਰਤ ਨਾਲ ਰਿਸ਼ਤਾ ਠੀਕ ਹੋਣ ਬਾਅਦ ਦਿਸੇਗੀ ਸਾਡੀ ਰਣਨੀਤਕ ਸਮਰੱਥਾ-ਇਮਰਾਨ ਖ਼ਾਨ

ਦਾਵੋਸ, 22 ਜਨਵਰੀ (ਏਜੰਸੀ)-ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਜਦੋਂ ਭਾਰਤ ਨਾਲ ਉਨ੍ਹਾਂ ਦੇ ਦੇਸ਼ ਦਾ ਰਿਸ਼ਤਾ ਠੀਕ ਹੋ ਜਾਵੇਗਾ ਤਾਂ ਦੁਨੀਆ ਨੂੰ ਪਾਕਿਸਤਾਨ ਦੀ ਸਹੀ ਰਣਨੀਤਕ ਆਰਥਿਕ ਸਮਰੱਥਾ ਦਾ ਅਹਿਸਾਸ ...

ਪੂਰੀ ਖ਼ਬਰ »

ਅੱਤਵਾਦੀਆਂ ਦੇ ਸਫ਼ਾਏ ਲਈ ਮੁਹਿੰਮ ਜਾਰੀ-ਡੀ.ਜੀ.ਪੀ.

ਸ੍ਰੀਨਗਰ, 22 ਜਨਵਰੀ (ਏਜੰਸੀਆਂ)-ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ੍ਹ ਦੇ ਖਿਰਯੂ ਖੇਤਰ 'ਚੋਂ ਅੱਤਵਾਦੀਆਂ ਦੇ ਸਫ਼ਾਏ ਦੀ ਮੁਹਿੰਮ ਅੱਜ ਦੂਸਰੇ ਦਿਨ ਵੀ ਜਾਰੀ ਹੈ | ਪੁਲਿਸ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਦੱਸਿਆ ਕਿ ਖੇਤਰ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ 'ਚ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX