ਤਾਜਾ ਖ਼ਬਰਾਂ


ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ
. . .  25 minutes ago
ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ...
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਵੱਲੋਂ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
. . .  about 2 hours ago
ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ .....
ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 2 hours ago
ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ....
ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ
. . .  about 2 hours ago
ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ .....
ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
. . .  about 2 hours ago
ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ
ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ
. . .  about 2 hours ago
ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ ...
ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
. . .  about 3 hours ago
ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ .....
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ
. . .  about 3 hours ago
ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ...
ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ
. . .  about 3 hours ago
ਇਸਲਾਮਾਬਾਦ, 26 ਮਾਰਚ- ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਸੁਪਰੀਮ ਕੋਰਟ ਨੇ ਅੱਜ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ....
ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ
. . .  about 3 hours ago
ਨਵੀਂ ਦਿੱਲੀ, 26 ਮਾਰਚ- 2019 ਲੋਕ ਸਭਾ ਚੋਣਾਂ ਨੂੰ ਲੈ ਕੇ ਉੱਤਰ ਪ੍ਰਦੇਸ਼ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ਦਲ (ਆਰ. ਐੱਲ. ਡੀ.) ਦੇ ਮਹਾ ਗਠਜੋੜ 'ਚ ਸੂਬੇ ਦੇ ਹੀ ਦੋ...
ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ
. . .  about 3 hours ago
ਕਾਬੁਲ, 26 ਮਾਰਚ- ਅਫ਼ਗ਼ਾਨਿਸਤਾਨ 'ਚ ਉੱਤਰੀ ਫਰਿਆਬ ਪ੍ਰਾਂਤ ਦੇ ਸ਼ਿਰੀਨ ਤਗਾਬ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਇੱਕ ਘਰ 'ਚ ਮੋਰਟਾਰ ਦਾਗੇ ਜਿਸ 'ਚ ਨਾਗਰਿਕ ਦੀ ਮੌਤ ਹੋ ਗਈ ਜਦਕਿ 5 ਲੋਕ ਜ਼ਖਮੀ ਹੋਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਅਬਦੁਲ ਕਰੀਮ ਯਾਰਸ਼ .....
ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਰਮਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ...
ਥਰਮਾਕੋਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 4 hours ago
ਨਵੀਂ ਦਿੱਲੀ, 26 ਮਾਰਚ- ਗ੍ਰੇਟਰ ਨੋਇਡਾ ਦੇ ਉਦਯੋਗਿਕ ਖੇਤਰ 'ਚ ਸਥਿਤ ਇੱਕ ਥਰਮਾਕੋਲ ਫ਼ੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਓ ਦਸਤਿਆਂ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ .....
ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਨਵਾਜ਼ ਸ਼ਰੀਫ਼ ਨੂੰ ਦਿੱਤੀ ਜ਼ਮਾਨਤ
. . .  about 4 hours ago
ਇਸਲਾਮਾਬਾਦ, 26 ਮਾਰਚ- ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਸ਼ਰੀਫ਼ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ...
ਲੋਕ ਸਭਾ 2019 : ਸ਼ੁਰੂਆਤੀ ਦੋ ਪੜਾਵਾਂ ਦੇ ਲਈ ਭਾਜਪਾ ਨੇ ਜਾਰੀ ਕੀਤੀ 42 ਸਟਾਰ ਪ੍ਰਚਾਰਕਾਂ ਦੀ ਸੂਚੀ
. . .  about 4 hours ago
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਨੇ ਐਸ.ਡੀ.ਐਮ, ਤਹਿਸੀਲਦਾਰ ਤੇ ਮੁਲਾਜ਼ਮ ਅਮਲੇ ਨੂੰ ਬਣਾਇਆ ਬੰਧਕ
. . .  about 4 hours ago
ਪੰਜਾਬ ਨੰਬਰਦਾਰ ਯੂਨੀਅਨ ਨੇ ਮਨਾਇਆ ਸਥਾਪਨਾ ਦਿਵਸ
. . .  about 5 hours ago
ਉਪਹਾਰ ਸਿਨੇਮਾ ਅਗਨੀ ਕਾਂਡ : ਸੁਸ਼ੀਲ ਅੰਸਲ ਤੇ ਗੋਪਾਲ ਅੰਸਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ
. . .  about 5 hours ago
ਦਿੱਲੀ : ਇਮਾਰਤ 'ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ
. . .  about 6 hours ago
ਅਨਿਲ ਅੰਬਾਨੀ ਦੇ ਚੌਕੀਦਾਰ ਹਨ ਪ੍ਰਧਾਨ ਮੰਤਰੀ ਮੋਦੀ- ਰਾਹੁਲ
. . .  about 6 hours ago
ਬੱਸ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ, 54 ਜ਼ਖ਼ਮੀ
. . .  about 6 hours ago
ਗ਼ਰੀਬ ਵਿਰੋਧੀ ਹੈ ਮੋਦੀ ਸਰਕਾਰ- ਕਾਂਗਰਸ
. . .  about 7 hours ago
ਕਿਸਾਨਾਂ ਦੇ ਗੰਨੇ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ- ਚੀਮਾ
. . .  about 7 hours ago
ਭਾਜਪਾ 'ਚ ਸ਼ਾਮਲ ਹੋਈ ਜਯਾ ਪ੍ਰਦਾ
. . .  about 7 hours ago
ਆਸਾਰਾਮ ਦੀ ਸਜ਼ਾ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ
. . .  about 7 hours ago
ਗੁਜਰਾਤ 'ਚ ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
. . .  about 8 hours ago
ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  about 8 hours ago
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  about 8 hours ago
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  about 9 hours ago
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 9 hours ago
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 9 hours ago
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 10 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  about 10 hours ago
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 11 hours ago
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 11 hours ago
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  about 1 hour ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  about 1 hour ago
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  about 1 hour ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  21 minutes ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  34 minutes ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  42 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  about 1 hour ago
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਪਹਿਲਾ ਸਫ਼ਾ

ਲੋਕ ਸਭਾ ਚੋਣਾਂ

ਪਹਿਲੇ ਗੇੜ ਲਈ ਨਾਮਜ਼ਦਗੀਆਂ ਖ਼ਤਮ

ਆਖ਼ਰੀ ਦਿਨ ਗਡਕਰੀ, ਫਾਰੂਕ ਅਬਦੁੱਲਾ, ਵੀ. ਕੇ. ਸਿੰਘ, ਹੇਮਾ ਮਾਲਿਨੀ, ਰਾਜ ਬੱਬਰ ਸਮੇਤ ਕਈ ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ

ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਸੀ। ਪਹਿਲੇ ਗੇੜ 'ਚ ਬਿਹਾਰ, ਯੂ. ਪੀ., ਪੱਛਮੀ ਬੰਗਾਲ ਸਮੇਤ 20 ਰਾਜਾਂ ਅਤੇ ਕੇਂਦਰ ਸ਼ਾਸਿਤ ਰਾਜਾਂ ਦੀਆਂ 91 ਸੀਟਾਂ 'ਤੇ 11 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ। ਲੋਕ ਸਭਾ ਚੋਣਾਂ 2019 ਦੇ ਪਹਿਲੇ ਪੜਾਅ ਲਈ ਅੱਜ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਨਾਗਪੁਰ ਲੋਕ ਸਭਾ ਸੀਟ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਗਾਜ਼ੀਆਬਾਦ ਲੋਕ ਸਭਾ ਸੀਟ ਤੋਂ ਭਾਜਪਾ ਨੇਤਾ ਵੀ. ਕੇ. ਸਿੰਘ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸੇ ਤਰ੍ਹਾਂ ਭਾਜਪਾ ਉਮੀਦਵਾਰ ਹੇਮਾ ਮਾਲਿਨੀ ਨੇ ਮਥੁਰਾ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਕਾਗਜ਼ ਦਾਖ਼ਲ ਕਰਨ ਸਮੇਂ ਉਨ੍ਹਾਂ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਹਾਜ਼ਰ ਸਨ। ਸਪਾ ਮੁਖੀ ਅਖਿਲੇਸ਼ ਯਾਦਵ ਨੇ ਅੱਜ ਆਜ਼ਮਗੜ੍ਹ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਤਾਂ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਫ਼ਾਰੂਕ ਅਬਦੁੱਲਾ ਨੇ ਆਪਣੇ ਨਾਮਜ਼ਦਗੀ ਕਾਗਜ਼ ਸ੍ਰੀਨਗਰ ਲੋਕ ਸਭਾ ਸੀਟ ਤੋਂ ਦਾਖ਼ਲ ਕੀਤੇ। ਉੱਧਰ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਫ਼ਤਹਿਪੁਰ ਸੀਕਰੀ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸੇ ਤਰ੍ਹਾਂ ਤਾਮਿਲਨਾਡੂ ਦੇ ਟੁਟੀਕੋਰਿਨ ਲੋਕ ਸਭਾ ਸੀਟ ਤੋਂ ਕਨੀਮੋਝੀ ਨੇ ਡੀ. ਐਮ. ਕੇ. ਪਾਰਟੀ ਵਲੋਂ ਆਪਣੇ ਕਾਗਜ਼ ਦਾਖ਼ਲ ਕੀਤੇ। ਬਿਹਾਰ ਦੀ ਜਮੂਈ ਲੋਕ ਸਭਾ ਸੀਟ ਤੋਂ ਚਿਰਾਗ ਪਾਸਵਾਨ ਨੇ ਆਪਣੇ ਕਾਗਜ਼ ਦਾਖ਼ਲ ਕੀਤੇ। ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੇ ਸ਼ਿਵਗੰਗਾ ਲੋਕ ਸਭਾ ਸੀਟ ਤੋਂ ਆਪਣੇ ਕਾਗਜ਼ ਦਾਖ਼ਲ ਕੀਤੇ।

ਕਾਂਗਰਸ ਦਾ ਵਾਅਦਾ-ਗਰੀਬਾਂ ਨੂੰ ਦੇਵਾਂਗੇ ਸਾਲਾਨਾ 72 ਹਜ਼ਾਰ

ਰਾਹੁਲ ਵਲੋਂ 'ਘੱਟੋ-ਘੱਟ ਆਮਦਨ ਗਾਰੰਟੀ ਯੋਜਨਾ' ਦਾ ਐਲਾਨ

ਨਵੀਂ ਦਿੱਲੀ, 25 ਮਾਰਚ (ਜਗਤਾਰ ਸਿੰਘ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਇਕ ਵੱਡਾ ਚੋਣ ਵਾਅਦਾ ਕੀਤਾ ਹੈ। ਰਾਹੁਲ ਨੇ 'ਘੱਟੋ-ਘੱਟ ਆਮਦਨ ਗਾਰੰਟੀ ਯੋਜਨਾ' ਦਾ ਵਾਅਦਾ ਕਰਦੇ ਹੋਏ ਕਿਹਾ ਕਿ ਜੇਕਰ 2019 'ਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਗਰੀਬ ਪਰਿਵਾਰਾਂ ਨੂੰ ਸਾਲਾਨਾ 72 ਹਜ਼ਾਰ ਰੁਪਏ ਮਿਲਣਗੇ। ਦੇਸ਼ ਦੇ ਕਰੀਬ 25 ਕਰੋੜ ਲੋਕਾਂ ਨੂੰ ਸਿੱਧਾ ਫਾਇਦਾ ਪਹੁੰਚਾਉਣ ਵਾਲੀ ਇਸ ਯੋਜਨਾ ਦਾ ਨਾਂਅ 'ਨਿਆਂਏ' (ਐਨ. ਵਾਈ. ਏ. ਵਾਈ.) ਰੱਖਿਆ ਗਿਆ ਹੈ। ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਦੇ ਮੱਦੇਨਜ਼ਰ ਇਸ ਯੋਜਨਾ ਨੂੰ ਕਾਂਗਰਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ 'ਮਾਸਟਰ ਸਟ੍ਰੋਕ' ਮੰਨਿਆ ਜਾ ਰਿਹਾ ਹੈ ਅਤੇ ਮਾਹਿਰਾਂ ਮੁਤਾਬਿਕ ਇਸ ਯੋਜਨਾ ਨੇ ਇੰਦਰਾ ਗਾਂਧੀ ਦੇ ਗਰੀਬੀ ਹਟਾਓ ਨਾਅਰੇ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਨੇ 'ਨਿਆਏ' ਯੋਜਨਾ ਬਾਰੇ ਜਾਣਕਾਰੀ ਦੇਣ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀ ਤਿੱਖੇ ਹਮਲੇ ਕੀਤੇ। ਰਾਹੁਲ ਨੇ ਕਿਹਾ ਕਿ 5 ਸਾਲ ਤੱਕ ਮੋਦੀ ਸਰਕਾਰ ਦੇ ਰਾਜ 'ਚ ਗਰੀਬ ਬਹੁਤ ਦੁਖੀ ਰਹੇ ਹਨ, ਅਜਿਹੇ 'ਚ ਕਾਂਗਰਸ ਉਨ੍ਹਾਂ ਨੂੰ ਨਿਆਂ ਦੇਵੇਗੀ।
ਰਾਹੁਲ ਨੇ ਕਿਹਾ ਕਿ ਜਿਸ ਤਰ੍ਹਾਂ ਮਨਰੇਗਾ ਦੇ ਜ਼ਰੀਏ ਗਰੀਬਾਂ ਨੂੰ ਕੰਮ ਦਿੱਤਾ ਗਿਆ ਸੀ ਉਸੇ ਤਰ੍ਹਾਂ ਇਹ ਮਨਰੇਗਾ ਦਾ ਅਗਲਾ ਕਦਮ ਹੈ।
ਘੱਟੋ ਘੱਟ 12 ਹਜ਼ਾਰ ਕਰਨਾ ਦੀ ਯੋਜਨਾ
ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਰਾਹੁਲ ਨੇ ਕਿਹਾ ਕਿ ਕਾਂਗਰਸ ਪਾਰਟੀ ਗਾਰੰਟੀ ਦਿੰਦੀ ਹੈ ਕਿ ਦੇਸ਼ ਦੇ 20 ਫ਼ੀਸਦੀ ਸਭ ਤੋਂ ਗਰੀਬ ਪਰਿਵਾਰਾਂ ਨੂੰ ਹਰ ਸਾਲ 72 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਯੋਜਨਾ ਦਾ ਮਕਸਦ ਹਰ ਵਿਅਕਤੀ ਦੀ ਆਮਦਨ ਘੱਟੋ-ਘੱਟ 12 ਹਜ਼ਾਰ ਰੁਪਏ ਤੱਕ ਕਰਨਾ ਹੈ। ਯੋਜਨਾ ਮੁਤਾਬਿਕ ਜੇਕਰ ਕਿਸੇ ਵਿਅਕਤੀ ਦੀ ਆਮਦਨ 8000 ਰੁਪਏ ਮਹੀਨਾ ਹੈ ਤਾਂ ਉਸ ਨੂੰ ਸਰਕਾਰ ਵਲੋਂ 4000 ਰੁਪਏ ਪ੍ਰਤੀ ਮਹੀਨਾ ਅਤੇ ਜੇਕਰ ਕੋਈ 2000 ਰੁਪਏ ਕਮਾਉਂਦਾ ਹੈ ਤਾਂ ਸਰਕਾਰ ਵਲੋਂ 10000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਜਿਸ ਵੀ ਵਿਅਕਤੀ ਦੀ ਆਮਦਨ 12 ਹਜ਼ਾਰ ਰੁਪਏ ਤੋਂ ਜਿੰਨੀ ਵੀ ਘੱਟ ਹੈ, ਓਨੀ ਰਾਸ਼ੀ ਸਰਕਾਰ ਵਲੋਂ ਸਬੰਧਿਤ ਵਿਅਕਤੀ ਦੇ ਖਾਤੇ 'ਚ ਪਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਦੋਂ ਕਿਸੇ ਵਿਅਕਤੀ ਦੀ ਆਮਦਨ 12 ਹਜ਼ਾਰ ਤੋਂ ਜ਼ਿਆਦਾ ਹੋ ਜਾਵੇਗੀ ਤਾਂ ਉਹ ਵਿਅਕਤੀ ਇਸ ਯੋਜਨਾ ਤੋਂ ਬਾਹਰ ਆ ਜਾਵੇਗਾ।
25 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ
ਰਾਹੁਲ ਨੇ ਕਿਹਾ ਕਿ ਉਕਤ ਯੋਜਨਾ ਨਾਲ 5 ਕਰੋੜ ਪਰਿਵਾਰ ਯਾਨੀ 25 ਕਰੋੜ ਗਰੀਬ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤਰ੍ਹਾਂ ਦੀ ਯੋਜਨਾ ਪੂਰੀ ਦੁਨੀਆ 'ਚ ਨਹੀਂ ਹੈ ਅਤੇ ਇਸ ਨੂੰ ਲਾਗੂ ਕਰਨ ਲਈ ਪੈਸਾ ਦੇਸ਼ 'ਚ ਮੌਜੂਦ ਹੈ। ਰਾਹੁਲ ਨੇ ਬਿਨਾਂ ਕਿਸੇ ਦਾ ਨਾਂਅ ਲਏ ਕਿਹਾ ਕਿ ਇਸ ਯੋਜਨਾ ਨਾਲ ਕਈ ਲੋਕਾਂ ਨੂੰ ਵੱਡਾ ਝਟਕਾ ਵੀ ਲੱਗੇਗਾ ਪਰ ਦੇਸ਼ 'ਚ ਇਸ ਯੋਜਨਾ ਨੂੰ ਲਾਗੂ ਕਰਨ ਦੀ ਪੂਰੀ ਸਮਰੱਥਾ ਹੈ ਅਤੇ ਅਸੀਂ ਇਹ ਕਰਕੇ ਵਿਖਾਵਾਂਗੇ। ਹਾਲਾਂਕਿ ਇਸ ਯੋਜਨਾ 'ਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਬੇਰੁਜ਼ਗਾਰ ਹੋਣ ਦੀ ਸਥਿਤੀ 'ਚ ਪਰਿਵਾਰ ਜਾਂ ਵਿਅਕਤੀ ਨੂੰ ਫਾਇਦਾ ਮਿਲੇਗਾ ਜਾਂ ਨਹੀਂ।

3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ, ਹੌਲਦਾਰ ਬਰੀ

ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਹੌਲਦਾਰ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ ਥਾਣਾ ਜੋਗਾ ਪੁਲਿਸ ਵਲੋਂ 24 ਜੁਲਾਈ 2010 ਨੂੰ ਨੈਸ਼ਨਲ ਮੈਡੀਕਲ ਹਾਲ ਅਕਲੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਨ ਦੇ ਦੋਸ਼ 'ਚ ਐਨ.ਡੀ.ਪੀ.ਐਸ. ਐਕਟ ਅਧੀਨ ਬਲਦੇਵ ਸਿੰਘ ਵਾਸੀ ਅਕਲੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਸੀ। ਪੁਲਿਸ ਵਲੋਂ ਇਸੇ ਮੁਕੱਦਮੇ 'ਚ 4 ਅਗਸਤ ਨੂੰ ਮਾਨਸਾ ਮੈਡੀਕੋਜ਼ ਦੇ ਮਾਲਕ ਰਮੇਸ਼ ਕੁਮਾਰ ਡੀਸੀ ਨੂੰ ਚੁੱਕ ਲਿਆ। ਉਸ ਦੀ ਸੀ.ਆਈ.ਏ. ਸਟਾਫ਼ ਮਾਨਸਾ ਵਿਖੇ ਲਿਜਾ ਕੇ ਕੁੱਟਮਾਰ ਵੀ ਕੀਤੀ ਅਤੇ ਉਸ 'ਤੇ ਨਸ਼ੀਲੇ ਪਾਊਡਰ ਦਾ ਕੇਸ ਵੀ ਪਾ ਦਿੱਤਾ । ਦਿਲਚਸਪ ਤੱਥ ਇਹ ਹੈ ਕਿ ਰਮੇਸ਼ ਦੇ ਭਰਾ ਚਿਮਨ ਲਾਲ ਨੇ ਮੁਕੱਦਮਾ ਦਰਜ ਕਰਨ ਤੋਂ ਪਹਿਲਾਂ ਹੀ ਹਾਈਕੋਰਟ ਦੇ ਮੁੱਖ ਜੱਜ, ਡੀ.ਜੀ.ਪੀ. ਪੰਜਾਬ ਅਤੇ ਜ਼ਿਲ੍ਹਾ ਸੈਸ਼ਨ ਜੱਜ ਮਾਨਸਾ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ ਸੀ ਕਿ ਉਸ ਦੇ ਭਰਾ 'ਤੇ ਪੁਲਿਸ ਝੂਠਾ ਕੇਸ ਪਾ ਸਕਦੀ ਹੈ ਕਿਉਂਕਿ ਪਹਿਲਾਂ ਵੀ ਉਸ 'ਤੇ ਝੂਠਾ ਮੁਕੱਦਮਾ ਦਰਜ ਕੀਤਾ ਸੀ, ਜਿਸ 'ਚ ਉਹ 17 ਜੁਲਾਈ ਨੂੰ ਬਰੀ ਹੋ ਚੁੱਕਾ ਹੈ। ਹਾਈਕੋਰਟ ਵਲੋਂ ਤੁਰੰਤ ਸਰਕਾਰ ਨੂੰ ਪੱਖ ਪੇਸ਼ ਕਰਨ ਲਈ ਹੁਕਮ ਕੀਤਾ ਸੀ। ਪੀੜਤਾਂ ਦੇ ਵਕੀਲ ਸਤੀਸ਼ ਕੁਮਾਰ ਮਹਿਤਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ 'ਚ ਨਸ਼ੀਲੇ ਪਾਊਡਰ ਦੇ ਜੋ 2 ਨਮੂਨੇ ਪੇਸ਼ ਕੀਤੇ, ਉਨ੍ਹਾਂ 'ਚੋਂ ਪਹਿਲਾ ਨਮੂਨਾ ਗ਼ਾਇਬ ਕਰ ਦਿੱਤਾ ਗਿਆ, ਜਿਸ ਦੀ ਕੋਈ ਰਿਪੋਰਟ ਹੀ ਨਹੀਂ ਆਈ। ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਚੁਣੌਤੀ ਦੇਣ ਅਤੇ ਪੁਲਿਸ ਦੀ ਕਹਾਣੀ ਨੂੰ ਮਨਘੜਤ ਹੋਣ ਕਰਕੇ ਅਦਾਲਤ 'ਚ ਸਾਲ 2011 'ਚ ਇਸਤਗਾਸਾ ਦਾਇਰ ਕੀਤਾ ਗਿਆ ਸੀ ਅਤੇ ਅੱਜ ਅਦਾਲਤ ਨੇ ਉਸ ਸਮੇਂ ਦੇ ਥਾਣਾ ਜੋਗਾ ਦੇ ਐਸ.ਐਚ.ਓ. ਸਬ ਇੰਸਪੈਕਟਰ ਗੁਰਦਰਸ਼ਨ ਸਿੰਘ (ਸੇਵਾ ਮੁਕਤ), ਸਬ ਇੰਸਪੈਕਟਰ ਯਾਦਵਿੰਦਰ ਸਿੰਘ (ਹੁਣ ਬਠਿੰਡਾ ਤਾਇਨਾਤ) ਤੇ ਏ. ਐਸ. ਆਈ. ਅਜੈਬ ਸਿੰਘ (ਸੁਵਿਧਾ ਕੇਂਦਰ ਮਾਨਸਾ ਤਾਇਨਾਤ) ਨੂੰ ਉਪਰੋਕਤ ਸਜ਼ਾ ਸੁਣਾਈ ਜਦਕਿ ਐਸ.ਐਚ.ਓ. ਦੇ ਗੰਨਮੈਨ ਹੌਲਦਾਰ ਮਲਕੀਤ ਸਿੰਘ ਨੂੰ ਬਰੀ ਕਰ ਦਿੱਤਾ। ਦੇਰ ਸ਼ਾਮ ਸਾਰੇ ਦੋਸ਼ੀਆਂ ਨੂੰ ਜ਼ਿਲ੍ਹਾ ਜੇਲ੍ਹ ਮਾਨਸਾ ਭੇਜ ਦਿੱਤਾ ਹੈ। ਵਕੀਲ ਨੇ ਦੱਸਿਆ ਕਿ ਥਾਣਾ ਮੁਖੀ ਨੂੰ ਪਹਿਲਾਂ 8 ਪੁਲਿਸ ਮੁਲਾਜ਼ਮਾਂ ਸਮੇਤ ਥਾਣਾ ਭੀਖੀ ਵਿਖੇ ਦਰਜ ਐਨ.ਡੀ.ਪੀ.ਐਸ. ਮੁਕੱਦਮੇ 'ਚ ਵੀ 5 ਲੱਖ ਰੁਪਏ ਹਰਜਾਨਾ ਅਤੇ 5-5 ਹਜ਼ਾਰ ਜ਼ੁਰਮਾਨਾ ਹੋ ਚੁੱਕਾ ਹੈ। ਉੱਧਰ ਦਵਾਈ ਵਿਕ੍ਰੇਤਾਵਾਂ ਤੇ ਉਨ੍ਹਾਂ ਦੇ ਸਮਰਥਕਾਂ ਨੇ ਜ਼ਿਲ੍ਹਾ ਕਚਹਿਰੀਆਂ 'ਚ ਲੱਡੂ ਵੰਡ ਕੇ ਖ਼ੁਸ਼ੀ ਜ਼ਾਹਿਰ ਕੀਤੀ।
ਗਵਾਹ ਫ਼ਰਜ਼ੀ ਪਾਏ ਗਏ
ਉਪਰੋਕਤ ਮੁਕੱਦਮੇ ਦਾ ਦਿਲਚਸਪ ਤੱਥ ਇਹ ਹੈ ਕਿ ਪੁਲਿਸ ਵਲੋਂ ਮਿੱਠੂ ਸਿੰਘ ਧੂਰਕੋਟ ਅਤੇ ਗੁਰਦੇਵ ਸਿੰਘ ਬੁਰਜ ਰਾਠੀ ਨੂੰ ਗਵਾਹ ਦੇ ਤੌਰ 'ਤੇ ਸ਼ਾਮਿਲ ਕੀਤਾ ਗਿਆ ਸੀ ਪ੍ਰੰਤੂ ਉਹ ਕਿਸੇ ਵੀ ਪੇਸ਼ੀ 'ਤੇ ਅਦਾਲਤ 'ਚ ਹਾਜ਼ਰ ਨਹੀਂ ਹੋਏ। ਵਕੀਲ ਨੇ ਦਾਅਵਾ ਕੀਤਾ ਕਿ ਝੂਠੇ ਗਵਾਹ ਹੋਣ ਦਾ ਸ਼ੱਕ ਪੈਣ 'ਤੇ ਉਨ੍ਹਾਂ ਗੁਰਦੇਵ ਸਿੰਘ ਦਾ ਪੂਰਾ ਵੇਰਵਾ ਲੱਭਿਆ ਤਾਂ ਉਸ ਦਾ ਨਾਂਅ ਮੋਹਨ ਪੁਰੀ ਹੋਣ ਦਾ ਪਤਾ ਲੱਗਾ, ਜਿਸ ਨੂੰ ਕੇਸ ਬਾਰੇ ਕੋਈ ਇਲਮ ਹੀ ਨਹੀਂ ਸੀ।

'ਚਿਨੂਕ' ਹੈਲੀਕਾਪਟਰ ਭਾਰਤੀ ਹਵਾਈ ਸੈਨਾ 'ਚ ਸ਼ਾਮਿਲ

* ਹਵਾਈ ਫ਼ੌਜ ਦੀ ਤਾਕਤ ਦੁੱਗਣੀ ਹੋਵੇਗੀ-ਧਨੋਆ * ਚੰਡੀਗੜ੍ਹ ਹਵਾਈ ਸੈਨਾ ਦੇ ਅੱਡੇ 'ਤੇ ਪੁੱਜੇ 4 ਹੈਲੀਕਾਪਟਰ

ਚੰਡੀਗੜ੍ਹ, 25 ਮਾਰਚ (ਆਰ.ਕੇ. ਪਠਾਨੀਆ)-ਭਾਰਤੀ ਹਵਾਈ ਸੈਨਾ ਦੇ ਵਿਹੜੇ ਵਿਚ ਅੱਜ ਅਮਰੀਕੀ ਕੰਪਨੀ ਬੋਇੰਗ ਵਲੋਂ ਬਣਾਏ ਗਏ 4 ਚਿਨੂਕ ਸੀ.ਐਚ.-47 ਹੈਵੀਲਿਫਟ ਹੈਲੀਕਾਪਟਰ ਸ਼ਾਮਿਲ ਹੋ ਗਏ। ਵੱਧ ਭਾਰ ਚੁੱਕਣ ਵਿਚ ਸਮਰੱਥ ਇਹ ਹੈਲੀਕਾਪਟਰ ਅੱਜ ਚੰਡੀਗੜ੍ਹ ਵਿਖੇ ਹਵਾਈ ਸੈਨਾ ਦੇ ਅੱਡੇ ਦੇ 12ਵੀਂ ਵਿੰਗ ਏਅਰ ਫੋਰਸ ਸਟੇਸ਼ਨ ਵਿਖੇ ਪਹੁੰਚੇ। ਹੈਲੀਕਾਪਟਰਾਂ ਨੂੰ ਜਹਾਜ਼ਾਂ ਦੇ ਵਿਹੜੇ ਵਿਚ ਸ਼ਾਮਿਲ ਕਰਨ ਮੌਕੇ ਆਕਰਸ਼ਕ ਇੰਡਕਸ਼ਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ ਅਤੇ ਏਅਰ ਅਫ਼ਸਰ ਕਮਾਂਡਿੰਗ ਇਨ ਚੀਫ਼ ਪੱਛਮੀ ਏਅਰ ਕਮਾਂਡਰ, ਏਅਰ ਮਾਰਸ਼ਲ ਆਰ. ਨਾਂਬੀਅਰ ਅਤੇ ਭਾਰਤੀ ਹਵਾਈ ਸੈਨਾ ਅਤੇ ਰੱਖਿਆ ਦੇ ਕਈ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਏਅਰ ਚੀਫ਼ ਮਾਰਸ਼ਲ ਬੀ. ਐਸ. ਧਨੋਆ ਨੇ ਕਿਹਾ ਕਿ ਚਿਨੂਕ ਨੂੰ ਸ਼ਾਮਿਲ ਕਰਨਾ ਉਸੇ ਤਰ੍ਹਾਂ ਨਾਲ ਪਾਸਾ ਪਲਟਣ ਵਾਲਾ ਸਾਬਤ ਹੋਵੇਗਾ ਜਿਵੇਂ ਲੜਾਕੂ ਜਹਾਜ਼ਾਂ ਦੇ ਵਿਹੜੇ ਵਿਚ ਰਾਫ਼ੇਲ ਦੇ ਆਉਣ ਤੋਂ ਬਾਅਦ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਚਿਨੂਕ ਨੂੰ ਭਾਰਤ ਦੀਆਂ ਵਿਸ਼ੇਸ਼ ਜ਼ਰੂਰਤਾਂ ਦੇ ਹਿਸਾਬ ਨਾਲ ਲੈਸ ਕਰ ਕੇ ਹਵਾਈ ਸੈਨਾ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸ ਦੀ ਖ਼ਾਸੀਅਤ ਇਹ ਹੈ ਕਿ ਇਹ ਨਾ ਕੇਵਲ ਦਿਨ ਵਿਚ, ਬਲਕਿ ਰਾਤ ਵਿਚ ਵੀ ਸੈਨਿਕ ਕਾਰਵਾਈ ਕਰ ਸਕਦਾ ਹੈ। ਏਅਰ ਚੀਫ਼ ਮਾਰਸ਼ਲ ਨੇ ਕਿਹਾ ਕਿ ਚਿਨੂਕ, ਜੋ ਕਿ ਇਕ ਬਹੁ ਉਦੇਸ਼ੀ ਵਰਟੀਕਲ ਲਿਟ ਪਲੇਟਫਾਰਮ ਹੈ, ਜਿਸ ਦੀ ਵਰਤੋਂ ਸੈਨਿਕਾਂ, ਹਥਿਆਰਾਂ, ਯੰਤਰਾਂ ਅਤੇ ਤੇਲ ਢੋਹਣ ਵਿਚ ਕੀਤੀ ਜਾਂਦੀ ਹੈ। ਇਸ ਦੀ ਵਰਤੋਂ ਮਨੁੱਖੀ ਅਤੇ ਆਫ਼ਤ ਰਾਹਤ ਆਪਰੇਸ਼ਨਾਂ ਵਿਚ ਵੀ ਕੀਤੀ ਜਾਂਦੀ ਹੈ। ਰਾਹਤ ਸਮੱਗਰੀ ਪਹੁੰਚਾਉਣ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਬਚਾਉਣ ਵਿਚ ਵੀ ਇਸ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਦ ਰਾਫ਼ੇਲ ਆਵੇਗਾ ਤਦ ਸਾਡੀ ਹਵਾਈ ਰੱਖਿਆ ਸ਼ਕਤੀ ਕਈ ਗੁਣਾਂ ਵਧ ਜਾਵੇਗੀ। ਇਸ ਨਾਲ ਪਾਕਿਸਤਾਨ, ਕੰਟਰੋਲ ਰੇਖਾ ਜਾਂ ਸਰਹੱਦ 'ਤੇ ਆਉਣ ਤੋਂ ਗੁਰੇਜ਼ ਕਰੇਗਾ।
ਚਿਨੂਕ ਦਾ ਦੂਸਰਾ ਯੂਨਿਟ ਦਿਨਜਨ (ਅਸਮ) ਵਿਚ ਸਥਾਪਿਤ ਕੀਤਾ ਜਾਵੇਗਾ। ਸਮਾਰੋਹ ਦੌਰਾਨ ਬੋਇੰਗ ਦੇ ਭਾਰਤ ਪ੍ਰਮੁੱਖ ਸਨੀਲ ਗੁਪਤਾ ਨੇ ਏਅਰ ਚੀਫ਼ ਮਾਰਸ਼ਲ ਨੂੰ ਚਿਨੂਕ ਦੀ ਚਾਬੀ ਸੌਂਪੀ, ਜਿਨ੍ਹਾਂ ਨੇ ਇਹ ਚਾਬੀ ਹਵਾਈ ਸੈਨਾ ਦੇ ਕਮਾਂਡਰਾਂ ਨੂੰ ਅਧਿਕਾਰਤ ਤੌਰ 'ਤੇ ਸੌਂਪ ਦਿੱਤੀ। ਗੁਪਤਾ ਨੇ ਕਿਹਾ ਕਿ ਚਿਨੂਕ ਹੈਲੀਕਾਪਟਰਾਂ ਦੀ ਪਹਿਲੀ ਡਲੀਵਰੀ ਨਿਰਧਾਰਤ ਸਮੇਂ ਤੋਂ ਪਹਿਲਾਂ ਦੇ ਦਿੱਤੀ ਗਈ ਹੈ ਅਤੇ ਇਸ ਦੀ ਆਖਰੀ ਕਿਸ਼ਤ ਅਗਲੇ ਸਾਲ ਮਾਰਚ ਤੱਕ ਦੇ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਨੇ ਅਮਰੀਕਾ ਨਾਲ ਸਤੰਬਰ 2015 ਵਿਚ ਚਿਨੂਕ ਹੈਲੀਕਾਪਟਰਾਂ ਦਾ ਕੁੱਲ 8,845 ਕਰੋੜ ਰੁਪਏ ਵਿਚ ਸੌਦਾ ਕੀਤਾ ਸੀ ਜਿਸ ਦੀ ਪਹਿਲੀ ਕਿਸ਼ਤ ਦੇ ਤੌਰ 'ਤੇ ਅੱਜ 4 ਚਿਨੂਕ ਹੈਲੀਕਾਪਟਰ ਭਾਰਤੀ ਸੈਨਾ ਵਿਚ ਸ਼ਾਮਿਲ ਹੋਏ। ਦੱਸਣਯੋਗ ਹੈ ਕਿ ਇਹ ਚਿਨੂਕ ਉਹੀ ਹੈਲੀਕਾਪਟਰ ਹੈ ਜਿਸ ਦੀ ਵਰਤੋਂ ਅਮਰੀਕਾ ਨੇ ਲਾਦੇਨ ਨੂੰ ਮਾਰਨ ਵੇਲੇ ਕੀਤੀ ਸੀ। ਬੋਇੰਗ ਸੀ.ਐਚ. 47 ਚਿਨੂਕ ਹੈਲੀਕਾਪਟਰ ਡਬਲ ਇੰਜਣ ਵਾਲਾ ਹੈ, ਜਿਸ ਦੀ ਵਰਤੋਂ ਦੁਨੀਆ ਦੇ 19 ਮੁਲਕਾਂ ਦੀਆਂ ਹਵਾਈ ਸੈਨਾਵਾਂ ਕਰ ਰਹੀਆਂ ਹਨ।

ਸੱਜਣ ਕੁਮਾਰ ਦੀ ਅਰਜ਼ੀ 'ਤੇ ਸੁਣਵਾਈ 2 ਹਫ਼ਤਿਆਂ ਲਈ ਟਲੀ

ਜਸਟਿਸ ਸੰਜੀਵ ਖੰਨਾ ਮੁੜ ਹੋਏ ਸੁਣਵਾਈ ਤੋਂ ਵੱਖ

ਨਵੀਂ ਦਿੱਲੀ, 25 ਮਾਰਚ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਸੱਜਣ ਕੁਮਾਰ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਹੋਣ ਵਾਲੀ ਸੁਣਵਾਈ ਅੱਜ ਫਿਰ ਟਲ ਗਈ। ਹੁਣ ਇਸ ਮਾਮਲੇ ਦੀ ਮੁੜ ਸੁਣਵਾਈ ਦੋ ਹਫਤਿਆਂ ਬਾਅਦ 8 ਅਪ੍ਰੈਲ ਨੂੰ ਹੋਵੇਗੀ। ਦਰਅਸਲ ਅੱਜ ਇਸ ਮਾਮਲੇ ਦੀ ਸੁਣਵਾਈ ਜਸਟਿਸ ਐਸ. ਏ. ਬੋਬਡੇ ਤੇ ਜਸਟਿਸ ਅਬਦੁਲ ਨਜ਼ੀਰ ਦੇ ਬੈਂਚ ਨੇ ਕਰਨੀ ਸੀ ਪ੍ਰੰਤੂ ਜਸਟਿਸ ਨਜ਼ੀਰ ਦੇ ਛੁੱਟੀ 'ਤੇ ਹੋਣ ਕਾਰਨ ਇਹ ਕੇਸ ਜਸਟਿਸ ਸੰਜੀਵ ਖੰਨਾ ਕੋਲ ਸੂਚੀਬੱਧ ਹੋ ਗਿਆ ਅਤੇ ਉਸ ਨੇ ਮੁੜ ਕੇਸ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜਸਟਿਸ ਸੰਜੀਵ ਖੰਨਾ ਨੇ ਪਿਛਲੇ ਮਹੀਨੇ ਹੀ 25 ਫਰਵਰੀ ਨੂੰ ਇਸ ਮਾਮਲੇ ਦੀ ਸੁਣਵਾਈ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ। ਉਸ ਸਮੇਂ ਜਸਟਿਸ ਖੰਨਾ ਨੇ ਇਸ਼ਾਰਾ ਕੀਤਾ ਸੀ ਕਿ ਉਨ੍ਹਾਂ ਨੇ ਦਿੱਲੀ ਹਾਈਕੋਰਟ 'ਚ ਇਸ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਕੀਤੀ ਸੀ। ਇਸ ਲਈ ਅੱਜ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿੱਤੀ ਗਈ। ਦੱਸਣਯੋਗ ਹੈ ਕਿ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਸੱਜਣ ਕੁਮਾਰ ਨੇ 31 ਦਸੰਬਰ ਨੂੰ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ ਤੇ ਉਹ ਤਦ ਤੋਂ ਹੀ ਜੇਲ੍ਹ 'ਚ ਹੈ। ਸੱਜਣ ਕੁਮਾਰ ਨੂੰ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ 'ਚ ਨਵੰਬਰ 1984 ਦੌਰਾਨ 5 ਸਿੱਖਾਂ ਦੇ ਕਤਲ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਪਾਕਿਸਤਾਨ ਨੇ ਸ਼ਾਰਦਾ ਪੀਠ ਮੰਦਰ ਲਾਂਘਾ ਸ਼ੁਰੂ ਕਰਨ ਦੀ ਦਿੱਤੀ ਮਨਜ਼ੂਰੀ

ਇਸੇ ਵਰ੍ਹੇ ਹੋਵੇਗੀ ਲਾਂਘੇ ਦੀ ਉਸਾਰੀ ਸ਼ੁਰੂ-ਵਾਂਕਵਾਨੀ

ਅੰਮ੍ਰਿਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਪ੍ਰੋਜੈਕਟ ਦੇ ਬਾਅਦ ਅੱਜ ਹਿੰਦੂ ਤੀਰਥ ਯਾਤਰੀਆਂ ਲਈ ਮਕਬੂਜ਼ਾ ਕਸ਼ਮੀਰ ਵਿਚਲੇ ਪ੍ਰਾਚੀਨ ਸ਼ਾਰਦਾ ਪੀਠ ਮੰਦਰ ਲਈ ਲਾਂਘੇ ਦੀ ਉਸਾਰੀ ਸ਼ੁਰੂ ਕੀਤੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ। ਪਾਕਿ ਵਿਦੇਸ਼ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਪਹਿਲਾਂ ਤੋਂ ਹੀ ਇਸ ਪ੍ਰੋਜੈਕਟ ਤਹਿਤ ਲਾਂਘਾ ਖੋਲ੍ਹਣ ਦਾ ਪ੍ਰਸਤਾਵ ਭੇਜਿਆ ਜਾ ਚੁੱਕਿਆ ਹੈ ਅਤੇ ਕਸ਼ਮੀਰੀ ਪੰਡਿਤਾਂ ਵਲੋਂ ਲੰਬੇ ਸਮੇਂ ਤੋਂ ਇਸ ਲਾਂਘੇ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ। ਇਹ ਅਸਥਾਨ ਕਸ਼ਮੀਰ ਦੇ ਕੁਪਵਾੜਾ ਤੋਂ ਲਗਪਗ 22 ਕਿੱਲੋਮੀਟਰ ਅਤੇ ਮਕਬੂਜ਼ਾ ਕਸ਼ਮੀਰ ਦੇ ਮੁਜ਼ੱਫ਼ਰਾਬਾਦ ਤੋਂ 160 ਕਿੱਲੋਮੀਟਰ ਦੂਰ ਕੰਟਰੋਲ ਰੇਖਾ ਦੇ ਛੋਟੇ ਜਿਹੇ ਪਿੰਡ 'ਚ ਸਥਾਪਤ ਹੈ। ਕੰਟਰੋਲ ਰੇਖਾ ਤੋਂ ਇਸ ਦੀ ਦੂਰੀ 10 ਕਿੱਲੋਮੀਟਰ ਹੈ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੈਂਬਰ ਨੈਸ਼ਨਲ ਅਸੈਂਬਲੀ ਡਾ: ਰਮੇਸ਼ ਕੁਮਾਰ ਵਾਂਕਵਾਨੀ ਨੇ 'ਅਜੀਤ' ਨਾਲ ਇਸ ਬਾਰੇ 'ਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਾਕਿ ਸਰਕਾਰ ਨੇ ਸ਼ਾਰਦਾ ਪੀਠ ਮੰਦਰ ਲਈ ਲਾਂਘਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਉਂਦੇ ਦਿਨਾਂ 'ਚ ਸਥਾਨ ਦਾ ਦੌਰਾ ਕਰਨ ਜਾਣਗੇ ਅਤੇ ਉਸ ਉਪਰੰਤ ਇਸ ਬਾਰੇ ਸਾਰੀ ਰਿਪੋਰਟ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੌਂਪੀ ਜਾਵੇਗੀ। ਡਾ: ਵਾਂਕਵਾਨੀ ਅਨੁਸਾਰ ਸ਼ਾਰਦਾ ਪੀਠ ਮੰਦਰ ਲਾਂਘਾ ਪ੍ਰੋਜੈਕਟ ਦਾ ਕੰਮ ਮੌਜੂਦਾ ਸਾਲ ਤੋਂ ਸ਼ੁਰੂ ਹੋ ਜਾਵੇਗਾ, ਜਿਸ ਤੋਂ ਬਾਅਦ ਭਾਰਤੀ ਹਿੰਦੂ ਵੀ ਇਸ ਅਸਥਾਨ ਦੇ ਖੁੱਲ੍ਹੇ ਦਰਸ਼ਨ ਕਰ ਸਕਣਗੇ।
ਦੱਸਿਆ ਜਾਂਦਾ ਹੈ ਕਿ ਸ਼ਾਰਦਾ ਪੀਠ ਦੇਵੀ ਦੇ 18 ਸ਼ਕਤੀ ਪੀਠਾਂ 'ਚੋਂ ਇਕ ਹੈ। ਹਿੰਦੂ ਮਾਨਤਾਵਾਂ ਦੇ ਅਨੁਸਾਰ ਇੱਥੇ ਦੇਵੀ ਸਤੀ ਦਾ ਸੱਜਾ ਹੱਥ ਡਿੱਗਿਆ ਸੀ। ਸ਼ਾਰਦਾ ਪੀਠ ਹਿੰਦੂਆਂ ਦਾ ਲਗਪਗ 5000 ਸਾਲ ਪੁਰਾਣਾ ਤੀਰਥ ਹੈ। ਇਹ 237 ਬੀ. ਸੀ. 'ਚ ਰਾਜਾ ਅਸ਼ੋਕ ਦੁਆਰਾ ਉਸਾਰਿਆ ਗਿਆ ਸੀ। ਕਸ਼ਮੀਰ 'ਚ ਰਹਿ ਰਹੇ ਹਿੰਦੂ ਭਾਈਚਾਰੇ ਵਲੋਂ ਲੰਮੇ ਸਮੇਂ ਤੋਂ ਇਸ ਲਾਂਘੇ ਨੂੰ ਬਣਾਉਣ ਦੀ ਮੰਗ ਕਰਨ ਦੇ ਨਾਲ-ਨਾਲ ਜੰਮੂ-ਕਸ਼ਮੀਰ ਦੀਆਂ ਮੁੱਖ ਸਿਆਸੀ ਪਾਰਟੀਆਂ ਵਲੋਂ ਵੀ ਇਸ ਬਾਰੇ 'ਚ ਆਵਾਜ਼ ਉਠਾਈ ਜਾ ਰਹੀ ਸੀ।

ਕਾਂਗਰਸ ਵਲੋਂ ਮੁੜ ਗਰੀਬਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼-ਜੇਤਲੀ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਭਾਜਪਾ ਆਗੂ ਅਰੁਣ ਜੇਤਲੀ ਨੇ ਰਾਹੁਲ ਗਾਂਧੀ ਦੇ ਬੇਹੱਦ ਗਰੀਬ ਪਰਿਵਾਰਾਂ ਨੂੰ ਸਾਲਾਨਾ 72000 ਰੁਪਏ ਦੇਣ ਦੇ ਚੋਣ ਵਾਅਦੇ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਕਾਂਗਰਸ ਵਲੋਂ ਗਰੀਬਾਂ ਨੂੰ ਮੁੜ ਧੋਖਾ ਦੇਣ ਦੀ ਇਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪਹਿਲਾਂ ਹੀ ਉਨ੍ਹਾਂ ਨੂੰ ਡੇਢ ਗੁਣਾ ਜ਼ਿਆਦਾ ਪੈਸਾ ਦੇ ਚੁੱਕੀ ਹੈ। ਵਿੱਤ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਰੀਬੀ ਹਟਾਉਣ ਦੇ ਨਾਂਅ 'ਤੇ ਲੋਕਾਂ ਨੂੰ ਧੋਖਾ ਦੇਣਾ ਅਤੇ ਦੇਸ਼ ਨੂੰ ਗੁੰਮਰਾਹ ਕਰਨਾ ਕਾਂਗਰਸ ਦਾ ਇਤਿਹਾਸ ਰਿਹਾ ਹੈ ਕਿਉਂਕਿ ਇਸ ਨੇ ਕੇਵਲ ਉਨ੍ਹਾਂ ਨੂੰ ਨਾਅਰੇ ਦਿੱਤੇ ਹਨ, ਸਾਧਨ ਤੇ ਸ੍ਰੋਤ ਨਹੀਂ। ਜੇਤਲੀ ਨੇ ਕਿਹਾ ਕਿ ਕੇਵਲ ਨਾਅਰਿਆਂ ਅਤੇ ਬਿਆਨਾਂ ਨਾਲ ਗਰੀਬੀ ਨਹੀਂ ਹਟੇਗੀ ਇਹ ਸਾਧਨ ਮੁਹੱਈਆ ਕਰਵਾਉਣ ਨਾਲ ਹੀ ਹੋਵੇਗਾ, ਜੋ ਮੋਦੀ ਸਰਕਾਰ ਗਰੀਬਾਂ ਨੂੰ ਘਰ ਤੇ ਗੈਸ ਕੁਨੈਕਸ਼ਨ ਦੇ ਕੇ ਅਤੇ ਸੜਕਾਂ ਬਣਾ ਕੇ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਈ ਵਾਰ ਗਰੀਬਾਂ ਨੂੰ ਧੋਖਾ ਦਿੱਤਾ ਹੈ ਅਤੇ ਉਹ ਇਸ ਵਾਰ ਵੀ ਧੋਖਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਸ ਵਾਰ ਲੋਕ ਉਨ੍ਹਾਂ ਦੇ ਜਾਲ 'ਚ ਨਹੀਂ ਫਸਣਗੇ।

ਨਾਗਪੁਰ ਵਿਖੇ ਕਾਗਜ਼ ਦਾਖ਼ਲ ਕਰਵਾਉਂਦੇ ਹੋਏ ....

...

ਪੂਰੀ ਖ਼ਬਰ »

ਧਰਮ ਪਰਿਵਰਤਨ ਤੇ ਨਿਕਾਹ ਕਰਾਉਣ ਵਾਲੇ ਮੌਲਵੀ ਸਮੇਤ 8 ਗ੍ਰਿਫ਼ਤਾਰ

ਪਾਕਿ 'ਚ ਇਕ ਹੋਰ ਹਿੰਦੂ ਨਾਬਾਲਗ ਕੁੜੀ ਅਗਵਾ

ਅੰਮ੍ਰਿਤਸਰ, 25 ਮਾਰਚ (ਸੁਰਿੰਦਰ ਕੋਛੜ)-ਇਕ ਪਾਸੇ ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਗੋਟਕੀ ਦੀ ਤਹਿਸੀਲ ਡੇਹਰਕੀ ਦੀਆਂ ਦੋ ਨਾਬਾਲਗ ਭੈਣਾਂ ਰੀਨਾ (15) ਤੇ ਰਵੀਨਾ (12) ਦੇ ਧਰਮ ਪਰਿਵਰਤਨ ਦਾ ਮਾਮਲਾ ਭਖਿਆ ਹੋਇਆ ਹੈ, ਉਥੇ ਹੀ ਸੂਬਾ ਸਿੰਧ ਦੇ ਜ਼ਿਲ੍ਹਾ ਹਾਫਿਜ਼ਾਬਾਦ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ

ਕਮਲ ਹਸਨ ਨੇ ਮਮਤਾ ਬੈਨਰਜੀ ਨਾਲ ਕੀਤਾ ਗੱਠਜੋੜ

ਕੋਲਕਾਤਾ, 25 ਮਾਰਚ (ਏਜੰਸੀ)-ਅਦਾਕਾਰ ਅਤੇ ਮਕੱਲ ਨੀਧੀ ਮਇਮ (ਐਮ.ਐਨ.ਐਮ.) ਪਾਰਟੀ ਦੇ ਮੁਖੀ ਕਮਲ ਹਸਨ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੋਈ ਇਸ ਬੈਠਕ ਤੋਂ ਬਾਅਦ ਕਮਲ ਹਸਨ ਨੇ ਕਿਹਾ ...

ਪੂਰੀ ਖ਼ਬਰ »

ਭਾਰਤ ਖ਼ਿਲਾਫ਼ ਐਫ-16 ਨਹੀਂ, ਜੇ.ਐਫ.-17 ਲੜਾਕੂ ਜਹਾਜ਼ ਦੀ ਕੀਤੀ ਗਈ ਸੀ ਵਰਤੋਂ-ਪਾਕਿਸਤਾਨ ਸੈਨਾ

ਅੰਮ੍ਰਿਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਨੇ ਭਾਰਤ ਸਰਕਾਰ ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਇਹ ਕਿਹਾ ਗਿਆ ਸੀ ਕਿ ਭਾਰਤੀ ਲੜਾਕੂ ਜਹਾਜ਼ਾਂ ਵਲੋਂ ਬਾਲਾਕੋਟ ਸਥਿਤ ਅੱਤਵਾਦੀ ਕੈਂਪਾਂ 'ਤੇ ਕੀਤੇ ਹਮਲਿਆਂ ਦੇ ਜਵਾਬ 'ਚ ਪਾਕਿ ਵਲੋਂ ਭਾਰਤ ਦੇ ...

ਪੂਰੀ ਖ਼ਬਰ »

ਵਾਡਰਾ ਦੀ ਗ੍ਰਿਫ਼ਤਾਰੀ 'ਤੇ 27 ਤੱਕ ਰੋਕ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਦਿੱਲੀ ਹਾਈਕੋਰਟ ਨੇ ਹਵਾਲਾ ਰਾਸ਼ੀ ਮਾਮਲੇ 'ਚ ਰਾਬਰਟ ਵਾਡਰਾ ਦੀ ਅੰਤਰਿਮ ਸੁਰੱਖਿਆ 'ਚ ਵਾਧਾ ਕਰਦੇ ਹੋਏ ਗ੍ਰਿਫ਼ਤਾਰੀ 'ਤੇ 27 ਮਾਰਚ ਤੱਕ ਰੋਕ ਲਾ ਦਿੱਤੀ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਵਾਡਰਾ ਨੂੰ ਅੰਤਰਿਮ ਰਾਹਤ ਦਿੱਤੀ ਹੈ। ...

ਪੂਰੀ ਖ਼ਬਰ »

ਓਡੀਸ਼ਾ 'ਚ ਰਾਹੁਲ, ਡਾ: ਮਨਮੋਹਨ ਸਿੰਘ ਤੇ ਸਿੱਧੂ ਸਮੇਤ 40 ਸਟਾਰ ਪ੍ਰਚਾਰਕ ਹੋਣਗੇ

ਭੁਵਨੇਸ਼ਵਰ, 25 ਮਾਰਚ (ਏਜੰਸੀਆਂ)-ਓਡੀਸ਼ਾ 'ਚ ਚੋਣ ਪ੍ਰਚਾਰ ਲਈ ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਕ੍ਰਿਕਟਰ ਤੋਂ ਨੇਤਾ ਬਣੇ ਅਤੇ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »

ਵੀ. ਵੀ. ਪੈਟ ਅਤੇ ਸੈਂਪਲ ਸਰਵੇ 'ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ 28 ਤੱਕ ਜਵਾਬ ਮੰਗਿਆ

ਨਵੀਂ ਦਿੱਲੀ, 25 ਮਾਰਚ (ਏਜੰਸੀ)-ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟਰੋਲ ਦੀ 50 ਫ਼ੀਸਦੀ ਮਿਲਾਨ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਦਾਇਰ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ...

ਪੂਰੀ ਖ਼ਬਰ »

ਚਿਦੰਬਰਮ ਤੇ ਕਾਰਤੀ ਦੀ ਗ੍ਰਿਫ਼ਤਾਰੀ 'ਤੇ 26 ਅਪ੍ਰੈਲ ਤੱਕ ਰੋਕ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਕੇਂਦਰੀ ਕਾਂਗਰਸੀ ਮੰਤਰੀ ਪੀ. ਚਿਦੰਬਰਮ ਅਤੇ ਉਸ ਦੇ ਪੁੱਤਰ ਕਾਰਤੀ ਚਿਦੰਬਰਮ 'ਤੇ ਸੀ.ਬੀ.ਆਈ. ਅਤੇ ਈ.ਡੀ. ਵਲੋਂ ਦਰਜ ਕੀਤੇ ਏਅਰਸੈੱਲ ਮੈਕਸਿਸ ਕੇਸ 'ਚ ਅੰਤਰਿਮ ਸੁਰੱਖਿਆ 'ਚ ਵਾਧਾ ਕਰਦੇ ਹੋਏ ਉਨ੍ਹਾਂ ...

ਪੂਰੀ ਖ਼ਬਰ »

ਪੈਰਾਉਲੰਪੀਅਨ ਦੀਪਕਾ ਮਲਿਕ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਜਾਣੀ-ਪਛਾਣੀ ਪੈਰਾਲੰਪਿਕ ਗੇਮਜ਼ ਜੇਤੂ ਦੀਪਕਾ ਮਲਿਕ ਅੱਜ ਭਾਜਪਾ 'ਚ ਸ਼ਾਮਿਲ ਹੋ ਗਈ ਹੈ। ਦੀਪਕਾ ਮਲਿਕ ਹਰਿਆਣਾ ਭਾਜਪਾ ਇਕਾਈ ਦੇ ਮੁਖੀ ਸੁਭਾਸ਼ ਬਰਾਲਾ ਤੇ ਜਨਰਲ ਸਕੱਤਰ ਅਨਿਲ ਜੈਨ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਿਲ ਹੋਈ। ਅਨਿਲ ਜੈਨ ਨੇ ...

ਪੂਰੀ ਖ਼ਬਰ »

ਜੈੱਟ ਏਅਰਵੇਜ਼ ਸੰਕਟ-ਨਰੇਸ਼ ਗੋਇਲ ਵਲੋਂ ਬੋਰਡ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ

ਮੁੰਬਈ, 25 ਮਾਰਚ (ਏਜੰਸੀ)-ਕਰਜ਼ ਸੰਕਟ 'ਚ ਫਸੀ ਏਅਰਲਾਈਨ ਜੈਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਅਤੇ ਉਨ੍ਹਾਂ ਦੀ ਪਤਨੀ ਅਨਿਤਾ ਗੋਇਲ ਨੇ ਸੋਮਵਾਰ ਨੂੰ ਬੋਰਡ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਨਰੇਸ਼ ਗੋਇਲ ਨੇ ਕੰਪਨੀ ਦੇ ਚੇਅਰਮੈਨ ਅਹੁਦੇ ਤੋਂ ਵੀ ਅਸਤੀਫ਼ਾ ਦੇ ...

ਪੂਰੀ ਖ਼ਬਰ »

ਆਈ. ਐਸ. ਆਈ. ਲਈ ਜਾਸੂਸੀ ਕਰਨ ਵਾਲਾ ਰਾਜਸਥਾਨ ਪੁਲਿਸ ਵਲੋਂ ਗ੍ਰਿਫ਼ਤਾਰ

ਜੈਪੁਰ, 25 ਮਾਰਚ (ਏਜੰਸੀ)-ਰਾਜਸਥਾਨ ਪੁਲਿਸ ਨੇ ਅੱਜ ਦਿੱਲੀ ਤੋਂ ਇਕ 42 ਸਾਲਾ ਵਿਅਕਤੀ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ. ਐਸ. ਆਈ. ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ। ਵਧੀਕ ਡਾਇਰੈਕਟਰ ਜਨਰਲ (ਖ਼ੁਫ਼ੀਆ ਵਿਭਾਗ) ਉਮੇਸ਼ ਮਿਸ਼ਰਾ ਨੇ ਕਿਹਾ ਕਿ ਐਨ. ਆਈ. ਏ. ਵਲੋਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਮੋਟਰਸਾਈਕਲ ਰੈਲੀ ਤੇ ਰੋਡ ਸ਼ੋਅ 'ਤੇ ਪਾਬੰਦੀ ਲਾਉਣ 'ਤੇ ਸੁਪਰੀਮ ਕੋਰਟ ਵਲੋਂ ਇਨਕਾਰ

ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਸੁਪਰੀਮ ਕੋਰਟ ਨੇ ਅੱਜ ਚੋਣਾਂ ਦੌਰਾਨ ਰਾਜਨੀਤਕ ਦਲਾਂ ਵਲੋਂ ਮੋਟਰਸਾਈਕਲ ਰੈਲੀਆਂ ਅਤੇ ਰੋਡ ਸ਼ੋਅ ਕੱਢਣ 'ਤੇ ਪਾਬੰਦੀ ਲਗਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਕਤ ਪਟੀਸ਼ਨ ਉੱਤਰ ਪ੍ਰਦੇਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX