ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦੀ ਨਜ਼ਰ ਵਿਚ ਸਾਰੇ ਬਰਾਬਰ ਹੋਣ, ਉਥੇ ਹੀ ਸਭ ਤੋਂ ਮਜ਼ਬੂਤ ਰਾਜ ਹੁੰਦਾ ਹੈ। -ਅਰਸਤੂ

ਪਹਿਲਾ ਸਫ਼ਾ

ਪ੍ਰਧਾਨ ਮੰਤਰੀ ਮੋਦੀ 9 ਨੂੰ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ

• ਰਾਜ ਦੇ ਮੁੱਖ ਸਕੱਤਰ ਨੂੰ ਕੇਂਦਰ ਤੋਂ ਪ੍ਰਾਪਤ ਹੋਈ ਸੂਚਨਾ • ਲਾਂਘਾ ਚਾਲੂ ਹੋਣ ਦੀ ਤਰੀਕ ਸਬੰਧੀ ਅਨਿਸਚਿਤਤਾ ਕਾਇਮ
- ਹਰਕਵਲਜੀਤ ਸਿੰਘ -

ਚੰਡੀਗੜ੍ਹ, 18 ਅਕਤੂਬਰ -ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਰਤਾਰਪੁਰ ਲਾਂਘੇ ਲਈ ਭਾਰਤ ਵਾਲੇ ਪਾਸੇ ਉਸਾਰੇ ਜਾ ਰਹੇ 'ਇੰਟਰਨੈਸ਼ਨਲ ਵਿਜ਼ਟਰ ਸੈਂਟਰ ਕੰਪਲੈਕਸ' ਅਤੇ ਲਾਂਘੇ ਲਈ ਸਰਹੱਦ ਤੱਕ ਉਸਾਰੀ ਗਈ 4.2 ਕਿੱਲੋਮੀਟਰ ਸੜਕ ਦਾ ਉਦਘਾਟਨ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਰੱਖੇ ਜਾ ਰਹੇ ਵਿਸ਼ੇਸ਼ ਸਮਾਗਮ ਦੌਰਾਨ ਕਰਨਗੇ | ਰਾਜ ਦੇ ਕੈਬਨਿਟ ਮੰਤਰੀ ਅਤੇ ਰਾਜ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਦੇ ਪ੍ਰਬੰਧਾਂ ਲਈ ਇੰਚਾਰਜ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਨੁਸਾਰ ਰਾਜ ਦੇ ਮੁੱਖ ਸਕੱਤਰ ਨੂੰ ਕੇਂਦਰ ਸਰਕਾਰ ਵਲੋਂ ਅੱਜ ਉਕਤ ਪ੍ਰੋਗਰਾਮ ਸਬੰਧੀ ਬਕਾਇਦਾ ਲਿਖਤੀ ਸੂਚਨਾ ਪ੍ਰਾਪਤ ਹੋਈ, ਜਿਸ 'ਚ ਰਾਜ ਸਰਕਾਰ ਨੂੰ ਪ੍ਰਧਾਨ ਮੰਤਰੀ ਦੀ ਇਸ ਫੇਰੀ ਅਤੇ ਪ੍ਰੋਗਰਾਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ | ਵਰਨਣਯੋਗ ਹੈ ਕਿ ਕਰਤਾਰਪੁਰ ਲਾਂਘੇ ਲਈ ਹਿੰਦ-ਪਾਕਿ ਸਰਹੱਦ 'ਤੇ ਡੇਰਾ ਬਾਬਾ ਨਾਨਕ ਵਿਖੇ ਸੰਗਤ ਦੀ ਆਮਦ ਅਤੇ ਕਸਟਮ ਤੇ ਇਮੀਗੇ੍ਰਸ਼ਨ ਜਾਂਚ ਲਈ ਭਾਰਤ ਸਰਕਾਰ ਵਲੋਂ 'ਇੰਟਰਨੈਸ਼ਨਲ ਵਿਜ਼ਟਰ ਸੈਂਟਰ' ਅਟਾਰੀ ਸਰਹੱਦ ਦੀ ਤਰਜ਼ 'ਤੇ ਹੀ ਉਸਾਰਿਆ ਜਾ ਰਿਹਾ ਹੈ ਤਾਂ ਜੋ ਰੋਜ਼ਾਨਾ 5 ਤੋਂ 10 ਹਜ਼ਾਰ ਸ਼ਰਧਾਲੂਆਂ ਦੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ-ਆਉਣ ਦਾ ਪ੍ਰਬੰਧ ਹੋ ਸਕੇ | ਕੇਂਦਰ ਦੇ ਸੜਕੀ ਆਵਾਜਾਈ ਵਿਭਾਗ ਵਲੋਂ ਹਿੰਦ-ਪਾਕਿ ਸਰਹੱਦ ਤੋਂ ਇਸ ਸੈਂਟਰ ਤੱਕ ਬਣਾਈ ਗਈ 4.2 ਕਿੱਲੋਮੀਟਰ ਸੜਕ ਦਾ ਕੰਮ ਵੀ ਤਕਰੀਬਨ ਪੂਰਾ ਕਰ ਲਿਆ ਗਿਆ ਹੈ | ਇਸ ਤੋਂ ਇਲਾਵਾ ਇਸ ਲਾਂਘੇ ਲਈ ਕੰਮ ਕਰਨ ਵਾਲੇ ਵੱਡੀ ਗਿਣਤੀ ਵਿਚ ਸੁਰੱਖਿਆ ਅਮਲੇ ਅਤੇ ਦਫ਼ਤਰੀ ਅਮਲੇ ਲਈ ਲੋੜੀਂਦੇ ਦਫ਼ਤਰ ਅਤੇ ਰਿਹਾਇਸ਼ੀ ਕੰਪਲੈਕਸ ਵੀ ਭਾਰਤ ਸਰਕਾਰ ਵਲੋਂ ਹੀ ਉਸਾਰੇ ਜਾ ਰਹੇ ਹਨ | ਕੇਂਦਰ ਸਰਕਾਰ ਵਲੋਂ ਉਸਾਰੀਆਂ ਜਾ ਰਹੀਆਂ ਸਾਰੀਆਂ ਇਮਾਰਤਾਂ ਦੇ ਉਦਘਾਟਨ ਲਈ ਪ੍ਰੋਗਰਾਮ ਵੀ ਕੇਂਦਰ ਸਰਕਾਰ ਵਲੋਂ ਹੀ ਕੀਤਾ ਜਾ ਰਿਹਾ ਹੈ, ਜਿਸ 'ਚ ਪੰਜਾਬ ਸਰਕਾਰ ਵਲੋਂ ਪੂਰੀ ਮਿਲਵਰਤਨ ਅਤੇ ਸ਼ਮੂਲੀਅਤ ਕੀਤੇ ਜਾਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ | ਕੇਂਦਰ ਦੇ ਗ੍ਰਹਿ ਸਕੱਤਰ ਅਤੇ ਦੂਜੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਕੁਝ ਦਿਨ ਪਹਿਲਾਂ ਹੀ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈ ਕੇ ਗਈ ਸੀ ਅਤੇ ਕੇਂਦਰ ਦੀਆਂ ਸੁਰੱਖਿਆ ਏਜੰਸੀਆਂ ਵਲੋਂ ਵੀ ਲਾਂਘੇ ਨਾਲ ਸਬੰਧਿਤ ਪ੍ਰਾਜੈਕਟਾਂ ਅਤੇ ਇਮਾਰਤਾਂ ਆਦਿ ਦਾ ਜਾਇਜ਼ਾ ਲਿਆ ਗਿਆ ਸੀ | ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਆਉਣ ਸਬੰਧੀ ਵਿਸਤਿ੍ਤ ਪ੍ਰੋਗਰਾਮ ਬਾਅਦ ਵਿਚ ਰਾਜ ਸਰਕਾਰ ਨੂੰ ਭੇਜਿਆ ਜਾਵੇਗਾ, ਜਦੋਂ ਕਿ ਅਨੁਮਾਨ ਹੈ ਕਿ ਪ੍ਰਧਾਨ ਮੰਤਰੀ ਪਠਾਨਕੋਟ ਜਾਂ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਵਿਸ਼ੇਸ਼ ਹੈਲੀਕਾਪਟਰ ਰਾਹੀਂ ਡੇਰਾ ਬਾਬਾ ਨਾਨਕ ਜਾਣਗੇ | ਵਰਨਣਯੋਗ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਪਹਿਲਾ ਜਥਾ, ਜਿਸ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਜਾਣੀ ਹੈ ਕੀ 9 ਨਵੰਬਰ ਨੂੰ ਪਾਕਿਸਤਾਨ ਜਾ ਸਕੇਗਾ ਜਾਂ ਨਹੀਂ ਇਸ ਸਬੰਧੀ ਅਨਿਸ਼ਚਿਤਤਾ ਬਣੀ ਹੋਈ ਹੈ ਕਿਉਂਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਜਥੇ ਭੇਜਣ ਦਾ ਸਿਲਸਿਲਾ ਪਾਕਿਸਤਾਨ ਵਾਲੇ ਪਾਸਿਓਾ ਲਾਂਘਾ ਖੁੱਲ੍ਹਣ ਤੋਂ ਬਾਅਦ ਹੀ ਸੰਭਵ ਹੋ ਸਕੇਗਾ ਅਤੇ ਪਾਕਿਸਤਾਨ ਵਲੋਂ ਹੁਣ ਤੱਕ ਪਾਕਿਸਤਾਨ ਵਾਲੇ ਪਾਸੇ ਰੱਖੇ ਜਾਣ ਵਾਲੇ ਉਦਘਾਟਨੀ ਸਮਾਰੋਹ ਸਬੰਧੀ ਕੋਈ ਤਰੀਕ ਜਾਂ ਪ੍ਰੋਗਰਾਮ ਫ਼ਿਲਹਾਲ ਨਿਸਚਿਤ ਨਹੀਂ ਕੀਤਾ ਗਿਆ | ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ 12 ਅਕਤੂਬਰ ਨੂੰ ਦਿੱਲੀ ਤੋਂ ਟਵਿੱਟਰ 'ਤੇ ਟਵੀਟ ਕਰ ਕੇ ਦੱਸਿਆ ਗਿਆ ਸੀ ਕਿ ਪ੍ਰਧਾਨ ਮੰਤਰੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ 8 ਨਵੰਬਰ ਨੂੰ ਡੇਰਾ ਬਾਬਾ ਨਾਨਕ ਆਉਣਗੇ |

ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ

• ਜ਼ਿਆਦਾਤਰ ਪੰਜਾਬ ਨਾਲ ਸਬੰਧਿਤ • ਅਮਰੀਕਾ ਦੇ ਦਬਾਅ 'ਚ ਚੁੱਕਿਆ ਕਦਮ
ਨਵੀਂ ਦਿੱਲੀ, 18 ਅਕਤੂਬਰ (ਉਪਮਾ ਡਾਗਾ ਪਾਰਥ)-ਪੰਜਾਬੀ ਲੋਕਾਂ ਦੇ ਵਿਦੇਸ਼ਾਂ 'ਚ ਵਿਸ਼ੇਸ਼ ਤੌਰ 'ਤੇ ਅਮਰੀਕਾ 'ਚ ਵਸਣ ਦੇ ਮੋਹ ਨੇ ਇਕ ਵਾਰ ਫਿਰ ਉਨ੍ਹਾਂ ਨੂੰ ਆਰਥਿਕ ਅਤੇ ਜਜ਼ਬਾਤੀ ਦੁਸ਼ਵਾਰੀਆਂ ਦੇ ਉਸ ਜੰਜਾਲ 'ਚ ਪਾ ਦਿੱਤਾ ਹੈ, ਜਿਥੋਂ ਹਾਲੀਆ ਭਵਿੱਖ 'ਚ ਨਿਕਲਣਾ ਸੰਭਵ ਨਜ਼ਰ ਨਹੀਂ ਆਉਂਦਾ | ਅਜਿਹੀ ਦੁਰਦਸ਼ਾ 'ਚੋਂ ਉਹ 311 ਭਾਰਤੀ ਜਿਨ੍ਹਾਂ 'ਚੋਂ ਜ਼ਿਆਦਾਤਰ ਪੰਜਾਬੀ ਹਨ, ਲੰਘ ਰਹੇ ਹਨ ਜੋ ਅੱਜ ਸਵੇਰੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਾਰੇ ਗਏ | ਇਨ੍ਹਾਂ ਸਭ ਨੂੰ ਮੈਕਸੀਕੋ ਵਲੋਂ ਕਥਿਤ ਤੌਰ 'ਤੇ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦਾ 'ਟੈਗ' ਲਾਉਣ ਤੋਂ ਬਾਅਦ ਮੈਕਸੀਕੋ ਤੋਂ ਵਾਪਸ ਭੇਜ ਦਿੱਤਾ | ਅੰਤਰਰਾਸ਼ਟਰੀ ਏਜੰਟਾਂ ਦੇ ਜਾਲ 'ਚ ਫਸੇ ਇਨ੍ਹਾਂ ਨੌਜਵਾਨਾਂ 'ਚ ਜ਼ਿਆਦਾਤਰ 18 ਤੋਂ 35 ਸਾਲ ਦੀ ਉਮਰ ਦੇ ਨੌਜਵਾਨ ਸ਼ਾਮਿਲ ਹਨ ਜੋ ਪੰਜਾਬ ਅਤੇ ਹਰਿਆਣਾ ਨਾਲ ਸਬੰਧ ਰੱਖਦੇ ਹਨ | ਹਵਾਈ ਅੱਡੇ ਤੋਂ ਜਾਰੀ ਹੋਈਆਂ ਤਸਵੀਰਾਂ 'ਚ ਇਹ ਨੌਜਵਾਨ ਖਾਲੀ ਹੱਥ ਜਾਂ ਇਕ ਬੈਗ 'ਚ ਆਪਣੇ ਕੱਪੜੇ-ਲੱਤੇ ਲਪੇਟ ਕੇ ਵਾਪਸ ਪਹੁੰਚੇ | ਇਨ੍ਹਾਂ 311 ਭਾਰਤੀਆਂ ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ, ਨੂੰ ਅਮਰੀਕਾ ਵਲੋਂ ਗ਼ੈਰ-ਕਾਨੂੰਨੀ ਢੰਗ ਨਾਲ ਉਥੇ ਆਉਣ ਵਾਲੇ ਲੋਕਾਂ ਪ੍ਰਤੀ ਸਖ਼ਤ ਹੋਏ ਦਬਾਅ ਹੇਠ ਵਾਪਸ ਭੇਜਿਆ ਗਿਆ ਹੈ | ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੂਨ 'ਚ ਮੈਕਸੀਕੋ ਨੂੰ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਜੇਕਰ ਉਸ ਨੇ (ਮੈਕਸੀਕੋ ਨੇ) ਆਪਣੀਆਂ ਸਰਹੱਦਾਂ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖ਼ਲ ਹੋਣ ਵਾਲੇ ਲੋਕਾਂ ਪ੍ਰਤੀ ਕੋਈ ਕਦਮ ਨਾ ਚੁੱਕੇ ਤਾਂ ਉਹ ਮੈਕਸੀਕੋ ਦੀਆਂ ਸਾਰੀਆਂ ਦਰਾਮਦਾਂ 'ਤੇ ਕਰ ਵਧਾ ਦੇਵੇਗਾ | ਮੈਕਸੀਕੋ ਨੇ ਮਹੀਨਿਆਂ ਦੀ ਕਵਾਇਦ ਤੋਂ ਬਾਅਦ ਮੁੱਖ ਤੌਰ 'ਤੇ 8 ਸ਼ਹਿਰਾਂ ਅੋਕਸਾਕਾ, ਕੈਲੀਫੋਰਨੀਆ, ਵੈਰਾਕਰੁਜ, ਚਿਆਪਾਸ, ਸੋਨੋਰਾ, ਮੈਕਸੀਕੋ ਸਿਟੀ, ਡਰੋਗੋ ਅਤੇ ਟੈਬਾਸਕੋ ਤੋਂ ਫੜ ਕੇ ਸਬੰਧਿਤ ਅਧਿਕਾਰੀਆਂ ਦੇ ਸਪੁਰਦ ਕੀਤਾ ਗਿਆ |
ਮਨੁੱਖੀ ਤਸਕਰੀ ਨੂੰ ਸਖ਼ਤ ਸੰਦੇਸ਼-ਅਮਰੀਕਾ
ਇਸ ਕਾਰਵਾਈ 'ਤੇ ਅਮਰੀਕਾ ਨੇ ਸਭ ਤੋਂ ਪਹਿਲਾਂ ਪ੍ਰਤੀਕਰਮ ਦਿੰਦਿਆਂ ਇਸ ਨੂੰ ਮਨੁੱਖੀ ਤਸਕਰੀ ਲਈ ਸਖ਼ਤ ਸੰਦੇਸ਼ ਕਰਾਰ ਦਿੱਤਾ | ਅਮਰੀਕਾ ਦੇ ਚੁੰਗੀ (ਕਸਟਮ) ਅਤੇ ਸਰਹੱਦੀ ਸੁਰੱਖਿਆ ਬਾਰੇ ਕਾਰਜਕਾਰੀ ਕਮਿਸ਼ਨਰ ਮਾਰਕ ਮੋਰਗਨ ਨੇ ਇਕ ਟਵੀਟ ਰਾਹੀਂ ਮੈਕਸੀਕੋ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਦਮ ਮੈਕਸੀਕੋ ਅਤੇ ਉਥੋਂ ਦੇ ਪ੍ਰਵਾਸ ਬਾਰੇ ਰਾਸ਼ਟਰੀ ਸੰਸਥਾ ਦੀ ਸਰਹੱਦਾਂ ਦੀ ਸੁਰੱਖਿਆ ਅਤੇ ਕਾਨੂੰਨੀ ਪ੍ਰਵਾਸ ਪ੍ਰਤੀ ਵਚਨਬੱਧਤਾ ਪ੍ਰਗਟਾਉਂਦਾ ਹੈ |
ਵਾਪਸ ਭੇਜੇ ਜਾਣ ਵਾਲਿਆਂ ਕੋਲ ਨਹੀਂ ਸਨ ਲੋੜੀਂਦੇ ਦਸਤਾਵੇਜ਼-ਮੈਕਸੀਕੋ
ਮੈਕਸੀਕੋ ਦੀ ਰਾਸ਼ਟਰੀ ਪ੍ਰਵਾਸ ਸੰਸਥਾ (ਆਈ. ਐਨ. ਐਮ.) ਵਲੋਂ ਜਾਰੀ ਬਿਆਨ 'ਚ ਆਪਣਾ ਪੱਖ਼ ਰੱਖਦਿਆਂ ਕਿਹਾ ਗਿਆ ਕਿ ਵਾਪਸ ਭੇਜੇ ਗਏ ਸਾਰੇ ਲੋਕਾਂ ਕੋਲ ਮੈਕਸੀਕੋ 'ਚ ਰਹਿਣ ਲਈ ਲੋੜੀਂਦੇ ਦਸਤਾਵੇਜ਼ ਨਹੀਂ ਸਨ ਅਤੇ ਉਨ੍ਹਾਂ ਨੂੰ ਵਾਪਸ ਭੇਜਣ ਲਈ ਭਾਰਤੀ ਪ੍ਰਸ਼ਾਸਨ ਕੋਲੋਂ ਤਸਦੀਕ ਕਰਵਾਈ ਗਈ | ਭਾਰਤ 'ਚ ਮੈਕਸੀਕੋ ਦੇ ਰਾਜਦੂਤ ਫੇਡੇਰਿਕੋ ਸਾਲਾਸ ਨੇ ਵੀ ਦਿੱਲੀ 'ਚ ਇਸ ਮਾਮਲੇ 'ਚ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੈਕਸੀਕੋ 'ਚ ਵੀ ਵਿਸ਼ਵ ਦੇ ਹੋਰਨਾਂ ਇਲਾਕਿਆਂ ਵਾਂਗ ਪ੍ਰਵਾਸ ਦੀ ਸਮੱਸਿਆ ਵੱਡੀ ਚੁਣੌਤੀ ਵਾਂਗ ਹੈ | ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਨੂੰ ਲੈ ਕੇ ਹਾਲੇ ਤੱਕ ਕੋਈ ਵਿਸ਼ੇਸ਼ ਘਟਨਾ ਨਹੀਂ ਹੋਈ ਹੈ ਪਰ ਖ਼ਾਸ ਗੱਲ ਇਹ ਹੈ ਕਿ ਅਜਿਹੇ ਪ੍ਰਵਾਸੀਆਂ 'ਚ ਮਨੁੱਖੀ ਹੱਕਾਂ ਦੇ ਪੀੜਤਾਂ ਦੀ ਤਦਾਦ ਕਾਫ਼ੀ ਜ਼ਿਆਦਾ ਹੈ | ਸਾਲਾਸ ਨੇ ਇਹ ਵੀ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਆਪਣੇ ਕਾਨੂੰਨ ਨੂੰ ਬਿਹਤਰ ਕਰਨ ਨਾਲ ਅਜਿਹੇ ਲੋਕਾਂ ਦਰਮਿਆਨ ਇਕ ਸੰਦੇਸ਼ ਵੀ ਜਾ ਸਕੇ | ਆਈ. ਐਨ. ਐਮ. ਦੇ ਬਿਆਨ ਮੁਤਾਬਿਕ ਇਹ ਕਵਾਇਦ ਏਸ਼ੀਆਈ ਦੇਸ਼ਾਂ ਦੇ ਦੂਤਘਰਾਂ ਨਾਲ ਬਿਹਤਰ ਸੰਪਰਕ ਅਤੇ ਤਾਲਮੇਲ ਕਾਰਨ ਇਨ੍ਹਾਂ ਨੂੰ ਭਾਰਤ ਭੇਜਣਾ ਸੰਭਵ ਹੋ ਪਾਇਆ | ਜ਼ਿਕਰਯੋਗ ਹੈ ਕਿ ਅਮਰੀਕਾ ਦੇ ਚੁੰਗੀ ਅਤੇ ਸਰਹੱਦੀ ਸੁਰੱਖਿਆ ਦੇ ਅੰਕੜਿਆਂ ਮੁਤਾਬਿਕ ਸਾਲ 2000 'ਚ 16 ਲੱਖ ਤੋਂ ਵੱਧ ਲੋਕਾਂ ਨੂੰ ਸਰਹੱਦ 'ਚ ਦਾਖ਼ਲ ਹੁੰਦਿਆਂ ਹੀ ਫੜਿਆ ਗਿਆ | ਸਾਲ 2018 'ਚ 4 ਲੱਖ ਲੋਕਾਂ ਨੂੰ ਫੜਿਆ ਗਿਆ | ਹਲਕਿਆਂ ਮੁਤਾਬਿਕ ਪਿਛਲੇ ਸਾਲ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ 'ਚ ਦਾਖ਼ਲ ਹੋਣ ਵਾਲੇ ਤਕਰੀਬਨ 2400 ਭਾਰਤੀ ਉਥੋਂ ਦੀਆਂ ਜੇਲ੍ਹਾਂ 'ਚ ਬੰਦ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਪੰਜਾਬੀ ਹਨ |
ਅੱਗੇ ਵੀ ਜਾਰੀ ਰਹੇਗੀ ਅਜਿਹੀ ਕਵਾਇਦ-ਮੈਕਸੀਕੋ
ਮੈਕਸੀਕੋ ਵਲੋਂ ਜਾਰੀ ਬਿਆਨ ਮੁਤਾਬਿਕ ਅਜਿਹੀ ਕਵਾਇਦ ਆਈ. ਐਨ. ਐਮ. ਦੇ ਇਤਿਹਾਸ 'ਚ ਨਿਵੇਕਲੀ ਹੈ, ਫਿਰ ਭਾਵੇਂ ਉਹ ਲੋਕਾਂ ਦੀ ਤਦਾਦ ਨੂੰ ਲੈ ਕੇ ਹੋਵੇ ਜਾਂ ਤਰੀਕੇ ਨੂੰ | ਇਸ ਦੇ ਨਾਲ ਹੀ ਬਿਆਨ 'ਚ ਇਹ ਵੀ ਕਿਹਾ ਗਿਆ ਕਿ ਇਸ ਤਰ੍ਹਾਂ ਵਾਪਸ ਭੇਜਣ ਦੀ ਕਾਰਵਾਈ ਮੈਕਸੀਕੋ ਵਲੋਂ ਆਪਣੇ ਤਰ੍ਹਾਂ ਦੀ ਕੀਤੀ ਪਹਿਲੀ ਕਾਰਵਾਈ ਹੈ ਅਤੇ ਇਸ ਦੇ ਅੱਗੇ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ |
 

ਪਹਿਲਾਂ ਵਾਲੀ ਥਾਂ 'ਤੇ ਹੀ ਉਸਾਰਿਆ ਜਾਵੇਗਾ ਰਵਿਦਾਸ ਮੰਦਰ

ਕੇਂਦਰ ਸਰਕਾਰ ਜ਼ਮੀਨ ਦੇਣ ਲਈ ਤਿਆਰ
ਨਵੀਂ ਦਿੱਲੀ, 18 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਬੀਤੇ ਦਿਨੀਂ ਢਾਹੇ ਗਏ ਰਵਿਦਾਸ ਮੰਦਰ ਲਈ ਕੇਂਦਰ ਸਰਕਾਰ ਆਖਰਕਾਰ ਜ਼ਮੀਨ ਦੇਣ ਲਈ ਤਿਆਰ ਹੋ ਗਈ ਹੈ | ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਸ਼ਰਧਾਲੂਆਂ ਦੀ ਆਸਥਾ ਨੂੰ ਵੇਖਦੇ ਹੋਏ ਸਰਕਾਰ ਉਸੇ ਥਾਂ 'ਤੇ 200 ਵਰਗ ਮੀਟਰ ਦੀ ਜ਼ਮੀਨ ਮੰਦਰ ਦੀ ਉਸਾਰੀ ਵਾਸਤੇ ਦੇਵੇਗੀ | ਇਸ ਨਾਲ ਹੁਣ ਇਹ ਤੈਅ ਹੋ ਗਿਆ ਹੈ ਕਿ ਮੰਦਰ ਪਹਿਲਾਂ ਜਿਸ ਥਾਂ 'ਤੇ ਸੀ, ਉਥੇ ਹੀ ਉਸ ਦੀ ਮੁੜ ਉਸਾਰੀ ਕਰਵਾਈ ਜਾਵੇਗੀ | ਦਰਅਸਲ ਸੁਪਰੀਮ ਕੋਰਟ ਨੇ 5 ਅਕਤੂਬਰ ਨੂੰ ਇਸ ਮੁੱਦੇ ਦਾ ਹੱਲ ਕੱਢਣ ਲਈ ਕੇਂਦਰ ਨੂੰ ਨਿਰਦੇਸ਼ ਦਿੱਤੇ ਸਨ ਤੇ ਅੱਜ ਉਸੇ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਨੇ ਜ਼ਮੀਨ ਦੇਣ ਦੀ ਗੱਲ ਆਖੀ ਹੈ | ਅਦਾਲਤ ਵਿਚ ਦਿੱਲੀ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜੇਸ਼ ਲਿਲੋਥੀਆ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਜਾ ਰਹੀ ਸੀ, ਜੋ ਕਿ ਡੀ.ਡੀ.ਏ. ਦੇ ਿਖ਼ਲਾਫ਼ ਦਾਇਰ ਕੀਤੀ ਗਈ ਸੀ | ਦੱਸਣਯੋਗ ਹੈ ਕਿ 9 ਅਗਸਤ ਨੂੰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਗੁਰੂ ਰਵਿਦਾਸ ਜੈਅੰਤੀ ਸਮਾਰੋਹ ਸਮਿਤੀ ਨੇ ਸਰਬ ਉੱਚ ਅਦਾਲਤ ਦੇ ਆਦੇਸ਼ ਦੇ ਬਾਵਜੂਦ ਜੰਗਲੀ ਇਲਾਕੇ ਨੂੰ ਖਾਲੀ ਨਾ ਕਰ ਕੇ ਗੰਭੀਰ ਉਲੰਘਣਾ ਕੀਤੀ ਹੈ | ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਹੀ ਦੱਖਣੀ ਦਿੱਲੀ 'ਚ ਮੌਜੂਦ ਇਸ ਮੰਦਰ ਨੂੰ ਦਿੱਲੀ ਡਿਵੈੱਲਪਮੈਂਟ ਅਥਾਰਟੀ (ਡੀ.ਡੀ.ਏ.) ਨੇ 10 ਅਗਸਤ ਨੂੰ ਹਟਾ ਦਿੱਤਾ ਸੀ, ਜਿਸ ਦਾ ਦੇਸ਼ ਭਰ 'ਚ ਭਾਰੀ ਵਿਰੋਧ ਹੋਇਆ ਸੀ ਤੇ ਦੇਸ਼ ਭਰ ਦੇ ਸ਼ਰਧਾਲੂਆਂ ਵਲੋਂ ਦਿੱਲੀ 'ਚ ਵੀ ਇਕ ਵੱਡਾ ਪ੍ਰਦਰਸ਼ਨ ਕੀਤਾ ਗਿਆ ਸੀ | ਇਸ ਮਾਮਲੇ 'ਚ ਕਈ ਧਾਰਮਿਕ ਆਗੂਆਂ ਦੀ ਗਿ੍ਫ਼ਤਾਰੀ ਵੀ ਹੋਈ ਸੀ ਤੇ ਸ਼ਰਧਾਲੂਆਂ ਵਲੋਂ ਪੰਜਾਬ 'ਚ ਬੰਦ ਵੀ ਕਰਵਾਇਆ ਗਿਆ ਸੀ |

ਅਫਗਾਨਿਸਤਾਨ ਦੀ ਮਸਜਿਦ 'ਚ ਧਮਾਕਾ, 62 ਹਲਾਕ

ਕਾਬੁਲ, 18 ਅਕਤੂਬਰ (ਏਜੰਸੀ)-ਅਫਗਾਨਿਸਤਾਨ ਦੇ ਪੂਰਬੀ ਨਨਗਰਹਾਰ ਸੂਬੇ ਦੀ ਇਕ ਮਸਜਿਦ 'ਚ ਅੱਜ ਹੋਏ ਧਮਾਕੇ 'ਚ 62 ਲੋਕ ਮਾਰੇ ਗਏ ਅਤੇ 36 ਹੋਰ ਜ਼ਖ਼ਮੀ ਹੋ ਗਏ | ਇਹ ਧਮਾਕਾ ਐਨਾ ਸ਼ਕਤੀਸ਼ਾਲੀ ਸੀ ਕਿ ਮਸਜਿਦ ਦੀ ਛੱਤ ਵੀ ਉੱਡ ਗਈ, ਜਿਸ ਦੇ ਚਲਦਿਆਂ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ | ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਲਈ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਸਨ | ਨਨਗਰਹਾਰ ਦੇ ਗਵਰਨਰ ਸ਼ਾਹ ਮਹਿਮੂਦ ਮਿਆਖੇਲ ਨੇ ਸਥਾਨਕ ਪ੍ਰਸ਼ਾਸਨ, ਸੈਨਾ ਅਤੇ ਸਿਹਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਜ਼ਖ਼ਮੀਆਂ ਦੇ ਇਲਾਜ ਲਈ ਤੁਰੰਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ | ਇਸ ਹਮਲੇ ਦੀ ਅਜੇ ਤੱਕ ਵੀ ਕਿਸੇ ਅੱਤਵਾਦੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ | ਬੁਲਾਰੇ ਨੇ ਦੱਸਿਆ ਕਿ ਜ਼ਖ਼ਮੀ ਹੋਏ 23 ਵਿਅਕਤੀਆਂ ਨੂੰ ਜਲਾਲਾਬਾਦ ਦੇ ਹਸਪਤਾਲ 'ਚ ਭੇਜਿਆ ਗਿਆ ਹੈ | ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਹਮਲਾ ਆਤਮਘਾਤੀ ਧਮਾਕਾ ਸੀ ਜਾਂ ਕਿਸੇ ਹੋਰ ਧਮਾਕੇ ਨਾਲ ਮਸਜਿਦ ਨੂੰ ਨਿਸ਼ਾਨਾ ਬਣਾਇਆ ਗਿਆ |

90 ਰਾਜਦੂਤ 22 ਨੂੰ ਕਰਨਗੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ

ਨਵੀਂ ਦਿੱਲੀ, 18 ਅਕਤੂਬਰ (ਉਪਮਾ ਡਾਗਾ ਪਾਰਥ)-ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਤੋਂ ਤਕਰੀਬਨ 3 ਹਫ਼ਤੇ ਪਹਿਲਾਂ ਭਾਰਤ ਵਲੋਂ ਅੰਤਰਰਾਸ਼ਟਰੀ ਪੱਧਰ 'ਤੇ ਇਸ ਦੇ ਜਸ਼ਨਾਂ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪਸਾਰ ਕਰਨ ਲਈ ਮੰਗਲਵਾਰ (22 ਅਕਤੂਬਰ) ਨੂੰ 90 ਰਾਜਦੂਤਾਂ ਲਈ ਅੰਮਿ੍ਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦਾ ਪ੍ਰਬੰਧ ਕਰਵਾ ਰਹੀ ਹੈ | ਇਸ ਦੌਰਾਨ ਭਾਰਤ ਸਰਕਾਰ ਵਲੋਂ 90 ਦੇਸ਼ਾਂ ਦੇ ਰਾਜਦੂਤਾਂ ਲਈ ਇਸ ਵਿਸ਼ੇਸ਼ ਦੌਰੇ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ, ਜਿਸ ਨੂੰ 'ਹਰਿਮੰਦਰ ਸਾਹਿਬ 'ਚ ਰਾਜਦੂਤਾਂ ਦਾ ਇਕ ਦਿਨਾ ਦਾ ਨਾਂਅ ਦਿੱਤਾ ਗਿਆ ਹੈ | ਇਸ ਦੌਰੇ ਦਾ ਪ੍ਰਬੰਧ ਸੱਭਿਆਚਾਰਕ ਸਬੰਧਾਂ ਬਾਰੇ ਭਾਰਤੀ ਕੌਾਸਲ ਆਈ. ਸੀ. ਸੀ. ਆਰ., ਵਿਦੇਸ਼ ਮੰਤਰਾਲੇ, ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਜਾਵੇਗਾ | ਰਾਜਦੂਤਾਂ ਦੇ ਇਸ ਜਥੇ ਦੀ ਅਗਵਾਈ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਕੀਤੀ ਜਾਵੇਗੀ, ਜਿਨ੍ਹਾਂ ਦੇ ਨਾਲ ਆਈ. ਸੀ. ਸੀ. ਆਰ. ਦੇ ਮੁਖੀ ਵਿਨੈ ਸਹਸਰਬੁੱਧੇ ਵੀ ਹੋਣਗੇ | ਇਕ ਵਿਸ਼ੇਸ਼ ਜਹਾਜ਼ ਦੁਆਰਾ ਇਨ੍ਹਾਂ ਰਾਜਦੂਤਾਂ ਨੂੰ ਵਿਰਾਸਤੀ ਸ਼ਹਿਰ ਅੰਮਿ੍ਤਸਰ ਲਿਜਾਇਆ ਜਾਵੇਗਾ ਜਿਥੇ ਭੰਗੜੇ ਅਤੇ ਗਿੱਧੇ ਨਾਲ ਇਨ੍ਹਾਂ ਨੂੰ ਜੀ ਆਇਆਂ ਆਖਿਆ ਜਾਵੇਗਾ | ਇਨ੍ਹਾਂ 90 ਦੇਸ਼ਾਂ ਦੇ ਰਾਜਦੂਤਾਂ 'ਚ ਮੁਸਲਮਾਨ ਦੇਸ਼ਾਂ ਤੋਂ ਲੈ ਕੇ ਅਫਰੀਕਨ ਦੇਸ਼ਾਂ ਤੱਕ ਦੇ ਨੁਮਾਇੰਦੇ ਸ਼ਾਮਿਲ ਹੋਣਗੇ | ਵਿਦੇਸ਼ ਮੰਤਰਾਲੇ ਦੇ ਹਲਕਿਆਂ ਮੁਤਾਬਿਕ ਇਸ 'ਚ ਸੰਯੁਕਤ ਅਰਬ ਅਮੀਰਾਤ, ਇਰਾਕ, ਇਸਰਾਈਲ, ਇੰਡੋਨੇਸ਼ੀਆ ਜਿਹੇ ਕਈ ਦੇਸ਼ ਸ਼ਾਮਿਲ ਹੋਣਗੇ | ਰਾਜਦੂਤਾਂ ਨੂੰ ਦਰਬਾਰ ਸਾਹਿਬ ਦੇ ਨਾਲ ਲਗਦੇ ਧਰਮ ਸਿੰਘ ਮਾਰਕੀਟ ਦੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੋਂ ਲੈ ਕੇ ਦਰਬਾਰ ਸਾਹਿਬ ਦੀ ਪੈਦਲ ਯਾਤਰਾ ਕਰਵਾਈ ਜਾਵੇਗੀ ਤਾਂ ਜੋ ਵਿਰਾਸਤੀ ਪੱਖ ਨਾਲ ਜਾਣੂ ਕਰਵਾਇਆ ਜਾ ਸਕੇ | ਹਾਲਾਂਕਿ ਉਸੇ ਰਸਤੇ 'ਚ ਪੈਂਦਾ ਜਲਿ੍ਹਆਂਵਾਲਾ ਬਾਗ ਇਨ੍ਹਾਂ ਰਾਜਦੂਤ ਦੇ ਦੌਰੇ 'ਚ ਸ਼ਾਮਿਲ ਨਹੀਂ ਹੈ | ਵਿਦੇਸ਼ ਮੰਤਰਾਲੇ ਦੇ ਹਲਕਿਆਂ ਨੇ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਦੌਰੇ ਦਾ ਕੇਂਦਰ ਗੁਰਦੁਆਰੇ ਅਤੇ ਗੁਰੂ ਸਾਹਿਬਾਨ ਦੀ ਸਾਂਝੀਵਾਲਤਾ ਦੇ ਸੰਦੇਸ਼ 'ਤੇ ਹੀ ਰੱਖਣ ਕਾਰਨ ਜਲਿ੍ਹਆਂਵਾਲਾ ਬਾਗ ਨੂੰ ਇਸ ਦਾ ਹਿੱਸਾ ਨਹੀਂ ਬਣਾਇਆ ਜਾਵੇਗਾ | ਦੌਰੇ 'ਤੇ ਜਾਣ ਵਾਲੇ ਪਤਵੰਤਿਆਂ ਨੂੰ ਸਿੱਖ ਇਤਿਹਾਸ ਨੂੰ ਦਰਸਾਉਂਦੀਆਂ ਵਿਸ਼ੇਸ਼ ਗੈਲਰੀਆਂ 'ਚ ਵੀ ਲਿਜਾਇਆ ਜਾਵੇਗਾ ਅਤੇ ਨਾਲ ਹੀ ਗੁਰਦੁਆਰੇ ਅੰਦਰ ਹੀ ਉਨ੍ਹਾਂ ਨੂੰ ਲੰਗਰ ਵੀ ਛਕਾਇਆ ਜਾਵੇਗਾ | ਇਸ ਦੌਰੇ ਰਾਹੀਂ ਰਾਜਦੂਤ ਨਾ ਸਿਰਫ਼ ਭਾਰਤੀ ਵਨਸੁਵੰਨਤਾ ਤੋਂ ਜਾਣੂ ਹੋਣਗੇ | ਇਸ ਦੇ ਨਾਲ ਹੀ ਇਹ ਪੰਜਾਬ ਨੂੰ ਅੰਤਰਰਾਸ਼ਟਰੀ ਮੰਚ 'ਤੇ ਪੇਸ਼ ਕਰਨ ਦਾ ਵੀ ਇਕ ਨਿਵੇਕਲਾ ਮੌਕਾ ਸਾਬਤ ਹੋਵੇਗਾ, ਜਿਸ 'ਚ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਅਤੇ ਹੋਰਨਾਂ ਪੱਖਾਂ 'ਤੇ ਇਕ ਵਿਸ਼ੇਸ਼ ਪੇਸ਼ਕਾਰੀ ਵੀ ਦੇਵੇਗੀ |

ਢੀਂਡਸਾ ਵਲੋਂ ਰਾਜ ਸਭਾ 'ਚ ਅਕਾਲੀ ਦਲ ਦੇ ਗਰੁੱਪ ਲੀਡਰ ਦੇ ਅਹੁਦੇ ਤੋਂ ਅਸਤੀਫ਼ਾ

ਜਲੰਧਰ, 18 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਵਿਚ ਸ਼੍ਰਮੋਣੀ ਅਕਾਲੀ ਦਲ ਦੇ ਮੈਂਬਰਾਂ ਦੇ ਗਰੁੱਪ ਲੀਡਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਬੀਤੇ ਦਿਨ ਰਾਜ ਸਭਾ ਚੇਅਰਮੈਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਸੌਾਪ ਦਿੱਤਾ ਹੈ | ਉਨ੍ਹਾਂ ਹੋਰ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੂੰ ਸੂਚਿਤ ਕਰ ਦਿੱਤਾ ਹੈ | ਅਸਤੀਫ਼ਾ ਦੇਣ ਬਾਰੇ ਕਾਰਨ ਜਾਣਨਾ ਚਾਹਿਆ ਤਾਂ ਸ: ਢੀਂਡਸਾ ਨੇ ਇਸ 'ਤੇ ਹੋਰ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ | ਇਥੇ ਦੱਸਣਯੋਗ ਹੈ ਕਿ ਬੀਤੇ ਸਮੇਂ ਤੋਂ ਅਕਾਲੀ ਦਲ ਤੋਂ ਨਿਰਾਸ਼ ਚਲੇ ਆ ਰਹੇ ਸ: ਢੀਂਡਸਾ ਨੇ ਪਿਛਲੇ ਸਾਲ 29 ਸਤੰਬਰ ਨੂੰ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ | ਹਾਲਾਂ ਕਿ ਉਸ ਸਮੇਂ ਉਨ੍ਹਾਂ ਨੇ ਇਸ ਦਾ ਕਾਰਨ ਆਪਣੀ ਨਾਸਾਜ਼ ਰਹਿੰਦੀ ਸਿਹਤ ਅਤੇ ਮਾਨਸਿਕ ਅਵਸਥਾ ਨੂੰ ਦੱਸਿਆ ਸੀ ਪਰ ਉਨ੍ਹਾਂ ਦੇ ਇਸ ਕਦਮ ਨਾਲ ਪੰਜਾਬ ਦੇ ਸਿਆਸੀ ਗਲਿਆਰਿਆਂ 'ਚ ਕਾਫ਼ੀ ਚਰਚਾ ਹੋਈ ਸੀ | ਇਹ ਵੀ ਦੱਸਣਾ ਬਣਦਾ ਹੈ ਕਿ ਸ: ਢੀਂਡਸਾ ਅਪ੍ਰੈਲ 2010 ਤੋਂ ਅਕਾਲੀ ਦਲ ਦੀ ਤਰਫੋਂ ਰਾਜ ਸਭਾ ਮੈਂਬਰ ਚਲੇ ਆ ਰਹੇ ਹਨ | ਮੌਜੂਦਾ ਮੈਂਬਰੀ ਉਨ੍ਹਾਂ ਦਾ ਦੂਜਾ ਕਾਰਜਕਾਲ ਹੈ ਜੋ ਕਿ 2022 'ਚ ਖਤਮ ਹੋਵੇਗਾ | ਇਸ ਤੋਂ ਪਹਿਲਾਂ ਉਹ 2004 ਤੋਂ 2009 ਤੱਕ ਸੰਗਰੂਰ ਤੋਂ ਲੋਕ ਸਭਾ ਮੈਂਬਰ ਰਹੇ ਸਨ | ਉਸ ਤੋਂ ਪਹਿਲਾਂ 1998 ਤੋਂ 2004 ਤੱਕ ਵੀ ਰਾਜ ਸਭਾ ਮੈਂਬਰ ਰਹੇ, ਜਿਸ ਦੌਰਾਨ ਉਹ 2000 ਤੋਂ 2004 ਤੱਕ ਵਾਜਪਾਈ ਦੇ ਮੰਤਰੀ ਮੰਡਲ 'ਚ ਖੇਡਾਂ ਤੇ ਰਸਾਇਣ ਅਤੇ ਖਾਦ ਮੰਤਰੀ ਰਹੇ ਸਨ | ਮਾਰਚ 2019 ਨੂੰ ਉਨ੍ਹਾਂ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਪਦਮ ਭੂਸ਼ਨ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ |

ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦੇ ਇਕ ਦਿਨ 'ਚ 64 ਮਾਮਲੇ ਆਏ ਸਾਹਮਣੇ

• ਰਾਜ ਅੰਦਰ ਹੁਣ ਤੱਕ ਕੁੱਲ 1695 ਖੇਤਾਂ 'ਚ ਲਗਾਈ ਜਾ ਚੁੱਕੀ ਹੈ ਅੱਗ
• ਅੰਮਿ੍ਤਸਰ, ਤਰਨ ਤਾਰਨ, ਫ਼ਿਰੋਜ਼ਪੁਰ ਤੇ ਪਟਿਆਲਾ ਜ਼ਿਲੇ੍ਹ ਮੋਹਰੀ
-ਜਸਪਾਲ ਸਿੰਘ ਢਿੱਲੋਂ -

ਪਟਿਆਲਾ, 18 ਅਕਤੂਬਰ- ਇਕ ਪਾਸੇ ਗ੍ਰੀਨ ਟਿ੍ਬਿਊਨਲ ਸਖ਼ਤੀ ਦਿਖਾ ਰਿਹਾ ਹੈ, ਜੋ ਸਬੰਧਿਤ ਰਾਜਾਂ ਦੀਆਂ ਸਰਕਾਰਾਂ ਤੋਂ ਇਹ ਵੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਸਰਕਾਰਾਂ ਨੇ ਇਸ ਮਾਮਲੇ 'ਚ ਕੀ-ਕੀ ਕਦਮ ਉਠਾਏ ਹਨ | ਰਾਜ ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਅੱਗ ਲੱਗਣ ਦੀਆਂ ਘਟਨਾਵਾਂ ਘੱਟ ਰਹੀਆਂ ਹਨ | ਰਾਜ ਸਰਕਾਰ ਜੋ ਮਸ਼ੀਨਰੀ ਭਾਵੇਂ ਰਿਆਇਤੀ ਦਰਾਂ 'ਤੇ ਪ੍ਰਦਾਨ ਕਰ ਰਹੀ ਹੈ, ਉਹ ਬਾਜ਼ਾਰ ਵਿਚ ਮਿਲ ਰਹੀਆਂ ਮਸ਼ੀਨਾਂ ਤੋਂ ਮਹਿੰਗੀਆਂ ਦਰਾਂ 'ਤੇ ਮਿਲ ਰਹੀਆਂ ਹਨ | ਰਾਜ ਦੇ ਰਿਮੋਟ ਸੈ ਾਸਿੰਗ ਕੇਂਦਰ ਦੀ ਰਿਪੋਰਟ ਦੱਸਦੀ ਹੈ ਕਿ ਹੁਣ ਤੱਕ ਕੁੱਲ ਖੇਤਾਂ 'ਚ ਪਰਾਲੀ ਨੂੰ ਅੱਗ ਲਗਾਉਣ ਦੇ 1695 ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਅੰਮਿ੍ਤਸਰ 'ਚ 460, ਤਰਨ ਤਾਰਨ 'ਚ 369, ਪਟਿਆਲਾ 'ਚ 192, ਫ਼ਿਰੋਜ਼ਪੁਰ 'ਚ 123, ਫ਼ਰੀਦਕੋਟ 'ਚ 84, ਜਲੰਧਰ 'ਚ 58 ਮਾਮਲੇ ਸਾਹਮਣੇ ਆਏ ਹਨ | ਜੇਕਰ ਸਿਰਫ਼ 18 ਅਕਤੂਬਰ ਦੇ ਅੰਕੜੇ ਦੇਖੇ ਜਾਣ ਤਾਂ ਰਾਜ ਅੰਦਰ ਕੁੱਲ 64 ਮਾਮਲੇ ਸਾਹਮਣੇ ਆਏ ਹਨ | ਅੰਕੜਿਆਂ ਮੁਤਾਬਿਕ ਅੰਮਿ੍ਤਸਰ 'ਚ 8, ਬਠਿੰਡਾ 'ਚ 2, ਫ਼ਤਹਿਗੜ੍ਹ ਸਾਹਿਬ, ਫ਼ਿਰੋਜ਼ਪੁਰ ਤੇ ਸੰਗਰੂਰ 'ਚ 1-1 ਹੀ ਘਟਨਾ ਵਾਪਰੀ ਹੈ | ਇਸ ਤੋਂ ਇਲਾਵਾ ਫ਼ਰੀਦਕੋਟ 'ਚ 5, ਕਪੂਰਥਲਾ 'ਚ 4, ਗੁਰਦਾਸਪੁਰ 'ਚ 5, ਪਟਿਆਲਾ 'ਚ 12, ਤਰਨ ਤਾਰਨ 'ਚ 23, ਮੁਹਾਲੀ 'ਚ 2 ਮਾਮਲੇ ਪਰਾਲੀ ਨੂੰ ਅੱਗ ਲਗਾਉਣ ਦਾ ਸਾਹਮਣੇ ਆਏ ਹਨ | ਇਸ ਸਬੰਧੀ ਸੀਨੀਅਰ ਅਧਿਕਾਰੀ ਤੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸੇਵਾ ਮੁਕਤ ਕਾਰਜਕਾਰੀ ਇੰਜੀਨੀਅਰ ਅਵਤਾਰ ਸਿੰਘ ਲੰਗ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਬਹੁਤ ਕੁਝ ਖਾਨਾਪੂਰਤੀ ਹੀ ਹੈ ਤੇ ਅਧਿਕਾਰੀ ਇਕ-ਦੂਜੇ 'ਤੇ ਮਾਮਲੇ ਨੂੰ ਸੁੱਟ ਦਿੰਦੇ ਹਨ | ਉਨ੍ਹਾਂ ਆਖਿਆ ਕਿ ਇਸ ਸਬੰਧੀ ਠੋਸ ਕਦਮ ਚੁੱਕੇ ਜਾਣ ਤਾਂ ਜੋ ਅਗਲੇ ਸਾਲ ਅਜਿਹਾ ਹੋਵੇ ਕਿ ਅਸੀਂ ਪੰਜਾਬ ਨੂੰ ਪਰਾਲੀ ਤੋਂ ਅੱਗ ਲਗਾਉਣ ਤੋਂ ਮੁਕਤ ਕਰਵਾ ਸਕੀਏ | ਇਸ ਸਬੰਧੀ ਸਾਨੂੰ ਸਾਰਿਆਂ ਨੂੰ ਰਲ ਕੇ ਇਸ ਮਾਮਲੇ ਦੇ ਹੱਲ ਲਈ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ |
ਪ੍ਰਦੂਸ਼ਣ ਰੋਕਥਾਮ ਬੋਰਡ ਦੇ ਉਪ ਨਿਰਦੇਸ਼ਕ ਡਾ. ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਪਰਾਲੀ ਦੀ ਅੱਗ ਨਾਲ ਹਵਾ ਗੰਧਲੀ ਹੁੰਦੀ ਹੈ ਤੇ ਕਈ ਖੇਤਰਾਂ ਹਵਾ ਅੰਦਰ ਧੂੜ ਦੇ ਕਣ ਬਹੁਤ ਹੀ ਵੱਡੀ ਪੱਧਰ 'ਤੇ ਵਧ ਜਾਂਦੇ ਹਨ ਜਿਸ ਨਾਲ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ | ਉਨ੍ਹਾਂ ਆਖਿਆ ਕਿ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਦੀ ਅਗਵਾਈ 'ਚ ਬੋਰਡ ਲੋਕਾਂ ਨੰੂ ਪ੍ਰਦੂਸ਼ਣ ਦੀ ਰੋਕਥਾਮ ਲਈ ਸਮੇਂ-ਸਮੇਂ ਸਿਰ ਜਾਗਰੂਕ ਕਰ ਰਿਹਾ ਹੈ |

ਹਾਈਕੋਰਟ ਵਲੋਂ ਭਾਕਿਯੂ ਕਾਦੀਆਂ ਨੂੰ ਝਾੜ

ਚੰਡੀਗੜ੍ਹ, (ਸੁਰਜੀਤ ਸਿੰਘ ਸੱਤੀ)- ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਆਰ.ਐਸ. ਝਾਅ ਤੇ ਜਸਟਿਸ ਰਾਜੀਵ ਸ਼ਰਮਾ ਦੀ ਡਵੀਜ਼ਨ ਬੈਂਚ ਨੇ ਪਟੀਸ਼ਨਰ ਸੰਸਥਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੂੰ ਝਾੜ ਪਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 23 ਨੂੰ ਬਟਾਲਾ 'ਚ

ਚੰਡੀਗੜ੍ਹ, 18 ਅਕਤੂਬਰ (ਐਨ. ਐਸ. ਪਰਵਾਨਾ)-ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਇਕ ਮੀਟਿੰਗ 23 ਅਕਤੂਬਰ ਨੂੰ ਦੁਪਹਿਰੇ 12 ਵਜੇ ਬਟਾਲਾ ਵਿਚ ਬੁਲਾਉਣ ਦਾ ਫ਼ੈਸਲਾ ਕੀਤਾ ਹੈ ਜਿਸ ਵਿਚ ਕਈ ...

ਪੂਰੀ ਖ਼ਬਰ »

ਸੀ. ਬੀ. ਆਈ. ਵਲੋਂ ਚਿਦੰਬਰਮ ਤੇ ਕਾਰਤੀ ਸਮੇਤ 14 ਿਖ਼ਲਾਫ਼ ਦੋਸ਼ ਪੱਤਰ ਦਾਇਰ

ਸੁਪਰੀਮ ਕੋਰਟ ਨੇ ਚਿਦੰਬਰਮ ਦੀ ਜ਼ਮਾਨਤ  ਦੀ ਅਰਜ਼ੀ 'ਤੇ ਫ਼ੈਸਲਾ ਰਾਖਵਾਂ ਰੱਖਿਆ ਨਵੀਂ ਦਿੱਲੀ, 18 ਅਕਤੂਬਰ (ਉਪਮਾ ਡਾਗਾ ਪਾਰਥ)-ਸੀ. ਬੀ. ਆਈ. ਨੇ ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ, ਉਨ੍ਹਾਂ ਦੇ ਬੇਟੇ ਕਾਰਤੀ ਚਿਦੰਬਰਮ ਸਮੇਤ ਕੁੱਲ 14 ਵਿਅਕਤੀਆਂ ਖਿਲਾਫ਼ ...

ਪੂਰੀ ਖ਼ਬਰ »

ਚੀਫ਼ ਜਸਟਿਸ ਗੋਗੋਈ ਵਲੋਂ ਆਪਣੇ ਉਤਰ- ਅਧਿਕਾਰੀ ਵਜੋੋਂ ਜਸਟਿਸ ਬੋਬਡੇ ਦੇ ਨਾਂਅ ਦੀ ਸਿਫਾਰਸ਼

ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ਨਵੀਂ ਦਿੱਲੀ, 18 ਅਕਤੂਬਰ (ਉਪਮਾ ਡਾਗਾ ਪਾਰਥ)-ਅਗਲੇ ਮਹੀਨੇ ਸੇਵਾ ਮੁਕਤ ਹੋ ਰਹੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਜਸਟਿਸ ਸ਼ਰਦ ਅਰਵਿੰਦ ਬੋਬਡੇ ਨੂੰ ਅਗਲਾ ਚੀਫ਼ ਜਸਟਿਸ ਬਣਾਉਣ ਦੀ ਸਿਫਾਰਸ਼ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ

ਲਖਨਊ, 18 ਅਕਤੂਬਰ (ਏਜੰਸੀ)-ਹਿੰਦੂ ਸਮਾਜ ਪਾਰਟੀ ਦੇ ਸੰਸਥਾਪਕ ਅਤੇ ਆਲ ਇੰਡੀਆ ਹਿੰਦੂ ਮਹਾਸਭਾ ਦੇ ਸੂਬਾ ਪ੍ਰਧਾਨ ਰਹੇ ਕਮਲੇਸ਼ ਤਿਵਾੜੀ ਦਾ ਉਨ੍ਹਾਂ ਦੀ ਰਿਹਾਇਸ਼ 'ਚ ਹੀ ਬਣੇ ਦਫ਼ਤਰ 'ਚ ਦੋ ਅਣਪਛਾਤੇ ਵਿਅਕਤੀਆਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ | ਗੋਲੀ ਨਾ ...

ਪੂਰੀ ਖ਼ਬਰ »

ਕਾਂਗਰਸ ਨੇ ਹਰਿਆਣਾ ਚੋਣਾਂ 'ਚ ਹਾਰ ਸਵੀਕਾਰੀ-ਮੋਦੀ

ਹਿਸਾਰ, 18 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਹਰਿਆਣਾ ਚੋਣਾਂ ਵਿਚ ਆਪਣੀ ਹਾਰ ਸਵੀਕਾਰ ਕਰ ਲਈ ਹੈ | ਉਨ੍ਹਾਂ ਨੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਹਰਿਆਣਾ ਦੀ ...

ਪੂਰੀ ਖ਼ਬਰ »

ਕੇਂਦਰ ਨੇ ਸੰਤ ਸਮਾਜ ਨਾਲ ਕੀਤਾ ਵਾਅਦਾ ਨਿਭਾਇਆ-ਸਾਂਪਲਾ

ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)-ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੰਤ ਸਮਾਜ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ ਤੇ ਅਟਾਰਨੀ ਜਨਰਲ ਨੇ ਸੁਪਰੀਮ ਕੋਰਟ ਵਿਚ ਤੁਗਲਕਾਬਾਦ ਦੀ ਪਹਿਲਾਂ ਵਾਲੀ ਜਗ੍ਹਾ 'ਤੇ ਹੀ ਰਵਿਦਾਸ ...

ਪੂਰੀ ਖ਼ਬਰ »

ਅੱਤਵਾਦੀ ਜਾਵੇਦ ਮੀਰ ਗਿ੍ਫ਼ਤਾਰ 1990 'ਚ ਹਵਾਈ ਫ਼ੌਜ ਦੇ 4 ਜਵਾਨਾਂ ਦੀ ਹੱਤਿਆ ਦਾ ਹੈ ਦੋਸ਼ੀ

ਸ੍ਰੀਨਗਰ, 18 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ (ਜੇ. ਕੇ. ਐਲ.ਐਫ਼) ਦੇ ਸਾਬਕਾ ਚੀਫ਼ ਕਮਾਂਡ ਜਾਵੇਦ ਅਹਿਦ ਮੀਰ ਉਰਫ਼ 'ਨਸ਼ਕਾ' ਨੂੰ ਸੀ. ਬੀ. ਆਈ. ਵਲੋਂ 1990 ਦੌਰਾਨ ਹਵਾਈ ਸੈਨਾ ਦੇ 4 ਅਧਿਕਾਰੀਆਂ ਜਿਨ੍ਹਾਂ 'ਚ ਸੁਕਾਰਡਨ ਲੀਡਰ ਵੀ ਸ਼ਾਮਿਲ ਸੀ, ਦੇ ਕਤਲ ...

ਪੂਰੀ ਖ਼ਬਰ »

ਮੌੜ ਬੰਬ ਧਮਾਕੇ ਦੀ ਜਾਂਚ ਲਈ ਨਵੀਂ ਐਸ. ਆਈ. ਟੀ. ਦੇ ਗਠਨ ਦਾ ਹੁਕਮ

ਚੰਡੀਗੜ੍ਹ, 18 ਅਕਤੂਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ 4 ਦਿਨ ਪਹਿਲਾਂ ਮੌੜ ਵਿਖੇ ਹੋਏ ਬੰਬ ਧਮਾਕੇ ਦੀ ਜਾਂਚ ਲਈ ਪੰਜਾਬ ਪੁਲਿਸ ਦੀ ਮੌਜੂਦਾ ਐਸ.ਆਈ.ਟੀ. ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਹਾਈਕੋਰਟ ਨੇ ਏ.ਡੀ.ਜੀ.ਪੀ. ਲਾਅ ਐਾਡ ਆਰਡਰ ਨੂੰ ਹਦਾਇਤ ...

ਪੂਰੀ ਖ਼ਬਰ »

ਐੱਫ਼. ਏ. ਟੀ. ਐੱਫ਼. ਵਲੋਂ ਪਾਕਿ ਨੂੰ ਚਿਤਾਵਨੀ

ਪੈਰਿਸ, 18 ਅਕਤੂਬਰ (ਏਜੰਸੀ)-ਅਧਿਕਾਰੀਆਂ ਨੇ ਦੱਸਿਆ ਕਿ ਅੰਤਰਰਾਸ਼ਟਰੀ ਅੱਤਵਾਦ ਦੇ ਵਿੱਤ ਪੋਸ਼ਣ 'ਤੇ ਨਜ਼ਰ ਰੱਖਣ ਵਾਲੀ ਐੱਫ਼.ਏ.ਟੀ.ਐੱਫ਼. ਨੇ ਪਾਕਿਸਤਾਨ ਨੂੰ ਗ੍ਰੇਅ ਸੂਚੀ 'ਚ ਬਰਕਰਾਰ ਰੱਖਿਆ ਹੈ ਤੇ ਅੱਤਵਾਦੀਆਂ ਦੇ ਪੈਸਿਆਂ ਦੇ ਲੈਣ-ਦੇਣ ਨੂੰ ਰੋਕਣ 'ਚ ਅਸਫਲ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX